ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਆਈ ਵਿਲ ਗੋ ਆਉਟ ਇਕ ਰਾਸ਼ਟਰ-ਵਿਆਪੀ ਮੁਹਿੰਮ ਸੀ, ਜੋ ਭਾਰਤ ਵਿਚ 21 ਜਨਵਰੀ ਨੂੰ ਔਰਤਾਂ ਦੇ ਮੂਲ ਅਤੇ ਬਰਾਬਰ ਦੇ ਹੱਕਾਂ ਲਈ ਚਲਾਈ ਗਈ. ਲੱਗਭਗ 30 ਸ਼ਹਿਰਾਂ ਅਤੇ ਕਸਬਿਆਂ (ਬੰਗਲੋਰ ,ਦਿੱਲੀ , ਪੂਣੇ, ਚੇਨਈ, ਮੁੰਬਈ , ਕਲਕੱਤਾ, ਹੈਦਰਾਬਾਦ, ਲਖਨਊ, ਪਾਂਡੀਚਰੀ, ਸਿਲਚਰ, ਨਾਗਪੁਰ, ਅਹਿਮਦਾਬਾਦ, ਜੈਪੁਰ, ਭੋਪਾਲ, ਉਦੈਪੁਰ, ਕੋਚੀ, ਅਤੇ ਕਰੀਮਗੰਜ ਆਦਿ) ਵਿਚ ਲੋਕਾਂ ਦੁਆਰਾ ਮਾਰਚ ਕੀਤਾ ਗਿਆ. ਇਸ ਮੁਹਿੰਮ ਵਿਚ ਬਹੁਤ ਸਾਰੇ ਲੋਕਾਂ ਅਤੇ ਸੰਸਥਾਵਾਂ ਨੇ ਸਮੂਹ ਦੇ ਰੂਪ ਵਿਚ ਭਾਗ ਲਿਆ.
ਗੁਣਾਚੌਰ (ਪੰਜਾਬੀ: ਗੁਣਾਚੌਰ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ, ਪੰਜਾਬ ਰਾਜ, ਭਾਰਤ ਦਾ ਇੱਕ ਪਿੰਡ ਹੈ। ਵੱਡਾ ਡਾਕਘਰ, ਬੰਗਾ ਤੋ ਇਸ ਦੀ ਦੂਰੀ 5.3 ਕਿਲੋਮੀਟਰ (3.3 ਮੀਲ), ਮੁਕੰਦਪੁਰ ਤੋ 5.7 ਕਿਲੋਮੀਟਰ (3.3 ਮੀਲ), ਜ਼ਿਲ੍ਹਾ ਹੈਡਕੁਆਟਰ ਸ਼ਹੀਦ ਭਗਤ ਸਿੰਘ ਨਗਰ ਤੋ 9.3 ਕਿਲੋਮੀਟਰ (5.8 ਮੀਲ) ਅਤੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋ 109 ਕਿਲੋਮੀਟਰ (68 ਮੀਲ)। ਪਿੰਡ ਦੀ ਦੇਖ ਰੇਖ ਲੋਕਾਂ ਵਲੋ ਚੁਣੇ ਪ੍ਰਤੀਨਿਧ ਸਰਪੰਚ ਵਲ਼ੋ ਕੀਤੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ੲੇਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਲੋਕਧਾਰਾ (ਅੰਗਰੇਜ਼ੀ: ਫੋਕਲੋਰ) ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ,ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
' ਇਨਫ੍ਰਮੇਸ਼ਨ ਥਿਊਰੀ ਅੰਦਰ, ਸਿਸਟਮ ਇੱਕ ਟ੍ਰਾਂਸਮਿੱਟਰ, ਚੈਨਲ, ਅਤੇ ਰਿਸੀਵਰ ਰਾਹੀਂ ਮਾਡਲਬੱਧ ਕੀਤੇ ਜਾਂਦੇ ਹਨ। ਟ੍ਰਾਂਸਮਿੱਟਰ ਅਜਿਹੇ ਸੰਦੇਸ਼ ਪੈਦਾ ਕਰਦਾ ਹੈ ਜੋ ਚੈਨਲ ਰਾਹੀਂ ਗੁਜ਼ਾਰ ਕੇ ਭੇਜੇ ਜਾਂਦੇ ਹਨ। ਚੈਨਲ ਸੰਦੇਸ਼ ਨੂੰ ਕਿਸੇ ਤਰੀਕੇ ਸੋਧ ਦਿੰਦਾ ਹੈ। ਰਿਸੀਵਰ ਅਨੁਮਾਨ ਲਗਾਉਣ ਦਾ ਯਤਨ ਕਰਦਾ ਹੈ ਕਿ ਕਿਹੜਾ ਸੰਦੇਸ਼ ਭੇਜਿਆ ਗਿਆ ਸੀ। ਇਸ ਸੰਦ੍ਰਣ ਵਿੱਚ, ਐਨਟ੍ਰੌਪੀ (ਹੋਰ ਵਿਸ਼ੇਸ਼ਤੌਰ ਤੇ, ਸੈਨੋਨ ਐਨਟ੍ਰੌਪੀ) ਹਰੇਕ ਸੰਦੇਸ਼ (ਮੈਸਜ) ਵਿੱਚ ਰੱਖੀ ਜਾਣਕਾਰੀ (ਇਨਫ੍ਰਮੇਸ਼ਨ) ਦਾ ਉਮੀਦ ਮੁੱਲ (ਔਸਤ) ਹੁੰਦੀ ਹੈ। ਜਾਣਕਾਰੀ ਦੇ ਕਿਸੇ ਵੀ ਪ੍ਰਵਾਹ ਰਾਹੀਂ ਸੰਦੇਸ਼ਾਂ ਦੇ ਮਾਡਲ ਬਣਾਏ ਜਾ ਸਕਦੇ ਹਨ। ਇੱਕ ਹੋਰ ਜਿਆਦਾ ਤਕਨੀਕੀ ਸਮਝ ਵਿੱਚ, ਸੂਚਨਾ ਨੂੰ ਸੰਭਵ ਘਟਨਾਵਾਂ ਜਾਂ ਸੰਦੇਸ਼ਾਂ ਦੀ ਪ੍ਰੋਬੇਬਿਲਿਟੀ ਡਿਸਟ੍ਰੀਬਿਊਸ਼ਨ ਦੇ ਲੌਗਰਿਥਮ ਦੇ ਨੈਗਟਿਵ ਦੇ ਤੌਰ ਤੇ ਪਰਿਭਾਸ਼ਿਤ ਕਰਨ ਦੇ ਕਾਰਨ ਹਨ (ਜੋ ਥੱਲੇ ਲਿਖੇ ਗਏ ਹਨ)। ਹਰੇਕ ਘਟਨਾ ਦੀ ਸੂਚਨਾ ਦੀ ਮਾਤਰਾ ਇੱਕ ਮਨਚਾਹਿਆ ਵੇਰੀਏਬਲ ਰਚਦੀ ਹੈ ਜਿਸਦਾ ਉਮੀਦ ਮੁੱਲ, ਜਾਂ ਔਸਤ, ਸੈਨੌਨ ਐਨਟ੍ਰੌਪੀ ਹੁੰਦੀ ਹੈ। ਐਨਟ੍ਰੌਪੀ ਦੀਆਂ ਯੂਨਿਟਾਂ ਸ਼ੇਨੌਨ, ਨਾਟ, ਜਾਂ ਹ੍ਰਟਲੇ ਹਨ, ਜੋ ਇਸਨੂੰ ਪਰਿਭਾਸ਼ਿਤ ਕਰਨ ਲਈ ਵਰਤੇ ਜਾਂਦੇ ਲੌਗਰਿਥਮ ਦੇ ਬੇਸ ਤੇ ਨਿਰਭਰ ਕਰਦੀਆਂ ਹਨ, ਭਾਵੇਂ ਸ਼ੇਨੌਨ ਨੂੰ ਸਾਂਝੇ ਤੌਰ ਤੇ ਇੱਕ ਬਿਟ ਕਿਹਾ ਜਾਂਦਾ ਹੈ। ਪ੍ਰੋਬੇਬਿਲਿਟੀ ਡਿਸਟ੍ਰੀਬਿਊਸ਼ਨ ਦਾ ਲੌਗਰਿਥਮ ਐਨਟ੍ਰੌਪੀ ਦੇ ਇੱਕ ਨਾਪ ਦੇ ਤੌਰ ਤੇ ਫਾਇਦੇਮੰਦ ਰਹਿੰਦਾ ਹੈ ਕਿਉਂਕਿ ਇਹ ਸੁਤੰਤਰ ਸੋਮਿਆਂ ਵਾਸਤੇ ਜੋੜਾਤਮਿਕ ਹੁੰਦਾ ਹੈ। ਉਦਾਹਰਨ ਦੇ ਤੌਰ ਤੇ, ਕਿਸੇ ਸਿੱਕੇ ਦੇ ਉਛਾਲਨ ਤੇ ਐਨਟ੍ਰੌਪੀ 1 ਸੈਨੋਨ ਹੁੰਦੀ ਹੈ, ਜਿੱਥੇ ਕਿ m ਗਣਿਤ ਦੇ ਉਛਾਲਾਂ ਲਈ ਇਹ m ਸ਼ੈਨੋਨ ਹੁੰਦੀ ਹੈ। ਸਰਵ ਸਧਾਰਨ ਤੌਰ ਤੇ, ਕਿਸੇ ਵੇਰੀਏਬਲ ਨੂੰ ਪ੍ਰਸਤੁਤ ਕਰਨ ਲਈ ਤੁਹਾਨੂੰ log2(n) ਬਿਟਾਂ ਦੀ ਜਰੂਰਤ ਪੈਂਦੀ ਹੈ ਜੋ n ਮੁੱਲਾਂ ਵਿੱਚੋਂ ਇੱਕ ਮੁੱਲ ਲੈ ਸਕਦੇ ਹਨ ਜੇਕਰ n, 2 ਦੀ ਇੱਕ ਘਾਤ (ਪਾਵਰ) ਹੋਵੇ । ਜੇਕਰ ਇਹ ਮੁੱਲ ਇੱਕ-ਬਰਾਬਰ ਹੀ ਸੰਭਵ (ਪਰੋਬੇਬਲ) ਹੋਣ, ਤਾਂ ਐਨਟ੍ਰੌਪੀ (ਸ਼ੈਨੋਨਾਂ ਵਿੱਚ) ਬਿੱਟਾਂ ਦੀ ਸੰਖਿਆ ਬਰਾਬਰ ਹੁੰਦੀ ਹੈ। ਬਿੱਟਾਂ ਦੀ ਗਿਣਤੀ ਅਤੇ ਸ਼ੈਨੋਨਾਂ ਦਰਮਿਆਨ ਸਮਾਨਤਾ ਸਿਰਫ ਉਦੋਂ ਲਾਗੂ ਰਹਿੰਦੀ ਹੈ ਜਦੋਂ ਸਾਰੇ ਨਿਕਲਣ ਵਾਲੇ ਨਤੀਜੇ ਇੱਕ ਸਮਾਨ ਹੀ ਪਰੋਬੇਬਲ (ਖੋਜਣਯੋਗ) ਹੋਣ । ਜੇਕਰ ਕੋਈ ਇੱਕ ਘਟਨਾ ਬਾਕੀ ਘਟਨਾਵਾਂ ਨਾਲ਼ੋਂ ਜਿਆਦਾ ਪ੍ਰੋਬੇਬਲ ਹੋਵੇ, ਤਾਂ ਉਸ ਘਟਨਾ ਦਾ ਨਿਰੀਖਣ ਘੱਟ ਸੂਚਨਾਤਮਿਕ ਹੁੰਦਾ ਹੈ। ਇਸਦੇ ਉਲਟ ਵਿਰਲੀਆਂ ਘਟਨਾਵਾਂ ਨਿਰੀਖਣ ਹੋਣ ਤੇ ਜਿਆਦਾ ਸੂਚਨਾ ਮੁੱਹਈਆ ਕਰਵਾਉਂਦੀਆਂ ਹਨ। ਕਿਉਂਕਿ ਘੱਟ ਪਰੋਬੇਬਲ ਘਟਨਾਵਾਂ ਦਾ ਨਿਰੀਖਣ ਹੋਰ ਜਿਆਦਾ ਵਿਰਲਾ ਵਾਪਰਦਾ ਹੈ, ਇਸ ਕਾਰਨ ਸ਼ੁੱਧ ਅਸਰ ਇਹ ਪੈਂਦਾ ਹੈ ਕਿ ਗੈਰ-ਇੱਕਸਾਰ ਵੰਡੇ ਆੰਕੜੇ ਤੋਂ ਪ੍ਰਾਪਤ ਐਨਟ੍ਰੌਪੀ (ਜੋ ਔਸਤ ਸੂਚਨਾ ਦੇ ਤੌਰ ਤੇ ਮੰਨੀ ਜਾਂਦੀ ਹੈ), log2(n) ਤੋਂ ਘੱਟ ਹੁੰਦੀ ਹੈ। ਜਦੋਂ ਨਤੀਜਾ ਨਿਸ਼ਚਿਤ ਹੁੰਦਾ ਹੈ ਤਾਂ ਐਨਟ੍ਰੌਪੀ ਜ਼ੀਰੋ ਰਹਿੰਦੀ ਹੈ। ਸ਼ੈਨੋਨ ਐਨਟ੍ਰੌਪੀ ਇਹਨਾਂ ਸਾਰੀਆਂ ਵਿਚਾਰਾਂ ਨੂੰ ਇਨਬਿੰਨ ਕੁਆਂਟੀਫਾਈ ਕਰਦੀ ਹੈ ਜਦੋਂ ਸੋਨਮੇ ਦੀ ਪ੍ਰੋਬੇਬਿਲਿਟੀ ਡਿਸਟ੍ਰੀਬਿਊਸ਼ਨ ਗਿਆਤ (ਪਤਾ) ਹੁੰਦੀ ਹੈ। ਨਿਰੀਖਤ ਘਟਨਾਵਾਂ (ਸੰਦੇਸ਼ਾਂ) ਦਾ ਅਰਥ ਐਨਟ੍ਰੌਪੀ ਦੀ ਪਰਿਭਾਸ਼ਾ ਵਿੱਚ ਕੋਈ ਵਾਸਤਾ ਨਹੀਂ ਰੱਖਦਾ । ਐਨਟ੍ਰੌਪੀ ਸਿਰਫ ਕਿਸੇ ਵਿਸ਼ੇਸ਼ ਘਟਨਾ ਨੂੰ ਨਿਰੀਖਣ ਕਰਨ ਦੀ ਪ੍ਰੋਬੇਬਿਲਿਟੀ ਨੂੰ ਹੀ ਲੈਂਦੀ ਹੈ, ਇਸਲਈ ਇਸਦੇ ਦੁਆਰਾ ਸਾਂਭੀ ਗਈ ਸੂਚਨਾ ਪਿੱਛੇ ਛੁਪੀ ਪ੍ਰੋਬੇਬਿਲਿਟੀ ਡਿਸਟ੍ਰੀਬਿਊਸ਼ਨ ਬਾਬਤ ਸੂਚਨਾ ਹੁੰਦੀ ਹੈ, ਨਾ ਕਿ ਖੁਦ ਘਟਨਾਵਾਂ ਦਾ ਅਰਥ ਹੀ ਹੁੰਦੀ ਹੈ। ਆਮਤੌਰ ਤੇ, ਐਨਟ੍ਰੌਪੀ ਅਵਿਵਸਥਾ ਜਾਂ ਅਨਿਸ਼ਚਿਤਿਤਾ ਵੱਲ ਇਸ਼ਾਰਾ ਕਰਦੀ ਹੈ। ਸ਼ੈਨੋਨ ਐਨਟ੍ਰੌਪੀ ਕਲਾਓਡੇ ਈ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਇਹਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਅਤੇ ਘੱਲੂਘਾਰੇ ਵਿੱਚ ਕੇਂਦਰੀ ਰੋਲ ਸੀ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ.
ਵਾਸ਼ਿੰਗਟਨ, ਡੀ.ਸੀ., ਰਸਮੀ ਤਰੀਕੇ ਨਾਲ਼ ਡਿਸਟ੍ਰਿਕਟ ਆਫ਼ ਕੋਲੰਬੀਆ/ਕੋਲੰਬੀਆ ਦਾ ਜ਼ਿਲ੍ਹਾ ਅਤੇ ਆਮ ਤੌਰ ਉੱਤੇ ਵਾਸ਼ਿੰਗਟਨ ਜਾਂ ਡੀ.ਸੀ., ਸੰਯੁਕਤ ਰਾਜ ਅਮਰੀਕਾ ਦੀ ਰਾਜਧਾਨੀ ਹੈ। 16 ਜੁਲਾਈ 1790 ਨੂੰ ਰਿਹਾਇਸ਼ੀ ਧਾਰਾ ਨੇ ਦੇਸ਼ ਦੇ ਪੂਰਬੀ ਤਟ ਉੱਤੇ ਪੋਟੋਮੈਕ ਦਰਿਆ ਦੇ ਕੰਢੇ ਇੱਕ ਰਾਜਧਾਨੀ ਜ਼ਿਲ੍ਹਾ ਬਣਾਉਣ ਦੀ ਇਜ਼ਾਜ਼ਤ ਦੇ ਦਿੱਤੀ ਸੀ। ਦੇਸ਼ ਦੇ ਸੰਵਿਧਾਨ ਦੀ ਆਗਿਆ ਮੁਤਾਬਕ ਇਹ ਜ਼ਿਲ੍ਹਾ ਸੰਯੁਕਤ ਰਾਜ ਕਾਂਗਰਸ ਦੇ ਨਿਵੇਕਲੇ ਅਧਿਕਾਰ ਹੇਠਲਾ ਇਲਾਕਾ ਹੈ ਅਤੇ ਇਸ ਕਰਕੇ ਇਹ ਕਿਸੇ ਵੀ ਅਮਰੀਕੀ ਰਾਜ ਦਾ ਹਿੱਸਾ ਨਹੀਂ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸ਼ਿਕਾਗੋ (/ʃɪˈkɑːɡoʊ/ ਜਾਂ /ʃɪˈkɔːɡoʊ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ। ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ, ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਨਾਨਕ ਦੇਵ ਜੀ ਜੀਵਨ : ਗੁਰੂ ਨਾਨਕ ਕਾਲ ਨਾਲ ਪੰਜਾਬ ਦੇ ਸਮਾਜਕ,ਸਾਹਿਤਕ ਅਤੇ ਸਭਿਅਾਚਾਰਕ ੲਿਤਿਹਾਸ ਵਿੱਚ ੲਿਕ ਨਵੇ ਯੁੱਗ ਦਾ ਅਾਰੰਭ ਹੁੰਦਾ ਹੈ । ੳੁਹਨਾਂ ਨੇ ਅਾਪਣੀ ਬਾਣੀ ਰਾਹੀ ਕਾਵਿ ਸਿਰਜਣ ਦੇ ਨਵੇਂ ਪ੍ਰਤਿਮਾਨਾਂ ਨੂੰ ਸਥਾਪਿਤ ਕੀਤਾ।ਗੁਰੂ ਨਾਨਕ ਬਾਣੀ ਮੱਧਕਾਲੀਨ ਪੰਜਾਬੀ ਸਾਹਿਤ ਵਿੱਚ ਮੁੱਖ ਤੇ ਮਹੱਤਵਪੂਰਨ ਅਤੇ ਬਹਪਰਤੀ ਕਾਵਿ ਧਾਰਾ ਬਣ ਕੇ ਸਪੱਸਟ ਰੂਪ ਵਿੱਚ ਹੋ ਕੇ ਨਿਬੜੀ।ਸਾਹਿਤ ਸਾਸਤਰੀ ਦਿ੍ਸ਼ਟੀ ਕੋਣ ਤੋ ਗੁਰੂ ਨਾਨਕ ਬਾਣੀ ਵਿੱਚ ੳੁਹ ਕਾਵਿ ਰੂੜੀਅਾਂ ਹਨ, ਜੋ ਸਮੁੱਚੀ ਗੁਰਮਤਿ ਕਾਵਿ ਧਾਰਾ ਦੇ ਚਰਿੱਤਰ ਨੂੰ ੳੁਘਾਦੀਅਾਂ ਹਨ ਜੀਵਨ : ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ 'ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂ ਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ।ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ।ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ 16ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ। ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ ਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀ। ==ਰਚਨਾਵਾਂ== • ਜਪੁ • ਮਾਝ ਦੀ ਵਾਰ • ਪੱਟੀ • ਆਸਾ ਦੀ ਵਾਰ • ਸਿੱਧ ਗੋਸ਼ਟਿ • ਬਾਰਾਂ ਮਾਹ • ਮੱਝਾਰ ਦੀ ਵਾਰ ਉਦਾਸੀਆਂ ਭਾਰਤੀ ਜਨਤਾ ਦੀ ਦਰਦਨਾਕ ਹਾਲਤ ਨੂੰ ਤੱਕਦੇ ਹੋਏ ਆਪ ਜੀ ਨੇ ਮੋਦੀਖਾਨੇ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਦੀਨ-ਦੁਖੀਆਂ ਦੀ ਸਹਾਇਤਾ ਲਈ ਇੱਕ ਲੰਮੇਰੀ ਸੰਸਾਰ-ਯਾਤਰਾ ਲਈ ਕਮਰਕੱਸੇ ਕਰ ਕੇ ਸੰਸਾਰ-ਯਾਤਰਾ ਆਰੰਭੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੈਵੀ ਸੰਦੇਸ਼ ਨੂੰ ਸਮਸਤ ਲੋਕਾਈ ਵਿੱਚ ਪ੍ਰਚਾਰਨ ਹਿਤ ਸੰਸਾਰ-ਯਾਤਰਾ ਆਰੰਭ ਕੀਤੀ, ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ।ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)ਗੁਰੂ ਜੀ ਵਿਸ਼ਾਲ ਭਾਰਤ ਦੇ ਹਰ ਕੋਨੇ ’ਤੇ ਪਹੁੰਚੇ। ਉਨ੍ਹਾਂ ਮੱਧ ਪੂਰਬ ਵਿਚ ਸਥਿਤ ਇਸਲਾਮੀ ਦੇਸ਼ਾਂ ਦੇ ਲੱਗਭਗ ਸਾਰੇ ਧਰਮ ਕੇਂਦਰਾਂ ਉਂਤੇ ਜਾ ਕੇ ਵਿਵਿਧ ਪ੍ਰਕਾਰ ਦੀਆਂ ਭਾਰਤੀ ਤੇ ਸ਼ਾਮੀ ਧਰਮੀ ਪਰੰਪਰਾਵਾਂ ਨੂੰ ਨੇੜੇ ਹੋ ਕੇ ਵੇਖਿਆ। ਉਨ੍ਹਾਂ ਨੇ ਦਾਰਸ਼ਨਿਕ ਆਧਾਰਾਂ ਤੇ ਅਭਿਆਸ ਪ੍ਰਣਾਲੀਆਂ ਦਾ ਅਧਿਐਨ ਕੀਤਾ ਅਤੇ ਅਗਿਆਨ-ਗ੍ਰਸਤ ਲੋਕਾਂ ਨੂੰ ਕਿਰਿਆਚਾਰੀ ਖੰਡ ਅਤੇ ਰਿੱਧੀਆਂ-ਸਿੱਧੀਆਂ ਅਥਵਾ ਕਰਮਕਾਂਡਾਂ, ਕਰਾਮਾਤਾਂ ਆਦਿ ਦੀ ਨਿਰਾਰਥਕਤਾ ਦੀ ਪ੍ਰੇਰਨਾ ਦਿੱਤੀ। ਆਪ ਜੀ ਦੀ ਲੋਕ ਉਧਾਰਣ ਦੀ ਜੁਗਤੀ ਇਹ ਸੀ ਕਿ ਆਪ ਕਿਸੇ ਧਰਮ ਉਤਸਵ ’ਤੇ ਇਕੱਤਰ ਹੋਏ ਲੋਕਾਂ ਵਿੱਚ ਜਾ ਕੇ ਅਨੋਖੇ ਨਾਟਕੀ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਅਤੇ ਉਨ੍ਹਾਂ ਦੇ ਫੋਕਟ ਕਰਮਾਂ ਦਾ ਖੰਡਨ ਕਰ ਕੇ ਉਨ੍ਹਾਂ ਨੂੰ ਸਤਿ ਵਿਵਹਾਰ ਕਰਨ ਦੀ ਸਿੱਖਿਆ-ਦੀਖਿਆ ਦੇਂਦੇ। ਅਨੇਕਾਂ ਹੀ ਉਦਾਹਰਣਾਂ ਆਪ ਜੀ ਦੇ ਜੀਵਨ ਵਿੱਚੋਂ ਮਿਲਦੀਆਂ ਹਨ। ਹਰਿਦੁਆਰ ਵਿਖੇ ਸੂਰਜ ਨੂੰ ਪਾਣੀ ਦੇਣ ਦੀ ਬਜਾਇ ਆਪ ਜੀ ਨੇ ਇਸ ਕਰਮ ਦੀ ਨਿਰਾਰਥਕਤਾ ਦਰਸਾਉਣ ਲਈ ਪੱਛਮ ਵੱਲ ਆਪਣੇ ਖੇਤਾਂ ਨੂੰ ਪਾਣੀ ਦੇਣਾ ਸ਼ੁਰੂ ਕੀਤਾ। ਲੋਕਾਈ ਦੇ ਇਸ ਭਰਮ ਨੂੰ ਰਹੱਸਮਈ ਢੰਗ ਨਾਲ ਖੰਡਨ ਕਰ ਕੇ ਗੁਰੂ ਜੀ ਨੇ ਲੋਕਾਂ ਨੂੰ ਵੀ ਪਰਮਾਤਮਾ ਦੇ ਰਾਹੇ ਤੋਰਿਆ ਸIਪਹਿਲੀ ਉਦਾਸੀ ਪੂਰਬ ਦੀ ਇਨ੍ਹਾਂ ਉਦਾਸੀਆਂ ਵਿੱਚੋਂ ਪਹਿਲੀ ਉਦਾਸੀ ਬਹੁਤ ਲੰਮੇਰੀ ਸੀ। ਪ੍ਰੋ. ਸਾਹਿਬ ਗੁਰਮਤਿ ਪ੍ਰਕਾਸ਼ 12 ਨਵੰਬਰ 2007 ਸਿੰਘ ਜੀ ਅਨੁਸਾਰ ਭਾਦਰੋਂ ਸੰਮਤ 1564 ਤੋਂ 1572 (8 ਸਾਲ) ਸੰਨ 1507 ਤੋਂ 1515 ਈ. ਤਕ ਦੀ ਇਹ ਯਾਤਰਾ ਸੀ। ਇਸ ਯਾਤਰਾ ਦੌਰਾਨ ਆਪ ਜੀ ਨੇ ਛੇ-ਸੱਤ ਹਜ਼ਾਰ ਮੀਲ ਦਾ ਸਫ਼ਰ ਕੀਤਾ। ਇਸ ਉਦਾਸੀ ਵਿੱਚ ਆਪ ਜੀ ਨੇ ਪ੍ਰਸਿੱਧ ਹਿੰਦੂ ਤੀਰਥਾਂ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਬਨਾਰਸ, ਗਯਾ, ਜਗਨਨਾਥਪੁਰੀ, ਮਦੁਰਾਈ, ਰਾਮੇਸ਼੍ਵਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਬਨ ਅਤੇ ਕੁਰੂਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਆਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ ਬੰਬਈ, ਔਰੰਗਾਬਾਦ, ਉਜੈਨ, ਕੱਛ, ਅਜਮੇਰ ਆਦਿ ਸਥਾਨਾਂ ਦੀ ਯਾਤਰਾ ਕੀਤੀ । ਦੂਜੀ ਉਦਾਸੀ ਉੱਤਰ ਦੀ ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਨਿਊਜ਼ੀਲੈਂਡ (ਮਾਓਰੀ: ਔਤੀਰੋਆ) ਦੱਖਣ-ਪੱਛਮੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਿੱਤ ਇੱਕ ਟਾਪੂਨੁਮਾ ਦੇਸ਼ ਹੈ। ਭੂਗੋਲਕ ਤੌਰ ਉੱਤੇ ਇਹ ਦੋ ਭੋਂ-ਪੁੰਜਾਂ ਦਾ ਬਣਿਆ ਹੋਇਆ ਹੈ ‒ ਉੱਤਰੀ ਅਤੇ ਦੱਖਣੀ ਟਾਪੂ ‒ ਅਤੇ ਹੋਰ ਕਈ ਛੋਟੇ ਟਾਪੂ। ਇਹ ਦੇਸ਼ ਤਸਮਾਨ ਸਾਗਰ ਦੇ ਪਾਰ ਆਸਟ੍ਰੇਲੀਆ ਤੋਂ 1500 ਕਿ ਮੀ ਪੂਰਬ ਵੱਲ ਵਸਿਆ ਹੈ ਅਤੇ ਪ੍ਰਸ਼ਾਂਤ ਟਾਪੂਨੁਮਾ ਦੇਸ਼ ਨਿਊ ਕੈਲੇਡੋਨੀਆ, ਫ਼ਿਜੀ ਅਤੇ ਟੋਂਗਾ ਤੋਂ 1000 ਕਿਮੀ ਦੱਖਣ ਵੱਲ। ਦੂਰਵਰਤੀ ਹੋਣ ਕਾਰਨ ਇਹ ਮਨੁੱਖਾਂ ਵੱਲੋਂ ਅਬਾਦ ਕੀਤੇ ਗਏ ਸਭ ਤੋਂ ਆਖਰੀ ਭੋਂਆਂ 'ਚੋਂ ਇੱਕ ਸੀ। ੲਿਸ ਨੂੰ 'ਦੱਖਣ ਦਾ ਬ੍ਰਿਟੇਨ' ਵੀ ਕਿਹਾ ਜਾਂਦਾ ਹੈ।
ਅਲਗੋਜ਼ੇ (ਅੰਗਰੇਜ਼ੀ: Algoze) ਪੰਜਾਬੀ ਵਾਜੇ ਹਨ ਜਿਹਨਾਂ ਦੀ ਸਿੰਧੀ, ਰਾਜਸਥਾਨੀ ਅਤੇ ਬਲੋਚ ਲੋਕ ਗਵਈਆਂ ਨੇ ਵੀ ਭਰਪੂਰ ਵਰਤੋਂ ਕੀਤੀ ਹੈ। ਇਨ੍ਹਾਂ ਨੂੰ ਜੋੜੀ, ਦੋ ਨਾਲੀ ਜਾਂ ਨਗੋਜ਼ੇ ਵੀ ਸੱਦਿਆ ਜਾਂਦਾ ਹੈ। ਇਹ ਬੰਸਰੀਆਂ ਦੀ ਇੱਕ ਜੋੜੀ ਵਰਗੇ ਲੱਗਦੇ ਹਨ। ਇਸੇ ਲਈ ਅਲਗੋਜ਼ਿਆਂ ਨੂੰ ਜੋੜੀ ਕਹਿੰਦੇ ਹਨ ਕਿਉਂਕਿ ਇਹ ਦੋਸਾਜ਼ ਹੁੰਦੇ ਹਨ। ਪਰ ਇਹਨਾਂ ਦੋਵਾਂ ਨੂੰ ਇਕੱਠੇ ਹੀ ਵਜਾਇਆ ਜਾਂਦਾ ਹੈ। ਇਹ ਸਾਹ ਖਿੱਚਣ ਸਮੇਂ ਅਤੇ ਕੱਢਣ ਸਮੇਂ ਦੋਨੋਂ ਸਮੇਂ ਹੀ ਵੱਜਦੇ ਹਨ। ਇਹਨਾਂ ਨੂੰ ਵਜਾਉਣ ਲਈ ਵਿਸ਼ੇਸ਼ ਅਭਿਆਸ ਦੀ ਲੋੜ ਪੈਂਦੀ ਹੈ ਅਤੇ ਤਕੜੇ ਸਿਰੜੀ ਅਭਿਆਸ ਤੋਂ ਬਾਅਦ ਹੀ ਇਹ ਵਜਾਉਣੇ ਆਉਂਦੇ ਹਨ।
ਭਾਰਤੀ ਮਹਿਲਾ ਟੈਸਟ ਕ੍ਰਿਕਟ ਖਿਡਾਰੀਆਂ ਦੀ ਸੂਚੀ
ਭਾਰਤੀ ਮਹਿਲਾ ਟੈਸਟ ਕ੍ਰਿਕਟ ਖਿਡਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿੱਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ। ਕੁਲ ਚੁਣੇ ਜਾਣ ਵਾਲੇ ਮੈਂਬਰਾਂ ਦੀ ਵੰਡ ਰਾਜਾਂ ਦੇ ਵਿੱਚ ਇਸ ਤਰ੍ਹਾਂ ਕੀਤੀ ਜਾਂਦੀ ਹੈ ਕਿ ਹਰ ਇੱਕ ਰਾਜ ਨੂੰ ਅਲਾਟ ਸੀਟਾਂ ਦੀ ਗਿਣਤੀ ਅਤੇ ਰਾਜ ਦੀ ਜਨਸੰਖਿਆ ਦੇ ਵਿੱਚ ਇੱਕ ਵਿਵਹਾਰਕ ਅਨਪਾਤ ਹੋਵੇ, ਅਤੇ ਇਹ ਸਾਰੇ ਰਾਜਾਂ ਉੱਤੇ ਲਾਗੂ ਹੁੰਦਾ ਹੈ। ਹਾਲਾਂਕਿ ਵਰਤਮਾਨ ਪਰਿਪੇਖ ਵਿੱਚ ਰਾਜਾਂ ਦੀ ਜਨਸੰਖਿਆ ਦੇ ਅਨੁਸਾਰ ਅਲਾਟ ਸੀਟਾਂ ਦੀ ਗਿਣਤੀ ਦੇ ਅਨੁਸਾਰ ਉੱਤਰ ਭਾਰਤ ਦਾ ਤਰਜਮਾਨੀ, ਦੱਖਣ ਭਾਰਤ ਦੇ ਮੁਕਾਬਲੇ ਕਾਫ਼ੀ ਘੱਟ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ। ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸੱਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਪਿਨਯਿਨ ਜਾਂ ਹਾਨਿਊ ਪਿਨਯਿਨ ਜਾਂ ਪਿਨ-ਇਨ, ਚੀਨ, ਤਾਈਵਾਨ ਅਤੇ ਸਿੰਘਾਪੁਰ ਵਿੱਚ ਚੀਨੀ ਚਿੰਨਾਂ ਦੇ ਮੰਦਾਰਿਨ ਉੱਚਾਰਨਾਂ ਨੂੰ ਲਾਤੀਨੀ ਵਰਨਮਾਲਾ ਵਿੱਚ ਲਿੱਪੀ ਬਦਲ ਕੇ ਲਿਖਣ ਦਾ ਦਫ਼ਤਰੀ ਧੁਨੀਆਤਮਕ ਪ੍ਰਬੰਧ ਹੈ। ਇਹਨੂੰ ਆਮ ਕਰ ਕੇ ਮਿਆਰੀ ਚੀਨੀ ਸਿਖਾਉਣ ਵਾਸਤੇ ਵਰਤਿਆ ਜਾਂਦਾ ਹੈ ਅਤੇ ਕੰਪਿਊਟਰਾਂ ਉੱਤੇ ਚੀਨੀ ਚਿੰਨ ਲਿਖਣ ਵਾਸਤੇ ਵੀ ਇਹਨੂੰ ਇੱਕ ਇਨਪੁੱਟ ਤਰੀਕੇ ਵਜੋਂ ਵਰਤੋਂ ਵਿੱਚ ਲਿਆਇਆ ਜਾ ਸਕਦਾ ਹੈ।
ਕੰਪਿਉਟਰ ਨੈੱਟਵਰਕ: ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਕੰਪਿਊਟਰ ਨੈੱਟਵਰਕ, ਕੰਪਿਊਟਰਾਂ ਨੂੰ ਆਪਸ ਵਿੱਚ ਜੋੜ ਕੇ ਸੂਚਨਾਵਾਂ ਅਤੇ ਸੋਮਿਆਂ ਦੀ ਵਰਤੋਂ ਕਰਨ ਦੀ ਮੱਦਦ ਕਰਦਾ ਹੈ। ਦੁਨੀਆਂ ਭਰ ਦੇ ਸਾਰੇ ਕੰਪਿਊਟਰ ਤੇ ਨੈੱਟਵਰਕ ਮਿਲਕੇ ਜੋ ਵੱਡਾ ਨੈੱਟਵਰਕ ਬਣਾਉˆਦੇ ਹਨ, ਉਸ ਨੂੰ ਇੰਟਰਨੈਸ਼ਨਲ ਨੈੱਟਵਰਕ ਕਿਹਾ ਜਾਂਦਾ ਹੈ। ਇਸ ਨੂੰ ਸੰਖੇਪ ਵਿੱਚ ਇੰਟਰਨੈਟ ਤੇ ਕਈ ਵਾਰੀ ਨੈੱਟ ਹੀ ਕਿਹਾ ਜਾਂਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਮਾਲਵੇਅਰ ਖਤਰਨਾਕ ਕੰਪਿੳੂਟਰੀ ਵਾੲਿਰਸ ਕਿਸਮ ਹੈ ਜੋ ਕਿ ਵਰਤੋਂਕਾਰ ਦੀ ਜਾਣਕਾਰੀ ਤੋਂ ਬਗੈਰ ਹੀ ੳੁਸਦੇ ਨਿੱਜੀ ਅੰਕੜੇ ਚੋਰੀ ਕਰ ਕੇ ਵਾੲਿਰਸ ਨਿਰਮਾਤਾ ਜਾਂ ਹੈਕਰਾਂ ਦੇ ਹਵਾਲੇ ਕਰ ਦਿੰਦਾ ਹੈ। ਇਹ ਇੱਕ ਤਰਾਂ ਦਾ ਸਾਫਟਵੇਅਰ ਹੈ ਜੋ ਕੰਪਿਊਟਰ ਜਾ ਮੋਬਾਈਲ ਓਪਰੇਸ਼ਨਾਂ ਨੂੰ ਭੰਗ ਕਰਨ, ਸੰਵੇਦਨਸ਼ੀਲ ਜਾਣਕਾਰੀ ਨੂੰ ਇਕੱਠਾ, ਨਿੱਜੀ ਕੰਪਿਊਟਰ ਸਿਸਟਮ ਤੱਕ ਪਹੁੰਚਣ, ਅਣਚਾਹੇ ਵਿਗਿਆਪਨ ਵੇਖਾਉਣ ਲਈ ਵਰਤਿਆ ਜਾਂਦਾ ਹੈ। ਪਿਹਲਾਂ ਇਸਨੂੰ ਕੰਪਿਊਟਰ ਵਾਇਰਸ ਕਿਹਾ ਜਾਂਦਾ ਸੀ ਪਰ 1990 ਇਸਰਾਇਲ ਰਾਡਲ ਨੇ ਇਸਨੂੰ ਮਾਲਵੇਅਰ ਦਾ ਨਾਮ ਦਿੱਤਾ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ । ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆਂ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਬੁਦਾਪੈਸਤ (ਅੰਗਰੇਜ਼ੀ ਉਚਾਰਨ: /ˈbuːdəpɛst/, /ˈbuːdəpɛʃt/ ਜਾਂ /ˈbʊdəpɛst/; ਹੰਗਰੀਆਈ ਉਚਾਰਨ: [ˈbudɒpɛʃt] ( ਸੁਣੋ)) ਹੰਗਰੀ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ, ਮੱਧ-ਯੂਰਪ ਦਾ ਸਭ ਤੋਂ ਵੱਡਾ ਅਤੇ ਯੂਰਪੀ ਸੰਘ ਦਾ ਸੱਤਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਹ ਦੇਸ਼ ਦਾ ਪ੍ਰਮੁੱਖ ਰਾਜਨੀਤਕ, ਸੱਭਿਆਚਾਰਕ, ਵਪਾਰਕ, ਉਦਯੋਗਿਕ ਅਤੇ ਢੋਆ-ਢੁਆਈ ਕੇਂਦਰ ਹੈ, ਜਿਸ ਨੂੰ ਕਈ ਵਾਰ ਹੰਗਰੀ ਦਾ ਪ੍ਰਧਾਨ ਸ਼ਹਿਰ ਕਿਹਾ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਮੁਤਾਬਕ ਇਸ ਦੀ ਅਬਾਦੀ 17.4 ਲੱਖ ਹੈ, ਜੋ 1989 ਦੇ ਅੰਕੜੇ 21 ਲੱਖ ਤੋਂ ਘਟ ਗਈ ਹੈ; ਇਸ ਦਾ ਮੁੱਖ ਕਾਰਨ ਉਪਨਗਰਵਾਦ ਹੈ। ਬੁਦਾਪੈਸਤ ਮਹਾਂਨਗਰੀ ਇਲਾਕਾ 33 ਲੱਖ ਅਬਾਦੀ ਵਾਲਾ ਹੈ। ਸ਼ਹਿਰੀ ਹੱਦਾਂ ਅੰਦਰ ਇਸ ਸ਼ਹਿਰ ਦਾ ਖੇਤਰਫਲ 525 ਵਰਗ ਕਿ.ਮੀ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,981 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਯੂਕਰੇਨ ਪੂਰਬੀ ਯੂਰਪ ਵਿੱਚ ਪੈਂਦਾ ਇੱਕ ਦੇਸ਼ ਹੈ। ਇਸ ਦੀ ਸਰਹੱਦ ਪੂਰਬ ਵਿੱਚ ਰੂਸ, ਉੱਤਰ ਵਿੱਚ ਬੈਲਾਰੂਸ, ਪੋਲੈਂਡ, ਸਲੋਵਾਕੀਆ, ਪੱਛਮ ਵਿੱਚ ਹੰਗਰੀ, ਦੱਖਣ-ਪੱਛਮ ਵਿੱਚ ਰੋਮਾਨੀਆ ਅਤੇ ਮਾਲਦੋਵਾ ਅਤੇ ਦੱਖਣ ਵਿੱਚ ਕਾਲ਼ਾ ਸਮੁੰਦਰ ਅਤੇ ਅਜ਼ੋਵ ਸਮੁੰਦਰ ਨਾਲ ਮਿਲਦੀ ਹੈ। ਦੇਸ਼ ਦੀ ਰਾਜਧਾਨੀ ਹੋਣ ਦੇ ਨਾਲ-ਨਾਲ ਸਭ ਤੋਂ ਵੱਡਾ ਸ਼ਹਿਰ ਵੀ ਕੀਵ ਹੈ। ਯੁਕਰੇਨ ਦਾ ਆਧੁਨਿਕ ਇਤਹਾਸ 9ਵੀਂ ਸਦੀ ਤੋਂ ਸ਼ੁਰੂ ਹੁੰਦਾ ਹੈ, ਜਦੋਂ ਕੀਵਿਅਨ ਰੂਸ ਨਾਮਕ ਇੱਕ ਬਹੁਤ ਤਾਕਤਵਰ ਰਾਜ ਬਣਕੇ ਇਹ ਖੜਾ ਹੋਇਆ ਪ੍ਰ 12ਵੀਂ ਸ਼ਦੀ ਵਿੱਚ ਇਹ ਮਹਾਨ ਉੱਤਰੀ ਲੜਾਈ ਦੇ ਬਾਅਦ ਖੇਤਰੀ ਸ਼ਕਤੀਆਂ ਵਿੱਚ ਵੰਡਿਆ ਗਿਆ। 19ਵੀਂ ਸ਼ਤਾਬਦੀ ਵਿੱਚ ਇਸ ਦਾ ਬਹੁਤ ਹਿੱਸਾ ਰੂਸੀ ਸਾਮਰਾਜ ਦਾ ਅਤੇ ਬਾਕੀ ਦਾ ਹਿੱਸਾ ਆਸਟਰੋ-ਹੰਗੇਰਿਅਨ ਕੰਟਰੋਲ ਵਿੱਚ ਆ ਗਿਆ। ਵਿੱਚ ਦੇ ਕੁੱਝ ਸਾਲਾਂ ਦੀ ਉਥੱਲ-ਪੁਥਲ ਦੇ ਬਾਅਦ 1922 ਵਿੱਚ ਸੋਵੀਅਤ ਸੰਘ ਦੇ ਬਾਨੀ ਮੈਬਰਾਂ ਵਿੱਚੋਂ ਇੱਕ ਬਣਿਆ। 1945 ਵਿੱਚ ਯੂਕਰੇਨੀਆਈ ਐੱਸ ਐੱਸ ਆਰ ਸੰਯੁਕਤ ਰਾਸ਼ਟਰ ਸੰਘ ਦਾ ਸਹਿ-ਬਾਨੀ ਮੈਂਬਰ ਬਣਿਆ। ਸੋਵੀਅਤ ਸੰਘ ਦੇ ਵਿਘਟਨ ਤੋਂ ਬਾਅਦ ਯੂਕਰੇਨ ਫੇਰ ਅਜ਼ਾਦ ਦੇਸ਼ ਬਣਿਆ।
ਬੌਸਟਨ (ਉੱਚਾਰਨ /ˈbɒstən/ ਜਾਂ /ˈbɔːstən/) ਸੰਯੁਕਤ ਰਾਜ ਅਮਰੀਕਾ ਦੇ ਰਾਜ ਮੈਸਾਚੂਸਟਸ, ਅਧਿਕਾਰਕ ਤੌਰ ਉੱਤੇ ਮੈਸਾਚੂਸਟਸ ਦਾ ਰਾਸ਼ਟਰਮੰਡਲ, ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਅਤੇ ਸਫ਼ੋਕ ਕਾਊਂਟੀ ਦਾ ਕਾਊਂਟੀ ਸਦਰ-ਮੁਕਾਮ ਹੈ। ਇਹ ਨਿਊ ਇੰਗਲੈਂਡ ਦਾ ਸਭ ਤੋਂ ਵੱਡਾ ਸ਼ਹਿਰ ਹੈ ਜਿਸਦੇ ਢੁਕਵੇਂ ਸ਼ਹਿਰ ਦਾ ਖੇਤਰਫਲ 49 ਵਰਗ ਮੀਲ (125 ਵਰਗ ਕਿਲੋਮੀਟਰ) ਅਤੇ 2011 ਮਰਦਮਸ਼ੁਮਾਰੀ ਮੁਤਾਬਕ ਅਬਾਦੀ 626,000 ਹੈ ਜਿਸ ਕਰ ਕੇ ਇਹ ਦੇਸ਼ ਦਾ 21ਵਾਂ ਸਭ ਤੋਂ ਵੱਡਾ ਸ਼ਹਿਰ ਹੈ।