ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਅਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਹਿਵਾਰ ਹੈ। ਭਾਰਤੀ ਸਭਿਆਚਾਰ ਬਹਾਦਰੀ ਦੀ ਉਪਾਸਕ ਹੈ, ਸੂਰਮਗਤੀ ਦੀ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ ਇਸਲਈ ਦੁਸ਼ਹਿਰੇ ਦਾ ਉੱਤਸਵ ਰੱਖਿਆ ਗਿਆ ਹੈ। ਦੁਸ਼ਹਿਰਾ ਦਾ ਤਹਿਵਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਕਤੂਬਰ 2018 ਮੁਤਾਬਿਕ ਇਸ ਵਿਕੀ ’ਤੇ 30,435 ਲੇਖ ਹਨ ਅਤੇ ਇਸ ਦੇ ਕੁੱਲ 25,365 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,45,067 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.24 (9291e40) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਰਾਮਾਇਣ ਮਹਾਨ ਹਿੰਦੂ ਮਹਾਂਕਾਵਾਂ ਵਿੱਚੋਂ ਇੱਕ ਹੈ। ਇਸ ਦੀ ਰਚਨਾ ਹਿੰਦੂ ਰਿਸ਼ੀ ਵਾਲਮੀਕ ਦੁਆਰਾ ਕੀਤੀ ਗਈ ਹੈ ਅਤੇ ਇਹ ਸੰਸਕ੍ਰਿਤ ਸਾਹਿਤ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਭਾਰਤ ਦੀ ਸਰਯੂ ਨਦੀ ਦੇ ਕੰਡੇ ਅਯੋਧਿਆ ਨਾਗਰੀ ਵਿੱਚ ਦਸ਼ਰਥ ਰਾਜ ਕਰਦੇ ਸਨ। ਸ੍ਰੀ ਰਾਮ ਸਭ ਤੋਂ ਵੱਡੀ ਰਾਣੀ ਕੌਸ਼ਲਿਆ ਦੇ ਪੁੱਤਰ ਸਨ। ਭਰਤ ਰਾਣੀ ਕੈਕੇਈ ਦੇ ਅਤੇ ਲਕਸ਼ਮਣ ਅਤੇ ਸ਼ਤਰੂਘਣ ਰਾਣੀ ਸੁਮਿਤੱਰਾ ਦੇ ਬੇਟੇ ਸਨ। ਇਹਨਾਂ ਚਾਰ ਰਾਜਕੁਮਾਰਾਂ ਦੇ ਪਵਿੱਤਰ ਜੀਵਨ-ਚਰਿੱਤਰ ਦਾ ਵਰਣਨ ਰਾਮਾਇਣ ਦੇ ਸੱਤ ਕਾਂਡਾਂ ਵਿੱਚ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,403 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬੋਹੜ (ਫਾਰਸੀ : ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਪੰਜਾਬੀ ਲੋਕਧਾਰਾ ਅਧਿਐਨ ਦਾ ਸਰਵੇਖਣ
1947 ਤੋਂ ਪਹਿਲਾਂ ਦਾ ਦੋਰ ਇਸ ਤਰਾਂ 1960 ਤੋ ਪਹਿਲਾ ਪੰਜਾਬੀ ਲੋਕਧਾਰਾ ਵਿਚ ਦੋ ਪ੍ਰਕਾਰ ਦੇ ਵਿਦਵਾਨ ਸਨ, ਪਹਿਲੀ ਪੀੜੀ ਯੂਰਪੀਅਨ [[ਵਿਦਵਾਨਾਂ]] ਦੀ (1890-1947) ਅਤੇ ਦੂਜੀ ਪੀੜੀ ਦੇ ਸੀ ਵਿਦਵਾਨਾ ਦੀ (1927-1960) । ਅਠਾਰਵੀ ਸਦੀ ਅੱਧ ਤੋਂ ਲੈ ਕੇ ਉਨੀਵੀ ਸਦੀ ਤੱਕ ਦਾ ਸਮਾਂ ਵਿਸ਼ਵ ਪੱਧਰ ਤੇ ਖਿਚੋਤਾਣ ਦਾ ਸਮਾਂ ਸੀ । ਭਾਰਤੀ ਭੂਮੀ ਨੂੰ ਵੀ ਆਪਣੀ ਬਸਤੀ ਬਣਾਉਣ ਲਈ ਫਰਾਂਸੀਸੀ , ਡੱਚ ,ਅੰਗਰੇਜ ਆਪਣੇ ਵਿਚ ਸੰਘਰਸ ਕਰ ਰਹੇ ਸਨ । 1757 ਵਿਚ ਪਲਾਸੀ ਦੀ ਲੜਾਈ ਜਿੱਤਣ ਤੋਂ ਬਾਅਦ ਅੰਗਰੇਜ ਲਲਚਾਈਆਂ ਨਜਰਾਂ ਨਾਲ ਪੰਜਾਬ ਵੱਲ ਤੱਕ ਰਹੇ ਸਨ । ਸਰ ਵਿਲੀਅਮ ਜੋਨਸ ਦੁਆਰਾ 1784 ਵਿਚ ਏਸੀਆਟਿਕ ਸੋਸਾਇਟੀ ਆਫ਼ ਬੰਗਾਲ ਦੀ ਸਥਾਪਨਾ ਕੀਤੀ ਗਈ । 1788 ਵਿਚ [[ਡਾ. ਵਿਲੀਅਮ ਕੇਰੀ ]]ਨੇ ਕਲਕੱਤੇ ਤੋਂ 16 ਮੀਲ ਦੁਰ ਸਿਰੀਰਾਮਪੁਰ ਮਿਸ਼ਨ ਦੀ ਸਥਾਪਨਾ ਕੀਤੀ । 1799 ਵਿਚ ਲਾਹੋਰ ਤੇ ਸਿੱਖਾਂ ਨੇ ਕਬਜਾ ਕਰ ਲਿਆ। ਇਸ ਸਮੇਂ ਦੇਸ਼ ਵਿਚ ਮਰਾਠਾ ਅਤੇ ਸਿੱਖ ਦੋ ਮਹੱਤਵਪੂਰਣ ਸ਼ਕਤੀਆਂ ਸਨ। 1804 ਵਿਚ ਮਰਾਠਾ ਨੂੰ ਪਰਾਜਿਤ ਕਰਕੇ ਅੰਗਰੇਜ ਦਿਲੀ ਦਰਬਾਰ ਤੇ ਕਾਬਜ ਹੋ ਗਏ। ਫਰਵਰੀ 1809 ਤੱਕ ਅੰਗਰੇਜ ਸਤਲੁਜ ਦੇ ਇਲਾਕੇ ਤੱਕ ਪੁੱਜ ਚੁਕੇ ਸਨ । 1810 ਵਿਚ ਅੰਗਰੇਜਾਂ ਨੇ ਲੁਧਿਆਣਾ ਛਾਉਣੀ ਬਣਾ ਲਈ ਸੀ । ਇਸ ਵਿਚ ਕੈਪਟਨ ਮਰੇ ਨੇ ਆਪਣੇ ਮੁਨਸ਼ੀ ਬਣੇ ਸ਼ਾਹ ਨੂੰ ਤਵਾਰੀਖ ਪੰਜਾਬ ਲਿਖਣ ਲਈ ਕਿਹਾ ਅਤੇ ਇਸੇ ਵਕਤ ਰਤਨ ਸਿੰਘ ਭੰਗੂ ਨੇ ਪੰਥ ਪ੍ਰਕਾਸ਼ ਲਿਖਣ ਦਾ ਬੀੜਾ ਚੁੱਕ ਲਿਆ , ਜੋਹਨ ਮੇਕਲਮ ਨੇ ਸਕੇਚ ਆਫ਼ ਦੀ ਸਿੱਖਸ (1812) ਨਾਂ ਦੀ ਪੁਸਤਕ ਲਿਖੀ। ਪੰਜਾਬੀ ਵਿਚ ਪਹਿਲਾ 99 ਪੰਨਿਆ ਦਾ ਵਿਆਕਰਣ ਵਿਲੀਅਮ ਕੇਰੀ ਨੇ 1812 ਵਿਚ ਲਿਖਿਆ । 27 ਜੂਨ 1838 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਮੋਤ ਤੋਂ ਬਾਅਦ ਹਾਲਤ ਖਰਾਬ ਹੁੰਦੇ ਚਲੇ ਗਏ । 1838 ਵਿਚ ਰਾਬਰਟ ਲੀਚ ਨੇ ਪੰਜਾਬੀ ਗਰਾਮਰ ਲਿਖੀ। ਮੁਦਕੀ (18 ਦਸੰਬਰ) ਫੇਰੁ ਸ਼ਹਿਰ (21 ਦਸੰਬਰ ) ਅਤੇ ਸਭਰਾਓ (10 ਫਰਵਰੀ 1846) ਦੇ ਸਥਾਨਾਂ ਉਤੇ ਹੋਈਆ ਲੜਾਈਆਂ ਪਿੱਛੋਂ ਖਾਲਸ਼ਾ ਫੋਜ ਹਾਰ ਗਈ । 1846 ਵਿਚ ਐਲ ਜੋਨਵੀਅਰ ਨੇ ਇਡੀਓਮੇਟਿਕ ਸੇਨਟੇਨਸਿਜ ਇੰਨ ਇੰਗਲਿਸ਼ ਐਂਡ ਪੰਜਾਬੀ ਲਿਖੀ। ਸਿੱਖਾਂ ਅਤੇ ਅੰਗਰੇਜਾਂ ਦੀ ਦੂਸਰੀ ਜੰਗ 1849 ਵਿਚ ਹੋਈ। 1849 ਵਿਚ ਪੰਜਾਬੀ ਡਿਕ੍ਸਨਰੀ ਲਿਖੀ ਲੇਵੀ ਜਾਨ੍ਵੀਅਰ ਅਤੇ ਜੋਹਨ ਨ੍ਯੂਟਨ ਨੇ ਅਮਰੀਕਨ ਪ੍ਰੇਸ ਬਿਰਟਏਰੀਨ ਮਿਸ਼ਨ ਪ੍ਰੇਸ ਲੁਧਿਆਣਾ ਵੱਲੋਂ ਡਿਕ੍ਸਨਰੀ ਆਫ਼ ਪੰਜਾਬੀ ਲੇਗਉਏਗ 1854 ਵਿਚ ਲਿਖੀ ਗਈ। 1872 ਵਿਚ ਸਰ ਜਰਨਲ ਇੰਡੀਅਨ ਐਟੀਕੁਏਰਿਜ ਸ਼ੁਰੂ ਕੀਤਾ ਪੰਡਿਤ ਤਾਰਾ ਸਿੰਘ ਨਰੋਤਮ ਦੀ ਪੁਸਤਕ ਗੁਰਮਤਿ ਨਿਰਨਿਯ ਸਾਗਰਾ 1877 ਵਿਚ ਕਾਫੀ ਮਹਤਵਪੂਰਣ ਹੈ। ਸਰ ਡੋਨਜਿਲ ਚਾਰਲਸ ਜੇਲਫ਼ ਇਬਟਸਨ ਨੇ ਏਸੀਆ ਇਕ ਸੁਸਾਇਟੀ ਆਫ਼ ਬੰਗਾਲ ਦੀ ਪ੍ਰੋਸਿਬਿੰਗ ਵਿਚ ਇਕ ਪੱਤਰ ਆਨ ਦੀ ਅਨਥੋਲੋਗੀ ਆਫ਼ ਦਾ ਪੰਜਾਬ 1882 ਵਿਚ ਪ੍ਰਕਾਸ਼ਿਤ ਕੀਤਾ। 1884 ਵਿਚ ਜੇ.ਈ. ਕ੍ਰਿਸਟਕ ਨੇ ਅਕਤੂਬਰ ਵਿਚ ਛਪੇ ਪੰਜਾਬ ਨੋਟਸ ਐਂਡ ਕੁਆਰੀਜ ਦੇ ਤੇਰਵੇਂ ਅੰਕ ਵਿਚ ਪੰਜਾਬ ਦੀਆਂ ਬੁਝਾਰਤਾਂ ਛਪਵਾਈਆਂ । ਥੋਰਨਟੋਰਨ ਥਾਮਸ ਨੇ ਰਾਇਲ ਏਸਿਆਟਿਕ ਸੁਸਾਇਟੀ ਦੇ ਲਿਟ੍ਰੇਚਰ ਵਿਚ ਫੋਕਲੋਰ ਆਫ਼ ਦਾ ਪੰਜਾਬ ਅਤੇ 1855 ਵਿਚ ਸਰ.ਆਰ.ਸੀ.
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿੱਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ ੧੦੧੦੦੦੦ ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿੱਤ ਹੈ।
ਪਿੱਪਲ (ਅੰਗਰੇਜ਼ੀ: ਸੇਕਰਡ ਫਿਗ, ਸੰਸਕ੍ਰਿਤ: ਅਸ਼ਵੱਥ) ਭਾਰਤ, ਨੇਪਾਲ, ਸ਼੍ਰੀ ਲੰਕਾ, ਚੀਨ ਅਤੇ ਇੰਡੋਨੇਸ਼ੀਆ ਵਿੱਚ ਪਾਇਆ ਜਾਣ ਵਾਲਾ ਬੋਹੜ, ਜਾਂ ਗੂਲਰ ਦੀ ਜਾਤੀ ਦਾ ਇੱਕ ਵਿਸ਼ਾਲ-ਆਕਾਰ ਰੁੱਖ ਹੈ ਜਿਸ ਨੂੰ ਭਾਰਤੀ ਸੰਸਕ੍ਰਿਤੀ ਵਿੱਚ ਮਹੱਤਵਪੂਰਣ ਸਥਾਨ ਦਿੱਤਾ ਗਿਆ ਹੈ ਅਤੇ ਅਨੇਕ ਪੁਰਬਾਂ ਉੱਤੇ ਇਸ ਦੀ ਪੂਜਾ ਕੀਤੀ ਜਾਂਦੀ ਹੈ। ਬੋਹੜ ਅਤੇ ਗੂਲਰ ਰੁੱਖ ਦੀ ਭਾਂਤੀ ਇਸ ਦੇ ਪੁਸ਼ਪ ਵੀ ਗੁਪਤ ਰਹਿੰਦੇ ਹਨ। ਇਸ ਲਈ ਇਸਨੂੰ ਗੁਹਿਅਪੁਸ਼ਪਕ ਵੀ ਕਿਹਾ ਜਾਂਦਾ ਹੈ। ਹੋਰ ਕਸ਼ੀਰੀ (ਦੁੱਧ ਵਾਲੇ) ਰੁੱਖਾਂ ਦੀ ਤਰ੍ਹਾਂ ਪਿੱਪਲ ਵੀ ਦੀਰਘ-ਆਯੂ ਹੁੰਦਾ ਹੈ। ਇਸ ਦੇ ਫਲ ਬੋਹੜ - ਗੂਲਰ ਦੀ ਤਰ੍ਹਾਂ ਬੀਜਾਂ ਨਾਲ ਭਰੇ ਅਤੇ ਸਰੂਪ ਪੱਖੋਂ ਮੁੰਗਫ਼ਲੀ ਦੇ ਛੋਟੇ ਦਾਣਿਆਂ ਵਰਗੇ ਹੁੰਦੇ ਹਨ। ਇਹਦੇ ਬੀਜ ਰਾਈ ਦੇ ਦਾਣੇ ਦੇ ਵੀ ਅੱਧੇ ਅਕਾਰ ਦੇ ਹੁੰਦੇ ਹਨ। ਪਰ ਇਨ੍ਹਾਂ ਤੋਂ ਪੈਦਾ ਰੁੱਖ ਵਿਸ਼ਾਲਤਮ ਰੂਪ ਧਾਰਨ ਕਰ ਕੇ ਅਣਗਿਣਤ ਸਾਲਾਂ ਤੱਕ ਖੜਾ ਰਹਿੰਦਾ ਹੈ। ਪਿੱਪਲ ਦੀ ਛਾਂ ਬੋਹੜ ਨਾਲੋਂ ਘੱਟ ਹੁੰਦੀ ਹੈ, ਫਿਰ ਵੀ ਇਸ ਦੇ ਪੱਤੇ ਜਿਆਦਾ ਸੁੰਦਰ, ਕੋਮਲ ਅਤੇ ਚੰਚਲ ਹੁੰਦੇ ਹਨ। ਬਸੰਤ ਰੁੱਤ ਵਿੱਚ ਇਸ ਉੱਤੇ ਧਾਨੀ ਰੰਗ ਦੀਆਂ ਨਵੀਆਂ ਕਰੂੰਬਲਾਂ ਆਉਣ ਲੱਗਦੀਆਂ ਹਨ। ਬਾਅਦ ਵਿੱਚ, ਉਹ ਹਰੀਆਂ ਅਤੇ ਫਿਰ ਗੂੜ੍ਹੀਆਂ ਹਰੀਆਂ ਹੋ ਜਾਂਦੀਆਂ ਹਨ। ਪਿੱਪਲ ਦੇ ਪੱਤੇ ਜਾਨਵਰਾਂ ਨੂੰ ਚਾਰੇ ਵਜੋਂ ਖਿਲਾਏ ਜਾਂਦੇ ਹਨ, ਖਾਸ਼ ਕਰ ਹਾਥੀਆਂ ਲਈ ਇਨ੍ਹਾਂ ਨੂੰ ਉੱਤਮ ਚਾਰਾ ਮੰਨਿਆ ਜਾਂਦਾ ਹੈ। ਪਿੱਪਲ ਦੀ ਲੱਕੜੀ ਬਾਲਣ ਦੇ ਕੰਮ ਆਉਂਦੀ ਹੈ ਪਰ ਇਹ ਕਿਸੇ ਇਮਾਰਤੀ ਕੰਮ ਜਾਂ ਫਰਨੀਚਰ ਲਈ ਅਨੁਕੂਲ ਨਹੀਂ ਹੁੰਦੀ। ਸਿਹਤ ਲਈ ਪਿੱਪਲ ਨੂੰ ਅਤਿ ਲਾਭਦਾਇਕ ਮੰਨਿਆ ਗਿਆ ਹੈ। ਪੀਲਿਆ, ਰਤੌਂਧੀ, ਮਲੇਰੀਆ, ਖੰਘ ਤੇ ਦਮੇ ਅਤੇ ਸਰਦੀ ਤੇ ਸਿਰ ਦਰਦ ਵਿੱਚ ਪਿੱਪਲ ਦੀ ਟਹਿਣੀ, ਲੱਕੜੀ, ਪੱਤਿਆਂ, ਕਰੂੰਬਲਾਂ ਅਤੇ ਸੀਕਾਂ ਦੇ ਪ੍ਰਯੋਗ ਦਾ ਚਰਚਾ ਮਿਲਦਾ ਹੈ।ਸਭ ਤੋਂ ਪੁਰਾਣਾ ਦਰਖੱਤ ਹੋਣ ਦਾ ਮਾਣ ਹਾਸਲ ਹੈ ਅਤੇ ਦਵਾਈਆਂ ਵਿੱਚ ਵਿਆਪਕ ਪੱਧਰ ਉੱਤੇ ਇਸ ਦੀ ਵਰਤੋਂ ਕੀਤੀ ਜਾਂਦੀ ਸੀ। ਦਿਲ ਦੇ ਆਕਾਰ ਵਾਲੇ ਪਿੱਪਲ ਦੇ ਪੱਤੇ ਜ਼ਖ਼ਮਾਂ ਨੂੰ ਠੀਕ ਕਰਨ ਲਈ ਲੇਪ ਵਜੋਂ ਵਰਤੇ ਜਾਂਦੇ ਹਨ। ਪਿੱਪਲ ਦੇ ਫਲਾਂ ਨੂੰ ਪਪੀਸੀਆਂ ਆਖਦੇ ਹਨ। ਪੱਕਣ ’ਤੇ ਇਨ੍ਹਾਂ ਦਾ ਰੰਗ ਜਾਮਣੀ ਹੋ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਨ੍ਹਾਂ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪਰਮਿੰਦਰ ਗਿੱਲ (Parminder Gill) ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਵਿੰਸੇਂਟ ਵਿਲੇਮ ਵੈਨ ਗੋ (ਡਚ: Vincent Willem van Gogh, 30 ਮਾਰਚ 1853 – 29 ਜੁਲਾਈ 1890) ਨੀਦਰਲੈਂਡ ਦੇ ਅਤਿਅੰਤ ਪ੍ਰਤਿਭਾਸ਼ੀਲ ਚਿੱਤਰਕਾਰ ਸਨ ਜਿਨ੍ਹਾਂ ਦੀ ਪਰ-ਪ੍ਰਭਾਵਵਾਦੀ ਚਿੱਤਰਕਾਰੀ ਨੇ 20ਵੀਂ ਸ਼ਤਾਬਦੀ ਦੀ ਆਧੁਨਿਕ ਕਲਾ ਉੱਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਚਿੱਤਰ ਮਨਭਾਉਂਦੇ ਰੰਗਾਂ ਅਤੇ ਸੰਵੇਦਨਾਵਾਂ ਨਾਲ ਭਰੇ ਹਨ। ਜੀਵਨਭਰ ਉਨ੍ਹਾਂ ਨੂੰ ਕੋਈ ਸਨਮਾਨ ਨਹੀਂ ਮਿਲਿਆ, ਸਗੋਂ ਮਾਨਸਿਕ ਰੋਗਾਂ ਨਾਲ ਲੜਦੇ ਰਹੇ, ਆਪਣਾ ਕੰਨ ਤੱਕ ਕੱਟ ਪਾਇਆ, ਅਤੇ ਅੰਤ ਵਿੱਚ 37 ਸਾਲ ਦੀ ਉਮਰ ਵਿੱਚ ਗੋਲੀ ਮਾਰ ਕਰ ਆਤਮਹੱਤਿਆ ਕਰ ਲਈ।