ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬੈਰਿਐਟਰਿਕ ਸਰਜਰੀ ਇੱਕ ਭਾਰ ਘਟਾਉਣ ਵਾਲੀ ਸਰਜਰੀ ਹੈ, ਜੋ ਕਿ ਉਨ੍ਹਾਂ ਵਿਅਕਤੀਆਂ ਲਈ ਹੈ, ਜੋ ਆਪਣਾ ਭਾਰ ਸੰਤੁਲਿਤ ਭੋਜਨ ਅਤੇ ਕਸਰਤ ਆਦਿ ਕਰਨ ਨਾਲ ਘਟਾ ਨਹੀਂ ਸਕਦੇ ਹਨ। ਇਸ ਨੂੰ ਸਭ ਤੋਂ ਸਾਇੰਟੇਫਿਕ ਭਰੋਸੇਮੰਦ ਭਾਰ ਘਟਾਉਣ ਵਾਲੀ ਸਰਜਰੀ ਦਾ ਦਰਜਾ ਮਿਲਿਆ ਹੈ। ਬੈਰਿਐਟਰਿਕ ਸਰਜਰੀ ਦੁਨੀਆ ਭਰ ਵਿੱਚ ਅਪਣਾਈ ਜਾ ਚੁੱਕੀ ਹੈ। ਦੇਸ਼-ਵਿਦੇਸ਼ ਦੀਆਂ ਉੱਚਕੋਟੀ ਦੀਆਂ ਸੰਸਥਾਵਾਂ ਤੋਂ ਇਸ ਨੂੰ ਮਾਨਤਾ ਪ੍ਰਾਪਤ ਹੈ। ਭਾਰਤ ਵਿੱਚ ਬੈਰਿਐਟਰਿਕ ਸਰਜਰੀ ਦਾ ਖਰਚਾ ਪੱਛਮੀ ਦੇਸ਼ਾਂ ਨਾਲੋਂ ਘੱਟ ਹੋਣ ਕਾਰਨ ਅਮਰੀਕਾ, ਯੂਰਪ, ਕੈਨੇਡਾ, ਇੰਗਲੈਂਡ ਵਰਗੇ ਦੇਸ਼ਾਂ ਵਿਚੋਂ ਲੋਕ ਭਾਰਤ ਵਿੱਚ ਆ ਕੇ ਬੈਰਿਐਟਰਿਕ ਸਰਜਰੀ ਕਰਵਾਉਂਦੇ ਹਨ। ਅਮਰੀਕਾ ਵਿੱਚ ਮੋਟਾਪੇ ਦੀ ਸਮੱਸਿਆ ਜ਼ਿਆਦਾ ਹੋਣ ਕਾਰਨ ਬੈਰਿਐਟਰਿਕ ਸਰਜਰੀ 25-30 ਸਾਲਾਂ ਤੋਂ ਪਹਿਲੀ ਵਾਰ ਅਮਰੀਕਾ ਵਿੱਚ ਸ਼ੁਰੂ ਹੋਈ ਸੀ। ਭਾਰਤ ਵਿੱਚ ਪੰਜਾਬ ਵਿੱਚ ਮੋਟਾਪਾ 35 ਫੀਸਦੀ ਤੋਂ ਜ਼ਿਆਦਾ ਵਧ ਚੁੱਕਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਆਪ ਪੰਜਾਬ ਦੇ ਮੁੱਖ ਮੰਤਰੀ ਹਨ। ਇਸ ਸਮੇਂ ਉਹ ਆਪਣੇ ਪੰਜਵੇਂ ਕਾਰਜਕਾਲ ਵਿੱਚ ਹਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2012 ਤੱਕ ਰਿਹ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਓਹਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਨਿਸ਼ਚੇ ਹੀ ਅਜਿਹੇ ਮੌਕੇ ਤੇ ਆਪਣੇ ਆਪ ਨੂੰ ਇਕਸੁਰਤਾ, ਅਮਨ, ਸ਼ਾਂਤੀ ਅਤੇ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਮੁੜ ਸਮਰਪਿਤ ਕਰਨ ਦੀ ਲੋੜ ਹੈ।
ਸਰੀਰਕ ਕਸਰਤ ਕੋਈ ਵੀ ਅਜਿਹਾ ਸਰੀਰਕ ਕੰਮ ਹੁੰਦਾ ਹੈ ਜੋ ਸਰੀਰਕ ਤੰਦਰੁਸਤੀ ਅਤੇ ਸਮੁੱਚੀ ਸਿਹਤ ਅਤੇ ਸਲਾਮਤੀ ਨੂੰ ਵਧਾਵੇ ਜਾਂ ਕਾਇਮ ਰੱਖੇ। ਇਹਨੂੰ ਕਰਨ ਦੇ ਕਈ ਕਾਰਨ ਹੁੰਦੇ ਹਨ ਜਿਵੇਂ ਕਿ ਪੱਠਿਆਂ ਅਤੇ ਹਿਰਦੇ-ਪ੍ਰਬੰਧ ਨੂੰ ਮਜ਼ਬੂਤ ਕਰਨਾ, ਖਿਡਾਰੀ ਮੁਹਾਰਤ ਨੂੰ ਨਿਖਾਰਨਾ, ਭਾਰ ਘਟਾਉਣਾ ਜਾਂ ਕਾਬੂ ਕਰਨਾ ਅਤੇ ਸਿਰਫ਼ ਮਨ-ਪਰਚਾਵੇ ਵਾਸਤੇ। ਘੜੀ-ਮੁੜ ਅਤੇ ਬੰਨ੍ਹਵੀਂ ਸਰੀਰਕ ਕਸਰਤ ਨਾਲ ਰੋਗ-ਨਾਸ਼ਕ ਪ੍ਰਨਾਲੀ ਵਧੇਰੇ ਚੰਗੀ ਤਰ੍ਹਾਂ ਕੰਮ ਕਰਦੀ ਹੈ ਅਤੇ ਦਿਲ ਜਾਂ ਲਹੂ-ਨਾੜੀਆਂ ਦੇ ਰੋਗ, ਦੂਜੇ ਕਿਸਮ ਦਾ ਸ਼ੱਕਰ ਰੋਗ ਅਤੇ ਮੁਟਾਪੇ ਤੋਂ ਬਚਾਅ ਰਹਿੰਦਾ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,408 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
'ਵਿਰਸਾ' ਬਜ਼ੁਰਗਾਂ ਵਲੋਂ ਪੀੜ੍ਹੀ-ਦਰ-ਪੀੜ੍ਹੀ ਦਿੱਤੀਆਂ ਚੀਜ਼ਾਂ ਹਨ। ਇਹ ਚੀਜ਼ਾਂ ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ (tangible) ਵੀ ਹੋ ਸਕਦੀਆਂ ਹਨ, ਅਤੇ ਇਹ ਚੀਜ਼ਾਂ ਨਾ ਛੋਹੀਆਂ ਜਾਣ ਵਾਲੀਆਂ (intangible) ਵੀ ਹੋ ਸਕਦੀਆਂ ਹਨ। ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਜ਼ਮੀਨ ਅਤੇ ਹੋਰ ਜਾਇਦਾਦ ਆ ਜਾਂਦੀ ਹੈ। ਨਾ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਸਾਡੇ ਸੁਭਾਅ ਵਗੈਰਾ ਆ ਜਾਂਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ.
ਤਕਨੀਕੀ, ਵਿਵਹਾਰਕ ਅਤੇ ਉਦਯੋਗਕ ਕਲਾਵਾਂ ਅਤੇ ਪ੍ਰਿਉਕਤ ਵਿਗਿਆਨਾਂ ਵਲੋਂ ਸਬੰਧਿਤ ਪੜ੍ਹਾਈ ਜਾਂ ਵਿਗਿਆਨ ਦਾ ਸਮੂਹ ਹੈ। ਕਈ ਲੋਕ ਤਕਨੀਕੀ ਅਤੇ ਇੰਜੀਨੀਅਰਿੰਗ ਸ਼ਬਦ ਇੱਕ ਦੂੱਜੇ ਲਈ ਵਰਤਦੇ ਹਨ। ਜੋ ਲੋਕ ਤਕਨੀਕੀ ਨੂੰ ਪੇਸ਼ਾ ਰੂਪ ਵਿੱਚ ਅਪਣਾਉਂਦੇ ਹਨ ਉਨ੍ਹਾਂ ਨੂੰ ਇੰਜੀਨੀਅਰ ਕਿਹਾ ਜਾਂਦਾ ਹੈ। ਮੁੱਢਲਾ ਵਕਤ ਤੋਂ ਇਨਸਾਨ ਤਕਨੀਕ ਦੀ ਵਰਤੋਂ ਕਰਦਾ ਆ ਰਿਹਾ ਹੈ। ਆਧੁਨਿਕ ਸੱਭਿਅਤਾ ਦੇ ਵਿਕਾਸ ਵਿੱਚ ਤਕਨੀਕੀ ਦਾ ਬਹੁਤ ਵੱਡਾ ਯੋਗਦਾਨ ਹੈ। ਜੋ ਸਮਾਜ ਜਾਂ ਰਾਸ਼ਟਰ ਤਕਨੀਕੀ ਰੂਪ ਵਲੋਂ ਸਮਰੱਥਾਵਾਨ ਹਨ ਉਹ ਸਾਮਰਿਕ ਰੂਪ ਵਲੋਂ ਵੀ ਬਲਵਾਨ ਹੁੰਦੇ ਹਨ ਅਤੇ ਦੇਰ - ਸਬੇਰ ਆਰਥਕ ਰੂਪ ਵਲੋਂ ਵੀ ਬਲਵਾਨ ਬੰਨ ਜਾਂਦੇ ਹੈ। ਅਜਿਹੇ ਵਿੱਚ ਕੋਈ ਹੈਰਾਨੀ ਨਹੀਂ ਹੋਣਾ ਚਾਹੀਦੀ ਕਿ ਇੰਜੀਨੀਅਰਿੰਗ ਦੀ ਸ਼ੁਰੂਆਤ ਫ਼ੋਜੀ ਇੰਜੀਨੀਅਰਿੰਗ ਤੋਂ ਹੀ ਹੋਈ। ਇਸ ਦੇ ਬਾਅਦ ਸੜਕਾਂ, ਘਰ, ਕਿਲ੍ਹੇ, ਪੁਲ਼ ਆਦਿ ਦੇ ਉਸਾਰੀ ਸੰਬੰਧੀ ਲੋੜਾਂ ਅਤੇ ਸਮਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਇੰਜੀਨੀਅਰਿੰਗ ਪੈਦਾ ਹੋਇਆ। ਉਦਯੋਗਕ ਇਨਕਲਾਬ ਦੇ ਨਾਲ਼-ਨਾਲ਼ ਜੰਤਰਿਕ ਤਕਨੀਕੀ ਆਈ। ਇਸ ਦੇ ਬਾਅਦ ਬਿਜਲਈ ਇੰਜੀਨੀਅਰਿੰ, ਰਾਸਾਇਣਕ ਤਕਨੀਕੀ ਅਤੇ ਹੋਰ ਆਈਆਂ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬ੍ਰਾਜ਼ੀਲ (ਪੁਰਤਗਾਲੀ: Brasil (ਬਰਾਸੀਲ)), ਅਧਿਕਾਰਕ ਤੌਰ 'ਤੇ ਬ੍ਰਾਜ਼ੀਲ ਦਾ ਸੰਘੀ ਗਣਰਾਜ (ਪੁਰਤਗਾਲੀ: República Federativa do Brasil, ਸੁਣੋ ), ਦੱਖਣੀ ਅਮਰੀਕਾ ਮਹਾਂਦੀਪ ਅਤੇ ਲਾਤੀਨੀ ਅਮਰੀਕਾ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦਾ ਪੰਜਵਾਂ ਸਭ ਤੋਂ ਵੱਡਾ ਦੇਸ਼ ਹੈ; ਖੇਤਰਫਲ ਅਤੇ ਅਬਾਦੀ (੧੯.੩ ਕਰੋੜ ਤੋਂ ਵੀ ਵੱਧ) ਦੋਵੇਂ ਪੱਖੋਂ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਅਮਰੀਕਾ ਦਾ ਇਕੱਲਾ ਪੁਰਤਗਾਲੀ ਬੋਲਣ ਵਾਲਾ ਦੇਸ਼ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਬੋਸਨੀਆ ਅਤੇ ਹਰਜ਼ੇਗੋਵੀਨਾ (ਲਾਤੀਨੀ: Bosna i Hercegovina ; ਸਰਬੀਆਈ ਸਿਰੀਲਿਕ: Босна и Херцеговина) ਦੱਖਣ-ਪੂਰਬੀ ਯੁਰਪ ਵਿੱਚ ਬਾਲਕਨ ਪਰਾਇਦੀਪ ਉੱਤੇ ਸਥਿੱਤ ਇੱਕ ਦੇਸ਼ ਹੈ। ਇਹਦੇ ਉੱਤਰ, ਪੱਛਮ ਅਤੇ ਦੱਖਣ ਵੱਲ ਕਰੋਏਸ਼ੀਆ, ਪੂਰਬ ਵੱਲ ਸਰਬੀਆ ਅਤੇ ਦੱਖਣ ਵੱਲ ਮੋਂਟੇਨੇਗਰੋ ਸਥਿੱਤ ਹੈ। ਬੋਸਨੀਆ ਅਤੇ ਹਰਜ਼ੇਗੋਵੀਨਾ ਲਗਭਗ ਘਿਰਿਆ ਹੋਇਆ ਦੇਸ਼ ਹੈ, ਸਿਰਫ਼ ਏਡਰਿਆਟਿਕ ਸਾਗਰ ਨਾਲ਼ ਲੱਗਦੀ 26 ਕਿਲੋਮੀਟਰ ਲੰਮੀ ਤਟਰੇਖਾ ਨੂੰ ਛੱਡਕੇ, ਜਿਸਦੇ ਮੱਧ ਵਿੱਚ ਨਿਊਮ ਸ਼ਹਿਰ ਸਥਿਤ ਹੈ। ਦੇਸ਼ ਦੇ ਅੰਦਰੂਨੀ ਹਿੱਸਿਆਂ ਵਿੱਚ ਮੱਧ-ਦੱਖਣੀ ਹਿੱਸਾ ਪਹਾੜੀ, ਉੱਤਰ-ਪੱਛਮੀ ਹਿੱਸਾ ਪਹਾੜੀ, ਉੱਤਰ-ਪੂਰਬੀ ਹਿੱਸਾ ਮੈਦਾਨੀ ਹੈ। ਮੁਲਕ ਦੇ ਵੱਡੇ ਹਿੱਸੇ ਬੋਸਨੀਆ ਵਿੱਚ ਮੱਧ-ਮਹਾਂਦੀਪੀ ਜਲਵਾਯੂ ਹੈ, ਜਿੱਥੇ ਗਰਮ ਗਰਮੀ ਅਤੇ ਸਰਦੀ, ਬਰਫ਼ੀਲੀ ਸਰਦੀਆਂ ਹੁੰਦੀਆਂ ਹਨ। ਦੇਸ਼ ਦੇ ਦੱਖਣੀ ਸਿਰੇ ਉੱਤੇ ਸਥਿੱਤ ਛੋਟਾ ਹਰਜ਼ੇਗੋਵੀਨਾ ਭੂ-ਮੱਧ ਸਾਗਰੀ ਜਲਵਾਯੂ ਵਾਲਾ ਹੈ। ਬੋਸਨੀਆ ਅਤੇ ਹਰਜ਼ੇਗੋਵੀਨਾ ਦੇ ਕੁਦਰਤੀ ਸੰਸਾਧਨਾਂ ਦੇ ਬਹੁਤ ਜ਼ਿਆਦਾ ਪ੍ਰਚੁਰ ਮਾਤਰਾ ਵਿੱਚ ਹਨ। ਇਹਦੀ ਰਾਜਧਾਨੀ ਸਾਰਾਯੇਵੋ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮਿਲਾਨਿਆ ਟਰੰਪ (ਜਨਮ ਤੋਂ ਨਾਂ ਮਿਲਾਨਿਆ ਨਾਸ, 26 ਅਪ੍ਰੈਲ 1970) ਇੱਕ ਸਲੋਵੀਨ-ਅਮਰੀਕੀ ਗਹਿਣੇ ਅਤੇ ਘੜੀਆਂ ਦੀ ਡਿਜ਼ਾਇਨਰ ਹੈ। ਉਹ ਇੱਕ ਸਾਬਕਾ ਮਾਡਲ ਵੀ ਹੈ। ਉਹ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਲੜ ਰਹੇ, ਡੋਨਲਡ ਟਰੰਪ ਦੀ ਪਤਨੀ ਹੈ। ਉਸਦਾ ਜਨਮ ਯੂਗੋਸਲਾਵੀਆ ਵਿੱਚ ਹੋਇਆ ਸੀ ਅਤੇ ਬਾਅਦ ਵਿੱਚ ਉਹ ਅਮਰੀਕਾ ਆ ਗਈ ਅਤੇ 2006 ਵਿੱਚ ਇੱਥੋਂ ਦੀ ਪੱਕੇ ਤੌਰ ਤੇ ਵਸਨੀਕ ਬਣ ਗਈ।
ਜਿਸ ਸ਼ਖ਼ਸੀਅਤ ਬਾਰੇ ਅਸੀਂ ਉਲੇਖ ਕਰ ਰਹੇ ਹਾਂ, ਉਸ ਦੇ ਨਾਮ ਨਾਲ ਲੱਗਦੇ ਸਾਰੇ ਅੱਖਰ ਆਪਣੇ ਆਪ ਵਿੱਚ ਸਿੱਕੇ-ਬੱਧ ਮਹੱਤਵ ਰੱਖਦੇ ਹਨ। ਅਕਾਲੀ ਦਾ ਰਹੱਸ ਅਕਾਲੀ ਫੌਜ (ਸ਼ਹੀਦੀ ਫੌਜ) ਤੋਂ ਹੁੰਦਾ ਹੋਇਆ ਅਕਾਲੀ ਫੂਲਾ ਸਿੰਘ ਦੀ ਅਜ਼ਮਤ ਭਰੀ ਰਹਿਣੀ-ਬਹਿਣੀ ਤਕ ਖ਼ਾਲਸਾ ਰਾਜ ਸਮੇਂ ਪੁੱਜ ਚੁਕਾ ਸੀ। ਅੰਗ੍ਰੇਜ਼ੀ ਕਾਲ ਦੇ ਅੰਤਮ ਛਿਨਾਂ ਅਤੇ ਹਿੰਦੁਸਤਾਨੀਆਂ ਦੇ ਵਰਤਮਾਨ ਰਾਜ-ਕਾਲ ਦੇ ਪਹਿਲੋਂ-ਪਹਿਲ ਦੇ ਦੋ ਵਰ੍ਹਿਆਂ (1952-53 ਈ.) ਤਕ ਅਕਾਲੀ ਰਹਿਣੀ-ਬਹਿਣੀ ਦੀ ਸੰਤ-ਸਿਪਾਹੀ ਵਰਗੀ ਅਤੇ ਰਹੱਸਾਤਮਕ ਪ੍ਰਾਪਤੀਆਂ ਭਰਪੂਰ ਅਜ਼ਮਤ ਦੀ ਉਦਾਹਰਣ ਸਿਰਫ਼ ਅਕਾਲੀ ਕੌਰ ਸਿੰਘ ਨੂੰ ਹੀ ਮੰਨਿਆ ਜਾਂਦਾ ਸੀ। ਉਨ੍ਹਾਂ ਤੋਂ ਉਪਰੰਤ ਅਕਾਲੀ ਦੀ ਅਜ਼ਮਤ ਦੀ ਜੀਵਨ-ਜਾਚ ਅਤੇ ਇਲਾਹੀ ਮੰਡਲਾਂ ਦੀ ਅਨੁਭਵੀ ਬਖਸ਼ਿਸ਼ ਇੱਕ ਤਰ੍ਹਾਂ ਦੁਰਲਭ ਹੋ ਗਈ ਜਾਪਦੀ ਹੈ। ਕੌਰ ਦੀ ਸ਼ਾਬਦਿਕ ਬਣਤਰ ਇਸਤਰੀ ਲਿੰਗ ਦਾ ਆਭਾਸ ਦਿੰਦੀ ਹੈ, ਪਰ ਇਸ ਦੀ ਬਣਤਰ ਕੰਵਰ ਦੀ ਨਿਕਟਤਾ ਵਾਲੀ ਹੈ।
ਜੀਵਨ ਤੱਤ ਜਾਂ ਵਿਟਾਮਿਨ (ਅਮਰੀਕੀ /ˈvaɪtəmɪn/ ਜਾਂ ਬਰਤਾਨਵੀ /ˈvɪtəmɪn/) ਇੱਕ ਕਾਰਬਨੀ ਰਸਾਇਣ ਹੁੰਦਾ ਹੈ ਜੋ ਕਿਸੇ ਵੀ ਜੀਵ ਨੂੰ ਇੱਕ ਲਾਜ਼ਮੀ ਖ਼ੁਰਾਕੀ ਤੱਤ ਵਜੋਂ ਥੋੜ੍ਹੀ ਮਾਤਰਾ ਵਿੱਚ ਚਾਹੀਦਾ ਹੁੰਦਾ ਹੈ। ਕਿਸੇ ਕਾਰਬਨੀ ਰਸਾਇਣਕ ਯੋਗ (ਜਾਂ ਸਬੰਧਤ ਯੋਗਾਂ ਦੇ ਸਮੂਹ) ਨੂੰ ਵਿਟਾਮਿਨ ਉਦੋਂ ਕਿਹਾ ਜਾਂਦਾ ਹੈ ਜਦੋਂ ਉਹ ਕੋਈ ਪ੍ਰਾਣੀ ਉਸਨੂੰ ਰੱਜਵੀਂ ਮਾਤਰਾ ਵਿੱਚ ਤਿਆਰ ਨਾ ਕਰ ਸਕੇ ਅਤੇ ਸਿਰਫ਼ ਖ਼ੁਰਾਕ ਤੋਂ ਹੀ ਲੈਣਾ ਪਵੇ। ਸੋ ਇਹ ਇਸਤਲਾਹ ਹਲਾਤਾਂ ਅਤੇ ਪ੍ਰਾਣੀ ਦੋਹਾਂ ਉੱਤੇ ਸ਼ਰਤਬੱਧ ਹੈ। ਮਿਸਾਲ ਵਜੋਂ ਅਸਕਾਰਬਿਕ ਤਿਜ਼ਾਬ (ਵਿਟਾਮਿਨ ਸੀ) ਮਨੁੱਖਾਂ ਵਾਸਤੇ ਇੱਕ ਵਿਟਾਮਿਨ ਹੈ ਪਰ ਬਹੁਤੇ ਜਾਨਵਰਾਂ ਵਾਸਤੇ ਨਹੀਂ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਅੰਤਰਰਾਸ਼ਟਰੀ ਬਾਲੜੀ ਦਿਵਸ ਅੰਤਰਰਾਸ਼ਟਰੀ ਸੰਸਥਾ ਯੂਨੀਸੈਫ ਦੁਆਰਾ ਹਰ ਸਾਲ 11 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ ਇਹ ਸਾਲ 2012 ਵਿੱਚ ਮਨਾਇਆ ਗਿਆ। ਬਾਲੜੀਆਂ ਨੂੰ ਦੁਨੀਆ ਭਰ ਵਿੱਚ ਮੁੱਦਤ ਤੋਂ ਸ਼ੋਸ਼ਣ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਬਾਲ ਵਿਆਹ ਇਸ ਸ਼ੋਸ਼ਣ ਦਾ ਸਭ ਤੋਂ ਘਟੀਆ ਰੂਪ ਹੈ। ਇਸ ਨਾਲ ਬਾਲੜੀਆਂ ਜਿੱਥੇ ਪੜ੍ਹਾਈ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ, ਉੱਥੇ ਹੀ ਛੋਟੀ ਉਮਰ ਵਿੱਚ ਕਮਜ਼ੋਰ ਬੱਚੇ ਪੈਦਾ ਕਰ ਕੇ ਪੂਰੇ ਸਮਾਜ ਵਿੱਚ ਸਿਹਤ ਦੀ ਸਮੱਸਿਆ ਦਾ ਕਾਰਨ ਬਣਦੀਆਂ ਹਨ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਸੁਖ਼ਨਾ ਝੀਲ(ਹਿੰਦੀ: सुख़ना) ਹਿਮਾਲਿਆ ਦੀ ਤਲਹਟੀ ਸ਼ਿਵਾਲਿਕ ਪਹਾੜੀਆਂ ਤੇ ਚੰਡੀਗੜ੍ਹ, ਭਾਰਤ ਵਿੱਚ ਇੱਕ ਸਰੋਵਰ ਹੈ। ਇਹ3 ਕਿਮੀ² ਬਰਸਾਤੀ ਝੀਲ 1958 ਵਿੱਚ ਸੁਖ਼ਨਾ ਚੋਅ ਨੂੰ ਬੰਨ ਮਾਰ ਕੇ ਬਣਾਈ ਗਈ ਸੀ। ਪਹਿਲਾਂ ਇਸ ਵਿੱਚ ਸਿਧਾ ਬਰਸਾਤੀ ਪਾਣੀ ਪੈਂਦਾ ਸੀ ਅਤੇ ਵੱਡੇ ਪਧਰ ਤੇ ਗਾਰ ਜਮ੍ਹਾਂ ਹੋ ਜਾਂਦੀ ਸੀ। ਇਸ ਨੂੰ ਰੋਕਣ ਲਈ 25.42 ਕਿਮੀ² ਜ਼ਮੀਨ ਲੈਕੇ ਉਸ ਵਿੱਚ ਜੰਗਲ ਲਾ ਦਿੱਤਾ ਗਿਆ। 1974 ਵਿੱਚ, ਚੋਅ ਮੁਕੰਮਲ ਤੌਰ ਤੇ ਝੀਲ ਤੋਂ ਲਾਂਭੇ ਮੋੜ ਦਿੱਤਾ, ਅਤੇ ਗਾਰ ਨੂੰ ਘੱਟ ਤੋਂ ਘੱਟ ਕਰਨ ਲਈ ਨਿੱਤਰੇ ਪਾਣੀ ਨਾਲ ਝੀਲ ਨੂੰ ਭਰਨ ਦਾ ਪ੍ਰਬੰਧ ਕਰ ਲਿਆ
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਪਰਬੰਧਨ (ਸੰਖੇਪ ਵਿੱਚ ਨਾਸਾ, ਅੰਗਰੇਜ਼ੀ: National Aeronautics and Space Administration ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਅਡਮਿਨਿਸਟਰੇਸ਼ਨ, NASA ਨਾਸਾ) ਸੰਯੁਕਤ ਰਾਜ ਅਮਰੀਕਾ ਦੀ ਸਮੂਹ ਸਰਕਾਰ ਦੀ ਇੱਕ ਸੰਸਥਾ ਹੈ, ਜੋ ਰਾਸ਼ਟਰ ਦਾ ਸਰਵਜਨਿਕ ਅੰਤਰਿਕਸ਼ ਪਰੋਗਰਾਮ ਹੈ। 29 ਜੁਲਾਈ, 1958 ਵਿੱਚ ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਅਧਿਨਿਯਮ ਦੁਆਰਾ ਸਥਾਪਤ ਹੋਇਆ, ਇਸ ਦਾ 2007 ਮਾਮਲਾ ਸਾਲ ਦਾ ਨਿਧੀਕਰਣ ਦੀ ਰਾਸ਼ੀ 672,000,000,000 ਭਾਰਤੀ ਰੁਪਏ (16.8 ਬਿਲੀਅਨ ਅਮਰੀਕੀ ਡਾਲਰ) ਹੋ ਗਈ।