ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), [[ਕੋਲਕਾਤਾ]] (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਪਰਸ਼ੂਰਾਮ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਮੰਨਿਆ ਜਾਂਦਾ ਹੈ। ਇਹ ਬ੍ਰਹਮਾ ਦੇ ਵੰਸ਼ਜ ਅਤੇ ਸ਼ਿਵ ਦੇ ਭਗਤ ਹਨ। ਇਹ ਤਰੇਤਾ ਯੁਗ ਵਿੱਚ ਰਹੇ ਅਤੇ ਹਿੰਦੂ ਮਿਥਿਹਾਸ ਦੇ ਸੱਤ ਚਿਰਨਜੀਵੀਆਂ (ਅਮਰ) ਵਿੱਚੋਂ ਇੱਕ ਹਨ। ਇਹਨਾਂ ਨੇ ਪਿਰਥਵੀ ਨੂੰ ਇੱਕੀ ਵਾਰ ਖਤਰੀਆਂ ਤੋਂ ਖਾਲੀ ਕੀਤਾ। ਇਹ ਮਾਹਾਂਭਾਰਤ ਵਿੱਚ ਕਰਨ ਅਤੇ ਦਰੋਣ ਦੇ ਗੁਰੂ ਸਨ। ਰਾਮਾਇਣ ਵਿੱਚ ਇਹਨਾਂ ਨੇ ਰਾਜਾ ਜਨਕ ਨੂੰ ਇੱਕ ਸ਼ਿਵ ਧਨੁਸ਼ ਭੇਟ ਕਿੱਤਾ। ਇਹ ਧਨੁਸ਼ ਨੂੰ ਸੀਤਾ ਦੇ ਸੁੰਅਵਰ ਦੌਰਾਨ ਤੋੜ ਕੇ ਰਾਮ ਨੇ ਸੀਤਾ ਨਾਲ ਵਿਵਾਹ ਕੀਤਾ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,806 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਮੇਰਾ ਪਿੰਡ (ਅੰਗਰੇਜੀ: My Village) ਗਿਆਨੀ ਗੁਰਦਿੱਤ ਸਿੰਘ ਦੀ ਸਰਲ ਸੁਭਾਵਕ ਪੰਜਾਬੀ ਵਿੱਚ ਲਿਖੀ, 1961 ਵਿੱਚ ਪਹਿਲੀ ਵਾਰ ਛਪੀ ਕਿਤਾਬ ਦਾ ਨਾਮ ਹੈ ਜੋ ਕਿ ਬਹੁਤ ਮਕਬੂਲ ਹੋਈ। ਇਸ ਕਿਤਾਬ ਵਿੱਚ ਉਹਨਾਂ ਪੇਂਡੂ ਜੀਵਨ ਦੀ ਜੀਵੰਤ ਝਲਕ ਪੇਸ਼ ਕੀਤੀ ਹੈ। ਮੇਰਾ ਪਿੰਡ ਨੂੰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਕੋਸ਼ ਕਿਹਾ ਜਾ ਸਕਦਾ ਹੈ। ਇਸ ਦੀ ਬੋਲੀ, ਸ਼ੈਲੀ ਨਿਵੇਕਲੀ ਹੈ ਅਤੇ ਇਹ ਪੇਂਡੂ ਲੋਕਾਂ ਦੀਆਂ ਮਨੌਤਾਂ, ਆਰਥਕ ਤੰਗੀਆਂ, ਵਹਿਮਾਂ-ਭਰਮਾਂ ਤੇ ਲੋਪ ਹੋ ਰਹੇ ਪੱਖਾਂ ਦੀ ਰੌਚਿਕ ਪਰ ਪ੍ਰਮਾਣਿਕ ਪੇਸ਼ਕਾਰੀ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਤਕਨੀਕੀ, ਵਿਵਹਾਰਕ ਅਤੇ ਉਦਯੋਗਕ ਕਲਾਵਾਂ ਅਤੇ ਪ੍ਰਿਉਕਤ ਵਿਗਿਆਨਾਂ ਵਲੋਂ ਸਬੰਧਿਤ ਪੜ੍ਹਾਈ ਜਾਂ ਵਿਗਿਆਨ ਦਾ ਸਮੂਹ ਹੈ। ਕਈ ਲੋਕ ਤਕਨੀਕੀ ਅਤੇ ਇੰਜੀਨੀਅਰਿੰਗ ਸ਼ਬਦ ਇੱਕ ਦੂੱਜੇ ਲਈ ਵਰਤਦੇ ਹਨ। ਜੋ ਲੋਕ ਤਕਨੀਕੀ ਨੂੰ ਪੇਸ਼ਾ ਰੂਪ ਵਿੱਚ ਅਪਣਾਉਂਦੇ ਹਨ ਉਨ੍ਹਾਂ ਨੂੰ ਇੰਜੀਨੀਅਰ ਕਿਹਾ ਜਾਂਦਾ ਹੈ। ਮੁੱਢਲਾ ਵਕਤ ਤੋਂ ਇਨਸਾਨ ਤਕਨੀਕ ਦੀ ਵਰਤੋਂ ਕਰਦਾ ਆ ਰਿਹਾ ਹੈ। ਆਧੁਨਿਕ ਸੱਭਿਅਤਾ ਦੇ ਵਿਕਾਸ ਵਿੱਚ ਤਕਨੀਕੀ ਦਾ ਬਹੁਤ ਵੱਡਾ ਯੋਗਦਾਨ ਹੈ। ਜੋ ਸਮਾਜ ਜਾਂ ਰਾਸ਼ਟਰ ਤਕਨੀਕੀ ਰੂਪ ਵਲੋਂ ਸਮਰੱਥਾਵਾਨ ਹਨ ਉਹ ਸਾਮਰਿਕ ਰੂਪ ਵਲੋਂ ਵੀ ਬਲਵਾਨ ਹੁੰਦੇ ਹਨ ਅਤੇ ਦੇਰ - ਸਬੇਰ ਆਰਥਕ ਰੂਪ ਵਲੋਂ ਵੀ ਬਲਵਾਨ ਬੰਨ ਜਾਂਦੇ ਹੈ। ਅਜਿਹੇ ਵਿੱਚ ਕੋਈ ਹੈਰਾਨੀ ਨਹੀਂ ਹੋਣਾ ਚਾਹੀਦੀ ਕਿ ਇੰਜੀਨੀਅਰਿੰਗ ਦੀ ਸ਼ੁਰੂਆਤ ਫ਼ੋਜੀ ਇੰਜੀਨੀਅਰਿੰਗ ਤੋਂ ਹੀ ਹੋਈ। ਇਸ ਦੇ ਬਾਅਦ ਸੜਕਾਂ, ਘਰ, ਕਿਲ੍ਹੇ, ਪੁਲ਼ ਆਦਿ ਦੇ ਉਸਾਰੀ ਸੰਬੰਧੀ ਲੋੜਾਂ ਅਤੇ ਸਮਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਇੰਜੀਨੀਅਰਿੰਗ ਪੈਦਾ ਹੋਇਆ। ਉਦਯੋਗਕ ਇਨਕਲਾਬ ਦੇ ਨਾਲ਼-ਨਾਲ਼ ਜੰਤਰਿਕ ਤਕਨੀਕੀ ਆਈ। ਇਸ ਦੇ ਬਾਅਦ ਬਿਜਲਈ ਇੰਜੀਨੀਅਰਿੰ, ਰਾਸਾਇਣਕ ਤਕਨੀਕੀ ਅਤੇ ਹੋਰ ਆਈਆਂ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ। ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸੱਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਐ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਹੋਲਾ ਮਹੱਲਾ ਜੋ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਖਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲਾ ਮਹੱਲਾ ਕੀ ਹੁੰਦਾ ਹੈ ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸ ਗੜ੍ਹ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸ਼ਸਤ੍ਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ ਪਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ। 'ਹੋਲਾ' ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ.
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਨਾਰੀ ਦਿਵਸ਼ ਜਾਂ ਕੌਮਾਂਤਰੀ ਮਹਿਲਾ ਦਿਵਸ਼ (ਅੰਗਰੇਜ਼ੀ:International Women's Day (IWD), ਮੁਢ ਵਿੱਚ International Working Women's Day ਕਿਹਾ ਜਾਂਦਾ ਸੀ) ਇੱਕ ਮਈ ਦੀ ਤਰ੍ਹਾਂ ਉਨ੍ਹਾਂ ਦਿਨਾਂ ਵਿੱਚੋਂ ਇੱਕ ਹੈ ਜਿਹੜੇ ਸਭ ਤੋਂ ਪਹਿਲਾਂ ਕੌਮਾਂਤਰੀ ਤੌਰ ਤੇ ਮਨਾਏ ਜਾਣ ਲੱਗੇ। ਇਹ ਹਰ ਸਾਲ ਅਠ ਮਾਰਚ ਨੂੰ ਮਨਾਇਆ ਜਾਂਦਾ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਦੰਦ ਚਿਕਿਤਸਾ (Dentistry) ਸਿਹਤ ਸੇਵਾ ਦੀ ਉਹ ਸ਼ਾਖਾ ਹੈ, ਜਿਸਦਾ ਸੰਬੰਧ ਮੂੰਹ ਦੇ ਅੰਦਰਲੇ ਭਾਗ ਅਤੇ ਦੰਦਾਂ ਆਦਿ ਦੀ ਸ਼ਕਲ, ਕਾਰਜ, ਰੱਖਿਆ ਅਤੇ ਸੁਧਾਰ ਅਤੇ ਇਨ੍ਹਾਂ ਅੰਗਾਂ ਅਤੇ ਸਰੀਰ ਦੇ ਅੰਤਰ ਸੰਬੰਧਾਂ ਨਾਲ ਹੈ। ਇਸ ਦੇ ਅਨੁਸਾਰ ਸਰੀਰ ਦੇ ਰੋਗਾਂ ਦੇ ਮੂੰਹ ਸੰਬੰਧੀ ਲੱਛਣ, ਮੂੰਹ ਦੇ ਅੰਦਰ ਦੇ ਰੋਗ, ਜਖਮ, ਵਿਗਾੜ, ਤਰੁਟੀਆਂ, ਰੋਗ ਅਤੇ ਦੁਰਘਟਨਾਵਾਂ ਨਾਲ ਨੁਕਸਾਨੇ ਦੰਦਾਂ ਦੀ ਮਰੰਮਤ ਅਤੇ ਟੁੱਟੇ ਦੰਦਾਂ ਦੇ ਬਦਲੇ ਬਨਾਉਟੀ ਦੰਦ ਲਗਾਉਣਾ, ਇਹ ਸਾਰੀਆਂ ਗੱਲਾਂ ਆਉਂਦੀਆਂ ਹਨ। ਇਸ ਪ੍ਰਕਾਰ ਦੰਦ ਚਿਕਿਤਸਾ ਦਾ ਖੇਤਰ ਲਗਪਗ ਓਨਾ ਹੀ ਵੱਡਾ ਹੈ, ਜਿਹਨਾਂ ਅੱਖਾਂ ਜਾਂ ਤਵਚਾ ਚਿਕਿਤਸਾ ਦਾ। ਇਸ ਦਾ ਸਾਮਾਜਕ ਮਹੱਤਵ ਅਤੇ ਸੇਵਾ ਕਰਨ ਦੇ ਮੌਕੇ ਵੀ ਜਿਆਦਾ ਹਨ। ਦੰਦ ਚਿਕਿਤਸਕ ਦਾ ਪੇਸ਼ਾ ਆਜਾਦ ਸੰਗਠਿਤ ਹੈ ਅਤੇ ਇਹ ਸਵਾਸਥ ਸੇਵਾਵਾਂ ਦਾ ਮਹੱਤਵਪੂਰਣ ਵਿਭਾਗ ਹੈ। ਦੰਦ ਚਿਕਿਤਸਾ ਦੀ ਕਲਾ ਅਤੇ ਵਿਗਿਆਨ ਲਈ ਮੂੰਹ ਦੀ ਸੰਰਚਨਾ, ਦੰਦਾਂ ਦੀ ਉਤਪੱਤੀ ਵਿਕਾਸ ਅਤੇ ਕਾਰਜ ਅਤੇ ਇਨ੍ਹਾਂ ਦੇ ਅੰਦਰ ਦੇ ਹੋਰ ਅੰਗਾਂ ਅਤੇ ਊਤਕਾਂ ਅਤੇ ਉਨ੍ਹਾਂ ਦੇ ਔਸ਼ਧੀ, ਸ਼ਲਿਅ ਅਤੇ ਜੰਤਰਿਕ ਉਪਚਾਰ ਦਾ ਸਮੁਚਿਤ ਗਿਆਨ ਜ਼ਰੂਰੀ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਬੂਹਾ ਜਾਂ ਦਰ ਜਾਂ ਦਰਵਾਜ਼ਾ ਇੱਕ ਹਿੱਲਣ ਵਾਲਾ ਢਾਂਚਾ ਹੁੰਦਾ ਹੈ ਜਿਸ ਨਾਲ ਕਿਸੇ ਕਮਰੇ, ਇਮਾਰਤ ਜਾਂ ਹੋਰ ਸਥਾਨ ਦੇ ਦਾਖ਼ਲੇ ਨੂੰ ਖੋਲ੍ਹਿਆ ਅਤੇ ਬੰਦ ਕੀਤਾ ਜਾ ਸਕੇ। ਅਕਸਰ ਇਹ ਇੱਕ ਚਪਟਾ ਫੱਟਾ ਹੁੰਦਾ ਹੈ ਜੋ ਆਪਣੇ ਕੁਲਾਬੇ ਉੱਤੇ ਘੁੰਮ ਸਕਦਾ ਹੈ। ਜਦੋਂ ਦਰਵਾਜਾ ਖੁੱਲ੍ਹਾ ਹੁੰਦਾ ਹੈ ਤਾਂ ਉਸ ਰਾਹੀਂ ਬਾਹਰ ਦੀ ਹਵਾ, ਰੌਸ਼ਨੀ ਅਤੇ ਅਵਾਜ਼ਾਂ ਅੰਦਰ ਦਾਖ਼ਲ ਹੁੰਦੀਆਂ ਹਨ। ਦਰਵਾਜੇ ਨੂੰ ਬੰਦ ਕਰਨ ਲਈ ਉਸ ਉੱਤੇ ਅਕਸਰ ਜਿੰਦਰਾ, ਜ਼ੰਜੀਰਾਂ ਜਾਂ ਕੁੰਡੀਆਂ ਦਾ ਬੰਦੋਬਸਤ ਕੀਤਾ ਜਾਂਦਾ ਹੈ। ਆਉਣ-ਜਾਣ ਦੀ ਸਹੂਲਤ ਜਾਂ ਰੋਕ ਲਈ ਲਗਾਏ ਗਏ ਲੱਕੜੀ, ਧਾਤ ਜਾਂ ਪੱਥਰ ਦੇ ਇੱਕ ਟੁਕੜੇ, ਜਾਂ ਜੋੜੇ ਹੋਏ ਕਈ ਟੁਕੜਿਆਂ, ਦੇ ਪੱਲਿਆਂ ਨੂੰ ਕਿਵਾੜ ਕਹਿੰਦੇ ਹਨ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ.
ਕਾਰੋਬਾਰ, ਜਿਹਨੂੰ ਫ਼ਰਮ, ਧੰਦਾ ਜਾਂ ਕੰਮ-ਕਾਰ ਵੀ ਆਖਿਆ ਜਾਂਦਾ ਹੈ, ਇੱਕ ਅਜਿਹੀ ਜਥੇਬੰਦੀ ਹੁੰਦੀ ਹੈ ਜੋ ਖ਼ਪਤਕਾਰਾਂ ਨੂੰ ਵਸਤਾਂ, ਸੇਵਾਵਾਂ ਜਾਂ ਦੋਹੇਂ ਮੁਹਈਆ ਕਰਾਉਂਦੀ ਹੋਵੇ। ਕਾਰੋਬਾਰ ਸਰਮਾਏਦਾਰ ਅਰਥਚਾਰਿਆਂ ਵਿੱਚ ਬਹੁਤ ਆਮ ਹੁੰਦੇ ਹਨ ਜਿੱਥੇ ਇਹਨਾਂ ਦੀ ਮਲਕੀਅਤ ਨਿੱਜੀ ਹੱਥਾਂ ਵਿੱਚ ਹੁੰਦੀ ਹੈ ਅਤੇ ਜੋ ਵਸਤਾਂ, ਸੇਵਾਵਾਂ ਜਾਂ ਪੈਸੇ ਬਦਲੇ ਖ਼ਪਤਕਾਰਾਂ ਨੂੰ ਵਸਤਾਂ ਅਤੇ ਸੇਵਾਵਾਂ ਮੁਹਈਆ ਕਰਦੇ ਹਨ। ਕਈ ਕਾਰੋਬਾਰਾਂ ਦੀ ਮਾਲਕੀ ਗ਼ੈਰ-ਨਫ਼ਾਖ਼ੋਰ ਜਥੇਬੰਦੀਆਂ ਜਾਂ ਸਰਕਾਰ ਹੱਥ ਵੀ ਹੋ ਸਕਦੀ ਹੈ। ਕਈ ਜਣਿਆਂ ਵੱਲੋਂ ਸਾਂਭੇ ਜਾਂਦੇ ਕਾਰੋਬਾਰ ਨੂੰ ਕੰਪਨੀ ਕਹਿ ਦਿੱਤਾ ਜਾਂਦਾ ਹੈ।
ਫਰਮਾ:ਭਾਰਤੀ ਇਤਿਹਾਸ ਸੰਦੂਕ ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਸਟੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤਿਅ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਬਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤਾ ਗਿਆ, ਜਿਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਸੀ ਅਤੇ ਧਰਮ "ਵੈਦਿਕ ਧਰਮ" ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਅਬਦੁੱਲ ਸੱਤਾਰ ਈਦੀ, ਐਨ ਆਈ (ਮੈਮਨੀ, ਉਰਦੂ: عبدالستار ایدھی, ਗੁਜਰਾਤੀ: અબ્દુલ સત્તાર ઇદી), ਜਾਂ ਮੌਲਾਨਾ ਈਦੀ, ਪਾਕਿਸਤਾਨ ਦੇ ਪ੍ਰਸਿੱਧ ਮਾਨਵਤਾਵਾਦੀ ਅਤੇ ਈਦੀ ਫਾਊਂਡੇਸ਼ਨ ਦੇ ਪ੍ਰਧਾਨ ਸਨ। ਈਦੀ ਫਾਊਂਡੇਸ਼ਨ ਪਾਕਿਸਤਾਨ ਅਤੇ ਸੰਸਾਰ ਦੇ ਹੋਰ ਦੇਸ਼ਾਂ ਵਿੱਚ ਸਰਗਰਮ ਹੈ। ਉਨ੍ਹਾਂ ਦੀ ਪਤਨੀ ਬੇਗਮ ਬਿਲਕਿਸ ਈਦੀ, ਬਿਲਕਿਸ ਈਦੀ ਫਾਉਂਡੇਸ਼ਨ ਦੀ ਮੁਖੀ ਹੈ। ਪਤੀ-ਪਤਨੀ ਨੂੰ ਸਾਂਝੇ ਤੌਰ ਤੇ ਸੰਨ 1986 ਦਾ ਰਮਨ ਮੈਗਸੇਸੇ ਅਵਾਰਡ ਸਮਾਜ-ਸੇਵਾ ਲਈ ਪ੍ਰਦਾਨ ਕੀਤਾ ਗਿਆ ਸੀ। ਉਨ੍ਹਾਂ ਨੂੰ ਲੈਨਿਨ ਸ਼ਾਂਤੀ ਇਨਾਮ ਅਤੇ ਬਲਜ਼ਾਨ ਇਨਾਮ ਵੀ ਮਿਲੇ ਹਨ। ਗਿਨੀਜ ਸੰਸਾਰ ਰਿਕਾਰਡ ਦੇ ਅਨੁਸਾਰ ਈਦੀ ਫਾਊਂਡੇਸ਼ਨ ਦੇ ਕੋਲ ਸੰਸਾਰ ਦੀ ਸਭ ਤੋਂ ਵੱਡੀ ਨਿਜੀ ਐਂਬੂਲੈਂਸ ਸੇਵਾ ਹੈ। ਸਤੰਬਰ 2010 ਵਿੱਚ ਬੈਡਫੋਰਡਸਾਇਰ ਯੂਨੀਵਰਸਿਟੀ ਨੇ ਈਦੀ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ। 1985 ਵਿੱਚ ਈਦੀ ਨੂੰ ਪਾਕਿਸਤਾਨ ਸਰਕਾਰ ਨੇ ਨਿਸ਼ਾਨ-ਏ-ਇਮਤਿਆਜ਼ ਨਾਲ ਨਿਵਾਜਿਆ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਫ਼ੇਸਬੁੱਕ (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਵਰਡ ਯੂਨੀਵਰਸਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਨੈੱਟਵਰਕ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਫ਼ਿਲਪੀਨਜ਼, ਆਧਿਕਾਰਿਕ ਤੌਰ ਉੱਤੇ ਫ਼ਿਲਪੀਨਜ਼ ਗਣਤੰਤਰ, ਦੱਖਣ ਪੂਰਬ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਮਨੀਲਾ ਹੈ। ਪੱਛਮੀ ਪ੍ਰਸ਼ਾਂਤ ਮਹਾਸਾਗਰ ਵਿੱਚ ਸਥਿਤ 7107 ਟਾਪੂਆਂ ਤੋਂ ਮਿਲਕੇ ਇਹ ਦੇਸ਼ ਬਣਿਆ ਹੈ। ਫ਼ਿਲਪੀਨਜ਼ ਟਾਪੂ-ਸਮੂਹ ਪੂਰਬ ਵਿੱਚ ਫ਼ਿਲਪੀਨਜ਼ ਮਹਾਸਾਗਰ ਨਾਲ, ਪੱਛਮ ਵਿੱਚ ਦੱਖਣ ਚੀਨ ਸਾਗਰ ਨਾਲ ਅਤੇ ਦੱਖਣ ਵਿੱਚ ਸੇਲੇਬਸ ਸਾਗਰ ਨਾਲ ਘਿਰਿਆ ਹੋਇਆ ਹੈ। ਇਸ ਟਾਪੂ-ਸਮੂਹ ਤੋਂ ਦੱਖਣ ਪੱਛਮ ਵਿੱਚ ਦੇਸ਼ ਬੋਰਨਯੋ ਟਾਪੂ ਦੇ ਕਰੀਬਨ ਸੌ ਕਿਲੋਮੀਟਰ ਦੀ ਦੂਰੀ ਉੱਤੇ ਬੋਰਨਯੋ ਟਾਪੂ ਅਤੇ ਸਿੱਧੇ ਉੱਤਰ ਦੇ ਵੱਲ ਤਾਇਵਾਨ ਹੈ। ਫ਼ਿਲਪੀਨਜ਼ ਮਹਾਸਾਗਰ ਦੇ ਪੂਰਵੀ ਹਿੱਸੇ ਉੱਤੇ ਪਲਾਊ ਹੈ। ਪੂਰਬੀ ਏਸ਼ੀਆ ਵਿੱਚ ਦੱਖਣ ਕੋਰੀਆ ਅਤੇ ਪੂਰਬੀ ਤੀਮੋਰ ਦੇ ਬਾਅਦ ਫ਼ਿਲਪੀਨਜ਼ ਹੀ ਅਜਿਹਾ ਦੇਸ਼ ਹੈ, ਜਿੱਥੇ ਜਿਆਦਾਤਰ ਲੋਕ ਈਸਾਈ ਧਰਮ ਦੇ ਸਾਥੀ ਹਨ। 9 ਕਰੋੜ ਤੋਂ ਜਿਆਦਾ ਦੀ ਆਬਾਦੀ ਵਾਲਾ ਇਹ ਸੰਸਾਰ ਦੀ 12ਵੀਂ ਸਭ ਤੋਂ ਜਿਆਦਾ ਜਨਸੰਖਿਆ ਵਾਲਾ ਦੇਸ਼ ਹੈ। ਇਹ ਦੇਸ਼ ਸਪੇਨ (1521 - 1898) ਅਤੇ ਸੰਯੁਕਤ ਰਾਜ ਅਮਰੀਕਾ (1898 - 1946) ਦਾ ਉਪਨਿਵੇਸ਼ ਰਿਹਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-