ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪ੍ਰੋ. ਪੂਰਨ ਸਿੰਘ ਦੀ ਰਚਨਾ ਅਤੇ ਮੁੱਖ ਪ੍ਰਵਿਰਤੀਆਂ
ਭਾਵੇਂ ਕਿਸੇ ਵੀ ਲੇਖਕ ਦੀ ਰਚਨਾ ਉਸ ਦੇ ਜੀਵਨ-ਅਨੁਭਵ ਦਾ ਇੰਨ-ਬਿੰਨ ਸਿੱਧੇ ਰੂਪ `ਚ ਕੀਤਾ ਗਿਆ ਪ੍ਰਗਟਾਵਾ ਨਹੀਂ ਹੁੰਦੀ ਪਰ ਫਿਰ ਵੀ ਉਸ ਦੇ ਜੀਵਨ ਦੇ ਕੁਝ ਅਹਿਮ ਵੇਰਵਿਆਂ ਦੀ ਜਾਣਕਾਰੀ ਉਸ ਦੀ ਰਚਨਾ ਦੇ ਅਧਿਐਨ ਲਈ ਸਹਾਈ ਹੋ ਸਕਦੀ ਹੈ।ਇਸ ਪੱਖ ਤੋਂ ਪੋ੍ਰ. ਪੂਰਨ ਸਿੰਘ ਦੇ ਜੀਵਨੀਗਤ ਵੇਰਵਿਆਂ ਵਿਚੋਂ ਉਨ੍ਹਾਂ ਨੂੰ ਅਗਰਭੂਮਿਤ ਕਰਕੇ ਵੇਖਣ ਜ਼ਰੂਰੀ ਹੈ।ਜਿਨ੍ਹਾਂ ਨੇ ਉਸ ਦੀ ਰਚਨਾ ਦ੍ਰਿਸ਼ਟੀ ਨੂੰ ਪ੍ਰਭਾਵਿਤ ਕੀਤਾ।ਪੂਰਨ ਸਿੰਘ ਦਾ ਜਨਮ 17 ਫਰਵਰੀ ਨੂੰ ਪਿੰਡ ਪਠਾਣੀ ਸਲਹੱਡ ਜ਼ਿਲ੍ਹਾ ਐਬਟਾਬਾਦ (ਪਾਕਿਸਤਾਨ) ਵਿਖੇ ਸਰਕਾਰ ਕਰਤਾਰ ਸਿੰਘ ਦੇ ਘਰ ਹੋਇਆ।ਉਹ ਵਧੇਰੇ ਕਰਕੇ ਆਪਣੀ ਮਾਤਾ ਸ੍ਰੀਮਤੀ ਪਰਮਾ ਦੇਵੀ ਦੇ ਸਾਥ ਵਿੱਚ ਹੀ ਰਿਹਾ।ਉਸ ਦੇ ਵਿਅਕਤਿੱਤਵ ਉਤੇ ਮਾਂ ਦੇ ਵਾਤਸਲ ਪਿਆਰ ਏਨਾ ਪ੍ਰਭਾਵ ਪਿਆ ਕਿ ਉਸ ਦੀ ਕਵਿਤਾ ਪੂਰਨ ਨਾਥ ਜੋਗੀ ਦੀ ਪਾਤਰ ਇੱਛਰਾਂ ਦੇ ਭਾਵਾਂ ਵਿੱਚੋਂ ਇਹ ਪ੍ਰਭਾਵ ਪ੍ਰਤੱਖ ਤੌਰ ਤੇ ਝਲਕਦਾ ਵੇਖਿਆ ਜਾ ਸਕਦਾ ਹੈ।ਜਾਪਾਨ ਵਿੱਚ ਪੂਰਨ ਸਿੰਘ ਛੇਤੀ ਹੀ ਉਸ ਉਰੀਐਂਟਲ ਕਲੱਬ ਦਾ ਮੈਂਬਰ ਬਣ ਗਿਆ।ਪੂਰਨ ਸਿੰਘ ਨੂੰ ਭਾਰਤ ਲਈ ਸੁਤੰਤਰਤਾ ਪ੍ਰਾਪਤੀ ਦੀ ਚੇਟਕ ਲੱਗ ਗਈ।ਇਸੇ ਪ੍ਰੇਰਣਾ ਅਧੀਨ ਹੀ ਉਸ ਨੇ ਥੰਡਰਿੰਗ ਡਾਨ ਨਾਂ ਦਾ ਰਸਾਲਾ ਵੀ ਕੱਢਿਆ ਆਜ਼ਾਦੀ ਦੀ ਇਹ ਤਾਂਘ ਪੂਰਨ ਸਿੰਘ ਦੀਆਂ ਕਾਵਿ-ਰਚਨਾਵਾਂ ਵਿੱਚ ਸਮਾਈ ਹੋਈ ਮਿਲਦੀ ਹੈ। 1912 ਵਿੱਚ ਜਦ ਸਿਆਲਕੋਟ ਵਿਖੇ ਸਿੱਖ ਐਜੂਕੇਸ਼ਨ ਕਾਨਫਰੰਸ ਹੋ ਰਹੀ ਸੀ ਤਾਂ ਪੂਰਨ ਸਿੰਘ ਦੇ ਮੇਲ-ਮਿਲਾਪ ਭਾਈ ਵੀਰ ਸਿੰਘ ਨਾਲ ਹੋਇਆ ਉਹ ਮੁੜ ਸਿੱਖੀ ਦੇ ਰੰਗ ਵਿੱਚ ਰੰਗਿਆ ਗਿਆ।1930 ਦੇ ਅੰਤ ਵਿੱਚ ਪੂਰਨ ਸਿੰਘ ਨੂੰ ਟੀ.ਬੀ. ਦੀ ਬਿਮਾਰੀ ਨੇ ਘੇਰ ਲਿਆ।ਜਦ ਰੋਗ ਲਾਇਲਾਜ਼ ਹੋਣ ਦੀ ਹੱਦ ਤੱਕ ਵੱਧ ਅਿਗਾ ਤਾਂ 31 ਮਾਰਚ 1931 ਨੂੰ ਉਸ ਦਾ ਦੇਹਾਂਤ ਹੋ ਗਿਆ। ਪ੍ਰੋ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਤਰੀਕ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,925 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਉੱਚਾਰਨ ਸਥਾਨ ਧੁਨੀ ਵਿਗਿਆਨ ਦੇ ਅੰਤਰਗਤ ਧੁਨੀਆਂ ਦੀ ਵੰਡ ਕੀਤੀ ਜਾਂਦੀ ਹੈ। ਧੁਨੀਆਂ ਦੀ ਵੰਡ ਦੇ ਦੋ ਆਧਾਰ ਹਨ: (i) ਉੱਚਾਰਨ ਸਥਾਨ ਅਤੇ (ii) ਉੱਚਾਰਨ ਵਿਧੀ । ਧੁਨੀਆਂ ਦੀ ਇਹ ਵੰਡ ਪਰੰਪਰਕ ਹੈ। ਉੱਚਾਰਨੀ ਧੁਨੀ ਵਿਗਿਆਨ ਵਿੱਚ ਉੱਚਾਰਨ ਅੰਗਾਂ ਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ: (i) ਉੱਚਾਰਨ ਅਤੇ (ii) ਉੱਚਾਰਨ ਸਥਾਨ । ਉਨ੍ਹਾਂ ਉੱਚਾਰਨ ਅੰਗਾਂ ਨੂੰ ਉੱਚਾਰਕ ਕਿਹਾ ਜਾਂਦਾ ਹੈ ਜੋ ਆਪਣੇ ਸਥਾਨ ਤੋਂ ਹੱਟ ਕੇ ਦੂਜੇ ਅੰਗ ਨਾਲ ਲਗਦੇ ਜਾਂ ਖਹਿੰਦੇ ਹਨ । ਉੱਚਾਰਕਾਂ ਦੇ ਘੇਰੇ ਵਿੱਚ ਹੇਠਲੇ ਬੁੱਲ੍ਹ ਅਤੇ ਜੀਭ ਨੂੰ ਰੱਖਿਆ ਜਾਂਦਾ ਹੈ । ਹੇਠਲਾ ਬੁੱਲ੍ਹ ਦੋ ਹੋਂਠੀ ਧੁਨੀਆਂ ਨੂੰ ਉੱਚਾਰਨ ਵੇਲੇ ਉੱਪਰਲੇ ਬੁੱਲ੍ਹ ਨਾਲ ਜਾ ਮਿਲਦਾ ਹੈ ਜਾਂ ਦੰਤ-ਹੋਂਠੀ ਉੱਚਾਰਨ ਵੇਲੇ ਹੇਠਲਾ ਬੁੱਲ੍ਹ ਉੱਪਰਲੇ ਦੰਦਾਂ ਨੂੰ ਮਿਲਦਾ ਹੈ । ਇਸੇ ਤਰ੍ਹਾਂ ਜੀਭ ਦਾ ਸਿੱਧਾ ਪਾਸਾ,ਪੁੱਠਾ ਪਾਸਾ ਅਤੇ ਪਾਸੇ ਵੰਨੇ ਦੋਵੇਂ ਭਾਗ ਤਾਲੂ ਦੇ ਵੱਖਰੇ ਥਾਵਾਂ ਤੇ ਟਕਰਾਉਂਦੇ,ਖਹਿਦੇ ਜਾਂ ਮਿਲਦੇ ਹਨ । ਇਸ ਪ੍ਰਕਿਰਿਆ ਰਾਹੀਂ ਧੁਨੀਆਂ ਪੈਦਾ ਹੁੰਦੀਆਂ ਹਨ । ਦੂਜੇ ਪਾਸੇ ਮੂੰਹ ਵਿਚਲੇ ਉਨ੍ਹਾਂ ਸਥਾਨਾਂ ਨੂੰ ਉੱਚਾਰਨ ਸਥਾਨ ਕਿਹਾ ਜਾਂਦਾ ਹੈ ਜਿਥੇ ਉੱਚਾਰਕ ਜਾ ਕੇ ਮਿਲਦੇ ਹਨ । ਉੱਚਾਰਕਾਂ ਅਤੇ ਉੱਚਾਰਨ ਸਥਾਨਾਂ ਦੇ ਆਧਾਰ ਤੇ ਧੁਨੀਆਂ ਨੂੰ ਸੀਮਤ ਵਰਗਾਂ ਵਿੱਚ ਵੰਡਿਆ ਜਾਂਦਾ ਹੈ,ਜਿਵੇਂ: ਹੋਠੀ,ਦੰਤ-ਹੋਂਠੀ,ਦੰਤੀ,ਤਾਲਵੀ,ਕੰਠੀ,ਉਲਟ-ਜੀਭੀ,ਸੁਰ-ਯੰਤਰੀ । ਉੱਪਰਲੇ ਬੁੱਲ੍ਹ ਅਤੇ ਦੰਦਾਂ ਤੋਂ ਕੇ ਕੋਮਲ ਤਾਲੂ ਤੱਕ ਮੂੰਹ ਦੇ ਉੱਪਰਲੇ ਹਿੱਸਾ ਅਤੇ ਵੱਖਰੇ-ਵੱਖਰੇ ਸਥਾਨਾਂ ਤੇ ਉੱਚਾਰਕ ਜਾ ਲਗਦੇ ਹਨ ਜਿਸ ਨਾਲ ਉੱਪਰੋਕਤ ਵਰਗ ਦੀਆਂ ਧੁਨੀਆਂ ਪੈਦਾ ਹੁੰਦੀਆਂ ਹਨ । ਜੇ ਉੱਚਾਰਨ ਸਥਾਨ ਉੱਪਰਲੇ ਦੰਦਾਂ ਦਾ ਪਿਛਲਾ ਹਿੱਸਾ ਹੈ ਤਾਂ ਜੀਭ ਦੀ ਨੋਕ ਪਿਛਲੇ ਪਾਸੇ ਨਾਲ ਲੱਗ ਕੇ ਦੰਤੀ ਵਰਗ ਦੀਆਂ ਧੁਨੀਆਂ ਪੈਦਾ ਕਰਦੀ ਹੈ । ਪੰਜਾਬੀ ਵਿੱਚ ਇਸ ਪ੍ਰਕਿਰਿਆ ਰਾਹੀਂ(ਤ,ਥ,ਦ,ਨ,ਲ,ਰ,ਸ) ਧੁਨੀਆਂ ਪੈਦਾ ਹੁੰਦੀਆਂ ਹਨ । ਦੋ ਹੋਂਠੀ ਧੁਨੀਆਂ ਦੇ ਉੱਚਾਰਨ ਵੇਲੇ ਹੇਠਲੇ ਬੁੱਲ੍ਹ ਉੱਚਾਰਕ ਹੈ ਅਤੇ ਉੱਪਰਲੇ ਬੁੱਲ੍ਹ ਉੱਚਾਰਨ ਸਥਾਨ । ਦੰਤ-ਹੋਂਠੀ ਧੁਨੀਆਂ ਦੇ ਉੱਚਾਰਨ ਵੇਲੇ ਹੇਠਲਾ ਬੁੱਲ੍ਹ ਉੱਚਾਰਕ ਹੈ ਅਤੇ ਉੱਪਰਲੇ ਦੰਦ ਉੱਚਾਰਨ ਸਥਾਨ ਵਜੋਂ ਕਾਰਜ ਕਰਦੇ ਹਨ । ਇਸੇ ਪ੍ਰਕਾਰ ਸਖ਼ਤ ਤਾਲੀ,ਕੋਮਲ ਤਾਲੂ ਅਤੇ ਸੁਰ-ਯੰਤਰ ਉੱਚਾਰਨ ਸਥਾਨ ਹਨ । ਇਹ ਉੱਚਾਰਨ ਸਥਾਨ ਜਦੋਂ ਉੱਚਾਰਕਾਂ ਦੇ ਸੰਪਰਕ ਵਿੱਚ ਆਉਂਦੇ ਹਨ ਤੇ ਕੇਵਲ ਵਿਅੰਜਨ ਧੁਨੀਆਂ ਦਾ ਵਰਗੀਕਰਨ ਕੀਤਾ ਜਾਂਦਾ ਹੈ ਜਦੋਂ ਕਿ ਸਵਰਾਂ ਦੇ ਉੱਚਾਰਨ ਵੇਲੇ ਉੱਚਾਰਨ ਸਥਾਨ ਦੀ ਥਾਂ ਉੱਚਾਰਨ ਵਿਧੀ ਨੂੰ ਆਧਾਰ ਬਣਾਇਆ ਜਾਂਦਾ ਹੈ ਕਿਉਂਕਿ ਸਵਰਾਂ ਦੇ ਉੱਚਾਰਨ ਵਿੱਚ ਉੱਚਾਰਕ ਅਤੇ ਉੱਚਾਰਨ ਸਥਾਨ ਆਪਸ ਵਿੱਚ ਮਿਲਦੇ ਜਾਂ ਖਹਿੰਦੇ ਨਹੀਂ ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਮਾਝੀ ਇਹ ਪੰਜਾਬੀ ਬੋਲੀ ਦੀ ਉਪਬੋਲੀ ਹੈ। ਇਹ ਲਾਹੌਰ,ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਵਿੱਚ ਬੋਲੀ ਜਾਂਦੀ ਹੈ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ। ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅਦਾਰੇ "ਵਤੀਰੇ ਦੇ ਟਿਕਾਊ, ਵਡਮੁੱਲੇ ਅਤੇ ਵਾਰ-ਵਾਰ ਵਾਪਰਦੇ ਆਦਰਸ਼ ਹੁੰਦੇ ਹਨ।" ਸਮਾਜੀ ਤਰਤੀਬ ਦੇ ਢਾਂਚਿਆਂ ਜਾਂ ਪੁਰਜ਼ਿਆਂ ਵਜੋਂ ਇਹ ਕਿਸੇ ਖ਼ਾਸ ਭਾਈਚਾਰੇ ਵਿੱਚਲੇ ਲੋਕਾਂ ਦੇ ਰਵਈਏ ਉੱਤੇ ਕਾਬੂ ਰੱਖਦੇ ਹਨ। ਇਹਨਾਂ ਦੀ ਪਛਾਣ ਇੱਕ ਖ਼ਾਸ ਸਮਾਜੀ ਇਰਾਦੇ ਤੋਂ ਹੁੰਦੀ ਹੈ ਜੋ ਜੀਆਂ ਅਤੇ ਉਹਨਾਂ ਦੇ ਇਰਾਦਿਆਂ ਦੀਆਂ ਹੱਦਾਂ ਟੱਪ ਕੇ ਉਹਨਾਂ ਦੀ ਰਹਿਣੀ-ਸਹਿਣੀ ਦੇ ਢੰਗ ਅਤੇ ਰਵਈਏ ਦਾ ਇੰਤਜ਼ਾਮ ਕਰਨ ਦੇ ਵਸੀਲੇ ਤਿਆਰ ਕਰਦੇ ਹਨ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ। ਕੁਲ ਚੁਣੇ ਜਾਣ ਵਾਲੇ ਮੈਂਬਰਾਂ ਦੀ ਵੰਡ ਰਾਜਾਂ ਦੇ ਵਿੱਚ ਇਸ ਤਰ੍ਹਾਂ ਕੀਤੀ ਜਾਂਦੀ ਹੈ ਕਿ ਹਰ ਇੱਕ ਰਾਜ ਨੂੰ ਅਲਾਟ ਸੀਟਾਂ ਦੀ ਗਿਣਤੀ ਅਤੇ ਰਾਜ ਦੀ ਜਨਸੰਖਿਆ ਦੇ ਵਿੱਚ ਇੱਕ ਵਿਵਹਾਰਕ ਅਨਪਾਤ ਹੋਵੇ, ਅਤੇ ਇਹ ਸਾਰੇ ਰਾਜਾਂ ਉੱਤੇ ਲਾਗੂ ਹੁੰਦਾ ਹੈ। ਹਾਲਾਂਕਿ ਵਰਤਮਾਨ ਪਰਿਪੇਖ ਵਿੱਚ ਰਾਜਾਂ ਦੀ ਜਨਸੰਖਿਆ ਦੇ ਅਨੁਸਾਰ ਅਲਾਟ ਸੀਟਾਂ ਦੀ ਗਿਣਤੀ ਦੇ ਅਨੁਸਾਰ ਉੱਤਰ ਭਾਰਤ ਦਾ ਤਰਜਮਾਨੀ, ਦੱਖਣ ਭਾਰਤ ਦੇ ਮੁਕਾਬਲੇ ਕਾਫ਼ੀ ਘੱਟ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਾਨਵ ਕਲਿਆਣ ਅਤੇ ਵਿਸ਼ਵਸ਼ਾਂਤੀ ਦੇ ਆਦਰਸ਼ਾਂ ਦੀ ਸਥਾਪਨਾ ਲਈ ਵੱਖ ਵੱਖ ਰਾਜਨੀਤਕ, ਸਾਮਾਜਕ ਅਤੇ ਆਰਥਕ ਵਿਵਸਥਾ ਵਾਲੇ ਦੇਸ਼ਾਂ ਵਿੱਚ ਆਪਸੀ ਸਹਿਯੋਗ ਦੇ ਪੰਜ ਆਧਾਰਭੂਤ ਸਿਧਾਂਤ, ਜਿਹਨਾਂ ਨੂੰ ਪੰਚਸੂਤਰ ਅਤੇ ਪੰਚਸ਼ੀਲ ਕਹਿੰਦੇ ਹਨ। 29 ਅਪਰੈਲ 1954 ਨੂੰ ਤਿੱਬਤ ਸੰਬੰਧੀ ਭਾਰਤ - ਚੀਨ ਸਮਝੌਤੇ ਵਿੱਚ ਸਰਵਪ੍ਰਥਮ ਇਨ੍ਹਾਂ ਪੰਜ ਸਿੱਧਾਂਤਾਂ ਨੂੰ ਆਧਾਰਭੂਤ ਮੰਨ ਕੇ ਸੁਲਾਹ ਕੀਤੀ ਗਈ। ਇਸ ਦੇ ਸੰਧੀ ਦੀ ਪ੍ਰਸਤਾਵਨਾ ਅਨੁਸਾਰ ਇਹ ਪੰਜ ਸਿੱਧਾਂਤ ਹਨ -
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਪਰਮਿੰਦਰ ਗਿੱਲ ਹਿੰਦੀ ਅਤੇ ਪੰਜਾਬੀ ਫਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ ਨਾਚ ਕੁਸ਼ਲ ਅਭਿਨੇਤਰੀ ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਦੇ ਰਾਏਕੋਟ ਵਿਚ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਐਸ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਰਾਏਕੋਟ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਬੈਚਲਰ ਆਫ਼ ਆਰਟਸ ਵਿੱਚ ਗ੍ਰੈਜੂਏਟ ਹੈ। 22 ਸਾਲ ਦੀ ਉਮਰ ਵਿਚ, ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਸੁਖਜਿੰਦਰ ਗਿੱਲ ਐਕਟਿਐਸਟ ਅਤੇ ਡਿਰਿਕਟਰ) ਨਾਲ ਹੋਇਆ ਅਤੇ ਉਸ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਮੁੱਖ ਤੌਰ ਤੇ ਪੰਜਾਬੀ ਫਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹ ਕੁਝ ਹਿੰਦੀ ਫਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕਰ ਕੀਤਾ। ਫਿਲਮਾਂ ਅਤੇ ਟੀ.ਵੀ.
ਮੋਹਿਨਜੋ-ਦੜੋ ਦਾ ਸਿੰਧੀ ਭਾਸ਼ਾ ਵਿਚ ਅਰਥ ਹੈ "ਮੁਰਦਿਆਂ ਦਾ ਥੇਹ "। ਇਹ ਦੁਨੀਆਂ ਦਾ ਸਭ ਤੋਂ ਪੁਰਾਣਾ ਯੋਜਨਾਬਧ ਅਤੇ ਸ਼ਾਨਦਾਰ ਸ਼ਹਿਰ ਮੰਨਿਆ ਜਾਂਦਾ ਹੈ। ਇਹ ਸਿੰਧੂ ਘਾਟੀ ਸੱਭਿਅਤਾ ਦਾ ਸਭ ਤੋਂ ਪ੍ਰਪੱਕ ਸ਼ਹਿਰ ਹੈ। ਇਸ ਨਗਰ ਦੇ ਅਵਸ਼ੇਸ ਸਿੰਧੂ ਨਦੀ ਦੇ ਕਿਨਾਰੇ ਸੱਖਰ ਜ਼ਿਲੇ ਵਿਚ ਸਥਿਤ ਹਨ । ਮੋਹਿਨਜੋਦੜੋ ਸ਼ਬਦ ਦਾ ਸਹੀ ੳੁਚਾਰਨ ਹੈ 'ਮੁਅਨ ਜੋ ਦੜੋ' । ਇਸਦੀ ਖੋਜ ਰਾਖਾਲਦਾਸ ਬਨਰਜੀ ਨੇ 1922 ਈ.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਨੈਲਸਨ ਰੋਲੀਹਲਾਹਲਾ ਮੰਡੇਲਾ (18 ਜੁਲਾਈ 1918 - 5 ਦਸੰਬਰ 2013) ਇੱਕ ਦੱਖਣ ਅਫਰੀਕੀ ਸਿਆਸਤਦਾਨ ਹੈ ਜੋ 1994 ਤੋਂ 1999 ਤੱਕ ਦੱਖਣ ਅਫਰੀਕਾ ਦਾ ਪੂਰਨ ਲੋਕਰਾਜ ਦੀ ਸਥਾਪਤੀ ਦੇ ਬਾਅਦ ਪਹਿਲਾ ਰਾਸ਼ਟਰਪਤੀ ਸੀ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਦੱਖਣ ਅਫਰੀਕਾ ਵਿੱਚ ਚੱਲ ਰਹੇ ਅਪਾਰਥੀਡ-ਵਿਰੋਧੀ ਜੁਝਾਰੂ ਆਗੂ ਅਤੇ ਅਫਰੀਕੀ ਨੈਸ਼ਨਲ ਕਾਂਗਰਸ ਦੇ ਹਥਿਆਰਬੰਦ ਵਿੰਗ ਉਮਖੋਂਤੋ ਸਿਜਵੇ ਦੇ ਬਾਨੀਆਂ ਵਿੱਚੋਂ ਇੱਕ ਸੀ। ਉਨ੍ਹਾਂ ਨੇ ਆਪਣੀ ਜਿੰਦਗੀ ਦੇ 27 ਸਾਲ ਰਾਬੇਨ ਟਾਪੂ ਉੱਤੇ ਜੇਲ੍ਹ ਵਿੱਚ ਰੰਗਭੇਦ ਨੀਤੀ ਦੇ ਖਿਲਾਫ ਲੜਦੇ ਹੋਏ ਬਿਤਾਏ। ਦੱਖਣ ਅਫਰੀਕਾ ਅਤੇ ਸਮੁੱਚੇ ਸੰਸਾਰ ਵਿੱਚ ਰੰਗਭੇਦ ਨੀਤੀ ਦਾ ਵਿਰੋਧ ਕਰਦੇ ਹੋਏ ਜਿੱਥੇ ਸ਼੍ਰੀ ਮੰਡੇਲਾ ਪੂਰੀ ਦੁਨੀਆਂ ਵਿੱਚ ਆਜ਼ਾਦੀ ਅਤੇ ਸਮਾਨਤਾ ਦੇ ਪ੍ਰਤੀਕ ਬਣ ਗਏ ਸਨ ਉਥੇ ਰੰਗਭੇਦ ਦੀ ਨੀਤੀ ਉੱਤੇ ਚਲਣ ਵਾਲੀ ਸਰਕਾਰਾਂ ਸ਼੍ਰੀ ਮੰਡੇਲਾ ਨੂੰ ਕਮਿਊਨਿਸਟ ਅਤੇ ਆਤੰਕਵਾਦੀ ਦੱਸਦੀਆਂ ਸਨ ਅਤੇ ਅਫਰੀਕਨ ਨੈਸ਼ਨਲ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਪਨਾਹਗਾਹ। ਗਾਂਧੀ, ਕਿੰਗ, ਮੰਡੇਲਾ - ਜੰਗ ਤੋਂ ਦੇ ਬਾਅਦ ਦੀ ਦੁਨੀਆਂ ਵਿੱਚ ਉਹ ਹਸਤੀਆਂ ਹਨ ਜੋ ਲੋਕ ਚੇਤਨਾ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜਿੰਦਾ ਰਹਿਣਗੀਆਂ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿੱਤ ਹੈ। ਇਸ ਦੀ ਜਨਸੰਖਿਆ ਲਗਭਗ 3 ਕਰੋੜ 29 ਲੱਖ ਹੈ, ਜੋ ਦੇਸ਼ ਦੀ ਪਹਿਲੀ ਸਭ ਤੋਂ ਜਿਆਦਾ ਆਬਾਦੀ ਵਾਲੀ ਨਗਰੀ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁੱਲ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਉੱਤਮ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਤੱਟ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਪਾਂਧੀ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਤਿੰਦਰ ਸਰਤਾਜ (ਜਨਮ 18 ਮਈ, 1982) , ਪੂਰਾ ਨਾਂ ਸਤਿੰਦਰ ਪਾਲ ਸਿੰਘ ਸੈਨੀ, ਇੱਕ ਪੰਜਾਬੀ ਗਾਇਕ, ਲੇਖਕ, ਕਵੀ, ਸੰਗੀਤਕਾਰ ਅਤੇ ਅਭਿਨੇਤਾ ਹੈ। ਸਤਿੰਦਰ ਸਰਤਾਜ ਦਾ ਜਨਮ ਹੁਸ਼ਿਆਰਪੁਰ ਜ਼ਿਲ੍ਹਾ ਦੇ ਇੱਕ ਪਿੰਡ ਬਜਵਾੜਾ ਵਿੱਚ ਹੋਇਆ ਸੀ। ਸਰਤਾਜ ਨੇ ਚੰਗੀਆਂ ਐਲਬਮਾਂ ਨਾਲ ਲੋਕਾਂ ਤੋਂ ਸਨਮਾਨ ਹਾਸਲ ਕੀਤਾ ਹੈ, ਜਿਵੇਂ "ਇਬਾਦਤ", "ਚੀਰੇ ਵਾਲਾ ਸਰਤਾਜ" ਅਤੇ "ਅਫਸਾਨੇ ਸਰਤਾਜ ਦੇ" ਹਨ। ਉਹ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੀ ਲਾਈਵ ਸ਼ੋਅ (ਸਿੱਧਾ-ਪ੍ਰਸਾਰਨ) ਕਰ ਚੁੱਕਾ ਹੈ ਅਤੇ ਕਰ ਰਿਹਾ ਹੈ।
ਸਰਕਾਰੀਆ ਕਮਿਸ਼ਨ ਜੂਨ 1983ਈ. ਵਿੱਚ ਭਾਰਤ ਦੀ ਕੇਂਦਰੀ ਸਰਕਾਰ ਦੁਆਰਾ ਬਣਾਇਆ ਗਇਆ ਸੀ। ਸਰਕਾਰੀਆ ਕਮਿਸ਼ਨ ਦਾ ਕੰਮ ਕੇਂਦਰ ਅਤੇ ਰਾਜ ਦੇ ਸਬੰਧਾਂ ਅਤੇ ਇਹਨਾਂ ਦੀ ਸ਼ਕਤੀ ਸੰਤੁਲਨ ਬਾਰੇ ਅਧਿਐਨ ਕਰਨਾ ਅਤੇ ਫਿਰ ਇਹਨਾਂ ਸਬੰਧਾਂ ਦੇ ਅਧਿਐਨ ਨੂੰ ਭਾਰਤੀ ਸੰਵਿਧਾਨ ਦੇ ਵਿੱਚ ਲਾਗੂ ਕਰਨ ਲਈ ਸੁਝਾ ਦੇਣਾ ਸੀ। ਇਸ ਕਮਿਸ਼ਨ ਦਾ ਇਹ ਨਾਂ ਰਣਜੀਤ ਸਿੰਘ ਸਰਕਾਰੀਆ ਦੇ ਨਾਂ ਤੇ ਪਿਆ, ਜੋ ਕੀ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਸਨ। ਇਸ ਕਮੇਟੀ ਦੇ ਦੂਜੇ ਦੋ ਮੈਂਬਰ ਸ਼੍ਰੀ ਬੀ. ਸਿਵਾਰਮਨ ਅਤੇ ਡਾ.
ਮਾਂ ਬੋਲੀ ਗੀਤ ਪੰਜਾਬੀ ਮਾਤ ਭਾਸ਼ਾ ਬਾਰੇ ਲਿਖਿਆ ਗਿਆ ਇੱਕ ਗੀਤ ਹੈ ਜੋ ਪੰਜਾਬ ਦੇ ਨੌਜੁਆਨ ਗਾਇਕ ਯਾਕੂਬ ਨੇ ਗਾਇਆ ਹੈ ਅਤੇ ਪੰਜਾਬੀ ਦੇ ਸ਼ਾਇਰ ਹਰਵਿੰਦਰ ਸਿੰਘ ਵੱਲੋਂ ਲਿਖਿਆ ਗਿਆ ਹੈ। ਇਹ ਗੀਤ 21 ਫ਼ਰਵਰੀ 2018 ਨੂੰ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਜੀ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮੌਕੇ ਚੰਡੀਗੜ੍ਹ ਕਲਾ ਭਾਵਨ ਵਿਖੇ ਰਲੀਜ਼ ਕੀਤਾ ਗਿਆ।
ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਾਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ। ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ।
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.