ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਇਦਾ ਨੈਣ ਫ਼ਾਤਿਮਾ ਅਬਿਦੀ (ਜਨਮ 23 ਮਈ 1985 ਕਰਾਚੀ ਵਿਖੇ; ਉਰਦੂ: سیدہ نین فاطمہ عابدی ) ਇੱਕ ਮਹਿਲਾ ਕ੍ਰਿਕਟ ਖਿਡਾਰੀ ਹੈ, ਜੋ ਕਿ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਖੇਡਦੀ ਹੈ। ਉਹ ਸੱਜੇ ਹੱਥ ਦੀ ਬੱਲੇਬਾਜ਼ ਅਤੇ ਇੱਕ ਬਿਹਤਰ ਗੇਂਦਬਾਜ਼ ਹੈ। ਪਾਕਿਸਤਾਨ ਵੱਲੋਂ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸੈਂਕਡ਼ਾ ਲਗਾਉਣ ਵਾਲੀ ਉਹ ਪਹਿਲੀ ਮਹਿਲਾ ਖਿਡਾਰੀ ਹੈ। ਇਸ ਤੋਂ ਇਲਾਵਾ ਅਬਿਦੀ ਪਾਕਿਸਤਾਨੀ ਟੀਮ ਦੀ ਉੱਪ-ਕਪਤਾਨ ਵੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 24,806 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਰਿਤੁ ਕ੍ਰਿਧਾਲ, ਲਖਨਊ ਵਿੱਚ ਜੰਮੇ ਅਤੇ ਇਸਰੋ ਵਿੱਚ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰਦੇ ਹਨ। ਉਹ ਇਸਰੋ ਦੀ ਪਰਿਯੋਜਨਾ- ਮਾਰਸ/ਮੰਗਲ ਆਰਬਿਟਰ ਮਿਸ਼ਨ ਦੀ ਉਪ ਸੰਚਾਲਨ ਨਿਰਦੇਸ਼ਿਕਾ ਸਨ। ਉਹਨਾਂ ਦੇ ਦੋ ਭਰਾ ਅਤੇ ਦੋ ਭੈਣਾਂ ਹਨ ਅਤੇ ਉਨ੍ਹਾਂ ਦੇ ਪਿਤਾ ਜੀ ਸੇਨਾ ਵਿੱਚ ਕੰਮ ਕਰਦੇ ਸਨ। ਬਚਪਨ ਤੋਂ ਹੀ ਉਨ੍ਹਾਂ ਨੂੰ ਅਸਮਾਨ ਵਾਲ ਵੇਖਣ ਦਾ ਸੌਂਕ ਸੀ ਅਤੇ ਇਹ ਗੱਲ ਉਨ੍ਹਾਂ ਦੇ ਜ਼ਹੀਨ ਵਿੱਚ ਹਮੇਸ਼ਾ ਰਹਿੰਦੀ ਸੀ ਕੀ ਚੰਨ ਵੱਡਾ-ਛੋਟਾ ਕਿਵੇਂ ਹੁੰਦਾ ਹੈ, ਇਹੀ ਸੋਚ ਨੇ ਉਨ੍ਹਾਂ ਦੀ ਰੂਚੀ ਅੰਤਰਿਕ੍ਸ਼ ਅਨੁਸੰਧਾਨ ਵੱਲ ਵਧਾਈ। ਉਨ੍ਹਾਂ ਸਮਿਆਂ ਵਿੱਚ ਇਸਰੋ ਦੇਸ਼ ਵਿੱਚ ਇਕਲੌਤੀ ਅਜਿਹੀ ਜਗ੍ਹਾ ਸੀ ਜਿੱਥੇ ਉਹ ਆਪਣਾ ਸਪਨਾ ਸਾਕਾਰ ਕਰ ਸਕਦੇ ਸਨ ਅਤੇ ਇਸੇ ਦੇ ਚਲਦੇ ਉਨ੍ਹਾਂ ਨੇ ਫਿਜ਼ਿਕ੍ਸ ਵਿੱਚ ਗ੍ਰੈਜੂਏਸ਼ਨ ਕੀਤੀ ਅਤੇ ਫ਼ਿਰ ਖੂਬ ਮਿਹਨਤ ਨਾਲ ਗੇਟ (GATE) ਦੀ ਪ੍ਰੀਖਿਆ ਪਾਸ ਕੀਤੀ ਅਤੇ IISc ਤੋਂ ਏਅਰੋਸਪੇਸ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਫਾਸ਼ੀਵਾਦ ਜਾਂ ਫਾਸਿਜ਼ਮ/ˈfæʃɪzəm/ ਸਰਬਸੱਤਾਵਾਦੀ ਰਾਸ਼ਟਰਵਾਦ ਦੀ ਵਿਚਾਰਧਾਰਾ ਨਾਲ ਸੰਬੰਧਿਤ ਇੱਕ ਰਾਜਨੀਤਕ ਰੁਝਾਨ ਹੈ, ਜਿਸਨੇ 20ਵੀਂ ਸਦੀ ਦੇ ਸ਼ੁਰੂ ਵਿੱਚ ਯੂਰਪ ਅੰਦਰ ਜੋਰ ਫੜਿਆ। ਫਾਸ਼ੀਵਾਦ ਆਪਣੇ ਰਾਸ਼ਟਰ ਨੂੰ ਨਿਰੰਕੁਸ਼ ਰਿਆਸਤ ਨਾਲ ਵੈਨਗਾਰਡ ਪਾਰਟੀ ਤੇ ਟੇਕ ਰਖਦਿਆਂ ਰਾਸ਼ਟਰੀ ਭਾਵਨਾਵਾਂ ਭੜਕਾ ਕੇ ਜਨਤਕ ਲਾਮਬੰਦੀ ਨਾਲ ਰਾਸ਼ਟਰ ਨੂੰ ਫਾਸ਼ੀ ਅਧਾਰਾਂ ਤੇ ਸੰਗਠਿਤ ਕਰਨ ਦੇ ਆਪਣੇ ਘਿਣਾਉਣੇ ਮਕਸਦ ਹਾਸਲ ਕਰਨਾ ਚਾਹੁੰਦਾ ਹੈ। ਉਦਾਰ ਜਮਹੂਰੀਅਤ, ਸਮਾਜਵਾਦ,ਅਤੇ ਕਮਿਊਨਿਜ਼ਮ ਦੀਆਂ ਮੁਢੋਂ ਦੁਸ਼ਮਣ ਫਾਸ਼ੀਵਾਦੀ ਲਹਿਰਾਂ ਦੇ ਕੁਝ ਸਾਂਝੇ ਲਛਣ ਹਨ, ਜਿਹਨਾਂ ਵਿੱਚ ਰਿਆਸਤ ਦਾ ਮਾਣ, ਤਕੜੇ ਲੀਡਰ ਦੀ ਪੂਜਾ, ਅਤੇ ਅੰਧਰਾਸ਼ਟਰਵਾਦ, ਨਸਲਵਾਦ, ਅਤੇ ਫੌਜਵਾਦ ਵੀ ਸ਼ਾਮਲ ਹਨ। ਫਾਸ਼ੀਵਾਦ ਰਾਜਨੀਤਕ ਹਿੰਸਾ, ਜੰਗ, ਅਤੇ ਸਾਮਰਾਜ ਨੂੰ ਰਾਸ਼ਟਰੀ ਸੁਰਜੀਤੀ ਦੇ ਸਾਧਨ ਸਮਝਦਾ ਹੈ। ਅਤੇ ਦਾਅਵਾ ਕਰਦਾ ਹੈ ਕਿ ਵਧੀਆ ਨਸਲਾਂ ਅਤੇ ਕੌਮਾਂ ਨੂੰ ਚਾਹੀਦਾ ਹੈ ਕਿ ਉਹ ਮਾੜੇ ਧੀੜੇ ਲੋਕਾਂ ਅਤੇ ਨਸਲਾਂ ਨੂੰ ਜਬਰੀ ਕੁਚਲ ਕੇ ਆਪਣਾ ਕਬਜਾ ਜਮਾ ਲੈਣ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਜੀਵਨ ਨੂੰ ਸਮੁੱਚੇ ਤੌਰ ’ਤੇ ਸਮਝਣ ਲਈ ਇਸ ਦੇ ਨਿਕਾਸ ਅਤੇ ਵਿਕਾਸ ਦੇ ਮੁੱਢਲੇ ਤੱਤਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਵੀਹਵੀਂ ਸਦੀ ਦਾ ਪ੍ਰਮੁੱਖ ਅਤੇ ਪ੍ਰਬੁੱਧ ਵਿਕਾਸ ਵਿਗਿਆਨੀ ਯੂਲੀਅਨ ਹਕਸਲੇ (Julian Huxley) ਜੀਵਨ ਦੇ ਆਰੰਭ ਬਾਰੇ ਤਿੰਨ ਮਨੌਤਾਂ (Hypothesis) ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਵਿਅਕਤ ਕਰਦਾ ਹੈ। ਉਹ ਮਨੌਤਾਂ ਇਹ ਹਨ: (ੳ) ਅਲੌਕਿਕ ਸਿਰਜਣਾ (Super natural creation) (ਅ) ਬਾਹਰੋਂ ਪਰਵੇਸ਼ (Extraterrestrial migration) (ੲ) ਸੁਜੀਵੀ ਵਿਕਾਸ (Organic evolution) ਹਕਸਲੇ ਅਨੁਸਾਰ ਪਹਿਲੀ ਮਨੌਤ ਵਿਗਿਆਨ ਵਿਰੋਧੀ ਹੈ ਅਤੇ ਇਸ ਲਈ ਇਹ ਸਿੱਧ ਨਹੀਂ ਕੀਤੀ ਜਾ ਸਕਦੀ। ਸੁਜਿੰਦ ਅਤੇ ਨਿਰਜਿੰਦ ਵਸਤੂ ਇੱਕ ਪ੍ਰਕਾਰ ਦੇ ਪ੍ਰਮਾਣੂਆਂ ਤੋਂ ਬਣੇ ਹੋਏ ਹਨ। ਇਹਨਾਂ ਦੀ ਰਸਾਇਣਕ ਕਿਰਿਆ (Chemical reactions) ਦੇ ਸਿਧਾਂਤ ਵੀ ਇੱਕੋ ਹਨ। ਨਾਲੇ ਜੀਵ ਦੇ ਆਰੰਭ ਬਾਰੇ ਕਿਸੇ ਦੈਵੀ ਸ਼ਕਤੀ ਦੀ ਹੋਂਦ ਦਾ ਕੋਈ ਪ੍ਰਮਾਣ ਨਹੀਂ ਮਿਲਦਾ। ਹਕਸਲੇ ਦੇ ਅਪਣੇ ਸ਼ਬਦਾਂ ਵਿੱਚ : ”To postulate a divine interference with these exchanges of matter and energy at a particular moment in earth's history is both unnecesary and illogical.It is as illogical as it would be to postulate divine interference at each act of fertilization of ovum by sperm,"Evolution in Action,1964) ਦੂਜੀ ਮਨੌਤ ਸੰਭਵ ਵੀ ਹੋਵੇ ਪਰ ਸਵਾਲ ਤਾਂ ਥਾਂ- ਦੀ-ਥਾਂ ਖੜ੍ਹਾ ਰਹਿੰਦਾ ਹੈ। ਭਾਵ ਕਿ ਬ੍ਰਹਿਮੰਡ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਜੀਵਨ ਦਾ ਆਰੰਭ ਕਿਵੇਂ ਹੋਇਆ ਹੋਵੇਗਾ? ਤੀਜੀ ਮਨੌਤ ਸੰਭਵ ਜਾਪਦੀ ਹੈ ਕਿਉਂਕਿ ਇਹ ਅਕਲ ਦੇ ਗੇੜ ਵਿੱਚ ਆ ਸਕਦੀ ਹੈ, ਭਾਵ ਕਿ ਇਸ ਦਾ ਵਿਗਿਆਨਕ ਸਪੱਸ਼ਟੀਕਰਨ ਸੰਭਵ ਹੈ। ਸੁਜੀਵੀ ਵਿਕਾਸ ਅਨੁਸਾਰ, ਜੀਵਨ ਨਿਰਜਿੰਦ ਪ੍ਰਮਾਣੂਆਂ ਦੀਆਂ ਰਸਾਇਣਕ ਕਿਰਿਆਵਾਂ ਰਾਹੀਂ ਹੋਂਦ ਵਿੱਚ ਆਇਆ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਰਸਾਇਣਕ ਕਿਰਿਆ ਕਿਉਂ ਨਹੀਂ ਵਾਪਰਦੀ ਅਰਥਾਤ ਅੱਜ ਜੀਵਨ ਕੀ ਹੈ? ਕੱਲ ਜੀਵਨ ਨਿਰਜਿੰਦ ਪ੍ਰਮਾਣੂਆਂ ਤੋਂ ਕਿਉਂ ਨਹੀਂ ਉਤਪੰਨ ਹੁੰਦਾ?
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ੲਿਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ੲਿਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ੲਿਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ੲਿਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ੲਿੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆੲੇ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ੲਿਸ ਦੇਸ਼ ਦੀ ਵੀ ਆਗੂ ਹੈ।
ਵਿਧਾਨ ਸਭਾ (ਹਿੰਦੀ: विधान सभा) ਭਾਰਤ ਦੇ ਰਾਜਾਂ ਵਿੱਚ ਰਾਜ ਸਰਕਾਰ ਦਾ ਹੇਠਲਾ (ਦੋ ਸਦਨੀ ਸਰਕਾਰ ਵਿੱਚ) ਜਾਂ ਇੱਕਲਾ ਸਦਨ (ਇੱਕ ਸਦਨੀ ਵਿੱਚ) ਹੁੰਦਾ ਹੈ। ਦੋ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਦਿੱਲੀ ਅਤੇ ਪੁਡੂਚੇਰੀ ਦੇ ਹੇਠਲੇ ਸਦਨ ਨੂੰ ਵੀ ਵਿਧਾਨ ਸਭਾ ਕਿਹਾ ਜਾਂਦਾ ਹੈ। ਛੇ ਦੋ ਸਦਨੀ ਰਾਜ ਸਰਕਾਰਾਂ ਦੇ ਉੱਪਰਲੇ ਸਦਨ ਨੂੰ ਵਿਧਾਨ ਪ੍ਰੀਸ਼ਦ ਕਿਹਾ ਜਾਂਦਾ ਹੈ। ਕਿਸੇ ਰਾਜ ਦੇ ਵਿਧਾਨ ਸਭਾ ਦੇ ਸਦੱਸ, ਉਸ ਰਾਜ ਦੇ ਲੋਕਾਂ ਦੇ ਸਿੱਧੇ ਨੁਮਾਇੰਦੇ ਹੁੰਦੇ ਹਨ ਅਤੇ 18 ਸਾਲ ਦੀ ਉਮਰ ਤੋਂ ਉੱਪਰ ਦੇ ਨਾਗਰਿਕਾਂ ਦੁਆਰਾ ਸਿੱਧੇ ਰੂਪ ਵਿੱਚ ਚੁਣੇ ਜਾਂਦੇ ਹਨ। ਭਾਰਤ ਦੇ ਸੰਵਿਧਾਨ ਅਨੁਸਾਰ ਇਸ ਦੇ ਸਦੱਸਾਂ ਦੀ ਸੰਖਿਆਂ ਵੱਧ ਤੋ ਵੱਧ 500 ਅਤੇ ਘੱਟ ਤੋਂ ਘੱਟ 60 ਹੋ ਸਕਦੀ ਹੈ। ਪਰ, ਸੰਸਦ ਦੀ ਇੱਕ ਐਕਟ ਦੁਆਰਾ ਵਿਧਾਨ ਸਭਾ ਦੇ ਆਕਾਰ 60 ਤੋਂ ਘੱਟ ਹੋ ਸਕਦਾ ਹੈ, ਜਿਵੇਂ ਕਿ ਗੋਆ, ਸਿੱਕਮ ਅਤੇ ਮਿਜ਼ੋਰਮ ਵਿੱਚ ਹੈ। ਰਾਜਪਾਲ ਆਪਣੀ ਇੱਛਾ ਅਨੁਸਾਰ ਇੱਕ ਸਦੱਸ ਘੱਟ ਗਿਣਤੀ (ਜਿਵੇਂ ਐਂਗਲੋ-ਭਾਰਤੀ) ਦੀ ਨੁਮਾਇੰਦਗੀ ਕਰਨ ਲਈ ਨਿਯੁਕਤ ਕਰ ਸਕਦਾ ਹੈ ਜੇ ਉਸਨੂੰ ਸਭਾ ਵਿੱਚ ਘੱਟ ਗਿਣਤੀ ਦੀ ਨੁਮਾਇੰਦਗੀ ਮੁਨਾਸਬ ਨਾ ਲੱਗੇ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਨਾਰੀ ਦਿਵਸ਼ ਜਾਂ ਕੌਮਾਂਤਰੀ ਮਹਿਲਾ ਦਿਵਸ਼ (ਅੰਗਰੇਜ਼ੀ:International Women's Day (IWD), ਮੁਢ ਵਿੱਚ International Working Women's Day ਕਿਹਾ ਜਾਂਦਾ ਸੀ) ਇੱਕ ਮਈ ਦੀ ਤਰ੍ਹਾਂ ਉਨ੍ਹਾਂ ਦਿਨਾਂ ਵਿੱਚੋਂ ਇੱਕ ਹੈ ਜਿਹੜੇ ਸਭ ਤੋਂ ਪਹਿਲਾਂ ਕੌਮਾਂਤਰੀ ਤੌਰ ਤੇ ਮਨਾਏ ਜਾਣ ਲੱਗੇ। ਇਹ ਹਰ ਸਾਲ ਅਠ ਮਾਰਚ ਨੂੰ ਮਨਾਇਆ ਜਾਂਦਾ ਹੈ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਦੰਦ ਚਿਕਿਤਸਾ (Dentistry) ਸਿਹਤ ਸੇਵਾ ਦੀ ਉਹ ਸ਼ਾਖਾ ਹੈ, ਜਿਸਦਾ ਸੰਬੰਧ ਮੂੰਹ ਦੇ ਅੰਦਰਲੇ ਭਾਗ ਅਤੇ ਦੰਦਾਂ ਆਦਿ ਦੀ ਸ਼ਕਲ, ਕਾਰਜ, ਰੱਖਿਆ ਅਤੇ ਸੁਧਾਰ ਅਤੇ ਇਨ੍ਹਾਂ ਅੰਗਾਂ ਅਤੇ ਸਰੀਰ ਦੇ ਅੰਤਰ ਸੰਬੰਧਾਂ ਨਾਲ ਹੈ। ਇਸ ਦੇ ਅਨੁਸਾਰ ਸਰੀਰ ਦੇ ਰੋਗਾਂ ਦੇ ਮੂੰਹ ਸੰਬੰਧੀ ਲੱਛਣ, ਮੂੰਹ ਦੇ ਅੰਦਰ ਦੇ ਰੋਗ, ਜਖਮ, ਵਿਗਾੜ, ਤਰੁਟੀਆਂ, ਰੋਗ ਅਤੇ ਦੁਰਘਟਨਾਵਾਂ ਨਾਲ ਨੁਕਸਾਨੇ ਦੰਦਾਂ ਦੀ ਮਰੰਮਤ ਅਤੇ ਟੁੱਟੇ ਦੰਦਾਂ ਦੇ ਬਦਲੇ ਬਨਾਉਟੀ ਦੰਦ ਲਗਾਉਣਾ, ਇਹ ਸਾਰੀਆਂ ਗੱਲਾਂ ਆਉਂਦੀਆਂ ਹਨ। ਇਸ ਪ੍ਰਕਾਰ ਦੰਦ ਚਿਕਿਤਸਾ ਦਾ ਖੇਤਰ ਲਗਪਗ ਓਨਾ ਹੀ ਵੱਡਾ ਹੈ, ਜਿਹਨਾਂ ਅੱਖਾਂ ਜਾਂ ਤਵਚਾ ਚਿਕਿਤਸਾ ਦਾ। ਇਸ ਦਾ ਸਾਮਾਜਕ ਮਹੱਤਵ ਅਤੇ ਸੇਵਾ ਕਰਨ ਦੇ ਮੌਕੇ ਵੀ ਜਿਆਦਾ ਹਨ। ਦੰਦ ਚਿਕਿਤਸਕ ਦਾ ਪੇਸ਼ਾ ਆਜਾਦ ਸੰਗਠਿਤ ਹੈ ਅਤੇ ਇਹ ਸਵਾਸਥ ਸੇਵਾਵਾਂ ਦਾ ਮਹੱਤਵਪੂਰਣ ਵਿਭਾਗ ਹੈ। ਦੰਦ ਚਿਕਿਤਸਾ ਦੀ ਕਲਾ ਅਤੇ ਵਿਗਿਆਨ ਲਈ ਮੂੰਹ ਦੀ ਸੰਰਚਨਾ, ਦੰਦਾਂ ਦੀ ਉਤਪੱਤੀ ਵਿਕਾਸ ਅਤੇ ਕਾਰਜ ਅਤੇ ਇਨ੍ਹਾਂ ਦੇ ਅੰਦਰ ਦੇ ਹੋਰ ਅੰਗਾਂ ਅਤੇ ਊਤਕਾਂ ਅਤੇ ਉਨ੍ਹਾਂ ਦੇ ਔਸ਼ਧੀ, ਸ਼ਲਿਅ ਅਤੇ ਜੰਤਰਿਕ ਉਪਚਾਰ ਦਾ ਸਮੁਚਿਤ ਗਿਆਨ ਜ਼ਰੂਰੀ ਹੈ।
ਜਨਵਰੀ 2016 ਇਤਿਹਾਸਕ ਪਿੰਡ ਪਲਾਹੀ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਪਲਾਹੀ ਸਾਹਿਬ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾੳੂਂਂਡ ਵਿਖੇ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਖੇਡ ਮੇਲੇ ਦੇ ਪਹਿਲੇ ਦਿਨ ਅਰਦਾਸ ਉਪਰੰਤ ਮੈਚਾਂ ਦੀ ਆਰੰਭਤਾ ਬਲਜੀਤ ਸਿੰਘ ਸੱਲ ਪਲਾਹੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦੇ ਕੇ ਕੀਤੀ | ਪਹਿਲੇ ਦਿਨ ਵੇਟ ਵਰਗ ਵਿਚ ਬਰਨਾ ਨੇ ਮੇਹਟਾਂ, ਨੰਗਲ ਮੱਝਾਂ ਨੇ ਖੋਥਰਾ, ਸੁਖਚੈਨਆਣਾ ਨੇ ਖਾਟੀ ਨੂੰ ਹਰਾ ਕੇ ਆਪਣੇ ਅੰਕਾਂ ਵਿਚ ਵਾਧਾ ਕੀਤਾ |
ਯੋਗਰਾਜ ਸਿੰਘ (ਜਨਮ 25 ਮਾਰਚ 1958) ਇੱਕ ਅਦਾਕਾਰ ਅਤੇ ਭਾਰਤੀ ਕ੍ਰਿਕਟ ਟੀਮ ਦਾ ਸਾਬਕਾ ਖਿਡਾਰੀ ਹੈ ਜਿਸ ਨੇ ਇੱਕ ਟੈਸਟ ਅਤੇ ਛੇ ਇੱਕ ਦਿਨਾ ਮੈਚ ਖੇਡੇ ਹਨ। ਉਸ ਨੇ ਨਿਊਜ਼ੀਲੈਂਡ ਵਿਰੁੱਧ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ| ਸੱਟ ਕਾਰਨ ਉਸ ਦਾ ਕੈਰੀਅਰ ਬਹੁਤਾ ਨਾ ਚੱਲ ਸਕਿਆ ਪਰ ਇਸ ਦੇ ਮਗਰੋਂ ਉਹ ਪੰਜਾਬੀ ਫਿਲਮਾਂ ਵਿੱਚ ਆ ਗਿਆ ਤੇ ਇੱਕ ਅਦਾਕਾਰ ਦੇ ਰੂਪ ਵਿੱਚ ਆਪਨੇ ਆਪ ਨੂੰ ਨੂੰ ਸਥਾਪਿਤ ਕੀਤਾ| ਉਸ ਦਾ ਮੁੰਡਾ ਯੁਵਰਾਜ ਸਿੰਘ ਸੰਨ 2000 ਤੋਂ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਗਣਿਤ ਜਾਂ ਹਿਸਾਬ (ਅੰਗਰੇਜ਼ੀ: ਮਾਤਰਾ (ਗਿਣਤੀ) ਸੰਰਚਨਾ, ਸਥਾਨ, ਅਤੇ ਪਰਿਵਰਤਨ ਵਰਗੇ ਵਿਸ਼ਿਆਂ ਦਾ ਅਮੂਰਤ ਅਧਿਅਨ ਹੁੰਦਾ ਹੈ। ਹਿਸਾਬਦਾਨਾਂ ਅਤੇ ਦਾਰਸ਼ਨਿਕਾਂ ਵਿੱਚ ਹਿਸਾਬ ਦੀ ਪਰਿਭਾਸ਼ਾ ਅਤੇ ਵਿਸ਼ਾ-ਖੇਤਰ ਬਾਰੇ ਬਹਿਸ ਦਾ ਖੇਤਰ ਬੜਾ ਵੱਡਾ ਹੈ। ਇਹ ਅਮੂਰਤ ਜਾਂ ਨਿਰਾਕਾਰ (abstract) ਅਤੇ ਨਿਗਮਨੀ ਪ੍ਰਣਾਲੀ ਹੈ । ਇਸ ਵਿੱਚ ਮਾਤ੍ਰਾਵਾਂ, ਪਰਿਮਾਣਾਂ ਅਤੇ ਰੂਪਾਂ ਦੇ ਆਪਸੀ ਰਿਸ਼ਤੇ, ਗੁਣ, ਸੁਭਾਉ ਆਦਿ ਦਾ ਅਧਿਐਨ ਕੀਤਾ ਜਾਂਦਾ ਹੈ। ਗਣਿਤ ਦੀਆਂ ਕਈ ਸ਼ਾਖਾਵਾਂ ਹਨ: ਅੰਕ-ਗਣਿਤ, ਬੀਜਗਣਿਤ, ਅੰਕੜਾ ਵਿਗਿਆਨ, ਰੇਖਾਗਣਿਤ, ਤਿਕੋਣਮਿਤੀ ਅਤੇ ਕਲਨ ਵਿੱਚ ਨਿਪੁੰਨ ਵਿਅਕਤੀ ਜਾਂ ਖੋਜ ਕਰਨ ਵਾਲੇ ਵਿਗਿਆਨੀ ਨੂੰ ਹਿਸਾਬਦਾਨ ਕਹਿੰਦੇ ਹਨ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਲਾਲ ਹਿਰਨ ਜਾਂ ਮਰਾਲ, ਜਿਸਦਾ ਵਿਗਿਆਨਿਕ ਨਾਂਮ "ਸਰਵਸ ਏਲਾਫਸ" (ਅੰਗਰੇਜ਼ੀ:Cervus elaphus) ਹੈ, ਹਿਰਨਾਂ ਦੀ ਇੱਕ ਜਾਤੀ ਹੈ, ਜਿਸਦੇ ਹਿਰਨ ਕਾਫ਼ੀ ਵੱਡੇ ਆਕਾਰ ਦੇ ਹੁੰਦੇ ਹਨ। ਇਹ ਹਿਰਨ ਯੂਰਪ, ਕਾਕਸ ਪਰਬਤ ਲਡ਼ੀ, ਅਨਾਤੋਲਿਆ, ਮੱਧ ਪੂਰਬ ਅਤੇ ਮੱਧ ਏਸ਼ੀਆ ਵਿੱਚ ਪਾਏ ਜਾਂਦੇ ਹਨ। ਭਾਰਤ ਵਿੱਚ ਇਸਦੀ ਇੱਕ "ਕਸ਼ਮੀਰੀ ਹੰਗੁਲ" ਨਾਂਮ ਦੀ ਪ੍ਰਜਾਤੀ ਪਾਈ ਜਾਂਦੀ ਹੈ। ਉੱਤਰੀ ਅਫ਼ਰੀਕਾ ਵਿੱਚ ਮੋਰਾਕੋ ਅਤੇ ਟਿਊਨੀਸ਼ੀਆ ਦੇ ਐਟਲਸ ਪਰਬਤ 'ਤੇ ਵੀ ਇਹ ਪਾਏ ਜਾਂਦੇ ਹਨ। ਦੁਨੀਆ ਦੇ ਕੁਝ ਹਿੱਸਿਆਂ ਵਿੱਚ ਲਾਲ ਹਿਰਨਾਂ ਦਾ ਮਾਸ ਵੀ ਖਾਧਾ ਜਾਂਦਾ ਹੈ।
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਸੁਤੰਤਰਤਾ ਸੈਨਾਨੀ ਸੀ। ਉਨ੍ਹਾਂ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭੌਤਿਕ ਵਿਗਿਆਨ ਜਾਂ ਭੌਤਿਕੀ, ਕੁਦਰਤ ਵਿਗਿਆਨ ਦੀ ਇੱਕ ਵਿਸ਼ਾਲ ਸ਼ਾਖਾ ਹੈ। ਭੌਤਿਕੀ ਨੂੰ ਪਰਿਭਾਸ਼ਤ ਕਰਨਾ ਔਖਾ ਹੈ। ਕੁੱਝ ਵਿਦਵਾਨਾਂ ਦੇ ਮਤ ਅਨੁਸਾਰ ਇਹ ਊਰਜਾ ਵਿਸ਼ੇ ਸਬੰਧੀ ਵਿਗਿਆਨ ਹੈ ਅਤੇ ਇਸ ਵਿੱਚ ਊਰਜਾ ਦੇ ਰੂਪਾਂਤਰਣ ਅਤੇ ਉਸ ਦੇ ਪਦਾਰਥ ਸਬੰਧਾਂ ਦੀ ਵਿਵੇਚਨਾ ਕੀਤੀ ਜਾਂਦੀ ਹੈ। ਇਸ ਦੇ ਦੁਆਰਾ ਪ੍ਰਾਕਿਰਤਕ ਜਗਤ ਅਤੇ ਉਸ ਦੀ ਅੰਦਰਲੀਆਂ ਪਰਿਕਰਿਆਵਾਂ ਦਾ ਅਧਿਐਨ ਕੀਤਾ ਜਾਂਦਾ ਹੈ। ਸਥਾਨ, ਕਾਲ, ਰਫ਼ਤਾਰ, ਪਦਾਰਥ, ਬਿਜਲਈ, ਪ੍ਰਕਾਸ਼, ਵੱਟ ਅਤੇ ਆਵਾਜ਼ ਆਦਿ ਅਨੇਕ ਵਿਸ਼ੇ ਇਸ ਦੇ ਘੇਰੇ ਵਿੱਚ ਆਉਂਦੇ ਹਨ। ਇਹ ਵਿਗਿਆਨ ਦਾ ਇੱਕ ਪ੍ਰਮੁੱਖ ਵਿਭਾਗ ਹੈ। ਇਸ ਦੇ ਸਿਧਾਂਤ ਸਮੁੱਚੇ ਵਿਗਿਆਨ ਵਿੱਚ ਆਦਰਯੋਗ ਹਨ ਅਤੇ ਵਿਗਿਆਨ ਦੇ ਹਰ ਇੱਕ ਅੰਗ ਵਿੱਚ ਲਾਗੂ ਹੁੰਦੇ ਹਨ। ਇਸ ਦਾ ਖੇਤਰ ਵਿਸ਼ਾਲ ਹੈ ਅਤੇ ਇਸ ਦੀ ਸੀਮਾ ਨਿਰਧਾਰਤ ਕਰਨਾ ਬਹੁਤ ਔਖਾ ਹੈ। ਸਾਰੇ ਵਿਗਿਆਨਕ ਵਿਸ਼ੇ ਵੱਧ-ਘੱਟ ਮਾਤਰਾ ਵਿੱਚ ਇਸ ਦੇ ਅੰਤਰਗਤ ਆ ਜਾਂਦੇ ਹਨ। ਵਿਗਿਆਨ ਦੀਆਂ ਹੋਰ ਸ਼ਾਖਾਵਾਂ ਜਾਂ ਤਾਂ ਸਿੱਧੇ ਹੀ ਭੌਤਿਕੀ ਉੱਤੇ ਆਧਾਰਿਤ ਹਨ, ਅਤੇ ਉਨ੍ਹਾਂ ਦੇ ਤਥਾਂ ਨੂੰ ਇਸ ਦੇ ਮੂਲ ਸਿਧਾਂਤਾਂ ਨਾਲ ਜੋੜਨ ਦਾ ਜਤਨ ਕੀਤਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਮੌਤ ਦਾ ਭਾਵ ਕਿਸੇ ਜੀਵ ਦੀਆਂ ਉਨ੍ਹਾਂ ਸਾਰੀਆਂ ਜੈਵਿਕ-ਪ੍ਰਕਿਰਿਆਵਾਂ ਦਾ ਅੰਤ ਹੈ ਜਿਹਨਾਂ ਦੇ ਅਧਾਰ ਤੇ ਉਸ ਦੇ ਬੁਨਿਆਦੀ ਅੰਗ ਕੰਮ ਕਰਦੇ ਹਨ। ਆਮ ਤੌਰ ਉੱਤੇ ਮੌਤ ਦੇ ਕਾਰਨ ਹੁੰਦੇ ਹਨ:- ਜੈਵਿਕ ਉਮਰ ਵਧਣ (ਬੁਢੇਪਾ), ਸ਼ਿਕਾਰ ਹੋ ਜਾਣਾ, ਕੁਪੋਸ਼ਣ, ਰੋਗ, ਆਤਮਹੱਤਿਆ, ਹੱਤਿਆ ਅਤੇ ਦੁਰਘਟਨਾਵਾਂ ਜਾਂ ਸਦਮਾ ਜਿਸਦਾ ਪਰਿਣਾਮ ਅੰਤ ਕਰ ਦੇਣ ਵਾਲੀ ਚੋਟ ਹੋਵੇ। ਜੀਵਾਂ ਦੇ ਸਰੀਰ ਮੌਤ ਦੇ ਬਾਅਦ ਜਲਦੀ ਹੀ ਗਲਣ ਲੱਗ ਪੈਂਦੇ ਹਨ। ਇਸ ਧਾਰਨਾ ਦਾ ਕੋਈ ਸਬੂਤ ਨਹੀਂ ਕਿ ਸਰੀਰ ਦੀ ਮੌਤ ਦੇ ਬਾਅਦ ਚੇਤਨਾ ਬਚੀ ਰਹਿੰਦੀ ਹੈ।
ਧਨੀ ਰਾਮ ਸਿੰਘ (21 ਜੁਲਾਈ 1960 – 8 ਮਾਰਚ 1988), ਸਟੇਜੀ ਨਾਮ ਅਮਰ ਸਿੰਘ ਚਮਕੀਲਾ, ਪੰਜਾਬੀ ਗਾਇਕ, ਗੀਤਕਾਰ, ਕੰਪੋਜ਼ਰ ਅਤੇ ਸੰਗੀਤਕਾਰ ਸੀ। ਅਮਰ ਸਿੰਘ ਚਮਕੀਲੇ ਦਾ ਜਨਮ ਬੇਹੱਦ ਗ਼ਰੀਬੀ ਵਿੱਚ ਰਵੀਦਾਸੀਅਾ ਬਰਾਦਰੀ ’ਚ ਪਿੰਡ ਦੁਗਰੀ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਹਰੀ ਸਿੰਘ ਦੇ ਘਰ ਮਾਤਾ ਕਰਤਾਰ ਕੌਰ ਦੀ ਕੁੱਖੋਂ ਮਿਤੀ 21 ਜੁਲਾਈ 1961 ਨੂੰ ਹੋਇਆ। ਭੈਣਾਂ-ਭਰਾਵਾਂ ’ਚੋਂ ਸਭ ਤੋਂ ਛੋਟੇ ਤੇ ਲਾਡਲੇ ਪੁੱਤ ਦਾ ਨਾਂ ਮਾਪਿਆਂ ਨੇ ਧਨੀ ਰਾਮ ਰੱਖਿਆ। ਮਾਪਿਆਂ ਨੇ ਆਪਣੇ ‘ਧਨੀਏ’ ਨੂੰ ਅਫ਼ਸਰ ਲੱਗਿਆ ਵੇਖਣ ਲਈ ਗੁਜ਼ਰ ਖ਼ਾਨ ਪ੍ਰਾਇਮਰੀ ਸਕੂਲ ’ਚ ਪੜ੍ਹਨ ਲਾ ਦਿੱਤਾ। ਘਰ ਦੀ ਮੰਦਹਾਲੀ ਕਾਰਨ ਦੁਨੀਏ ਨੂੰ ਪੜ੍ਹਨੋਂ ਹਟਾ ਕੇ ਬਿਜਲੀ ਦਾ ਕੰਮ ਸਿੱਖਣ ਲਾ ਦਿੱਤਾ ਪਰ ਘਰ ਦੀ ‘ਦਿਨ ’ਚ ਕਮਾ ਕੇ ਆਥਣੇ ਖਾਣ’ ਦੀ ਦਸ਼ਾ ਨੇ ਧਨੀ ਰਾਮ ਨੂੰ ਇਲੈਕਟ੍ਰੀਸ਼ਨ ਵੀ ਨਾ ਬਣਨ ਦਿੱਤਾ। ਆਪਣੇ ਘਰ ਦੀ ਹਾਲਤ ਦੇਖ ਕੇ ਧਨੀ ਰਾਮ ਲੁਧਿਆਣੇ ਕੱਪੜਾ ਫੈਕਟਰੀ ’ਚ ਦਿਹਾੜੀ ਕਰਨ ਲੱਗ ਪਿਆ ਪਰ ਉਸ ਅੰਦਰ ਜੋ ਸੰਗੀਤ ਦਾ ਜਵਾਲਾਮੁਖੀ ਦਹਿਕ ਰਿਹਾ ਸੀ, ਉਹ ਹੌਲੀ-ਹੌਲੀ ਫੱਟਣ ਲੱਗਾ। ਦੁਨੀ ਚੰਦ ਹਰਮੋਨੀਅਮ, ਤੂੰਬੀ ਅਤੇ ਢੋਲਕੀ ਦਾ ਖਾਸਾ ਜਾਣੂ ਹੋ ਚੁੱਕਿਆ ਸੀ। ਫਿਰ ਇੱਕ ਦਿਨ ਇਸੇ ਸਿਦਕ ਦਾ ਸਤਾਇਆ ਧਨੀ ਰਾਮ ਘਰੋਂ ਫੈਕਟਰੀ ਤਾਂ ਗਿਆ ਪਰ ਰਸਤੇ ’ਚ ਉਸ ਦੇ ਕਦਮ ਆਪਣੇ ਆਪ ਉਸ ਸਮੇਂ ਦੇ ਪ੍ਰਸਿੱਧ ਫ਼ਨਕਾਰ ਸੁਰਿੰਦਰ ਛਿੰਦੇ ਦੇ ਦਫ਼ਤਰ ਵੱਲ ਹੋ ਤੁਰੇ। ਸਾਰਾ ਦਿਨ ਉਸ ਨੇ ਕੁਝ ਵੀ ਨਾ ਖਾਧਾ-ਪੀਤਾ ਤੇ ਆਪਣੀ ਗੀਤਾਂ ਦੀ ਕਾਪੀ ਛਿੰਦੇ ਨੂੰ ਦਿਖਾਉਣ ਦੀ ਉਡੀਕ ਕਰਨ ਲੱਗਾ। ਜਦੋਂ ਸ਼ਾਮ ਨੂੰ ਸੁਰਿੰਦਰ ਛਿੰਦੇ ਨੇ ਧਨੀ ਰਾਮ ਦੀ ਪ੍ਰਤਿਭਾ ਦੇਖੀ ਤਾਂ ਉਸ ਨੂੰ ਆਪਣਾ ਸ਼ਾਗਿਰਦ ਬਣਾ ਲਿਆ। ਧਨੀ ਰਾਮ ਨੇ ਸੁਰਿੰਦਰ ਛਿੰਦੇ ਕੋਲੋਂ ਸੰਗੀਤ ਦੀਆਂ ਬਾਰੀਕੀਆ ਸਿੱਖੀਆਂ ਤਾ ਉਸ ਦੀ ਲਗਨ ਦੇਖ ਕੇ ਛਿੰਦੇ ਨੇ ਧਨੀ ਰਾਮ ਨੂੰ ਆਪਣੇ ਸੰਗੀਤਕ ਗਰੁੱਪ ’ਚ ਢੋਲਕੀ, ਤੂੰਬੀ ਤੇ ਹਰਮੋਨੀਅਮ ਮਾਸਟਰ ਵਜੋਂ ਜਗ੍ਹਾ ਦਿੱਤੀ। ਹੌਲੀ-ਹੌਲੀ ਧਨੀ ਰਾਮ ਸੁਰਿੰਦਰ ਛਿੰਦੇ ਦੇ ਪ੍ਰੋਗਰਾਮਾਂ ਵਿੱਚ ਆਪ ਵੀ ਟਾਈਮ ਲੈਣ ਲੱਗ ਪਿਆ। ਉਸ ਦੇ ਲਿਖੇ ਗੀਤਾਂ ਵਿੱਚ ਪੰਜਾਬੀ ਸ਼ਬਦਾਂ ਦੀ ਜੜ੍ਹਤ ਦੇਖ ਕੇ ਦੂਜੇ ਕਲਾਕਾਰ ਵੀ ਉਸ ਤੋਂ ਪ੍ਰਭਾਵਿਤ ਹੋਣ ਲੱਗੇ। ਉਸ ਦੇ ਲਿਖੇ ਗੀਤਾਂ ਨੂੰ ਲਗਪਗ ਸਾਰੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਗਾਇਆ ਹੈ। ਕੇ.ਦੀਪ, ਕੁਲਦੀਪ ਮਾਣਕ ਅਤੇ ਮੁਹੰਮਦ ਸਦੀਕ ਨਾਲ ਵੀ ਧਨੀਰਾਮ ਚਾਤ੍ਰਿਕ ਨੇ ਕੰਮ ਕੀਤਾ। ਆਪਣੇ ਸੰਘਰਸ਼ ਦੇ ਦਿਨਾਂ ਵਿੱਚ ਧਨੀ ਰਾਮ ਦਾ ਵਿਆਹ ਗੁਰਮੇਲ ਕੌਰ ਨਾਲ ਕਰ ਦਿੱਤਾ, ਜਿਸ ਤੋਂ ਦੁਨੀ ਚੰਦ ਦੇ ਘਰ ਦੋ ਲੜਕੀਆਂ-ਅਮਨਦੀਪ ਤੇ ਕਮਲਦੀਪ ਪੈਦਾ ਹੋਈਆਂ। ਗੀਤਕਾਰੀ ਦੇ ਸਿਰ ’ਤੇ ਧਨੀ ਰਾਮ ਦਾ ਗੁਜ਼ਾਰਾ ਮੁਸ਼ਕਲ ਹੋ ਰਿਹਾ ਸੀ। ਇਸ ਲਈ ਉਸ ਨੇ ਉਸਤਾਦ ਛਿੰਦੇ ਨਾਲ ਸਟੇਜਾਂ ’ਤੇ ਗਾਉਣਾ ਸ਼ੁਰੂ ਕੀਤਾ। ਧਨੀ ਰਾਮ ਦਾ ਨਾਂ ‘ਅਮਰ ਸਿੰਘ ਚਮਕੀਲਾ’ ਚੰਡੀਗੜ੍ਹ ਨੇੜੇ ਬੁੜੈਲ ਵਿਖੇ ਲੱਗੀ ਰਾਮਲੀਲ੍ਹਾ ’ਚ ਗੀਤਕਾਰ ਸਨਮੁੱਖ ਸਿੰਘ ਆਜ਼ਾਦ ਨੇ ਰੱਖਿਆ। ਚਮਕੀਲੇ ਨੇ 1979 ’ਚ ਸੁਰਿੰਦਰ ਛਿੰਦੇ ਨਾਲ ਗਾਉਂਦੀ ਕਲਾਕਾਰਾ ਸੁਰਿੰਦਰ ਸੋਨੀਆ ਨਾਲ ਆਪਣਾ ਪਹਿਲਾ ਐਲ.ਪੀ. ਰਿਕਾਰਡ ‘ਟਕੂਏ ਤੇ ਟਕੂਆ ਖੜਕੇ’ ਐਚ.ਐਮ.ਵੀ.
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੂਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।