ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪ੍ਰਾਣ (12 ਫ਼ਰਵਰੀ 1920- 2 ਜੁਲਾਈ 2013)ਜਿਸ ਦਾ ਜਨਮ ਪੁਰਾਣੀ ਦਿੱਲੀ ਦੇ ਕੋਠਗੜ੍ਹ ਵਿਖੇ ਹੋਇਆ। ਉਹ ਇਕ ਅਮੀਰ ਪੰਜਾਬੀ ਪਰਿਵਾਰ ਵਿਚ ਪੈਦਾ ਹੋਏ। ਉਨ੍ਹਾਂ ਦੇ ਪਿਤਾ ਕੇਵਲ ਕ੍ਰਿਸ਼ਨ ਸਿਕੰਦ ਸਿਵਲ ਇੰਜੀਨੀਅਰ ਸਨ ਅਤੇ ਸਰਕਾਰੀ ਠੇਕੇਦਾਰ ਸਨ। ਭਾਰਤੀ ਸਿਨੇਮਾ ਦਾ ਇੱਕ ਬਹੁਤ ਹੀ ਮਹਾਨ ਕਲਾਕਾਰ ਹੈ ਜਿਸ ਨੇ 1940 ਤੋਂ 1990 ਤੱਕ ਭਾਰਤੀ ਹਿੰਦੀ ਸਿਨੇਮਾ ਵਿਚ ਬੇਸੁਮਾਰ ਭੁਮਿਕਾ ਨਿਭਾਅ ਕੇ ਆਪਣਾ ਨਾਮ ਕਮਾਇਆ। ਆਪ ਨੇ ਵਿਲੇਨ, ਸਹਾਇਕ ਅਦਾਕਾਰ ਅਤੇ ਹੀਰੋ ਦੀਆਂ ਬੇਸੁਮਾਰ ਭੁਮਿਕਾਵਾਂ ਨਿਭਾਈਆ। ਪ੍ਰਾਣ ਦਾ ਪੂਰਾ ਨਾਂਅ ਪ੍ਰਾਣ ਕ੍ਰਿਸ਼ਨ ਸਿਕੰਦ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2018 ਮੁਤਾਬਿਕ ਇਸ ਵਿਕੀ ’ਤੇ 28,563 ਲੇਖ ਹਨ ਅਤੇ ਇਸ ਦੇ ਕੁੱਲ 22,960 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,20,297 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.31.0-wmf.30 (990d8c8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,715 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇਕ ਕਠਿਨ ਕਾਰਜ ਹੈ । ਖ਼ਾਸ ਤੌਰ ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ । ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ । ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਮਰਾਠੀ (ਅੰਗਰੇਜ਼ੀ ਉਚਾਰਨ: /məˈrɑːti/; मराठी Marāṭhī [məˈɾaʈʰi]) ਭਾਰਤ ਦੇ ਮਹਾਂਰਾਸ਼ਟਰ ਅਤੇ ਗੋਆ ਸੂਬਿਆਂ ਦੀ ਸਰਕਾਰੀ ਭਾਸ਼ਾ ਹੈ। ਭਾਸ਼ਾਈ ਪਰਿਵਾਰ ਦੇ ਪੱਖੋਂ ਇਹ ਇੱਕ ਆਰੀਆਈ ਭਾਸ਼ਾ ਹੈ ਜਿਸਦਾ ਵਿਕਾਸ ਸੰਸਕ੍ਰਿਤ ਤੋਂ ਅਪਭ੍ਰੰਸ਼ ਤੱਕ ਦਾ ਸਫਰ ਪੂਰਾ ਹੋਣ ਦੇ ਬਾਅਦ ਸ਼ੁਰੂ ਹੋਇਆ। ਇਹ ਭਾਰਤ ਦੀਆਂ ਮੁੱਖ ਭਾਸ਼ਵਾਂ ਵਿੱਚੋਂ ਇੱਕ ਹੈ ਅਤੇ ਮਹਾਂਰਾਸ਼ਟਰ ਅਤੇ ਗੋਆ ਵਿੱਚ ਰਾਜਭਾਸ਼ਾ ਹੈ। ਮਾਤ੍ਰਭਾਸ਼ੀਆਂ ਦੀ ਗਿਣਤੀ ਦੇ ਆਧਾਰ ਉੱਤੇ ਮਰਾਠੀ ਸੰਸਾਰ ਵਿੱਚ 15ਵੇਂ ਅਤੇ ਭਾਰਤ ਵਿੱਚ 4ਥੇ ਸਥਾਨ ਉੱਤੇ ਹੈ। ਇਸਨੂੰ ਬੋਲਣ ਵਾਲਿਆਂ ਦੀ ਕੁਲ ਗਿਣਤੀ ਲੱਗਭੱਗ 9 ਕਰੋੜ ਹੈ। ਇਹ ਭਾਸ਼ਾ 1300 ਸਾਲਾਂ ਤੋਂ ਪ੍ਰਚਲਿਤ ਹੈ, ਅਤੇ ਇਹ ਵੀ ਹਿੰਦੀ, ਉਰਦੂ ਅਤੇ ਪੰਜਾਬੀ ਵਾਂਗ ਆਧੁਨਿਕ ਭਾਰਤੀ ਭਾਸ਼ਾ ਹੈ।
ਹੀਜੜਿਅਾਂ ਦਾ ੲਿੱਕ ਅਮੀਰ ਸਭਿਅਾਚਾਰ ਹੈ।ਹੀਜੜਾ ਸ਼ਬਦ ੳੁਰਦੂ ਦੇ ਹਿਜ਼ਰ ਸ਼ਬਦ ਤੋਂ ਨਿਕਲਿਅਾ ਹੈ। ਹਿਜ਼ਰ ੲਿੱਕ ਅਜਿਹਾ ਵਿਅਕਤੀ ਹੈ ਜੋ ਅਾਪਣੇ ਸਮੂਹ ਤੇ ਕਬੀਲੇ ਦੀ ਮੁੱਖ ਧਾਰਾ ਨੂੰ ਛੱਡ ਚੁੱਕਿਅਾ ਹੁੰਦਾ ਹੈ। ੲਿਹ ਅੌਰਤ ਅਤੇ ਮਰਦ ਦਾ ਮਿਲਗੋਭਾ ਹੁੰਦਾ ਹੈ ਤੇ ੳੁਸਨੇ ਹੀਜੜਿਅਾ ਦੇ ਸਮੂਹ ਨੂੰ ਅਪਣਾ ਲਿਅਾ ਹੁੰਦਾ ਹੈ। ੲਿਹਨਾਂ ਦਾ ੲਿਤਿਹਾਸ ਤੇ ਸਭਿਅਾਚਾਰ ਵੱਖ- ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦਾ ਹੈ।ੳੁਰਦੂ ਵਿੱਚ ਹੀਜੜਿਅਾ ਨੂੰ ਖਵਾਜਾ ਸਰਾਂ,ਤੇਲਗੂ ਵਿੱਚ ਨਿਪੁੰਸ਼ਕਤ,ਤਾਮਿਲਨਾਡੂ ਵਿੱਚ ਅਰਾਵਾਨੀ,ਹਿੰਦੀ ਵਿੱਚ ਕਿੰਨਰ ਤੇ ਪੰਜਾਬੀ ਵਿੱਚ ਖੁਸਰੇ ਜਾਂ ਮਹੰਤ ਅਾਦਿ ਵੀ ਕਿਹਾ ਜਾਂਦਾ ਹੈ।ਹੀਜੜਾ ਨਾ ਆਦਮੀ ਹੁੰਦਾ ਹੈ ਨਾ ਔਰਤ।ਜੈਵਿਕ ਪੱਖੋਂ ਹੀਜੜੇ ਮਰਦ ਪੈਦਾ ਹੁੰਦੇ ਹਨ ਤੇ ਮਨੋਵਿਗਿਆਨਕ ਤੌਰ ਤੇ ਉਹ ਔਰਤ ਵਾਂਗ ਸੋਚਦੇ ਤੇ ਵਿਚਰਦੇ ਹਨ।ਸੈਕਸ ਪੱਖੋਂ ਉਹ ਵਿਰੋਧੀ ਲਿੰਗ ਪ੍ਰਤੀ ਨਹੀਂ ਸਗੋਂ ਆਪਣੇ ਹੀ ਲਿੰਗ ਪ੍ਰਤੀ ਆਕਿ੍ਸ਼ਤ ਹੁੰਦੇ ਹਨ,ਭਾਵੇਂ ਹਰਮਾਫਰੋਡਾਈਟ ਪੈਦਾ ਹੋ ਸਕਦਾ ਹੈ। ਹਰਮਾਫਰੋਡਾਈਟ ਦੇ ਜਨਮ ਤੋਂ ਹੀ ਮਰਦ ਤੇ ਔਰਤ ਦੇ ਜਨਣ ਅੰਗ ਹੁੰਦੇ ਹਨ।ਜਦੋਂ ਕਿ ਹੀਜੜਾ ਹਮੇਸ਼ਾ ਮਰਦ ਵਾਂਗ ਪੈਦਾ ਹੁੰਦਾ ਹੈ।ਹੀਜੜੇ ਵਿੱਚ ਅਾਮ ਕਰਕੇ ਮੇਲ ਹਾਰਮੋਨ ਟੈਸਟੋਸਰੋਨ ਦਾ ਲੈਵਲ ਬਹੁਤ ਨੀਵਾਂ ਹੁੰਦਾ ਹੈ,ਕੁਝ ਅਜਿਹੇ ਵੀ ਹੁੰਦੇ ਹਨ ਜੋ ਔਰਤ ਪੈਦਾ ਹੁੰਦੀਆਂ ਹਨ ਪਰ ਉਹਨਾਂ ਵਿੱਚ ਫਿਮੇਲ ਓਸਟਰੋਜਨ ਦਾ ਪੱਧਰ ਨੀਵਾਂ ਹੁੰਦਾ ਹੈ। ਬਿਨਾਂ ਸ਼ੱਕ ਅਜਿਹੀਆਂ ਔਰਤਾਂ ਲਈ ਸ਼ਬਦ ਹੀਜੜਾ ਨਹੀਂ ਵਰਤਿਆ ਜਾਂਦਾ।ਉਹਨਾਂ ਲਈ ਅਪਮਾਨ ਜਨਕ ਸ਼ਬਦ ਬੁੱਚੜ ਹੁੰਦਾ ਹੈ।ਸਮਲਿੰਗੀ ਸ਼ਬਦ ਮੇਲ ਤੇ ਫੀਮੇਲ ਦੋਹਾਂ ਲਈ ਵਰਤਿਆ ਜਾ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਦੁਨੀਆਂ ਦੇ 10 ਮਹਾਨ ਜਰਨੈਲਾਂ ਦੀ ਸੂਚੀ
ਦੁਨੀਆਂ ਦੇ 10 ਮਹਾਨ ਜੇਤੂਆਂ ‘ਚ ਮਹਾਨ ਸਿੱਖ ਜਰਨੈਲ ਸ: ਹਰੀ ਸਿੰਘ ਨਲੂਆ ਦਾ ਨਾ ਸ਼ੁਮਾਰ ਕੀਤਾ ਗਿਆ ਹੈ। ਦੱਰਾ ਖੈਬਰ ਪਾਰ ਜਿੱਤ ਕੇ ਪਾਰ ਕਰਨ ਵਾਲਾ ਇਹ ਜਰਨੈਲ ਮਹਾਰਾਜਾ ਰਣਜੀਤ ਸਿੰਘ ਵਿੱਚ ਫੌਜ ਵਿੱਚ ਸ਼ਾਂਮਿਲ ਸੀ । ਇਸ ਸੂਚੀ ਵਿਚ ਮੰਗੋਲ ਸ਼ਾਸ਼ਨ ਦੇ ਸੰਸਥਾਪਕ ਚੰਗੇਜ਼ ਖਾਨ ਨੂੰ ਦੂਸਰਾ ਸਥਾਨ ਦਿੱਤਾ ਗਿਆ, ਜਿਸ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ 4, 860,000 ਵਰਗ ਮੀਲ ਖੇਤਰ 'ਤੇ ਜਿੱਤ ਪ੍ਰਾਪਤ ਕੀਤੀ ਸੀ, ਜੋ ਇਤਿਹਾਸ ਵਿਚ ਕਿਸੇ ਵੀ ਹੋਰ ਸ਼ਾਸ਼ਕ ਤੋਂ ਵੱਧ ਹੈ । ਤੀਸਰੇ ਸਥਾਨ 'ਤੇ ਸਿਕੰਦਰ ਮਹਾਨ ਨੂੰ ਜਗ੍ਹਾ ਦਿੱਤੀ ਗਈ ਹੈ । ਚੌਥੇ ਸਥਾਨ 'ਤੇ ਪੂਰਬ ਤੇ ਪੱਛਮ ਰੋਮਨ ਰਾਜ ਦੇ ਸ਼ਾਸ਼ਕ ਅਟੀਲਾ ਦਾ ਹੱਨ ਅਤੇ ਪੰਜਵੇਂ ਸਥਾਨ 'ਤੇ ਅਫਰੀਕਾ ਤੇ ਯੂਰਪ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਰੋਮਨ ਸ਼ਾਸ਼ਕ ਜੂਲੀਅਸ ਸੀਜ਼ਰ ਨੂੰ ਰੱਖਿਆ ਗਿਆ ਹੈ । ਛੇਵੇਂ ਸਥਾਨ 'ਤੇ ਸਾਇਰਸ ਦਾ ਗ੍ਰੇਟ ਦਾ ਸਥਾਨ ਹੈ, ਜੋ 546 ਬੀ। ਸੀ। ਵਿਚ ਪਰਸ਼ੀਆ ਦਾ ਰਾਜਾ ਬਣਿਆ ਸੀ । ਸੱਤਵੇਂ ਨੰਬਰ 'ਤੇ ਸਪੇਨੀ ਸ਼ਾਸ਼ਕ ਫ੍ਰਾਂਸਿਸਕੋ ਪਿਜ਼ਾਰੋ (1471-1541) ਨੂੰ ਰੱਖਿਆ ਗਿਆ ਹੈ । ਜਦਕਿ 7 ਕਰੋੜ ਲੋਕਾਂ 'ਤੇ ਰਾਜ ਕਰਨ ਵਾਲੇ ਸਾਢੇ ਪੰਜ ਫੁੱਟੇ ਨੈਪੋਲੀਅਨ ਬੋਨਾਪਾਰਟ ਨੂੰ ਸੂਚੀ ਵਿਚ ਅੱਠਵਾਂ ਸਥਾਨ ਦਿੱਤਾ ਗਿਆ ਹੈ । ਨੌਵੇਂ ਸਥਾਨ 'ਤੇ ਈਸਾ ਦੇ ਜਨਮ ਤੋਂ 200 ਸਾਲ ਪਹਿਲਾਂ ਦੇ ਸ਼ਾਸ਼ਕ ਹਨੀਬਲ ਬਾਰਕਾ ਨੂੰ ਰੱਖਿਆ ਗਿਆ ਹੈ । ਦਸਵੇਂ ਸਥਾਨ 'ਤੇ ਇਕ ਕਰੋੜ 70 ਲੱਖ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ 14ਵੀਂ ਸਦੀ ਦੇ ਤੁਰਕੀ ਦੇ ਜ਼ਾਲਮ ਸ਼ਾਸ਼ਕ ਤੈਮੂਰ ਨੂੰ ਜਗਾ ਦਿੱਤੀ ਗਈ ਹੈ।
ਅਦਾਕਾਰ (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫ਼ਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।
ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲਾ ਗੁਰੂ ਦਾ ਸਿੱਖ ਸੀ। ਜਿਸ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲਾ ਤਰਖਾਨ ਸੀ। ਆਪ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦਾ ਸੀ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਆਪ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮੱਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮਿਆਂਮਾਰ ਜਾਂ ਬਰਮਾ ਏਸ਼ੀਆ ਦਾ ਇੱਕ ਦੇਸ਼ ਹੈ। ਇਸ ਦਾ ਭਾਰਤੀ ਨਾਮ 'ਬਰਹਮਦੇਸ਼' ਹੈ। ਇਸ ਦਾ ਪੁਰਾਣਾ ਅੰਗਰੇਜ਼ੀ ਨਾਮ ਬਰਮਾ ਸੀ ਜੋ ਇੱਥੇ ਦੇ ਸਭ ਤੋਂ ਜਿਆਦਾ ਮਾਤਰਾ ਵਿੱਚ ਆਬਾਦ ਨਸਲ ਬਰਮੀ ਦੇ ਨਾਮ ਉੱਤੇ ਰੱਖਿਆ ਗਿਆ ਸੀ। ਇਸ ਦੇ ਉੱਤਰ ਵਿੱਚ ਚੀਨ, ਪੱਛਮ ਵਿੱਚ ਭਾਰਤ, ਬੰਗਲਾਦੇਸ਼, ਹਿੰਦ ਮਹਾਸਾਗਰ ਅਤੇ ਦੱਖਣ, ਪੂਰਬ ਦੀ ਦਿਸ਼ਾ ਵਿੱਚ ਇੰਡੋਨੇਸ਼ੀਆ ਦੇਸ਼ ਸਥਿਤ ਹਨ। ਇਹ ਭਾਰਤ ਅਤੇ ਚੀਨ ਦੇ ਵਿੱਚ ਇੱਕ ਰੋਕਣ ਵਾਲਾ ਰਾਜ ਦਾ ਵੀ ਕੰਮ ਕਰਦਾ ਹੈ। ਇਸ ਦੀ ਰਾਜਧਾਨੀ ਨੇਪੀਡੋ ਅਤੇ ਸਭ ਤੋਂ ਵੱਡਾ ਸ਼ਹਿਰ ਦੇਸ਼ ਦੀ ਪੂਰਵ ਰਾਜਧਾਨੀ ਯਾਂਗੂਨ ਹੈ, ਜਿਸਦਾ ਪਹਿਲਾ ਨਾਮ ਰੰਗੂਨ ਸੀ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਸੰਰਚਨਾਵਾਦ ਮੂਲ ਰੂਪ ਵਿੱਚ ਯਥਾਰਥ ਬੋਧ ਦਾ ਸਾਹਿਤ ਹੈ ਅਰਥਾਤ ਯਥਾਰਥ ਜਾਂ ਵਿਸ਼ਵ ਸਾਡੀ ਚੇਤਨਤਾ ਅਤੇ ਬੋਧ ਦਾ ਹਿੱਸਾ ਕਿਸ ਪ੍ਰਕਾਰ ਬਣਦੇ ਹਨ, ਅਸੀ ਵਸਤੂਆਂ ਦੇ ਸੱਚ ਨੂੰ ਕਿਵੇ ਗ੍ਰਹਿਣ ਕਰਦੇ ਹਾਂ ਜਾਂ ਅਰਥਾਂ ਦਾ ਉਤਪਾਦਨ ਕਿਹੜੇ ਅਧਾਰਾਂ ਉੱਤੇ ਟਿਕਿਆ ਹੈ ਅਤੇ ਅਰਥ ਉਤਪਤੀ ਦੀ ਪ੍ਰਕਿਰਿਆ ਕਿਵੇ ਸੰਭਵ ਹੁੰਦੀ ਹੈ ਅਤੇ ਕਿਵੇਂ ਜਾਰੀ ਰਹਿੰਦੀ ਹੈ। ਸੰਰਚਨਾਵਾਦ ਦਾ ਕੇਦਂਰੀ ਸੰਕਲਪ 'ਸੰਰਚਨਾ' ਹੈ, ਜਿਸ ਉੱਤੇ ਇਸ ਪਹੁੰਚ ਵਿਧੀ ਵਿੱਚ ਨਵੇ ਢੰਗ ਅਤੇ ਵੱਖਰੇ ਸੰਦਰਭ ਵਿੱਚ ਵਿਆਖਿਆ ਕਰ ਕੇ ਸਿਧਾਂਤਿਕ ਚੌਖਟਾ ਸਿਰਜਿਆ ਗਿਆ ਹੈ। structure ਸ਼ਬਦ ਦਾ ਮੂਲ ਧਾਤੂ '"The way something is constructed the relations which hold among the elements of a given whole" ਦੇ ਅਰਥਾਂ ਦਾ ਸੂਚਕ ਹੈ। 20 ਵੀਂ ਸਦੀ ਦਾ ਕਾਲ ਨਾ ਕੇਵਲ ਭਾਰਤੀ ਚਿੰਤਨ ਵਿਚ ਸਗੋਂ ਵਿਸ਼ਵ ਭਰ ਦੇ ਚਿੰਤਨ ਵਿਚ ਵਿਸ਼ੇਸ਼ ਪ੍ਰਾਪਤੀ ਵਾਲਾ ਕਾਲ ਕਿਹਾ ਜਾ ਸਕਦਾ ਹੈ। ਸੰਰਚਨਾਵਾਦ ਦਾ ਮੁੱਢ ਸਵਿਟਜ਼ਰਲੈਂਡ ਦੇ ਭਾਸ਼ਾ ਵਿਗਿਆਨੀ ਸੋਸਿਊਰ ਦੀਆਂ ਭਾਸ਼ਾ ਬਾਰੇ ਧਾਰਨਾਵਾਂ ਤੋਂ ਬੱਝਾ ਮੰਨਿਆ ਜਾਂਦਾ ਹੈ। ਬਾਅਦ ਵਿਚ ਰੂਸੀ ਰੂਪਵਾਦੀਆਂ ਦੇ ਸਾਹਿਤ ਦਾ ਵਿਗਿਆਨ ਲੱਭਣ ਦੇ ਯਤਨਾਂ ਅਤੇ ਚੈਕੋਸਲਵਾਕੀਆ ਦੇ ਪਰਾਗ ਭਾਸ਼ਾ ਸਕੂਲ ਦੀਆਂ ਖੋਜਾਂ ਨੇ ਇਸਨੂੰ ਵਿਕਸਿਤ ਕੀਤਾ। ਪਰ ਸੋਸਿਊਰ ਅਤੇ ਪੂਰਵੀ ਯੋਰਪ ਦੇ ਭਾਸ਼ਾ ਅਦਾਰਿਆਂ ਦਾ ਸਾਂਝਾ ਪਿਤਾ ਪੋਲੈਂਡ ਦਾ "ਕਜ਼ਾਨ ਸਕੂਲ ਔਫ ਲਿੰਗਇਸਟਿਕਸ" ਦਾ ਮੁੱਖੀ ਬੋਦੂਆਂ ਦ ਕੋਰਤਨੀ ਸੀ। ਫਰਾਂਸ ਵਿਚ ਸੱਠਵਿਆਂ ਦਾ ਦਹਾਕਾ ਸੰਰਚਨਾਵਾਦ ਦੇ ਸਿਖਰ ਦਾ ਸਮਾਂ ਹੈ। ਸਾਹਿਤ, ਮਾਨਵ ਵਿਗਿਆਨ, ਮਨੋਵਿਗਿਆਨ, ਦਰਸ਼ਨ, ਵਿਚਾਰਾਂ ਦੇ ਸਿਸਟਮ ਦਾ ਇਤਿਹਾਸ, ਮਾਰਕਸਵਾਦ- ਇਹਨਾਂ ਸਾਰੇ ਵਿਚਾਰ ਪ੍ਰਬੰਧਾਂ ਦਾ ਘੋਖ ਬਿੰਦੂ ਸੰਰਚਨਾਵਾਦੀ ਅਧਿਐਨ ਵਿਧੀ ਬਣ ਗਿਆ। ਸੰਰਚਨਾਵਾਦੀ ਚੇਤਨਾ ਇਹੋ ਸਿਖਾਂਦੀ ਹੈ ਕਿ ਕੋਈ ਵਿਧੀ ਸਰਬਸੰਪੰਨ ਨਹੀਂ, ਇਹ ਵਿਚਾਰ ਪੱਧਰ ਤੇ ਵਾਪਰ ਰਹੇ ਵਿਰੋਧ ਵਿਕਾਸ ਦੀ ਪ੍ਰਕਿਰਿਆ ਦੇ ਵੱਸ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸ਼ਿਕਾਗੋ (/ʃɪˈkɑːɡoʊ/ ਜਾਂ /ʃɪˈkɔːɡoʊ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ। ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ, ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸੱਟਜ਼ਨ ਖ਼ਾਨ (ਨਾਗਰਿਕ ਖਾਨ) ਇੱਕ ਪਰਿਵਾਰ ਕੇਂਦਰਤ ਬਰਤਾਨਵੀ ਸਿਟਕਾਮ ਹੈ ਜਿਹੜਾ ਬੀਬੀਸੀ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਆਦਿਲ ਰੈਅ ਦੁਆਰਾ ਬਣਾਇਆ ਗਿਆ ਹੈ। ਪੰਜ ਸੀਰੀਜ਼ਾਂ ਹੁਣ ਤੱਕ ਦਿਖਾਈਆਂ ਗਈਆਂ ਹਨ। ਇਹ ਸਪਾਰਖਿਲ, ਈਸਟ ਬਰਮਿੰਘਮ ਵਿੱਚ ਨਿਰਧਾਰਤ ਕੀਤਾ ਗਿਆ ਸੀ, ਜਿਸਦਾ ਮੁੱਖ ਕਿਰਦਾਰ ਇਕ ਪਾਕਿਸਤਾਨੀ ਮੁਸਲਿਮ ਮਿਸਟਰ ਖ਼ਾਨ (ਆਦਿਲ ਰੈਅ) ਇਸ ਨੂੰ "ਬ੍ਰਿਟਿਸ਼ ਪਾਕਿਸਤਾਨ" ਦੀ ਰਾਜਧਾਨੀ" ਦੇ ਰੂਪ ਵਿੱਚ ਦੱਸਦਾ ਹੈ। ਸੱਟਜ਼ਨ ਖਾਨ ਮਿਸਟਰ ਖਾਨ, ਇੱਕ ਉੱਚੇ-ਮਾੜੇ, ਸਰਪ੍ਰਸਤ, ਕ੍ਰਿਕਟ ਪ੍ਰੇਮੀ, ਸਵੈ-ਨਿਯੁਕਤ ਕਮਿਉਨਟੀ ਲੀਡਰ ਅਤੇ ਉਸ ਦੀ ਲੰਮੇ ਪੀੜ ਵਾਲੀ ਪਤਨੀ (ਸ਼ੋਭੂ ਕਪੂਰ ਦੁਆਰਾ ਨਿਭਾਈ) ਅਤੇ ਧੀਆਂ, ਸ਼ਾਜ਼ੀਆ (ਮਾਇਆ ਸੋਂਧੀ 2012-2014, ਕ੍ਰਿਪਾ ਪੱਠਾਣੀ 2015-) ਅਤੇ ਆਲੀਆ (ਭਵਨਾ ਲਿਮਬਾਕੀਆ) ਦੀਆਂ ਜਿੰਦਗੀਆਂ ਤੇ ਅਧਾਰਤ ਹੈ। ਪਹਿਲੇ ਸੀਰੀਜ਼ ਵਿੱਚ, ਕ੍ਰਿਸ ਮਾਰਸ਼ਲ ਨੇ ਮਿਸਟਰ ਖਾਨ ਦੀ ਸਥਾਨਕ ਮਸਜਿਦ ਦੇ ਮੈਨੇਜਰ ਡੇਵ ਦੇ ਤੌਰ ਤੇ ਕੰਮ ਕੀਤਾ। ਮਿਸਜ਼ ਖ਼ਾਨ ਦਾ ਪਹਿਲਾ ਨਾਂ ਰਜ਼ੀਆ ਹੈ, ਹਾਲਾਂਕਿ ਮਿਸਟਰ ਖਾਨ ਦਾ ਪਹਿਲਾ ਨਾਂ ਕਦੇ ਵੀ ਪ੍ਰਗਟ ਨਹੀਂ ਹੁੰਦਾ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਭਾਰਤੀ ਉਪਮਹਾਂਦੀਪ ਏਸ਼ੀਆ ਦੇ ਦੱਖਣ ਵਿੱਚ, ਮੁੱਖ ਤੌਰ ਤੇ ਭਾਰਤੀ ਤਖਤੇ ਤੇ ਸਥਿਤ ਹਿੰਦ ਮਹਾਸਾਗਰ ਵੱਲ ਵਧੇ ਹੋਏ ਖੇਤਰ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ੍ਰੀਲੰਕਾ ਸ਼ਾਮਿਲ ਹਨ। ਆਜ਼ਾਦੀ ਤੋਂ ਪਹਿਲਾਂ ਇਹ ਤਿੰਨੋਂ ਦੇਸ਼ ਇਤਹਾਸਕ ਤੌਰ ਤੇ ਸੰਯੁਕਤ ਸਨ ਅਤੇ ਬਰਤਾਨਵੀ ਭਾਰਤ ਦੇ ਹਿੱਸੇ ਸਨ। ਇਸ ਵਿੱਚ ਨੇਪਾਲ, ਭੂਟਾਨ ਅਤੇ ਟਾਪੂ ਦੇਸ਼ ਸ੍ਰੀ ਲੰਕਾ ਵੀ ਅਕਸਰ ਗਿਣ ਲਏ ਜਾਂਦੇ ਹਨ। ਅੱਗੇ ਅਫਗਾਨਿਸਤਾਨ ਅਤੇ ਮਾਲਦੀਵ ਟਾਪੂ ਸਮੂਹ ਵੀ ਸ਼ਾਮਲ ਸਮਝੇ ਜਾ ਸਕਦੇ ਹਨ। ਇਸ ਖੇਤਰ ਨੂੰ ਉਪ-ਮਹਾਦੀਪ ਇਸ ਲਈ ਕਿਹਾ ਜਾਂਦਾ ਹੈ ਕਿ ਇਹ ਭੂਗੋਲਿਕ ਗਿਆਨ ਭੂ-ਵਿਗਿਆਨ ਦੇ ਅਨੁਸਾਰ ਇਸ ਮਹਾਂਦੀਪ ਦੇ ਹੋਰ ਖੇਤਰਾਂ ਤੋਂ ਵੱਖ ਹੈ। ਇਸ ਦੇ ਅੰਦਰ, ਲੋਕਾਂ, ਭਾਸ਼ਾਵਾਂ ਅਤੇ ਧਰਮਾਂ ਦੀ ਵੱਡੀ ਵਿਵਿਧਤਾ ਮਿਲਦੀ ਹੈ।
ਦਿਲੀਪ ਕੁਮਾਰ (ਜਨਮ 11 ਦਸੰਬਰ 1922, ਜਨਮ ਦਾ ਨਾਮ: ਯੂਸੁਫ ਖ਼ਾਨ) ਹਿੰਦੀ ਫਿਲਮਾਂ ਦੇ ਐਕਟਰ ਅਤੇ ਭਾਰਤ ਰਾਜ ਸਭਾ ਦੇ ਮੈਂਬਰ ਹਨ। ਉਨ੍ਹਾਂ ਨੂੰ ਆਪਣੇ ਦੌਰ ਦਾ ਵਧੀਆ ਐਕਟਰ ਮੰਨਿਆ ਜਾਂਦਾ ਹੈ। ਸੋਗੀ ਭੂਮਿਕਾ ਲਈ ਮਸ਼ਹੂਰ ਹੋਣ ਦੇ ਕਾਰਨ ਉਨ੍ਹਾਂ ਨੂੰ ਟਰੈਜਡੀ ਕਿੰਗ ਵੀ ਕਿਹਾ ਜਾਂਦਾ ਸੀ। ਉਨ੍ਹਾਂ ਨੂੰ ਭਾਰਤੀ ਫਿਲਮਾਂ ਦੇ ਸਰਬ-ਉੱਚ ਸਨਮਾਨ ਦਾਦਾ ਸਾਹਿਬ ਫਾਲਕੇ ਇਨਾਮ ਦਿੱਤਾ ਗਿਆ ਹੈ। ਇਸਦੇ ਇਲਾਵਾ ਪਾਕਿਸਤਾਨ ਦਾ ਸਰਬ-ਉੱਚ ਨਾਗਰਿਕ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।