ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਜ਼ੋਰਾ ਸਿੰਘ (ਜੂਨ 15,1928 - ਅਕਤੂਬਰ 9, 2005) ਜ਼ੋਰਾ ਸਿੰਘ ਜਨਮ 15 ਜੂਨ, 1928 ਨੂੰ ਪਿੰਡ ਤਲਵੰਡੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਵਿੱਚ ਧਨੋਆ ਗੋਤ ਦੇ ਜੱਟ ਪ੍ਰੀਵਾਰ ਵਿੱਚ ਹੋਇਆ। ਇਲਕੇ ਦੇ ਲੋਕ ਇਸ ਪਿੰਡ ਨੂੰ ਨੀਵੀਂ ਤਲਵੰਡੀ ਕਹਿੰਦੇ ਨੇ। ਮਾਪਿਆਂ ਦੇ ਅਗਾਂਹ ਪੜਾਉਣ ਦੀ ਤਮੰਨਾ ਦੇ ਬਾਵਜੂਦ ਉਹਨੇ 6ਵੀਂ ਹੀ ਪਾਸ ਕੀਤੀ ਅਤੇ ਫਿਰ ਬੰਗਾਲ ਇੰਜਨੀਅਰਿੰਗ ਸੈਂਟਰ ਰੁੜਕੀ ਵਿੱਚ ਫ਼ੌਜੀ ਭਰਤੀ ਹੋ ਗਿਆ। ਉੱਥੇ ਰੰਗਰੂਟੀ ਕੱਟੀ, ਲੜਾਈਆਂ ਲੜਨ ਲਈ ਇਰਾਕ ਇਰਾਨ ਮੁਹਾਜ਼ 'ਤੇ ਵੀ ਗਿਆ। ਫ਼ੌਜ ਵਿਚ ਉਹ ਵਾਲੀਵਾਲ ਖੇਡਿਆ… 400 ਮੀਟਰ ਦੌੜ 52æ3 ਸੈਕਿੰਡ 'ਚ ਦੌੜਿਆ… ਲੰਬੀਆਂ ਦੌੜਨ ਵਿਚ ਵੀ ਸਫ਼ਲ ਨਾ ਹੋ ਸਕਿਆ। ਆਪਣੇ ਉਮਰ ਦੇ ਪੱਚੀਵੇਂ ਸਾਲ ਦੇ ਕਰੀਬ ਜ਼ੋਰਾ ਸਿੰਘ ਵਾਕ (ੱਅਲਕ) ਕਰਨ ਵੱਲ ਆ ਗਿਆ ਤੇ ਜਿੱਤਾਂ ਦਾ ਦੌਰ ਚੱਲ ਪਿਆ। ਕਾਸ਼!
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਭੌਤਿਕ ਵਿਗਿਆਨ ਵਿੱਚ, ਸਪੇਸਟਾਈਮ (ਸਪੇਸ-ਟਾਈਮ, ਸਪੇਸ ਟਾਈਮ ਜਾਂ ਸਪੇਸ-ਟਾਈਮ ਨਿਰੰਤਰਤਾ) ਇੱਕ ਗਣਿਤਿਕ ਮਾਡਲ ਹੈ ਜੋ ਸਪੇਸ ਅਤੇ ਟਾਈਮ ਨੂੰ ਇੱਕੋ ਅੰਦਰੂਨੀ ਤੌਰ ਤੇ ਬੁਣੀ ਹੋਈ ਨਿਰੰਤਰਤਾ ਵਿੱਚ ਮਿਲਾਉਂਦਾ ਹੈ। ਸਾਡੇ ਬ੍ਰਹਿਮੰਡ ਦਾ ਸਪੇਸਟਾਈਮ ਆਮਤੌਰ ਤੇ ਇੱਕ ਯੁਕਲਿਡੀਅਨ ਸਪੇਸ ਦ੍ਰਿਸ਼ਟੀਕੋਣ ਤੋਂ ਲਿਆ ਜਾਂਦਾ ਹੈ, ਜੋ ਸਪੇਸ ਨੂੰ ਤਿੰਨ ਅਯਾਮਾਂ ਦੀ ਬਣੀ ਹੋਈ, ਅਤੇ ਟਾਈਮ ਨੂੰ ਇੱਕ ਅਯਾਮ ਦਾ ਬਣਿਆ ਹੋਇਆ ਚੌਥੇ ਅਯਾਮ ਦੇ ਰੂਪ ਵਿੱਚ ਦਰਸਾਉਂਦਾ ਹੈ। ਸਪੇਸ ਅਤੇ ਟਾਈਮ ਨੂੰ ਮਿੰਕੋਵਸਕੀ ਸਪੇਸ ਦੇ ਰੂਪ ਵਿੱਚ ਇੱਕ ਸਿੰਗਲ ਮੈਨੀਫੋਲਡ ਵਿੱਚ ਮੇਲਦੇ ਹੋਏ, ਭੌਤਿਕ ਵਿਗਿਆਨੀਆਂ ਨੇ ਮਹਤੱਵਪੂਰਨ ਤਰੀਕੇ ਨਾਲ ਬਹੁਤ ਸਾਰੀਆਂ ਭੌਤਿਕੀ ਥਿਊਰੀਆਂ ਸਰਲ ਬਣਾਈਆਂ ਹਨ, ਅਤੇ ਸੁੱਪਰਗਲੈਕਟਿਕ (ਅਕਾਸ਼ੀ) ਅਤੇ ਸੂਖਮ, ਦੋਹਾਂ ਪੱਧਰਾਂ ਉੱਤੇ ਬ੍ਰਹਿਮੰਡ ਦੀ ਕਾਰਜਪ੍ਰਣਾਲੀ ਦਾ ਇੱਕ ਹੋਰ ਇੱਕਸਾਰ ਤਰੀਕੇ ਨਾਲ ਵਿਵਰਣ ਦਿੱਤਾ ਹੈ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਨੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ।
ਵਿਸ਼ਵ ਓਜ਼ੋਨ ਦਿਵਸ ਹਰ ਸਾਲ 16 ਸਤੰਬਰ ਨੂੰ ਮਨਾਇਆ ਜਾਂਦਾ ਹੈ। ਓਜ਼ੋਨ ਪਰਤ ਅਜਿਹੀ ਪਰਤ ਹੈ, ਜੋ ਧਰਤੀ ਵਾਤਾਵਰਨ ਵਿਚੋਂ ਸੂਰਜ ਤੋਂ ਆਉਣ ਵਾਲੀਆਂ ਅਲਟਰਾ ਬੈਂਗਣੀ ਕਿਰਨਾਂ ਨੂੰ ਜਜ਼ਬ ਕਰਦੀ ਹੈ | ਓਜ਼ੋਨ ਪਰਤ ਸੂਰਜ ਦੀ ਮੀਡੀਅਮ ਫ੍ਰੀਕੁਐਂਸੀ ਪੈਰਾਬੈਂਗਣੀ ਰੌਸ਼ਨੀ ਵਿਚੋਂ 97-99 ਫੀਸਦੀ ਨੂੰ ਜਜ਼ਬ ਕਰ ਲੈਂਦੀ ਹੈ, ਜੋ ਧਰਤੀ ਉੱਤੇ ਜੀਵਨ ਨੂੰ ਵੱਡੀ ਹੱਦ ਤੱਕ ਅਸਰਅੰਦਾਜ਼ ਕਰ ਸਕਦੀ ਹੈ | ਕਲੋਰੋਫਲੋਰੋਕਾਰਬਨ, ਹਾਈਡਰੋਕਲੋਰੋਕਾਰਬਨ, ਰੈਫਰੀਜਰੈਂਟਸ, ਇਨਸੁਲੇਟਿੰਗ ਫੋਮਜ ਅਤੇ ਸਾਲਵੈਂਟ ਆਦਿ ਓਜ਼ੋਨ ਪਰਤ ਨੂੰ ਨੁਕਸ਼ਾਨ ਪਹੁੰਚਾਉਂਦੇ ਹਨ।| ਦੁਨੀਆ ਦੇ ਵਸਨੀਕਾਂ ਲਈ ਜ਼ਰੂਰੀ ਬਣ ਗਿਆ ਹੈ ਕਿ ਉਹ ਓਜ਼ੋਨ ਪਰਤ ਨੂੰ ਬਚਾਉਣ ਲਈ ਆਪਣਾ ਲੋੜੀਂਦਾ ਯੋਗਦਾਨ ਦੇਣ |
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਇੱਕ ਕ੍ਰੀਏਸ਼ਨ ਮਿਥਿਹਾਸ (ਜਾਂ ਕੌਸਮੋਗਿਨਿਕ ਮਾਇਥ) ਇੱਕ ਚਿੰਨਾਤਮਿਕ ਲੰਬੀ ਕਥਾ ਹੈ ਕਿ ਸੰਸਾਰ ਕਿਵੇਂ ਸ਼ੁਰੂ ਹੋਇਆ ਅਤੇ ਕਿਵੇਂ ਲੋਕ ਪਹਿਲੀ ਵਾਰ ਇਸਦੇ ਆਦੀ ਬਣਦੇ ਗਏ। ਜਦੋਂਕਿ ਪ੍ਰਸਿੱਧ ਵਰਤੋ ਵਿੱਚ ਆਉੰਦਾ ਸ਼ਬਦ ਮਿਥ ਅਕਸਰ ਝੂਠੀਆਂ ਜਾਂ ਕਾਲਪਨਿਕ ਕਹਾਣੀਆਂ ਵੱਲ ਇਸ਼ਾਰਾ ਕਰਦਾ ਹੈ, ਫੇਰ ਵੀ ਰਸਮੀ ਤੌਰ ਤੇ, ਇਸਦਾ ਅਰਥ ਝੂਠਪੁਣਾ ਨਹੀਂ ਹੈ। ਸੱਭਿਆਚਾਰ ਆਮਤੌਰ ਤੇ ਅਪਣੇ ਰਚਨਾ ਮਿਥਿਹਾਸਾਂ ਨੂੰ ਸੱਚ ਮੰਨਦੇ ਹਨ। "ਸਾਂਝੀ ਵਰਤੋਂ ਵਿੱਚ ਸ਼ਬਦ 'ਮਿਥਿਹਾਸ' ਉਹਨਾਂ ਕਥਾਵਾਂ ਜਾਂ ਵਿਸ਼ਵਾਸਾਂ ਵੱਲ ਇਸ਼ਾਰਾ ਕਰਦਾ ਹੈ ਜੋ ਗੈਰ-ਸੱਚ ਜਾਂ ਸਿਰਫ ਕਾਲਪਨਿਕ ਹੁੰਦੇ ਹਨ; ਕਹਾਣੀਆਂ ਜੋ ਰਾਸ਼ਟਰੀ ਜਾਂ ਸੰਸਕ੍ਰਿਤਿਕ ਮਿਥਿਹਾਸ ਬਣਾਉਂਦੀਆਂ ਹਨ ਅਜਿਹੇ ਲੱਛਣ ਅਤੇ ਘਟਨਾਵਾਂ ਦਰਸਾਉਂਦੀਆਂ ਹਨ, ਜਿਹਨਾਂ ਬਾਰੇ ਹੋਣਾ ਸਾਨੂੰ ਸਾਂਝੀ ਬੁੱਧੀ ਅਤੇ ਅਨੁਭਵ ਅਸੰਭਵ ਦੱਸਦੀ ਹੈ। ਹੋਰ ਤਾਂ ਹੋਰ, ਸਾਰੀਆਂ ਸੰਸਕ੍ਰਿਤੀਆਂ ਅਜਿਹੇ ਮਿਥਿਹਾਸਾਂ ਨੂੰ ਮਨਾਉਂਦੀਆਂ ਹਨ ਅਤੇ ਉਹਨਾਂ ਨੂੰ ਸ਼ਬਦਾਂ ਜਾਂ ਚਿੰਨਾਤਮਿਕ ਸੱਚਾਂ ਦੀਆਂ ਵਿਭਿੰਨ ਡਿਗਰੀਆਂ ਪ੍ਰਦਾਨ ਕਰਦੀਆਂ ਹਨ। (Leeming 2010, p.
ਗੈਲੀਲੀਅਨ ਇਨਵੇਰੀਅੰਸ ਜਾਂ ਗੈਲੀਲੀਅਨ ਰਿਲੇਟੀਵਿਟੀ ਬਿਆਨ ਕਰਦੀ ਹੈ ਕਿ ਸਾਰੀਆਂ ਇਨ੍ਰਸ਼ੀਅਲ ਫ੍ਰੇਮਾਂ ਅੰਦਰ ਗਤੀ ਦੇ ਨਿਯਮ ਇੱਕੋ ਜਿਹੇ ਹੁੰਦੇ ਹਨ। ਸਥਿਤ ਵਿਲੌਸਿਟੀ ਉੱਤੇ ਯਾਤਰਾਗਤ ਇੱਕ ਜਹਾਜ ਦੀ ਉਦਾਹਰਨ ਵਰਤਦੇ ਹੋਏ ਅਪਣੀ ਡਾਇਲੌਗ ਕਨਸਰਨਿੰਗ ਦੀ ਟੂ ਚੀਫ ਵਰਲਡ ਸਿਸਟਮਜ਼ ਵਿੱਚ 1632 ਨੂੰ ਇਸ ਸਿਧਾਂਤ ਨੂੰ ਦਰਸਾਉਣ ਵਾਲਾ ਗੈਲੀਲੀਓ ਗੈਲੀਲੀ ਪਹਿਲਾ ਇਨਸਾਨ ਸੀ; ਬਗੈਰ ਰੋਕਟੋਕ, ਕਿਸੇ ਸੁਚਾਰੂ ਸਾਗਰ ਉੱਤੇ; ਪ੍ਰਯੋਗ ਕਰ ਰਿਹਾ ਕੋਈ ਔਬਜ਼ਰਵਰ ਡੈਕ ਦੇ ਥੱਲਿਓਂ ਇਹ ਦੱਸ ਨਹੀਂ ਸਕੇਗਾ ਕਿ ਜਹਾਜ ਗਤੀਸ਼ੀਲ ਹੈ ਜਾਂ ਠਹਿਰਿਆ ਹੋਇਆ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਚਾਣਕਿਆ ਜਾਂ ਚਾਣਕਯ ( pronunciation ; ਤਕਰੀਬਨ 370–283 ਈਪੂ) ਇੱਕ ਭਾਰਤੀ, ਦਾਰਸ਼ਨਿਕ ਅਤੇ ਚੰਦਰਗੁਪਤ ਮੌਰੀਆ ਦਾ ਸਲਾਹਕਾਰ ਸੀ। ਉਹ ਕੌਟਿਲਿਆ ਨਾਮ ਨਾਲ ਵੀ ਪ੍ਰਸਿੱਧ ਹੈ। ਉਸ ਨੇ ਨੰਦਵੰਸ਼ ਦਾ ਨਾਸ਼ ਕਰ ਕੇ ਚੰਦਰਗੁਪਤ ਮੌਰੀਆ ਨੂੰ ਰਾਜਾ ਬਣਾਇਆ। ਉਸ ਦੀ ਰਚਨਾ ਅਰਥ ਸ਼ਾਸਤਰ ਰਾਜਨੀਤੀ ਅਤੇ ਸਮਾਜਕ ਨੀਤੀ ਆਦਿ ਦਾ ਮਹਾਨ ਗ੍ਰੰਥ ਹੈ। ਇਸ ਨੂੰ ਮੌਰੀਆਕਾਲੀਨ ਭਾਰਤੀ ਸਮਾਜ ਦਾ ਦਰਪਣ ਮੰਨਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿਕਲੀ ਹੋਈ। ਇਸ ਲਿਪੀ ਵਿੱਚ ਤਿੰਨ ਸਵਰ ਅਤੇ 32 ਵਿਅੰਜਨ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰੈਹਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪੈਹਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆਂ ਦੇ ਵੱਡੇ ਦੁਨਾਵੀ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਦਿਵਿਆ ਸਿੰਘ (ਹਿੰਦੀ: 'दिव्या सिंह') (ਜਨਮ 21 ਜੁਲਾਈ 1982) ਭਾਰਤੀ ਰਾਸ਼ਟਰੀ ਮਹਿਲਾ ਬਾਸਕਟਬਾਲ ਟੀਮ ਦਾ ਸਾਬਕਾ ਕਪਤਾਨ ਹੈ। 2006 ਦੇ ਮੈਲਬਰਨ ਰਾਸ਼ਟਰਮੰਡਲ ਖੇਡਾਂ ਵਿੱਚ ਸਿੰਘ ਨੇ ਭਾਰਤੀ ਮਹਿਲਾ ਬਾਸਕਟਬਾਲ ਟੀਮ ਦੀ ਅਗਵਾਈ ਕੀਤੀ ਸੀ। ਉਹ ਆਪਣੀ ਖੇਡ ਦੀਆਂ ਮੁਹਾਰਤਾਂ, ਅਗਵਾਈ ਗੁਣਾਂ, ਅਕਾਦਮਿਕ ਤਾਕਤ ਅਤੇ ਸ਼ਖ਼ਸੀਅਤ ਲਈ ਜਾਣੀ ਜਾਂਦੀ ਹੈ। ਉਸਨੇ ਸਾਲ 2008 ਤੋਂ 2010 ਵਿੱਚ ਡੈਲਵੇਅਰ, ਨੇਵਾਰਕ, ਡੇਲਾਵੇਅਰ, (ਯੂਡੀ) ਵਿਖੇ ਖੇਡ ਪ੍ਰਬੰਧਨ ਕੀਤਾ ਹੈ ਅਤੇ ਯੂਡੀ ਦੇ ਇੱਕ ਸਹਾਇਕ ਮਹਿਲਾ ਬਾਸਕਟਬਾਲ ਕੋਚ ਵਜੋਂ ਕੰਮ ਕੀਤਾ। ਉਹ ਅੰਡਰ 16 ਭਾਰਤੀ ਪੁਰਸ਼ਾਂ ਦੀ ਬਾਸਕਟਬਾਲ ਟੀਮ ਦਾ ਸਹਾਇਕ ਕੋਚ ਸੀ ਜਿਸ ਨੇ ਵਿਅਤਨਾਮ 2011 ਵਿਚ ਹਿੱਸਾ ਲਿਆ। ਉਹ ਭਾਰਤੀ ਪੁਰਸ਼ ਟੀਮ ਦੇ ਸਹਾਇਕ ਕੋਚ ਸਨ ਜਦੋਂ ਭਾਰਤ ਨੇ ਗੋਆ ਵਿਚ ਲੁਸੋਫਾਨੀ ਖੇਡਾਂ ਵਿਚ ਕਾਂਸੇ ਦਾ ਤਮਗਾ ਜਿੱਤਿਆ ਸੀ। ਉਹ 17 ਵੀਂ ਏਸ਼ੀਆਈ ਖੇਡ ਇੰਚੀਓਨ 2014 ਵਿੱਚ ਭਾਰਤੀ ਰਾਸ਼ਟਰੀ ਮਹਿਲਾ ਦੀ ਬਾਸਕਟਬਾਲ ਟੀਮ ਦਾ ਸਹਾਇਕ ਕੋਚ ਵੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਕੌੜਤੁੰਮਾ, ਇੰਦਰਾਇਨ ਜਾਂ ਕੌੜਤੁੰਬਾ ਵੀ ਕਿਹਾ ਜਾਂਦਾ ਹੈ, ਇੱਕ ਬੇਲ ਵਾਲਾ ਪੌਦਾ ਸਾਰੇ ਭਾਰਤ ਵਿੱਚ ਮਿਲਦਾ ਹੈ। ਇਸ ਨੂੰ ਸੰਸਕ੍ਰਿਤ 'ਚ ਇੰਦਰਾਵਾਰੂਣੀ, ਹਿੰਦੀ 'ਚ ਇੰਦਰਾਇਨ, ਮਰਾਠੀ 'ਚ ਇੰਦਰਫਲ, ਗੁਜਰਾਤੀ 'ਚ ਇੰਦਰਾਵਣਾ, ਬੰਗਾਲੀ 'ਚ ਰਾਖਾਸ ਸ਼ਸਾ, ਅੰਗਰੇਜ਼ੀ 'ਚ ਕੋਲੋਸਿੰਬ ਕਹਿੰਦੇ ਹਨ। ਇਸ ਪੌਦੇ ਦੀ ਲੰਬਾਈ 20 ਤੋਂ 30 ਫੁੱਟ, ਪੱਤਿਆਂ ਦੀ ਲੰਬਾਈ ਦੋ ਤੋਂ ਤਿੰਨ ਇੰਚ ਅਤੇ ਚੌੜਾਈ ਦੋ ਇੰਚ, ਫੁੱਲ ਪੀਲੇ ਰੰਗ ਪੰਜ ਹਿੱਸਿਆ 'ਚ ਵੰਡੇ ਹੁੰਦੇ ਹਨ, ਫਲ ਗੋਲ, ਚਿਕਨਾਈ ਵਾਲੇ ਦੋ ਤੋਂ ਤਿੰਨ ਇੰਚ ਵਿਆਸ ਦੇ ਹੁੰਦੇ ਹਨ।
ਕੰਟਕਰੰਜ ਜਾਂ ਮੀਚਕਾ ਜਾਂ ਕੌੜਾ ਬਦਾਮ (Guilandina bonduc) ਇਹ ਝਾੜੀਨੁਮਾ ਕੰਡਿਆਲਾ ਪੌਦਾ ਹੈ। ਇਹ ਸੀਸਲਪਿਨੀਆ ਖ਼ਾਨਦਾਨ ਵਿੱਚ ਫੁੱਲਦਾਰ ਬਨਸਪਤੀ ਦੀ ਇੱਕ ਪ੍ਰ੍ਜ਼ਾਤੀ ਹੈ। ਇਹ ਪੌਦਾ ਬਹੁਤ ਕੌੜਾ ਹੁੰਦਾ ਹੈ। ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ। ਮੀਚਕਾ ਤਾਪ ਬਵਾਸੀਰ, ਪੇਟ ਦੇ ਕੀੜੇ ਅਤੇ ਚਮੜੀ ਦੇ ਰੋਗਾਂ ਨੂੰ ਦੂਰ ਕਰਨ ਲਈ ਕੰਮ ਆਉਣ ਵਾਲਾ ਔਸ਼ਧੀ ਪੌਦਾ ਹੈ। ਇਹ ਇੱਕ ਵੇਲ ਦੀ ਤਰ੍ਹਾਂ 6 ਮੀਟਰ (20 ਫੂਟ) ਤੱਕ ਦੂਜੇ ਰੁੱਖਾਂ ਉੱਤੇ ਚੜ੍ਹ ਸਕਣ ਵਾਲੀ ਇੱਕ ਬਨਸਪਤੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰਦਾਸ ਮਾਨ (English: Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਕਬੀਰ (ਹਿੰਦੀ: कबीर, ਉਰਦੂ: کبير) (1440–1518) ਭਾਰਤ ਦਾ ਇੱਕ ਸੰਤ ਕਵੀ ਸੀ। ਉਸਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਧਿਐਨ ਦਾ ਇੱਕ ਮਹੱਤਵਪੂਰਨ ਖੇਤਰ ਹੈ। ਇਤਿਹਾਸ ਦਾ ਸੰਬੰਧ ਮਨੁੱਖੀ ਜੀਵਨ ਦੀਆਂ ਘਟਨਾਵਾਂ ਨਾਲ ਹੁੰਦਾ ਹੈ ਜਦਕਿ ਸਾਹਿਤ ਦਾ ਇਤਿਹਾਸ ਸਾਹਿਤਿਕ ਕਿਰਤਾਂ ਨੂੰ ਅਧਿਐਨ ਦਾ ਕੇਂਦਰ ਬਿੰਦੂ ਬਣਾਉਂਦਾ ਹੈ। ਸਾਹਿਤ ਦਾ ਇਤਿਹਾਸ ਕਿਸੇ ਭਾਸ਼ਾ ਦੇ ਸਾਹਿਤ ਰੂਪਾਂ ਦੇ ਨਿਕਾਸ ਤੇ ਵਿਕਾਸ ਦਾ ਅਧਿਐਨ ਕਰਦਾ ਹੈ। ਸਾਹਿਤ ਦੀ ਇਤਿਹਾਸਕਾਰੀ ਦਾ ਕੰਮ ਆਦਿ ਬਿੰਦੂ ਤੋਂ ਵਰਤਮਾਨ ਤੱਕ ਦੇ ਸਾਹਿਤ ਨੂੰ ਵੱਖ ਵੱਖ ਆਲੋਚਨਾ ਦ੍ਰਿਸ਼ਟੀਆਂ ਤੋਂ ਸਰਵੇਖਣ ਤੇ ਮੁਲਾਂਕਣ ਕਰਕੇ ਕਾਲਕ੍ਰਮ ਵਿੱਚ ਪੇਸ਼ ਕਰਨਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।