ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,776 ਲੇਖ ਹਨ ਅਤੇ ਇਸ ਦੇ ਕੁੱਲ 26,108 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,49,786 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.6 (e7d6fb2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤੀ ਕ੍ਰਿਕੇਟ ਟੀਮ ਦਾ ਨਿਊਜ਼ੀਲੈਂਡ ਦੌਰਾ 2018-19
ਭਾਰਤ ਜਨਵਰੀ ਵਿਚ ਅਤੇ ਨਿਊਜ਼ੀਲੈਂਡ ਦੌਰੇ ਲਈ 2019 ਤਕ ਪੰਜ ਇਕ ਦਿਨਾ ਕੌਮਾਂਤਰੀ ਮੈਚ ਅਤੇ ਤਿੰਨ ਟੀ -20 ਮੈਚ ਖੇਡੇ ਜਾਣ. ਲਈ ਤਹਿ ਕੀਤਾ ਗਿਆ ਹੈ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਬਲਰਾਜ ਸਿੰਘ ਸਿੱਧੂ (ਜਨਮ 16 ਮਾਰਚ 1976) ਇੰਗਲੈਂਡ ਵਸਦਾ ਇੱਕ ਸਥਾਪਿਤ ਨੌਜਵਾਨ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਹੈ। ਉਹ ਆਪਣੀ ਬੇਖ਼ੌਫ ਅਤੇ ਬੇਬਾਕ ਲੇਖਣੀ ਲਈ ਪ੍ਰਸਿੱਧ ਹੈ। [17] ਔਰਤ ਮਰਦ ਸੰਬੰਧਾਂ ਉੱਪਰ ਅਧਾਰਿਤ ਉਸਦੀਆਂ ਕਹਾਣੀਆਂ ਅਤੇ ਨਾਵਲਾਂ ਵਿੱਚ ਸੈਕਸ ਦਾ ਖੁੱਲ੍ਹਾ ਵਰਣਨ ਹੁੰਦਾ ਹੈ। ਇਤਿਹਾਸਕ ਪਾਤਰਾਂ ਦੇ ਜੀਵਨ ਨੂੰ ਆਪਣੇ ਨਾਵਲਾਂ ਦਾ ਵਿਸ਼ਾ ਬਣਾ ਕੇ ਬਲਰਾਜ ਸਿੱਧੂ ਨੇ ਮੋਰਾਂ ਦਾ ਮਹਾਰਾਜਾ, ਸ਼ਹੀਦ, ਮਸਤਾਨੀ, ਅੱਗ ਦੀ ਲਾਟ: ਪ੍ਰਿੰਸੈਸ ਡਾਇਨਾ, ਸਰਕਾਰ-ਏ-ਖ਼ਾਲਸਾ: ਬੰਦਾ ਬਹਾਦਰ ਪੁਸਤਕਾਂ ਰਾਹੀਂ ਇਤਿਹਾਸਕ ਗਲਪਕਾਰੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਬਹੁਤ ਸਾਰੇ ਵਿਵਾਦਿਤ ਅਜਿਹੇ ਵਿਸ਼ੇ ਹਨ, ਜਿਨ੍ਹਾਂ ਬਾਰੇ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਜਾਂ ਕੇਵਲ ਬਲਰਾਜ ਸਿੱਧੂ ਨੇ ਹੀ ਆਪਣੀ ਕਲਮ ਵਾਹੀ ਹੈ। ਕਹਾਣੀਕਾਰੀ ਦੇ ਇਲਾਵਾ ਉਹ ਬਰਤਾਨਵੀ ਪੰਜਾਬੀ ਪੱਤਰਕਾਰੀ, ਸਾਹਿਤ ਅਤੇ ਸੰਗੀਤ ਦੇ ਖੇਤਰ ਵਿੱਚ ਵੀ ਸਰਗਰਮ ਹੈ। ਬਰਤਾਨੀਆਂ ਤੋਂ ਛਪਦੇ ਅਨੇਕਾਂ ਅਖਬਾਰ ਪੰਜਾਬ ਟਾਇਮਜ਼, ਦੇਸ ਪ੍ਰਦੇਸ, ਪੰਜਾਬ ਦੀ ਅਵਾਜ਼, ਅਜੀਤ ਵੀਕਲੀ, ਪੰਜਾਬ ਟੈਲੀਗ੍ਰਾਫ਼, ਪੰਜਾਬੀ ਵੀਕਲੀ ਅਤੇ ਦੀ ਸਿੱਖ ਟਾਇਮਜ਼ ਆਦਿਅਤੇ ਪੱਤਰਕਾਵਾਂ ਨਾਲ ਉਹ ਜੁੜਿਆ ਰਿਹਾ ਹੈ। ਉਸ ਦੇ ਲਿਖੇ ਗੀਤ ਮਸ਼ਹੂਰ ਗਾਇਕਾਂ ਨੇ ਗਾਏ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਪੰਜਾਬੀ ਸਾਹਿਤ ਆਲੋਚਨਾ ਵਿਚ ਕਵਿ ਦੇ ਵੱਖ ਵੱਖ ਰੂਪਾਂ ਸਬੰਧੀ ਅਲੋਚਨਾ ਦਾ ਬਹੁਤ ਮਿਲਦੀ ਹੈ। ਪਰ ਅਜੋਕੇ ਪੰਜਾਬੀ ਸਮਾਜ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰ ਰਿਹਾ ਕਾਵਿ ਰੂਪ ਗੀਤ ਵੀਡੀਓ ਸਬੰਧੀ ਆਲੋਚਨਾ ਘੱਟੀ ਹੋਈ ਮਿਲਦੀ ਹੈ ।ਇਸ ਬਾਰੇ ਟਿੱਪਣੀ ਕਰਦੇ ਹੋਏ "ਡਾ: ਰਾਜਿੰਦਰ ਪਾਲ ਬਰਾੜ "ਆਪਣੇ ਪੇਪਰ "ਪੰਜਾਬੀ ਗਾਇਕੀ ਇੱਕ ਸੰਵਾਦ "ਵਿੱਚ ਲਿਖਦੇ ਹਨ ਪੰਜਾਬੀ ਗੀਤਕਾਰੀ ਦਾ ਇੱਕ ਦੁਖਾਂਤ ਇਹ ਹੈ ਕਿ ਇਸ ਨੂੰ ਤਥਾਕਥਿਤ ਸਾਹਿਤ ਆਲੋਚਨਾ ਨੇ ਆਪਣੇ ਦਾਇਰੇ ਵਿੱਚੋਂ ਕੱਢ ਦਿੱਤਾ ਹੈ। ਉਨ੍ਹਾਂ ਨੇ ਬਹੁਤ ਸਾਰੇ ਪੰਜਾਬੀ ਦੇ ਲੋਕ ਪ੍ਰਚਲਿਤ ਗੀਤਾਂ ਨੂੰ ਗੈਰ ਸਾਹਿਤ ਦੀ ਕੋਟੀ ਵਿੱਚ ਰੱਖ ਕੇ ਵਪਾਰੀਆਂ ਦੇ ਹੱਥਾਂ ਵਿੱਚ ਦੇ ਦਿੱਤਾ ਹੈ। ਗੀਤ ਪਹਿਲਾਂ ਵੀ ਕਈ ਕਲਾਵਾਂ ਦਾ ਮਿਸ਼ਰਣ ਸੀ ਪਰ ਹੁਣ ਇਸ ਨਾਲ ਫ਼ਿਲਮਾਂਕਣ ਰੂਪ ਜੁੜ ਜਾਣ ਕਾਰਨ ਇਸ ਵਿੱਚ ਹੋਰ ਵੀ ਕਈ ਕਲਾ ਰੂਪ ਸ਼ਾਮਿਲ ਹੋ ਗਏ ਹਨ। ਜਿਸ ਕਰਕੇ ਸਰੋਤੇ ਜਾਂ ਦਰਸ਼ਕਾਂ ਉੱਪਰ ਬਾਕੀ ਕਾਵਿ ਰੂਪਾਂ ਨਾਲੋਂ ਇਸ ਦੀ ਪ੍ਰਭਾਵਸ਼ੀਲਤਾ ਹੋਰ ਵੀ ਵਧ ਗਈ ਹੈ। ਇਹੀ ਕਾਰਨ ਹੈ ਕਿ ਗੀਤ ਸਦਾ ਆਮ ਲੋਕਾਈ ਦੇ ਨੇੜੇ ਰਿਹਾ ਹੈ। ਇਹ ਆਪਣੇ ਆਪ ਨੂੰ ਸਮੇਂ ਅਨੁਸਾਰ ਬਦਲਦੇ ਸੰਚਾਰ ਸਾਧਨਾਂ ਅਨੁਸਾਰ ਢਾਲਦਾ ਹੈ ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਲੈਸਬੀਅਨ ਸੰਬੰਧਾਂ ਵਿੱਚ ਘਰੇਲੂ ਹਿੰਸਾ
ਲੈਸਬੀਅਨ ਸੰਬੰਧਾਂ ਵਿੱਚ ਘਰੇਲੂ ਹਿੰਸਾ, ਹਿੰਸਾ ਦਾ ਇੱਕ ਪੈਟਰਨ ਹੈ ਅਤੇ ਇੱਕ ਔਰਤ ਸਮਲਿੰਗੀ ਸੰਬੰਧਾਂ ਵਿੱਚ ਜ਼ਬਰਦਸਤੀ ਵਿਵਹਾਰ ਹੁੰਦਾ ਹੈ ਜਿਸ ਵਿੱਚ ਕਿਸੇ ਲੇਸਬੀਅਨ ਜਾਂ ਦੂਜੇ ਗੈਰ-ਵਿਸ਼ਮਲਿੰਗੀ ਔਰਤ ਆਪਣੀ ਮਾਦਾ ਸਾਥੀ ਦੇ ਵਿਚਾਰਾਂ, ਵਿਸ਼ਵਾਸਾਂ ਜਾਂ ਵਿਵਹਾਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰਦੀ ਹੈ। ਘਰੇਲੂ ਸਹਿਭਾਗੀ ਦੁਰਵਿਹਾਰ ਦੇ ਬਹੁਤ ਸਾਰੇ ਰੂਪਾਂ ਦੇ ਮਾਮਲੇ ਵਿੱਚ, ਇਸ ਨੂੰ ਲੈਸਬੀਅਨ ਸਟਰਿੰਗ ਵੀ ਕਿਹਾ ਜਾਂਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਜ਼ਬਰਦਸਤੀ ਵਿਆਹ ਇੱਕ ਵਿਆਹ ਹੈ, ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਪਾਰਟੀਆਂ ਆਪਣੀ ਮਰਜ਼ੀ ਦੇ ਬਿਨਾਂ ਜਾਂ ਵਿਰੁੱਧ ਵਿਆਹੇ ਜਾਂਦੇ ਹਨ।ਇੱਕ ਜ਼ਬਰਦਸਤੀ ਵਿਆਹ ਵਿਵਸਥਿਤ ਵਿਆਹ ਤੋਂ ਵੱਖਰਾ ਹੁੰਦਾ ਹੈ, ਜਿਸ ਵਿੱਚ ਦੋਵਾਂ ਧਿਰਾਂ ਨੇ ਆਪਣੇ ਮਾਤਾ-ਪਿਤਾ ਜਾਂ ਤੀਜੀ ਧਿਰ ਪਤੀ ਜਾਂ ਪਤਨੀ ਦੀ ਚੋਣ ਕਰਨ 'ਚ ਮਦਦ ਕਰਨ ਦੀ ਸਹਿਮਤੀ ਦਿੱਤੀ ਜਾਂਦੀ ਹੈ। ਆਮ ਤੌਰ 'ਤੇ ਵਿਆਹ ਨੂੰ ਮਜ਼ਬੂਤੀ ਲਈ ਵਰਤੀ ਜਾਣ ਵਾਲੀ ਜ਼ਬਰਦਸਤ ਧਾਰਣਾ ਹੁੰਦੀ ਹੈ, ਜੋ ਸਰੀਰਕ ਭੌਤਿਕ ਹਿੰਸਾ ਤੋਂ ਲੈ ਕੇ ਮਨੋਵਿਗਿਆਨਿਕ ਦਬਾਅ ਤੱਕ ਗੁੰਝਲਦਾਰ ਹੁੰਦੀ ਹੈ। ਸੰਸਾਰ ਭਰ 'ਚ ਵੱਖੋ-ਵੱਖਰੀਆਂ ਸਭਿਆਚਾਰਾਂ ਵਿੱਚ ਅਜੇ ਵੀ ਜ਼ਬਰਦਸਤੀ ਵਿਆਹ ਕੀਤਾ ਜਾਂਦਾ ਹੈ, ਖਾਸ ਤੌਰ 'ਤੇ ਦੱਖਣੀ ਏਸ਼ੀਆ ਅਤੇ ਅਫਰੀਕਾ ਦੇ ਕੁਝ ਹਿੱਸਿਆਂ ਵਿੱਚ ਇਸ ਤਰ੍ਹਾਂ ਕੀਤਾ ਜਾਂਦਾ ਹੈ। ਕੁਝ ਵਿਦਵਾਨ "ਜ਼ਬਰਦਸਤੀ ਵਿਆਹ" ਸ਼ਬਦ ਦੀ ਵਰਤੋਂ ਕਰਨ 'ਤੇ ਇਤਰਾਜ਼ ਕਰਦੇ ਹਨ ਕਿਉਂਕਿ ਇਹ ਇੱਕ ਅਨੁਭਵ ਲਈ ਵਿਆਹ ਦੀ ਸਹਿਮਤੀ ਵਾਲੀ ਕਾਨੂੰਨੀ ਭਾਸ਼ਾ (ਜਿਵੇਂ ਪਤੀ / ਪਤਨੀ) ਨੂੰ ਬੁਲਾਉਂਦੀ ਹੈ ਜੋ ਬਿਲਕੁਲ ਉਲਟ ਹੈ। "ਜ਼ਬਰਦਸਤੀ ਵਿਆਹੁਤਾ ਸੰਗਠਨਾਂ" ਅਤੇ "ਵਿਆਹੁਤਾ ਗੁਲਾਮੀ" ਸਮੇਤ ਕਈ ਤਰ੍ਹਾਂ ਦੀਆਂ ਵਿਭਿੰਨ ਸ਼ਰਤਾਂ ਮੌਜੂਦ ਹਨ।ਸੰਯੁਕਤ ਰਾਸ਼ਟਰ ਦੇ ਵਿਚਾਰਾਂ ਨੇ ਜ਼ਬਰਦਸਤੀ ਵਿਆਹ ਨੂੰ ਮਨੁੱਖੀ ਅਧਿਕਾਰਾਂ ਦੀ ਦੁਰਵਰਤੋਂ ਦੇ ਇੱਕ ਰੂਪ ਵਜੋਂ ਕੀਤਾ ਹੈ, ਕਿਉਂਕਿ ਇਹ ਵਿਅਕਤੀਆਂ ਦੀ ਆਜ਼ਾਦੀ ਅਤੇ ਖੁਦਮੁਖਤਿਆਰੀ ਦੇ ਸਿਧਾਂਤ ਦੀ ਉਲੰਘਣਾ ਕਰਦੀ ਹੈ। ਮਨੁੱਖੀ ਅਧਿਕਾਰਾਂ ਦੀ ਵਿਸ਼ਵ-ਵਿਆਪੀ ਘੋਸ਼ਣਾ ਦਾ ਕਹਿਣਾ ਹੈ ਕਿ ਵਿਅਕਤੀ ਦਾ ਜੀਵਨ ਸਾਥੀ ਚੁਣਨਾ ਅਤੇ ਵਿਆਹੁਤਾ-ਬੰਧਨ ਵਿਚ ਖੁੱਲ੍ਹ ਕੇ ਜਾਣ ਦਾ ਹੱਕ ਉਸ ਦੀ ਜ਼ਿੰਦਗੀ ਅਤੇ ਮਾਣ ਅਤੇ ਉਸ ਦੀ ਆਪਣੀ ਮਨੁੱਖਤਾ ਦੇ ਬਰਾਬਰ ਹੈ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਮਾਹਵਾਰੀ ਰੁਕਣਾ, ਇਹ ਇੱਕ ਅਜਿਹਾ ਸਮਾਂ ਹੈ ਜੋ ਜ਼ਿਆਦਾਤਰ ਔਰਤਾਂ ਦੇ ਜੀਵਨ ਕਾਲਾਂ ਵਿੱਚ ਹੁੰਦਾ ਹੈ ਜਦੋਂ ਮਾਹਵਾਰੀ ਚੱਕਰ ਸਥਾਈ ਰੂਪ 'ਚ ਬੰਦ ਹੋ ਜਾਂਦੇ ਹਨ, ਅਤੇ ਉਹ ਬੱਚੇ ਨੂੰ ਜਨਮ ਦੇਣ ਦੇ ਯੋਗ ਨਹੀਂ ਰਹਿੰਦੀਆਂ ਹਨ। ਮਹਾਵਾਰੀ ਦਾ ਰੁਕਣਾ ਆਮ ਤੌਰ 'ਤੇ 49 ਅਤੇ 52 ਸਾਲ ਦੀ ਉਮਰ ਦੇ ਵਿੱਚ ਵਾਪਰਦਾ ਹੈ। ਮੈਡੀਕਲ ਪੇਸ਼ਾਵਰਾਂ ਨੇ ਅਕਸਰ ਮਹਾਵਾਰੀ ਰੁਕਣ ਨੂੰ ਪ੍ਰਭਾਸ਼ਿਤ ਕੀਤਾ ਹੈ ਕਿ ਜਦੋਂ ਇਹ ਸਮੱਸਿਆ ਹੁੰਦੀ ਹੈ ਤਾਂ ਇੱਕ ਸਾਲ ਲਈ ਯੋਨੀ ਤੋਂ ਖੂਨ ਆਉਣਾ ਬੰਦ ਹੋ ਜਾਂਦਾ ਹੈ। ਇਹ ਅੰਡਕੋਸ਼ ਦੁਆਰਾ ਹਾਰਮੋਨ ਦੇ ਉਤਪਾਦਨ ਵਿੱਚ ਕਮੀ ਦੇ ਦੁਆਰਾ ਵੀ ਪਰਿਭਾਸ਼ਿਤ ਕੀਤਾ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਗਰਭ ਨੂੰ ਖ਼ਤਮ ਕਰਨ ਲਈ ਸਰਜਰੀ ਕਰਵਾਈ ਹੋਈ ਹੈ ਪਰ ਹਾਲੇ ਵੀ ਅੰਡਕੋਸ਼ ਹਨ, ਸਰਜਰੀ ਦੇ ਸਮੇਂ ਜਾਂ ਮਹਾਵਾਰੀ ਰੁਕਣ ਨਾਲ ਹਾਰਮੋਨ ਦਾ ਪੱਧਰ ਡਿੱਗਣ ਤੇ ਦੇਖਿਆ ਜਾ ਸਕਦਾ ਹੈ। ਗਰੱਭਾਸ਼ਯ ਨੂੰ ਹਟਾਉਣ ਦੇ ਬਾਅਦ, ਵਿਸ਼ੇਸ਼ ਤੌਰ 'ਤੇ ਲੱਛਣ ਪਹਿਲਾਂ, 45 ਸਾਲਾਂ ਦੀ ਉਮਰ ਦੇ ਔਸਤ ਨਾਲ ਹੁੰਦੇ ਹਨ।ਮਹਾਵਾਰੀ ਰੁਕਣਾ ਤੋਂ ਪਹਿਲਾਂ ਦੇ ਸਾਲਾਂ ਵਿੱਚ, ਔਰਤ ਦੇ ਦੌਰ ਆਮ ਤੌਰ 'ਤੇ ਅਨਿਯਮਿਤ ਹੋ ਜਾਂਦੇ ਹਨ, ਜਿਸ ਦਾ ਅਰਥ ਇਹ ਹੈ ਕਿ ਮਿਆਦਾਂ ਲੰਬਾਈ ਜਾਂ ਵਹਾਅ ਦੀ ਮਾਤਰਾ ਵਿੱਚ ਹਲਕੇ ਜਾਂ ਭਾਰੀ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਔਰਤਾਂ ਅਕਸਰ ਗਰਮ ਫਲਸ਼ ਕਰਨ ਦਾ ਅਨੁਭਵ ਕਰਦੀਆਂ ਹਨ; ਇਹ ਆਮ ਤੌਰ 'ਤੇ 30 ਸਕਿੰਟਾਂ ਤੋਂ ਲੈ ਕੇ ਦਸ ਮਿੰਟ ਤੱਕ ਰਹਿੰਦੀਆਂ ਹਨ ਅਤੇ ਚਮੜੀ ਦੀ ਕੰਬਣੀ ਨਾਲ ਸਬੰਧਿਤ, ਪਸੀਨੇ ਅਤੇ ਲਾਲ ਰੰਗ ਨਾਲ ਜੁੜੇ ਹੋ ਸਕਦੇ ਹਨ। ਹੋਰ ਲੱਛਣਾਂ ਵਿੱਚ ਯੋਨੀ ਖੁਸ਼ਕਪਣ, ਮੁਸ਼ਕਲ ਸੁਸਤੀ ਅਤੇ ਮੂਡ ਬਦਲਾਵ ਸ਼ਾਮਲ ਹੋ ਸਕਦੇ ਹਨ। ਲੱਛਣਾਂ ਦੀ ਤੀਬਰਤਾ ਔਰਤਾਂ ਵਿਚਕਾਰ ਵੱਖਰੀ ਹੁੰਦੀ ਹੈ। ਹਾਲਾਂਕਿ ਮਹਾਵਾਰੀ ਰੁਕਣ ਨੂੰ ਦਿਲ ਦੀ ਬਿਮਾਰੀ ਦੇ ਵਾਧੇ ਨਾਲ ਅਕਸਰ ਸਮਝਿਆ ਜਾਂਦਾ ਹੈ, ਇਹ ਮੁੱਖ ਤੌਰ 'ਤੇ ਵਧਦੀ ਉਮਰ ਦੇ ਕਾਰਨ ਹੁੰਦਾ ਹੈ ਅਤੇ ਮਹਾਵਾਰੀ ਰੁਕਣ ਨਾਲ ਸਿੱਧੇ ਸੰਬੰਧ ਨਹੀਂ ਹੁੰਦਾ। ਕੁਝ ਮਹਿਲਾਵਾਂ ਵਿੱਚ, ਮਹਾਵਾਰੀ ਵਿੱਚ ਰੁਕਾਵਟ ਆਉਣ ਕਾਰਨ ਦਰਦ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਭਿਆਚਾਰ ਵਿੱਚ ਕਿੰਨਰ/ਹਿਜੜਾ ਲੋਕ-ਸਮੂਹ
ਮਨੁੱਖੀ ਸਮਾਜ ਵਿੱਚ ਬਹੁਤ ਸਾਰੇ ਲੋਕ ਐਸੇ ਹਨ, ਜਿਹੜੇ ਹਾਸ਼ੀਏ ਤੇ ਬੈਠੇ ਹਨ। ਬਹੁਤ ਸਾਰੇ ਲੋਕ ਐਸੇ ਹਨ ਜੋ ਹਾਸ਼ੀਏ ਤੋਂ ਪਾਰ ਬੈਠੇ ਹਨ। ਐਸੇ ਲੋਕਾਂ ਵਿੱਚ ਇੱਕ ਹਾਸ਼ੀਏ ਤੋਂ ਪਾਰ ਬੈਠੇ ਹਨ। ਐਸੇ ਲੋਕਾਂ ਵਿੱਚ ਇੱਕ ਵਰਗ ਹਿਜੜਿਆਂ ਦੀ ਮਨੁੱਖੀ ਸਮਾਜ ਦੀ ਮੁੱਖ ਧਾਰਾ ਵਿੱਚ ਕੋਈ ਥਾਂ ਨਹੀਂ। ਇਹ ਨਿਥਾਵੇਂ ਹਨ। ਸਮਾਜ ਵਿੱਚ ਇੰਨ੍ਹਾਂ ਦੇ ਘਰ ਪਰਿਵਾਰ, ਖ਼ਾਨਦਾਨ, ਸਾਂਝ ਰਿਸ਼ਤੇਦਾਰੀ ਔਲਾਦ ਹੋਂਦ ਤੇ ਪਛਾਣ ਸਭ ਕੁਝ ਮਨਫ਼ੀ ਹੈ। ਇਹ ਸਮਾਜਿਕ ਤੌਰ ਤੇ ਵਿਛੁੰਨੇ ਹੋਏ ਲੋਕ ਹਨ। ਪਰ ਫਿਰ ਵੀ ਇਹ ਮਨੁੱਖ ਹਨ। ਇਨ੍ਹਾਂ ਦੀਆਂ ਭੁੱਖਾਂ, ਤੇਹਾਂ, ਲੋੜਾਂ, ਥੁੜਾਂ, ਭਾਵਨਾਵਾਂ, ਚਾਹਤਾਂ, ਸੁਪਨੇ ਅਤੇ ਸੱਧਰਾਂ ਹਨ। ਇੰਨ੍ਹਾਂ ਦੀ ਸਭ ਤੋਂ ਵੱਡੀ ਸੱਧਰ ਆਪਣੀ ਹੋਂਦ ਤੇ ਪਛਾਣ ਲਈ ਤਾਂਘ ਅਤੇ ਤੜਪ ਹੈ। ਪਰ ਸਮਾਜ ਦੀ ਮੁੱਖ ਧਾਰਾ ਇੰਨ੍ਹਾਂ ਵੱਲ ਪਿੱਠ ਕਰਕੇ ਖਲੋਤੀ ਹੈ। 21ਵੀਂ ਸਦੀ ਦੇ ਸਾਲ 2014 ਤੱਕ ਪਹੁੰਚਦਿਆਂ ਭਾਵੇਂ ਕਿ ਸੁਪਰੀਮ ਕੋਰਟ ਨੇ ਇੰਨ੍ਹਾਂ ਲੋਕਾਂ ਲਈ ‘ਤੀਸਰਾ ਲਿੰਗ’ ਹੋਣ ਦਾ ਫੈਸਲਾ ਸੁਣਾ ਕੇ ਕਿਹਾ ਹੈ ਕਿ ਹਰ ਸਰਕਾਰੀ ਦਸ਼ਤਾਵੇਜ਼ ਵਿੱਚ ਔਰਤ ਅਤੇ ਸਰਦ ਦੇ ਨਾਲ ਹੀ ਹਿਜੜਿਆਂ ਜਾਂ ਕਿੰਨਰਾਂ ਲਈ ‘ਤੀਸਰਾ ਲਿੰਗ’ ਦਾ ਕਾਲਮ ਵੀ ਜਰੂਰ ਹੋਵੇ। ਇਸ ਦੇ ਨਾਲ ਹੀ ਇਸ ਸਮਾਜ ਨੂੰ ਪੱਛੜੇ ਵਰਗ ਵਿੱਚ ਰੱਖੇ ਜਾਣ ਨਾਲ ਰਾਖਵਾਂਕਰਨ ਦੀ ਸਹੂਲਤ ਵੀ ਮਿਲ ਗਈ ਹੈ। ਪਰ ਇਸ ਨਾਲ ਸਮਾਜ ਵਿੱਚ ਇਨ੍ਹਾਂ ਦੀ ਹੋਂਦ ਤੇ ਪਛਾਣ ਨਿਸ਼ਚਿਤ ਹੋ ਜਾਂਦੀ ਹੈ।
ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ ਵਿੱਚੋਂ ਸਭਿਅਾਚਾਰ ਨੂੂੰ ਦੇਖੀਏ ਤਾਂ ਸਭਿਅਾਚਾਰ ਇੱਕ ਸਰਵ ਵਿਅਾਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਅਾ ਜਾਂਦਾ ਹੈੇ, ੳੁਹ ਸਭਿਅਾਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿੳੁਂ ਨਾ ਹੋਵੇ। ੳੁਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ੳੁਪ-ਸਮੂਹ ਬਣੇ ਹੁੰਦੇ ਹਨ। ਇਹ ੳੁਪ ਸਮੂਹ ਅਾਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ੳੁਪ-ਸਭਿਅਾਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਅਾਚਾਰ ਦਾ ਕੇਂਦਰਤਿਤਵ ਬਣਦੇ ਹਨ।
ਬੱਚੇਦਾਨੀ ਵਿੱਚ ਅਸੁਭਾਵਿਕ ਖੂਨ ਨਿੱਕਲਣਾ
ਬੱਚੇਦਾਨੀ ਵਿੱਚ ਅਸੁਭਾਵਿਕ ਖੂਨ ਨਿੱਕਲਣਾ (AUB), ਬੱਚੇਦਾਨੀ ਤੋਂ ਯੋਨੀ ਖ਼ੂਨ ਨਿਕਲਣਾ, ਜੋ ਕਿ ਅਕਸਰ ਅਸਧਾਰਨ ਹੁੰਦਾ ਹੈ, ਇਸ ਤਰ੍ਹਾਂ ਆਮ ਰੂਪ 'ਚ ਨਹੀਂ ਵਾਪਰਦਾ ਹੈ। ਗਰਭ ਦੌਰਾਨ ਯੋਨੀ ਖੂਨ ਬਾਹਰ ਰਖਿਆ ਗਿਆ ਹੈ। ਲੋਹੇ ਦੀ ਕਮੀ ਦਾ ਐਨੀਮੀਆ ਹੋ ਸਕਦਾ ਹੈ ਅਤੇ ਜੀਵਨ ਦੀ ਗੁਣਵੱਤਾ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਹੋ ਸਕਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਛਾਤੀ ਵਿੱਚ ਅਣਚਾਹਿਆ ਵਾਧਾ, ਛਾਤੀ ਨਾਲ ਸੰਬੰਧਤ ਟਿਸ਼ੂ ਦੀ ਇੱਕ ਬਹੁਤ ਹੀ ਦੁਰਲੱਭ ਮੈਡੀਕਲ ਸਥਿਤੀ ਹੈ ਜਿਸ ਵਿਚ ਛਾਤੀਆਂ ਬਹੁਤ ਜ਼ਿਆਦਾ ਵੱਡੀਆਂ ਹੋ ਜਾਂਦੀਆਂ ਹਨ। ਸਥਿਤੀ ਨੂੰ ਅਕਸਰ ਗੰਭੀਰਤਾ ਦੇ ਆਧਾਰ 'ਤੇ ਵੰਡਿਆ ਜਾਂਦਾ ਹੈ, ਜੋ ਕਿ ਦੋ ਪ੍ਰਕਾਰ, ਮੈਕਰੋਮਾਸਟੀਆ ਅਤੇ ਗਿਗੈਂਤੋਮੈਸਟਿਆ ਵਿੱਚ ਹੁੰਦਾ ਹੈ।ਛਾਤੀ ਟਿਸ਼ੂਆਂ ਦਾ ਵਾਧਾ ਕੁਝ ਹਾਰਮੋਨ ਜਿਵੇਂ ਕਿ ਔਰਤ ਯੌਨ ਸੈਕਸ ਹਾਰਮੋਨਸ, ਪ੍ਰਾਲੈਕਟਿਨ ਅਤੇ ਵਿਕਾਸ ਦੇ ਕਾਰਕ ਦੇ ਵਧਣ ਵਾਲੀ ਹਿਸਟੋਲੋਜਿਕ ਸੰਵੇਦਨਸ਼ੀਲਤਾ ਕਾਰਨ ਹੋ ਸਕਦੀ ਹੈ। ਛਾਤੀ ਦਾ ਵਾਧਾ ਇੱਕ ਸੁਭਾਵਿਕ ਪ੍ਰਗਤੀਸ਼ੀਲ ਵਾਧਾ ਹੈ, ਜੋ ਦੋਹਾਂ ਛਾਤੀਆਂ (ਦੁਵੱਲੇ) ਵਿੱਚ ਜਾਂ ਕੇਵਲ ਇੱਕ ਛਾਤੀ (ਇੱਕਤਰ) ਵਿੱਚ ਹੋ ਸਕਦਾ ਹੈ। ਇਹ ਪਹਿਲਾ ਵਿਗਿਆਨਕ ਢੰਗ ਸੀ ਜਿਸ ਦਾ 1648 ਵਿੱਚ ਵਰਣਨ ਕੀਤਾ ਗਿਆ ਸੀ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਬੱਚੇਦਾਨੀ ਦਾ ਭੰਗ ਹੋਣਾ, ਜਦੋਂ ਗਰੱਭਸਥ ਸ਼ੀਸ਼ੂ ਦੀ ਮਾਸਪੇਸ਼ੀਅਲ ਕੰਧ ਗਰਭ ਅਵਸਥਾ ਜਾਂ ਬੱਚੇ ਦੇ ਜਨਮ ਦੇ ਦੌਰਾਨ ਅੱਥਰੂ ਆ ਜਾਂਦੇ ਹਨ। ਲੱਛਣ ਜਦੋਂ ਕਿ ਕਲਾਸਿਕ ਤੌਰ 'ਤੇ ਵੱਧ ਰਹੇ ਦਰਦ, ਯੋਨੀ ਖੂਨ, ਜਾਂ ਸੁੰਗੜਾਅ ਵਿੱਚ ਤਬਦੀਲੀ ਹਮੇਸ਼ਾਂ ਮੌਜੂਦ ਨਹੀਂ ਹੁੰਦੀ। ਅਸਮਰਥਤਾ ਜਾਂ ਮਾਂ ਜਾਂ ਬੱਚੇ ਦੀ ਮੌਤ ਦਾ ਨਤੀਜਾ ਹੋ ਸਕਦਾ ਹੈ। ਜੋਖਮ ਦੇ ਕਾਰਕ ਵਿੱਚ ਸਿਜ਼ੇਰੀਅਨ ਭਾਗ (ਵੀਬੀਏਸੀ), ਹੋਰ ਗਰੱਭਾਸ਼ਯ ਦਾਗ, ਰੁਕਾਵਟ ਵਾਲੇ ਮਜ਼ਦੂਰੀ, ਮਜ਼ਦੂਰੀ, ਸਦਮਾ, ਅਤੇ ਕੋਕੀਨ ਦੀ ਵਰਤੋਂ ਦੇ ਬਾਅਦ ਯੋਨੀ ਜਨਮ ਸ਼ਾਮਿਲ ਹਨ। ਜਦ ਕਿ ਜਣੇਪੇ ਦੇ ਦੌਰਾਨ ਆਮ ਤੌਰ 'ਤੇ ਵਿਗਾੜ ਪੈਦਾ ਹੁੰਦਾ ਹੈ, ਇਹ ਕਦੇ-ਕਦੇ ਗਰਭ ਅਵਸਥਾ ਵਿੱਚ ਪਹਿਲਾਂ ਹੋ ਸਕਦਾ ਹੈ। ਜਦਕਿ ਆਮ ਤੌਰ ਤੇ ਪਾਟ ਦੇ ਦੌਰਾਨ ਹੁੰਦਾ ਹੈ, ਕਿਰਤ ਇਸ ਨੂੰ ਹੋ ਸਕਦਾ ਹੈ, ਕਦੇ ਕਦੇ ਵੀ ਵਾਪਰ ਦੇ ਸ਼ੁਰੂ ਗਰਭ ਵਿਚ ਹੈ.
ਬਲਾਤਕਾਰ ਦੀ ਸੰਸਕ੍ਰਿਤੀ, ਇੱਕ ਅਜਿਹਾ ਸਮਾਜਿਕ ਸੰਕਲਪ ਹੈ, ਜਿਸ ਵਿੱਚ ਬਲਾਤਕਾਰ ਵਿਆਪਕ ਹੈ ਅਤੇ ਜੈਂਡਰ ਅਤੇ ਲਿੰਗਕਤਾ ਬਾਰੇ ਸਮਾਜਿਕ ਰਵੱਈਏ ਕਾਰਨ ਆਮ ਹੈ। ਬਲਾਤਕਾਰ ਦੇ ਸਭਿਆਚਾਰ ਨਾਲ ਸੰਬੰਧਿਤ ਵਿਹਾਰ ਆਮ ਤੌਰ 'ਤੇ ਪੀੜਤਾ ਦੇ ਦੋਸ਼, ਸਲਟ-ਸ਼ੇਮਿੰਗ, ਜਿਨਸੀ ਉਦਾਰਵਾਦ, ਮਾਮੂਲੀਕਰਨ ਬਲਾਤਕਾਰ, ਵਿਆਪਕ ਬਲਾਤਕਾਰ ਦੀ ਮਨਾਹੀ, ਜਿਨਸੀ ਹਿੰਸਾ ਦੇ ਕਾਰਨ ਹੋਏ ਨੁਕਸਾਨ ਨੂੰ ਮੰਨਣ ਤੋਂ ਇਨਕਾਰ ਕਰਨਾ, ਜਾਂ ਇਹਨਾਂ ਦੇ ਕੁੱਝ ਸੰਯੋਗ ਸ਼ਾਮਲ ਹਨ। ਇਸਦਾ ਵਰਣਨ ਸਮਾਜਿਕ ਸਮੂਹਾਂ ਦੇ ਅੰਦਰ ਵਿਹਾਰ ਅਤੇ ਵਰਣਨ ਕਰਨ ਲਈ ਕੀਤਾ ਗਿਆ ਹੈ, ਜਿਸ ਵਿੱਚ ਜੇਲ੍ਹਾਂ 'ਚ ਬਲਾਤਕਾਰ ਅਤੇ ਲੜਾਈ ਦੇ ਖੇਤਰਾਂ ਵਿੱਚ ਯੁੱਧ ਬਲਾਤਕਾਰ ਦੀ ਵਰਤੋਂ ਮਾਨਸਿਕ ਯੁੱਧ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਸਾਰੇ ਸਮਾਜਾਂ 'ਤੇ ਬਲਾਤਕਾਰ ਦੀ ਸੰਸਕ੍ਰਿਤੀ ਹੋਣ ਦਾ ਦੋਸ਼ ਲਗਾਇਆ ਗਿਆ ਹੈ।ਬਲਾਤਕਾਰ ਦੇ ਸੱਭਿਆਚਾਰ ਦਾ ਸਿਧਾਂਤ ਦੂਜੀ-ਲਹਿਰ ਦੇ ਨਾਰੀਵਾਦੀਆਂ ਦੁਆਰਾ ਤਿਆਰ ਕੀਤਾ ਗਿਆ ਸੀ, ਮੁੱਖ ਤੌਰ 'ਤੇ ਅਮਰੀਕਾ ਵਿੱਚ, ਜੋ 1970 ਦੇ ਦਹਾਕੇ ਤੋਂ ਸ਼ੁਰੂ ਹੋਇਆ ਸੀ। ਇਸ ਸੰਕਲਪ ਦੇ ਆਲੋਚਕ ਬਲਾਤਕਾਰ ਦੀ ਹੋਂਦ ਜਾਂ ਹੋਂਦ 'ਤੇ ਵਿਵਾਦ ਕਰਦੇ ਹਨ, ਇਹ ਦਲੀਲ ਦਿੰਦੇ ਹਨ ਕਿ ਇਹ ਸੰਕਲਪ ਬਹੁਤ ਤੰਗ ਹੈ ਜਾਂ ਇਹ ਕਿ ਭਾਵੇਂ ਉਹ ਸਭਿਆਚਾਰ ਹਨ ਜਿੱਥੇ ਬਲਾਤਕਾਰ ਵਿਆਪਕ ਹੈ, ਇੱਕ ਬਲਾਤਕਾਰ ਦੀ ਸੋਚ ਦਾ ਮਤਲਬ ਇਹ ਹੋ ਸਕਦਾ ਹੈ ਕਿ ਬਲਾਤਕਾਰ ਦੀ ਕੋਈ ਗਲਤੀ ਨਹੀਂ ਹੈ ਬਲਕਿ ਸਮਾਜ ਜੋ ਬਲਾਤਕਾਰ ਨੂੰ ਯੋਗ ਬਣਾਉਂਦਾ ਹੈ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬੱਚੇਦਾਨੀ ਵਿੱਚ ਰਸੌਲੀ, ਇਸ ਨੂੰ ਆਮ ਤੌਰ 'ਤੇ ਗਰੱਭਾਸ਼ਯ ਲੇਯੋਮੀਆਮ ਵਜੋਂ ਵੀ ਜਾਣਿਆ ਜਾਂਦਾ ਹੈ, ਗਰੱਭਾਸ਼ਯ ਦੇ ਸੁਭਾਵਕ ਮਾਸਪੇਸ਼ੀ ਟਿਊਮਰ ਹਨ। ਜ਼ਿਆਦਾਤਰ ਔਰਤਾਂ ਵਿੱਚ ਕੋਈ ਲੱਛਣ ਨਹੀਂ ਹੁੰਦੇ ਹਨ ਜਦਕਿ ਦੂਸਰਿਆਂ ਨੂੰ ਦਰਦਨਾਕ ਜਾਂ ਤੇਜ਼ ਮਹਾਂਵਾਰੀ ਹੋ ਸਕਦੀ ਹੈ। ਜੇ ਕਾਫ਼ੀ ਵੱਡੀ ਹੋਵੇ, ਉਹ ਬਲੈਡਰ 'ਤੇ ਧੱਕ ਸਕਦੇ ਹਨ ਜਿਸ ਨਾਲ ਅਕਸਰ ਪਿਸ਼ਾਬ ਕਰਨ ਦੀ ਜ਼ਰੂਰਤ ਪੈਂਦੀ ਹੈ। ਇਹ ਸੈਕਸ ਦੌਰਾਨ ਜਾਂ ਪਿੱਛਲੇ ਪਾਸੇ ਹੇਠਲੇ ਦਰਦ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਇੱਕ ਔਰਤ ਨੂੰ ਉਸ ਦੀ ਬੱਚੇਦਾਨੀ 'ਚ ਇੱਕ ਜਾਂ ਇੱਕ ਤੋਂ ਵੱਧ ਰਸੌਲੀ ਹੋ ਸਕਦੀ ਹੈ। ਕਦੇ-ਕਦੇ, ਰਸੌਲੀ ਕਾਰਨ ਗਰਭ ਅਵਸਥਾ ਨੂੰ ਧਾਰਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ, ਪਰ ਇਹ ਅਸਧਾਰਨ ਹੈ।ਗਰੱਭਾਸ਼ਯ ਫਿਬਰੋਇਡਜ਼ ਦਾ ਸਹੀ ਕਾਰਨ ਅਸਪਸ਼ਟ ਹੈ। ਹਾਲਾਂਕਿ, ਫਿਬਰੋਇਡਜ਼ ਪਰਿਵਾਰਾਂ ਵਿੱਚ ਚਲਦੇ ਹਨ ਅਤੇ ਹਾਰਮੋਨ ਦੇ ਪੱਧਰਾਂ ਕਾਰਨ ਅੰਸ਼ਕ ਤੌਰ 'ਤੇ ਨਿਸ਼ਚਿਤ ਹੁੰਦੇ ਹਨ। ਇਸ ਜੋਖਮ ਦੇ ਕਾਰਕਾਂ 'ਚ ਮੋਟਾਪੇ ਅਤੇ ਲਾਲ ਮੀਟ ਖਾਣਾ ਸ਼ਾਮਿਲ ਹੈ। ਪੇਸਲੀ ਜਾਂਚ ਜਾਂ ਮੈਡੀਕਲ ਇਮੇਜਿੰਗ ਦੁਆਰਾ ਨਿਦਾਨ ਕੀਤਾ ਜਾ ਸਕਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਅੰਡਕੋਸ਼ ਦੀ ਗੱਠ ਅੰਡਕੋਸ਼ ਵਿੱਚ ਇੱਕ ਤਰਲ ਭਰਪੂਰ ਸੈਕ ਹੁੰਦਾ ਹੈ। ਅਕਸਰ ਇਨ੍ਹਾਂ ਗੱਠਾ ਦੇ ਕੋਈ ਲੱਛਣ ਨਹੀਂ ਹਨ। ਕਦੀ ਕਦਾਈਂ ਉਹ ਪੇਟ ਦੇ ਹੇਠਲੇ ਹਿੱਸੇ ਵਿੱਚ ਦਰਦ ਪੈਦਾ ਕਰ ਸਕਦੇ ਹਨ ਜਾਂ ਪਿੱਠ ਦੇ ਹੇਠਲੇ ਹਿੱਸੇ ਵਿੱਚ ਦਰਦ ਹੋ ਸਕਦਾ ਹੈ। ਗੱਠਾ ਦੀ ਬਹੁਗਿਣਤੀ ਨੁਕਸਾਨਦੇਹ ਹੁੰਦੀ ਹੈ। ਕਈ ਵਾਰ ਇਨ੍ਹਾਂ ਵਿੱਚ ਗੰਭੀਰ ਦਰਦ ਹੋ ਸਕਦਾ ਹੈ। ਇਸ ਦੇ ਨਤੀਜੇ ਵਜੋਂ ਉਲਟੀ ਆ ਸਕਦੀ ਹੈ ਜਾਂ ਬੇਹੋਸ਼ੀ ਮਹਿਸੂਸ ਹੋ ਸਕਦੀ ਹੈ।ਬਹੁਤੇ ਅੰਡਕੋਸ਼ ਦੀਆਂ ਗੱਠਾ ਓਵੂਲੇਸ਼ਨ ਨਾਲ ਸਬੰਧਿਤ ਹਨ, ਜੋ ਫੋਲੀਕੁਪਲਰ ਸਿਸਟਿਸ ਜਾਂ ਕੋਰਪਸ ਲੂਟੇਅਮ ਸਿਸਟਿਸ ਹਨ। ਦੂਜੀ ਕਿਸਮਾਂ ਵਿੱਚ ਐਂਂਡੋਮੈਟ੍ਰ੍ਰਿਸਟਸ, ਡਰਮੌਇਡ ਸਿਸਟਿਸ ਅਤੇ ਸਿਸਟਿਸਨਾਡਾਟਾਡਾਮਾ ਦੇ ਕਾਰਨ ਸ਼ਾਮਲ ਹਨ। ਕਈ ਛੋਟੀਆਂ ਗੱਠਾ ਪੌਲੀਸਿਸਟਿਕ ਓਵਰੀਅਨ ਸਿੰਡਰੋਮ ਵਿੱਚ ਦੋ ਅੰਡਕੋਸ਼ਾਂ ਵਿਚ ਹੁੰਦੀਆਂ ਹਨ। ਪੈਲਵਿਕ ਇਨਫਲੈਮਟਰੀ ਬਿਮਾਰੀ ਦੇ ਕਾਰਨ ਵੀ ਗੱਠਾ ਹੋ ਸਕਦੀਆਂ ਹਨ। ਬਹੁਤ ਹੀ ਘੱਟ, ਗੱਠਾ ਅੰਡਕੋਸ਼ ਕੈਂਸਰ ਦਾ ਰੂਪ ਹੋ ਸਕਦੀਆਂ ਹਨ। ਨਿਦਾਨ ਇੱਕ ਮਿਸ਼੍ਰਿਤ ਪੜਤਾਲ ਦੁਆਰਾ ਅਲਟਰਾਸਾਊਂਡ ਵਿੱਚ ਜਾਂ ਹੋਰ ਵੇਰਵੇ ਇਕੱਠੇ ਕਰਨ ਲਈ ਵਰਤੇ ਜਾਂਦੇ ਹੋਰ ਟੈਸਟਾਂ ਦੁਆਰਾ ਕੀਤੇ ਜਾਂਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅਨਾ ਇਰਮਾ ਰਿਵੇਰਾ ਲਾਸੇਨ (ਜਨਮ 1955) ਇੱਕ ਐਫ਼ਰੋ-ਪੁਏਰਤੋ ਰਿਸਨ ਅਟਾਰਨੀ ਸੀ, ਜੋ 2012-2014 ਤੋਂ ਪੁਏਰਤੋ ਰਿਸਨ ਦੇ ਬਾਰ ਐਸੋਸੀਏਸ਼ਨ ਦੀ ਮੁਖੀ ਰਹੀ। ਉਹ ਪਹਿਲੀ ਕਾਲੀ ਔਰਤ ਅਤੇ ਤੀਜੀ ਔਰਤ ਸੀ ਜੋ ਇਸ ਸੰਸਥਾ ਦੀ ਮੁਖੀ ਬਣੀ। ਉਹ ਇੱਕ ਨਾਰੀਵਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਹੈ ਜੋ ਖੁਲ੍ਹੇ ਆਮ ਲੈਸਬੀਅਨ ਵੀ ਹੈ। ਉਸ ਨੇ ਔਰਤ ਹੱਕਾਂ ਅਤੇ ਮਨੁੱਖੀ ਹੱਕਾਂ ਦੇ ਖੇਤਰ 'ਚ ਆਪਣੇ ਕੰਮ ਲਈ ਕਈ ਪੁਰਸਕਾਰ ਅਤੇ ਸਨਮਾਨ ਵੀ ਪ੍ਰਾਪਤ ਕੀਤੇ।
ਪਵਿੱਤਰ ਵੇਸਵਾਗਮਨੀ, ਮੰਦਰ ਵੇਸਵਾ, ਪੰਥ ਵੇਸਵਾ, ਅਤੇ ਧਾਰਮਿਕ ਵੇਸਵਾ ਜਿਨਸੀ ਸੰਬੰਧਾਂ ਜਾਂ ਧਾਰਮਿਕ ਪੂਜਾ ਦੇ ਸੰਦਰਭ ਵਿੱਚ ਕੀਤੇ ਗਏ ਹੋਰ ਜਿਨਸੀ ਗਤੀਵਿਧੀਆਂ ਸਮੇਤ ਜਿਨਸੀ ਰੀਤੀਆਂ ਲਈ, ਜੋ ਸ਼ਾਇਦ ਜਣਨ-ਸ਼ਕਤੀ ਜਾਂ ਬ੍ਰਹਮ ਵਿਆਹ (ਹੇਰੋਸ ਗਾਮੋਸ) ਦੇ ਰੂਪ ਵਜੋਂ ਆਮ ਹਨ। ਕੁਝ ਵਿਦਵਾਨ ਉਹ ਸ਼ਰਤਾਂ ਵਿਚ "ਪਵਿਤਰ ਵੇਸਵਾਗਮਨੀ" ਤੋਂ "ਪਵਿੱਤਰ ਸੈਕਸ" ਜਾਂ "ਪਵਿੱਤਰ ਜਿਨਸੀ ਰਵਾਇਤਾਂ" ਨੂੰ ਤਰਜੀਹ ਦਿੰਦੇ ਹਨ ਅਜਿਹੇ ਮਾਮਲਿਆਂ ਵਿੱਚ ਜਿੱਥੇ ਸੇਵਾਵਾਂ ਲਈ ਭੁਗਤਾਨ ਸ਼ਾਮਲ ਨਹੀਂ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ: