ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਾਰਟਿਨ ਲੂਥਰ ਕਿੰਗ, ਜੂਨੀਅਰ (15 ਜਨਵਰੀ 1929 – 4 ਅਪਰੈਲ 1968) ਇੱਕ ਅਮਰੀਕੀ ਪਾਦਰੀ, ਅਤੇ ਅਫ੍ਰੀਕੀ-ਅਮਰੀਕੀ ਸਿਵਲ ਰਾਈਟਸ ਲਹਿਰ ਦਾ ਆਗੂ ਸੀ। ਉਸ ਨੂੰ ਅਮਰੀਕਾ ਦਾ ਗਾਂਧੀ ਵੀ ਕਿਹਾ ਜਾਂਦਾ ਹੈ। ਉਸ ਦੇ ਜਤਨਾਂ ਨਾਲ ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਦੇ ਖੇਤਰ ਵਿੱਚ ਤਰੱਕੀ ਹੋਈ; ਇਸ ਲਈ ਉਸ ਨੂੰ ਅੱਜ ਮਨੁੱਖੀ ਅਧਿਕਾਰਾਂ ਦੇ ਪ੍ਰਤੀਕ ਦੇ ਰੂਪ ਵਿੱਚ ਵੀ ਵੇਖਿਆ ਜਾਂਦਾ ਹੈ। ਦੋ ਚਰਚਾਂ ਨੇ ਉਸ ਨੂੰ ਸੰਤ ਦੇ ਰੂਪ ਵਿੱਚ ਵੀ ਮਾਨਤਾ ਪ੍ਰਦਾਨ ਕੀਤੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਨਿਸ਼ਚੇ ਹੀ ਅਜਿਹੇ ਮੌਕੇ ਤੇ ਆਪਣੇ ਆਪ ਨੂੰ ਇਕਸੁਰਤਾ, ਅਮਨ, ਸ਼ਾਂਤੀ ਅਤੇ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਮੁੜ ਸਮਰਪਿਤ ਕਰਨ ਦੀ ਲੋੜ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਾਮਰੇਡ ਦਾ ਅਰਥ ਹੈ ਸਾਥੀ, ਹਮਰਾਹੀ, ਸੰਗੀ-ਸਹਿਯੋਗੀ ਅਤੇ ਫ਼ਾਰਸੀ ਵਿੱਚ ਰਫ਼ੀਕ। ਇਹ ਫਰਾਂਸੀਸੀ ਸ਼ਬਦ ਕਾਮਰੇਡ (camarade) ਤੋਂ ਆਇਆ ਹੈ ਅਤੇ ਇਹਦੀਆਂ ਜੜ੍ਹਾਂ ਸਪੇਨੀ ਸ਼ਬਦ ਕਾਮਰੇਡਾ (camarada) ਵਿੱਚ ਹਨ। ਦੁਨੀਆਂ ਭਰ ਦੀਆਂ ਖੱਬੀਆਂ ਜਥੇਬੰਦੀਆਂ ਇਸ ਸ਼ਬਦ ਦੀ ਭਰਪੂਰ ਵਰਤੋਂ ਕਰਦੀਆਂ ਹਨ। ਇਹ ਆਮ ਵਾਕੰਸ਼ ਬਣ ਗਿਆ ਹੈ ਅਤੇ (ਸ਼ਾਇਦ) ਸਭ ਤੋਂ ਵਧ ਵਰਤੇ ਜਾਣ ਵਾਲੇ ਸੰਬੋਧਨੀ ਸ਼ਬਦਾਂ ਵਿੱਚੋਂ ਇੱਕ ਹੈ। ਬਹੁਤ ਸਾਰੀਆਂ ਬੋਲੀਆਂ ਵਿੱਚ ਇਸਦੇ ਸਥਾਨਕ ਸਮਅਰਥੀ ਵੀ ਮਿਲਦੇ ਹਨ। ਪੰਜਾਬੀ ਵਿੱਚ ਸਾਥੀ ਅਤੇ ਬਹੁਵਚਨ ਕਾਮਰੇਡਜ ਲਈ ਸਾਥੀਓ ਅਤੇ ਸਾਥੀਆਂ ਸ਼ਬਦ ਆਮ ਪ੍ਰਚਲਿਤ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੁਰਿੰਦਰ ਧੰਜਲ ਇੱਕ ਬਹੁ-ਪੱਖੀ ਸ਼ਖ਼ਸੀਅਤ ਹੈ ਜਿਸ ਨੇ ਕਵੀ, ਆਲੋਚਕ, ਪੱਤਰਕਾਰ, ਨਾਟਕ ਨਿਰਦੇਸ਼ਕ, ਕਲਾਕਾਰ ਅਤੇ ਕੰਪਿਊਟਰ ਵਿਗਿਆਨੀ ਵਜੋਂ ਪੰਜਾਬੀ ਸਾਹਿਤ ਅਤੇ ਕਲਾ ਨਾਲ ਜੁੜੇ ਪੰਜਾਬੀਆਂ ਵਿੱਚ ਆਪਣੀ ਪਛਾਣ ਬਣਾਈ ਹੈ। ਉਹਨਾ ਨੇ ਬਹੁਤ ਸਾਰੀਆ ਕਵਿਤਾਵਾ ਦੀਆ ਕਿਤਾਬਾ ਪ੍ਰਕਾਸਿਤ ਕੀਤੀਆ ਹਨ । ਉਹ ਕੈਮਲੂਪਸ ਵਿਖੇ ਯੂਨੀਵਰਸਿਟੀ ਵਿਚ ਕੰਪਿਊਟਿੰਗ ਸਾਇੰਸ ਪੜ੍ਹਾਉਂਦਾ ਹੈ ਅਤੇ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਦਾ ਕਨਵੀਨਰ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ 1947 ਤੋਂ 1949 ਤੱਕ ਸੰਯੁਕਤ ਪ੍ਰਾਂਤ ਦੀ ਪਹਿਲੀ ਗਵਰਨਰ ਰਹੀ ਅਤੇ ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਘਰੋਗੀ ਬਿੱਲੀ(Felis catus ਜਾਂ Felis silvestris catus) ਇੱਕ ਛੋਟਾ, ਆਮ ਤੌਰ ਉੱਤੇ ਸਮੂਰਦਾਰ ਪਾਲਤੂ ਮਾਸਖੋਰਾ ਥਣਧਾਰੀ ਹੈ। ਇਸਨੂੰ ਪਾਲਤੂ ਰੱਖਣ ਸਮੇਂ ਆਮ ਤੌਰ ਉੱਤੇ ਘਰੇਲੂ ਬਿੱਲੀ ਕਿਹਾ ਜਾਂਦਾ ਹੈ ਜਾਂ ਸਿਰਫ਼ ਬਿੱਲੀ ਜਦੋਂ ਇਸਨੂੰ ਹੋਰ ਕੋਈ ਬਿੱਲੀ-ਜਾਤੀ ਦੇ ਪ੍ਰਾਣੀਆਂ ਤੋਂ ਵੱਖ ਦੱਸਣ ਦੀ ਲੋੜ ਨਾ ਹੋਵੇ। ਇਹਨਾਂ ਦੀ ਮਨੁੱਖਾਂ ਨਾਲ ਜੋਟੀਦਾਰੀ ਅਤੇ ਚੂਹੇ ਆਦਿ ਜਾਨਵਰਾਂ ਨੂੰ ਮਾਰ ਸਕਣ ਦੀ ਕਾਬਲੀਅਤ ਕਰ ਕੇ ਕਦਰ ਕੀਤੀ ਜਾਂਦੀ ਹੈ।
ਭੌਤਿਕ ਵਿਗਿਆਨ ਜਾਂ ਭੌਤਿਕੀ, ਕੁਦਰਤ ਵਿਗਿਆਨ ਦੀ ਇੱਕ ਵਿਸ਼ਾਲ ਸ਼ਾਖਾ ਹੈ। ਭੌਤਿਕੀ ਨੂੰ ਪਰਿਭਾਸ਼ਤ ਕਰਨਾ ਔਖਾ ਹੈ। ਕੁੱਝ ਵਿਦਵਾਨਾਂ ਦੇ ਮਤ ਅਨੁਸਾਰ ਇਹ ਊਰਜਾ ਵਿਸ਼ੇ ਸਬੰਧੀ ਵਿਗਿਆਨ ਹੈ ਅਤੇ ਇਸ ਵਿੱਚ ਊਰਜਾ ਦੇ ਰੂਪਾਂਤਰਣ ਅਤੇ ਉਸ ਦੇ ਪਦਾਰਥ ਸਬੰਧਾਂ ਦੀ ਵਿਵੇਚਨਾ ਕੀਤੀ ਜਾਂਦੀ ਹੈ। ਇਸ ਦੇ ਦੁਆਰਾ ਪ੍ਰਾਕਿਰਤਕ ਜਗਤ ਅਤੇ ਉਸ ਦੀ ਅੰਦਰਲੀਆਂ ਪਰਿਕਰਿਆਵਾਂ ਦਾ ਅਧਿਐਨ ਕੀਤਾ ਜਾਂਦਾ ਹੈ। ਸਥਾਨ, ਕਾਲ, ਰਫ਼ਤਾਰ, ਪਦਾਰਥ, ਬਿਜਲਈ, ਪ੍ਰਕਾਸ਼, ਵੱਟ ਅਤੇ ਆਵਾਜ਼ ਆਦਿ ਅਨੇਕ ਵਿਸ਼ੇ ਇਸ ਦੇ ਘੇਰੇ ਵਿੱਚ ਆਉਂਦੇ ਹਨ। ਇਹ ਵਿਗਿਆਨ ਦਾ ਇੱਕ ਪ੍ਰਮੁੱਖ ਵਿਭਾਗ ਹੈ। ਇਸ ਦੇ ਸਿਧਾਂਤ ਸਮੁੱਚੇ ਵਿਗਿਆਨ ਵਿੱਚ ਆਦਰਯੋਗ ਹਨ ਅਤੇ ਵਿਗਿਆਨ ਦੇ ਹਰ ਇੱਕ ਅੰਗ ਵਿੱਚ ਲਾਗੂ ਹੁੰਦੇ ਹਨ। ਇਸ ਦਾ ਖੇਤਰ ਵਿਸ਼ਾਲ ਹੈ ਅਤੇ ਇਸ ਦੀ ਸੀਮਾ ਨਿਰਧਾਰਤ ਕਰਨਾ ਬਹੁਤ ਔਖਾ ਹੈ। ਸਾਰੇ ਵਿਗਿਆਨਕ ਵਿਸ਼ੇ ਵੱਧ-ਘੱਟ ਮਾਤਰਾ ਵਿੱਚ ਇਸ ਦੇ ਅੰਤਰਗਤ ਆ ਜਾਂਦੇ ਹਨ। ਵਿਗਿਆਨ ਦੀਆਂ ਹੋਰ ਸ਼ਾਖਾਵਾਂ ਜਾਂ ਤਾਂ ਸਿੱਧੇ ਹੀ ਭੌਤਿਕੀ ਉੱਤੇ ਆਧਾਰਿਤ ਹਨ, ਅਤੇ ਉਨ੍ਹਾਂ ਦੇ ਤਥਾਂ ਨੂੰ ਇਸ ਦੇ ਮੂਲ ਸਿਧਾਂਤਾਂ ਨਾਲ ਜੋੜਨ ਦਾ ਜਤਨ ਕੀਤਾ ਜਾਂਦਾ ਹੈ।
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ .
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਰੇਡੀਓ ਐਕਟਿਵ ਡਿਕੇ (ਪ੍ਰਮਾਣੂ ਡਿਕੇ ਜਾ ਫਿਰ ਰੇਡੀਓ ਐਕਟਿਵਿਟੀ) ਇੱਕ ਤਰਾਂ ਦੀ ਕਿਰਿਆ ਹੁੰਦੀ ਹੈ ਜਿਸ ਵਿੱਚ ਇੱਕ ਅਸਥਿਰ ਐਟਮ ਦਾ ਨਿਊਸਲੀਅਸ ਆਪਣੀ ਊਰਜਾ ਨੂੰ ਰੇਡੀਏਸ਼ਨ ਦੇ ਰੂਪ ਵਿਚ ਛੱਡਦਾ ਹੈ ਜਿਸ ਵਿੱਚ ਅਲਫਾ ਕਣ, ਬੀਟਾ ਕਣ, ਗਾਮਾ ਰੇਅ, ਅਤੇ ਤਬਦੀਲੀ ਇੈਕਟ੍ਰੋਨ ਸ਼ਾਮਿਲ ਹੁੰਦੇ ਹਨ। ਕੋਈ ਪਦਾਰਥ ਜੋ ਕਿ ਅਜਿਹੀ ਰੇਡੀਏਸ਼ਨ ਨੂੰ ਲਗਾਤਾਰ ਛੱਡਦਾ ਹੈ ਉਸਨੂੰ ਰੇਡੀਓ ਐਕਟਿਵ ਕਿਹਾ ਜਾਂਦਾ ਹੈ।ਰੇਡੀਓ ਐਕਟਿਵ ਡਿਕੇ ਦੀ ਖੋਜ ਫਰਾਂਸ ਦੇ ਵਿਗਿਆਨੀ ਹੇਨਰੀ ਬੇਕਵੇਰਲ ਨੇ 1896 ਵਿੱਚ ਕੀਤੀ ਸੀ। ਯੂਰੇਨੀਅਮ ਪਹਿਲਾ ਖੋਜਿਆ ਗਿਆ ਕੁਦਰਤੀ ਰੇਡੀਓ ਐਕਟਿਵ ਤੱਤ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ,ਪਰਾਂਦੇ,ਨਾਲੇ,ਪਟਿਆਲਾ ਸ਼ਾਹੀ ਸਲਵਾਰ,ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਉੱਤਰ-ਬਸਤੀਵਾਦ ਅਧਿਅਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਬਸਤੀਵਾਦ ਅਤੇ ਸਾਮਰਾਜਵਾਦ ਦੁਆਰਾ ਪੈਦਾ ਹੋਣ ਵਾਲੇ ਸਾਂਸਕ੍ਰਿਤਕ ਅਤੇ ਸਾਮਾਜਕ ਪ੍ਰਭਾਵਾਂ ਨੂੰ ਸਮਝਿਆ ਜਾਂਦਾ ਹੈ। ਇਸ ਵਿੱਚ ਕਿਸੇ ਵਿਦੇਸ਼ੀ ਸ਼ਕਤੀ ਦੁਆਰਾ ਕਿਸੇ ਖੇਤਰ ਉੱਤੇ ਕਬਜਾ ਹੋਣ ਨਾਲੋਂ ਮਕਾਮੀ ਲੋਕਾਂ ਦੇ ਜੀਵਨ ਉੱਤੇ ਹੋਣ ਵਾਲੇ ਪ੍ਰਭਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ। ਉੱਤਰ-ਆਧੁਨਿਕਤਾਵਾਦ ਦੇ ਦ੍ਰਿਸ਼ਟੀਕੋਣ ਤੋਂ ਇਨ੍ਹਾਂ ਬਸਤੀਵਾਦੀ ਜਾਂ ਭੂਤਪੂਰਵ ਬਸਤੀਵਾਦੀ ਖੇਤਰਾਂ ਵਿੱਚ ਸੂਚਨਾ ਅਤੇ ਗਿਆਨ ਦੇ ਪ੍ਰਸਾਰ ਦਾ ਅਧਿਐਨ ਕੀਤਾ ਜਾਂਦਾ ਹੈ। ਅਤੇ ਇਹ ਵੀ ਸਮਝਿਆ ਜਾਂਦਾ ਹੈ ਕਿ ਕਿਸ ਪ੍ਰਕਾਰ ਬਾਹਰੀ ਸ਼ਕਤੀ ਮਕਾਮੀ ਲੋਕਾਂ ਦੀ ਮਾਨਸਿਕਤਾ ਵਿੱਚ ਹੀਣ ਭਾਵਨਾ ਪੈਦਾ ਕਰਕੇ ਉਨ੍ਹਾਂ ਓੱਤੇ ਲੰਬੇ ਅਰਸੇ ਤੱਕ ਕਾਬੂ ਰੱਖਦੇ ਹਨ। ਵਿਦੇਸ਼ੀ ਸਮਰਾਜਵਾਦੀ ਸ਼ਕਤੀ ਦੁਆਰਾ ਸ਼ਾਸਕ ਸਮਾਜ ਅਤੇ ਅਧੀਨ ਸਮਾਜ ਦੀ ਰਾਜਨੀਤਕ, ਸਾਂਸਕ੍ਰਿਤਕ ਅਤੇ ਇਤਿਹਾਸਿਕ ਛਵੀਆਂ ਨੂੰ ਪੇਸ਼ ਕਰਨ ਦੀਆਂ ਸ਼ੈਲੀਆਂ ਨੂੰ ਵੀ ਵੇਖਿਆ ਜਾਂਦਾ ਹੈ, ਕਿਉਂਕਿ ਇਹ ਵੀ ਵਿਦੇਸ਼ੀ ਸਮਾਜ ਦੁਆਰਾ ਮਕਾਮੀ ਸਮਾਜ ਨੂੰ ਅਧੀਨ ਕਰ ਲੈਣ ਦਾ ਇੱਕ ਮਹੱਤਵਪੂਰਣ ਸਾਧਨ ਹੁੰਦਾ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਸੋਨਾ (ਅੰਗ੍ਰੇਜ਼ੀ: Gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਦਾ Au ਨਾਲ ਨਿਵੇਦਨ ਕਿਤਾ ਜਾਂਦਾ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਪੇਸੇ, ਗਹਿਣਿਆਂ ਅਤੇ ਬੁਤ ਆਦਿ ਲਈ ਵਰਤਿਆ ਜਾਂਦਾ ਰਿਹਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਪਾਇਆ ਜਾਂਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕ ਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੇਕਟ੍ਰਾਨਿਕਸ ਵਿੱਚ ਵੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਘਰੇਲੂ ਚਿੜੀ (ਪਾਸਰ ਡੋਮੈਸਟੀਕਸ) ਇੱਕ ਨਿੱਕਾ ਪੰਛੀ ਹੈ ਜੋ ਯੂਰਪ ਅਤੇ ਏਸ਼ੀਆ ਵਿੱਚ ਆਮ ਮਿਲਦਾ ਹੈ। ਇਸ ਦੇ ਇਲਾਵਾ ਪੂਰੇ ਸੰਸਾਰ ਵਿੱਚ ਜਿੱਥੇ ਜਿੱਥੇ ਮਨੁੱਖ ਗਿਆ ਇਸਨੇ ਉਸ ਦਾ ਪਿੱਛਾ ਕੀਤਾ ਅਤੇ ਅਮਰੀਕਾ ਦੇ ਜਿਆਦਾਤਰ ਸਥਾਨਾਂ, ਅਫਰੀਕਾ ਦੇ ਕੁੱਝ ਸਥਾਨਾਂ, ਨਿਊਜ਼ੀਲੈਂਡ ਅਤੇ ਆਸਟਰੇਲੀਆ ਅਤੇ ਹੋਰ ਨਗਰ ਬਸਤੀਆਂ ਵਿੱਚ ਆਪਣਾ ਘਰ ਬਣਾਇਆ। ਸ਼ਹਿਰੀ ਇਲਾਕਿਆਂ ਵਿੱਚ ਚਿੜੀਆਂ ਦੀਆਂ ਛੇ ਪ੍ਰਜਾਤੀਆਂ ਮਿਲਦੀਆਂ ਹਨ। ਇਹ ਹਨ ਹਾਊਸ ਸਪੈਰੋ, ਸਪੇਨੀ ਸਪੈਰੋ, ਸਿੰਡ ਸਪੈਰੋ, ਰਸੇਟ ਸਪੈਰੋ, ਡੈੱਡ ਸੀ ਸਪੈਰੋ ਅਤੇ ਟਰੀ ਸਪੈਰੋ। ਇਹਨਾਂ ਵਿੱਚ ਹਾਉਸ ਸਪੈਰੋ ਨੂੰ ਘਰੇਲੂ ਚਿੜੀ ਕਿਹਾ ਜਾਂਦਾ ਹੈ। ਇਹ ਸ਼ਹਿਰਾਂ ਵਿੱਚ ਜ਼ਿਆਦਾ ਮਿਲਦੀਆਂ ਹਨ। ਅੱਜ ਇਹ ਸੰਸਾਰ ਵਿੱਚ ਸਭ ਤੋਂ ਜਿਆਦਾ ਮਿਲਣ ਵਾਲੇ ਪੰਛੀਆਂ ਵਿੱਚੋਂ ਹੈ। ਲੋਕ ਜਿੱਥੇ ਵੀ ਘਰ ਬਣਾਉਂਦੇ ਹਨ ਦੇਰ ਸਵੇਰ ਚਿੜੀਆਂ ਦੇ ਜੋੜੇ ਉੱਥੇ ਰਹਿਣ ਪਹੁੰਚ ਹੀ ਜਾਂਦੇ ਹਨ।
ਪ੍ਰਾਚੀਨ ਯੂਨਾਨੀ ਭਾਸ਼ਾ (ਅਤੇ ਪ੍ਰਾਚੀਨ ਗਰੀਕ, ਅੰਗਰੇਜ਼ੀ: Ancient Greek, ਯੂਨਾਨੀ: ਹੇੱਲੇਨਿਕੀ) ਪ੍ਰਾਚੀਨ ਕਾਲ ਦੇ ਯੂਨਾਨ ਦੇਸ਼ ਅਤੇ ਉਸ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਮੁੱਖ ਭਾਸ਼ਾ ਸੀ। ਇਸਨੂੰ ਸੰਸਕ੍ਰਿਤ ਦੀ ਭੈਣ ਭਾਸ਼ਾ ਮੰਨਿਆ ਜਾ ਸਕਦਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਯੂਨਾਨੀ ਸ਼ਾਖਾ ਵਿੱਚ ਆਉਂਦੀ ਹੈ। ਇਸਨੂੰ ਇੱਕ ਕਲਾਸਕੀ ਭਾਸ਼ਾ ਮੰਨਿਆ ਜਾਂਦਾ ਹੈ, ਜਿਸ ਵਿੱਚ ਕਾਫ਼ੀ ਜ਼ਿਆਦਾ ਅਤੇ ਉੱਚਕੋਟੀ ਦਾ ਸਾਹਿਤ ਰਚਿਆ ਗਿਆ ਸੀ, ਜਿਸ ਵਿੱਚ ਖਾਸਕਰ ਹੋਮਰ ਦੇ ਦੋ ਮਹਾਂਕਾਵਿ ਇਲੀਅਡ ਅਤੇ ਓਡਿੱਸੀ ਹਨ। ਇਸ ਦਾ ਵਿਆਕਰਨ, ਸ਼ਬਦਾਵਲੀ, ਧੁਨੀ-ਤੰਤਰ ਅਤੇ ਸੰਗੀਤਮਈ ਬੋਲੀ ਇਸਨੂੰ ਸੰਸਕ੍ਰਿਤ ਦੇ ਕਾਫ਼ੀ ਕਰੀਬ ਰੱਖ ਦਿੰਦੀ ਹੈ।
ਆਸਟਰੇਲੀਆ (ਅੰਗਰੇਜ਼ੀ: Australia ਔਸ੍ਰੇਲਿਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਬੋਹੜ (ਫਾਰਸੀ : ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,316 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਬੈਂਕ (Bank) ਉਸ ਮਾਲੀ ਅਦਾਰੇ ਨੂੰ ਕਹਿੰਦੇ ਹਨ ਜੋ ਲੋਕਾਂ ਦਾ ਪੈਸਾ ਜਮ੍ਹਾਂ ਕਰਨ ਅਤੇ ਉਹਨਾਂ ਨੂੰ ਕਰਜਾ ਦੇਣ ਦਾ ਕੰਮ ਕਰਦੀ ਹੈ। ਲੋਕ ਆਪੋ-ਆਪਣੀ ਬੱਚਤ ਰਾਸ਼ੀ ਨੂੰ ਸੁਰੱਖਿਆ ਦੀ ਨਜ਼ਰ ਤੋਂ ਅਤੇ ਵਿਆਜ ਕਮਾਉਣ ਦੇ ਲਈ ਇਹਨਾਂ ਅਦਾਰਿਆਂ ਵਿੱਚ ਜਮ੍ਹਾਂ ਕਰਦੇ ਹਨ ਅਤੇ ਲੋੜ ਮੁਤਾਬਕ ਸਮੇਂ-ਸਮੇਂ ਤੇ ਕੱਢਦੇ ਰਹਿੰਦੇ ਹਨ। ਬੈਂਕ ਇਸ ਤਰਾਂ ਜਮ੍ਹਾਂਕਰਤਾ ਵਲੋਂ ਪ੍ਰਾਪਤ ਧੰਨ ਨੂੰ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਰਜ਼ਾ ਦੇ ਕੇ ਵਿਆਜ ਕਮਾਉਂਦੇ ਹਨ। ਆਰਥਕ ਪ੍ਰਬੰਧ ਦੇ ਅਜੋਕੇ ਯੁੱਗ ਵਿੱਚ ਖੇਤੀਬਾੜੀ, ਸਨਅਤ ਅਤੇ ਵਪਾਰ ਦੇ ਵਿਕਾਸ ਲਈ ਬੈਂਕ ਅਤੇ ਬੈਂਕਿੰਗ ਪ੍ਰਬੰਧ ਇੱਕ ਲਾਜ਼ਮੀ ਲੋੜ ਮੰਨੀ ਜਾਂਦੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਖਿੱਦੋ-ਛਿੱਕਾ ਜਾਂ ਗੇਂਦ-ਛਿੱਕਾ ਜਾਂ ਟੈਨਿਸ ਇੱਕ ਛਿੱਕਾ ਖੇਡ ਹੈ ਜੋ ਕਿ ਇੱਕ ਵਿਰੋਧੀ ਖ਼ਿਲਾਫ਼ ਇਕੱਲਿਆਂ ਜਾਂ ਦੋ ਖਿਡਾਰੀਆਂ ਦੇ ਦੋ ਜੁੱਟਾਂ ਵਿਚਕਾਰ ਖੇਡੀ ਜਾ ਸਕਦੀ ਹੈ। ਹਰੇਕ ਖਿਡਾਰੀ ਤਾਰਾਂ ਨਾਲ਼ ਬਣਿਆ ਇੱਕ ਛਿੱਕਾ ਵਰਤ ਕੇ ਨਮਦੇ ਨਾਲ਼ ਢਕੀ ਹੋਈ ਖੋਖਲੀ ਰਬੜ ਦੀ ਗੇਂਦ ਨੂੰ ਜਾਲ ਦੇ ਪਾਰ ਵਿਰੋਧੀਆਂ ਦੇ ਪਾਸੇ ਮਾਰਦਾ ਹੈ। ਖੇਡ ਦਾ ਮਕਸਦ ਗੇਂਦ ਨਾਲ਼ ਇੰਞ ਖੇਡਣਾ ਹੁੰਦਾ ਹੈ ਕਿ ਵਿਰੋਧੀ ਚੰਗੀ ਤਰਾਂ ਗੇਂਦ ਨੂੰ ਵਾਪਸ ਨਾ ਭੇਜ ਸਕੇ। ਜਿਹੜਾ ਵਿਰੋਧੀ ਗੇਂਦ ਨੂੰ ਵਾਪਸ ਨਾ ਭੇਜ ਸਕਿਆ, ਉਹਨੂੰ ਅੰਕ ਨਹੀਂ ਮਿਲਣਗੇ ਸਗੋਂ ਦੂਜੇ ਪਾਸੇ ਦੇ ਵਿਰੋਧੀ ਨੂੰ ਅੰਕ ਹਾਸਲ ਹੋਣਗੇ।
ਗਿਆਨ ਕਿਸੇ ਚੀਜ਼ ਜਾਂ ਕਿਸੇ ਸ਼ਖ਼ਸ ਬਾਬਤ ਵਾਕਫ਼ੀਅਤ, ਸਚੇਤਤਾ ਜਾਂ ਸਮਝ ਹੁੰਦੀ ਹੈ, ਜਿਵੇਂ ਕਿ ਉਹਦੇ ਬਾਰੇ ਤੱਥ, ਜਾਣਕਾਰੀ, ਵੇਰਵਾ ਜਾਂ ਮੁਹਾਰਤ ਆਦਿ। ਇਹ ਸਭ ਕੁਝ ਤਜਰਬੇ ਜਾਂ ਸਿੱਖਿਆ ਤੋਂ ਪ੍ਰਾਪਤ ਹੋਏ ਇਲਮ, ਖੋਜ ਜਾਂ ਸੋਝੀ ਰਾਹੀਂ ਹਾਸਲ ਕੀਤਾ ਜਾਂਦਾ ਹੈ। ਗਿਆਨ ਕਿਸੇ ਵਿਸ਼ੇ ਦੀ ਇਲਮੀ (ਸਿਧਾਂਤਕ) ਜਾਂ ਅਮਲੀ (ਵਿਹਾਰਕ) ਸਮਝ ਨੂੰ ਆਖਿਆ ਜਾ ਸਕਦਾ ਹੈ। ਇਹ ਸਪੱਸ਼ਟ ਜਾਂ ਸੰਕੇਤਕ, ਪ੍ਰਤੱਖ ਜਾਂ ਪਰੋਖ, ਰਸਮੀ ਜਾਂ ਬੇਕਾਇਦਾ ਕਿਸੇ ਵੀ ਤਰ੍ਹਾਂ ਦਾ ਹੋ ਸਕਦਾ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਕਾਰ ਜਾਂ ਗੱਡੀ (ਕਈ ਵਾਰ ਮੋਟਰਗੱਡੀ) ਇੱਕ ਚੱਕੇਦਾਰ ਅਤੇ ਆਪਣੀ ਤਾਕਤ ਨਾਲ਼ ਚੱਲਣ ਵਾਲ਼ੀ ਮੋਟਰ ਸਵਾਰੀ ਹੁੰਦੀ ਹੈ ਜੀਹਨੂੰ ਢੋਆ-ਢੁਆਈ ਵਾਸਤੇ ਵਰਤਿਆ ਜਾਂਦਾ ਹੈ। ਏਸ ਇਸਤਲਾਹ ਦੀਆਂ ਬਹੁਤੀਆਂ ਪਰਿਭਾਸ਼ਾਵਾਂ ਕਾਰ ਨੂੰ ਸਮਾਨ ਦੀ ਬਜਾਏ ਲੋਕਾਂ ਨੂੰ ਢੋਣ ਵਾਲ਼ੀ, ਸੜਕਾਂ ਉੱਤੇ ਭੱਜਣ ਵਾਲ਼ੀ, ਇੱਕ ਤੋਂ ਅੱਠ ਲੋਕਾਂ ਨੂੰ ਬਿਠਾਉਣ ਯੋਗ, ਚਾਰ-ਪਹੀਆ ਸਵਾਰੀ ਮੰਨਦੀਆਂ ਹਨ। ਅਜੋਕੀ ਕਾਰ ਦਾ ਜਨਮ 1886 ਵਿੱਚ ਹੋਇਆ ਗਿਣਿਆ ਜਾਂਦਾ ਹੈ। ਏਸ ਸਾਲ ਜਰਮਨ ਕਾਢਕਾਰ ਕਾਰਲ ਬੈਂਜ਼ ਨੇ ਬੈਂਜ਼ ਪੇਟੰਟ-ਮੋਟਰਵਾਗਨ ਬਣਾਈ ਸੀ। ਕਾਰਾਂ ਅਗੇਤਰੀ 20ਵੀਂ ਸਦੀ ਤੱਕ ਆਮ ਨਹੀਂ ਸਨ ਮਿਲਦੀਆਂ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।