ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਿਤ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਵਾਲ ਸਟਰੀਟ ਇੱਕ 0.7 ਮੀਲ (1.1 ਕਿ.ਮੀ.) ਅਤੇ ਅੱਠ ਬਲਾਕ (ਮੁਹੱਲੇ) ਲੰਮੀ ਗਲੀ ਹੈ ਜੋ ਨਿਊਯਾਰਕ ਸ਼ਹਿਰ ਦੇ ਮਾਲੀ ਜ਼ਿਲ੍ਹੇ ਵਿਚਲੇ ਹੇਠਲੇ ਮੈਨਹੈਟਨ ਵਿੱਚ ਈਸਟ ਰਿਵਰ ਦੇ ਕੰਢੇ ਬਰਾਡਵੇ ਤੋਂ ਸਾਊਥ ਸਟਰੀਟ ਤੱਕ ਪੱਛਮੋਂ-ਪੂਰਬ ਜਾਂਦੀ ਹੈ। ਸਮਾਂ ਪੈਂਦੇ ਇਹ ਨਾਂ ਸੰਯੁਕਤ ਰਾਜ ਦੇ ਸਾਰੇ ਮਾਲੀ ਬਜ਼ਾਰਾਂ ਦਾ ਇੱਕ ਸਾਂਝਾ ਨਾਂ ਹੋ ਨਿੱਬੜਿਆ ਹੈ (ਭਾਵੇਂ ਮਾਲੀ ਕੰਪਨੀਆਂ ਇਮਾਰਤੀ ਤੌਰ ਉੱਤੇ ਇੱਥੇ ਨਹੀਂ ਹਨ)।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆਂ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,455 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਕੁਦਰਤੀ ਇਲਾਜ ਜਾਂ ਚਿਕਿਤਸਾ (ਨੇਚੁਰੋਪੈਥੀ / naturopathy) ਇੱਕ ਚਿਕਿਤਸਾ- ਦਰਸ਼ਨ ਹੈ। ਇਸ ਦੇ ਅੰਤਰਗਤ ਰੋਗਾਂ ਦੇ ਉਪਚਾਰ ਦਾ ਆਧਾਰ ਉਹ ਅਭੌਤਿਕ ਪ੍ਰਾਣ-ਸ਼ਕਤੀ ਹੈ ਜੋ ਪ੍ਰਾਣੀਆਂ ਅੰਦਰ ਜਿੰਦਾ ਰਹਿਣ ਦੀ ਪ੍ਰੇਰਨਾ ਵਜੋਂ ਕੰਮ ਕਰਦੀ ਹੈ। ਇਸ ਦਾ ਅੰਗਰੇਜ਼ੀ ਵਿੱਚ ਪ੍ਰਚਲਿਤ ਨਾਮ ਵਾਇਟਲ ਫੋਰਸ (vital force) ਹੈ। ਇਹ ਰੋਗਾਣੂਆਂ ਨਾਲ ਲੜਨ ਦੀ ਸਰੀਰ ਦੀ ਸੁਭਾਵਕ ਸ਼ਕਤੀ ਹੁੰਦੀ ਹੈ ਜੋ ਸਰੀਰ-ਪਰਕਿਰਿਆਵਾਂ ਨੂੰ ਅਗਵਾਈ ਦਿੰਦੀ ਹੈ। ਇਸ ਨੂੰ ਬਲ ਦੇਣ ਨਾਲ ਸਵੈ-ਇਲਾਜ ਦੀ ਪ੍ਰਵਿਰਤੀ ਵਧੇਰੇ ਸਮਰਥ ਕਾਰਜ ਕਰਨ ਲੱਗਦੀ ਹੈ। ਕੁਦਰਤੀ ਚਿਕਿਤਸਾ ਦੇ ਅੰਤਰਗਤ ਅਨੇਕ ਪੱਧਤੀਆਂ ਹਨ ਜਿਵੇਂ – ਜਲ ਚਿਕਿਤਸਾ, ਹੋਮਿਉਪੈਥੀ, ਸੂਰਜ ਚਿਕਿਤਸਾ, ਐਕਿਊਪੰਚਰ, ਐਕਿਊਪ੍ਰੈਸਰ, ਮਿੱਟੀ ਚਿਕਿਤਸਾ ਆਦਿ। ਕੁਦਰਤੀ ਚਿਕਿਤਸਾ ਦੇ ਪ੍ਰਚਲਨ ਵਿੱਚ ਸੰਸਾਰ ਦੀਆਂ ਕਈ ਚਿਕਿਤਸਾ ਪੱਧਤੀਆਂ ਦਾ ਯੋਗਦਾਨ ਹੈ; ਜਿਵੇਂ ਭਾਰਤ ਦਾ ਆਯੁਰਵੇਦ, ਯੋਗ ਔਰ ਪ੍ਰਾਣਾਯਾਮ ਅਤੇ ਯੂਰਪ ਦਾ ਨੇਚਰ ਕਿਉਰ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ। ਆਪ ਬ੍ਰਾਹਮਣ ਜਾਤ ਨਾਲ ਸਬੰਧਤ ਸਨ| ਆਪ ਜੀ ਦੇ ਪਿਤਾ ਦਾ ਨਾਂਅ ਭਾਈ ਪਰਾਗਾ ਜੀ ਸੀ। ਭਾਈ ਪਰਾਗਾ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਮਲਟੀਮੀਡੀਆ ਅੰਗਰੇਜ਼ੀ ਵਿੱਚ multi ਅਤੇ Media ਦੋ ਸ਼ਬਦਾਂ ਨੂੰ ਮਿਲਾ ਕੇ ਬਣਿਆ ਸੀ। Multi ਦਾ ਅਰਥ ਹੁੰਦਾ ਹੈ, 'ਬਹੁ' ਅਤੇ Media ਦਾ ਅਰਥ ਹੈ, 'ਮਾਧਿਅਮ'। ਮਲਟੀਮੀਡੀਆ ਇੱਕ ਮਾਧਿਅਮ ਹੁੰਦਾ ਹੈ, ਜਿਸਦੇ ਦੁਆਰਾ ਅਲੱਗ-ਅਲੱਗ ਤਰ੍ਹਾਂ ਦੀਆਂ ਜਾਣਕਾਰੀਆਂ ਵੱਖ-ਵੱਖ ਪ੍ਰਕਾਰ ਦੇ ਮਾਧਿਅਮ ਵਿੱਚ ਅਵਾਜ਼ੀ (ਆਡੀਓ), ਗ੍ਰਾਫਿਕਸ, ਐਨੀਮੇਸ਼ਨ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਦਾਂ ਹੈ। ਮਲਟੀਮੀਡੀਆ ਦਾ ਪ੍ਰਯੋਗ ਅਨੇਕ ਖੇਤਰਾਂ ਜਿਵੇਂ ਕਿ ਮਲਟੀਮੀਡੀਆ ਪੇਸ਼ਕਰਣ (Multimedia Presentation), ਮਲਟੀਮੀਡੀਆ ਗੇਮਾਂ (Multimedia Games) ਬਹੁਤਾਂਤ ਦੇ ਨਾਲ ਹੁੰਦਾ ਹੈ, ਇਸ ਲਈ ਮਲਟੀਮੀਡੀਆ ਕਿਸੇ ਵੀ ਚੀਜ਼ ਦੇ ਪੇਸ਼ਕਰਣ ਦਾ ਮੁੱਖ ਅੰਗ ਹੈ।
ਰੋਮਨ ਸਾਮਰਾਜ (ਲੈਟਿਨ:Imperium Romanum, ਈਸਾਪੂਰਵ ਪਹਿਲੀ ਸਦੀ - ੧੪੫੩ ) ਯੂਰੋਪ ਦੇ ਰੋਮ ਨਗਰ ਵਿੱਚ ਕੇਂਦਰਤ ਇੱਕ ਸਾਮਰਾਜ ਸੀ । ਇਸ ਸਾਮਰਾਜ ਦਾ ਵਿਸਥਾਰ ਪੂਰੇ ਦੱਖਣ ਯੂਰੋਪ ਦੇ ਅਲਾਵੇ ਉੱਤਰੀ ਅਫਰੀਕਾ ਅਤੇ ਅਨਾਤੋਲਿਆ ਦੇ ਖੇਤਰ ਸਨ । ਫਾਰਸੀ ਸਾਮਰਾਜ ਇਸਦਾ ਪ੍ਰਤੀਦਵੰਦੀ ਸੀ ਜੋ ਫੁਰਾਤ ਨਦੀ ਦੇ ਪੂਰਵ ਵਿੱਚ ਸਥਿਤ ਸੀ । ਰੋਮਨ ਸਾਮਰਾਜ ਵਿੱਚ ਵੱਖ - ਵੱਖ ਸਥਾਨਾਂ ਉੱਤੇ ਲਾਤੀਨੀ ਅਤੇ ਯੂਨਾਨੀਭਾਸ਼ਾਵਾਂਬੋਲੀ ਜਾਂਦੀ ਸੀ ਅਤੇ ਸੰਨ ੧੩੦ ਵਿੱਚ ਇਸਨੇ ਈਸਾਈ ਧਰਮ ਨੂੰ ਰਾਜਧਰਮ ਘੋਸ਼ਿਤ ਕਰ ਦਿੱਤਾ ਸੀ ।
ਯਮਨ (ਅਰਬੀ ਭਾਸ਼ਾ: اليَمَن ਅਲ - ਯਮਨ),ਆਧਿਕਾਰਿਕ ਤੌਰ ਉੱਤੇ ਯਮਨ ਲੋਕ-ਰਾਜ (ਅਰਬੀ ਭਾਸ਼ਾ: الجمهورية اليمنية ਅਲ - ਜਮਹੂਰੀਆ ਅਲ - ਯਮਨ) ਮਧ ਪੂਰਵ ਏਸ਼ੀਆ ਦਾ ਇੱਕ ਦੇਸ਼ ਹੈ, ਜੋ ਅਰਬ ਪ੍ਰਾਯਦੀਪ ਵਿੱਚ ਦੱਖਣ ਪੱਛਮ ਵਿੱਚ ਸਥਿਤ ਹੈ। 2 ਕਰੋੜ ਦੀ ਵਾਲੀ ਆਬਾਦੀ ਵਾਲੇ ਦੇਸ਼ ਯਮਨ ਦੀ ਸੀਮਾ ਜਵਾਬ ਵਿੱਚ ਸਊਦੀ ਅਰਬ, ਪੱਛਮ ਵਿੱਚ ਲਾਲ ਸਾਗਰ, ਦੱਖਣ ਵਿੱਚ ਅਰਬ ਸਾਗਰ ਅਤੇ ਅਦਨ ਦੀ ਖਾੜੀ, ਅਤੇ ਪੂਰਵ ਵਿੱਚ ਓਮਾਨ ਨਾਲ ਮਿਲਦੀ ਹੈ। ਯਮਨ ਦੀ ਭੂਗੋਲਿਕ ਸੀਮਾ ਵਿੱਚ ਲੱਗਭੱਗ 200 ਤੋਂ ਜ਼ਿਆਦਾ ਟਾਪੂ ਵੀ ਸ਼ਾਮਿਲ ਹਨ, ਜਿਹਨਾਂ ਵਿੱਚ ਸੋਕੋਤਰਾ ਟਾਪੂ ਸਭ ਤੋਂ ਬਹੁਤ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ.
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਈਸ਼ਰਦਾਸ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗਣਿਤ ਜਾਂ ਹਿਸਾਬ (ਅੰਗਰੇਜ਼ੀ: ਮਾਤਰਾ (ਗਿਣਤੀ) ਸੰਰਚਨਾ, ਸਥਾਨ, ਅਤੇ ਪਰਿਵਰਤਨ ਵਰਗੇ ਵਿਸ਼ਿਆਂ ਦਾ ਅਮੂਰਤ ਅਧਿਅਨ ਹੁੰਦਾ ਹੈ। ਹਿਸਾਬਦਾਨਾਂ ਅਤੇ ਦਾਰਸ਼ਨਿਕਾਂ ਵਿੱਚ ਹਿਸਾਬ ਦੀ ਪਰਿਭਾਸ਼ਾ ਅਤੇ ਵਿਸ਼ਾ-ਖੇਤਰ ਬਾਰੇ ਬਹਿਸ ਦਾ ਖੇਤਰ ਬੜਾ ਵੱਡਾ ਹੈ। ਇਹ ਅਮੂਰਤ ਜਾਂ ਨਿਰਾਕਾਰ (abstract) ਅਤੇ ਨਿਗਮਨੀ ਪ੍ਰਣਾਲੀ ਹੈ । ਇਸ ਵਿੱਚ ਮਾਤ੍ਰਾਵਾਂ, ਪਰਿਮਾਣਾਂ ਅਤੇ ਰੂਪਾਂ ਦੇ ਆਪਸੀ ਰਿਸ਼ਤੇ, ਗੁਣ, ਸੁਭਾਉ ਆਦਿ ਦਾ ਅਧਿਐਨ ਕੀਤਾ ਜਾਂਦਾ ਹੈ। ਗਣਿਤ ਦੀਆਂ ਕਈ ਸ਼ਾਖਾਵਾਂ ਹਨ: ਅੰਕ-ਗਣਿਤ, ਬੀਜਗਣਿਤ, ਅੰਕੜਾ ਵਿਗਿਆਨ, ਰੇਖਾਗਣਿਤ, ਤਿਕੋਣਮਿਤੀ ਅਤੇ ਕਲਨ ਵਿੱਚ ਨਿਪੁੰਨ ਵਿਅਕਤੀ ਜਾਂ ਖੋਜ ਕਰਨ ਵਾਲੇ ਵਿਗਿਆਨੀ ਨੂੰ ਹਿਸਾਬਦਾਨ ਕਹਿੰਦੇ ਹਨ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਦਾਂਤੇ ਏਲੀਗਿਅਰੀ (ਮਈ/ਜੂਨ 1265 – 13/14 ਸਤੰਬਰ 1321) ਮੱਧ ਕਾਲ ਦੇ ਇਤਾਲਵੀ ਕਵੀ ਸਨ। ਇਹ ਵਰਜਿਲ ਦੇ ਬਾਅਦ ਇਟਲੀ ਦੇ ਸਭ ਤੋਂ ਮਹਾਨ ਕਵੀ ਕਹੇ ਜਾਂਦੇ ਹਨ। ਇਹ ਇਟਲੀ ਦੇ ਰਾਸ਼ਟਰ ਕਵੀ ਵੀ ਰਹੇ। ਉਨ੍ਹਾਂ ਦਾ ਪ੍ਰਸਿੱਧ ਮਹਾਂਕਾਵਿ ਲਾ ਦੀਵੀਨਾ ਕੋਮੇਦੀਆ ਆਪਣੇ ਢੰਗ ਦਾ ਅਨੂਪਮ ਪ੍ਰਤੀਕ ਮਹਾਂਕਾਵਿ ਹੈ। ਇਸਨੂੰ ਇਤਾਲਵੀ ਭਾਸ਼ਾ ਵਿੱਚ ਰਚੀ ਗਈ ਇੱਕ ਅਤਿ ਖੂਬਸੂਰਤ ਮਹਾਨ ਸਾਹਿਤਕ ਰਚਨਾ ਅਤੇ ਵਿਸ਼ਵ ਸਾਹਿਤ ਦੀ ਸ਼ਾਹਕਾਰ ਮੰਨਿਆ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਈਰਾਨ (جمهوری اسلامی ايران, ਜਮਹੂਰੀ-ਏ-ਇਸਲਾਮੀ-ਏ-ਈਰਾਨ) ਏਸ਼ੀਆ ਦੇ ਦੱਖਣ-ਪੱਛਮ ਖੰਡ ਵਿੱਚ ਸਥਿਤ ਦੇਸ਼ ਹੈ। ਇਸਨੂੰ ਸੰਨ 1935 ਤੱਕ ਫਾਰਸ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ। ਇਸ ਦੀ ਰਾਜਧਾਨੀ ਤਹਿਰਾਨ ਹੈ ਅਤੇ ਇਹ ਦੇਸ਼ ਉੱਤਰ-ਪੂਰਬ ਵਿੱਚ ਤੁਰਕਮੇਨਿਸਤਾਨ, ਉੱਤਰ ਵਿੱਚ ਕੈਸਪੀਅਨ ਸਾਗਰ ਅਤੇ ਅਜਰਬਾਈਜਾਨ, ਦੱਖਣ ਵਿੱਚ ਫਾਰਸ ਦੀ ਖਾੜੀ, ਪੱਛਮ ਵਿੱਚ ਇਰਾਕ ਅਤੇ ਤੁਰਕੀ, ਪੂਰਬ ਵਿੱਚ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਨਾਲ ਘਿਰਿਆ ਹੈ। ਇੱਥੇ ਦਾ ਪ੍ਰਮੁੱਖ ਧਰਮ ਇਸਲਾਮ ਹੈ ਅਤੇ ਇਹ ਖੇਤਰ ਸ਼ੀਆ ਬਹੁਲ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਇਹ ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨੀ ਅਤੇ ਸਾਂਸਕ੍ਰਿਤੀਕ ਸੰਗਠਨ ਦਾ ਲਘੂ ਰੂਪ ਹੈ। ਸੰਯੁਕਤ ਰਾਸ਼ਟਰ ਦੀ ਇਹ ਵਿਸ਼ੇਸ਼ ਸੰਸਥਾ 16 ਨਵੰਬਰ, 1945 ਨੂੰ ਬਣਾਈ ਗਈ ਸੀ। ਇਸ ਦਾ ਨਿਸ਼ਚਿਤ ਉਦੇਸ਼ ਹੈ ਸ਼ਾਂਤੀ ਅਤੇ ਸੁਰੱਖਿਆ ਦਾ ਯੋਗਦਾਨ, ਜੋ ਕਿ ਸਿੱਖਿਆ, ਵਿਗਿਆਨ ਅਤੇ ਸੰਸਕ੍ਰਿਤੀ ਦੇ ਅੰਤਰਰਾਸ਼ਟਰੀ ਸਹਿਯੋਗ ਦੁਆਰਾ ਹੋਵੇਗਾ। ਜਿਸਦੇ ਨਾਲ ਕਿ ਅੱਗੇ ਨਿਆਂ, ਢੰਗ ਦੇ ਨਿਯਮ ਅਤੇ ਮਾਨਵਾਧੀਕਾਰ ਅਤੇ ਮੁੱਢਲੀਆਂ ਅਜਾਦੀ ਹੇਤੁ ਸੰਸਾਰਿਕ ਵਿਚਾਰ ਸਥਾਪਤ ਹੋ ਪਾਏ। ਅਜਿਹਾ ਸੰਯੁਕਤ ਰਾਸ਼ਟਰ ਦੇ ਰਾਜਪੱਤਰ [ 1 ] ਵਿੱਚ ਘੋਸ਼ਿਤ ਹੋਇਆ ਸੀ। ਇਹ ਲੀਗ ਆਫ ਨੇਸ਼ੰਸ ਦੇ ਪ੍ਰਗਿਆਵਾਨ ਸਹਿਯੋਗ ਉੱਤੇ ਨਤਰਰਾਸ਼ਟਰੀਏ ਕਮਿਸ਼ਨ ਦਾ ਵਾਰਿਸ ਹੈ। ਇਸ ਦਾ ਮੁੱਖ ਦਫਤਰ ਪੈਰਿਸ, ਫ਼ਰਾਂਸ ਵਿੱਚ ਸਥਿਤ ਹੈ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਮੈਨਹੈਟਨ ਨਿਊਯਾਰਕ ਸ਼ਹਿਰ ਦੇ ਨਗਰਾਂ ਵਿੱਚੋਂ ਇੱਕ ਹੈ। ਹਡਸਨ ਨਦੀ ਦੇ ਮੁਹਾਨੇ ਉੱਤੇ ਮੁੱਖ ਤੌਰ ਤੇ ਮੈਨਹੈਟਨ ਟਾਪੂ ਤੇ ਸਥਿਤ, ਇਸ ਨਗਰ ਦੀਆਂ ਸੀਮਾਵਾਂ ਨਿਊਯਾਰਕ ਰਾਜ ਦੀ ਨਿਊਯਾਰਕ ਕਾਊਂਟੀ ਨਾਮਕ ਇੱਕ ਮੂਲ ਕਾਊਂਟੀ ਦੀਆਂ ਸੀਮਾਵਾਂ ਦੇ ਸਮਾਨ ਹਨ। ਇਸ ਵਿੱਚ ਮੈਨਹੈਟਨ ਟਾਪੂ ਅਤੇ ਕਈ ਛੋਟੇ-ਛੋਟੇ ਸਮੀਪਵਰਤੀ ਟਾਪੂ: ਰੂਜਵੇਲਟ ਟਾਪੂ, ਰੰਡਾਲਸ ਟਾਪੂ, ਵਾਰਡਸ ਟਾਪੂ, ਗਵਰਨਰਸ ਟਾਪੂ, ਲਿਬਰਟੀ ਟਾਪੂ, ਏਲਿਸ ਟਾਪੂ ਦਾ ਹਿੱਸਾ, ਅਤੇ ਯੂ ਥਾਂਟ ਟਾਪੂ ਦੇ ਨਾਲ-ਨਾਲ ਮਾਰਬਲ ਹਿੱਲ ਨਾਮਕ ਬਰੋਂਕਸ ਦੇ ਕੋਲ ਮੁੱਖ ਭੂਮੀ ਦਾ ਇੱਕ ਛੋਟਾ ਜਿਹਾ ਭਾਗ ਸ਼ਾਮਿਲ ਹਨ। ਨਿਊਯਾਰਕ ਦੇ ਮੂਲ ਸ਼ਹਿਰ ਦਾ ਸ਼ੁਰੂ ਮੈਨਹੈਟਨ ਦੀ ਦੱਖਣੀ ਨੋਕ ਤੇ ਸੀ ਅਤੇ ਸਾਲ 1898 ਵਿੱਚ ਆਸਪਾਸ ਦੇ ਪ੍ਰਾਂਤਾਂ ਦੇ ਸ਼ਾਮਿਲ ਹੋਣ ਨਾਲ ਇਸ ਦਾ ਵਿਸਥਾਰ ਹੋਇਆ। ਇਹ ਪੰਜਾਂ ਨਗਰਾਂ ਵਿੱਚੋਂ ਸਭ ਤੋਂ ਛੋਟਾ ਪਰ ਫਿਰ ਵੀ ਸਭ ਤੋਂ ਜਿਆਦਾ ਸ਼ਹਿਰੀ ਨਗਰ ਹੈ। ਮੈਨਹੈਟਨ ਸੰਯੁਕਤ ਰਾਜ ਅਮਰੀਕਾ ਦਾ ਅਤੇ ਦੁਨੀਆਂ ਦਾ ਇੱਕ ਪ੍ਰਮੁੱਖ ਵਾਣਿਜਿਕ, ਵਿੱਤੀ ਅਤੇ ਸਭਿਆਚਾਰਕ ਕੇਂਦਰ ਹੈ ਅਤੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਭਵਨ ਇੱਥੇ ਹੀ ਸਥਿੱਤ ਹਨ ਅਤੇ ਲੋਅਰ ਮੈਨਹੈਟਨ ਵਿੱਚ ਸਥਿਤ ਵਾਲ ਸਟਰੀਟ ਨੂੰ ਸੰਸਾਰ ਦੀ ਵਿੱਤੀ ਰਾਜਧਾਨੀ ਕਿਹਾ ਜਾਂਦਾ ਹੈ। ਅਤੇ ਨਿਊਯਾਰਕ ਸਟਾਕ ਐਕਸਚੇਜ਼ ਅਤੇ ਨੈਸਡੈਕ ਸਟਾਕ ਐਕਸਚੇਜ਼ ਦਾ ਵੀ ਟਿਕਾਣਾ ਹੈ। 2012 ਦੇ ਅੰਕੜਿਆਂ ਅਨੁਸਾਰ,ਜੀਵਨ ਜਿਉਣ ਦੀ ਮੈਨਹਾਟਨ ਦੀ ਲਾਗਤ, ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਉੱਚੀ ਸੀ। ਇਹ ਨਗਰ ਆਮਦਨ ਦੀ ਅਸਮਾਨਤਾ ਦੇ ਦੇਸ਼ ਦੇ ਸਭ ਉੱਚੇ ਪੱਧਰ ਲਈ ਵੀ ਬਦਨਾਮ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।