ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਇੱਕ ਹਲ (UK Eng: Plough / US Eng: Plow) ਇੱਕ ਖੇਤੀ ਦਾ ਸੰਦ ਹੈ ਜਿਸਦਾ ਇਸਤੇਮਾਲ ਬੀਜਾਂ ਦੀ ਬਿਜਾਈ ਲਈ ਤਿਆਰੀ ਵਿੱਚ ਮਿੱਟੀ ਦੀ ਸ਼ੁਰੂਆਤ ਦੀ ਕਾਸ਼ਤ ਲਈ ਜਾਂ ਖੇਤੀ ਕਰਨ ਲਈ ਕੀਤੀ ਜਾਂਦੀ ਹੈ। ਜਿਸਦਾ ਮੰਤਵ ਮਿੱਟੀ ਦੀ ਪਰਤ ਨੂੰ ਤੋੜਨਾ ਜਾਂ ਉਸਦੀ ਉਥਲ ਪਥਲ ਕਰਨਾ ਹੈ। ਰਵਾਇਤੀ ਕਿਰਿਆ ਵਿਚ ਹਲ ਜਾਨਵਰਾਂ ਦੁਆਰਾ ਰਵਾਇਤੀ ਢੰਗ ਨਾਲ ਖਿੱਚਿਆ ਗਿਆ ਸੀ ਜਿਵੇਂ ਕਿ ਘੋੜੇ ਜਾਂ ਪਸ਼ੂ, ਪਰ ਆਧੁਨਿਕ ਸਮੇਂ ਵਿੱਚ ਟਰੈਕਟਰਾਂ ਦੁਆਰਾ ਖਿੱਚਿਆ ਜਾਂਦਾ ਹੈ। ਇੱਕ ਹਲੜੀ ਧਰਤੀ ਨੂੰ ਕੱਟਣ ਲਈ ਵਰਤੀ ਗਈ ਇੱਕ ਨੱਥੀ ਬਲੇਡ ਜਾਂ ਸੋਟੀ ਨਾਲ ਲੱਕੜ, ਲੋਹੇ ਜਾਂ ਸਟੀਲ ਦੇ ਫਰੇਮ ਦੀ ਬਣੀ ਹੋ ਸਕਦੀ ਹੈ। ਇਹ ਜ਼ਿਆਦਾਤਰ ਰਿਕਾਰਡ ਕੀਤੇ ਗਏ ਇਤਿਹਾਸ ਦਾ ਇਕ ਮੂਲ ਸਾਧਨ ਰਿਹਾ ਹੈ, ਹਾਲਾਂਕਿ ਹਲ ਲਈ ਲਿਖਤੀ ਹਵਾਲਾ ਅੰਗਰੇਜ਼ੀ ਵਿੱਚ ਉਦੋਂ ਤੱਕ ਨਹੀਂ ਆਉਂਦੇ ਜਦੋਂ ਤੱਕ c ਨਹੀਂ ਹੁੰਦਾ। 1100 ਜਿਸ ਸਮੇਂ ਇਸ ਨੂੰ ਅਕਸਰ ਰੈਫਰੈਂਸ ਦਿੱਤਾ ਜਾਂਦਾ ਹੈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇੱਕ ਡਿਸਕ ਹੈਰੋ (Eng: Disc harrow) ਇੱਕ ਫਾਰਮ ਦੀ ਅਮਲ ਹੈ ਜਿਸਦੀ ਵਰਤੋਂ ਮਿੱਟੀ ਤੱਕ ਕੀਤੀ ਜਾਂਦੀ ਹੈ ਜਿੱਥੇ ਫਸਲਾਂ ਲਗਾਏ ਜਾਣੀਆਂ ਹਨ। ਇਸਦੀ ਵਰਤੋਂ ਅਣਚਾਹੇ ਜੰਗਲੀ ਬੂਟੀ ਜਾਂ ਫਸਲਾਂ ਦੇ ਬਰਤਨਾਂ ਨੂੰ ਕੱਟਣ ਲਈ ਵੀ ਕੀਤੀ ਜਾਂਦੀ ਹੈ। ਇਹ ਬਹੁਤ ਸਾਰੇ ਕਾਰਬਨ ਸਟੀਲ ਅਤੇ ਕਦੇ-ਕਦੇ ਲੰਬੇ ਸਮੇਂ ਤੱਕ ਚੱਲਣ ਵਾਲੀ ਬੋਰੋਨ ਡਿਸਕਸ ਹੁੰਦੇ ਹਨ, ਜਿਸ ਵਿੱਚ ਬਹੁਤ ਸਾਰੀਆਂ ਵੱਖੋ ਵੱਖੋ ਕੰਧਨਾਂ ਅਤੇ ਡਿਸਕ ਬਲੇਡ ਦੇ ਅਕਾਰ ਅਤੇ ਦੂਰੀ (ਇੱਕ ਦਿੱਤੀ ਮਿੱਟੀ ਕਿਸਮ ਵਿੱਚ ਲੋੜੀਂਦੇ ਫਾਈਨਲ ਨਤੀਜੇ ਦੁਆਰਾ ਨਿਰਧਾਰਤ ਕੀਤੇ ਜਾਣ ਵਾਲੇ ਵਿਕਲਪਾਂ ਦੀ ਚੋਣ ਕੀਤੀ ਗਈ ਹੈ) ਅਤੇ ਇਹਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਦੋ ਭਾਗ ("ਆਫਸੈੱਟ ਡਿਸਕ ਹੈਰੋ") ਜਾਂ ਚਾਰ ਭਾਗ ("ਟੈਂਡੇਮ ਡਿਸਕ ਹੈਰੋ")। ਉੱਪਰੋਂ ਦੇਖਦੇ ਹੋਏ, ਚਾਰ ਭਾਗ ਇੱਕ "X" ਬਣਾਉਣ ਲਈ ਵਿਖਾਈ ਦੇਣਗੇ, ਜੋ ਕਿ ਲੰਬਾ ਹੈ ਨਾਲੋਂ ਵੱਧ ਚੌੜਾ ਹੋ ਗਿਆ ਹੈ। ਡਿਸਕ ਵੀ ਆਫਸੈੱਟ ਹੁੰਦੀਆਂ ਹਨ ਤਾਂ ਜੋ ਉਹ ਲਾਗੂ ਕਰਨ ਦੀ ਸਮੁੱਚੀ ਦਿਸ਼ਾ ਦੇ ਨਾਲ ਇਕਸਾਰ ਨਾ ਹੋਵੇ। ਇਹ ਪ੍ਰਬੰਧ ਇਹ ਯਕੀਨੀ ਬਣਾਉਂਦਾ ਹੈ ਕਿ ਨਤੀਜਾ ਨੂੰ ਅਨੁਕੂਲ ਕਰਨ ਲਈ ਡਿਸਕ ਉਹਨਾਂ ਵਾਰਾਂ ਨੂੰ ਬਾਰ-ਬਾਰ ਟੁਕੜਾ ਕਰੇਗੀ, ਜਿਸ ਨੂੰ ਉਹ ਲਾਗੂ ਕੀਤਾ ਜਾਂਦਾ ਹੈ। ਡਿਸਕ ਦੀ ਸਮਤਲਤਾ ਅਤੇ ਨਾਲ ਹੀ ਆਪਣੀ ਆਫਸੈੱਟ ਕੋਣ ਕਾਰਨ ਉਹ ਮਿੱਟੀ ਨੂੰ ਉਤਾਰ ਲੈਂਦੇ ਹਨ ਅਤੇ ਮਿੱਟੀ ਨੂੰ ਉਖਾੜ ਦਿੰਦੇ ਹਨ ਜਿਸ ਨਾਲ ਉਹ ਕੱਟ ਦਿੰਦੇ ਹਨ।
ਇਕ ਬੇਲਰ (Eng: Baler), ਇੱਕ ਕੱਟੀ ਅਤੇ ਰੁਕੀ ਹੋਈ ਫਸਲ (ਜਿਵੇਂ ਕਿ ਪਰਾਗ, ਕਪਾਹ, ਸਣ, ਕਛਾਈ, ਲੂਸ਼ ਮਾਰਸ਼ ਪਾਣ, ਜਾਂ ਸਿੰਹੇਜ) ਨੂੰ ਸੰਕੁਚਿਤ ਕਰਨ ਲਈ ਵਰਤੀ ਜਾਂਦੀ ਖੇਤੀ ਮਸ਼ੀਨਰੀ ਦਾ ਇੱਕ ਟੁਕੜਾ ਹੈ, ਜੋ ਕਿ ਸੰਚਾਰ ਕਰਨ ਲਈ ਆਸਾਨ ਹੈ, ਟਰਾਂਸਪੋਰ, ਅਤੇ ਸਟੋਰ। ਅਕਸਰ ਗੱਠਾਂ ਨੂੰ ਬੰਡਲ ਵਿਚਲੇ ਪਲਾਂਟਾਂ ਦੇ ਕੁਝ ਅੰਦਰੂਨੀ (ਜਿਵੇਂ ਪੋਸ਼ਣ) ਮੁੱਲ ਨੂੰ ਸੁਕਾਉਣਾ ਅਤੇ ਸਾਂਭਣ ਲਈ ਸੰਰਚਿਤ ਕੀਤਾ ਜਾਂਦਾ ਹੈ। ਕਈ ਵੱਖ ਵੱਖ ਕਿਸਮ ਦੇ ਬੇਲਰ ਆਮ ਤੌਰ ਤੇ ਵਰਤੇ ਜਾਂਦੇ ਹਨ, ਹਰ ਇੱਕ ਵੱਖਰੀ ਕਿਸਮ ਦਾ ਗੰਢ - ਵੱਖ ਵੱਖ ਅਕਾਰ ਦੇ ਆਇਤਾਕਾਰ ਜਾਂ ਨਿਲੰਡਲ, ਜੋ ਕਿ ਜੁੜਵਾਂ, ਫੈਲਾਉਣਾ, ਜਾਲ ਜਾਂ ਤਾਰ ਨਾਲ ਜੁੜਿਆ ਹੋਇਆ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸ ਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ ਜੋ ਓਹਨਾ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿੱਚ ਪੰਨਾ 917 ਉੱਤੇ ਦਰਜ ਹੈ। ਬਾਅਦ ਵਿੱਚ ਚੌਥੇ ਗੁਰੂ, ਗੁਰੂ ਰਾਮਦਾਸ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸ ਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਟਿਕਾਊ ਵਿਕਾਸ ਜਾਂ ਪਾਏਦਾਰ ਵਿਕਾਸ (Sustainable development) ਧਰਤੀ ਤੇ ਮਨੁੱਖੀ ਜੀਵਨ ਦੇ ਲਈ ਇੱਕ ਆਯੋਜਨ ਸਿਧਾਂਤ ਹੁੰਦਾ ਹੈ। ਇਸ ਵਿੱਚ ਵਿਕਾਸ ਦੀਆਂ ਨੀਤੀਆਂ ਬਣਾਉਂਦੇ ਵਕਤ ਇਸ ਗੱਲ ਦਾ ਧਿਆਨ ਰੱਖਿਆ ਜਾਂਦਾ ਹੈ ਕਿ ਮਨੁੱਖ ਦੀਆਂ ਨਾ ਕੇਵਲ ਵਰਤਮਾਨ ਲੋੜਾਂ ਦੀ, ਬਲਕਿ ਅਨੰਤ ਕਾਲ ਤੱਕ ਮਨੁੱਖ ਦੀਆਂ ਲੋੜਾਂ ਦੀ ਪੂਰਤੀ ਸੁਨਿਸਚਿਤ ਹੋ ਸਕੇ। ਇਸ ਵਿੱਚ ਕੁਦਰਤੀ ਪਰਿਆਵਰਣ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਉੱਤੇ ਅਤੇ ਸਾਧਨਾਂ ਦੀ ਸੰਜਮੀ ਵਰਤੋਂ ਉੱਤੇ ਵਿਸ਼ੇਸ਼ ਜੋਰ ਦਿੱਤਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗਰਮੀ ਦੀ ਰੁੱਤ ਜਾਂ ਹੁਨਾਲ਼ਾ ਸੰਜਮੀ ਰੁੱਤਾਂ 'ਚੋਂ ਸਭ ਤੋਂ ਤੱਤੀ ਰੁੱਤ ਹੁੰਦੀ ਹੈ ਜੋ ਬਸੰਤ ਅਤੇ ਪੱਤਝੜ ਦੀਆਂ ਰੁੱਤਾਂ ਵਿਚਕਾਰ ਆਉਂਦੀ ਹੈ। ਗਰਮੀਆਂ ਦੀ ਆਇਨੰਤ ਵੇਲੇ ਦਿਨ ਸਭ ਤੋਂ ਲੰਮੇ ਅਤੇ ਰਾਤਾਂ ਸਭ ਤੋਂ ਛੋਟੀਆਂ ਹੁੰਦੀਆਂ ਹਨ ਅਤੇ ਦਿਨਾਂ ਦੀ ਲੰਬਾਈ ਆਇਨੰਤ ਤੋਂ ਬਾਅਦ ਘਟਦੀ ਜਾਂਦੀ ਹੈ। ਹੁਨਾਲ਼ੇ ਦੇ ਅਰੰਭ ਦੀ ਮਿਤੀ ਪੌਣ-ਪਾਣੀ, ਰਵਾਇਤ ਅਤੇ ਸੱਭਿਆਚਾਰ ਮੁਤਾਬਕ ਬਦਲਦੀ ਰਹਿੰਦੀ ਹੈ ਪਰ ਜਦੋਂ ਉੱਤਰੀ ਅਰਧਗੋਲ਼ੇ ਵਿੱਚ ਗਰਮੀ ਹੁੰਦੀ ਹੈ ਤਾਂ ਦੱਖਣੀ ਅਰਧਗੋਲ਼ੇ ਵਿੱਚ ਸਿਆਲ ਚੱਲ ਰਿਹਾ ਹੁੰਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ੲਿਹ ਸਫ਼ਾ ਵਿਸ਼ੇਸ਼ ਧਿਅਾਨ ਦੀ ਮੰਗ ਕਰਦਾ ਹੈ। ਕਿਰਪਾ ਕਰਕੇ ੲਿਸ ਨੂੰ ਹੋਰ ਬੇਹਤਰ ਅਤੇ ਪ੍ਰਮਾਣਿਕ ਬਣਾੳੁਣ ਲੲੀ ਅਾਪਣਾ ਯੋਗਦਾਨ ਦੇਵੋ। ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) (English: Goods and Services Tax or GST) ਭਾਰਤ ਅਤੇ ਰਾਜਾਂ ਵਿੱਚ ਇਸ ਵਰਗ ਦੇ ਪਹਿਲਾਂ ਪ੍ਰਚਲਤ ਵੱਖ ਵੱਖ ਕਰਾਂ ਦੀ ਥਾਂ ਸੰਗਠਤ ਰੂਪ ਵਿੱਚ ਲਾਗੂ ਜਾਣ ਵਾਲਾ ਇੱਕੋ ਅਜਿਹਾ ਟੈਕਸ (Indirect Tax) ਹੈ ਜੋ ਦੇਸ ਦੇ ਜ਼ਿਆਦਾਤਰ ਅਸਿੱਧੇ ਟੈਕਸਾਂ ਨੂੰ ਤਬਦੀਲ ਕਰਕੇ ਟੈਕਸ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ੲਿਸ ਟੈਕਸ ਦੀ ਪ੍ਰਮੁੱਖ ਗੱਲ ੲਿਹ ਹੈ ਕਿ ੲਿਸ ਦੇ ਲਾਗੂ ਹੋ ਜਾਣ ਨਾਲ ਸਮੁੱਚੇ ਦੇਸ਼ ਵਿੱਚ ਵਸਤਾਂ ਦੀਅਾਂ ਕੀਮਤਾਂ ਅਤੇ ਕਰ ਸਮਾਨ ਹੋ ਜਾਵੇਗਾ। ਇਸਨੂੰ 1947 ਤੋਂ ਬਾਅਦ ਭਾਰਤੀ ਟੈਕਸ ਪ੍ਰਣਾਲੀ ਵਿੱਚ ਵੱਡੀ ਸੋਧ ਮੰਨਿਆ ਜਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਵਸਤਾਂ ਅਤੇ ਸੇਵਾਵਾਂ ਬਿਲ (Goods and Service Tax Bill or GST Bill,) (122 ਵੀਂ) ਸੰਵਿਧਾਨਕ ਸੋਧ ਬਿਲ 2014 ਪੇਸ਼ ਕੀਤਾ ਗਿਅਾ ਹੈ। .। ਇਹ ਕਰ ਰਾਸ਼ਟਰੀ ਪੱਧਰ ਤੇ ਉਤਪਾਦਨ, ਵਸਤਾਂ ਦੀ ਵਿਕਰੀ ਅਤੇ ਉਪਭੋਗ ਤੇ ਲਗਾਏ ਜਾਣ ਦੀ ਤਜਵੀਜ਼ ਹੈ। ਇਹ ਭਾਰਤ ਦੀ ਕੇਂਦਰੀ ਸਰਕਾਰ ਅਤੇ ਭਾਰਤ ਦੇ ਰਾਜਾਂ ਦੇ ਚਲ ਰਹੇ ਵੱਖ ਵੱਖ ਅਸਿੱਧੇ ਕਰਾਂ ਨੂੰ ਤਬਦੀਲ ਕਰਕੇ ਕਰ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ਭਾਰਤ ਇੱਕ ਸੰਘੀ ਰਾਸ਼ਟਰ ਹੈ, ਇਸ ਲਈ ਜੀ.ਐਸ.ਟੀ.
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਮੰਗਲ ਗ੍ਰਹਿ ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਚੌਥਾ ਗ੍ਰਹਿ ਹੈ। ਮੰਗਲ (1.5 AU) ਧਰਤੀ ਅਤੇ ਸ਼ੁੱਕਰ ਨਾਲੋਂ ਛੋਟਾ ਗ੍ਰਹਿ ਹੈ (0.107 ਧਰਤੀ ਦੇ ਭਾਰ) । ਇਸ ਦੇ ਦਾ ਵਾਯੂ ਮੰਡਲ ਵਿੱਚ ਜਿਆਦਾਤਰ ਕਾਰਬਨ ਡਾਈਆਕਸਾਈਡ ਪਾਈ ਜਾਂਦੀ ਹੈ । ਇਸ ਦੀ ਮਿੱਟੀ ਵਿੱਚ ਬਹੁਤ ਜਿਆਦਾ ਲੋਹਾ ਹੋਣ ਕਰਕੇ, ਜੰਗ ਦੀ ਵਜ੍ਹਾ ਨਾਲ ਇਸ ਦਾ ਰੰਗ ਲਾਲ ਦਿਸਦਾ ਹੈ । ਮੰਗਲ ਦੇ ਦੋ ਉਪਗ੍ਰਹਿ ਹਨ, ਡੇਮੋਸ (ਅੰਗ੍ਰੇਜੀ: Deimos) ਅਤੇ ਫੋਬੋਸ (ਅੰਗ੍ਰੇਜੀ: Phobos) ਮੰਗਲ ਦਾ ਨਾਂ ਰੂਮੀ ਦੇਵਤਾ ਮਾਰਸ ਦੇ ਨਾਂ ਤੇ ਰੱਖਿਆ ਗਿਆ ਏ।ਇਹਨ
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਪੈਡੀ ਟ੍ਰਾਂਸਪਲਾਂਟਰ (ਝੋਨਾ ਲਾਉਣ ਵਾਲੀ ਮਸ਼ੀਨ)
ਇੱਕ ਪੈਡੀ ਟ੍ਰਾਂਸਪਲਾਂਟਰ (Eng: Paddy Transplanter) ਇੱਕ ਵਿਸ਼ੇਸ਼ ਟ੍ਰਾਂਸਪਲਾਂਟਰ ਹੁੰਦਾ ਹੈ ਜੋ ਝੋਨੇ ਦੇ ਪਨੀਰੀ ਨੂੰ ਝੋਨੇ ਦੇ ਖੇਤਾਂ ਵਿੱਚ ਟ੍ਰਾਂਸਪਲਾਂਟ ਕਰਨ ਲਈ ਵਰਤਿਆ ਜਾਂਦਾ ਹੈ। ਮੁੱਖ ਤੌਰ ਤੇ ਦੋ ਪ੍ਰਕਾਰ ਦੇ ਪੈਡੀ ਟ੍ਰਾਂਸਪਲਾਂਟਰ ਅਰਥਾਤ, ਰਾਈਡਿੰਗ ਕਿਸਮ ਅਤੇ ਸੈਰ ਕਰਨ ਵਾਲੀ ਕਿਸਮ। ਰਾਈਡਿੰਗ ਕਿਸਮ ਪਾਵਰ ਤੇ ਚਲਾਇਆ ਜਾਂਦਾ ਹੈ ਅਤੇ ਆਮ ਤੌਰ ਤੇ ਇਕ ਪਾਸ ਵਿਚ ਛੇ ਲਾਈਨਾਂ ਨੂੰ ਟ੍ਰਾਂਸਪਲਾਂਟ ਕਰ ਸਕਦਾ ਹੈ। ਦੂਜੇ ਪਾਸੇ, ਸੈਰ ਕਰਨ ਵਾਲੀ (ਚੱਲਣ ਵਾਲੀ) ਕਿਸਮ ਨੂੰ ਖੁਦ ਚਲਾਇਆ ਜਾਂਦਾ ਹੈ ਅਤੇ ਆਮ ਤੌਰ 'ਤੇ ਇੱਕ ਪਾਸ ਵਿੱਚ ਚਾਰ ਲਾਈਨਾਂ ਨੂੰ ਟ੍ਰਾਂਸਪਲਾਂਟ ਕਰ ਸਕਦਾ ਹੈ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮੱਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਦੇ 120,000,000 ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਜੋ ਕਿ ਦੁਨੀਆ ਦਾ ਸੱਭ ਤੋਂ ਵੱਡਾ ਪ੍ਰੋਗਰਾਮ ਹੈ। ਭਾਰਤੀ ਸੰਵਿਧਾਨ ਦੇ 24 ਅਨੁਸ਼ੇਦ ਦੇ ਪੈਰਾ 2c ਜੋ ਕਿ ਬੱਚਿਆਂ ਨੂੰ ਜਿਉਣ ਦਾ ਅਧਿਕਾਰ ਦਿਦਾ ਹੈ ਉਸ ਦੇ ਤਹਿਤ ਭਾਰਤ ਸਰਕਾਰ ਦੀ ਮਿਡ ਡੇ ਮੀਲ ਸਕੀਮ 2004 ਵਿੱਚ ਲਾਗੂ ਕੀਤੀ ਗਈ। ਮਿਡ-ਡੇਅ-ਮੀਲ ਸਕੀਮ ਤਹਿਤ ਪੰਜਾਬ ਵਿੱਚ 19 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਹਨਾਂ ਵਿੱਚ 13723 ਪ੍ਰਾਇਮਰੀ ਸਕੂਲ ਅਤੇ 66,56 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ। ਮਿਡ-ਡੇਅ-ਮੀਲ ਸਕੀਮ ਤਹਿਤ ਸਰਕਾਰ ਵੱਲੋਂ ਜੋ ਰਕਮ ਦਿਤੀਜਾਂਦੀ ਹੈ, ਜੋ ਖਾਣਾ ਬਨਾਉਣ, ਰਾਸ਼ਨ ਦੀ ਖਰੀਦ, ਰਾਸ਼ਨ ਦੀ ਢੋਆ-ਢੁਆਈ ਅਤੇ ਬਣਵਾਈ ਦਾ ਮਾਣ ਭੱਤਾ ’ਤੇ ਖਰਚ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਬਰਤਨ ਵੀ ਮੁਹੱਈਆ ਕਰਵਾਏ ਗਏ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਚਾਫ ਕਟਰ (ਚਾਰਾ ਕੁਤਰਨ ਵਾਲੀ ਮਸ਼ੀਨ)
ਤੂੜੀ ਜਾਂ ਚਾਰੇ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਕੱਟਣ ਲਈ ਘੋੜੇ ਅਤੇ ਪਸ਼ੂਆਂ ਨਾਲ ਖਾਣਾ ਪਕਾਉਣ ਅਤੇ ਇਕ ਦੂਜੇ ਨਾਲ ਮਿਲਾ ਕੇ ਇਕ ਤੂੜੀ ਕਟਰ ਇੱਕ ਯੰਤਰਿਕ ਯੰਤਰ ਹੈ। ਇਹ ਜਾਨਵਰ ਦੀ ਹਜ਼ਮ ਵਿੱਚ ਸਹਾਇਤਾ ਕਰਦਾ ਹੈ ਅਤੇ ਜਾਨਵਰਾਂ ਨੂੰ ਉਨ੍ਹਾਂ ਦੇ ਭੋਜਨ ਦੇ ਕਿਸੇ ਵੀ ਹਿੱਸੇ ਨੂੰ ਖਾਰਜ ਕਰਨ ਤੋਂ ਰੋਕਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਭਿਆਚਾਰ ਇੱਕ ਜਟਿਲ ਅਤੇ ਜੁੱਟ ਸਿਸਟਮ ਹੈ। ਇਸ ਦੇ ਅੰਗਾਂ ਦਾ ਆਪਸ ਵਿੱਚ ਪ੍ਰਸਪਰ ਸੰਬੰਧ ਹੈ। ਇੱਕ ਅੰਗ ਵਿੱਚ ਆਈ ਤਬਦੀਲੀ ਦੂਜੇ ਅੰਗੇ ਨੂੰ ਪ੍ਰਭਾਵਿਤ ਕਰਦੀ ਹੈ। ਸੰਸਾਰ ਦੇ ਵੱਖੋ-ਵੱਖ ਸਭਿਆਚਾਰਾਂ ਦੇ ਮੁੱਖ ਅੰਗ ਲਗਭਗ ਇਕੋ ਜਿਹੇ ਹੀ ਹੁੰਦੇ ਹਨ। ਵਿਅਕਤੀ ਕਿਸੇ ਥਾਂ ਵੀ ਰਹਿੰਦਾ ਹੋਵੇ ਉਸ ਦੀਆਂ ਮੂਲ ਲੋੜਾਂ ਸਾਂਝੀਆਂ ਹੁੰਦੀਆਂ ਹਨ। ਪੋ੍ਰ. ਜੀਤ ਸਿੰਘ ਜੋਸ਼ੀ ਅਨੁਸਾਰ- “ਰੋਟੀ, ਕੱਪੜਾ ਅਤੇ ਮਕਾਨ ਮਨੁੱਖ ਦੀਆਂ ਬੁਨਿਆਦੀ ਲੋੜਾਂ ਹਨ।``1 ਹਰ ਮਨੁੱਖ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਆਪਣੇ ਸਭਿਆਚਾਰਾਂ ਅਨੁਸਾਰ ਇਨ੍ਹਾਂ ਲੋੜਾਂ ਦੀ ਪੂਰਤੀ ਕਰਦਾ ਹੈ। ਸਭਿਆਚਾਰ ਦੇ ਮੁੱਖ ਅੰਗ ਮੰਨੇ ਜਾਂਦੇ ਹਨ:- 1. ਪਦਾਰਥਕ ਸਭਿਆਚਾਰ 2.
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,455 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
3-ਡੀ ਪ੍ਰਿੰਟਿੰਗ ਜਾਂ ਤ੍ਰੀਵਮ ਛਪਾਈ (ਅੰਗਰੇਜ਼ੀ:3D Printing, Additive Manufacturing) ਤਿੰਨ ਆਯਾਮੀ ਵਸਤੂਆਂ ਨੂੰ ਬਣਾਉਣ ਵਾਲੀਆ ਬਹੁਤ ਸਾਰੀਆਂ ਵਿਧੀਆ ਵਿੱਚੋ ਇੱਕ ਹੈ। ਇਸ ਵਿਧੀ ਵਿੱਚ ਕੰਪਿਊਟਰ ਦੇ ਨਿਯਤੰਰਣ ਵਿੱਚ ਵਸਤੂ ਤੇ ਕਿਸੇ ਪਦਾਰਥ ਦੀ ਪਰਤ ਦਰ ਪਰਤ ਪਾਉਂਦੇ ਜਾਂਦੇ ਹਨ ਅਤੇ ਵਸਤੂ ਤਿਆਰ ਹੁੰਦੀ ਜਾਂਦੀ ਹੈ। ਤਿਆਰ ਹੋਣ ਵਾਲੀ ਵਸਤੂ ਕਿਸੇ ਵੀ ਕਿਸੇ ਵੀ ਆਕਾਰ ਅਤੇ ਜੁਮੈਟਰੀ ਦੀ ਹੋ ਸਕਦੀ ਹੈ। ਵਸਤੂ ਬਣਾਉਣ ਤੋ ਪਹਿਲਾ ਇਸ ਵਸਤੂ ਦਾ ਇੱਕ ਤ੍ਰੀਵਮ ਛਪਾਈ ਜਾ ਥਰੀ ਡੀ ਪ੍ਰਿੰਟ ਸਰੋਤ ਤਿਆਰ ਕੀਤਾ ਜਾਂਦਾ ਹੈ ਅਤੇ ਕੰਪਿਊਟਰ ਦੇ ਨਿਯਤੰਰਣ ਨਾਲ ਵਸਤੂ ਦੀਆ ਪਰਤਾ ਤਿਆਰ ਕੀਤੀਆ ਜਾਂਦਿਆ ਹਨ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!