ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,762 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼ੈਲੀ ਵਿਗਿਆਨ (ਅੰਗਰੇਜੀ: Stylistics), ਸ਼ੈਲੀ ਅਤੇ ਵਿਗਿਆਨ ਤੋਂ ਮਿਲਕੇ ਬਣਿਆ ਸ਼ਬਦ ਹੈ - ਜਿਸਦਾ ਸ਼ਾਬਦਿਕ ਅਰਥ ਹੈ ਸ਼ੈਲੀ ਦਾ ਵਿਗਿਆਨ ਅਰਥਾਤ ਜਿਸ ਵਿਗਿਆਨ ਵਿੱਚ ਸ਼ੈਲੀ ਦਾ ਵਿਗਿਆਨਕ ਅਧਿਐਨ ਕੀਤਾ ਜਾਵੇ ਉਹ ਸ਼ੈਲੀ ਵਿਗਿਆਨ ਹੈ। ’ਸ਼ੈਲੀ’ ਸ਼ਬਦ ਅੰਗਰੇਜ਼ੀ ਦੇ ਸਟਾਈਲ (Style) ਸ਼ਬਦ ਦਾ ਪੰਜਾਬੀ ਰੂਪਾਂਤਰ ਹੈ ਅਤੇ ਸ਼ੈਲੀਵਿਗਿਆਨ ਅੰਗਰੇਜ਼ੀ ਦੇ ਸਟਾਈਲਿਸਟਿਕਸ (Stylistics)ਦਾ। ਇਹ ਭਾਸ਼ਾਈ ਦ੍ਰਿਸ਼ਟੀਕੋਣ ਤੋਂ ਗ੍ਰੰਥਾਂ ਦਾ ਅਧਿਐਨ ਅਤੇ ਵਿਆਖਿਆ ਹੈ। ਇੱਕ ਵਿਸ਼ੇ ਵਜੋਂ ਇਹ ਸਾਹਿਤਕ ਆਲੋਚਨਾ ਅਤੇ ਭਾਸ਼ਾ ਵਿਗਿਆਨ ਨੂੰ ਜੋੜਦਾ ਹੈ, ਪਰ ਆਪਣੇ ਤੌਰ 'ਤੇ ਇਸਦੀ ਆਪਣੀ ਕੋਈ ਨਿੱਜੀ ਡੋਮੇਨ ਨਹੀਂ ਹੈ।.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਹੀਥਕਲਿਫ਼ ਐਂਡਰਿਊ ਲੇਜਰ (4 ਅਪ੍ਰੈਲ 1979 -22 ਜਨਵਰੀ 2008) ਇੱਕ ਆਸਟਰੇਲੀਆਈ ਟੈਲੀਵਿਜ਼ਨ ਅਤੇ ਫ਼ਿਲਮੀ ਅਦਾਕਾਰ ਸੀ। 1990 ਦੇ ਦਹਾਕੇ ਦੌਰਾਨ ਆਸਟਰੇਲੀਆਈ ਟੀਵੀ ਅਤੇ ਫ਼ਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਲੇਜਰ 1998 ਵਿੱਚ ਆਪਣੇ ਫ਼ਿਲਮੀ ਜੀਵਨ ਨੂੰ ਨਿਖੇਰਣ ਲਈ ਸੰਯੁਕਤ ਰਾਜ ਅਮਰੀਕਾ ਚਲਾ ਗਿਆ ਸੀ। ਉਸਦੇ ਕੰਮ ਵਿੱਚ 19 ਫ਼ਿਲਮਾਂ ਸ਼ਾਮਿਲ ਹਨ ਜਿਸ ਵਿੱਚ 10 ਥਿੰਗਸ ਆਈ ਹੇਟ ਅਬਾਊਟ ਯੂ (1999), ਦ ਪੈਟ੍ਰੀਔਟ (2000), ਮੌਂਸਟਰਜ ਬਾਲ (2001), ਅ ਨਾਈਟਸ ਟੇਲ (2001), ਬ੍ਰੋਕਬੈਕ ਮਾਉਂਟੇਨ (2005) ਅਤੇ ਦ ਡਾਰਕ ਨਾਈਟ (2008) ਸ਼ਾਮਿਲ ਹਨ। ਅਦਾਕਾਰੀ ਤੋਂ ਇਲਾਵਾ ਉਸਨੇ ਕਈ ਸੰਗੀਤਕ ਵੀਡੀਓ ਦਾ ਨਿਰਮਾਣ ਅਤੇ ਨਿਰਦੇਸ਼ਨ ਵੀ ਕੀਤਾ ਅਤੇ ਲੇਜਰ ਇੱਕ ਫ਼ਿਲਮ ਨਿਰਦੇਸ਼ਕ ਬਣਨਾ ਚਾਹੁੰਦਾ ਸੀ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਲਗਾਹਾਂ ਦਿਵਸ (ਵੈਟਲੈਂਡ ਦਿਵਸ) ਹਰ ਸਾਲ 2 ਫਰਵਰੀ ਨੂੰ ਮਨਾਇਆ ਜਾਂਦਾ ਹੈ। ਆਧੁਨਿਕ ਕਾਲ ਵਿਚ ਜਦ ਜਲਗਾਹਾਂ ਦੀ ਗਿਣਤੀ ਘਟਣੀ ਸ਼ੁਰੂ ਹੋਈ ਤਾਂ ਇਸ ਦੀ ਚਿੰਤਾ ਸਾਰੀ ਦੁਨੀਆ ਦੇ ਵਿਗਿਆਨੀਆਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਹੋਈ | ਇਨ੍ਹਾਂ ਦੀ ਸੰਭਾਲ ਲਈ ਅੰਤਰਰਾਸ਼ਟਰੀ ਪੱਧਰ ਦੀ ਪਹਿਲੀ ਕਾਨਫ਼ਰੰਸ 2 ਫਰਵਰੀ 1971 ਨੂੰ ਈਰਾਨ ਦੇ ਸ਼ਹਿਰ ਰਾਮਸਰ ਵਿਖੇ ਹੋਈ | ਇਸ ਦਾ ਉਦੇਸ਼ ਵਿਸ਼ਵ ਵਿਚ ਜਲਗਾਹਾਂ ਨੂੰ ਬਚਾਉਣਾ ਸੀ | ਤਦ ਤੋਂ ਹੀ ਹਰ ਸਾਲ 2 ਫਰਵਰੀ ਨੂੰ ਅੰਤਰਰਾਸ਼ਟਰੀ ਜਲਗਾਹ ਦਿਵਸ ਵਜੋਂ ਮਨਾਇਆ ਜਾਂਦਾ ਹੈ| ਜਲਗਾਹ, ਜੰਗਲ ਅਤੇ ਸਮੁੰਦਰ ਧਰਤੀ ਦੀ ਜਲਵਾਯੂ ਦੇ 3 ਮਹੱਤਵਪੂਰਨ ਸੋਮੇ ਹਨ। ਭਾਰਤ ਵਿਚ ਜਲਗਾਹਾਂ 4,053,537 ਹੈਕਟੇਅਰ ਰਕਬੇ 'ਚ ਫੈਲੀਆਂ ਹੋਈਆਂ ਹਨ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਬਜਟ ਇੱਕ ਨਿਸ਼ਚਿਤ ਸਮੇਂ, ਆਮ ਤੌਰ ਤੇ ਇੱਕ ਸਾਲ ਲਈ ਵਿੱਤੀ ਯੋਜਨਾ ਹੁੰਦੀ ਹੈ। ਇਸ ਵਿੱਚ ਯੋਜਨਾਬੱਧ ਵਿਕਰੀ ਵਾਲਿਊਮ ਅਤੇ ਆਮਦਨ, ਸਰੋਤ ਮਾਤਰਾਵਾਂ, ਲਾਗਤਾਂ ਅਤੇ ਖਰਚਿਆਂ, ਸੰਪਤੀਆਂ, ਦੇਣਦਾਰੀਆਂ ਅਤੇ ਨਕਦੀ ਦੇ ਵਹਿਣ ਸ਼ਾਮਲ ਹੋ ਸਕਦੇ ਹਨ। ਕੰਪਨੀਆਂ, ਸਰਕਾਰਾਂ, ਪਰਿਵਾਰ ਅਤੇ ਹੋਰ ਸੰਸਥਾਵਾਂ ਇਸ ਨੂੰ ਗਤੀਵਿਧੀਆਂ ਜਾਂ ਇਵੈਂਟਸ ਦੀਆਂ ਰਣਨੀਤਕ ਯੋਜਨਾਵਾਂ ਨੂੰ ਮਾਪਣਯੋਗ ਮਦਾਂ ਵਿੱਚ ਪਰਗਟ ਕਰਨ ਲਈ ਵਰਤਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਭੌਤਿਕ ਵਿਗਿਆਨ ਵਿੱਚ, ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ (ਈ ਐਮ ਰੇਡੀਏਸ਼ਨ ਜਾਂ ਈਐਮਆਰ) ਇਲੈਕਟ੍ਰੋਮੈਗਨੈਟਿਕ ਫੀਲਡ ਦੀ ਲਹਿਰਾਂ (ਜਾਂ ਆਪਣੇ ਕੁਆਂਟਾ, ਫੋਟੌਨਾਂ) ਨੂੰ ਦਰਸਾਉਂਦੀ ਹੈ, ਜੋ ਕੀ ਸਪੇਸ ਵਿੱਚ ਇਲੈਕਟ੍ਰੋਮੈਗਨੈਟਿਕ ਰੈਡੀਐਂਟ ਊਰਜਾ ਨੂੰ ਲੈ ਪ੍ਰਸਾਰਣ ਕਰਦੀ ਹੈ। ਇਹਨਾਂ ਵਿੱਚ ਰੇਡੀਓ ਵੇਵ, ਮਾਈਕ੍ਰੋਵੇਵਜ਼, ਇਨਫਰਾਰੈੱਡ, (ਦਿਸਣਯੋਗ) ਰੋਸ਼ਨੀ, ਅਲਟਰਾਵਾਇਲਟ, ਐਕਸ-ਅਤੇ ਗਾਮਾ ਰੇਡੀਏਸ਼ਨ ਸ਼ਾਮਲ ਹਨ।
ਰਾਸ਼ੀ ਚੱਕਰ ਦੀ ਇਹ ਤੀਜੀ ਰਾਸ਼ੀ ਹੈ, ਇਸ ਦਾ ਪ੍ਰਤੀਕ ਜਵਾਨ ਦੰਪਤੀ ਹੈ, ਇਹ ਦੋ - ਸੁਭਾਅ ਵਾਲੀ ਰਾਸ਼ੀ ਹੈ, ਇਸ ਦਾ ਵਿਸਥਾਰ ਰਾਸ਼ੀ ਚੱਕਰ ਦੇ 60 ਅੰਸ਼ ਵਲੋਂ 90 ਅੰਸ਼ ਦੇ ਵਿੱਚ ਹੈ, ਮਿਥੁਨ ਰਾਸ਼ੀ ਦਾ ਸਵਾਮੀ ਬੁੱਧ ਗ੍ਰਹਿ ਹੈ। ਇਸ ਰਾਸ਼ੀ ਦੇ ਤਿੰਨ ਦਰੇਸ਼ਕਾਣੋਂ ਦੇ ਸਵਾਮੀ ਬੁੱਧ-ਬੁੱਧ, ਬੁੱਧ-ਸ਼ੁਕਰ, ਅਤੇ ਬੁੱਧ-ਸ਼ਨੀ ਹਨ। ਇਸ ਰਾਸ਼ੀ ਵਿੱਚ ਮ੍ਰਿਗਸਿਰਾ ਨਛੱਤਰ ਦੇ ਅੰਤਮ ਦੋ ਪੜਾਅ, ਆਦਰਾ ਨਛੱਤਰ ਦੇ ਚਾਰ ਪੜਾਅ, ਅਤੇ ਪੁਨਰਵਸੁ ਦੇ ਤਿੰਨ ਪੜਾਅ ਆਉਂਦੇ ਹਨ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਨਪੋਲੀਅਨ ਬੋਨਾਪਾਰਟ (/nəˈpoʊliənˌ-ˈpoʊljən/; ਫ਼ਰਾਂਸੀਸੀ: [napɔleɔ̃ bɔnapaʁt] (ਨੈਪੋਲਿਓਂ ਬੋਨਾਪਾਖ਼ਤ), ਜਨਮ ਵੇਲੇ ਨਾਪੋਲਿਓਨੀ ਦੀ ਬੁਓਨਾਪਾਰਤੇ; 15 ਅਗਸਤ 1769 – 5 ਮਈ 1821) ਫ਼ਰਾਂਸ ਦਾ ਇੱਕ ਸਿਆਸੀ ਅਤੇ ਫ਼ੌਜੀ ਆਗੂ ਸੀ ਜਿਹਨੇ ਫ਼ਰਾਂਸੀਸੀ ਇਨਕਲਾਬ ਅਤੇ ਇਹਦੇ ਨਾਲ਼ ਸਬੰਧਤ ਜੰਗਾਂ ਦੇ ਪਿਛੇਤੇ ਦੌਰ ਵਿੱਚ ਡਾਢਾ ਨਾਮਣਾ ਖੱਟਿਆਂ। 1804 ਤੋਂ 1814 ਤੱਕ ਅਤੇ ਮਗਰੋਂ 1815 ਵਿੱਚ ਇਹ ਨਪੋਲੀਅਨ ਪਹਿਲੇ ਵੱਜੋਂ ਫ਼ਰਾਂਸ ਦਾ ਹੁਕਮਰਾਨ ਰਿਹਾ। ਇਹਨੇ ਵਧੇਰੇ ਜੰਗਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਜ਼ਮੀਨੀ ਯੂਰਪ ਦੇ ਬਹੁਤੇ ਹਿੱਸੇ ਨੂੰ ਇਹਨੇ ਕਾਬੂ ਵਿੱਚ ਕਰ ਲਿਆ ਸੀ ਪਰ ਆਖਰ 1815 ਵਿੱਚ ਇਹਨੂੰ ਹਾਰ ਝੱਲਣੀ ਪੈ ਗਈ। ਇਤਿਹਾਸ ਦੇ ਸਭ ਤੋਂ ਉੱਚੇ ਕੱਦ ਦੇ ਫ਼ੌਜਦਾਰਾਂ ਵਿੱਚ ਗਿਣੇ ਜਾਣ ਕਰ ਕੇ ਇਹਦੇ ਮੋਰਚਿਆਂ ਨੂੰ ਦੁਨੀਆਂ ਭਰ ਦੇ ਫ਼ੌਜੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾਲ਼ ਹੀ ਇਹ ਯੂਰਪੀ ਇਤਿਹਾਸ ਦੀ ਇੱਕ ਸਭ ਤੋਂ ਵੱਧ ਨਾਮੀਂ ਅਤੇ ਤਕਰਾਰੀ ਸ਼ਖ਼ਸੀਅਤ ਰਹੀ ਹੈ। ਗ਼ੈਰ-ਫ਼ੌਜੀ ਕਾਰ-ਵਿਹਾਰ ਵਿੱੱਚ ਨਪੋਲੀਅਨ ਨੇ ਯੂਰਪ ਭਰ ਵਿੱਚ ਕਈ ਕਿਸਮ ਦੇ ਅਜ਼ਾਦ-ਖ਼ਿਆਲੀ ਸੁਧਾਰ ਲਾਗੂ ਕੀਤੇ ਜਿਹਨਾਂ ਵਿੱਚ ਜਗੀਰਦਾਰੀ ਦਾ ਖ਼ਾਤਮਾ, ਕਨੂੰਨੀ ਬਰਾਬਰਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਕਾਇਮੀ ਅਤੇ ਤਲਾਕ ਦਾ ਕਨੂੰਨੀਕਰਨ ਸ਼ਾਮਲ ਹਨ। ਇਹਦੀ ਆਖ਼ਰੀ ਕਨੂੰਨੀ ਪ੍ਰਾਪਤੀ, ਨਪੋਲੀਅਨੀ ਜ਼ਾਬਤੇ, ਨੂੰ ਦੁਨੀਆਂ ਭਰ ਦੇ ਕਈ ਦੇਸ਼ਾਂ ਵਿੱਚ ਵੱਖੋ-ਵੱਖ ਦਰਜੇ ਨਾਲ਼ ਅਪਣਾ ਲਿਆ ਗਿਆ ਹੈ।
ਰੇਡੀਓ ਛੱਲਾਂ ਜਾਂ ਰੇਡੀਓ ਤਰੰਗਾਂ ਉਹ ਬਿਜਲਈ ਚੁੰਬਕੀ ਤਰੰਗਾਂ ਹੁੰਦੀਆਂ ਹਨ, ਜੋ ਬਿਜਲਈ ਚੁੰਬਕੀ ਰੰਗ-ਤਰਤੀਬ ਦੇ ਰੇਡੀਓ ਵਾਰਵਾਰਤਾ ਹਿੱਸੇ ਵਿੱਚ ਆਉਂਦੀਆਂ ਹਨ। ਇਨ੍ਹਾਂ ਦੀ ਵਰਤੋਂ ਮੁੱਖ ਤੌਰ ਤੇ ਬੇਤਾਰ, ਵਾਤਾਵਰਨ ਜਾਂ ਬਾਹਰੀ ਬੱਦਲ ਰਾਹੀਂ ਸੂਚਨਾ ਦੇ ਲੈਣ-ਦੇਣ ਜਾਂ ਢੋਆ-ਢੁਆਈ ਵਿੱਚ ਹੁੰਦੀ ਹੈ। ਇਨ੍ਹਾਂ ਨੂੰ ਹੋਰ ਬਿਜਲਚੁੰਬਕੀ ਕਿਰਨਾਂ ਤੋਂ ਇਨ੍ਹਾਂ ਦੀ ਛੱਲ ਲੰਬਾਈ ਦੇ ਅਧਾਰ ਉੱਤੇ ਅੱਡਰਾ ਕੀਤਾ ਜਾਂਦਾ ਹੈ, ਜੋ ਟਾਕਰੇ ਤੇ ਵਧੇਰੇ ਲੰਬੀ ਹੁੰਦੀ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸ੍ਰੀ ਚਰਿਤਰੋਪਾਖਿਆਨ ਜਾਂ ਅਥ ਪਖਯਾਨ ਚਰਿਤ੍ਰ ਲਿਖਯਤੇ, ਦਸਮ ਗ੍ਰੰਥ ਵਿੱਚ ਦਰਜ਼ ਇੱਕ ਵੱਡੀ ਰਚਨਾ ਹੈ, ਜੋ ਆਮ ਅਤੇ ਰਵਾਇਤੀ ਤੌਰ ਤੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਲਿਖੀ ਮੰਨੀ ਜਾਂਦੀ ਹੈ। ਇਸ ਰਚਨਾ ਵਿੱਚ ੪੦੪ ਕਹਾਣੀਆਂ ਸ਼ਾਮਿਲ ਹਨ ਜੋ ਇਤਿਹਾਸਕ, ਮਿਥਿਹਾਸਿਕ ਅਤੇ ਦਾਰਸ਼ਨਿਕ ਪਹਿਲੂ ਨੂੰ ਉਜਾਗਰ ਕਰਦੀਆਂ ਹਨ । ਇਹ ਰਚਨਾ ਚੋਪਈ ਸਾਹਿਬ ਤੇ ਆ ਕੇ ਸਮਾਪਿਤ ਹੁੰਦੀ ਹੈ, ਜੋ ਕਿ ਨਿਤਨੇਮ ਦੀਆਂ ਬਾਣੀਆਂ ਵਿਚੋਂ ਇੱਕ ਹੈ। ਚਰਿਤ੍ਰੋਪਖਯਾਨ ਵਿੱਚ ਦੋ ਕਿਸਮ ਦੇ ਚਰਿਤ੍ਰ ਆਉਂਦੇ ਹਨ: ਪੁਰਖ ਚਰਿਤ੍ਰ ਅਤੇ ਮਹਿਲਾ ਚਰਿਤ੍ਰ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਯੂਰਪੀ ਯੂਨੀਅਨ ਤੋਂ ਯੁਨਾਈਟਡ ਕਿੰਗਡਮ ਦਾ ਨਿਕਲਣਾ
ਯੂਰਪੀ ਯੂਨੀਅਨ ਤੋਂ ਯੁਨਾਈਟਡ ਕਿੰਗਡਮ ਦਾ ਨਿਕਲਣਾ, ਜਿਸਨੂੰ ਸੰਖੇਪ ਵਿੱਚ ਬਰੇਗਜ਼ਿਟ (Brexit, "ਬ੍ਰਿਟਿਸ਼" ਜਾਂ "ਬ੍ਰਿਟੇਨ" ਅਤੇ "ਅਗਜ਼ਿਟ" ਨੂੰ ਜੋੜਕੇ ਬਣਿਆ ਸ਼ਬਦ) ਵੀ ਕਹਿੰਦੇ ਹਨ ਇੱਕ ਸਿਆਸੀ ਟੀਚਾ ਹੈ, ਜੋ ਕਿ ਵੱਖ-ਵੱਖ ਵਿਅਕਤੀਆਂ, ਐਡਵੋਕੇਸੀ ਗਰੁੱਪਾਂ, ਅਤੇ ਸਿਆਸੀ ਧਿਰਾਂ ਨੇ ਆਪਣੇ ਸਾਹਮਣੇ ਰੱਖਿਆ ਸੀ ਜਦੋਂ ਯੁਨਾਈਟਡ ਕਿੰਗਡਮ ਨੇ 1973 ਵਿੱਚ ਯੂਰਪੀ ਯੂਨੀਅਨ (ਈਯੂ) ਵਿੱਚ ਸ਼ਾਮਿਲ ਹੋਣ ਵਾਲਿਆਂ ਦੇ ਮੋਹਰੀਆਂ ਵਿੱਚੋਂ ਇੱਕ ਬਣਿਆ ਸੀ।ਯੂਰਪੀ ਯੂਨੀਅਨ ਤੋਂ ਨਿਕਲਣ ਦਾ ਹੱਕ ਮੈਂਬਰ ਰਾਜਾਂ ਨੂੰ 2007 ਵਿੱਚ ਯੂਰਪੀ ਯੂਨੀਅਨ ਬਾਰੇ ਸੰਧੀ ਦੀ ਧਾਰਾ 50 ਦੇ ਅਧੀਨ ਮਿਲਿਆ ਸੀ।
ਮਦਰ ਟਰੇਸਾ (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, ਮੇਸੇਡੋਨਿਆ ਗਣਰਾਜ) ਵਿੱਚ ਹੋਇਆ ਸੀ। ਮਦਰ ਟਰੇਸਾ ਰੋਮਨ ਕੈਥੋਲਿਕ ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ ਕੋਲਕਾਤਾ ਵਿੱਚ ਮਿਸ਼ਨਰੀਜ ਆਫ ਚੈਰਿਟੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.