ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,046 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਖਾਲਿਸਤਾਨ, ਜਗਜੀਤ ਸਿੰਘ ਚੌਹਾਨ ਦਾ ਹਿੰਦੁਸਤਾਨ ਦੀ ਰਿਆਸਤ ਦੀ ਪੰਜਾਬ ਦੇ ਅਲਹਿਦਗੀ ਪਸੰਦ ਸਿੱਖਾਂ ਦੇ ਮੁਜੱਵਜਾ ਦੇਸ ਨੂੰ ਦਿੱਤਾ ਨਾਮ ਹੈ। ਹਿੰਦੁਸਤਾਨ ’ਚ ਖਾਲਿਸਤਾਨ ਦੀ ਅਲਹਿਦਗੀ-ਪਸੰਦ ਤਹਿਰੀਕ 1980 ਦੀ ਦੁਹਾਈ ’ਚ ਆਪਣੇ ਸਿਖਰ ’ਤੇ ਸੀ। ਇਸ ਅਲਹਿਦਗੀ-ਪਸੰਦ ਲਹਿਰ ਕਾਰਨ ਪੰਜਾਬ ਦੇ ਹਾਲਤ ਬਹੁਤ ਬਿਗੜ ਗਏ ਸਨ। ਇਸ ਦੀ ਫਿਰਕੂ ਜਿਹਨੀਅਤ ਦੇ ਪ੍ਰਤੀਕਰਮ ਵਜੋਂ ਦੇਸ਼ ਭਰ ਵਿੱਚ ਹਿੰਦੂਤਵ ਦੀਆਂ ਸੰਪ੍ਰਦਾਇਕ ਤਾਕਤਾਂ ਨੂੰ ਬਹੁਤ ਬਲ ਮਿਲਿਆ। ਖਾਲਿਸਤਾਨ ਅੰਦੋਲਨ ਇੱਕ ਸਿੱਖ ਰਾਸ਼ਟਰਵਾਦੀ ਅੰਦੋਲਨ ਹੈ, ਜੋ ਕਿ ਖਾਲਿਸਤਾਨ (ਪੰਜਾਬੀ: ਖਾਲਿਸਤਾਨ, "ਸ਼ੁੱਧ ਦੀ ਧਰਤੀ") ਦਾ ਇਕ ਵੱਖਰੀ ਦੇਸ਼ ਬਣਾਉਣਾ ਚਾਹੁੰਦਾ ਹੈ, ਜੋ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਹੈ. [4] ਪ੍ਰਸਤਾਵਿਤ ਦੇਸ਼ ਖਾਲਿਸਤਾਨ ਦੀ ਖੇਤਰੀ ਪਰਿਭਾਸ਼ਾ ਪੰਜਾਬ ਤੋਂ ਹੈ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ. ਚੰਡੀਗੜ੍ਹ ਪ੍ਰਸਤਾਵਿਤ ਰਾਜਧਾਨੀ ਹੈ.
ਟੀਰੀਅਨ ਲੈਨਿਸਟਰ, ਜਿਸਨੂੰ "ਦ ਇੰਪ" (the Imp) ਜਾਂ "ਦ ਹਾਫ਼ਮੈਨ" (the Halfman) ਅਤੇ ਮਗਰੋਂ ਜਲਾਵਤਨੀ ਦੇ ਸਮੇਂ ਹਿਊਗਰ ਹਿੱਲ (Hugor Hill) ਵੀ ਕਿਹਾ ਜਾਂਦਾ ਹੈ, ਅਮਰੀਕੀ ਲੇਖਕ ਜੌਰਜ ਆਰ. ਆਰ. ਮਾਰਟੀਨ ਦੇ ਫ਼ੈਂਟੇਸੀ ਨਾਵਲ ਜਿਸਦਾ ਨਾਮ ਏ ਸੌਂਗ ਔਫ਼ ਆਈਸ ਅਤੇ ਫ਼ਾਇਰ ਹੈ ਅਤੇ ਇਸ ਉੱਪਰ ਅਧਾਰਿਤ ਬਣੇ ਟੀਵੀ ਲੜੀਵਾਰ ਗੇਮ ਆਫ਼ ਥਰੋਨਸ ਵਿੱਚ ਇੱਕ ਕਾਲਪਨਿਕ ਪਾਤਰ ਹੈ। ਉਹ ਇਸ ਲੜੀਵਾਰ ਵਿੱਚ ਇੱਕ ਬਹੁਤ ਹੀ ਅਹਿਮ ਪਾਤਰ ਹੈ, ਜਿਸਦਾ ਵਿਚਾਰ ਮਾਰਟੀਨ ਦੇ ਦਿਮਾਗ ਵਿੱਚ 1981 ਦੇ ਨਾਵਲ ਵਿੰਧਾਵਨ ਲਿਖਣ ਸਮੇਂ ਆਇਆ ਸੀ। ਦ ਨਿਊਯਾਰਕ ਟਾਈਮਜ਼ ਵੱਲੋਂ ਟੀਰੀਅਨ ਲੈਨਿਸਟਰ ਦੇ ਕਿਰਦਾਰ ਨੂੰ ਇਸ ਲੇਖਕ ਦੇ ਸਭ ਤੋਂ ਸ਼ਾਨਦਾਰ ਕਿਰਦਾਰਾਂ ਵਿੱਚੋਂ ਇੱਕ ਮੰਨਿਆ ਗਿਆ ਹੈ। ਲੜੀ ਦੇ ਕਿਰਦਾਰਾਂ ਵਿੱਚੋਂ ਇਹ ਕਿਰਦਾਰ ਮਾਰਟਿਨ ਨੂੰ ਸਭ ਤੋਂ ਪਸੰਦ ਹੈ। ਇਹ ਪਾਤਰ ਪਹਿਲੀ ਵਾਰ ਨਾਵਲ ਏ ਗੇਮ ਆਫ਼ ਥਰੋਨਸ (1996) ਵਿੱਚ ਪੇਸ਼ ਕੀਤਾ ਸੀ ਅਤੇ ਉਸ ਪਿੱਛੋਂ ਏ ਕਲੈਸ਼ ਆਫ਼ ਕਿੰਗਜ਼ (1998) ਅਤੇ ਏ ਸਟੌਰਮ ਆਫ਼ ਸਵਾਰਡਜ਼ (2000) ਵਿੱਚ ਵੀ ਟੀਰੀਅਨ ਲੈਨਿਸਟਰ ਦੀ ਭੂਮਿਕਾ ਸੀ। ਇਸ ਤੋਂ ਇਲਾਵਾ ਏ ਡਾਂਸ ਵਿਦ ਡਰੈਗਨਜ਼ (2011) ਵਿੱਚ ਵੀ ਉਸਦੀ ਭੂਮਿਕਾ ਬਹੁਤ ਅਹਿਮ ਸੀ। ਇਹ ਪਾਤਰ ਅਗਲੇ ਭਾਗ ਦ ਵਿੰਡਜ਼ ਔਫ਼ ਵਿੰਟਰ ਵਿੱਚ ਨਜ਼ਰ ਆਵੇਗਾ। ਉਸਦੇ ਕਿਰਦਾਰ ਦੀ ਪ੍ਰਸਿੱਧੀ ਦੇ ਕਾਰਨ ਮਾਰਟੀਨ ਅਤੇ ਬੈਂਟਮ ਬੂਕਸ ਨੇ 2013 ਵਿੱਚ ਇੱਕ ਕਿਤਾਬ ਵੀ ਲਿਖੀ ਜਿਸਦਾ ਨਾਮ ਦ ਵਿਟ ਐਂਡ ਵਿਜ਼ਡਮ ਔਫ਼ ਟੀਰੀਅਨ ਲੈਨਿਸਟਰ ਹੈ। ਟੀਰੀਅਨ ਇੱਕ ਬੌਣਾ ਵਿਅਕਤੀ ਹੈ ਅਤੇ ਉਹ ਕਾਸਟਰਲੀ ਰੌਕ ਦੇ ਹਾਊਸ ਲੈਨਿਸਟਰ ਦਾ ਮੈਂਬਰ ਹੈ, ਜਿਹੜਾ ਕਿ ਵੈਸਟੇਰੋਸ ਦੇ ਕਾਲਪਨਿਕ ਸਾਮਰਾਜ ਦੇ ਸਭ ਤੋਂ ਅਮੀਰ ਅਤੇ ਤਾਕਤਵਰ ਪਰਿਵਾਰਾਂ ਵਿੱਚੋਂ ਇੱਕ ਹੈ। ਕਹਾਣੀ ਵਿੱਚ, ਟੀਰੀਅਨ ਆਪਣੇ ਨਾਲ ਹੁੰਦੇ ਪੱਖਪਾਤ ਨੂੰ ਘਟਾਉਣ ਲਈ ਲੈਨਿਸਟਰ ਹੋਣ ਦੇ ਰੁਤਬੇ ਦਾ ਇਸਤੇਮਾਲ ਕਰਦਾ ਹੈ। ਇੱਥੋਂ ਤੱਕ ਕਿ ਉਸਨੂੰ ਆਪਣੇ ਇਸ ਰੁਤਬੇ ਦਾ ਇਸਤੇਮਾਲ ਆਪਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਖ਼ਿਲਾਫ਼ ਵੀ ਕਰਨਾ ਪੈਂਦਾ ਹੈ। ਇਹ ਜਾਣਦੇ ਹੋਏ ਕਿ ਉਸਨੂੰ ਕਦੇ ਵੀ ਕਿਸੇ ਮਸਲੇ ਤੇ ਮਹੱਤਤਾ ਨਹੀਂ ਮਿਲਣ ਵਾਲੀ, ਉਸਨੇ ਬੇਹਿਸਾਬੀ ਵਾਈਨ ਪੀਣੀ ਅਤੇ ਮੌਜ ਮਸਤੀ ਕਰਨੀ ਸ਼ੁਰੂ ਕਰ ਦਿੱਤੀ। ਜਿਵੇਂ-ਜਿਵੇਂ ਰਾਜੇ ਰੌਬਰਟ ਬਰਾਥੀਅਨ ਦਾ ਸ਼ਾਂਤੀਪੂਰਵਕ ਰਾਜ ਖ਼ਤਮ ਹੋਣ ਲੱਗਾ, ਟੀਰੀਅਨ ਨੂੰ ਪਤਾ ਲੱਗਿਆ ਕਿ ਉਸਦਾ ਪਰਿਵਾਰ ਸਭ-ਕੁਝ ਇੱਕ ਲੜੀ ਵਿੱਚ ਜੋੜ ਕੇ ਰੱਖਣ ਤੋਂ ਅਸਮਰੱਥ ਹੈ। ਉਸਨੇ ਪਹਿਲਾਂ ਆਪਣੇ ਆਪ ਨੂੰ ਕੈਟਲਿਨ ਸਟਾਰਕ ਅਤੇ ਉਸਦੀ ਭੈਣ ਲੀਜ਼ਾ ਅਰਾਈਨ ਤੋਂ ਬਚਾਇਆ ਅਤੇ ਉਸ ਪਿੱਛੋਂ ਉਸਨੂੰ ਉਸਦੇ ਪਿਤਾ ਟਾਇਵਿਨ ਲੈਨਿਸਟਰ ਨੇ ਕਿੰਗਜ਼ ਲੈਂਡਿੰਗ ਦੀ ਰਾਜਧਾਨੀ ਦੇ ਕਾਨੂੰਨ ਨੂੰ ਸਥਾਪਿਤ ਕਰਨ ਉੱਪਰ ਲਾ ਦਿੱਤਾ। ਇਸ ਵਿੱਚ ਉਸਨੂੰ ਜੌਫ਼ਰੀ ਬਰਾਥੀਅਨ ਦਾ ਕਿੰਗਜ਼ ਹੈਂਡ ਵੀ ਲਾ ਦਿੱਤਾ ਗਿਆ। ਟੀਰੀਅਨ ਸ਼ਹਿਰ ਅਤੇ ਆਪਣੇ ਪਰਿਵਾਰ ਨੂੰ ਮਜ਼ਬੂਤ ਕਰਨ ਅਤੇ ਇਸਦੀ ਰੱਖਿਆ ਕਰਨ ਲਈ ਬਹੁਤ ਕੋਸ਼ਿਸ਼ ਕਰਦਾ ਹੈ। ਪਰਿਵਾਰ ਜਿਹੜਾ ਉਸਨੂੰ ਨਫ਼ਰਤ ਕਰਦਾ ਹੈ ਅਤੇ ਸੰਕਟ ਵਿੱਚ ਆਪਣੇ-ਆਪ ਨੂੰ ਵੇਖਣ ਤੋਂ ਅਸਮਰੱਥ ਹੈ। ਜਦੋਂ ਉਸਦਾ ਪਿਤਾ ਵਾਪਸ ਆਉਂਦਾ ਹੈ ਤਾਂ ਟੀਰੀਅਨ ਪਰਿਵਾਰ ਅਤੇ ਮੰਤਰੀਆਂ ਦੇ ਲਈ ਖ਼ਤਰਾ ਬਣ ਜਾਂਦਾ ਹੈ। ਇਸੇ ਦੌਰਾਨ ਕੋਈ ਜੌਫ਼ਰੀ ਦੀ ਹੱਤਿਆ ਕਰ ਦਿੰਦਾ ਹੈ ਅਤੇ ਆਰੋਪ ਉਸ ਉੱਪਰ ਲਾ ਦਿੱਤਾ ਜਾਂਦਾ ਹੈ। ਟੀਰੀਅਨ ਮੌਤ ਤੋਂ ਫਿਰ ਬਚ ਜਾਂਦਾ ਹੈ ਪਰ ਉਸਨੂੰ ਇਸਦੀ ਬਹੁਤ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ ਕਿਉਂਕਿ ਵੈਸਟੇਰੋਸ ਤੋਂ ਭੱਜਣ ਤੋਂ ਬਾਅਦ ਉਸ ਲਈ ਖ਼ਤਰਾ ਹੋਰ ਵਧ ਜਾਂਦਾ ਹੈ ਅਤੇ ਉਸ ਕੋਲ ਹੁਣ ਲੈਨਿਸਟਰਾਂ ਵਾਲੀਆਂ ਸਹੂਲਤਾਂ ਵੀ ਨਹੀਂ ਹਨ। ਟੀਰੀਅਨ ਲੈਨਿਸਟਰ ਦਾ ਕਿਰਦਾਰ ਅਮਰੀਕੀ ਅਦਾਕਾਰ ਪੀਟਰ ਡਿੰਕਲੇਜ ਨੇ ਐਚ.ਬੀ.ਓ.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਦ ਟਰਮੀਨੇਟਰ 1984 ਵਿੱਚ ਰਿਲੀਜ਼ ਹੋਈ ਵਿਗਿਆਨਿਕ ਕਲਪਨਾ ਤੇ ਅਧਾਰਿਤ ਐਕਸ਼ਨ ਫ਼ਿਲਮ ਹੈ ਜਿਸਨੂੰ ਜੇਮਜ਼ ਕੈਮਰੂਨ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਇਸ ਫ਼ਿਲਮ ਵਿੱਚ ਟਰਮੀਨੇਟਰ ਦੇ ਰੋਲ ਵਿੱਚ ਆਰਨੋਲਡ ਸ਼ਵਾਜ਼ਨੇਗਰ ਨੇ ਭੂਮਿਕਾ ਨਿਭਾਈ ਹੈ, ਜਿਹੜਾ ਕਿ 2029 ਤੋਂ ਭੂਤਕਾਲ 1984 ਵਿੱਚ ਭੇਜਿਆ ਗਿਆ ਹਤਿਆਰਾ ਹੈ। ਉਹ ਸਾਰਾਹ ਕੌਨਰ (ਲਿੰਡਾ ਹੈਮਿਲਟਨ) ਦੀ ਹੱਤਿਆ ਕਰਨ ਲਈ ਭੇਜਿਆ ਗਿਆ ਹੈ, ਜਿਸਦਾ ਪੁੱਤਰ ਵੱਡਾ ਹੋ ਕੇ ਤਬਾਹਕੁੰਨ ਭਵਿੱਖ ਵਿੱਚ ਮਸ਼ੀਨਾਂ ਦੇ ਵਿਰੁੱਧ ਜੰਗ ਲੜੇਗਾ ਅਤੇ ਮਨੁੱਖਤਾ ਨੂੰ ਬਚਾਵੇਗਾ। ਮਾਈਕਲ ਬੀਹਨ ਨੇ ਕਾਈਲ ਰੀਸ ਦੀ ਭੂਮਿਕਾ ਅਦਾ ਕਰਦਾ ਹੈ, ਜਿਹੜਾ ਕਿ ਸਿਪਾਹੀ ਹੈ ਜਿਸਨੂੰ ਕੌਨਰ ਨੂੰ ਬਚਾਉਣ ਲਈ ਭਵਿੱਖ ਤੋਂ ਭੇਜਿਆ ਗਿਆ ਹੈ। ਇਸ ਫ਼ਿਲਮ ਦਾ ਸਕ੍ਰੀਨਪਲੇ ਕੈਮਰੂਨ ਨੇ ਨਿਰਮਾਤਾ ਗੇਲ ਅੈਨੀ ਹਰਡ ਦੇ ਨਾਲ ਮਿਲ ਕੇ ਲਿਖੀ ਹੈ। ਹੈਮਡੇਲ ਫ਼ਿਲਮ ਕਾਰਪੋਰੇਸ਼ਨ ਦੇ ਐਗਜ਼ੈਕਟਿਵ ਪ੍ਰੋਡਿਊਸਰ ਜੌਨ ਡੇਲੀ ਅਤੇ ਡੈਰੇਕ ਗਿਬਸਨ ਨੇ ਫ਼ਿਲਮ ਦੇ ਵਿੱਤੀ ਵਿਭਾਗ ਅਤੇ ਨਿਰਮਾਣ ਦਾ ਕੰਮ ਕੀਤਾ ਹੈ।
ਭਾਰਤ ਦੇ ਰਾਜ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਕਿਹਾ ਜਾਂਦਾ ਹੈ। ਭਾਰਤ ਦੇ ਕੁਲ 28 ਰਾਜ ਅਤੇ 7 ਕੇਂਦਰੀ ਸ਼ਾਸਤ ਪ੍ਰਦੇਸ਼ ਹਨ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆਂ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ। ਦੁਨੀਆਂ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
ਸਟੀਵਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; ਜਨਮ 8 ਜਨਵਰੀ 1942- 14 ਮਾਰਚ 2018) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਉਹ ਆਪਣੇ ਖ਼ਿਆਲ ਦੂਸਰਿਆਂ ਤੱਕ ਪਹੁੰਚਾਣ ਅਤੇ ਉਨ੍ਹਾਂ ਨੂੰ ਸਫ਼ੇ 'ਤੇ ਉਤਾਰਨ ਲਈ ਇੱਕ ਖ਼ਾਸ ਕਿਸਮ ਦੇ ਕੰਪਿਊਟਰ ਦੀ ਵਰਤੋਂ ਕਰਦਾ ਸੀ।
ਦੁਨੀਆਂ ਦੇ 10 ਮਹਾਨ ਜਰਨੈਲਾਂ ਦੀ ਸੂਚੀ
ਦੁਨੀਆਂ ਦੇ 10 ਮਹਾਨ ਜੇਤੂਆਂ ‘ਚ ਮਹਾਨ ਸਿੱਖ ਜਰਨੈਲ ਸ: ਹਰੀ ਸਿੰਘ ਨਲੂਆ ਦਾ ਨਾ ਸ਼ੁਮਾਰ ਕੀਤਾ ਗਿਆ ਹੈ। ਦੱਰਾ ਖੈਬਰ ਪਾਰ ਜਿੱਤ ਕੇ ਪਾਰ ਕਰਨ ਵਾਲਾ ਇਹ ਜਰਨੈਲ ਮਹਾਰਾਜਾ ਰਣਜੀਤ ਸਿੰਘ ਵਿੱਚ ਫੌਜ ਵਿੱਚ ਸ਼ਾਂਮਿਲ ਸੀ । ਇਸ ਸੂਚੀ ਵਿਚ ਮੰਗੋਲ ਸ਼ਾਸ਼ਨ ਦੇ ਸੰਸਥਾਪਕ ਚੰਗੇਜ਼ ਖਾਨ ਨੂੰ ਦੂਸਰਾ ਸਥਾਨ ਦਿੱਤਾ ਗਿਆ, ਜਿਸ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ 4, 860,000 ਵਰਗ ਮੀਲ ਖੇਤਰ 'ਤੇ ਜਿੱਤ ਪ੍ਰਾਪਤ ਕੀਤੀ ਸੀ, ਜੋ ਇਤਿਹਾਸ ਵਿਚ ਕਿਸੇ ਵੀ ਹੋਰ ਸ਼ਾਸ਼ਕ ਤੋਂ ਵੱਧ ਹੈ । ਤੀਸਰੇ ਸਥਾਨ 'ਤੇ ਸਿਕੰਦਰ ਮਹਾਨ ਨੂੰ ਜਗ੍ਹਾ ਦਿੱਤੀ ਗਈ ਹੈ । ਚੌਥੇ ਸਥਾਨ 'ਤੇ ਪੂਰਬ ਤੇ ਪੱਛਮ ਰੋਮਨ ਰਾਜ ਦੇ ਸ਼ਾਸ਼ਕ ਅਟੀਲਾ ਦਾ ਹੱਨ ਅਤੇ ਪੰਜਵੇਂ ਸਥਾਨ 'ਤੇ ਅਫਰੀਕਾ ਤੇ ਯੂਰਪ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਰੋਮਨ ਸ਼ਾਸ਼ਕ ਜੂਲੀਅਸ ਸੀਜ਼ਰ ਨੂੰ ਰੱਖਿਆ ਗਿਆ ਹੈ । ਛੇਵੇਂ ਸਥਾਨ 'ਤੇ ਸਾਇਰਸ ਦਾ ਗ੍ਰੇਟ ਦਾ ਸਥਾਨ ਹੈ, ਜੋ 546 ਬੀ। ਸੀ। ਵਿਚ ਪਰਸ਼ੀਆ ਦਾ ਰਾਜਾ ਬਣਿਆ ਸੀ । ਸੱਤਵੇਂ ਨੰਬਰ 'ਤੇ ਸਪੇਨੀ ਸ਼ਾਸ਼ਕ ਫ੍ਰਾਂਸਿਸਕੋ ਪਿਜ਼ਾਰੋ (1471-1541) ਨੂੰ ਰੱਖਿਆ ਗਿਆ ਹੈ । ਜਦਕਿ 7 ਕਰੋੜ ਲੋਕਾਂ 'ਤੇ ਰਾਜ ਕਰਨ ਵਾਲੇ ਸਾਢੇ ਪੰਜ ਫੁੱਟੇ ਨੈਪੋਲੀਅਨ ਬੋਨਾਪਾਰਟ ਨੂੰ ਸੂਚੀ ਵਿਚ ਅੱਠਵਾਂ ਸਥਾਨ ਦਿੱਤਾ ਗਿਆ ਹੈ । ਨੌਵੇਂ ਸਥਾਨ 'ਤੇ ਈਸਾ ਦੇ ਜਨਮ ਤੋਂ 200 ਸਾਲ ਪਹਿਲਾਂ ਦੇ ਸ਼ਾਸ਼ਕ ਹਨੀਬਲ ਬਾਰਕਾ ਨੂੰ ਰੱਖਿਆ ਗਿਆ ਹੈ । ਦਸਵੇਂ ਸਥਾਨ 'ਤੇ ਇਕ ਕਰੋੜ 70 ਲੱਖ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ 14ਵੀਂ ਸਦੀ ਦੇ ਤੁਰਕੀ ਦੇ ਜ਼ਾਲਮ ਸ਼ਾਸ਼ਕ ਤੈਮੂਰ ਨੂੰ ਜਗਾ ਦਿੱਤੀ ਗਈ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
'ਚੌਥੀ ਕੂਟ' ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਕਰਮਜੀਤ ਧੂਰੀ, ਜਾਂ ਕਰਮਜੀਤ ਸਿੰਘ ਧੂਰੀ, ਇੱਕ ਉੱਘਾ ਪੰਜਾਬੀ ਗਾਇਕ ਸੀ। ਇਸਨੇ, ਆਪਣੇ ਵੇਲ਼ੇ ਦੇ ਚਲਨਣ ਮੁਤਾਬਕ, ਜ਼ਿਆਦਾਤਰ ਦੋਗਾਣੇ ਹੀ ਗਾਏ। ਇਸ ਦੇ ਮਕਬੂਲ ਗੀਤਾਂ ਵਿੱਚੋਂ ਕੋਠੇ ’ਤੇ ਸਪੀਕਰ ਲਾਈ ਰੱਖਣਾ, ਹੁੰਦੀਆਂ ਸ਼ਹੀਦ ਜੋੜੀਆਂ (ਧਾਰਮਿਕ), ਰੱਬ ਨਾਲ਼ ਠੱਗੀਆਂ ਕਿਉਂ ਮਾਰੇਂ ਬੰਦਿਆ ਦੇ ਨਾਂ ਜ਼ਿਕਰਯੋਗ ਹਨ। ਦੋਗਾਣੇ ਇਸਨੇ ਜ਼ਿਆਦਾਤਰ ਸਵਰਨਲਤਾ ਅਤੇ ਮੋਹਣੀ ਨਰੂਲਾ ਨਾਲ਼ ਗਾਏ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।