ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਨੀ ਗ੍ਰਹਿ ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਛੇਵਾਂ ਗ੍ਰਹਿ ਹੈ। ਬ੍ਰਹਿਸਪਤ ਤੋਂ ਬਾਅਦ ਇਹ ਸੂਰਜ ਮੰਡਲ ਦਾ ਦੂਜਾ ਵੱਡਾ ਗ੍ਰਹਿ ਹੈ। ਸ਼ਨੀ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ, ਜਿਸਦਾ ਔਸਤ ਅਰਧ-ਵਿਆਸ ਧਰਤੀ ਦਾ ਲਗਭਗ ੯ ਗੁਣਾ ਹੈ। ਇਸਦੀ ਘਣਤਾ ਧਰਤੀ ਦੀ ਔਸਤ ਘਣਤਾ ਦਾ ਸਿਰਫ਼ ਅੱਠਵਾਂ ਹਿੱਸਾ ਹੈ, ਪਰ ਇਸਦੀ ਬਹੁਤ ਜ਼ਿਆਦਾ ਆਇਤਨ ਕਰਕੇ ਇਹ ਧਰਤੀ ਤੋਂ ੯੫ ਗੁਣਾ ਵੱਡਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਅਲਾਉੱਦੀਨ ਖ਼ਿਲਜੀ ਦਿੱਲੀ ਸਲਤਨਤ ਦੇ ਖ਼ਿਲਜੀ ਖ਼ਾਨਦਾਨ ਦਾ ਦੂਜਾ ਸ਼ਾਸਕ ਸੀ । ਉਹ ਇੱਕ ਜੇਤੂ ਸੀ ਅਤੇ ਉਸਨੇ ਆਪਣਾ ਸਾਮਰਾਜ ਦੱਖਣ ਵਿੱਚ ਮਦੁਰੈ ਤੱਕ ਫੈਲਾ ਰੱਖਿਆ ਸੀ । ਇਸ ਦੇ ਬਾਅਦ ਇੰਨਾ ਬਹੁਤ ਭਾਰਤੀ ਸਾਮਰਾਜ ਅਗਲੇ ਤਿੰਨ ਸੌ ਸਾਲਾਂ ਤੱਕ ਕੋਈ ਵੀ ਸ਼ਾਸਕ ਸਥਾਪਤ ਨਹੀਂ ਕਰ ਪਾਇਆ ਸੀ । ਉਹ ਆਪਣੀ ਚਿੱਤੌੜ ਦੇ ਫਤਹਿ ਅਭਿਆਨ ਦੇ ਬਾਰੇ ਵਿੱਚ ਵੀ ਪ੍ਰਸਿੱਧ ਹੈ । ਅਜਿਹਾ ਮੰਨਿਆ ਜਾਂਦਾ ਹੈ ਕਿ ਅਵਧੀ ਵਿੱਚ ਮਲਿਕ ਮੁਹੰਮਦ ਜਾਇਸੀ ਦੁਆਰਾ ਲਿਖੇ ਪਦਮਾਵਤ ਵਿੱਚ ਵਰਣਿਤ ਰਾਣੀ ਪਦਮਾਵਤੀ ਦੀ ਸੁੰਦਰਤਾ ਉੱਤੇ ਮੋਹਿਤ ਸੀ ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,762 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਪਦਮਾਵਤ ਇੱਕ ਆਗਾਮੀ ਭਾਰਤੀ ਇਤਿਹਾਸਿਕ ਫ਼ਿਲਮ ਹੈ ਜਿਸਦਾ ਨਿਰਦੇਸ਼ਨ ਸੰਜੇ ਲੀਲਾ ਬੰਸਾਲੀ ਨੇ ਕੀਤਾ ਹੈ ਅਤੇ ਨਿਰਮਾਣ ਭੰਸਾਲੀ ਪ੍ਰੋਡਕਸ਼ੰਨਸ ਅਤੇ ਵਾਇਕਾਮ 18 ਮੋਸ਼ਨ ਪਿਕਚਰਸ ਨੇ ਕੀਤਾ ਹੈ। ਫ਼ਿਲਮ ਵਿੱਚ ਮੁੱਖ ਭੂਮਿਕਾ ਵਿੱਚ ਦੀਪਿਕਾ ਪਾਦੁਕੋਣ, ਸ਼ਾਹਿਦ ਕਪੂਰ ਅਤੇ ਰਣਵੀਰ ਸਿੰਘ ਹਨ। ਇਹ ਫ਼ਿਲਮ 1 ਦਸੰਬਰ 2017 ਨੂੰ ਪ੍ਰਦਰਸ਼ਿਤ ਹੋਣ ਵਾਲੀ ਸੀ ਅਤੇ ਬਾਅਦ ਵਿੱਚ ਇਹ ਮਿਤੀ 25 ਜਨਵਰੀ 2018 ਕਰ ਦਿੱਤੀ ਗਈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਤਾਰਾ ਦਾ ਮਤਲੱਬ ਹੁੰਦਾ ਹੈ ਨਛੱਤਰ। .ਪਰ ਪ੍ਰਯੋਗ ਦੇ ਅਨੁਸਾਰ ਇਸ ਦੇ ਭਿੰਨ ਮਤਲੱਬ ਵੀ ਹੋ ਸੱਕਦੇ ਹਨ। ਬ੍ਰਹਿਮੰਡ ਵਿਚ ਅਰਬਾਂ ਹੀ ਗਲੈਕਸੀਆਂ ਹਨ। ਹਰੇਕ ਗਲੈਕਸੀ ਵਿਚ ਅਰਬਾਂ ਤਾਰੇ ਹੁੰਦੇ ਹਨ। ਸਾਡਾ ਸੂਰਜ ਵੀ ਇਕ ਤਾਰਾ ਹੈ। ਇਸ ਦਾ ਰੰਗ ਪੀਲਾ ਹੈ। ਤਾਰੇ ਗੇਂਦ ਵਰਗੇ ਆਕਾਰ ਦੇ ਵੱਡੇ-ਵੱਡੇ ਪਿੰਡ ਹਨ, ਜੋ ਸਾਡੀ ਧਰਤੀ ਨਾਲੋਂ ਕਾਫ਼ੀ ਵੱਡੇ ਹਨ। ਕੲੀ ਤਾਰੇ ਤਾਂ ਸੂਰਜ ਨਾਲੋਂ ਵੀ ਵੱਡੇ ਹਨ, ਪਰ ਬਹੁਤ ਦੂਰੀ ’ਤੇ ਹੋਣ ਕਰਕੇ ਇਹ ਸਾਨੂੰ ਛੋਟੇ-ਛੋਟੇ ਦਿਖਾਈ ਦਿੰਦੇ ਹਨ। ਕਈ ਤਾਰਿਆਂ ਦਾ ਤਾਪਮਾਨ ਸੂਰਜ ਤੋਂ ਵੀ ਕੲੀ ਗੁਣਾਂ ਜ਼ਿਆਦਾ ਹੁੰਦਾ ਹੈ।ਬ੍ਰਹਿਮੰਡ ਵਿੱਚ ਅਣਗਿਣਤ ਤਾਰੇ ਹਨ। ਸੂਰਜ ਵੀ ਇੱਕ ਤਾਰਾ ਹੈ। ਤਾਰਿਆਂ ਵਿਚਲੀ ਜਗ੍ਹਾ ਧੂੜ ਅਤੇ ਗੈਸਾਂ ਨਾਲ ਭਰੀ ਹੁੰਦੀ ਹੈ। ਇਹ ਧੂੜ ਹਾਈਡ੍ਰੋਜਨ, ਆਕਸੀਜਨ, ਕਾਰਬਨ ਅਤੇ ਨਾਈਟ੍ਰੋਜਨ ਦਾ ਸੰਘਣਾ ਰੂਪ ਹੈ। ਨੰਗੀ ਅੱਖ ਦੇ ਨਾਲ ਇੱਕੋ ਸਮੇਂ ਲਗਪਗ 3000 ਦੇ ਕਰੀਬ ਤਾਰੇ ਦੇਖ ਸਕਦੇ ਹਾਂ, ਪਰ ਤਾਰਿਆਂ ਦੀ ਸੰਖਿਆ ਬਹੁਤ ਜ਼ਿਆਦਾ ਹੈ। ਤਾਰਿਆਂ ਦਾ ਰੰਗ ਵੱਖ-ਵੱਖ ਦਿਖਾਈ ਦਿੰਦਾ ਹੈ। ਤਾਰੇ ਦਾ ਰੰਗ ਉਸ ਦੇ ਤਾਪਮਾਨ ’ਤੇ ਨਿਰਭਰ ਕਰਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ। ਲੋਕ ਗੀਤ ਅਤੇ ਲੋਕ ਗੀਤ ਰੂਪ ਡਾ. ਕਰਮਜੀਤ ਸਿੰਘ, ਸਾਬਕਾ ਪ੍ਰੋਫੈਸਰ ਤੇ ਚੇਅਰਮੈਨ ਪੰਜਾਬੀ ਵਿਭਾਗ, ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ. 'ਲੋਕ' ਸ਼ਬਦ ਦੀ ਵਰਤੋਂ ਕਦੇ ਅਨਪੜ੍ਹ, ਗੰਵਾਰ, ਅਸਭਿਅਕ ਲੋਕਾਂ ਲਈ ਕੀਤੀ ਜਾਂਦੀ ਰਹੀ ਹੈ ਪਰੰਤੂ ਅੱਜ ਇਹ ਧਾਰਣਾ ਬਦਲ ਗਈ ਹੈ। ਲੋਕਧਾਰਾ ਸ਼ਾਸਤਰੀਆਂ ਅਨੁਸਾਰ ਕਿਸੇ ਇਕ ਭਾਸ਼ਾ ਨਾਲ਼ ਜੁੜੇ ਹੋਏ ਲੋਕਾਂ ਦੇ ਸਮੂਹ ਨੂੰ ਲੋਕ ਕਿਹਾ ਜਾਂਦਾ ਹੈ। ਇਸ ਦੇ ਅੰਤਰਗਤ ਨਸਲ, ਧਰਮ ਜਾਤ, ਕਿੱਤਾ ਆਦਿ ਨਾਲ਼ ਜੁੜੇ ਸਮੂਹ ਵੀ ਸ਼ਾਮਲ ਹੁੰਦੇ ਹਨ। ਇਹ ਸਮੂਹ ਅਨਪੜ੍ਹ ਵੀ ਹੋ ਸਕਦਾ ਹੈ ਤੇ ਪੜ੍ਹਿਆ ਲਿਖਿਆ ਵੀ। ਇਹ ਪੇਂਡੂ ਵੀ ਹੋ ਸਕਦਾ ਹੈ ਤੇ ਸ਼ਹਿਰੀ ਵੀ ਜਾਂ ਫਿਰ ਇਹ ਭੂਤਕਾਲੀ ਵੀ ਹੋ ਸਕਦਾ ਹੈ ਤੇ ਸਮਕਾਲੀ ਵੀ। ਸਮੁੱਚੇ ਤੌਰ ਤੇ ਜਿਵੇਂ ਇਕ ਭਾਸ਼ਾ ਨਾਲ਼ ਹਰ ਵਰਗ, ਹਰ ਧਰਮ, ਜਾਤ ਦੇ ਲੋਕ ਜੁੜੇ ਹੋਏ ਹੁੰਦੇ ਹਨ ਉਸੇ ਤਰ੍ਹਾਂ ਹੀ ਲੋਕਧਾਰਾ ਨਾਲ਼ ਵੀ ਇਹ ਸਾਰੇ ਸਮੂਹ ਜੁੜੇ ਹੁੰਦੇ ਹਨ। ਇਸ ਲਈ ਅਸੀਂ 'ਲੋਕ' ਨੂੰ ਇਕ ਭਾਸ਼ਾਈ ਸਮੂਹ ਦਾ ਨਾਮ ਦਿੱਤਾ ਹੈ। ਇਸ ਸਮੂਹ ਦੀ ਆਪਣੀ ਇਕ ਪਰੰਪਰਾ ਹੁੰਦੀ ਹੈ। ਇਸ ਸਮੂਹ ਵਲੋਂ ਰਚੀ ਜਾਂਦੀ ਕਵਿਤਾ ਨੂੰ ਹੀ ਲੋਕ-ਕਾਵਿ ਦਾ ਨਾਂ ਦਿੱਤਾ ਗਿਆ ਹੈ। ਇਸ ਲੋਕ-ਕਾਵਿ ਦੀਆਂ ਆਪਣੀਆਂ ਕੁਝ ਵਿਸ਼ੇਸ਼ਤਾਵਾਂ ਹਨ। ਇਸ ਦੀ ਪਹਿਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਮੌਖਿਕ ਤੌਰ ਤੇ ਪਹੁੰਚਦਾ ਹੈ। ਇਸੇ ਲਈ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤਕ ਪਹੁੰਚਦਿਆਂ ਪਹੁੰਚਦਿਆਂ ਬਹੁਤ ਕੁਝ ਗੁੰਮ ਗੁਆਚ ਵੀ ਜਾਂਦਾ ਹੈ। ਇਸੇ ਲਈ ਅੱਜ ਸਾਨੂੰ ਲੋਕ ਸਾਹਿਤ ਨੂੰ ਲਿਪੀਬੱਧ ਕਰਨ ਦੀ ਜਾਂ ਸਾਂਭਣ ਦੀ ਲੋੜ ਪੈ ਰਹੀ ਹੈ। ਇਸ ਤਰ੍ਹਾਂ ਕੁਝ ਤਾਂ ਬਚ ਗਿਆ ਹੈ ਜਾਂ ਬਚਾਇਆ ਜਾ ਰਿਹਾ ਹੈ ਪਰੰਤੂ ਸੈਂਕੜੇ ਗੀਤ, ਕਹਾਣੀਆਂ ਅਤੇ ਹੋਰ ਦੂਸਰੇ ਸਾਹਿਤ ਰੂਪ ਸਾਡੇ ਕੋਲ਼ੋਂ ਖੁੱਸ ਗਏ ਹਨ। ਲੋਕ-ਕਾਵਿ ਦੀ ਅਗਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੋਕ ਮਨ ਵਿਚੋਂ ਦੱਬੀਆਂ ਭਾਵਨਾਵਾਂ ਨੂੰ ਬਾਹਰ ਕੱਢਣ ਦਾ ਬਹੁਤ ਹੀ ਮਹੱਤਵਪੂਰਣ ਕੰਮ ਕਰਦਾ ਹੈ। ਜ਼ਿੰਦਗੀ ਦੇ ਬਾਹਰੀ ਦਬਾਵਾਂ ਤੋਂ ਇਹ ਇਕ ਤਰ੍ਹਾਂ ਦੀ ਰਾਹਤ ਦਿੰਦਾ ਹੈ। ਦੂਜੇ ਸ਼ਬਦਾਂ ਵਿਚ ਇਹ ਬਾਹਰੀ ਦਬਾਵਾਂ ਨੂੰ ਝੱਲਣ ਦੀ ਹਿੰਮਤ ਪ੍ਰਦਾਨ ਕਰਦਾ ਹੈ। ਹਰੇਕ ਸਮੂਹ ਕੋਲ਼ ਕੋਈ ਨਾ ਕੋਈ ਲੋਕ-ਕਾਵਿ ਦਾ ਇਹ ਸਾਧਨ ਜ਼ਰੂਰ ਹੁੰਦਾ ਹੈ। ਜਿਵੇਂ ਪੰਜਾਬੀ ਔਰਤਾਂ ਕੋਲ਼ ਲੋਕ ਗੀਤਾਂ ਦਾ ਅਥਾਹ ਖਜ਼ਾਨਾ ਹੈ। ਇਨ੍ਹਾਂ ਗੀਤਾਂ ਰਾਹੀਂ ਔਰਤਾਂ ਮਖੌਲ ਉਡਾ ਕੇ, ਗੰਭੀਰ ਸੁਰਾਂ ਅਲਾਪ ਕੇ ਅਤੇ ਅਲਾਹੁਣੀਆਂ ਪਾ ਕੇ ਆਪਣਾ ਮਨ ਹਲਕਾ ਕਰਦੀਆਂ ਹਨ ਅਤੇ ਆਪਣੀਆਂ ਅਗਲੀਆਂ ਜ਼ੁਮੇਵਾਰੀਆਂ ਨਿਭਾਉਣ ਲਈ ਆਪਣੇ ਆਪ ਨੂੰ ਤਿਆਰ ਕਰਦੀਆਂ ਹਨ। ਨੌਜਵਾਨ ਮੁੰਡੇ- ਕੁੜੀਆਂ ਨ੍ਰਿਤ-ਗੀਤਾ ਰਾਹੀਂ ਆਪਣੀਆ ਪਿਆਰ ਭਾਵਨਾਵਾਂ ਅਤੇ ਜਿਨਸੀ ਭਾਵਨਾਵਾਂ ਨੂੰ ਨਿਕਾਸ ਦਿੰਦੇ ਹਨ ਤੇ ਇਉਂ ਸਮਾਜਿਕ ਕੰਮਾਂ ਵਿਚ ਮੁੜ ਜੁੱਟ ਜਾਂਦੇ ਹਨ। ਕਹਿਣ ਦਾ ਭਾਵ ਇਹ ਹੈ ਕਿ ਸਮਾਜ ਦਾ ਹਰ ਵਰਗ ਲੋਕ ਕਾਵਿ ਨੂੰ ਭਾਵਨਾਵਾਂ ਪ੍ਰਗਟਾਉਣ ਦਾ ਸਾਧਨ ਬਣਾਉਂਦਾ ਹੈ। ਲੋਕ ਕਾਵਿ ਆਪਣੇ ਵਿਚ ਆਦਿ ਕਾਲ ਦੀਆਂ ਪੈੜਾਂ ਸਾਂਭੀ ਬੈਠਾ ਹੈ। ਕਈ ਕਾਵਿ ਪੰਗਤੀਆਂ ਦੀ ਵਰਤੋਂ ਜਾਦੂਈ ਪ੍ਰਭਾਵ ਲਈ ਕੀਤੀ ਜਾਂਦੀ ਹੈ। ਜਿਵੇਂ ਪੰਜਾਬੀ ਵਿਚ ਗ੍ਰਹਿ ਸ਼ਾਂਤ ਕਰਨ ਲਈ ਗਾਏ ਜਾਂਦੇ ਗੀਤ, ਗਾਨਾ ਬੰਨ੍ਹਣ ਦੇ ਗੀਤ ਅਤੇ ਵਟਣੇ ਜਾਂ ਮਾਈਏਂ ਦੇ ਗੀਤ ਇਸ ਦੀ ਉਦਾਹਰਣ ਹਨ। ਕਈ ਵਿਦਵਾਨ ਭਾਵੁਕਤਾ ਵੱਸ ਲੋਕ ਕਾਵਿ ਨੂੰ ਹੱਦੋਂ ਵੱਧ ਵਡਿਆ ਕੇ ਪੇਸ਼ ਕਰਦੇ ਹਨ। ਜਿਵੇਂ ਇਕ ਥਾਂ ਮਹਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਲੋਕ ਗੀਤ ਦੀ ਕਿਸੇ ਇਕ ਪੰਗਤੀ ਦੀ ਬਰਾਬਰੀ ਵੱਡੀ ਤੋਂ ਵੱਡੀ ਕਵਿਤਾ ਵੀ ਨਹੀਂ ਕਰ ਸਕਦੀ। ਦੇਵੇਂਦ੍ਰ ਸਤਿਆਰਥੀ ਇਸ ਦ੍ਰਿਸ਼ਟੀ ਤੋਂ ਵਧੇਰੇ ਸੁਚੇਤ ਹੈ। ਉਸ ਅਨੁਸਾਰ ਸਾਰੇ ਦਾ ਸਾਰਾ ਲੋਕ ਕਾਵਿ ਉੱਚੀ ਪੱਧਰ ਦਾ ਨਹੀਂ ਹੁੰਦਾ। ਇਹੀ ਨਹੀਂ ਸਗੋਂ ਇਹ ਵੀ ਸੱਚ ਨਹੀਂ ਕਿ ਸਾਰੇ ਦਾ ਸਾਰਾ ਲੋਕ ਕਾਵਿ ਜਾਂ ਸਾਹਿਤ ਜਾਂ ਲੋਕ ਧਾਰਾ ਵਿਦਰੋਹੀ ਹੁੰਦੇ ਹਨ ਜਾਂ ਇਸ ਵਿਚ ਕਿਸੇ ਤਰ੍ਹਾਂ ਦਾ ਕੋਈ ਖੋਟ ਨਹੀਂ ਹੁੰਦਾ। ਸੱਚ ਤਾਂ ਇਹ ਹੈ ਕਿ ਸਮਾਜ ਵਿਚ ਮਿਲ਼ਦੀਆਂ ਬੁਰਾਈਆ ਕਿਸੇ ਨਾ ਕਿਸੇ ਰੂਪ ਵਿਚ ਭਾਵੁਕ ਪੱਧਰ ਤੇ ਵੀ ਪਰਿਵਰਤਿਤ ਰੂਪ ਵਿਚ ਲੋਕ ਕਾਵਿ ਵਿਚ ਆ ਸ਼ਾਮਿਲ ਹੁੰਦੀਆਂ ਹਨ। ਸਮਾਜ ਦੇ ਟਕਰਾਉ, ਸਮਾਜ ਦੇ ਵਿਰੋਧੀ ਵਿਚਾਰ ਇਕੋ ਵੇਲੇ ਲੋਕ ਕਾਵਿ ਵਿਚ ਦੇਖੇ ਜਾ ਸਕਦੇ ਹਨ। ਇਕ ਬੋਲੀ ਨੂੰ ਆਧਾਰ ਬਣਾ ਕੇ ਇਹ ਗੱਲ ਸਮਝੀ ਜਾ ਸਕਦੀ ਹੈ। 'ਡੂੰਘਾ ਵਾਹ ਲੈ ਹਲ਼ ਵੇ ਤੇਰੀ ਘਰੇ ਨੌਕਰੀ' ਬੋਲੀ ਇਕ ਕਿਸਾਨ ਔਰਤ ਦੀ ਸਿਰਜਣਾ ਹੀ ਹੋ ਸਕਦੀ ਹੈ। ਜਦ ਕਿ 'ਵੱਸਣਾ ਫੌਜੀ ਦੇ ਭਾਵੇਂ ਬੂਟ ਸਣੇ ਲੱਤ ਮਾਰੇ' ਜਾਇਦਾਦ ਵਿਹੀਣ ਘਰ ਦੀ ਔਰਤ ਦੇ ਭਾਵਾ ਨੂੰ ਪੇਸ਼ ਕਰਦੀ ਬੋਲੀ ਹੈ। ਇਉਂ ਹੀ ਲੋਕ ਕਾਵਿ ਵਿਚ ਜਾਤੀ ਟਕਰਾਅ, ਵਰਗ-ਟਕਰਾਅ, ਖੇਤਰੀ ਟਕਰਾਅ ਕਿਸੇ ਨਾ ਕਿਸੇ ਰੂਪ ਵਿਚ ਹਾਜ਼ਰ ਰਹਿੰਦੇ ਹਨ। ਪੰਜਾਬੀ ਵਿਚ ਸਤੀ ਮਾਤਾ ਨਾਲ਼ ਜੁੜੇ ਗੀਤ ਵੀ ਮਿਲ਼ ਜਾਂਦੇ ਹਨ। ਕਈ ਵਾਰ ਤਾਂ ਔਰਤ ਸਿੱਧੇ ਰੂਪ ਵਿਚ ਸਮਾਜ ਦੇ ਉਨ੍ਹਾਂ ਸਦਾਚਾਰਕ ਮਾਪਦੰਡਾਂ ਨੂੰ ਅਪਣਾ ਲੈਂਦੀ ਹੈ ਜਿਹੜੇ ਅਸਲ ਵਿਚ ਉਸਦੇ ਆਪਣੇ ਹੱਕਾਂ ਦੇ ਖਿਲਾਫ਼ ਜਾਂਦੇ ਹਨ। ਜਿਵੇਂ ਕਿ ਹੇਠ ਲਿਖੀ ਬੋਲੀ ਵਿਚ ਮਰਦ ਨੂੰ ਮੰਨਾਉਣ ਦਾ ਇਕੋ ਇਕ ਸਾਧਨ ਸਿਰ ਦੀ ਚੁੰਨੀ ਲਾਹ ਕੇ ਉਸਦੇ ਪੈਰੀਂ ਧਰਨਾ ਹੈ; ਭਾਵ ਆਪਣੇ ਆਪ ਨੂੰ ਨੀਵਾਂ ਸਮਝਣਾ ਹੈ। ਜਿਵੇਂ ਕੜ੍ਹੀਏ ਕੜ੍ਹੀਏ ਕੜ੍ਹੀਏ ਤੈਨੂੰ ਚੱਕ ਬਨੇਰੇ ਧਰੀਏ ਰੁੱਸੇ ਮਾਹੀ ਦਾ ਕੀ ਕਰੀਏ ਅੰਦਰ ਵੜੇ ਤਾਂ ਮਗਰੇ ਵੜੀਏ ਚੁੰਨੀ ਲਾਹ ਪੈਰਾਂ ਤੇ ਧਰੀਏ ਇਕ ਬਾਰ ਬੋਲੋ ਜੀ ਆਪਾਂ ਫੇਰ ਕਦੇ ਨਾ ਲੜੀਏ। ਲੋਕ ਕਾਵਿ ਆਪਣੇ ਆਪ ਵਿਚ ਕਿਸੇ ਵੀ ਸਮੂਹ ਦੇ ਸਮੁੱਚੇ ਸਭਿਆਚਾਰ ਨੂੰ ਸਮੋਈ ਬੈਠਾ ਹੁੰਦਾ ਹੈ। ਬੋਆਜ (ਭੋਅਸ)æ ਕਹਿੰਦਾ ਹੈ ਕਿ ਤੁਸੀਂ ਮੈਨੂੰ ਕਿਸੇ ਇਕ ਜਾਤੀ ਦੇ ਲੋਕਗੀਤ ਦੇ ਦਿਉ ਮੈਂ ਤੁਹਾਨੂੰ ਉਸ ਜਾਤੀ ਦਾ ਸਮੁੱਚਾ ਸਭਿਆਚਾਰ ਉਸਾਰ ਦੇਵਾਂਗਾ। ਬੋਆਜ਼ ਦੇ ਕਥਨ ਦਾ ਅਰਥ ਵੀ ਇਹੋ ਹੈ ਕਿ ਲੋਕ ਕਾਵਿ ਵਿਚ ਸਭਿਆਚਾਰ ਸਮੁੱਚਤਾ ਵਿਚ ਪ੍ਰਗਟ ਹੁੰਦਾ ਹੈ। ਲੋਕ ਕਾਵਿ ਵਿਚ ਲੋਕਾਂ ਦੇ ਖਾਣ ਪੀਣ, ਪਹਿਨਣ, ਸਦਾਚਾਰ, ਟੈਬੂ, ਟੋਟਮ, ਹਾਰ ਸ਼ਿੰਗਾਰ, ਰਾਜਨੀਤੀ, ਦਰਸ਼ਨ ਭਾਵ ਕਿ ਹਰ ਉਹ ਮਾਨਸਿਕ ਸਿਰਜਣਾ ਸ਼ਾਮਿਲ ਹੋ ਜਾਂਦੀ ਹੈ ਜੋ ਸਭਿਆਚਾਰ ਦਾ ਅੰਗ ਹੈ। ਲੋਕ ਕਾਵਿ ਵਿਚ ਪੇਸ਼ਕਾਰੀ ਦਾ ਇਕ ਮਹੱਤਵਪੂਰਣ ਪੱਖ ਇਹ ਹੈ ਕਿ ਸਭਿਆਚਾਰ ਇਸ ਲੋਕ ਕਾਵਿ ਵਿਚ ਸੁਹਜ ਜਾਂ ਸੁੰਦਰਤਾ ਦੀ ਉਚੇਰੀ ਪੱਧਰ ਤੇ ਜਾ ਪਹੁੰਚਦਾ ਹੈ। ਇਥੇ ਖਾਣ, ਪੀਣ, ਪਹਿਨਣ ਆਦਿ ਦੀਆਂ ਵਸਤਾਂ, ਵਸਤਾਂ ਨਾ ਰਹਿ ਕੇ ਸੁਹਜਾਤਮਿਕ ਸਿਰਜਣਾਵਾਂ ਬਣ ਜਾਂਦੀਆਂ ਹਨ। ਉਹ ਬਿੰਬ ਬਣਦੀਆਂ ਹਨ, ਪ੍ਰਤੀਕ ਬਣਦੀਆਂ ਹਨ ਜਾਂ ਕਲਪਣਾ ਦੇ ਘੋੜੇ ਤੇ ਸਵਾਰ ਹੋ ਕੇ ਨਵਾਂ ਸੁਹਜ ਗ੍ਰਹਿਣ ਕਰ ਲੈਂਦੀਆਂ ਹਨ। ਕੁਝ ਕੁ ਉਦਾਹਰਣਾਂ ਦੇਖੀਆਂ ਜਾ ਸਕਦੀਆ ਹਨ। ਲੀੜਾ ਉੱਡਿਆ ਬਿਸ਼ਨੀਏਂ ਤੇਰਾ ਨੀ ਸਾਡੇ ਭਾਣੇ ਮੋਰ ਉੱਡਿਆ। ਮਾਏ ਰਿੰਨ੍ਹ ਚੁਲ਼ਾਈ ਦਾ ਸਾਗ ਨਿੱਕਾ ਤੇ ਨਿੱਕਾ ਚੀਰ ਕੇ ਨੀ। ਮਾਏ ਸੇਰ ਕੁ ਮਖਣੀ ਪਾ ਜਦ ਮੈਂ ਆਉਂਨੀਆ ਪੀਹ ਕੇ ਨੀ। ਮਾਏ ਤੂੰ ਬੁੱਢੀ ਮੈਂ ਮੁਟਿਆਰ ਤੇਰਾ ਮੇਰਾ ਤਿੰਜਣਾਂ ਨਾ ਰਲ਼ੇ ਨੀ। ਸਿਰ ਗੁੰਦ ਦੇ ਕਪੱਤੀਏ ਨੈਣੇ ਨੀ ਉੱਤੇ ਪਾਦੇ ਡਾਕ ਬੰਗਲਾ ਸਭਿਆਚਾਰਕ ਪੈੜ੍ਹਾਂ ਵਾਂਗ ਲੋਕ ਕਾਵਿ ਨੇ ਆਪਣੇ ਵਿਚ ਇਤਿਹਾਸਕ ਪੈੜਾਂ ਨੂੰ ਵੀ ਸਾਂਭਿਆ ਹੁੰਦਾ ਹੈ। ਇਤਿਹਾਸ ਲੋਕ ਭਾਵਨਾਵਾ ਦਾ ਹਿੱਸਾ ਬਣ ਕੇ ਕਦੇ ਗਾਉਣਾਂ ਦਾ ਰੂਪ ਧਾਰਣ ਕਰਦਾ ਹੈ ਤੇ ਕਦੇ ਨ੍ਰਿਤ ਗੀਤਾਂ ਦਾ। ਭਾਈ ਵੀਰ ਸਿੰਘ ਨੇ ਜਿਸ ਗੀਤ ਨੂੰ ਆਧਾਰ ਬਣਾ ਕੇ ਸੁੰਦਰੀ ਨਾਵਲ ਲਿਖਿਆ ਹੈ ਉਹ ਮੁਗਲ ਕਾਲ ਦੀ ਸਿਰਜਣਾ ਹੈ। ਇਸੇ ਤਰ੍ਹਾਂ ਪੰਜਾਬੀ ਲੋਕ ਕਾਵਿ ਵਿਚ ਦੋ ਵੱਡੇ ਵਿਸ਼ਵ ਯੁੱਧ, ਅੰਗਰੇਜ਼ ਵਿਰੋਧੀ ਸੰਘਰਸ਼, ਸਿੰਘ ਸਭਾ ਅਤੇ ਆਰੀਆ ਸਮਾਜੀ ਲਹਿਰ ਦੇ ਪ੍ਰਭਾਵ ਕਿਸੇ ਨਾ ਕਿਸੇ ਰੂਪ ਵਿਚ ਸਾਂਭੇ ਹੋਏ ਹਨ। ਜਿਵੇਂ, ਬਸਰੇ ਦੀ ਲਾਮ ਟੁੱਟ ਜਾਏ ਨੀ ਮੈਂ ਰੰਡੀਉਂ ਸੁਹਾਗਣ ਹੋਵਾਂ ਕਿਨ ਸੋ ਲਾਈਆਂ ਲੜਾਈਆਂ ਕਿਨ ਸੋ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਅੰਗ੍ਰੇਜਾਂ ਨੇ ਲਾਈਆ ਲੜਾਈਆਂ ਜਰਮਨ ਨੇ ਮਾਰੇ ਜਵਾਨ ਕਿ ਮੁਲਕ ਬਰਾਨ ਹੋਏ। ਟੋæਲੀਂ ਮਾਏ ਸਿੰਘ ਸਭੀਏ ਮੈਨੂੰ ਮੰਨਣੇ ਨਾ ਪੈਣ ਜਠੇਰੇ। ਮਰ ਜਾਣ ਸਿੰਘ ਸਭੀਏ ਜਿਹੜੇ ਗਿੱਧਾ ਪਾਉਣ ਨਹੀਂ ਦਿੰਦੇ। ਆਰੀਆਂ ਨੇ ਅੱਤ ਚੁੱਕ ਲਈ ਸਾਰੇ ਪਿੰਡ ਦੇ ਸ਼ਰਾਧ ਬੰਦ ਕੀਤੇ। ਉਪਰੋਕਤ ਪੰਗਤੀਆਂ ਵਿਚ ਲੋਕਮਨ ਵਲੋਂ ਜੰਗ ਦਾ ਵਿਰੋਧ ਹੈ, ਭਾਵਨਾਵਾਂ ਨੂੰ ਦਬਾਏ ਜਾਣ ਦਾ ਤਿੱਖਾ ਪ੍ਰਤਿਕਰਮ ਹੈ। ਇਸੇ ਸੰਦਰਭ ਵਿਚ ਭਗਤ ਸਿੰਘ ਅਤੇ ਗਾਂਧੀ ਦਾ ਜ਼ਿਕਰ ਵੀ ਬਾਰ ਬਾਰ ਆਇਆ ਹੈ। ਮਹਾਤਮਾ ਗਾਂਧੀ ਤੋਂ ਵੀ ਭਗਤ ਸਿੰਘ ਨੇ ਲੋਕਮਨ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਇਸੇ ਲਈ ਬਹੁਤ ਸਾਰੀਆ ਬੋਲੀਆਂ ਭਗਤ ਸਿੰਘ ਨਾਲ਼ ਜੁੜੀਆ ਹੋਈਆਂ ਹਨ। ਅਤੇ ਕੁਝ ਗੀਤ ਮਹਾਤਮਾ ਗਾਂਧੀ ਨਾਲ਼ ਜੁੜੇ ਹੋਏ ਵੀ ਮਿਲ਼ਦੇ ਹਨ। ਸਮਾਜ ਤੇ ਸਭਿਆਚਾਰ ਦੇ ਪਰਿਵਰਤਨਾਂ ਦੇ ਨਾਲ਼ ਨਾਲ਼ ਲੋਕ ਕਾਵਿ ਵਿਚ ਵੀ ਪਰਿਵਰਤਨ ਆਉਂਦਾ ਰਹਿੰਦਾ ਹੈ। ਇਹ ਪਰਿਵਰਤਨ ਕਈ ਵਾਰ ਓਪਰਾ ਹੀ ਹੁੰਦਾ ਹੈ ਤੇ ਕਈ ਵਾਰ ਕਾਫ਼ੀ ਡੂੰਘਾ। ਅਜੋਕੇ ਲੋਕ ਕਾਵਿ ਵਿਚ ਗੱਡੀਆਂ, ਡਾਕਘਰਾਂ, ਕਾਲਜਾਂ ਸਾਈਕਲਾਂ, ਜਹਾਜ਼ਾਂ ਆਦਿ ਦਾ ਵਰਣਨ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਗੀਤ ਪਰਿਵਰਤਨਸ਼ੀਲ ਹੋਣ ਕਾਰਣ ਦੇਰ ਤਕ ਆਪਣੀ ਹੋਂਦ ਬਣਾਈ ਰੱਖਣ ਦੇ ਸਮਰੱਥ ਹੁੰਦੇ ਹਨ। ਕੁਝ ਗੀਤ ਸਿੱਧੇ ਅਨੁਸ਼ਠਾਨਾਂ, ਰੀਤਾਂ ਅਤੇ ਰਿਵਾਜ਼ਾਂ ਆਦਿ ਨਾਲ਼ ਜੁੜੇ ਹੁੰਦੇ ਹਨ। ਇਨ੍ਹਾਂ ਅਨੁਸ਼ਠਾਨਾਂ, ਰੀਤਾਂ ਅਤੇ ਰਸਮਾਂ ਦੇ ਗਾਇਬ ਹੋਣ ਨਾਲ਼ ਇਹ ਗੀਤ ਵੀ ਗਾਇਬ ਹੋ ਜਾਂਦੇ ਹਨ। ਬਿਆ੍ਹਈਆਂ (ਜਨਮ ਦੇ ਗੀਤ) ਹੁਣ ਸ਼ਾਇਦ ਹੀ ਕਿਤੇ ਗਾਏ ਜਾਂਦੇ ਹੋਣ। ਗੀਤ ਸਮਕਾਲੀ ਵਸਤੂਆਂ ਨੂੰ ਹੇਠ ਲਿਖੇ ਅਨੁਸਾਰ ਸਾਂਭ ਕੇ ਰੱਖਦੇ ਹਨ, ਗੱਡੀ ਆਉਂਦੀ ਨੂੰ ਲੁੱਕ ਲਾਵਾਂ। ਮਾਹੀਏ ਆਉਂਦੇ ਨੂੰ ਬੋਦਾ ਪ੍ਹਾਰ ਕੇ ਕਲਿੱਪ ਲਾਵਾਂ। ਸਾਨੂੰ ਕਾਲਜ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ, ਪੜ੍ਹਨਗੀਆਂ ਕੁੜੀਆ ਕਿਤਾਬਾਂ ਚੱਕਣਗੇ ਮੁੰਡੇ। ਸਾਨੂੰ ਹੋਟਲ ਇਕ ਪੁਆ ਦਿਉ ਵਗਦੀ ਨਹਿਰ ਦੇ ਕੰਢੇ। ਖਾਣਾ ਖਾਣਗੀਆਂ ਕੁੜੀਆਂ ਪਲੇਟਾਂ ਚੱਟਣਗੇ ਮੁੰਡੇ। ਲੋਕ ਕਾਵਿ, ਲੋਕ ਮਨ ਦੀਆਂ ਇੱਛਾਵਾਂ, ਕਲਪਨਾਵਾਂ ਤੇ ਰਿਸ਼ਤੇ ਨਾਤਿਆਂ ਨਾਲ਼ ਸੰਬੰਧਿਤ ਭਾਵਨਾਵਾਂ ਆਦਿ ਨੂੰ ਬੜੇ ਸੂਖਮ ਤਰੀਕੇ ਨਾਲ਼ ਪੇਸ ਕਰਦਾ ਹੈ। ਕੁਝ ਕੁ ਵਿਦਵਾਨਾਂ ਨੇ ਲੋਕ ਕਾਵਿ ਵਿਚ ਕਲਪਨਾ ਦੀ ਘਾਟ ਮਹਿਸੂਸ ਕੀਤੀ ਹੈ ਜੋ ਕਿ ਸਹੀ ਨਹੀਂ ਕਹੀ ਜਾ ਸਕਦੀ। ਹੇਠ ਲਿਖੀਆ ਪੰਗਤੀਆਂ ਤੋਂ ਇਹ ਗੱਲ ਸਪੱਸ਼ਟ ਹੋ ਜਾਵੇਗੀ। ਜਿਵੇਂ, ਚੁਣ ਚੁਣ ਮੋਤੀ ਦਾਲ਼ ਰਿੰਨ੍ਹਾਂ ਨੀ ਮੈਂ ਲੌਂਗਾਂ ਦਾ ਤੜਕਾ ਮੈਂ ਲਾਵਾਂ ਬਾਰੀਂ ਵਰੀਏਂ ਸ਼ਾਮ ਆਇਆ। ਕੱਢ ਕਲ਼ੇਜਾ ਆਟਾ ਗੁਨ੍ਹਾਂ ਨੀ ਮੈਂ ਦਿਲ ਦਾ ਤੰਦੂਰ ਤਪਾਵਾਂ ਬਾਰੀਂ ਵਰੀ੍ਹਂਏਂ ਸ਼ਾਮ ਆਇਆ। ਆੜੂਆਂ ਜਿੰਨੇ ਜਿੰਨੇ ਪੇੜੇ ਕਰਾਂ ਨੀ ਮੈਂ ਪਿਪਲ਼ ਪੱਤ ਪਕਾਵਾਂ ਬਾਰੀਂ ਵਰੀ੍ਹਏਂ ਸ਼ਾਮ ਆਇਆ। ਗੀਗਾ ਜਰਮਿਆਂ ਨੀ ਜੋ ਕੁਛ ਮੰਗਣਾ ਸੋ ਮੰਗ ਗੀਗਾ ਜਰਮਿਆਂ ਨੀ। ਮੈਂ ਕੀ ਮੰਗਣਾ ਵੇ ਮੈਂ ਕੀ ਮੰਗਣਾ ਵੇ ਲੈਣਾ ਮੂਸਲ ਜਿੱਡਾ ਚੌਕæææ ਮੈਂ ਕੀ ਮੰਗਣਾ ਵੇ ਲੈਣੀ ਖੂਹੇ ਜਿੱਡੀ ਨੱਥ।æææ ਮੈਂ ਕੀ ਮੰਗਣਾ ਵੇ ਲੈਣਾ ਤਾਰਿਆਂ ਦਾ ਹਾਰæææ ਮੈਂ ਕੀ ਮੰਗਣਾ ਵੇ ਲੈਣਾ ਚਿੜੀਆਂ ਦਾ ਦੁੱਧ।æææ ਇਸ ਤਰ੍ਹਾਂ ਦੀਆਂ ਅਣਗਿਣਤ ਉਦਾਹਰਣਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਕਲਪਨਾ ਆਪਣੇ ਆਪ ਵਿਚ ਸੁਹਜਮਈ ਹੈ। ਕਈ ਡਵਾਰ ਸਮਾਜ ਵਿਚ ਅਪ੍ਰਾਪਤ ਦੀ ਕਲਪਨਾ ਕਰਕੇ ਸੁਖ ਲੈਣ ਦੀ ਪ੍ਰਵਿਰਤੀ ਮਨੱਖ ਦੀ ਉਦੋਂ ਦੀ ਹੈ ਜਦੋਂ ਤੋਂ ਸਮਾਜ ਵਿਚ ਨਾਬਰਾਬਰੀ ਸ਼ੁਰੂ ਹੋਈ ਜਾਂ ਅਜਿਹਾ ਕੁਝ ਕਰਨ ਦੀ ਇੱਛਾ ਕਲਪਨਾ ਵਿਚ ਹੀ ਹੋ ਸਕਦੀ ਹੈ ਜਿਸਦੀ ਇਜਾਜ਼ਤ ਸਮਾਜ-ਸਭਿਆਚਾਰ ਵਿਚ ਨਾਂ ਹੋਵੇ। ਜਿਵੇਂ ਲੁੱਚੀਆਂ ਬੋਲੀਆਂ ਪਾਉਣ ਦੀ ਇਜਾਜ਼ਤ ਸਮਾਜ ਨਹੀਂ ਦਿੰਦਾ ਜਿਹੜੀਆਂ ਖਾਸ ਤੌਰ ਤੇ ਜਿਨਸੀ ਸੰਬੰਧਾਂ ਜਾਂ ਅੰਗਾਂ ਬਾਰੇ ਪ੍ਰਚਲਿਤ ਹੁੰਦੀਆਂ ਹਨ। ਇਨ੍ਹਾਂ ਭਾਵਨਾਵਾਂ ਨਾਲ਼ ਜੁੜਿਆ ਕਾਵਿ ਇਕੋ ਤਰ੍ਹਾਂ ਦੇ ਸਮੂਹ ਵਿਚ ਹੀ ਉਚਾਰਿਆ ਜਾ ਸਕਦਾ ਹੈ। ਮਰਦ ਆਪਣੀਆ ਟੋਲੀਆਂ ਵਿਚ ਅਤੇ ਔਰਤਾਂ ਆਪਣੇ ਗਿੱਧੇ ਵਿਚ ਨਿਸੰਗ ਹੋ ਕੇ ਅਜਿਹਾ ਕਾਵਿ ਉਚਾਰਣ ਕਰਦੇ ਹਨ ਅਤੇ ਅਸਮਾਜਿਕ ਰਿਸ਼ਤੇ ਇਕ ਦੂਜੇ ਨਾਲ਼ ਜੋੜ ਕੇ ਸੁਆਦ ਲਿਆ ਜਾਂਦਾ ਹੈ। ਜਿਨ੍ਹਾਂ ਰਿਸ਼ਤਿਆਂ ਬਾਰੇ ਵਿਅਕਤੀ ਸਮਾਜਿਕ ਸੰਦਰਭਾਂ ਵਿਚ ਨੈਤਿਕ ਦਬਾਅ ਹੇਠ ਕੁਝ ਕਹਿ ਨਹੀਂ ਸਕਦਾ, ਲੋਕ ਕਾਵਿ ਉਚਾਰਣ ਸਮੇਂ ਉਹ ਨਿਸੰਗ ਕਹਿ ਜਾਂਦਾ ਹੈ। ਜਿਵੇਂ ਔਰਤ ਸੱਸ-ਸਹੁਰੇ, ਜੇਠ-ਜਿਠਾਣੀ, ਨਣਾਨ, ਸੌਕਣ ਆਦਿ ਰਿਸ਼ਤਿਆਂ ਬਾਰੇ ਆਪਣੇ ਦੱਬੇ ਭਾਵ ਲੋਕ ਕਾਵਿ ਰਾਹੀਂ ਪ੍ਰਗਟਾਉਂਦੀ ਹੈ। ਇਉਂ ਹੀ ਮਰਦ ਆਪਣੀਆਂ ਵਰਜਿਤ ਪ੍ਰੇਮ ਭਾਵਨਾਵਾਂ ਦਾ ਪ੍ਰਗਟਾਵਾ ਸਰੀਰਕ ਇਸ਼ਾਰਿਆਂ ਤਕ ਨਾਲ਼ ਆਪਣੇ ਸਮੂਹ ਵਿਚ ਪ੍ਰਗਟਾਉਂਦਾ ਹੈ। ਇਉਂ ਸਮਾਜਿਕ ਰਿਸ਼ਤਿਆਂ ਦਾ ਤਾਣਾ ਬਾਣਾ ਲੋਕ ਕਾਵਿ ਵਿਚ ਸਾਨੂੰ ਬੁਣਿਆਂ ਮਿਲ਼ਦਾ ਹੈ। ਇਸ ਤਰ੍ਹਾਂ ਦੇ ਲੋਕ ਕਾਵਿ ਵਿਚ ਵਿਅੰਗ ਦੀ ਸੁਰ ਪ੍ਰਧਾਨ ਹੁੰਦੀ ਹੈ ਜਿਵੇਂ, ਸੱਸ ਮੇਰੀ ਨੂੰ ਮੁੰਡਾ ਜੰਮਿਆਂ ਨਾਂ ਰੱਖਿਆ ਗੁਰਦਿੱਤਾ ਪੰਜੀਰੀ ਖਾਵਾਂਗੇ ਵਾਹਿਗੁਰੂ ਨੇ ਦਿੱਤਾ। ਉੱਚੇ ਟਿੱਲੇ ਮੈਂ ਮਿਰਚਾਂ ਰਗੜਾਂ ਸਹੁਰੇ ਦੀ ਅੱਖ ਵਿਚ ਪਾ ਆਈਆਂ ਘੁੰਡ ਕਢਣੇ ਦੀ ਅਲਖ ਮੁਕਾ ਆਈਆਂ। ਮੇਰੇ ਜੇਠ ਦੇ ਬੁਰੇ ਦਿਨ ਆਏ ਕਿੱਕਰਾਂ ਨੂੰ ਪਾਵੇ ਜੱਫੀਆਂ ਮੇਰਾ ਦਿਉਰ ਬੜਾ ਟੁੱਟ ਪੈਣਾ ਹੱਸਦੀ ਦੇ ਦੰਦ ਗਿਣਦਾ। ਨਣਦੇ ਜਾਏ ਖਾਣੀਏਂ ਤੈਂ ਵੀ ਜਾਣਾ ਕਿਸੇ ਅੱਗੇ ਨਿੰਬੂ ਮੇਰੇ ਮਨ ਵਸੀਆ। ਸੌਕਣ ਸੌਕਣ ਦਾ ਮੁਕਾਬਲਾ ਅਹਮੋ ਸਾਹਮਣੇ ਤੇਰੀ ਦਿੱਲੀ ਮੇਰਾ ਆਗਰਾ ਆਹਮੋ ਸਾਹਮਣੇ ਸਾਰੇ ਭਾਂਡੇ ਤੇਰੇ ਵਲ ਟੁੱਟੀ ਹੋਈ ਕੌਲੀ ਮੇਰੇ ਵਲ ਅਜੇ ਵੀ ਸੌਕਣੇ ਲੜਦੀ ਐਂ ਲੜ ਲੜ ਗੱਲਾਂ ਕਰਦੀ ਐਂ ਓਹਦੇ ਨਾਲ਼ ਤੂੰ ਲੜਿਆ ਕਰ ਓਹਦੀ ਦਾਹੜੀ ਫੜਿਆ ਕਰ ਗਿੱਠ ਗਿੱਠ ਲੰਮੀ ਕਰਿਆ ਕਰ ਅਜੇ ਵੀ ਸੌਕਣੇ ਲੜਦੀਐਂ ਲੜ ਲੜ ਗੱਲਾਂ ਕਰਦੀ ਐਂ ਹੁਣ ਲੜ ਸੌਕਣੇਂ ਮੈਂ ਤੇਰੇ ਜਿੱਡੀ ਹੋਈ। ਇਥੇ ਧਿਆਨ ਰੱਖਣਯੋਗ ਗੱਲ ਇਹ ਹੈ ਕਿ ਰਚਨਾਕਾਰ ਆਪਣੇ ਸਮੂਹ ਜਾਂ ਵਰਗ ਦੀ ਗੱæਲ ਕਰਦਾ ਹੈ। ਇਸ ਸਮੂਹ ਵਿਚ ਉਹ ਆਪ ਵੀ ਸ਼ਾਮਿਲ ਹੁੰਦਾ ਹੈ। ਦੂਜੇ ਸ਼ਬਦਾਂ ਵਿਚ ਨਿੱਜੀ ਤੇ ਵਿਅਕਤੀਗਤ ਭਾਵਨਾਵਾਂ ਨੂੰ ਵਿਸਤਾਰ ਕੇ ਸਾਮੂਹਿਕ ਬਣਾ ਦਿੱਤਾ ਜਾਂਦਾ ਹੈ। ਜਦੋਂ ਕੋਈ ਔਰਤ ਇਹ ਕਹਿੰਦੀ ਹੈ ਕਿ 'ਸਾਰਿਆਂ ਵਿਚੋਂ ਮੈਂ ਵੇ ਚੰਗੀ ਜਿਹੜੀ ਸੁਣ ਸੁਣ ਕਰਦੀ ਗੁਜਾਰਾ' ਤਾਂ ਅਸਲ ਵਿਚ ਉਹ ਆਪਣਾ ਅਤੇ ਆਪਣੇ ਵਰਗੀਆਂ ਹੋਰ ਔਰਤਾਂ ਦਾ ਪੱਖ ਪੂਰ ਰਹੀ ਹੁੰਦੀ ਹੈ। ਇਸੇ ਕਰਕੇ ਹੀ ਉਹ ਆਪਣੇ ਮਾਪਿਆਂ ਪ੍ਰਤਿ ਸੁਹਿਰਦ ਦਿਖਾਈ ਦਿੰਦੀ ਹੈ ਅਤੇ ਉਨ੍ਹਾਂ ਪ੍ਰਤਿ ਉਦਰੇਵੇਂ ਦੇ ਗੀਤਾਂ ਦੀ ਸਿਰਜਣਾ ਕਰਦੀ ਹੈ ਪਰੰਤੂ ਸਹੁਰੇ ਘਰ ਦੇ ਪ੍ਰਤੀ ਉਸ ਦਾ ਰਵੱਈਆ ਵਿਰੋਧੀ ਧਿਰ ਵਾਲਾ ਤੇ ਵਿਅੰਗਆਤਮਕ ਹੂੰਦਾ ਹੈ। ਮਰਦ ਜਦੋਂ ਇਹ ਬੋਲੀ ਪਾਉਂਦਾ ਹੈ; ਲਿਆ ਮੈ ਤੇਰੇ ਕੇਸ ਬੰਨ ਦਿਆਂ ਮੇਰੇ ਨਿੱਤ ਦੇ ਸ਼ਰਾਬੀਆ ਯਾਰਾ। ਤਾਂ ਅਸਲ ਵਿਚ ਇਹ ਵੈਲੀ ਮਨ ਦੀ ਇੱਛਾ ਬੋਲ ਰਹੀ ਹੁੰਦੀ ਹੈ ਨਾ ਕਿ ਔਰਤ ਦੀ ਭਾਵਨਾ। ਸ਼ਾਇਦ ਔਰਤ ਇਹ ਕਹਿਣ ਦੀ ਬਜਾਏ ਕਹੇ 'ਮੇਰੇ ਨਿੱਤ ਦੇ ਸ਼ਰਾਬੀਆ ਯਾਰਾ ਆ ਮੈਂ ਤੇਰੇ ਕੇਸ ਪੱਟਦਿਆ।' ਇਉਂ ਔਰਤ ਦਾ ਆਪਣੇ ਪਤੀ ਪ੍ਰਤੀ ਰਵੱਈਆ ਭਾਵੇ ਮੋਹ-ਭਿੰਨਾ ਹੈ ਪੰ੍ਰਤੁ ਸ਼ਰੀਕੇ ਭਾਈਚਾਰੇ ਦੀਆਂ ਲੜਾਈਆਂ ਵਿਚ ਔਰਤ ਉਸ ਨੂੰ ਕੋਸਦੀ ਵੀ ਹੈ। ਸਮਾਜ ਸਭਿਆਚਾਰਕ ਪ੍ਰਸੰਗ ਵਿਚ ਭਾਵੇਂ ਕਿ ਉਹ ਆਪਣੇ ਅਨਜੋੜ ਰਿਸ਼ਤੇ ਬਾਰੇ ਖੁੱਲ੍ਹ ਕੇ ਨਹੀਂ ਬੋਲ ਸਕਦੀ ਪ੍ਰੰਤੂ ਲੋਕ ਕਾਵਿ ਉਸ ਨੂੰ ਅਜਿਹਾ ਕਰਨ ਦੀ ਇਜਾਜ਼ਤ ਦਿੰਦਾ ਹੈ। ਔਰਤ ਕਾਲ਼ੇ, ਲੰਮੇ, ਅਫ਼ੀਮਚੀ, ਮਧਰੇ ਅਤੇ ਬੁੱਢੇ ਪਤੀ ਨੂੰ ਲੋਕ ਗੀਤਾਂ ਵਿਚ ਰੱਜ ਕੇ ਕੋਸਦੀ ਹੈ। ਸ਼æਾਇਦ ਆਮ ਜੀਵਨ ਵਿਚ ਉਹ ਇੰਨਾਂ ਕੁਝ ਨਾ ਕਹਿ ਸਕੇ। ਕਾਲੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਡੰਗਰ ਵੱਛਾ ਡਰਿਆ ਨੀ ਮਾਏ ਮਧਰੇ ਕੌਤ ਤੋਂ ਬਿਨਾ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਖਿੱਦੋ ਵਾਗੂੰ ਰਿੜ੍ਹਿਆ ਨੀ ਮਾਏ ਲੰਬੇ ਕੌਂਤ ਬਿਨਾਂ ਵੇ ਰੱਬਾ ਮੌਤ ਚੰਗੀ ਅੰਦਰ ਵੜਿਆ ਤਾਂ ਥੰਮੇ ਵਾਗੂੰ ਅੜਿਆ ਨੀ ਮਾਏ। ਸੋਹਣਾ ਕੌਤ ਹੋਵੇ ਦਿਲ ਦਾ ਸੌਕ ਹੋਵੇ ਅੰਦਰ ਵੜਿਆ ਤਾ ਗੈਸ ਵਾਗੂੰ ਜਗਿਆ ਨੀ ਮਾਏ। ਨੰਦ ਵੇ ਤੂੰ ਮੋਟਾ ਵੇ ਸੁਣੀਂਦਾ ਮੈਂ ਪਤਲੀ ਪਤੰਗ ਵੇ। ਮਾਏ ਨੀ ਮਾਏ ਬੁੱਢਾ ਤੇਰੇ ਹਾਣ ਦਾ ਤੂੰ ਹੀ ਲਾਵਾਂ ਲੈ ਲੈ ਬੁੱਢਾ ਤੇਰੇ ਹਾਣ ਦਾ। ਧੀਏ ਨੀ ਧੀਏ ਐੱਡੇ ਬੋਲ ਬੋਲਦੀ ਬੁੱਢੇ ਨਾਲ਼ ਸੰਜੋਗ ਮੂੰਡਾ ਕਿੱਥੋਂ ਟੋਲਦੀ। ਕੀ ਵਰ ਟੋਲਿਆ ਮਾਏ ਨੀ ਕੀ ਵਰ ਟੋਲ਼ਿਆ ਪੋਸਤ ਪੀਵਦਾ ਮਾਏ ਨੀ ਵੱਟੀ ਰੋਜ ਦਾ। ਨੱਥਵੀ ਮੰਗਦਾ ਮਾਏ ਨੱਥ ਵੀ ਮੰਗਦਾ, ਨਾਲੇ ਮੰਗਦਾ ਮਾਏ ਨੀ ਅਧੀਆ ਸ਼ਰਾਬ ਦਾ ਇਕ ਚਿਤ ਆਖਦਾ ਮਾਏ ਨੀ ਡੂੰਘੇ ਪੈ ਮਰਾਂ ਇਕ ਚਿਤ ਆਖਦਾ ਮਾਏ ਪੁੱਤ ਗਰੀਬ ਦਾ ਨੱਥ ਵੀ ਦੇ ਦੇ ਧੀਏ, ਨੱਥ ਵੀ ਦੇ ਦੇ ਨਾਲੇ ਦੇ ਦੇ ਧੀਏ ਅਧੀਆ ਸ਼ਰਾਬ ਦਾ। ਸਮਾਜਿਕ ਸੰਦਰਭਾਂ ਵਿਚ ਆਪਣੇ ਮਨਮਰਜ਼ੀ ਦੇ ਰਿਸ਼ਤੇ ਲੱਭਣ ਨੂੰ ਗੁਨਾਹ ਸਮਝਿਆ ਜਾਦਾ ਹੈ। ਔਰਤ ਮਰਦ ਦੀਆਂ ਦੱਬੀਆਂ ਭਾਵਨਾਵਾਂ ਜੇਕਰ ਯਥਾਰਥ ਪੱਧਰ ਤੇ ਅਧੂਰੀਆਂ ਰਹਿੰਦੀਆਂ ਹਨ ਤਾਂ ਜ਼ਰੂਰ ਹੀ ਉਹ ਕਵਿਤਾ ਜਾਂ ਗੀਤ ਦਾ ਰੂਪ ਧਾਰਨ ਕਰਕੇ ਕਲਪਨਾ ਦੀ ਸੂਖਮ ਪੱਧਰ ਤੇ ਸੂਖਮ ਰੂਪ ਵਿਚ ਉਜਾਗਰ ਹੁੰਦੀਆਂ ਹਨ। ਸ਼ਾਇਦ ਇਸੇ ਕਰਕੇ ਲੋਕ-ਕਾਵਿ ਪ੍ਰੇਮ ਪ੍ਰਸੰਗਾਂ ਨਾਲ ਭਰਿਆ ਹੋਇਆ ਹੈ ਪਰੰਤੂ ਇਕ ਗੱਲ ਜੋ ਲੋਕ ਕਾਵਿ ਵਿਚ ਦੇਖੀ ਜਾ ਸਕਦੀ ਹੈ ਉਹ ਇਹ ਹੈ ਕਿ ਜਿੱਥੇ ਮਰਦਾਂ ਦੇ ਲੋਕ ਕਾਵਿ ਵਿਚ ਇਹ ਭਾਵਨਾਵਾਂ ਨਿਸੰਗ ਅਤੇ ਫੂਹੜ ਰੂਪ ਵੀ ਧਾਰਨ ਕਰ ਲੈਂਦੀਆਂ ਹਨ ਉੱਥੇ ਔਰਤਾਂ ਦੁਆਰਾ ਰਚਿਤ ਕਾਵਿ ਰੂਪ ਵਿਚ ਇਹ ਕਿਸੇ ਨਾ ਕਿਸੇ ਉਹਲੇ ਵਿਚ ਰੂਪਮਾਨ ਹੁੰਦੀਆਂ ਹਨ। ਕਦੇ ਇਹ ਧਾਰਮਿਕ ਪਾਤਰ ਰਾਧਾ ਕ੍ਰਿਸ਼ਨ ਦੇ ਉਹਲੇ ਵਿਚ ਪ੍ਰਗਟ ਹੂੰਦੀਆਂ ਹਨ ਅਤੇ ਕਦੇ ਦੰਤ ਕਥਾਵਾਂ ਦੇ ਉਹਲੇ ਵਿਚ। ਜਿਵੇਂ ਹੀਰ-ਰਾਂਝਾ, ਮਿਰਜ਼ਾ- ਸਾਹਿਬਾਂ, ਸੱਸੀ-ਪੁੰਨੂੰ ਤੇ ਸੋਹਣੀ-ਮਹੀਂਵਾਲ ਆਦਿ ਦੰਤ ਕਥਾਵਾਂ ਦੇ ਰੂਪ ਵਿਚ। ਇਥੋਂ ਤੱਕ ਕਿ ਪ੍ਰਦੇਸ਼ੀ ਪਤੀ ਲਈ ਵੀ 'ਸ਼ਾਮ' ਦਾ ਸੰਬੋਧਨ ਕੀਤਾ ਜਾਂਦਾ ਹੈ। ਮਹਿੰਦਰ ਸਿੰਘ ਰੰਧਾਵਾ ਤੇ ਦੂਸਰੇ ਵਿਦਵਾਨ ਇਹ ਸਵੀਕਾਰ ਕਰਦੇ ਹਨ ਕਿ ਲੋਕ ਗੀਤ ਜਾਂ ਲੋਕ ਕਾਵਿ ਨੂੰ ਗਾਉਣ ਵਾਲੇæ ਰੂਪ ਵਿਚ ਹੀ ਪੂਰੇ ਜਲੋਅ ਵਿਚ ਮਾਣਿਆ ਜਾ ਸਕਦਾ ਹੈ ਤੇ ਇਸ ਦੇ ਬੋਲਾਂ ਦੀ ਮਿਠਾਸ ਨੂੰ ਅਤੇ ਤਾਲ ਦੀ ਲੈਅ ਨੂੰ ਮਾਣਿਆਂ ਜਾ ਸਕਦਾ ਹੈ। ਲੋਕ ਕਾਵਿ ਬਿਨਾਂ ਸਾਜ਼ ਤੋਂ ਵੀ ਗਾਇਆ ਜਾ ਸਕਦਾ ਹੈ। ਢੋਲਕੀ ਜਾਂ ਢੋਲਕ ਦੇ ਤਾਲ ਤੇ ਵੀ ਅਤੇ ਲੋਕ ਸਾਜ਼ਾਂ ਦੀ ਸੰਗਤ ਨਾਲ ਵੀ। ਬਿਨਾਂ ਕਿਸੇ ਸਾਜ਼ ਤੋਂ ਗਾਏ ਜਾਣ ਵਾਲੇ ਪੰਜਾਬੀ ਵਿਚ ਲੰਮੇ ਗਾਉਣ ਹਨ ਜਿਨ੍ਹਾਂ ਵਿਚ ਲੋਕ ਮਨ ਦਾ ਦੁਖਾਂਤ-ਭਾਵ ਕੀਰਨੇ ਵਰਗੀਆਂ ਲੈਆਂ ਵਿਚ ਪ੍ਰਵਾਹਮਾਨ ਹੁੰਦਾ ਹੈ। ਲੋਕ ਗੀਤ ਇਕ ਟੇਕ ਤੇ ਚਲਦਾ ਹੈ, ਇਕ ਟੇਕ ਦਾ ਵਾਰ ਵਾਰ ਦਹਰਾਉ ਭਾਵ ਨੂੰ ਸੰਘਣਾ ਕਰਦਾ ਹੈ। ਇਸ ਤੋਂ ਇਲਾਵਾ ਘੋੜੀਆਂ ਵਿਚ ਲਾੜੇ ਦੇ ਪਹਿਰਾਵੇ ਦੀਆਂ ਚੀਜ਼ਾਂ ਦਾ ਦੁਹਰਾਉ ਅਤੇ ਸੁਹਾਗਾਂ ਵਿਚ ਰਿਸ਼ਤਿਆਂ ਦਾ ਦੁਹਰਾਉ ਹੁੰਦਾ ਹੈ। ਇਹ ਦੁਹਰਾਉ ਕਾਰਣ ਹੀ ਕੁਝ ਗੀਤ ਖੁੱਲੇ ਰੂਪ ਬਣ ਜਾਂਦੇ ਹਨ। ਗਾਉਣਾਂ ਵਿਚ ਕੁਝ ਸ਼ਾਮਿਲ ਕਰਨ ਦੀ ਗੁੰਜ਼ਾਇਸ਼ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਬੰਦ ਰੂਪ ਵਿਚ ਰੱਖਿਆ ਗਿਆ ਹੈ। ਲੋਕ ਗੀਤਾਂ ਦਾ ਬਿੰਬ ਵਿਧਾਨ ਲੋਕ ਜੀਵਨ ਜਿੰਨਾਂ ਹੀ ਰੰਗ ਬਰੰਗਾ ਹੈ। ਜੀਵਨ ਨਾਲ ਜੁੜੀ ਹਰ ਚੀਜ਼ ਨੂੰ ਲੋਕ ਕਾਵਿ ਬਿੰਬ ਵਿਚ ਢਾਲਣ ਦੀ ਸ਼ਕਤੀ ਰੱਖਦਾ ਹੈ। ਘਰੇਲੂ ਵਸਤਾਂ ਤੋਂ ਲੈ ਕੇ ਪ੍ਰਕਿਰਤੀ ਦੀ ਹਰ ਵਸਤੂ ਬਿੰਬ ਵਿਚ ਪਰਿਵਰਤਿਤ ਹੋ ਸਕਦੀ ਹੈ। ਇਹੀ ਗੱਲ ਪ੍ਰਤੀਕਾਂ ਬਾਰੇ ਵੀ ਕਹੀ ਜਾ ਸਕਦੀ ਹੈ। ਜਿਹੜੀਆਂ ਭਾਵਨਾਵਾਂ ਸਿੱਧੇ ਰੂਪ ਵਿਚ ਨਹੀਂ ਪ੍ਰਗਟਾਈਆਂ ਜਾ ਸਕਦੀਆਂ ਉਹ ਪ੍ਰਤੀਕਾਂ ਦਾ ਉਹਲਾ ਲੱਭ ਲੈਂਦੀਆਂ ਹਨ। ਜਿਵੇਂ, ਰਸੀਆ ਨਿੰਬੂ ਲਿਆਦੇ ਵੇ ਮੇਰੇ ਉੱਠੀ ਕਲੇਜੇ ਪੀੜ। ਉੱਡ ਜਾਈਂ ਵੇ ਰਾਅ ਤੋਤਿਆ, ਸਾਡੀ ਨਿੰਮ ਦੇ ਡਾਅਲ਼ੇ ਪਤਲੇ ਵੇ ਰਾਅ ਤੋਤਿਆ। ਲੋਕ ਕਾਵਿ ਰੂਪ, ਲੋਕ ਛੰਦ, ਲੋਕ ਨਾਟਕ, ਲੋਕ ਸੰਗੀਤ ਆਦਿ ਵਿਕਸਤ ਹੋ ਕੇ ਬਾਦ ਵਿਚ ਵਿਸ਼ਿਸ਼ਟ ਛੰਦ, ਵਿਸ਼ਿਸ਼ਟ ਨਾਟਕ, ਵਿਸ਼ਸ਼ਟ ਸੰਗੀਤ ਅਤੇ ਵਿਸ਼ਿਸ਼ਟ ਕਾਵਿ ਰੂਪ ਦਾ ਰੂਪ ਧਾਰਨ ਕਰਦੇ ਹਨ। ਲੋਕ ਛੰਦ, ਸੰਗੀਤ ਨਾਲ਼ ਜੁੜੇ ਹੁੰਦੇ ਹਨ ਇਸੇ ਲਈ ਇੰਨ੍ਹਾਂ ਵਿਚ ਵਰਣਾਂ ਜਾਂ ਮਾਤਰਾਵਾਂ ਦੀ ਕੱਟੜਤਾ ਨਾਲ ਪਾਲਣਾ ਨਹੀਂ ਹੋ ਸਕਦੀ। ਫਿਰ ਵੀ ਸੰਤ ਸਿੰਘ ਸੇਖੋਂ ਦੇ ਕਹਿਣ ਅਨੁਸਾਰ ਦੋਹਰਾ, ਚੌਪਈ ਤੇ ਦਵੱਈਆ ਆਦਿ ਲੋਕ ਛੰਦ ਹੀ ਹਨ ਜਿਸ ਉਪਰ ਕਲਾਸੀਕਲ ਛੰਦਾਂ ਦਾ ਮਹਿਲ ਉਸਰਿਆ ਹੋਇਆ ਹੈ। ਜੇਕਰ ਲੋਕ ਭਾਸ਼ਾ ਦਾ ਨਮੂਨਾ ਠੇਠ ਤੇ ਸਹੀ ਰੂਪ ਵਿਚ ਦੇਖਣਾ ਹੋਵੇ ਤਾਂ ਲੋਕਗੀਤਾਂ ਦਾ ਅਧਿਐਨ ਸਭ ਤੋਂ ਮਹੱਤਵਪੂਰਣ ਹੋਵੇਗਾ। ਇਸ ਭਾਸ਼ਾ ਵਿਚ ਵਿਗਾੜ ਨੂੰ ਵੀ ਲੋਕਾਂ ਦੀ ਮਨਜ਼ੂਰੀ ਮਿਲੀ ਹੋਈ ਹੁੰਦੀ ਹੈ। ਲਗਾਮ ਨੂੰ ਗਲਾਮ ਆਦਿ ਗਾਉਣਾ ਲੋਕ ਕਾਵਿ ਵਿਚ ਆਮ ਹੈ। ਕੁਝ ਸ਼ਬਦਾਂ ਦਾ ਅਰਥ ਲੱਭਣ ਵਿਚ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜਿਵੇਂ ਸ਼ਬਦ ਇੰਜੜਾ, ਆਂਚਲ ਦਾ ਵਿਗੜਿਆ ਹੋਇਆ ਰੂਪ ਹੈ ਇਸ ਤਰ੍ਹਾਂ ਦੇ ਹੋਰ ਵੀ ਅਨੇਕਾਂ ਉਦਾਹਰਣ ਮਿਲ ਸਕਦੇ ਹਨ। ਹਰ ਭਾਸ਼ਾ ਦੇ ਲੋਕ ਕਾਵਿ ਵਾਂਗ ਪੰਜਾਬੀ ਲੋਕ ਕਾਵਿ ਦੇ ਵੀ ਅਨੇਕਾਂ ਰੂਪ ਹਨ ਜਿਵੇਂ ਬਿਅ੍ਹਾਈਆਂ (ਜਨਮ ਸਮੇਂ ਦੇ ਗੀਤ), ਸੁਹਾਗ, ਘੋੜੀਆਂ, ਸਿੱਠਣੀਆਂ, ਅਲਾਹੁਣੀਆਂ, ਬਾਰਾਂਮਾਹਾਂ, ਪੈਂਤੀ ਅੱਖਰੀ, ਬਾਵਨ ਅੱਖਰੀ, ਰੁੱਤਾਂ, ਅਠਵਾਰਾ, ਸਤਵਾਰਾ, ਗੰਢਾਂ ਆਦਿ। ਕੁਝ ਵਿਦਵਾਨਾਂ ਨੇ ਲੋਕ ਕਾਵਿ ਰੂਪ ਵਿਚ ਬੁਝਾਰਤਾਂ, ਅਖਾਣ, ਮੁਹਾਵਰੇ ਤੇ ਸਿਆਣਪ ਦੇ ਟੋਟੇ ਨੂੰ ਵੀ ਸ਼ਾਮਿਲ ਕਰ ਲਿਆ ਹੈ। ਉਨ੍ਹਾਂ ਦਾ ਅਜਿਹਾ ਕਰਨ ਦਾ ਆਧਾਰ ਸਿਰਫ਼ ਤੁੱਕਬੰਦੀ ਹੈ ਜਿਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ। ਇਹ ਲੋਕ ਸਾਹਿਤ ਦਾ ਬੜਾ ਮਹੱਤਵਪੂਰਨ ਹਿੱਸਾ ਹਨ ਪਰੰਤੂ ਇੰਨਾਂ ਨੂੰ ਲੋਕ ਕਾਵਿ ਵਿਚ ਸ਼ਾਮਿਲ ਕਰਨਾ ਲੋਕ ਕਾਵਿ ਦਾ ਮਖੌਲ ਉਡਾਉਣਾ ਹੈ। ਮੁੰਦਾਵਣੀ ਮੁੰਦਾਵਣੀ ਸ਼ਬਦ 'ਮੁੰਦਣ' ਤੋਂ ਬਣਿਆਂ ਹੈ ਜਿਸ ਦੇ ਅਰਥ ਹਨ ਬੰਦ ਕਰਨਾ। ਇਸ ਤੋਂ ਅਗਾਂਹ ਇਸ ਦੇ ਅਰਥ ਕੀਤੇ ਜਾਂਦੇ ਹਨ ਰੋਕਣਾ, ਬੱਸ ਕਰਨੀ, ਹੱਦ ਬੰਨ੍ਹਣੀ ਜਾਂ ਸੌਂਹ ਪਾਉਣੀ। ਪੰਡਿਤ ਤਾਰਾ ਸਿੰਘ ਨਰੋਤਮ ਨੇ ਮੁੰਦਾਵਣੀ ਨੂੰ ਜੰਜ ਬੰਨ੍ਹਣ ਦੇ ਗੀਤ ਕਿਹਾ ਹੈ। ਉਪਰੋਕਤ ਦਿੱਤੇ ਅਰਥਾਂ ਤੋਂ ਸੌਂਹ ਪਾਉਣੀ ਜਾਂ ਹੱਦ ਬੰਨ੍ਹਣੀ ਦਾ ਅਰਥ ਵੀ ਜੰਜ ਬੰਨਣ ਦੇ ਗੀਤ ਹੀ ਬਣਦਾ ਹੈ। ਪੰਡਿਤ ਤਾਰਾ ਸਿੰਘ ਨਰੋਤਮ ਦਾ ਕਥਨ ਹੈ, "ਅਰਜਨ ਸਾਹਿਬ ਜੀ ਕੇ ਵਿਬਾਹ ਸਮੇਂ ਇਸਤਰੀਓਂ ਨੇ ਜਨੇਤ ਕੀ ਥਾਲੀਆਂ ਬੰਧੀ। ਉਸ ਬੰਨਣੇ ਕਾ ਨਾਮ ਮੁੰਦਾਵਣੀ ਬਨਾ ਹੈ।"( ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ, ਮੁੰਦਾਵਣੀ, ਗਿਆਨੀ ਗੁਰਦਿੱਤ ਸਿੰਘ, ਪੰਨਾ 90) ਭਾਈ ਕਾਹਨ ਸਿੰਘ ਨਾਭਾ ਨੇ ਮੁੰਦਾਵਣੀ ਦਾ ਅਰਥ ਮੁੰਦਣ ਜਾਂ ਮੋਹਰ ਛਾਪ ਲਾਉਣਾ ਕਰਦਿਆ ਲਿਖਿਆ ਹੈ ਕਿ, "ਭਾਰਤ ਵਿਚ ਰੀਤੀ ਹੈ ਕਿ ਮਹਾਰਾਜਿਆਂ ਦੇ ਖਾਣ ਪਾਨ ਦਾ ਪ੍ਰਬੰਧ ਕਰਨ ਵਾਲਾ ਸਰਦਾਰ ਆਪਣੇ ਆਪਣੇ ਭੋਜਨ ਤਿਆਰ ਕਰਵਾ ਕਿ ਦੇਗਚੇ ਆਦਿ ਬਰਤਨਾਂ ਪੁਰ ਮੋਹਰ ਲਾ ਦਿੰਦਾ ਹੈ ਤਾਂ ਕਿ ਅਸੁæੱਭ ਜ਼ਹਿਰ ਆਦਿ ਭੋਜਨ ਵਿਚ ਨਾ ਮਿਲਾ ਸਕੇ, ਫਿਰ ਜਦ ਥਾਲ ਪਰੋਸਦਾ ਹੈ ਤਦ ਵੀ ਥਾਲ ਪਰ ਸਰਪੋਸ਼ ਦੇ ਕੇ ਮੋਹਰ ਲਾ ਦਿੰਦਾ ਹੈ। ਉਹ ਮੋਹਰ ਜ਼ੁੰਮੇਵਾਰ ਸਰਦਾਰ ਦੇ ਰੂਬਰੂ ਮਹਾਰਾਜਾ ਦੇ ਸੰਮੁਖ ਖੋਲ੍ਹੀ ਜਾਂਦੀ ਹੈ।" ਭਾਈ ਕਾਹਨ ਸਿੰਘ ਨਾਭਾ ਨੇ ਗੁਰਬਾਣੀ ਦੀ ਜਿਸ ਪੰਗਤੀ ਦਾ ਜ਼ਿਕਰ ਕੀਤਾ ਹੈ ਉਸ ਦਾ ਅਰਥ ਬੁਝਾਰਤ ਵੀ ਬਣਦਾ ਹੈ। 'ਇਹ ਮੁੰਦਾਵਣੀ ਸਤਿਗੁਰ ਪਾਈ, ਗੁਰਸਿੱਖਾਂ ਲੱਧੀ ਭਾਲਿ" (ਮਹਲਾ ਤੀਜਾ, ਵਾਰ ਸੋਰਠ)। ਜੇਕਰ ਉਪਰੋਕਤ ਅਰਥਾਂ ਤਕ ਆਪਣੇ ਆਪ ਨੂੰ ਸੀਮਤ ਰੱਖੀਏ ਤਾਂ ਬੁਝਾਰਤ ਜਾਂ ਜੰਜ ਬੰਨ੍ਹਣ ਦੇ ਗੀਤਾਂ ਨੂੰ ਮੁੰਦਾਵਣੀ ਕਿਹਾ ਜਾਣਾ ਚਾਹੀਦਾ ਹੈ। ਪਰ ਅਸੀਂ ਇਹ ਮੰਨਦੇ ਹਾਂ ਕਿ 'ਲੋਕ' ਜਦੋਂ ਗੀਤ ਗਾਉਂਦਾ ਹੈ ਤਾਂ ਅੰਤ ਉਪਰ ਜਾ ਕੇ ਕੋਈ ਪਰੰਪਰਾਗਤ ਪੰਗਤੀਆਂ ਉਚਾਰਦਾ ਹੈ। ਉਨ੍ਹਾਂ ਪਰੰਪਰਾਗਤ ਪੰਗਤੀਆਂ ਨੂੰ ਹੀ ਮੁੰਦਾਵਣੀ ਕਹਿਣਾ ਚਾਹੀਦਾ ਹੈ। ਔਰਤਾਂ ਸਿੱਠਣੀਆਂ ਤੋਂ ਬਾਦ ਅਖੀਰ ਤੇ ਮਾਫ਼ੀ ਮੰਗਣ ਦੇ ਬੋਲ ਉਚਾਰਦੀਆਂ ਹਨ ਤਾਂ ਕਿ ਕੋਈ ਗੁੱਸਾ ਨਾ ਕਰੇ। ਜਿਵੇਂ, -ਵਿਆਹ ਦੀਆਂ ਸਿੱਠਣੀਆਂ, ਲੜਾਈ ਦੇ ਮਿਹਣੇ ਅਸੀਂ ਨਿੱਤ ਨਿੱਤ ਨਹੀਂ ਦੇਣੇ। -ਸਲ਼ਾਈਆਂ ਸਲ਼ਾਈਆਂ, ਹੁਣ ਸਾਨੂੰ ਮਾਫ ਕਰੋ ਬਹੁਤ ਬੋਲੀਆਂ ਪਾਈਆਂ ਮਰਦਾਂ ਦੇ ਭੰਗੜੇ ਦੇ ਅਖੀਰ ਦੇ ਬੋਲ ਆਮ ਤੌਰ ਤੇ ਇਹ ਹੁੰਦੇ ਹਨ; -ਰੰਗਲੀ ਦੁਨੀਆਂ ਤੋਂ ਜੀਅ ਨੀ ਜਾਣ ਨੂੰ ਕਰਦਾ। ਇਸੇ ਤਰ੍ਹਾ ਕਵੀਸ਼ਰ ਵੀ ਅਖੀਰਲੀਆਂ ਪੰਗਤੀਆਂ ਇਉਂ ਉਚਾਰਦਾ ਹੈ; -ਕੁਝ ਦਿਨ ਖੇਡ ਲੈ, ਮੌਜਾਂ ਮਾਣ ਲੈ, ਤੈਂ ਭੱਜ ਜਾਵਣਾ ਉਏ ਕੰਗਣਾ ਕੱਚ ਦਿਆ। ਨਾਨਕੀਆਂ ਜਦੋਂ ਵਿਆਹ ਖਤਮ ਹੋਣ ਤੋਂ ਬਾਦ ਖੜਕਾ-ਦੜਕਾ ਕਰਦੀਆਂ ਵਾਪਸ ਪਰਤਦੀਆਂ ਹਨ ਤਾਂ ਉੱਥੇ ਵੀ ਉਹ ਸਿੱਠ ਕਰਨੋਂ ਨਹੀਂ ਟਲ਼ਦੀਆਂ; -ਕੋਠੇ ਉਤੇ ਘੁੱਗੀਆਂ ਬਨੇਰੇ ਉਤੇ ਕਾਂ ਲੋਕੋ, ਅਸੀਂ ਚੱਲੇ ਚੱਲੇ ਅਸੀਂ ਚੱਲੇ ਚੱਲੇæææ'ਚ ਲੈ ਲਓ ਥਾਂ ਲੋਕੋ, ਅਸੀਂ ਚੱਲੇ ਚੱਲੇ। ਇਉਂ ਗੀਤਾਂ ਦੀ ਸੁਰੂਆਤ ਨੂੰ ਮੰਗਲਾਚਰਨ ਤੇ ਅੰਤਿਮ ਪੰਗਤੀਆਂ ਨੂੰ ਮੁੰਦਾਵਣੀ ਕਹਿਣਾ ਚਾਹੀਦਾ ਹੈ। ਕੀਰਨਾ ਅਲਾਹੁਣੀ ਤੇ ਕੀਰਨੇ ਨੂੰ ਸੋæਕਗੀਤ ਕਹਿਣਾ ਵਧੇਰੇ ਉੱਚਿਤ ਹੋਵੇਗਾ। ਕੁਝ ਵਿਦਵਾਨਾਂ ਨੇ ਕੀਰਨੇ ਨੂੰ ਅਲਾਹੁਣੀ ਦੇ ਅੰਤਰਗਤ ਹੀ ਵਿਚਾਰਿਆ ਹੈ। ਡਾæ ਵਣਜਾਰਾ ਬੇਦੀ ਨੇ ਕੀਰਨੇ ਨੂੰ ਇਸ ਕਰਕੇ ਅਲਾਹੁਣੀ ਨਾਲੋ ਕੁਝ ਵੱਖਰਾ ਮੰਨਿਆ ਹੈ ਕਿ ਇਹ ਇਕ ਵਿਅਕਤੀਗਤ ਰਚਨਾ ਹੁੰਦੀ ਹੈ ਜਦੋਂ ਕਿ ਅਲਾਹੁਣੀ ਸਾਮੂਹਿਕ ਸੋæਕਗੀਤ ਮੰਨਿਆਂ ਜਾਣਾ ਚਾਹੀਦਾ ਹੈ। ਡਾæ ਕਰਨੈਲ ਸਿੰਘ ਥਿੰਦ ਤੇ ਮਹਿੰਦਰ ਸਿੰਘ ਰੰਧਾਵਾ ਅਲਾਹੁਣੀ ਤੇ ਕੀਰਨੇ ਨੂੰ ਇਕ ਹੀ ਰੂਪ ਮੰਨ ਕੇ ਇਸ ਤੇ ਚਰਚਾ ਕਰਦੇ ਹਨ। ਡਾæ ਨਾਹਰ ਸਿੰਘ ਪੰਜਾਬੀ ਦਾ ਇਕ ਅਜਿਹਾ ਵਿਦਵਾਨ ਹੈ ਜੋ ਇਨ੍ਹਾਂ ਦੋਹਾਂ ਰੂਪਾਂ ਨੂੰ ਵੱਖਰਾ ਕਰਕੇ ਕੀਰਨੇ ਉੱਤੇ ਵਿਸਤਾਰ ਸਹਿਤ ਚਰਚਾ ਕਰਦਾ ਹੈ। ਇਸ ਨੂੰ ਪਰਿਭਾਸ਼ਤ ਕਰਦਿਆ ਉਹ ਲਿਖਦਾ ਹੈ, "ਕੀਰਨਾ ਹੌਕੇ ਤੇ ਲੇਰ ਦੇ ਅੰਤਰਗਤ ਸ਼ਿਕਾਇਤ ਦੇ ਲਹਿਜ਼ੇ ਵਿਚ ਉਚਰਿਤ ਅਜਿਹਾ ਪ੍ਰਗੀਤਾਤਮਕ ਗੀਤ ਰੂਪ ਹੈ ਜੋ ਕਿ ਥੀਮਿਕ ਟਕਰਾਉ ਦੀ ਕਾਵਿਕ ਜੁਗਤ ਉਤੇ ਆਧਾਰਿਤ ਮੈਂ ਤੇ ਤੂੰ ਦੇ ਇਕਾਗਰ ਸੰਬੰਧ ਪਰ ਸਵੈ ਸੰਬੋਧਨ ਰਾਹੀਂ ਥੀਮਿਕ ਟਕਰਾਉ ਨੂੰ ਸਿਰਫ ਟਕਰਾਉ/ਤਨਾਉ ਦੀ ਸਥਿਤੀ ਵਿਚ ਹੀ ਪੇਸ਼ ਕਰਦਾ ਹੈ। ਇਸ ਦੀ ਭਾਸ਼ਾ ਦਾ ਰੁਖ਼ ਮੁਹਾਵਰੇ ਵਲ ਹੁੰਦਾ ਹੈ। ਇਸ ਵਿਚ ਬਹੁਤ ਵਾਰ ਰੂਪਕ ਸਿਰਜਣਾ ਤੇ ਮਾਨਵੀਕਰਨ ਦੀਆਂ ਕਾਵਿ ਵਿਧੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਡਾæ ਨਾਹਰ ਸਿੰਘ ਕਿਉਂਕਿ ਲੋਕਗੀਤ ਦੀਆਂ ਰੂਪਗਤ ਵਿਸੇæਸ਼ਤਾਈਆਂ ਨੂੰ ਹੀ ਆਪਣੇ ਸਾਹਮਣੇ ਰੱਖਦਾ ਹੈ ਇਸ ਲਈ ਉਪਰੋਕਤ ਪਰਿਭਾਸ਼ਾ ਦਿੰਦਿਆ ਇਸ ਦੇ ਰੂਪ ਨੂੰ ਹੀ ਵਧੇਰੇ ਧਿਆਨ ਵਿਚ ਰੱਖਦਾ ਹੈ। ਸਾਡੇ ਵਿਚਾਰ ਵਿਚ ਕੀਰਨੇ ਨੂੰ ਸੋæਕਗੀਤ ਵੀ ਕਹਿਣਾ ਠੀਕ ਨਹੀਂ ਲਗਦਾ। ਇਸਦੇ ਦੋ ਕਾਰਣ ਹਨ; ਪਹਿਲਾ ਇਹ ਕਿ ਕੀਰਨਾ ਵਿਅਕਤੀਗਤ ਭਾਵਨਾਵਾਂ ਨੂੰ ਹੀ ਉਜਾਗਰ ਨਹੀਂ ਕਰਦਾ ਸਗੋਂ ਇਹ ਵਿਅਕਤੀਗਤ ਤੌਰ ਤੇ ਹੀ ਭਾਵਨਾਵਾਂ ਦਾ ਪ੍ਰਗਟਾ ਹੈ। ਮਰੇ ਬੰਦੇ ਪ੍ਰਤੀ ਸ਼ਬਦਾਂ ਨੂੰ ਲੈਆਤਮਕ ਰੂਪ ਦੇ ਦੇਣਾ ਹੀ ਗੀਤ ਨਹੀਂ ਕਿਹਾ ਜਾ ਸਕਦਾ। ਬੱਚੇ ਤੇ ਔਰਤ ਜਦੋਂ ਪਿਉ ਜਾਂ ਮਰਦ ਦੀ ਬੇਵਜ੍ਹਾ ਕੁੱਟ ਦਾ ਸ਼ਿਕਾਰ ਹੁੰਦੇ ਹਨ ਤਾਂ ਰੋਂਦੇ ਸਮੇਂ ਕੀਰਨਿਆਂ ਵਰਗਾ ਹੀ ਰੋਣ ਰੋਂਦੇ ਹਨ ਕੀ ਅਸੀਂ ਉਸਨੂੰ ਵੀ 'ਲੋਕਗੀਤ' ਦਾ ਨਾਂਮ ਦੇਵਾਂਗੇ?!
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ
ਲੋਕ ਸਾਹਿਤ ਆਦਿ ਕਾਲ ਤੋਂ ਹੀ ਮਨੁੱਖ ਮਾਤਰ ਦੇ ਮਨੋਰੰਜਨ ਦਾ ਵਿਸ਼ੇਸ਼ ਸਾਧਨ ਰਿਹਾ ਹੈ। ਲੋਕ ਕਹਾਣੀਆਂ, ਲੋਕ ਗੀਤ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ, ਲੋਕ ਸੰਗੀਤਅਤੇ ਲੋਕ ਚਿੱਤਰ ਆਦਿ ਲੋਕ ਕਲਾ ਦੇ ਅਨਿੱਖੜਵੇਂ ਅੰਗ ਹਨ।ਬੁਝਾਰਤਾਂ ਦਾ ਇਤਿਹਾਸ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਸੰਸਾਰ ਭਰ ਦੀਆਂ ਬੋਲੀਆਂ ਵਿੱਚ ਇਹ ਉਪਲਭਧ ਹਨ। ਬੁਝਾਰਤਾਂ ਦੇ ਉਤਪਾਦਨ ਅਤੇ ਵਿਕਾਸ ਦੀ ਪਰੰਪਰਾ ਉਨੀਂ ਹੀ ਪੁਰਾਤਨ ਹੈ ਜਿੰਨਾ ਕਿ ਮਨੁੱਖ ਆਪ ਹੈ। ਲੋਕਿਕ ਸਾਹਿਤ ਵਿੱਚ ਵੀ ਬੁਝਾਰਤਾਂ ਹਰਮਨ ਪਿਆਰੀਆਂ ਰਹੀਆਂ ਹਨ। ਸਿਰਫ ਸੰਸਕ੍ਰਿਤ ਲੋਕ ਸਾਹਿਤ ਵਿੱਚ ਹੀ ਇਹਨਾਂ ਦੀ ਮਹਾਨਤਾ ਨਹੀਂ ਮੰਨੀ ਗਈ ਸਗੋਂ ਉੱਤਮ ਸਾਹਿਤ ਵਿੱਚ ਵੀ ਇਹਨਾਂ ਦੇ ਮਹੱਤਵ ਨੂੰ ਸਵੀਕਾਰ ਕੀਤਾ ਗਿਆ ਹੈ। ਪਾਲੀ ਸਾਹਿਤ ਵਿੱਚ ਵੀ ਸੰਸਕ੍ਰਿਤ ਬੁਝਾਰਤਾਂ ਦੀ ਪ੍ਰਥਾ ਪ੍ਰਚਲਿਤ ਵਿਖਾਈ ਦਿੰਦੀ ਹੈ। ਪੁਰਾਤਨ ਕਾਲ ਤੋਂ ਹੀ ਬੁਝਾਰਤਾਂ ਕਿਸੇ ਗੰਭੀਰ ਉਦੇਸ਼ ਦੀ ਪੂਰਤੀ ਕਰਦੀਆਂ ਰਹੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਵਿਆਹ ਸ਼ਾਦੀਆਂ ਦੇ ਅਵਸਰ ਤੇ ਤੀਵੀਆਂ ਆਏ ਮੇਲ ਨੂੰ ਸਿੱਠਣੀਆਂ ਆਦਿ ਦਿੰਦੀਆਂ ਹੋਈਆਂ ਹੇਰੇ ਲਾਉਂਦੀਆਂ ਹਨ। ਇਹਨਾਂ ਹੇਰਿਆਂ ਵਿੱਚ ਵੀ ਬੁਝਾਰਤਾਂ ਆਦਿ ਪੁੱਛੀਆਂ ਦੱਸੀਆਂ ਜਾਂਦੀਆਂ ਹਨ।ਸ਼ਾਇਦ ਹੀ ਪੰਜਾਬੀ ਜੀਵਨ ਦੀ ਕੋਈ ਅਜਿਹੀ ਵਸਤੂ ਹੋਵੇਗੀ ਜਿਸ ਬੁਝਾਰਤ ਨਾ ਹੋਵੇ। '''ਸੁਖਦੇਵ ਮਾਦਪੁਰੀ''' ਨੇ ਇਹਨਾਂ "ਵਿਸ਼ਿਆਂ" ਤੇ ਬੁਝਾਰਤਾਂ ਲਿਖੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਕਿੱਸਾ ਸੁੱਚਾ ਸਿੰਘ ਪੰਜਾਬ ਦੇ ਮਾਲਵਾ ਖੇਤਰ ਦੀ ਪ੍ਰਸਿਧ ਦੰਤ ਕਥਾ ਹੈ। ਉਹ ਆਪਣੇ ਪਰਵਾਰ ਦੀ ਇੱਜਤ ਵਾਸਤੇ ਆਪਣੀ ਸਕੀ ਭਰਜਾਈ ਬਲਬੀਰੋ ਅਤੇ ਉਸ ਦੇ ਪ੍ਰੇਮੀ ਘੁੱਕਰ ਨੂੰ ਮਾਰ ਕੇ ਡਾਕੂਆਂ ਵਿਚ ਜਾ ਰਲਿਆ ਸੀ। ਸੁੱਚਾ ਸੂਰਮਾ ਸਮਾਉਂ ਪਿੰਡ ਦਾ ਜਵੰਦਾ ਜੱਟ ਸੀ। ਸੁੱਚੇ ਸੂਰਮੇ ਦਾ ਜਨਮ ੧੮੭੫ ਈ.ਦੇ ਲਾਗੇ ਪਿੰਡ ਸਮਾਉਂ ਦੀ ਮੁਪਾਲ ਪੱਤੀ ਵਿੱਚ ਸੁੰਦਰ ਸਿੰਘ ਜਵੰਧੇ ਦੇ ਘਰ ਹੋਇਆ ਸੀ।ਸੁੱਚਾ ਆਪਣੇ ਭਰਾ ਨਰਾਇਣ ਸਿੰਘ {ਨਰੈਣਾ} ਤੋਂ ੨-੩ ਸਾਲ ਛੋਟਾ ਸੀ।ਸੁੱਚਾ ਬਚਪਨ ਤੋਂ ਹੀ ਬੜਾ ਅਲੱਥ ਤੇ ਲੜਾਕਾ ਸੀ।ਸੁੱਚੇ ਦੇ ਜਨਮ ਸਮੇ ਸਮਾਉਂ ਪਟਿਆਲਾ ਸਟੇਟ ਵਿੱਚ ਪੈਂਦਾ ਸੀ।ਛੋਟਾ ਹੁੰਦੇ ਸੁੱਚਾ ਕਾਫੀ ਦੇਰ ਆਪਣੇ ਨਾਨਕੇ ਪਿੰਡ ਗਹਿਰੀ ਭਾਗੀ (ਹੁਣ ਥਾਣਾ ਸੰਗਤ ਜਿਲ੍ਹਾ ਬਠਿੰਡਾ) ਰਿਹਾ।ਗਹਿਰੀ ਭਾਗੀ ਦੇ ਬੜੇ ਮਸ਼ਹੂਰ ਪਹਿਲਵਾਨ ਹੋਏ ਹਨ।ਵੇਖਾ ਵੇਖੀ ਸੁੱਚੇ ਨੂੰ ਵੀ ਪਹਿਲਵਾਨੀ ਦਾ ਸ਼ੌਂਕ ਪੈ ਗਿਆ।ਸੁੱਚੇ ਦੀ ਬਚਪਨ ਤੋਂ ਹੀ ਸਮਾਉਂ ਪਿੰਡ ਦੀ ਹੀ ਹੈਵਤੀਆ ਪੱਤੀ ਦੇ ਨੰਬਰਦਾਰਾਂ ਦੇ ਮੁੰਡੇ ਘੁੱਕਰ ਸਿੰਘ ਚੈਹਿਲ {ਘੁੱਕਰ ਮੱਲ} ਨਾਲ ਯਾਰੀ ਸੀ।ਲਿਖਾਈ ਪੜ੍ਹਾਈ ਵੱਲੋਂ ਕੋਰੇ ਦੋਹਵੇਂ ਦੋਸਤ ਪਿੰਡ ਦੇ ਅਖਾੜੇ ਵਿੱਚ ਸ਼ੌਕੀਆ ਭਲਵਾਨੀ ਦੇ ਦਾਅ ਪੇਚ ਸਿੱਖਦੇ ਸਨ।ਪਿੰਡ ਦੇ ਬਜ਼ੁਰਗ ਜਬਰਾ ਸਿੰਘ ਤੇ ਬਚਨ ਸਿੰਘ ਦੇ ਮੁਤਾਬਕ ਉਹ ਦੋਹਵੇਂ ਬੱਕਰਿਆਂ ਆਦਿ ਦੀ ਮਾੜੀ ਮੋਟੀ ਚੋਰੀ ਵੀ ਕਰ ਲੈਂਦੇ ਸਨ।ਸੁੱਚਾ ਹਥਿਆਰਾਂ ਦਾ ਸ਼ੌਕੀਨ ਹੋਣ ਕਰ ਕੇ ਕੋਲ ਤਿੱਖੀ ਗੰਡਾਸੀ ਵੀ ਰੱਖਦਾ ਸੀ।ਸੁੱਚੇ ਦਾ ਭਰਾ ਨਰੈਣਾ ਪਹਿਲਾਂ ਹਰਿਆਣੇ ਦੇ ਸ਼ਹਿਰ ਰਤੀਏ ਦੇ ਨਜ਼ਦੀਕ ਪਿੰਡ ਕਮਾਣੇ ਵਿਆਹਿਆ ਹੋਇਆ ਸੀ।ਕਿਸੇ ਕਾਰਨ ਉਸ ਦੀ ਨਾ ਨਿਭੀ ਤੇ ਉਸ ਨੇ ਆਪਣੀ ਘਰਵਾਲੀ ਛੱਡ ਦਿੱਤੀ।ਫਿਰ ਨਰੈਣਾ ਪਿੰਡ ਰੋੜੀ ਤੋਂ ਬਲਬੀਰ ਕੌਰ (ਬੀਰੋ) ਨੂੰ ਕਰੇਵਾ ਕਰ ਕੇ ਲੈ ਆਇਆ।ਰੋੜੀ ਪਿੰਡ ਹੁਣ ਡੱਬਵਾਲੀ-ਸਰਦੂਲਗੜ੍ਹ ਰੋਡ ਤੇ ਹਰਿਆਣੇ ਵਿੱਚ ਪੈਂਦਾ ਹੈ।ਬੀਰੋ ਬਹੁਤ ਖੂਬਸੂਰਤ ਸੀ ਪਰ ਮਾੜੇ ਚਰਿੱਤਰ ਦੀ ਸੀ, ਜਦਕਿ ਨਰੈਣਾ ਜ਼ਿਨਸੀ ਤੌਰ ਕੁਝ ਕਮਜ਼ੋਰ ਸੀ।ਸੁੱਚੇ ਕਾਰਨ ਘੁੱਕਰ ਦਾ ਉਹਨਾਂ ਦੇ ਘਰ ਆਉਣ ਜਾਣ ਸੀ, ਜਿਸ ਕਰਕੇ ਉਸ ਦਾ ਬੀਰੋ ਨਾਲ ਯਾਰਾਨਾ ਪੈ ਗਿਆ। ਪਰ ਘੁੱਕਰ ਮੱਲ ਸੁੱਚੇ ਤੋਂ ਕੰਮ ਭੰਨਦਾ ਸੀ। “ਸੁੱਚੇ ਹੁੰਦੇ ਬੀਰੋ ਨੂੰ ਟਿਕਾਉਣਾ ਸੌਖਾ ਨਹੀਂ, ਜਿੰਦ ਨੂੰ ਜਵੰਧੇ ਤੋਂ ਬਚਾਉਣਾ ਸੌਖਾ ਨਹੀਂ।” ਘੁੱਕਰ ਨੇ ਸੁੱਚੇ ਨੂੰ ਰਸਤੇ ‘ਚੋਂ ਲਾਂਭੇ ਕਰਨ ਦਾ ਤਰੀਕਾ ਇਹ ਲੱਭਿਆ ਕਿ ਫੌਜ ਵਿੱਚ ਭਰਤੀ ਕਰਵਾ ਦਿੱਤਾ ਜਾਵੇ।ਦੋਵੇਂ ਫਿਰੋਜ਼ਪੁਰ ਜਾ ਕੇ ਭਰਤੀ ਹੋ ਗਏ।ਘੁੱਕਰ ਤਾਂ ਕਿਸੇ ਤਰਾਂ ਨਾਵਾਂ ਕਟਵਾ ਕੇ ਘਰ ਆ ਗਿਆ ਪਰ ਸੁੱਚਾ ਰੰਗਰੂਟੀ ਕਰ ਕੇ ਬਰਮਾ ਡਿਊਟੀ ਤੇ ਪਹੁੰਚ ਗਿਆ।ਉਸ ਵੇਲੇ ਫੌਜ ਵਿੱਚੋਂ ਨੌਕਰੀ ਛੱਡਣੀ ਬੜੀ ਔਖੀ ਸੀ।ਥਾਣਿਆਂ ਵਿੱਚ ਹੁਣ ਵੀ ਫੌਜ ਵੱਲੋਂ ਚਿੱਠੀਆਂ ਆਉਂਦੀਆਂ ਹਨ ਕਿ ਫਲਾਣਾ ਫੌਜੀ ਛੁੱਟੀ ਕੱਟ ਕੇ ਵਾਪਸ ਨਹੀਂ ਗਿਆ, ਉਸ ਨੂੰ ਗ੍ਰਿਫਤਾਰ ਕਰ ਕੇ ਨਜ਼ਦੀਕੀ ਛਾਉਣੀ ਵਿੱਚ ਪੇਸ਼ ਕੀਤਾ ਜਾਵੇ।ਇਸ ਲਈ ਲੱਗਦਾ ਹੈ ਕਿ ਘੁੱਕਰ ਕਿਸੇ ਕਾਰਨ ਭਰਤੀ ਹੀ ਨਹੀਂ ਹੋਇਆ ਹੋਵੇਗਾ।ਘੁੱਕਰ ਪਿੰਡ ਆ ਕੇ ਬੀਰੋ ਨੂੰ ਸ਼ਰੇਆਮ ਮਿਲਣ ਲੱਗ ਪਿਆ।ਵਰਨਣਯੋਗ ਹੈ ਕਿ ਉਸ ਵੇਲੇ ਘੁੱਕਰ ਵਿਆਹਿਆ ਵਰਿਆ ਤੇ ਬਾਲ ਬੱਚੇ ਵਾਲਾ ਸੀ।ਬੀਰੋ ਤੇ ਘੁੱਕਰ ਵਿੱਚ ਸਨੇਹਾ ਪੱਤਾ ਦੇਣ ਤੇ ਮੇਲ ਮਿਲਾਪ ਕਰਾਉਣ ਦਾ ਕੰਮ ਗੰਢੂ ਗੋਤ ਦਾ ਭਾਗ ਸਿੰਘ {ਭਾਗ ਵਿਚੋਲਾ} ਕਰਦਾ ਸੀ।ਵਰਨਣਯੋਗ ਹੈ ਕਿ ਭਾਗ ਇਸ ਲਈ ਜਿਆਦਾ ਨਫਰਤ ਦਾ ਪਾਤਰ ਬਣਿਆ, ਕਿਉਂਕਿ ਜੱਟਾਂ ਵਿੱਚ ਦੱਲੇੇ ਅਤੇ ਪੁਲਿਸ ਦੇ ਟਾਊਟ ਨੂੰ ਬਹੁਤ ਘਟੀਆ ਸਮਝਿਆ ਜਾਂਦਾ ਹੈ।ਬੀਰੋ ਪਹਿਲਾਂ ਹੀ ਨਰੈਣੇ ਨੂੰ ਟਿੱਚ ਸਮਝਦੀ ਸੀ, ਸੁੱਚੇ ਦੇ ਘਰੋਂ ਜਾਣ ਤੋਂ ਬਾਅਦ ਤਾਂ ਉਸ ਦੀਆਂ ਵਾਗਾਂ ਈ ਖੁਲ੍ਹ ਗਈਆਂ।ਨਰੈਣਾ ਖੁਦ ਨਿਕੰਮਾ ਤੇ ਡਰਪੋਕ ਆਦਮੀ ਸੀ।ਉਸ ਨੇ ਆਪ ਕੋਈ ਕਾਰਵਾਈ ਕਰਨ ਦੀ ਬਜਾਏ ਸੁੱਚੇ ਨੂੰ ਚਿੱਠੀ ਲਿਖ ਦਿੱਤੀ ਤੇ ਸਾਰਾ ਹਾਲ ਬਿਆਨ ਕਰ ਦਿੱਤਾ। “ਹੋਰ ਸਾਰੇ ਅੰਗੀ ਸਾਕੀਂ ਸੁੱਖ ਵੀਰਨਾ, ਭਾਗ ਤੇ ਘੁੱਕਰ ਦਿੰਦੇ ਦੁੱਖ ਵੀਰਨਾ” ਬੀਰੋ ਵੱਲੋਂ ਪਿੰਡ ਵਿੱਚ ਖਾਨਦਾਨ ਦਾ ਮੂੰਹਾ ਕਾਲਾ ਕਰਾਉਣ ਦੀ ਖਬਰ ਸੁਣ ਕੇ ਸੁੱਚਾ ਭੜਕ ਉੱਠਿਆ।ਪਰ ਫੌਜ ਵਿੱਚੋਂ ਤਾਂ ਹੁਣ ਨਹੀਂ ਛੁੱਟੀ ਮਿਲਦੀ ਉਦੋਂ ਕਿੱਥੋਂ ਮਿਲਣੀ ਸੀ? ਜੇ ਭੱਜਦਾ ਤਾਂ ਪੁਲਿਸ ਫੜ੍ਹਕੇ ਲੈ ਜਾਂਦੀ।ਭਾਣਾ ਰੱਬ ਦਾ ਕਿ ਉਹਨਾ ਦਿਨੀ ਛਾਉਣੀ ਵਿੱਚ ਇੱਕ ਅੰਗਰੇਜ਼ ਅਫਸਰ ਦੇ ਘਰ ਨੂੰ ਅੱਗ ਲੱਗ ਗਈ ਤੇ ਉਸ ਦੇ ਬੱਚੇ ਅੰਦਰ ਫਸ ਗਏ।ਸੁੱਚਾ ਆਪਣੀ ਜਾਨ ਤੇ ਖੇਡ ਕੇ ਬੱਚਿਆਂ ਨੂੰ ਬਚਾ ਕੇ ਬਾਹਰ ਲੈ ਆਇਆ।ਅਫਸਰ ਬਹੁਤ ਖੁਸ਼ ਹੋਇਆ, ਇਨਾਮ ਬਾਰੇ ਪੁੱਛਣ ਤੇ ਸੁੱਚੇ ਨੇ ਬਾਰਾਂ ਬੋਰ ਦੀ ਬੰਦੂਕ ਤੇ ਫੌਜ ਵਿੱਚੋਂ ਡਿਸਚਾਰਜ ਮੰਗ ਲਿਆ, ਜੋ ਮਿਲ ਗਿਆ।ਲੱਗਦਾ ਹੈ ਕਿ ਇਹ ਘਟਨਾ ਜਰੂਰ ਵਾਪਰੀ ਹੋਵੇਗੀ।ਕਿਉਂਕਿ ਬਹੁਤ ਵੱਡੀ ਬਹਾਦਰੀ ਵਿਖਾਏ ਬਗੈਰ ਉਹਨਾ ਸਮਿਆਂ ਵਿੱਚ ਫੌਜ ਵਿੱਚੋਂ ਨਾਵਾਂ ਨਹੀਂ ਸੀ ਕੱਟਿਆ ਜਾਂਦਾ।ਸੁੱਚੇ ਨੇ ਪਿੰਡ ਆ ਕੇ ਬੀਰੋ ਦੀ ਬਹੁਤ ਜਿਆਦਾ ਮਾਰ ਕੁਟਾਈ ਕੀਤੀ ਤੇ ਮੋਹਤਬਰਾਂ ਰਾਹੀਂ ਘੁੱਕਰ ਨੂੰ ਵੀ ਵਰਜਿਆ।ਕੁਝ ਚਿਰ ਸ਼ਾਂਤੀ ਛਾਈ ਰਹੀ, ਪਰ ਇਸ਼ਕ ਅੰਨ੍ਹਾ ਹੁੰਦਾ ਹੈ।ਫਿਰ ਇੱਕ ਤਾਂ ਬੀਰੋ ਤੇ ਘੁੱਕਰ ਦੁਬਾਰਾ ਲੁਕ ਛਿਪ ਕੇ ਮਿਲਣ ਲੱਗੇ ਤੇ ਕੁਝ ਪਿੰਡ ਵਾਲਿਆਂ ਦੇ ਮਿਹਣੇ-ਮਖੌਲਾਂ ਕਾਰਨ ਕਹਾਣੀ ਵਿਗੜ ਗਈ।ਇੱਕ ਦਿਨ ਪਿੰਡ ਵਿੱਚ ਸੇਰੋਂ ਪਿੰਡ ਵਾਲੇ ਮੁਨਸ਼ੀ ਨਾਈ ਗਵੱਈਏ ਦਾ ਅਖਾੜਾ ਲੱਗਾ ਹੋਇਆ ਸੀ।ਉਥੇ ਹੀ ਸੁੱਚੇ ਤੇ ਘੁੱਕਰ ਵਿੱਚ ਝਗੜਾ ਹੋ ਗਿਆ।ਲੋਕਾਂ ਨੇ ਵਿੱਚ ਪੈ ਕੇ ਲੜਾਈ ਖਤਮ ਕਰਵਾ ਦਿੱਤੀ।ਪੰਜਾਬ ਦੇ ਸਾਰੇ ਗਵੱਈਆਂ ਨੇ ਉਥੇ ਹੀ ਘੁੱਕਰ ਦਾ ਕਤਲ ਹੁੰਦਾ ਦਰਸਾਇਆ ਹੈ।ਪਰ ਅਸਲ ਵਿੱਚ ਸੁੱਚੇ ਨੇ ਘੁੱਕਰ ਦਾ ਕਤਲ ਅਗਲੇ ਦਿਨ ਸੱਥ ਵਿੱਚ ਚਿੱਟੇ ਦਿਨ ਉਦੋਂ ਕੀਤਾ ਸੀ, ਜਦੋਂ ਘੁੱਕਰ ਉਥੋਂ ਲੰਘ ਰਿਹਾ ਸੀ।ਸੁੱਚਾ ਸੱਥ ਦੇ ਸਾਹਮਣੇ ਕਿਸੇ ਦੇ ਘਰ ਘਾਤ ਲਾ ਕੇ ਬੈਠਾ ਸੀ ਤੇ ਉਸ ਨੇ ਅੰਦਰੋਂ ਹੀ ਫਾਇਰ ਮਾਰ ਕੇ ਘੁੱਕਰ ਦਾ ਕਤਲ ਕੀਤਾ।ਘੁੱਕਰ ਦਾ ਕਤਲ ਕਰਕੇ ਜਦੋਂ ਸੁੱਚਾ ਘਰ ਵੱਲ ਨੂੰ ਤੁਰਿਆ ਤਾਂ ਬੀਰੋ ਰਸਤੇ ਵਿੱਚ ਹੀ ਟੱਕਰ ਗਈ।ਜਦੋਂ ਸੁੱਚਾ ਉਸ ਦਾ ਕਤਲ ਕਰਨ ਲੱਗਾ ਤਾਂ ਬੀਰੋ ਭੱਜ ਕੇ ਗੁਆਂਢੀਆਂ ਦੇ ਘਰ ਵੜ ਗਈ ਤੇ ਪੌੜੀਆਂ ਚੜ੍ਹਕੇ ਦੂਸਰੇ ਘਰ ਉਤਰਨ ਦੀ ਕੋਸ਼ਿਸ਼ ਵਿੱਚ ਪੌੜੀਆਂ ਵਿੱਚ ਹੀ ਸੁੱਚੇ ਹੱਥੋਂ ਮਾਰੀ ਗਈ।ਬੀਰੋ ਦੀ ਲਾਸ਼ ਨੂੰ ਧੂਹ ਕੇ ਸੁੱਚੇ ਨੇ ਸੱਥ ਵਿੱਚ ਲਿਆ ਕੇ ਘੁੱਕਰ ਦੀ ਲਾਸ਼ ਦੇ ਬਰਾਬਰ ਪਾ ਦਿੱਤਾ ਤੇ ਘੁੱਕਰ ਦੇ ਤੇੜੋਂ ਚਾਦਰਾ ਲਾਹ ਕੇ ਦੋਹਵਾਂ ‘ਤੇ ਪਾ ਦਿੱਤਾ।ਕਿਹਾ ਜਾਂਦਾ ਹੈ ਕਿ ਮਰਨ ਸਮੇ ਬੀਰੋ ਗਰਭਵਤੀ ਸੀ।ਪਰ ਸੋਚਣ ਵਾਲੀ ਗੱਲ ਹੈ ਕਿ ਜੇ ਨਰੈਣੇ ਨੂੰ ਯਕੀਨ ਹੁੰਦਾ ਕਿ ਗਰਭ ਵਿਚਲਾ ਬੱਚਾ ਉਸਦਾ ਹੈ ਤਾਂ ਉਹ ਕਦੇ ਵੀ ਬੀਰੋ ਦਾ ਕਤਲ ਨਾ ਹੋਣ ਦਿੰਦਾ। ਪਿੰਡੋਂ ਭੱਜਣ ਵੇਲੇ ਸੁੱਚੇ ਨੇ ਵਰਿਆਮ ਸਿੰਘ ਤੇ ਹਰੀ ਸਿੰਘ ਨਾਮ ਦੇ ਦੋ ਭਰਾਵਾਂ ਦਾ ਊਠ ਖੋਹਲ ਲਿਆ ਤੇ ਉਸ ਤੇ ਸਵਾਰ ਹੋ ਕੇ ਚੱਲ ਪਿਆ।ਭਾਣਾ ਰੱਬ ਦਾ, ਉਸ ਨੂੰ ਰਸਤੇ ਵਿੱਚ ਆਉਂਦਾ ਭਾਗ ਵਿਚੋਲਾ ਵੀ ਟੱਕਰ ਗਿਆ।ਸੁੱਚੇ ਨੇ ਊਠ ਤੇ ਬੈਠੇ ਬੈਠੇ ਹੀ ਫਾਇਰ ਮਾਰਿਆ ਪਰ ਗੋਲੀ ਭਾਗ ਦੇ ਨਾ ਲੱਗੀ, ਉਹ ਮਰਿਆਂ ਵਾਂਗ ਗੁੱਛੀ ਮਾਰ ਕੇ ਪਿਆ ਰਿਹਾ।ਊਠ ‘ਤੇ ਬੈਠੇ ਸੁੱਚੇ ਨੇ ਉਸ ਦੇ ਦੁਆਲੇ ਦੋ ਗੇੜੇ ਕੱਢੇ ਤੇ ਮਰਿਆ ਸਮਝਕੇ ਅੱਗੇ ਚੱਲ ਪਿਆ।ਗਵੱਈਆਂ ਨੇ ਭਾਗ ਨੂੰ ਵੀ ਉਸੇ ਦਿਨ ਹੀ ਮਰਿਆ ਵਿਖਾਇਆ ਹੈ। “ਭਾਗ ਲੈ ਕੇ ਕੰਧ ਦੇ ਖੜਾ ਸੀ ਉਹਲੇ ਨੂੰ, ਦੂਜੀ ਗੋਲੀ ਨਾਲ ਤੋੜ ‘ਤਾ ਵਿਚੋਲੇ ਨੂੰ” ਗੋਲੀ ਭਾਗ ਦੀ ਗਿੱਚੀ ਕੋਲ ਦੀ ਲੰਘ ਗਈ ਸੀ।ਭਾਗ ਦੇ ਬਚ ਜਾਣ ਬਾਰੇ ਪਤਾ ਲੱਗਣ ਤੇ ਸੁੱਚੇ ਨੇ ਦੁਬਾਰਾ ਹਮਲਾ ਕੀਤਾ ਤੇ ਰਾਤ ਨੂੰ ਉਸ ਦੇ ਡੰਗਰ ਪਸ਼ੂ ਖੋਹਲ ਦਿੱਤੇ।ਜਦ ਘਰ ਵਾਲੇ ਉੱਠ ਕੇ ਪਸ਼ੂ ਬੰਨਣ ਲੱਗੇ ਤਾਂ ਭਾਗ ਨੇ ਉੱਚੀ ਅਵਾਜ਼ ਵਿੱਚ ਉਹਨਾਂ ਨੂੰ ਵਰਜਿਆ ਕਿ ਇਹ ਸੁੱਚੇ ਦਾ ਕੰਮ ਹੈ।ਭਾਗ ਕੋਠੇ ਉੱਤੇ ਸੀ, ਸੁੱਚੇ ਨੇ ਅਵਾਜ਼ ਦੀ ਦਿਸ਼ਾ ਵੱਲ ਫਾਇਰ ਕਰ ਦਿੱਤਾ।ਦੋ ਕੁ ਛਰੇ ਭਾਗ ਦੇ ਮੱਥੇ ਵਿੱਚ ਵੱਜੇ ਪਰ ਉਹ ਫਿਰ ਬਚ ਗਿਆ।ਇਹ ਕਾਰਾ ਕਰਨ ਤੋਂ ਬਾਅਦ ਪੁਲਿਸ ਤੋਂ ਬਚਣ ਲਈ ਸੁੱਚਾ ਹਰਿਆਣੇ ਦੇ ਪਿੰਡ ਬੀਗੜ ਵਿਖੇ ਸਾਧੂ ਦੇ ਭੇਸ ਵਿੱਚ ਰਹਿਣ ਲੱਗ ਪਿਆ।ਉਹ ਪਿੰਡਾਂ ਵਿੱਚੋਂ ਡੇਰੇ ਵਾਸਤੇ ਰੋਟੀ ਪਾਣੀ ਮੰਗ ਕੇ ਲਿਆਉਂਦਾ ਸੀ। ਬੀਗੜ ਵਿੱਚ ਰਹਿੰਦੇ ਸਮੇ ਹੀ ਸੁੱਚੇ ਨੇ ਸੱਤ ਬੁੱਚੜ ਮਾਰ ਕੇ ਗਊਆਂ ਛੁੱਡਵਾਈਆਂ ਸਨ।ਸਾਰੇ ਪੰਜਾਬ ਵਿੱਚ ਸੁੱਚੇ ਦੀ ਬੱਲੇ ਬੱਲੇ ਹੋ ਬਈ।੧੪ ਜੂਨ ੧੮੭੧ ਈ. ਵਿੱਚ ਨਾਮਧਾਰੀ ਸਿੰਘਾਂ ਵੱਲੋਂ ਅੰਮ੍ਰਿਤਸਰ ਵਿੱਚ ਬੁੱਚੜ ਮਾਰਨ ਤੋਂ ਬਾਅਦ ਪਹਿਲੀ ਵਾਰ ਕਿਸੇ ਸੂਰਮੇ ਨੇ ਪੰਜਾਬ ਵਿੱਚ ਬੁੱਚੜ ਮਾਰ ਕੇ ਗਊਆਂ ਬਚਾਈਆਂ ਸਨ।ਸੂਰਮੇ ਦਾ ਖਿਤਾਬ ਉਸ ਦੇ ਨਾਮ ਨਾਲ ਬੁੱਚੜ ਮਾਰਨ ਤੋਂ ਬਾਅਦ ਹੀ ਜੁੜਿਆ ਸੀ।ਇਥੋਂ ਭੱਜ ਕੇ ਸੁੱਚਾ ਲਹਿਰਾਗਾਗਾ {ਸੰਗਰੂਰ} ਦੇ ਨਜ਼ਦੀਕੀ ਪਿੰਡ ਸੰਗਤੀਵਾਲਾ ਆਪਣੇ ਇੱਕ ਪਹਿਲਵਾਨ ਦੋਸਤ ਕੋਲ ਚਲਾ ਗਿਆ।ਪਰ ਉਹ ਦੋਸਤ ਗੱਦਾਰ ਨਿਕਲਿਆ, ਉਸ ਨੇ ਧੋਖਾ ਕੀਤਾ ਤੇ ਛਾਜਲੀ ਪਿੰਡ ਦੇ ਜ਼ੈਲਦਾਰ ਮਿਸ਼ਰਾ ਸਿੰਘ ਰਾਹੀਂ ਥਾਣਾ ਸੁਨਾਮ ਦੀ ਪੁਲਿਸ ਨੂੰ ਫੜਾ ਦਿੱਤਾ।ਸੁੱਚੇ ਨੂੰ ਕਤਲ ਕੇਸ ਪਾ ਕੇ ਪਟਿਆਲਾ ਸਟੇਟ ਦੀ ਜੇਲ੍ਹ ਭੇਜ ਦਿੱਤਾ ਗਿਆ।ਕਿਹਾ ਜਾਂਦਾ ਹੈ ਕਿ ਰਾਤ ਨੂੰ ਸੁਪਨੇ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਦੀ ਛਾਤੀ ਤੇ ਗਊਆਂ ਚੜ੍ਹਦੀਆਂ ਸਨ ਤੇ ਇਸ ਲਈ ਡਰ ਕੇ ਉਸ ਨੇ ਸੁੱਚੇ ਨੂੰ ਬਰੀ ਕਰ ਦਿੱਤਾ।ਪਰ ਅਸਲ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਰਹਿਮ ਦਿਲ ਰਾਜਾ ਸੀ ਤੇ ਬਤੌਰ ਸਿੱਖ ਉਹ ਸੁੱਚੇ ਵੱਲੋਂ ਗਊਆਂ ਛੁੱਡਵਾਉਣ ਤੇ ਮਿਲਟਰੀ ਅਫਸਰ ਦੇ ਬੱਚੇ ਬਚਾਉਣ ਵਾਲੇ ਕਾਰਨਾਮੇ ਤੋਂ ਬੜਾ ਪ੍ਰਭਾਵਿਤ ਸੀ।ਉਸ ਨੇ ਸੁੱਚੇ ਨੂੰ ਸਖਤ ਚੇਤਾਵਨੀ ਦੇ ਕੇ ਬਰੀ ਕਰ ਦਿੱਤਾ।ਬਰੀ ਹੋ ਕੇ ਸੁੱਚਾ ਪਿੰਡ ਸਮਾਉਂ ਆ ਗਿਆ ਤੇ ਸ਼ਾਂਤੀ ਨਾਲ ਵੱਸਣ ਲੱਗਾ। ਪਰ ਸੁੱਚੇ ਦੇ ਕਰਮਾਂ ਵਿੱਚ ਰੱਬ ਨੇ ਸ਼ਾਂਤੀ ਨਾਲ ਰਹਿਣਾ ਨਹੀਂ ਸੀ ਲਿਖਿਆ।ਉਸ ਦੇ ਨਾਨਕੇ ਪਿੰਡ ਗਹਿਰੀ ਭਾਗੀ ਵੱਲੋਂ ਲੱਗਦੇ ਭਤੀਜੇ ਸੰਤ ਸਿੰਘ ਨੇ ਫਰਿਆਦ ਕੀਤੀ ਕਿ ਉਸ ਦੀ ਮਾਂ ਰਾਜ ਕੌਰ ਬਦਚਲਣ ਹੋ ਗਈ ਹੈ ਤੇ ਪਿੰਡ ਵਿੱਚ ਹੀ ਬਦਮਾਸ਼ ਗੱਜਣ ਵੈਲੀ ਦੇ ਘਰ ਰਹਿਣ ਲੱਗ ਪਈ ਹੈ।ਸੁੱਚੇ ਨੇ ਉਸ ਨੂੰ ਬਹੁਤ ਟਾਲਿਆ ਕਿ ਮੈਂ ਅੱਗੇ ਹੀ ਬੜੇ ਮੁਸ਼ਕਿਲ ਭਰੇ ਵਕਤ ਵਿੱਚੋਂ ਲੰਘਿਆ ਹਾਂ।ਪਰ ਸੰਤ ਸਿੰਘ ਖਹਿੜੇ ਹੀ ਪੈ ਗਿਆ।ਉਸ ਨੇ ਸੁੱਚੇ ਨੂੰ ਕਿਹਾ ਕਿ ਤੇਰਾ ਇਲਾਕੇ ਵਿੱਚ ਏਨਾ ਨਾਮ ਹੈ ਕਿ ਤੇਰੇ ਦਬਕੇ ਨਾਲ ਹੀ ਰਾਜ ਕੌਰ ਤੇ ਗੱਜਣ ਸੁਧਰ ਜਾਣਗੇ।ਸੁੱਚਾ ਮਜਬੂਰ ਹੋ ਗਿਆ ਤੇ ਜਾ ਕੇ ਗੱਜਣ ਤੇ ਰਾਜ ਕੌਰ ਨੂੰੰ ਦਬਕਾ ਮਾਰ ਆਇਆ।ਸੁੱਚੇ ਤੋਂ ਡਰਕੇ ਕੁਝ ਚਿਰ ਤਾਂ ਉਹ ਦੋਵੇਂ ਟਿਕੇ ਰਹੇ, ਪਰ ਜਲਦੀ ਹੀ ਪੁਰਾਣੇ ਚਾਲਿਆਂ ਤੇ ਆ ਗਏ।ਸੰਤ ਸਿੰਘ ਕੋਲੋਂ ਪਤਾ ਲੱਗਣ ਤੇ ਸੁੱਚੇ ਨੇ ਗੱਜਣ ਤੇ ਰਾਜ ਕੌਰ ਨੂੰ ਸਰ੍ਹੋਂ ਵੱਢਦਿਆਂ ਖੇਤ ਵਿੱਚ ਹੀ ਜਾ ਘੇਰਿਆ।ਦੋਹਵਾਂ ਨੇ ਊਠ ਤੇ ਚੜ੍ਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਸੁੱਚੇ ਨੇ ਗੋਲੀ ਮਾਰ ਕੇ ਊਠ ਸੁੱਟ ਲਿਆ।ਫਿਰ ਵਾਰੀ ਵਾਰੀ ਗੋਲੀਆਂ ਮਾਰ ਕੇ ਗੱਜਣ ਤੇ ਰਾਜ ਕੌਰ ਨੂੰ ਮਾਰ ਮੁਕਾਇਆ। “ਮਾਰ ਕੇ ਜਹਾਨੋਂ ਰਾਜ ਕੌਰ ਤੋਰਿਆ, ਫਿਰ ਵੱਡੇ ਵੈਲੀ ਗੱਜਣ ਨੂੰ ਰੋੜ੍ਹਿਆ” ਇਥੋਂ ਭੱਜ ਕੇ ਸੁੱਚਾ ਹਰਿਆਣੇ ਦੇ ਸ਼ਹਿਰ ਫਤਿਆਬਾਦ ਦੇ ਪਿੰਡ ਕਰਨੌਲੀ ਵਿਖੇ ਫਿਰ ਸਾਧੂ ਦੇ ਭੇਸ ਵਿੱਚ ਰਹਿਣ ਲੱਗ ਪਿਆ।ਪੁਲਿਸ ਦਾ ਜਿਆਦਾ ਦਬਾਅ ਪੈਣ ਕਰ ਕੇ ਹਿਮਾਚਲ ਦੇ ਪਿੰਡ ਨਹੈਣ {ਬੜੂ ਸਾਹਿਬ ਤੋਂ ੩੦ ਕਿ.ਮੀ.ਦੂਰ} ਚਲਾ ਗਿਆ।ਉਥੇ ਪੁਲਿਸ ਨੇ ਉਸ ਨੂੰ ਪਾਣੀ ਪੀਂਦੇ ਸਮੇ ਹੱਥ ਤੇ ਉਕਰੇ ਨਾਮ ਤੋਂ ਪਛਾਣ ਕੇ ਪਕੜ ਲਿਆ। ਸੁੱਚੇ ‘ਤੇ ਗੱਜਣ ਤੇ ਰਾਜ ਕੌਰ ਨੂੰ ਮਾਰਨ ਦਾ ਕੇਸ ਚੱਲਿਆ।ਮੌਕੇ ਦੇ ਗਵਾਹ ਗੱਜਣ ਦੇ ਮੁੰਡੇ ਦੀ ਗਵਾਹੀ ਕਾਰਨ ਸੁੱਚੇ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ।ਨਰੈਣੇ ਨੇ ਕੇਸ ਲੜਿਆ ਪਰ ਕਾਮਯਾਬੀ ਨਾ ਮਿਲ ਸਕੀ।ਸੁੱਚੇ ਨੂੰ ਪਿੰਡ ਗਹਿਰੀ ਭਾਗੀ ਹੀ ਗੱਡਾ ਖੜਾ ਕਰ ਕੇ ਜੰਡ ਦੇ ਦਰਖਤ ਨਾਲ ਫਾਂਸੀ ਤੇ ਲਟਕਾਇਆ ਗਿਆ।ਫਾਂਸੀ ਵੇਖਣ ਲਈ ਪਿੰਡ ਸਮਾਉਂ ਤੋਂ ਸੁੱਚੇ ਦੇ ਭਰਾ ਨਰਾਇਣ ਸਿੰਘ ਸਮੇਤ ਕਈ ਲੋਕ ਗਏ ਸਨ।ਫਾਂਸੀ ਲੱਗਣ ਸਮੇ ਸੁੱਚੇ ਨੇ ਨਰੈਣੇ ਨੂੰ ਮਜ਼ਾਕ ਕੀਤਾ ਕਿ ਜੇ ਅੱਜ ਮੇਰੀ ਥਾਂ ਤੈਨੂੰ ਫਾਂਸੀ ਲੱਗਣੀ ਹੁੰਦੀ ਤਾਂ ਮੈਂ ਤੈਨੂੰ ਇਥੋਂ ਵੀ ਛੁਡਵਾਕੇ ਲੈ ਜਾਣਾ ਸੀ।ਇਸ ਗੱਲ ਤੋਂ ਪ੍ਰਤੀਤ ਹੁੰਦਾ ਹੈ ਕਿ ਸੁੱਚਾ ਫਾਂਸੀ ਲੱਗਣ ਵੇਲੇ ਵੀ ਚੜ੍ਹਦੀ ਕਲਾ ਵਿੱਚ ਸੀ।ਫਾਂਸੀ ਲੱਗਣ ਵੇਲੇ ਸੁੱਚੇ ਦੀ ਉਮਰ ੩੨-੩੩ ਸਾਲ ਸੀ।ਇਸ ਤੋਂ ਲੱਗਦਾ ਹੈ ਕਿ ਉਸ ਨੂੰ ਫਾਂਸੀ ੧੯੦੭-੧੯੦੮ ਦੇ ਲਾਗੇ ਲੱਗੀ ਸੀ।ਸੁੱਚੇ ਦਾ ਭਰਾ ਨਰੈਣਾ ਬਜ਼ੁਰਗ ਹੋ ਕੇ ੧੯੬੦ ਦੇ ਲਾਗੇ ਤੇ ਭਾਗ ਵਿਚੋਲਾ ਕਰੀਬ ੯੦ ਸਾਲ ਦਾ ਹੋ ਕੇ ੧੯੬੫-੧੯੬੬ ਦੇ ਲਾਗੇ ਮਰਿਆ ਸੀ।ਦੂਰੋਂ ਦੂਰੋਂ ਲੋਕ ਇਹਨਾਂ ਨੂੰ ਵੇਖਣ ਆਉਂਦੇ ਹੁੁੰਦੇ ਸਨ।ਭਾਗ ਦੀ ਸੰਤਾਨ ਅਤੇ ਸ਼ਰੀਕਾ ਬਰਾਦਰੀ ਅਜੇ ਵੀ ਪਿੰਡ ਸਮਾਉਂ ਵੱਸਦੀ ਹੈ।ਘੁੱਕਰ ਦਾ ਮੁੰਡਾ ਇੰਦਰ ਸਿੰਘ ਚੋਰੀਆਂ ਚਕਾਰੀਆਂ ਕਰਨ ਲੱਗ ਪਿਆ ਸੀ।ਉਸ ਨੂੰ ਕਈ ਵਾਰ ਥਾਣੇ ਕੁਟਾਪਾ ਲੱਗਾ।ਕੁਝ ਪੁਲਿਸ ਦੇ ਡਰੋਂ ਤੇ ਕੁਝ ਪਿਉ ਦੀ ਬਦਨਾਮੀ ਤੋਂ ਦੁਖੀ ਹੋ ਕੇ ਉਹ ਪਰਿਵਾਰ ਸਮੇਤ ਮਲੇਸ਼ੀਆ ਚਲਾ ਗਿਆ।ਉਸ ਦੀ ਔਲਾਦ ਹੁਣ ਮਲੇਸ਼ੀਆ ਵੱਸਦੀ ਹੈ।ਘੁੱਕਰ ਦੇ ਸ਼ਰੀਕੇ ਵਾਲਿਆਂ ਦੀ ਔਲਾਦ ਪਿੰਡ ਹੀ ਰਹਿੰਦੀ ਹੈ।ਨਰੈਣਾ ਤੇ ਸੁੱਚਾ ਦੋਵੇਂ ਬਿਨਾਂ ਔਲਾਦ ਤੋਂ ਮਰੇ ਸਨ।ਉਸ ਦੀ ਇੱਕ ਭੈਣ ਪਿੰਡ ਚੀਮੇ, ਨਜ਼ਦੀਕ ਸੁਨਾਮ {ਸੰਗਰੂਰ} ਵਿਆਹੀ ਹੋਈ ਸੀ।ਸੁੱਚੇ ਹੁਣਾਂ ਦੀ ੬੦-੬੫ ਕਿੱਲੇ ਜ਼ਮੀਨ ਉਸ ਦੀ ਔਲਾਦ ਦੇ ਨਾਮ ਚੜ੍ਹ ਗਈ।ਜਿਸ ਭਤੀਜੇ ਸੰਤ ਸਿੰਘ ਦੇ ਕਹਿਣ ਤੇ ਸੁੱਚੇ ਨੇ ਰਾਜ ਕੌਰ ਤੇ ਗੱਜਣ ਮਾਰੇ ਸਨ, ਉਸ ਨੇ ਸੁੱਚੇ ਦੀ ਸਮਾਧ ਪਿੰਡ ਸਮਾਉਂ ਵਿੱਚ ਤਿਆਰ ਕਰਵਾਈ।ਪਿੰਡ ਗਹਿਰੀ ਭਾਗੀ ਤੋਂ ਪਤਾ ਕਰਨ ਦੇ ਬਾਵਜੂਦ ਰਾਜ ਕੌਰ ਤੇ ਗੱਜਣ ਵੈਲੀ ਦਾ ਕੋਈ ਵਾਲੀ ਵਾਰਸ ਨਹੀਂ ਲੱਭ ਸਕਿਆ। ਗਵੱਈਆਂ ਤੇ ਫਿਲਮ ਵਾਲਿਆਂ ਨੇ ਸੁੱਚੇ ਸੂਰਮੇ ਦੀ ਕਹਾਣੀ ਵਿਗਾੜਨ ਵਿੱਚ ਕੋਈ ਕਸਰ ਨਹੀਂ ਛੱਡੀ।ਮਾਣਕ ਵਰਗੇ ਸਮਝਦਾਰ ਗਵੱਈਏ ਵੀ ਕਦੀ ਕੁਝ ਤੇ ਕਦੀ ਕੁਝ ਗਾਈ ਗਏ।ਇੱਕ ਗਾਣੇ ਵਿੱਚ ਤਾਂ ਉਹ ਬੀਰੋ ਨੂੰ ਬਦਚਲਣ ਵਿਖਾਉਂਦਾ ਹੈ, “ਚੱਲ ਸੱਥ ਵਿੱਚ ਚੱਲ ਵਿਖਾਵਾਂ ਨੀ ਤੇਰਾ ਵੱਢਿਆ ਯਾਰ ਪਿਆ” ਤੇ ਦੂਸਰੇ ਗਾਣੇ ਵਿੱਚ ਉਹ ਬੀਰੋ ਨੂੰ ਚਰਿੱਤਰਵਾਨ ਵਿਖਾਉਂਦਾ ਹੈ ਕਿ ਘੁੱਕਰ ਨੇ ਉਸ ਨਾਲ ਬਲਾਤਕਾਰ ਕੀਤਾ ਸੀ, “ਸੁੱਚਿਆ ਉਏ ਭਾਬੀ ਤੇਰੀ, ਘੁੱਕਰ ਨੇ ‘ਕੱਲੀ ਘੇਰੀ।” ਵਰਿੰਦਰ ਤੇ ਯੋਗਰਾਜ ਵਾਲੀਆਂ ਸੁੱਚਾ ਸੂਰਮਾ ਫਿਲਮਾਂ ਵਿੱਚ ਸਾਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ ਗਈ।ਕਿਸੇ ਵੀ ਫਿਲਮ ਵਿੱਚ ਰਾਜ ਕੌਰ ਤੇ ਗੱਜਣ ਵੈਲੀ ਦਾ ਵਰਨਣ ਨਹੀਂ ਹੈ।ਕਰੀਬ ੯੦% ਲੋਕਾਂ ਨੂੰ ਇਹ ਪਤਾ ਨਹੀਂ ਕਿ ਸੁੱਚੇ ਨੂੰ ਫਾਂਸੀ ਬੀਰੋ ਤੇ ਘੁੱਕਰ ਦੇ ਕਤਲ ਕਾਰਨ ਨਹੀਂ, ਬਲਕਿ ਰਾਜ ਕੌਰ ਤੇ ਗੱਜਣ ਵੈਲੀ ਨੂੰ ਮਾਰਨ ਬਦਲੇ ਲੱਗੀ ਸੀ।ਨਾ ਹੀ ਲੋਕਾਂ ਨੂੰ ਇਹ ਪਤਾ ਹੈ ਕਿ ਭਾਗ ਵਿਚੋਲਾ ਸੁੱਚੇ ਹੱਥੋਂ ਨਹੀ, ਸਗੋਂ ਬੁੱਢਾ ਹੋ ਕੇ ਕੁਦਰਤੀ ਮੌਤ ਮਰਿਆ ਸੀ...!
ਪੰਚਾਇਤ ਨੂੰ ਭਾਰਤ ਦੇ ਪਿੰਡਾਂ ਲਈ ਮੁੱਢਲੀ ਸਰਕਾਰ ਮੰਨਿਆ ਜਾਂਦਾ ਹੈ। ਦੇਸ਼ ਆਜ਼ਾਦ ਹੋਣ ਵੇਲੇ ਪੰਚਾਇਤਾਂ ਦੀ ਮਿਆਦ ਸਮਾਂਬੱਧ ਨਹੀਂ ਸੀ। ਪੰਚਾਇਤੀ ਚੋਣਾਂ ਕਦੀ ਪੰਜ ਸਾਲ, ਕਦੀ ਸੱਤ ਸਾਲ ਅਤੇ ਕਦੀ ਦਸ ਸਾਲ ਬਾਅਦ ਹੁੰਦੀਆਂ ਸਨ। ਅਨੁਸੂਚਿਤ ਜਾਤੀਆਂ ਅਤੇ ਔਰਤਾਂ ਲਈ ਸਰਪੰਚੀ ਦੀਆਂ ਅਸਾਮੀਆਂ ਰਾਖਵੀਆਂ ਨਹੀਂ ਸਨ। ਪੰਚਾਇਤੀ ਚੋਣਾਂ ਦਾ ਕੰਮ ਅਤੇ ਨਿਗਰਾਨੀ ਚੋਣ ਕਮਿਸ਼ਨ ਦੀ ਬਜਾਏ ਰਾਜ ਸਰਕਾਰਾਂ ਦੇ ਰਹਿਮੋ-ਕਰਮ ’ਤੇ ਸੀ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਕਲੀਰੇ ਬੰਨ੍ਹਣਾ ਕਲੀਰੇ ਬੰਨ੍ਹਣਾ ਵਿਆਹ ਨਾਲ ਸਬੰਧਿਤ ਰਸਮ ਹੈ। ਚੂੜਾ ਪਾਉਣ ਤੋ ਬਾਅਦ ਕੰਨਿਆ ਦੇ ਕਲੀਰੇ ਵੀ ਬੰਨ੍ਹੇ ਜਾਂਦੇ ਹਨ। ਕਲੀਰਾ ਇਕ ਅਜਿਹਾ ਗਹਿਣਾ ਹੈ, ਜੋ ਵਿਆਹ ਦੇ ਸਮੇਂ ਕੰਨਿਆ ਆਪਣੇ ਦੋਹਾਂ ਹੱਥਾਂ ਦੀਆਂ ਵੀਣੀਆਂ ਤੇ ਬੰਨ੍ਹਦੀ ਹੈ। ਕਲੀਰਾ ਮੌਲੀ ਦੇ ਤੰਦ ਵਿਚ ਜੁੱਟ ਅਤੇ ਕੋਡੀਆਂ ਪਰੋ ਕੇ ਬਣਾਇਆ ਜਾਂਦਾ ਹੈ। ਕਲੀਰਾ ਨਿੱਕੀਆਂ ਨਿੱਕੀਆਂ ਕਟੋਰੀਆਂ ਨਾਲ ਜੰਜੀਰੀ ਦੀਆਂ ਤਿੰਨ ਲੜੀਆ ਪਰੋ ਕੇ ਬਣਦਾ ਹੈ। ਜੰਜੀਰੀ ਦੇ ਥੱਲੇ ਘੁੰਗਰੂ ਜਾਂ ਪੱਤੀਆਂ ਲਟਕਾਈਆਂ ਜਾਂਦੀਆਂ ਹਨ। ਕਲੀਰਾ ਸੁਖ ਮੰਗਲ ਦੀ ਕਾਮਨਾ ਲਈ ਬੰਨਿਆ ਜਾਂਦਾ ਹੈ। ਅੱਜ ਕੱਲ ਸੋਨੇ ਅਤੇ ਚਾਂਦੀ ਦੇ ਕਲੀਰੇ ਵੀ ਵੇਖਣ ਨੂੰ ਮਿਲਦੇ ਹਨ। ਕਈ ਕਲੀਰੇ ਕਾਫ਼ੀ ਲੰਬੇ ਅਤੇ ਕਈ ਛੋਟੇ-ਛੋਟੇ ਹੁੰਦੇ ਹਨ। ਇਹ ਪਹਿਨਣ ਵਾਲੇ ਦੀ ਪਸੰਦ ਤੇ ਨਿਰਭਰ ਕਰਦਾ ਹੈ। ਇਹ ਆਮ ਤੌਰ ਤੇ ਕੰਨਿਆ ਦੀਆਂ ਸਹੇਲੀਆਂ ਬੰਨ੍ਹਦੀਆਂ ਹਨ। ਅੱਜ ਕ਼ਲ ਬਾਜ਼ਾਰ ਵਿਚ ਕਈ ਤਰਾਂ ਦੇ ਖੂਬਸੂਰਤ ਕਲੀਰੇ ਮਿਲਦੇ ਹਨ। ਵਿਆਹ ਉਪਰੰਤ ਕਈ ਤਾਂ ਕਲੀਰਿਆਂ ਨੂੰ ਜੁੜਾ ਕੇ ਸਜਾਵਟ ਦੇ ਤੌਰ ਤੇ ਰੱਖਦੇ ਹਨ ਅਤੇ ਕਈ ਆਸ਼ੀਰਵਾਦ ਪ੍ਰਾਪਤ ਕਰਨ ਲਈ ਗੁਰਦੁਆਰੇ ਜਾਂ ਮੰਦਰ ਵਿਚ ਚੜਾ ਆਓਂਦੇ ਹਨ। ਕਲੀਰੇ ਬੰਨ੍ਹਣ ਦੀ ਸ਼ੁਰੁਆਤ ਕਦੋ ਹੋਈ ਇਸ ਬਾਰੇ ਕਹਿਣਾ ਤਾਂ ਮੁਸ਼ਕਿਲ ਹੈ,ਪਰ ਕਲੀਰੇ ਦਾ ਵਿਆਹ ਦੇ ਸਮੇਂ ਵਿਚ ਆਪਣਾ ਚਿੰਨਾਤਮਿਕ ਪ੍ਰਕਾਰਜ ਹੈ। ਇਸ ਵਿਚ ਵਰਤੀਆਂ ਜਾਣ ਵਾਲੀਆਂ ਵਸਤਾ ਵਿਆਹ ਦੇ ਸਮੇਂ ਕੁੜੀਆਂ ਨੂੰ ਸਿਖਿਆ ਦੇਣ ਲਈ ਚਿੰਨ ਦਾ ਕਾਰਜ ਕਰਦੀਆਂ ਹਨ।
ਕਬੀਰ (ਹਿੰਦੀ: कबीर, ਉਰਦੂ: کبير) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬੇਲਾਵਦੀ ਮੱਲਾਮਮਾ (Kannada ಬೆಳವಡಿ ಮಲ್ಲಮ್ಮ ), ਨੂੰ ਬੇਲਾਵਦੀ ਦੀ ਬਹਾਦਰ ਯੋਧਾ ਰਾਣੀ ਵਜੋਂ ਜਾਣਿਆ ਜਾਂਦਾ ਹੈ, ਬੈਲਹੋਂਗਲ, ਬੇਲਗਾਮ ਜ਼ਿਲ੍ਹਾ, ਉੱਤਰੀ ਕਰਨਾਟਕ, ਕਰਨਾਟਕ, ਭਾਰਤ ਤੋਂ ਸੀ। ਬੇਲਾਵਦੀ ਮੱਲਾਮਮਾ ਪਹਿਲੀ ਔਰਤ ਸੀ ਜਿਸਨੇ ਮਰਾਠਿਆਂ ਵਿਰੁੱਧ ਲੜਨ ਲਈ ਇੱਕ ਮਹਿਲਾ ਫ਼ੌਜ ਬਣਾਈ ਸੀ। 17 ਵੀਂ ਸਦੀ ਵਿੱਚ, ਉਸਨੂੰ ਪੂਰੇ ਏਸ਼ੀਆ ਦੇ ਇਤਿਹਾਸ ਵਿੱਚ ਪਹਿਲੀ ਰਾਣੀ ਦਾ ਸਿਹਰਾ ਵੀ ਦਿੱਤਾ ਜਿਸਨੇ ਇੱਕ ਮਹਿਲਾ ਫ਼ੌਜ ਨੂੰ ਤਿਆਰ ਕੀਤਾ ਅਤੇ ਸਿਖਾਇਆ।