ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਫਾਰੂਖ਼ ਸ਼ੇਖ ( 25 ਮਾਰਚ 1948 - 27 ਦਸੰਬਰ 2013) ਦਾ ਜਨਮ ਮੁਸਤਫ਼ਾ ਸ਼ੇਖ ਜੋ ਮੁੰਬਈ ਦੇ ਵਕੀਲ ਸਨ, ਦੇ ਘਰ ਫਰੀਦਾ ਸ਼ੇਖ ਦੀ ਕੁੱਖੋਂ 'ਚ ਗੁਜਰਾਤ ਦੇ ਬੜੌਦਾ ਜ਼ਿਲ੍ਹੇ ਦੇ ਅਮਰੇਲੀ 'ਚ ਹੋਇਆ | ਆਪਣੀ ਜੀਵਨ ਸਾਥਣ ਰੂਪਾ ਨੂੰ ਉਹ ਕਾਲਜ ਦੇ ਦਿਨਾਂ ਤੋਂ ਜਾਣਦੇ ਸਨ। ਬਾਅਦ ਵਿੱਚ ਉਨ੍ਹਾਂ ਵਿਆਹ ਕਰਵਾ ਲਿਆ। ਉਨ੍ਹਾਂ ਦੀਆਂ ਦੋ ਧੀਆਂ ਸ਼ਾਇਸਤਾ ਤੇ ਸਨਾਅ ਹਨ। ਉਨ੍ਹਾਂ ਦਾ ਜਨਮ ਇੱਕ ਜ਼ਿਮੀਂਦਾਰ ਪਰਿਵਾਰ ਵਿੱਚ ਹੋਇਆ। ਆਪ ਇੱਕ ਭਾਰਤੀ ਐਕਟਰ, ਸਮਾਜ-ਸੇਵੀ ਅਤੇ ਇੱਕ ਟੈਲੀਵਿਜਨ ਪ੍ਰਸਤੁਤਕਰਤਾ ਹੈ। ਉਹ 70 ਅਤੇ 80 ਦੇ ਦਹਾਕਿਆਂ ਦੀਆਂ ਫਿਲਮਾਂ ਲਈ ਮੁੱਖ ਤੌਰ ਤੇ ਜਾਣਿਆ ਜਾਂਦਾ ਹੈ। ਉਹ ਆਮ ਤੌਰ ਤੇ ਕਲਾ ਸਿਨੇਮਾ ਵਿੱਚ ਆਪਣੇ ਕਾਰਜ ਲਈ ਪ੍ਰਸਿੱਧ ਹੈ ਜਿਸਨੂੰ ਸਮਾਂਤਰ ਸਿਨੇਮਾ ਵੀ ਕਿਹਾ ਜਾਂਦਾ ਹੈ। ਉਸਨੇ ਸਤਿਆਜੀਤ ਰਾਏ, ਸ਼ਿਆਮ ਬੇਨੇਗਲ, ਮੁਜ਼ਫਰ ਅਲੀ, ਹਰਿਸ਼ੀਕੇਸ਼ ਮੁਖਰਜੀ ਅਤੇ ਕੇਤਨ ਮਹਿਤਾ ਵਰਗੇ ਨਿਰਦੇਸ਼ਕਾਂ ਨਾਲ ਵੀ ਕੰਮ ਕੀਤਾ ਹੈ।
ਜਲਗਾਹਾਂ ਦਿਵਸ (ਵੈਟਲੈਂਡ ਦਿਵਸ) ਹਰ ਸਾਲ 2 ਫਰਵਰੀ ਨੂੰ ਮਨਾਇਆ ਜਾਂਦਾ ਹੈ। ਆਧੁਨਿਕ ਕਾਲ ਵਿਚ ਜਦ ਜਲਗਾਹਾਂ ਦੀ ਗਿਣਤੀ ਘਟਣੀ ਸ਼ੁਰੂ ਹੋਈ ਤਾਂ ਇਸ ਦੀ ਚਿੰਤਾ ਸਾਰੀ ਦੁਨੀਆ ਦੇ ਵਿਗਿਆਨੀਆਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਹੋਈ | ਇਨ੍ਹਾਂ ਦੀ ਸੰਭਾਲ ਲਈ ਅੰਤਰਰਾਸ਼ਟਰੀ ਪੱਧਰ ਦੀ ਪਹਿਲੀ ਕਾਨਫ਼ਰੰਸ 2 ਫਰਵਰੀ 1971 ਨੂੰ ਈਰਾਨ ਦੇ ਸ਼ਹਿਰ ਰਾਮਸਰ ਵਿਖੇ ਹੋਈ | ਇਸ ਦਾ ਉਦੇਸ਼ ਵਿਸ਼ਵ ਵਿਚ ਜਲਗਾਹਾਂ ਨੂੰ ਬਚਾਉਣਾ ਸੀ | ਤਦ ਤੋਂ ਹੀ ਹਰ ਸਾਲ 2 ਫਰਵਰੀ ਨੂੰ ਅੰਤਰਰਾਸ਼ਟਰੀ ਜਲਗਾਹ ਦਿਵਸ ਵਜੋਂ ਮਨਾਇਆ ਜਾਂਦਾ ਹੈ| ਜਲਗਾਹ, ਜੰਗਲ ਅਤੇ ਸਮੁੰਦਰ ਧਰਤੀ ਦੀ ਜਲਵਾਯੂ ਦੇ 3 ਮਹੱਤਵਪੂਰਨ ਸੋਮੇ ਹਨ। ਭਾਰਤ ਵਿਚ ਜਲਗਾਹਾਂ 4,053,537 ਹੈਕਟੇਅਰ ਰਕਬੇ 'ਚ ਫੈਲੀਆਂ ਹੋਈਆਂ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਜਲਗਾਹਾਂ ਜ਼ਮੀਨੀ ਅਤੇ ਜਲ-ਪ੍ਰਣਾਲੀਆਂ ਵਿਚਕਾਰ ਉਹ ਜਗ੍ਹਾ ਹਨ, ਜਿੱਥੇ ਪਾਣੀ ਦਾ ਪੱਧਰ ਧਰਤੀ ਦੀ ਸਤ੍ਹਾ ਦੇ ਨੇੜੇ ਹੁੰਦਾ ਹੈ ਜਾਂ ਪਾਣੀ ਘੱਟ ਡੂੰਘਾ ਹੁੰਦਾ ਹੈ। ਧਰਤੀ ਦੇ ਕੁੱਲ ਜ਼ਮੀਨੀ-ਪੁੰਜ ਦਾ ਲਗਪਗ 6 ਫ਼ੀਸਦੀ ਹਿੱਸਾ ਜਲਗਾਹਾਂ ਨੇ ਘੇਰਿਆ ਹੈ। ਪੰਜਾਬ ਵਿਚ ਕੁੱਲ ਭੂਗੋਲਿਕ ਖ਼ੇਤਰ ਦਾ ਸਿਰਫ 0.5 ਫੀਸਦੀ ਜਲਗਾਹਾਂ ਅਧੀਨ ਹੈ ਜਦੋਂ ਕਿ ਰਾਸ਼ਟਰੀ ਪੱਧਰ ‘ਤੇ 1.5 ਫੀਸਦੀ ਭੂਗੋਲਿਕ ਖ਼ੇਤਰ ਵਿਚ ਜਲਗਾਹਾਂ ਹਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਦਲਜੀਤ ਸਿੰਘ ਦੁਸਾਂਝ (ਜਨਮ: 6 ਜਨਵਰੀ 1984), ਪੰਜਾਬੀ ਫਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਅਤੇ ਮਸ਼ਹੂਰ ਗਾਇਕ ਹੈ। ਸਾਲ 2000 ਵਿੱਚ ਆਪਣੀ ਪਹਿਲੀ ਐਲਬਮ 'ਇਸ਼ਕ ਦਾ ਊੜਾ ਆੜਾ' ਨਾਲ ਦਿਲਜੀਤ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਕੀਤੀ। ਅਦਾਕਾਰ ਵਜੋਂ ਇਹ 'ਜੱਟ ਐਂਡ ਜੂਲੀਅਟ' 1 ਅਤੇ 2, ਸਰਦਾਰ ਜੀ, ਸਰਦਾਰ ਜੀ-2, ਪੰਜਾਬ 1984, ਡਿਸਕੋ ਸਿੰਘ, 'ਜੀਹਨੇ ਮੇਰਾ ਦਿਲ ਲੁੱਟਿਆ' ਤੇ 'ਅੰਬਰਸਰੀਆ' ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਮੈਕਬੁੱਕ ਇੱਕ ਲੈਪਟੌਪ ਬ੍ਰਾਂਡ ਹੈ, ਇਹ ਨੋਟਬੁੱਕ ਕੰਪਿਊਟਰ ਐਪਲ ਦੁਆਰਾ ਬਣਾਏ ਜਾਂਦੇ ਹਨ। ਪਹਿਲਾਂ ਕੰਪਨੀ ਮਈ 2006 ਤੋਂ ਫਰਵਰੀ 2012 ਤੱਕ ਮੈਕਬੁੱਕ ਬਣਾਉਂਦੀ ਰਹੀ ਅਤੇ ਫਿਰ 2015 ਵਿੱਚ ਕੰਪਨੀ ਨੇ ਫੇਰ ਸ਼ੁਰੂਆਤ ਕੀਤੀ। ਇਸਨੇ ਆਈਬੁੱਕ ਅਤੇ 12 ਇੰਚ ਪਾਵਰਬੁੱਕ ਬਣਾਉਣ ਨੂੰ ਖ਼ਤਮ ਕਰ ਦਿੱਤਾ ਸੀ। ਜੇਕਰ ਇਸ ਕੰਪਨੀ ਦੁਆਰਾ ਬਣਾਏ ਮੈਕਬੁੱਕਾਂ ਦੀ ਗੱਲ ਕੀਤੀ ਜਾਵੇ ਤਾਂ ਮੈਕਬੁੱਕ ਪ੍ਰੋ ਅਤੇ ਮੈਕਬੁੱਕ ਏਅਰ ਇਸਦੀਆਂ ਕਿਸਮਾਂ ਹਨ, ਜੋ ਵਿਸ਼ਵ ਭਰ ਵਿੱਚ ਲੋਕਾਂ ਵੱਲੋਂ ਵਰਤੀਆਂ ਜਾਂਦੀਆਂ ਹਨ। ਮੈਕਬੁੱਕ ਨੂੰ ਉਪਭੋਗਤਾ ਅਤੇ ਸਿੱਖਿਅਕ ਮਾਮਲਿਆਂ ਲਈ ਬਣਾਇਆ ਗਿਆ ਸੀ। ਇਸਦੀ ਵਿਕਰੀ ਬਹੁਤ ਹੋਈ ਅਤੇ 2008 ਵਿੱਚ ਪੰਜ ਮਹੀਨਿਆਂ ਲਈ, ਅਮਰੀਕਾ ਦੇ ਸਟੋਰਾਂ ਵਿੱਚ ਇਹ ਬ੍ਰਾਂਡ ਵਿਕਣ ਦੇ ਮਾਮਲੇ ਵਿੱਚ ਸਿਖਰ ਤੇ ਰਿਹਾ ਸੀ। ਮੈਕਬੁੱਕ ਬ੍ਰਾਂਡ ਹੁਣ ਵਿਸ਼ਵ ਦੇ ਸਭ ਤੋਂ ਵੱਧ ਵਿਕਣ ਵਾਲੇ ਵਧੀਆ ਲੈਪਟੌਪਾਂ ਵਿੱਚੋਂ ਇੱਕ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
'ਡਾ: ਗੁਰਨਾਮ ਸਿੰਘ ਤੀਰ ਪੰਜਾਬ ਦਾ ਮਸ਼ਹੂਰ ਹਾਸਰਸ ਲੇਖਕ ਸੀ ਜਿਹਨਾਂ ਨੇ ਚਾਚਾ ਚੰਡੀਗੜ੍ਹੀਆ ਦਾ ਨਾਮ ਹੇਠ ਵੀ ਹਫਤਾਵਾਰ ਕਾਲਮ ਲਿਖੇ ਉਹਨਾਂ ਦੀ ਕਲਮ ਸੁਲਝਿਆ ਜਾਮਾ ਪਵਾਇਆ ਤੇ ਹਾਸਰਸ ਨੂੰ ਬੁੱਧੀਜੀਵਤਾ ਨਾਲ ਨਿਵਾਜ਼ਿਆ ਆਪਣੀ ਕਲਮ ਦੇ ਦਾਇਰੇ ਵਿੱਚ ਲੱਖਾਂ ਪਾਠਕ ਕੈਦ ਕਰੀ ਰੱਖੇ। ਅਕਸਰ ਲੋਕਾਂ ਨੂੰ ਕਹਿੰਦੇ ਸੁਣਿਆ ਕਿ 'ਚਾਚਾ ਚੰਡੀਗੜ੍ਹੀਆ ਦੀ ਤੋੜ ਦੇ ਮਾਰੇ ਹਾਂ|' ਡਾ: ਗੁਰਨਾਮ ਸਿੰਘ ਤੀਰ ਦੀ ਲਿਖਤ ਵਿੱਚ ਕਿ ਸਾਰੀਆਂ ਸਮਾਜਿਕ, ਆਰਥਿਕ ਅਤੇ ਸਿਆਸੀ ਹੱਦਾਂ ਤੋੜ ਕੇ ਪਾਠਕ ਉਨ੍ਹਾਂ ਦੇ ਨਾਲ ਆ ਜੁੜੇ| ਹਮੇਸ਼ਾ ਹੀ ਹਾਈਵੇ ਉੱਤੇ ਸਫ਼ਰ ਕਰਨ ਦੇ ਚਾਹਵਾਨ ਡਾ: ਤੀਰ ਭੀੜੀਆਂ ਗਲੀਆਂ ਵਿਚੋਂ ਨਿਕਲਣਾ ਵਕਤ ਅਤੇ ਹੁਨਰ ਦੀ ਨਿਰਾਦਰੀ ਸਮਝਦੇ ਸਨ। ਕਹਿੰਦੇ ਰਹੇ ਸੋਚ ਨੂੰ ਉੱਚੀ ਥਾਂ ਉੱਤੇ ਰਹਿਣ ਦਾ ਆਦੀ ਬਣਾਓ, ਇਹ ਤੁਹਾਨੂੰ ਤੁਹਾਡਾ ਸਮਾਜਿਕ ਰੁਤਬਾ ਬਖਸ਼ੇਗੀ| ਇਕ ਇਨਸਾਨ, ਇਕੋ ਹੀ ਜ਼ਿੰਦਗੀ ਵਿੱਚ ਕਿੰਨੇ ਰੂਪ ਹੰਢਾ ਜਾਵੇ, ਇਹ ਨਿਰਾ ਕਮਾਲ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪਾਬਲੋ ਐਮਿਲਿਓ ਐਸਕੋਬਾਰ ਗਾਵੀਰਿਆ (ਦਸੰਬਰ 1, 1949- ਦਸੰਬਰ 2, 1993) ਕੋਲੰਬੀਆ ਦਾ ਇੱਕ ਮਸ਼ਹੂਰ ਸਮਗਲਰ ਸੀ, ਇਹ ਚਿੱਟੇ ਦੀ ਸਮਗਲਿੰਗ ਤੋਂ ਅਮੀਰ ਹੋਇਆ। ਇਸਨੇ ਆਪਣੇ ਰਾਜ ਦੀ ਚੜ੍ਹਤ ਵੇਲੇ ਅਮਰੀਕਾ ਵਿੱਚ ਆਉਣ ਵਾਲੇ ਚਿੱਟੇ ਵਿਚੋਂ 80% ਦੀ ਸਮਗਲਿੰਗ ਕੀਤੀ। ਇਸਨੂੰ ਅਕਸਰ "ਚਿੱਟੇ ਦਾ ਬਾਦਸ਼ਾਹ" ਬੋਲਿਆ ਜਾਂਦਾ ਹੈ। ਇਹ ਇਤਿਹਾਸ ਵਿੱਚ ਸਭ ਤੋਂ ਅਮੀਰ ਮੁਜ਼ਰਿਮ ਸੀ, ਜਿਸਦੀ ਜਾਇਦਾਦ ਅੰਦਾਜ਼ਨ 30 ਤੋਂ 100 ਬਿਲੀਅਨ ਸੀ। ਇਸਦੇ ਨਾਲ ਹੀ ਆਪਣੀ ਚੜ੍ਹਤ ਵੇਲੇ ਉਹ ਦੁਨੀਆਂ ਦੇ 10 ਸਭ ਤੋਂ ਅਮੀਰ ਬੰਦਿਆਂ ਵਿੱਚੋਂ ਇੱਕ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅਮਸਤੱਰਦਮ ਜਾਂ ਐਮਸਟਰਡੈਮ (ਡੱਚ: [ˌɑmstərˈdɑm] ( ਸੁਣੋ)) ਨੀਦਰਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੀ ਪ੍ਰਮੁੱਖ ਬੋਲੀ ਡੱਚ ਹੈ। ਇਸਨੂੰ ਦੇਸ਼ ਦੇ ਸੰਵਿਧਾਨ ਵੱਲੋਂ ਰਾਜਧਾਨੀ ਹੋਣ ਦੀ ਮਾਨਤਾ ਮਿਲੀ ਹੈ। ਸ਼ਹਿਰੀ ਹੱਦਾਂ ਅੰਦਰ ਇਸ ਦੀ ਅਬਾਦੀ 820,256 ਹੈ, ਨਗਰੀ ਅਬਾਦੀ 1,209,419 ਅਤੇ ਮਹਾਂਨਗਰੀ ਅਬਾਦੀ 2,289,762 ਹੈ। ਇਹ ਦੇਸ਼ ਦੇ ਪੱਛਮ ਵੱਲ ਉੱਤਰੀ ਹਾਲੈਂਡ ਸੂਬੇ ਵਿੱਚ ਸਥਿੱਤ ਹੈ। ਇਸ ਵਿੱਚ ਰੰਦਸਤੱਦ ਦਾ ਉੱਤਰੀ ਹਿੱਸਾ ਸ਼ਾਮਲ ਹੈ ਜੋ ਯੂਰਪ ਦਾ 70 ਲੱਖ ਦੀ ਅਬਾਦੀ ਵਾਲ ਇੱਕ ਵੱਡਾ ਬਹੁ-ਨਗਰੀ ਇਲਾਕਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਤਵਾਰੀਖ ਗੁਰੂ ਖਾਲਸਾ ਗਿਆਨੀ ਗਿਆਨ ਸਿੰਘ ਦਾ ਇੱਕ ਮਹਾਨ ਇਤਿਹਾਸਕ ਦੇਣ ਹੈ। ਇਸ ਪੁਸਤਕ ਵਿੱਚ ਗਿਆਨੀ ਜੀ ਨੇ ਪਹਿਲਾ ਜਨਮ ਸਾਖੀਆਂ ਅਤੇ ਗੁਰੂ ਬਿਲਾਸ ਵਰਗੇ ਇਤਿਹਾਸਕ ਸੋਮਿਆਂ ਦਾ ਭਰਪੂਰ ਪ੍ਰਯੋਗ ਕੀਤਾ। ਇਸ ਪੁਸਤਕ ਵਿੱਚ ਕਈ ਬਹੁਤ ਬਜੁਰਗ ਹੋ ਚੁੱਕੇ ਵਿਆਕਤੀਆਂ ਨਾਲ ਮਿਲ ਕੇ ਸਿੱਖ ਇਤਿਹਾਸ ਨੂੰ ਲਿਖਿਆ। ਗਿਆਨੀ ਜੀ ਪਹਿਲੇ ਇਤਿਹਾਸਕਾਰ ਹਨ ਜਿਹਨਾਂ ਨੇ ਇਤਿਹਾਸਕ ਸਮੱਗਰੀ ਇਕੱਠੀ ਕੀਤੀ ਤੇ ਇਸ ਦੀ ਮਹੱਤਤਾ ਨੂੰ ਦਰਸਾਇਆ। ਇਹ ਕਿਤਾਬ ਦੇ ਪੰਜ ਭਾਗ ਹੈ ਜਿਵੇ: ਜਨਮ ਸਾਖੀ, ਸ਼ਮਸ਼ੇਰ ਖਾਲਸਾ, ਰਾਜ ਖਾਲਸਾ, ਸਰਦਾਰ ਖਾਲਸਾ ਅਤੇ ਪੰਥ ਖਾਲਸਾ। ਪਹਿਲਾ ਹਿਸਾ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਹੈ ਦੂਜਾ ਹਿੱਸਾ ਬੰਦਾ ਸਿੰਘ ਬਹਾਦਰ, ਸਰਦਾਰ ਖਾਲਸਾ ਮਿਸਲ ਨਾਲ ਸਬੰਧਤ ਹੈ। ਚੌਥਾ ਹਿੱਸਾ ਮਹਾਰਾਜਾ ਰਣਜੀਤ ਸਿੰਘ ਨਾਲ ਹੈ ਅਤੇ ਪੰਜਵਾਂ ਹਿੱਸਾ ਸਿੱਖ ਸਿਖਿਆਵਾਂ, ਗੁਰਦੁਆਰੇ ਨਾਲ ਸਬੰਧਤ ਹੈ।
ਚਾਰ ਸਾਹਿਬਜ਼ਾਦੇ (ਫਿਲਮ) ਹੈਰੀ ਬਵੇਜਾ ਦੀ ਨਿਗਰਾਨੀ ਹੇਠ ਬਣੀ ਇੱਕ ਪੰਜਾਬੀ 3ਡੀ ਐਨੀਮੇਟਿਡ ਫਿਲਮ ਹੈ। ਇਸਬ ਫਿਲਮ ਦੀ ਨਿਰਮਾਤਾ ਪੰਮੀ ਬਾਵੇਜਾ ਹੈ। ਇਹ ਸਿੱਖ ਇਤਿਹਾਸ ਬਾਰੇ ਪਹਿਲੀ ਤਸਵੀਰੀ ਯਥਾਰਥਵਾਦੀ 3ਡੀ ਐਨੀਮੇਸ਼ਨ ਫਿਲਮ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ (ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ) ਦੀਆਂ ਕੁਰਬਾਨੀਆਂ ਦੀ ਅਸਲੀ ਕਹਾਣੀ ਹੈ।ਇਹ ਫਿਲਮ 'ਬਵੇਜਾ ਮੂਵੀ ਬੈਨਰ' ਹੇਠ ਪੰਮੀ ਬਵੇਜਾ ਦੁਆਰਾ ਬਣਾਈ ਗਈ ਸੀ। ਓਮ ਪੁਰੀ ਫਿਲਮ ਦਾ ਵਾਚਕ ਹੈ। ਲਾਂਚ ਤੋਂ ਦੂਜੇ ਹਫ਼ਤੇ ਤੱਕ ਇਹ ਫ਼ਿਲਮ ਭਾਰਤੀ ਪੰਜਾਬ ਵਿੱਚ ਲਗਭਗ 8 ਕਰੋੜ ਦਾ ਕਾਰੋਬਾਰ ਕਰ ਚੁੱਕੀ ਸੀ ਇਸ ਦਾ ਕਾਰੋਬਾਰ 15 ਕਰੋੜ ਰੁਪਏ ਤੱਕ ਜਾਣ ਦੀ ਪੂਰੀ ਉਮੀਦ ਹੈ
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਵਿਸ਼ਵੀਕਰਨ ਦੇ ਆਰਥਿਕ-ਰਾਜਨੀਤਿਕ ਸਰੋਕਾਰ
ਵਿਸ਼ਵੀਕਰਨ ਦੇ ਆਰਥਿਕ-ਰਾਜਨੀਤਿਕ ਸਰੋਕਾਰ ਵੱਲ ਝਾਤ ਮਾਰੀਏ ਤਾਂ ਵਿਸ਼ਵੀਕਰਨ ਅਜੋਕੇ ਯੁੱਗ ਦਾ ਸਭ ਤੋਂ ਮਹੱਤਵਪੂਰਨ ਅਤੇ ਚਰਚਿਤ ਵਰਤਾਰਾ ਬਣਿਆ ਹੋਇਆ ਹੈ। ਪਿਛਲੀ ਸਦੀ ਦੇ ਅਖੀਰਲੇ ਦਹਾਕਿਆਂ ਵਿੱਚ ਸੰਸਾਰ ਦੀਆਂ ਸੁਪਰ ਸ਼ਕਤੀਆਂ ਦੀ ਬਸਤੀਵਾਦੀ ਆਰਥਿਕ ਲੁੱਟ ਉੱਪਰ ਉਸਾਰੀ ਰਾਜਸੀ ਚੌਧਰ ਦੀ ਭਾਵਨਾ ਨੇ ਸੰਸਾਰ ਜੰਗਾਂ ਦੀ ਭਿਆਨਕ ਤਬਾਹੀ ਲਿਆਂਦੀ ਸੀ ਜਿਸ ਦਾ ਖਮਿਆਜ਼ਾ ਮਾਨਵਤਾ ਅਜੇ ਤੱਕ ਭੁਗਤ ਰਹੀ ਹੈ। ਇਸ ਸਦੀ ਦੇ ਅੱਠਵੇਂ ਦਹਾਕੇ ਤੱਕ ਵਿਸ਼ਵੀਕਰਨ ਦੀ ਪਛਾਣ ਪ੍ਰਤੱਖ ਹੋ ਗਈ ਸੀ। ਸੋਵੀਅਤ ਯੂਨੀਅਨ ਦੇ ਖੇਰੂੰ-ਖੇਰੂੰ ਹੋ ਜਾਣ ਨੇ ਇਸ ਨੂੰ ਵੱਖਰੀ ਦਿਸ਼ਾ ਤੇ ਦਸ਼ਾ ਪ੍ਰਦਾਨ ਕੀਤੀ ਹੈ। ਵਿਸ਼ਵੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਜਥੇਬੰਦੀ ਜੀ-7 ਜਿਸ ਦੇ ਮੈਂਬਰ ਦੇਸ਼ ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ, ਫਰਾਂਸ, ਇਟਲੀ ਤੇ ਜਪਾਨ ਹਨ।ਇਹ ਸੱਤ ਦੇਸ਼ ਦੁਨੀਆਂ ਦੇ ਆਰਥਿਕ ਪੱਖੋਂ ਮਜ਼ਬੂਤ ਦੇਸ਼ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰੋਪੜ ਜਲਗਾਹ ,ਜਿਸਨੂੰ ਰੋਪੜ ਝੀਲ ਵੀ ਕਿਹਾ ਜਾਂਦਾ ਹੈ ਭਾਰਤ ਦੇ ਪੰਜਾਬ ਰਾਜ ਦੇ ਰੂਪਨਗਰ ਜ਼ਿਲੇ ਵਿੱਚ ਪੈਂਦੀ ਇੱਕ ਜਲਗਾਹ ਹੈ ਜੋ ਦਰਿਆ ਸਤਲੁਜ ਦੇ ਕਿਨਾਰੇ ਪੈਂਦੀ ਹੈ।ਇਸ ਜਲਗਾਹ ਉੱਤੇ ਕਾਫੀ ਜੈਵਿਕ ਵਿਭਿੰਨਤਾ ਪਾਈ ਜਾਂਦੀ ਹੈ। ਇੱਥੇ 9 ਥਣਧਾਰੀ ਜੀਵ ,154 ਪੰਛੀ (ਪ੍ਰਵਾਸੀ ਅਤੇ ਖੇਤਰੀ ਪੰਛੀ ),ਮੱਛੀਆਂ ਦੀਆਂ 35 ਕਿਸਮਾਂ, 9 ਅਰਥ੍ਰੋਪੋਡ (arthropod) ,11 ਰੋਟਿਫਰ (rotifer) ਅਤੇ 10 ਪ੍ਰੋਟੋਜੋਆ ਪ੍ਰਜਾਤੀਆਂ ਮਿਲਦੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਧੂਣੀ ਦੀ ਅੱਗ (1977) ਬਲਵੰਤ ਗਾਰਗੀ ਦਾ ਲਿਖਿਆ ਪੰਜਾਬੀ ਦੇ ਸਭ ਤੋਂ ਵਧ ਖੇਡੇ ਗਏ ਨਾਟਕਾਂ ਵਿੱਚੋਂ ਇੱਕ ਹੈ। ਇਹ ਦੋ ਔਰਤਾਂ ਨਾਲ ਪ੍ਰੇਮ ਕਰਨ ਵਾਲੇ ਇੱਕ ਨੌਜਵਾਨ ਨਿਰਦੇਸ਼ਕ ਦੀ ਕਹਾਣੀ ਹੈ ਜਿਸ ਨੂੰ ਦੋਨਾਂ ਵਿੱਚੋਂ ਇੱਕ ਈਰਖਾ ਨਾਲ ਧੁਖਦੀ ਉਸ ਨੂੰ ਕਤਲ ਕਰ ਦਿੰਦੀ ਹੈ। ਇਸ ਤੋਂ ਪਹਿਲਾਂ ਗਾਰਗੀ 'ਲੋਹਾ ਕੁੱਟ', ‘ਬੇਬੇ’, ‘ਕੇਸਰੋ’ ਅਤੇ 'ਕਣਕ ਦੀ ਬੱਲੀ' ਚਾਰ ਨਾਟਕ ਲਿਖ ਚੁੱਕੇ ਸਨ ਅਤੇ ਕਣਕ ਦੀ ਬੱਲੀ ਤੋਂ ਬਾਰਾਂ ਸਾਲ ਦੇ ਵਕਫੇ ਦੇ ਬਾਅਦ 'ਧੂਣੀ ਦੀ ਅੱਗ' ਸਾਹਮਣੇ ਆਇਆ। ਉਸ ਦੇ ਆਪਣੇ ਸ਼ਬਦਾਂ ਵਿੱਚ,“ਕਣਕ ਦੀ ਬੱਲੀ ਪਿਛੋਂ ਬਾਰਾਂ ਸਾਲ ਮੈਂ ਕੋਈ ਨਾਟਕ ਨਾ ਲਿਖਆ। ਮੇਰੇ ਅੰਦਰ ਕਈ ਨਾਟਕ ਜਨਮੇ ਤੇ ਮਰ ਗਏ ਕਿਉਂ ਜੁ ਉਹ ਇੱਕ ਨਵਾਂ ਰੂਪ ਅਤੇ ਨਵੀਂ ਮੰਚ- ਵਿਧੀ ਭਾਲਦੇ ਸਨ। ਮੈਂ ਕਈ ਤੀਬਰ ਸਮੱਸਿਆਵਾਂ ਤੇ ਕਈ ਮਾਨਿਸਕ ਪ੍ਰਵਿਰਤੀਆਂ ਇਸ ਸਾਦਾ ਯਥਾਰਥਵਾਦ ਦੇ ਢਾਂਚੇ ਪੇਸ਼ ਨਹੀਂ ਸੀ ਕਰ ਸਕਦਾ।”
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰਤਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ ਤੇ ਅਤੇ ਧਾਰਮਿਕ ਤੌਰ ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਅਨ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਨ੍ਹਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਗਣਿਤ ਵਿੱਚ, ਇੱਕ ਅੱਫਾਈਨ ਸਪੇਸ ਅਜਿਹੀ ਰੇਖਾਗਣਿਤਿਕ ਬਣਤਰ ਹੁੰਦੀ ਹੈ ਜੋ ਯੁਕਿਲਡਨ ਸਪੇਸਾਂ ਦੀਆਂ ਵਿਸੇਸ਼ਤਾਵਾਂ ਦਾ ਇਸਤਰਾਂ ਸਰਵ ਸਧਾਰਨਕਰਨ ਕਰਦੀ ਹੈ ਕਿ ਇਹ ਦੂਰੀ ਦੀਆਂ ਧਾਰਨਾਵਾਂ ਅਤੇ ਕੋਣਾਂ ਦੇ ਨਾਪ ਤੋਂ ਇਸਤਰਾਂ ਸੁਤੰਤਰ ਹੋ ਜਾਂਦੀਆਂ ਹਨ ਕਿ ਸਿਰਫ ਸਮਾਂਤ੍ਰਤਾ ਅਤੇ ਸਮਾਂਤਰ ਲਾਈਨ ਸੈਗਮੈਂਟਾਂ ਵਾਸਤੇ ਲੰਬਾਈਆਂ ਦੇ ਅਨੁਪਾਤ ਪ੍ਰਤਿ ਵਿਸ਼ੇਸ਼ਤਾਵਾਂ ਹੀ ਰੱਖੀਆਂ ਜਾਂਦੀਆਂ ਹਨ। ਇੱਕ ਯੁਕਿਲਡਨ ਸਪੇਸ ਵਾਸਤਵਿਕਾਂ ਉੱਪਰ ਇੱਕ ਅਫਿਨਟੀ ਸਪੇਸ ਹੁੰਦੀ ਹੈ ਜੋ ਇੱਕ ਮੈਟ੍ਰਿਕ ਯੁਕਤ ਹੁੰਦੀ ਹੈ ਜਿਸਨੂੰ ਯੁਕਿਲਡਨ ਡਿਸਟੈਂਸ ਕਹਿੰਦੇ ਹਨ। ਇਸਲਈ, ਯੁਕਿਲਡਨ ਜੀਓਮੈਟ੍ਰੀ ਅੰਦਰ, ਇੱਕ ਅਫਾਈਨ ਪ੍ਰੌਪ੍ਰਟੀ ਓਹ ਵਿਸੇਸ਼ਤਾ ਹੁੰਦੀ ਹੈ ਜੋ ਅੱਫਾਈਨ ਸਪੇਸਾਂ ਅੰਦਰ ਸਾਬਤ ਕੀਤੀ ਜਾ ਸਕਦੀ ਹੈ।
ਅਰਜਨਟੀਨਾ, ਅਧਿਕਾਰਕ ਤੌਰ ਤੇ ਅਰਜਨਟੀਨ ਗਣਰਾਜ, (ਸਪੇਨੀ: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ। ਇਹ ਦੇਸ਼ 23 ਸੂਬਿਆਂ ਅਤੇ ਬੁਏਨਜ਼ ਆਇਰਸ ਦੇ ਖ਼ੁਦਮੁਖ਼ਤਿਆਰ ਸ਼ਹਿਰ, ਜੋ ਕਿ ਇਸ ਦੀ ਰਾਜਧਾਨੀ ਹੈ ਅਤੇ ਸਭ ਤੋਂ ਵੱਡਾ ਸ਼ਹਿਰ ਹੈ, ਦਾ ਸੰਘ ਹੈ। ਇਹ ਖੇਤਰਫਲ ਵਜੋਂ ਦੁਨੀਆਂ ਦਾ ਅੱਠਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਸਪੇਨੀ ਬੋਲਣ ਵਾਲੇ ਦੇਸ਼ਾਂ 'ਚੋਂ ਸਭ ਤੋਂ ਵੱਡਾ ਦੇਸ਼ ਹੈ। ਇਹ ਸੰਯੁਕਤ ਰਾਸ਼ਟਰ, ਮੇਰਕੋਸੂਰ, ਦੱਖਣੀ ਅਮਰੀਕੀ ਰਾਸ਼ਟਰ ਸੰਘ, ਇਬੇਰੋ-ਅਮਰੀਕੀ ਰਾਸ਼ਟਰ ਸੰਗਠਨ, ਵਿਸ਼ਵ ਬੈਂਕ ਸਮੂਹ, ਅਤੇ ਵਿਸ਼ਵ ਵਪਾਰ ਸੰਗਠਨ ਦਾ ਸੰਸਥਾਪਕ ਮੈਂਬਰ ਹੈ ਅਤੇ G-15 ਅਤੇ G-20 ਦੇ ਪ੍ਰਧਾਨ ਅਰਥ-ਪ੍ਰਬੰਧਾਂ 'ਚੋਂ ਇੱਕ ਹੈ। ਇੱਕ ਮੰਨੀ-ਪ੍ਰਮੰਨੀ ਖੇਤਰੀ ਸ਼ਕਤੀ ਅਤੇ ਮੱਧਵਰਤੀ ਸ਼ਕਤੀ ਹੋਣ ਦੇ ਨਾਲ-ਨਾਲ ਇਹ ਦੇਸ਼ ਲਾਤੀਨੀ ਅਮਰੀਕਾ ਦੀ ਤੀਜੀ ਸਭ ਤੋਂ ਵੱਡੀ ਅਰਥਚਾਰਾ ਹੈ ਜਿਸਦਾ ਮਨੁੱਖੀ ਵਿਕਾਸ ਸੂਚਕ ਉੱਤੇ ਪਦ "ਬਹੁਤ ਉੱਚਾ" ਹੈ। ਲਾਤੀਨੀ ਅਮਰੀਕਾ ਵਿੱਚ ਇਸ ਦਾ ਬਰਾਏ ਨਾਮ ਪ੍ਰਤੀ ਵਿਅਕਤੀ ਸਮੁੱਚੀ ਘਰੇਲੂ ਉਪਜ ਪੱਖੋਂ ਸਥਾਨ ਪੰਜਵਾਂ ਅਤੇ ਖਰੀਦ ਸ਼ਕਤੀ ਸਮਾਨਤਾ ਪੱਖੋਂ ਪਹਿਲਾ ਹੈ। ਵਿਸ਼ਲੇਸ਼ਕਾਂ ਦੀ ਦਲੀਲ ਅਨੁਸਾਰ ਦੇਸ਼ ਕੋਲ "ਆਪਣੇ ਮੰਡੀ ਆਕਾਰ, ਵਿਦੇਸ਼ੀ ਪ੍ਰਤੱਖ ਨਿਵੇਸ਼ ਦੀ ਮਿਆਰ ਅਤੇ ਕੁੱਲ ਨਿਰਮਿਤ ਵਸਤਾਂ ਵਿੱਚੋਂ ਉੱਚ-ਤਕਨੀਕੀ ਨਿਰਯਾਤ ਦੀ ਪ੍ਰਤੀਸ਼ਤ ਕਾਰਨ ਭਵਿੱਖਤ ਤਰੱਕੀ ਦੀ ਨੀਂਹ ਹੈ" ਅਤੇ ਨਿਵੇਸ਼ਕਾਂ ਵੱਲੋਂ ਇਸਨੂੰ ਮੱਧਵਰਤੀ ਉਭਰਦੀ ਅਰਥਚਾਰਾ ਦਾ ਦਰਜਾ ਦਿੱਤਾ ਗਿਆ ਹੈ।