ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਉਰਦੂ ਬਾਜ਼ਾਰ (ਉਰਦੂ: اُردو بازار, ਹਿੰਦੀ: उर्दू बाज़ार, ਸ਼ਾਬਦਿਕ ਅਰਥ ਫੌਜੀ ਕੈਂਪ ਦੀ ਮਾਰਕੀਟ) ਦਿੱਲੀ, ਭਾਰਤ ਦੇ ਪੁਰਾਣੀ ਦਿੱਲੀ ਖੇਤਰ ਵਿੱਚ ਇੱਕ ਵੱਡਾ ਬਾਜ਼ਾਰ ਸੀ। ਉਹ ਮੁੱਢਲਾ ਬਾਜ਼ਾਰ 1857 ਦੇ ਆਜ਼ਾਦੀ ਅੰਦੋਲਨ ਸਮੇਂ ਬਰਬਾਦ ਹੋ ਗਿਆ ਸੀ। ਅੱਜ ਵੀ ਇਹਦਾ ਨਾਮ ਚੱਲਦਾ ਹੈ। ਉਰਦੂ ਭਾਸ਼ਾ ਦਾ ਨਾਮ ਇਸ ਮਾਰਕੀਟ ਤੋਂ ਹੀ ਪਿਆ। ਮਿਰਜ਼ਾ ਗ਼ਾਲਿਬ ਨੇ 1857 ਬਗਾਵਤ ਦੀ ਅਸਫਲਤਾ ਦੇ ਬਾਅਦ ਦਿੱਲੀ ਦੀ ਤਬਾਹੀ ਬਾਰੇ ਲਿਖਿਆ ਹੈ: "ਮੇਰੇ ਪਿਆਰੇ, ਜਦ ਉਰਦੂ ਬਾਜ਼ਾਰ ਹੀ ਨਹੀਂ ਹੈ, ਤਾਂ ਉਰਦੂ ਕਿਥੇ ਹੈ?
ਅਰੁਣਾ ਇਰਾਨੀ (ਜਨਮ 18 ਅਗਸਤ 1946) ਇੱਕ ਭਾਰਤੀ ਅਭਿਨੇਤਰੀ ਹੈ, ਜਿਸਨੇ ਹਿੰਦੀ, ਮਰਾਠੀ ਅਤੇ ਗੁਜਰਾਤੀ ਸਿਨੇਮਾ ਵਿੱਚ 300 ਦੇ ਕਰੀਬ ਫਿਲਮਾਂ ਵਿੱਚ ਮੁੱਖ ਅਤੇ ਸਹਾਇਕ ਕਿਰਦਾਰਾਂ ਵਿੱਚ ਕੰਮ ਕੀਤਾ। ਉਸਨੇ ਫਿਲਮ ਥੋੜਾ ਰੇਸ਼ਮ ਲਗਤਾ ਹੈ, ਫਿਲਮ ਜਯੋਤੀ (1981), ਚੜਤੀ ਜਵਾਨੀ ਮੇਰੀ ਚਲ ਮਸਤਾਨੀ, ਦਿਲਵਰ ਦਿਲ ਸੇ ਪਿਆਰ, ਅਬ ਜੋ ਮਿਲੇ ਹੈ ਫਿਲਮ ਕਾਰਵਾਂ (1971), ਮੈਂ ਸ਼ਾਇਰ ਤੋਂ ਨਹੀਂ (ਬੋਬੀ1973) ਜਿਸ ਵਿੱਚ ਉਸਨੇ ਆਪਣੀ ਸਹਾਇਕ ਅਦਾਕਾਰੀ ਲਈ ਫਿਲਮਫੇਅਰ ਪੁਰਸਕਾਰ ਵੀ ਹਾਸਿਲ ਕੀਤਾ। ਉਸਨੂੰ ਫਿਲਮ ਪੁਰਸਕਾਰ ਦੀ ਨਾਮਜ਼ਦਗੀ ਲਈ ਸਭ ਤੋਂ ਵੱਧ 10 ਵਾਰ ਚੁਣਿਆ ਗਿਆ। ਪਰ ਉਸਨੇ ਇਹ ਅਵਾਰਡ 2 ਵਾਰ ਫਿਲਮ ਪੈਟ ਪਿਆਰ ਔਰ ਪਾਪ (1985) ਅਤੇ ਬੇਟਾ (1993)। 57ਵੇ ਫਿਲਮ ਫੇਅਰ ਪੁਰਸਕਾਰ ਜਨਵਰੀ 2012 ਵਿੱਚ ਉਸਨੂੰ ਲਾਇਫ ਟਾਇਮ ਆਚੀਏਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ।
ਨਾ-ਮਿਲਵਰਤਨ ਲਹਿਰ ਜਾਂ ਅਸਹਿਯੋਗ ਅੰਦੋਲਨ ਬਰਤਾਨਵੀ ਸ਼ਾਸਨ ਦੇ ਖਿਲਾਫ਼ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਦਾ ਇੱਕ ਮਹੱਤਵਪੂਰਣ ਪੜਾਅ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੂਰਨ ਸਮਰਥਨ ਨਾਲ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਜਲਿਆਂਵਾਲਾ ਬਾਗ ਦੀ ਘਟਨਾ ਤੋਂ ਬਾਅਦ ਗਾਂਧੀਜੀ ਨੇ ਨਾ-ਮਿਲਵਰਤਨ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਹ ਅਹਿੰਸਕ ਸਾਧਨਾਂ ਦੇ ਮਾਧਿਅਮ ਰਾਹੀਂ ਭਾਰਤ ਵਿੱਚ ਬਰਤਾਨਵੀ ਕਬਜੇ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਆਰੰਭ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ, ਬਰਤਾਨਵੀ ਮਾਲ ਖਰੀਦਣ ਨਾ ਖਰੀਦਣਾ, ਮਕਾਮੀ ਹਸਤਸ਼ਿਲਪ ਦਾ ਮਾਲ ਅਪਣਾਉਣਾ, ਸ਼ਰਾਬ ਦੀਆਂ ਦੁਕਾਨਾਂ ਅੱਗੇ ਧਰਨੇ ਦੇਣਾ ਅਤੇ ਸਵੈਮਾਨ ਅਤੇ ਅਖੰਡਤਾ ਦੇ ਭਾਰਤੀ ਮੁੱਲਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ।
ਆਨੰਦੀ ਗੋਪਾਲ ਜੋਸ਼ੀ ਏ (ਜਾਂ ਆਨੰਦੀਬਾਈ ਜੋਸ਼ੀ, ਮਰਾਠੀ: आनंदीबाई जोशी) (31 ਮਾਰਚ 1865 - 26 ਫਰਵਰੀ 1887) ਡਾਕਟਰੀ ਦੀ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਸੀ। ਇਹ ਡਿਗਰੀ ਹਾਸਲ ਕਰਨ ਵਾਲੀ ਉਹ ਪਹਿਲੀ ਹਿੰਦੂ ਔਰਤ ਵੀ ਸੀ ਭਾਰਤ 'ਚ ਆਨੰਦੀਬਾਈ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਆਜ਼ਾਦੀ ਤੋਂ ਪਹਿਲਾਂ ਜਨਮੀ ਤੇ ਪਹਿਲੀ ਮਹਿਲਾ ਡਾਕਟਰ ਬਣੀ। ਉਸ ਦਾ ਜਨਮ 31 ਮਾਰਚ 1865 ਨੂੰ ਮਹਾਰਾਸ਼ਟਰ ਦੇ ਪੂਨਾ ਕਲਿਆਣ 'ਚ ਬ੍ਰਾਹਮਣ ਪਰਿਵਾਰ 'ਚ ਹੋਇਆਂ। ਮਾਤਾ ਪਿਤਾ ਨੇ ਉਹਨਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਗੋਪਾਲ ਰਾਓ ਜੋਸ਼ੀ ਨਾਲ ਕਰ ਦਿਤਾ ਤੇ ਉਹਨਾਂ ਦਾ ਨਾਮ ਆਨੰਦੀਬਾਈ ਰੱਖਿਆ ਗਿਆ। ਉਹਨਾਂ ਦੇ ਬੇਟੇ ਦੀ ਮੌਤ ਹੀ ਉਹਨਾਂ ਨੂੰ ਡਾਕਟਰ ਬਨਣ ਦੀ ਪ੍ਰੇਰਣਾ ਬਣੀ। ਉਸ ਸਮੇਂ ਜਦੋਂ ਬ੍ਰਿਟਿਸ਼ ਰਾਜ ਸੀ ਅਤੇ ਉਸ ਸਮੇਂ ਔਰਤ ਦਾ ਪੜ੍ਹਾਈ ਕਰਨਾ ਹੀ ਦੂਰ ਦੀ ਗੱਲ ਸੀ ਪਰ ਆਨੰਦੀਬਾਈ ਨੇ ਤਾਂ ਡਾਕਟਰ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਉਸ ਦੇ ਪਤੀ ਨੇ ਰਾਇਲ ਵਿਲਡਰ ਨੂੰ ਪੱਤਰ ਲਿਖ ਕੇ ਯੂਨਾਈਟਿਡ ਸਟੇਟ 'ਚ ਯੋਗ ਅਹੁਦੇ ਦੀ ਮੰਗ ਕੀਤੀ ਪਰ ਵਿਲਡਰ ਨੇ ਇਸ ਦੇ ਬਦਲੇ ਧਰਮ ਬਦਲ ਕੇ ਕ੍ਰਿਸ਼ਚੀਅਨ ਬਣਨ ਦੀ ਗੱਲ ਕਹਿ ਦਿੱਤੀ, ਜਿਸ ਨੂੰ ਠੁਕਰਾ ਕੇ ਗੋਪਾਲ ਰਾਓ ਨੇ ਪਤਨੀ ਨੂੰ ਉਤਸ਼ਾਹਿਤ ਕੀਤਾ ਅਤੇ ਆਨੰਦੀਬਾਈ ਨੂੰ ਉੱਚ ਸਿੱਖਿਆ ਲਈ ਵੂਮੈਨਜ਼ ਮੈਡੀਕਲ ਕਾਲਜ ਆਫ ਪੈਨਸਿਲਵੇਨੀਆ 'ਚ ਦਾਖਲਾ ਲੈਣ-ਪੱਛਮੀ ਦੇਸ਼ 'ਚ ਸਿੱਖਿਆ ਪੂਰੀ ਕਰਨ ਦੀ ਸਲਾਹ ਦਿੱਤੀ। ਉਸ ਦਾ ਕ੍ਰਿਸ਼ਚੀਅਨ ਸਮਾਜ ਨੇ ਖੁਲਕੇ ਸਾਥ ਦਿੱਤਾ ਪਰ ਉਹ ਹਿੰਦੂ ਸਮਾਜ ਦੇ ਵਿਚਾਰਾਂ ਨੂੰ ਤਬਦੀਲ ਕਰਨਾ ਚਾਹੁੰਦੀ ਸੀ। ਉਸ ਨੇ ਸੇਰਾਂਪੋਰੇ ਕਾਲਜ ਵਿਚੋਂ ਡਿਗਰੀ ਹਾਸਿਲ ਕੀਤੀ। ਆਨੰਦੀਬਾਈ ਨੇ 20 ਸਾਲ ਦੀ ਉਮਰ ਵਿਚ ਡਾਕਟਰ ਦੀ ਡਿਗਰੀ ਹਾਸਿਲ ਕਰ ਲਈ, ਜਿਸ 'ਤੇ ਮਹਾਰਾਣੀ ਵਿਕਟੋਰੀਆ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਅਤੇ ਭਾਰਤ ਪਰਤਣ 'ਤੇ ਕੋਲਹਾਪੁਰ ਦੇ ਅਲਬਰਟ ਐਡਵਰਡ ਹਸਪਤਾਲ ਦੀ ਮਹਿਲਾ ਡਾਕਟਰ ਦੇ ਰੂਪ ਵਿਚ ਨਿਯੁਕਤ ਕੀਤਾ ਪਰ ਬਦਕਿਸਮਤੀ ਨਾਲ ਆਨੰਦੀਬਾਈ ਦਾ 26 ਫਰਵਰੀ, 1887 ਨੂੰ ਸਿਰਫ ਉਮਰ 21 ਦੀ ੳੁਮਰ 'ਚ ਦਿਹਾਂਤ ਹੋ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਨਾਰੀਵਾਦੀ ਅੰਦੋਲਨ (ਨਾਰੀ ਮੁਕਤੀ ਅੰਦੋਲਨ, ਨਾਰੀ ਅੰਦੋਲਨ ਜਾਂ ਕੇਵਲ ਨਾਰੀਵਾਦ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ) ਪ੍ਰਜਨਨ ਅਧਿਕਾਰ, ਘਰੇਲੂ ਹਿੰਸਾ, ਪ੍ਰਸੂਤੀ ਦੀ ਛੁੱਟੀ, ਸਮਾਨ ਤਨਖਾਹ, ਔਰਤਾਂ ਨੂੰ ਵੋਟ ਦਾ ਹੱਕ, ਯੋਨ ਉਤਪੀੜਨ ਅਤੇ ਯੋਨ ਹਿੰਸਾ, ਜੋ ਸਾਰੇ ਨਾਰੀਵਾਦ ਦੇ ਲੇਬਲ ਅਤੇ ਨਾਰੀਵਾਦੀ ਅੰਦੋਲਨ ਦੇ ਤਹਿਤ ਆਉਂਦੇ ਹਨ ਵਰਗੇ ਮੁੱਦਿਆਂ ਉੱਤੇ ਸੁਧਾਰ ਲਈ ਕਈ ਰਾਜਨੀਤਕ ਅਭਿਆਨਾਂ ਦਾ ਲਖਾਇਕ ਹੈ। ਅੰਦੋਲਨ ਦੀਆਂ ਤਰਜੀਹਾਂ ਵੱਖ-ਵੱਖ ਦੇਸ਼ਾਂ ਅਤੇ ਸਮੁਦਾਇਆਂ ਦੇ ਵਿੱਚ ਵੱਖ-ਵੱਖ ਹੁੰਦੀਆਂ ਹਨ, ਅਤੇ ਇੱਕ ਦੇਸ਼ ਵਿੱਚ ਨਰੀ ਯੋਨੀ ਕੱਟਵਢ ਦਾ ਵਿਰੋਧ ਮੁੱਖ ਹੁੰਦਾ ਹੈ, ਦੂਜੇ ਵਿੱਚ ਕੱਚ ਦੀ ਛੱਤ ਦਾ ਵਿਰੋਧ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਅਕਾਲੀ ਲਹਿਰ ਜਾਂ ਗੁਰਦੁਆਰਾ ਸੁਧਾਰ ਲਹਿਰ ਅਕਾਲੀ ਲਹਿਰ ਸਾਮਰਾਜ ਵਿਰੁੱਧ ਇੱਕ ਵੱਡਾ ਲੋਕ ਉਭਾਰ ਸੀ। ਇਹ 1920ਵਿਆਂ ਦੇ ਪਹਿਲੇ ਅੱਧ ਦੌਰਾਨ ਅੰਗਰੇਜ਼-ਪ੍ਰਸਤ ਮਹੰਤਾਂ ਤੋਂ ਗੁਰਦੁਆਰੇ ਸੁਤੰਤਰ ਕਰਾਉਣ ਲਈ ਚੱਲੀ ਲਹਿਰ ਸੀ ਜਿਸਦੇ ਨਤੀਜੇ ਵਜੋਂ 1925 ਵਿੱਚ ਗੁਰਦੁਆਰਾ ਕਨੂੰਨ ਪਾਸ ਹੋਇਆ ਅਤੇ ਸਾਰੇ ਇਤਿਹਾਸਿਕ ਗੁਰਦੁਆਰਿਆਂ ਦਾ ਕੰਟਰੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸੌਂਪ ਦਿੱਤਾ ਗਿਆ। ਇਸ ਲਹਿਰ ਨੇ ਦੇਸ਼ ਦੀ ਅਜ਼ਾਦੀ ਦੇ ਅੰਦੋਲਨ ਨੂੰ ਵੀ ਵੱਡਾ ਹੁਲਾਰਾ ਦਿੱਤਾ। ਚਾਬੀਆਂ ਦੇ ਮੋਰਚੇ ਦੀ ਜਿੱਤ ਨੂੰ ਮਹਾਤਮਾ ਗਾਂਧੀ ਨੇ ‘‘ਆਜ਼ਾਦੀ ਦੀ ਅੱਧੀ ਜਿੱਤ’’ ਕਿਹਾ ਸੀ। ਅਨੇਕ ਕੌਮੀ ਆਗੂਆਂ ਨੇ ਦੇਸ਼ ਦੀ ਅਜ਼ਾਦੀ ਲਈ ਇਸ ਦੀ ਅਹਿਮੀਅਤ ਨੂੰ ਨੋਟ ਕੀਤਾ ਸੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,226 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪ੍ਰੋਟੈਸਟੈਂਟ ਪੁਨਰਗਠਨ ਜਾਂ ਧਰਮ ਸੁਧਾਰ ਅੰਦੋਲਨ 16ਵੀਂ ਸਦੀ ਵਿੱਚ ਕੈਥੋਲਿਕ ਚਰਚ ਵਿੱਚ ਹੋਈ ਧੜੇਬੰਦੀ ਨੂੰ ਕਿਹਾ ਜਾਂਦਾ ਹੈ। ਇਸ ਲਹਿਰ ਦੇ ਮੋਢੀ ਮਾਰਟਿਨ ਲੂਥਰ, ਜਾਨ ਕੈਲਵਿਨ ਅਤੇ ਹੋਰ ਧਰਮ ਸੁਧਾਰਕਾਂ ਜਿਵੇਂ ਕਿ ਜਾਨ ਹੁਸ ਅਤੇ ਜਾਨ ਵਿਕਲਿਫ਼ ਨੂੰ ਮੰਨਿਆ ਜਾਂਦਾ ਹੈ। ਇਸ ਲਹਿਰ ਦੀ ਸ਼ੁਰੂਆਤ 1517 ਵਿੱਚ ਮੰਨੀ ਜਾਂਦੀ ਹੈ ਜਦੋਂ ਮਾਰਟਿਨ ਲੂਥਰ ਨੇ ਆਪਣੇ 95 ਥੀਸੇਸ ਛਾਪੇ ਅਤੇ ਵਿਟਨਬਰਗ ਦੀ ਆਲ ਸੇਂਟਸ ਚਰਚ ਦੇ ਦਰਵਾਜ਼ੇ ਉੱਤੇ ਲਗਾ ਦਿੱਤੇ। ਇਸ ਲਹਿਰ ਦਾ ਅੰਤ 1648 ਵਿੱਚ ਮੰਨਿਆ ਜਾਂਦਾ ਹੈ ਜਦੋਂ ਪੀਸ ਆਫ਼ ਵੈਸਟਫੇਲੀਆ ਨਾਲ ਯੂਰਪ ਦੇ ਸਾਰੇ ਧਾਰਮਿਕ ਯੁੱਧ ਬੰਦ ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਖਾਰੀ ਬਾਉਲੀ ਦਿੱਲੀ, ਭਾਰਤ ਦਾ ਇੱਕ ਬਾਜ਼ਾਰ ਹੈ। ਇਸ ਨੁੰ ਥੋਕ ਕਰਿਆਨੇ ਅਤੇ ਏਸ਼ਿਆ ਦੇ ਸਭ ਤੋਂ ਵੱਡੇ ਥੋਕ ਮਸਾਲਿਆਂ ਲਈ ਜਾਣਿਆ ਜਾਂਦਾ ਹੈ ਅਤੇ ਹਰ ਕਿਸਮ ਦੇ ਮਸਾਲਿਆਂ, ਮੇਵਿਆਂ ਅਤੇ ਚਾਵਲ ਅਤੇ ਚਾਹ ਵਰਗੇ ਭੋਜਨ ਉਤਪਾਦ ਵੀ ਵੱਡੀ ਮਾਤਰਾ ਵਿਚ ਹੁੰਦਾ ਹੈ। 17 ਵੀਂ ਸਦੀ ਤੋਂ ਕੰਮ ਕਰਦੇ ਹੋਏ, ਇਹ ਮਾਰਕੀਟ ਚਾਂਦਨੀ ਚੌਂਕ ਦੇ ਪੱਛਮੀ ਪਾਸੇ ਫਤਿਹਪੁਰੀ ਮਸਜਿਦ ਦੇ ਨਾਲ ਲੱਗਦੀ ਖਾਰੀ ਬਾਉਲੀ ਰੋਡ ਉਤੇ ਹੈ। ਇਹ ਇਤਿਹਾਸਕ ਲਾਲ ਕਿਲੇ ਦੇ ਨੇੜੇ ਸਥਿਤ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਅਮਸਤੱਰਦਮ ਜਾਂ ਐਮਸਟਰਡੈਮ (ਡੱਚ: [ˌɑmstərˈdɑm] ( ਸੁਣੋ)) ਨੀਦਰਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੀ ਪ੍ਰਮੁੱਖ ਬੋਲੀ ਡੱਚ ਹੈ। ਇਸਨੂੰ ਦੇਸ਼ ਦੇ ਸੰਵਿਧਾਨ ਵੱਲੋਂ ਰਾਜਧਾਨੀ ਹੋਣ ਦੀ ਮਾਨਤਾ ਮਿਲੀ ਹੈ। ਸ਼ਹਿਰੀ ਹੱਦਾਂ ਅੰਦਰ ਇਸ ਦੀ ਅਬਾਦੀ 820,256 ਹੈ, ਨਗਰੀ ਅਬਾਦੀ 1,209,419 ਅਤੇ ਮਹਾਂਨਗਰੀ ਅਬਾਦੀ 2,289,762 ਹੈ। ਇਹ ਦੇਸ਼ ਦੇ ਪੱਛਮ ਵੱਲ ਉੱਤਰੀ ਹਾਲੈਂਡ ਸੂਬੇ ਵਿੱਚ ਸਥਿੱਤ ਹੈ। ਇਸ ਵਿੱਚ ਰੰਦਸਤੱਦ ਦਾ ਉੱਤਰੀ ਹਿੱਸਾ ਸ਼ਾਮਲ ਹੈ ਜੋ ਯੂਰਪ ਦਾ 70 ਲੱਖ ਦੀ ਅਬਾਦੀ ਵਾਲ ਇੱਕ ਵੱਡਾ ਬਹੁ-ਨਗਰੀ ਇਲਾਕਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਗਗਨ ਨਾਰੰਗ ਇੱਕ ਭਾਰਤੀ ਨਿਸ਼ਾਨੇਬਾਜ ਹੈ। ਉਸ ਦੀ ਮੁਹਾਰਤ ਏਅਰ ਰਾਈਫਲ ਨਿਸ਼ਾਨੇਬਾਜੀ ਵਿੱਚ ਹੈ ਅਤੇ ਉਸਨੂੰ ਓਲਿੰਪਕ ਗੋਲਡ ਕਿਉਸਟ ਸੰਸਥਾ ਦਾ ਸਮਰਥਨ ਹਾਸਿਲ ਹੈ। ਉਹ ਲੰਡਨ ਓਲਿੰਪਕ ਲਈ ਯੋਗਤਾ ਹਾਸਿਲ ਕਰਨ ਵਾਲਾ ਪਹਿਲਾ ਭਾਰਤੀ ਸੀ। 2012 ਲੰਡਨ ਓਲਿੰਪਕ ਵਿੱਚ ਉਸਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਕਾਸੇਂ ਦਾ ਤਮਗਾ ਜਿੱਤਿਆ। ਇਸ ਮੁਕਾਬਲੇ ਵਿੱਚ ਉਸ ਦਾ ਅੰਤਿਮ ਸਕੋਰ 701.1 ਸੀ।.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਹਿਰੀ ਖੇਤਰ ਉਸ ਖੇਤਰ ਨੂੰ ਕਿਹਾ ਜਾਂਦਾ ਹੈ, ਜਿਸ ਦੀ ਵਸੋਂ ਬਹੁਤ ਜਿਆਦਾ ਹੋਵੇ ਅਤੇ ਜਿਸਦਾ ਖੇਤਰਫਲ ਵੀ ਵੱਧ ਹੋਵੇ। ੲਿਸ ਤੋਂ ੲਿਲਾਵਾ ਸ਼ਹਿਰੀ ਖੇਤਰਾਂ ਦੀ ਖ਼ਾਸੀਅਤ ੲਿਹ ਹੁੰਦੀ ਹੈ ਕਿ ੲਿਸ ਵਿੱਚ ਪੇਂਡੂ ਖੇਤਰਾਂ ਮੁਕਾਬਲੇ ਜਿਆਦਾ ਸੁੱਖ-ਸਹੂਲਤਾਂ ਹੁੰਦੀਆਂ ਹਨ। 2009 ਵਿੱਚ, ਸ਼ਹਿਰੀ ਖੇਤਰ ਵਿੱਚ ਵਸਦੇ ਲੋਕਾਂ (3.42 ਬਿਲੀਅਨ) ਦੀ ਗਿਣਤੀ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ (3.41 ਬਿਲੀਅਨ) ਦੇ ਲਗਭਗ ਬਰਾਬਰ ਹੋ ਗੲੀ ਸੀ।ਅਜਿਹਾ ਪਹਿਲੀ ਵਾਰ ਹੋੲਿਆ ਸੀ ਕਿ ਦੁਨੀਆ ਦੀ ਜਨਸੰਖਿਆ ਦਾ ਜਿਆਦਾਤਰ ਭਾਗ ਸ਼ਹਿਰੀ ਖੇਤਰ ਵਿੱਚ ਰਹਿੰਦਾ ਦਰਜ ਕੀਤਾ ਗਿਆ ਹੋਵੇ।2014 ਵਿੱਚ ਦੁਨੀਆ ਦੀ ਕੁੱਲ ਜਨਸੰਖਿਆ 7.25 ਬਿਲੀਅਨ ਸੀ, ਜਿਸ ਵਿੱਚੋਂ 3.9 ਬਿਲੀਅਨ ਜਨਸੰਖਿਆ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਕੈਥਰੀਨ ਮੁਰੇ "ਕੇਟ" ਮਿਲੇਟ (ਜਨਮ 14 ਸਤੰਬਰ, 1934) ਇੱਕ ਅਮਰੀਕੀ ਨਾਰੀਵਾਦੀ ਲੇਖਕ, ਅਧਿਆਪਕ, ਕਲਾਕਾਰ, ਅਤੇ ਕਾਰਕੁਨ ਹੈ। ਉਹ ਪੜ੍ਹਨ ਲਈ ਆਕਸਫੋਰਡ ਯੂਨੀਵਰਸਿਟੀ ਗਈ ਅਤੇ ਉਹ ਪਹਿਲੀ ਅਮਰੀਕੀ ਔਰਤ ਸੀ, ਜਿਸ ਨੂੰ ਸੈਂਟ ਹਿੱਲਡਾ ਕਾਲਜ ਦੀ ਫਸਟ ਕਲਾਸ ਆਨਰਜ਼ ਨਾਲ ਪੋਸਟ ਗ੍ਰੈਜੂਏਟ ਡਿਗਰੀ ਨਾਲ ਸਨਮਾਨਿਤ ਕੀਤਾ ਜਾਣਾ ਸੀ। ਉਸ ਦਾ "ਦੂਜੀ-ਵੇਵ ਦੇ ਨਾਰੀਵਾਦ ਤੇ ਇੱਕ ਸੈਮੀਨਲ ਪ੍ਰਭਾਵ" ਦੇ ਤੌਰ ਤੇ ਜ਼ਿਕਰ ਹੁੰਦਾ ਹੈ, ਅਤੇ ਉਹ 1970 ਦੀ ਆਪਣੀ ਕਿਤਾਬ, ਸੈਕਸੁਅਲ ਪੋਲੀਟਿਕਸ ਸਦਕਾ ਬਿਹਤਰ ਜਾਣਿਆ ਜਾਂਦਾ ਹੈ, ਜੋ ਉਸ ਦਾ ਕੋਲੰਬੀਆ ਯੂਨੀਵਰਸਿਟੀ ਵਿੱਚ ਡਾਕਟੋਰਲ ਸੋਧਪੱਤਰ ਸੀ। ਪੱਤਰਕਾਰ ਲੀਜ਼ਾ ਫੀਦਰਸਟਨ ਦਾ ਕਹਿਣਾ ਹੈ ਕਿ ਪਹਿਲਾਂ ਕਲਪਨਾ ਤੋਂ ਪਰੇ "ਕਾਨੂੰਨੀ ਗਰਭਪਾਤ, ਲਿੰਗਾਂ ਦੇ ਵਿੱਚ ਜਿਆਦਾ ਤੋਂ ਜਿਆਦਾ ਪੇਸ਼ੇਵਰ ਸਮਾਨਤਾ ਅਤੇ ਯੋਨ ਅਜ਼ਾਦੀ, ਜੋ ਮਿੱਲੇਟ ਦੀਆਂ ਕੋਸ਼ਸ਼ਾਂ ਦੇ ਕਾਰਨ ਸ਼ਾਇਦ ਅੰਸ਼ਕ ਤੌਰ ਤੇ ਸੰਭਵ ਹੋਇਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਹੇਗ ਜਾਂ ਦਾ ਹੇਗ (ਡੱਚ: Den Haag ਉਚਾਰਨ [dɛnˈɦaːx] ( ਸੁਣੋ); ਅਧਿਕਾਰਕ ਤੌਰ 'ਤੇ 'ਸ-ਗਰਾਵਨਹਾਜ ਉਚਾਰਨ [ˈsxraːvə(n)ˌɦaːɣə] ( ਸੁਣੋ)) ਨੀਦਰਲੈਂਡ ਦੇ ਦੱਖਣੀ ਹਾਲੈਂਡ ਸੂਬੇ ਦੀ ਰਾਜਧਾਨੀ ਹੈ। ੫ ਲੱਖ ਦੀ ਅਬਾਦੀ (੧ ਸਤੰਬਰ ੨੦੧੧ ਤੱਕ) ਨਾਲ਼ ਅਤੇ ਨੇੜਲੇ ਇਲਾਕਿਆਂ ਨੂੰ ਮਿਲਾ ਕੇ ੧੦ ਲੱਖ ਦੀ ਅਬਾਦੀ ਨਾਲ਼ ਇਹ ਅਮਸਤਰਦਮ ਅਤੇ ਰੋਤਰਦਮ ਮਗਰੋਂ ਨੀਦਰਲੈਂਡ ਦਾ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ। ਹੇਗ ਅਤੇ ਰੋਤਰਦਮ ਦਾ ਜੁੜਵਾਂ ਸ਼ਹਿਰੀ ਖੇਤਰ ਦੁਨੀਆਂ ਦਾ ੨੦੬ਵਾਂ ਸਭ ਤੋਂ ਵੱਡਾ ਖੇਤਰ ਹੈ। ਇਹ ਨੀਦਰਲੈਂਡ ਦੇ ਪੱਛਮ ਵੱਲ ਸਥਿੱਤ ਹੈ ਅਤੇ ਇਹ ਹਾਗਲਾਂਦਨ ਬਹੁ-ਨਗਰੀ ਇਲਾਕੇ ਦਾ ਕੇਂਦਰ ਅਤੇ ਰੰਦਸਤੱਦ ਬਹੁ-ਨਗਰੀ ਇਲਾਕੇ ਦੇ ਦੱਖਣ-ਪੱਛਮੀ ਕੋਨੇ ਵੱਲ ਸਥਿੱਤ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਉੱਤਰਆਧੁਨਿਕਤਾਵਾਦ (ਅੰਗਰੇਜ਼ੀ Postmodernism, ਪੋਸਟਮਾਡਰਨਿਜਮ) ਵੀਹਵੀਂ ਸਦੀ ਵਿੱਚ ਆਧੁਨਿਕਤਾਵਾਦ ਤੋਂ ਹੱਟਣ ਦੀ ਇੱਕ ਲਹਿਰ ਨੂੰ ਦਰਸਾਉਣ ਲਈ ਪ੍ਰਚਲਿਤ ਇੱਕ ਆਮ ਅਤੇ ਵਿਆਪਕ ਸ਼ਬਦ ਹੈ ਜੋ ਸਾਹਿਤ, ਕਲਾ, ਅਰਥ ਸ਼ਾਸਤਰ , ਦਰਸ਼ਨ, ਵਾਸਤੁਕਲਾ, ਕਥਾ, ਅਤੇ ਸਾਹਿਤਕ ਆਲੋਚਨਾ ਸਹਿਤ ਅਨੇਕਾਂ ਮਜ਼ਮੂਨਾਂ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਉੱਤਰਆਧੁਨਿਕਤਾਵਾਦ ਕਾਫ਼ੀ ਹੱਦ ਤੱਕ ਅਸਲੀਅਤ ਦੀ ਵਿਆਖਿਆ ਕਰਨ ਦੀਆਂ ਵਿਗਿਆਨਕ ਜਾਂ ਬਾਹਰਮੁਖੀ ਕੋਸ਼ਸ਼ਾਂ ਪ੍ਰਤੀ ਇੱਕ ਪ੍ਰਤੀਕਿਰਆ ਹੈ। ਕਿਸੇ ਸਟੀਕ ਪਰਿਭਾਸ਼ਾ ਬਾਰੇ ਵਿਦਵਾਨਾਂ ਵਿੱਚ ਕੋਈ ਆਮ ਸਹਿਮਤੀ ਨਹੀਂ ਹੈ। ਸੰਖੇਪ ਵਿੱਚ , ਉੱਤਰਆਧੁਨਿਕਤਾਵਾਦ ਇਸ ਪੁਜੀਸ਼ਨ ਉੱਤੇ ਆਧਾਰਿਤ ਹੈ ਕਿ ਅਸਲੀਅਤ ਮਨੁੱਖੀ ਸਮਝ ਵਿੱਚ ਪ੍ਰਤਿਬਿੰਬਿਤ ਨਹੀਂ ਹੁੰਦੀ, ਸਗੋਂ ਇਹ ਘੜੀ ਗਈ ਹੁੰਦੀ ਹੈ ਕਿਉਂਕਿ ਮਨ ਖੁਦ ਆਪਣੀ ਵਿਅਕਤੀਗਤ ਅਸਲੀਅਤ ਨੂੰ ਸਮਝਣ ਦੀ ਕੋਸ਼ਿਸ਼ ਕਰਦਾ ਹੈ। ਉੱਤਰਆਧੁਨਿਕਤਾਵਾਦ ਇਸ ਲਈ ਅਜਿਹੀਆਂ ਸਭ ਵਿਆਖਿਆਵਾਂ ਪ੍ਰਤੀ ਸ਼ੱਕੀ ਹੈ ਜੋ ਸਾਰੇ ਸਮੂਹਾਂ , ਸੰਸਕ੍ਰਿਤੀਆਂ, ਪਰੰਪਰਾਵਾਂ, ਜਾਂ ਨਸਲਾਂ ਲਈ ਵੈਲਿਡ ਹੋਣ ਦਾ ਦਾਅਵਾ ਕਰਦੀਆਂ ਹਨ, ਅਤੇ ਇਸ ਦੀ ਬਜਾਏ ਹਰ ਇੱਕ ਵਿਅਕਤੀ ਦੇ ਸਪੇਖਕ ਸੱਚ ਉੱਤੇ ਕੇਂਦਰਿਤ ਹੈ (ਯਾਨੀ ਉੱਤਰਆਧੁਨਿਕਤਾਵਾਦ=ਸਾਪੇਖਵਾਦ)।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਦੁਨੀਆਂ ਦੇ ਨਵੇਂ ਸੱਤ ਅਜੂਬੇ (2001-2007) 2001 ਵਿੱਚ 200 ਮੌਜੂਦਾ ਸਮਾਰਕਾਂ ਦੇ ਸਮੂਹ ਵਿੱਚੋਂ ਦੁਨੀਆਂ ਦੇ ਅਜੂਬੇ ਚੁਣਨ ਲਈ ਅਰੰਭੀ ਗਈ ਪਹਿਲ-ਕਦਮੀ ਸੀ। ਇਸ ਪ੍ਰਸਿੱਧੀ ਚੋਣ ਦਾ ਆਗੂ ਕੈਨੇਡੀਆਈ-ਸਵਿਸ ਬਰਨਾਰਡ ਵੈਬਰ ਅਤੇ ਇਸ ਦਾ ਪ੍ਰਬੰਧ ਜ਼ੂਰਿਖ਼, ਸਵਿਟਜ਼ਰਲੈਂਡ ਵਿਖੇ ਅਧਾਰਤ ਨਿਊ7ਵੰਡਰਜ਼ ਫ਼ਾਊਂਡੇਸ਼ਨ (New7Wonders Foundation) ਵੱਲੋਂ ਕੀਤਾ ਗਿਆ ਅਤੇ ਜੇਤੂਆਂ ਦਾ ਐਲਾਨ 7 ਜੁਲਾਈ, 2007 ਨੂੰ ਲਿਸਬਨ ਵਿਖੇ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ, ਲਹਿਰ ਵੀ ਸ਼੍ਰੋਮਣੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 86 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। 1921 ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਬਾਬਾ ਖੜਕ ਸਿੰਘ ਪ੍ਰਧਾਨ ਚੁਣੇ ਗਏ। 19 ਅਕਤੂਬਰ ਦੇ ਦਿਨ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਰਬਾਰ ਸਾਹਿਬ ਦੇ ਤੋਸ਼ੇਖਾਨੇ ਦੀਆਂ ਚਾਬੀਆਂ ਸੁੰਦਰ ਸਿੰਘ ਰਾਮਗੜ੍ਹੀਆ ਤੋਂ ਲੈ ਕੇ ਨਵੇਂ ਪ੍ਰਧਾਨ ਖੜਕ ਸਿੰਘ ਨੂੰ ਦੇ ਦਿਤੀਆਂ ਜਾਣ। ਇਸ ਦੀ ਇਤਲਾਹ ਸੁੰਦਰ ਸਿੰਘ ਰਾਮਗੜ੍ਹੀਆ ਨੇ ਡੀ.ਸੀ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ। ਕੁਲ ਚੁਣੇ ਜਾਣ ਵਾਲੇ ਮੈਂਬਰਾਂ ਦੀ ਵੰਡ ਰਾਜਾਂ ਦੇ ਵਿੱਚ ਇਸ ਤਰ੍ਹਾਂ ਕੀਤੀ ਜਾਂਦੀ ਹੈ ਕਿ ਹਰ ਇੱਕ ਰਾਜ ਨੂੰ ਅਲਾਟ ਸੀਟਾਂ ਦੀ ਗਿਣਤੀ ਅਤੇ ਰਾਜ ਦੀ ਜਨਸੰਖਿਆ ਦੇ ਵਿੱਚ ਇੱਕ ਵਿਵਹਾਰਕ ਅਨਪਾਤ ਹੋਵੇ, ਅਤੇ ਇਹ ਸਾਰੇ ਰਾਜਾਂ ਉੱਤੇ ਲਾਗੂ ਹੁੰਦਾ ਹੈ। ਹਾਲਾਂਕਿ ਵਰਤਮਾਨ ਪਰਿਪੇਖ ਵਿੱਚ ਰਾਜਾਂ ਦੀ ਜਨਸੰਖਿਆ ਦੇ ਅਨੁਸਾਰ ਅਲਾਟ ਸੀਟਾਂ ਦੀ ਗਿਣਤੀ ਦੇ ਅਨੁਸਾਰ ਉੱਤਰ ਭਾਰਤ ਦਾ ਤਰਜਮਾਨੀ, ਦੱਖਣ ਭਾਰਤ ਦੇ ਮੁਕਾਬਲੇ ਕਾਫ਼ੀ ਘੱਟ ਹੈ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ|ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਅਫਰੋਜ਼ਾ ਸੁਲਤਾਨਾ ਰਤਨਾ (ਜਿਸਦਾ ਨਾਮ ਸ਼ਬਾਨਾ ਦੁਆਰਾ ਜਾਣਿਆ ਜਾਂਦਾ ਹੈ) ਇੱਕ ਬੰਗਲਾਦੇਸ਼ੀ ਫਿਲਮ ਅਦਾਕਾਰਾ ਹੈ। ਉਸਨੇ ਕੁੱਲ ਦਸ ਬੰਗਲਾਦੇਸ਼ ਨੈਸ਼ਨਲ ਫਿਲਮ ਅਵਾਰਡ ਹਾਸਿਲ ਕੀਤੇ। ਉਸ ਦੀ ਰਾਸ਼ਟਰੀ ਫਿਲਮ ਪੁਰਸਕਾਰ ਜਿੱਤਣ ਵਾਲੀ ਭੂਮਿਕਾ ਜਨਨੀ (1977), ਸੋਖੀ ਟੂਮੀ ਕਰ (1980), ਮੁਹਿੰਮ ਪੋਸਰ ਅਲਤਾ (1982), ਨਾਜ਼ਮਾ (1983), ਭਗਤ ਡੇ (1984), ਅਪੇਸ਼ (1987), ਰੰਗਾ ਭਾਬੀ (1989), ਮੋਰੋਨਰ ਪੋਰ (1990) ਅਤੇ ਅਨੇਨਾ (1991).
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ ਹਰਿਭਜਨ ਸਿੰਘ ਭਾਟੀਆ ਦੁਆਰਾ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲਿਖੀ ਗਈ ਇੱਕ ਅਹਿਮ ਕਿਤਾਬ ਹੈ। ਇਹ ਪੁਸਤਕ ਪੰਜਾਬੀ ਆਲੋਚਨਾ ਦੇ ਲਗਭਗ ਇੱਕ ਸਦੀ ਦੇ ਪੜਾਅ ਨੂੰ ਪੰਜਾਬੀ ਸਾਹਿਤ ਦੇ ਹੀ ਕੁਝ ਪ੍ਰਮੁੱਖ ਆਲੋਚਕਾਂ ਦੀਆਂ ਕਿਰਤਾਂ ਦੇ ਹਵਾਲੇ ਨਾਲ ਸਮਝਾਉਂਦੀ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.