ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,657 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਸਾਂਬਾ ( ਅੰਗਰੇਜ਼ੀ: Samba, ਹਿੰਦੀ: सांबा ) ਭਾਰਤ ਦੇ ਪ੍ਰਸ਼ਾਸਿਤ ਰਾਜ ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸ਼ਹਿਰ ਅਤੇ ਨਗਰਪਾਲਿਕਾ ਕਮੇਟੀ ਹੈ। ਸਾਂਬਾ ਜ਼ਿਲ੍ਹੇ ਦੇ ਬਣਨ ਤੋਂ ਪਹਿਲਾਂ, ਇਹ ਸ਼ਹਿਰ ਜੰਮੂ ਜ਼ਿਲ੍ਹੇ ਦਾ ਹਿੱਸਾ ਸੀ। ਬਾਰੀ ਬ੍ਰਹਮਾਨ ਦਾ ਮੁੱਖ ਉਦਯੋਗਿਕ ਖੇਤਰ ਜਿਸ ਨੂੰ ਪਹਿਲਾਂ ਜੰਮੂ ਜ਼ਿਲ੍ਹੇ ਦੇ ਅਧੀਨ ਆਉਂਦੀ ਸੀ, ਨੂੰ ਹੁਣ ਸਾਂਬਾ ਜ਼ਿਲ੍ਹੇ ਵਿੱਚ ਸ਼ਾਮਲ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਸ਼ਹਿਰ ਦਾ ਨਾਂ ਸੰਬਾਲ ਰਾਜਪੂਤ ਕਬੀਲੇ ਤੋਂ ਮਿਲਿਆ ਹੈ ਜੋ ਇਸਦੇ ਵਸਨੀਕ ਸਨ। ਜ਼ਿਲ੍ਹੇ ਦਾ ਜਲਵਾਯਯੂ ਜੋ ਗਰਮੀਆਂ ਵਿੱਚ ਗਰਮ ਅਤੇ ਸੁੱਕਾ ਹੁੰਦਾ ਹੈ ਅਤੇ ਸਰਦੀਆਂ ਵਿੱਚ ਠੰਢਾ ਹੁੰਦਾ ਹੈ। ਪਹਾੜਾਂ ਵਿਚ ਘਿਰਿਆ ਰਹਿਣ ਕਾਰਨ ਪੰਜਾਬ ਦੇ ਗੁਆਂਢੀ ਖੇਤਰਾਂ ਨਾਲੋਂ ਥੋੜ੍ਹਾ ਠੰਢਾ ਹੁੰਦਾ ਹੈ। ਘੱਟੋ ਘੱਟ ਤਾਪਮਾਨ -2 ਡਿਗਰੀ ਸੈਲਸੀਅਸ ਅਤੇ 42 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਇਹ ਕਿਹਾ ਜਾਂਦਾ ਹੈ ਕਿ ਸਾਂਬਾ ਦੀ ਰਾਜਧਾਨੀ 1400 ਈ. ਵਿਚ ਕਿਤੇ ਵੀ ਸਥਾਪਿਤ ਕੀਤੀ ਗਈ ਸੀ। ਲੋਕਾਧਾਰਾ ਦੇ ਅਨੁਸਾਰ ਸੈਦੂ ਦੇ ਛੋਟੇ ਪੁੱਤਰ ਮਾਲਹ ਦੇਵ ਨੇ ਸਾਂਬਾ ਰਾਜ ਦੀ ਸਥਾਪਨਾ ਕੀਤੀ ਸੀ, ਜੋ ਗੋਤਰ ਦੇ ਇਕ ਪਰਿਵਾਰ ਨਾਲ ਵਿਆਹਿਆ ਸੀ। ਆਪਣੇ ਵਿਆਹ ਤੋਂ ਬਾਅਦ ਉਹ ਸਾਂਬਾ ਵਿਚ ਰਹੇ ਅਤੇ ਸੰਮਾ ਦੇ ਰਾਜ ਵਿਚ ਆਪਣੀ ਰਾਜਧਾਨੀ ਵਿਚ ਟ੍ਰੈਕਟ ਦਾ ਮਾਲਕ ਬਣ ਗਿਆ. ਸਾਂਬਾ ਆਖਰਕਾਰ 1816 ਈ.
ਸਾਧੂ ਬਿਨਿੰਗ (ਜਨਮ 3 ਦਸੰਬਰ 1947) ਇੱਕ ਕੈਨੇਡੀਅਨ ਪੰਜਾਬੀ ਲੇਖਕ ਹੈ ਜਿਸ ਨੇ ਡੇਢ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਹਨਾਂ ਕਿਤਾਬਾਂ ਵਿੱਚ ਕਹਾਣੀ ਸੰਗ੍ਰਹਿ, ਕਾਵਿ ਸੰਗ੍ਰਹਿ, ਨਾਟਕ ਸੰਗ੍ਰਹਿ, ਖੋਜ, ਅਨੁਵਾਦ, ਅਤੇ ਸੰਪਾਦਿਤ ਕੀਤੀਆਂ ਹੋਈਆਂ ਕਿਤਾਬਾਂ ਸ਼ਾਮਲ ਹਨ। ਉਹ ਪੰਜਾਬੀ ਲੇਖਕ ਮੰਚ, ਵੈਨਕੂਵਰ (ਪਹਿਲਾਂ ਪੰਜਾਬੀ ਸਾਿਹਤ ਸਭਾ), ਵੈਨਕੂਵਰ ਸਥ ਦਾ ਇੱਕ ਮੁਢਲਾ ਮੈਂਬਰ ਹੈ ਅਤੇ ਪੰਜਾਬੀ ਕਲਚਰਲ ਅਸੋਸੀਏਸ਼ਨ ਦਾ ਮੁਢਲਾ ਪ੍ਰਧਾਨ। ਬਿਨਿੰਗ ਸਾਹਿਤਕ ਮੈਗਜ਼ੀਨ ਵਤਨੋਂ ਦੂਰ ਦਾ ਸੰਪਾਦਕ ਅਤੇ ਵਤਨ ਦਾ ਕੋ-ਸੰਪਾਦਕ ਰਿਹਾ ਹੈ। ਉਹ ਕਲਾ ਅਤੇ ਸਮਾਜ ਵਿਚ ਇੱਕ ਉੱਚ ਦਰਜੇ ਦੀ ਸ਼ਖਸੀਅਤ ਹੈ। ਮਾਰਚ 2008 ਵਿੱਚ ਵੈਨਕੂਵਰ ਸੰਨ ਨੇ ਬਿਨਿੰਗ ਦਾ ਨਾਂ ਬ੍ਰਿਟਿਸ਼ ਕੋਲੰਬੀਆ ਦੇ ਉਹਨਾਂ ਚੋਟੀ ਦੇ 100 ਦੱਖਣੀ ਏਸ਼ੀਆਈ ਲੋਕਾਂ ਵਿੱਚ ਸ਼ਾਮਲ ਕੀਤਾ ਜਿਹੜੇ ਬੀ ਸੀ ਦੇ ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਖਾਸ ਕੰਮ ਕਰ ਰਹੇ ਹਨ। ਮਾਰਚ 2015 ਵਿਚ ਵੈਨਕੂਵਰ ਪਬਲਿਕ ਲਾਇਬਰੇਰੀ ਨੇ ਪੱਚੀ ਦੇ ਕਰੀਬ ਉਨ੍ਹਾਂ ਲੇਖਕਾਂ ਦੇ ਨਾਵਾਂ ਦੀਆਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਪਲੇਕਾਂ ਲਾਈਆਂ ਜਿਨ੍ਹਾਂ ਨੇ ਵੈਨਕੂਵਰ ਦੇ ਇਨ੍ਹਾਂ ਹਿੱਸਿਆਂ ਨੂੰ ਆਪਣੀਆਂ ਲਿਖਤਾਂ ਵਿਚ ਵਰਤਿਆ। ਸਾਧੂ ਬਿਨਿੰਗ ਦੇ ਨਾਮ ਦੀ ਪਲੇਕ ਵੈਨਕੂਵਰ ਦੇ ਦੱਖਣੀ ਹਿੱਸੇ - ਫਰੇਜ਼ਰ ਸਟਰੀਟ ਅਤੇ 49 ਐਵਨਿਊ ’ਤੇ ਲਾਈ ਗਈ
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”। ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਲਿਨਅਕਸ (/ˈlɪnəks/ LIN-uks ਅਤੇ ਕਦੇ-ਕਦੇ /ˈlaɪnəks/ LYN-uks) ਜਾਂ ਲਿਨਕਸ ਇੱਕ ਯੂਨਿਕਸ-ਵਰਗਾ ਆਜ਼ਾਦ ਅਤੇ ਖੁੱਲ੍ਹਾ-ਸਰੋਤ ਆਪਰੇਟਿੰਗ ਸਿਸਟਮ ਹੈ। ਇਹ ਲਿਨਕਸ ਕਰਨਲ ’ਤੇ ਅਧਾਰਤ ਹੈ ਜੋ ਕਿ 5 ਅਕਤੂਬਰ 1991 ਨੂੰ ਫ਼ਿਨਲੈਂਡ ਦੀ ਯੂਨੀਵਰਸਿਟੀ ਆਫ਼ ਹੈਲਸਿੰਕੀ ਦੇ ਇੱਕ 21-ਸਾਲਾ ਵਿਦਿਆਰਥੀ ਲੀਨਸ ਤੂਰਵਲਦਸ ਨੇ ਜਾਰੀ ਕੀਤਾ ਸੀ। ਪਿਛੋਂ ਇਸ ਨੂੰ ਅਮਰੀਕਾ ਦੇ ਗਨੂ (GNU) ਪ੍ਰਾਜੈਕਟ ਦੀ ਹਿਮਾਇਤ ਮਿਲ ਗਈ ਅਤੇ ਇਹ ਪੂਰੀ ਦੁਨੀਆ ਵਿੱਚ ਫੈਲਣ ਲੱਗਾ।
ਵਲਾਦੀਮੀਰ ਵਲਾਦਿਮੀਰੋਵਿੱਚ ਪੂਤਿਨ (ਰੂਸੀ: Влади́мир Влади́мирович Пу́тин; IPA: [vɫɐˈdʲimʲɪr vɫɐˈdʲimʲɪrəvʲɪt͡ɕ ˈputʲɪn] ( ਸੁਣੋ)) (ਜਨਮ: 7 ਅਕਤੂਬਰ 1952) ਰੂਸੀ ਰਾਜਨੀਤੀਵੇਤਾ ਹਨ। ਉਹ 7 ਮਈ 2012 ਤੋਂ ਰੂਸ ਦੇ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ ਸੰਨ 2000 ਤੋਂ 2008 ਤੱਕ ਰੂਸ ਦੇ ਰਾਸ਼ਟਰਪਤੀ ਅਤੇ 1999 ਤੋਂ 2000 ਅਤੇ 2008 ਤੋਂ 2012 ਤੱਕ ਰੂਸ ਦੇ ਪ੍ਰਧਾਨਮੰਤਰੀ ਰਹਿ ਚੁੱਕੇ ਹਨ। ਉਹ ਆਪਣੇ ਪਿਛਲੇ ਪ੍ਰਧਾਨਮੰਤਰੀ ਕਾਰਜਕਾਲ ਦੇ ਦੌਰਾਨ ਰੂਸ ਦੀ ਸੰਯੁਕਤ ਰੂਸ ਪਾਰਟੀ ਦੇ ਪ੍ਰਧਾਨ ਵੀ ਸਨ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਫ਼ੇਸਬੁੱਕ (Facebook) ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਵਰਡ ਯੂਨੀਵਰਸਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਨੈੱਟਵਰਕ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮੌੜਾਂ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਊਧਮ ਸਿੰਘ ਵਾਲਾ ਦਾ ੲਿੱਕ ਪਿੰਡ ਹੈ ਜੋ ਸੰਗਰੂਰ ਤੋਂ 17 ਕਿਲੋਮੀਟਰ ਸੰਗਰੂਰ-ਪਾਤੜਾਂ-ਦਿੱਲੀ ਸੜਕ ਉੱਪਰ ਸਥਿਤ ਹੈ। ਇਸ ਪਿੰਡ ਦੀ ਆਬਾਦੀ ਤਕਰੀਬਨ 11500 ਤੇ ਰਕਬਾ 3195 ਏਕੜ (1278 ਹੈਕਟੇਅਰ) ਹੈ। ਪਿੰਡ ਦੀਆਂ 3500 ਦੇ ਲਗਪਗ ਵੋਟਾਂ ਹਨ। ੲਿਹ ਪਿੰਡ ਜਿਊਣਾ ਮੌੜ ਤੇ ਉਸ ਦੇ ਭਰਾ ਕਿਸ਼ਨਾ ਸਿੰਘ ਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਨਾਲ ਮਸ਼ਹੂਰ ਹੈ। ਜਿਊਣੇ ਮੌੜ ਦੇ ਨਾਮ ਪਿੰਡ ਵਿੱਚ ਕਲੱਬ ਵੀ ਬਣਿਅਾ ਹੋੲਿਅਾ ਹੈ। ਪਿੰਡ ਵਿੱਚ ਘੋੜੀ ‘ਤੇ ਸਵਾਰ ਜਿਊਣੇ ਮੌੜ ਦਾ ਬੁੱਤ ਵੀ ਬਣਿਅਾ ਹੋੲਿਅਾ ਹੈ। ਪਿੰਡ ਵਿੱਚ 5 ਗੁਰਦੁਆਰੇ, 2 ਮੰਦਰ, 1 ਮਸਜਿਦ, 2 ਡੇਰੇ ਹਨ। ਪਿੰਡ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਪ੍ਰਾਇਮਰੀ ਸਕੂਲ ਤੇ ਤਿੰਨ ਪਬਲਿਕ ਸਕੂਲ, ਆਂਗਣਵਾੜੀ ਸੈਂਟਰ, ਡਾਕਘਰ, ਹੈਲਥ ਡਿਸਪੈਂਸਰੀ, ਸਿਵਲ ਵੈਟਰਨਰੀ ਡਿਸਪੈਂਸਰੀ, ਕੋਆਪਰੇਟਿਵ ਐਗਰੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਮੁਕੇਸ਼ (22 ਜੁਲਾਈ 1923 – 27 ਅਗਸਤ 1976) ਇੱਕ ਭਾਰਤੀ ਗਾਇਕ ਸੀ। ਜਿਸ ਨੇ 'ਤੌਬਾ ਯੇ ਮਤਵਾਲੀ ਚਾਲ, ਜਾਨੇ ਕਹਾਂ ਗਏ ਵੋ ਦਿਨ, ਮੇਰਾ ਜੂਤਾ ਹੈ ਜਾਪਾਨੀ, ਸਭ ਕੁਝ ਸੀਖਾ ਹਮਨੇ ਨਾ ਸੀਖੀ ਹੋਸ਼ਿਆਰੀ, ਸਜਨ ਰੇ ਝੂਠ ਮਤ ਬੋਲੋ, ਏ ਭਾਈ ਜ਼ਰਾ ਦੇਖ ਕੇ ਚਲੋ, ਕੋਈ ਜਬ ਤੁਮਾਰ੍ਹਾ ਹਿਰਦੇ ਤੋੜ ਦੇ' ਆਦਿ ਜਿਹੇ ਦਿਲ-ਟੁੰਬਵੇਂ ਗੀਤਾਂ ਨਾਲ ਸਰੋਤਿਆਂ ਦੇ ਦਿਲ ਜਿੱਤੇ। ਆਪ ਦਾ ਜਨਮ 22 ਜੁਲਾਈ, 1923 ਨੂੰ ਮਾਤਾ ਚਾਂਦ ਰਾਣੀ ਦੀ ਕੁੱਖੋਂ ਹੋਇਆ।
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।