ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮਦੀਹਾ ਗੌਹਰ (21 ਸਤੰਬਰ 1956) ਕਰਾਚੀ ਵਿੱਚ - 25 ਅਪ੍ਰੈਲ 2018) ਇੱਕ ਪਾਕਿਸਤਾਨੀ ਅਦਾਕਾਰਾ, ਨਾਟਕਕਾਰ ਅਤੇ ਸਮਾਜਕ ਥੀਏਟਰ ਦੀ ਡਾਇਰੈਕਟਰ, ਅਤੇ ਔਰਤਾਂ ਦੇ ਹੱਕਾਂ ਲਈ ਲੜਨ ਵਾਲੀ ਇੱਕ ਕਾਰਕੁਨ ਹੈ। ਉਹ 1956 ਨੂੰ ਕਰਾਚੀ ਵਿੱਚ ਪੈਦਾ ਹੋਈ ਸੀ। ਉਸਨੇ ਔਰਤਾਂ ਦੇ ਹੱਕਾਂ ਲਈ 1983 ਵਿੱਚ ਇੱਕ ਤਨਜ਼ੀਮ ਅਜੋਕਾ ਬਣਾਈ ਜੋ ਏਸ਼ੀਆ ਅਤੇ ਯੂਰਪ ਵਿੱਚ ਸਰਗਰਮ ਹੈ। 2006 ਵਿੱਚ ਅਜੋਕਾ ਦੀ ਬਾਨੀ ਮਦੀਹਾ ਗੌਹਰ ਨੂੰ ਅਜੋਕਾ ਵਿੱਚ ਉਸ ਦੇ ਯੋਗਦਾਨ ਲਈ ਨੀਦਰਲੈਂਡ ਤੋਂ ਪ੍ਰਿੰਸ ਕਲੌਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਲੁਧਿਆਣਾ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦਾ ਇੱਕ ਪ੍ਰਸਿੱਧ ਸ਼ਹਿਰ ਅਤੇ ਨਗਰ ਨਿਗਮ ਹੈ। ਇਹ 2011 ਵਿੱਚ 1,613,878 ਦੀ ਅਨੁਮਾਨਤ ਜਨਸੰਖਿਆ ਦੇ ਨਾਲ ਰਾਜ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ। ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਅਤੇ ਉੜੀਸਾ ਤੋਂ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰਾਂ ਕਾਰਨ ਵਾਢੀ ਦੇ ਸਮੇਂ ਇਸ ਦੀ ਅਬਾਦੀ ਚੋਖੀ ਵੱਧ ਜਾਂਦੀ ਹੈ। ਇਸ ਦਾ ਖੇਤਰਫ਼ਲ ਕਰੀਬ 310 ਵਰਗ ਕਿ.ਮੀ. ਹੈ। ਇਹ ਪੰਜਾਬ ਦਾ ਪ੍ਰਸਿੱਧ ਐੱਨ. ਆਰ.
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2018 ਮੁਤਾਬਿਕ ਇਸ ਵਿਕੀ ’ਤੇ 28,563 ਲੇਖ ਹਨ ਅਤੇ ਇਸ ਦੇ ਕੁੱਲ 22,960 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,20,297 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.31.0-wmf.30 (990d8c8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਆਨੰਦੀ ਗੋਪਾਲ ਜੋਸ਼ੀ ਏ (ਜਾਂ ਆਨੰਦੀਬਾਈ ਜੋਸ਼ੀ, ਮਰਾਠੀ: आनंदीबाई जोशी) (31 ਮਾਰਚ 1865 - 26 ਫਰਵਰੀ 1887) ਡਾਕਟਰੀ ਦੀ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਸੀ। ਇਹ ਡਿਗਰੀ ਹਾਸਲ ਕਰਨ ਵਾਲੀ ਉਹ ਪਹਿਲੀ ਹਿੰਦੂ ਔਰਤ ਵੀ ਸੀ ਭਾਰਤ 'ਚ ਆਨੰਦੀਬਾਈ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਆਜ਼ਾਦੀ ਤੋਂ ਪਹਿਲਾਂ ਜਨਮੀ ਤੇ ਪਹਿਲੀ ਮਹਿਲਾ ਡਾਕਟਰ ਬਣੀ। ਉਸ ਦਾ ਜਨਮ 31 ਮਾਰਚ 1865 ਨੂੰ ਮਹਾਰਾਸ਼ਟਰ ਦੇ ਪੂਨਾ ਕਲਿਆਣ 'ਚ ਬ੍ਰਾਹਮਣ ਪਰਿਵਾਰ 'ਚ ਹੋਇਆਂ। ਮਾਤਾ ਪਿਤਾ ਨੇ ਉਹਨਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਗੋਪਾਲ ਰਾਓ ਜੋਸ਼ੀ ਨਾਲ ਕਰ ਦਿਤਾ ਤੇ ਉਹਨਾਂ ਦਾ ਨਾਮ ਆਨੰਦੀਬਾਈ ਰੱਖਿਆ ਗਿਆ। ਉਹਨਾਂ ਦੇ ਬੇਟੇ ਦੀ ਮੌਤ ਹੀ ਉਹਨਾਂ ਨੂੰ ਡਾਕਟਰ ਬਨਣ ਦੀ ਪ੍ਰੇਰਣਾ ਬਣੀ। ਉਸ ਸਮੇਂ ਜਦੋਂ ਬ੍ਰਿਟਿਸ਼ ਰਾਜ ਸੀ ਅਤੇ ਉਸ ਸਮੇਂ ਔਰਤ ਦਾ ਪੜ੍ਹਾਈ ਕਰਨਾ ਹੀ ਦੂਰ ਦੀ ਗੱਲ ਸੀ ਪਰ ਆਨੰਦੀਬਾਈ ਨੇ ਤਾਂ ਡਾਕਟਰ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਉਸ ਦੇ ਪਤੀ ਨੇ ਰਾਇਲ ਵਿਲਡਰ ਨੂੰ ਪੱਤਰ ਲਿਖ ਕੇ ਯੂਨਾਈਟਿਡ ਸਟੇਟ 'ਚ ਯੋਗ ਅਹੁਦੇ ਦੀ ਮੰਗ ਕੀਤੀ ਪਰ ਵਿਲਡਰ ਨੇ ਇਸ ਦੇ ਬਦਲੇ ਧਰਮ ਬਦਲ ਕੇ ਕ੍ਰਿਸ਼ਚੀਅਨ ਬਣਨ ਦੀ ਗੱਲ ਕਹਿ ਦਿੱਤੀ, ਜਿਸ ਨੂੰ ਠੁਕਰਾ ਕੇ ਗੋਪਾਲ ਰਾਓ ਨੇ ਪਤਨੀ ਨੂੰ ਉਤਸ਼ਾਹਿਤ ਕੀਤਾ ਅਤੇ ਆਨੰਦੀਬਾਈ ਨੂੰ ਉੱਚ ਸਿੱਖਿਆ ਲਈ ਵੂਮੈਨਜ਼ ਮੈਡੀਕਲ ਕਾਲਜ ਆਫ ਪੈਨਸਿਲਵੇਨੀਆ 'ਚ ਦਾਖਲਾ ਲੈਣ-ਪੱਛਮੀ ਦੇਸ਼ 'ਚ ਸਿੱਖਿਆ ਪੂਰੀ ਕਰਨ ਦੀ ਸਲਾਹ ਦਿੱਤੀ। ਉਸ ਦਾ ਕ੍ਰਿਸ਼ਚੀਅਨ ਸਮਾਜ ਨੇ ਖੁਲਕੇ ਸਾਥ ਦਿੱਤਾ ਪਰ ਉਹ ਹਿੰਦੂ ਸਮਾਜ ਦੇ ਵਿਚਾਰਾਂ ਨੂੰ ਤਬਦੀਲ ਕਰਨਾ ਚਾਹੁੰਦੀ ਸੀ। ਉਸ ਨੇ ਸੇਰਾਂਪੋਰੇ ਕਾਲਜ ਵਿਚੋਂ ਡਿਗਰੀ ਹਾਸਿਲ ਕੀਤੀ। ਆਨੰਦੀਬਾਈ ਨੇ 20 ਸਾਲ ਦੀ ਉਮਰ ਵਿਚ ਡਾਕਟਰ ਦੀ ਡਿਗਰੀ ਹਾਸਿਲ ਕਰ ਲਈ, ਜਿਸ 'ਤੇ ਮਹਾਰਾਣੀ ਵਿਕਟੋਰੀਆ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਅਤੇ ਭਾਰਤ ਪਰਤਣ 'ਤੇ ਕੋਲਹਾਪੁਰ ਦੇ ਅਲਬਰਟ ਐਡਵਰਡ ਹਸਪਤਾਲ ਦੀ ਮਹਿਲਾ ਡਾਕਟਰ ਦੇ ਰੂਪ ਵਿਚ ਨਿਯੁਕਤ ਕੀਤਾ ਪਰ ਬਦਕਿਸਮਤੀ ਨਾਲ ਆਨੰਦੀਬਾਈ ਦਾ 26 ਫਰਵਰੀ, 1887 ਨੂੰ ਸਿਰਫ ਉਮਰ 21 ਦੀ ੳੁਮਰ 'ਚ ਦਿਹਾਂਤ ਹੋ ਗਿਆ।
ਹਿੱਪ-ਹੌਪ ਸਭਿਆਚਾਰ ਵਿੱਚ, ਇੱਕ ਗਰਿੱਲ (ਆਮ ਤੌਰ ਤੇ ਗ੍ਰਿਲ੍ਸ ਕਿਹਾ ਜਾਂਦਾ) ਨੂੰ ਮੋਰਚੇ ਜਾਂ ਸੋਨ ਵਜੋਂ ਵੀ ਜਾਣਿਆ ਜਾਂਦਾ ਹੈ, ਇਹ ਆਮ ਤੌਰ ਤੇ ਦੰਦਾਂ ਉੱਤੇ ਪਾਏ ਜਾਂ ਵਾਲੇ ਗਹਿਣੇ ਹਨ। ਧਾਤ ਦੇ ਬਣੇ ਗਰਿੱਲ ਆਮ ਤੌਰ ' ਤੇ ਹਟਾਉਣਯੋਗ ਹੁੰਦੇ ਹਨ। ਇਹ 1980 ਦੇ ਦਹਾਕੇ ਦੇ ਸ਼ੁਰੂ ਵਿੱਚ ਨਿਊਯਾਰਕ ਸਿਟੀ ਦੇ ਹਿੱਪ-ਹੋਪ ਕਲਾਕਾਰਾਂ ਦੁਆਰਾ ਪਾਏ ਜਾਣੇ ਸ਼ੁਰੂ ਕੀਤੇ ਗਏ ਸਨ, ਅਤੇ ਓਕਲੈਂਡ ਵਿਚ '90 ਦੇ ਦਹਾਕੇ ਦੌਰਾਨ ਅਪਗ੍ਰੇਡ ਕੀਤੇ ਗਏ ਸਨ। ਦੱਖਣੀ ਹਿੱਪ-ਹੌਪ ਰੈਪ ਦੇ ਵਾਧੇ ਕਾਰਣ ਅਤੇ ਵਧੇਰੇ ਮੁੱਖ ਧਾਰਾ ਪੌਪ ਸਭਿਆਚਾਰ ਦੇ ਰੁਤਬਿਆਂ ਨੂੰ ਹਾਸਿਲ ਕਰਨ ਕਰਕੇ ਇਹ 2000 ਦੇ ਦਹਾਕੇ ਦੇ ਮੱਧ ਵਿੱਚ ਜ਼ਿਆਦਾ ਪ੍ਰਸਿੱਧ ਹੋ ਗਏ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਦਹਿਸ਼ਤਵਾਦ, ਅੱਤਵਾਦ ਜਾਂ ਆਤੰਕਵਾਦ, ਦਹਿਸ਼ਤ ਦੀ ਯੋਜਨਾਬੱਧ ਵਰਤੋਂ ਤੇ ਆਧਾਰਿਤ ਇੱਕ ਨੀਤੀ ਨੂੰ ਕਿਹਾ ਜਾਂਦਾ ਹੈ। ਇਸ ਕੋਈ ਅਜਿਹੀ ਪਰਿਭਾਸ਼ਾ ਕਰਨਾ ਜਿਹੜੇ ਹਰ ਰੂਪ ਵੱਜੋਂ ਸੰਪੂਰਨ ਅਤੇ ਹਰ ਮੌਕੇ ਤੇ ਇੱਕ ਜੁੱਟ ਰਾਏ ਨਾਲ ਲਾਗੂ ਕੀਤੀ ਜਾ ਸਕੇ, ਜੇ ਅਸੰਭਵ ਨਹੀਂ ਤਾਂ ਬਹੁਤ ਔਖੀ ਹੈ। ਜੇ ਹਰ ਕਿਸਮ ਦੇ ਸੰਦਰਭ ਨੂੰ ਲਾਂਭੇ ਰੱਖ ਦਿੱਤਾ ਜਾਏ ਤਾਂ ਫਿਰ ਇਸ ਸ਼ਬਦ ਦੀ ਕੋਸ਼ਗਤ ਪਰਿਭਾਸ਼ਾ ਇਸ ਤਰ੍ਹਾਂ ਹੋ ਸਕਦੀ ਹੈ: ਡਰ ਅਤੇ ਦਹਿਸ਼ਤ ਪੈਦਾ ਕਰਕੇ ਆਪਣੇ ਮੰਤਵ ਹਾਸਲ ਕਰਨ ਹੇਤ ਅਜਿਹੇ ਢੰਗ-ਤਰੀਕੇ ਜਾਂ ਸਾਧਨ ਉਪਯੋਗ ਕਰਨਾ ਕਿ ਉਨ੍ਹਾਂ ਨਾਲ ਕਸੂਰਵਾਰ ਅਤੇ ਬੇਕਸੂਰ ਦੀ ਤਮੀਜ਼ ਤੋਂ ਬਗ਼ੈਰ, (ਆਮ ਨਾਗਰਿਕਾਂ ਸਮੇਤ) ਹਰ ਸੰਭਵ ਹਰਬਾ ਵਰਤਦੇ ਹੋਏ, ਵਿਆਪਕ ਪੈਮਾਣੇ ਤੇ ਦਹਿਸ਼ਤ, ਡਰ ਅਤੇ ਚਿੰਤਾ ਫੈਲਾਈ ਜਾਏ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।
ਸ਼ਹੀਦ ਸਰਬਜੀਤ ਸਿੰਘ (1963 - 2 ਮਈ 2013) ਗਲਤ ਤਰੀਕੇ ਨਾਲ ਦਹਿਸ਼ਤਵਾਦ ਦੇ ਦੋਸ਼ੀ ਇੱਕ ਭਾਰਤੀ ਨਾਗਰਿਕ, ਇੱਕ ਗਲਤ ਪੱਛਾਣ ਦੇ ਮੁਆਮਲੇ ਚ ਕੋਟ ਲਖਪਤ ਜੇਲ੍ਹ, ਪਾਕਿਸਤਾਨ ਚ 1990 ਤੋਂ ਬੰਦ ਸੀ ਅਤੇ ਉਹੀ ਜੇਲ੍ਹ ਚ ਕੈਦੀਆਂ ਦੁਆਰਾ ਕੀਤੇ ਗਏ ਹਮਲੇ ਚ ਉਸਦੀ ਮੌਤ ਹੋ ਗਈ। ਸਰਬਜੀਤ ਸਿੰਘ ਭਾਰਤੀ ਪੰਜਾਬ ਦੇ ਤਰਨ ਤਾਰਨ ਜਿਲ੍ਹੇ ਵਿੱਚ ਭਾਰਤ-ਪਾਕਿਸਤਾਨ ਦੇ ਸਰਹੱਦ ਦੇ ਨੇੜੇ ਵੱਸਿਆ ਭਿੱਖੀਵਿੰਡ ਚ ਪੈਦਾ ਹੋਏ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,586 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਠੁਆ ਬਲਾਤਕਾਰ ਕੇਸ ਵਿੱਚ ਜਨਵਰੀ 2018 ਵਿਚ ਭਾਰਤੀ ਰਾਜ ਜੰਮੂ ਅਤੇ ਕਸ਼ਮੀਰ ਵਿੱਚ ਕਠੂਆ ਨੇੜੇ ਰਸਾਨਾ ਪਿੰਡ ਵਿਖੇ 8 ਸਾਲ ਦੀ ਇਕ ਬੱਚੀ, ਆਸਿਫਾ ਬਾਨੂੰ ਦੀ ਅਗਵਾ, ਬਲਾਤਕਾਰ ਅਤੇ ਕਤਲ ਦਾ ਵਰਣਨ ਕੀਤਾ ਗਿਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਮੁਕੱਦਮਾ 16 ਅਪ੍ਰੈਲ 2018 ਨੂੰ ਕਠੁਆ ਵਿਚ ਸ਼ੁਰੂ ਹੋਇਆ। ਇਹ ਬੱਚੀ ਬੱਕਰਵਾਲ ਭਾਈਚਾਰੇ ਨਾਲ ਸਬੰਧਤ ਸਨ। ਪਿੰਡ ਤੋਂ ਇਕ ਕਿਲੋਮੀਟਰ ਦੂਰ ਪੇਂਡੂਆਂ ਨੇ ਉਸ ਦੀ ਮ੍ਰਿਤਕ ਸਰੀਰ ਦੀ ਤਲਾਸ਼ ਕੀਤੀ ਸੀ, ਕਿਉਂਕਿ ਇਸ ਤੋਂ ਇਕ ਹਫ਼ਤੇ ਪਹਿਲਾਂ ਉਹ ਗਾਇਬ ਹੋ ਗਈ ਸੀ। ਅਪਰੈਲ 2018 'ਚ ਇਸ ਹਾਦਸੇ ਦੇ ਸਬੰਧ 'ਚ ਅੱਠਾਂ ਮਰਦਾਂ ਵਿਰੁੱਧ ਦੋਸ਼ ਪੱਤਰ ਦਾਖਲ ਕੀਤੇ ਸਨ। ਮੁਲਜ਼ਮਾਂ ਦੀਆਂ ਗ੍ਰਿਫਤਾਰੀਆਂ ਦੀ ਪ੍ਰਤਿਕ੍ਰਿਆ ਵਿੱਚ ਪੈਨਥਰਜ਼ ਪਾਰਟੀ ਅਤੇ ਕੁੱਝ ਹੋਰ ਸਥਾਨਕ ਸਮੂਹਾਂ ਨੇ ਪ੍ਰਦਰਸ਼ਨ ਕੀਤਾ। ਇਕ ਰੋਸ ਪ੍ਰਦਰਸ਼ਨ ਵਿਚ ਭਾਰਤੀ ਜਨਤਾ ਪਾਰਟੀ ਦੇ ਦੋ ਮੰਤਰੀ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਹੁਣ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਨਿਰਦੋਸ਼ ਬੱਚੀ ਦੇ ਬਲਾਤਕਾਰ ਅਤੇ ਕਤਲ, ਨਾਲ ਹੀ ਮੁਲਜ਼ਮਾਂ ਦੀ ਹਿਮਾਇਤ ਕਰਨ ਵਾਲੇ ਪ੍ਰਦਰਸ਼ਨਾਂ ਨੇ ਵਿਆਪਕ ਪਰੇਸ਼ਾਨੀਆਂ ਭੜਕਾਈਆਂ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਵਿਖੇ ਹੋਇਆ| ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਦਾ ਪਿੰਡ ਸੁਰੁ ਸਿੰਘ ਤੋਂ ਸਨ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ ਅਤੇ ਉਹਨਾਂ ਨੇ ਗੁਰੂ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਅਤੇ ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੋਢੀ ਬਣੇ।
ਗਰਭ ਅਵਸਥਾ ਉਸ ਸਮੇਂ ਨੂੰ ਕਿਹਾ ਜਾਂਦਾ ਹੈ ਜਦੋਂ ਕਿਸੇ ਔਰਤ ਦੇ ਸ਼ਰੀਰ ਅੰਦਰ ਇੱਕ ਜਾਂ ਵਧੇਰੇ ਸੰਤਾਨ ਜਨਮ ਲੈਣ ਦੀ ਤਿਆਰੀ ਕਰ ਰਹੀ ਹੁੰਦੀ ਹੈ। ਗਰਭ ਅਵਸਥਾ ਜਿਨਸੀ ਸਬੰਧਾਂ ਜਾਂ ਫ਼ਿਰ ਤਕਨੀਕ ਦੀ ਮਦਦ ਨਾਲ ਹੋ ਸਕਦੀ ਹੈ। ਇਹ ਸਮਾਂ ਲਗਭਗ 40 ਹਫ਼ਤਿਆਂ ਦਾ ਹੁੰਦਾ ਹੈ ਜੋ ਕਿ ਆਖ਼ਰੀ ਮਾਹਵਾਰੀ ਤੋਂ ਲੈਕੇ ਬੱਚੇ ਦੇ ਜਨਮ ਤੱਕ ਚੱਲਦਾ ਹੈ। ਉਲਟੀ ਆਉਣਾ, ਭੁੱਖ ਲੱਗਣਾ, ਪੇਸ਼ਾਬ ਜ਼ਿਆਦਾ ਆਉਣਾ, ਇਸ ਦੇ ਪ੍ਰਮੁੱਖ ਲੱਛਣ ਹਨ। ਇਸ ਦੀ ਪੁਸ਼ਟੀ ਗਰਭ ਅਵਸਥਾ ਟੈਸਟ ਨਾਲ ਕੀਤੀ ਜਾ ਸਕਦੀ ਹੈ। ਗਰਭ ਅਵਸਥਾ ਨੂੰ ਮੂਲ ਰੂਪ ਵਿੱਚ ਤਿੰਨ ਤਿਮਾਹੀਆਂ ਵਿੱਚ ਵੰਡਿਆ ਜਾਂਦਾ ਹੈ। ਪਹਿਲੀ ਤਿਮਾਹੀ ਪਹਿਲੇ ਹਫ਼ਤੇ ਤੋਂ ਲੈਕੇ 12ਵੇਂ ਹਫ਼ਤੇ ਤੱਕ ਹੁੰਦਾ ਹੈ। ਪਹਿਲੀ ਤਿਮਾਹੀ ਦੌਰਾਨ ਗਰਭਪਾਤ ਹੋਣ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ। ਦੂਜੀ ਤਿਮਾਹੀ 13ਵੇਂ ਤੋਂ 28ਵੇਂ ਹਫ਼ਤੇ ਤੱਕ ਹੁੰਦੀ ਹੈ। ਦੂਜੀ ਤਿਮਾਹੀ ਦੇ ਮੱਧ ਵਿੱਚ ਭਰੂਣ ਦੀ ਹਰਕਤ ਮਹਿਸੂਸ ਹੋਣ ਲੱਗ ਜਾਂਦੀ ਹੈ। ਜੇ ਗਰਭਵਤੀ ਔਰਤ ਦਾ ਸਹੀ ਖ਼ਿਆਲ ਰੱਖਿਆ ਜਾਵੇ 28 ਹਫ਼ਤਿਆਂ ਤੋਂ ਬਾਅਦ 90% ਤੋਂ ਵੱਧ ਬੱਚੇ ਸਹੀ ਸਲਾਮਤ ਜਨਮ ਲੈਂਦੇ ਹਨ। ਤੀਜੀ ਤਿਮਾਹੀ 29ਵੇਂ ਤੋਂ 40ਵੇਂ ਹਫ਼ਤੇ ਤੱਕ ਹੁੰਦੀ ਹੈ। ਪ੍ਰਿਨੇਟਲ ਕੇਅਰ ਗਰਭ ਅਵਸਥਾ ਦੇ ਨਤੀਜੇ ਵਿੱਚ ਸੁਧਾਰ ਕਰਦੀ ਹੈ. ਜਨਮ ਤੋਂ ਪਹਿਲਾਂ ਦੀ ਦੇਖਭਾਲ ਵਿੱਚ ਵਾਧੂ ਫੋਲਿਕ ਐਸਿਡ ਲੈਣਾ, ਡਰੱਗਜ਼ ਅਤੇ ਅਲਕੋਹਲ ਤੋਂ ਪਰਹੇਜ਼ ਰੱਖਨਾ, ਨਿਯਮਤ ਕਸਰਤ, ਖੂਨ ਦੇ ਟੈਸਟ ਅਤੇ ਨਿਯਮਤ ਸਰੀਰਕ ਮੁਆਇਨੇ ਸ਼ਾਮਲ ਹਨ. ਗਰਭ ਅਵਸਥਾ ਦੀ ਜਟਿਲਤਾਵਾਂ ਵਿੱਚ [[ਗਰੱਭ ਅਵਸਥਾ ਦੀ ਹਾਈਪਰਟੈਂਸਿਵ ਬਿਮਾਰੀ] ਹਾਈ ਬਲੱਡ ਪ੍ਰੈਸ਼ਰ ], ਸੰਕਰਾਮਕਸ਼ੀਲ ਡਾਇਬੀਟੀਜ਼, ਆਇਰਨ ਦੀ ਘਾਟ, ਅਨੀਮੀਆ, ਅਤੇ ਗੰਭੀਰ ਮਤਲੀ ਹੋਣਾ ਅਤੇ ਉਲਟੀਆਂ ਸ਼ਾਮਲ ਹਨ.
ਫ੍ਰੀਸਟਾਇਲ ਸਕਰਿਪਟ (ਅੰਗਰੇਜ਼ੀ: Freestyle Script) ਇੱਕ ਫੌਂਟ ਹੈ ਜੋ 1981 ਵਿੱਚ ਮਾਰਟਿਨ ਵੇਟ ਦੁਆਰਾ ਤਿਆਰ ਕੀਤਾ ਗਿਆ ਸੀ। ਫ੍ਰੀਸਟਾਇਲ ਸਕ੍ਰਿਪਟ ਖ਼ਾਸ ਤੌਰ 'ਤੇ 1980 ਦੇ ਦਰਮਿਆਨ ਵਪਾਰ ਲਈ ਵਰਤੀ ਜਾਂਦੀ ਸੀ, ਅਤੇ ਲੋਗੋ ਲਈ ਵੀ ਵਰਤੀ ਜਾਂਦੀ ਸੀ। ਇਸ ਫੌਂਟ ਦੇ ਪ੍ਰਕਾਸ਼ਕ ਅਡੋਬ, ਆਈਟੀਸੀ ਅਤੇ ਲੈਟਰਸੈਟ ਹਨ। ਇਸ ਫੌਂਟ ਦੇ ਕੁਝ ਰੂਪ ਰੈਗੂਲਰ, ਬੋਲਡ, ਐਸਐਚ ਰੈਗ ਆਲਟ, ਅਤੇ ਐਸਬੀ ਰੈਗ ਆਲਟ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ-ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ-ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
'ਮੰਗਵਾਲ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ। ਇਹ ਪਿੰਡ 1947 ਤੋਂ ਪਹਿਲਾਂ ਰਿਆਸਤ ਜੀੰਦ ਵਿੱਚ ਹੁੰਦਾ ਸੀ। ਪਿੰਡ ਦੇ ਬਹੁਤ ਵਿਅਕਤੀ ਫੌਜ ਵਿੱਚ ਹਨ। ਇਥੋਂ ਦੇ ਯੋਧਿਆਂ ਨੇ ਪਹਿਲੇ ਤੇ ਦੂਸਰੇ ਮਹਾਯੁੱਧ ਵਿੱਚ ਭਾਗ ਲਿਆ ਸੀ। ਸ਼੍ਰ ਵਜ਼ੀਰ ਸਿੰਘ; ਸ਼੍ਰ ਕਰਤਾਰ ਸਿੰਘ ਸ਼੍ਰ ਚੇਤ ਸਿੰਘ ਆਦਿ ਅਨੇਕਾਂ ਸੈਨਿਕਾਂ ਨੇ ਦੂਸਰੇ ਮਹਾਯੁੱਧ ਸਮੇ ਸਿੰਘਾਪੁਰ ਮਲਾਇਆ ਵਿਖੇ ਜਪਾਨੀਆਂ ਦੇ ਘੇਰੇ ਵਿੱਚ ਕੈਦ ਕੱਟੀ।ਇਸ ਪਿੰਡ ਵਿੱਚ ਬਹੁ ਧਰਮ ; ਜਾਤ ਅਤੇ ਫਿਰਕਿਆਂ ਦੇ ਲੋਕ ਆਪਸੀ ਸਾਂਝ ਨਾਲ ਰਹਿੰਦੇ ਹਨ | ਲੋਕ ਪੜੇ ਲਿਖੇ ਤੇ ਨੌਕਰੀਆਂ ਤੇ ਲਗੇ ਹੋਏ ਹਨ | ਮੰਗਵਾਲ ਦੀਆਂ ਤਿੰਨ ਪੱਤੀਆਂ ਭੁੱਲਰ ਪੱਤੀ 'ਰਾਣੂਪੱਤੀ' ਮਾਨ ਗੰਦਾਰਾ ਪੱਤੀ' ਆਹਲੂਵਾਲੀਆ ਪੱਤੀ' ਮਜ੍ਬੀਆਂ ਅਤੇ ਰਵਿਦਾਸੀਆਂ ਦੇ ਵੇਹੜੇ ਹਨ | ਪਿੰਡ ਵਿੱਚ ਦੋ ਗੁਰੁਦਵਾਰੇ ' ਇੱਕ ਡੇਰਾ " ਮਾਤਾਰਾਨੀ ' ਇੱਕ ਮਸਜਿਦ ਹੈ | ਇਤਹਾਸਿਕ ਗੁਰੂਦਵਾਰਾ ਨਾਨਕਿਆਨਾ ਸਾਹਿਬ ਪਿੰਡ ਦੀ ਹਦੂਦ ਵਿੱਚ ਹੈ ਪਿੰਡ ਵਿੱਚ ਬਹੁ ਜਾਤੀ ਬਹੁ ਗੋਤਾਂ ਦੇ ਲੋਕ ਵਸਦੇ ਹਨ ਬਹੁ ਗਿਣਤੀ ਜੱਟਾਂ ਦੀ ਹੈ' ਜੱਟਾਂ ਦੇ ਇਹ ਗੋਤ ਪ੍ਰਮੁਖ ਹਨ ' ਭੁੱਲਰ ' ਬਾਗੜੀ' ਰਾਣੂ 'ਗੰਦਾਰੇ ' ਮਾਨ ' ਸਰਾਓ ; ਗਿੱਲ ; ਗਰੇਵਾਲ ' ਧਾਲੀਵਾਲ ' ਸੇਖੋਂ 'ਦਿਓਲ ਆਦਿਕ |
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ। ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਤੌ ਮਾਨਤਾ ਪਾ੍ਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸੋਹਿੰਦਰ ਸਿੰਘ ਵਣਜਾਰਾ ਬੇਦੀ (28 ਨਵੰਬਰ 1924 - 26 ਅਗਸਤ 2001) ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ ਪੰਜਾਬੀ ਲੋਕਧਾਰਾ ਵਿਸ਼ਵਕੋਸ਼ ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ ਪੰਜਾਬੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ.
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਫ਼ਰਾਂਸਿਸ ਫ਼ੋਰਡ ਕੋਪੋਲਾ (ਅਮਰੀਕੀ ਉਚਾਰਨ: /ˈkoʊpələ/;) ਜਨਮ 7 ਅਪਰੈਲ, 1939 ਇੱਕ ਅਮਰੀਕੀ ਫ਼ਿਲਮ ਨਿਰਦੇਸ਼ਕ, ਨਿਰਮਾਤਾ, ਸਕ੍ਰੀਨਲੇਖਕ ਅਤੇ ਫ਼ਿਲਮ ਕੰਪੋਜ਼ਰ ਹੈ। ਉਹ ਫ਼ਿਲਮ ਨਿਰਮਾਣ ਦੀ ਨਵੀਨ ਹਾਲੀਵੁੱਡ ਲਹਿਰ ਦਾ ਕੇਂਦਰੀ ਸ਼ਖ਼ਸ ਸੀ। ਕੋਪੋਲਾ ਦੀ ਫ਼ਿਲਮ ਦ ਗੌਡਫ਼ਾਦਰ ਨੂੰ ਨਾ ਸਿਰਫ਼ ਤਿੰਨ ਔਸਕਰ ਇਨਾਮ ਮਿਲੇ ਜਦਕਿ ਇਸ ਫ਼ਿਲਮ ਨੇ ਦੁਨੀਆ ਭਰ ਵਿੱਚ ਗੈਂਗਸਟਰ ਸ਼ੈਲੀ ਦੀਆਂ ਫ਼ਿਲਮਾਂ ਦੇ ਨਿਰਮਾਣ ਦੇ ਨਜ਼ਰੀਏ ਵਿੱਚ ਬਹੁਤ ਬਦਲਾਅ ਕੀਤਾ।
ਡੀਕਮਪੋਜ਼ਰ (ਅੰਗ੍ਰੇਜ਼ੀ:Decomposer), ਉਹ ਜੀਵ ਹੁੰਦੇ ਹਨ ਜੋ ਮਰੇ ਅਤੇ ਸੜੇ ਹੋਏ ਜੀਵਾਂ ਨੂੰ ਤੋੜਦੇ ਹਨ ਤੇ ਇਸ ਦੇ ਨਾਲ-ਨਾਲ ਓਹ ਡੀਕਮਪੋਜ਼ੀਸ਼ਨ ਦੀ ਕੁਦਰਤੀ ਪ੍ਰਕਿਰਿਆ ਨੂੰ ਅੰਜ਼ਾਮ ਦਿੰਦੇ ਹਨ। ਹਰਬੀਵੋਰਾਂ ਅਤੇ ਕਾਰਨੀਵੋਰਾਂ ਵਾਂਗੂੰ, ਡੀਕਮਪੋਜ਼ਰ ਵੀ ਹੈਟਰੋਟ੍ਰਾਪਿਕ ਹੁੰਦੇ ਹਨ, ਜਿਸ ਦਾ ਮਤਲਬ ਹੈ ਕਿ ਉਹ ਜੈਵਿਕ ਪਦਾਰਥਾਂ ਨੂੰ ਖਾ ਕੇ ਆਪਣੇ ਸ਼ਰੀਰ ਦੇ ਵਿਕਾਸ ਲਈ ਊਰਜਾ, ਕਾਰਬਨ ਅਤੇ ਹੋਰ ਤੱਤ ਪ੍ਰਾਪਤ ਕਰਦੇ ਹਨ। "ਡੀਕਮਪੋਜ਼ਰ" ਅਤੇ "ਡੈਟਰੀਟੀਵੋਰ" ਨੂੰ ਇੱਕੋ ਜਿਹਾ ਹੀ ਸਮਝ ਕੇ ਹੀ ਵਰਤਿਆ ਜਾਂਦਾ ਹੈ ਪਰ ਇਹਨਾਂ ਦੋਹਾਂ ਦਾ ਮਤਲਬ ਇੱਕ-ਦੂਜੇ ਨਾਲੋਂ ਵੱਖਰਾ ਹੁੰਦਾ ਹੈ। ਡੈਟਰੀਟੀਵੋਰ ਆਪਣੇ ਭੋਜਨ ਨੂੰ ਅੰਦਰੂਨੀ ਪ੍ਰਕਿਰਿਆਵਾਂ ਰਾਹੀਂ ਪਚਾਉਂਦੇ ਹਨ ਪਰ ਡੀਕਮਪੋਜ਼ਰ ਬਿਨਾਂ ਕਿਸੇ ਅੰਦਰੂਨੀ ਪ੍ਰਕਿਰਿਆ ਦੇ ਦੂਸਰੇ ਜੀਵ ਦੇ ਸੈੱਲਾਂ ਨੂੰ ਤੋੜ ਕੇ ਬਾਇਓਕੈਮੀਕਲ ਪਰਤੀਕਰਮ ਨਾਲ ਭੋਜਨ ਨੂੰ ਪਚਾ ਲੈਂਦੇ ਹਨ। ਗੰਡੋਏ, ਸਿਉਂਕ ਅਤੇ ਸਮੁੰਦਰੀ ਕਾਕੁੰਬਰਾਂ ਵਰਗੇ ਕੰਗਰੋੜਹੀਣ ਜੀਵਾਂ ਨੂੰ ਡੈਟਰੀਟੀਵੋਰ ਕਿਹਾ ਜਾ ਸਕਦਾ ਹੈ ਪਰ ਉਹ ਡੀਕਮਪੋਜ਼ਰ ਨਹੀਂ ਹੁੰਦੇ ਕਿਉਂਕਿ ਉਹ ਬਾਹਰੋ ਕਿਸੇ ਵੀ ਤੱਤ ਨੂੰ ਸੋਖ ਨਹੀਂ ਸਕਦੇ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1