ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਆਹ ਦੋ ਵਿਅਕਤੀਆਂ ਵਿੱਚ ਇੱਕ ਬੰਧਨ ਦਾ ਪ੍ਰਣ ਹੁੰਦਾ ਹੈ। ਇਹ ਆਮ ਤੌਰ ਤੇ ਇੱਕ ਆਦਮੀ (ਲਾੜਾ) ਅਤੇ ਇੱਕ ਤੀਵੀਂ (ਲਾੜੀ) ਦੇ ਵਿੱਚਕਾਰ ਹੁੰਦਾ ਹੈ। ਕੁੱਝ ਥਾਵਾਂ ਤੇ, ਇੱਕੋ ਹੀ ਸੈਕਸ ਦੇ ਦੋ ਜਣਿਆਂ/ਜਣੀਆਂ ਵਿੱਚ ਵਿਆਹ ਕਾਨੂੰਨੀ ਹੈ। ਇਸ ਵਿੱਚ ਦੁਵੱਲੇ ਵਾਅਦੇ ਅਤੇ ਜੋੜੀ ਦਾ ਅੰਗੂਠੀਆਂ ਦਾ ਆਦਾਨ ਪ੍ਰਦਾਨ ਆਮ ਗੱਲ ਹੈ। ਸ਼ਾਦੀਆਂ ਧਾਰਮਿਕ ਥਾਵਾਂ ਜਾਂ ਹੋਰ ਥਾਵਾਂ, ਜਿਵੇਂ ਪਾਰਕ ਜਾਂ ਲੜਕੀ ਦੇ ਮਾਪਿਆਂ ਦੇ ਘਰ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਇਹ ਕਿਸੇ ਵੀ ਬੰਦੇ ਦੀ ਜਿੰਦਗੀ ਦੇ ਸਭ ਤੋਂ ਯਾਦਗਾਰੀ ਪਲ ਹੁੰਦੇ ਹਨ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਲਾੜਾ ਅਤੇ ਲਾੜੀ ਖਾਸ ਪਹਿਰਾਵਾ ਵੀ ਪਹਿਨਦੇ ਹਨ। ਆਮ ਤੌਰ ਤੇ ਹਰ ਦੇਸ਼ ਅਤੇ ਸੰਸਕ੍ਰਿਤੀ ਵਿੱਚ ਵਿਆਹ ਨਾਲ ਜੁੜੀਆਂ ਰਸਮਾਂ ਰੀਤਾਂ ਅਲੱਗ ਅਲੱਗ ਹੁੰਦੀਆਂ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,925 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਤਰੀਕ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ। ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ।ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅਲੰਕਾਰ, ਇੱਕ ਬਿੰਬ ਭਾਸ਼ਾ ਹੁੰਦੀ ਹੈ, ਜੋ ਕਿਸੇ ਵਰਤਾਰੇ ਦਾ ਜ਼ਿਕਰ ਕਰਨ ਲਈ ਕਿਸੇ ਹੋਰ ਵਰਤਾਰੇ ਦਾ ਸਹਾਰਾ ਲੈਂਦੀ ਹੈ ਤਾਂ ਜੋ ਪ੍ਰਗਟਾਵੇ ਦੇ ਪ੍ਰਭਾਵ ਨੂੰ ਵਧਾਇਆ ਜਾ ਸਕੇ। ਇਹ ਸਪੱਸ਼ਟਤਾ ਪ੍ਰਦਾਨ ਕਰ ਸਕਦਾ ਹੈ ਜਾਂ ਦੋ ਵਿਚਾਰਾਂ ਦੇ ਵਿਚਕਾਰ ਛੁਪੀਆਂ ਸਮਾਨਤਾਵਾਂ ਦੀ ਪਛਾਣ ਕਰ ਸਕਦਾ ਹੈ। ਐਂਟੀਥੀਸਿਸ, ਹਾਇਪਰਬੋਲੇ, ਮੇਟੋਨੀਮੀ ਅਤੇ ਸਿਮਲੀ ਸਾਰੇ ਰੂਪਕ ਦੀਆਂ ਕਿਸਮਾਂ ਹਨ। ਕਲਾਕਾਰ ਬਿੰਬਾਂ ਦੀ ਭਾਸ਼ਾ ਵਿੱਚ ਸੋਚਦਾ ਹੈ ਬਿੰਬ ਇਕ ਲਾਖਣਿਕ ਅਲੰਕਾਰਿਕ ਵਿਚਾਰ ਹੁੰਦਾ ਹੈ ਜੋ ਇਕ ਵਰਤਾਰੇ ਨੂੰ ਦੂਜੇ ਦੁਆਰਾ ਪੇਸ਼ ਕਰਦਾ ਹੈ। ਦੋ ਵਰਤਾਰਿਆਂ ਦੇ ਟਕਰਾਓ ਨਾਲ ਇਕ ਲਿਸ਼ਕਾਰਾ ਪੈਦਾ ਕਰਕੇ ਕਲਾਕਾਰ ਨਵੀਂ ਰੋਸ਼ਨੀ ਵਿਚ ਜੀਵਨ ਨੂੰ ਦਰਸਾਉਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸੋਫ਼ੀਆ ਇੱਕ ਮਨੁੱਖੀ ਰੋਬੋਟ ਹੈ ਜੋ ਕੀ ਹਾਂਗਕਾਂਗ ਦੀ ਕੰਪਨੀ "ਹੈਨਸਨ ਰੋਬੋਟਿਕਸ" ਦੁਆਰਾ ਵਿਕਸਤ ਕੀਤਾ ਗਿਆ ਸੀ। ਇਹ ਮਨੁੱਖੀ ਵਰਤਾਓ ਸਿੱਖ ਕੇ ਮਨੁੱਖਾਂ ਨਾਲ ਕੰਮ ਕਰਨ ਲਈ ਡਿਜ਼ਾਇਨ ਕੀਤੀ ਗਈ ਹੈ। ਇਸਦਾ ਵਿਸ਼ਵ ਭਰ ਵਿੱਚ ਇੰਟਰਵਿਊ ਹੋ ਚੁਕਿਆ ਹੈ। ਅਕਤੂਬਰ 2017 ਵਿੱਚ ਸੋਫ਼ੀਆ ਸਊਦੀ ਅਰਬ ਦੀ ਨਾਗਰਿਕ ਬਣ ਗਈ। ਕਿਸੇ ਦੇਸ਼ ਦੀ ਨਾਗਰਿਕਤਾ ਪ੍ਰਾਪਤ ਕਰਨ ਵਾਲੀ ਇਹ ਪਹਿਲੀ ਰੋਬੋਟ ਹੈ। ਉਹ ਬ੍ਰਿਟਿਸ਼ ਅਦਾਕਾਰਾ ਔਦਰੀ ਹੇਪਬਰਨ (1929-1993) ਦੀ ਤਰ੍ਹਾਂ ਦਿਖਣ ਵਾਲੀ ਬਣਾਈ ਗਈ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਟਿਕਾਊ ਵਿਕਾਸ ਟੀਚੇ ,ਵਿਕਾਸ ਨਾਲ ਸੰਬੰਧਿਤ ਸਤਾਰਾਂ "ਆਲਮੀ ਟੀਚਿਆਂ" ਦਾ ਜੁੱਟ ਹੈ ਜਿਹਨਾਂ ਅੰਦਰ ੧੬੯ ਨਿਸ਼ਾਨੇ ਸ਼ਾਮਲ ਹਨ ਜੋ ਦੁਨੀਆਂ ਦੀ ਕਾਇਆ ਕਲਪ ਲਈ : ਟਿਕਾਊ ਵਿਕਾਸ ਵਾਸਤੇ ੨੦੩੦ ਏਜੰਡਾ ਨਾਮ ਦੇ ਵਿਸ਼ਵ ਵਿਆਪੀ ਪ੍ਰੋਗਰਾਮ ਅਧੀਨ ਪ੍ਰਾਪਤ ਕੀਤੇ ਜਾਣੇ ਹਨ ।ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠਲੇ ਇਹਨਾਂ ਟੀਚਿਆਂ ਨੂੰ ੧੯੩ ਮੈਂਬਰ ਮੁਲਕਾਂ ਨੇ, ਆਲਮੀ ਲੋਕ-ਸਮਾਜ ਸਣੇ, ਲੰਮੇ-ਚੌੜੇ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤਾ ਹੈ ਜੋ ਕਿ ਸੰਯੁਕਤ ਰਾਸ਼ਟਰ ਦੇ ੨੫ ਸਤੰਬਰ ੨੦੧੫ ਵਾਲ਼ੇ ਮਤੇ A/RES/70/1 ਦੇ ਪੈਰ੍ਹਾ ੫੪ ਵਿੱਚ ਰੱਖੇ ਹੋਏ ਹਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਜੋ ਊਰਜਾ ਫੋਟੋਵੋਲਟਿਕ ਸੈਲਾਂ ਤੌਂ ਸੂਰਜ ਦੀਆਂ ਕਿਰਨਾਂ ਦੀ ਗਰਮੀ ਨਾਲ ਪ੍ਰਾਪਤ ਹੁੰਦੀ ਹੈ ,ਉਸ ਨੂੰ ਸੂਰਜੀ ਊਰਜਾ ਕਹਿੰਦੇ ਹਨ । ਪਾਣੀ ਤੋਂ ਬਿਨਾ ਹੋਰ ਸਾਧਨਾਂ ਤੋਂ ਬਿਜਲੀ ਪ੍ਰਾਪਤ ਕਰਨਾ ਅੱਜ ਦੇ ਸਮੇਂ ਦੀ ਡਾਢੀ ਲੋੜ ਹੈ।ਕਚਰੇ ਤੋਂ ਬਿਜਲੀ ਬਣਾ ਲੈਣ ਨਾਲ ਵਾਤਾਵਰਣ ਨੂੰ ਵੀ ਸਾਫ ਸੁਥਰਾ ਰੱਖਿਆ ਜਾ ਸਕਦਾ ਹੈ,ਜੋ ਕਚਰਾ ਐਧਰ ਉਧਰ ਸੁੱਟਣ ਨਾਲ ਗੰਦਗੀ ਦਾ ਕਾਰਣ ਬਣ ਰਿਹਾ ਹੈ, ਉਹ ਸਮਾਜ ਭਲਾਈ ਦੇ ਕੰਮ ਆ ਸਕਦਾ ਹੈ। ਸੋਲਰ ਸਿਸਟਮ ਨਾਲ ਬਿਜਲੀ ਪੈਦਾ ਕਰਨਾ ਬਹੁਤ ਹੀ ਵਧੀਆ ਤਰੀਕਾ ਹੈ। ਇਸ ਦੀ ਵਰਤੋਂ ਨਿੱਜੀ ਰੂਪ ਵਿੱਚ ਹਰ ਸਰਦੇ ਪੁਜਦੇ ਨਾਗਰਿਕ ਨੂੰ ਕਰਨੀ ਚਾਹੀਦੀ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਭੂਗੋਲ (ਸੰਸਕ੍ਰਿਤ भूगोल ਤੋਂ) ਇੱਕ ਵਿਗਿਆਨ ਹੈ ਜੋ ਕਿ ਪ੍ਰਿਥਵੀ ਉਤਲੀ ਜਮੀਨ, ਨਕਸ਼, ਨਿਵਾਸੀ ਅਤੇ ਤੱਥਾਂ ਦੇ ਅਧਿਐਨ ਨਾਲ ਸਬੰਧਤ ਹੈ। "ਧਰਤੀ ਬਾਰੇ ਲਿਖਣਾ ਜਾਂ ਵਖਿਆਣ ਕਰਨਾ" ਲਫ਼ਜ਼ੀ ਅਨੁਵਾਦ ਹੋ ਸਕਦਾ ਹੈ। ਏਰਾਟੋਸਥੇਨੈਸ, ਯੂਨਾਨੀ ਵਿੱਚ ਇਸ ਸ਼ਬਦ ਦੀ ਵਰਤੋਂ ਕਰਨ ਵਾਲਾ ਪਹਿਲਾ ਇਨਸਾਨ ਸੀ। ਭੂਗੋਲਕ ਖੋਜ ਦੀਆਂ ਚਾਰ ਇਤਿਹਾਸਕ ਰੀਤੀਆਂ ਹਨ: ਕੁਦਰਤੀ ਅਤੇ ਮਨੁੱਖੀ ਤੱਥਾਂ ਦਾ ਸਥਾਨਕ ਅਧਿਐਨ (ਭੂਗੋਲ ਵੰਡ ਦੀ ਪੜ੍ਹਾਈ ਵਜੋਂ), ਧਰਾਤਲ ਵਿੱਦਿਆ (ਥਾਵਾਂ ਅਤੇ ਖੇਤਰ), ਮਨੁੱਖ-ਧਰਤ ਸੰਬੰਧਾਂ ਦੀ ਵਿੱਦਿਆ ਅਤੇ ਧਰਤ ਵਿਗਿਆਨ ਦੀ ਖੋਜ। ਇਸ ਦੇ ਬਾਵਜੂਦ ਆਧੁਨਿਕ ਭੂਗੋਲ ਇੱਕ ਵਿਆਪਕ ਸਿੱਖਿਆ ਹੈ ਜਿਹਦਾ ਮੁੱਖ ਮਕਸਦ ਪ੍ਰਿਥਵੀ ਅਤੇ ਉਸ ਦੀਆਂ ਸਾਰੀਆਂ ਮਨੁੱਖੀ ਅਤੇ ਕੁਦਰਤੀ ਜਟਿਲਤਾਵਾਂ ਨੂੰ ਸਮਝਣਾ ਹੈ - ਨਾ ਸਿਰਫ਼ ਕਿ ਚੀਜ਼ਾਂ ਕਿੱਥੇ ਹਨ ਸਗੋਂ ਇਹ ਕਿਵੇਂ ਹੋਂਦ 'ਚ ਆਈਆਂ ਅਤੇ ਬਦਲੀਆਂ। ਭੂਗੋਲ ਨੂੰ ਮਨੁੱਖੀ ਅਤੇ ਭੌਤਿਕ ਵਿਗਿਆਨ ਵਿਚਲਾ ਪੁਲ ਕਿਹਾ ਗਿਆ ਹੈ। ਇਸ ਦੇ ਦੋ ਪ੍ਰਮੁੱਖ ਅੰਗ ਹਨ - ਮਨੁੱਖੀ ਭੂਗੋਲ ਅਤੇ ਭੌਤਿਕ ਭੂਗੋਲ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.