ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਅਬੇ ਸ਼ਿੰਜ਼ੋ (安倍 晋三 Abe Shinzō?, IPA: [abe ɕiɴzoː]; ਜਨਮ 21 ਸਤੰਬਰ 1957) ਦਸੰਬਰ 2012 ਵਿੱਚ ਜਾਪਾਨ ਦੇ ਪ੍ਰਧਾਨਮੰਤਰੀ ਦੇ ਅਹੁਦੇ ਲਈ ਦੁਬਾਰਾ ਚੁਣਿਆ ਗਿਆ। ਅਬੇ ਅਜ਼ਾਦ ਖਿਆਲਾਂ ਵਾਲੀ ਲੋਕਤੰਤਰ ਦੀ ਪਾਰਟੀ ਦਾ ਪ੍ਰਧਾਨ ਵੀ ਸੀ ਅਤੇ ਸ਼ਕਤੀ ਦਾ ਸੰਚਾਲਨ ਕਰਨ ਵਾਲੇ ਸੰਸਦੀਏ ਦਲ ਓਆਗਾਕੁ ਦਾ ਪ੍ਰਧਾਨ ਵੀ ਸੀ। ਅਬੇ 2006 ਤੋਂ 2007 ਤਕ ਪ੍ਰਧਾਨਮੰਤਰੀ ਬਣਿਆ ਰਿਹਾ। ਉਹ ਰਾਜਨੀਤੀ ਦਾ ਗੜ ਮੰਨੀ ਜਾਂਦੀ ਮਸ਼ਹੂਰ ਪਰਿਵਾਰ ਨਾਲ ਸੰਬੰਧ ਰਖਦਾ ਸੀ। ਜੰਗ ਤੋਂ ਬਾਅਦ 52 ਸਾਲ ਦੀ ਉਮਰ ਵਿੱਚ ਓਹ ਜਾਪਾਨ ਦਾ ਸਭ ਤੋਂ ਛੋਟੀ ਉਮਰ ਦਾ ਪ੍ਰਧਾਨ ਮੰਤਰੀ ਬਣਿਆ ਅਤੇ ਜਿਸ ਦਾ ਜਨਮ ਸੰਸਾਰ ਜੁੱਧ II ਤੋਂ ਬਾਅਦ ਹੋਇਆ, ਅਬੇ ਨੇਸ਼ਨਲ ਡਾਇਟ ਦੇ ਖ਼ਾਸ ਸੈਸ਼ਨ ਲਈ ਚੁਣਿਆ ਗਿਆ ਸੀ। ਸਤੰਬਰ 2007 ਵਿੱਚ ਉਸਨੇ ਸੇਹਤ ਖਰਾਬ ਹੋਣ ਕਰ ਕੇ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ। ਉਸ ਦੀ ਜਗਹ ਤੇ ਯਸੁਓ ਫੁਕੂਦਾ ਨੇ ਅਹੁਦਾ ਸੰਭਾਲਿਆ। ਸਤੰਬਰ 26, 2012 ਅਬੇ ਨੇ ਸਾਬਕਾ ਮੰਤਰੀ ਡਿਫੇਂਸ ਸ਼ੀਗੇਰੂ ਇਸ਼ੀਵਾਂ ਨੂੰ ਹਰਾ ਕੇ LDP ਦੇ ਪ੍ਰਧਾਨ ਦੀਆਂ 2012 ਦੀਆਂ ਜਰਨਲ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ। ਅਬੇ ਫਿਰ ਤੋਂ ਪ੍ਰਧਾਨ ਮੰਤਰੀ ਬਣਿਆ. ਸ਼ੀਗੇਰੂ ਯੋਸ਼ੀਦਾ 1948, ਤੋਂ ਬਾਅਦ ਅਬੇ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸੀ ਜਿਸ ਨੇ ਦਫਤਰ ਵਿੱਚ ਵਾਪਸੀ ਕੀਤੀ. ਅਬੇ 2014 ਜਰਨਲ ਚੋਣਾਂ ਵਿੱਚ ਦੋ-ਤਿੰਨ ਬਹੁਮਤ ਪ੍ਰਾਪਤ ਕਰ ਕੇ ਨਯੂ ਕੋਮੇਟੋ ਪਾਰਟੀ ਨਾਲ ਗਠਜੋੜ ਕਰ ਕੇ ਦੁਆਰਾ ਚੁਣ ਲਿਆ ਗਿਆ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,776 ਲੇਖ ਹਨ ਅਤੇ ਇਸ ਦੇ ਕੁੱਲ 26,108 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,49,786 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.6 (e7d6fb2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਦੋਂ ਵੀ ਅਸੀਂ ਕਿਸੇ ਸਭਿਆਚਾਰ ਦਾ ਅਧਿਐਨ ਕਰਦੇ ਹਾਂ ਤਾਂ ਸਾਨੂੰ ਉਸ ਸਭਿਆਚਾਰ ਦੇ ਵਿਚ ਵੱਖ ਵੱਖ ਸਮਿਆਂ ਦੌਰਾਨ ਵਿਸ਼ੇਸ਼ ਪਰਿਵਰਤਨ ਵਿਖਾਈ ਦਿੰਦੇ ਹਨ। ਇਸ ਨਾਲ ਲੋਕ ਜਿੱਥੇ ਹੋਰਨਾਂ ਸਭਿਆਚਾਰ ਵਿਚੋਂ ਅਪਣਾਉਣਯੋਗ ਕਦਰਾਂ ਕੀਮਤਾਂ ਸਵੀਕਾਰ ਕਰਦੇ ਹਨ, ਉਸਦੇ ਨਾਲੋਂ ਨਾਲ ਹੋਰ ਬਹੁਤ ਕੁੱਝ ਆਪਣੇ ਆਪ ਹੀ ਅਚੇਤਨ ਤੌਰ ਤੇ ਆ ਜਾਂਦਾ ਹੈ।ਪੰਜਾਬ ਦੇ ਵਿਚ ਵੱਖ ਵੱਖ ਸਮਿਆਂ ਦੌਰਾਨ ਆਏ ਹਮਲਾਵਰ ਅਤੇ ਸ਼ਾਸ਼ਕਾਂ ਨੇ ਇਸਨੂੰ ਬਹੁਤ ਜਿਆਦਾ ਪ੍ਰਭਾਵਿਤ ਕੀਤਾ ।ਇਸ ਕਾਰਨ ਹੀ ਪੰਜਾਬੀ ਸਭਿਆਚਾਰ ਦੀਆਂ ਅੰਦਰੂਨੀ ਪਰਤਾਂ ਵਿਚ ਬਹੁਤ ਵਿਭਿੰਨਤਾਵਾਂ ਮਿਲਦੀਆਂ ਹਨ।ਪੰਜਾਬੀ ਸਭਿਆਚਾਰ ਦਾ ਜਦੋਂ ਅਸੀਂ ਪੱਛਮੀਕਰਨ ਨਾਲ ਸੰਬੰਧ ਜੋੜਦੇ ਹਾਂ ਤਾਂ ਸਾਨੂੰ ਇਹ ਸੰਬੰਧ ਦੋਹਰਾ ਵਿਖਾਈ ਦਿੰਦਾ ਹੈ। ਪੱਛਮੀਕਰਨ ਨੇ ਜਿੱਥੇ ਸਾਡੇ ਸਭਿਆਚਾਰ ਵਿਚ ਸਕਰਾਤਮਕ ਕਦਰਾਂ ਕੀਮਤਾਂ ਦਿੱਤੀਆਂ ਉਸਦੇ ਨਾਲੋਂ ਨਾਲ ਨਕਰਾਤਮਕ ਪ੍ਰਭਾਵ ਵੀ ਆਇਆ ਹੈ। ਇਥੇ ਇਹ ਗੱਲ ਵਿਸ਼ੇਸ਼ ਧਿਆਨ ਮੰਗਦੀ ਹੈ ਕਿ ਪੱਛਮੀਕਰਨ ਦੇ ਅੰਤਰਗਤ ਅਸੀਂ ਪੱਛਮੀ ਅੰਗ੍ਰੇਜ਼ੀ ਵਿਕਸਤ ਮੁਲਕਾਂ ਨੂੰ ਵਿਚਾਰ ਦੇ ਹਾਂ ਜੋ ਸਾਡੀ ਪੱਛਮੀ ਦਿਸ਼ਾ ਵਿਚ ਮੌਜੂਦ ਹਨ ।ਇਸ ਵਿਚ ਅਸੀਂ ਇਸਲਾਮਿਕ ਦੇਸ਼ਾਂ ਜਿਵੇਂ ਈਰਾਨ,ਇਰਾਕ,ਸਾਊਦੀ ਅਰਬ ਆਦਿ ਨੂੰ ਨਹੀਂ ਵਿਚਾਰਰਦੇ ਹਨ।ਸੋ ਹੁਣ ਸਵਾਲ ਪੈਦਾ ਹੋ ਜਾਂਦਾ ਹੈ ਕਿ ਪੱਛਮੀਕਰਨ ਕਿ ਹੈ?ਅਸੀਂ ਇਸਨੂੰ ਕਿਵੇਂ ਪ੍ਰਭਾਸ਼ਿਤ ਕਰ ਸਕਦੇ ਹਾਂ?ਇਸ ਸਵਾਲ ਦਾ ਜਵਾਬ ਦਿੰਦਿਆਂ ਪੰਜਾਬੀ ਦੇ ਸਾਰੇ ਹੀ ਵਿਦਵਾਨ ਪੱਛਮੀਕਰਨ ਨੂੰ ਬ੍ਰਿਟਿਸ਼ ਸਾਮਰਾਜ ਅਤੇ ਬਸਤੀਵਾਦ ਨਾਲ ਪੇਸ਼ ਕਰਦੇ ਹਨ।ਪੰਜਾਬੀ ਦੇ ਲੱਗਭੱਗ ਸਾਰੇ ਹੀ ਵਿਦਵਾਨ ਇਸਨੂੰ ਨਕਰਾਤਮਕ ਦੱਸਦੇ ਹਨ।ਇਸ ਸੰਬੰਧੀ ਗੁਰਬਖ਼ਸ਼ ਸਿੰਘ ਫ਼ਰੈਕ ਦੀ ਪ੍ਰੀਭਾਸ਼ਾ ਵਿਚਾਰ ਜਾ ਸਕਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਿੰਬਾਬਵੇ ਕ੍ਰਿਕੇਟ ਟੀਮ ਦਾ ਭਾਰਤ ਦੌਰਾ 2018-19
ਜ਼ਿਮਬਾਬਵੇ ਕ੍ਰਿਕੇਟ ਟੀਮ ਮਾਰਚ 2019 ਵਿਚ ਇਕ ਟੈਸਟ ਅਤੇ ਤਿੰਨ ਇਕ ਰੋਜ਼ਾ ਮੈਚ (ਇਕ ਰੋਜ਼ਾ) ਮੈਚ ਖੇਡਣ ਲਈ ਭਾਰਤ ਦਾ ਦੌਰਾ ਕਰੇਗੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,679 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸੱਭਿਆਚਾਰ ਵਿੱਚ ਲੋਕ ਮੰਨੋਰੰਜਨ ਦੇ ਸਾਧਨ:
ਲੋਕ ਮੰਨੋਰਜਨ ਦੇ ਸਾਧਨਾ ਤੋ ਭਾਵ ਮੰਨੋਰੰਜਨ ਦੇ ਉਹ ਰਵਾਇਤੀ ਸਾਧਨ ਤੋ ਹੈ, ਜੋ ਕਿਸੇ ਸਮਾਜ ਦੇ ਸਮੂਹ ਵਿੱਚ ਰਹਿੰਦੇ ਲੋਕ ਆਪਣੇ ਵਿਹਾਰਕ ਜੀਵਨ ਦੀ ਰਟ ਨੂੰ ਤੋੜਨ ਲਈ, ਕੰਮਾਂ ਧੰਦਿਆ ਦੇ ਥਕੇਵਿਆ ਨੂੰ ਦੂਰ ਕਰਨ ਖਾਤਰ, ਸਮਾਜਿਕ ਉਤਸਵਾਂ, ਤਿੱਬਾਂ ਤਿਉਹਾਰਾਂ ਨੂੰ ਸਾਣਨ ਲਈ ਅਤੇ ਵਿਹਲੀਆ ਘੜੀਆ ਨੂੰ ਰਸਰਤਾਂ ਬਿਤਾਉਣ ਖਾਤਰ ਅਪਣਾਉਦੇ ਹਨ। ਲੋਕ ਮੰਨੋਰੰਜਨ ਦੇ ਸਾਧਨ ਪੰਜਾਬ ਦੇ ਪੇਂਡੂ ਸਭਿਆਚਾਰਕ ਖੇਤਰ ਦਾ ਇੱਕ ਅਹਿਮ ਅੰਗ ਰਹੇ ਹਨ। ਇਹਨਾਂ ਸਾਧਨਾਂ ਨੂੰ ਲੋਕ ਕਲਾਕਾਰਾਂ ਦੀਆਂ ਉਹਨਾਂ ਮੰਡਲੀਆ ਨੇ ਅਪਣਾਇਆ ਜੋ ਪਿੰਡਾਂ ਵਿੱਚ ਜਾ ਕੇ ਉਹਨਾਂ ਦਾ ਮਨ ਪਰਚਵਾ ਕਰਦੀਆ, ਉਹਨਾਂ ਦੇ ਅਕੇਵੇ ਭਰੇ ਜੀਵਨ ਨੂੰ ਉਤਸਾਹਿਤ ਕਰ ਕੇ ਬੜੋਤ ਵਿੱਚ ਰਵਾਨਗੀ ਲਿਆਉਦੀਆ ਅਤੇ ਸਮੁੱਚੇ ਪਿੰਡ ਵਾਸੀਆ ਦੇ ਜੀਵਨ ਰੌ ਨੂੰ ਬਦਲ ਦੇਦੀਆ। ਇਸ ਨਾਲ ਲੋਕਾਂ ਦੇ ਗਿਆਨ ਵਿੱਚ ਵੀ ਵਾਧਾ ਹੁੰਦਾ ਅਤੇ ਨੈਤਿਕ ਤੇ ਸਦਾਚਾਰ ਕੀਮਤਾਂ ਦੀ ਸੂਝ ਵਧਦੀ। ਪਿੰਡਾਂ ਵਿੱਚ ਵਿਆਹ ਸ਼ਾਦੀ ਦੇ ਅਵਸਰ ਬੜੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ। ਵਿਹਾਰਕ ਰਸਮਾਂ ਤੋਂ ਇਲਾਵਾ ਗੀਤ ਨਾਚ ਦੇ ਪ੍ਰੋਗਰਾਮ ਜਿਵੇ ਗਿੱਧਾ ਮੁਟਿਆਰਾਂ ਦੁਆਰਾ ਪਾਇਆ ਜਾਂਦਾ ਤੇ ਗੱਭਰੂਆ ਦੁਆਰਾ ਭੰਗੜਾ । ਪਿੰਡ ਦੀਆਂ ਇਸਤਰੀਆ ਬੜੀ ਖੁਸੀ ਨਾਲ ਇਹ ਅਵਸਰ ਰੱਜ ਕੇ ਮਾਣਦੀਆ ਰਹੀਆ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮੱਛੀ ਸ਼ਲਕਾਂ ਵਾਲਾ ਇੱਕ ਜਲਚਰ ਹੈ ਜੋ ਕਿ ਘੱਟ ਤੋਂ ਘੱਟ ਇੱਕ ਜੋੜਾ ਪੰਖਾਂ ਨਾਲ ਯੁਕਤ ਹੁੰਦੀ ਹੈ। ਮਛਲੀਆਂ ਮਿੱਠੇ ਪਾਣੀ ਦੇ ਸਰੋਤਾਂ ਅਤੇ ਸਮੁੰਦਰ ਵਿੱਚ ਬਹੁਤਾਤ ਵਿੱਚ ਮਿਲਦੀਆਂ ਹਨ। ਸਮੁੰਦਰ ਤਟ ਦੇ ਆਸਪਾਸ ਦੇ ਇਲਾਕਿਆਂ ਵਿੱਚ ਮਛਲੀਆਂ ਖਾਣ ਅਤੇ ਪੋਸਣ ਦਾ ਇੱਕ ਪ੍ਰਮੁੱਖ ਸੋਮਾ ਹਨ। ਕਈ ਸਭਿਅਤਾਵਾਂ ਦੇ ਸਾਹਿਤ, ਇਤਹਾਸ ਅਤੇ ਉਨ੍ਹਾਂ ਦੀ ਸੰਸਕ੍ਰਿਤੀ ਵਿੱਚ ਮਛਲੀਆਂ ਦਾ ਵਿਸ਼ੇਸ਼ ਸਥਾਨ ਹੈ। ਇਸ ਦੁਨੀਆ ਵਿੱਚ ਮਛਲੀਆਂ ਦੀ ਘੱਟ ਤੋਂ ਘੱਟ 28, 500 ਪ੍ਰਜਾਤੀਆਂ ਮਿਲਦੀਆਂ ਹਨ ਜਿਹਨਾਂ ਨੂੰ ਵੱਖ ਵੱਖ ਸਥਾਨਾਂ ਉੱਤੇ ਕੋਈ 2,18,000 ਭਿੰਨ ਭਿੰਨ ਨਾਮਾਂ ਨਾਲ ਜਾਣਿਆ ਜਾਂਦਾ ਹੈ। ਇਸ ਦੀ ਪਰਿਭਾਸ਼ਾ ਕਈ ਮਛਲੀਆਂ ਨੂੰ ਹੋਰ ਜਲੀ ਪ੍ਰਾਣੀਆਂ ਤੋਂ ਵੱਖ ਕਰਦੀ ਹੈ, ਜਿਵੇਂ ਵ੍ਹੇਲ ਇੱਕ ਮੱਛੀ ਨਹੀਂ ਹੈ। ਪਰਿਭਾਸ਼ਾ ਦੇ ਮੁਤਾਬਕ, ਮੱਛੀ ਇੱਕ ਅਜਿਹੀ ਜਲੀ ਪ੍ਰਾਣੀ ਹੈ ਜਿਸਦੀ ਰੀੜ੍ਹ ਦੀ ਹੱਡੀ ਹੁੰਦੀ ਹੈ, ਅਤੇ ਆਜੀਵਨ ਗਲਫੜੇ (ਗਿਲਜ) ਨਾਲ ਯੁਕਤ ਹੁੰਦੀਆਂ ਹਨ ਅਤੇ ਜੇਕਰ ਕੋਈ ਡਾਲੀਨੁਮਾ ਅੰਗ ਹੁੰਦੇ ਹਨ (ਲਿੰਬ) ਤਾਂ ਉਹ ਫਿਨ ਦੇ ਰੂਪ ਵਿੱਚ ਹੁੰਦੇ ਹਨ, ਬਿਨਾਂ ਉਂਗਲਾਂ ਵਾਲੇ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਪਰਸਾ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ। ਇਸ ਦਾ ਬਿਰਤਾਂਤ ਵਧੇਰੇ ਗੁੰਝਲਦਾਰ ਅਤੇ ਬਹੁਪੱਖੀ ਹੈ। ਲੇਖਕ ਨੇ ਇਸ ਨੂੰ ਲਿਖਣ ਲਈ ਕਾਫ਼ੀ ਚਿਰ ਲਾਇਆ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਨ੍ਹਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ । ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆਂ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।ਪਹਿਲੇ ਹਜ਼ਾਰ ਸਾਲਾਂ ਦੇ ਪਹਿਲੇ ਅੱਧ ਵਿੱਚ, ਕਸ਼ਮੀਰ ਖੇਤਰ' ਹਿੰਦੂ ਧਰਮ ਦਾ ਅਤੇ ਮਗਰੋਂ ਬੁੱਧ ਧਰਮ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਗਿਆ; ਇਸ ਤੋਂ ਹੋਰ ਮਗਰੋਂ, ਤੀਜੀ ਸਦੀ ਵਿਚ, ਕਸ਼ਮੀਰ ਵਿੱਚ ਸ਼ੈਵ ਮੱਤ ਦਾ ਉਭਾਰ ਸ਼ੁਰੂ ਹੋਇਆ। ਸੰਨ 1939 ਵਿੱਚ ਸ਼ਾਹ ਮੀਰ ਸਲਾਤਿਨ-ਏ-ਕਸ਼ਮੀਰ ਜਾਂ ਸ਼ਾਹ ਮੀਰ ਵੰਸ਼ ਦਾ ਉਦਘਾਟਨ ਕਰਨ ਮਗਰੋਂ ਕਸ਼ਮੀਰ ਦਾ ਪਹਿਲਾ ਮੁਸਲਮਾਨ ਸ਼ਾਸਕ ਬਣਿਆ। 1586 ਤੋਂ ਲੈ ਕੇ 1751 ਤੱਕ ਕਸ਼ਮੀਰ ਮੁਗ਼ਲ ਸਾਮਰਾਜ ਦਾ ਹਿੱਸਾ ਸੀ,ਅਤੇ ਇਸ ਪਿੱਛੋਂ 1820 ਤੱਕ ਇੱਕ ਅਫ਼ਗ਼ਾਨੀ ਦੁੱਰਾਨੀ ਸਾਮਰਾਜ ਦਾ ਹਿੱਸਾ ਰਿਹਾ ਹੈ। ਇਸ ਸਾਲ ਰਣਜੀਤ ਸਿੰਘ ਦੇ ਰਾਜ ਹੇਠਾਂ ਸਿੱਖਾਂ ਨੇ ਕਸ਼ਮੀਰ ਦੇ ਖੇਤਰ ਨੂੰ ਆਪਣੇ ਰਾਜ ਵਿੱਚ ਮਿਲਾ ਲਿਆ ਸੀ।1846 ਵਿੱਚ ਪਹਿਲੀ ਐਂਗਲੋ-ਸਿੱਖ ਲੜਾਈ ਵਿੱਚ ਸਿੱਖਾਂ ਦੀ ਹਾਰ ਮਗਰੋਂ ਅਤੇ ਅੰਗਰੇਜ਼ੀ ਸਰਕਾਰ ਦੁਆਰਾ ਅਮ੍ਰਿਤਸਰ ਦੀ ਸੰਧੀ ਦੇ ਅਨੁਸਾਰ ਕਸ਼ਮੀਰ ਦੀ ਖਰੀਦ ਪਿੱਛੋਂ, ਜੰਮੂ ਦਾ ਰਾਜਾ ਗੁਲਾਬ ਸਿੰਘ ਕਸ਼ਮੀਰ ਦਾ ਨਵਾਂ ਸ਼ਾਸਕ ਬਣ ਗਿਆ। ਉਸਦੇ ਵੰਸ਼ਜਾਂ ਦਾ ਰਾਜ, ਅੰਗਰੇਜ਼ੀ ਤਾਜ ਦੇ ਰਾਜ ਹੇਠਾਂ 1947 ਦੀ ਭਾਰਤ ਦੀ ਵੰਡ ਤੱਕ ਰਿਹਾ, ਜਦੋਂ ਇਸ ਉੱਪਰ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੁਆਰਾ ਆਪਣਾ ਦਾਅਵਾ ਪੇਸ਼ ਕੀਤਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਵਕ੍ਰੋਕਤੀ ਸੰਪਰਦਾਇ' ਕਾਵਿ ਦੇ ਬਾਕੀ ਪੰਜ ਸਿਧਾਂਤਾ (ਰਸ, ਧੁਨੀ, ਅੰਲਕਾਰ, ਰੀਤੀ, ਔਚਿਤਯ) ਵਾਂਗ ਛੇਵਾਂ ਸਿਧਾਂਤ ਵਕ੍ਰੋਕਤੀ ਕਾਵਿ ਦਾ ਜਿੰਦ-ਜਾਨ ਵੀ ਮੰਨੀ ਜਾਂਦੀ ਹੈ। ਵਕ੍ਰੋਕਤੀ ਦਾ ਮਤਲਬ ਹੈ ਕਿਕਿ‘ਵਿਅੰਗਪੁਰਨ ਕਥਨ’ ਆਮ-ਸਿੱਧੇ-ਪੱਧਰੇ ਬੋਲ ਤੇ ਕਥਨ ਕੋਈ ਖੂਬੀ, ਨਿਵੇਕਲੀ ਜਿਹੀ ਗੱਲ ਪੈਦਾ ਨਹੀਂ ਕਰ ਸਕਦੇ, ਕਵਿਤਾ ਵਿੱਚ ਵਕ੍ਰੋਕਤੀ ਨਾਲ ਵਿਲੱਖਣਤਾ ਪੈਦਾ ਹੁੰਦੀ ਹੈ। ਵਕ੍ਰੋਕਤੀ ਦੋ ਸ਼ਬਦਾ ਤੋਂ ਬਣਿਆ ਹੈ ਵਕ੍ਰ+ਉਕਤੀ ਭਾਵ ਕਿ ਟੇਡਾ ਕਥਨ। ਕੁਤੰਕ ਦਾ ਮੰਨਣਾ ਹੈ ਕਿ ‘ਕਾਵਿ ਵਿੱਚ ਸਿੱਧੇ ਢੰਗ ਨਾਲ ਕਹੀ ਗਈ ਗੱਲ ਕਾਵਿਤ੍ਵ ਨੂੰ ਪ੍ਰਾਪਤ ਨਹੀ ਕਰ ਸਕਦੀ ਉਸ ਵਿੱਚ ਕਾਵਿਤ੍ਵ ਦੀ ਪ੍ਰਤਿਸ਼ਠਾ ਤਦੋਂ ਹੁੰਦੀ ਹੈ ਜਦੋਂ ਆਪਣੇ ਸੁਚਜ ਨਾਲ ਸਾਧਾਰਣ ਕਥਨ ਨੂੰ ਵੀ ਸੁੰਦਰ ਅਤੇ ਚਮਤਕਾਰ ਬਣਾ ਦਿੰਦੀ ਹੈ।’ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਬਦ ਤੋਂ ਬਿਨਾਂ ਅਰਥ ਅਧਾਰਹੀਣ ਹੈ ਤੇ ਅਰਥ ਤੋਂ ਬਿਨਾਂ ਸ਼ਬਦ ਦੀ ਕੋਈ ਉਪਯੋਗਤਾ ਨਹੀ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਾਬੀ ਸਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆਂ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇਕ ਹੈ ਪਰ ਸਾਰੇ ਸਭਿਆਚਾਰਾਂ ਵਿਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆਂ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆਂ ਵਿਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.