ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਲਹੂ ਦੀ ਅੱਗ ਨਾਵਲ ਸੀਮਾ ਪਾਕੇਟ ਬੁਕਸ,ਸਰਹਿੰਦ ਮੰਡੀ ਵੱਲੋਂ 1986 ਵਿੱਚ ਪ੍ਕਾਸ਼ਿਤ ਕੀਤਾ ਗਿਆ।ਇਹਨਾਵਲ ਸਰਮਾਏਦਾਰੀ ਦੇ ਖਿਲਾਫ਼ ਚੇਤਨਾ ਪੈਦਾ ਕਰਨ ਦੇ ਪ੍ਰਯੋਜਨ ਨਾਲ ਸੋਸ਼ਕ ਵਰਗ ਦੀਆਂ ਕੁਟਿਲ ਚਾਲਾਂ ਤੇ ਸੋਸ਼ਿਤ ਵਰਗ ਨੂੰ ਚੇਤਨ ਕਰਵਾਉਣ ਵਾਲੇ ਨਾਇਕਾਂ ਨਾਲ ਹੁੰਦੀਆਂ ਵਧੀਕੀਆਂ ਦਾ ਗਾਲਪਨਿਕ ਰੂਪਾਂਤਰਨ ਹੈ ।ਸੁਰਿੰਦਰ ਇਸ ਨਾਵਲ ਦੇ ਕਥਾਨਕੀ ਵੇਰਵਿਆਂ ਦਾ ਕਥਾ ਨਾਇਕ ਹੈ ਜਿਹੜਾ ਇਨਕਲਾਬ ਦੇ ਕਾਰਜ ਨੂੰ ਸਮਰਪਿਤ ਹੈ ਅਤੇ ਲੋਕਾਂ ਨੂੰ ਚੇਤੰਨ ਕਰਨ ਲਈ ਸਰਮਾਏਦਾਰੀ ਖਿਲਾਫ਼ ਹਲਚਲ ਪੈਦਾ ਕਰਨ ਦੇ ਸੁਚੇਤ ਯਤਨ ਕਰਦਾ ਹੈ ਪਰ ਉਸਦੇ ਇਨ੍ਹਾਂ ਯਤਨਾਂ ਦਾ ਸਰਮਾਏਦਾਰੀ ਵੱਲੋਂ ਅਲੱਗ-ਅਲੱਗ ਢੰਗ ਨਾਲ ਵਿਰੋਧ ਹੁੰਦਾ ਹੈ ।ਪਹਿਲਾਂ ਇਸ ਵਰਗ ਦੀ ਲੜਕੀ ਹਰਮਿੰਦਰ ਉਸ ਨੂੰ ਵਸ ਵਿੱਚ ਕਰਨਾ ਚਾਹੁੰਦੀ ਹੈ ਤੇ ਅਜਿਹਾ ਨਾ ਕਰ ਸਕਣ ਤੇ ਕੈਦ ਕਰਵਾਉਂਦੀ ਹੈ ।ਫਿਰ ਜਲਸੇ ਨੂੰ ਸੰਬੋਧਿਤ ਕਰਕੇ ਆਉਂਦਿਆਂ ਜੋਗਿੰਦਰ ਦੇ ਆਦਮੀਆਂ ਵੱਲੋਂ ਪਾਏ ਤੇਜ਼ਾਬ ਕਰਕੇ ਸੁਰਿੰਦਰ ਨੂੰ ਅੱਖਾਂ ਦੀ ਜੋਤ ਗੁਆਉਣੀ ਪੈਂਦੀ ਹੈ । ਇਹੀ ਨਹੀਂ ਉਸ ਦੀ ਭੈਣ ਦਾ ਕਤਲ ਕਰ ਦਿੱਤਾ ਜਾਂਦਾ ਹੈ ਤੇ ਅੰਤ ਵਿੱਚ ਉਸ ਨੂੰ ਪੁਲਿਸ ਗੋਲੀ ਦਾ ਸ਼ਿਕਾਰ ਹੋਣਾ ਪੈਂਦਾ ਹੈ ।ਨਾਵਲ ਦੇ ਅੰਤਲੇ ਵੇਰਵਿਆਂ ਵਿੱਚ ਸੁਰਿੰਦਰ ਦੇ ਸਮੁੱਚੇ ਪਰਿਵਾਰ ਦੀ ਤਬਾਹੀ ਤੇ ਉਸ ਦੀ ਮਾਂ ਤੇ ਜੀਵਨ ਸਾਥਣ ਜੁਪਿੰਦਰ ਦੀ ਹਾਹਾਕਾਰ ਭਾਵੇਂ ਤ੍ਰਾਸਦਿਕ ਹੈ ਪਰ ਲੋਕਾਂ ਵਿੱਚ ਉਪਜਿਆ ਰੋਹ ਤੇ ਅੰਦੋਲਨ ਸੁਰਿੰਦਰ ਦੇ ਖੂਨ ਦੀ ਲਾਜ ਪਾਲਦਾ ਪ੍ਤੀਤ ਹੁੰਦਾ ਹੈ । ਪ੍ਗਤੀਵਾਦੀ ਚੇਤਨਾ ਅਧੀਨ ਲਿਖਿਆ ਇਹ ਨਾਵਲ ਆਪਣੇ ਨਿਸ਼ਚਿਤ ਪ੍ਯੋਜਨ ਦੀ ਦ੍ੜ ਪੇਸ਼ਕਾਰੀ ਨੂੰ ਮੁੱਖ ਰੱਖਦਾ ਹੈ ।
'ਮੁਸੱਲੀ' ਪਾਕਿਸਤਾਨ ਦੇ ਪੰਜਾਬੀ ਨਾਟਕਕਾਰ ਮੇਜਰ ਇਸਹਾਕ ਮੁਹੰਮਦ ਦਾ ਨਾਟਕ ਹੈ। ਇਸ ਨਾਟਕ ਰਾਹੀਂ ਹੜੱਪਾ ਅਤੇ ਮਹਿੰਜੋਦੜੋ ਦੀ ਸੱਭਿਅਤਾ ਦੇ ਪਿਛੋਕੜ ਵਿੱਚ ਅੱਜ ਦੇ ਖੇਤ ਕਾਮਿਆਂ ਦੀ ਹਾਲਤ ਨੂੰ ਰੂਪਮਾਨ ਕੀਤਾ ਗਿਆ ਹੈ। ਇਸ ਨਾਟਕ ਵਿੱਚ ਇੱਕ ਪਾਸੇ ਦਸ ਨਹੁੰਆਂ ਦੀ ਕਿਰਤ ਕਰਨ ਵਾਲੇ ਮਿਹਨਤੀ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਦਾ ਦਰਦ ਰੰਝਾਣਾ ਬਿਆਨ ਹੈ, ਜਿਹੜੇ ਹਕੀਕਤ ਵਿੱਚ ਪੰਜਾਬ ਦੀ ਧਰਤੀ ਦੀ ਲੱਜ ਹਨ। ਦੂਜੇ ਪਾਸੇ ਵਿਹਲੜ ਬੁਰਜੂਆਂ, ਜਗੀਰਦਾਰਾਂ ਅਤੇ ਪੁਲਿਸ ਵਾਲਿਆਂ ਵੱਲੋਂ ਕੀਤੀ ਜਾਂਦੀਆਂ ਵਧੀਕੀਆਂ ਦਾ ਜ਼ਿਕਰ ਹੈ। ਇਸ ਨਾਟਕ ਵਿੱਚ ਉਹਨਾਂ ਲੋਕਾਂ ਦੀ ਮੁਕਤੀ ਦਾ ਰਾਹ ਵੀ ਸਾਫ਼ ਲੱਭਦਾ ਹੈ, ਜਿਹੜੇ ਸਦੀਆਂ ਤੋਂ ਚੱਕੀ ਵਿੱਚ ਪਿਸਦੇ ਆ ਰਹੇ ਹਨ। "ਹਕੀਕਤ ਵਿੱਚ 'ਮਸੱਲੀ' ਨਾਟਕ ਇੱਕ ਅਜਿਹੇ ਮਨੁੱਖ ਦੀ ਕਹਾਣੀ ਹੈ ਜਿਹੜਾ ਪੰਜਾਬ ਦਾ ਮੁੱਢ ਕਦੀਮੀ ਮਨੁੱਖ ਹੈ। ਜਿਸ ਰਾਹੀਂ ਹੜੱਪੇ ਦੀ ਪਹਿਚਾਣ ਹੁੰਦੀ ਹੈ। ਿੲਸ ਨਾਟਕ ਦੀ 'ਸਾਬਾਂ' ਪੰਜਾਬ ਦੀ ਧੀ ਹੈ, ਜਿਸ ਨੇ ਸਿਦਕ ਅਤੇ ਵਿਸ਼ਵਾਸ ਦਾ ਪੱਲਾ ਹੱਥੋਂ ਨਹੀਂ ਛੱਡਿਆ ਤੇ ਆਪਣੇ ਸਵੰਬਰ ਦਾ ਹੱਕ ਵੀ ਹੱਥੋਂ ਨਹੀਂ ਜਾਣ ਦਿੱਤਾ। 'ਮਸੱਲੀ' ਰਾਹੀਂ ਅਜਿਹੇ ਇਨਕਲਾਬ ਦੇ ਬੀਜ ਬੀਜੇ ਗਏ ਹਨ, ਜਿਹੜਾ ਅੱਜ ਦੇ ਜ਼ਮਾਨੇ ਦੀ ਸਭ ਤੋਂ ਵੱਡੀ ਲੋੜ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪੰਜਾਬੀ ਸਾਹਿਤ ਦਾ ਇਤਿਹਾਸ ਬਹੁਤ ਸਾਰੇ ਵਿਦਵਾਨਾਂ ਨੇ ਲਿਖਿਆ ਹੈ, ਅਤੇ ਅਪਣੇ ਵਿਚਾਰ ਪੇਸ਼ ਕੀਤੇ ਹਨ ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ ਪੰਜਾਬੀ ਸਾਹਿਤ ਅਕਾਦਮੀ, ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ , ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ' ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ' ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ' ਪੰਜਾਬੀ ਸਾਹਿਤ ਦੇ ਇਤਿਹਾਸ ' ਦੀਆਂ ਵੱਖ ਵੱਖ ਵਿਧਾਵਾਂ ਅਨੁਸਾਰ ਜਿਲਦਾਂ ਵਿਉਂਤੀਆਂ ਗਈਆਂ :---- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ (ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।
ਉਪਭਾਸ਼ਾ ਵਿਗਿਆਨ (ਅੰਗਰੇਜ਼ੀ: Dialectology) ਉਪਭਾਸ਼ਾਵਾਂ ਦੇ ਵਿਗਿਆਨਕ ਅਧਿਐਨ ਨੂੰ ਕਿਹਾ ਜਾਂਦਾ ਹੈ। ਇਹ ਸਮਾਜੀ ਭਾਸ਼ਾ ਵਿਗਿਆਨ ਦਾ ਇੱਕ ਉਪਵਿਸ਼ਾ ਹੈ। ਇਹ ਭੂਗੋਲਕ ਵੰਡ ਦੇ ਆਧਾਰ ਉੱਤੇ ਭਾਸ਼ਾ ਵਿੱਚ ਆਉਂਦੇ ਵਖਰੇਵਿਆਂ ਦਾ ਅਧਿਐਨ ਕਰਦਾ ਹੈ। ਉਪਭਾਸ਼ਾ ਵਿਗਿਆਨ, ਭਾਸ਼ਾ ਵਿਗਿਆਨ ਦੀ ਇਕ ਸ਼ਾਖਾ ਹੈ। ਇਸ ਸਾਖਾ ਵਿਚ ਇਕੋ ਭਾਸ਼ਾ ਦੇ ਭਾਸ਼ਾਈ ਵਖਰੇਵਿਆਂ ਦਾ ਅਧਿਅਨ ਕੀਤਾ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਸੰਕਲਪਾਂ ਨੂੰ ਅਧਾਰ ਬਣਾ ਕੇ ਉਪਭਾਸ਼ਾਵਾਂ ਦਾ ਤੁਲਨਾਤਮਕ ਅਤੇ ਬਣਤਰਾਤਮਕ ਅਧਿਅਨ ਕੀਤਾ ਜਾਂਦਾ ਹੈ। ਇਕ ਵੱਡੇ ਖੇਤਰ ਵਿਚ ਬੋਲੀ ਜਾਣ ਵਾਲੀ ਭਾਸ਼ਾ ਨੂੰ ਨਿੱਕੇ-ਨਿੱਕੇ ਖੇਤਰਾਂ ਵਿਚ ਵੰਡ ਕੇ ਵੇਖਿਆਂ ਪਤਾ ਚਲਦਾ ਹੈ ਕਿ ਇੱਕ ਖਿੱਤੇ ਦੀ ਭਾਸ਼ਾ ਦੂਜਿਆਂ ਖਿੱਤਿਆਂ ਨਾਲੋਂ ਅਲੱਗ ਹੈ ਅਤੇ ਸਮੁੱਚੇ ਖੇਤਰ ਦੀ ਭਾਸ਼ਾ ਨਾਲ ਸਾਂਝ ਤੇ ਵਖਰੇਵੇਂ ਹਨ। ਇਸੇ ਤੱਥ ਨੂੰ ਅਧਾਰ ਬਣਾ ਕੇ ਉਪਭਾਸ਼ਾ ਵਿਗਿਆਨ ਹੋਂਦ ਵਿਚ ਆਉਂਦਾ ਹੈ। ਭਾਸ਼ਾ ਤੇ ਉਪਭਾਸ਼ਾ ਅਤੇ ਉਪਭਾਸ਼ਾ ਤੇ ਦੂਜੀ ਉਪਭਾਸ਼ਾ ਵਿਚਲੇ ਵਖਰੇਵਿਆਂ ਦੇ ਕਾਰਨ, ਸਥਾਨਾਂ ਦੀ ਦੂਰੀ ਜਾਂ ਕੁਦਰਤੀ ਰੁਕਾਵਟਾਂ, ਘਣੇ ਜੰਗਲ, ਪਹਾੜ ਅਤੇ ਦਰਿਆ ਆਦਿ ਬਣਦੇ ਹਨ। ਇਨ੍ਹਾਂ ਕੁਦਰਤੀ ਰੁਕਾਵਟਾਂ ਕਾਰਨ ਦੋ ਖਿੱਤਿਆਂ ਵਿਚਲੇ ਲੋਕਾਂ ਦੀ ਪਰਸਪਰ ਸਾਂਝ ਘੱਟ ਜਾਂਦੀ ਹੈ ਜਿਸ ਕਰਕੇ ਇਨ੍ਹਾਂ ਦੋਹਾਂ ਵਿਚ ਭਾਸ਼ਾਈ ਰੂਪਾਂ ਦੇ ਪੱਧਰ ’ਤੇ ਵਖਰੇਵੇਂ ਹੁੰਦੇ ਹਨ। ਉਪਭਾਸ਼ਾ ਵਿਗਿਆਨ ਰਾਹੀਂ ਇਹ ਪਤਾ ਚਲਦਾ ਹੈ ਕਿ ਇਕ ਖਿੱਤੇ ਦੀ ਭਾਸ਼ਾ ਦੀ ਦੂਜੇ ਖਿੱਤੇ ਦੀ ਭਾਸ਼ਾ ਨਾਲ ਸਾਂਝ ਅਤੇ ਵਖਰੇਵੇਂ ਹਨ। ਇਸ ਕਰਕੇ ਉਪਭਾਸ਼ਾਵਾਂ ਦੀਆਂ ਵਿਆਕਰਨਾਂ ਲਿਖੀਆਂ ਗਈਆਂ। ਇਸ ਤੋਂ ਪਹਿਲਾਂ ਇਹ ਸਮਝਿਆ ਜਾਂਦਾ ਸੀ ਕਿ ਵਿਆਕਰਨ ਸਿਰਫ ਲਿਖਤੀ ਅਤੇ ਟਕਸਾਲੀ ਭਾਸ਼ਾ ਦੀ ਹੁੰਦੀ ਹੈ ਪਰ ਇਹ ਤੱਥ ਗਲਤ ਸਾਬਤ ਹੋਇਆ। ਉਪਭਾਸ਼ਾਵਾਂ ਵਿਚ ਵਿਆਕਰਨ ਅਤੇ ਸ਼ਬਦਾਵਲੀ ਦੇ ਪੱਧਰ ’ਤੇ ਵਖਰੇਵੇਂ ਹੁੰਦੇ ਹਨ ਪਰ ਇਹ ਵਖਰੇਵੇਂ ਇੰਨੇ ਜ਼ਿਆਦਾ ਨਹੀਂ ਹੁੰਦੇ ਕਿ ਦੋਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਕਿਹਾ ਜਾ ਸਕੇ ਪਰ ਫਿਰ ਵੀ ਵਖਰੇਵੇਂ ਮੌਜੂਦ ਹੁੰਦੇ ਹਨ। ਸ਼ਬਦਾਵਲੀ ਦੇ ਪੱਖ ਤੋਂ ਇਹ ਵਖਰੇਵੇਂ ਸਭ ਤੋਂ ਜ਼ਿਆਦਾ ਹੁੰਦੇ ਹਨ। ਇਸ ਪੱਖ ਤੋਂ ਪੰਜਾਬੀ ਦੀਆਂ ਉਪਭਾਸ਼ਾਵਾਂ ਨੂੰ ਦੋ ਭਾਗਾਂ ਵਿਚ ਰੱਖ ਕੇ ਵੇਖਿਆ ਜਾ ਸਕਦਾ ਹੈ : ਪੂਰਬੀ ਪੰਜਾਬੀ ਤੇ ਪੱਛਮੀ ਪੰਜਾਬੀ। ਪੂਰਬੀ ਪੰਜਾਬੀ ਵਿਚ ਮਾਝੀ, ਮਲਵਈ, ਪੁਆਧੀ ਆਦਿ ਨੂੰ ਰੱਖਿਆ ਜਾਂਦਾ ਹੈ ਜਦੋਂ ਕਿ ਪੱਛਮੀ ਪੰਜਾਬੀ ਵਿਚ ਮੁਲਤਾਨੀ, ਪੋਠੋਹਾਰੀ, ਸਰਾਇਕੀ ਨੂੰ ਲਿਆ ਜਾ ਸਕਦਾ ਹੈ। ਇਨ੍ਹਾਂ ਦੋਹਾਂ ਪੰਜਾਬੀਆਂ ਵਿਚ ਮੁੱਢਲਾ ਅੰਤਰ ਸੁਰ ਦਾ ਹੈ। ਜਿੱਥੇ ਪੱਛਮੀ ਪੰਜਾਬੀ ਵਿਚ ਸਘੋਸ਼ ਮਹਾਂ-ਪੁਰਾਣ ਧੁਨੀਆਂ (ਘ ਝ ਢ ਧ ਤੇ ਭ) ਉਚਾਰੀਆਂ ਜਾਂਦੀਆਂ ਹਨ ਉਥੇ ਪੂਰਬੀ ਪੰਜਾਬੀ ਵਿਚ ਇਨ੍ਹਾਂ ਦੀ ਥਾਂ ਸੁਰ ਨੇ ਲੈ ਲਈ ਹੈ। ਇਸ ਕਰਕੇ ਜਾਰਜ ਗਰੀਅਰਸਨ ਨੇ ਇਨ੍ਹਾਂ ਦਾ ਸਰੋਤ ਵੱਖੋ-ਵੱਖਰਾ ਮੰਨਿਆ ਹੈ ਪਰ ਇਹ ਉਪਭਾਸ਼ਾਈ ਵਖਰੇਵੇਂ ਹਨ, ਭਾਸ਼ਾਈ ਨਹੀਂ। ਨਕਸ਼ਿਆਂ, ਐਟਲਸਾਂ ਅਤੇ ਆਈਸੋਗਲਾਸਿਜ਼ ਰੇਖਾਵਾਂ ਦੀ ਮਦਦ ਨਾਲ ਇਨ੍ਹਾਂ ਵਖਰੇਵਿਆਂ ਦੀ ਸਥਿਤੀ ਨੂੰ ਵੇਖਿਆ ਜਾ ਸਕਦਾ ਹੈ। ਇਨ੍ਹਾਂ ਦੀ ਮਦਦ ਨਾਲ ਉਪਭਾਸ਼ਾਵਾਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ ਅਤੇ ਉਪਭਾਸ਼ਾਵਾਂ ਦੀ ਹੱਦਬੰਦੀ ਸੰਭਵ ਹੁੰਦੀ ਹੈ। ਇਸ ਵਿਗਿਆਨ ਦੇ ਤਹਿਤ ਹਰ ਉਪਭਾਸ਼ਾ ਦੀ ਵਿਆਕਰਨ ਤਿਆਰ ਕੀਤੀ ਜਾਂਦੀ ਹੈ ਅਤੇ ਸ਼ਬਦਾਵਲੀ ਦੀ ਲਿਸਟ ਬਣਾਈ ਜਾਂਦੀ ਹੈ ਕਿਉਂਕਿ ਇਹ ਉਪਭਾਸ਼ਾਵਾਂ ਆਮ ਤੌਰ ’ਤੇ ਬੋਲਚਾਲ ਲਈ ਹੀ ਵਰਤੀਆਂ ਜਾਂਦੀਆਂ ਹਨ। ਉਪਭਾਸ਼ਾ ਵਿਗਿਆਨ ਦੀ ਮਦਦ ਨਾਲ ਪਤਾ ਚਲਦਾ ਹੈ ਕਿ ਇਕ ਉਪਭਾਸ਼ਾ ਵਿਚ ਭਾਸ਼ਾ ਬਣਨ ਦੀ ਸਮਰੱਥਾ ਹੁੰਦੀ ਹੈ ਜਿਵੇਂ ਪੰਜਾਬੀ ਦੀ ਟਕਸਾਲੀ ਭਾਸ਼ਾ ਦਾ ਅਧਾਰ ਇਕ ਉਪਭਾਸ਼ਾ ਮਾਝੀ ਹੈ। ਉਪਭਾਸ਼ਾ ਵਿਗਿਆਨ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਉਪਭਾਸ਼ਾ ਊਣੀ ਜਾਂ ਹੀਣੀ ਨਹੀਂ ਹੁੰਦੀ ਸਗੋਂ ਕਈ ਵਾਰ ਭਾਸ਼ਾ ਨਾਲੋਂ ਵੀ ਵੱਧ ਸਮਰੱਥਾ ਵਾਲੀ ਹੁੰਦੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਪੰਜਾਬੀ ਨਾਟਕ ਦੀ ਪ੍ਰਯੋਗਵਾਦੀ ਲਹਿਰ ਦਾ ਆਰੰਭ 1965 ਵਿੱਚ ਕਪੂਰ ਸਿੰਘ ਘੁੰਮਣ,ਸੁਰਜੀਤ ਸਿੰਘ ਸੇਠੀ,ਹਰਸ਼ਰਨ ਸਿੰਘ ਵਰਗੇ ਉੱਘੇ ਨਾਟਕਕਾਰਾਂ ਨਾਲ ਹੋਇਆ। ਪ੍ਰਯੋਗਸ਼ੀਲ ਲਹਿਰ ਦੇ ਪ੍ਰਭਾਵ ਅਧੀਨ ਬਰਤੋਲਤ ਬਰੈਖ਼ਤ ਦਾ ਐਪਿਕ ਥੀਏਟਰ,ਐਨਤੈਲਿਕ ਆਰਤੋ ਦਾ ਹੰਗਾਮੀ ਥੀਏਟਰ,ਸੈਮੂਅਲ ਬੈਕਟ ਦਾ ਐਬਸਰਡ ਥੀਏਟਰ ਦਾ ਪ੍ਰਯੋਗ ਨਵੀਆਂ ਸ਼ੈਲੀਆਂ ਵਜੋਂ ਕੀਤਾ ਜਾਂਦਾ ਰਿਹਾ ਹੈ। 1965 ਤੋਂ ਪਿੱਛੋਂ ਪ੍ਰਯੋਗਵਾਦੀ ਲਹਿਰ ਨਾਲ ਪੰਜਾਬੀ ਨਾਟਕ ਦਾ ਤੀਜਾ ਦੌਰ ਸ਼ੁਰੂ ਹੋਇਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 25,829 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨੈੱਟਵਰਕ ਟੌਪੌਲੌਜੀ ਕਿਸੇ ਕੰਪਿਊਟਰ ਨੈੱਟਵਰਕ ਦੇ ਕਈ ਐਲੀਮੈਂਟਾਂ (ਲਿੰਕ, ਨੋਡਜ਼ ਆਦਿ) ਦੀ ਵਿਵਸਥਾ ਨੂੰ ਕਹਿੰਦੇ ਹਨ। ਜਰੂਰ ਹੀ, ਇਹ ਕਿਸੇ ਨੈੱਟਵਰਕ ਦੀ ਟੌਪੌਲੌਜੀਕਲ ਬਣਤਰ ਹੀ ਹੁੰਦੀ ਹੈ ਅਤੇ ਜਿਸ ਨੂੰ ਭੌਤਿਕੀ ਜਾਂ ਤਰਕ ਦੇ ਤੌਰ ਤੇ (ਲੌਜੀਕਲੀ) ਤਸਵੀਰ ਬਣਾ ਕੇ ਦਿਖਾਇਆ ਜਾ ਸਕਦਾ ਹੈ। ਭੌਤਿਕੀ ਟੌਪੌਲੌਜੀ ਕਿਸੇ ਨੈੱਟਵਰਕ ਦੇ ਕਈ ਕੰਪੋਨੈਂਟਾਂ (ਹਿੱਸਿਆਂ/ਪੁਰਜਿਆਂ) ਨੂੰ ਸਥਾਨ ਦੇਣਾ ਹੈ, ਜਿਸ ਵਿੱਚ ਡਿਵਾਈਸ ਲੋਕੇਸ਼ਨ (ਯੰਤਰ ਸਥਾਨ) ਅਤੇ ਕੇਬਲ ਇੰਸੱਟਾਲੇਸ਼ਨ (ਤਾਰਾਂ ਲਗਾਉਣਾ) ਸ਼ਾਮਿਲ ਹੈ, ਜਦੋਂਕਿ ਲੌਜੀਕਲ ਟੌਪੌਲੌਜੀ ਸਮਝਾਉਂਦੀ ਹੈ ਕਿ ਕਿਵੇਂ ਇਸ ਦੇ ਭੌਤਿਕੀ ਡਿਜਾਈਨ ਦੀ ਪਰਵਾਹ ਕਰੇ ਬਗੈਰ, ਕਿਸੇ ਨੈੱਟਵਰਕ ਅੰਦਰ ਡਾਟਾ ਸੰਚਾਰਿਤ ਹੋਵੇਗਾ। ਨੋਡਜ਼ ਦਰਮਿਆਨ ਦੂਰੀ, ਭੌਤਿਕੀ ਇੰਟਰਕੁਨੈਕਸ਼ਨ (ਅੰਦਰੂਨੀ-ਸੰਪਰਕ), ਟਰਾਂਸਮਿਸ਼ਨ ਰੇਟਸ (ਸੰਚਾਰ ਦਰਾਂ), ਜਾਂ ਸਿਗਨਲ ਟਾਇਪਸ (ਸੰਕੇਤ ਕਿਸਮਾਂ) ਦੋ ਨੈੱਟਵਰਕਾਂ ਦਰਮਿਆਨ ਵੱਖਰੀਆਂ ਵੱਖਰੀਆਂ ਹੋ ਸਕਦੀਆਂ ਹਨ, ਪਰ ਅਜੇ ਵੀ ਉਹਨਾਂ ਦੀਆਂ ਟੌਪੌਲੌਜੀਆਂ ਇੱਕੋ ਜਿਹੀਆਂ ਹੋ ਸਕਦੀਆਂ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਕੰਪਿਊਟਰ ਵਾਇਰਸ (ਅੰਗਰੇਜ਼ੀ:Computer virus) ੲਿੱਕ ਤਰ੍ਹਾਂ ਦੇ ਖ਼ਤਰਨਾਕ ਕੰਪਿੳੂਟਰੀ ਪ੍ਰੋਗਰਾਮ ਹੁੰਦੇ ਹਨ ਜੋ ਕਿ ਵਰਤੋਂਕਾਰ ਦੀ ਜਾਣਕਾਰੀ ਤੋਂ ਬਿਨ੍ਹਾਂ ਹੀ ਕੰਪਿਊਟਰ ਨੂੰ ਚਲਾਉਣ ਵਾਲੀਆਂ ਫਾਇਲਾਂ ਵਿੱਚ ਤਬਦੀਲੀ ਕਰ ਦਿੰਦੇ ਹਨ, ਜਿਸ ਕਰਨ ਕੰਪਿਊਟਰ ਨੂੰ ਸ਼ੁਰੂ ਹੋਣ ਵਿੱਚ ਮੁਸ਼ਕਿਲ ਆ ਜਾਂਦੀ ਹੈ। ਇਹ ਕੰਪਿਊਟਰ ਵਿੱਚ ਪਈਆਂ ਫਾਇਲਾਂ ਦੀ ਨਕਲ ਬਣਾ ਦਿੰਦੇ ਹਨ। ਵਾਇਰਸ ਦਾ ਕੰਪਿਊਟਰ ਵਿੱਚ ਆਉਣ ਦਾ ਸਭ ਤੋਂ ਵੱਡਾ ਕਾਰਨ ਇੰਟਰਨੈੱਟ ਅਤੇ ਦੂਸ਼ਿਤ ਪੈੱਨਡਰਾੲਿਵਾਂ ਹਨ। ਇੰਟਰਨੈੱਟ ਅਤੇ ਦੂਸ਼ਿਤ ਪੈੱਨਡਰਾੲਿਵ ਦੀ ਮਦਦ ਨਾਲ ਵਾਇਰਸ ਸਾਡੇ ਕੰਪਿਊਟਰ ਵਿੱਚ ਬਹੁਤ ਜਲਦੀ ਆਉਂਦਾ ਹੈ। ਵਾਇਰਸ ਤੋਂ ਬਚਣ ਲਈ ਕੰਪਿਊਟਰ ਵਿੱਚ ਅੈਂਟੀਵਾਇਰਸ ਪ੍ਰੋਗਰਾਮ ਭਰੇ ਜਾਂਦੇ ਹਨ। ਸਭ ਤੋਂ ਪਹਿਲਾ ਵਾਇਰਸ ਪਾਕਿਸਤਾਨੀ ਭਰਾਵਾਂ ਨੇ ਬਣਾਇਆ ਸੀ ਜਿਸ ਦਾ ਨਾਮ ਬਰੇਨ ਵਾਇਰਸ ਸੀ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਪੰਜਾਬੀ ਨਾਟਕ ਦੇ ਇਤਿਹਾਸ ਵਿਚਲਾ ਇਹ ਦੂਜਾ ਦੌਰ ਪੰਜਾਬੀ ਨਾਟਕ ਦੇ ਵਿਕਾਸ ਦੇ ਬਹੁਮੁਖੀ ਪਸਾਰਾਂ ਨਾਲ ਸੰਬੰਧਿਤ ਹੈ। ਇਨ੍ਹਾਂ ਪਸਾਰਾਂ ਦੇ ਉਭਾਰ ਵਿੱਚ ਭਾਰਤ ਤੇ ਵਿਸ਼ੇਸ਼ ਕਰ ਪੰਜਾਬ ਦੇ ਇਤਿਹਾਸਕ ਪਿਛੋਕੜ ਦਾ ਵੀ ਦਖ਼ਲ ਹੈ।ਇਸੇ ਲਈ ਪਿਛਲੇ ਦੌਰ ਦੀ ਨਾਟਕਕਾਰੀ ਨੂੰ ਇਸ ਦੌਰ ਵਿੱਚ ਇਕ ਨਿਰੰਤਰਤਾ ਪ੍ਰਾਪਤ ਹੰੁਦੀ ਹੈ। ਜਿਸ ਵਿੱਚ ਕਾਫੀ਼ ਕੁਝ ਨਵਾਂ ਵੀ ਰਲਦਾ ਜਾਂਦਾ ਹੈ।ਨਾਲ ਹੀ ਇਤਿਹਾਸਕ ਦ੍ਰਿਸ਼ਟੀ ਤੋ 1994 ਦਾ ਵਰ੍ਹਾਂ ਵਿਸ਼ੇਸ਼ ਅਰਥਾਂ ਵਿੱਚ ਮਹੱਤਵ ਗ੍ਰਹਿਣ ਕਰਦਾ ਹੈ ਜਿਹੜਾ ਇਸ ਦਾ ਆਰੰਭਲਾ ਵਰ੍ਹਾਂ ਹੈ।1913 ਤੋ 1947 ਤੱਕ ਦੇ ਦੂਜੇ ਦੌਰ ਵਿਚ ਪੰਜਾਬੀ ਨਾਟਕ ਦੀਆਂ ਦੋ ਧਰਾਵਾਂ ਸਮਾਨਾਂਤਰ ਵਹਿੰਦੀਆ ਰਹੀਆਂ ਹਨ।ਇਕ ਰਵਾਇਤੀ ਨਾਟਕ ਤੇ ਦੂਜਾ ਪੱਛਮੀ ਤਕਨੀਕ ਦਾ ਨਾਟਕ।ਇਹ ਦੌਰ ਨਵੇ ਸੁਪਨਿਆਂ, ਨਵੀਆਂ ਚੁਣੋਤੀਆਂ ਤੇ ਨਵੇਂ ਸੰਸਕਾਰਾਂ ਦਾ ਦੌਰ ਹੈ ਕਿਉਕਿ ਇਹੀ ਸਮਾ ਹੈ ਜਦੋ ਕੌਮੀ ਆਜਾਦੀ ਇਸ ਦੌਰ ਵਿਚ ਨਾਟਕਕਾਰੀ ਦੀ ਦ੍ਰਿਸ਼ਟੀ ਤੋ ਦੂਜੀ ਪੀੜ੍ਹੀ ਨਮੂਦਾਰ ਹੰੁਦੀ ਹੈ। ਜਿਸ ਵਿੱਚ ਸੁਰਜੀਤ ਸਿੰਘ ਸੇਠੀ,ਹਰਸਰਨ ਸਿੰਘ, ਕਪੂਰ ਸਿੰਘ ਘੁੰਮਣ, ਗੁਰਚਰਨ ਸਿੰਘ ਜਸੂਜਾ, ਅਮਰੀਕ ਸਿੰਘ, ਪਰਿਭੋਸ਼ ਗਾਰਗੀ ਆਦਿ ਨਾਕਕਾਰ ਸ਼ਾਮਿਲ ਹਨ। ਇਸ ਦੇ ਸਮਾਨਾਂਤਰ ਪਹਿਲੀ ਪੀੜ੍ਹੀ ਲਗਾਤਾਰ ਨਾਟ- ਰਚਨਾ ਨਾਲ ਜੁੜੀ ਰਹਿੰਦੀ ਹੈ।ਜਿਸ ਵਿੱਚ ਪੱਛਮੀ ਭਾਂਤ ਦੇ ਆਧੁਨਿਕ ਚੇਤਨਾ ਲਾਲ ਸੰਪੰਨ ਨਾਟਕਕਾਰ ਸਾਹਮਣੇ ਆਉਦੇ ਹਨ ਅਤੇ ਰਵਾਇਤੀ ਨਾਟਕ ਲਿਖਣ ਵਾਲੇ ਲੇਖਕ ਪਿੱਠਭੂਮੀ ਵਿਚ ਚਲੇ ਜਾਂਦੇ ਹਨ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭੌਤਿਕ ਵਿਗਿਆਨ ਵਿੱਚ, ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ (ਈ ਐਮ ਰੇਡੀਏਸ਼ਨ ਜਾਂ ਈਐਮਆਰ) ਇਲੈਕਟ੍ਰੋਮੈਗਨੈਟਿਕ ਫੀਲਡ ਦੀ ਲਹਿਰਾਂ (ਜਾਂ ਆਪਣੇ ਕੁਆਂਟਾ, ਫੋਟੌਨਾਂ) ਨੂੰ ਦਰਸਾਉਂਦੀ ਹੈ, ਜੋ ਕੀ ਸਪੇਸ ਵਿੱਚ ਇਲੈਕਟ੍ਰੋਮੈਗਨੈਟਿਕ ਰੈਡੀਐਂਟ ਊਰਜਾ ਨੂੰ ਲੈ ਪ੍ਰਸਾਰਣ ਕਰਦੀ ਹੈ। ਇਹਨਾਂ ਵਿੱਚ ਰੇਡੀਓ ਵੇਵ, ਮਾਈਕ੍ਰੋਵੇਵਜ਼, ਇਨਫਰਾਰੈੱਡ, (ਦਿਸਣਯੋਗ) ਰੋਸ਼ਨੀ, ਅਲਟਰਾਵਾਇਲਟ, ਐਕਸ-ਅਤੇ ਗਾਮਾ ਰੇਡੀਏਸ਼ਨ ਸ਼ਾਮਲ ਹਨ।
ਅਬਰਾਹਮ ਲਿੰਕਨ /ˈeɪbrəhæm ˈlɪŋkən/ (12 ਫ਼ਰਵਰੀ 1809 – 15 ਅਪਰੈਲ 1865) ਸੰਯੁਕਤ ਰਾਜ ਅਮਰੀਕਾ ਦੇ 16ਵੇਂ ਪ੍ਰਧਾਨ ਸਨ, ਅਤੇ ਉਨ੍ਹਾਂ ਨੇ ਮਾਰਚ 1861 ਤੋਂ ਅਪਰੈਲ 1865 ਵਿੱਚ ਉਨ੍ਹਾਂ ਦੇ ਕਤਲ ਤਕ ਇਸ ਪਦ ਤੇ ਸੇਵਾ ਕੀਤੀ। ਲਿੰਕਨ ਨੇ ਅਮਰੀਕੀ ਸਿਵਲ ਜੰਗ - ਉਸ ਦੀ ਸਭ ਤੋਂ ਖੂਨੀ ਜੰਗ ਅਤੇ ਸਭ ਤੋਂ ਵੱਡੇ ਨੈਤਿਕ, ਸੰਵਿਧਾਨਕ ਅਤੇ ਸਿਆਸੀ ਸੰਕਟ ਦੌਰਾਨ ਸੰਯੁਕਤ ਰਾਜ ਅਮਰੀਕਾ ਦੀ ਅਗਵਾਈ ਕੀਤੀ।.
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.