ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਕਮਲ ਹੀਰ (ਜਨਮ ਨਾਮ: ਕਮਲਜੀਤ ਸਿੰਘ ਹੀਰ) ਇੱਕ ਪੰਜਾਬੀ ਸੰਗੀਤਕਾਰ, ਕਲਾਕਾਰ ਤੇ ਲਾਈਵ ਪਰਫੋਰਮਰ ਹੈ। ਉਹ ਮਨਮੋਹਨ ਵਾਰਿਸ (ਸਭ ਤੋਂ ਵੱਡਾ ਭਰਾ) ਅਤੇ ਸੰਗਤਰ, ਜਿਹੇ ਮਾਣਯੋਗ ਸੰਗੀਤਕਾਰਾਂ ਦਾ ਛੋਟਾ ਭਰਾ ਹੈ। ਉਨ੍ਹਾਂ ਦੇ ਲਾਈਵ ਪ੍ਰਦਰਸ਼ਨ ਵਿਚ ਤਾਣ ਅਤੇ ਉਨ੍ਹਾਂ ਦੇ ਰਵਾਇਤੀ ਪੰਜਾਬੀ ਸੰਗੀਤ ਦੀ ਕਲਾ ਦੀ ਝਲਕ ਪ੍ਰਦਰਸ਼ਿਤ ਹੁੰਦੀ ਹੈ ਜੋ ਦੁਨੀਆ ਭਰ ਵਿੱਚ ਪੰਜਾਬੀ ਦੇ ਇਹ ਤਿੰਨ ਹੀਰੋ ਭਰਾਵਾਂ ਦੀ ਭੂਮਿਕਾ ਦਰਸਾਉਂਦੀ ਹੈ। ਇਹ ਸ਼ੋਅ ਅੰਤਰਰਾਸ਼ਟਰੀ ਤੌਰ ਤੇ ਮਸ਼ਹੂਰ ਹੋ ਗਏ ਹਨ। ਇੱਕ ਪ੍ਰਤਿਭਾਸ਼ਾਲੀ ਸੰਗੀਤਕਾਰ, ਕਮਲ ਹੀਰ ਨੇ ਆਪਣੇ ਭਰਾ ਸੰਗਤਰ ਨਾਲ ਆਪਣੇ ਭਰਾ ਵਾਰਿਸ ਲਈ ਸੰਗੀਤ ਲਿਖਣ ਲਈ ਸਹਿਯੋਗ ਦਿੱਤਾ। ਉਸ ਦਾ ਵਿਆਹ ਗੁਰਜੀਤ ਕੌਰ ਵਰਿੰਗ ਨਾਲ ਹੋਇਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਓਹ-ਮਾਈ-ਗੌਡ ਪਾਰਟੀਕਲ ਉਤਾਹ ਦੀ ਯੂਨੀਵਰਸਟੀ ਦੇ ਫਲਾਈ’ਜ਼ ਆਈ ਕੌਸਮਿਕ ਰੇਅ ਡਿਟੈਕਟਰ ਦੁਆਰਾ 15 ਅਕਤੂਬਰ 1991 ਸੀ। ਸ਼ਾਮ ਨੂੰ ਡਗਵੇਅ ਪਰੋਵਿੰਗ ਗਰਾਊਂਡ, ਉਤਾਹ ਉੱਤੇ ਡਿਟੈਕਟ ਕੀਤੀ ਗਈ ਇੱਕ ਅਲਟ੍ਰਾ-ਹਾਈ-ਐਨ੍ਰਜੀ ਕੌਸਮਿਕ ਕਿਰਨ ਸੀ। ਇਸਦਾ ਨਿਰੀਖਣ ਖਗੋਲ ਵਿਗਿਆਨੀਆਂ ਲਈ ਇੱਕ ਝਟਕਾ ਸੀ, ਜਿਹਨਾ ਨੇ ਇਸਦੀ ਊਰਜਾ ਦਾ ਅਨੁਮਾਨ ਤਕਰੀਬਨ 3×1020 eV ਜਾਂ 3×108 TeV ਲਗਾਇਆ । ਇਹ ਕਿਸੇ ਵਾਧੂ-ਗਲੈਕਟਿਕ ਚੀਜ਼ ਦੁਆਰਾ ਕੱਢੀ ਗਈ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਅੰਦਰ ਨਾਪੀ ਗਈ ਉੱਚਤਮ ਊਰਜਾ ਤੋਂ 20,000,000 ਗੁਣਾ ਜਿਆਦਾ ਊਰਜਾਵਾਨ ਸੀ। ਅਤੇ ਦਿਸਣਯੋਗ ਪ੍ਰਕਾਸ਼ ਦੀ ਫੋਟੋਨ ਊਰਜਾ ਤੋਂ 1020 (100 ਕੁਇੰਟਿੱਲੀਅਨ) ਗੁਣਾ ਜਿਆਦਾ ਸ਼ਕਤੀਸ਼ਾਲੀ ਸੀ। ਇਸਲਈ, ਇਹ ਕਣ ਤਕਰੀਬਨ 26 m/s (94 km/h; 58 mph) ਉੱਤੇ ਸਫਰ ਕਰ ਰਹੀ ਕਿਸੇ 142 g (5 oz) ਬੇਸਬਾਲ ਦੇ ਸਮਾਨ 48 ਜੂਲ ਦੀ ਇੱਕ ਕਾਇਨੈਟਿਕ ਐਨ੍ਰਜੀ ਵਾਲਾ ਕੋਈ ਐਟੌਮਿਕ ਨਿਊਕਲੀਅਸ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਕੌਸਮਿਕ ਕਿਰਨਾਂ ਉੱਚ-ਊਰਜਾ ਰੇਡੀਏਸ਼ਨ ਹੁੰਦੀਆਂ ਹਨ, ਜੋ ਮੁੱਖ ਤੌਰ ਤੇ ਸੋਲਰ ਸਿਸਟਮ ਦੇ ਬਾਹਰ ਤੋਂ ਪੈਦਾ ਹੁੰਦੀਆਂ ਹਨ। ਧਰਤੀ ਦੇ ਐਟਮੋਸਫੀਅਰ ਨਾਲ ਟਕਰਾਉਣ ਤੋਂ ਬਾਦ, ਕੌਸਮਿਕ ਕਿਰਨਾਂ ਸੈਕੰਡਰੀ ਕਣਾਂ ਦੀਆਂ ਬੁਛਾੜਾਂ ਪੈਦਾ ਕਰ ਸਕਦੀਆਂ ਹਨ ਜੋ ਕਦੇ ਕਦੇ ਧਰਤੀ ਦੀ ਸਤਹਿ ਤੱਕ ਪਹੁੰਚ ਜਾਂਦੀ ਹੈ। ਮੁੱਖ ਤੌਰ ਤੇ ਉੱਚ-ਊਰਜਾ ਪ੍ਰੋਟੌਨਾਂ ਅਤੇ ਐਟੌਮਿਕ ਨਿਊਕਲੀਆਇ ਦੀਆਂ ਬਣੀਆਂ ਇਹ ਕਿਰਨਾਂ ਬਹੁਤ ਹੂ ਰਹੱਸਮਈ ਮੂਲ ਵਾਲੀਆਂ ਹੁੰਦੀਆਂ ਹਨ। ਫਰਮੀ ਸਪੇਸ ਟੈਲੀਸਕੋਪ (2013) ਤੋਂ ਮਿਲੇ ਆਂਕੜਿਆਂ ਨੇ ਗਵਾਹ ਦੇ ਤੌਰ ਤੇ ਵਿਆਖਿਆ ਕੀਤੀ ਹੈ ਕਿ ਪ੍ਰਮੁੱਖ ਕੌਸਮਿਕ ਕਿਰਨਾਂ ਦਾ ਇੱਕ ਮਹੱਤਵਪੂਰਨ ਹਿੱਸਾ ਤਾਰਿਆਂ ਦੇ ਸੁਪਰਨੋਵਾ ਧਮਾਕਿਆਂ ਤੋਂ ਪੈਦਾ ਹੁੰਦਾ ਹੈ। ਕ੍ਰਿਆਸ਼ੀਲ ਗਲੈਕਟਿਕ ਨਿਊਕਲੀਆਇ ਵੀ ਸ਼ਾਇਦ ਕੌਸਮਿਕ ਕਿਰਨਾਂ ਪੈਦਾ ਕਰਦਾ ਹੋ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਲੱਧੜਾਂ ਜ਼ਿਲ੍ਹਾ ਲੁਧਿਆਣਾ ਦਾ ੲਿਕ ਇਤਿਹਾਸਕ ਪਿੰਡ ਹੈ ਜੋ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲੁਧਿਆਣਾ ਤੋਂ 25 ਕਿਲੋਮੀਟਰ ਦੂਰੀ ’ਤੇ ਸਥਿਤ ਹੈ। ਇਸ ਪਿੰਡ ਵਿੱਚ ਕੁੱਲ 250 ਘਰ, ਆਬਾਦੀ 700 ਤੇ ਵੋਟਰ 400 ਦੇ ਕਰੀਬ ਹਨ। ਪਿੰਡ ਦਾ ਰਕਬਾ 800 ਏਕੜ ਦੇ ਲਗਭਗ ਹੈ। ੲਿਸ ਪਿੰਡ ਨੂੰ ਕਿਲ੍ਹਿਆਂ ਅਤੇ ਹਵੇਲੀਆਂ ਵਾਲਾ ਪਿੰਡ ਕਰਕੇ ਜਾਣਿਆ ਜਾਂਦਾ ਹੈ। ਇਨ੍ਹਾਂ ਕਿਲ੍ਹਿਆਂ ਅਤੇ ਹਵੇਲੀਆਂ ਵਿੱਚੋਂ ਬਹੁਤੇ ਢਹਿ-ਢੇਰੀ ਹੋ ਚੁੱਕੇ ਹਨ ਤੇ ਕੁਝ ਖੰਡਰ ਬਣੇ ਹੋਏ ਹਨ। ਪਿੰਡ ਵਿੱਚ ਜ਼ਿਆਦਾਤਰ ਲੱਧੜ, ਰੰਧਾਵਾ, ਗੁਰੋਂ ਤੇ ਗਿੱਲ ਗੋਤ ਦੇ ਪਰਿਵਾਰ ਵਸਦੇ ਹਨ। ਪਿੰਡ ਵਿੱਚ ਇੱਕ ਸਰਕਾਰੀ ਐਲੀਮੈਂਟਰੀ ਸਕੂਲ ਹੈ। ਇਸ ਪਿੰਡ ਦੇ ਜੰਗਵੀਰ ਸਿੰਘ ਗੁਰੋਂ ਭਾਰਤੀ ਹਵਾਈ ਸੈਨਾ ਤੋਂ ਸੈਨਾ ਮੈਡਲ ਪ੍ਰਾਪਤ ਕਰਨ ਵਾਲੇ ਅਫ਼ਸਰ ਹਨ।
ਹਾਈਡ੍ਰੋਜਨ (H) (ਸਟੈਂਡਰਡ ਐਟੋਮਿਕ ਵਜ਼ਨ: [1.00784, 1.00811], ਪ੍ਰੰਪਰਾਗਤ 1.008) ਕੋਲ ਤਿੰਨ ਕੁਦਰਤੀ ਤੌਰ 'ਤੇ ਮਿਲਣ ਵਾਲੇ ਆਈਸੋਟੋਪ ਹਨ, 1H, 2H, and 3H ਹਨ। ਇਹਨਾਂ ਵਿੱਚੋਂ ਪਹਿਲੇ ਦੋ ਸਥਿਰ ਹਨ ਜਦਕਿ 3H ਦਾ 12.32 ਸਾਲਾਂ ਦਾ ਅੱਧੀ ਜੀਵਨ ਹੈ।ਸਾਰੇ ਭਾਰੇ ਆਈਸੋਟੈਪ ਸਿੰਥੈਟਿਕ ਹੁੰਦੇ ਹਨ ਅਤੇ ਇਹਨਾਂ ਦਾ ਅੱਧ-ਜੀਵਨ ਇੱਕ ਜ਼ਿਪਟੋਸੈਕਿੰਡ ਤੋਂ ਘੱਟ ਹੁੰਦਾ ਹੈ। ਇਹਨਾਂ ਵਿੱਚੋਂ, 5H ਬਹੁਤ ਸਥਾਈ ਹੈ, ਅਤੇ 7H ਬਹੁਤ ਘੱਟ ਸਥਾਈ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਹੰਗਰੀ (ਹੰਗੇਰਿਆਈ : Magyarország), ਆਧਿਕਾਰਿਕ ਤੌਰ ਉੱਤੇ ਹੰਗਰੀ ਲੋਕ-ਰਾਜ (ਹੰਗੇਰਿਆਈ: Magyar Köztársaság), ਮੱਧ ਯੂਰਪ ਦੇ ਪੈਨੋਨੀਅਨ ਬੇਸਿਨ ਵਿੱਚ ਸਥਿਤ ਇੱਕ ਬੰਦ-ਹੱਦ ਵਾਲਾ ਦੇਸ਼ ਹੈ। ਇਸਦੇ ਉੱਤਰ ਵਿੱਚ ਸਲੋਵਾਕੀਆ , ਪੂਰਬ ਵਿੱਚ ਯੂਕਰੇਨ ਅਤੇ ਰੋਮਾਨਿਆ , ਦੱਖਣ ਵਿੱਚ ਸਰਬੀਆ ਅਤੇ ਕਰੋਏਸ਼ੀਆ , ਦੱਖਣ-ਪੱਛਮ ਵਿੱਚ ਸਲੋਵੇਨਿਆ ਅਤੇ ਪੱਛਮ ਵਿੱਚ ਆਸਟਰਿਆ ਸਥਿਤ ਹੈ । ਇਸਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਬੁਡਾਪੇਸਟ ਹੈ । ਹੰਗਰੀ , ਯੂਰੋਪੀ ਸੰਘ , ਨਾਟੋ , ਓਈਸੀਡੀ ਅਤੇ ਵਿਸੇਗਰਾਦ ਸਮੂਹ ਦਾ ਮੈਂਬਰ ਹੈ , ਅਤੇ ਇੱਕ ਸ਼ੇਂਗਨ ਰਾਸ਼ਟਰ ਹੈ । ਇਸਦੀ ਆਧਿਕਾਰਿਕ ਭਾਸ਼ਾ ਹੰਗੇਰਿਆਈ ਹੈ , ਜੋ ਫਿੰਨਾਂ - ਉਗਰਿਕ ਭਾਸ਼ਾ ਪਰਵਾਰ ਦਾ ਹਿੱਸਾ ਹੈ ਅਤੇ ਯੂਰੋਪ ਵਿੱਚ ਸਭਤੋਂ ਵਿਆਪਕ ਰੂਪ ਵਲੋਂ ਬੋਲੀ ਜਾਣ ਵਾਲੀ ਗੈਰ ਭਾਰੋਪੀਏ ਭਾਸ਼ਾ ਹੈ । ਹੰਗਰੀ ਦੁਨੀਆ ਦੇ ਤੀਹ ਸਭਤੋਂ ਜਿਆਦਾ ਲੋਕਾਂ ਨੂੰ ਪਿਆਰਾ ਸੈਰ ਸਥਾਨਾਂ ਵਿੱਚੋਂ ਇੱਕ ਹੈ , ਅਤੇ ਪ੍ਰਤੀ ਸਾਲ ਲੱਗਭੱਗ 8.
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਜੁਗਰਾਜ ਸਿੰਘ ਯੋਧਾ ਜੋ ਟਕਰਾਉਦਾ ਨਾਲ ਤੂਫਾਨਾਂ’ ਅੱਜ ਫਿਰ ਸ਼ਾਮ ਨੂੰ ਸਾਡੇ ਘਰ ਰੋਟੀ ਨਹੀਂ ਪੱਕੀ। ਮਾਂ ਨੂੰ ਕਿਹਾ, “ਮਾਂ ਭੁੱਖ ਲੱਗੀ ਐ” ਤਾਂ ਮਾਂ ਨੇ ਜਵਾਬ ਦਿੱਤਾ, “ਪੁੱਤ ਅੱਜ ਤਾਂ ਸਾਰੇ ਪੰਜਾਬ ਦੇ ਗਲੋਂ ਪਾਣੀ ਦਾ ਘੁੱਟ ਨਈਂ ਲੰਘਦਾ ਮੈ ਰੋਟੀ ਕਿਵੇਂ ਪਕਾਵਾਂ” ਏਨਾ ਕਹਿਣ ਪਿੱਛੋਂ ਮਾਂ ਰੋਣ ਲੱਗੀ, ਮਾਂ ਨੂੰ ਰੋਂਦੇ ਦੇਖ ਕੇ ਛੋਟੀ ਭੈਣ ਵੀ ਨਾਲ ਹੀ ਰੋਣ ਲੱਗ ਪਈ। ਮੈਂ ਹੈਰਾਨ ਸਾਂ, ਮਾਂ ਦੀ ਗੱਲ ਮੇਰੀ ਜਵਾਂ ਸਮਝ ਨਹੀਂ ਆਈ। ਉਮਰ ਹੀ ਛੋਟੀ ਸੀ, ਸਿਰਫ 9 ਸਾਲ। ਗੱਲ 8 ਅਪ੍ਰੈਲ 1990 ਦੀ ਹੈ। ਇਸ ਦਿਨ ਵਾਪਰੀ ਘਟਨਾਂ ਤੇ ਮਾਂ ਵੱਲੋਂ ਕਹੀਆਂ ਗਈਆਂ ਗੱਲਾਂ ਦੀ ਮੈਨੂੰ ਹੁਣ ਸਮਝ ਲੱਗਣ ਲੱਗੀ ਹੈ, ਜਦੋਂ ਮੈਂ ਇਸ ਦਿਨ ਦਾ ਇਤਿਹਾਸ ਪੜ੍ਹਿਆ ਤੇ ਇਤਿਹਾਸ ਨੂੰ ਇਹ ਦਿਨ ਚੇਤੇ ਕਰ-ਕਰ ਭੁੱਬਾਂ ਮਾਰਦੇ ਤੱਕਿਆ। ਇਸ ਦਿਨ ਇੱਕ ਲੋਕ ਨਾਇਕ ਸੂਰਮਾਂ ਜ਼ਾਲਮ ਹਕੂਮਤ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ ਸੀ, ਜਿਸਦਾ ਨਾਮ ਅੱਜ ਵੀ ਕਿਸੇ ਨੂੰ ਨਹੀਂ ਭੁੱਲਾ, ‘ਭਾਈ ਜੁਗਰਾਜ ਸਿੰਘ ਤੂਫਾਨ’। ‘ਜੀਹਦੇ ਨਾਮ ਤੋਂ ਸੁਣਕੇ ਦਿਲੀ ਥਰ ਥਰ ਕੰਬਦੀ ਸੀ, ਕਈ ਬੁੱਚੜਾਂ ਦਾ ਜੀਹਨੇ ਕੀਤਾ ਮਾਰ ਸਫਾਇਆ। ਭਾਈ ਜੁਗਰਾਜ ਸਿੰਘ ਸੀ ਪਾਂਧੀ ਪ੍ਰੀਤ ਦੇ ਪੈਡੇ ਦਾ, ਜਿਸਨੇ ਦੇਸ਼ ਧਰਮ ਲਈ ਸੱਚਾ ਇਸ਼ਕ ਕਮਾਇਆ।’ ਕਿਸੇ ਨੇ ਉਸ ਨੂੰ ‘ਅਮਨ ਦਾ ਦੇਵਤਾ’ ਕਿਹਾ, ਕਿਸੇ ਨੇ ‘ਮਜ਼ਲੂਮਾਂ ਦਾ ਰਾਖਾ’ ਤੇ ਕਿਸੇ ਨੇ ‘ਜ਼ਾਲਮਾਂ ਨੂੰ ਵੰਗਾਰ’ ਤੇ ਕਿਸੇ ਨੇ ਉੱਚੀ ਆਵਾਜ ਵਿੱਚ ਖਾੜਕੂਆਂ ਨੂੰ ਸੁਨੇਹਾਂ ਦਿੱਤਾ ‘ਯੋਧਿਓ ਤੂਫਾਨ ਬਣੋ’।ਸਚਮੱਚ ਭਾਈ ਸਾਹਿਬ ਦਾ ਜੀਵਨ ਐਸਾ ਸੀ ਕਿ ਆਪਣਿਆਂ ਦੇ ਨਾਲ-ਨਾਲ ਅੱਜ ਤੱਕ ਗ਼ੈਰਾਂ ਦੀ ਮਹਿਫਿਲ ਵਿੱਚ ਵੀ ਉਹਨਾਂ ਦੇ ਚਰਚੇ ਨੇ। ਭਾਈ ਸਾਹਿਬ ਦੁਆਰਾ ਚਲਾਈਆਂ ਗਈਆਂ ਗੋਲੀਆਂ ਵਿਚੋਂ ਇੱਕ ਨੇ ਵੀ ਕਿਸੇ ਨਿਰਦੋਸ਼ ਦੀ ਜਾਨ ਨਹੀਂ ਲਈ। ਬਟਾਲੇ ਤੋਂ ਕਰੀਬ 20 ਕਿ:ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇੱਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇੱਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿੱਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ.
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ।ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਗੁਰਦਾਸ ਮਾਨ (English: Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,519 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਆਇਰਿਸ਼ ਭਾਸ਼ਾ (ਅੰਗਰੇਜ਼ੀ : Irish, ਮੂਲ ਨਾਮ : Gaeilge, teanga na Gaeilge, Ghaelacha) ਹਿੰਦ-ਯੂਰਪੀ ਭਾਸ਼ਾਈ ਪਰਿਵਾਰ ਦੀ ਇਕ ਗੋਈਦੇਲਿਕ ਭਾਸ਼ਾ ਹੈ, ਜਿਸਦਾ ਜਨਮ ਆਇਰਲੈਂਡ ਵਿਚ ਹੋਇਆ ਅਤੇ ਆਇਰਿਸ਼ ਲੋਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਬੇਸ਼ੱਕ ਆਇਰਿਸ਼ ਭਾਸ਼ਾ ਆਇਰਿਸ਼ ਲੋਕਾਂ ਦੇ ਛੋਟੇ ਜਿਹੇ ਸਮੂਹ 'ਚ ਬੋਲੀ ਜਾਂਦੀ ਹੈ ਪਰ ਇਹ ਆਇਰਿਸ਼ ਲੋਕਾਂ ਦੀ ਜ਼ਿੰਦਗੀ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸਦੀ ਵਰਤੋਂ ਦੇਸ਼ ਭਰ ਦੇ ਮੀਡੀਆ , ਨਿਜੀ ਹਵਾਲਿਆਂ ਅਤੇ ਸਮਾਜਿਕ ਸਥਿਤੀਆਂ ਵਿਚ ਕੀਤੀ ਜਾਂਦੀ ਹੈ। ਇਸ ਨੂੰ ਆਇਰਲੈਂਡ ਦੀ ਰਾਸ਼ਟਰੀ ਭਾਸ਼ਾ ਅਤੇ ਪਹਿਲੀ ਅਧਿਕੲਾਰਕ ਭਾਸ਼ਾ ਦੇ ਰੂਪ ਵਿਚ ਸਵਿਧਾਨਿਕ ਦਰਜ਼ਾ ਪ੍ਰਾਪਤ ਹੈ। ਇਸ ਤੋਂ ਇਲਾਵਾ ਇਸ ਨੂੰ ਯੂਰਪੀ ਸੰਘ ਦੀਆਂ ਅਧਿਕਾਰਿਕ ਭਾਸ਼ਾਵਾਂ ਦੇ ਤੌਰ 'ਤੇ ਘੱਟ ਸੰਖਿਆ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕੲੀ ਵਿਸ਼ੇਸ਼ ਕਵੀ ਨਹੀ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ੲਿਸ ਕਰਕੇ ੲਿਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋੲਿਅਾ ਹੈ ਤੇ ੲਿਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਾਈਂ ਮੀਆਂ ਮੀਰ ਮੁਹੰਮਦ ਸਾਹਿਬ (ਅੰਦਾਜ਼ਨ 1550 – 11 ਅਗਸਤ 1635), ਮੀਆਂ ਮੀਰ ਵਜੋ ਪ੍ਰਸਿੱਧ ਸੂਫੀ ਸੰਤ ਸਨ। ਉਹ ਲਾਹੌਰ, ਖਾਸ ਧਰਮਪੁਰਾ (ਅੱਜ ਪਾਕਿਸਤਾਨ ) ਵਿੱਚ ਰਹਿੰਦੇ ਸਨ। ਉਹ ਖਲੀਫ਼ਾ ਉਮਰ ਇਬਨ ਅਲ-ਖੱਤਾਬ ਦੇ ਸਿਧੇ ਉੱਤਰ-ਅਧਿਕਾਰੀ ਸਨ। ਉਹ ਸੂਫ਼ੀਆਂ ਦੇ ਕਾਦਰੀ ਫ਼ਿਰਕੇ ਨਾਲ ਸਬੰਧਤ ਸਨ। ਉਹ ਮੁਗਲ ਬਾਦਸ਼ਾਹ ਸ਼ਾਹ ਜਹਾਨ ਦੇ ਸਭ ਤੋਂ ਵੱਡੇ ਪੁੱਤਰ, ਦਾਰਾ ਸਿਕੋਹ ਦੇ ਮੁਰਸਦ ਹੋਣ ਨਾਤੇ ਬਹੁਤ ਮਸ਼ਹੂਰ ਸਨ।