ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭੂਗੋਲ ਸਭਿਆਚਾਰ ਦਾ ਅਜਿਹਾ ਤੱਤ ਹੈ, ਜੋ ਹਰ ਸਭਿਆਚਾਰ ਦੀ ਵੱਖਰੀ ਨੁਹਾਰ ਨੂੰ ਨਿਰਧਾਰਿਤ ਕਰਦਾ ਹੈ । ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਡਾ. ਜਸਵਿੰਦਰ ਸਿੰਘ ਆਪਣੀ ਪੁਸਤਕ ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ ਵਿਚ ਲਿਖਦੇ ਹਨ ਕਿ ਸਭਿਆਚਾਰ ਦਾ ਪ੍ਰਾਥਮਿਕ ਪਛਾਣ ਚਿੰਨ ਭੂਗੋਲ ਹੈ । ਪ੍ਰੰਤੂ ਇਸ ਸਬੰਧੀ ਵਿਦਵਾਨਾਂ ਵਿਚ ਮਤਭੇਦ ਪਾਏ ਜਾਂਦੇ ਹਨ, ਕੁਝ ਵਿਦਵਾਨ ਮੰਨਦੇ ਹਨ ਕਿ ਸਭਿਆਚਾਰ ਦੀ ਰੂਪ-ਰੇਖਾ ਭੂਗੋਲਿਕ ਹਾਲਾਤ ਨਿਰਧਾਰਿਤ ਕਰਦੇ ਹਨ । ਜਿਵੇਂ ਕਿ ਸਾਡਾ ਖਾਣ ਪੀਣ,ਪਹਿਰਾਵਾ, ਭਾਸ਼ਾ, ਹਾਰ ਸਿੰਗਾਰ, ਕਦਰਾਂ-ਕੀਮਤਾਂ ਆਦਿ । ਪਰ ਕੁਝ ਵਿਦਵਾਨਾਂ ਅਨੁਸਾਰ ਇਤਿਹਾਸ ਸਭਿਆਚਾਰ ਦੇ ਸਰੂਪ ਨੂੰ ਨਿਰਧਾਰਿਤ ਕਰਦਾ ਹੈ । ਜਿਵੇਂ ਕਿ ਪੰਜਾਬੀ ਔਰਤਾਂ ਦਾ ਪਹਿਰਾਵਾ ਸਲਵਾਰ ਸੂਟ ਮੱਧ ਏਸੀਆ ਦੀ ਦੇਣ ਹੈ ਅਤੇ ਮਰਦਾਂ ਦਾ ਪਹਿਰਾਵਾ ਪਛਮੀ ਦੇਸ਼ਾ ਦੀ ਦੇਣ ਹੈ । ਪੰਜਾਬ ਵਿਚ ਮੱਕੀ ਸਾਡੇ ਇਤਿਹਾਸ ਵਿਚੋਂ ਆਈ ਹੈ, ਇਸ ਤਰ੍ਹਾਂ ਇਹ ਇਕ ਵਿਵਾਦ ਦਾ ਵਿਸ਼ਾ ਹੈ । ਇਸ ਵਿਵਾਦ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਅਸੀ ਭੂਗੋਲ ਤੇ ਸਭਿਆਚਾਰ ਦੇ ਆਪਸੀ ਸੰਬੰਧਾਂ ਬਾਰੇ ਵਿਚਾਰ ਚਰਚਾ ਕਰਾਂਗੇ, ਪਰ ਇਸ ਵਿਚਾਰ ਚਰਚਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਸੀ ਭੂਗੋਲ ਨੂੰ ਸਭਿਆਚਾਰ ਰੂਪ ਵਿਚ ਕੀ ਮੰਨਦੇ ਹਾਂ । ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਕਿਹਾ ਜਾ ਸਕਦਾ ਹੈ ਕਿ ਕਿਸੇ ਵੀ ਖਿਤੇ ਦੇ ਭੂਗੋਲ ਵਿਚ ਉਸ ਇਲਾਕੇ ਜਾਂ ਦੇਸ਼ ਦੇ ਚੌਗਿਰਦੇ ਦੀ ਹੱਦਬੰਦੀ ਅਤੇ ਧਰਤੀ ਨਾਲ ਸਬੰਧਿਤ ਸਾਰੇ ਤੱਤ ਸ਼ਾਮਿਲ ਹੁੰਦੇ ਹਨ । ਉਪਰੋਕਤ ਦੋਨਾਂ ਵਿਦਵਾਨਾਂ ਦੇ ਅਧਾਰ ਤੇ ਅਸੀਂ ਇਸ ਨਤੀਜੇ ਤੇ ਪਹੁੰਚਦੇ ਹਾਂ ਕਿ ਹਰ ਇਕ ਸਭਿਆਚਾਰ ਵਿਚ ਸ਼ਾਮਿਲ ਭਾਸ਼ਾ, ਕਦਰਾਂ ਕੀਮਤਾਂ, ਰਹਿਣ ਸਹਿਣ, ਖਾਣ ਪੀਣ, ਪਹਿਰਾਵਾ, ਹਾਰ ਸਿੰਗਾਰ, ਆਦਿ ਦੀ ਸ਼ੁਰੂਆਤ ਤਾਂ ਭੂਗੋਲ ਤੋਂ ਹੋਈ ਹੈ ਤੇ ਫਿਰ ਓਹੀ ਭੂਗੋਲ ਦੂਸਰੀਆਂ ਥਾਵਾਂ ਲਈ ਇਤਿਹਾਸ ਬਣ ਕੇ ਸਾਡੇ ਸਾਹਮਣੇ ਪੇਸ਼ ਹੋਇਆ ਹੈ | ਭੂਗੋਲ ਦੀ ਸਭਿਆਚਾਰ ਦੇ ਪ੍ਰਸੰਗ ਵਿਚ ਆਦਿ ਕਾਲ ਤੋਂ ਅਜੋਕੇ ਯੁੱਗ ਤੱਕ ਲਗਾਤਾਰ ਬੁਨਿਆਦੀ ਮਹੱਤਤਾ ਰਹੀ ਹੈ । ਇਸ ਸਬੰਧੀ ਦੋ ਮਤ ਸਾਡੇ ਸਾਹਮਣੇ ਆਉਂਦੇ ਹਨ:- ਪਹਿਲਾ ਮਤ :- ਪਹਿਲਾ ਮਤ ਭੂਗੋਲਿਕ ਸਥਿਤੀ ਨੂੰ ਸਭਿਆਚਾਰਕ ਰੂਪ ਰੇਖਾ ਨਿਸ਼ਚਿਤ ਕਰਨ ਵਾਲੀ ਮੁੱਢਲੀ ਚੀਜ਼ ਮੰਨਦਾ ਹੈ । ਇਥੋਂ ਤੱਕ ਕਿ ਬਹੁਤੀ ਵਾਰੀ ਵਿਸ਼ੇਸ਼ ਸਭਿਆਚਾਰ ਦਾ ਨਾਮਕਰਣ ਵੀ ਭੂਗੋਲ ਜਾਂ ਖਿਤੇ ਤੋਂ ਹੀ ਹੁੰਦਾ ਹੈ, ਜਿਵੇਂ ਪੰਜਾਬ ਤੋਂ ਪੰਜਾਬੀ ਸਭਿਆਚਾਰ , ਬੰਗਾਲ ਤੋਂ ਬੰਗਾਲੀ ਸਭਿਆਚਾਰ ਇਸ ਵਿਚਾਰਧਾਰਾ ਦੇ ਸਮਰਥਕ ਕੁੱਝ ਅਜਿਹੇ ਪੱਖਾਂ ਤੇ ਜੋਰ ਦਿੰਦੇ ਹਨ, ਜੋ ਮਨੁੱਖੀ ਸ਼ਕਤੀ ਤੋਂ ਪਰ੍ਹੇ ਹਨ, ਜਿਵੇਂ ਕਿ ਭੂਮੀ ਦਾ ਚੰਨ ਨਾਲ ਤੇ ਸੂਰਜ ਨਾਲ ਸੰਬੰਧ, ਭੂਮੀ ਦੀਆਂ ਕਿਸਮਾਂ, ਦਰਿਆਵਾਂ ਦੀ ਹੋਂਦ, ਸਮੁੰਦਰੀ ਖੇਤਰ, ਮੈਦਾਨੀ ਪਹਾੜੀ ਇਲਾਕੇ ਆਦਿ ।ਬਕਲ ਨੇ ਹਿਸਟਰੀ ਆਫ਼ ਸਿਵਿਲਾਈਜੇਸ਼ਨ ਇੰਨ ਇੰਗਲਿਸ਼ ਵਿਚ ਲਿਖਦਿਆਂ ਇਸ ਗੱਲ ਤੇ ਜੋਰ ਦਿਤਾ ਹੈ ਕਿ ਸਭਿਆਚਾਰ ਤੇ ਭੂਗੋਲਿਕ ਤੱਥਾਂ ਦਾ ਪ੍ਰਭਾਵ ਸਭ ਤੋਂ ਵਧੇਰੇ ਪੈਂਦਾ ਹੈ। ਡਾ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆਂ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ। ਆਮ ਤੌਰ ਉੱਤੇ ਖੇਡਾਂ ਕਈ ਅਸੂਲਾਂ ਜਾਂ ਰੀਤੀ-ਰਿਵਾਜਾਂ ਦੇ ਵੱਸ ਹੁੰਦੀਆਂ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮੁਕਾਬਲਾ ਨਿਰਪੱਖ ਅਤੇ ਬੇਦਾਗ਼ ਹੋਵੇ ਅਤੇ ਜੇਤੂ ਦੇ ਹੱਕ ਵਿੱਚ ਫ਼ੈਸਲਾ ਅਟੱਲ ਜਾਂ ਇੱਕਸੁਰ ਰਹਿ ਸਕੇ। ਜਿੱਤਣ ਦੀ ਕਿਰਿਆ ਦਾ ਪਤਾ ਸਰੀਰਕ ਵਾਕਿਆਂ ਤੋਂ, ਜਿਵੇਂ ਕਿ ਗੋਲ ਮਾਰਨੇ ਜਾਂ ਸਭ ਤੋਂ ਪਹਿਲਾਂ ਲਕੀਰ ਟੱਪਣੀ, ਜਾਂ ਫੇਰ ਜੱਜਾਂ ਵੱਲੋਂ ਖੇਡ ਦੇ ਕੌਤਕ ਵੇਖ ਕੇ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਤਕਨੀਕੀ ਮੁਹਾਰਤ ਜਾਂ ਹੁਨਰੀ ਛਾਪ ਵਰਗੇ ਬਾਹਰਮੁਖੀ ਜਾਂ ਅੰਤਰਮੁਖੀ ਮਾਪਦੰਡ ਸ਼ਾਮਲ ਹਨ। ਜੱਥੇਬੰਦਕ ਖੇਡਾਂ ਵਿੱਚ ਅਦਾਕਾਰੀ ਦੇ ਰਿਕਾਰਡ ਰੱਖੇ ਜਾਂਦੇ ਹਨ ਅਤੇ ਮਸ਼ਹੂਰ ਖੇਡਾਂ ਵਿੱਚ ਇਸ ਜਾਣਕਾਰੀ ਦਾ ਐਲਾਨ ਖੁੱਲ੍ਹੇ ਰੂਪ ਵਿੱਚ ਜਾਂ ਖੇਡ ਖ਼ਬਰਾਂ ਵਿੱਚ ਕੀਤਾ ਜਾ ਸਕਦਾ ਹੈ। ਇਸ ਤੋਂ ਛੁੱਟ, ਖੇਡਾਂ ਗ਼ੈਰ-ਹਿੱਸੇਦਾਰਾਂ ਵਾਸਤੇ ਮਨੋਰੰਜਨ ਅਤੇ ਦਿਲ-ਪਰਚਾਵੇ ਦਾ ਇੱਕ ਮੁੱਖ ਸਰੋਤ ਹੁੰਦੀਆਂ ਹਨ। ਦਰਸ਼ਕੀ ਖੇਡਾਂ ਵਿੱਚ ਠਾਠਾਂ ਮਾਰਦੀਆਂ ਭੀੜਾਂ ਪੁੱਜਦੀਆਂ ਹਨ ਅਤੇ ਪ੍ਰਸਾਰਨ ਰਾਹੀਂ ਇਹ ਹੋਰ ਵੀ ਪਸਰੇ ਹੋਏ ਸਰੋਤਿਆਂ ਤੱਕ ਪਹੁੰਚਦੀਆਂ ਹਨ। ਏ.ਟੀ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਜਨਮ ਕੰਟਰੋਲ, ਜਿਸ ਨੂੰ ਗਰਭ ਰੋਕ ਅਤੇ ਜਣਨ ਕੰਟਰੋਲ ਵੀ ਕਿਹਾ ਜਾਂਦਾ ਹੈ, ਗਰਭ ਧਾਰਨ ਤੋਂ ਰੋਕਣ ਲਈ ਵਰਤੇ ਜਾਂਦੇ ਢੰਗ ਜਾਂ ਸਾਧਨ ਹਨ। ਵਿਉਂਤਬੰਦੀ ਕਰਨੀ, ਉਪਲਬਧ ਕਰਵਾਉਣਾ ਅਤੇ ਜਨਮ ਕੰਟਰੋਲ ਨੂੰ ਰੋਕਣ ਨੂੰ ਪਰਿਵਾਰ ਵਿਉਂਤਬੰਦੀ ਕਿਹਾ ਜਾਂਦਾ ਹੈ। ਜਨਮ ਕੰਟਰੋਲ ਦੇ ਢੰਗਾਂ ਨੂੰ ਪੁਰਾਤਨ ਸਮਿਆਂ ਤੋਂ ਵਰਤਿਆ ਜਾਂਦਾ ਰਿਹਾ ਹੈ, ਪਰ ਪਰਭਾਵੀ ਅਤੇ ਸੁਰੱਖਿਅਤ ਢੰਗ ਕੇਵਲ 20ਵੀਂ ਸਦੀ ਵਿੱਚ ਹੀ ਉਪਲਬਧ ਹੋਏ ਹਨ। ਕੁਝ ਸਭਿਆਚਾਰ ਜਨਮ ਕੰਟਰੋਲ ਨੂੰ ਰੋਕਦੇ ਜਾਂ ਵਰਜਦੇ ਹਨ, ਕਿਉਂਕਿ ਉਹ ਇਸ ਨੂੰ ਨੈਤਿਕ, ਧਾਰਮਿਕ ਜਾਂ ਰਾਜਨੀਤਿਕ ਤੌਰ ਉੱਤੇ ਬੇਲੋੜਾ ਸਮਝਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਉਸਮਾਨ ਤਾਰਿਕ ਖਵਾਜਾ (ਉਰਦੂ: عثمان خواجہ; ਜਨਮ 18 ਦਿਸੰਬਰ 1986) ਇੱਕ ਆਸਟਰੇਲਿਆਈ ਕ੍ਰਿਕਟਰ ਹੈ ਜਿਸਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ। ਉਹ ਆਸਟਰੇਲੀਆ ਦਾ ਪਹਿਲਾ ਦਰਜਾ ਕ੍ਰਿਕਟਰ ਹੈ ਜਿਹੜਾ ਇਸ ਵੇਲੇ ਕੁਈਨਸਲੈਂਡ ਕ੍ਰਿਕਟ ਟੀਮ ਦਾ ਕਪਤਾਨ ਵੀ ਹੈ। ਖਵਾਜਾ ਨੇ ਆਪਣੇ ਪਹਿਲਾ ਦਰਜਾ ਕੈਰੀਅਰ ਦੀ ਸ਼ੁਰੂਆਤ ਨਿਊ ਸਾਊਥ ਵੇਲਜ਼ ਵੱਲੋਂ 2008 ਵਿੱਚ ਕੀਤੀ ਸੀ। ਉਸਨੇ ਆਸਟਰੇਲੀਆ ਦੀ ਰਾਸ਼ਟਰੀ ਕ੍ਰਿਕਟ ਟੀਮ ਵੱਲੋਂ ਆਪਣਾ ਪਹਿਲਾ ਮੈਚ ਜਨਵਰੀ 2011 ਵਿੱਚ ਖੇਡਿਆ ਸੀ। ਇਸ ਤੋਂ ਇਲਾਵਾ ਖਵਾਜਾ ਡਰਬੀਸ਼ਾਇਰ ਅਤੇ ਲੰਕਾਸ਼ਾਇਰ ਵੱਲੋਂ ਕਾਊਂਟੀ ਕ੍ਰਿਕਟ ਅਤੇ ਅਤੇ ਟਵੰਟੀ-20 ਕ੍ਰਿਕਟ ਵਿੱਚ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰਾਇਜ਼ਿੰਗ ਪੂਨੇ ਸੂਪਰਜਾਇੰਟ ਵੱਲੋਂ ਵੀ ਖੇਡ ਚੁੱਕਾ ਹੈ।
ਸੱਯਦ ਹਾਸ਼ਮ ਸ਼ਾਹ (1735 - 1843) ਪੰਜਾਬ ਦੇ ਇੱਕ ਸੂਫੀ ਫ਼ਕੀਰ ਤੇ ਸ਼ਾਇਰ ਹੋਏ ਹਨ। ਸੱਯਦ ਹਾਸ਼ਮ ਸ਼ਾਹ ਅਰਬ ਦੇ ਕੁਰੈਸ਼ ਖਾਨਦਾਨ ਨਾਲ ਸੰਬੰਧਿਤ ਸਨ ਅਤੇ “ਸੱਯਦਾਂ ਦੀ ਹਸਨੀ ਸਾਖ ਦੇ ਚੰਨ-ਚਰਾਗ ਸਨ।” ਉਨ੍ਹਾਂ ਦੇ ਵਾਰਸ ਅਜੇ ਤੱਕ ‘ਸੱਯਦ’ ਅਖਵਾਉਂਦੇ ਹਨ ਅਤੇ ਕਲਾਂ ਵਿੱਚ ਵੀ ਉਹ ਹੁਣ ਤੱਕ ‘ਸੱਯਦ’ ਹੀ ਕਰਕੇ ਚਿਤਾਰੇ ਜਾਂਦੇ ਹਨ। ਮੁਹੰਮਦ ਹਾਸ਼ਮ ਸ਼ਾਹ ਕੁਰੈਸੀ ਦੇ ਜਨਮ, ਜੀਵਨ ਅਤੇ ਰਚਨਾ ਸੰਬੰਧੀ ਬਹੁਤ ਵਾਦ ਵਿਵਾਦ ਹੈ, ਮੌਲਾ ਬਖਸ਼ ਕੁਸ਼ਤਾ ਨੇ ਹਾਸ਼ਮ ਦਾ ਜਨਮ 1752-53 ਜਾਂ ਇਸਦੇ ਨੇੜੇ ਦਾ ਸਮਾਂ ਦੱਸਿਆ। ਬਾਵਾ ਬੁੱਧ ਸਿੰਘ ਅਤੇ ਡਾ. ਮੋਹਨ ਸਿੰਘ ਦੀਵਾਨਾ ਨੇ ਇਸ ਜਨਮ ਤਰੀਕ ਨੂੰ ਦਰੁਸਤ ਮੰਨਿਆ ਹੈ। ਸੱਯਦ ਹਾਸ਼ਮ ਕੇ ਇੱਕ ਵਾਰਿਸ ਸੱਯਦ ਮੁਹੰਮਦ ਜਿਆ ਉਲ ਹੱਕ ਦੀ ਲਿਖਤੀ ਰਾਵਾਹੀ ਅਤੇ ਉਨ੍ਹਾਂ ਦੇ ਇੱਕ ਹੋਰ ਵਾਰਿਸ ਸੱਯਦ ਗੁਲਾਮ ਲਬੀ ਤੋਂ ਪ੍ਰਾਪਤ ਹੋਈ। ਯਾਦਾਸ਼ਤ ਦੀ ਨਕਲ ਅਨੁਸਾਰ ਕਵੀ ਹਾਸ਼ਮ ਵੀਰਵਾਰ 27 ਨਰੰਬਰ 1735 ਈ.
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਜੌਰਜ ਜੌਹਨ ਬੇਲੀ (ਜਨਮ ਸਿਤੰਬਰ 1982) ਇੱਕ ਆਸਟਰੇਲਿਆਈ ਕ੍ਰਿਕਟਰ ਹੈ ਜਿਹੜਾ ਕਿ ਪਹਿਲਾਂ ਆਸਟਰੇਲੀਆ ਦੀ ਟਵੰਟੀ-20 ਟੀਮ ਦਾ ਕਪਤਾਨ ਅਤੇ ਇੱਕ ਦਿਨਾ ਟੀਮ ਦਾ ਉਪ-ਕਪਤਾਨ ਵੀ ਰਿਹਾ ਹੈ। ਜੌਰਜ ਬੇਲੀ ਦੀ ਕਲੱਬ ਕ੍ਰਿਕਟ ਟੀਮ ਦਾ ਨਾਂ ਦੱਖਣੀ ਹੋਬਾਰਟ ਸ਼ਾਰਕਸ ਹੈ। ਉਹ ਸ਼ੈਫ਼ੀਲਡ ਸ਼ੀਲਡ ਵਿੱਚ ਤਸਮਾਨੀਆ ਕ੍ਰਿਕਟ ਟੀਮ ਦਾ ਕਪਤਾਨ ਹੈ। ਇਸ ਤੋਂ ਇਲਾਵਾ ਬੇਲੀ ਹੈਂਪਸ਼ਾਇਰ ਅਤੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਕਿੰਗਜ਼ XI ਪੰਜਾਬ ਅਤੇ ਚੇੱਨਈ ਸੂਪਰਕਿੰਗਜ਼ ਅਤੇ ਬਿਗ ਬੈਸ਼ ਲੀਗ ਵਿੱਚ ਹੋਬਾਰਟ ਹਰੀਕੇਨਜ਼ ਵੱਲੋਂ ਵੀ ਖੇਡ ਚੁੱਕਾ ਹੈ। ਉਸਨੇ ਸੰਨ 2014-15 ਵਿੱਚ ਕਿੰਗਜ਼ XI ਪੰਜਾਬ ਦੀ ਕਪਤਾਨੀ ਵੀ ਕੀਤੀ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਆਚਾਰੀਆ ਸਰ ਜਗਦੀਸ਼ ਚੰਦਰ ਬੋਸ, ਸੀ ਐਸ ਆਈ, ਸੀ ਆਈ ਈ, ਐਫ ਆਰ ਐਸ (ਬੰਗਾਲੀ: জগদীশ চন্দ্র বসু Jôgodish Chôndro Boshu; 30 ਨਵੰਬਰ 1858 – 23 ਨਵੰਬਰ 1937) ਇੱਕ ਬੰਗਾਲੀ ਪੋਲੀਮੈਥ, ਭੌਤਿਕ ਵਿਗਿਆਨੀ, ਜੀਵ ਸਾਸ਼ਤਰੀ, ਪੌਧ-ਵਿਗਿਆਨੀ, ਪੁਰਾਤੱਤ-ਵਿਗਿਆਨੀ, ਅਤੇ ਇੱਕ ਮੁੱਢਲਾ ਵਿਗਿਆਨ ਗਲਪਕਾਰ ਵੀ ਸੀ। ਮਿਮੀ ਤਰੰਗਾਂ, ਰੇਡੀਓ ਅਤੇ ਪੌਧ-ਵਿਗਿਆਨ ਦੇ ਖੇਤਰਾਂ ਵਿੱਚ ਅਹਿਮ ਪੁਲਾਘਾਂ ਪੁੱਟੀਆਂ ਅਤੇ ਹਿੰਦ-ਉੱਪਮਹਾਦੀਪ ਵਿੱਚ ਪ੍ਰਯੋਗਮੂਲਕ ਵਿਗਿਆਨ ਦੀਆਂ ਨੀਹਾਂ ਰੱਖੀਆਂ। ਆਈ ਈ ਈ ਈ ਨੇ ਉਨ੍ਹਾਂ ਨੂੰ ਰੇਡੀਓ ਵਿਗਿਆਨ ਦੇ ਜਨਕਾਂ ਵਿੱਚੋਂ ਇੱਕ ਮੰਨਿਆ ਹੈ। ਉਸਨੂੰ ਬੰਗਾਲੀ ਵਿਗਿਆਨ ਗਲਪ ਦਾ ਪਿਤਾਮਾ ਕਿਹਾ ਜਾਂਦਾ ਹੈ। ਉਸਨੇ ਕਰੈਸਕੋਗ੍ਰਾਫ਼ ਦੀ ਨੀਂਹ ਰੱਖੀ।
1948 ਓਲੰਪਿਕ ਖੇਡਾਂ ਜਾਂ XIV ਓਲੰਪੀਆਡ ਖੇਡਾਂ ਬਰਤਾਨੀਆਂ ਦੀ ਰਾਜਧਾਨੀ ਲੰਡਨ ਵਿੱਖੇ ਹੋਈਆ।ਦੂਜਾ ਸੰਸਾਰ ਜੰਗ ਦੇ ਕਾਰਨ 12 ਸਾਲ ਬਾਅਦ ਓਲੰਪਿਕ ਖੇਡਾਂ ਹੋਈਆ। ਇਹਨਾਂ ਖੇਡਾਂ 'ਚ 59 ਦੇਸ਼ਾਂ ਦੇ 4,104 ਖਿਡਾਰੀਆਂ ਨੇ ਭਾਗ ਲਿਆ। ਇਹਨਾਂ ਖੇਡਾਂ 'ਚ ਜਰਮਨੀ ਅਤੇ ਜਪਾਨ ਨੂੰ ਸੱਦਾ ਨਹੀਂ ਭੇਜਿਆ ਗਿਆ। ਸੋਵੀਅਤ ਯੂਨੀਅਨ ਨੂੰ ਸੱਦਾ ਤਾਂ ਭੇਜਿਆ ਪਰ ਖਿਡਾਰੀ ਨਾ ਭੇਜਨ ਲਈ ਕਿਹਾ। ਦੋ ਬੱਚਿਆ ਦੀ ਮਾਂ ਡੱਚ ਖਿਡਾਰਨ ਫੈਨੀ ਬਲੈਕਰਜ਼ ਕੋਇਨ ਨੇ ਐਥਲੇਟਿਕਸ ਵਿੱਚ ਚਾਰ ਸੋਨ ਤਗਮੇ ਜਿੱਤੇ। ਅਮਰੀਕੀ ਖਿਡਾਰੀ ਬੋਬ ਮੈਥੀਆਸ ਨੇ 17 ਸਾਲ ਦੀ ਉਮਰ 'ਚ ਸੋਨ ਤਗਮੇ ਜਿੱਤ ਕੇ ਸਭ ਤੋਂ ਛੋਟੀ ਉਮਰ ਦਾ ਖਿਡਾਰੀ ਬਣਿਆ। ਫ਼ਿਨਲੈਂਡ ਦੇ ਜਿਮਨਾਸਟਿਕ ਖਿਡਾਰੀ ਨੇ ਸਭ ਤੋਂ ਜ਼ਿਆਦਾ ਤਗਮੇ, ਤਿੰਨ ਸੋਨ, ਇਕ ਚਾਂਦੀ ਅਤੇ ਇਕ ਕਾਂਸੀ ਤਗਮਾ ਜਿਤਿਆ।
ਟੈਟੂ ਜਾਂ ਤਤੋਲਾ ਸਰੀਰ ਦੀ ਤਵਚਾ ਉੱਤੇ ਰੰਗੀਨ ਸ਼ਕਲਾਂ ਛਾਪਣ ਲਈ ਅੰਗ ਵਿਸ਼ੇਸ਼ ਉੱਤੇ ਜਖਮ ਕਰਕੇ, ਚੀਰਾ ਲਗਾਕੇ ਜਾਂ ਸੂਈ ਨਾਲ ਵਿੰਨ੍ਹ ਕੇ ਉਸ ਦੇ ਅੰਦਰ ਲੱਕੜੀ ਦੇ ਕੋਇਲੇ ਦਾ ਚੂਰਣ, ਰਾਖ ਜਾਂ ਫਿਰ ਰੰਗਣ ਵਾਲੇ ਮਸਾਲੇ ਭਰ ਦਿੱਤੇ ਜਾਂਦੇ ਹਨ। ਜਖਮ ਭਰ ਜਾਣ ਤੇ ਤਵਚਾ ਦੇ ਉੱਤੇ ਸਥਾਈ ਰੰਗੀਨ ਸ਼ਕਲ ਵਿਸ਼ੇਸ਼ ਬਣ ਜਾਂਦੀ ਹੈ। ਟੈਟੂਆਂ ਦਾ ਰੰਗ ਆਮ ਤੌਰ ਤੇ ਗਹਿਰਾ ਨੀਲਾ, ਕਾਲ਼ਾ ਜਾਂ ਹਲਕਾ ਲਾਲ ਹੁੰਦਾ ਹੈ। ਖੁਣਨ ਦਾ ਇੱਕ ਢੰਗ ਹੋਰ ਵੀ ਹੈ ਜਿਸਦੇ ਨਾਲ ਬਨਣ ਵਾਲੀ ਆਰਥਰੋਪਲਾਸਟੀ ਨੂੰ ਖ਼ਤ-ਚਿਹਨ ਕਿਹਾ ਜਾਂਦਾ ਹੈ। ਇਸ ਵਿੱਚ ਕਿਸੇ ਇੱਕ ਹੀ ਸਥਾਨ ਦੀ ਤਵਚਾ ਨੂੰ ਵਾਰ ਵਾਰ ਵਿੰਨਦੇ ਹਨ ਅਤੇ ਜਖਮ ਦੇ ਠੀਕ ਹੋ ਜਾਣ ਦੇ ਬਾਅਦ ਉਸ ਸਥਾਨ ਤੇ ਇੱਕ ਉੱਭਰਿਆ ਹੋਇਆ ਚੱਕ ਬਣ ਜਾਂਦਾ ਹੈ ਜੋ ਦੇਖਣ ਵਿੱਚ ਰੇਸ਼ੇਦਾਰ ਲੱਗਦਾ ਹੈ। ਪਸ਼ੁਆਂ ਵਿੱਚ ਖੁਣਨਾ ਪਛਾਣ ਜਾਂ ਬਰਾਂਡਿੰਗ ਲਈ ਵਰਤਿਆ ਜਾਂਦਾ ਹੈ ਪਰ ਮਨੁੱਖਾਂ ਵਿੱਚ ਇਸ ਦਾ ਉਦੇਸ਼ ਸਜਾਵਟੀ ਹੈ।
ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿਚ ਸ਼ਹੀਦ ਕਰਵਾ ਦਿੱਤਾ ਗਿਆ।
ਲਿਓ ਸ਼ਿਆਓਬੋ (ਫਰਮਾ:Lang-zh, 28 ਦਸੰਬਰ 1955 – 13 ਜੁਲਾਈ 2017) ਇੱਕ ਚੀਨੀ ਸਾਹਿਤਕ ਆਲੋਚਕ, ਲੇਖਕ, ਕਵੀ, ਮਨੁੱਖੀ ਅਧਿਕਾਰ ਕਾਰਕੁਨ, ਆਜ਼ਾਦੀ ਘੁਲਾਟੀਆ ਅਤੇ ਨੋਬਲ ਅਮਨ ਪੁਰਸਕਾਰ ਜੇਤੂ ਸੀ ਜਿਹੜਾ ਸਿਆਸੀ ਸੁਧਾਰਾਂ ਦੀ ਮੰਗ ਕਰਦਾ ਸੀ ਅਤੇ ਕਮਿਊਨਿਸਟ ਇੱਕ-ਪਾਰਟੀ ਰਾਜ ਨੂੰ ਖਤਮ ਕਰਨ ਲਈ ਚੱਲੀਆਂ ਮੁਹਿੰਮਾਂ ਵਿੱਚ ਸਰਗਰਮ ਹਿੱਸਾ ਲੈਂਦਾ ਰਿਹਾ ਸੀ। ਉਸ ਨੂੰ ਕਈ ਵਾਰੀ "ਚੀਨ ਦਾ ਨੈਲਸਨ ਮੰਡੇਲਾ" ਕਹਿ ਕੇ ਵੀ ਸੱਦਿਆ ਜਾਂਦਾ ਹੈ। ਉਸ ਨੂੰ ਜਿਨਜ਼ੌ, ਲਯੋਨਿੰਗ ਵਿਚ ਇਕ ਸਿਆਸੀ ਕੈਦੀ ਵਜੋਂ ਕੈਦ ਕੀਤਾ ਗਿਆ ਸੀ। 26 ਜੂਨ 2017 ਨੂੰ, ਟਰਮੀਨਲ ਲੀਵਰ ਕੈਂਸਰ ਦਾ ਪਤਾ ਲੱਗਣ ਤੋਂ ਬਾਅਦ ਉਸ ਨੂੰ ਮੈਡੀਕਲ ਪੈਰੋਲ ਦਿੱਤਾ ਗਿਆ ਸੀ ਅਤੇ 13 ਜੁਲਾਈ 2017 ਨੂੰ ਉਸ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬਲੈਕ ਫ਼੍ਰਾਈਡੇ (ਕਾਲ਼ਾ ਸ਼ੁੱਕਰਵਾਰ) ਸੰਯੁਕਤ ਰਾਜ ਅਮਰੀਕਾ ਵਿੱਚ ਥੈਂਕਸਗਿਵਿੰਗ ਡੇ (ਧੰਨਵਾਦ ਦਿਨ) ਦੇ ਅਗਲੇ ਦਿਨ ਨੂੰ ਕਹਿੰਦੇ ਹਨ ਜਦੋਂ ਰਿਵਾਇਤੀ ਤੌਰ ਉੱਤੇ ਕ੍ਰਿਸਮਸ ਦੀ ਖ਼ਰੀਦਦਾਰੀ ਦੇ ਮੌਕੇ ਦੀ ਸ਼ੁਰੁਆਤ ਹੁੰਦੀ ਹੈ। ਬਲੈਕ ਫ਼੍ਰਾਈਡੇ ਦਾ ਨਾਮਕਰਣ ਫਿਲੋਡੈਲਫੀਆ ਤੋਂ ਹੋਇਆ ਸੀ ਜਿੱਥੇ ਮੂਲ ਰੂਪ ਵਿੱਚ ਥੈਂਕਸ ਗਿਵਿੰਗ ਦੇ ਅਗਲੇ ਦਿਨ ਪੈਦਲ ਚਲਣ ਵਾਲੇ ਤੇ ਵਾਹਨਾਂ ਦੇ ਭਾਰੀ ਟਰੈਫਿਕ ਦਾ ਵਰਣਨ ਕਰਨ ਲਈ ਇਸਨੂੰ ਬਲੈਕ ਫ਼੍ਰਾਈਡੇ ਦਾ ਦਿਨ ਕਿਹਾ ਜਾਣ ਲੱਗ ਪਿਆ। ਇਸ ਦੀ ਸ਼ੁਰੂਆਤ 1966 ਵਿੱਚ ਹੋਈ ਅਤੇ ਫੈਲਾਡਾਲਫੀਆ ਤੋਂ ਬਾਹਰ ਇਸ ਦੀ ਵਿਆਪਕ ਵਰਤੋਂ 1975 ਦੇ ਆਸ ਪਾਸ ਸੁਰੂ ਹੋ ਗਈ ਸੀ।
ਧੰਨਵਾਦ ਦਿਵਸ ( ਥੇਂਕਸ ਗਿਵਿੰਗ- ਡੇ ) ਅੰਗ੍ਰੇਜੀ : Thanksgiving day ਫ਼ਸਲਾਂ ਦੀ ਬਰਕਤ ਲਈ ਧੰਨਵਾਦ ਦਿਨ ਦੇ ਤੌਰ ਤੇ ਕੈਨੇਡਾ ਅਤੇ ਅਮਰੀਕਾ ਵਿਚ ਮਨਾਇਆ ਜਾਂਦਾ ਫ਼ਸਲ ਤਿਉਹਾਰ ( harvest festival ) ਹੈ। ਇਹ ਕੈਨੇਡਾ ਵਿੱਚ ਅਕਤੂਬਰ ਦੇ ਦੂਜੇ ਸੋਮਵਾਰ 'ਤੇ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਨਵੰਬਰ ਦੇ ਚੌਥੇ ਵੀਰਵਾਰ ਨੂੰ ਮਨਾਇਆ ਜਾਂਦਾ ਹੈ। ਸੰਸਾਰ ਭਰ ਵਿੱਚ ਕਈ ਹੋਰ ਥਾਂਵਾ ਤੇ ਵੀ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਰੂਸੀ ਭਾਸ਼ਾ (ਸਿਰੀਲਿਕ ਵਿੱਚ: русский язык ਰੂਸਕੀ ਯਾਜ਼ਿਕ) ਰੂਸ, ਬੈਲਾਰੂਸ, ਯੂਕਰੇਨ, ਕਜ਼ਾਖ਼ਸਤਾਨ, ਅਤੇ ਕਿਰਗਿਜ਼ਸਤਾਨ ਦੇਸ਼ਾਂ ਵਿੱਚ ਬੋਲੀ ਜਾਣ ਵਾਲੀ ਇੱਕ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਮੱਧ ਏਸ਼ੀਆ ਅਤੇ ਪੂਰਬੀ ਯੂਰਪ ਦੇ ਉਨ੍ਹਾਂ ਮੁਲਕਾਂ, ਜੋ ਕਿ ਸੋਵਿਅਤ ਸੰਘ ਜਾਂ ਵਾਰਸਾ ਸੰਧੀ ਦਾ ਹਿੱਸਾ ਸਨ, ਵਿੱਚ ਵੀ ਰਹਿੰਦੇ ਹਨ। ਸੋਵੀਅਤ ਸੰਘ ਦੇ ਟੁੱਟਣ ਤੋਂ ਬਾਅਦ ਬਹੁਤ ਸਾਰੇ ਸੋਵੀਅਤ ਯਹੂਦੀ ਇਜ਼ਰਾਈਲ ਵਿੱਚ ਆ ਵਸੇ ਸਨ, ਇਸ ਲਈ ਉੱਥੇ ਵੀ ਇਸ ਦੇ ਬੋਲਣ ਵਾਲੇ ਵੱਧ ਹਨ। ਦੁਨੀਆਂ ਵਿੱਚ 22 ਕਰੋੜ ਤੋਂ ਜ਼ਿਆਦਾ ਲੋਕ ਰੂਸੀ ਬੋਲਦੇ ਹਨ।
ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਾਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ। ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ। ਊਰਜਾ ਚੀਜ਼ ਨਹੀਂ ਹੈ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ। ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ। ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਣ ਸਥਾਨ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਹਿੰਦੂ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆਂ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ, ਪਰ ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕੲੀ ਵਿਸ਼ੇਸ਼ ਕਵੀ ਨਹੀ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ੲਿਸ ਕਰਕੇ ੲਿਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋੲਿਅਾ ਹੈ ਤੇ ੲਿਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,198 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪੱਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।`` “ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.