ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਨੰਦੀ ਗੋਪਾਲ ਜੋਸ਼ੀ ਏ (ਜਾਂ ਆਨੰਦੀਬਾਈ ਜੋਸ਼ੀ, ਮਰਾਠੀ: आनंदीबाई जोशी) (31 ਮਾਰਚ 1865 - 26 ਫਰਵਰੀ 1887) ਡਾਕਟਰੀ ਦੀ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਸੀ। ਇਹ ਡਿਗਰੀ ਹਾਸਲ ਕਰਨ ਵਾਲੀ ਉਹ ਪਹਿਲੀ ਹਿੰਦੂ ਔਰਤ ਵੀ ਸੀ ਭਾਰਤ 'ਚ ਆਨੰਦੀਬਾਈ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਆਜ਼ਾਦੀ ਤੋਂ ਪਹਿਲਾਂ ਜਨਮੀ ਤੇ ਪਹਿਲੀ ਮਹਿਲਾ ਡਾਕਟਰ ਬਣੀ। ਉਸ ਦਾ ਜਨਮ 31 ਮਾਰਚ 1865 ਨੂੰ ਮਹਾਰਾਸ਼ਟਰ ਦੇ ਪੂਨਾ ਕਲਿਆਣ 'ਚ ਬ੍ਰਾਹਮਣ ਪਰਿਵਾਰ 'ਚ ਹੋਇਆਂ। ਮਾਤਾ ਪਿਤਾ ਨੇ ਉਹਨਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਗੋਪਾਲ ਰਾਓ ਜੋਸ਼ੀ ਨਾਲ ਕਰ ਦਿਤਾ ਤੇ ਉਹਨਾਂ ਦਾ ਨਾਮ ਆਨੰਦੀਬਾਈ ਰੱਖਿਆ ਗਿਆ। ਉਹਨਾਂ ਦੇ ਬੇਟੇ ਦੀ ਮੌਤ ਹੀ ਉਹਨਾਂ ਨੂੰ ਡਾਕਟਰ ਬਨਣ ਦੀ ਪ੍ਰੇਰਣਾ ਬਣੀ। ਉਸ ਸਮੇਂ ਜਦੋਂ ਬ੍ਰਿਟਿਸ਼ ਰਾਜ ਸੀ ਅਤੇ ਉਸ ਸਮੇਂ ਔਰਤ ਦਾ ਪੜ੍ਹਾਈ ਕਰਨਾ ਹੀ ਦੂਰ ਦੀ ਗੱਲ ਸੀ ਪਰ ਆਨੰਦੀਬਾਈ ਨੇ ਤਾਂ ਡਾਕਟਰ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਉਸ ਦੇ ਪਤੀ ਨੇ ਰਾਇਲ ਵਿਲਡਰ ਨੂੰ ਪੱਤਰ ਲਿਖ ਕੇ ਯੂਨਾਈਟਿਡ ਸਟੇਟ 'ਚ ਯੋਗ ਅਹੁਦੇ ਦੀ ਮੰਗ ਕੀਤੀ ਪਰ ਵਿਲਡਰ ਨੇ ਇਸ ਦੇ ਬਦਲੇ ਧਰਮ ਬਦਲ ਕੇ ਕ੍ਰਿਸ਼ਚੀਅਨ ਬਣਨ ਦੀ ਗੱਲ ਕਹਿ ਦਿੱਤੀ, ਜਿਸ ਨੂੰ ਠੁਕਰਾ ਕੇ ਗੋਪਾਲ ਰਾਓ ਨੇ ਪਤਨੀ ਨੂੰ ਉਤਸ਼ਾਹਿਤ ਕੀਤਾ ਅਤੇ ਆਨੰਦੀਬਾਈ ਨੂੰ ਉੱਚ ਸਿੱਖਿਆ ਲਈ ਵੂਮੈਨਜ਼ ਮੈਡੀਕਲ ਕਾਲਜ ਆਫ ਪੈਨਸਿਲਵੇਨੀਆ 'ਚ ਦਾਖਲਾ ਲੈਣ-ਪੱਛਮੀ ਦੇਸ਼ 'ਚ ਸਿੱਖਿਆ ਪੂਰੀ ਕਰਨ ਦੀ ਸਲਾਹ ਦਿੱਤੀ। ਉਸ ਦਾ ਕ੍ਰਿਸ਼ਚੀਅਨ ਸਮਾਜ ਨੇ ਖੁਲਕੇ ਸਾਥ ਦਿੱਤਾ ਪਰ ਉਹ ਹਿੰਦੂ ਸਮਾਜ ਦੇ ਵਿਚਾਰਾਂ ਨੂੰ ਤਬਦੀਲ ਕਰਨਾ ਚਾਹੁੰਦੀ ਸੀ। ਉਸ ਨੇ ਸੇਰਾਂਪੋਰੇ ਕਾਲਜ ਵਿਚੋਂ ਡਿਗਰੀ ਹਾਸਿਲ ਕੀਤੀ। ਆਨੰਦੀਬਾਈ ਨੇ 20 ਸਾਲ ਦੀ ਉਮਰ ਵਿਚ ਡਾਕਟਰ ਦੀ ਡਿਗਰੀ ਹਾਸਿਲ ਕਰ ਲਈ, ਜਿਸ 'ਤੇ ਮਹਾਰਾਣੀ ਵਿਕਟੋਰੀਆ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਅਤੇ ਭਾਰਤ ਪਰਤਣ 'ਤੇ ਕੋਲਹਾਪੁਰ ਦੇ ਅਲਬਰਟ ਐਡਵਰਡ ਹਸਪਤਾਲ ਦੀ ਮਹਿਲਾ ਡਾਕਟਰ ਦੇ ਰੂਪ ਵਿਚ ਨਿਯੁਕਤ ਕੀਤਾ ਪਰ ਬਦਕਿਸਮਤੀ ਨਾਲ ਆਨੰਦੀਬਾਈ ਦਾ 26 ਫਰਵਰੀ, 1887 ਨੂੰ ਸਿਰਫ ਉਮਰ 21 ਦੀ ੳੁਮਰ 'ਚ ਦਿਹਾਂਤ ਹੋ ਗਿਆ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ਹਿਰੀ ਖੇਤਰ ਉਸ ਖੇਤਰ ਨੂੰ ਕਿਹਾ ਜਾਂਦਾ ਹੈ, ਜਿਸ ਦੀ ਵਸੋਂ ਬਹੁਤ ਜਿਆਦਾ ਹੋਵੇ ਅਤੇ ਜਿਸਦਾ ਖੇਤਰਫਲ ਵੀ ਵੱਧ ਹੋਵੇ। ੲਿਸ ਤੋਂ ੲਿਲਾਵਾ ਸ਼ਹਿਰੀ ਖੇਤਰਾਂ ਦੀ ਖ਼ਾਸੀਅਤ ੲਿਹ ਹੁੰਦੀ ਹੈ ਕਿ ੲਿਸ ਵਿੱਚ ਪੇਂਡੂ ਖੇਤਰਾਂ ਮੁਕਾਬਲੇ ਜਿਆਦਾ ਸੁੱਖ-ਸਹੂਲਤਾਂ ਹੁੰਦੀਆਂ ਹਨ। 2009 ਵਿੱਚ, ਸ਼ਹਿਰੀ ਖੇਤਰ ਵਿੱਚ ਵਸਦੇ ਲੋਕਾਂ (3.42 ਬਿਲੀਅਨ) ਦੀ ਗਿਣਤੀ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ (3.41 ਬਿਲੀਅਨ) ਦੇ ਲਗਭਗ ਬਰਾਬਰ ਹੋ ਗੲੀ ਸੀ।ਅਜਿਹਾ ਪਹਿਲੀ ਵਾਰ ਹੋੲਿਆ ਸੀ ਕਿ ਦੁਨੀਆ ਦੀ ਜਨਸੰਖਿਆ ਦਾ ਜਿਆਦਾਤਰ ਭਾਗ ਸ਼ਹਿਰੀ ਖੇਤਰ ਵਿੱਚ ਰਹਿੰਦਾ ਦਰਜ ਕੀਤਾ ਗਿਆ ਹੋਵੇ।2014 ਵਿੱਚ ਦੁਨੀਆ ਦੀ ਕੁੱਲ ਜਨਸੰਖਿਆ 7.25 ਬਿਲੀਅਨ ਸੀ, ਜਿਸ ਵਿੱਚੋਂ 3.9 ਬਿਲੀਅਨ ਜਨਸੰਖਿਆ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ।
ਅਮਸਤੱਰਦਮ ਜਾਂ ਐਮਸਟਰਡੈਮ (ਡੱਚ: [ˌɑmstərˈdɑm] ( ਸੁਣੋ)) ਨੀਦਰਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੀ ਪ੍ਰਮੁੱਖ ਬੋਲੀ ਡੱਚ ਹੈ। ਇਸਨੂੰ ਦੇਸ਼ ਦੇ ਸੰਵਿਧਾਨ ਵੱਲੋਂ ਰਾਜਧਾਨੀ ਹੋਣ ਦੀ ਮਾਨਤਾ ਮਿਲੀ ਹੈ। ਸ਼ਹਿਰੀ ਹੱਦਾਂ ਅੰਦਰ ਇਸ ਦੀ ਅਬਾਦੀ 820,256 ਹੈ, ਨਗਰੀ ਅਬਾਦੀ 1,209,419 ਅਤੇ ਮਹਾਂਨਗਰੀ ਅਬਾਦੀ 2,289,762 ਹੈ। ਇਹ ਦੇਸ਼ ਦੇ ਪੱਛਮ ਵੱਲ ਉੱਤਰੀ ਹਾਲੈਂਡ ਸੂਬੇ ਵਿੱਚ ਸਥਿੱਤ ਹੈ। ਇਸ ਵਿੱਚ ਰੰਦਸਤੱਦ ਦਾ ਉੱਤਰੀ ਹਿੱਸਾ ਸ਼ਾਮਲ ਹੈ ਜੋ ਯੂਰਪ ਦਾ 70 ਲੱਖ ਦੀ ਅਬਾਦੀ ਵਾਲ ਇੱਕ ਵੱਡਾ ਬਹੁ-ਨਗਰੀ ਇਲਾਕਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,226 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਹੇਗ ਜਾਂ ਦਾ ਹੇਗ (ਡੱਚ: Den Haag ਉਚਾਰਨ [dɛnˈɦaːx] ( ਸੁਣੋ); ਅਧਿਕਾਰਕ ਤੌਰ 'ਤੇ 'ਸ-ਗਰਾਵਨਹਾਜ ਉਚਾਰਨ [ˈsxraːvə(n)ˌɦaːɣə] ( ਸੁਣੋ)) ਨੀਦਰਲੈਂਡ ਦੇ ਦੱਖਣੀ ਹਾਲੈਂਡ ਸੂਬੇ ਦੀ ਰਾਜਧਾਨੀ ਹੈ। ੫ ਲੱਖ ਦੀ ਅਬਾਦੀ (੧ ਸਤੰਬਰ ੨੦੧੧ ਤੱਕ) ਨਾਲ਼ ਅਤੇ ਨੇੜਲੇ ਇਲਾਕਿਆਂ ਨੂੰ ਮਿਲਾ ਕੇ ੧੦ ਲੱਖ ਦੀ ਅਬਾਦੀ ਨਾਲ਼ ਇਹ ਅਮਸਤਰਦਮ ਅਤੇ ਰੋਤਰਦਮ ਮਗਰੋਂ ਨੀਦਰਲੈਂਡ ਦਾ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ। ਹੇਗ ਅਤੇ ਰੋਤਰਦਮ ਦਾ ਜੁੜਵਾਂ ਸ਼ਹਿਰੀ ਖੇਤਰ ਦੁਨੀਆਂ ਦਾ ੨੦੬ਵਾਂ ਸਭ ਤੋਂ ਵੱਡਾ ਖੇਤਰ ਹੈ। ਇਹ ਨੀਦਰਲੈਂਡ ਦੇ ਪੱਛਮ ਵੱਲ ਸਥਿੱਤ ਹੈ ਅਤੇ ਇਹ ਹਾਗਲਾਂਦਨ ਬਹੁ-ਨਗਰੀ ਇਲਾਕੇ ਦਾ ਕੇਂਦਰ ਅਤੇ ਰੰਦਸਤੱਦ ਬਹੁ-ਨਗਰੀ ਇਲਾਕੇ ਦੇ ਦੱਖਣ-ਪੱਛਮੀ ਕੋਨੇ ਵੱਲ ਸਥਿੱਤ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੁਰਾਤਨ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਜਨਮਸਾਖੀ ਪਰੰਪਰਾ ਤੋਂ ਬਾਦ ਸਾਖੀ/ਪਰਚੀ ਪਰੰਪਰਾ ਦਾ ਸਥਾਨ ਆਉਂਦਾ ਹੈ। ਇਹ ਸਥਾਨ ਸਾਹਿਤਕ ਪੱਖ ਤੋਂ ਹੀ ਨਹੀਂ, ਆਕਾਰ ਪੱਖ ਤੋਂ ਵੀ ਹੈ। 17ਵੀਂ ਸਦੀ ਦੀ ਪੰਜਾਬੀ ਵਾਰਤਕ ਜਿਥੇ ਗੁਰੂ ਨਾਨਕ ਦੇਵ ਜੀ ਦੀ ਤੇਜਸਵੀ ਸ਼ਖਸੀਅਤ ਦੁਆਲੇ ਘੁੰਮਦੀ ਹੈ ਉਥੇ 18ਵੀਂ ਸਦੀ ਵਿੱਚ ਪੰਜਾਬੀ ਵਾਰਤਕ ਇਸ ਨਾਲ ਨਵੇਂ ਆਯਾਸ ਜੋੜਦੀ ਹੈ। ਸਾਹਿਤਕ ਪੱਖ ਤੋਂ ਇਸ ਵਿੱਚ ਭੂਤ ਅਤੇ ਭਵਿੱਖ ਦੋਹਾਂ ਨੂੰ ਛੋਹਿਆ ਗਿਆ ਹੈ। ਵਿਦਵਾਨਾਂ ਨੇ ‘ਸਾਖੀ` ਸ਼ਬਦ ਨੂੰ ‘ਬਚਨ` ਤੇ ਪਰਚੀਆਂ ਆਦਿ ਵਾਰਤਕ ਵੰਨਗੀਆਂ ਲਈ ਵੀ ਬੇਝਿੱਜਕ ਵਰਤਿਆ ਹੈ। ਕਈ ਅਨੁਸਾਰ “‘ਸਾਖੀ` ਸ਼ਬਦ ਸਾਕਸ਼ੀ ਦਾ ਬਦਲਿਆ ਹੋਇਆ ਰੂਪ ਹੈ ਜਿਸਦਾ ਮਤਲਬ ਹੈ ਚਸਮਦੀਦ ਗਵਾਹ। ਪੰਜਾਬੀ ਸਾਹਿਤ ਵਿੱਚ ਸਾਖੀ ਸਾਹਿਤ ਦਾ ਆਰੰਭ 31 ਜਨਮ ਸਾਖੀਆਂ ਨਾਲ ਹੀ ਹੋਇਆ। ਸਵਾਲ ਇਹ ਹੈ ਕਿ ਇਸ ਸਾਹਿਤ ਨੂੰ ਜੀਵਨੀ ਦਾ ਨਾਮ ਕਿਉਂ ਨਹੀਂ ਦਿੱਤਾ ਗਿਆ। ਇਸਦਾ ਜਵਾਬ ਇਹ ਹੈ ਕਿ ਇਹ ਜੀਵਨੀ ਬਿਰਤਾਂਤ ਪ੍ਰਮਾਣਿਕ ਨਹੀਂ ਹਨ।``
ਐਪਰਲ ਫੂਲ ਡੇ ਜੋ ਕਿ ਪਹਿਲੀ ਅਪ੍ਰੈਲ ਦਾ ਦਿਨ ਇਸ ਨੂੰ ਮੂਰਖ ਦਿਵਸ ਦੇ ਨਾਂ ਨਾਲ ਵੀ ਪ੍ਰਸਿੱਧੀ ਪ੍ਰਾਪਤ ਹੈ। ਇਸ ਦਿਨ ਕੋਈ ਕਿਸੇ ਨੂੰ ਮੂਰਖ ਬਣਾਉਂਦਾ ਹੈ ਅਤੇ ਕੋਈ ਖੁਦ ਮੂਰਖ ਬਣ ਜਾਂਦਾ ਹੈ। ਇਸ ਤਰ੍ਹਾਂ ਇਹ ਪਹਿਲੀ ਅਪ੍ਰੈਲ ਦਾ ਦਿਨ ਇੱਕ ਹਾਸੇ-ਮਜ਼ਾਕ ਦੇ ਸਿਹਤਮੰਦ ਦਿਨ ਵਜੋਂ ਮਾਣਿਆ ਜਾ ਸਕਦਾ ਹੈ। ਪ੍ਰੇਸ਼ਾਨੀਆਂ ਅਤੇ ਤਣਾਵਾਂ ਵਿੱਚ ਘਿਰਿਆ ਸਿਆਣਾ ਇਨਸਾਨ ਹੱਸਣ ਨੂੰ ਵੀ ਤਰਸ ਜਾਂਦਾ ਹੈ,ਪਰ ਮੂਰਖ ਨੂੰ ਕਿਸੇ ਚੜੀ ਲੱਥੀ ਦੀ ਨਹੀਂ ਹੁੰਦੀ ਅਤੇ ਉਸ ਦੀ ਜਿੰਦਗੀ ਤਾਂ ਸਿਰਫ ਹੱਸਣਾ ਹੀ ਹੁੰਦੀ ਹੈ। ਸ਼ਾਇਦ ਮੂਰਖਾਂ ਦੀ ਜਿੰਦਗੀ ਨੂੰ ਬਿਹਤਰ ਮੰਨਦਿਆਂ ਸਿਆਣੇ ਇਨਸਾਨਾਂ ਨੇ ਇੱਕ ਦਿਨ ਲਈ ਮੂਰਖ ਬਣਨ ਦੀ ਸੋਚੀ ਹੈ। ਬਿਨਾਂ ਸ਼ੱਕ ਹਾਸਾ ਇੱਕ ਨਿਆਮਤ ਹੈ ਅਤੇ ਇਸ ਦੀ ਪ੍ਰਾਪਤੀ ਲਈ ਐਪਰਲ ਫੂਲ ਵਾਲੇ ਦਿਨ ਲੋਕੀਂ ਇੱਕ ਦੂਜੇ ਨਾਲ ਮਜਾਕ ਕਰਕੇ ਹਾਸੇ ਦੀ ਪ੍ਰਾਪਤੀ ਕਰਦੇ ਹਨ। ਸੋ ਗੱਲ ਕੀ ਅੱਜ ਦਾ ਦਿਨ ਖੁੱਲ ਕੇ ਹੱਸਣ ਅਤੇ ਪ੍ਰੇਸ਼ਾਨੀਆਂ ਨੂੰ ਠੁੱਡਾ ਮਾਰਨ ਦਾ ਦਿਨ ਹੈ।
ਡੱਚ ਭਾਸ਼ਾ (ਡੱਚ: Nederlands ਉੱਚਾਰਨ: ਨੇਡੇਰਲਾਂਡਸ) ਨੀਦਰਲੈਂਡ ਦੀ ਮੁੱਖ ਅਤੇ ਦਫਤਰੀ ਭਾਸ਼ਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਜਰਮਨੀ ਸ਼ਾਖਾ ਵਿੱਚ ਆਉਂਦੀ ਹੈ। ਕਿਉਂਕਿ ਇਹ ਇੱਕ ਨਿਮਨ ਜਰਮਨਿਕ ਭਾਸ਼ਾ ਹੈ, ਇਸ ਲਈ ਇਹ ਅੰਗਰੇਜ਼ੀ ਨਾਲ ਕਾਫ਼ੀ ਮੇਲ ਖਾਂਦੀ ਹੈ। ਇਸ ਦੀ ਲਿਪੀ ਰੋਮਨ ਲਿਪੀ ਹੈ। ਇਹ ਯੂਰਪੀ ਸੰਘ ਵਿੱਚ ਲਗਭਗ 2.3 ਕਰੋੜ ਲੋਕਾਂ ਦੀ ਮਾਂ ਬੋਲੀ ਹੈ ਅਤੇ 50 ਲੱਖ ਲੋਕ ਇਸਨੂੰ ਦੂਜੀ ਭਾਸ਼ਾ ਵਜੋਂ ਬੋਲਦੇ ਹਨ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪਟਰੋਲ ਜਾਂ ਪੈਟਰੋਲ ਜਾਂ ਗੈਸੋਲੀਨ (ਅੰਗਰੇਜ਼ੀ ਉਚਾਰਨ: /ˈɡæsəliːn/), ਜਾਂ petrol (ਅੰਗਰੇਜ਼ੀ ਉਚਾਰਨ: /ˈpɛtrəl/), ਇੱਕ ਪਾਰਦਰਸ਼ੀ, ਪਟਰੋਲੀਅਮ ਤੋਂ ਬਣਿਆ ਹੋਇਆ ਤਰਲ ਪਦਾਰਥ ਹੁੰਦਾ ਹੈ ਜਿਸ ਨੂੰ ਮੁਢਲੇ ਤੌਰ ਉੱਤੇ ਅੰਦਰੂਨੀ ਭੜਕਾਹਟ ਵਾਲੇ ਇੰਜਨਾਂ ਵਿੱਚ ਇੱਕ ਬਾਲਣ ਵਜੋਂ ਵਰਤਿਆ ਜਾਂਦਾ ਹੈ। ਇਸ ਵਿੱਚ ਮੁੱਖ ਤੌਰ ਉੱਤੇ ਪਟਰੋਲੀਅਮ ਦੀ ਭਿੰਨਾਤਮਕ ਕਸ਼ੀਦੀ ਕਰਨ ਮਗਰੋਂ ਮਿਲੇ ਕਾਰਬਨ-ਯੁਕਤ ਸੰਯੋਗ ਹੁੰਦੇ ਹਨ ਅਤੇ ਕੁਝ ਹੋਰ ਯੋਜਕ ਵਸਤੂਆਂ ਪਾਈਆਂ ਜਾਂਦੀਆਂ ਹਨ। ਕੁਝ ਪਟਰੋਲਾਂ ਵਿੱਚ ਵਿਕਲਪੀ ਬਾਲਣ ਦੇ ਰੂਪ ਵਿੱਚ ਈਥਨੋਲ ਵੀ ਮਿਲਾਈ ਜਾਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸੂਰੀਨਾਮ, ਅਧਿਕਾਰਕ ਤੌਰ 'ਤੇ ਸੂਰੀਨਾਮ ਦਾ ਗਣਰਾਜ (ਡੱਚ: Republiek Suriname) ਦੱਖਣੀ ਅਮਰੀਕਾ ਦੇ ਉੱਤਰ ਵਿੱਚ ਇੱਕ ਦੇਸ਼ ਹੈ। ਇਸਦੀਆਂ ਹੱਦਾਂ ਪੂਰਬ ਵੱਲ ਫ਼੍ਰਾਂਸੀਸੀ ਗੁਇਆਨਾ, ਪੱਛਮ ਵੱਲ ਗੁਇਆਨਾ, ਦੱਖਣ ਵੱਲ ਬ੍ਰਾਜ਼ੀਲ ਅਤੇ ਉੱਤਰ ਵੱਲ ਅੰਧ-ਮਹਾਂਸਾਗਰ ਨਾਲ ਲੱਗਦੀਆਂ ਹਨ। ਇਸਨੂੰ ਸਭ ਤੋਂ ਪਹਿਲਾਂ ਬਰਤਾਨਵੀਆਂ ਵੱਲੋਂ ਬਸਤੀ ਬਣਾਇਆ ਗਿਆ ਸੀ ਅਤੇ ੧੬੬੭ ਵਿੱਚ ਡੱਚ ਲੋਕਾਂ ਨੇ ਇਸ 'ਤੇ ਕਬਜਾ ਕਰ ਲਿਆ ਜੋ ਇਸ ਉੱਤੇ ੧੯੫੪ ਤੱਕ ਡੱਚ ਗੁਇਆਨਾ ਵਜੋਂ ਪ੍ਰਸ਼ਾਸਨ ਕਰਦੇ ਰਹੇ। ਇਹ ਨੀਦਰਲੈਂਡ ਦੀ ਰਾਜਸ਼ਾਹੀ ਤੋਂ 25 ਨਵੰਬਰ 1975 ਨੂੰ ਅਜਾਦ ਹੋਇਆ। 1954 ਤੋਂ ਇਕਸਾਰਤਾ ਦੇ ਅਧਾਰ 'ਤੇ ਸੂਰੀਨਾਮ, ਨੀਦਰਲੈਂਡੀ ਐਂਟੀਲਜ਼ ਅਤੇ ਖ਼ੁਦ ਨੀਦਰਲੈਂਡ ਇੱਕ ਦੂਜੇ ਨੂੰ ਸਹਿਯੋਗ ਦਿੰਦੇ ਹਨ। ੧੬,੫੦੦ ਵਰਗ ਕਿ.ਮੀ.
ਪਿੰਡ ਅਜਿਹੀ ਥਾਂ ਹੁੰਦੀ ਹੈ ਜਿੱਥੇ ਮਨੁੱਖੀ ਅਬਾਦੀ ਜਾਂ ਵਸੋਂ ਵੱਡੇ ਝੁੰਡਾਂ ਵਿੱਚ ਰਹਿੰਦੀ ਹੈ। ਪਿੰਡ ਕਸਬਿਆਂ ਤੋਂ ਛੋਟੇ ਹੁੰਦੇ ਹਨ ਅਤੇ ਇਹਨਾਂ ਦੀ ਅਬਾਦੀ ਸੈਕੜਿਆਂ ਤੋਂ ਲੈ ਕੇ ਕੁਝ ਹਜ਼ਾਰਾਂ ਤੱਕ ਹੁੰਦੀ ਹੈ। ਵਸੋਂ ਦੇ ਰਹਿਣ ਦੀ ਜਗ੍ਹਾ ਮੁੱਖ ਤੌਰ ’ਤੇ ਕੱਚੇ ਜਾਂ ਪੱਕੇਘਰ ਹੁੰਦੇ ਹਨ। ਇੱਥੋਂ ਦਾ ਮੁੱਖ ਕਿੱਤਾ ਆਮ ਤੌਰ ’ਤੇ ਖੇਤੀਬਾੜੀ ਹੁੰਦਾ ਹੈ ਅਤੇ ਨਾਲ-ਨਾਲ ਪਸ਼ੂ ਵੀ ਪਾਲ਼ੇ ਜਾਂਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।
ਰੇਖਾ-ਗਣਿਤ ਵਿੱਚ, ਗੁਣਕ ਪ੍ਰਬੰਧ ਜਾਂ ਕੋਆਰਡੀਨੇਟ ਸਿਸਟਮ ਉਹ ਪ੍ਰਬੰਧ ਹੁੰਦਾ ਹੈ ਜੋ ਕਿਸੇ ਬਿੰਦੂ ਜਾਂ ਹੋਰ ਰੇਖਕੀ ਅੰਸ਼ ਦੀ ਸਥਿਤੀ ਮਾਪਣ ਲਈ ਇੱਕ ਜਾਂ ਜ਼ਿਆਦਾ ਅੰਕ ਜਾਂ ਗੁਣਕ ਵਰਤਦਾ ਹੈ। ਇਹਨਾਂ ਗੁਣਕਾਂ ਦੀ ਤਰਤੀਬ ਬਹੁਤ ਜ਼ਰੂਰੀ ਹੈ ਅਤੇ ਇਹ ਕਈ ਵਾਰ ਤਰਤੀਬੀ ਤਿਗੜੀ ਵਿੱਚ ਆਪਣੀ ਸਥਿਤੀ ਤੋਂ ਜਾਂ ਕਈ ਵਾਰ ਇੱਕ ਅੱਖਰ, ਜਿਵੇਂ ਕਿ x-ਗੁਣਕ, ਤੋਂ ਜਾਣੇ ਜਾਂਦੇ ਹਨ। ਇਹ ਗੁਣਕ ਮੁੱਢਲੇ ਗਣਿਤ ਵਿੱਚ ਹਕੀਕੀ (ਰੀਅਲ) ਮੰਨੇ ਜਾਂਦੇ ਹਨ ਪਰ ਅਮੂਰਤ ਪ੍ਰਬੰਧਾਂ ਵਿੱਚ ਬੇਹਕੀਕੀ (ਕੰਪਲੈਕਸ) ਵੀ ਹੋ ਸਕਦੇ ਹਨ। ਇਸ ਗੁਣਕ ਪ੍ਰਬੰਧ ਦੀ ਵਰਤੋਂ ਨਾਲ਼ ਜਿਆਮਤੀ ਦੇ ਪ੍ਰਸ਼ਨਾਂ ਨੂੰ ਅੰਕ-ਸੰਬੰਧੀ ਸੁਆਲਾਂ ਵਿੱਚ ਬਦਲਿਆ ਜਾਂ ਸਕਦਾ ਹੈ ਜਾਂ ਇਸ ਦੇ ਉਲਟ ਵੀ ਕੀਤਾ ਜਾ ਸਕਦਾ ਹੈ; ਇਹ ਵਿਸ਼ਲੇਸ਼ਣੀ ਰੇਖਾ-ਗਣਿਤ ਦਾ ਅਧਾਰ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭੂਗੋਲ (ਸੰਸਕ੍ਰਿਤ भूगोल ਤੋਂ) ਇੱਕ ਵਿਗਿਆਨ ਹੈ ਜੋ ਕਿ ਪ੍ਰਿਥਵੀ ਉਤਲੀ ਜਮੀਨ, ਨਕਸ਼, ਨਿਵਾਸੀ ਅਤੇ ਤੱਥਾਂ ਦੇ ਅਧਿਐਨ ਨਾਲ ਸਬੰਧਤ ਹੈ। "ਧਰਤੀ ਬਾਰੇ ਲਿਖਣਾ ਜਾਂ ਵਖਿਆਣ ਕਰਨਾ" ਲਫ਼ਜ਼ੀ ਅਨੁਵਾਦ ਹੋ ਸਕਦਾ ਹੈ। ਏਰਾਟੋਸਥੇਨੈਸ, ਯੂਨਾਨੀ ਵਿੱਚ ਇਸ ਸ਼ਬਦ ਦੀ ਵਰਤੋਂ ਕਰਨ ਵਾਲਾ ਪਹਿਲਾ ਇਨਸਾਨ ਸੀ। ਭੂਗੋਲਕ ਖੋਜ ਦੀਆਂ ਚਾਰ ਇਤਿਹਾਸਕ ਰੀਤੀਆਂ ਹਨ: ਕੁਦਰਤੀ ਅਤੇ ਮਨੁੱਖੀ ਤੱਥਾਂ ਦਾ ਸਥਾਨਕ ਅਧਿਐਨ (ਭੂਗੋਲ ਵੰਡ ਦੀ ਪੜ੍ਹਾਈ ਵਜੋਂ), ਧਰਾਤਲ ਵਿੱਦਿਆ (ਥਾਵਾਂ ਅਤੇ ਖੇਤਰ), ਮਨੁੱਖ-ਧਰਤ ਸੰਬੰਧਾਂ ਦੀ ਵਿੱਦਿਆ ਅਤੇ ਧਰਤ ਵਿਗਿਆਨ ਦੀ ਖੋਜ। ਇਸ ਦੇ ਬਾਵਜੂਦ ਆਧੁਨਿਕ ਭੂਗੋਲ ਇੱਕ ਵਿਆਪਕ ਸਿੱਖਿਆ ਹੈ ਜਿਹਦਾ ਮੁੱਖ ਮਕਸਦ ਪ੍ਰਿਥਵੀ ਅਤੇ ਉਸ ਦੀਆਂ ਸਾਰੀਆਂ ਮਨੁੱਖੀ ਅਤੇ ਕੁਦਰਤੀ ਜਟਿਲਤਾਵਾਂ ਨੂੰ ਸਮਝਣਾ ਹੈ - ਨਾ ਸਿਰਫ਼ ਕਿ ਚੀਜ਼ਾਂ ਕਿੱਥੇ ਹਨ ਸਗੋਂ ਇਹ ਕਿਵੇਂ ਹੋਂਦ 'ਚ ਆਈਆਂ ਅਤੇ ਬਦਲੀਆਂ। ਭੂਗੋਲ ਨੂੰ ਮਨੁੱਖੀ ਅਤੇ ਭੌਤਿਕ ਵਿਗਿਆਨ ਵਿਚਲਾ ਪੁਲ ਕਿਹਾ ਗਿਆ ਹੈ। ਇਸ ਦੇ ਦੋ ਪ੍ਰਮੁੱਖ ਅੰਗ ਹਨ - ਮਨੁੱਖੀ ਭੂਗੋਲ ਅਤੇ ਭੌਤਿਕ ਭੂਗੋਲ।
ਪ੍ਰਾਚੀਨ ਮਿਸਰ ਦੇ ਦੇਵਮਾਲਾ ਵਿਚ ਪ੍ਰਾਚੀਨ ਮਿਸਰ ਵਿੱਚ ਪੂਜੇ ਜਾਂਦੇ ਦੇਵੀ ਦੇਵਤੇ ਹਨ। ਇਨ੍ਹਾਂ ਦੇਵ-ਹਸਤੀਆਂ ਦੇ ਆਲੇ-ਦੁਆਲੇ ਦੇ ਵਿਸ਼ਵਾਸ ਅਤੇ ਰਸਮਾਂ ਪੂਰਵ-ਇਤਿਹਾਸਕ ਸਮਿਆਂ ਵਿੱਚ ਕਿਸੇ ਸਮੇਂ ਉਭਰੇ ਪ੍ਰਾਚੀਨ ਮਿਸਰ ਦੇ ਧਰਮ ਦੀ ਬੁਨਿਆਦ ਹਨ। ਦੇਵੀ-ਦੇਵਤੇ ਕੁਦਰਤੀ ਤਾਕਤਾਂ ਅਤੇ ਵਰਤਾਰਿਆਂ ਦੀ ਪ੍ਰਤਿਨਿਧਤਾ ਕਰਦੇ ਸਨ, ਅਤੇ ਮਿਸਰੀ ਲੋਕ ਉਨ੍ਹਾਂ ਨੂੰ ਖ਼ੁਸ਼ ਰੱਖਣ ਲਈ ਉਨ੍ਹਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਅਤੇ ਰਸਮਾਂ ਅਰਦਾਸਾਂ ਕਰਦੇ ਤਾਂ ਕਿ ਇਹ ਤਾਕਤਾਂ ਮਾਅਤ (ਬ੍ਰਹਮ ਹੁਕਮ) ਦੇ ਅਨੁਸਾਰ ਕੰਮ ਜਾਰੀ ਰੱਖ ਸਕਣ। 3100 ਈਪੂ ਦੇ ਨੇੜੇ ਮਿਸਰੀ ਰਾਜ ਦੀ ਸਥਾਪਨਾ ਤੋਂ ਬਾਅਦ, ਇਹਨਾਂ ਕਾਰਜਾਂ ਨੂੰ ਕਰਨ ਦਾ ਅਧਿਕਾਰ ਫ਼ਿਰਔਨ ਨੇ ਆਪਣੇ ਹਥ ਲੈ ਲਿਆ ਸੀ, ਜਿਸ ਨੇ ਦੇਵਤਿਆਂ ਦਾ ਪ੍ਰਤੀਨਿਧ ਹੋਣ ਦਾ ਦਾਅਵਾ ਕੀਤਾ ਸੀ ਅਤੇ ਮੰਦਿਰਾਂ ਦਾ ਪ੍ਰਬੰਧ ਕਰਨ ਲੱਗਿਆ ਜਿੱਥੇ ਧਾਰਮਿਕ ਰੀਤਾਂ ਰਸਮਾਂ ਪੂਰੀਆਂ ਕੀਤੀਆਂ ਜਾਂਦੀਆਂ ਸਨ। ਦੇਵਤਿਆਂ ਦੀਆਂ ਗੁੰਝਲਦਾਰ ਵਿਸ਼ੇਸ਼ਤਾਵਾਂ ਨੂੰ ਮਿਥਿਹਾਸ ਵਿਚ ਅਤੇ ਦੇਵਤਿਆਂ ਦੇ ਵਿਚਕਾਰ ਪੇਚੀਦਾ ਰਿਸ਼ਤਿਆਂ ਵਿਚ ਪ੍ਰਗਟ ਕੀਤਾ ਗਿਆ ਸੀ: ਪਰਿਵਾਰਕ ਰਿਸ਼ਤਿਆਂ, ਢਿੱਲੇ-ਮੋਕਲੇ ਸਮੂਹਾਂ ਅਤੇ ਦਰਜੇਬੰਦੀਆਂ, ਅਤੇ ਵੱਖ-ਵੱਖ ਦੇਵਤਿਆਂ ਦਾ ਇਕ ਵਿੱਚ ਜੋੜ। ਕਲਾ ਵਿਚ ਦੇਵਤਿਆਂ ਦੇ ਵੱਖੋ-ਵੱਖ ਰੂਪ ਜਿਵੇਂ ਕਿ ਜਾਨਵਰ, ਇਨਸਾਨ, ਵਸਤੂਆਂ ਅਤੇ ਵੱਖੋ-ਵੱਖ ਰੂਪਾਂ ਦੇ ਜੋੜ-ਨੂੰ, ਉਹਨਾਂ ਦੀਆਂ ਮੂਲ ਵਿਸ਼ੇਸ਼ਤਾਈਆਂ ਦੇ ਪ੍ਰਤੀ ਪ੍ਰਤੀਕਵਾਦ ਦੁਆਰਾ ਵੀ ਪਰਗਟ ਕੀਤਾ ਜਾਂਦਾ ਸੀ। ਵੱਖ-ਵੱਖ ਯੁਗਾਂ ਵਿਚ, ਸੂਰਜੀ ਦੇਵਤਾ ਰਾ, ਰਹੱਸਮਈ ਦੇਵਤਾ ਅਮੁਨ ਅਤੇ ਮਾਤਾ ਦੇਵੀ ਈਸਸ ਸਮੇਤ ਦੇਵਮਾਲਾ ਵਿਚ ਉੱਚਤਮ ਪਦਵੀ ਰੱਖਦੇ ਦੱਸੇ ਜਾਂਦੇ ਸਨ। ਸਭ ਤੋਂ ਉੱਚੇ ਦੇਵਤੇ ਨੂੰ ਆਮ ਤੌਰ ਤੇ ਸੰਸਾਰ ਦੀ ਰਚਨਾ ਦਾ ਸਿਹਰਾ ਜਾਂਦਾ ਸੀ ਅਤੇ ਇਹ ਅਕਸਰ ਸੂਰਜ ਦੀ ਜੀਵਨ ਦਾਤਾ ਸ਼ਕਤੀ ਨਾਲ ਜੁੜਿਆ ਹੁੰਦਾ ਸੀ। ਕੁਝ ਵਿਦਵਾਨਾਂ ਦੀ, ਮਿਸਰੀ ਲਿਖਤਾਂ ਦੇ ਅੰਸ਼ਕ ਤੌਰ ਤੇ ਆਧਾਰਿਤ ਦਲੀਲ ਹੈ, ਕਿ ਮਿਸਰ ਦੇ ਲੋਕ ਇਕ ਅਜਿਹੀ ਬ੍ਰਹਮ ਸ਼ਕਤੀ ਨੂੰ ਪਛਾਣਨ ਲੱਗ ਪਏ ਸਨ, ਜੋ ਸਾਰੀਆਂ ਚੀਜ਼ਾਂ ਦੇ ਪਿੱਛੇ ਵਿਆਪਕ ਸੀ ਅਤੇ ਦੂਸਰੇ ਸਾਰੇ ਦੇਵੀ-ਦੇਵਤਿਆਂ ਵਿਚ ਮੌਜੂਦ ਸੀ। ਫਿਰ ਵੀ ਉਨ੍ਹਾਂ ਨੇ ਦੁਨੀਆ ਦੇ ਆਪਣੇ ਮੂਲ ਬਹੁਦੇਵਵਾਦੀ ਦ੍ਰਿਸ਼ਟੀਕੋਣ ਨੂੰ ਕਦੇ ਨਹੀਂ ਸੀ ਤਿਆਗਿਆ। ਸ਼ਾਇਦ 14 ਵੀਂ ਸਦੀ ਈਪੂ.
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਗਲੋਬ ਉੱਤੇ ਭੂਮੱਧ ਰੇਖਾ ਦੇ ਸਮਾਂਤਰ ਖਿੱਚੀ ਗਈ ਕਲਪਨਿਕ ਰੇਖਾ ਨੂੰ ਅਕਸ਼ਾਂਸ਼ ਰੇਖਾ ਕਹਿੰਦੇ ਹਨ। ਅਕਸ਼ਾਂਸ਼ ਰੇਖਾਵਾਂ ਦੀ ਕੁੱਲ ਸੰਖਿਆ 180+1 (ਭੂਮੱਧ ਰੇਖਾ ਸਹਿਤ) ਹੈ। ਪ੍ਰਤੀ 1 ਡਿਗਰੀ ਦੀ ਅਕਸ਼ਾਂਸ਼ੀ ਦੂਰੀ ਲਗਭਗ 111 ਕਿਮੀਃ ਦੇ ਬਰਾਬਰ ਹੁੰਦੀ ਹੈ ਜੋ ਧਰਤੀ ਦੇ ਗੋਲਾਕਾਰ ਹੋਣ ਦੇ ਕਾਰਨ ਭੂਮੱਧ ਰੇਖਾ ਨਾਲ ਧਰੁਵਾਂ ਤੱਕ ਭਿੰਨ-ਭਿੰਨ ਮਿਲਦੀਆਂ ਹਨ। ਇਸਨੂੰ ਯੂਨਾਨੀ ਭਾਸ਼ਾ ਦੇ ਅੱਖਰ ਫਾਈ ਯਾਨੀ
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।