ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸੁਸ਼ੀਲ ਕੁਮਾਰ ਸੋਲੰਕੀ (ਜਨਮ 26 ਮੲੀ 1983) ਇੱਕ ਭਾਰਤੀ ਫ੍ਰੀ ਸਟਾਈਲ ਕੁਸ਼ਤੀ ਖਿਡਾਰੀ ਹੈ। ਜਿਹੜਾ 66 ਕਿਲੋ ਵਰਗ ਵਿੱਚ ਕੁਸ਼ਤੀ ਦਾ 2010 ਵਰਲਡ ਟਾਈਟਲ, 2012 ਲੰਦਨ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਅਤੇ ਕਾਂਸੇ ਦਾ ਤਗਮਾ 2008 ਬੀਜਿੰਗ ਓਲਿਂਪਿਕ ਵਿੱਚ ਹਾਸਿਲ ਕਰ ਚੁੱਕਾ ਹੈ। ਸੁਸ਼ੀਲ ਪਹਿਲਾਂ ਭਾਰਤੀ ਖਿਡਾਰੀ ਹੈ ਜਿਸਨੂੰ ਓਲੰਪਿਕ ਵਿੱਚ ਲਗਾਤਾਰ ਤਿੰਨ ਵਾਰ ਤਗਮੇ ਜਿੱਤਣ ਦਾ ਮਾਨ ਹਾਸਿਲ ਹੈ। 2008 ਓਲੰਪਿਕ ਵਿੱਚ ਜਿੱਤੀਆ ਗਿਆ ਤਗਮਾ ਭਾਰਤੀ ਕੁਸ਼ਤੀ ਵਿੱਚ ਦੂਸਰਾ ਤਗਮਾ ਸੀ ਅਤੇ 1952 ਦੇ ਗਰਮ ਰੁੱਤ ਦੇ ਓਲੰਪਿਕ ਤੋਂ ਬਾਅਦ ਪਹਿਲਾਂ ਤਗਮਾ ਸੀ। ਜੁਲਾਈ 2009 ਵਿੱਚ ਖੇਡਾਂ ਵਿੱਚ ਸਨਮਾਨ ਲਈ ਦਿੱਤੇ ਜਾਂ ਵਾਲ ਰਾਜੀਵ ਗਾਂਧੀ ਖੇਡ ਰਤਨ ਮਿਲਿਆ ਸੁਸ਼ੀਲ ਨੇ 74 ਕਿ: ਗ੍ਰਾ ਵਰਗ ਵਿੱਚ 2014 ਰਾਸ਼ਟਰਮੰਡਲ ਖੇਡਾਂ ਵਿਚ ਸੋਨੇ ਦਾ ਤਗਮਾ ਹਾਸਿਲ ਕੀਤਾ.
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ (ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ। ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ । ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆਂ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,482 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਚਾਰ ਸਾਹਿਬਜ਼ਾਦੇ (ਫਿਲਮ) ਹੈਰੀ ਬਵੇਜਾ ਦੀ ਨਿਗਰਾਨੀ ਹੇਠ ਬਣੀ ਇੱਕ ਪੰਜਾਬੀ 3ਡੀ ਐਨੀਮੇਟਿਡ ਫਿਲਮ ਹੈ। ਇਸਬ ਫਿਲਮ ਦੀ ਨਿਰਮਾਤਾ ਪੰਮੀ ਬਾਵੇਜਾ ਹੈ। ਇਹ ਸਿੱਖ ਇਤਿਹਾਸ ਬਾਰੇ ਪਹਿਲੀ ਤਸਵੀਰੀ ਯਥਾਰਥਵਾਦੀ 3ਡੀ ਐਨੀਮੇਸ਼ਨ ਫਿਲਮ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ (ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ) ਦੀਆਂ ਕੁਰਬਾਨੀਆਂ ਦੀ ਅਸਲੀ ਕਹਾਣੀ ਹੈ।ਇਹ ਫਿਲਮ 'ਬਵੇਜਾ ਮੂਵੀ ਬੈਨਰ' ਹੇਠ ਪੰਮੀ ਬਵੇਜਾ ਦੁਆਰਾ ਬਣਾਈ ਗਈ ਸੀ। ਓਮ ਪੁਰੀ ਫਿਲਮ ਦਾ ਵਾਚਕ ਹੈ। ਲਾਂਚ ਤੋਂ ਦੂਜੇ ਹਫ਼ਤੇ ਤੱਕ ਇਹ ਫ਼ਿਲਮ ਭਾਰਤੀ ਪੰਜਾਬ ਵਿੱਚ ਲਗਭਗ 8 ਕਰੋੜ ਦਾ ਕਾਰੋਬਾਰ ਕਰ ਚੁੱਕੀ ਸੀ ਇਸ ਦਾ ਕਾਰੋਬਾਰ 15 ਕਰੋੜ ਰੁਪਏ ਤੱਕ ਜਾਣ ਦੀ ਪੂਰੀ ਉਮੀਦ ਹੈ
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਬੁਸ਼ਰਾ ਫਰੂਖ ( ਉਰਦੂ: بشری فارخ ; ਜਨਮ 16 ਫਰਵਰੀ 1957), ਇਕ ਪਾਕਿਸਤਾਨੀ ਕਵੀ ਹੈ। ਉਸ ਦਾ ਜਨਮ ਪੇਸ਼ਾਵਰ ਵਿਚ ਹੋਇਆ ਸੀ। ਉਹ ਪਾਕਿਸਤਾਨ ਦੇ ਮਾਦਾ ਉਰਦੂ ਸ਼ਾਇਰ ਹੈ। ਉਸਨੇ ਪਾਕਿਸਤਾਨ ਟੈਲੀਵਿਜ਼ਨ ਅਤੇ ਰੇਡੀਓ ਪਾਕਿਸਤਾਨ ਨੂੰ ਅਨਾਉਂਕਾਰ ਦੇ ਤੌਰ ਤੇ ਸੇਵਾ ਦਿੱਤੀ ਹੈ। ਉਹ ਖੈਬਰ ਪਖਤੂਨਖਵਾ ਦੀ ਕਲਾਕਾਰ ਹੈ ਜਿਸਨੇ ਟੈਰੀਵਿਯਨ ਅਤੇ ਰੇਡੀਓ 'ਤੇ ਚਾਰ ਵੱਖ-ਵੱਖ ਭਾਸ਼ਾਵਾਂ ਉਰਦੂ, ਪਸ਼ਤੋ, ਹਿੰਦਕੋ ਅਤੇ ਅੰਗਰੇਜ਼ੀ ਵਿਚ ਪ੍ਰਦਰਸ਼ਨ ਕੀਤਾ ਹੈ। ਬੁਸ਼ਰਾ ਫਾਰੂਖ਼ ਨੇ ਬਹੁਤ ਸਾਰੇ ਰੇਡੀਓ ਅਤੇ ਟੈਲੀਵਿਜ਼ਨ ਪ੍ਰੋਗਰਾਮ ਕੀਤੇ ਹਨ। ਉਸ ਦੇ ਸਾਰੇ ਪ੍ਰੋਗਰਾਮਾਂ ਨੂੰ ਖ਼ਾਸ ਕਰਕੇ ਨੌਜਵਾਨਾਂ ਵਿਚ ਪਸੰਦ ਕੀਤਾ ਗਿਆ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ। ਫਤੇ ਸਿੰਘ ਤਬ ਕਹਯੋ ਬਖਾਨ, 'ਦਸ ਪਾਤਸ਼ਾਹੀ ਹੋਵਹਿ ਹਾਨ। ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਹਨਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਹਨਾਂ ਨੂੰ ਮਾਨਸਿਕ ਤੌਰ 'ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ¦ਘਾਇਆ ਗਿਆ ਸੀ ਅਤੇ ਤੜਫਾ ਤੜਫਾ ਕੇ ਮਾਰਿਆ ਗਿਆ ਸੀ। ਇਹ ਸਾਰਾ ਤਸ਼ੱਦਦ ਉਹਨਾਂ ਨੇ ਕਿਵੇਂ ਬਰਦਾਸ਼ਤ ਕੀਤਾ ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਹਨਾਂ ਨੇ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ ਦੀ ਸ਼ਾਨ ਨੂੰ ਕਾਇਮ ਰੱਖਿਆ ਅਤੇ ਖ਼ਾਲਸਾ ਪੰਥ ਨੂੰ ਫ਼ਤਹਿ ਦਿਵਾਈ। ਗੁਰੂ ਜੀ ਦੇ ਬੱਚਿਆਂ ਨੂੰ ਇਸ ਮਕਸਦ ਨਾਲ ਕਤਲ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਬੁਝ ਜਾਵੇਗਾ। ਪਰ ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਗੁਰਮਤਿ ਦੀ ਅਖੰਡ ਜੋਤੀ ਤਾਂ ਖ਼ਾਲਸੇ ਦੇ ਦਿਲਾਂ ਵਿੱਚ ਪ੍ਰਵੇਸ਼ ਕਰ ਗਈ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ ਹਨ, ਮੇਰਾ ਪੰਜਵਾਂ ਪੁੱਤਰ ਖਾਲਸਾ ਤਾਂ ਅਜੇ ਜ਼ਿੰਦਾ ਹੈ ਜੋ ਕਿ ਫ਼ਨੀਅਰ ਨਾਗ ਹੈ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸੁਰ ਨੂੰ ਅੰਗਰੇਜ਼ੀ ਵਿੱਚ ਟੋਨ (Tone) ਕਿਹਾ ਜਾਂਦਾ ਹੈ। ਸੁਰ ਦੀ ਵਰਤੋਂ ਕਰਨ ਵਾਲੀਆਂ ਭਾਸ਼ਾਵਾਂ ਵਿੱਚ ਕੁਝ ਧੁਨੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਸੁਰਯੁਕਤ ਹੋਣ ਨਾਲ ਅੱਡਰੇ ਸ਼ਬਦ ਬਣਦੇ ਹਨ। ਇਸ ਦੇ ਆਧਾਰ ਉੱਤੇ ਸ਼ਬਦਾਂ ਅਤੇ ਵਾਕਾਂ ਦੇ ਅਰਥ ਬਦਲ ਜਾਂਦੇ ਹਨ। ਚੀਨੀ ਭਾਸ਼ਾ ਸੰਸਾਰ ਦੀ ਸਭ ਤੋਂ ਜਿਆਦਾ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਸੁਰ ਭਾਸ਼ਾ ਹੈ। ਭਾਰਤ ਵਿੱਚ ਪੰਜਾਬੀ ਅਤੇ ਡੋਗਰੀ ਭਾਸ਼ਾਵਾਂ ਸੁਰਭੇਦੀ ਹਨ। ਕੁੱਝ ਹੱਦ ਤੱਕ ਹਰ ਭਾਸ਼ਾ ਵਿੱਚ ਸੁਰਾਂ ਦੇ ਜਰੀਏ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾਂਦਾ ਹੈ ( ਜਿਵੇਂ ਕਿ ਗੁੱਸਾ ਜਾਂ ਦੁੱਖ ) ਲੇਕਿਨ ਇੱਕ ਹੀ ਵਰਣਾਂ ਵਾਲੇ ਸ਼ਬਦਾਂ ਦਾ ਅਰਥ ਸੁਰਾਂ ਦੇ ਨਾਲ ਕੇਵਲ ਸੁਰਾਤਮਕ ਭਾਸ਼ਾਵਾਂ (tonal languages) ਵਿੱਚ ਹੀ ਬਦਲਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਗਣਿਤ ਜਾਂ ਹਿਸਾਬ (ਅੰਗਰੇਜ਼ੀ: ਮਾਤਰਾ (ਗਿਣਤੀ) ਸੰਰਚਨਾ, ਸਥਾਨ, ਅਤੇ ਪਰਿਵਰਤਨ ਵਰਗੇ ਵਿਸ਼ਿਆਂ ਦਾ ਅਮੂਰਤ ਅਧਿਅਨ ਹੁੰਦਾ ਹੈ। ਹਿਸਾਬਦਾਨਾਂ ਅਤੇ ਦਾਰਸ਼ਨਿਕਾਂ ਵਿੱਚ ਹਿਸਾਬ ਦੀ ਪਰਿਭਾਸ਼ਾ ਅਤੇ ਵਿਸ਼ਾ-ਖੇਤਰ ਬਾਰੇ ਬਹਿਸ ਦਾ ਖੇਤਰ ਬੜਾ ਵੱਡਾ ਹੈ। ਇਹ ਅਮੂਰਤ ਜਾਂ ਨਿਰਾਕਾਰ (abstract) ਅਤੇ ਨਿਗਮਨੀ ਪ੍ਰਣਾਲੀ ਹੈ । ਇਸ ਵਿੱਚ ਮਾਤ੍ਰਾਵਾਂ, ਪਰਿਮਾਣਾਂ ਅਤੇ ਰੂਪਾਂ ਦੇ ਆਪਸੀ ਰਿਸ਼ਤੇ, ਗੁਣ, ਸੁਭਾਉ ਆਦਿ ਦਾ ਅਧਿਐਨ ਕੀਤਾ ਜਾਂਦਾ ਹੈ। ਗਣਿਤ ਦੀਆਂ ਕਈ ਸ਼ਾਖਾਵਾਂ ਹਨ: ਅੰਕ-ਗਣਿਤ, ਬੀਜਗਣਿਤ, ਅੰਕੜਾ ਵਿਗਿਆਨ, ਰੇਖਾਗਣਿਤ, ਤਿਕੋਣਮਿਤੀ ਅਤੇ ਕਲਨ ਵਿੱਚ ਨਿਪੁੰਨ ਵਿਅਕਤੀ ਜਾਂ ਖੋਜ ਕਰਨ ਵਾਲੇ ਵਿਗਿਆਨੀ ਨੂੰ ਹਿਸਾਬਦਾਨ ਕਹਿੰਦੇ ਹਨ।
ਚਾਰ ਸਾਹਿਬਜ਼ਾਦੇ: ਰਾਈਜ਼ ਆਫ਼ ਬੰਦਾ ਸਿੰਘ ਬਹਾਦਰ
ਚਾਰ ਸਾਹਿਬਜ਼ਾਦੇ: ਰਾਈਜ਼ ਆਫ਼ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Chaar Sahibzaade - Rise of Banda Singh Bahadur) ਆਉਣ ਵਾਲੀ ਪੰਜਾਬੀ ਐਨੀਮੇਟਡ ਫਿਲਮ ਹੈ, ਜੋ ਕਿ 2014 ਦੀ ਫੀਲਮ ਚਾਰ ਸਾਹਿਬਜ਼ਾਦੇ ਦਾ ਇੱਕ ਸੀਕਵਲ ਹੈ। ਇਹ ਫਿਲਮ 11 ਨਵੰਬਰ 2016 ਨੂੰ ਰਲੀਜ਼ ਹੋਵੇਗੀ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
'ਜੰਗਨਾਮਾ ਸ਼ਾਹ ਮੁਹੰਮਦ' ਵਿੱਚ ਪੰਜਾਬ ਵਿੱਚ, ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਿਰੇ ਦੇ ਨਾਟਕੀ ਪਲਾਂ ਨੂੰ ਕਾਵਿਕ ਬਿਰਤਾਂਤ ਵਿੱਚ ਬੰਨ੍ਹਿਆ ਗਿਆ ਹੈ। ਇਸ ਵਿੱਚ ਸ਼ਾਇਰ ਦਾ ਦੇਸ ਪਿਆਰ ਅਤੇ ਸਾਮਰਾਜਵਾਦ-ਵਿਰੋਧੀ ਪੈਂਤੜੇ ਸਦਕਾ ਸ਼ਾਹ ਮੁਹੰਮਦ ਨੂੰ ਪੰਜਾਬੀ ਦਾ ਪਹਿਲਾ “ਰਾਸ਼ਟਰੀ ਸ਼ਾਇਰ” ਕਿਹਾ ਜਾਂਦਾ ਹੈ। ਇਹ ਰਚਨਾ ਪੰਜਾਬੀ ਭਾਈਚਾਰੇ ਅੰਦਰਲੀ ਖਾਨਾਜੰਗੀ ਉੱਤੇ ਅਥਰੂ ਕੇਰਦੀ ਹੈ ਜੋ ਲੜਾਈ ਵਿੱਚ ਪੰਜਾਬੀਆਂ ਦੀ ਹਾਰ ਦਾ ਮੁੱਖ ਕਾਰਨ ਬਣੀ। ਪੰਜਾਬੀ ਸਾਹਿਤ ਦੇ ਰੂਸੀ ਵਿਦਵਾਨ ਆਈ. ਸੇਰੇਬਰੀਆਕੋਵ ਨੇ ਆਪਣੀ ਕਿਤਾਬ 'ਪੰਜਾਬੀ ਸਾਹਿਤ' ਵਿੱਚ ਇਸ ਰਚਨਾ ਨੂੰ ਰਾਸ਼ਟਰੀ ਦੁਖਾਂਤ ਨੂੰ ਪੂਰੀ ਗਹਿਰਾਈ ਨਾਲ ਸਮਝਣ ਮਹਿਸੂਸਣ, ਉਸਦੇ ਕਾਰਣਾਂ ਦੀ ਬਾਰੀਕਬੀਨੀ ਨਾਲ ਨਿਸ਼ਾਨਦੇਹੀ ਕਰਨ ਅਤੇ ਰਾਸ਼ਟਰੀ ਭਾਵਨਾ ਨੂੰ ਥੀਮ ਵਜੋਂ ਗ੍ਰਹਿਣ ਕਰਨ ਵਾਲੀ ਰਚਨਾ ਦੱਸਿਆ। ਡਾ.
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਵਿਰਾਟ ਕੋਹਲੀ (ਜਨਮ 5 ਨਵੰਬਰ 1988 ਹਿੰਦੀ: विराट कोहली ) ਇੱਕ ਭਾਰਤੀ ਕ੍ਰਿਕਟ ਖਿਡਾਰੀ ਹੈ, ਜੋ ਸੰਨ 2008 ਦੀ 19 ਸਾਲ ਤੋਂ ਘੱਟ ਉਮਰ ਵਾਲੇ ਵਿਸ਼ਵ ਕ੍ਰਿਕਟ ਕੱਪ ਜੇਤੂ ਟੀਮ ਦਾ ਕਪਤਾਨ ਵੀ ਰਹਿ ਚੁੱਕਿਆ ਹੈ। ਵਰਤਮਾਨ ਸਮੇਂ ਵਿਰਾਟ ਕੋਹਲੀ ਟੈਸਟ ਮੈਚਾਂ ਵਿੱਚ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਹੈ। ਪਹਿਲੇ ਦਰਜੇ ਦੀ ਕ੍ਰਿਕਟ ਵਿੱਚ ਵਿਰਾਟ ਦਿੱਲੀ ਦੀ ਤਰਜਮਾਨੀ ਕਰਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕੰਪਿਊਟਰ ਹਾਰਡਵੇਆਰ, ਕੰਪਿਊਟਰ ਦਾ ਭੌਤਿਕ ਭਾਗ ਹੁੰਦਾ ਹੈ ਜਿਸ ਉੱਤੇ ਡਿਜੀਟਲ ਸਰਕਿਟ ਲੱਗੇ ਹੁੰਦੇ ਹਨ। ਫਰਮਵੇਅਰ ਕਿਸੇ ਸਾਫਟਵੇਅਰ ਦੀ ਇੱਕ ਵਿਸ਼ੇਸ਼ ਕਿਸਮ ਹੁੰਦੀ ਹੈ ਜਿਸਨੂੰ ਜ਼ਰੂਰਤ ਪੈਣ ਉੱਤੇ ਬਦਲਿਆ ਜਾ ਸਕਦਾ ਹੈ ਅਤੇ ਹਾਰਡਵੇਅਰ ਯੰਤਰਾਂ ਉੱਤੇ ਸੁਰੱਖਿਅਤ ਕੀਤਾ ਜਾ ਸਕਦਾ ਹੈ ਜਿਵੇਂ ਕੇਵਲ ਅਧਿਐਨ ਸਿਮਰਤੀ (ਰੋਮ) ਜਿੱਥੇ ਇਸਨੂੰ ਤੱਤਕਾਲ ਬਦਲਿਆ ਨਹੀਂ ਜਾ ਸਕਦਾ ਹੈ (ਅਤੇ ਇਸਲਈ, ਵਸਤੁਪਰਕ ਰਹਿਣ ਦੀ ਤੁਲਣਾ ਵਿੱਚ ਸਥਿਰ ਬਣਾ ਦਿੱਤਾ ਜਾਂਦਾ ਹੈ।
ਪ੍ਰੋ. ਪੂਰਨ ਸਿੰਘ ਦੀ ਰਚਨਾ ਅਤੇ ਮੁੱਖ ਪ੍ਰਵਿਰਤੀਆਂ
ਭਾਵੇਂ ਕਿਸੇ ਵੀ ਲੇਖਕ ਦੀ ਰਚਨਾ ਉਸ ਦੇ ਜੀਵਨ-ਅਨੁਭਵ ਦਾ ਇੰਨ-ਬਿੰਨ ਸਿੱਧੇ ਰੂਪ `ਚ ਕੀਤਾ ਗਿਆ ਪ੍ਰਗਟਾਵਾ ਨਹੀਂ ਹੁੰਦੀ ਪਰ ਫਿਰ ਵੀ ਉਸ ਦੇ ਜੀਵਨ ਦੇ ਕੁਝ ਅਹਿਮ ਵੇਰਵਿਆਂ ਦੀ ਜਾਣਕਾਰੀ ਉਸ ਦੀ ਰਚਨਾ ਦੇ ਅਧਿਐਨ ਲਈ ਸਹਾਈ ਹੋ ਸਕਦੀ ਹੈ।ਇਸ ਪੱਖ ਤੋਂ ਪੋ੍ਰ. ਪੂਰਨ ਸਿੰਘ ਦੇ ਜੀਵਨੀਗਤ ਵੇਰਵਿਆਂ ਵਿਚੋਂ ਉਨ੍ਹਾਂ ਨੂੰ ਅਗਰਭੂਮਿਤ ਕਰਕੇ ਵੇਖਣ ਜ਼ਰੂਰੀ ਹੈ।ਜਿਨ੍ਹਾਂ ਨੇ ਉਸ ਦੀ ਰਚਨਾ ਦ੍ਰਿਸ਼ਟੀ ਨੂੰ ਪ੍ਰਭਾਵਿਤ ਕੀਤਾ।ਪੂਰਨ ਸਿੰਘ ਦਾ ਜਨਮ 17 ਫਰਵਰੀ ਨੂੰ ਪਿੰਡ ਪਠਾਣੀ ਸਲਹੱਡ ਜ਼ਿਲ੍ਹਾ ਐਬਟਾਬਾਦ (ਪਾਕਿਸਤਾਨ) ਵਿਖੇ ਸਰਕਾਰ ਕਰਤਾਰ ਸਿੰਘ ਦੇ ਘਰ ਹੋਇਆ।ਉਹ ਵਧੇਰੇ ਕਰਕੇ ਆਪਣੀ ਮਾਤਾ ਸ੍ਰੀਮਤੀ ਪਰਮਾ ਦੇਵੀ ਦੇ ਸਾਥ ਵਿੱਚ ਹੀ ਰਿਹਾ।ਉਸ ਦੇ ਵਿਅਕਤਿੱਤਵ ਉਤੇ ਮਾਂ ਦੇ ਵਾਤਸਲ ਪਿਆਰ ਏਨਾ ਪ੍ਰਭਾਵ ਪਿਆ ਕਿ ਉਸ ਦੀ ਕਵਿਤਾ ਪੂਰਨ ਨਾਥ ਜੋਗੀ ਦੀ ਪਾਤਰ ਇੱਛਰਾਂ ਦੇ ਭਾਵਾਂ ਵਿੱਚੋਂ ਇਹ ਪ੍ਰਭਾਵ ਪ੍ਰਤੱਖ ਤੌਰ ਤੇ ਝਲਕਦਾ ਵੇਖਿਆ ਜਾ ਸਕਦਾ ਹੈ।ਜਾਪਾਨ ਵਿੱਚ ਪੂਰਨ ਸਿੰਘ ਛੇਤੀ ਹੀ ਉਸ ਉਰੀਐਂਟਲ ਕਲੱਬ ਦਾ ਮੈਂਬਰ ਬਣ ਗਿਆ।ਪੂਰਨ ਸਿੰਘ ਨੂੰ ਭਾਰਤ ਲਈ ਸੁਤੰਤਰਤਾ ਪ੍ਰਾਪਤੀ ਦੀ ਚੇਟਕ ਲੱਗ ਗਈ।ਇਸੇ ਪ੍ਰੇਰਣਾ ਅਧੀਨ ਹੀ ਉਸ ਨੇ ਥੰਡਰਿੰਗ ਡਾਨ ਨਾਂ ਦਾ ਰਸਾਲਾ ਵੀ ਕੱਢਿਆ ਆਜ਼ਾਦੀ ਦੀ ਇਹ ਤਾਂਘ ਪੂਰਨ ਸਿੰਘ ਦੀਆਂ ਕਾਵਿ-ਰਚਨਾਵਾਂ ਵਿੱਚ ਸਮਾਈ ਹੋਈ ਮਿਲਦੀ ਹੈ। 1912 ਵਿੱਚ ਜਦ ਸਿਆਲਕੋਟ ਵਿਖੇ ਸਿੱਖ ਐਜੂਕੇਸ਼ਨ ਕਾਨਫਰੰਸ ਹੋ ਰਹੀ ਸੀ ਤਾਂ ਪੂਰਨ ਸਿੰਘ ਦੇ ਮੇਲ-ਮਿਲਾਪ ਭਾਈ ਵੀਰ ਸਿੰਘ ਨਾਲ ਹੋਇਆ ਉਹ ਮੁੜ ਸਿੱਖੀ ਦੇ ਰੰਗ ਵਿੱਚ ਰੰਗਿਆ ਗਿਆ।1930 ਦੇ ਅੰਤ ਵਿੱਚ ਪੂਰਨ ਸਿੰਘ ਨੂੰ ਟੀ.ਬੀ. ਦੀ ਬਿਮਾਰੀ ਨੇ ਘੇਰ ਲਿਆ।ਜਦ ਰੋਗ ਲਾਇਲਾਜ਼ ਹੋਣ ਦੀ ਹੱਦ ਤੱਕ ਵੱਧ ਅਿਗਾ ਤਾਂ 31 ਮਾਰਚ 1931 ਨੂੰ ਉਸ ਦਾ ਦੇਹਾਂਤ ਹੋ ਗਿਆ। ਪ੍ਰੋ.