ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪਰਮਿੰਦਰ ਗਿੱਲ ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,925 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸਣ ਬਨਸਪਤੀ ਵਿਗਿਆਨਕ ਨਾਮ Crotalaria juncea ਇੱਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ। ਇਸ ਦਾ ਰੇਸ਼ਾ ਇਸ ਦੇ ਤਨੇ ਦੇ ਛਿਲਕੇ ਨੂੰ ਪਾਣੀ ਵਿੱਚ ਡਬੋ ਕੇ ਗਾਲ ਕੇ ਕਢਿਆ ਜਾਂਦਾ ਹੈ ਜਿਸ ਦਾ ਵਾਣ ਵੱਟ ਕੇ ਰੱਸੇ ਆਦਿ ਬਣਾਏ ਜਾਂਦੇ ਹਨ। ਸਣ ਸਾਉਣੀ ਦੀ ਮਹੱਤਵ ਪੂਰਣ ਫਸਲ ਹੈ।ਅੱਜਕਲ ਪੰਜਾਬ ਵਿੱਚ ਝੋਨੇ ਦੇ ਬਦਲ ਵਿੱਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਧੂਣੀ ਦੀ ਅੱਗ (1977) ਬਲਵੰਤ ਗਾਰਗੀ ਦਾ ਲਿਖਿਆ ਪੰਜਾਬੀ ਦੇ ਸਭ ਤੋਂ ਵਧ ਖੇਡੇ ਗਏ ਨਾਟਕਾਂ ਵਿੱਚੋਂ ਇੱਕ ਹੈ। ਇਹ ਦੋ ਔਰਤਾਂ ਨਾਲ ਪ੍ਰੇਮ ਕਰਨ ਵਾਲੇ ਇੱਕ ਨੌਜਵਾਨ ਨਿਰਦੇਸ਼ਕ ਦੀ ਕਹਾਣੀ ਹੈ ਜਿਸ ਨੂੰ ਦੋਨਾਂ ਵਿੱਚੋਂ ਇੱਕ ਈਰਖਾ ਨਾਲ ਧੁਖਦੀ ਉਸ ਨੂੰ ਕਤਲ ਕਰ ਦਿੰਦੀ ਹੈ। ਇਸ ਤੋਂ ਪਹਿਲਾਂ ਗਾਰਗੀ 'ਲੋਹਾ ਕੁੱਟ', ‘ਬੇਬੇ’, ‘ਕੇਸਰੋ’ ਅਤੇ 'ਕਣਕ ਦੀ ਬੱਲੀ' ਚਾਰ ਨਾਟਕ ਲਿਖ ਚੁੱਕੇ ਸਨ ਅਤੇ ਕਣਕ ਦੀ ਬੱਲੀ ਤੋਂ ਬਾਰਾਂ ਸਾਲ ਦੇ ਵਕਫੇ ਦੇ ਬਾਅਦ 'ਧੂਣੀ ਦੀ ਅੱਗ' ਸਾਹਮਣੇ ਆਇਆ। ਉਸ ਦੇ ਆਪਣੇ ਸ਼ਬਦਾਂ ਵਿੱਚ,“ਕਣਕ ਦੀ ਬੱਲੀ ਪਿਛੋਂ ਬਾਰਾਂ ਸਾਲ ਮੈਂ ਕੋਈ ਨਾਟਕ ਨਾ ਲਿਖਆ। ਮੇਰੇ ਅੰਦਰ ਕਈ ਨਾਟਕ ਜਨਮੇ ਤੇ ਮਰ ਗਏ ਕਿਉਂ ਜੁ ਉਹ ਇੱਕ ਨਵਾਂ ਰੂਪ ਅਤੇ ਨਵੀਂ ਮੰਚ- ਵਿਧੀ ਭਾਲਦੇ ਸਨ। ਮੈਂ ਕਈ ਤੀਬਰ ਸਮੱਸਿਆਵਾਂ ਤੇ ਕਈ ਮਾਨਿਸਕ ਪ੍ਰਵਿਰਤੀਆਂ ਇਸ ਸਾਦਾ ਯਥਾਰਥਵਾਦ ਦੇ ਢਾਂਚੇ ਪੇਸ਼ ਨਹੀਂ ਸੀ ਕਰ ਸਕਦਾ।”
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਆਦਮਖੋਰ, ਨਾਨਕ ਸਿੰਘ ਦੁਆਰਾ ਰਚਿਤ ਪੰਜਾਬੀ ਨਾਵਲ ਹੈ। ਇਸ ਨੂੰ 1951 ਵਿੱਚ ਨਾਨਕ ਸਿੰਘ ਪੁਸਤਕਾਲਾ ਅੰੰਮ੍ਰਿਤਸਰ ਨੇ ਛਾਪਿਆ। ਇਹ ਨਾਵਲ ਸਮਾਜਵਾਦੀ ਨਜ਼ਰੀਏ ਤੋਂ ਪੂੰਜੀਵਾਦ ਦੀਆਂ ਅਲਾਮਤਾਂ; ਭ੍ਰਿਸ਼ਟਾਚਾਰ ਅਤੇ ਦੁਰਾਚਾਰ ਉੱਪਰੋਂ ਪਾਜ ਉਘਾੜਦਾ ਹੈ। ਸਮਾਜਵਾਦੀ ਵਿਚਾਰਾਂ ਨਾਲ਼ ਪਰਣਾਏ ਨਾਵਲ ਦੇ ਪਾਤਰ 'ਭਾਰਤੀ' ਰਾਹੀਂ ਪੂੰਜੀਵਾਦੀ ਅਲਾਮਤਾਂ ਤੋਂ ਛੁਟਕਾਰੇ ਦਾ ਰਸਤਾ ਅਖਤਿਆਰ ਕਰਦਾ ਹੈ। ਔਰਤਾਂ ਦੇ ਹੋ ਰਹੇ ਸੋਸ਼ਣ ਅਤੇ ਬੇਪਤੀ ਉੱਪਰ ਵਿਅੰਗ ਕਰਦਾ ਹੈ।
ਭਾਸ਼ਾ ਅਤੇ ਸਭਿਆਚਾਰ ਭਾਸ਼ਾ ਤੇ ਸਭਿਅਾਚਾਰ ਦੋਵੇਂ ਮਨੁੱਖ ਦੁਆਰਾ ਸਿਰਜੇ ਅਜਿਹੇ ਸਿਸਟਮ ਹਨ ਜੋ ੲਿਕ ਦੂਜੇ ਤੋਂ ਬਿਨਾ ਅਸੰਭਵ ਹਨ। ੲਿਹ ਦੋਨੋ ੲਿਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਪ੍ਰਭਾਵਿਤ ਹੁੰਦੇ ਹਨ।ੲਿਹਨਾ ਦੋਵਾਂ ਦੀ ਸਿਰਜਣ ਪਰਕਿਰਿਅਾ ਵਿਚ ਮਨੁੱਖੀ ਅਵਚੇਤਨ ਦਾ ਰੋਲ ਹੁੰਦਾ ਹੈ। ਭਾਸ਼ਾ ਤੋਂ ਬਿਨਾ ਕਿਸੇ ਵੀ ਸਭਿਅਾਚਾਰ ਦੀ ਹੋਂਦ ਨਹੀਂ ਹੋ ਸਕਦੀ। ਭਾਸ਼ਾ ਸਭਿਅਾਚਾਰ ਦੀ ਸਥਾਪਤੀ ਦਾ ਅਧਾਰ ਹੁੰਦੀ ਹੈ ਕਿੰੳਕਿ ਭਾਸ਼ਾ ਜਿੱਥੇ ਸੰਚਾਰ ਦਾ ਮਾਧਿਅਮ ਹੁੰਦੀ ਹੈ ਉੱਥੇ ਹੀ ਕਿਸੇ ਸਭਿਅਾਚਾਰ ਦੇ ਵਜੂਦ ਦਾ ਹਿੱਸਾ ਹੁੰਦੀ ਹੈ। ਅਸਲ ਵਿਚ ਭਾਸ਼ਾ ਹੀ ਸਭਿਅਾਚਾਰ ਹੁੰਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਿੱਠਾ ਮਹੁਰਾ, ਨਾਨਕ ਸਿੰਘ ਦੁਆਰਾ ਲਿਖਿਆ ਪੰਜਾਬੀ ਨਾਵਲ ਹੈ। ਇਹ ਨਾਵਲ ਸੰਤਾਨ ਪ੍ਰਾਪਤੀ ਦੀ ਸਿੱਕ ਵਿੱਚੋਂ ਪੈਦਾ ਹੋਈ ਦੂਜੇ ਵਿਆਹ ਦੀ ਸਮੱਸਿਆ ਨੂੰ ਪੇਸ਼ ਕਰਦਾ ਹੈ। ਸਰਦਾਰ ਜੋਗਿੰਦਰ ਸਿੰਘ ਅਤੇ ਸ਼ਕੂੰਤਲਾ ਖੁਸ਼ਹਾਲ ਵਿਆਹੁਤਾ ਜੀਵਨ ਬਤੀਤ ਕਰਦੇ ਹਨ ਪਰ ਵਿਹੜੇ ਵਿੱਚ ਬੱਚੇ ਦੀ ਕਿਲਕਾਰੀਆਂ ਦੀ ਅਣਹੋਂਦ ਉਹਨਾਂ ਦੇ ਖੁਸ਼ਹਾਲ ਜੀਵਨ ਵਿੱਚ ਹਲਚਲ ਪੈਦਾ ਕਰ ਦਿੰਦੀ ਹੈ। ਸ਼ਕੂੰਤਲਾ ਆਪਣੇ ਪਤੀ ਨੂੰ ਹਰ ਹਾਲ ਖੁਸ਼ ਦੇਖਣਾ ਚਾਹੁੰਦਾ ਹੈ, ਜਿਸ ਲਈ ਉਹ ਜੋਗਿੰਦਰ ਸਿੰਘ ਦਾ ਦੂਜਾ ਵਿਆਹ ਕਰਵਾਉਣ ਲਈ ਵੀ ਤਿਆਰ ਹੈ। ਜੋਗਿੰਦਰ ਸਿੰਘ ਸ਼ਕੂੰਤਲਾ ਦੀ ਇਸ ਮਨੋਵਿਗਿਆਨਕ ਦਸ਼ਾ ਦਾ ਫਾਇਦਾ ਉਠਾਉਂਦਾ ਹੈ ਅਤੇ ਦੂਜਾ ਵਿਆਹ ਕਰਵਾ ਕੇ ਦਲੀਪ ਕੌਰ ਨੂੰ ਵਿਆਹ ਲਿਆਉਂਦਾ ਹੈ। ਦਲੀਪ ਕੌਰ ਮਾਪਿਆਂ ਦੀ ਗੱਲਾਂ ਵਿੱਚ ਆ ਕੇ ਸ਼ਕੂੰਤਲਾ ਨਾਲ਼ ਸੌਂਕਣਾਂ ਵਰਗਾ ਵਿਵਹਾਰ ਕਰਦੀ ਹੈ। ਉਹ ਭਾਂਤ -ਭਾਂਤ ਦੀਆਂ ਚਾਲਾਂ ਚੱਲ ਕੇ ਸ਼ਕੂੰਤਲਾ ਨੂੰ ਜੋਗਿੰਦਰ ਸਿੰਘ ਦੀਆਂ ਨਜ਼ਰਾਂ ਵਿੱਚ ਗਿਰਾ ਦਿੰਦੀ ਹੈ। ਮਾੜੇ ਵਿਵਹਾਰ ਦੇ ਬਾਵਜੂਦ ਸ਼ਕੂੰਤਲਾ ਮੂੰਹੋਂ ਫੁਟਦੀ ਤੱਕ ਨਹੀਂ। ਦਲੀਪ ਕੌਰ ਆਪਣੀ ਗੁਆਂਢਣ ਸੁਭੱਦਰਾ ਨਾਲ਼ ਮਿਲ਼ ਕੇ ਸ਼ਕੂੰਤਲਾ ਨੂੰ ਘਰੋਂ ਬੇਘਰ ਕਰਨ ਵਿੱਚ ਕਾਮਯਾਬ ਹੋ ਜਾਂਦੀ ਹੈ। ਸ਼ਕੂੰਤਲਾ ਆਪਣੇ ਪੇਕੇ ਘਰ ਰਹਿ ਕੇ ਆਪਣੇ ਆਪ ਨੂੰ ਆਤਮਿਕ ਤੌਰ 'ਤੇ ਉੱਚਾ ਚੁੱਕ ਲੈਂਦੀ ਹੈ ਪਰ ਮਨ ਦੀ ਡੂੰਘੀ ਨੁੱਕਰੇ ਪਤੀਬਰਤਾ ਇਸਤਰੀ ਦਾ ਸਰੂਪ ਉਸ ਨੂੰ ਬੇਚੈਨ ਕਰਦਾ ਰਹਿੰਦਾ ਹੈ। ਹੇਮਰਾਜ ਦਲੀਪ ਕੌਰ ਉੱਪਰ ਮਾੜੀ ਨਜ਼ਰ ਰੱਖਦਾ ਹੈ। ਮੌਕਾ ਮਿਲਣ 'ਤੇ ਬਲੈਕਮੇਲ ਕਰਕੇ ਉਸਦਾ ਸਰੀਰਕ ਸੋਸ਼ਣ ਕਰਦਾ ਹੈ। ਹੌਲ਼ੀ-ਹੌਲ਼ੀ ਜੋਗਿੰਦਰ ਸਿੰਘ ਅਤੇ ਦਲੀਪ ਕੌਰ ਦੇ ਵਿਆਹੁਤਾ ਜੀਵਨ ਵਿੱਚ ਤਰੇੜ ਪੈਣ ਲੱਗ ਜਾਂਦੀ ਹੈ। ਹੌਲ਼ੀ-ਹੌਲ਼ੀ ਦਲ਼ੀਪ ਕੌਰ ਅਤੇ ਹੇਮਰਾਜ ਹੋਰ ਨੇੜੇ ਹੁੰਦੇ ਜਾਂਦੇ ਹਨ ਅਤੇ ਇੱਕ ਦਿਨ ਘਰੋਂ ਭੱਜ ਜਾਂਦੇ ਹਨ। ਵਸੀਅਤ ਦੇ ਅਧਾਰ 'ਤੇ ਘਰ ਨੂੰ ਗਹਿਣੇ ਧਰ ਜਾਂਦੇ ਹਨ। ਇਸ ਨਾਲ਼ ਜੋਗਿੰਦਰ ਸਿੰਘ ਦਾ ਮਾਨਸਿਕ ਤਵਾਜ਼ਨ ਵਿਗੜ ਜਾਂਦਾ ਹੈ। ਉਹ ਘਰੋਂ ਬੇਘਰ ਹੋ ਕੇ ਬੇਆਸਰਿਆਂ ਵਰਗੀ ਜ਼ਿੰਦਗੀ ਬਿਤੀਤ ਕਰਦਾ ਹੈ। ਉਸ ਦੇ ਇਸ ਤਰ੍ਹਾਂ ਘਰੋਂ ਚਲੇ ਜਾਣ ਨਾਲ਼ ਸ਼ਕੂੰਤਲਾ ਅਤੇ ਉਸਦੇ ਭਰਾਵਾਂ ਨੂੰ ਡੂੰਘੀ ਸੱਟ ਵੱਜਦੀ ਹੈ। ਸ਼ਕੂੰਤਲਾ ਆਪਣੇ ਭਰਾਵਾਂ ਦੀ ਮਦਦ ਨਾਲ਼ ਗਹਿਣੇ ਪਏ ਘਰ ਨੂੰ ਛੁਡਾਉਂਦੀ ਹੈ। ਉਸ ਦਾ ਭਰਾ, ਹੇਮਰਾਜ ਅਤੇ ਦਲੀਪ ਕੌਰ ਦੀ ਕੱਲਕੱਤਿਓਂ ਭਾਲ਼ ਕਰਕੇ ਗਹਿਣੇ, ਨਕਦੀ ਅਤੇ ਵਸੀਅਤ ਵਾਪਸ ਲੈ ਕੇ ਆਉਂਦਾ ਹੈ। ਇੱਕ ਦਿਨ ਸ਼ਕੰਤਲਾ ਫਕੀਰ ਬਣੇ ਜੋਗਿੰਦਰ ਨੂੰ ਪਛਾਣ ਲੈਂਦੀ ਹੈ ਅਤੇ ਘਰ ਲਿਆ ਕੇ ਦਿਨ-ਰਾਤ ਟਹਿਲ ਸੇਵਾ ਕਰਦੀ ਹੈ। ਸਾਰੇ ਗੁੱਸੇ-ਗਿਲ੍ਹੇ ਦੂਰ ਹੋ ਜਾਂਦੇ ਹਨ। ਜ਼ਿੰਦਗੀ ਲੀਹ 'ਤੇ ਆ ਜਾਂਦੀ ਹੈ। ਅਚਾਨਕ ਇੱਕ ਦਿਨ ਸੇਵਾ ਸੰਮਤੀ ਵਾਲ਼ੇ ਦਲੀਪ ਕੌਰ ਨੂੰ ਅੱਧਮਰੀ ਹਾਲਤ ਵਿੱਚ ਘਰ ਲੈ ਕੇ ਆ ਜਾਂਦੇ ਹਨ। ਇਸ 'ਤੇ ਜੋਗਿੰਦਰ ਸਿੰਘ ਬੇਸ਼ੱਕ ਨਰਾਜ਼ ਹੁੰਦਾ ਹੈ ਪਰ ਸ਼ਕੂੰਤਲਾ ਛੋਟੀ ਭੈਣ ਸਮਝ ਕੇ ਸੇਵਾ ਕਰਦੀ ਹੈ। ਕਈ ਦਿਨਾਂ ਬਾਅਦ ਇੱਕ ਸੁੰਨਸਾਨ ਥਾਂ 'ਤੇ ਦਲੀਪ ਕੌਰ ਦੀ ਲੋਥ ਮਿਲਦੀ ਹੈ। ਜੋਗਿੰਦਰ ਸਿੰਘ ਅਤੇ ਸ਼ਕੂੰਤਲਾ ਦੇ ਘਰ ਇੱਕ ਬੱਚੇ ਦਾ ਜਨਮ ਹੁੰਦਾ ਹੈ, ਜਿਸ ਨਾਲ਼ ਉਹਨਾਂ ਦੇ ਵਿਹੜੇ ਵਿੱਚ ਮੁੜ ਤੋਂ ਖੁਸ਼ੀਆਂ ਘਰ ਕਰ ਲੈਂਦੀਆਂ ਹਨ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਫ਼ਰਨੀਚਰ ਓਸ ਚੱਲ ਸਾਜ਼ੋ-ਸਮਾਨ ਵਾਸਤੇ ਵਰਤਿਆ ਜਾਂਦਾ ਹੈ ਜੋ ਬਹਿਣ (ਮਿਸਾਲ ਵਜੋਂ ਕੁਰਸੀਆਂ, ਸਟੂਲ, ਸੋਫ਼ੇ, ਪੀੜ੍ਹੀਆਂ) ਅਤੇ ਸੌਣ (ਜਿਵੇਂ ਕਿ ਬੈੱਡ) ਵਰਗੇ ਮਨੁੱਖੀ ਕੰਮਾਂ ਵਿੱਚ ਸਹਾਇਤਾ ਦਿੰਦੇ ਹੋਣ। ਫ਼ਰਨੀਚਰ ਨੂੰ ਚੀਜ਼ਾਂ ਨੂੰ ਲੋੜ ਮੁਤਾਬਕ ਕਿਸੇ ਉੱਚਾਈ ਉੱਤੇ ਰੱਖਣ (ਜਿਵੇਂ ਕਿ ਡੈਸਕ) ਜਾਂ ਉਹਨਾਂ ਨੂੰ ਸਾਂਭ ਕੇ ਰੱਖਣ (ਜਿਵੇਂ ਕਿ ਕੱਪਬੋਰਡ ਜਾਂ ਸਲਫ਼) ਲਈ ਵੀ ਵਰਤਿਆ ਜਾਂਦਾ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ। ਸੌਰ ਮੰਡਲ ਦੇ ਸਨਦੀ ਖੇਤਰਾਂ ਵਿੱਚ ਸੂਰਜ , ਚਾਰ ਪਾਰਥਿਵ ( ਸਥਲੀਏ ) ਆਂਤਰਿਕ ਗ੍ਰਹਿ , ਕਸ਼ੁਦਰਗਰਹ ਘੇਰਾ , ਚਾਰ ਵਿਸ਼ਾਲ ਗੈਸ ਵਲੋਂ ਬਣੇ ਬਾਹਰੀ ਗੈਸ ਦਾਨਵ ਗ੍ਰਹਿ , ਕਾਇਪਰ ਘੇਰਾ ਅਤੇ ਬਿਖਰਿਆ ਚੱਕਰ ਸ਼ਾਮਿਲ ਹਨ । ਕਾਲਪਨਿਕ ਔਰਟ ਬਾਦਲ ਵੀ ਸਨਦੀ ਖੇਤਰਾਂ ਵਲੋਂ ਲੱਗਭੱਗ ਇੱਕ ਹਜਾਰ ਗੁਣਾ ਦੂਰੀ ਵਲੋਂ ਪਰੇ ਮੌਜੂਦ ਹੋ ਸਕਦਾ ਹੈ। ਸੂਰਜ ਵਲੋਂ ਹੋਣ ਵਾਲਾ ਪਲਾਜਮਾ ਦਾ ਪਰਵਾਹ ( ਸੌਰ ਹਵਾ ) ਸੌਰ ਮੰਡਲ ਨੂੰ ਅਭੇਦਤਾ ਹੈ। ਇਹ ਤਾਰੇ ਦੇ ਵਿੱਚ ਦੇ ਮਾਧਿਅਮ ਵਿੱਚ ਇੱਕ ਬੁਲਬੁਲਾ ਬਣਾਉਂਦਾ ਹੈ ਜਿਨੂੰ ਹੇਲਿਓਮੰਡਲ ਕਹਿੰਦੇ ਹਨ , ਜੋ ਇਸਤੋਂ ਬਾਹਰ ਫੈਲ ਕਰ ਬਿਖਰੀ ਹੋਈ ਤਸ਼ਤਰੀ ਦੇ ਵਿੱਚ ਤੱਕ ਜਾਂਦਾ ਹੈ ; ਸੂਰਜ ਵਲੋਂ ਉਨ੍ਹਾਂ ਦੀ ਦੂਰੀ ਦੇ ਕ੍ਰਮ ਵਿੱਚ ਅੱਠ ਗ੍ਰਹਿ ਹਨ : ਬੁੱਧ, ਸ਼ੁੱਕਰ, ਧਰਤੀ, ਮੰਗਲ, ਬ੍ਰਹਿਸਪਤ, ਸ਼ਨੀ, ਯੁਰੇਨਸ (ਗ੍ਰਹਿ) ਅਤੇ ਵਰੁਣ
ਹੋਲੀ ਇਕ ਸਰਬ ਸਾਂਝਾ ਤਿਉਹਾਰ ਹੈ ਕੇਵਲ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀ ਥਾਵਾਂ ਉੱਪਰ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਅਤੇ ਖੁਸ਼ ਹੁੰਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ ਨਾਟਕ ਦੀ ਪ੍ਰਯੋਗਵਾਦੀ ਲਹਿਰ ਦਾ ਆਰੰਭ 1965 ਵਿੱਚ ਕਪੂਰ ਸਿੰਘ ਘੁੰਮਣ,ਸੁਰਜੀਤ ਸਿੰਘ ਸੇਠੀ,ਹਰਸ਼ਰਨ ਸਿੰਘ ਵਰਗੇ ਉੱਘੇ ਨਾਟਕਕਾਰਾਂ ਨਾਲ ਹੋਇਆ। ਪ੍ਰਯੋਗਸ਼ੀਲ ਲਹਿਰ ਦੇ ਪ੍ਰਭਾਵ ਅਧੀਨ ਬਰਤੋਲਤ ਬਰੈਖ਼ਤ ਦਾ ਐਪਿਕ ਥੀਏਟਰ,ਐਨਤੈਲਿਕ ਆਰਤੋ ਦਾ ਹੰਗਾਮੀ ਥੀਏਟਰ,ਸੈਮੂਅਲ ਬੈਕਟ ਦਾ ਐਬਸਰਡ ਥੀਏਟਰ ਦਾ ਪ੍ਰਯੋਗ ਨਵੀਆਂ ਸ਼ੈਲੀਆਂ ਵਜੋਂ ਕੀਤਾ ਜਾਂਦਾ ਰਿਹਾ ਹੈ। 1965 ਤੋਂ ਪਿੱਛੋਂ ਪ੍ਰਯੋਗਵਾਦੀ ਲਹਿਰ ਨਾਲ ਪੰਜਾਬੀ ਨਾਟਕ ਦਾ ਤੀਜਾ ਦੌਰ ਸ਼ੁਰੂ ਹੋਇਆ।
ਅੰਸ਼ਕ ਕਸ਼ੀਦਣ ਇਕ ਕਿਰਿਆ ਹੈ ਜਿਸ ਨਾਲ ਮਿਸ਼ਰਣ ਵਿੱਚੋਂ ਉਤਪਾਦ ਨੂੰ ਉਬਾਲ ਕੇ ਅੱਡ ਕੀਤਾ ਜਾਂਦਾ ਹੈ। ਤੇਲ ਸੋਧਕ ਕਾਰਖਾਨੇ ਵਿੱਚ ਕੱਚੇ ਤੇਲ ਨੂੰ ਉਤਨੀ ਦੇਰ ਤੱਕ ਗਰਮ ਕੀਤਾ ਜਾਂਦਾ ਹੈ ਕਿ ਉਹ ਯੋਗਿਕ ਨੂੰ 340oC ਤੇ ਗੈਸ ਬਣ ਜਾਵੇ। ਗੈਸ ਨੂੰ ਪਾਇਪਾਂ ਰਾਹੀ ਇਕ ਮੀਨਾਰ ਵਿੱਚ ਪਾਇਆ ਜਾਂਦਾ ਹੈ ਜਿਸਨੂੰ ਅੰਸ਼ਕ ਕਸ਼ੀਦਣ ਕਿਹਾ ਜਾਂਦਾ ਹੈ। ਇਸ ਗੈਸਾਂ ਜਿਵੇਂ ਇਸ ਟਾਵਨ ਵਿੱਚ ਉੱਪਰ ਨੂੰ ਚੱਲਦੀਆਂ ਹਨ ਤਾਂ ਠੰਡੀਆਂ ਹੋ ਕਿ ਫਿਰ ਤਰਲ ਬਣਦੀਆਂ ਹਨ ਜੋ ਇਕੱਠੇ ਕਰ ਲਿਆ ਜਾਂਦਾ ਹੈ। ਇਹਨਾਂ ਯੋਗਿਕਾਂ ਦੇ ਅਣੂ ਵੱਡੇ ਤੇ ਭਾਰੇ ਹੁੰਦੇ ਹਨ ਉਹਨਾਂ ਦਾ ਉਬਾਲ ਦਰਜਾ ਵੱਧ ਹੁੰਦਾ ਹੈ ਤੇ ਉਹ ਸਭ ਤੋਂ ਪਹਿਲਾਂ ਗਾੜ੍ਹੇ ਹੁੰਦੇ ਹਨ ਤੇ ਟਾਵਰ ਦੇ ਹੇਠਲੇ ਹਿੱਸੇ ਵਿੱਚ ਇਕੱਠੇ ਹੋ ਜਾਂਦੇ ਹਨ। ਜਿਹਨਾਂ ਯੋਗਿਕਾਂ ਦੇ ਅਣੂ ਛੋਟੇ ਤੇ ਹਲਕੇ ਹੁੰਦੇ ਹਨ ਉਹਨਾਂ ਦਾ ਉਬਾਲ ਦਰਜਾ ਘੱਟ ਹੁੰਦਾ ਹੈ। ਇਸ ਲਈ ਉਹ ਗਾੜ੍ਹੇ ਹੋਣ ਤੋਂ ਪਹਿਲਾਂ ਟਾਵਰ ਵਿੱਚ ਹੋਰ ਉੱਪਰ ਚਲੇ ਜਾਂਦੇ ਹਨ। ਯੋਗਿਕਾਂ ਦੇ ਮਿਸ਼ਰਣ ਜਿਹੜੇ ਅੱਡ ਪੱਧਰ ਉੱਪਰ ਗਾੜੇ ਹੁੰਦੇ ਹਨ, ਉਹਨਾਂ ਨੂੰ ਅੰਸ਼ ਜਾਂ ਨਿਖੇੜ ਕਿਹਾ ਜਾਂਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪ੍ਰੋ. ਪੂਰਨ ਸਿੰਘ ਦੀ ਰਚਨਾ ਅਤੇ ਮੁੱਖ ਪ੍ਰਵਿਰਤੀਆਂ
ਭਾਵੇਂ ਕਿਸੇ ਵੀ ਲੇਖਕ ਦੀ ਰਚਨਾ ਉਸ ਦੇ ਜੀਵਨ-ਅਨੁਭਵ ਦਾ ਇੰਨ-ਬਿੰਨ ਸਿੱਧੇ ਰੂਪ `ਚ ਕੀਤਾ ਗਿਆ ਪ੍ਰਗਟਾਵਾ ਨਹੀਂ ਹੁੰਦੀ ਪਰ ਫਿਰ ਵੀ ਉਸ ਦੇ ਜੀਵਨ ਦੇ ਕੁਝ ਅਹਿਮ ਵੇਰਵਿਆਂ ਦੀ ਜਾਣਕਾਰੀ ਉਸ ਦੀ ਰਚਨਾ ਦੇ ਅਧਿਐਨ ਲਈ ਸਹਾਈ ਹੋ ਸਕਦੀ ਹੈ।ਇਸ ਪੱਖ ਤੋਂ ਪੋ੍ਰ. ਪੂਰਨ ਸਿੰਘ ਦੇ ਜੀਵਨੀਗਤ ਵੇਰਵਿਆਂ ਵਿਚੋਂ ਉਨ੍ਹਾਂ ਨੂੰ ਅਗਰਭੂਮਿਤ ਕਰਕੇ ਵੇਖਣ ਜ਼ਰੂਰੀ ਹੈ।ਜਿਨ੍ਹਾਂ ਨੇ ਉਸ ਦੀ ਰਚਨਾ ਦ੍ਰਿਸ਼ਟੀ ਨੂੰ ਪ੍ਰਭਾਵਿਤ ਕੀਤਾ।ਪੂਰਨ ਸਿੰਘ ਦਾ ਜਨਮ 17 ਫਰਵਰੀ ਨੂੰ ਪਿੰਡ ਪਠਾਣੀ ਸਲਹੱਡ ਜ਼ਿਲ੍ਹਾ ਐਬਟਾਬਾਦ (ਪਾਕਿਸਤਾਨ) ਵਿਖੇ ਸਰਕਾਰ ਕਰਤਾਰ ਸਿੰਘ ਦੇ ਘਰ ਹੋਇਆ।ਉਹ ਵਧੇਰੇ ਕਰਕੇ ਆਪਣੀ ਮਾਤਾ ਸ੍ਰੀਮਤੀ ਪਰਮਾ ਦੇਵੀ ਦੇ ਸਾਥ ਵਿੱਚ ਹੀ ਰਿਹਾ।ਉਸ ਦੇ ਵਿਅਕਤਿੱਤਵ ਉਤੇ ਮਾਂ ਦੇ ਵਾਤਸਲ ਪਿਆਰ ਏਨਾ ਪ੍ਰਭਾਵ ਪਿਆ ਕਿ ਉਸ ਦੀ ਕਵਿਤਾ ਪੂਰਨ ਨਾਥ ਜੋਗੀ ਦੀ ਪਾਤਰ ਇੱਛਰਾਂ ਦੇ ਭਾਵਾਂ ਵਿੱਚੋਂ ਇਹ ਪ੍ਰਭਾਵ ਪ੍ਰਤੱਖ ਤੌਰ ਤੇ ਝਲਕਦਾ ਵੇਖਿਆ ਜਾ ਸਕਦਾ ਹੈ।ਜਾਪਾਨ ਵਿੱਚ ਪੂਰਨ ਸਿੰਘ ਛੇਤੀ ਹੀ ਉਸ ਉਰੀਐਂਟਲ ਕਲੱਬ ਦਾ ਮੈਂਬਰ ਬਣ ਗਿਆ।ਪੂਰਨ ਸਿੰਘ ਨੂੰ ਭਾਰਤ ਲਈ ਸੁਤੰਤਰਤਾ ਪ੍ਰਾਪਤੀ ਦੀ ਚੇਟਕ ਲੱਗ ਗਈ।ਇਸੇ ਪ੍ਰੇਰਣਾ ਅਧੀਨ ਹੀ ਉਸ ਨੇ ਥੰਡਰਿੰਗ ਡਾਨ ਨਾਂ ਦਾ ਰਸਾਲਾ ਵੀ ਕੱਢਿਆ ਆਜ਼ਾਦੀ ਦੀ ਇਹ ਤਾਂਘ ਪੂਰਨ ਸਿੰਘ ਦੀਆਂ ਕਾਵਿ-ਰਚਨਾਵਾਂ ਵਿੱਚ ਸਮਾਈ ਹੋਈ ਮਿਲਦੀ ਹੈ। 1912 ਵਿੱਚ ਜਦ ਸਿਆਲਕੋਟ ਵਿਖੇ ਸਿੱਖ ਐਜੂਕੇਸ਼ਨ ਕਾਨਫਰੰਸ ਹੋ ਰਹੀ ਸੀ ਤਾਂ ਪੂਰਨ ਸਿੰਘ ਦੇ ਮੇਲ-ਮਿਲਾਪ ਭਾਈ ਵੀਰ ਸਿੰਘ ਨਾਲ ਹੋਇਆ ਉਹ ਮੁੜ ਸਿੱਖੀ ਦੇ ਰੰਗ ਵਿੱਚ ਰੰਗਿਆ ਗਿਆ।1930 ਦੇ ਅੰਤ ਵਿੱਚ ਪੂਰਨ ਸਿੰਘ ਨੂੰ ਟੀ.ਬੀ. ਦੀ ਬਿਮਾਰੀ ਨੇ ਘੇਰ ਲਿਆ।ਜਦ ਰੋਗ ਲਾਇਲਾਜ਼ ਹੋਣ ਦੀ ਹੱਦ ਤੱਕ ਵੱਧ ਅਿਗਾ ਤਾਂ 31 ਮਾਰਚ 1931 ਨੂੰ ਉਸ ਦਾ ਦੇਹਾਂਤ ਹੋ ਗਿਆ। ਪ੍ਰੋ.
ਬੰਜਰ ਨਾਵਲ ਦਾ ਕੇਂਦਰ ਇੱਕ ਸਾਹਿਤਕਾਰ ਦੀ ਸਿਰਜਨ ਪ੍ਰਕਿਰਿਆ ਹੈ। ਨਾਵਲ ਦਾ ਮੁੱਖ ਪਾਤਰ ਪੰਡਤ ਬਦਰੀ ਨਾਥ ਹੈ। ਉਹ ਲਾਲਚੀ ਇਨਸਾਨ ਹੈ। ਉਹ ਮਾਤ-ਭਾਸ਼ਾ ਨਾਲ਼ ਧੋਖਾ ਕਰਕੇ ਵੀ ਪੈਸਾ ਅਤੇ ਨਾਮ ਕਮਾੳੁਣਾ ਚਾਹੁੰਦਾ ਹੈ। ਇਹ ਨਾਵਲ ਸਾਹਿਤਕਾਰ ਦੀ ਸਿਰਜਨ ਪ੍ਰਕਿਰਿਆ ਦੇ ਨਾਲ਼-ਨਾਲ਼ ਸਾਹਿਤਕਾਰਾਂ ਦੀ ਆਪਸੀ ਈਰਖਾ, ਨਾਮ ਅਤੇ ਧਨ ਦੀ ਲਾਲਸਾ, ਅਖ਼ਬਾਰੀ ਸੋਸ਼ਣ, ਧਰਮ ਅਤੇ ਮਾਤ-ਭਾਸ਼ਾ ਦੇ ਨਾਮ 'ਤੇ ਮਾਤ-ਭਾਸ਼ਾ ਨਾਲ਼ ਧ੍ਰੋਹ, ਪ੍ਰਕਾਸ਼ਕਾਂ ਦੀ ਹੇਰਾਫੇਰੀ ਆਦਿ ਸਮੱਸਿਆਵਾਂ ਉੱਪਰ ਕਰਾਰੀ ਚੋਟ ਮਾਰਦਾ ਹੈ। ਨਾਵਲ ਵਿਚਲੇ ਪਾਤਰ ਦੀਪਕ ਅਤੇ ਮੇਨਕਾ ਆਦਰਸ਼ ਪਾਤਰ ਵਜੋਂ ਵਿਚਰਦੇ ਹਨ ਜੋ ਸੇਵਾ, ਸਬਰ ਅਤੇ ਪਰਉਪਕਾਰ ਵਰਗੀਆਂ ਉਦਾਤ ਮਾਨਵੀਂ ਕਦਰਾਂ-ਕੀਮਤਾ ਦੇ ਲਖਾਇਕ ਹਨ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੱਬਰ ਸ਼ੇਰ ਜਾਂ ਸਿੰਘ ਇੱਕ ਜਾਨਵਰ ਹੈ। ਸ਼ੇਰ ਦਾ ਭਾਰ 250 ਕਿਲੋ ਤੋਂ ਵੱਧ ਹੁਂਦਾ ਹੈ। ਜੰਗਲੀ ਸ਼ੇਰ ਅਫ਼ਰੀਕਾ ਦੇ ਸਹਾਰਾ ਮਾਰੂਥਲ ਅਤੇ ਏਸ਼ੀਆ ਦੇ ਵਿੱਚ ਪਾਏ ਜਾਂਦੇ ਹਨ। ਇਹ ਉੱਤਰੀ ਅਫ਼ਰੀਕਾ, ਮਿਡਲ ਇਸਟ, ਅਤੇ ਦੱਖਣੀ ਏਸ਼ੀਆ ਵਿੱਚੋਂ ਖਤਮ ਹੋ ਚੁੱਕੇ ਹਨ। ਸ਼ੇਰ 10,000 ਸਾਲ ਪਹਿਲਾ, ਮਨੁਖਾਂ ਤੋ ਬਾਅਦ, ਦੁਨਿਆ ਦਾ ਸਭ ਤੋਂ ਜ਼ਿਆਦਾ ਥਾਂਵਾਂ ਤੇ ਪਾਏ ਜਾਣ ਵਾਲਾ ਜਾਨਵਰ ਸੀ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।