ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਔਚਿਤਯ ਸੰਪਰਦਾਇ ਰਸ ਜੇਕਰ ਕਾਵਿ ਦਾ ਧਰਮ ਰਮਣੀਕ ਤੱਤ ਹੈ ਤਾਂ ਔਚਿੱਤ ਰਸ ਦਾ ਜੀਵਨ ਰੂਪ ਤੱਤ ਹੈ। ਔਚਿੱਤ ਦਾ ਅਰਥ ਹੈ ਜਿੱਥੇ ਜਿਸ ਤਰ੍ਹਾਂ ਹੋਣਾ ਚਾਹੀਦਾ ਹੈ, ਉੱਥੇ ਉਸੇ ਤਰ੍ਹਾਂ ਹੋਣਾ। ਥੋੜ੍ਹੀ ਜਿੰਨੀ ਅਣਔਚਿੱਤਤਾ ਨਾਲ ਰਸ ਦੀ ਪ੍ਰਤੀਤੀ ਭੰਗ ਹੋ ਜਾਂਦੀ ਹੈ। ਔਚਿੱਤ ਦਾ ਖੇਤਰ ਬੜਾ ਵਿਸ਼ਾਲ ਹੈ, ਭਾਸ਼ਾ ਦੇ ਛੋਟੇ ਤੋਂ ਛੋਟੇ ਅੰਸ਼ ਤੋਂ ਲੈ ਕੇ ਜਿਸ ਵਿੱਚ ਵਰਣ, ਪਦ, ਪਦਅੰਸ਼, ਪ੍ਰਕ੍ਰਿਤੀ, ਪ੍ਰਤਿਐ, ਸਮਾਸ ਸੱਭੇ ਸ਼ਾਮਲ ਹਨ। ਔਚਿੱਤ ਦੇ ਆਧਾਰ ‘ਤੇ ਹੀ ਕਾਵਿ-ਸ਼ਾਸਤ੍ਰੀ ਦੋਸ਼ਾਂ ਅਤੇ ਗੁਣਾਂ ਦਾ ਵਿਵੇਚਨ ਕਰਦਾ ਹੈ। ਰਸ ਨੂੰ ਦ੍ਰਿਸ਼ਟੀ ਵਿੱਚ ਰਖ ਕੇ ਵਰਣਾਂ ਵਿੱਚ, ਪਦਾਂ ਵਿੱਚ, ਪਦਾਸ਼ਾਂ ਵਿੱਚ, ਵਾਕਾਂ ਵਿੱਚ, ਅਲੰਕਾਰਾਂ ਵਿੱਚ ਅਤੇ ਰਸਾਂ ਵਿੱਚ ਉਹ ਔਚਿੱਤ ਅਤੇ ਅਣਔਚਿੱਤ ਨੂੰ ਆਧਾਰ ਮੰਨ ਕੇ “ਇਹ ਠੀਕ ਹੈ- ਇਹ ਨਹੀਂ ਠੀਕ ਹੈ” ਦਾ ਨਿਰਣੇ ਦੇਂਦਾ ਹੈ। ਪਰ ਕਈ ਵਾਰੀ ਜਿਹੜੀ ਗੱਲ ਅਨੁਚਿਤ ਲੱਗਦੀ ਹੈ, ਕੁਝ ਵੱਖਰੀਆਂ ਪਰਿਸਥਿਤੀਆਂ ਵਿੱਚ ਉਹੋ ਗੱਲ ਉਚਿੱਤ ਲੱਗਦੀ ਹੈ। ਕੰਨਾਂ ਨੂੰ ਚੰਗਾ ਨਾ ਲੱਗਣ ਕਰਕੇ ‘ਕਟੁਤਾ’ ਕਾਵਿ ਦਾ ਦੋਸ਼ ਹੈ। ਪਰ ਵੀਰ ਆਦਿ ਕਠੋਰ ਭਾਵਾਂ ਦੀ ਅਭਿਵਿਅਕਤੀ ਵਿੱਚ ਉਹੋ ਸਹਾਇਕ ਹੁੰਦਾ ਹੈ। ਗੌੜੀ ਰੀਤੀ ਕੋਮਲ ਭਾਵਾਂ ਦੀ ਅਭਿਵਿਅਕਤੀ ਵਿੱਚ ਤਿਆਗਯੋਗ ਹੈ ਪਰ ਰੌਦ੍ਰ ਵਰਗੇ ਕਠੋਰ ਭਾਵਾਂ ਦੀ ਅਭਿਵਿਅਕਤੀ ਵਿੱਚੋ ਉਹੋ ਉਚਿੱਤ ਹੈ। ਭੇਸ, ਆਕਾਰ, ਸੁਭਾ ਸਾਰਿਆਂ ਦਾ ਔਚਿੱਤ ਰਸ ਲਈ ਜਰੂਰੀ ਹੈ। ਇਨ੍ਹਾਂ ਦਾ ਅਣਔਚਿੱਤ ਹੀ ਇੱਕ ਵਿਸ਼ੇਸ ਰੂਪ ਵਿੱਚ ਆ ਕੇ ਹਾਸ-ਰਸ ਦੀ ਪੁਸ਼ਟੀ ਕਰਦਾ ਹੈ। ਔਚਿੱਤ ਨੂੰ ਕਾਵਿ ਦੇ ਜੀਵਨ ਤੱਤ ਦੇ ਰੂਪ ਵਿੱਚ ਸਥਾਪਨਾ ਕਰਨ ਵਾਲੇ ਆਚਾਰੀਆ ਕਸ਼ੇਮੇਂਦਰ ਹਨ ਪਰ ਭਰਤ,ਭਾਮਹ ਅਤੇ ਢੰਡੀ ਤੋਂ ਲੈ ਕੇ ਬਾਅਦ ਦੇ ਆਚਾਰੀਆ ਨੇ ਔਚਿੱਤ ਦੀ ਮਹੱਤਤਾ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸਵੀਕਾਰ ਕੀਤਾ ਹੈ। ਭਰਤ ਦੇ ਨਾਟਯ ਵਰਣਨ ਵਿੱਚ ਅਵਸਥਾ ਦੇ ਅਨੁਕਰਨ ਵਿੱਚ, ਪਾਤਰਾਂ ਦੀ ਪ੍ਰਕ੍ਰਿਰਤੀ ਅਤੇ ਸ਼ੀਲ ਵਿੱਚ, ਭੇਸ ਪਹਿਰਾਵੇ ਵਿੱਚ ਸਭ ਜਗ੍ਹਾ ਹੀ ਔਚਿੱਤ ਦਾ ਦ੍ਰਿਸ਼ਟੀਕੋਣ ਖਿੰਡਿਆ ਪਿਆ ਹੈ। ਪਰ ਕਾਵਿ-ਸ਼ਾਸਤ੍ਰੀ ਗ੍ਰੰਥਾਂ ਵਿੱਚ ਜਿੱਥੋਂ ਤੱਕ ਔਚਿੱਤ ਸ਼ਬਦ ਦੀ ਵਰਤੋਂ ਦਾ ਸੰਬੰਧ ਹੈ ਇਸਦੀ ਸਭ ਤੋਂ ਪਹਿਲੇ ਵਰਤੋਂ ਆਚਾਰੀਆਂ ਰੁਦ੍ਰਟ ਨੇ ਹੀ ਕੀਤੀ ਹੈ। ਆਚਾਰੀਆ ਕਸ਼ੇਮੇਂਦਰ ਔਚਿੱਤ ਨੂੰ ਕਾਵਿ ਦੇ ਜੀਵਨ ਤੱਤ ਦੇ ਰੂਪ ਵਿੱਚ ਗ੍ਰਹਿਣ ਕਰਕੇ ਇੱਕ ਵਿਆਪਕ ਸਿਧਾਂਤ ਦਾ ਰੂਪ ਦੇਣਾ ਚਾਹੁੰਦੇ ਹਨ। ਉਹ ਔਚਿੱਤ ਨੂੰ ਸਾਰੇ ਕਾਵਿ ਦਾ ਜੀਵਨ ਤੱਤ ਤਾਂ ਮੰਨਦੇਹਨ ਭਲੇ ਹੀ ਉਹ ਕਾਵਿ ਰਸ ਸਿੱਧ ਹੋਵੇ। ਔਚਿੱਤ ਤੱਤ ਦੀ ਸਵੀਕਿਰਤੀ ਤਾਂ ਪਹਿਲੇ ਆਚਾਰੀਆਂ ਨੇ ਵੀ ਕੀਤੀ ਸੀ, ਪਰ ਉਸਨੂੰ ਉਹ ਕਾਵਿ ਅਨੇਕ ਤੱਤਾਂ ਵਿੱਚੋਂ ਇੱਕ ਤੱਤ ਮੰਨਦੇ ਸਨ, ਮੁੱਖ ਨਹੀਂ। ਕਸ਼ੇਮੇਂਦਰ ਨੇ ਉਸਨੂੰ ਕਾਵਿ ਦੇ ਖੇਤਰ ਵਿੱਚ ਆਤਮਾ ਦੀ ਪੱਦਵੀ ਦਿੱਤੀ ਹੈ, ਇਸ ਲਈ ਔਚਿੱਤ ਨੂੰ ਸਭ ਤੋਂ ਉੱਪਰ ਮਾਨਤਾ ਦੇਣ ਅਤੇ ਕਾਵਿ ਦਾ ਯਥਾਰਥ ਦ੍ਰਿਸ਼ਟੀ ਨਾਲ ਆਲੋਚਨਾ ਕਰਨ ਦਾ ਸਿਹਰਾ ਆਚਾਰੀਆ ਕਸ਼ੇਮੇਂਦਰ ਨੂੰ ਹੈ। ਵਿਚਾਰ:- ਔਚਿਤਯ ਸੰਬੰਧੀ ਵੱਖ-ਵੱਖ ਭਾਰਤੀ ਆਚਾਰੀਆ ਨੇ ਵੱਖ-ਵੱਖ ਵਿਚਾਰ ਪੇਸ਼ ਕੀਤੇ ਹਨ, ਜੋ ਹੇਠ ਲਿਖੇ ਅਨੁਸਾਰ ਹਨ:- ਭਰਤ ਮੁਨੀ:- ਕਾਵਿ ਸ਼ਾਸਤਰ ਦੇ ਸਭ ਤੋਂ ਪਹਿਲੇ ਆਚਾਰੀਆ ਭਰਤਮੁਨੀ ਹਨ। ਭਰਤ ਮੁਨੀ ਦੇ ਗ੍ਰੰਥ ‘ਨਾਟਯ ਸ਼ਾਸਤਰ’ ਦਾ ਮੁੱਖ ਲਕਸ਼ ਨਾਟਕ ਦੇ ਸਰੂਪ ਅਭਿਨੈ ਆਦਿ ਦਾ ਵਰਣਨ ਕਰਨਾ ਹੈ। ਪਰ ਇਸਦਾ ਵਰਣਨ ਕਰਦਿਆਂ ਹੋਇਆਂ ਉਨ੍ਹਾਂ ਨੇ ਆਮ ਤੌਰ ‘ਤੇ ਸਾਰੀਆਂ ਸੁਹਜ ਕਲਾਵਾਂ ਦਾ ਵੇਰਵਾ ਦਿੱਤਾ ਹੈ। ਅਭਿਨੈ ਦੇ ਮੌਕੇ ਤੇ ਨਾਟਕੀ ਪਾਤਰਾਂ ਦੇ ਅਨੁਸਾਰ ਭਾਸ਼ਾ, ਭੇਸ ਆਦਿ ਦੇ ਰਚਨਾ ਦਾ ਵਿਵੇਚਨ ਉਹਨਾਂ ਨੇ ਕੀਤਾ ਹੈ। ਜੋ ਜਿਸ ਤਰ੍ਹਾਂ ਦਾ ਪਾਤਰ ਹੈ। ਉਸਦੇ ਅਨੁਰੂਪ, ਉਸਦੀ ਭਾਸ਼ਾ, ਭੇਸ, ਚਰਿੱਤਰ ਆਦਿ ਹੋਣੇ ਚਾਹੀਦੇ ਹਨ। ਉਹ ਸਪੱਸ਼ਟ ਰੂਪ ਵਿੱਚ ਕਹਿੰਦੇ ਹਨ ਕਿ “ਅਵਸਥਾ ਦੇ ਅਨੁਰੂਪ ਭੇਸ਼ ਹੋਣਾ ਚਾਹੀਦਾ ਹੈ। ਭੇਸ ਦੇ ਅਨੁਸਾਰ ਚੱਲਣਾ, ਫਿਰਨਾ, ਚੱਲਣ-ਫਿਰਨ ਦੇ ਅਨੁਰੂਪ ਪਾਠਯ ਹੁੰਦਾ ਹੈ ਅਤੇ ਪਾਠਯ ਦੇ ਅਨੁਰੂਪ ਅਭਿਨੈ ਹੋਣਾ ਚਾਹੀਦਾ ਹੈ। ਭੇਸ ਦੇ ਸੰਬੰਧ ਵਿੱਚ ਹੋਰ ਸਪੱਸ਼ਟ ਕਰਦੇ ਹੋਏ ਉਹ ਕਹਿੰਦੇ ਹਨ ਕਿ ਦੇਸ਼ ਦੇ ਅਨੁਸਾਰ ਜੇ ਭੇਸ ਨਾ ਹੋਵੇ ਤਾਂ ਉਹ ਸ਼ੋਭਾ ਜਨਕ ਨਹੀਂ ਹੁੰਦਾ। ਜੇ ਤੜਾਗੀ ਗਲ ਵਿੱਚ ਪਾਈ ਜਾਵੇ, ਤਾਂ ਉਸ ਨਾਲ ਮਾਖੌਲ ਹੀ ਉਡੇਗਾ। ਇਸ ਤੋਂ ਸਪੱਸ਼ਟ ਹੈ ਕਿ ਭਰਤ ਨੇ ਨਾਟ ਦੇ ਪ੍ਰਸੰਗ ਵਿੱਚ ਔਚਿੱਤ ਸ਼ਬਦ ਦਾ ਉਲੇਖ ਨਾ ਕਰਨ ਤੇ ਵੀ “ਔਚਿੱਤ” ਤੱਤ ਨੂੰ ਕਾਫ਼ੀ ਸਨਮਾਨ ਦਿੱਤਾ ਹੈ। ਨਾਟਯ ਸ਼ਾਸਤਰ ਵਿੱਚ ਇਸ ਤੱਤ ਦਾ ਵਿਆਪਕ ਪ੍ਰਭਾਵ ਦਿੱਸਦਾ ਹੈ। ਇਹਨਾਂ ਦੀ ਇਸ ਤੰਦ ਨੂੰ ਫੜ ਕੇ ਬਾਅਦ ਦੇ ਕਾਵਿ ਸ਼ਾਸਤਰੀਆਂ ਨੇ ਇਸ ਤੱਤ ਦੀ ਵਿਸਤਰਿਤ ਵਿਆਖਿਆ ਕੀਤੀ। ਭਾਮਹ:- ਭਰਤਮੁਨੀ ਤੋਂ ਬਾਅਦ ਕਾਵਿ-ਸ਼ਾਸਤਰ ਦੇ ਦੂਜੇ ਆਚਾਰੀਆਂ ਭਾਮਹ ਹਨ। ਇਹਨਾਂ ਦੀ ਉੱਘੀ ਪੁਸਤਕ “ਕਾਵਿ ਆਲੰਕਾਰ” ਕਾਵਿ ਸ਼ਾਸਤਰ ਦੀ ਪਹਿਲੀ ਕਿਰਤ ਹੈ। ਆਪ ਨੇ ਆਪਣੇ ਗ੍ਰੰਥ ਦੇ ਪਹਿਲੇ ਪਰਿਛੇਦ ਵਿੱਚ ਦੋਸਾਂ ਦੇ ਸੰਬੰਧਵਿੱਚ ਵਰਣਨ ਕਰਦਿਆਂ ਹੋਇਆ ਖ਼ਾਸ ਹਾਲਤਾਂ ਵਿੱਚ ਦੋਸ਼ਾਂ ਤੋਂ ਮੁਕਤ ਹੋਣ ਬਾਰੇ ਕਿਹਾ ਹੈ। ਜਿਸਦਾ ਮੂਲ ਕਾਰਨ ਔਚਿੱਤ ਹੀ ਹੈ। ਦੰਡੀ:- ਭਾਮਹ ਤੋਂ ਬਾਅਦ ਆਚਾਰੀਆ ਦੰਡੀ ਆਉਂਦੇ ਹਨ ਦੰਡੀ ਆਪਣੇ ਗ੍ਰੰਥ ‘ਕਾਵਿ ਆਦਰਸ਼’ ਵਿੱਚ ਸਪੱਸ਼ਟ ਰੂਪ ਵਿੱਚ ਉਹ ਕਹਿੰਦੇ ਹਨ ਜੇ “ਸ਼ਹਿਰਦਾਂ ਨੂੰ ਉਦਵੇਗ ਨਾ ਹੋਵੇ ਤਾਂ ਉਪਮਾਨ ਉਪਮੇਯ ਲਿੰਗ ਅਤੇ ਵਚਨਾਂ ਦਾ ਵੱਖ-ਵੱਖ ਰੂਪ ਹੋਣਾ ਜਾਂ ਉਨਾਂ ਦਾ ਇੱਕ ਹੀ ਬਨਿਸਬਤ ਦੂਜੇ ਤੋਂ ਹੀਣਾ ਜਾਂ ਵੱਧ ਕੋਈ ਦੋਸ਼ ਨਹੀਂ ਹੁੰਦਾ।“ ਸਪੱਸ਼ਟ ਹੈ ਕਿ ਉਹ ਅਣਔਚਿੱਤ ਨਾਹ ਹੀ ਹੁੰਦਾ ਹੈ। ਇੱਕ ਹੋਰ ਥਾਂ ਤੇ ਉਨ੍ਹਾਂ ਨੇ ਗੁਣ ਸ਼ਬਦ ਦਾ ਅਰਥ ਔਚਿੱਤ ਕੀਤਾ ਹੈ। ਇਸ ਤਰ੍ਹਾਂ ਅਸਿੱਧੇ ਰੂਪ ਵਿੱਚ ਦੰਡੀ ਨੇ ਕਾਵਿ ਵਿੱਚ ਔਚਿੱਤ ਨੂੰ ਸਵੀਕਾਰਿਆ ਹੈ। ਰੁਦ੍ਰਟ:- ਆਚਾਰੀਆ ਰੁਦ੍ਰਟ ਕਾਵਿ-ਸ਼ਾਸਤ੍ਰ ਦੇ ਇਤਿਹਾਸ ਵਿੱਚ ਇੱਕ ਬਹੁਤ ਪ੍ਰਸਿੱਧ ਆਚਾਰੀਆ ਹੋਏ ਹਨ ਔਚਿੱਤ ਦਾ ਇਤਿਹਾਸ ਲਿਖਦਿਆਂ ਹੋਇਆਂ ਆਚਾਰੀਆ ਰੁਦ੍ਰਟ ਨੂੰ ਅੱਖੋਂ ਉਹਲੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੀ ਪੁਸਤਕ ‘ਕਾਵਿਆਲੰਕਾਰ’ ਹੈ ਜਿਸ ਵਿੱਚ ਮੁੱਖ ਰੂਪ ਨਾਲ ਅਲੰਕਾਰਾਂ ਦਾ ਹੀ ਵਿਵੇਚਨ ਕੀਤਾ ਹੈ ਪਰ ਉਹ ਔਚਿੱਤ ਦੇ ਸਿਧਾਂਤ ਤੋਂ ਪੂਰੀ ਤਰ੍ਹਾਂ ਜਾਣੂ ਲੱਗਦੇ ਹਨ। ਰਸ ਦੇ ਨਾਲ ਅਲੰਕਾਰਾਂ ਦਾ ਸੰਬੰਧ ਕਿਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ, ਇਸ ਦਾ ਵਿਵੇਚਨ ਰੁਦ੍ਰਟ ਨੇ ਬੜੀ ਬਰੀਕੀ ਨਾਲ ਕੀਤਾ ਹੈ। ਜਿਹੜੇ ਪ੍ਰਕ੍ਰਿਤ ਰਸ ਦੀ ਪੁਸ਼ਟੀ ਕਰਦੇ ਹੋਣ। ਇਸ ਨਾਲ ਔਚਿੱਤ ਸੰਬੰਧੀ ਉਨ੍ਹਾਂ ਦੀ ਧਾਰਨਾ ਦਾ ਗਿਆਨ ਹੁੰਦਾ ਹੈ। ‘ਕਾਵਿਆਲੰਕਾਰ’ਦੇ ਦੂਜੇ ਅਧਿਆਇ ਵਿੱਚ ਅਨੁਪ੍ਰਾਸ ਅਲੰਕਾਰ ਦਾ ਵਰਣਨ ਕਰਦਿਆਂ ਹੋਇਆਂ ਉਸ ਦੀ ਵਰਤੋਂ ਬਾਰੇ ਵੀ ਰੁਦ੍ਰਟ ਨੇ ਦੱਸਿਆ ਹੈ ਇੱਥੇ ਇਨ੍ਹਾਂ ਨੇ ਇਸਦੀ ਵਰਤੋਂ ਵਿੱਚ ਔਚਿੱਤ ਨੂੰ ਮੁੱਖ ਕਸੌਟੀ ਮੰਨਿਆ ਹੈ। ਅਨੁਚਿਤ ਸਥਾਨ ਤੇ ਇਹ ਵੇਖੀਆ ਜਾਂਦਾ ਹੈ ਕਿ ਕਿਸੇ ਇੱਕ ਵਿਅਕਤੀ ਵਿੱਚ ਇਹ ਦੋਨੋਂ ਗੁਣ ਨਾਲ- ਨਾਲ ਨਹੀਂ ਚਲਦੇ ਪਰ ਆਚਾਰੀਆ ਕਸ਼ੇਸੇਂਦ ਇਸ ਕਸੌਦੀ ਦੇ ਪੂਰੇ ਉੱਤਰੇ ਹਨ। ਸੰਸਕ੍ਰਿਤ ਸਿਹਤ ਵਿੱਚ ਏਨਾ ਬਹੁ-ਭਾਂਤੀ ਲਿਖਣ ਵਾਲਾ ਹੋਰ ਕੋਈ ਲੇਖਕ ਨਹੀਂ ਮਿਲਦਾ। ‘ਕਵਿਕੰਠਾਭਰਣ* ਅਤੇ ‘ਐਚਿੱਤਯ ਵਿਚਾਰ ਚਰਚਾ* ਵਰਗੇ ਸਿਧਾਂਤ-ਗ੍ਰੰਥਾਂ ਦੀ ਰਚਨਾ ਕਰਕੇ ਆਪ ਆਚਾਰੀਆ ਦੀ ਸ੍ਰੇਣੀ ਵਿੱਚ ਜਾ ਰਲੇ ਹਨ। ‘ਕਾਵਿਕੰਠਾਭਰਨ* ਵਿੱਚ ਕਵੀ ਬਣਨ ਬਾਰੇ ਸਿੱਖਿਆ ਦਿੱਤੀ ਗਈ ਹੈ ਤਾਂ ‘ ਔਚਿੱਤ ਵਿਚਾਰ ਚਰਚਾ* ਵਿੱਚ ਇੱਕ ਸਮੀਖਿਆ ਮਾਰਗ ਦੀ ਸਥਾਪਨਾ ਕਰਨ ਦਾ ਯਤਨ ਕੀਤਾ ਗਿਆ ਹੈ। ‘ਔਚਿੱਤ ਵਿਚਾਰ ਚਰਚਾ* ਦੇ ਅਨੁਸਾਰ ਕਾਵਿ ਦੀ ਆਤਮਾ ਔਚਿੱਤ ਹੈ। ਇਸ ਤੋਂ ਬਿਨਾਂ ਅਲੰਕਾਰ, ਰਸ, ਗੁਣ ਆਦਿ ਕੋਈ ਮੱਹਤਵ ਨਹੀਂ ਰੱਖਦੇ। ਉਹ ਤਾਂ ਹੀ ਕਾਵਿ ਵਿਧਾਇਕ ਤੱਤ ਹੋ ਸਕਦੇ ਹਨ ਜੇ ਉਨ੍ਹਾਂ ਦੇ ਮੂਲ ਤੱਤ ਮੰਨ ਲਿਆ ਜਾਵੇ। ਇਹ ਆਚਾਰੀਆ ਕਸ਼ੇਮੇਂਦਰ ਦੀ ਹੀ ਦੇਣ ਹੈ। ਆਚਾਰੀਆ ਕਸ਼ੇਮੇਂਦਰ ਨੇ ਤਪ ਦੇ ਕਰੀਬ ਗ੍ਰੰਥਾਂ ਦੀ ਰਚਨਾ ਕੀਤੀ ਹੈ। ਪਰ ‘ਔਚਿੱਤ ਵਿਚਾਰ ਚਰਚਾ* ਆਚਾਰੀਆ ਕਸ਼ੇਮੇਂਦਰ ਦਾ ਇੱਕ ਮੱਹਤਵਪੂਰਨ ਗ੍ਰੰਥ ਹੈ। ਇਸ ਵਿੱਚ ਉਨ੍ਹਾਂ ਨੇ ਔਚਿੱਤ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਹੈ ਪਰ ਅਜਿਹਾ ਹੁੰਦਿਆਂ ਹੋਇਆਂ ਵੀ ਉਹ ਔਚਿੱਤ ਤੇ ਕੀਤੀ ਇਸ ਸਮੀਖਿਆ ਨੂੰ ਕਾਫੀ ਨਹੀਂ ਸਨ ਸਮਝਦੇ। ਇਸੇ ਲਈ ਉਨ੍ਹਾਂ ਨੇ ਇਸਨੂੰ ‘ਚਰਚਾ* ਦਾ ਨਾਂ ਦਿੱਤਾ ਹੈ। ਆਚਾਰੀਆ ਕਸ਼ੇਮੇਂਦਰ ਦਾ ਉਦਾਹਰਣ ਦੇਣ ਦਾ ਢੰਗ ਵੀ ਬੜਾ ਸੁਹਣਾ ਹੈ। ਇਨ੍ਹਾਂ ਨੇ ਔਚਿੱਤ ਦੇ ਉਦਾਹਰਨ ਦੇ ਨਾਲ- ਨਾਲ ਅਣਔਚਿੱਤ ਦੇ ਉਦਾਹਰਮ ਵੀ ਦਿੱਤੇ ਹਨ ਤੇ ਅਤੇ ਨਾਲ ਹੀ ਉਦਾਹਰਨਾਂ ਦੀ ਵਿਆਖਿਆ ਅਪਣੇ ਮੰਤਵ ਨੂੰ ਸੱਪਸ਼ਟ ਕਰਨ ਲਈ ਦਿੱਤੀ ਹੈ। ਆਚਾਰੀਆ ਨੇ ਅਪਣੇ ਸਮਕਾਲੀ ਅਤੇ ਪਹਿਲਾਂ ਹੋਏ ਕਵੀਆਂ ਦੇ ਉਦਾਹਰਨ ਨਿਰਪੱਖ ਹੋ ਕੇ ਦਿੱਤੇ ਹਨ। ਸਾਰਿਆਂ ਵਿੱਚ ਗੁਣ ਅਤੇ ਦੋਸ਼ਾਂ ਦਿ ਪੜਤਾਲ ਕੀਤੀ ਹੈ । ਅਜਿਹਾ ਕਰਦਿਆਂ ਹੋਇਆਂ ਇਨ੍ਹਾਂ ਨੇ ਕਾਲੀ ਦਾਸ, ਵਿਅਸ, ਰਾਜਸ਼ੇਖਰ ਅਦਿ ਪ੍ਰਸਿੱਧ ਕਵੀਆਂ ਦੇ ਉਦਾਹਰਨ ਵਿੱਚ ਵੀ ਦੋਸ਼ ਕੱਢੇ ਹਨ। ਪਰ ਕਈ ਥਾਂਵਾਂ ਤੇ ਅਪਣੀਆਂ ਪੁਸਤਕਾਂ ਦੀਆਂ ਕਵਿਤਾਵਾਂ ਵਿਚਲੇ ਦੋਸ਼ਾਂ ਨੂ ਦਰਸਾਉਣ ਲਈ ਵੀ ਸੰਕੋਚ ਨਹੀਂ ਕੀਤਾ। ਇਸ ਨਾਲ ਕਸ਼ੇਮੇਂਦ੍ਰ ਦੀ ਖੁਲਦਿਲੀ ਅਤੇ ਕਲਾ ਨਾਲ ਪਿਆਰ ਹੋਣ ਦਾ ਪਤਾ ਲੱਗਦਾ ਹੈ। ਆਚਾਰੀਆ ਕਸ਼ੇਮੇਂਦਰ ਦਾ ਸ਼ੈਲੀ ਬੜੀ ਸਰਲ ਹੈ। ਜੋ ਗੱਲ ਅਪ ਕਹਿਣਾ ਚਾਹੁੰਦੇ ਹਨ, ਉਸ ਨੂੰ ਬਿਨਾਂ ਸੰਕੋਚ ਦੇ ਕਹਿ ਦਿੰਦੇ ਹਨ। ਪੰਡਤਾਈ ਵਿਖਾਉਣ ਦੀ ਆਪ ਵੱਲੋਂ ਕੋਸ਼ਿਸ ਨਹੀਂ ਕੀਤੀ ਗਈ। ਵਿਚਾਰਾਂ ਨੂੰ ਸਮਝਾਉਣ ਸਮੇਂ ਕਿਤੇ ਵੀ ਔਖਿਆਈ ਨਹੀਂ ਅਉਣ ਦਿੱਤੀ ਅਤੇ ਨਾ ਹੀ ਸ਼ਾਸਤ੍ਰਾਂ ਦੇ ਪ੍ਰਮਾਣ ਦੇ ਕੇ ਕੋਈ ਗੱਲ ਸਿੱਧ ਕੀਤੀ ਹੈ। ਪੱਛਮੀ ਅਲੋਚਨਾ ਵਿੱਚ ਐਚਿੱਤ L ਪੱਛਮੀ ਆਲੋਚਕਾਂ ਵਿੱਚੋਂ ਪ੍ਰਾਚੀਨ ਆਲੋਚਕਾਂ ਨੇ ਹੀ ਐਚਿੱਤ ਤੇ ਵਿਚਾਰ ਕੀਤਾ ਹੈ। ਜਿਨ੍ਹਾਂ ਵਿੱਚੋਂ ਅਰਸਤੂ, ਲਾਂਜਾਇਨਮ, ਹੋਰੇਮ ਅਤੇ ਪੋਪ ਦੇ ਨਾਂ ਵਿਸ਼ੇਸ਼ ਰੂਪ ਨਾਲ ਲਏ ਜਾ ਸਕਦੇ ਹਨ। ਅਰਸਤੂ ਦੀ ਆਲੋਚਨਾ ਵਿੱਚ ‘ਪੋਇਟਿਕਸ* ਅਤੇ ‘ਰਟੋਰਿਕ* ਦੋ ਪੁਸਤਕਾਂ ਬੜੀਆਂ ਪ੍ਰਸਿੱਧ ਹਨ।ਇਨ੍ਹਾਂ ਦੋਨਾਂ ਹੀ ਪੁਸਤਕਾਂ ਵਿੱਚ ਔਚਿੱਤ ਤੇ ਵਿਚਾਰ ਕੀਤੀ ਗਈ ਹੈ। ਪੋਇਟਿਕਸ ਵਿੱਚ ਘਟਨਾ-ਔਚਤ ਆਇਆ ਅਲੰਕਾਰ ਸ਼ੋਭਾ ਵਧਾਉਣ ਵਾਲਾ ਨਾ ਹੋ ਕੇ ਸ਼ੋਭਾ ਘਟਾਉਂਦਾ ਹੀ ਹੈ। ਇਸ ਤਰ੍ਹਾਂ ਰੁਦ੍ਰਟ ਦੇ ਅਨੁਸਾਰ ਕਾਵਿ ਵਿੱਚ ਸਭ ਤੋਂ ਵੱਧ ਵਿਆਪਕ ਤੱਤ ਔਚਿੱਤ ਹੀ ਹੈ। ਆਨੰਦਵਰਧਨ L ਔਚਿੱਤ ਸਿੰਧਾਂਤ ਦੇ ਵਿਕਾਸ ਵਿੱਚ ਆਚਾਰਿਆ ਰਦ੍ਰਟ ਤੋ ਬਾਅਦ ਮੁੱਖ ਆਚਾਰੀਆ ਆਨੰਦਵਰਪਨ ਦਾਂ ਨਾਂ ਆਉਂਦਾ ਹੈ ਆਨੰਦਵਰਧਨ ਨੇ ਆਪਣੇ ਗ੍ਰੰਥ ‘ਧ੍ਵਨਿਆ ਲੋਕ’ ਵਿੱਚ ਔਚਿੱਤ ਤੱਤ ਦੀ ਵਿਆਪਕ ਸਮੀਖਿਆ ਕੀਤੀ ਹੈ । ਆਨੰਦਵਰਧਨ ਤੋਂ ਪਹਿਲਾ ਦੇ ਆਚਾਰੀਆ ਨੇ ਕਾਵਿ ਸ਼ਾਸਤ੍ਰ ਦੇ ਕੁਝ ਇੱਕ ਅੰਗਾ ਦੇ ਸੰਬੰਧ ਵਿੱਚ ਹੀ ਅਔਚਿੱਤ ਤੱਤ ਦਾ ਵਿਵੇਚਨ ਕੀਤਾ ਸੀ ਪਰ ਆਨੰਦਵਰਧਨ ਨੇ ਕਾਵਿ – ਸ਼ਾਸਤ੍ਰ ਦੇ ਸਾਰੇ ਅੰਗਾ ਦੇ ਨਾਲ ਔਚਿੱਤ ਨੂੰ ਕਾਵਿ ਦੇ ਵਿਯਾਪਕ ਅਤੇ ਮਹੱਤਵਪੂਰਣ ਤੱਤ ਦੇ ਰੂਪ ਵਿੱਚ ਸਥਾਪਿਤ ਕੀਤਾ ਹੈ । ਆਚਾਰੀਆ ਕਸ਼ੇਸੇਂਦ ਨੇ ਆਨੰਦ – ਵਰਧਨ ਦੇ ਵਿਵੇਚਨ ਤੋਂ ਹੀ ਪ੍ਰੇਰਨਾ ਲੈਕੇ ‘ਔਚਿਤਯ ਵਿਚਾਰ ਚਰਚਾ’ ਗ੍ਰੰਥ ਵਿਚ ਇਸ ਤੱਤ ਨੂੰ ਪੂਰਨ – ਭਾਂਤ ਵਿਸਤਾਰਮਈ ਰੂਪ ਦਿੱਤਾ । ਇਸ ਤਰ੍ਹਾਂ ਆਨੰਦਵਰਧਨ ਨੇ ਆਪਣੇ ਗ੍ਰੰਥ ‘ਧ੍ਵਨਿਆਲੋਕ’ ਵਿੱਚ ਅਲੰਕਾਰ – ਔਚਿੱਤ ਗੁਣ – ਔਚਿੱਤ, ਸੰਘਟਨਾ – ਔਚਿੱਤ, ਪ੍ਰਬੰਧ – ਔਚਿੱਤ, ਰਸ – ਔਚਿੱਤ ਅਤੇ ਰੀਤੀ–ਔਚਿੱਤ ਦਾ ਵਿਸਥਾਰ ਨਾਲ ਵਿਵੇਚਨ ਕੀਤਾ ਹੈ । ਕੁੰਤਕ :- ਇਸ ਤੋਂ ਬਾਅਦ ਆਚਾਰੀਆ ਕੁੰਤਕ ਦਾ ਸਥਾਨ ਆਉਂਦਾ ਹੈ । ਕੁੰਤਕ ਵਕ੍ਰੋਕਤੀ ਸਿੰਧਾਂਤ ਦੇ ਪ੍ਰਵਰਤਕ ਹਨ । ਆਪਦੀ ਪ੍ਰਸਿੱਧ ਪੁਸਤਕ “ ਵਕ੍ਰੋਕਤੀ ਜੀਵਿਤ ” ਹੈ । ਇਨ੍ਹਾਂ ਅਨੁਸਾਰ ਵਕ੍ਰੋਕਤੀ ਹੀ ਲੋਕ ਅਤੇ ਸ਼ਾਸਤ੍ਰ ਵਿਚ ਪ੍ਰਸਿੱਧ ਸ਼ੈਲੀ ਤੋਂ ਵੱਖਰੀ ਸ਼ੈਲੀ ਰਾਂਹੀ ਸ਼ਬਦ ਅਰਥ ਦਾ ਵਿਚਿੱਤਰਤਾਪੂਰ ਕਥਨ ਕਾਵਿ ਵਿੱਚ ਸਾਰਾ ਰੂਪ ਪਦਾਰਥ ਹੁੰਦਾ ਹੈ। ਕੁੰਤਕ ਦੇ ਮੱਤ ਵਿੱਚ ਕਾਵਿ ਦਾ ਪ੍ਰਾਣ ਤਾਂ ਵਕ੍ਰਤਾ ਹੈ ਪਰ ਵਕ੍ਰਤਾ ਦਾ ਮੂਲ ਆਧਾਰ ਔਚਿੱਤ ਹੀ ਹੈ । ਉਹ ਕਹਿੰਦੇ ਹਨ ਕੀ ‘ ਪਦ ਵਕ੍ਰਤਾ ਦਾ ਰਹੱਸ ਹੈ । ਪਦ ਦਾ ਔਚਿੱਤ । ਉੱਚਿਂਤ ਕਥਨ ਹੀ ਵਕ੍ਰਤਾ ਦਾ ਜੀਵਨ ਹੈ । ਕਹਿਣ ਯੋਗ ਅਰਥ ਦੇ ਇਕ ਹਿੱਸੇ ਵਿੱਚ ਵੀ ਔਚਿੱਤ ਦੇ ਅਭਾਵ ਨਾਲ ਕਾਵਿ ਪਾਰਖੂ ਨੂੰ ਖੁਸ਼ ਕਰਨਾ ਸੰਭਵ ਨਹੀ ਹੁੰਦਾ ।” ਕਸ਼ੇਮੇਂਦਰ :- ਕਸ਼ੇਮੇਂਦਰ ਕਸਮੀਰ ਨਿਵਾਸੀ ਸਨ । ਇਨ੍ਹਾਂ ਦੇ ਪਿਤਾ ਦਾ ਨਾਂ ਪ੍ਰਕਾਸ਼ੇਮਦ੍ਰ ਸੀ । ਇਨ੍ਹਾਂ ਦਾ ਸਮਾਂ ਗਿਆਰ੍ਹਵੀਂ ਸਦੀ ਈਸਵੀ ਵਿੱਚ ਮੰਨਿਆ ਜਾਂਦਾ ਹੈ । ਇਸ ਨੂੰ ਜੀਵਨ ਦੇ ਸੰਬੰਧ ਵਿੱਚ ਇਨ੍ਹਾਂ ਨੂੰ ਬੜਾ ਵਿਆਪਕ ਤੇ ਬਹੁਭਾਂਤੀ ਅਨੁਭਵ ਪ੍ਰਾਪਤ ਸੀ । ਇਸੇ ਨੂੰ ਇਨ੍ਹਾਂ ਨੇ ਆਪਣੀਆਂ ਰਚਨਾਵਾਂ ਦਾ ਵਿਸ਼ੈ ਬਣਾਇਆ। ਭਾਵੇਂ ਆਚਾਰੀਆ ਕਸ਼ੇਮੇਦ੍ਰ ਵੈਸ਼ਣਵ ਸਨ ਪਰ ਇਨ੍ਹਾਂ ਨੇ ‘ਬੋਧਾਨਵ ਦਾਨ ਕਲਪਲਤਿਕਾ ਵਿੱਚ ਭਗਵਾਨ ਬੁੱਧ ਦੀ ਪ੍ਰਸੰਸ਼ਾ ਕੀਤੀ ਹੈ ਤੇ ਆਪਣੀ ਪੁਸਤਕ ‘ਦਸ਼ਾਵਤਾਰ ਚਰਿਤ ’ ਵਿੱਚ ਸਭ ਤੋ ਪਹਿਲੇ ਉਨ੍ਹਾਂ ਨੂੰ ਭਗਵਾਨ ਮੰਨ ਕੇ ਦਸ ਅਵਤਾਰਾਂ ਵਿਚ ਥਾਂ ਦਿੱਤੀ । ਆਚਾਰੀਆ ਕਸ਼ੇਮੇਂਦ੍ਰ ਦੀਆਂ ਜਿੱਥੇਂ ਤੱਕ ਰਚਨਾਵਾਂ ਦਾ ਸੰਬੰਧ ਹੈ ਇਨ੍ਹਾਂ ਨੇ ਭਾਂਤ – ਭਾਂਤ ਦੇ ਵਿਸ਼ਿਆਂ ਸੰਬੰਧੀ ਅਨੇਕਾਂ ਰਚਨਾਵਾਂ ਲਿਖੀਆਂ ਜਿੰਨ੍ਹਾਂ ਦੀ ਗਿਣਤੀ 34 ਤੱਕ ਪੁੱਜ ਜਾਂਦੀ ਹੈ । ਇਨ੍ਹਾਂ ਵਿਚੋ 19 ਰਚਨਾਵਾਂ ਪ੍ਰਕਾਸ਼ਿਤ ਹਨ ਅਤੇ ਬਾਕੀ ਦੀਆਂ 15 ਰਚਨਾਵਾਂ ਦਾ ਇਨ੍ਹਾਂ ਦੀਆ ਪ੍ਰਕਾਸ਼ਿਤ ਰਚਨਾਵਾਂ ਵਿਚੋ ਉੱਲੇਖ ਮਿਲਦਾ ਹੇ । 1. ਪਦਾਤਮਕ ਰਚਨਾਵਾਂ ਜਿਹੜੀਆਂ ਵੱਡੇ ਕਾਵਾਂ ਦਾ ਸੰਖੇਪ ਰਖਪਾਂਤਰ ਹਨ । 2. ਉਪਦੇਸ਼ਾਤਮਕ ਰਚਨਾਵਾਂ 3.
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ (ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ। ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਡਾ. ਜਸਵੰਤ ਸਿੰਘ ਨੇਕੀ (ਜਨਮ 27 ਅਗਸਤ 1925) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ ਹਨ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ|ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ|ਉਹ ਦੁਨੀਆਂ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ॥ਡਾ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸੁਹਾਗ ਵਿਆਹ ਵੇਲ਼ੇ ਧੀ ਵਾਲੇ ਘਰ ਧੀ ਵਾਲੇ ਪਰਵਾਰ ਵੱਲੋਂ ਗਾਏ ਜਾਣ ਵਾਲੇ ਗੀਤਾਂ ਨੂੰ ਕਿਹਾ ਜਾਂਦਾ ਹੈ ਜਦ ਕਿ ਮੁੰਡੇ ਦੇ ਘਰ ਗਾਏ ਜਾਣ ਵਾਲੇ ਗੀਤਾਂ ਨੂੰ ਘੋੜੀਆਂ ਕਿਹਾ ਜਾਂਦਾ ਹੈ। ਪੰਜਾਬੀ ਸੱਭਿਆਚਾਰ ਵਿਚ ਧੀ ਦੇ ਵਿਆਹ ਤੋਂ ਇੱਕੀ ਦਿਨ ਪਹਿਲਾਂ, ਗਿਆਰਾਂ ਦਿਨ ਪਹਿਲਾਂ ਜਾਂ ਸੱਤ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਦੇ ਘਰ ਵਿੱਚ ਸੁਹਾਗ ਗਾਉਣੇ ਸ਼ੁਰੂ ਹੋ ਜਾਂਦੇ ਹਨ। ਇਹ ਗੀਤ ਵਿਆਹ ਵਾਲੀ ਕੁੜੀ ਦੇ ਘਰ ਆਂਢ-ਗੁਆਂਢ ਦੀਆਂ ਕੁੜੀਆਂ ਅਤੇ ਔਰਤਾਂ ਖੁਸ਼ੀ ਦੇ ਮਾਹੌਲ ਵਿੱਚ ਗਾਉਂਦੀਆਂ ਹਨ ਅਤੇ ਇਨ੍ਹਾਂ ਵਿੱਚ ਜਵਾਨ ਹੋ ਰਹੀਆਂ ਕੁੜੀਆਂ ਦੀਆਂ ਆਸਾਂ, ਸੁਪਨਿਆਂ ਅਤੇ ਚਾਵਾਂ-ਮਲ੍ਹਾਰਾਂ ਦਾ ਭਰਪੂਰ ਪ੍ਰਗਟਾ ਹੁੰਦਾ ਹੈ। ਇਹਨਾਂ ਲੋਕ-ਗੀਤਾਂ ਵਿੱਚ ਵਿਆਹੀ ਜਾਣ ਵਾਲੀ ਕੁੜੀ ਦੇ ਪੇਕੇ ਪਰਵਾਰ ਦੇ ਜੀਆਂ ਨਾਲ਼ ਵੱਖ-ਵੱਖ ਰਿਸ਼ਤੇ ਅਤੇ ਫਿਰ ਸਹੁਰੇ ਘਰ ਵਿੱਚ ਨਵੇਂ ਬਣੇ ਰਿਸ਼ਤੇ ਬਾਰ-ਬਾਰ ਆਏ ਹਨ। ਰਿਸ਼ਤਿਆਂ ਦੇ ਇਸ ਤਾਣੇ-ਬਾਣੇ ਵਿੱਚ ਕਿਤੇ ਨਿੱਘ ਹੈ, ਕਿਤੇ ਤਣਾਉ ਹੈ। “ਸੁਹਾਗ ਦਾ ਸ਼ਬਦਿਕ ਅਰਥ ਹੈ ਖੁਸ਼ਨਸੀਬੀ ਅਥਵਾ ਚੰਗੇ ਭਾਗ। ਲੋਕ ਸਾਹਿਤ ਦੇ ਸੰਦਰਭ ਵਿਚ ਸੁਹਾਗ ਤੋਂ ਭਾਵ ਅਜਿਹੇ ਸੁਭਾਗਯ ਲੋਕ ਗੀਤ ਹਨ, ਜਿਹੜੇ ਲੜਕੀ ਦੇ ਵਿਆਹ ਨਾਲ ਸੰਬਧਿਤ ਹਨ। ਜਿਵੇਂ ਮੁੰਡੇ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਘੋੜੀਆਂ ਗਾਏ ਜਾਣ ਦਾ ਰਿਵਾਜ਼ ਹੈ, ਇਸੇ ਤਰ੍ਹਾਂ ਕੁੜੀ ਦੇ ਵਿਆਹ ਦੇ ਕੁਝ ਦਿਨ ਪਹਿਲਾਂ ਰਾਤ ਦੇ ਖਾਣੇ ਤੋਂ ਪਿਛੋਂ ਔਰਤਾਂ ਦੁਆਰਾ ‘ਸੁਹਾਗ’ ਗਾਣੇ ਆਰੰਭ ਕਰ ਦਿੰਦੀਆਂ ਹਨ। ਇਹ ਸਿਲਸਲਾ ਵਿਆਹ ਤੋਂ ਇਕ ਦਿਨ ਪਹਿਲਾਂ ਤੱਕ ਜਾਰੀ ਰਹਿੰਦਾ ਹੈ। ਸੁਹਾਗ ਵੀ ਇਸਤਰੀਆਂ ਦੁਆਰਾ ਢੋਲਕੀ ਨਾਲ ਗਾਏ ਜਾਣ ਵਾਲੇੇ ਗੀਤ ਹਨ। ਇਨ੍ਹਾਂ ਵਿਚ ਕੁੜੀ ਦੀ ਆਪਣੇ ਮਾਪਿਆਂ ਪ੍ਰਤਿ ਮੁਹੱਬਤ, ਪੇਕੇ ਘਰ ਨਾਲ ਜੁੜੀਆਂ ਉਸ ਦੀਆਂ ਕਦੀ ਨਾ ਭੁੱਲਣ ਵਾਲੀਆਂ ਯਾਦਾਂ ਅਤੇ ਵਰ ਅਤੇ ਘਰ ਸਬੰਧੀ ਕੁੜੀ ਦੇ ਜਜ਼ਬਾਤ ਦਾ ਵਰਣਨ ਹੁੰਦਾ ਹੈ। ਕੁਝ ਦਿਨਾਂ ਤੱਕ ਕੁੜੀ ਨੇ ਪਰਾਏ ਘਰ ਚਲੀ ਜਾਣਾ ਹੈ। ਸੁਹਾਗ ਗੀਤਾਂ ਵਿਚ ਉਸਦੇ ਰੰਗੀਲੇ ਸਹੁਰੇ ਦੇਸ਼, ਰਜਿਆ-ਪੁਜਿਆ ਸਹੁਰਾ ਘਰ, ਚੰਨਾ ਵਿਚੋਂ ਚੰਨ ਉਸ ਦਾ ਹੋਣ ਵਾਲਾ ਪਤੀ ਅਤੇ ਕੁੜੀਆਂ ਦੀਆਂ ਖਾਹਿਬਾਂ, ਉਮੰਗਾਂ ਤੇ ਗੰਝਾਂ ਦਾ ਵਰਣਨ ਹੰੁਦਾ ਹੈ। ਵਿਛੇੜੇ ਦੇ ਭਾਵਾ ਨੂੰ ਪ੍ਰਗਟ ਕਰਨ ਵਾਲਾ ਸੁਹਾਗ ਗੀਤ ਇਸ ਪ੍ਰਕਾਰ ਹੈ :- ਸਾਡਾ ਚਿੜੀਆਂ ਦਾ ਚੰਬਾ ਨੀ ਤੇ ਬਾਬਲ ਅਸਾਂ ਉਡ ਜਾਣਾ। ਸਾਡੀ ਲੰਬੀ ਉਡਾਰੀ ਏ ਤੇ ਬਾਬਲ ਕਿਹੜੇ ਦੇਸ ਜਾਣਾ।” ਇਸ ਤਰ੍ਹਾਂ ਡਾ.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ ਹਰਿਭਜਨ ਸਿੰਘ ਭਾਟੀਆ ਦੁਆਰਾ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲਿਖੀ ਗਈ ਇੱਕ ਅਹਿਮ ਕਿਤਾਬ ਹੈ। ਇਹ ਪੁਸਤਕ ਪੰਜਾਬੀ ਆਲੋਚਨਾ ਦੇ ਲਗਭਗ ਇੱਕ ਸਦੀ ਦੇ ਪੜਾਅ ਨੂੰ ਪੰਜਾਬੀ ਸਾਹਿਤ ਦੇ ਹੀ ਕੁਝ ਪ੍ਰਮੁੱਖ ਆਲੋਚਕਾਂ ਦੀਆਂ ਕਿਰਤਾਂ ਦੇ ਹਵਾਲੇ ਨਾਲ ਸਮਝਾਉਂਦੀ ਹੈ।
ਰੀਤੀ ਸਿਧਾਂਤ ਨੂੰ ਸਵੀਕਾਰ ਕਰਨ ਵਾਲੇ ਵਿਦਵਾਨ ਸਮੂਹ ਨੂੰ ਉਸ ਪਰੰਪਰਾ ਜਾਂ ਕਾਲ ਸਿਧਾਂਤ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਕੀਤੀ ਗਈ ਹੈ, ਇਸ ਸੰਪ੍ਰਾਦਇ ਦਾ ਆਰੰਭ ਅਚਾਰਿਆ ਵਾਮਨ ਤੋਂ ਹੋਇਆ ਹੈ। ਜਿਸ ਨੇ ਆਪਣੇ ਗ੍ਰੰਥ 'ਕਾਵਿਯਾ ਆਲੰਕਾਰ ਸੂਤ੍ਰ ਵ੍ਰਿਤਿ' ਵਿੱਚ ਰੀਤੀ ਨੂੰ ਕਾਵਿ ਦੀ ਆਤਮਾ ਮੰਨਿਆ ਤੇ ਬਾਕੀ ਸਾਰੇ ਤੱਤਾਂ ਨੂੰ ਜਾਂ ਸੰਪ੍ਰਾਦਇ ਕਾਵਿ ਦੇ ਸਹਾਇਕ ਤੱਤ ਮੰਨਿਆ ਗਿਆ ਹੈ। ਆਚਾਰੀਆ ਵਾਮਨ ਅਨੁਸਾਰ ਰੀਤੀ ਕਾਵਿ ਦੀ ਆਤਮਾ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆਂ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ। ਦੁਨੀਆਂ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,388 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸਨ। ਉਨ੍ਹਾਂ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਸੂਬਾ ਸਿੰਘ ਦਾ ਜਨਮ 15 ਮਈ 1915 ਨੂੰ ਪਿੰਡ ਊਧੋ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਚ ਪਿਤਾ ਸ੍ਰ ਰਾਮ ਸਿੰਘ ਸੋਹਲ ਅਤੇ ਮਾਤਾ ਰਾਧੀ ਜੀ ਦੇ ਘਰ ਹੋਇਆ। ਉਹਨਾ ਦਾ ਵਿਆਹ ਸ੍ਰੀਮਤੀ ਹਰਦੀਪ ਕੌਰ ਨਾਲ ਹੋਇਆ ਜਿਨ੍ਹਾਂ ਦੀ ਕੁੱਖੋਂ ਉਹਨਾ ਦੇ ਦੋ ਬੱਚਿਆ ਮੁੰਡੇ ਅਤੇ ਕੁੜੀ ਨੇ ਜਨਮ ਲਿਆ। ਮੁੰਡੇ ਦਾ ਨਾਮ ਯੋਗੀਰਾਜ ਸਿੰਘ ਅਤੇ ਕੁੜੀ ਸੁਰਿੰਦਰ ਕੌਰ ਸੀ। ਗੁਰਦੇ ਖ਼ਰਾਬ ਹੋਣ ਕਾਰਨ ਅਤੇ ਅੰਤ ਦਿਲ ਦੀ ਹਰਕਤ ਬੰਦ ਹੋ ਜਾਣ ਨਾਲ ਸੂਬਾ ਸਿੰਘ ਦੀ ਮੌਤ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ 6 ਦਸੰਬਰ 1981 ਨੂੰ ਹੋ ਗਈ”1
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ । ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ। ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!