ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਭਾਈ ਲਾਲੋ ਸੱਚੀ ਮਿਹਨਤ ਕਰਨ ਵਾਲਾ ਗੁਰੂ ਦਾ ਸਿੱਖ ਸੀ। ਜਿਸ ਦਾ ਜਨਮ 1452 ਵਿੱਚ ਸੈਦਪੁਰ ਜਿਸ ਨੂੰ ਹੁਣ ਏਮਨਾਬਾਦ {ਹੁਣ ਪਾਕਿਸਤਾਨ} ਵਿੱਖੇ ਹੋਇਆ। ਆਪ ਸੱਚੀ ਮਿਹਨਤ ਕਰਨ ਵਾਲਾ ਤਰਖਾਨ ਸੀ। ਆਪ ਦੇ ਪਿਤਾ ਭਾਈ ਜਗਤ ਰਾਮ ਘਟੌੜਾ ਜਾਤੀ ਦਾ ਸੀ ਜੋ ਤਰਖਾਣ ਦਾ ਕੰਮ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ। ਆਪ ਦਸਾਂ ਨੌਂਹਾਂ ਦੀ ਕਿਰਤ ਕਰਦੇ ਸਨ ਅਤੇ ਉਸ ਕਮਾਈ ਵਿੱਚੋਂ ਲੋੜਵੰਦਾਂ ਦੀ ਮੱਦਦ ਕਰਦੇ ਸਨ ਅਤੇ ਲੰਗਰ ਛਕਾਉਦੇ ਸਨ।
ਜਯਾਬੇਨ ਡੇਸਾਈ ਗੁਜਰਾਤੀ ਮੂਲ ਦੀ ਏਸ਼ੀਅਨ ਔਰਤ ਸੀ। ਜਿਸ ਦਾ ਜਨਮ ਗੁਜਰਾਤ ਵਿੱਚ 2 ਅਪ੍ਰੈਲ 1933 ਨੂੰ ਹੋਇਆ। ਇਸ ਨੇ 1976 ਵਿੱਚ ਗਰਨਵਿਕ ਕੰਪਨੀ ਦੀ ਹੜਤਾਲ ਸਮੇਂ ਮੋਢੀ ਰੋਲ ਨਿਭਾਇਆ। ਜਯਾਬੇਨ ਡੇਸਾਈ ਨੇ 1969 ਵਿੱਚ ਤਨਜ਼ਾਨੀਆ ਤੋਂ ਬਰਤਾਨੀਆ ਪਰਵਾਸ ਕੀਤਾ। ਪਹਿਲਾ ਉਸਨੇ ਕਪੜੇ ਸਿਉਣ ਵਾਲੀ ਫੈਕਟਰੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਕੁਝ ਸਮੇ ਬਾਦ ਉਹ ਗਰਨਵਿਕ ਕੰਪਨੀ (ਜੋ ਕਿ ਫਿਲਮ ਪਰੋਸਿਸ ਕਰਦੀ ਸੀ)ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਗਰਨਵਿਕ ਕੰਪਨੀ ਵਿੱਚ ਜਿਆਦਾ ਤੌਰ ਤੇ ਏਸੀਅਨ ਕਾਮੇ ਕੰਮ ਕਰਦੇ ਸਨ। ਵਿਸ਼ੇਸ਼ ਤੌਰ ਤੇ ਗੁਜਰਾਤੀ ਮੂਲ ਦੀਆਂ ਔਰਤਾ ਕੰਮ ਕਰਦੀਆਂ ਸਨ। ਫੈਕਟਰੀ ਵਿੱਚ ਕੰਮ ਕਰ ਰਹੇ ਕਾਮਿਆਂ ਨਾਲ ਹੁੰਦੇ ਨਸਲੀ ਵਿਤਕਰੇ ਦੇ ਨਾਲ ਨਾਲ ਉਹਨਾ ਨੂੰ ਪੂਰਾ ਮੇਹਨਤਾਨਾ ਨਾ ਮਿਲਣਾ ਤੇ ਕੰਮ ਤੇ ਵਾਧੂ ਸਮੇ ਦਾ ਸਹੀ ਮੇਹਨਤਾਨਾ ਨਾ ਮਿਲਣਾ ਮੁਖ ਸਮਸਿਆ ਸੀ। ਜਯਾਬੇਨ ਡੇਸਾਈ ਕਾਮਿਆਂ ਨਾਲ ਹੁੰਦੇ ਵਿਤਕਰੇ ਖਿਲਾਫ਼ ਫੈਕਟਰੀ ਪ੍ਰਬਧਕਾ ਖਿਲਾਫ਼ ਅਵਾਜ਼ ਉਠਾਉਂਦੀ ਸੀ ਤੇ ਕਾਮਿਆ ਦੇ ਹੱਕਾਂ ਤੇ ਪਹਿਰਾ ਦਿੰਦੀ ਸੀ। ਗਰਨਵਿਕ ਵਿੱਚ ਕੰਮ ਕਰਦੇ ਕੁਝ ਕਾਮੇ ਏਪਏਕਸ ਯੂਨੀਅਨ ਦੇ ਮੈਬਰ ਬਣ ਗਏ। ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਜਯਾਬੇਨ ਡੇਸਾਈ ਦੀ ਅਗਵਾਈ ਹੇਠ ਦਿਨ ਸ਼ੁਕਰਵਾਰ 20 ਅਗਸਤ 1976 ਨੂੰ ਹੜਤਾਲ ਤੇ ਚਲੇ ਗਏ। ਗਰਨਵਿਕ ਕਪੰਨੀ ਦੇ ਮਾਲਕਾਂ ਨੇ ਜਯਾਬੇਨ ਡੇਸਾਈ ਸਮੇਤ ਹੜਤਾਲੀ ਕਾਮਿਆ ਨੂੰ ਬਰਖਾਸਤ ਕਰ ਦਿਤਾ ਤੇ ਯੂਨੀਅਨ ਨੂੰ ਮਾਨਤਾ ਦੇਣ ਤੋਂ ਨਾਹ ਕਾਰ ਦਿਤੀ। ਹੜਤਾਲੀ ਕਾਮਿਆਂ ਨੇ ਫੇਕਟਰੀ ਮੂਹਰੇ ਧਰਨਾ ਲਾ ਦਿਤਾ।
ਬਾਬਾ ਰਾਮ ਚੰਦਰ (ਜਨਮ 1864) ਭਾਰਤ ਦਾ ਇੱਕ ਕਿਸਾਨ ਆਗੂ ਸੀ ਜਿਸਨੇ 1920ਵਿਆਂ ਅਤੇ 1930ਵਿਆਂ ਵਿੱਚ ਜ਼ਿਮੀਦਾਰਾਂ ਦੀਆਂ ਕਰਤੂਤਾਂ ਦੇ ਵਿਰੁੱਧ ਲੜਨ ਲਈ ਅਵਧ, ਭਾਰਤ ਦੇ ਕਿਸਾਨਾਂ ਨੂੰ ਸੰਗਠਿਤ ਕਰ ਕੇ ਇੱਕ ਸੰਯੁਕਤ ਮੁਹਾਜ ਤਿਆਰ ਕਰ ਲਿਆ ਸੀ। ਵਿੱਚ ਵੀ ਇੱਕ ਪ੍ਰਭਾਵਸ਼ਾਲੀ ਹਸਤੀ ਸਨ, ਅਤੇ ਉਸਨੇ ਉਥੇ ਮਜ਼ਦੂਰ ਵਜੋਂ ਬਿਤਾਏ 12 ਸਾਲ ਦੱਬੇ ਕੁਚਲੇ ਲੋਕਾਂ ਨੂੰ ਸੰਘਰਸ਼ ਲਈ ਪ੍ਰੇਰਨ ਅਤੇ ਜਥੇਬੰਦ ਕਰਨ ਹਿਤ ਲਾਏ।
ਸ਼ਿਕਾਗੋ (/ʃɪˈkɑːɡoʊ/ ਜਾਂ /ʃɪˈkɔːɡoʊ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ। ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ, ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮਨੀਲਾਲ ਮਗਨਲਾਲ ਡਾਕਟਰ (28 ਜੁਲਾਈ 1881 – 8 ਜਨਵਰੀ 1956) ਭਾਰਤ ਵਿੱਚ ਜੰਮਿਆ, ਲੰਦਨ ਵਿੱਚ ਪੜ੍ਹਿਆ ਵਕੀਲ ਅਤੇ ਨੇਤਾ ਸੀ। ਉਸਨੇ ਮਕਾਮੀ ਭਾਰਤੀ ਆਬਾਦੀ ਨੂੰ ਕਾਨੂੰਨੀ ਸਹਾਇਤਾ ਉਪਲੱਬਧ ਕਰਾਉਣ ਲਈ ਫਿਜੀ, ਮਾਰੀਸ਼ਸ ਅਤੇ ਅਦਨ ਸਮੇਤ ਬ੍ਰਿਟਿਸ਼ ਸਾਮਰਾਜ ਦੇ ਅਨੇਕ ਦੇਸ਼ਾਂ ਦੀ ਯਾਤਰਾ ਕੀਤੀ। ਉਹ ਗਾਂਧੀ ਨੂੰ ਮਿਲਿਆ, ਜਿਸਨੇ ਉਸਨੂੰ ਮਾਰੀਸ਼ਸ ਜਾਣ ਲਈ ਕਿਹਾ, ਜਿੱਥੇ ਉਸ ਨੇ ਅਦਾਲਤ ਵਿੱਚ ਭਾਰਤੀ-ਮਾਰੀਸ਼ਸੀ ਲੋਕਾਂ ਦੀ ਤਰਜਮਾਨੀ ਕੀਤੀ ਅਤੇ ਇੱਕ ਸਮਾਚਾਰ ਪੱਤਰ, ਦ ਹਿੰਦੁਸਤਾਨੀ ਸੰਪਾਦਤ ਕੀਤਾ। ਬਾਅਦ ਨੂੰ ਗਾਂਧੀ ਉਸਨੂੰ ਕਿਹਾ ਕਿ ਫਿਜੀ ਵਿੱਚ ਇੱਕ ਵਕੀਲ ਦੀ ਜ਼ਰੂਰਤ ਹੈ ਅਤੇ ਉਹ 1912 ਵਿੱਚ ਫਿਜੀ ਪੁੱਜ ਗਿਆ। ਫਿਜੀ ਵਿੱਚ ਉਸਨੇ ਅਦਾਲਤ ਵਿੱਚ ਹਿੰਦ ਫ਼ਿਜੀ ਲੋਕਾਂ ਦੀ ਤਰਜਮਾਨੀ ਕੀਤੀ। ਉਥੇ ਉਸਨੇ ਇੱਕ ਸਮਾਚਾਰ ਪੱਤਰ ਸ਼ੁਰੂ ਕੀਤਾ ਅਤੇ ਭਾਰਤੀ ਇੰਪੀਰਿਅਲ ਐਸੋਸੀਏਸ਼ਨ ਦੇ ਰੂਪ ਵਿੱਚ ਫਿਜੀ ਭਾਰਤੀਆਂ ਲਈ ਇੱਕ ਸੰਗਠਨ ਦੀ ਸਥਾਪਨਾ ਕੀਤੀ। 1916 ਵਿੱਚ ਜਦੋਂ ਫਿਜੀ ਵਿਧਾਨ ਪਰਿਸ਼ਦ ਦੀ ਨੁਮਾਇੰਦਗੀ ਲਈ, ਫਿਜੀ ਦੀ ਸਰਕਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਸਰਕਾਰ ਨਾਲ ਉਸ ਦੇ ਸੰਬੰਧ ਉਹ ਖ਼ਰਾਬ ਹੋ ਗਏ। ਸਰਕਾਰ ਨੇ ਉਸ ਤੇ ਹਿੰਸਾ ਅਤੇ 1920 ਹੜਤਾਲ ਦੀ ਤੋੜਫੋੜ ਦਾ ਇਲਜ਼ਾਮ ਲਗਾਇਆ ਅਤੇ ਉਸਨੂੰ ਦੇਸ਼ ਤੋਂ ਕਢ ਦਿੱਤਾ। ਉਸ ਤੇ ਕਈ ਬਰਤਾਨਵੀ ਬਸਤੀਆਂ ਵਿੱਚ ਵਕਾਲਤ ਕਰਨ ਤੇ ਰੋਕ ਲਗਾ ਦਿੱਤੀ ਸੀ। ਬਾਅਦ ਵਿੱਚ ਉਸਨੇ ਅਦਨ, ਸੋਮਾਲੀਂਆ ਅਤੇ ਬਿਹਾਰ ਰਾਜ ਵਿੱਚ ਕਾਮਯਾਬ ਵਕਾਲਤ ਕੀਤੀ ਅਤੇ ਆਪਣੇ ਅੰਤਮ ਦਿਨ ਮੁਂਬਈ ਵਿੱਚ ਬਿਤਾਏ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,736 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
.us ਅਮਰੀਕਾ ਦੇ ਲਈ 1985 ਨੂੰ ਸ਼ੁਰੂ ਕਿੱਤਾ ਇੱਕ ਇੰਟਰਨੈੱਟ ਦਾ ਟਾੱਪ-ਲੈੱਵਲ ਡੋਮੇਨ (top-level domain ਜਾਂ ccTLD) ਦੇਸ਼ ਕੋਡ ਹੈ। .us ਡੋਮੇਨ ਤੇ ਰਜਿਸਟਰੀ ਕਰਨ ਲਈ ਅਮਰੀਕੀ ਨਾਗਰੀਕ, ਨਿਵਾਸੀ, ਜਾਂ ਸੰਸਥਾ ਜਾਂ ਬਾਰਲੀ ਹੋਂਦ ਜਿਸ ਦਾ ਅਮਰੀਕਾ ਵਿੱਚ ਪਰਭਾਵ ਹੈ। ਦੇਸ਼ ਵਿੱਚ ਬੁਹਤੀ ਰਜਿਸਟਰੀ .us ਦੀ ਥਾਂ .com, .net, .org ਅਤੇ ਹੋਰ ਜੀਟੀਐਲਡੀਆਂ ਦੇ ਹੇਂਠ ਹੋਈ ਹੈ, .us ਤੇ ਜਿਆਦਾ ਤਰ ਰਾਜ ਅਤੇ ਖੇਤਰੀ ਸਰਕਾਰਾਂ ਦੇ ਦੁਆਰਾ ਰਜਿਸਟਰੀ ਕਿੱਤੀ ਜਾਂਦੀ ਹੈ (ਪਰ .us ਡੋਮੇਨ ਲਈ ਕੋਈ ਵੀ ਰਜਿਸਟਰੀ ਕਰ ਸਕਦਾ ਹੈ, ਪਰ ਬਹੁਤੇ ਨਹੀਂ ਕਰਦੇ)। .gov ਅਤੇ .mil ਡੋਨੇਮ ਅਮਰੀਕੀ ਸਰਕਾਰ ਅਤੇ ਮਿਲਟਰੀ ਲਈ ਰੱਖੇ ਹੋਏ ਹਨ, ਇਸ ਲਈ ਕੁਝ ਰਾਜ .us ਦੀ ਬਜਾਏ .gov ਨੂੰ ਪਹਿਲ ਦਿੰਦੇ ਹਨ। The original administrator of .us was Jon Postel of the Information Sciences Institute at the University of Southern California. He administered .us under a sub-contract USC/ISI had from SRI International (who held the .us and the Generic top-level domains contract with the United States Department of Defense) and later Network Solutions (who held the .us and the Generic top-level domains contract with the National Science Foundation). Registrants could only register third-level domains or higher in a geographic and organizational hierarchy.
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਤਾਰਕਨਾਥ ਦਾਸ (ਜਾਂ ਤਾਰਕ ਨਾਥ ਦਾਸ) (ਬੰਗਾਲੀ: তারকনাথ দাস) (15 ਜੂਨ 1884 – 22 ਦਸੰਬਰ 1958) ਅੰਗਰੇਜ਼-ਵਿਰੋਧੀ ਬੰਗਾਲੀ ਹਿੰਦੁਸਤਾਨੀ ਇਨਕਲਾਬੀ ਅਤੇ ਅੰਤਰਰਾਸ਼ਟਰਵਾਦੀ ਵਿਦਵਾਨ ਸੀ। ਉਹ ਉੱਤਰੀ ਅਮਰੀਕਾ ਦੇ ਪੱਛਮੀ ਤੱਟ ਤੇ ਪਰਵਾਸ ਕਰਨ ਵਾਲੇ ਪਹਿਲੇ ਭਾਰਤੀਆਂ ਵਿੱਚੋਂ ਸੀ ਅਤੇ ਭਾਰਤ ਦੇ ਆਜ਼ਾਦੀ ਸੰਗ੍ਰਾਮ ਲਈ ਪਰਵਾਸੀ ਏਸ਼ਿਆਈ ਭਾਰਤੀਆਂ ਨੂੰ ਜਥੇਬੰਦ ਕਰਦਿਆਂ ਉਸਨੇ ਆਪਣੀਆਂ ਯੋਜਨਾਵਾਂ ਦੀ ਤਾਲਸਤਾਏ ਨਾਲ ਚਰਚਾ ਕੀਤੀ ਸੀ। ਉਹ ਕੋਲੰਬੀਆ ਯੂਨੀਵਰਸਿਟੀ ਵਿੱਚ ਰਾਜਨੀਤੀ ਸ਼ਾਸਤਰ ਦਾ ਪ੍ਰੋਫ਼ੇਸਰ ਅਤੇ ਹੋਰ ਕਈ ਯੂਨੀਵਰਸਿਟੀਆਂ ਦਾ ਅਧਿਆਪਕ ਰਿਹਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ (2118) ਵਿੱਚ ਕਾਮਨਜ਼ ਤੇ 44 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਬੁਝਾਰਤ ਇੱਕ ਸਵਾਲੀਆ ਬਿਆਨ ਜਾਂ ਵਾਕੰਸ਼ ਹੁੰਦੀ ਹੈ ਜਿਸ ਵਿੱਚ ਅਨੇਕ ਅਰਥ ਛੁਪੇ ਹੁੰਦੇ ਹਨ। ਇਹ ਬੁੱਝਣ ਲਈ ਪਾਉਣ ਵਾਲੀ ਇੱਕ ਅੜਾਉਣੀ ਹੁੰਦੀ ਹੈ। ਪੰਜਾਬੀ ਬੁਝਾਰਤਾਂ ਦੀ ਗੱਲ ਕਰੀਏ ਤਾਂ ਇਹ ਸੱਭਿਆਚਾਰੀਕਰਨ ਦੇ ਮੰਤਵ ਲਈ ਪ੍ਰਚਲਿਤ ਲੋਕ ਸਾਹਿਤ ਦਾ ਇੱਕ ਅਹਿਮ ਅੰਗ ਹੈ। ਬੁਝਾਰਤਾਂ ਦੁਨੀਆਂ ਦੇ ਹਰੇਕ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਰਾਹੀਂ ਯਾਦ-ਸ਼ਕਤੀ ਅਤੇ ਵਸਤੂ ਗਿਆਨ ਵਿੱਚ ਵਾਧਾ ਹੁੰਦਾ ਹੈ। ਇਹ ਲੋਕ ਬੁੱਧੀ ਨੂੰ ਚਮਕਾਉਣ ਲਈ ਬੇਹੱਦ ਪ੍ਰਭਾਵਸ਼ਾਲੀ ਬੌਧਿਕ ਮਸ਼ਕ ਹੁੰਦੀਆਂ ਹਨ। ਬੁਝਾਰਤ ਸ਼ਬਦ ‘ਬੁੱਝ’ ਧਾਤੂ ਤੋਂ ਬਣਿਆ ਹੈ। ਬੁਝਾਰਤ ਦੇ ਕੋਸ਼ਗਤ ਅਰਥ ਹਨ, ਗਿਆਨ ਕਰਾਉਣ ਲਈ ਦਿੱਤਾ ਗਿਆ ਇਸ਼ਾਰਾ। ਬੁਝਾਰਤ ਦਾ ਸਾਧਾਰਣ ਸ਼ਬਦੀ ਅਰਥ ‘ਬੁੱਝਣਾ’ ਹੈ। ਹਰ ਭਾਸ਼ਾ ਵਿੱਚ ਬੁਝਾਰਤਾਂ ਲਈ ਢੁਕਵੇਂ ਸ਼ਬਦ ਮੌਜੂਦ ਹਨ। ਪੰਜਾਬੀ ਵਿੱਚ ਅਜਿਹੇ ਨਾਮ ਹਨ - ਅੜਾਉਣੀ, ਗੁੰਝਲ, ਬਾਤ, ਬਤੌਲੀ, ਮਸਲਾ, ਪਹੇਲੀ, ਰਹੱਸ, ਸਮੱਸਿਆ ਆਦਿ। ਬੁਝਾਰਤਾਂ ਦੀ ਰਚਨਾ ਵਿੱਚ ਆਮ ਤੌਰ ’ਤੇ ਅਜਿਹਾ ਪਾਇਆ ਜਾਂਦਾ ਹੈ ਕਿ ਜਿਸ ਵਿਸ਼ੇ ਦੀ ਬੁਝਾਰਤ ਬਣਾਉਣੀ ਹੁੰਦੀ ਹੈ ਉਸ ਦੇ ਰੂਪ, ਗੁਣ ਅਤੇ ਕਾਰਜ ਦਾ ਇਸ ਤਰ੍ਹਾਂ ਵਰਣਨ ਕੀਤਾ ਜਾਂਦਾ ਹੈ ਜੋ ਦੂਜੀ ਚੀਜ਼ ਜਾਂ ਵਿਸ਼ੇ ਦਾ ਵਰਣਨ ਲੱਗਣ ਲੱਗ ਪਏ ਅਤੇ ਬਹੁਤ ਸੋਚ ਵਿਚਾਰ ਦੇ ਬਾਅਦ ਉਸ ਅਸਲੀ ਚੀਜ਼ ਉੱਤੇ ਘਟਾਇਆ ਜਾ ਸਕੇ। ਇਹ ਆਮ ਤੌਰ ’ਤੇ ਕਰ ਕੇ 'ਕਾਵਿਮਈ ਸ਼ੈਲੀ' ਵਿੱਚ ਲਿਖੀ ਜਾਂਦੀ ਹੈ ਤਾਂ ਕਿ ਸੁਣਨ ਵਿੱਚ ਮਨ ਨੂੰ ਭਾਵੇ। ਇਹ ਰੀਤ ਸਾਡੇ ਦੇਸ਼ ਵਿੱਚ ਪ੍ਰਾਚੀਨ ਕਾਲ ਤੋਂ ਪ੍ਰਚੱਲਤ ਹੈ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਬੁਝਾਰਤਾਂ ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ 'ਕਾਵਿ-ਰੂਪ' ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ੳੁਦਾਹਰਨ:
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਮੋਰ ਇੱਕ ਪੰਛੀ ਹੈ। ਇਸ ਦਾ ਮੂਲਸਥਾਨ ਦੱਖਣ ਅਤੇ ਦੱਖਣ ਪੂਰਬੀ ਏਸ਼ੀਆ ਵਿੱਚ ਹੈ। ਇਹ ਜਿਆਦਾਤਰ ਖੁੱਲੇ ਵਣਾਂ ਵਿੱਚ ਜੰਗਲੀ ਪੰਛੀਆਂ ਦੀ ਤਰ੍ਹਾਂ ਰਹਿੰਦੇ ਹਨ। ਨੀਲਾ ਮੋਰ ਭਾਰਤ ਅਤੇ ਸ਼ਿਰੀਲੰਕਾ ਦਾ ਰਾਸ਼ਟਰੀ ਪੰਛੀ ਹੈ। ਨਰ ਦੀ ਇੱਕ ਖ਼ੂਬਸੂਰਤ ਅਤੇ ਰੰਗ - ਬਿਰੰਗੀ ਖੰਭਾਂ ਨਾਲ ਬਣੀ ਪੂਛ ਹੁੰਦੀ ਹੈ, ਜਿਸ ਨੂੰ ਉਹ ਖੋਲਕੇ ਪ੍ਰੇਮ ਪ੍ਰਗਟਾ ਲਈ ਨੱਚਦਾ ਹੈ, ਵਿਸ਼ੇਸ਼ ਰੁਪ ਵਲੋਂ ਬਸੰਤ ਅਤੇ ਮੀਂਹ ਦੇ ਮੌਸਮ ਵਿੱਚ। ਮੋਰ ਦੀ ਮਾਦਾ ਨੂੰ ਮੋਰਨੀ ਕਹਿੰਦੇ ਹਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ-ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ-ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.