ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕੁਆਂਟਮ ਕੰਪਿਊਟਰ ਅਜਿਹੇ ਸਿਧਾਂਤਿਕ ਕੰਪਿਊਟੇਸ਼ਨ ਸਿਸਟਮਾਂ (ਕੁਆਂਟਮ ਕੰਪਿਊਟਰ) ਦਾ ਅਧਿਐਨ ਕਰਦੀ ਹੈ ਜੋ ਡੈਟੇ ਉੱਤੇ ਓਪਰੇਸ਼ਨ ਕਰਨ ਲਈ, ਕੁਆਂਟਮ ਮਕੈਨੀਕਲ ਫੀਨੋਮੈਨਾ (ਵਰਤਾਰੇ) ਦੀ ਸਿੱਧੀ ਵਰਤੋਂ ਕਰਦੇ ਹਨ, ਜਿਵੇਂ ਸੁਪਰਪੁਜੀਸ਼ਨ ਅਤੇ ਇੰਟੈਂਗਲਮੈਂਟ । ਕੁਆਂਟਮ ਕੰਪਿਊਟਰ ਟਰਾਂਜ਼ਿਸਟਰਾਂ ਉੱਤੇ ਅਧਾਰਿਤ ਬਾਇਨਰੀ ਡਿਜੀਟਲ ਇਲੈਕਟ੍ਰੌਨਿਕ ਕੰਪਿਊਟਰਾਂ ਤੋਂ ਵੱਖਰੇ ਹੁੰਦੇ ਹਨ। ਜਿੱਥੇ ਆਮ ਡਿਜੀਟਲ ਕੰਪਿਊਟਿੰਗ ਇਹ ਮੰਗ ਕਰਦੀ ਹੈ ਕਿ ਡੈਟੇ ਨੂੰ ਬਾਇਨਰੀ ਡਿਜਿਟਾਂ (ਬਿੱਟਾਂ ਵਿੱਚ ਐੱਨਕੋਡ (ਸੰਕੇਤਬੱਧ) ਕੀਤਾ ਜਾਵੇ, ਜਿਸ ਵਿੱਚ ਹਰੇਕ ਬਿੱਟ ਹਮੇਸ਼ਾਂ ਹੀ ਦੋ ਨਿਸ਼ਚਿਤ ਅਵਸਥਾਵਾਂ (0 ਜਾਂ 1) ਵਿੱਚੋਂ ਕਿਸੇ ਇੱਕ ਵਿੱਚ ਹੁੰਦਾ ਹੈ, ਉੱਥੇ ਕੁਆਂਟਮ ਕੰਪਿਊਟੇਸ਼ਨ ਕੁਆਂਟਮ ਬਿੱਟਸ (ਕਿਉਬਿੱਟਾਂ) ਦੀ ਵਰਤੋ ਕਰਦੀ ਹੈ, ਜੋ ਅਵਸਥਾਵਾਂ ਦੀਆਂ ਸੁਪਰਪੁਜੀਸ਼ਨਾਂ ਵਿੱਚ ਹੋ ਸਕਦੇ ਹਨ। ਇੱਕ ਕੁਆਂਟਮ ਟੱਨਲਿੰਗ ਮਸ਼ੀਨ ਇੱਕ ਅਜਿਹੇ ਹੀ ਕੰਪਿਊਟਰ ਦਾ ਇੱਕ ਸਿਧਾਂਤਿਕ ਮਾਡਲ ਹੈ, ਅਤੇ ਇਸਨੂੰ ਯੂਨੀਵਰਸਲ ਕੁਆਂਟਮ ਕੰਪਿਊਟਰ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਕੁਆਂਟਮ ਕੰਪਿਊਟਰ ਗੈਰ-ਨਿਰਧਾਰਤਮਿਕ ਅਤੇ ਪਰੋਬੇਬਿਲਿਸਟਿਕ ਕੰਪਿਊਟਰਾਂ ਨਾਲ ਸਿਧਾਂਤਿਕ ਇੰਨਬਿੰਨਤਾਵਾਂ ਸਾਂਝੀਆਂ ਰੱਖਦੇ ਹਨ। ਕੁਆਂਟਮ ਕੰਪਿਊਟਰਾਂ ਦਾ ਖੇਤਰ ਪੌਲ ਬੇਨੀਔੱਫ ਅਤੇ ਯੂਰੀ ਮੈਨਿਨ ਵੱਲੋਂ 1980 ਵਿੱਚ, ਰਿਚਰਡ ਫੇਨਮੈਨ ਵੱਲੋਂ 1982 ਵਿੱਚ, ਅਤੇ 1985 ਵਿੱਚ ਡੇਵਿਡ ਡੱਚ ਦੇ ਕੰਮ ਦੁਆਰਾ ਸ਼ੁਰੂ ਕੀਤਾ ਗਿਆ ਸੀ। ਕੁਆਂਟਮ ਬਿਟਾਂ ਦੇ ਤੌਰ ਤੇ ਸਪਿੱਨਾਂ ਵਾਲਾ ਕੋਈ ਕੁਆਂਟਮ ਕੰਪਿਊਟਰ ਵੀ 1968 ਵਿੱਚ ਇੱਕ ਕੁਆਂਟਮ ਸਪੇਸਟਾਈਮ ਦੇ ਤੌਰ ਤੇ ਵਰਤਣ ਲਈ ਫਾਰਮੂਲਾ ਵਿਓਂਤਬੱਧ ਕੀਤਾ ਗਿਆ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮੇਲਾ ਮਾਈਸਰਖਾਨਾ ਮਾਈਸਰਖਾਨਾ ਦਾ ਮੇਲਾ ਮਾਲਵੇ ਦਾ ਪ੍ਰਸਿੱਧ ਮੇਲਾ ਹੈ।ਇਹ ਮੇਲਾ ਮਾਲਵੇ ਦੇ ਇੱਕ ਪਿੰਡ ਮਾਈਸਰਖਾਨਾ ਵਿਖੇ ਲੱਗਦਾ ਹੈ। ਇਹ ਪਿੰਡ ਪੰਜਾਬ ਦੇ ਜਿਲ੍ਹੇ ਬਠਿੰਡੇ ਅਤੇ ਤਹਿਸੀਲ ਮੌੜ ਵਿੱਚ ਪੈਂਦਾ ਹੈ।ਮਾਈਸਰਖਾਨਾ ਪਿੰਡ ਵਿੱਚ ਮਾਲਵੇ ਦੇ ਹਿੰਦੂਆਂ ਦਾ ਪ੍ਰਸਿੱਧ ਮੰਦਰ ਮਾਈਸਰਖਾਨਾ ਹੈ।ਇਸ ਮੰਦਰ ਨਾਲ ਇੱਕ ਦੰਤ ਕਥਾ ਜੁੜੀ ਹੋਈ ਹੈ।ਇਸ ਦੰਦ ਕਥਾ ਵਿੱਚ ਕਿਹਾ ਗਿਆ ਹੈ ਕਿ ਦੈਂਤ ਮਹਿਖਾਸੁਰ ਨੂੰ ਦੁਰਗਾ ਦੇਵੀ ਨੇ ਇਸ ਸਥਾਨ ਤੇ ਮਾਰਿਆ ਸੀ।ਇਸ ਥਾਂ ਬਾਰੇ ਮੰਨਿਆ ਜਾਂਦਾ ਹੈ ਕਿ ਦੁਰਗਾ ਚੰਡੀ ਦਾ ਰੂਪ ਧਾਰ ਕੇ ਰਾਖਸ਼ਸ਼ਾਂ ਦਾ ਨਾਸ਼ ਕਰਦੀ ਰਹੀ ਹੈ।ਇਸ ਸਥਾਨ ਤੇ ਹਰ ਸਾਲ ਦੋ ਵਾਰ ਧਾਰਮਿਕ ਮੇਲੇ ਲੱਗਦੇ ਹਨ।ਹਰ ਸਾਲ ਛੇਵੇਂ ਚੇਤ ਅਤੇ ਅੱਸੂ ਦੇ ਨਰਾਤਿਆਂ ਨੂੰ ਇਸ ਥਾਂ ਤੇ ਮੇਲਾ ਲੱਗਦਾ ਹੈ।ਇਸ ਮੰਦਰ ਦੇ ਸ਼ਰਧਾਲੂਆਂ ਦਾ ਮੰਨਣਾ ਹੈ ਕਿ ਇਸ ਦਿਨ ਦੁਰਗਾ ਜਵਾਲਾ ਦੇ ਰੂਪ ਵਿੱਚ ਇਥੇ ਦਰਸ਼ਨ ਦਿੰਦੀ ਹੈ।ਇਸ ਮੇਲੇ ਵਿੱਚ ਬਹੁਤ ਸਾਰੇ ਸ਼ਰਧਾਲੂ ਆਉਂਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੀਤ ਬਾਵਾ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜੀ ਗਈ ਪੰਜਾਬੀ ਲੋਕ ਗਾਇਕਾ ਹੈ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ 45 ਸੈਕਿੰਡ ਤੱਕ ਹੇਕ ਲਮਿਆ ਲੈਂਦੀ ਹੈ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,163 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਲੋਕ ਸਾਹਿਤ ਕੋਮਲ ਭਾਵਾਂ ਦਾ ਸੁਹਜਮਈ ਪ੍ਰਗਟਾਵਾ ਹੈ। ਇਸ ਦੇ ਅੰਤਰਗਤ ਉਹ ਸਭ ਸਾਰਥਕ ਕਲਾਤਮਕ ਅਭਿਵਿਅਕਤ ਸ਼ਾਮਲ ਹਨ, ਜੋ ਮਨੁੱਖ ਨੂੰ ਸੁਹਜ-ਸਵਾਦ ਦੇਂਦੇ ਤੇ ਜੀਵਨ ਅਗਵਾਈ ਕਰਦੇ ਹਨ, ਭਾਵੇਂ ਉਨ੍ਹਾਂ ਨੇ ਲਿਖਤ ਦਾ ਜਾਮਾ ਪਹਿਨਿਆ ਹੋਵੇ ਤੇ ਭਾਵੇਂ ਨਾ। ਸਾਹਿਤ ਦੇ ਦੋ ਰੂਪ ਹਨ ਇੱਕ ਲਿਖਤ ਸਾਹਿਤ ਜਿਸ ਨੂੰ ਕਲਾ ਸਾਹਿਤ ਆਖਦੇ ਹਨ ਅਤੇ ਦੂਸਰਾ ਹੈ ਮੌਖਿਕ ਸਾਹਿਤ ਜਿਸ ਦਾ ਸੰਚਾਰ ਬੋਲੀ ਰਾਹੀਂ ਹੋਇਆ ਹੋਵੇ ਅਤੇ ਜੋ ਪੁਸ਼ਤ ਦਰ ਪੁਸ਼ਤ ਸਮੁੱਚੀ ਜਾਤੀ ਦਾ ਸਾਂਝਾ ਹੋਣ ਕਰ ਕੇ ਲੋਕ ਸਾਹਿਤ ਅਖਵਾਉਂਦਾ ਹੈ। ਇਸ ਨਾਲ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂ ਨਹੀਂ ਜੁੜਿਆ ਹੁੰਦਾ। ਲੋਕ ਸਾਹਿਤ ਮਨ ਤੇ ਭਾਰ ਪਾਇਆ ਨਹੀਂ ਸਿਰਜਿਆ ਜਾ ਸਕਦਾ ਸਗੋਂ ਅਚੇਤ ਸਹਿਜ ਸੁਭਾ ਇਸ ਦੀ ਸਿਰਜਨਾ ਹੁੰਦੀ ਹੈ।
ਅਰਥ-ਵਿਗਿਆਨ (ਅੰਗਰੇਜ਼ੀ (semantics) ਪੁਰਾਤਨ ਯੂਨਾਨੀ: σημαντικός sēmantikós; ਮਹਤਵਪੂਰਨ ਤੋਂ) ਭਾਸ਼ਾ-ਖੇਤਰ ਵਿੱਚ ਸ਼ਬਦਾਂ ਅਤੇ ਵਾਕਾਂ ਦੇ ਅਰਥਾਂ ਦੇ ਅਧਿਅਨ ਦੇ ਵਿਗਿਆਨ ਨੂੰ ਕਹਿੰਦੇ ਹਨ। ਉਂਨੀਵੀਂ ਸਦੀ ਦੇ ਪਿਛਲੇ ਅੱਧ ਤੋਂ ਪਹਿਲਾਂ ਅਰਥ-ਵਿਗਿਆਨ ਨੂੰ ਇੱਕ ਵੱਖ ਅਨੁਸ਼ਾਸਨ ਦੇ ਰੂਪ ਵਿੱਚ ਮਾਨਤਾ ਨਹੀਂ ਸੀ। ਫਰਾਂਸੀਸੀ ਭਾਸ਼ਾ-ਸ਼ਾਸਤਰੀ ਮਿਸ਼ੇਲ ਬਰੀਲ ਨੇ ਇਸ ਅਨੁਸ਼ਾਸਨ ਦੀ ਸਥਾਪਨਾ ਕੀਤੀ ਅਤੇ ਇਸਨੂੰ ਸੀਮੈਂਟਿਕਸ ਦਾ ਨਾਮ ਦਿੱਤਾ। ਵੀਹਵੀਂ ਸਦੀ ਦੇ ਸ਼ੁਰੁ ਵਿੱਚ ਫਰਦਿਨੈਂਦ ਦ ਸਸਿਊਰ ਦੁਆਰਾ ਲਿਆਂਦੀ ਭਾਸ਼ਾਈ ਕ੍ਰਾਂਤੀ ਦੇ ਬਾਅਦ ਸੀਮੈਂਟਿਕਸ ਦੇ ਪੈਰ ਸਮਾਜ-ਵਿਗਿਆਨ ਵਿੱਚ ਜਮਦੇ ਚਲੇ ਗਏ। ਇਸਦਾ ਪਹਿਲਾ ਕੰਮ ਹੈ ਭਾਸ਼ਾਈ ਸ਼ਰੇਣੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਦੀ ਉਪਯੁਕਤ ਸ਼ਬਦਾਵਲੀ ਵਿੱਚ ਵਿਆਖਿਆ ਕਰਨਾ। ਉੱਪਰ ਤੋਂ ਸਹਿਜ ਪਰ ਅੰਦਰ ਤੋਂ ਪੇਚਦਾਰ ਲੱਗਣ ਵਾਲੀਆਂ ਅਰਥ ਸਬੰਧੀ ਕਵਾਇਦਾਂ ਸੀਮੈਂਟਿਕਸ ਦੀ ਮਦਦ ਦੇ ਬਿਨਾਂ ਨਹੀਂ ਹੋ ਸਕਦੀਆਂ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਹਿੰਦੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਪੰਜਾਬੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੂੜਕੀ
ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੂੜਕੀ (ਆਮ ਪਛਾਣ IIT ਰੂੜਕੀ ਜਾਂ IITR), ਜੋ ਕਿ ਪਹਿਲਾਂ ਯੂਨੀਵਰਸਿਟੀ ਆਫ਼ ਰੂੜਕੀ (੧੯੪੮ - ੨੦੦੧) ਅਤੇ ਥਾਮਸਨ ਕਾਲਜ ਆਫ਼ ਸਿਵਲ ਇੰਜੀਨੀਅਰਿੰਗ (੧੮੫੩ - ੧੯੪੮) ਦੇ ਨਾਮ ਨਾਲ ਜਾਣੇਆ ਜਾਂਦਾ ਸੀ, ਰੁੜਕੀ, ਉਤਰਾਖੰਡ ਵਿੱਚ ਇਕ ਪਬਲਿਕ ਯੂਨੀਵਰਸਿਟੀ ਹੈ। ਇਸ ਦੀ ਸਥਾਪਨਾ ੧੮੪੭ ਵਿਚ ਸਰ ਜੇਮਸ ਥਾਮਸਨ, ਉਸ ਵੇਲੇ ਦੇ ਉਪ ਰਾਜਪਾਲ ਦੁਆਰਾ ਕੀਤੀ ਗਈ। ਸੰਨ ੧੯੪੯ ਵਿਚ ਇਸ ਨੂੰ ਯੂਨੀਵਰਸਿਟੀ ਦਾ ਅਹੁਦਾ ਦਿਤਾ ਗਿਆ ਅਤੇ ੨੦੦੧ ਵਿਚ ਇਸ ਨੂੰ ਭਾਰਤ ਦਾ ਸਤਵਾਂ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (IIT) ਬਣਾ ਦਿਤਾ ਗਿਆ।
ਜਾਵਾ ਇੱਕ ਕਰਮਾਦੇਸ਼ਨ ( ਪ੍ਰੋਗਰਾਮਿੰਗ ) ਭਾਸ਼ਾ ਹੈ ਜਿਸਨੂੰ ਮੂਲ ਤੌਰ 'ਤੇ ਸੰਨ ਮਾਈਕਰੋਸਿਸਟਮ (ਜੋ ਕਿ ਹੁਣ ਓਰੇਕਲ ਕਾਰਪੋਰੇਸ਼ਨ ਦਾ ਹਿੱਸਾ ਹੈ) ਨੇ ਵਿਕਸਿਤ ਅਤੇ 1995 ਵਿੱਚ ਆਪਣੇ ਜਾਵਾ ਪਲੇਟਫਾਰਮ ਲਈ ਜਾਰੀ ਕੀਤਾ ਸੀ । ਇਸਦਾ ਰਚਨਾਕਰਮ ( ਸਿੰਟੈਕਸ ) ਕਾਫ਼ੀ ਹੱਦ ਤੱਕ ਸੀ (c) ਅਤੇ ਸੀ + + (c++) ਦੇ ਸਮਾਨ ਹੈ ਤੇ ਇਸਦਾ ਓਬਜ਼ੈਕਟ ਮਾਡਲ ਮੁਕਾਬਲਤਨ ਤੌਰ 'ਤੇ ਸਰਲ ਮੰਨਿਆ ਜਾਂਦਾ ਹੈ । ਜਾਵਾ ਦੀਆਂ ਆਦੇਸ਼ਕਾਰੀਆਂ ਨੂੰ ਕੰਪਾਇਲ ਕਰਨ ਉੱਤੇ ਬਾਈਟਕੋਡ ਪ੍ਰਾਪਤ ਹੁੰਦਾ ਹੈ ਜਿਸਨੂੰ ਕਿਸੇ ਵੀ ਜਾਵਾ ਵਰਚੁਅਲ ਮਸ਼ੀਨ ਉੱਤੇ ਚਲਾਣਾ ਸੰਭਵ ਹੁੰਦਾ ਹੈ । ਇਹ ਪ੍ਰੋਗਰਾਮਿੰਗ ਭਾਸ਼ਾ "ਇੱਕ ਵਾਰ ਲਿਖੋ ਅਤੇ ਕਿਤੇ ਵੀ ਚਲਾਓ" ਦੇ ਉਦੇਸ਼ ਨੂੰ ਮੁੱਖ ਰੱਖ ਕੇ ਬਣਾਈ ਗਈ ਸੀ । ਅਜੋਕੇ ਸਮੇਂ ਵਿੱਚ, ਜਾਵਾ ਕਲਾਇੰਟ-ਸਰਵਰ ਰੂਪੀ ਵੈੱਬ ਪ੍ਰੋਗਰਾਮਾਂ ਵਿੱਚ ਪ੍ਰਚਲਿਤ ਇੱਕ ਮਸ਼ਹੂਰ ਭਾਸ਼ਾ ਹੈ ।
ਵਲਾਦੀਮੀਰ ਇਲਿਚ ਲੈਨਿਨ (ਰੂਸੀ: Владимир Ильич Ленин, ਆਈ ਪੀ ਏ: vlɐˈdʲimʲɪr ɪlʲˈjitɕ ˈlʲenʲɪn, ਪੈਦਾਇਸ਼ੀ ਨਾਮ: ਵਲਾਦੀਮੀਰ ਇਲਿਚ ਉਲੀਆਨੋਵ (ਰੂਸੀ: Владимир Ильич Ульянов - 22 ਅਪਰੈਲ [ ਪੁਰਾਣਾ ਸਟਾਈਲ 10 ਅਪਰੈਲ ] 1870 - 21 ਜਨਵਰੀ 1924) ਇੱਕ ਰੂਸੀ ਕਮਿਊਨਿਸਟ ਕ੍ਰਾਂਤੀਕਾਰੀ, ਰਾਜਨੇਤਾ ਅਤੇ ਰਾਜਨੀਤਕ ਚਿੰਤਕ ਸਨ। ਉਹ ਰੂਸੀ ਬਾਲਸ਼ਵਿਕ ਪਾਰਟੀ ਦੇ ਨਿਰਮਾਤਾ ਅਤੇ ਨਿਰਵਿਵਾਦ ਆਗੂ ਸਨ ਅਤੇ ਉਨ੍ਹਾਂ ਨੇ ਅਕਤੂਬਰ ਕ੍ਰਾਂਤੀ ਦੀ ਤੇ ਬਾਅਦ ਵਿੱਚ ਨਵੀਂ ਬਣੀ ਸੋਵੀਅਤ ਸਰਕਾਰ ਦੀ ਰਹਿਨੁਮਾਈ ਕੀਤੀ। ਟਾਈਮ ਮੈਗਜੀਨ ਨੇ ਉਨ੍ਹਾਂ ਨੂੰ ਬੀਹਵੀਂ ਸਦੀ ਦੇ 100 ਪ੍ਰਭਾਵਸਾਲੀ ਵਿਅਕਤੀਆਂ ਵਿੱਚ ਗਿਣਿਆ ਹੈ। ਮਾਰਕਸਵਾਦ ਵਿੱਚ ਉਨ੍ਹਾਂ ਦੀ ਦੇਣ ਨੂੰ ਲੈਨਿਨਵਾਦ ਕਿਹਾ ਜਾਂਦਾ ਹੈ।
ਜਰਮਨ ( Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ- ਅਤੇ ਰਾਜਭਾਸ਼ਾ ਹੈ । ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ । ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸਦੀ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ । ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ । ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ , ਸਿੱਖਿਆ , ਪ੍ਰੇਸ ਆਦਿ ਦਾ ਮਾਧਿਅਮ ਹੈ । ਇਹ ਆਸਟਰਿਆ ਵਿੱਚ ਵੀ ਬੋਲੀ ਜਾਂਦੀ ਹੈ । ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ । ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ । ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ । ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ , ਅੰਗਰੇਜ਼ੀ) ਤੋਂ ਲੱਗਭੱਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ ) , ਆਧੁਨਿ ਹਾਈ ਜਰਮਨ (1200 ਈ.
ਪੋਸਤ, ਖਸ਼ਖਾਸ਼ ਜਾਂ ਡੋਡੇ (ਬੋਟਨੀਕਲ ਨਾਮ: Papaver somniferum), ਇੱਕ ਫੁੱਲਾਂ ਵਾਲੇ ਬੂਟੇ ਦਾ ਨਾਮ ਹੈ ਜਿਸ ਤੋਂ ਅਫੀਮ ਅਤੇ ਹੋਰ ਕਈ ਨਸ਼ੇ ਵਾਲੀਆਂ ਚੀਜ਼ਾਂ ਬਣਦੀਆਂ ਹਨ। ਇਸ ਦੇ ਬੋਟਨੀਕਲ ਨਾਮ ਦਾ ਮਤਲਬ ਹੈ ਨੀਂਦ ਲਿਆਉਣ ਵਾਲਾ ਡੋਡਾ (ਪੋਪੀ)। ਇਸ ਦੇ ਫੁੱਲ ਬਹੁਤ ਸੁੰਦਰ ਅਤੇ ਕਈ ਪ੍ਰਕਾਰ ਦੇ ਹੁੰਦੇ ਹਨ। ਇਹ ਅਫੀਮ ਦੇ ਇਲਾਵਾ ਸਜਾਵਟ ਲਈ ਵੀ ਉਗਾਇਆ ਜਾਂਦਾ ਹੈ। ਅਫਗਾਨਿਸਤਾਨ ਇਸ ਦੀ ਖੇਤੀ ਦਾ ਸਭ ਤੋਂ ਵੱਡਾ ਕੇਂਦਰ ਹੈ। ਇਸ ਦੇ ਬੀਜ ਨੂੰ ਖਸ਼ਖਾਸ਼ ਕਹਿੰਦੇ ਹਨ ਭੋਜਨ ਅਤੇ ਦਵਾਈਆਂ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।