ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵੈਂਕੲੀਅਾ ਨਾਇਡੂ (ਜਨਮ 1 ਜੁਲਾਈ 1949) ਇੱਕ ਭਾਰਤੀ ਸਿਆਸਤਦਾਨ ਹਨ ਜੋ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗੲੇ ਹਨ । ਉਹ ਮੋਦੀ ਕੈਬਨਿਟ ਵਿਚ ਸ਼ਹਿਰੀ ਅਤੇ ਸ਼ਹਿਰੀ ਗਰੀਬੀ ਹਟਾਉ, ਸ਼ਹਿਰੀ ਵਿਕਾਸ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਦੇ ਰੂਪ ਵਿਚ ਸੇਵਾ ਨਿਭਾ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਬਤੌਰ ਪ੍ਰਮੁੱਖ ਨੇਤਾ ਵਜੋਂ, ਉਹ 2002 ਤੋਂ 2004 ਤਕ ਪਾਰਟੀ ਦੇ ਕੌਮੀ ਪ੍ਰਧਾਨ ਰਹੇ। ਅਟੱਲ ਬਿਹਾਰੀ ਵਾਜਪਾਈ ਸਰਕਾਰ ਵਿਚ ੳੁਹ ਕੇਂਦਰੀ ਪੇਂਡੂ ਵਿਕਾਸ ਮੰਤਰੀ ਸਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਡੱਬਵਾਲਾ ਕਲਾਂ ਜ਼ਿਲ੍ਹਾ ਫਾਜ਼ਿਲਕਾ ਦਾ ੲਿੱਕ ਪਿੰਡ ਹੈ ਜੋ ਫਾਜ਼ਿਲਕਾ-ਮਲੋਟ ਸੜਕ ਤੇ ਫਾਜ਼ਿਲਕਾ ਤੋਂ 22 ਕਿਲੋਮੀਟਰ ਦੂਰ ਸਥਿਤ ਅਰਨੀ ਵਾਲਾ ਬੱਸ ਅੱਡੇ ਤੋਂ 2 ਕਿਲੋਮੀਟਰ ਦੀ ਸੰਪਰਕ ਸੜਕ ’ਤੇ ਉਤਰ ਦਿਸ਼ਾ ਵੱਲ ਸਥਿਤ ਹੈ। ਡੱਬਵਾਲਾ ਕਲਾਂ ਦਾ ਵਿਧਾਨ ਸਭਾ ਹਲਕਾ ਜਲਾਲਾਬਾਦ ਅਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਹੈ। ਇਸ ਪਿੰਡ ਦੀ ਆਬਾਦੀ ਕਰੀਬ ਨੌ ਹਜ਼ਾਰ ਹੈ ਤੇ ਪਿੰਡ ਦਾ ਰਕਬਾ 3781 ਏਕੜ ਦੇ ਕਰੀਬ ਹੈ। ਪਿੰਡ ਵਿਚ ਮੈਗਾ ਫੂਡ ਪ੍ਰੋਸੈਸਿੰਗ ਇੰਟਰਨੈਸ਼ਨਲ ਬੇਦੀ ਫਰਮ, ਤਿੰਨ ਗੁਰਦੁਆਰਾ ਸਾਹਿਬ, ੲਿੱਕ ਸਰਕਾਰੀ ਹਸਪਤਾਲ, ਦੋ ਸਰਕਾਰੀ ਸਕੂਲ ਅਤੇ ਕੋਆਪਰੇਟਿਵ ਬੈਂਕ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ੲਿਹ ਸਫ਼ਾ ਵਿਸ਼ੇਸ਼ ਧਿਅਾਨ ਦੀ ਮੰਗ ਕਰਦਾ ਹੈ। ਕਿਰਪਾ ਕਰਕੇ ੲਿਸ ਨੂੰ ਹੋਰ ਬੇਹਤਰ ਅਤੇ ਪ੍ਰਮਾਣਿਕ ਬਣਾੳੁਣ ਲੲੀ ਅਾਪਣਾ ਯੋਗਦਾਨ ਦੇਵੋ। ਅਸਬਾਬ ਤੇ ਸੇਵਾਵਾਂ ਕਰ (ਜੀ.ਐਸ.ਟੀ.) (English: Goods and Services Tax or GST) ਭਾਰਤ ਅਤੇ ਰਾਜਾਂ ਵਿੱਚ ਇਸ ਵਰਗ ਦੇ ਪਹਿਲਾਂ ਪ੍ਰਚਲਤ ਵੱਖ ਵੱਖ ਕਰਾਂ ਦੀ ਥਾਂ ਸੰਗਠਤ ਰੂਪ ਵਿੱਚ ਲਾਗੂ ਜਾਣ ਵਾਲਾ ਇੱਕੋ ਅਜਿਹਾ ਟੈਕਸ (Indirect Tax) ਹੈ ਜੋ ਦੇਸ ਦੇ ਜ਼ਿਆਦਾਤਰ ਅਸਿੱਧੇ ਟੈਕਸਾਂ ਨੂੰ ਤਬਦੀਲ ਕਰਕੇ ਟੈਕਸ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ੲਿਸ ਟੈਕਸ ਦੀ ਪ੍ਰਮੁੱਖ ਗੱਲ ੲਿਹ ਹੈ ਕਿ ੲਿਸ ਦੇ ਲਾਗੂ ਹੋ ਜਾਣ ਨਾਲ ਸਮੁੱਚੇ ਦੇਸ਼ ਵਿੱਚ ਵਸਤਾਂ ਦੀਅਾਂ ਕੀਮਤਾਂ ਅਤੇ ਕਰ ਸਮਾਨ ਹੋ ਜਾਵੇਗਾ। ਇਸਨੂੰ 1947 ਤੋਂ ਬਾਅਦ ਭਾਰਤੀ ਟੈਕਸ ਪ੍ਰਣਾਲੀ ਵਿੱਚ ਵੱਡੀ ਸੋਧ ਮੰਨਿਆ ਜਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਵਸਤਾਂ ਅਤੇ ਸੇਵਾਵਾਂ ਬਿਲ (Goods and Service Tax Bill or GST Bill,) (122 ਵੀਂ) ਸੰਵਿਧਾਨਕ ਸੋਧ ਬਿਲ 2014 ਪੇਸ਼ ਕੀਤਾ ਗਿਅਾ ਹੈ। .। ਇਹ ਕਰ ਰਾਸ਼ਟਰੀ ਪੱਧਰ ਤੇ ਉਤਪਾਦਨ, ਵਸਤਾਂ ਦੀ ਵਿਕਰੀ ਅਤੇ ਉਪਭੋਗ ਤੇ ਲਗਾਇਆ ਗਿਆ ਹੈ। ਇਹ ਭਾਰਤ ਦੀ ਕੇਂਦਰੀ ਸਰਕਾਰ ਅਤੇ ਭਾਰਤ ਦੇ ਰਾਜਾਂ ਦੇ ਚਲ ਰਹੇ ਵੱਖ ਵੱਖ ਅਸਿੱਧੇ ਕਰਾਂ ਨੂੰ ਤਬਦੀਲ ਕਰਕੇ ਕਰ ਪ੍ਰਣਾਲੀ ਵਿੱਚ ਇਕਸਾਰਤਾ ਲਿਆਵੇਗਾ। ਭਾਰਤ ਇੱਕ ਸੰਘੀ ਰਾਸ਼ਟਰ ਹੈ, ਇਸ ਲਈ ਜੀ.ਐਸ.ਟੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਜੋ ਊਰਜਾ ਫੋਟੋਵੋਲਟਿਕ ਸੈਲਾਂ ਤੌਂ ਸੂਰਜ ਦੀਆਂ ਕਿਰਨਾਂ ਦੀ ਗਰਮੀ ਨਾਲ ਪ੍ਰਾਪਤ ਹੁੰਦੀ ਹੈ ,ਉਸ ਨੂੰ ਸੂਰਜੀ ਊਰਜਾ ਕਹਿੰਦੇ ਹਨ । ਪਾਣੀ ਤੋਂ ਬਿਨਾ ਹੋਰ ਸਾਧਨਾਂ ਤੋਂ ਬਿਜਲੀ ਪ੍ਰਾਪਤ ਕਰਨਾ ਅੱਜ ਦੇ ਸਮੇਂ ਦੀ ਡਾਢੀ ਲੋੜ ਹੈ।ਕਚਰੇ ਤੋਂ ਬਿਜਲੀ ਬਣਾ ਲੈਣ ਨਾਲ ਵਾਤਾਵਰਣ ਨੂੰ ਵੀ ਸਾਫ ਸੁਥਰਾ ਰੱਖਿਆ ਜਾ ਸਕਦਾ ਹੈ,ਜੋ ਕਚਰਾ ਐਧਰ ਉਧਰ ਸੁੱਟਣ ਨਾਲ ਗੰਦਗੀ ਦਾ ਕਾਰਣ ਬਣ ਰਿਹਾ ਹੈ, ਉਹ ਸਮਾਜ ਭਲਾਈ ਦੇ ਕੰਮ ਆ ਸਕਦਾ ਹੈ। ਸੋਲਰ ਸਿਸਟਮ ਨਾਲ ਬਿਜਲੀ ਪੈਦਾ ਕਰਨਾ ਬਹੁਤ ਹੀ ਵਧੀਆ ਤਰੀਕਾ ਹੈ। ਇਸ ਦੀ ਵਰਤੋਂ ਨਿੱਜੀ ਰੂਪ ਵਿੱਚ ਹਰ ਸਰਦੇ ਪੁਜਦੇ ਨਾਗਰਿਕ ਨੂੰ ਕਰਨੀ ਚਾਹੀਦੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ । ਊਰਜਾ ਚੀਜ਼ ਨਹੀਂ ਹੈ ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ । ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ । ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਣ ਸਥਾਨ ਹੈ ।
ਰਿਸ਼ਤਾ ਨਾਤਾ ਪ੍ਰਬੰਧ ਅਤੇ ਭੈਣ ਭਰਾ
ਮਨੁੱਖ ਦੀ ਸਰਵ ਪ੍ਰਥਮ ਵਿਸ਼ੇਸ਼ਤਾ ਉਸ ਦੇ ਸਮਾਜਿਕ ਪ੍ਰਾਣੀ ਹੋਣ ਵਿਚ ਨਿਹਿਤ ਹੈ।ਸਮਾਜ ਵਿਚ ਵਿਚਰਦਿਆਂ ਹੋਇਆ ਹੀ ਇਸ ਨੇ ਅਪਣੇ ਮਾਨਵੀ ਸੰਬੰਧਾਂ ਅਤੇ ਹੋਰ ਮਾਪਦੰਡਾਂ ਦਾ ਵਿਸ਼ਾਲ ਤਾਣਾ ਬਾਣਾ ਬੁਣਿਆ ਹੋਇਆ ਹੈ। ਮੂਲ ਰੂਪ ਵਿਚ ਕਿਸੇ ਸਮਾਜ ਅਤੇ ਸਭਿਆਚਾਰ ਵਿਚਲੀ ਰਿਸ਼ਤਾ ਪ੍ਰਣਾਲੀ ਦੀ ਬੁਨਿਆਦੀ ਧਰਾਤਲ ਭੂਮੀ ਪਰਿਵਾਰ ਹੈ।ਪਰਿਵਾਰ ਵਿਚੋ ਹੀ ਵਿਵਿਧ ਕਿਸਮ ਦੇ ਰਿਸ਼ਤੇ ਪਨਪਦੇ ਅਤੇ ਪਲਦੇ ਅਤੇ ਵਿਗਸਦੇ ਹਨ। ਇਹੋ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਹੋਰਨਾਂ ਸੰਬੰਧਾਂ ਜਾਂ ਰਿਸ਼ਤਿਆਂ ਦੇ ਟਾਕਰੇ ਦੇ ਸੰਬੰਧਾਂ ਵਿਚ ਵਧੇਰੇ ਪੀਡੀਆ ਅਤੇ ਪਕੇਰੀਆ ਹੁੰਦੀਆਂ ਹਨ। ਇਸ ਤਰਾਂ ਮਰਦ ਔਰਤ, ਪਤੀ ਪਤਨੀ ਦੇ ਰੂਪ ਵਿਚ ਸੰਤਾਨ ਉਤਪਤੀ ਕਰਦੇ ਹਨ ਅਤੇ ਪਰਿਵਾਰ ਦੀ ਸਰੰਚਨਾ ਘੜ ਕੇ ਰਿਸ਼ਤੇਦਾਰੀ ਦੇ ਮੂਲ ਸਰੋਕਾਰ ਦਾ ਕੇਂਦਰੀ ਧੁਰਾ ਬਣ ਜਾਂਦੇ ਹਨ। ਪਰਿਵਾਰ ਵਿਚ ਹਰੇਕ ਮੈਂਬਰ ਦੇ ਆਪੋ ਆਪਣੇ ਕਰਤੱਵ ਅਤੇ ਅਧਿਕਾਰ ਹੁੰਦੇ ਹਨ।ਜੇਕਰ ਇਸ ਪ੍ਰਕਾਰ ਦੇ ਕਰਤੱਵ ਅਧਿਕਾਰ ਅਤੇ ਸੰਜਮ ਵਿਚ ਵਿਵਹਾਰਕ ਇਕਸਾਰਤਾ ਜਾਂ ਸਾਵਾਪਣ ਨਾ ਰਹੇ ਤਾਂ ਪਰਿਵਾਰ ਖੰਡਿਤ ਹੋ ਜਾਂਦਾ ਹੈ ਅਤੇ ਰਿਸ਼ਤਿਆਂ ਦੀ ਬੁਨਿਆਦ ਵੀ ਖਿਸਕਣੀ , ਹੀਲਣੀ ਜਾਂ ਡਗਮਗਾਉਦੀ ਹੈ।ਮੁੱਖ ਤੌਰ ਤੇ ਪਰਿਵਾਰਕ ਰਿਸ਼ਤੇ ਪਤੀ ਪਤਨੀ, ਪਿਉ ਪੁੱਤਰ, ਪਿਉ ਧੀ, ਮਾਂ ਪੁੱਤਰ, ਮਾਂ ਧੀ,ਭਰਾ ਭਰਾ, ਭੈਣ ਭਰਾ ਦੇ ਰਿਸ਼ਤੇ ਦੇ ਰੂਪ ਵਿਚ ਉਘੜਦੇ ਹਨ। ਪੰਜਾਬੀਆਂ ਦੇ ਰਿਸ਼ਤੇ ਤਾਂ ਅਨੇਕਾਂ ਗਿਣਾਏ ਜਾ ਸਕਦੇ ਹਨ ਪਰ ਪੰਜ ਪ੍ਰਕਾਰ ਦੇ ਰਿਸ਼ਤੇ ਨਾਤੇ ਤਾਂ ਪੰਜਾਬੀਆਂ ਦੀ ਜੀਵਨ ਸ਼ੈਲੀ ਵਿਚ ਪ੍ਰਚਲਿਤ ਹਨ। ਖੂਨ ਦੇ ਰਿਸ਼ਤੇ ਜਨਮ ਦੁਆਰਾ ਰਿਸ਼ਤੇ ਪਰਿਵਾਰਕ ਰਿਸ਼ਤੇ ਵਿਆਹ ਰਾਹੀਂ ਮਨੁੱਖੀ ਭਾਵਾਂ ,ਉਦਾਗਰਾ ,ਪਿਆਰ ਅਤੇ ਸਤਿਕਾਰ ਭਰੇ ਰਿਸ਼ਤੇ ਇਹਨਾਂ ਰਿਸ਼ਤਿਆਂ ਤੋਂ ਇਲਾਵਾ ਕੁਝ ਹੋਰ ਰਿਸ਼ਤੇ ਵੀ ਹੁੰਦੇ ਹਨ। ਜਿਹਨਾਂ ਨੂੰ ਅਕਸਰ ਨਾਮ ਦੇਣ ਤੋਂ ਗੁਰੇਜ਼ ਕੀਤਾ ਜਾਂਦਾ ਹੈ।ਰਿਸ਼ਤਿਆਂ ਦੇ ਇਸ ਤਾਣੇ ਬਾਣੇ ਵਿਚੋਂ ਇਥੇ ਅਸੀਂ ਕੇਵਲ ਭੈਣ ਭਰਾ ਦੇ ਮੋਹ ਭਿੱਜੇ ਰਿਸ਼ਤੇ ਦੀ ਸਾਝੀਆ ਤੰਦਾਂ ਨੂੰ ਪਛਾਣਨ ਦਾ ਯਤਨ ਕਰਾਂਗੇ ।ਭੈਣ ਭਰਾ ਇਕ ਮਾਂ ਪਿਉ ਦੇ ਜਾਏ ਹੁੰਦੇ ਹਨ।ਇਹਨਾਂ ਦੀ ਮੁਢਲੀ ਮਾਨਸਿਕਤਾ ,ਸਮਾਜਿਕਤਾ ,ਆਰਥਿਕਤਾ ਆਦਿ ਦਾ ਆਧਾਰ ਇਕੋ ਹੁੰਦਾ ਹੈ।ਭੈਣ ਭਰਾ ਦੇ ਪਿਆਰ ਦਾ ਜਨਮ ,ਭੈਣ ਭਰਾ ਦੇ ਜਨਮ ਤੋਂ ਹੀ ਅਰੰਭ ਹੋ ਜਾਂਦਾ ਹੈ।ਭੈਣ ਮਨ ਹੀ ਮਨ ਵਿਚ ਰਬ ਪਾਸ ਅਰਜੋਈਆ ਕਰਦੀ ਹੋਈ ਆਪਣੀ ਦਿਲੀ ਲੋਚਾ ਦਾ ਪ੍ਰਗਟਾਵਾ ਇਸ ਤਰ੍ਹਾਂ ਕਰਦੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਗੁਰੂ ਕੇ ਬਾਗ਼ ਦਾ ਮੋਰਚਾ ਮੋਰਚਾ, ਜੋ ਕਿ ਅੰਮ੍ਰਿਤਸਰ ਤੋਂ ਅਕਾਲੀ ਲਹਿਰ ਦਾ ਮਹੱਤਵਪੂਰਨ 13 ਕੁ ਮੀਲ ਦੂਰ ਇੱਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਾਲਕ ਸੀ, ਪਰ ਅੰਗਰੇਜ਼ੀ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਹੀ ਘਟੀਆ ਆਚਰਣ ਦਾ ਪੈ ਰਿਹਾ ਸੀ। 20ਵੀਂ ਮਜਬੂਰਨ ਕੌੜਾ ਘੁੱਟ ਪੀਣਾ ਸਦੀ ਵਿੱਚ ਪਾਵਨ ਇਤਿਹਾਸਕ ਦੇ ਕਬਜ਼ੇ ਵਿਚੋਂ ਆਜ਼ਾਦ ਗੁਰਧਾਮਾਂ ਨੂੰ ਆਚਰਣਹੀਣ ਮਹੰਤਾਂ ਕਰਾ ਕੇ ਉੱਥੇ ਮੁੜ ਪੰਥਕ ਮਰਿਆਦਾ ਬਹਾਲ ਕਰਨ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਗੁਰੂ ਕਾ ਬਾਗ ਮਹੰਤ ਸੁੰਦਰ ਦਾਸ ਬਹੁਤ ਦੇ ਮੋਰਚੇ ਦੀ ਵੀ ਮਹੀਨੇ ਦੀ ਕੈਦ ਦੀ ਗੁਰਦੁਆਰੇ ਦੀ ਮਾਲਕੀਅਤ ਸੀ, ਕੁਝ ਅਜਿਹੀ ਹੀ ਦਾਸਤਾਨ ਸੋ ਸਜ਼ਾ ਕਿਸ ਗੱਲ 8 ਅਗਸਤ 1922 ਈ: ਲਈ ਖੇਤਾਂ ਵਿਚੋਂ ਬਾਲਣ ਗਈਆਂ ਸਨ, ਉਹ ਵੀ ਨੂੰ ਗੁਰੂ ਕੇ ਲੰਗਰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਸਜ਼ਾ ਸੁਣਾਈ ਗਈ।
ਇੱਕ ਹਲ (UK Eng: Plough / US Eng: Plow) ਇੱਕ ਖੇਤੀ ਦਾ ਸੰਦ ਹੈ ਜਿਸਦਾ ਇਸਤੇਮਾਲ ਬੀਜਾਂ ਦੀ ਬਿਜਾਈ ਲਈ ਤਿਆਰੀ ਵਿੱਚ ਮਿੱਟੀ ਦੀ ਸ਼ੁਰੂਆਤ ਦੀ ਕਾਸ਼ਤ ਲਈ ਜਾਂ ਖੇਤੀ ਕਰਨ ਲਈ ਕੀਤੀ ਜਾਂਦੀ ਹੈ। ਜਿਸਦਾ ਮੰਤਵ ਮਿੱਟੀ ਦੀ ਪਰਤ ਨੂੰ ਤੋੜਨਾ ਜਾਂ ਉਸਦੀ ਉਥਲ ਪਥਲ ਕਰਨਾ ਹੈ। ਰਵਾਇਤੀ ਕਿਰਿਆ ਵਿਚ ਹਲ ਜਾਨਵਰਾਂ ਦੁਆਰਾ ਰਵਾਇਤੀ ਢੰਗ ਨਾਲ ਖਿੱਚਿਆ ਗਿਆ ਸੀ ਜਿਵੇਂ ਕਿ ਘੋੜੇ ਜਾਂ ਪਸ਼ੂ, ਪਰ ਆਧੁਨਿਕ ਸਮੇਂ ਵਿੱਚ ਟਰੈਕਟਰਾਂ ਦੁਆਰਾ ਖਿੱਚਿਆ ਜਾਂਦਾ ਹੈ। ਇੱਕ ਹਲੜੀ ਧਰਤੀ ਨੂੰ ਕੱਟਣ ਲਈ ਵਰਤੀ ਗਈ ਇੱਕ ਨੱਥੀ ਬਲੇਡ ਜਾਂ ਸੋਟੀ ਨਾਲ ਲੱਕੜ, ਲੋਹੇ ਜਾਂ ਸਟੀਲ ਦੇ ਫਰੇਮ ਦੀ ਬਣੀ ਹੋ ਸਕਦੀ ਹੈ। ਇਹ ਜ਼ਿਆਦਾਤਰ ਰਿਕਾਰਡ ਕੀਤੇ ਗਏ ਇਤਿਹਾਸ ਦਾ ਇਕ ਮੂਲ ਸਾਧਨ ਰਿਹਾ ਹੈ, ਹਾਲਾਂਕਿ ਹਲ ਲਈ ਲਿਖਤੀ ਹਵਾਲਾ ਅੰਗਰੇਜ਼ੀ ਵਿੱਚ ਉਦੋਂ ਤੱਕ ਨਹੀਂ ਆਉਂਦੇ ਜਦੋਂ ਤੱਕ c ਨਹੀਂ ਹੁੰਦਾ। 1100 ਜਿਸ ਸਮੇਂ ਇਸ ਨੂੰ ਅਕਸਰ ਰੈਫਰੈਂਸ ਦਿੱਤਾ ਜਾਂਦਾ ਹੈ.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਸੁੱਕੀ ਬਰਫ਼ ਕਾਰਬਨ ਡਾਈਆਕਸਾਈਡ ਦਾ ਠੋਸ ਰੂਪ ਹੁੰਦਾ ਹੈ। ਇਸਨੂੰ ਮੁੱਖ ਤੌਰ ਤੇ ਇਕ ਕੂਲਿੰਗ ਏਜੰਟ ਵਜੋਂ ਵਰਤਿਆ ਜਾਂਦਾ ਹੈ। ਇਸ ਦਾ ਫਾਇਦਾ ਇਹ ਹੈ ਕੀ ਇਹ ਪਾਣੀ ਦੀ ਬਰਫ਼ ਨਾਲੋਂ ਜ਼ਿਆਦਾ ਵਧੀਆ ਹੁੰਦੀ ਹੈ ਅਤੇ ਇਹ ਠੋਸ ਤੋਂ ਸਿੱਧਾ ਭਾਫ਼ ਵਿੱਚ ਬਦਲ ਜਾਂਦੀ ਹੈ। ਇਹ ਫ਼੍ਰੋਜ਼ਨ ਖਾਣੇ ਨੂੰ ਬਚਾਉਣ ਲਈ ਲਾਭਦਾਇਕ ਹੁੰਦਾ ਹੈ ਜਿੱਥੇ ਮਕੈਨੀਕਲ ਕੂਲਿੰਗ ਉਪਲਬਧ ਨਹੀਂ ਹੁੰਦੀ। ਇਸਨੂੰ ਸੋਲਿਡ ਕਾਰਬਨ ਡਾਈਆਕਸਾਈਡ ਇਸ ਲਈ ਕਿਹਾ ਜਾਂਦਾ ਹੈ ਕਿਓਂਕੀ ਕਾਰਬਨ ਡਾਈਆਕਸਾਈਡ ਨੂੰ ਘੱਟ ਤਾਪਮਾਨ 'ਤੇ ਰੱਖ ਕੇ ਅਤੇ ਬਹੁਤ ਜ਼ਿਆਦਾ ਦਬਾਅ ਪਾ ਕੇ ਇਸਦਾ ਨਿਰਮਾਣ ਕੀਤਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸਾਡੇ ਆਪਣੇ ਤਾਰਾਮੰਡਲ, ਜਿੱਥੇ ਸਾਡੀ ਧਰਤੀ ਵੀ ਹੈ, ਨੂੰ ਅਕਾਸ਼ਗੰਗਾ ਜਾਂ ਮਿਲਕੀ ਵੇ ਕਹਿੰਦੇ ਹਨ। ਇਸ ਵਿੱਚ ਸਾਡੇ ਸੂਰਜ ਨੂੰ ਮਿਲਾ ਕੇ 20,000 ਕਰੋੜ ਦੇ ਲਗਭਗ ਤਾਰੇ ਹਨ। ਸਾਡੀ ਅਕਾਸ਼ ਗੰਗਾ ਦਾ ਵਿਆਸ 1,00,000 ਪ੍ਰਕਾਸ਼ ਸਾਲ ਹੈ ਅਤੇ ਸਾਡੀ ਅਕਾਸ਼ ਗੰਗਾ ਦਾ ਅਕਾਰ ਕੁੰਡਲਦਾਰ ਹੈ। ਅਕਾਸ਼ ਗੰਗਾ ਦੀ ਖੋਜ ਪ੍ਰਾਚੀਨ ਗਰੀਕ ਦਾਰਸ਼ਨਿਕ ਡਿਮੋਕ੍ਰਿਟਸ ਨੇ ਕੀਤੀ ਸੀ। ਅਕਾਸ਼ਗੰਗਾ ਦੇ ਤਿੰਨ ਮੁੱਖ ਭਾਗ ਹੁੰਦੇ ਹਨ: ਡਿਸਕ, ਜਿਸ ਵਿੱਚ ਸਾਡਾ ਤਾਰਾ ਮੰਡਲ ਹੈ, ਵਿਚਕਾਰੋਂ ਉੱਭਰਿਆ ਹੋਇਆ ਅਤੇ ਚਾਰੇ ਪਾਸਿਓਂ ਪ੍ਰਕਾਸ਼ ਨਾਲ ਘਿਰਿਆ ਹੋਇਆ ਜਿਸਨੂੰ ਅੰਗਰਜੀ ਵਿੱਚ 'halo' ਕਹਿੰਦੇ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਐ ਮੇਰੇ ਵਤਨ ਕੇ ਲੋਗੋ (ऐ मेरे वतन के लोगो) ਕਵੀ ਪ੍ਰਦੀਪ ਦਾ ਲਿਖਿਆ ਇੱਕ ਦੇਸਭਗਤੀ ਦਾ ਹਿੰਦੀ ਗੀਤ ਹੈ। ਇਸਨੂੰ ਸੀ ਰਾਮਚੰਦਰ ਨੇ ਸੰਗੀਤ ਦਿੱਤਾ ਸੀ। ਇਹ ਗੀਤ 1962 ਦੇ ਚੀਨੀ ਹਮਲੇ ਦੇ ਸਮੇਂ ਮਾਰੇ ਗਏ ਭਾਰਤੀ ਸੈਨਿਕਾਂ ਨੂੰ ਸਮਰਪਤ ਸੀ। ਇਹ ਗੀਤ ਉਦੋਂ ਮਸ਼ਹੂਰ ਹੋਇਆ ਜਦੋਂ ਲਤਾ ਮੰਗੇਸ਼ਕਰ ਨੇ ਇਸਨੂੰ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਦੇ ਮੌਕੇ ਤੇ, ਭਾਰਤ-ਚੀਨ ਜੰਗ ਦੇ ਖਤਮ ਹੋਣ ਤੋਂ ਸਿਰਫ ਦੋ ਮਹੀਨੇ ਬਾਅਦ 27 ਜਨਵਰੀ 1963 ਵਿੱਚ ਰਾਮਲੀਲਾ ਮੈਦਾਨ, ਨਵੀਂ ਦਿੱਲੀ ਨੈਸ਼ਨਲ ਸਟੇਡੀਅਮ ਵਿੱਚ ਸਮਕਾਲੀਨ ਪ੍ਰਧਾਨਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਹਾਜਰੀ ਵਿੱਚ ਗਾਇਆ ਸੀ। ਇਹ ਕਿਹਾ ਜਾਂਦਾ ਹੈ ਇਸ ਗੀਤ ਨੂੰ ਸੁਣਨ ਦੇ ਬਾਅਦ ਨਹਿਰੁ ਜੀ ਦੀਆਂ ਅੱਖਾਂ ਭਰ ਆਈਆਂ ਸਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਭੂੰਗਾ ਜ਼ਿਲ੍ਹਾ ਹੁਸ਼ਿਆਰਪੁਰ ਦਾ ਇੱਕ ਪਿੰਡ ਹੈ ਜੋ ਹੁਸ਼ਿਆਰਪੁਰ-ਦਸੂਹਾ ਸੜਕ ਤੇ ਸਥਿੱਤ ਹੈ। ਇਸ ਪਿੰਡ ਦੀ ਆਬਾਦੀ ਕਰੀਬ 3500 ਤੇ ਵੋਟਰਾਂ ਦੀ ਗਿਣਤੀ 2000 ਦੇ ਕਰੀਬ ਹੈ। ਇਸ ਪਿੰਡ ਵਿੱਚ ਮਾਡਲ ਪੇਂਡੂ ਸਿਹਤ ਖੋਜ ਕੇਂਦਰ, ਪੁਰਾਤਨ ਗੈਸਟ ਹਾਊਸ, ਬੀਡੀਪੀਓ, ਬੀਪੀਈਓ, ਸੀਡੀਪੀਓ, ਦੇ ਦਫ਼ਤਰ ਅਤੇ ਹਸਪਤਾਲ ਤੇ ਕਮਿਊਨਿਟੀ ਸੈਂਟਰ ਵੀ ਸਥਿਤ ਹਨ। ਇਸ ਪਿੰਡ ਵਿੱਚ ਰਾਜਿਆਂ ਦੇ ਬਾਗ਼ ਵੀ ਹਨ ਜਿਸ ਕਾਰਨ ਇਸ ਪਿੰਡ ਨੂੰ ਸਿਟਰਸ ਅਸਟੇਟ ਵੀ ਆਖਿਆ ਜਾਂਦਾ ਹੈ। ਪੈਰਿਸ ਤੋਂ ਲਿਆਂਦੇ ਨਕਸ਼ੇ ਮੁਤਾਬਕ ਬਣਿਆ ਪੁਰਾਤਨ ਗੈਸਟ ਹਾਊਸ ਪਿੰਡ ਦੇ ਬਾਗ਼ ਵਿੱਚ ਹੀ ਸਥਿੱਤ ਹੈ।
ਭੀਲੋਵਾਲ ਪੱਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਚੌਗਾਂਵਾਂ ਤਹਿਸੀਲ ਦਾ ਇੱਕ ਸਰਹੱਦੀ ਪਿੰਡ ਹੈ ਜੋ ਲੋਪੋਕੇ-ਅਜਨਾਲਾ ਰੋਡ ਤੇ ਸਥਿੱਤ ਹੈ। ਇਸ ਪਿੰਡ ਦੀ ਕੁੱਲ ਆਬਾਦੀ 1200 ਦੇ ਕਰੀਬ ਹੈ ਤੇ ਵੋਟਾਂ ਦੀ ਗਿਣਤੀ 650 ਹੈ। ਪਿੰਡ ਵਿੱਚ ਬਹੁ ਗਿਣਤੀ ਹਿੰਦੂ/ਖੱਤਰੀ ਲੋਕਾਂ ਦੀ ਹੈ ਜੋ ਭਾਰਤ ਪਾਕਿਸਤਾਨ ਵੰਡ ਵੇਲੇ ਪੱਛਮੀ ਪੰਜਾਬ ਤੋਂ ਏਧਰ ਆ ਕੇ ਵਸੇ ਸਨ। ਇਸ ਪਿੰਡ ਵਿੱਚ ਇੱਕ ਬਉਲੀ, ਪੁਰਾਤਨ ਬਾਰਾਂਦਰੀਆਂ ਅਤੇ ਇੱਕ ਸ਼ਿਵਾਲਾ ਮੰਦਿਰ ਬਣਿਆ ਹੋਇਆ ਹੈ। ਮੁਗਲਾਂ ਦੇ ਆਵਾਗਮਨ ਕਰਕੇ ਪਿੰਡ ਵਿੱਚ ਹਵੇਲੀਆਂ ਵੀ ਬਣੀਆਂ ਹੋਈਆਂ ਹਨ। ਪਿੰਡ ਵਿੱਚ ਚੁਬਾਰਾ ਨੁਮਾ ਘਰਾਂ ਅਤੇ ਨਿੱਕੀ ਇੱਟ ਦੀਆਂ ਪੱਕੀਆਂ ਹਵੇਲੀਆਂ ਕਾਰਨ ਹੀ ਭੀਲੋਵਾਲ ਨਾਲ ਪੱਕਾ ਨਾਮ ਜੁੜ ਗਿਆ।
ਆਸਟਰੀਆ (ਅੰਗਰੇਜੀ: Austria ਅਤੇ ਜਰਮਨ: Österreich) ਯੂਰਪ ਦਾ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਵਿਆਨਾ ਹੈ। ਇਹ ਚਾਰੇ ਪਾਸੇਓਂ ਬਾਕੀ ਦੇਸ਼ਾਂ ਨਾਲ ਘਿਰਿਆ ਹੈ ਅਤੇ ਇਸ ਨਾਲ ਕੋਈ ਦੀ ਸਮੁੰਦਰ ਨਹੀਂ ਲੱਗਦਾ। ਉੱਤਰੀ ਦਿਸ਼ਾ ਤੋਂ ਇਸ ਦੇ ਨਾਲ ਜਰਮਨੀ ਅਤੇ ਚੈੱਕ ਰਿਪਬਲਿਕ, ਪੂਰਬੀ ਦਿਸ਼ਾ ਤੋਂ ਸਲੋਵਾਕੀਆ ਅਤੇ ਹੰਗਰੀ, ਦੱਖਣੀ ਦਿਸ਼ਾ ਤੋਂ ਸਲੋਵੇਨੀਂਆਂ ਅਤੇ ਇਟਲੀ, ਅਤੇ ਪੱਛਮੀ ਦਿਸ਼ਾ ਤੋਂ ਸਵੀਟਜ਼ਰਲੈਂਡ ਲੱਗਦੇ ਹਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਸੁਰਿੰਦਰ ਸੀਮਾ ਇੱਕ ਪੰਜਾਬੀ ਦੋਗਾਣਾ ਗਾਇਕਾ ਸੀ ਜੋ ਅਸਲ ਵਿੱਚ ਕਸ਼ਮੀਰੀ ਔਰਤ ਸੀ। ਉਸ ਨੇ ਸਿਰੀ ਰਾਮ ਦਰਦ, ਹਰਚਰਨ ਗਰੇਵਾਲ, ਕੁਲਦੀਪ ਮਾਣਕ, ਸੀਤਲ ਸਿੰਘ ਸੀਤਲ ਨਾਲ ਦੋਗਾਣਾ ਗੀਤ ਗਾਏ। ਉਸਨੇ ਪੰਜਾਬ ਦੇ ਮਸ਼ਹੂਰ ਗੀਤਕਾਰਾਂ ਇੰਦਰਜੀਤ ਹਸਨਪੁਰੀ, ਗੁਰਦੇਵ ਮਾਨ, ਚਮਨ ਲਾਲ ਸ਼ੁਗਲ, ਬਾਬੂ ਸਿੰਘ ਮਾਨ, ਅਮਰ ਸਿੰਘ ਚਮਕੀਲਾ ਤੇ ਪਾਲੀ ਦੇਤਵਾਲੀਆ ਦੇ ਲਿਖੇ ਗੀਤ ਆਪਣੀ ਅਵਾਜ਼ ਵਿੱਚ ਰਿਕਾਰਡ ਕਰਵਾਏ।
ਭਾਰਤ ਦੇ ਰਾਸ਼ਟਰੀ ਪਾਰਕਾਂ ਦੀ ਸੂਚੀ
ਭਾਰਤ ਦੇ ਸਾਰੇ ਰਾਸ਼ਟਰੀ ਪਾਰਕ ਕੌਮਾਂਤਰੀ ਕੁਦਰਤ ਸੰਭਾਲ਼ ਸੰਘ ਦੇ ਸ਼੍ਰੇਣੀ II ਅਧੀਨ ਸੁਰੱਖਿਅਤ ਖੇਤਰਾਂ ਵਿੱਚ ਆਉਂਦੇ ਹਨ। ਭਾਰਤ ਦਾ ਪਹਿਲਾ ਰਾਸ਼ਟਰੀ ਪਾਰਕ ʽਹੈਲੀ ਨੈਸ਼ਨਲ ਪਾਰਕ ਦੇ ਨਾਂ ਨਾਲ 1936 ਵਿੱਚ ਸ਼ੁਰੂ ਹੋਇਆ ਸੀ, ਜਿਸ ਨੂੰ ਹੁਣ ਜਿਮ ਕੌਰਬੈਟ ਨੈਸ਼ਨਲ ਪਾਰਕ ਦੇ ਨਾਂ ਨਾਲ ਜਾਣਿਆ ਜਾਂਦਾ ਹੈ। 1970 ਤੱਕ ਭਾਰਤ ਵਿੱਚ ਸਿਰਫ 5 ਰਾਸ਼ਟਰੀ ਪਾਰਕ ਸਨ। 1972 ਵਿੱਚ ਭਾਰਤ ਵਿੱਚ ਰਾਸ਼ਟਰੀ ਜੰਗਲੀ ਜੀਵ ਸੁਰੱਖਿਆ ਕਾਨੂੰਨ, 1972 ਪਾਸ ਕੀਤਾ ਗਿਆ। ਜੁਲਾਈ 2015 ਤੱਕ ਭਾਰਤ ਵਿੱਚ ਕੁੱਲ 105 ਰਾਸ਼ਟਰੀ ਪਾਰਕ ਮੌਜੂਦ ਹਨ।
ਪਿੰਡ ਅਜਿਹੀ ਥਾਂ ਹੁੰਦੀ ਹੈ ਜਿੱਥੇ ਮਨੁੱਖੀ ਅਬਾਦੀ ਜਾਂ ਵਸੋਂ ਵੱਡੇ ਝੁੰਡਾਂ ਵਿੱਚ ਰਹਿੰਦੀ ਹੈ। ਪਿੰਡ ਕਸਬਿਆਂ ਤੋਂ ਛੋਟੇ ਹੁੰਦੇ ਹਨ ਅਤੇ ਇਹਨਾਂ ਦੀ ਅਬਾਦੀ ਸੈਕੜਿਆਂ ਤੋਂ ਲੈ ਕੇ ਕੁਝ ਹਜ਼ਾਰਾਂ ਤੱਕ ਹੁੰਦੀ ਹੈ। ਵਸੋਂ ਦੇ ਰਹਿਣ ਦੀ ਜਗ੍ਹਾ ਮੁੱਖ ਤੌਰ ’ਤੇ ਕੱਚੇ ਜਾਂ ਪੱਕੇਘਰ ਹੁੰਦੇ ਹਨ। ਇੱਥੋਂ ਦਾ ਮੁੱਖ ਕਿੱਤਾ ਆਮ ਤੌਰ ’ਤੇ ਖੇਤੀਬਾੜੀ ਹੁੰਦਾ ਹੈ ਅਤੇ ਨਾਲ-ਨਾਲ ਪਸ਼ੂ ਵੀ ਪਾਲ਼ੇ ਜਾਂਦੇ ਹਨ।
ਯੂਕਰੇਨ ਪੂਰਬੀ ਯੂਰਪ ਵਿੱਚ ਪੈਂਦਾ ਇੱਕ ਦੇਸ਼ ਹੈ। ਇਸ ਦੀ ਸਰਹੱਦ ਪੂਰਬ ਵਿੱਚ ਰੂਸ, ਉੱਤਰ ਵਿੱਚ ਬੈਲਾਰੂਸ, ਪੋਲੈਂਡ, ਸਲੋਵਾਕੀਆ, ਪੱਛਮ ਵਿੱਚ ਹੰਗਰੀ, ਦੱਖਣ-ਪੱਛਮ ਵਿੱਚ ਰੋਮਾਨੀਆ ਅਤੇ ਮਾਲਦੋਵਾ ਅਤੇ ਦੱਖਣ ਵਿੱਚ ਕਾਲ਼ਾ ਸਮੁੰਦਰ ਅਤੇ ਅਜ਼ੋਵ ਸਮੁੰਦਰ ਨਾਲ ਮਿਲਦੀ ਹੈ। ਦੇਸ਼ ਦੀ ਰਾਜਧਾਨੀ ਹੋਣ ਦੇ ਨਾਲ-ਨਾਲ ਸਭ ਤੋਂ ਵੱਡਾ ਸ਼ਹਿਰ ਵੀ ਕੀਵ ਹੈ। ਯੁਕਰੇਨ ਦਾ ਆਧੁਨਿਕ ਇਤਹਾਸ 9ਵੀਂ ਸਦੀ ਤੋਂ ਸ਼ੁਰੂ ਹੁੰਦਾ ਹੈ, ਜਦੋਂ ਕੀਵਿਅਨ ਰੂਸ ਨਾਮਕ ਇੱਕ ਬਹੁਤ ਤਾਕਤਵਰ ਰਾਜ ਬਣਕੇ ਇਹ ਖੜਾ ਹੋਇਆ ਪ੍ਰ 12ਵੀਂ ਸ਼ਦੀ ਵਿੱਚ ਇਹ ਮਹਾਨ ਉੱਤਰੀ ਲੜਾਈ ਦੇ ਬਾਅਦ ਖੇਤਰੀ ਸ਼ਕਤੀਆਂ ਵਿੱਚ ਵੰਡਿਆ ਗਿਆ। 19ਵੀਂ ਸ਼ਤਾਬਦੀ ਵਿੱਚ ਇਸ ਦਾ ਬਹੁਤ ਹਿੱਸਾ ਰੂਸੀ ਸਾਮਰਾਜ ਦਾ ਅਤੇ ਬਾਕੀ ਦਾ ਹਿੱਸਾ ਆਸਟਰੋ-ਹੰਗੇਰਿਅਨ ਕੰਟਰੋਲ ਵਿੱਚ ਆ ਗਿਆ। ਵਿੱਚ ਦੇ ਕੁੱਝ ਸਾਲਾਂ ਦੀ ਉਥੱਲ-ਪੁਥਲ ਦੇ ਬਾਅਦ 1922 ਵਿੱਚ ਸੋਵੀਅਤ ਸੰਘ ਦੇ ਬਾਨੀ ਮੈਬਰਾਂ ਵਿੱਚੋਂ ਇੱਕ ਬਣਿਆ। 1945 ਵਿੱਚ ਯੂਕਰੇਨੀਆਈ ਐੱਸ ਐੱਸ ਆਰ ਸੰਯੁਕਤ ਰਾਸ਼ਟਰ ਸੰਘ ਦਾ ਸਹਿ-ਬਾਨੀ ਮੈਂਬਰ ਬਣਿਆ। ਸੋਵੀਅਤ ਸੰਘ ਦੇ ਵਿਘਟਨ ਤੋਂ ਬਾਅਦ ਯੂਕਰੇਨ ਫੇਰ ਅਜ਼ਾਦ ਦੇਸ਼ ਬਣਿਆ।
ਅਕਾਰਬਨੀ ਰਸਾਇਣ ਵਿਗਿਆਨ ਅਕਾਰਬਨਿਕ ਅਤੇ ਕਾਰਬਨਿਕ ਧਾਤਵੀਂ ਯੋਗਿਕਾਂ ਦੇ ਸੰਸਲੇਸ਼ਣ ਅਤੇ ਵਿਵਹਾਰ ਦਾ ਅਧਿਐਨ ਹੈ। ਇਹ ਕਾਰਬਨਿਕ ਆਧਾਰਿਤ ਯੋਗਿਕਾਂ ਖਾਸ ਕਰ ਕੇ ਕਾਰਬਨ-ਹਾਈਡ੍ਰੋਜਨ ਬੰਧਨ (C-H) ਵਾਲੇ ਯੋਗਿਕਾਂ ਵਾਲੇ ਸਾਰੇ ਅਕਾਰਬਨਿਕ ਯੋਗਿਕਾਂ ਦਾ ਖੇਤਰ ਹੈ। ਦੋ ਵਿਸ਼ਿਆ ਦੇ ਵਿੱਚਕਾਰ ਅੰਤਰ ਹੈ ਪਰ ਇੱਕ ਹੀ ਸਮੇਂ ਨਹੀਂ ਹੁੰਦਾ। ਅਕਾਰਬਨੀ ਰਸਾਇਣ ਵਿਗਿਆਨ ਦਾ ਇੱਕ ਵਿਸ਼ੇਸ ਉਪ-ਵਿਸ਼ਾ ਕਾਰਬਨਿਕ ਧਾਤਵੀਂ ਯੋਗਿਕ ਹੈ। ਇਸ ਦਾ ਹਰ ਖੇਤਰ 'ਚ ਯੋਗਦਾਨ ਹੈ ਜਿਵੇ ਉਤਪ੍ਰੇਰਕ, ਧਾਤਵੀ ਵਿਗਿਆਨ, ਰੰਗ, ਸਰਫੈਕਟੈਂਟ, ਪਾਲਿਸ, ਦਵਾਈਆ, ਬਾਲਣ, ਅਤੇ ਖੇਤੀਬਾੜੀ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 26,488 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.