ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨਿੱਕੀ ਆਂਦਰ (ਜਾਂ ਨਿੱਜੀ ਆਂਤੜੀ) ਮਨੁੱਖੀ ਪਾਚਨ ਪ੍ਰਬੰਧ ਦਾ ਉਹ ਹਿੱਸਾ ਹੈ ਜੋ ਪੇਟ ਤੋਂ ਬਾਅਦ ਅਤੇ ਵੱਡੀ ਆਂਦਰ ਤੋਂ ਪਹਿਲਾਂ ਆਉਂਦਾ ਹੈ ਅਤੇ ਜਿੱਥੇ ਖ਼ੁਰਾਕ ਦੇ ਹਾਜ਼ਮੇ ਅਤੇ ਜਜ਼ਬ ਹੋਣ ਦਾ ਜ਼ਿਆਦਾਤਰ ਹਿੱਸਾ ਵਾਪਰਦਾ ਹੈ। ਨਿੱਕੀ ਆਂਦਰ ਡੂਡੀਨਮ, ਜੀਜੂਨਮ ਅਤੇ ਇਲੀਅਮ ਦੀ ਬਣੀ ਹੋਈ ਹੁੰਦੀ ਹੈ। ਇਸ ਵਿੱਚ ਔਡੀ ਦੀ ਟੂਟੀ ਰਾਹੀਂ ਪੈਂਕਰੀਆਜ਼ ਦੀ ਨਾਲ਼ੀ ਵਿੱਚੋਂ ਪੈਂਕਰੀ ਅਤੇ ਪਿੱਤੇ ਦੇ ਰਸ ਆਉਂਦੇ ਹਨ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,480 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਟੋਇਓਟਾ ਮੋਟਰ ਕਾਰਪੋਰੇਸ਼ਨ (ਜਪਾਨੀ: トヨタ自動車株式会社, Hepburn: Toyota Jidōsha KK, ਆਈ.ਪੀ.ਏ.: [toꜜjota], /tɔɪˈoʊtə/) ਇੱਕ ਜਪਾਨੀ ਆਟੋਮੋਬਾਇਲ ਬਣਾਉਣ ਵਾਲ਼ੀ ਕੰਪਨੀ ਹੈ ਜਿਸਦੇ ਮੁੱਖ ਦਫ਼ਤਰ ਟੋਇਓਟਾ, ਐਚੀ, ਜਪਾਨ ਵਿਖੇ ਹਨ। 2013 ਵਿੱਚ, ਆਲਮੀ ਪੱਧਰ ਤੇ, ਇਸ ਮਲਟੀਨੈਸ਼ਨਲ ਕਾਰਪੋਰੇਸ਼ਨ ਵਿੱਚ 333,498 ਮੁਲਾਜ਼ਮ ਸਨ ਅਤੇ ਨਵੰਬਰ 2014 ਵਿੱਚ ਕਮਾਈ ਪੱਖੋਂ ਦੁਨੀਆ ਦੀ ਬਾਰਵੀਂ ਸਭ ਤੋਂ ਵੱਡੀ ਕੰਪਨੀ ਹੈ। ਪੈਦਾਵਾਰ ਦੇ ਪੱਖੋਂ ਇਹ 2012 ਸਭ ਤੋਂ ਵੱਡੀ ਕੰਪਨੀ ਸੀ। ਇਸੇ ਸਾਲ ਜੁਲਾਈ ਵਿੱਚ ਕੰਪਨੀ ਨੇ ਆਪਣਾ 200 ਮਿਲੀਅਨਵਾਂ ਵਹੀਕਲ ਬਣਾਇਆ। ਹਰ ਸਾਲ 10 ਮਿਲੀਅਨ ਤੋਂ ਵੱਧ ਵਹੀਕਲ ਬਣਾਉਣ ਵਾਲ਼ੀ ਇਹ ਪਹਿਲੀ ਆਪਟੋਮੋਬਾਇਲ ਕੰਪਨੀ ਹੈ।
ਕ੍ਰਿਤੀ ਸਨੋਨ (born 27 July 1990) ਇੱਕ ਭਾਰਤੀ ਮਾਡਲ, ਫਿਲਮ ਅਦਾਕਾਰਾ ਹੈ। ਜਿਸਨੇ ਹਿੰਦੀ ਅਤੇ ਤੇਲਗੂ ਫਿਲਮਾਂ ਵਿੱਚ ਕੰਮ ਕੀਤਾ। ਮਾਡਲਿੰਗ ਵਿੱਚ ਕਦਮ ਰਖਣ ਤੋਂ ਬਾਅਦ ਉਸਨੇ ਆਪਣੇ ਫਿਲਮੀ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਸੁਕੁਮਾਰ ਨਾਲ ਤੇਲਗੂ ਮਨੋਵਿਗਿਆਨਕ ਥ੍ਰਿਲਰ ਫਿਲਮ 1: ਨੈਨੋਕਦੀਨੇ ਨਾਲ ਕੀਤੀ। ਉਸਦੀ ਪਹਿਲੀ ਬਾਲੀਵੁਡ ਫਿਲਮ ਸ਼ਬੀਰ ਖਾਨ ਨਾਲ ਹੀਰੋਪੰਤੀ ਸੀ ਜੋ ਇੱਕ ਰੋਮਾਂਟਿਕ ਫਿਲਮ ਸੀ। ਇਸ ਫਿਲਮ ਲਈ ਉਸਨੂੰ ਨਵੀਂ ਵਧੀਆ ਅਦਾਕਾਰਾ ਵਜੋਂ ਫਿਲਮ ਫੇਅਰ ਅਵਾਰਡ ਮਿਲਿਆ
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਵੱਡੀ ਆਂਦਰ ਜਾਂ ਵੱਡੀ ਅੰਤੜੀ ਨੂੰ ਵੱਡੀ ਆਂਤ ਜਾਂ ਕੋਲਨ ਵੀ ਕਿਹਾ ਜਾਂਦਾ ਹੈ. ਇਹ ਮਨੁੱਖੀ ਪਾਚਨ ਪ੍ਰਣਾਲੀ ਦਾ ਅੰਤਿਮ ਹਿੱਸਾ ਹੈ। ਇਹ ਸੀਕਮ, ਕੋਲਨ, ਰੈਕਟਮ ਅਤੇ ਏਨਲ ਕੇਨਾਲ ਦੇ ਸੁਮੇਲ ਨਾਲ ਬਣੀ ਹੁੰਦੀ ਹੈ। ਇੱਥੇ ਪਚੇ ਹੋਏ ਖਾਣੇ ਵਿੱਚੋਂ ਪਾਣੀ ਜਜ਼ਬ ਹੁੰਦਾ ਹੈ ਅਤੇ ਬਾਕੀ ਰਹਿੰਦੇ ਅਣਪਚੇ ਖਾਨੇ ਨੂੰ ਨਿਕਾਸ ਤੱਕ ਮਲ ਦੇ ਰੂਪ ਵਿੱਚ ਆਪਨੇ ਅੰਦਰ ਰੱਖਦਾ ਹੈ। ਇਨਸਾਨ ਵਿੱਚ ਇਹ ਚੱਡੇ (pelvic) ਵਿੱਚ ਸੱਜੇ ਇਲਿਐਕ ਵਾਲੇ ਪਾਸੇ ਤੋਂ ਸ਼ੁਰੂ ਹੁੰਦੀ ਹੈ ਜੋ ਕਿ ਕਮਰ ਜਾਂ ਉਸਤੋਂ ਥੋੜਾ ਥੱਲੇ ਵੱਲ ਹੁੰਦੀ ਹੈ ਅਤੇ ਉੱਥੇ ਹੀ ਇਹ ਛੋਟੀ ਅੰਤੜੀ ਨਾਲ ਜੁੜਦੀ ਹੈ। ਉਥੋਂ ਇਹ ਪੇਟ ਦੇ ਖੋਲ ਵਿੱਚ ਚਲਦੇ ਹੋਏ ਪੇਟ ਵੱਲ ਵਧਦੀ ਹੈ ਅਤੇ ਉੱਥੋਂ ਹੇਠਾਂ ਵੱਲ ਚਲਦੇ ਹੋਏ ਗੁੱਦੇ ਤੇ ਜਾ ਕੇ ਖ਼ਤਮ ਹੋ ਜਾਂਦੀ ਹੈ.
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਵਿਸ਼ਵ ਜਲ ਦਿਵਸ, 22 ਮਾਰਚ ਨੂੰ ਮਨਾਇਆ ਜਾਂਦਾ ਹੈ। ਸਾਲ 1992 ਵਿੱਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸ਼ੁੱਧ ਤੇ ਸਾਫ ਪਾਣੀ ਲਈ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ਼ ਕੀਤੀ ਗਈ ਸੀ ਤੇ ਇਸ ਉੱਪਰੰਤ ਸਯੁੰਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾਂ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ।
ਪੰਜਾਬੀ ਸਾਹਿਤ ਇਤਿਹਾਸ ਦੀਆਂ ਲੋਕ-ਰੂੜ੍ਹੀਆਂ
ਵਣਜਾਰਾ ਬੇਦੀ ਦੀ ਇਸ ਪੁਸਤਕ ਵਿਚ ਵੱਖ-ਵੱਖ ਵਿਸ਼ਿਆਂਂ ਨਾਲ ਸੰਬੰਧਿਤ 9 ਪਰਚੇ ਦਰਜ ਹਨ, ਜੋ ਕਿ ਵੱਖੋ ਵੱਖਰੇ ਸੈਮੀਨਾਰਾਂ ਵਿਚ ਪੜ੍ਹੇ ਗਏ ਹਨ। ਇਹ ਕ੍ਰਮਵਾਰ ਇਸ ਤਰ੍ਹਾਂ ਹਨ। ਪੰਜਾਬੀ ਸਾਹਿਤ ਦੀਆਂ ਲੋਕ ਰੂੜ੍ਹੀਆਂ(ਇਹ ਖੋਜ ਨਿਬੰਧ ਪੰਜਾਬ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਵਿਭਾਗ ਵੱਲੋਂ ਆਯੋਜਿਤ ਸੈਮੀਨਾਰ ਵਿਚ 1979 ਵਿਚ ਪੜ੍ਹਿਆ ਗਿਆ।) ਕਵੀਸ਼ਰੀ : ਉਥਾਨ ਤੇ ਵਿਕਾਸ ਪੰਜਾਬੀ ਕਾਵਿ ਰੂਪ ਤੇ ਸੰਸਕਾਰ ਸੱਸੀ ਪੁੰਨੂ ਇਕ ਲੋਕ ਸਿਰਜਿਤ ਕਥਾ ਮੱਧਕਾਲੀ ਕਾਵਿ ਬੋਧ ਗੁਰੂ ਅਰਜਨ ਦੇਵ ਜੀ ਦੀ ਬਾਣੀ ਵਿਚ ਲੋਕਤੱਤ(ਇਹ ਖੋਜ ਪੱਤਰ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋੋਂ ਆਯੋਜਿਤ ਲੈਕਚਰਾਂ ਦੀ ਲੜੀ ਵਿਚ 1971 ਵਿਚ ਪੜ੍ਹਿਆ ਗਿਆ।) ਸਾਥੀ ਲੋਕ ਪੰਜਾਬੀ ਨਾਵਲ ਵਿਚ ਲੋਕ ਸਭਿਆਚਾਰ(ਇਹ ਖੋਜ ਪੱਤਰ ਪੰਜਾਬੀ ਯੂਨੀ.
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਖੜੋਤ ਕਿਸੇ ਭੌਤਿਕ ਇਕਾਈ ਦੇ ਉਸ ਗੁਣ ਨੂੰ ਕਹਿੰਦੇ ਹਨ ਜਿਹੜਾ ਉਸ ਦੀ ਗਤੀ ਵਿੱਚ ਕਿਸੇ ਵੀ ਤਬਦੀਲੀ ਕਰਨ ਦਾ ਵਿਰੋਧ ਕਰਦਾ ਹੈ। ਇਸ ਵਿੱਚ ਗਤੀ, ਦਿਸ਼ਾ ਅਤੇ ਆਰਾਮ ਦੀ ਅਵਸਥਾ ਵੀ ਸ਼ਾਮਿਲ ਹੈ । ਦੂਸਰੇ ਸ਼ਬਦਾਂ ਵਿੱਚ ਖੜੋਤ ਓਹ ਗੁਣ ਹੈ ਜਿਸਦੇ ਕਾਰਣ ਵਸਤੁ ਬਿਨਾ ਦਿਸ਼ਾ ਬਦਲੇ ਇਕ ਸਰਲ ਰੇਖਾ ਵਿੱਚ ਸਮਾਨ ਵੇਗ੍ਹ ਨਾਲ ਚਲਦੀ ਰਿਹੰਦੀ ਹੈ । ਖੜੋਤ ਦਾ ਸਿਧਾਂਤ ਕਲਾਸੀਕਲ ਫਿਜ਼ਿਕਸ ਦੇ ਬੁਨਿਆਦੀ ਸਿਦਾਂਤਾ ਵਿਚੋਂ ਇਕ ਹੈ ਜਿਹਨਾਂ ਦੀ ਵਰਤੋਂ ਵਸਤੂਆਂ ਦੀ ਗਤੀ ਦਾ ਵਰਨਨ ਕਰਨ ਲਈ ਕੀਤੀ ਜਾਂਦੀ ਹੈਅਤੇ ਇਨ੍ਹਾਂ ਨੂੰ ਲਾਗੂ ਬਲਾਂ ਦੁਵਾਰਾ ਕਿਵੇਂ ਪ੍ਰਭਾਵਿਤ ਕੀਤਾ ਜਾਂਦਾ ਹੈ। ਖੜੋਤ ਲੈਟਿਨ ਸ਼ਬਦ {ਇਨਰਸ} ਤੋਂ ਆਇਆ ਹੈ ਜਿਸ ਦਾ ਅਰਥ ਹੈ ਬੇਕਾਰ , ਸੁਸਤ। ਇਨਰਸ਼ੀਆ ਪੁੰਜ ਦੇ ਪ੍ਰਾਇਮਰੀ ਪ੍ਰਗਟਾਵਿਆਂ ਵਿਚੋਂ ਇਕ ਹੈ,ਜੋ ਭੋਤਿਕ ਪ੍ਰਣਾਲੀਆਂ ਦਾ ਗਿਣਾਤਮਕ ਗੁਣ ਹੈ। ਆਇਜੈਕ ਨਿਊਟਨ ਨੇ ਆਪਣੇ 'ਫਿਲਾਸਾਫੀ ਨੇਚੁਰਲਿਸ ਪ੍ਰਿੰਸਿਪਿਆ ਮੇਥੇਮੇਟਿਕਾ' ਵਿੱਚ ਆਪਣੇ ਪਹਿਲੇ ਕਨੂੰਨ ਦੇ ਰੂਪ ਵਿੱਚ ਇਨਰਸ਼ੀਆ ਨੂੰ ਪਰਿਭਾਸ਼ਿਤ ਕੀਤਾ, ਜਿਸ ਵਿੱਚ ਕਿਹਾ ਗਿਆ ਹੈ: ਆਮ ਵਰਤੋਂ ਵਿੱਚ ਸ਼ਬਦ ਇਨਰਸ਼ੀਆ ਵਸਤੂ ਦੇ ਵੇਗ ਵਿੱਚ ਤਬਦੀਲੀ ਦੇ ਪ੍ਰਤੀਰੋਧ ਦੀ ਮਾਤਰਾ (ਜਿਸ ਨੂੰ ਉਸਦੇ ਪੁੰਜ ਦੁਆਰਾ ਨਿਰਧਾਰਤ ਕੀਤਾ ਜਾਂਦਾ ਹੈ), ਜਾਂ ਕਦੇ-ਕਦੇ ਇਸਦੇ ਮੋਮੈਂਟਮ ਦੇ ਅਧਾਰ ਤੇ ਸੰਦਰਭ ਅਨੁਸਾਰ ਨਿਰਧਾਰਿਤ ਕੀਤਾ ਜਾ ਸਕਦਾ ਹੈ। ਇਨਰਸ਼ੀਆ ਸ਼ਬਦ ਨੂੰ ਇਨਰਸ਼ੀਆ ਦੇ ਸਿੱਧਾਂਤ ਦੇ ਸੰਖੇਪ ਰੂਪ ਵਜੋਂ ਜਿਆਦਾ ਸਹੀ ਤੌਰ ਤੇ ਸੰਜਿਆ ਜਾਂਦਾ ਹੈ, ਜਿਸ ਨੂੰ ਨਿਊਟਨ ਨੇ ਆਪਣੇ ਪਹਿਲੇ ਗਤੀ ਦੇ ਨਿਜਮ ਦਸਿਆ ਹੈ। ਕੋਈ ਵਸਤੂ ਜਿਸ ਤੇ ਕੋਈ ਬਾਹਰੀ ਬਲ ਨਾ ਲਗੇ ਇੱਕ ਸਥਿਰ ਵੇਗ ਉੱਤੇ ਗਤੀ ਜਾਰੀ ਰਖਦੀ ਹੈ ਇਸ ਪ੍ਰਕਾਰ ਜਦੋ ਕੋਈ ਬਲ ਉਸ ਦੀ ਗਤੀ ਜਾਂ ਦਿਸ਼ਾ ਬਦਲਣ ਦਾ ਕਰਨ ਨਾ ਬਣੇ ਓਹ ਕਿਸੇ ਵੀ ਬਾਹਰੀ ਜੋਰ ਦੇ ਅਧੀਨ ਚੀਜ਼ ਨਹੀਂ। ਇਸ ਪ੍ਰਕਾਰ , ਜਦੋਂ ਤੱਕ ਕੋਈ ਜੋਰ ਉਸਦੀ ਰਫ਼ਤਾਰ ਜਾਂ ਦਿਸ਼ਾ ਬਦਲਨ ਲਈ ਕਿਸੇ ਚੀਜ਼ ਦਾ ਮੌਜੂਦਾ ਵੇਗ ਉੱਤੇ ਅੱਗੇ ਵਧਨਾ ਜਾਰੀ ਰੱਖੇਗਾ । ਧਰਤੀ ਦੀ ਸਤ੍ਹਾ ਉੱਤੇ,ਜੜਤਾ ਅਕਸਰ ਰਗੜ ਅਤੇ ਹਵਾ ਪ੍ਰਤੀਰੋਧ ਦੇ ਪ੍ਰਭਾਵਾਂ ਨਾਲ ਲੁਕੀ ਹੁੰਦੀ ਹੈ ,ਇਹ ਦੋਨੋਂ ਗਤੀਸ਼ੀਲ ਅਤੇ ਗੁਰੁਤਵ ਵਾਲੀਆਂ ਵਸਤਾਂ ਦੀਆਂ ਰਫ਼ਤਾਰ ( ਸਾਮਾਨਿਇਤ: ਬਾਕੀਬਿੰਦੁਵਾਂਦੇ ਲਈ ) ਨੂੰ ਘੱਟ ਕਰਦੇ ਹਨ । ਇਨਾਂ ਦਾਰਸ਼ਨਕ ਅਰਸਤੂਆਂ ਤੇ ਵਿਸ਼ਵਾਸ ਕਰਣ ਲਈ ਗੁੰਮਰਾਹ ਹੋਇਆ ਕਿ ਵਸਤਾਂ ਨੂੰ ਕੇਵਲ ਓਦੋਂ ਤੱਕ ਹੀ ਲੈ ਕੇ ਜਾਇਆ ਜਾਵੇਗਾ ਜਦੋਂ ਤੱਕ ਜੋਰ ਉਨ੍ਹਾਂ ਉੱਤੇ ਲਾਗੂ ਨਹੀਂ ਹੁੰਦਾ ਹੈ :".
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਬੋਏਲ ਦਾ ਕਾਨੂੰਨ( ਕਈ ਵਾਰ ਬੋਏਲ-ਮਰੀਓਟ ਕਾਨੂੰਨ, ਜਾਂ ਮਰੀਓਟ ਦੇ ਕਾਨੂੰਨ ਵਜੋਂ ਜਾਣਿਆ ਜਾਂਦਾ ਹੈ) ਇਕ ਪ੍ਰਯੋਗਿਕ ਗੈਸ ਕਾਨੂੰਨ ਹੈ ਜੋ ਇਹ ਦੱਸਦਾ ਹੈ ਕਿ ਕਿਵੇਂ ਗੈਸ ਦਾ ਦਬਾਅ, ਕੰਨਟੇਨਰ ਘਟਣ ਦੀ ਮਾਤਰਾ ਨਾਲ ਵਧਦਾ ਹੈ। ਬੌਲੇ ਦੇ ਕਾਨੂੰਨ ਦਾ ਇੱਕ ਆਧੁਨਿਕ ਬਿਆਨ: ਇੱਕ ਆਦਰਸ਼ਕ ਗੈਸ ਦੇ ਦਿੱਤੇ ਗਏ ਪੁੰਜ ਦੁਆਰਾ ਲਗਾਇਆ ਜਾ ਰਿਹਾ ਪੂਰਨ ਦਬਾਅ, ਵਾਲੀਅਮ ਦਾ ਉਲਟ ਅਨੁਪਾਤ ਹੁੰਦਾ ਹੈ, ਜੇਕਰ ਇਕ ਬੰਦ ਸਿਸਟਮ ਵਿਚ ਤਾਪਮਾਨ ਅਤੇ ਗੈਸ ਦੀ ਮਾਤਰਾ ਵਿਚ ਕੋਈ ਬਦਲਾਅ ਨਹੀਂ ਹੁੰਦਾ। ਮੈਥੇਮੈਟਿਕਲ ਤੌਰ 'ਤੇ, ਬੋਏਲ ਦੇ ਕਾਨੂੰਨ ਨੂੰ ਇਸ ਤਰਾਂ ਦਰਸਾਇਆ ਜਾ ਸਕਦਾ ਹੈ: P ∝ 1 V {\displaystyle P\propto {\frac {1}{V}}} ਜਾ P V = k {\displaystyle PV=k} ਜਿੱਥੇ P ਗੈਸ ਦਾ ਦਬਾਅ ਹੈ, V ਗੈਸ ਦਾ ਵਾਲੀਅਮ ਹੈ, ਅਤੇ K ਨਿਰੰਤਰ ਹੈ। ਇਹ ਸਮੀਕਰਨ ਦੱਸਦਾ ਹੈ ਕਿ ਦਬਾਅ ਅਤੇ ਵਾਲੀਅਮ ਦਾ ਉਤਪਾਦਨ, ਇਕੋ ਜਿਹੇ ਗੈਸਾਂ ਲਈ ਇੱਕ ਸਥਿਰ ਹੈ ਜਦੋਂ ਤੱਕ ਤਾਪਮਾਨ ਲਗਾਤਾਰ ਹੁੰਦਾ ਹੈ। ਇੱਕੋ ਪਦਾਰਥ ਦੀ ਦੋ ਵੱਖ ਵੱਖ ਸੈੱਟਾਂ ਦੇ ਤਹਿਤ ਤੁਲਨਾ ਕਰਨ ਲਈ, ਕਾਨੂੰਨ ਨੂੰ ਇਸ ਉਪਯੋਗੀ ਤਰੀਕੇ ਨਾਲ ਦਰਸਾਇਆ ਜਾ ਸਕਦਾ ਹੈ: P 1 V 1 = P 2 V 2 .
ਮਾਰਕਸਵਾਦ (ਅੰਗਰੇਜ਼ੀ: Marxism) ਉਤਪਾਦਨ ਦੇ ਸਾਧਨਾਂ ਉੱਤੇ ਸਮਾਜਕ ਮਾਲਕੀ ਦੁਆਰਾ ਵਰਗ ਰਹਿਤ ਸਮਾਜ ਦੀ ਸਥਾਪਨਾ ਦੇ ਸੰਕਲਪ ਦੀ ਕਮਿਊਨਿਸਟ ਵਿਚਾਰਧਾਰਾ ਹੈ। ਮੂਲ ਤੌਰ ‘ਤੇ ਮਾਰਕਸਵਾਦ ਉਨ੍ਹਾਂ ਆਰਥਕ ਰਾਜਨੀਤਕ ਅਤੇ ਆਰਥਕ ਸਿੱਧਾਂਤਾਂ ਦਾ ਸਮੁੱਚ ਹੈ ਜਿਹਨਾਂ ਨੂੰ ਉਨੀਵੀਂ-ਵੀਹਵੀਂ ਸਦੀ ਵਿੱਚ ਕਾਰਲ ਮਾਰਕਸ, ਫਰੈਡਰਿਕ ਏਂਗਲਜ਼ ਅਤੇ ਵਲਾਦੀਮੀਰ ਲੈਨਿਨ ਅਤੇ ਉਨ੍ਹਾਂ ਦੇ ਪੈਰੋਕਾਰ ਚਿੰਤਕਾਂ ਨੇ ਸਮਾਜਵਾਦ ਦੇ ਵਿਗਿਆਨਕ ਆਧਾਰ ਦੀ ਪੁਸ਼ਟੀ ਲਈ ਪੇਸ਼ ਕੀਤਾ। ਮਾਰਕਸਵਾਦ ਦਰਸ਼ਨ ਦੀ ਬੁਨਿਆਦੀ ਸਮੱਸਿਆ ਪਦਾਰਥ ਅਤੇ ਚੇਤਨਾ ਦੇ ਆਪਸੀ ਸਬੰਧਾਂ ਨੂੰ ਸਵੀਕਾਰ ਦਿੱਤਾ ਗਿਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਵਲਾਦੀਮੀਰ ਇਲਿਚ ਲੈਨਿਨ (ਰੂਸੀ: Владимир Ильич Ленин, ਆਈ ਪੀ ਏ: vlɐˈdʲimʲɪr ɪlʲˈjitɕ ˈlʲenʲɪn, ਪੈਦਾਇਸ਼ੀ ਨਾਮ: ਵਲਾਦੀਮੀਰ ਇਲਿਚ ਉਲੀਆਨੋਵ (ਰੂਸੀ: Владимир Ильич Ульянов - 22 ਅਪਰੈਲ [ ਪੁਰਾਣਾ ਸਟਾਈਲ 10 ਅਪਰੈਲ ] 1870 - 21 ਜਨਵਰੀ 1924) ਇੱਕ ਰੂਸੀ ਕਮਿਊਨਿਸਟ ਕ੍ਰਾਂਤੀਕਾਰੀ, ਰਾਜਨੇਤਾ ਅਤੇ ਰਾਜਨੀਤਕ ਚਿੰਤਕ ਸਨ। ਉਹ ਰੂਸੀ ਬਾਲਸ਼ਵਿਕ ਪਾਰਟੀ ਦੇ ਨਿਰਮਾਤਾ ਅਤੇ ਨਿਰਵਿਵਾਦ ਆਗੂ ਸਨ ਅਤੇ ਉਨ੍ਹਾਂ ਨੇ ਅਕਤੂਬਰ ਕ੍ਰਾਂਤੀ ਦੀ ਤੇ ਬਾਅਦ ਵਿੱਚ ਨਵੀਂ ਬਣੀ ਸੋਵੀਅਤ ਸਰਕਾਰ ਦੀ ਰਹਿਨੁਮਾਈ ਕੀਤੀ। ਟਾਈਮ ਮੈਗਜੀਨ ਨੇ ਉਨ੍ਹਾਂ ਨੂੰ ਬੀਹਵੀਂ ਸਦੀ ਦੇ 100 ਪ੍ਰਭਾਵਸਾਲੀ ਵਿਅਕਤੀਆਂ ਵਿੱਚ ਗਿਣਿਆ ਹੈ। ਮਾਰਕਸਵਾਦ ਵਿੱਚ ਉਨ੍ਹਾਂ ਦੀ ਦੇਣ ਨੂੰ ਲੈਨਿਨਵਾਦ ਕਿਹਾ ਜਾਂਦਾ ਹੈ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ। ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ ੪ ਅਪ੍ਰੈਲ ੧੯੭੫ 'ਚ ਅਲਟਾਏਰ ੮੮੦੦ ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ੲੇਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।'
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ....
ਨੋਬਲ ਇਨਾਮ ਸਾਲਾਨਾ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸ ਵਲੋਂ ਵੱਖ-ਵੱਖ ਖੇਤਰਾਂ 'ਚ ਵਰਣਨਯੋਗ ਯੋਗਦਾਨ ਦੇਣ ਵਾਲੇ ਨੂੰ ਦਿੱਤਾ ਜਾਂਦਾ ਹੈ। 1895 'ਚ ਅਲਫ਼ਰੈਡ ਨੋਬਲ ਦੀ ਵਸੀਹਤ ਮੁਤਾਬਿਕ ਦਿੱਤਾ ਜਾਣ ਵਾਲਾ ਨੋਬਲ ਇਨਾਮ ਪੰਜ ਵਿਸ਼ਿਆਂ ਵਿੱਚ ਦਿੱਤਾ ਜਾਵੇਗਾ। ਨੋਬਲ ਫਾਊਂਡੇਸ਼ਨ ਵਲੋਂ ਇਹ ਇਨਾਮ ਦਿੱਤਾ ਜਾਂਦਾ ਹੈ ਜੋ ਹਨ ਰਸਾਇਣ ਵਿਗਿਆਨ, ਭੌਤਿਕ ਵਿਗਿਆਨ, ਸਾਹਿਤ, ਸਰੀਰ ਅਤੇ ਚਿਕਿਤਸਾ ਵਿਗਿਆਨ ਅਤੇ ਨੋਬਲ ਸ਼ਾਂਤੀ ਇਨਾਮ ਦੇ ਖੇਤਰ ਵਿੱਚ ਦਿਤਾ ਜਾਂਦਾ ਹੈ ਬਾਅਦ ਵਿੱਚ ਅਰਥ ਸ਼ਾਸਤਰ ਦੇ ਖੇਤਰ ਵਿੱਚ ਵੀ ਦਿਤਾ ਜਾਣ ਲੱਗਾ ਅਤੇ ਰਾਇਲ ਸਵੀਡਿਸ਼ ਅਕੈਡਮੀ ਆਫ ਸਾਇੰਸ ਵਲੋਂ ਚੁਣੀ ਗਈ ਪੰਜ ਮੈਂਬਰੀ ਕਮੇਟੀ ਜੇਤੂ ਦੀ ਚੋਣ ਕਰਦੀ ਹੈ। ਹਰ ਸਾਲ 10 ਦਸੰਬਰ ਨੂੰ ਨੋਬਲ ਦੀ ਬਰਸੀ ਉੱਤੇ ਸਟਾਕਹੋਮ 'ਚ ਇਹ ਇਨਾਮ ਦਿੱਤਾ ਜਾਂਦਾ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ। ਹਾਰਡਵੇਅਰ ਦੇ ਕੰਮਾਂ ਜਿਵੇਂ ਇਨਪੁਟ ਅਤੇ ਆਊਟਪੁਟ ਅਤੇ ਮੈਮਰੀ ਵੰਡ ਆਦਿ ਲਈ ਆਪਰੇਟਿੰਗ ਸਿਸਟਮ ਕੰਪਿਊਟਰ ਦੇ ਪ੍ਰੋਗਰਾਮਾਂ ਅਤੇ ਹਾਰਡਵੇਅਰ ਦੇ ਵਿਚਕਾਰ ਇੱਕ ਵਿਚੋਲੇ ਦਾ ਕੰਮ ਕਰਦਾ ਹੈ।
ਇਸਤੋਨੀਆ, ਅਧਿਕਾਰਕ ਤੌਰ 'ਤੇ ਇਸਤੋਨੀਆ ਗਣਰਾਜ, ਉੱਤਰੀ ਯੂਰਪ ਦੇ ਬਾਲਟਿਕ ਖੇਤਰ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੀਆਂ ਹੱਦਾਂ ਉੱਤਰ ਵੱਲ ਫ਼ਿਨਲੈਂਡ ਦੀ ਖਾੜੀ, ਪੱਛਮ ਵੱਲ ਬਾਲਟਿਕ ਸਾਗਰ, ਦੱਖਣ ਵੱਲ ਲਾਤਵੀਆ (੩੪੩ ਕਿ. ਮੀ.) ਅਤੇ ਪੂਰਬ ਵੱਲ ਪੀਪਸ ਝੀਲ ਅਤੇ ਰੂਸ (੩੩੮.੬ ਕਿ. ਮੀ.) ਨਾਲ ਲੱਗਦੀਆਂ ਹਨ। ਬਾਲਟਿਕ ਸਾਗਰ ਦੇ ਦੂਜੇ ਪਾਸੇ, ਪੱਛਮ ਵੱਲ ਸਵੀਡਨ ਅਤੇ ਉੱਤਰ ਵੱਲ ਫ਼ਿਨਲੈਂਡ ਪੈਂਦੇ ਹਨ। ਇਸਦਾ ਕੁੱਲ ਖੇਤਰਫਲ ੪੫.੨੨੭ ਵਰਗ ਕਿ.