ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਲਟੀਮੀਡੀਆ ਅੰਗਰੇਜ਼ੀ ਵਿੱਚ multi ਅਤੇ Media ਦੋ ਸ਼ਬਦਾਂ ਨੂੰ ਮਿਲਾ ਕੇ ਬਣਿਆ ਸੀ। Multi ਦਾ ਅਰਥ ਹੁੰਦਾ ਹੈ, 'ਬਹੁ' ਅਤੇ Media ਦਾ ਅਰਥ ਹੈ, 'ਮਾਧਿਅਮ'। ਮਲਟੀਮੀਡੀਆ ਇੱਕ ਮਾਧਿਅਮ ਹੁੰਦਾ ਹੈ, ਜਿਸਦੇ ਦੁਆਰਾ ਅਲੱਗ-ਅਲੱਗ ਤਰ੍ਹਾਂ ਦੀਆਂ ਜਾਣਕਾਰੀਆਂ ਵੱਖ-ਵੱਖ ਪ੍ਰਕਾਰ ਦੇ ਮਾਧਿਅਮ ਵਿੱਚ ਅਵਾਜ਼ੀ (ਆਡੀਓ), ਗ੍ਰਾਫਿਕਸ, ਐਨੀਮੇਸ਼ਨ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਦਾਂ ਹੈ। ਮਲਟੀਮੀਡੀਆ ਦਾ ਪ੍ਰਯੋਗ ਅਨੇਕ ਖੇਤਰਾਂ ਜਿਵੇਂ ਕਿ ਮਲਟੀਮੀਡੀਆ ਪੇਸ਼ਕਰਣ (Multimedia Presentation), ਮਲਟੀਮੀਡੀਆ ਗੇਮਾਂ (Multimedia Games) ਬਹੁਤਾਂਤ ਦੇ ਨਾਲ ਹੁੰਦਾ ਹੈ, ਇਸ ਲਈ ਮਲਟੀਮੀਡੀਆ ਕਿਸੇ ਵੀ ਚੀਜ਼ ਦੇ ਪੇਸ਼ਕਰਣ ਦਾ ਮੁੱਖ ਅੰਗ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ:
ਬੋਰਿਸ ਨਿਕੋਲਾਏਵਿੱਚ ਪੋਲੇਵੋਈ (ਜਾਂ ਪੋਲੇਵੋਈ) (ਰੂਸੀ: Бори́с Никола́евич Полево́й; 17 ਮਾਰਚ 1908 – 12 ਜੁਲਾਈ 1981) ਰੂਸੀ ਲੇਖਕ ਸੀ। ਦੂਜੀ ਸੰਸਾਰ ਜੰਗ ਬਾਰੇ ਉਸ ਦੇ ਨਾਵਲ 'ਅਸਲੀ ਇਨਸਾਨ ਦੀ ਕਹਾਣੀ' (ਮੂਲ ਰੂਸੀ: Повесть о настоящем человеке, ਪੋਵੇਸਤ' ਓ ਨਾਸਤੋਯਾਸ਼ਚੇਮ ਚੇਲੋਵੇਕੇ) ਵਿੱਚ ਪੇਸ਼ ਮਨੁੱਖੀ ਸੂਰਬੀਰਤਾ ਦਾ ਬਿੰਬ ਸੰਸਾਰ ਪ੍ਰਸਿਧ ਹੋ ਗਿਆ। ਦੂਜੀ ਸੰਸਾਰ ਜੰਗ ਦੇ ਇੱਕ ਪਾਇਲਟ, ਅਲੇਕਸੀ ਮਾਰਸਿਏਵ ਦੀ ਸੱਚੀ ਕਥਾ ਉੱਤੇ ਆਧਾਰਿਤ ‘ਅਸਲੀ ਇਨਸਾਨ ਦੀ ਕਹਾਣੀ’ ਦ੍ਰਿੜ ਨਿਸਚੇ ਵਿਚੋਂ ਪੈਦਾ ਹੁੰਦੀ ਮਨੁੱਖ ਦੀ ਅਣਹੋਣੀ ਨੂੰ ਹੋਣੀ ਕਰ ਸਕਣ ਵਾਲੀ ਅਥਾਹ ਸਮਰੱਥਾ ਨੂੰ ਉਜਾਗਰ ਕਰਦੀ ਹੈ।
ਅਲੈਗਜ਼ੈਂਡਰ ਇਵਾਨੋਵਿਚ ਹਰਜਨ (ਰੂਸੀ: Алекса́ндр Ива́нович Ге́рцен; ਅਪਰੈਲ 6 [ਪੁ.ਤ. 25 ਮਾਰਚ] 1812 – ਜਨਵਰੀ 21 [ਪੁ.ਤ. 9 ਜਨਵਰੀ] 1870) ਰੂਸੀ ਲੇਖਕ ਅਤੇ ਚਿੰਤਕ ਸੀ ਜਿਸਨੂੰ "ਰੂਸੀ ਸਮਾਜਵਾਦ ਦਾ ਪਿਤਾ" ਅਤੇ ਨਰੋਦਵਾਦ, ਸਮਾਜਵਾਦੀ ਇਨਕਲਾਬੀਆਂ, ਤਰੂਦੋਵਿਕਸ ਅਤੇ ਅਮਰੀਕੀ ਲੋਕਵਾਦੀ ਪਾਰਟੀ ਦੇ ਵਿਚਾਰਧਾਰਕ ਮੋਢੀ ਹੋਣ ਕਰਕੇ ਕਿਸਾਨੀ ਲੋਕਵਾਦ ਦੇ ਮੁੱਖ ਜਨਕਾਂ ਵਿੱਚੋਂ ਇੱਕ ਕਿਹਾ ਜਾਂਦਾ ਹੈ। ਉਸ ਨੇ ਆਪਣੀਆਂ ਲਿਖਤਾਂ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਉਦੋਂ ਲਿਖੀਆਂ ਜਦ ਉਹ ਲੰਡਨ ਵਿਚ ਜਲਾਵਤਨ ਸੀ, ਦੇ ਨਾਲ ਰੂਸ ਵਿਚਲੀ ਸਥਿਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ, ਅਤੇ ਅਜਿਹਾ ਸਿਆਸੀ ਮਾਹੌਲ ਪੈਦਾ ਕਰਨ ਵਿੱਚ ਯੋਗਦਾਨ ਪਾਇਆ ਕਿ 1861 ਵਿਚ ਭੌਂ-ਗ਼ੁਲਾਮਾਂ ਨੂੰ ਮੁਕਤੀ ਮਿਲੀ। ਉਸ ਨੇ ਆਪਣਾ ਮਹੱਤਵਪੂਰਨ ਸਮਾਜਿਕ ਨਾਵਲ ਦੋਸ਼ੀ ਕੌਣ?
ਅੰਜੀਰ ਇੱਕ ਫਲ ਦਾ ਨਾਮ ਹੈ। ਇਹ ਖਾਣ ਵਿੱਚ ਮਿੱਠਾ ਅਤੇ ਰਸਦਾਰ ਹੁੰਦਾ ਹੈ। ਯੂਨਾਨੀ ਹਕੀਮ ਇਸਨੂੰ ਕਈ ਨੁਸਖਿਆਂ ਵਿੱਚ ਵਰਤਦੇ ਹਨ। ਸੁਕਾਇਆ ਫਲ ਵਿਕਦਾ ਹੈ। ਸੁੱਕੇ ਫਲ ਨੂੰ ਟੁਕੜੇ-ਟੁਕੜੇ ਕਰ ਕੇ ਜਾਂ ਪੀਹਕੇ ਦੁੱਧ ਅਤੇ ਚੀਨੀ ਦੇ ਨਾਲ ਖਾਂਦੇ ਹਨ। ਇਸ ਦਾ ਸਵਾਦਿਸ਼ਟ ਜੈਮ (ਫਲ ਦੇ ਟੁਕੜਿਆਂ ਦਾ ਮੁਰੱਬਾ)ਵੀ ਬਣਾਇਆ ਜਾਂਦਾ ਹੈ। ਸੁੱਕੇ ਫਲ ਵਿੱਚ ਚੀਨੀ ਦੀ ਮਾਤਰਾ ਲੱਗਭੱਗ 62 ਫ਼ੀਸਦੀ ਅਤੇ ਤਾਜੇ ਪੱਕੇ ਫਲ ਵਿੱਚ 22 ਫ਼ੀਸਦੀ ਹੁੰਦੀ ਹੈ। ਇਸ ਵਿੱਚ ਕੈਲਸਿਅਮ ਅਤੇ ਵਿਟਾਮਿਨ ਏ ਅਤੇ ਬੀ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਖਾਣ ਨਾਲ ਕਬਜੀ ਦੂਰ ਹੁੰਦੀ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸਾਹਿਬਜਾਦਾ ਜੁਝਾਰ ਸਿੰਘ ਜੀ ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ.
ਫਰਮਾ:ਭਾਰਤੀ ਇਤਿਹਾਸ ਸੰਦੂਕ ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਸਟੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤਿਅ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਬਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤਾ ਗਿਆ, ਜਿਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਸੀ ਅਤੇ ਧਰਮ "ਵੈਦਿਕ ਧਰਮ" ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਇਸ ਮਿਸਲ ਦਾ ਨਾਂ 'ਬਾਬਾ ਦੀਪ ਸਿੰਘ ਸ਼ਹੀਦ' ਦੇ ਨਾਂ 'ਤੇ ਪਿਆ। ਬਾਬਾ ਦੀਪ ਸਿੰਘ ਦਾ ਬਚਪਨ ਦਾ ਨਾਂ ਦੀਪਾ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿਖੇ ਭਾਈ ਭਗਤੂ ਜੀ ਦੇ ਗ੍ਰਹਿ ਵਿਖੇ 1682 ਵਿੱਚ ਪੈਦਾ ਹੋਏ। ਉਨ੍ਹਾਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤਪਾਨ ਕੀਤਾ ਅਤੇ ਦੀਪ ਸਿੰਘ ਬਣੇਂ। ਆਪਣੇ ਮਾਤਾ ਪਿਤਾ ਦੀ ਆਗਿਆ ਨਾਲ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਆਨੰਦਪੁਰ ਸਾਹਿਬ ਵਿਖੇ ਕਾਫੀ ਚਿਰ ਰਹਿੰਦੇ ਰਹੇ ਅਤੇ ਉਥੇ ਰਹਿ ਕੇ ਗੁਰਮੁਖੀ ਸਿੱਖੀ ਅਤੇ ਕਾਫੀ ਗੁਰਬਾਣੀ ਜ਼ੁਬਾਨੀ ਕੰਠ ਕਰ ਲਈ। ਉਹ ਬੜਾ ਖ਼ੁਸ਼ਖ਼ਤ ਲਿਖਦੇ ਸਨ। ਭਾਈ ਮਨੀ ਸਿੰਘ ਕੋਲੋਂ ਬਾਬਾ ਦੀਪ ਸਿੰਘ ਨੇ ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸਹੀ ਉਚਾਰਨ ਸਿੱਖਿਆ। 20-22 ਸਾਲ ਦੀ ਉਮਰ ਤੱਕ ਬਾਬਾ ਦੀਪ ਸਿੰਘ ਨਾ ਸਿਰਫ਼ ਸਿੱਖ ਇਤਿਹਾਸ ਦੇ ਸਕਾਲਰ ਬਣ ਗਏ ਸਗੋਂ ਯੁੱਧ ਕਲਾ ਵਿੱਚ ਵੀ ਨਿਪੁੰਣ ਹੋ ਗਏ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੁਲਾੜ ਜਾਂ ਖ਼ਲਾਅ ਧਰਤੀ ਸਮੇਤ ਖਗੋਲੀ ਪਿੰਡਾਂ ਵਿਚਕਾਰ ਪੈਂਦੀ ਸੁੰਨੀ ਥਾਂ ਨੂੰ ਕਿਹਾ ਜਾਂਦਾ ਹੈ। ਇਹ ਪੂਰੀ ਤਰ੍ਹਾਂ ਖ਼ਾਲੀ ਜਾਂ ਪਦਾਰਥ-ਰਹਿਤ ਨਹੀਂ ਹੈ ਸਗੋਂ ਅਣੂਆਂ ਦੇ ਘੱਟ ਸੰਘਣੇਪਣ ਵਾਲਾ ਕਾਫ਼ੀ ਡਾਢਾ ਖ਼ਾਲੀਪਣ ਹੈ। ਇਹਨਾਂ ਅਣੂਆਂ ਵਿੱਚ ਹਾਈਡਰੋਜਨ ਅਤੇ ਹੀਲੀਅਮ ਦਾ ਪਲਾਜ਼ਮਾ, ਨਿਊਟਰੀਨੋ ਅਤੇ ਬਿਜਲਈ ਅਤੇ ਚੁੰਬਕੀ ਤਰੰਗਾਂ ਸ਼ਾਮਲ ਹਨ। ਬਿਗ ਬੈਂਗ ਤੋਂ ਆਉਂਦੀਆਂ ਪਿਛੋਕੜੀ ਕਿਰਨਾਂ ਦੁਆਰਾ ਅਧਾਰ-ਰੇਖਾ ਤਾਪਮਾਨ 2.7 ਕੈਲਵਿਨ (K) ਰੱਖਿਆ ਗਿਆ ਹੈ। ਬਹੁਤੀਆਂ ਅਕਾਸ਼-ਗੰਗਾਵਾਂ ਵਿਚਲੇ ਨਿਰੀਖਣਾਂ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਵਮਾਣ ਦਾ 90% ਹਿੱਸਾ ਕਿਸੇ ਅਣਜਾਣ ਰੂਪ ਵਿੱਚ ਹੈ, ਜਿਹਨੂੰ ਹਨੇਰਾ ਪਦਾਰਥ ਆਖਿਆ ਜਾਂਦਾ ਹੈ ਅਤੇ ਜੋ ਬਾਕੀ ਪਦਾਰਥਾਂ ਨਾਲ਼ ਗੁਰੂਤਾ ਬਲ ਨਾਲ਼ (ਨਾ ਕਿ ਬਿਜਲਈ-ਚੁੰਬਕੀ ਬਲਾਂ ਨਾਲ਼) ਆਪਸੀ ਪ੍ਰਭਾਵ ਪਾਉਂਦਾ ਹੈ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ। ਕੁਲ ਚੁਣੇ ਜਾਣ ਵਾਲੇ ਮੈਂਬਰਾਂ ਦੀ ਵੰਡ ਰਾਜਾਂ ਦੇ ਵਿੱਚ ਇਸ ਤਰ੍ਹਾਂ ਕੀਤੀ ਜਾਂਦੀ ਹੈ ਕਿ ਹਰ ਇੱਕ ਰਾਜ ਨੂੰ ਅਲਾਟ ਸੀਟਾਂ ਦੀ ਗਿਣਤੀ ਅਤੇ ਰਾਜ ਦੀ ਜਨਸੰਖਿਆ ਦੇ ਵਿੱਚ ਇੱਕ ਵਿਵਹਾਰਕ ਅਨਪਾਤ ਹੋਵੇ, ਅਤੇ ਇਹ ਸਾਰੇ ਰਾਜਾਂ ਉੱਤੇ ਲਾਗੂ ਹੁੰਦਾ ਹੈ। ਹਾਲਾਂਕਿ ਵਰਤਮਾਨ ਪਰਿਪੇਖ ਵਿੱਚ ਰਾਜਾਂ ਦੀ ਜਨਸੰਖਿਆ ਦੇ ਅਨੁਸਾਰ ਅਲਾਟ ਸੀਟਾਂ ਦੀ ਗਿਣਤੀ ਦੇ ਅਨੁਸਾਰ ਉੱਤਰ ਭਾਰਤ ਦਾ ਤਰਜਮਾਨੀ, ਦੱਖਣ ਭਾਰਤ ਦੇ ਮੁਕਾਬਲੇ ਕਾਫ਼ੀ ਘੱਟ ਹੈ।
ਵੱਸਣ ਸਿੰਘ ਦਾ ਜਨਮ 1 ਜਨਵਰੀ 1922 ਨੂੰ ਚੱਕ ਨੰਬਰ 54 ਤਹਿਸੀਲ ਓਕਾੜਾ ਜ਼ਿਲ੍ਹਾ ਮਿੰਟਗੁਮਰੀ (ਪਾਕਿਸਤਾਨ) ਵਿੱਚ ਹੋਇਆ। ਉਨ੍ਹਾਂ ਦੀ 25ਵੀਂ ਵਰ੍ਹੇਗੰਢ ਮੌਕੇ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਅਤੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਤਾਂਬਾ ਪੱਤਰਾਂ ਨਾਲ ਸਨਮਾਨਿਤ ਕੀਤਾ। ਪੰਜਾਬ ਸਰਕਾਰ ਨੇ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਅਨੇਕਾਂ ਮਾਣ-ਸਨਮਾਨ ਦਿੱਤੇ। ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਉਸ ਦੇ ਜਮਾਤੀ ਰਹੇ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟੇਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਈ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ। ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।
ਸਿਏਰਾ ਲਿਓਨ, ਅਧਿਕਾਰਕ ਤੌਰ 'ਤੇ ਸਿਏਰਾ ਲਿਓਨ ਦਾ ਗਣਰਾਜ, ਪੱਛਮੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜਿਸਦੀਆਂ ਹੱਦਾਂ ਉੱਤਰ-ਪੂਰਬ ਵੱਲ ਗਿਨੀ, ਦੱਖਣ-ਪੂਰਬ ਵੱਲ ਲਿਬੇਰੀਆ ਅਤੇ ਦੱਖਣ-ਪੱਛਮ ਵੱਲ ਅੰਧ ਮਹਾਂਸਾਗਰ ਨਾਲ ਲੱਗਦੀਆਂ ਹਨ। ਇਸਦੀ ਜਲਵਾਯੂ ਤਪਤ-ਖੰਡੀ ਹੈ ਅਤੇ ਵਾਤਾਵਰਨ ਬਹੁ-ਭਾਂਤੀ ਹੈ ਜਿਸ ਵਿੱਚ ਸਾਵਨਾ (ਟਾਵੇਂ -ਟਾਵੇਂ ਬਿਰਛਾਂ ਵਾਲਾ ਘਾਹ ਦਾ ਮੈਦਾਨ) ਤੋਂ ਲੈ ਕੇ ਊਸ਼ਣ-ਕਟੀਬੰਧੀ ਖੇਤਰ ਦੇ ਸੰਘਣੇ ਜੰਗਲ ਸ਼ਾਮਲ ਹਨ। ਇਸਦਾ ਕੁੱਲ ਖੇਤਰਫਲ ੭੧,੭੪੦ ਵਰਗ ਕਿ.ਮੀ.
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ।
ਸੱਪ ਜਾਂ ਭੁਜੰਗ, ਇੱਕ ਰੀਂਗਣ ਵਾਲਾ ਪ੍ਰਾਣੀ ਹੈ। ਇਹ ਪਾਣੀ ਅਤੇ ਥਲ ਦੋਨੋਂ ਜਗ੍ਹਾ ਮਿਲਦਾ ਹੈ। ਇਸਦਾ ਸਰੀਰ ਲੰਬੀ ਰੱਸੀ ਵਰਗਾ ਹੁੰਦਾ ਹੈ ਜੋ ਪੂਰਾ ਦਾ ਪੂਰਾ ਸਕੇਲਸ ਨਾਲ ਢਕਿਆ ਹੁੰਦਾ ਹੈ । ਸੱਪ ਦੇ ਪੈਰ ਨਹੀਂ ਹੁੰਦੇ ਹਨ । ਇਹ ਹੇਠਲੇ ਭਾਗ ਵਿੱਚ ਮੌਜੂਦ ਘੜਾਰੀਆਂ ਦੀ ਸਹਾਇਤਾ ਵਲੋਂ ਚੱਲਦਾ ਫਿਰਦਾ ਹੈ । ਇਸਦੀ ਅੱਖਾਂ ਵਿੱਚ ਪਲਕੇ ਨਹੀਂ ਹੁੰਦੀ , ਇਹ ਹਮੇਸ਼ਾ ਖੁੱਲੀ ਰਹਿੰਦੀਆਂ ਹਨ । ਸੱਪ ਵਿਸ਼ੈਲੇ ਅਤੇ ਵਿਸ਼ਹੀਨ ਦੋਨਾਂ ਪ੍ਰਕਾਰ ਦੇ ਹੁੰਦੇ ਹਨ । ਇਸਦੇ ਊਪਰੀ ਅਤੇ ਹੇਠਲੇ ਜਬੜੇ ਦੀ ਹੱਡੀਆਂ ਇਸ ਪ੍ਰਕਾਰ ਦੀ ਸੰਧਿ ਬਣਾਉਂਦੀ ਹੈ ਜਿਸਦੇ ਕਾਰਨ ਇਸਦਾ ਮੂੰਹ ਵੱਡੇ ਸਰੂਪ ਵਿੱਚ ਖੁਲਦਾ ਹੈ । ਇਸਦੇ ਮੂੰਹ ਵਿੱਚ ਜ਼ਹਿਰ ਦੀ ਥੈਲੀ ਹੁੰਦੀ ਹੈ ਜਿਸਦੇ ਨਾਲ ਜੁਡੇ ਦਾਂਤ ਤੇਜ ਅਤੇ ਫੋਕੇ ਹੁੰਦੇ ਹਨ ਅਤ: ਇਸਦੇ ਕੱਟਦੇ ਹੀ ਜ਼ਹਿਰ ਸਰੀਰ ਵਿੱਚ ਪਰਵੇਸ਼ ਕਰ ਜਾਂਦਾ ਹੈ । ਦੁਨੀਆ ਵਿੱਚ ਸਾਂਪੋਂ ਦੀ ਕੋਈ ੨੫੦੦ - ੩੦੦੦ ਪ੍ਰਜਾਤੀਆਂ ਪਾਈ ਜਾਂਦੀਆਂ ਹਨ । ਇਸਦੀ ਕੁੱਝ ਪ੍ਰਜਾਤੀਆਂ ਦਾ ਸਰੂਪ ੧੦ ਸੇਂਟੀਮੀਟਰ ਹੁੰਦਾ ਹੈ ਜਦੋਂ ਕਿ ਅਜਗਰ ਨਾਮਕ ਸੱਪ ੨੫ ਫਿਟ ਤੱਕ ਲੰਬਾ ਹੁੰਦਾ ਹੈ । ਸੱਪ ਮੇਢਕ , ਛਿਪਕਲੀ , ਪੰਛੀ , ਚੂਹੇ ਅਤੇ ਦੂੱਜੇ ਸਾਂਪੋਂ ਨੂੰ ਖਾਂਦਾ ਹੈ । ਇਹ ਕਦੇ - ਕਦੇ ਵੱਡੇਜੰਤੁਵਾਂਨੂੰ ਵੀ ਨਿਗਲ ਜਾਂਦਾ ਹੈ । ਸਰੀਸ੍ਰਪ ਵਰਗ ਦੇ ਹੋਰ ਸਾਰੇ ਮੈਬਰਾਂ ਦੀ ਤਰ੍ਹਾਂ ਹੀ ਸੱਪ ਸ਼ੀਤਰਕਤ ਦਾ ਪ੍ਰਾਣੀ ਹੈ ਅਰਥਾਤ ਇਹ ਆਪਣੇ ਸਰੀਰ ਦਾ ਤਾਪਮਾਨ ਸਵੰਇ ਨਿਅੰਤਰਿਤ ਨਹੀਂ ਕਰ ਸਕਦਾ ਹੈ । ਇਸਦੇ ਸਰੀਰ ਦਾ ਤਾਪਮਾਨ ਮਾਹੌਲ ਦੇ ਤਾਪ ਦੇ ਅਨੁਸਾਰ ਘੱਟਦਾ ਜਾਂ ਵਧਦਾ ਰਹਿੰਦਾ ਹੈ । ਇਹ ਆਪਣੇ ਸਰੀਰ ਦੇ ਤਾਪਮਾਨ ਨੂੰ ਵਧਾਉਣ ਲਈ ਭੋਜਨ ਉੱਤੇ ਨਿਰਭਰ ਨਹੀਂ ਹੈ ਇਸਲਈ ਅਤਿਅੰਤ ਘੱਟ ਭੋਜਨ ਮਿਲਣ ਉੱਤੇ ਵੀ ਇਹ ਜੀਵੀਤ ਰਹਿੰਦਾ ਹੈ । ਕੁੱਝ ਸਾਂਪੋਂ ਨੂੰ ਮਹੀਨੀਆਂ ਬਾਅਦ - ਬਾਅਦ ਭੋਜਨ ਮਿਲਦਾ ਹੈ ਅਤੇ ਕੁੱਝ ਸੱਪ ਸਾਲ ਵਿੱਚ ਸਿਰਫ ਇੱਕ ਵਾਰ ਜਾਂ ਦੋ ਵਾਰ ਢੇੜ ਸਾਰਾ ਖਾਨਾ ਖਾਕੇ ਜੀਵੀਤ ਰਹਿੰਦੇ ਹਨ । ਖਾਂਦੇ ਸਮਾਂ ਸੱਪ ਭੋਜਨ ਨੂੰ ਚਬਾਕਰ ਨਹੀਂ ਖਾਂਦਾ ਹੈ ਸਗੋਂ ਪੂਰਾ ਦਾ ਪੂਰਾ ਨਿਕਲ ਜਾਂਦਾ ਹੈ । ਸਾਰਾ ਸਰਪੋਂ ਦੇ ਜਬੜੇ ਇਨ੍ਹਾਂ ਦੇ ਸਿਰ ਵਲੋਂ ਵੀ ਵੱਡੇ ਸ਼ਿਕਾਰ ਨੂੰ ਨਿਗਲ ਸਕਣ ਲਈ ਅਨੁਕੁਲਿਤ ਹੁੰਦੇ ਹਨ । ਅਫਰੀਕਾ ਦਾ ਅਜਗਰ ਤਾਂ ਛੋਟੀ ਗਾਂ ਆਦਿ ਨੂੰ ਵੀ ਨਗਲ ਜਾਂਦਾ ਹੈ । ਸੰਸਾਰ ਦਾ ਸਭਤੋਂ ਛੋਟਾ ਸੱਪ ਥਰੇਡ ਸਨੇਕ ਹੁੰਦਾ ਹੈ । ਜੋ ਕੈਰੇਬਿਅਨ ਸਾਗਰ ਦੇ ਸੇਟ ਲੁਸਿਆ ਮਾਟਿਨਿਕ ਅਤੇ ਵਾਰਵਡੋਸ ਆਦਿ ਟਾਪੂਆਂ ਵਿੱਚ ਪਾਇਆ ਜਾਂਦਾ ਹੈ ਉਹ ਕੇਵਲ ੧੦ - ੧੨ ਸੇਂਟੀਮੀਟਰ ਲੰਮਾ ਹੁੰਦਾ ਹੈ । ਸੰਸਾਰ ਦਾ ਸਭਤੋਂ ਲੰਮਾ ਸੱਪ ਰੈਟਿਕੁਲੇਟੇਡ ਪੇਥੋਨ ( ਜਾਲੀਦਾਰ ਅਜਗਰ ) ਹੈ , ਜੋ ਆਮਤੌਰ ਤੇ ੧੦ ਮੀਟਰ ਵਲੋਂ ਵੀ ਜਿਆਦਾ ਲੰਮਾ ਅਤੇ ੧੨੦ ਕਿੱਲੋਗ੍ਰਾਮ ਭਾਰ ਤੱਕ ਦਾ ਪਾਇਆ ਜਾਂਦਾ ਹੈ । ਇਹ ਦੱਖਣ - ਪੂਰਵੀ ਏਸ਼ਿਆ ਅਤੇ ਫਿਲੀਪੀਂਸ ਵਿੱਚ ਮਿਲਦਾ ਹੈ ।
ਵਾਈਨ ਸ਼ਰਾਬ ਦੀ ਇੱਕ ਕਿਸਮ ਹੈ ਜੋ ਖ਼ਮੀਰੇ ਗਏ ਅੰਗੂਰਾਂ ਜਾਂ ਹੋਰ ਫਲਾਂ ਤੋਂ ਬਣਦੀ ਹੈ। ਅੰਗੂਰਾਂ ਦਾ ਕੁਦਰਤੀ ਰਸਾਇਣਕ ਮੇਲ ਉਹਨਾਂ ਨੂੰ ਬਗ਼ੈਰ ਕੋਈ ਖੰਡ, ਤੇਜ਼ਾਬ, ਪਾਣੀ ਜਾਂ ਪੁਸ਼ਟੀਕਰ ਮਿਲਾਏ ਖ਼ਮੀਰ ਦਿੰਦਾ ਹੈ। ਖ਼ਮੀਰ ਅੰਗੂਰਾਂ ਵਿਚਲੀ ਸ਼ੱਕਰ ਦੀ ਖਪਤ ਕਰ ਕੇ ਉਹਨਾਂ ਨੂੰ ਅਲਕੋਹਲ ਅਤੇ ਕਾਰਬਨ-ਡਾਈ-ਆਕਸਾਇਡ ਵਿੱਚ ਬਦਲ ਦਿੰਦਾ ਹੈ। ਅਲਗ ਕਿਸਮਾਂ ਦੇ ਅੰਗੂਰ ਅਲਗ-ਅਲਗ ਕਿਸਮਾਂ ਦੀ ਵਾਈਨ ਬਣਾਉਂਦੇ ਹਨ। ਅੰਗੂਰਾਂ ਦੀ ਵਾਈਨ ਤੋਂ ਇਲਾਵਾ ਚਾਵਲਾਂ ਦੀ, ਅਤੇ ਹੋਰ ਫਲਾਂ ਤੋਂ ਵੀ ਵਾਈਨ ਬਣਾਈ ਜਾਂਦੀ ਹੈ। ਮੁੱਖ ਤੌਰ ਤੇ ਅਨਾਰ ਅਤੇ ਸੇਬ ਦੀ ਵਾਈਨ ਬਣਾਈ ਜਾਂਦੀ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਗਵੰਤ ਮਾਨ (ਜਨਮ 17 ਅਕਤੂਬਰ 1972) ਭਾਰਤੀ ਪੰਜਾਬ ਦਾ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਕ੍ਰੋਏਸ਼ੀਆ ਦੱਖਣ-ਪੂਰਬ ਯੂਰਪ ਵਿੱਚ ਪਾਨੋਨਿਅਨ ਪਲੇਨ, ਬਾਲਕਨ ਅਤੇ ਭੂ-ਮੱਧ ਸਾਗਰ ਦੇ ਵਿਚਕਾਰ ਵਸਿਆ ਇੱਕ ਦੇਸ਼ ਹੈ। ਦੇਸ਼ ਦੀ ਰਾਜਧਾਨੀ ਅਤੇ ਸਭ ਤੋਂ ਬਹੁਤ ਸ਼ਹਿਰ ਜ਼ਾਗਰਬ ਹੈ। ਕਰੋਏਸ਼ੀਆ ਦੀਆਂ ਹੱਦਾਂ ਉੱਤਰ ਵਿੱਚ ਸਲੋਵੇਨੀਆ ਅਤੇ ਹੰਗਰੀ, ਉੱਤਰ-ਪੂਰਬ ਵਿੱਚ ਸਰਬੀਆ, ਪੂਰਬ ਵਿੱਚ ਬੋਸਨੀਆ ਅਤੇ ਹਰਜ਼ੇਗੋਵੀਨਾ ਅਤੇ ਦੱਖਣ-ਪੂਰਬ ਵਿੱਚ ਮੋਂਟੇਂਨੇਗਰੋ ਨਾਲ਼ ਲੱਗਦੀਆਂ ਹਨ। ਦੇਸ਼ ਦਾ ਦੱਖਣੀ ਅਤੇ ਪੱਛਮੀ ਕਿਨਾਰਾ ਏਡਰਿਆਟਿਕ ਸਾਗਰ ਨਾਲ਼ ਲੱਗਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,428 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਆਯੁਰਵੇਦ ਅਤੇ ਆਯੁਰਵਿਗਿਆਨ ਦੋਨੋਂ ਹੀ ਚਿਕਿਤਸਾ ਸ਼ਾਸਤਰ ਹਨ, ਪਰ ਸੁਭਾਅ ਵਿੱਚ ਚਿਕਿਤਸਾ ਸ਼ਾਸਤਰ ਦੇ ਪ੍ਰਾਚੀਨ ਭਾਰਤੀ ਢੰਗ ਨੂੰ ਆਯੁਰਵੇਦ ਕਹਿੰਦੇ ਹਨ ਅਤੇ ਐਲੋਪੈਥਿਕ ਪ੍ਰਣਾਲੀ (ਜਨਤਾ ਦੀ ਭਾਸ਼ਾ ਵਿੱਚ ਡਾਕਟਰੀ) ਨੂੰ ਆਯੁਰਵਿਗਿਆਨ ਦਾ ਨਾਮ ਦਿੱਤਾ ਜਾਂਦਾ ਹੈ। ਆਯੁਰਵੇਦ ਦੁਨੀਆ ਦੀ ਪ੍ਰਾਚੀਨਤਮ ਚਿਕਿਤਸਾ ਪ੍ਰਣਾਲੀਆਂ ਵਿੱਚੋਂ ਇੱਕ ਹੈ। ਇਹ ਅਥਰਵ ਵੇਦ ਦਾ ਵਿਸਥਾਰ ਹੈ। ਇਹ ਵਿਗਿਆਨ ਕਲਾ ਅਤੇ ਦਰਸ਼ਨ ਦਾ ਮਿਸ਼ਰਣ ਹੈ। ‘ਆਯੁਰਵੇਦ’ ਨਾਮ ਦਾ ਮਤਲਬ ਹੈ, ‘ਜੀਵਨ ਦਾ ਗਿਆਨ’ - ਅਤੇ ਇਹੀ ਸੰਖੇਪ ਵਿੱਚ ਆਯੁਰਵੇਦ ਦਾ ਸਾਰ ਹੈ। ਇਹ ਚਿਕਿਤਸਾ ਪ੍ਰਣਾਲੀ ਕੇਵਲ ਰੋਗ ਉਪਚਾਰ ਦੇ ਨੁਸਖੇ ਹੀ ਉਪਲੱਬਧ ਨਹੀਂ ਕਰਾਂਦੀ, ਸਗੋਂ ਰੋਗਾਂ ਦੀ ਰੋਕਥਾਮ ਦੇ ਉੱਪਰਾਲਿਆਂ ਦੇ ਵਿਸ਼ਾ ਵਿੱਚ ਵੀ ਵਿਸਥਾਰ ਨਾਲ ਚਰਚਾ ਕਰਦੀ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਟਰੋਕ ਇੱਕ ਅਜਿਹੀ ਹਾਲਤ ਦਾ ਨਾਮ ਹੈ ਕਿ ਜਦੋਂ ਅਚਾਨਕ ਅਚਿੰਤੇ ਤੌਰ ਤੇ ਵਿੱਚ ਦਿਮਾਗ਼ (ਜਾਂ ਉਸ ਦੇ ਕਿਸੇ ਭਾਗ ਵਿੱਚ) ਖੂਨ ਦੀ ਹਰਕਤ ਰੁਕ ਜਾਵੇ। ਇਸ ਦੇ ਦੋ ਮਹੱਤਵਪੂਰਣ ਕਾਰਨ ਹੋ ਸਕਦੇ ਹਨ, ਇੱਕ ਤਾਂ ਇਹ ਕਿ ਦਿਮਾਗ਼ ਨੂੰ ਖੂਨ ਲੈ ਜਾਣ ਵਾਲੀ ਕਿਸੇ ਨਦੀ ਵਿੱਚ ਅੜਚਨ ਆ ਜਾਵੇ ਅਤੇ ਦੂਜਾ ਇਹ ਕਿ ਉਹ ਨਾੜੀ ਫੱਟ ਜਾਵੇ। ਸਾਰੇ ਪੋਸ਼ਕ ਕਣ ਅਤੇ ਆਕਸੀਜਨ ਰਕਤ ਰਾਹੀਂ ਹੀ ਦਿਮਾਗ਼ ਦੇ ਸੈੱਲਾਂ ਤੱਕ ਪੁੱਜਦੀ ਹੈ। ਜੇਕਰ ਇਸ ਸਪਲਾਈ ਵਿੱਚ ਕੋਈ ਅੜਚਨ ਆ ਜਾਵੇ ਤਾਂ ਦਿਮਾਗ਼ ਦੇ ਸੈੱਲ ਜੀਵਿਤ ਨਹੀਂ ਰਹਿ ਸਕਦੇ ਅਤੇ ਨਕਾਰਾ ਹੋ ਜਾਂਦੇ ਹਨ। ਅਤੇ ਇਹ ਦਿਮਾਗ਼ ਦੇ ਸੈੱਲ ਹੀ ਹਨ ਜੋ ਕਿ ਸਾਰੇ ਸਰੀਰ ਦੇ ਅੰਗਾਂ ਨੂੰ ਆਦੇਸ਼ ਭੇਜਕੇ ਉਨ੍ਹਾਂ ਤੋਂ ਕੰਮ ਲੈਂਦੇ ਹਨ। ਇਸ ਲਈ ਉਨ੍ਹਾਂ ਦੇ ਨਾਕਾਰਾ ਹੋ ਜਾਣ ਨਾਲ ਸਰੀਰ ਦੇ ਵੱਖ ਵੱਖ ਅੰਗ ਜਿਵੇਂ ਪੱਠੇ ਕੰਮ ਕਰਨਾ ਛੱਡ ਦਿੰਦੇ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਆਪ ਪੰਜਾਬ ਦੇ ਮੁੱਖ ਮੰਤਰੀ ਹਨ। ਇਸ ਸਮੇਂ ਉਹ ਆਪਣੇ ਪੰਜਵੇਂ ਕਾਰਜਕਾਲ ਵਿੱਚ ਹਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2012 ਤੱਕ ਰਿਹ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਓਹਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
ਆਮ ਆਦਮੀ ਪਾਰਟੀ ਭਾਰਤ ਦਿ ਇੱਕ ਨਵੀਂ ਸਿਆਸੀ ਪਾਰਟੀ ਹੈ ਜਿਸ ਨੂੰ ਅਰਵਿੰਦ ਕੇਜਰੀਵਾਲ ਨੇ ਅੰਨਾ ਹਜ਼ਾਰੇ ਤੋਂ ਵੱਖ ਹੋ ਕੇ ਬਣਾਇਆ ਹੈ। ਪਾਰਟੀ ਨੂੰ 26 ਨਵੰਬਰ 2012 ਨੂੰ ਜੰਤਰ-ਮੰਤਰ ਵਿਖੇ ਅਧਿਕਾਰਕ ਤੌਰ ‘ਤੇ ਸ਼ੁਰੂ ਕੀਤਾ ਗਿਆ। ਪਾਰਟੀ ਦੇ ਸੰਸਥਾਪਕ ਮੈਂਬਰਾਂ ਦੀ ਹੋਈ ਬੈਠਕ ਵਿੱਚ ਪਾਰਟੀ ਦੇ ਨਾਂ ਅਤੇ ਸੰਗਠਨ ਦੇ ਸੰਵਿਧਾਨ ਨੂੰ ਮਨਜ਼ੂਰੀ ਦਿੱਤੀ ਗਈ। ਲਗਭਗ 300 ਮੈਂਬਰਾਂ ਦੀ ਬੈਠਕ ਕਾਂਸਟਿਊਸ਼ਨ ਕਲੱਬ ਵਿੱਚ ਹੋਈ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਆਮ ਆਦਮੀ, ਔਰਤਾਂ ਅਤੇ ਬੱਚੇ ਹੋਣਗੇ। ਪਾਰਟੀ ਵਿੱਚ ਕੋਈ ਪ੍ਰਧਾਨ ਜਾਂ ਸਕੱਤਰ ਨਹੀਂ ਹੋਵੇਗਾ। ਸਾਰੇ ਫੈਸਲੇ ਆਮ ਸਹਿਮਤੀ ਨਾਲ ਲਏ ਜਾਣਗੇ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸਿਫਿਲਿਸ ਇੱਕ ਸੈਕਸ ਰਾਹੀਂ ਫੈਲਣ ਵਾਲੀ ਲਾਗ ਹੈ ਜੋ ਸਪਾਈਰੋਸ਼ੇ ਬੈਕਟੀਰੀਆ ਟ੍ਰੇਪੋਨੇਮਾ ਪੈਲਿਡਮ ਉਪਪ੍ਰਜਾਤੀ ਪੈਲਿਡਮ ਕਰਕੇ ਹੁੰਦੀ ਹੈ। ਇਸਦੇ ਫੈਲਣ ਦਾ ਮੁੱਖ ਮਾਧਿਅਮ ਜਿਨਸੀ ਸੰਪਰਕ ਹੈ; ਇਹ ਗਰਭ-ਅਵਸਥਾ ਦੌਰਾਨ ਜਾਂ ਜਨਮ ਦੇ ਸਮੇਂ ਮਾਂ ਤੋਂ ਬੱਚੇ ਨੂੰ ਵੀ ਫੈਲ ਸਕਦਾ ਹੈ, ਜਿਸਦੇ ਨਤੀਜੇ ਵੱਜੋਂਜਮਾਂਦਰੂ ਸਿਫਿਲਿਸ ਹੋ ਜਾਂਦਾ ਹੈ। ਸਬੰਧਤ ਟ੍ਰੇਪੋਨੇਮਾ ਪੈਲਿਡਮ ਕਾਰਨ ਹੋਣ ਵਾਲੇ ਹੋਰ ਰੋਗਾਂ ਵਿੱਚ ਯਾਜ (ਉਪ-ਪ੍ਰਜਾਤੀ ਪਰਟੇਨਿਊ), ਪਿੰਟਾ(ਉਪ-ਪ੍ਰਜਾਤੀ ਕਾਰਾਟਿਅਮ), ਅਤੇ ਬੇਜਲ (ਉਪ-ਪ੍ਰਜਾਤੀ ਏਂਡੇਕਿਅਮ) ਸ਼ਾਮਲ ਹਨ।
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।