ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਸ਼ਵ ਜਲ ਦਿਵਸ, 22 ਮਾਰਚ ਨੂੰ ਮਨਾਇਆ ਜਾਂਦਾ ਹੈ। ਸਾਲ 1992 ਵਿੱਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸ਼ੁੱਧ ਤੇ ਸਾਫ ਪਾਣੀ ਲਈ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ਼ ਕੀਤੀ ਗਈ ਸੀ ਤੇ ਇਸ ਉੱਪਰੰਤ ਸਯੁੰਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾਂ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਨ੍ਹਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ 1947 ਤੋਂ 1949 ਤੱਕ ਸੰਯੁਕਤ ਪ੍ਰਾਂਤ ਦੀ ਪਹਿਲੀ ਗਵਰਨਰ ਰਹੀ ਅਤੇ ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।
ਨਿਊਏ (ਅੰਗਰੇਜ਼ੀ ਉਚਾਰਨ: /ˈnjuːeɪ/ NEW-ay; Niuean: Niuē) ਦੱਖਣੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਇੱਕ ਟਾਪੂਨੁਮਾ ਦੇਸ਼ ਹੈ ਜੋ ਨਿਊਜ਼ੀਲੈਂਡ ਤੋਂ 2,400 ਕਿਲੋਮੀਟਰ ਉੱਤਰ-ਪੂਰਬ ਵੱਲ ਪੈਂਦਾ ਹੈ ਅਤੇ ਇਹ ਟੋਂਗਾ (ਦੱਖਣ-ਪੱਛਮ ਵੱਲ), ਸਮੋਈ ਦੇਸ਼ਾਂ (ਉੱਤਰ-ਪੱਛਮ ਵੱਲ) ਅਤੇ ਕੁੱਕ ਟਾਪੂਆਂ (ਦੱਖਣ-ਪੂਰਬ ਵੱਲ) ਵੱਲੋਂ ਬਣਾਏ ਗਏ ਤਿਕੋਣ ਵਿੱਚ ਪੈਂਦਾ ਹੈ। ਇਸ ਦਾ ਖੇਤਰਫਲ 260 ਵਰਗ ਕਿ.ਮੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਕਠੁਆ ਬਲਾਤਕਾਰ ਕੇਸ ਵਿੱਚ ਜਨਵਰੀ 2018 ਵਿਚ ਭਾਰਤੀ ਰਾਜ ਜੰਮੂ ਅਤੇ ਕਸ਼ਮੀਰ ਵਿੱਚ ਕਠੂਆ ਨੇੜੇ ਰਸਾਨਾ ਪਿੰਡ ਵਿੱਚ 8 ਸਾਲ ਦੀ ਇਕ ਕੁੜੀ, ਆਸਿਫਾ ਬਾਨੂੰ ਦੀ ਅਗਵਾ, ਬਲਾਤਕਾਰ ਅਤੇ ਕਤਲ ਦਾ ਵਰਣਨ ਕੀਤਾ ਗਿਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮੁਕੱਦਮਾ 16 ਅਪ੍ਰੈਲ 2018 ਨੂੰ ਕਠੁਆ ਵਿਚ ਸ਼ੁਰੂ ਹੋਇਆ। ਇਹ ਕੁੜੀ ਬੱਕਰਵਾਲ ਭਾਈਚਾਰੇ ਨਾਲ ਸਬੰਧਤ ਸਨ। ਪਿੰਡ ਤੋਂ ਇਕ ਕਿਲੋਮੀਟਰ ਦੂਰ ਪੇਂਡੂਆਂ ਨੇ ਉਸ ਦੀ ਮ੍ਰਿਤਕ ਸਰੀਰ ਦੀ ਤਲਾਸ਼ ਕੀਤੀ ਸੀ, ਕਿਉਂਕਿ ਇਸ ਤੋਂ ਇਕ ਹਫ਼ਤੇ ਪਹਿਲਾਂ ਉਹ ਗਾਇਬ ਹੋ ਗਈ ਸੀ। ਅਪਰੈਲ 2018 'ਚ ਇਸ ਹਾਦਸੇ ਦੇ ਸਬੰਧ 'ਚ ਅੱਠਾਂ ਮਰਦਾਂ ਵਿਰੁੱਧ ਦੋਸ਼ ਪੱਤਰ ਦਾਖਲ ਕੀਤੇ ਸਨ। ਮੁਲਜ਼ਮਾਂ ਦੀਆਂ ਗ੍ਰਿਫਤਾਰੀਆਂ ਦੀ ਪ੍ਰਤਿਕ੍ਰਿਆ ਵਿੱਚ ਪੈਨਟਰਜ਼ ਪਾਰਟੀ ਅਤੇ ਕੁੱਝ ਹੋਰ ਸਥਾਨਕ ਸਮੂਹਾਂ ਨੇ ਪ੍ਰਦਰਸ਼ਨ ਕੀਤਾ। ਇਕ ਰੋਸ ਪ੍ਰਦਰਸ਼ਨ ਵਿਚ ਭਾਰਤੀ ਜਨਤਾ ਪਾਰਟੀ ਦੇ ਦੋ ਮੰਤਰੀ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਹੁਣ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਨਿਰਦੋਸ਼ ਕੁੜੀ ਦੇ ਬਲਾਤਕਾਰ ਅਤੇ ਕਤਲ, ਨਾਲ ਹੀ ਮੁਲਜ਼ਮਾਂ ਦੀ ਹਿਮਾਇਤ ਕਰਨ ਵਾਲੇ ਪ੍ਰਦਰਸ਼ਨਾਂ ਨੇ ਵਿਆਪਕ ਪਰੇਸ਼ਾਨੀਆਂ ਭੜਕਾਈਆਂ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਉਹ ਲਹੌਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ। ਸਿੱਖ ਫ਼ੌਜਾਂ ਦੇ ਦੂਜੇ ਸੱਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਹੋਇਆ ਸੀ। ਨਿੱਕੀ ਉਮਰ ਵਿਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿਚ ਬੀਤਿਆ ਸੀ। ਮਗਰੋਂ ਸ.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਵਿਸ਼ਵ ਪੁਸਤਕ ਦਿਵਸ ਜਾਂ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਵਸ ਹਰ ਸਾਲ 23 ਅਪਰੈਲ ਨੂੰ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਸਿੱਖਿਆ ਸੰਗਠਨ 'ਯੂਨੈਸਕੋ' ਵੱਲੋਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਬੌਧਿਕ ਸੰਪਤੀ ਨੂੰ ਕਾਪੀਰਾਈਟ ਰਾਹੀਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ। ਇਹ ਦਿਨ 'ਯੂਨੈਸਕੋ' ਦੇ ਫੈਸਲੇ ਦੇ ਅਨੁਸਾਰ ਪਹਿਲੀ ਵਾਰ 1995 ਵਿੱਚ ਮਨਾਇਆ ਗਿਆ।
ਲੌਹ ਜਾਂ ਲਵ (ਅਰਥਾਤ ਕਣ ਜਾਂ ਲੋਹਾ, ਤਮਿਲ਼: இலவன், ਮਲਿਆਲੀ: ਤੀਲਾਵੀ , ਇੰਡੋਨੇਸ਼ੀਅਨ: ਲਾਵ, ਖਮੇਰ: ਜੁਪਲਕਸ, ਲਾਉ: ਫ੍ਰਾ ਲਾਉ, ਥਾਈ: ਫ੍ਰਾ ਲੋਪ, ਤੇਲੁਗੁ: లవుడు) ਰਾਮਾਇਣ ਵਿੱਚ ਰਾਮ ਅਤੇ ਸੀਤਾ ਦੇ ਪੁੱਤ ਹਨ। ਕੁਸ਼ ਇਹਨਾਂ ਦਾ ਜੁੜਵਾ ਭਰਾ ਹੈ। ਇਤਿਹਾਸਕ ਤੱਥ ਅਨੁਸਾਰ ਇਹ ਲਵਪੁਰੀ ਦੇ ਸਿਰਜਣਹਾਰਾ ਮੰਨਿਆ ਜਾਂਦਾ ਹੈ, ਜਿਹੜਾ ਅੱਜ ਕੱਲ੍ਹ ਪਾਕਿਸਤਾਨ ਵਿੱਚ ਵੱਸਿਆ ਸ਼ਹਿਰ ਲਾਹੌਰ ਸਮੱਝਿਆ ਜਾਂਦਾ ਹੈ। ਲਾਹੌਰ ਦੇ ਕਿਲ੍ਹੇ ਵਿੱਚ ਇਨ੍ਹਾਂ ਦਾ ਇੱਕ ਮੰਦਰ ਵੀ ਬਣਿਆ ਹੋਇਆ ਹੈ। ਦੱਖਣ-ਪੂਰਬ ਏਸ਼ੀਅਨ ਦੇਸ਼ ਲਾਉਸ ਅਤੇ ਥਾਈ ਨਗਰ ਲੋਬਪੁਰੀ, ਦੋਨਾਂ ਹੀ ਉਨ੍ਹਾਂ ਦੇ ਨਾਂ ਤੇ ਰੱਖੀਆਂ ਗਈਆਂ ਥਾਂਵਾਂ ਹਨ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਹਿੰਦ ਮਹਾਂਸਾਗਰ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਸਮੁੰਦਰੀ-ਖੰਡ (ਮਹਾਂਸਾਗਰ) ਹੈ ਜਿਸ ਵਿੱਚ ਧਰਤੀ ਦੇ ਤਲ ਉਤਲੇ ਪਾਣੀ ਦਾ 20% ਹਿੱਸਾ ਮੌਜੂਦ ਹੈ। ਇਸਦੀਆਂ ਹੱਦਾਂ ਉੱਤਰ ਵੱਲ ਏਸ਼ੀਆ— ਭਾਰਤ ਸਮੇਤ, ਜਿੱਥੋਂ ਇਸਦਾ ਨਾਮ ਆਇਆ ਹੈ ਨਾਲ, ਪੱਛਮ ਵੱਲ ਅਫ਼ਰੀਕਾ ਨਾਲ, ਪੂਰਬ ਵੱਲ ਆਸਟ੍ਰੇਲੀਆ ਨਾਲ ਅਤੇ ਦੱਖਣ ਵੱਲ ਦੱਖਣੀ ਮਹਾਂਸਾਗਰ (ਜਾਂ, ਪਰਿਭਾਸ਼ਾ ਮੁਤਾਬਕ, ਅੰਟਾਰਕਟਿਕਾ) ਨਾਲ ਲੱਗਦੀਆਂ ਹਨ। ਜਗਤ ਮਹਾਂਸਾਗਰ ਦੇ ਇੱਕ ਅੰਗ ਵਜੋਂ, ਹਿੰਦ ਮਹਾਂਸਾਗਰ ਨੂੰ ਅੰਧ ਮਹਾਂਸਾਗਰ ਨਾਲੋਂ 20° ਪੂਰਬ ਦੁਪਹਿਰ-ਰੇਖਾ, ਜੋ ਅਗੁਲਹਾਸ ਅੰਤਰੀਪ ਤੋਂ ਦੱਖਣ ਵੱਲ ਨੂੰ ਜਾਂਦੀ ਹੈ, ਅਤੇ ਪ੍ਰਸ਼ਾਂਤ ਮਹਾਂਸਾਗਰ ਨਾਲੋਂ 146°55' ਪੂਰਬ ਦੁਪਹਿਰ-ਰੇਖਾ ਦੀ ਮੱਦਦ ਨਾਲ ਰੇਖਾਂਕਤ ਕੀਤਾ ਗਿਆ ਹੈ। ਇਸਦੀ ਸਭ ਤੋਂ ਉੱਤਰੀ ਪਹੁੰਚ ਫ਼ਾਰਸੀ ਖਾੜੀ ਵਿੱਚ ਤਕਰੀਬਨ 30° ਉੱਤਰ ਅਕਸ਼ਾਂਸ਼ ਤੱਕ ਹੈ। ਅਫ਼ਰੀਕਾ ਅਤੇ ਆਸਟ੍ਰੇਲੀਆ ਦੀਆਂ ਸਭ ਤੋਂ ਹੇਠਲੀਆਂ ਨੋਕਾਂ ਵਿਚਕਾਰ ਇਸ ਮਹਾਂਸਾਗਰ ਦੀ ਚੌੜਾਈ ਲਗਭਗ 10,000 ਕਿ.ਮੀ. ਹੈ ਅਤੇ ਇਸਦਾ ਖੇਤਰਫਲ ਫ਼ਾਰਸੀ ਖਾੜੀ ਅਤੇ ਲਾਲ ਸਾਗਰ ਸਮੇਤ 73,556,000 ਵਰਗ ਕਿ.ਮੀ. ਹੈ। ਅੰਦਾਜ਼ੇ ਮੁਤਾਬਕ ਇਸਦਾ ਘਣ-ਫ਼ਲ 292,131,000 ਘਣ ਕਿ.ਮੀ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸੀਨੋ-ਤਿੱਬਤੀ ਭਾਸ਼ਾਵਾਂ ਪੂਰਬੀ ਏਸ਼ੀਆ, ਦੱਖਣ-ਪੂਰਬੀ ਏਸ਼ੀਆ ਅਤੇ ਦੱਖਣੀ ਏਸ਼ੀਆ ਵਿੱਚ ਬੋਲੀਆਂ ਜਾਂਦੀਆਂ 400 ਤੋਂ ਵੱਧ ਭਾਸ਼ਾਵਾਂ ਦਾ ਇੱਕ ਪਰਿਵਾਰ ਹੈ। ਮੂਲ ਬੁਲਾਰਿਆਂ ਦੀ ਗਿਣਤੀ ਤੇ ਪੱਖ ਤੋਂ ਇਹ ਭਾਰੋਪੀ ਭਾਸ਼ਾ ਪਰਿਵਾਰ ਤੋਂ ਬਾਅਦ ਦੂਜੇ ਨੰਬਰ ਦਾ ਭਾਸ਼ਾ ਪਰਿਵਾਰ ਹੈ। ਚੀਨੀ ਭਾਸ਼ਾਵਾਂ ਦੀਆਂ ਕਿਸਮਾਂ(120 ਕਰੋੜ ਬੁਲਾਰੇ), ਬਰਮੀ (3.3 ਕਰੋੜ) ਅਤੇ ਤਿੱਬਤੀ ਭਾਸ਼ਾਵਾਂ (80 ਲੱਖ)। ਕਈ ਛੋਟੀ ਗਿਣਤੀ ਵਾਲੀਆਂ ਸੀਨੋ-ਤਿੱਬਤੀ ਭਾਸ਼ਾਵਾਂ ਪਹਾੜੀ ਇਲਾਕਿਆਂ ਵਿੱਚ ਬੋਲੀਆਂ ਜਾਂਦੀਆਂ ਹਨ ਜਿਹਨਾਂ ਬਾਰੇ ਜ਼ਿਆਦਾ ਖੋਜ ਨਹੀਂ ਹੋਈ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਦਰਸ਼ਨ ਸ਼ਾਸਤਰ (ਅੰਗਰੇਜ਼ੀ: Philosophy) ਜਾਂ ਫਿਲਾਸਫੀ ਵਾਸਤਵਿਕਤਾ, ਹੋਂਦ, ਗਿਆਨ, ਕੀਮਤਾਂ, ਕਾਰਣਾਂ, ਮਨ, ਅਤੇ ਭਾਸ਼ਾ ਦੀ ਸਰਵ ਸਧਾਰਨ ਅਤੇ ਬੁਨਿਆਦੀ ਫਿਤਰਤ ਦਾ ਅਧਿਐਨ ਹੈ। ਇਹ ਗਿਆਨ ਦੀ ਉਹ ਸਾਖਾ ਹੈ ਜੋ ਪਰਮ ਸੱਚ ਅਤੇ ਕੁਦਰਤ ਦੇ ਆਮ ਨਿਯਮਾਂ ਅਤੇ ਉਨ੍ਹਾਂ ਦੇ ਅੰਤਰ-ਸੰਬੰਧਾਂ ਦਾ ਅਧਿਅਨ ਕਰਦੀ ਹੈ। ਅੰਗਰੇਜ਼ੀ ਸ਼ਬਦ "philosophy" ਪੁਰਾਤਨ ਯੂਨਾਨੀ ਸ਼ਬਦ φιλοσοφία ('ਫਿਲੋਸੋਫੀਆ') ਤੋਂ ਆਇਆ ਹੈ, ਜਿਸਦਾ ਸ਼ਬਦੀ ਅਰਥ ਹੈ: "ਅਕਲ ਨਾਲ ਮਹੱਬਤ"। ਦਾਰਸ਼ਨਕ ਚਿੰਤਨ ਮੂਲ ਤੌਰ ਤੇ ਜੀਵਨ ਦੇ ਅਰਥਾਂ ਦੀ ਖੋਜ ਦਾ ਨਾਮ ਹੈ। ਐਸੇ ਮਸਲਿਆਂ ਦੇ ਉੱਤਰ ਲਭਣ ਲਈ ਇਸਦੀ ਪਹੁੰਚ ਆਮ ਲੋਕਾਂ ਦੀ ਸਰਸਰੀ ਪਹੁੰਚ ਨਾਲੋਂ ਵੱਖਰੀ, ਆਲੋਚਨਾਤਮਕ, ਪ੍ਰਣਾਲੀਬਧ ਅਤੇ ਤਰਕਸ਼ੀਲ ਹੁੰਦੀ ਹੈ। ਅਸਲ ਵਿੱਚ ਦਰਸ਼ਨ ਸ਼ਾਸਤਰ ਕੁਦਰਤ ਅਤੇ ਸਮਾਜ, ਅਤੇ ਮਨੁੱਖੀ ਚਿੰਤਨ ਅਤੇ ਸੰਗਿਆਨ ਦੇ ਆਮ ਨਿਯਮਾਂ ਦਾ ਵਿਗਿਆਨ ਹੈ। ਦਰਸ਼ਨ ਸ਼ਾਸਤਰ ਸਾਮਾਜਕ ਚੇਤਨਾ ਦੇ ਬੁਨਿਆਦੀ ਰੂਪਾਂ ਵਿੱਚੋਂ ਇੱਕ ਹੈ। ਇਨ੍ਹਾਂ ਅਰਥਾਂ ਵਿੱਚ ਫਿਲਾਸਫਰ ਅਤੇ ਫਿਲਾਸਫੀ ਪਦਾਂ ਦਾ ਪ੍ਰਯੋਗ ਸਰਵਪ੍ਰਥਮ ਪਾਇਥਾਗੋਰਸ ਨੇ ਕੀਤਾ ਸੀ। ਵਿਸ਼ੇਸ਼ ਅਨੁਸ਼ਾਸਨ ਅਤੇ ਵਿਗਿਆਨ ਵਜੋਂ ਇਸ ਨੂੰ ਪਲੈਟੋ ਨੇ ਵਿਕਸਿਤ ਕੀਤਾ ਸੀ। ਇਸਦੀ ਉਤਪੱਤੀ ਦਾਸ ਸਮਾਜ ਵਿੱਚ ਇੱਕ ਅਜਿਹੇ ਵਿਗਿਆਨ ਵਜੋਂ ਹੋਈ ਜਿਸਨੇ ਵਸਤੂਗਤ ਜਗਤ ਅਤੇ ਖੁਦ ਆਪਣੇ ਬਾਰੇ ਮਨੁੱਖ ਦੇ ਕੁੱਲ ਗਿਆਨ ਨੂੰ ਇੱਕ ਕੀਤਾ ਸੀ। ਇਹ ਮਨੁੱਖੀ ਇਤਹਾਸ ਦੇ ਆਰੰਭਕ ਪੜਾਵਾਂ ਵਿੱਚ ਗਿਆਨ ਦੇ ਵਿਕਾਸ ਦੇ ਨੀਵੇਂ ਪੱਧਰ ਦੇ ਕਾਰਨ ਐਨ ਸੁਭਾਵਕ ਸੀ। ਸਾਮਾਜਕ ਉਤਪਾਦਨ ਦੇ ਵਿਕਾਸ ਅਤੇ ਵਿਗਿਆਨਕ ਗਿਆਨ ਦੇ ਇਕੱਤਰੀਕਰਨ ਦੀ ਪ੍ਰਕਿਰਿਆ ਵਿੱਚ ਭਿੰਨ ਭਿੰਨ ਵਿਗਿਆਨ ਇੱਕੋ ਸਾਂਝੇ ਰੂਪ ਨਾਲੋਂ ਅੱਡ ਹੁੰਦੇ ਗਏ ਅਤੇ ਦਰਸ਼ਨ ਸ਼ਾਸਤਰ ਵੀ ਇੱਕ ਸੁਤੰਤਰ ਵਿਗਿਆਨ ਵਜੋਂ ਵਿਕਸਿਤ ਹੋਣ ਲਗਾ। ਇੱਕ ਆਮ ਸੰਸਾਰ ਦ੍ਰਿਸ਼ਟੀਕੋਣ ਦਾ ਨਿਰਮਾਣ ਕਰਨ ਅਤੇ ਆਮ ਆਧਾਰਾਂ ਅਤੇ ਨਿਯਮਾਂ ਦੀ ਨਿਸ਼ਾਨਦੇਹੀ ਕਰਨ, ਯਥਾਰਥ ਦੇ ਚਿੰਤਨ ਦੀ ਤਰਕਸ਼ੀਲ ਵਿਧੀ ਅਤੇ ਸੰਗਿਆਨ ਦੇ ਸਿਧਾਂਤ ਵਿਕਸਿਤ ਕਰਨ ਦੀ ਲੋੜ ਦੀ ਪੂਰਤੀ ਲਈ ਦਰਸ਼ਨ ਸ਼ਾਸਤਰ ਦਾ ਇੱਕ ਵਿਸ਼ੇਸ਼ ਅਨੁਸ਼ਾਸਨ ਵਜੋਂ ਜਨਮ ਹੋਇਆ। ਅੱਡਰੇ ਵਿਗਿਆਨ ਵਜੋਂ ਦਰਸ਼ਨ ਦਾ ਬੁਨਿਆਦੀ ਪ੍ਰਸ਼ਨ ਪਦਾਰਥ ਦੇ ਨਾਲ ਚੇਤਨਾ ਦੇ ਸੰਬੰਧ ਦੀ ਪ੍ਰਸ਼ਨ ਹੈ।
ਵਲਾਦੀਮੀਰ ਇਲਿਚ ਲੈਨਿਨ (ਰੂਸੀ: Владимир Ильич Ленин, ਆਈ ਪੀ ਏ: vlɐˈdʲimʲɪr ɪlʲˈjitɕ ˈlʲenʲɪn, ਪੈਦਾਇਸ਼ੀ ਨਾਮ: ਵਲਾਦੀਮੀਰ ਇਲਿਚ ਉਲੀਆਨੋਵ (ਰੂਸੀ: Владимир Ильич Ульянов - 22 ਅਪਰੈਲ [ ਪੁਰਾਣਾ ਸਟਾਈਲ 10 ਅਪਰੈਲ ] 1870 - 21 ਜਨਵਰੀ 1924) ਇੱਕ ਰੂਸੀ ਕਮਿਊਨਿਸਟ ਕ੍ਰਾਂਤੀਕਾਰੀ, ਰਾਜਨੇਤਾ ਅਤੇ ਰਾਜਨੀਤਕ ਚਿੰਤਕ ਸਨ। ਉਹ ਰੂਸੀ ਬਾਲਸ਼ਵਿਕ ਪਾਰਟੀ ਦੇ ਨਿਰਮਾਤਾ ਅਤੇ ਨਿਰਵਿਵਾਦ ਆਗੂ ਸਨ ਅਤੇ ਉਨ੍ਹਾਂ ਨੇ ਅਕਤੂਬਰ ਕ੍ਰਾਂਤੀ ਦੀ ਤੇ ਬਾਅਦ ਵਿੱਚ ਨਵੀਂ ਬਣੀ ਸੋਵੀਅਤ ਸਰਕਾਰ ਦੀ ਰਹਿਨੁਮਾਈ ਕੀਤੀ। ਟਾਈਮ ਮੈਗਜੀਨ ਨੇ ਉਨ੍ਹਾਂ ਨੂੰ ਬੀਹਵੀਂ ਸਦੀ ਦੇ 100 ਪ੍ਰਭਾਵਸਾਲੀ ਵਿਅਕਤੀਆਂ ਵਿੱਚ ਗਿਣਿਆ ਹੈ। ਮਾਰਕਸਵਾਦ ਵਿੱਚ ਉਨ੍ਹਾਂ ਦੀ ਦੇਣ ਨੂੰ ਲੈਨਿਨਵਾਦ ਕਿਹਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,330 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ। ਪੌਣਪਾਣੀ ਦੀ ਤਬਦੀਲੀ ਬਾਰੇ ਅੰਤਰਸਰਕਾਰੀ ਪੈਨਲ (IPCC) ਨੇ ਸਿੱਟਾ ਕਢਿਆ ਹੈ ਕਿ 20 ਵੀਂ ਸਦੀ ਦੇ ਮਧ ਤੋਂ ਸੰਸਾਰ ਦੇ ਔਸਤਨ ਤਾਪਮਾਨ ਵਿੱਚ ਵਾਧਾ ਮੁੱਖ ਤੌਰ ਤੇ ਐਂਥਰੋਪੋਜੈਨਿਕ (anthropogenic) (ਮਨੁੱਖ ਨਿਰਮਿਤ) ਗਰੀਨਹਾਊਸ ਗੈਸਾਂ ਦੀ ਵਧ ਰਹੀ ਮਾਤਰਾ ਕਰ ਕੇ ਹੋਇਆ ਗਰੀਨਹਾਊਸ ਅਸਰ ਹੈI 90% ਤੋਂ ਵੱਧ ਵਿਗਿਆਨੀ ਇਸ ਗੱਲ ਨਾਲ ਸਹਿਮਤ ਹਨ ਇਹਦਾ ਕਾਰਨ ਵਧੇਰੇ ਤੋਂ ਵਧੇਰੇ ਵਰਤੇ ਜਾ ਰਹੇ ਪਥਰਾਟ ਬਾਲਣ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਮਨੁੱਖੀ ਸਰਗਰਮੀਆਂ ਹਨ। ਇਨ੍ਹਾਂ ਗੱਲਾਂ ਨੂੰ ਸਾਰੇ ਵੱਡੇ ਉਦਯੋਗਿਕ ਦੇਸ਼ਾਂ ਦੀਆਂ ਰਾਸ਼ਟਰੀ ਵਿਗਿਆਨ ਅਕਾਦਮੀਆਂ ਮੰਨਦੀਆਂ ਹਨ। ਜਵਾਲਾਮੁਖੀ ਦੇ ਨਾਲ ਮਿਲਕੇ ਸੌਰ ਤਬਦੀਲੀ (solar variation) ਵਰਗੀਆਂ ਕੁਦਰਤੀ ਘਟਨਾਵਾਂ 1950 ਤੋਂ ਪਹਿਲਾਂ ਵਾਲੇ ਉਦਯੋਗਕ ਕਾਲ ਤੱਕ ਘੱਟ ਗਰਮੀ ਦੇ ਪ੍ਰਭਾਵ ਵਿਖਾਈ ਦਿੰਦੇ ਸਨ ਅਤੇ 1950 ਦੇ ਬਾਅਦ ਇਸ ਦੇ ਠੰਡਾ ਹੋਣ ਦੇ ਘੱਟ ਪ੍ਰਭਾਵ ਵਿਖਾਈ ਦਿੰਦੇ ਸਨ।
ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ। ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਹਿੰਦੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਪੰਜਾਬੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਕੀੜੇਮਾਰ ਦਵਾਈਆਂ (ਇੰਗ: Pesticides) ਉਹ ਪਦਾਰਥ ਹੁੰਦੀਆਂ ਹਨ ਜੋ ਕੀੜਿਆਂ ਨੂੰ ਕੰਟਰੋਲ ਕਰਨ ਲਈ ਵਰਤੀਆਂ ਜਾਂਦੀਆ ਹਨ (ਜੰਗਲੀ ਬੂਟੀ ਸਮੇਤ)। ਕੀੜੇਮਾਰ ਦਵਾਈਆਂ ਦੇ ਸਾਰੇ ਸ਼ਬਦ ਹੇਠਾਂ ਦਰਜ ਹਨ: ਜੜੀ-ਬੂਟੀਆਂ, ਕੀਟਨਾਸ਼ਕ (ਜਿਸ ਵਿਚ ਕੀੜੇ ਦੇ ਵਾਧੇ ਵਾਲੇ ਰੈਗੂਲੇਟਰ, ਟਰਮਾਈਟੀਸਾਈਡੀਜ਼ ਆਦਿ ਸ਼ਾਮਲ ਹੋ ਸਕਦੇ ਹਨ) ਨਮੀਟਾਸਾਈਡੀਜ਼, ਮੋਲਸੀਕੀਸਾਈਡ, ਪਿਸੀਸਾਈਡੀਜ਼, ਐਵਿਸਾਈਡੀਜ਼, ਰੋਡੇਨਟੀਸਾਈਡੀਜ਼, ਬ੍ਕਟੀਰਿਆਸਾਈਡੀਜ਼, ਕੀੜੇ-ਭਜਾਉਣ ਵਾਲਾ, ਜਾਨਵਰਾਂ ਤੋਂ ਬਚਾਉਣ ਵਾਲਾ, ਰੋਗਾਣੂਨਾਸ਼ਕ, ਫੰਜਾਈਨਾਸ਼ਕ, ਕੀਟਾਣੂਨਾਸ਼ਕ (ਰੋਗਾਣੂਨਾਸ਼ਕ ), ਅਤੇ ਸੈਨੀਟਾਈਜ਼ਰ। ਇਹਨਾਂ ਵਿੱਚੋਂ ਸਭ ਤੋਂ ਵੱਧ ਆਮ ਤੌਰ 'ਤੇ ਜੜੀ-ਬੂਟੀਆਂ ਦੇ ਜ਼ਹਿਰੀਲੇ ਪਦਾਰਥਾਂ ਦੀ ਵਰਤੋਂ ਹੁੰਦੀ ਹੈ ਜੋ ਲਗਭਗ 80% ਕੀਟਨਾਸ਼ਕਾਂ ਦੀ ਵਰਤੋਂ ਲਈ ਵਰਤਿਆ ਜਾਂਦਾ ਹੈ। ਜ਼ਿਆਦਾਤਰ ਕੀਟਨਾਸ਼ਕਾਂ ਦਾ ਉਦੇਸ਼ ਪਲਾਂਟ ਸੁਰੱਖਿਆ ਉਤਪਾਦਾਂ (ਫਲਾਇੰਗ ਸੁਰੱਖਿਆ ਉਤਪਾਦਾਂ ਵਜੋਂ ਜਾਣੇ ਜਾਂਦੇ ਹਨ) ਦੇ ਰੂਪ ਵਿਚ ਕੰਮ ਕਰਨਾ ਹੈ, ਜੋ ਆਮ ਤੌਰ ਤੇ ਪੌਦੇ, ਫੰਗੀ ਜਾਂ ਕੀੜੇ ਤੋਂ ਪੌਦਿਆਂ ਦੀ ਰੱਖਿਆ ਕਰਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਧਰਤੀ ਦੇ ਇਤਿਹਾਸ ਦਾ ਵਾਸਤਾ ਧਰਤੀ ਗ੍ਰਹਿ ਦੀ ਉਪਜ ਤੋਂ ਲੈ ਕੇ ਅੱਜ ਤੱਕ ਹੋਏ ਉਸ ਦੇ ਵਿਕਾਸ ਨਾਲ਼ ਹੈ। ਕੁਦਰਤੀ ਵਿਗਿਆਨ ਦੀਆਂ ਤਕਰੀਬਨ ਸਾਰੀਆਂ ਸ਼ਾਖਾਂ ਨੇ ਧਰਤੀ ਦੇ ਅਤੀਤ ਦੀਆਂ ਮੁੱਖ ਘਟਨਾਵਾਂ ਨੂੰ ਸਮਝਣ ਵਿੱਚ ਯੋਦਗਾਨ ਪਾਇਆ ਹੈ। ਧਰਤੀ ਦੀ ਉਮਰ ਬ੍ਰਹਿਮੰਡ ਦੀ ਉਮਰ ਦਾ ਲਗਭਗ ਤੀਜਾ ਹਿੱਸਾ ਹੈ। ਇਸ ਸਮੇਂ ਦੌਰਾਨ ਬੇਹੱਦ ਜੀਵ-ਵਿਗਿਆਨਕ ਅਤੇ ਭੂ-ਵਿਗਿਆਨਕ ਤਬਦੀਲੀਆਂ ਵਾਪਰ ਚੁੱਕੀਆਂ ਹਨ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਛੋਲੇ ਅਤੇ ਛੌਲਿਆਂ ਦੀ ਦਾਲ ਨਾ ਹੀ ਕੇਵਲ ਸਰੀਰਕ ਸਿਹਤ ਅਤੇ ਸੌਂਦਰਿਆ ਵਿੱਚ ਲਾਭਕਾਰੀ ਹੁੰਦੀ ਹੈ, ਸਗੋਂ ਅਨੇਕਾਂ ਰੋਗਾਂ ਦੀ ਚਿਕਿਤਸਾ ਕਰਣ ਵਿੱਚ ਵੀ ਸਹਾਇਕ ਹੁੰਦੀ ਹੈ। ਇਸ ਵਿੱਚ ਕਾਰਬੋਹਾਇਡਰੇਟ, ਪ੍ਰੋਟੀਨ, ਨਮੀ, ਚਿਕਨਾਈ, ਰੇਸ਼ੇ, ਕੇਲਸ਼ਿਅਮ, ਆਇਰਨ ਅਤੇ ਵਿਟਾਮਿਨ ਪਾਏ ਜਾਂਦੇ ਹਨ। ਰਕਤਾਲਪਤਾ, ਕਬਜ, ਡਾਇਬਿਟਿਜ ਅਤੇ ਪੀਲਿਆ ਵਰਗੇ ਰੋਗਾਂ ਵਿੱਚ ਛੌਲਿਆਂ ਦਾ ਪ੍ਰਯੋਗ ਲਾਭਕਾਰੀ ਹੁੰਦਾ ਹੈ।ਵਾਲਾਂ ਅਤੇ ਤਵਚਾ ਦੀ ਸੌਂਦਰਿਆ ਵਾਧੇ ਲਈ ਛੌਲਿਆਂ ਦੇ ਆਟੇ ਦਾ ਪ੍ਰਯੋਗ ਹਿਤਕਾਰੀ ਹੁੰਦਾ ਹੈ। ਛੋਲੇ ਇੱਕ ਪ੍ਰਮੁੱਖ ਫਸਲ ਹੈ।