ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਮਸੌਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਖਰੜ ਦਾ ੲਿੱਕ ਪਿੰਡ ਹੈ ਜੋ ਸ਼ਿਵਾਲਿਕ ਦੀਅਾਂ ਪਹਾੜੀਅਾਂ ਵਿੱਚ ਸਥਿੱਤ ਪੰਜਾਬ ਦਾ ਅਖੀਰਲਾ ਪਿੰਡ ਹੈ। ੲਿਸ ਪਿੰਡ ਨੂੰ ਜਾਣ ਦਾ ਰਸਤਾ ਚੰਡੀਗੜ੍ਹ ਨੇੜਲੇ ਨਾਵਾਂਗਾੳੁਂ ਤੋਂ ਜਾਂਦਾ ਹੈ। ਜਿੱਥੋਂ ੲਿਹ ਪਿੰਡ ਤਕਰੀਬਨ 10 ਕਿਲੋਮੀਟਰ ਦੂਰ ਹੈ। ੲਿਸ ਦੇ ਰਸਤੇ ਵਿੱਚ ਕਰੌਰ ਜੋਗੀਅਾਂ, ਕਰੌਰ ਜੱਟਾਂ, ਕਾਨ ਦਾ ਬਾੜਾ, ਬ੍ਰਾਹਮਣਾਂ ਦਾ ਬਾੜਾ, ਗੁੱਜਰਾਂ ਦਾ ਬਾੜਾ, ਟਾਂਡਾ ਤੇ ਟਾਂਡੀ ਅਾਦਿ ਪਿੰਡ ਅਾੳੁਂਦੇ ਹਨ।ੲਿਸ ਪਿੰਡ ਦੀ ਅਬਾਦੀ ਕਰੀਬ 450 ਹੈ ਤੇ ਘਰਾਂ ਦੀ ਗਿਣਤੀ 70-80 ਹੈ। ੲਿਸ ਪਿੰਡ ਵਿੱਚ ਸਿਰਫ ਲੁਬਾਣਾ ਕੌਮ (ਵਣਜਾਰਾ ਕੌਮ) ਹੀ ਰਹਿੰਦੀ ਹੈ। ੲਿਹ ਲੋਕ ਪਹਿਲਾਂ ਲੂਣ ਦਾ ਵਪਾਰ ਕਰਦੇ ਸਨ ਤੇ ਅੱਜ ਕੱਲ੍ਹ ਬੱਕਰੀਅਾਂ ਪਾਲਣਾ, ਜੰਗਲ ਦੀ ਲੱਕੜੀ ੲਿਕੱਠੀ ਕਰਨਾ, ਥੁਹੁੜੀ ਬਹੁਤੀ ਖੇਤੀ ਕਰਨਾ ੲਿਨ੍ਹਾਂ ਦੇ ਰੁਜ਼ਗਾਰ ਦਾ ਸਾਧਨ ਹੈ। ੲਿਥੇ ਕਣਕ, ਮੱਕੀ, ਸਰੋਂ, ਚਰ੍ਹ੍ਹੀ ਤੇ ਸੂੰਹ ਦੀ ਫਸਲ ਦੀ ਖੇਤੀ ਕੀਤੀ ਜਾਂਦੀ ਹੈ। ੲਿਸ ਪਿੰਡ ਵਿੱਚ ੲਿੱਕ ਪੁਰਾਣਾ ਖੂਹ ਹੈ, ਪਹਾੜੀ ਤੇ ੲਿੱਕ ਗੁਰੂਦੁਅਾਰਾ ਬਣਿਅਾ ਹੋੲਿਅਾ ਹੈ। ਪਿੰਡ ਵਿੱਚ ੲਿੱਕ ਸਰਕਾਰੀ ਪ੍ਰਾੲਿਮਰੀ ਸਕੂਲ ਸਥਿਤ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਖੋ-ਖੋ ਇੱਕ ਭਾਰਤੀ ਮੈਦਾਨੀ ਖੇਲ ਹੈ। ਇਸ ਖੇਲ ਵਿੱਚ ਮੈਦਾਨ ਦੇ ਦੋਨੀਂ ਪਾਸੀਂ ਦੋ ਖੰਭਿਆਂ ਦੇ ਇਲਾਵਾ ਕਿਸੇ ਹੋਰ ਸਾਧਨ ਦੀ ਜ਼ਰੂਰਤ ਨਹੀਂ ਹੁੰਦੀ। ਇਹ ਇੱਕ ਅੱਡਰੀ ਸਵਦੇਸ਼ੀ ਖੇਲ ਹੈ, ਜੋ ਯੁਵਾ ਲੋਕਾਂ ਵਿੱਚ ਓਜ ਅਤੇ ਤੰਦੁਰੁਸਤ ਸੰਘਰਸ਼ਸ਼ੀਲ ਜੋਸ਼ ਭਰਨ ਵਾਲੀ ਹੈ। ਇਹ ਖੇਲ ਪਿੱਛਾ ਕਰਨ ਵਾਲੇ ਅਤੇ ਪ੍ਰਤਿਰਖਿਅਕ, ਦੋਨਾਂ ਵਿੱਚ ਬਹੁਤ ਜ਼ਿਆਦਾ ਤੰਦੁਰੁਸਤੀ, ਕੌਸ਼ਲ, ਰਫ਼ਤਾਰ, ਊਰਜਾ ਅਤੇ ਪ੍ਰਤਿਭਾ ਦੀ ਮੰਗ ਕਰਦੀ ਹੈ। ਖੋ-ਖੋ ਕਿਸੇ ਵੀ ਤਰ੍ਹਾਂ ਦੀ ਸਤ੍ਹਾ ਉੱਤੇ ਖੇਡਿਆ ਜਾ ਸਕਦਾ ਹੈ।
ਮਦਰ ਟਰੇਸਾ (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, ਮੇਸੇਡੋਨਿਆ ਗਣਰਾਜ) ਵਿੱਚ ਹੋਇਆ ਸੀ। ਮਦਰ ਟਰੇਸਾ ਰੋਮਨ ਕੈਥੋਲਿਕ ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ ਕੋਲਕਾਤਾ ਵਿੱਚ ਮਿਸ਼ਨਰੀਜ ਆਫ ਚੈਰਿਟੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਸਨਾਤਨਵਾਦ ਅੰਗ੍ਰੇਜ਼ੀ ਪਦ ਕਲਾਸਿਜ਼ਮ(Classism) ਦਾ ੳੁੱਤਰ-ਭਾਰਤੀ ਭਸ਼ਾਵਾਂ, ਵਿਸ਼ੇਸ਼ ਕਰਕੇ ਪੰਜਾਬੀ ਅਤੇ ਹਿੰਦੀ ਵਿੱਚ ਚਲਦਾ ਅਨੁਵਾਦ ਹੈ। ਇਸ ਭਾਵ ਦੇ ਹੋਰ ਸ਼ਬਦ 'ਪਰੰਪਰਾਵਾਦ', 'ਪ੍ਰਚੀਨਵਾਦ' ਤੇ 'ਸ਼ਾਸਤ੍ਰੀਅਤਾ' ਹਨ ਪਰੰਤੂ ਇਹ ਸਾਰੇ ਪਦ ਮੂਲ ਸ਼ਬਦ "ਕਲਾਸੀਸਿਜ਼ਿਮ" ਦੇ ਅਸਲ ਭਾਵ ਨੂੰ ਪ੍ਰਗਟ ਕਰਨੋਂ ਅਸਮਰੱਥ ਰਹਿੰਦੇ ਹਨ। ਇਸੇ ਲਈ "ਕਲਾਸੀਸਿਜ਼ਿਮ" ਨੂੰ ਹੀ ਮੂਲ ਸ਼ਬਦ ਵਜੋਂ ਇੰਨ-ਬਿੰਨ ਵਰਤ ਲੈਣ ਦੀ ਰੁਚੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,455 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਲੋਕ ਸਾਹਿਤ ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ िਨਰਣਾ ੳੁਸ ਦੀ ਇिਤਹਾਸਕ ਪਰਸिਥਤੀਆਂ ਅਧੀਨ ਆਉਂਦੇ ਸਮਾिਜਕ ਤਾਣੇ -ਬਾਣੇ ਨੇ ਤिਹ ਕਰਨਾ ਹੁੰਦਾ ਹੈ .ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾिਬਕ ਲੋਕ ਸਾਹਿਤ ਵੀ ਆਪ ਹੁਦਰਾ ਵਟਾਉਂਦਾ िਰਹਾ ਹੈ. ਭਾਵੇਂ िਕ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ िਵਚ ਆ ਜਾਵੇ,ਪਰ ਇिਤਹਾਸਕ ਸਮੇਂ िਵਚ ਇਸਦੀ ਆਪਣੀ ਸिਥਤੀ ਅਤੇ ਲੋੜ ਮੁਤਾिਬਕ ਸਾਰਥਕਤਾ ਹੁੰਦੀ ਹੈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਜਣਨ ਇੰਜੀਨੀਅਰੀ, ਜਿਹਨੂੰ ਜਣਨ ਸੁਧਾਈ ਵੀ ਆਖਿਆ ਜਾਂਦਾ ਹੈ, ਜੀਵ-ਤਕਨਾਲੋਜੀ ਰਾਹੀਂ ਕਿਸੇ ਜੀਵ ਦੀਆਂ ਜੀਨ-ਟੋਲੀਆਂ ਦਾ ਸਿੱਧੇ ਜੋੜ-ਤੋੜ ਹੁੰਦਾ ਹੈ। ਮੇਜ਼ਬਾਨ ਦੀਆਂ ਜੀਨ-ਟੋਲੀਆਂ ਵਿੱਚ ਡੀਐੱਨਏ ਵਾੜਿਆ ਜਾ ਸਕਦਾ ਹੈ, ਪਹਿਲਾਂ ਲੁੜੀਂਦਾ ਜੀਨ ਪਦਾਰਥ ਅੱਡ ਕਰ ਕੇ ਅਤੇ ਨਕਲ ਕਰ ਕੇ ਅਤੇ ਫੇਰ ਮੇਜ਼ਬਾਨ ਜੀਵ ਅੰਦਰ ਇਹ ਪਾ ਕੇ। ਨਿਊਕਲੀਏਜ਼ ਵਰਤ ਕੇ ਜੀਨ ਹਟਾਏ ਜਾਂ ਪਰ੍ਹੇ ਵੀ ਮਾਰੇ ਜਾ ਸਕਦੇ ਹਨ।
ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।
ਨੇਮਾਰ ਡਾ ਸਿਲਵਾ ਸੈਂਟੋਸ ਜੁਨਿਔਰ (ਪੁਰਤਗਾਲੀ ਉਚਾਰਨ: [nejˈmaʁ dɐ ˈsiwvɐ ˈsɐ̃tus ˈʒũɲoʁ];ਜਨਮ 5 ਫ਼ਰਵਰੀ 1992) ਆਮ-ਤੌਰ 'ਤੇ ਨੇਮਾਰ ਦੇ ਨਾਂਮ ਨਾਲ ਜਾਣਿਆ ਜਾਂਦਾ, ਫੁੱਟਬਾਲ ਖਿਡਾਰੀ ਹੈ। ਜੋ ਲਾ-ਲੀਗਾ ਵਿੱਚ ਸਪੈਨਿਸ਼ ਕਲੱਬ ਬਾਰਸੀਲੋਨਾ ਵੱਲੋਂ ਖੇਡਦਾ ਹੈ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਉਹ ਬ੍ਰਾਜ਼ੀਲ ਦੇਸ਼ ਵੱਲੋਂ ਖੇਡਦਾ ਹੈ। 19 ਸਾਲ ਦੀ ਉਮਰ ਵਿੱਚ ਨੇਮਾਰ ਨੇ 2011 ਵਿੱਚ ਦੱਖਣੀ ਅਮਰੀਕੀ ਫੁੱਟਬਾਲ ਖਿਡਾਰੀ ਦਾ ਪੁਰਸਕਾਰ ਜਿੱਤਿਆ ਸੀ ਅਤੇ ਦੁਬਾਰਾ 2012 ਵਿੱਚ ਵੀ ੲਿਹ ਪੁਰਸਕਾਰ ਜਿੱਤਿਆ ਸੀ।ਨੇਮਾਰ ਨੂੰ ਉਸਦੀ ਗਤੀ, ਤੀਬਰਤਾ, ਪ੍ਰੀਖਣ-ਸ਼ਕਤੀ ਅਤੇ ਦੋਵਾਂ ਪੈਰਾਂ ਦੀ ਸਮਰੱਥਾ ਕਰਕੇ ਜਾਣਿਆ ਜਾਂਦਾ ਹੈ। ਫੁੱਟਬਾਲ ਦੇ ਮਹਾਨ ਖਿਡਾਰੀ ਜਿਵੇਂ ਕਿ ਪੇਲੇ, ਰੋਨਾਲਡਿਨਹੋ ਆਦਿ ਵੀ ਉਸਦੀ ਖੇਡ ਦੀ ਪ੍ਰਸੰਸ਼ਾ ਕਰਦੇ ਹਨ।
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ ਦੂਸਰੇ ਵਿਸ਼ਵ ਯੁੱਧ ਦੇ ਅਖੀਰ ਵਿੱਚ ਸੰਯੁਕਤ ਬਾਦਸ਼ਾਹੀ ਨਾਲ ਹੋੲੇ ਕੇਬੈਕ ਸਮਝੌਤੇ ਤਹਿਤ ਸੰਯੁਕਤ ਰਾਸ਼ਟਰ ਅਮਰੀਕਾ ਨੇ ਅਗਸਤ 1945 ਨੂੰ ਜਪਾਨ ਦੇ ਦੋ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਤੇ ਪ੍ਰਮਾਣੂ ਬੰਬ ਨਾਲ ਹਮਲੇ ਕੀਤੇ, ੲਿਹਨਾਂ ਦੋ ਹਮਲਿਅਾਂ ਵਿਚ ਲਗਭਗ 129,000 ਲੋਕ ਮਾਰੇ ਗੲੇ। ੲਿਤਿਹਾਸ ਵਿਚ ਯੁਧ ਲੲੀ ਪ੍ਰਮਾਣੂ ਹਥਿਅਾਰਾਂ ਦੀ ਵਰਤੋਂ ਸਿਰਫ ੲਿਸੇ ਘਟਨਾਂ ਦੌਰਾਨ ਕੀਤੀ ਗੲੀ। ਯੁੱਧ ਦੇ ਅਾਖਰੀ ਸਾਲ ਵਿਚ ਮਿੱਤਰ ਦੇਸ਼ਾਂ ਨੇਂ ਜਪਾਨ ਤੇ' ਹਮਲੇ ਦੀ ਯੋਜਨਾਂ ਬਣਾੲੀ। ੲਿਸ ਤੋਂ ਪਹਿਲਾਂ ਸੰਯੁਕਤ ਰਾਜ ਅਮਰੀਕਾ ਨੇਂ ਹਵਾੲੀ ਹਮਲੇ ਕਰਕੇ ਜਪਾਨ ਦੇ ਕੲੀ ਸ਼ਹਿਰ ਤਬਾਹ ਕਰ ਦਿੱਤੇ। ਯੂਰਪ ਵਿਚ 8 ਮੲੀ 1945 ਨੂੰ ਨਾਜ਼ੀ ਜਰਮਨੀ ਦੇ ਅਾਤਮ ਸਮਰਪਣ ਕਰਨ ਨਾਲ ਜੰਗ ਖ਼ਤਮ ਹੋ ਗੲੀ ਸੀ । 26 ਜੁਲਾੲੀ 1945 ਨੂੰ ਪੋਟਸਡੈਮ ਘੋਸ਼ਣਾ ਰਾਹੀਂ ਸੰਯੁਕਤ ਰਾਜ ਅਮਰੀਕਾ ਨੇ ਚੀਨ ਅਤੇ United Kingdom ਨਾਲ ਮਿਲਕੇ, ਜਪਾਨ ਨੂੰ ਬਿਨਾਂ ਸ਼ਰਤ ਅਾਤਮ ਸਮਰਪਣ ਕਰਨ ਲੲੀ ਕਿਹਾ ਅਤੇ ਅਜਿਹਾ ਨਾਂ ਕਰਨ ਤੇ' "ਤੁਰੰਤ ਅਤੇ ਮੁਕੰਮਲ ਤਬਾਹੀ" ਦੀ ਚੇਤਾਵਨੀ ਦਿੱਤੀ। ਪਰ ਜਪਾਨੀਅਾਂ ਨੇਂ ੲਿਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਮਿੱਤਰ ਦੇਸ਼ਾਂ ਨੇਂ ਮੈਨਹੈਟਨ ਪ੍ਰਾਜੈਕਟ ਰਾਹੀਂ ਜੁਲਾੲੀ 1945 ਨੂੰ ਨਿੳੂ ਮੈਕਸੀਕੋ ਨਾਂ ਦੇ ਰੇਗਿਸਤਾਨ ਵਿੱਚ ਪ੍ਰਮਾਣੂ ਬੰਬ ਦਾ ਸਫਲ ਪ੍ਰੀਖਣ ਕੀਤਾ ਅਤੇ ਅਗਸਤ ਤੱਕ ਦੋ ਬਦਲਵੇਂ ਡਿਜ਼ਾੲਿਨਾਂ ੳੁੱਤੇ ਅਧਾਰਿਤ ਪ੍ਰਮਾਣੂ ਬੰਬ ਵੀ ਬਣਾ ਲੲੇ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਇੱਥੇ ਗ਼ੈਰ-ਰੂਪਕਿਰਤ ਲਿਖਤ ਭਰੋ ਸਿਆਣਿਆਂ ਦੇ ਤੋਹਫੇ (The Gift of the Magi, ਦ ਗਿਫਟ ਆਫ਼ ਦ ਮੈਜਈ) ਓ ਹੈਨਰੀ (ਵਿਲੀਅਮ ਸਿਡਨੀ ਪੋਰਟਰ ਦਾ ਕਲਮੀ ਨਾਮ) ਦੀ ਇੱਕ ਨਵ ਵਿਆਹੀ ਪ੍ਰੇਮ ਭਿੱਜੀ ਜੋੜੀ ਬਾਰੇ ਲਿਖੀ ਕਹਾਣੀ ਹੈ ਕਿ ਉਹ ਬਹੁਤ ਘੱਟ ਪੈਸਿਆਂ ਦੀ ਸਥਿੱਤੀ ਵਿੱਚ ਇੱਕ ਦੂਜੇ ਲਈ ਕ੍ਰਿਸਮਸ ਤੋਹਫ਼ੇ ਖਰੀਦਣ ਲਈ ਕੈਸੀ ਸਿਆਣਪ ਦਾ ਇਸਤੇਮਾਲ ਕਰਦੇ ਹਨ..। ਤੋਹਫ਼ੇ ਦੇਣ ਬਾਰੇ ਸਿਖਿਆਦਾਇਕ ਵਲਵਲੇ ਭਰਪੂਰ ਕਹਾਣੀ ਹੋਣ ਨਾਤੇ ਇਹ ਕ੍ਰਿਸਮਸ ਮੌਕੇ ਨਾਟਕੀ ਰੂਪਾਂਤਰਣ ਖਾਤਰ ਬਹੁਤ ਮਸ਼ਹੂਰ ਹੋ ਗਈ। ਪਲਾਟ ਅਤੇ ਇਹਦਾ "ਪੇਚਦਾਰ ਅੰਤ" ਸਰਬ ਪ੍ਰਸਿਧ ਹਨ, ਅਤੇ ਅੰਤ ਨੂੰ ਤਾਂ ਆਮ ਤੌਰ ਤੇ ਕਾਸਮਿਕ ਆਇਰਨੀ ਮੰਨਿਆ ਜਾਂਦਾ ਹੈ। ਕਹਿੰਦੇ ਹਨ ਕਿ ਇਹ ਨਿਊਯਾਰਕ ਸਿਟੀ ਦੇ ਇਰਵਿੰਗ ਪਲੇਸ ਤੇ ਪੀਟ ਦੇ ਅਹਾਤੇ ਵਿੱਚ ਲਿਖੀ ਗਈ ਸੀ। on Irving Place in New York City.
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਅਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਅਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਅਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਅਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।
ਨਵਜੋਤ ਸਿੰਘ ਸਿੱਧੂ (ਜਨਮ: 20 ਅਕਤੂਬਰ 1963, ਪਟਿਆਲਾ) ਭਾਰਤ ਦੇ ਪੂਰਵ ਕ੍ਰਿਕਟ ਖਿਡਾਰੀ (ਬੱਲੇਬਾਜ਼) ਅਤੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਰਹੇ ਹਨ। ਖੇਲ ਤੋਂ ਸੰਨਿਆਸ ਲੈਣ ਦੇ ਬਾਅਦ ਪਹਿਲਾਂ ਉਨ੍ਹਾਂ ਨੇ ਦੂਰਦਰਸ਼ਨ ਤੇ ਕ੍ਰਿਕਟ ਲਈ ਕਮੈਂਟਰੀ ਕਰਨਾ ਸ਼ੁਰੂ ਕੀਤਾ ਉਸਦੇ ਬਾਅਦ ਰਾਜਨੀਤੀ ਵਿੱਚ ਸਰਗਰਮ ਤੌਰ ਤੇ ਭਾਗ ਲੈਣ ਲੱਗੇ। ਰਾਜਨੀਤੀ ਦੇ ਇਲਾਵਾ ਉਨ੍ਹਾਂ ਨੇ ਟੈਲੀਵਿਯਨ ਦੇ ਛੋਟੇ ਪਰਦੇ 'ਤੇ ਟੀ.ਵੀ. ਕਲਾਕਾਰ ਦੇ ਰੂਪ ਵਿੱਚ ਵੀ ਆਪਣੀ ਪਹਿਚਾਣ ਬਣਾਈ ਹੈ। ਅੱਜ ਕੱਲ੍ਹ ਉਹ ਭੇੜੀਆ ਬਾਸ ਟੀ.ਵੀ.