ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਮਾਤਾ ਸਾਹਿਬ ਕੌਰ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਸਾਹਿਬ ਕੌਰ ਜੀ ਦਾ ਮੁੱਢਲਾ ਨਾਮ ਸਾਹਿਬ ਦੇਵਾ ਸੀ। ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਨ੍ਹਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2018 ਮੁਤਾਬਿਕ ਇਸ ਵਿਕੀ ’ਤੇ 30,590 ਲੇਖ ਹਨ ਅਤੇ ਇਸ ਦੇ ਕੁੱਲ 25,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,46,882 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.1 (f1d235a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਹਿਰੋਸ਼ਿਮਾ ਪੀਸ ਮੈਮੋਰੀਅਲ (広 島 平和 記念 碑 ਹਿਰੋਸ਼ਿਮਾ ਹਾਇਵਾ ਕਿਨਨੀ), ਮੂਲ ਰੂਪ ਵਿੱਚ ਹੀਰੋਸ਼ੀਮਾ ਪ੍ਰੀਫੀਚਰਲ ਇੰਡਸਟਰੀਅਲ ਪ੍ਰਮੋਸ਼ਨ ਹਾਲ, ਅਤੇ ਹੁਣ ਆਮ ਤੌਰ 'ਤੇ ਜੈਨਬਕੂ ਡੋਮ, ਪ੍ਰਮਾਣੂ ਬੰਬ ਡੋਮ ਜਾਂ ਏ-ਬੌਮ ਡੋਮ (原爆ドーム Genbaku Dōmu), ਜਾਪਾਨ ਦੇ ਹਿਰੋਸ਼ਿਮਾ ਵਿੱਚ ਹੀਰੋਸ਼ੀਮਾ ਪੀਸ ਮੈਮੋਰੀਅਲ ਪਾਰਕ ਦਾ ਹਿੱਸਾ ਹੈ ਅਤੇ 1996 ਵਿੱਚ ਇਸਨੂੰ ਯੂਨੈਸਕੋ ਵਰਲਡ ਹੈਰੀਟੇਜ ਸਾਈਟ ਨਿਯੁਕਤ ਕੀਤਾ ਗਿਆ ਸੀ. ਹਾਲ ਦੀ ਬਰਬਾਦੀ 6 ਅਗਸਤ 1945 ਨੂੰ ਹਿਰੋਸ਼ਿਮਾ ਦੇ ਪ੍ਰਮਾਣੂ ਬੰਬ ਧਮਾਕਿਆਂ ਵਿਚ ਮਾਰੇ ਗਏ ਲੋਕਾਂ ਲਈ ਇਕ ਯਾਦਗਾਰ ਵਜੋਂ ਕੰਮ ਕਰਦੀ ਹੈ. 70,000 ਤੋਂ ਵੱਧ ਲੋਕ ਤੁਰੰਤ ਮਾਰ ਦਿੱਤੇ ਗਏ ਸਨ ਅਤੇ ਇਕ ਹੋਰ 70,000 ਨੂੰ ਰੇਡੀਏਸ਼ਨ ਤੋਂ ਘਾਤਕ ਸੱਟਾਂ ਲੱਗੀਆਂ ਸਨ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,542 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਪਰਮੈਨ ਨੂੰ ਵੀਹਵੀਂ ਸਦੀ ਦਾ ਸ਼ਕਤੀਸ਼ਾਲੀ ਕਾਰਟੂਨ ਕਲਾਕਾਰ ਕਿਹਾ ਜਾਂਦਾ ਹੈ। ਇਹ ਕਾਰਟੂਨ ਪਾਤਰ ਹਰ ਮੁਸ਼ਕਿਲ ਕੰਮ ਕਰਨ ਵਿਚ ਮਾਹਿਰ ਹੈ। ਇਹ ਅਸਮਾਨ ਵਿਚ ਹਵਾਈ ਜਹਾਜ਼ ਦੀ ਤਰ੍ਹਾ ਉਡਦਾ ਹੈ। ਇਸ ਪਾਤਰ ਦੀ ਰਚਨਾ ਕਰਨ ਵਾਲੇ ਜੋ ਸ਼ਸਟਰ ਅਤੇ ਜੇਰੀ ਸੇਗਲ ਹਨ। ਇਹਨਾਂ ਨੇ ਇਸ ਪਾਤਰ ਦੀ ਰਚਨਾ 1933 ਵਿਚ ਕੀਤੀ। ਇਸ ਪਾਤਰ ਦੇ ਖੋਜੀ ਜੇਰੀ ਸੇਗਲ ਅਤੇ ਸ਼ਸਟਰ ਦੀ ਕਲਪਨਾ ਵਿਚੋਂ ਪੈਦਾ ਹੋਇਆ ਸਾਹਸੀ ਸੁਪਰਮੈਨ ਆਪਣੀ ਜ਼ਬਰਦਸਤ ਡੀਲ ਡੌਲ ਵਾਲਾ ਹੈ ਇਹ ਪਾਤਰ ਬੱਚਿਆਂ ਦਾ ਦੀਵਾਨਾ ਬਣ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਜਰ (ਅਰਬੀ: عنجر / ALA-LC: 'ਅੰਜਰ; ਅਰਜੇਮੀਅਨ: Անճہ ਫ੍ਰੈਂਚ: ਅੰਜਰ, ਜਿਸ ਦਾ ਮਤਲਬ ਹੈ "ਅਣਮੁੱਲੇ ਜਾਂ ਚੱਲਦੀ ਨਦੀ"), ਜਿਸਨੂੰ ਹੌਸ਼ ਮੁਸਾ (ਅਰਬੀ: حوش موسى / Ḥaws Mūsá) ਕਿਹਾ ਜਾਂਦਾ ਹੈ ਲੇਬਨਾਨ ਬੇਕਾ ਘਾਟੀ ਵਿੱਚ ਸਥਿਤ ਹੈ. ਜਨਸੰਖਿਆ 2,400 ਹੈ ਜਿਸ ਵਿੱਚ ਲਗਭਗ ਪੂਰੀ ਤਰ੍ਹਾਂ ਆਰਮੀਨੀਆ ਸ਼ਾਮਲ ਹਨ. ਕੁੱਲ ਖੇਤਰ ਤਕਰੀਬਨ 20 ਵਰਗ ਕਿਲੋਮੀਟਰ (7.7 ਵਰਗ ਮੀਲ) ਹੈ.
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਕ੍ਰਿਪਟੋਕਰੰਸੀ (ਜਾਂ ਕ੍ਰਿਪਟੋ ਮੁਦਰਾ) ਇੱਕ ਡਿਜ਼ੀਟਲ ਸੰਪਤੀ ਹੈ ਜੋ ਕਿ ਐਕਸਚੇਂਜ ਦਾ ਇੱਕ ਮਾਧਿਅਮ ਵਜੋਂ ਕੰਮ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਕ੍ਰਿਪਟੋਗ੍ਰਾਫੀ ਦੀ ਵਰਤੋਂ ਕਰਦੀ ਹੈ। ਇਸਦੇ ਨਾਲ ਟ੍ਰਾਂਜੈਕਸ਼ਨਾਂ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ, ਵਾਧੂ ਇਕਾਈਆਂ ਦੀ ਰਚਨਾ ਨੂੰ ਨਿਯੰਤਰਿਤ ਕੀਤਾ ਜਾਂਦਾ ਹੈ ਅਤੇ ਸੰਪਤੀਆਂ ਦੇ ਟ੍ਰਾਂਸਫਰ ਦੀ ਤਸਦੀਕ ਕੀਤੀ ਜਾਂਦੀ ਹੈ। ਕ੍ਰਿਪੋਟੋਕਰੰਸੀ ਨੂੰ ਡਿਜੀਟਲ ਕਰੰਸੀ ਦੇ ਸਬਸੈੱਟ ਦੇ ਰੂਪ ਵਿੱਚ ਸ਼੍ਰੇਣੀਬੱਧ ਕੀਤਾ ਜਾਂਦਾ ਹੈ ਅਤੇ ਇਹਨਾਂ ਨੂੰ ਵਿਕਲਪਿਕ ਮੁਦਰਾਵਾਂ ਅਤੇ ਵਰਚੁਅਲ ਮੁਦਰਾਵਾਂ ਦੀ ਸ਼੍ਰੇਣੀ ਵਜੋਂ ਮੰਨਿਆ ਜਾਂਦਾ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਆਪ ਪੰਜਾਬ ਦੇ ਮੁੱਖ ਮੰਤਰੀ ਸਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2017 ਤੱਕ ਰਹਿ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਓਹਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ।
ਰੀਤੀ ਸਿਧਾਂਤ ਨੂੰ ਸਵੀਕਾਰ ਕਰਨ ਵਾਲੇ ਵਿਦਵਾਨ ਸਮੂਹ ਨੂੰ ਉਸ ਪਰੰਪਰਾ ਜਾਂ ਕਾਲ ਸਿਧਾਂਤ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਕੀਤੀ ਗਈ ਹੈ, ਇਸ ਸੰਪ੍ਰਾਦਇ ਦਾ ਆਰੰਭ ਅਚਾਰਿਆ ਵਾਮਨ ਤੋਂ ਹੋਇਆ ਹੈ। ਜਿਸ ਨੇ ਆਪਣੇ ਗ੍ਰੰਥ 'ਕਾਵਿਯਾ ਆਲੰਕਾਰ ਸੂਤ੍ਰ ਵ੍ਰਿਤਿ' ਵਿੱਚ ਰੀਤੀ ਨੂੰ ਕਾਵਿ ਦੀ ਆਤਮਾ ਮੰਨਿਆ ਤੇ ਬਾਕੀ ਸਾਰੇ ਤੱਤਾਂ ਨੂੰ ਜਾਂ ਸੰਪ੍ਰਾਦਇ ਕਾਵਿ ਦੇ ਸਹਾਇਕ ਤੱਤ ਮੰਨਿਆ ਗਿਆ ਹੈ। ਆਚਾਰੀਆ ਵਾਮਨ ਅਨੁਸਾਰ ਰੀਤੀ ਕਾਵਿ ਦੀ ਆਤਮਾ ਹੈ।
ਪੂਰਬੀ ਅਜ਼ਰਬਾਈਜਾਨ ਸੂਬਾ (ਫ਼ਾਰਸੀ: استان آذربایجان شرقی, ਆਜ਼ਰਬਾਈਜਾਨ-ਏ ਸ਼ਰਕੀ: ਅਜ਼ੇਰੀ: شرقی آذربایجان اوستانی) ਇਰਾਨ ਦੇ 31 ਸੂਬਿਆਂ ਵਿੱਚੋਂ ਇੱਕ ਹੈ। ਇਹ ਇਰਾਨੀ ਅਜ਼ਰਬਾਈਜਾਨ ਵਿੱਚ ਪੈਂਦਾ ਹੈ ਅਤੇ ਇਹਦੀਆਂ ਸਰਹੱਦਾਂ ਅਰਮੀਨੀਆ, ਅਜ਼ਰਬਾਈਜਾਨ ਗਣਰਾਜ, ਅਰਬਦੀਲ ਸੂਬੇ, ਪੱਛਮੀ ਅਜ਼ਰਬਾਈਜਾਨ ਸੂਬੇ ਅਤੇ ਜ਼ਨਜਾਨ ਸੂਬੇ ਨਾਲ਼ ਲੱਗਦੀਆਂ ਹਨ। ਇਹਦੀ ਰਾਜਧਾਨੀ ਤਬਰੀਜ਼ ਵਿਖੇ ਹੈ ਅਤੇ ਇਹ ਇਰਾਨ ਦੇ ਖੇਤਰ 3 ਵਿੱਚ ਪੈਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਤਬਰੀਜ਼ (ਫ਼ਾਰਸੀ: تبریز, ਉਚਾਰਨ [tæbˈriːz] ( ਸੁਣੋ); ਅਜ਼ੇਰੀ: تبریز,ਤਬਰੀਜ਼) ਇਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਦਾ ਇੱਕ ਸ਼ਹਿਰ ਹੈ। ਇਸ ਸ਼ਹਿਰ ਦੀ ਅਬਾਦੀ ਸਾਲ 2006 ਦੀ ਮਰਦਮਸ਼ੁਮਾਰੀ ਮੁਤਾਬਕ 1,398,060 ਹੈ। ਤਬਰੀਜ਼ ਈਰਾਨ ਦੇ ਉੱਤਰ-ਪੱਛਮ ਵਿੱਚ ਪੈਂਦਾ ਇੱਕ ਸ਼ਹਿਰ ਹੈ। ਇਹ ਅਜ਼ੇਰੀ ਸੱਭਿਆਚਾਰ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਇਤਿਹਾਸਿਕ ਤੌਰ ਤੇ ਬਹੁਤ ਮਹੱਤਵਪੂਰਨ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਲਾਜ਼ਰ ("ਲਾਜ਼ਰਸ") ਬਰਲਾ (4 ਨਵੰਬਰ, 1979: ਸੁੰਦਰਗੜ, ਉੜੀਸਾ ਦੇ ਨੇੜੇ ਸਵਾਨਮਾਰਾ ਵਿੱਚ ਪੈਦਾ ਹੋਇਆ) ਭਾਰਤ ਦੇ ਇੱਕ ਖੇਤਰੀ ਹਾਕੀ ਡਿਫੈਂਡਰ ਹੈ, ਜੋ ਛੋਟਾ ਨਾਗਪੁਰ ਪਠਾਰ ਦੇ ਓਰਾਅਨ ਗੋਤ ਦਾ ਹੈ। ਉਸ ਨੇ ਜਨਵਰੀ 1998 ਵਿੱਚ ਜਰਮਨੀ ਵਿਰੁੱਧ ਟੈਸਟ ਸੀਰੀਜ਼ ਦੌਰਾਨ ਭਾਰਤ ਦੀ ਪੁਰਸ਼ ਕੌਮੀ ਹਾਕੀ ਟੀਮ ਲਈ ਆਪਣੀ ਕੌਮਾਂਤਰੀ ਸੀਨੀਅਰ ਸ਼ੁਰੂਆਤ ਕੀਤੀ ਸੀ। ਉਹ ਆਸਟ੍ਰੇਲੀਆ ਦੇ ਸਿਡਨੀ ਵਿੱਚ 2000 ਦੇ ਓਲੰਪਿਕ ਸਮਾਰੋਹ ਵਿਚ ਆਪਣੇ ਜੱਦੀ ਦੇਸ਼ ਦੀ ਨੁਮਾਇੰਦਗੀ ਕੀਤੀ। ਜਿੱਥੇ ਭਾਰਤ ਸੱਤਵੇਂ ਸਥਾਨ ਤੇ ਰਿਹਾ।
ਪੈਂਡੇਟ ਬਾਲੀ,ਇੰਡੋਨੇਸ਼ੀਆ ਤੋਂ ਇੱਕ ਪ੍ਰੰਪਰਾਗਤ ਨਾਚ ਹੈ, ਜਿਸ ਵਿੱਚ ਫੁੱਲਾਂ ਦੀ ਪੇਸ਼ਕਸ਼ ਨੂੰ ਮੰਦਰ ਜਾਂ ਥੀਏਟਰ ਨੂੰ ਸਮਾਰੋਹ ਜਾਂ ਹੋਰ ਨਾਚਾਂ ਦੀ ਸ਼ੁਰੂਆਤ ਵਜੋਂ ਸ਼ੁੱਧ ਕਰਨ ਲਈ ਬਣਾਇਆ ਜਾਂਦਾ ਹੈ. ਪੈਂਡੇਟ ਆਮ ਤੌਰ ਤੇ ਛੋਟੀ ਕੁੜੀਆਂ ਦੁਆਰਾ ਕੀਤੀ ਜਾਂਦੀ ਹੈ, ਫੁੱਲਾਂ ਦੀਆਂ ਫੁੱਲਾਂ ਦੀਆਂ ਬੋਤਲਾਂ ਚੁੱਕਦੇ ਹਨ, ਜਿਹਨਾਂ ਦੀ ਸਹਾਇਤਾ ਡਾਂਸ ਵਿੱਚ ਕਈ ਵਾਰ ਹਵਾ ਵਿੱਚ ਸੁੱਟ ਦਿੱਤੀ ਜਾਂਦੀ ਹੈ. ਪੈਂਡੇਟ ਨੂੰ ਨਮਸਕਾਰ ਕਰਨ ਲਈ ਦਰਸ਼ਕਾਂ ਦੇ ਤੌਰ ਤੇ ਵਿਚਾਰ ਕੀਤਾ ਜਾ ਸਕਦਾ ਹੈ, ਦਰਸ਼ਕਾਂ ਦਾ ਸਵਾਗਤ ਕਰਨ ਅਤੇ ਆਤਮਾਵਾਂ ਨੂੰ ਪ੍ਰਦਰਸ਼ਨ ਦਾ ਅਨੰਦ ਲੈਣ ਲਈ ਸੱਦਾ ਦੇ ਸਕਦਾ ਹੈ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਹ ਵਜਾ ਨੂੰ ਲੇ ਕੇ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਇਸ ਘਟਨਾ ਕਰਕੇ ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ) ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਇਸ ਦੇ ਨਾਲ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਫਿਰ ਪੂਰੀ ਦੁਨੀਆਂ ਵਿੱਚ ਵਧ ਗਿਆ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਪ੍ਰਾਚੀਨ ਨਾਰਾ ਦੇ ਇਤਿਹਾਸਿਕ ਸਮਾਰਕ
ਪ੍ਰਾਚੀਨ ਨਾਰਾ ਦੇ ਇਤਿਹਾਸਿਕ ਸਮਾਰਕ ਜਪਾਨ ਦੀ ਪੁਰਾਣੀ ਰਾਜਧਾਨੀ ਨਾਰਾ ਵਿਚ ਸਥਿਤ ਹੈ ਅਤੇ ਪ੍ਰਾਚੀਨ ਨਾਰਾ ਦੇ ਇਤਿਹਾਸਕ ਸਮਾਰਕਾਂ ਵਿੱਚ ਇਸਦੇ ਅੱਠ ਸਥਾਨ ਸ਼ਾਮਲ ਹਨ, ਪੰਜ ਬੌਧ ਮੰਦਰਾਂ ਹਨ, ਇਕ ਸ਼ਿੰਟੋ ਮੰਦਿਰ ਹੈ, ਇਕ ਮਹਿਲ ਹੈ ਅਤੇ ਇਕ ਪੁਰਾਣੀ ਜੰਗਲ ਹੈ
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਕਾਜ਼ਯੂਓ ਕਾਟਸੁਮਾ (ਜਪਾਨੀ 勝間 和代, ਜਨਮ 14 ਦਸੰਬਰ 1968, ਟੋਕੀਓ, ਜਪਾਨ) ਇੱਕ ਜਪਾਨੀ ਕਾਰੋਬਾਰੀ ਅਤੇ ਕਈ ਸਭ ਤੋਂ ਵਧੀਆ ਵਿਕਣ ਵਾਲੀਆਂ ਕਿਤਾਬਾਂ ਦੀ ਲੇਖਿਕਾ ਹੈ। ਉਹ ਜਿਆਦਾਤਰ ਸਵੈ-ਪ੍ਰਬੰਧਨ, ਕੰਮ-ਜ਼ਿੰਦਗੀ ਦੇ ਸੰਤੁਲਨ, ਲਿੰਗ ਬਰਾਬਰੀ ਅਤੇ ਕਿਸ ਤਰ੍ਹਾਂ ਔਰਤਾਂ ਵਧੇਰੇ ਸਫਲ ਬਣ ਸਕਦੀਆਂ ਹਨ, ਬਾਰੇ ਲਿਖਦੀ ਹੈ। ਉਹ ਵਿਸ਼ੇਸ਼ ਤੌਰ 'ਤੇ ਸੋਚ ਪ੍ਰਕਿਰਿਆ ਨੂੰ ਅਨੁਕੂਲ ਬਣਾਉਣ ਅਤੇ ਉਤਪਾਦਕਤਾ ਵਧਾਉਣ 'ਤੇ ਧਿਆਨ ਕੇਂਦ੍ਰਤ ਕਰਦੀ ਹੈ। ਉਸਨੇ ਕੇਓ ਯੂਨਿਵਰਸਿਟੀ ਸਕੂਲ ਆਫ ਕਾਮਰਸ ਅਤੇ ਵਾਲੈਡਾ ਯੂਨੀਵਰਸਿਟੀ ਗ੍ਰੈਜੂਏਟ ਸਕੂਲ ਤੋਂ ਗ੍ਰੈਜੂਏਸ਼ਨ ਕੀਤੀ।। ਬਾਅਦ ਵਿੱਚ ਉਸਨੇ ਕਈ ਅੰਤਰਰਾਸ਼ਟਰੀ ਸਲਾਹਕਾਰ ਕੰਪਨੀਆਂ ਅਤੇ ਮੈਕਕਿਨਸੀ ਅਤੇ ਜੇ.ਪੀ. ਮੌਰਗਨ ਚੇਜ਼ ਵਰਗੇ ਬੈਂਕਾਂ ਦੇ ਵਿਸ਼ਲੇਸ਼ਕ ਵਜੋਂ ਕੰਮ ਕੀਤਾ।ਕਾਟਸੁਮਾ ਨੂੰ ਦ ਵਾਲ ਸਟਰੀਟ ਜਰਨਲ ਦੁਆਰਾ "ਦੇਖਣ ਵਾਲੀਅਾਂ 50 ਔਰਤਾਂ 2005" ਵਿੱਚੋਂ ਇੱਕ ਵਜੋਂ ਨਾਮਜ਼ਦ ਕੀਤਾ ਗਿਆ ਸੀ।। ਉਸ ਨੂੰ "ਐਡਵੋਕੇਟ" ਸੈਕਸ਼ਨ ਵਿੱਚ ਰੱਖਿਆ ਗਿਆ ਸੀ, ਜਿਸਦਾ ਮਤਲਬ ਹੈ ਕਿ ਉਹ ਹੋਰ ਔਰਤਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੀ ਹੈ।ਟੋਕੀਓ ਵਿੱਚ ਕੇਓ ਯੂਨੀਵਰਸਿਟੀ ਵਿੱਚ ਕਾਟਸੂਮਾ ਦੇ ਸੋਫੋਮੋਰ ਸਾਲ ਵਿੱਚ ਆਪਣੀ ਦੂਜੀ ਪੜਾਅ ਸੀਪੀੲੇ ਪ੍ਰੀਖਿਆ ਪਾਸ ਕੀਤੀ ਅਤੇ ਜਪਾਨ ਦੇ ਪ੍ਰਮੁੱਖ ਲੇਖਾਕਾਰੀ ਫਰਮਾਂ ਵਿੱਚੋਂ ਇੱਕ ਵਿੱਚ ਪਦ ਪ੍ਰਾਪਤ ਕੀਤਾ। ਜਦੋਂ ਉਹ 21 ਸਾਲਾਂ ਦੀ ਸੀ, ਉਸ ਨੂੰ ਆਰਥੁਰ ਅਤੇ ਐਂਡਰੇਸਨ ਐਂਡ ਕੰਪਨੀ ਦੀ ਇਕ ਜਾਪਾਨੀ ਬ੍ਰਾਂਚ ਵਿੱਚ ਸੀ.ਪੀ.ਏ. ਦੀ ਸਥਿਤੀ ਪ੍ਰਾਪਤ ਹੋਈ, ਉਸੇ ਸਾਲ ਉਸ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। 1994 ਵਿੱਚ, ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ, ਕਤਸੂਮਾ ਨੇ ਆਪਣੇ ਵਿੱਤ ਕੈਰੀਅਰ ਨੂੰ ਇੱਕ ਹੋਰ ਦਿਸ਼ਾ ਦੇਣ ਦਾ ਫੈਸਲਾ ਕੀਤਾ ਅਤੇ ਉਸਨੇ ਚੇਜ਼ ਬੈਂਕ ਲਈ ਇੱਕ ਪ੍ਰਤੀਭੂਤੀ ਵਪਾਰੀ ਅਤੇ ਖੋਜਕਾਰ ਬਣਨ ਦਾ ਫੈਸਲਾ ਕੀਤਾ। ਕਟਸੂਮਾ ਨੂੰ ਵਿੱਤੀ ਉਦਯੋਗ ਦੇ ਵਿਸ਼ਲੇਸ਼ਣਾਤਮਕ ਪਾਸੇ ਵਿੱਚ ਇੱਕ ਸਥਾਨ ਮਿਲਿਆ ਹੈ। ਉਸ ਨੇ ਆਪਣੇ ਕਰੀਅਰ ਦੇ ਦੌਰਾਨ ਕੰਪਨੀ ਤੋਂ ਕੰਪਨੀ ਵਿੱਚ ਤਬਦੀਲ ਹੋ ਕੇ ਆਪਣੇ ਖੇਤਰ ਵਿੱਚ ਬਹੁਤ ਕੁਝ ਕੀਤਾ - ਅਤੇ ਕੁਝ ਸਾਲ ਤੋਂ ਸਲਾਹ ਗਾਈਡ ਮੈਕਿੰਸੀ ਅਤੇ ਕੰਪਨੀ ਵਿੱਚ ਇੱਕ ਘਰ ਮਿਲਿਆ। ਮੈਕਕਿਨਸੇ ਵਿਚ ਕਟਸੂਮਾ ਨੇ ਆਪਣੇ ਤੀਜੇ ਬੱਚੇ ਨੂੰ ਜਨਮ ਦਿੱਤਾ। 2003 ਵਿੱਚ, ਕਟਸੂਮਾ ਨੇ ਫਿਰ ਕੰਪਨੀ ਬਦਲ ਲੲੀ ਇਸ ਵਾਰ ਉਸਨੇ ਇੱਕ ਵਿਸ਼ਲੇਸ਼ਕ ਦੇ ਤੌਰ 'ਤੇ ਜੇ.ਪੀ.
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਮੌਜੂਦਾ ਭਾਰਤੀ ਵਿਧਾਨ ਸਭਾ ਸਪੀਕਰ ਦੀ ਸੂਚੀ
ਗਣਤੰਤਰ ਦੀ ਭਾਰਤ ਵਿੱਚ, ਵੱਖ-ਵੱਖ ਕੇਂਦਰੀ ਅਤੇ ਰਾਜ ਵਿਧਾਨ ਸਭਾਵਾਂ ਦੀ ਪ੍ਰਧਾਨਗੀ ਕਿਸੇ ਵੀ ਸਪੀਕਰ (ਰਾਜਨੀਤੀ) ਸਪੀਕਰ ਜਾਂ ਚੇਅਰਮੈਨ ਦੁਆਰਾ ਕੀਤੀ ਜਾਂਦੀ ਹੈ। ਇੱਕ ਸਪੀਕਰ ਭਾਰਤ ਦੇ ਰਾਜਾਂ ਅਤੇ ਰਾਜਖੇਤਰਾਂ ਦੇ ਵਿਧਾਨ ਸਭਾ ਅਤੇ ਵਿਧਾਨ ਸਭਾ ਦੇ 23 ਵਿਧਾਨ ਸਭਾ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਧਾਨਗੀ ਅਧਿਕਾਰੀ ਹਨ। ਪੁਡੁਚੇਰੀ ਇਸੇ ਤਰ੍ਹਾਂ ਇਕ ਚੇਅਰਮੈਨ ਰਾਜ ਸਭਾ ਅਤੇ ਸੱਤ ਰਾਜਾਂ ਵਿਧਾਨ ਸਭਾ ਵਿਧਾਨਕ ਕੌਂਸਲ ਦੇ ਮੁਖੀ ਹਨ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਮਾਦਾਇਨ ਸਲੇਹ ਵਿਕੀਪੀਡੀਆ ਤੋਂ, ਮੁਫ਼ਤ ਐਨਸਾਈਕਲੋਪੀਡੀਆ ਨੇਵੀਗੇਸ਼ਨ ਉੱਤੇ ਜਾਓ ਖੋਜ ਕਰਨ ਲਈ ਜੰਪ ਕਰੋ ਇਕੋ ਨਾਮ ਦੇ ਕੁਰਆਨ ਦੇ ਸੂਰਾ ਲਈ, ਅਲ- ਮਾਦਾਇਨ ਸਲੇਹ مدائن صالح ਮਦੀਨ ਸਲੇਹ (6730361263) .jpg ਮਾਦਾਇਨ ਸਲੇਹ ਮਾਦਾਇਨ ਸਾਲਈਹ ਸਾਊਦੀ ਅਰਬ ਵਿਚ ਸਥਿਤ ਹੈ ਮੈਡਾਇਨ ਸਲੇਹ ਸਾਊਦੀ ਅਰਬ ਵਿਚ ਦਿਖਾਇਆ ਗਿਆ ਵਿਕਲਪਕ ਨਾਮ ਅਲ-ਹਿਜਾਰ ਹੈਗਰਾ ਸਥਾਨ ਅਲ ਮੈਦੀਨਾਹ ਖੇਤਰ, ਅਲ-ਹੇਜਾਜ, ਸਾਊਦੀ ਅਰਬ ਕੋਆਰਡੀਨੇਟ 26 ° 47'30 "ਨ 37 ° 57'10" ਈਕੋਡਾਈਨਿਟ: 26 ° 47'30 "ਨ 37 ° 57'10" E ਟਾਈਪ ਸੈਟਲਮੈਂਟ ਯੂਨੈਸਕੋ ਦੀ ਵਰਲਡ ਹੈਰੀਟੇਜ ਸਾਈਟ ਸਰਕਾਰੀ ਨਾਮ ਅਲ-ਹਿਜਰ ਪੁਰਾਤੱਤਵ ਸਥਾਨ (ਮਾਦੀਨ ਸਲੀਹ) ਸੱਭਿਆਚਾਰਕ ਪ੍ਰਕਾਰ ਮਾਪਦੰਡ ii, iii ਨਾਮਜ਼ਦ 2008 (32 ਸੈਸ਼ਨ) ਸੰਦਰਭ ਨੰਬਰ 1293 ਖੇਤਰ ਅਰਬੀ ਰਾਜ ਮਾਦਾਇਨ Saleh (ਅਰਬੀ: مدائن صالح, ਮਾਦਾ'ਇਨ Ṣāliḥ, "ਸਲੇਹ ਦੇ ਸ਼ਹਿਰ"), ਜਿਸ ਨੂੰ "ਅਲ-ਹਿਜਾਰ" ਜਾਂ "ਹੇਗਰਾ" ਵੀ ਕਿਹਾ ਜਾਂਦਾ ਹੈ, ਅਲ-ਉੱਲਾ ਦੇ ਖੇਤ ਵਿਚ ਸਥਿਤ ਅਲ ਮੈਦੀਨ ਖੇਤਰ , ਹਿਜਾਜ਼, ਸਾਊਦੀ ਅਰਬ. ਨਬਾਟੇਨ ਰਾਜ (1 ਸਦੀ ਦੀ ਸਦੀ) ਤੋਂ ਬਕਾਇਆਂ ਦੀ ਜ਼ਿਆਦਾਤਰ ਤਾਰੀਖ. ਇਸ ਦੀ ਰਾਜਧਾਨੀ ਪੇਟਰਾ ਤੋਂ ਬਾਅਦ ਇਸਦਾ ਸਭ ਤੋਂ ਦੱਖਣੀ ਅਤੇ ਸਭ ਤੋਂ ਵੱਡਾ ਬੰਦੋਬਸਤ ਹੈ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਯਾਕੁਸ਼ੀਮਾ (屋 久 島) ਕਾਗੋਸ਼ੀਮਾ ਪ੍ਰੀਫੈਕਰੇਟ, ਜਾਪਾਨ ਦੇ ਸਮੂਮੀ ਟਾਪੂ ਵਿੱਚੋਂ ਇੱਕ ਹੈ। ਟਾਪੂ 504.88 ਕਿਲੋਮੀਟਰ (194.94 ਵਰਗ ਮੀਲ) ਖੇਤਰ ਵਿੱਚ ਹੈ ਅਤੇ ੲਿਸਦੀ ਅਾਬਾਦੀ 13,178 ਹੈ। ਟਾਪੂ ਤੱਕ ਪਹੁੰਚ ਹਾਈਡਰੋਫੋਇਲ ਫੈਰੀ (ਸੀਜ਼ਨ ਤੇ ਨਿਰਭਰ ਕਰਦਾ ਹੈ ਕਿ ਕਾਗੋਸ਼ੀਮਾ ਤੋਂ 7 ਜਾਂ 8 ਵਾਰ), ਹੌਲੀ ਕਾਰ ਫੈਰੀ (ਕਾਗੋਸ਼ੀਮਾ ਤੋਂ ਇਕ ਦਿਨ ਜਾਂ ਦੋ ਵਾਰ), ਯਾਕਸ਼ੀਮਾ ਹਵਾਈ ਅੱਡੇ (3 ਤੋਂ 5 ਵਾਰ ਰੋਜ਼ਾਨਾ ਕਾਗੋਸ਼ਿਮਾ, ਇਕ ਵਾਰ ਫੁਕੂਓਕਾ ਤੋਂ ਅਤੇ ਇਕ ਵਾਰ ਓਸਾਕਾ ਤੋਂ ਰੋਜ਼ਾਨਾ) ਹੈ। ਪ੍ਰਸ਼ਾਸਨਿਕ ਤੌਰ ਤੇ, ਸਾਰਾ ਟਾਪੂ ਯਾਕੁਸ਼ੀਮਾ ਦਾ ਸ਼ਹਿਰ ਹੈ। ਇਹ ਸ਼ਹਿਰ ਗੁਆਂਢੀ ਕਚੀਨੋਅਰਬੂਜਿਮਾ ਵਿਖੇ ਵੀ ਕੰਮ ਕਰਦਾ ਹੈ। ਜ਼ਿਆਦਾਤਰ ਟਾਪੂ ਕਿਰੀਸ਼ੀਮਾ-ਯਾਕੁ ਨੈਸ਼ਨਲ ਪਾਰਕ ਦੀ ਸਰਹੱਦ ਦੇ ਅੰਦਰ ਹੈ।ਯਾਕੁਸ਼ੀਮਾ ਦੀ ਬਿਜਲੀ 50% ਤੋਂ ਜ਼ਿਆਦਾ ਪਣ-ਬਿਜਲੀ ਹੈ ਅਤੇ ਵਾਧੂ ਬਿਜਲੀ ਦੀ ਵਰਤੋਂ ਕਾਗੋਸ਼ੀਮਾ ਯੂਨੀਵਰਸਿਟੀ ਦੁਆਰਾ ਇੱਕ ਪ੍ਰਯੋਗ ਵਿੱਚ ਹਾਈਡ੍ਰੋਜਨ ਗੈਸ ਪੈਦਾ ਕਰਨ ਲਈ ਕੀਤੀ ਗਈ ਹੈ। ਇਹ ਟਾਪੂ ਹੌਂਡਾ ਦੇ ਹਾਈਡ੍ਰੋਜਨ ਫਿਊਲ ਸੈੱਲ ਵਹੀਕਲ ਖੋਜ ਲਈ ਇੱਕ ਟੈਸਟ ਸਾਈਟ ਹੈ।(ਇੱਥੇ ਕੋਈ ਵੀ ਹਾਈਡਰੋਜਨ ਕਾਰਾਂ ਨਹੀਂ ਹਨ ਜੋ ਟਾਪੂ ਉੱਤੇ ਸਥਿੱਤ ਹਨ ਪਰ ਇਲੈਕਟ੍ਰੌਨਿਕ ਕਾਰਾਂ ਮਿਉਂਸਪੈਲਟਿਟੀ ਦੁਆਰਾ ਚਲਾਇਆ ਜਾਂਦਾ ਹੈ)
ਸ਼ਾਹਮੁਖੀ ਪੱਛਮੀ ਪੰਜਾਬੀ ਲਿਖਣ ਵਾਸਤੇ ਵਰਤੀ ਜਾਣ ਵਾਲ਼ੀ ਦੂਜੀ ਲਿਪੀ ਹੈ। ਇਹ ਆਮ ਕਰਕੇ ਪਾਕਿਸਤਾਨ ਵਿੱਚ ਵਰਤੀ ਜਾਂਦੀ ਹੈ ਅਤੇ ਇਹਦੀ ਨੀਂਹ ਅਰਬੀ ਫ਼ਾਰਸੀ ਲਿਪੀ ਨਸਤਾਲੀਕ ’ਤੇ ਧਰੀ ਗਈ ਏ। ਇਹ ਗੁਰਮੁਖੀ(ਪੰਜਾਬੀ ਲਿਖਣ ਵਾਸਤੇ ਆਮ ਲਿਪੀ) ਨਾਲ਼ੋਂ ਔਖੀ ਹੈ ਅਤੇ ਇਹਨੂੰ ਪੜ੍ਹਨਾ ਵੀ ਔਖਾ ਇਸ ਕਿਉਂ ਜੋ ਅਰਬੀ ਲਿਪੀਆਂ ਵਿੱਚ ਅੱਖਰਾਂ ਦੀਆਂ ਸ਼ਕਲਾਂ ਸ਼ਬਦਾਂ ਦੇ ਸ਼ੁਰੂ, ਵਿਚਕਾਰ ਅਤੇ ਅਖ਼ੀਰ ਵਿੱਚ ਬਦਲ ਜਾਂਦੀਆਂ ਹਨ। ਇਹਦੇ ਨਾਲ਼-ਨਾਲ਼ ਇੱਕ ਅਵਾਜ਼ ਲਈ ਕਈ ਅੱਖਰ ਦਿੱਤੇ ਹੋਏ ਨੇ ਜਿਵੇਂ:- ‘ਜ਼’ ਦੀ ਅਵਾਜ਼ ਵਾਸਤੇ ਚਾਰ, ਅਤੇ ‘ਸ’ ਦੀ ਅਵਾਜ਼ ਵਾਸਤੇ ਤਿੰਨ ਅੱਖਰ ਨੇ। ਸ਼ਾਹਮੁਖੀ ਦਰਅਸਲ ਨਸਤਾਲੀਕ ਵਿੱਚ ਪੰਜਾਬੀ ਨੂੰ ਲਿਖਣ ਦਾ ਨਾਂ ਏ ਅਤੇ ਇਹਦੇ ਅੱਖਰਾਂ ਅਤੇ ਉਰਦੂ ਅੱਖਰਾਂ ਵਿੱਚ ਕੋਈ ਫ਼ਰਕ ਨਹੀਂ।