ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,542 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2018 ਮੁਤਾਬਿਕ ਇਸ ਵਿਕੀ ’ਤੇ 30,590 ਲੇਖ ਹਨ ਅਤੇ ਇਸ ਦੇ ਕੁੱਲ 25,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,46,882 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.1 (f1d235a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਪਵਿੱਤਰ ਵੇਸਵਾਗਮਨੀ, ਮੰਦਰ ਵੇਸਵਾ, ਪੰਥ ਵੇਸਵਾ, ਅਤੇ ਧਾਰਮਿਕ ਵੇਸਵਾ ਜਿਨਸੀ ਸੰਬੰਧਾਂ ਜਾਂ ਧਾਰਮਿਕ ਪੂਜਾ ਦੇ ਸੰਦਰਭ ਵਿੱਚ ਕੀਤੇ ਗਏ ਹੋਰ ਜਿਨਸੀ ਗਤੀਵਿਧੀਆਂ ਸਮੇਤ ਜਿਨਸੀ ਰੀਤੀਆਂ ਲਈ, ਜੋ ਸ਼ਾਇਦ ਜਣਨ-ਸ਼ਕਤੀ ਜਾਂ ਬ੍ਰਹਮ ਵਿਆਹ (ਹੇਰੋਸ ਗਾਮੋਸ) ਦੇ ਰੂਪ ਵਜੋਂ ਆਮ ਹਨ। ਕੁਝ ਵਿਦਵਾਨ ਉਹ ਸ਼ਰਤਾਂ ਵਿਚ "ਪਵਿਤਰ ਵੇਸਵਾਗਮਨੀ" ਤੋਂ "ਪਵਿੱਤਰ ਸੈਕਸ" ਜਾਂ "ਪਵਿੱਤਰ ਜਿਨਸੀ ਰਵਾਇਤਾਂ" ਨੂੰ ਤਰਜੀਹ ਦਿੰਦੇ ਹਨ ਅਜਿਹੇ ਮਾਮਲਿਆਂ ਵਿੱਚ ਜਿੱਥੇ ਸੇਵਾਵਾਂ ਲਈ ਭੁਗਤਾਨ ਸ਼ਾਮਲ ਨਹੀਂ ਸੀ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਅਬੁਲ ਕਲਾਮ ਮੁਹਿਉੱਦੀਨ ਅਹਿਮਦ ਆਜ਼ਾਦ pronunciation (ਉਰਦੂ: مولانا ابوالکلام محی الدین احمد آزاد, ਬੰਗਾਲੀ: আবুল কালাম মুহিয়ুদ্দিন আহমেদ আজাদ) (11 ਨਵੰਬਰ 1888 – 22 ਫਰਵਰੀ 1958) ਭਾਰਤੀ ਵਿਦਵਾਨ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਦਾ ਸੀਨੀਅਰ ਆਗੂ ਸੀ। ਉਹ ਮਹਾਤਮਾ ਗਾਂਧੀ ਦੇ ਸਿਧਾਂਤਾਂ ਦਾ ਸਮਰਥਕ ਸੀ। ਉਸ ਨੇ ਹਿੰਦੂ-ਮੁਸਲਮਾਨ ਏਕਤਾ ਲਈ ਕਾਰਜ ਕੀਤਾ, ਅਤੇ ਉਹ ਵੱਖ ਮੁਸਲਮਾਨ ਰਾਸ਼ਟਰ (ਪਾਕਿਸਤਾਨ) ਦੇ ਸਿਧਾਂਤ ਦਾ ਵਿਰੋਧ ਕਰਨ ਵਾਲੇ ਮੁਸਲਮਾਨ ਨੇਤਾਵਾਂ ਵਿੱਚੋਂ ਇੱਕ ਸੀ। 1992 ਵਿੱਚ ਉਸਦਾ ਮਰਨ-ਉਪਰੰਤ ਭਾਰਤ ਰਤਨ ਨਾਲ ਸਨਮਾਨ ਕੀਤਾ ਗਿਆ। ਖਿਲਾਫਤ ਅੰਦੋਲਨ ਵਿੱਚ ਉਨ੍ਹਾਂ ਦੀ ਮਹੱਤਵਪੂਰਣ ਭੂਮਿਕਾ ਸੀ। 1923 ਵਿੱਚ ਉਹ ਇੰਡੀਅਨ ਨੈਸ਼ਨਲ ਕਾਂਗਰਸ ਦਾ ਸਭ ਤੋਂ ਘੱਟ ਉਮਰ ਦਾ ਪ੍ਰਧਾਨ ਬਣਿਆ। ਆਜ਼ਾਦੀ ਦੇ ਬਾਅਦ ਉਹ ਭਾਰਤ ਦਾ ਸੰਸਦ ਮੈਂਬਰ ਚੁਣਿਆ ਗਿਆ ਅਤੇ ਉਹ ਭਾਰਤ ਦਾ ਪਹਿਲਾ ਸਿੱਖਿਆ ਮੰਤਰੀ ਬਣਿਆ।
ਯਹੂਦੀ ਧਰਮ ਇਜ਼ਰਾਈਲ ਅਤੇ ਹਿਬਰੂ ਭਾਸ਼ੀਆਂ ਦਾ ਰਾਜਧਰਮ ਹੈ ਅਤੇ ਇਸ ਦਾ ਪਵਿਤਰ ਗ੍ਰੰਥ ਹਿਬਰੂ ਬਾਈਬਲ, ਜਿਸ ਨੂੰ ਤਨਖ ਬਾਈਬਲ ਵੀ ਕਹਿੰਦੇ ਹਨ, ਉਸ ਦਾ ਪ੍ਰਾਚੀਨ ਭਾਗ ਮੰਨਿਆ ਜਾਂਦਾ ਹੈ। ਧਾਰਮਿਕ ਪੈਗੰਬਰੀ ਮਾਨਤਾ ਮੰਨਣ ਵਾਲੇ ਧਰਮ ਇਸਲਾਮ ਅਤੇ ਈਸਾਈ ਧਰਮ ਦਾ ਆਧਾਰ ਇਸ ਪਰੰਪਰਾ ਅਤੇ ਵਿਚਾਰਧਾਰਾ ਨੂੰ ਮੰਨਿਆ ਜਾਂਦਾ ਹੈ। ਇਸ ਧਰਮ ਵਿੱਚ ਇੱਕ ਈਸ਼ਵਰਵਾਦ ਅਤੇ ਰੱਬ ਦੇ ਦੂਤ ਯਾਨੀ ਪੈਗੰਬਰ ਦੀ ਮਾਨਤਾ ਪ੍ਰਧਾਨ ਹੈ। ਆਪਣੇ ਲਿਖਤੀ ਇਤਿਹਾਸ ਪੱਖੋਂ ਇਹ ਘੱਟੋ ਘੱਟ 3000 ਸਾਲ ਪੁਰਾਣਾ ਮੰਨਿਆ ਜਾਂਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ। ਮੇਜਰ ਧਿਆਨ ਚੰਦ ਨੇ ਆਪਣੇ ਕੌਮਾਂਤਰੀ ਖੇਡ ਜੀਵਨ ਵਿੱਚ 400 ਤੋਂ ਵੱਧ ਗੋਲ ਕੀਤੇ। ਉਸਨੂੰ ਹਾਕੀ ਦਾ ਜਾਦੂਗਰ ਵੀ ਕਿਹਾ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਅਗਾ ਖ਼ਾਨ ਯੂਨੀਵਰਸਿਟੀ ਕਰਾਚੀ, ਪਾਕਿਸਤਾਨ ਵਿਚ ਆਪਣੀ ਮੁਢਲੀ ਪਰਿਸਰ ਨਾਲ ਇਕ ਆਜ਼ਾਦ ਖੋਜ ਯੂਨੀਵਰਸਿਟੀ ਹੈ, ਕੇਨਯਾ, ਤਾਨਜਾਨਿਆ, ਯੂਗਾਂਡਾ ਵਿਚ ਵਾਧੂ ਪਰਿਸਰਸ ਅਤੇ ਸਿਖਲਾਈ ਦੇ ਪ੍ਰੋਗਰਾਮ ਨਾਲ, ਯੂਨਾਈਟਿਡ ਕਿੰਗਡਮ ਅਤੇ ਅਫਗਾਨਿਸਤਾਨ .1 9 83 ਵਿਚ ਪ੍ਰਿੰਸ ਅਗਾਮਾ ਚਾਰਟ ਦੁਆਰਾ ਅਗਾਮਾ ਵਿਕਾਸ ਵਿਕਾਸ ਨੈਟਵਰਕ ਕੇ ਦੁਆਰਾ ਸਥਾਪਿਤ ਕੀਤਾ ਗਿਆ ਯੂਨੀਵਰਸਿਟੀ ਨੇ ਕਰਾਚੀ ਵਿਚ 65 ਏਕੜ ਜ਼ਮੀਨ ਇਕ ਮੈਡੀਕਲ ਕਾਲਜ ਅਤੇ ਇਕ ਸਿੱਖਿਆ ਹਸਪਤਾਲ ਲਾਂਚ ਕੀਤੀ ਸੀ. ਸਾਲ ਤੋਂ ਯੂਨੀਵਰਸਿਟੀ ਨੇ ਵਿਸਥਾਰ ਕੀਤਾ,1993 ਵਿੱਚ ਇਸ ਨੇ ਐਜੂਕੇਸ਼ਨਲ ਡਿਵੈਲਪਮੈਂਟ ਇੰਸਟੀਚਿਊਟ, ਪਾਕਿਸਤਾਨ ਦੀ ਸਥਾਪਨਾ 2004 ਵਿੱਚ ਕੀਤੀ ਸੀ, ਇਸਨੇ ਨੈਰੋਬੀ ਵਿੱਚ ਇੱਕ ਟੀਚਿੰਗ ਹਸਪਤਾਲ ਦੀ ਸਥਾਪਨਾ ਕੀਤੀ ਅਤੇ 2016 ਵਿੱਚ ਡੇਰ ਐਸ ਸਲਮ ਵਿੱਚ ਇੱਕ ਹੋਰ. 2002 ਵਿੱਚ, ਯੂਨੀਵਰਸਿਟੀ ਨੇ ਲੰਡਨ ਵਿੱਚ ਇੱਕ ਪੂਰਵ ਕੰਪਾਸ ਦੇ ਅਧਿਐਨ ਲਈ ਇੱਕ ਪਰਿਸਰ ਦੀ ਸਥਾਪਨਾ ਕੀਤੀ ਅਤੇ 2003 ਵਿੱਚ ਇੱਕ ਪ੍ਰੀਖਿਆ ਬੋਰਡ ਸ਼ੁਰੂ ਕੀਤਾ ਗਿਆ ਸੀ .2015 ਵਿੱਚ, ਯੂਨੀਵਰਸਿਟੀ ਨੇ CIDA ਦੁਆਰਾ ਵਿਕਸਤ ਮਨੁੱਖੀ ਵਿਕਾਸ ਸੰਸਥਾ ਦੀ ਸਥਾਪਨਾ ਕੀਤੀ, ਅਤੇ 2016 ਵਿੱਚ, ਯੂਨੀਵਰਸਿਟੀ ਨੇ ਗਰੈਜੂਏਟ ਸਕੂਲ ਦੇ ਮਾਧਿਅਮ ਅਤੇ ਕਮਯੂਨਿਕੇਸ਼ਨ ਲਾਂਚ ਕੀਤਾ 2016 ਵਿੱਚ, ਯੂਨੀਵਰਸਿਟੀ ਨੇ ਪੂਰਬੀ ਅਫਰੀਕਾ ਦੀ ਸੰਸਥਾ ਸ਼ੁਰੂ ਕੀਤੀ.
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੂਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।