ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਅਨੀਤਾ ਰਤਨਮ (ਤਮਿਲ਼: அனிதா ரத்னம்; ਜਨਮ 21 ਮਈ 1954) ਇੱਕ ਨਿਪੁੰਨ ਭਾਰਤੀ ਸ਼ਾਸਤਰੀ ਅਤੇ ਸਮਕਾਲੀ ਡਾਂਸਰ ਅਤੇ ਕੋਰੀਓਗ੍ਰਾਫਰ ਹੈ, ਜਿਸ ਦਾ ਕੈਰੀਅਰ ਚਾਰ ਦਹਾਕਿਆਂ ਅਤੇ 15 ਵਿਚ ਮੁਲਕਾਂ ਤਕ ਫੈਲਿਆ ਹੈ।ਭਾਰਤ ਨਾਟਿਆਮ ਵਿਚ ਕਲਾਸੀਕਲ ਸਿਖਲਾਈ ਯਾਫਤਾ, ਉਸਨੇ ਕਥਾਕਲੀ, ਮੋਹਿਨੀਅੱਟਮ ਅਤੇ ਤਾਈ ਚੀ ਅਤੇ ਕਲਰੀਪਯੱਟੂ ਵਿਚ ਰਸਮੀ ਸਿਖਲਾਈ ਵੀ ਪ੍ਰਾਪਤ ਕੀਤੀ ਹੈ ਅਤੇ ਇਸ ਪ੍ਰਕਾਰ ਉਸਨੇ ਇਕ ਨਿਵੇਕਲੀ ਨ੍ਰਿਤ ਸ਼ੈਲੀ ਦਾ ਨਿਰਮਾਣ ਕੀਤਾ ਹੈ ਜਿਸ ਦਾ ਨਾਮ ਉਸ ਨੇ "ਨਿਓ ਭਾਰਤ ਨਾਟਿਆਮ" ਰਖਿਆ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜੇਮਸ ਨੱਥਨੀਏਲ ਬਰਾਊਨ (ਜਨਮ 17 ਫਰਵਰੀ 1936) ਇੱਕ ਸਾਬਕਾ ਪੇਸ਼ੇਵਰ ਅਮਰੀਕੀ ਫੁਟਬਾਲ ਖਿਡਾਰੀ ਅਤੇ ਅਭਿਨੇਤਾ ਹੈ, ਉਹ ਨੈਸ਼ਨਲ ਫੁੱਟਬਾਲ ਲੀਗ (ਐਨਐਫਐਲ) ਦੇ ਕਲੀਵਲੈਂਡ ਬ੍ਰਾਊਨ ਲਈ 1957 ਤੋਂ ਲੈ ਕੇ 1965 ਤੱਕ ਫੁੱਲਬੈਕ ਦੀ ਪੁਜੀਸ਼ਨ ਤੇ ਸੀ, ਉਸਨੂੰ ਸਭ ਤੋਂ ਵੱਡੇ ਸਾਰੇ ਫੁਟਬਾਲ ਖਿਡਾਰੀਆਂ ਵਿੱਚ ਵਿਚੋਂ ਇੱਕ ਮੰਨਿਆ ਜਾਂਦਾ ਹੈ, ਬਰਾਊਨ ਲੀਗ ਦੇ ਹਰ ਸੀਜਨ ਵਿੱਚ ਪ੍ਰੋ ਬਾਊਲ ਸੀ, ਜਿਸ ਲਈ ਉਸਨੂੰ ਤਿੰਨ ਵਾਰ ਏਪੀ ਐਨਐਫਐਲ ਮੋਸਟ ਵੈਲਯੂਅਬਲ ਪਲੇਅਰ ਦਾ ਦਰਜਾ ਮਿਲਿਆ, ਅਤੇ 1964 ਵਿੱਚ ਉਸਨੇ ਬ੍ਰਾਊਨ ਮੈਡਲ ਦੇ ਨਾਲ ਐਨਐਫਐਲ ਚੈਂਪੀਅਨਸ਼ਿਪ ਜਿੱਤੀ, ਉਸ ਨੇ ਆਪਣੇ ਨੌਂ ਸੀਜ਼ਨਾਂ ਵਿੱਚੋਂ ਅੱਠ ਵਾਰ ਲੀਗ ਵਿਚ ਦੌੜਨ ਦੀ ਅਗਵਾਈ ਕੀਤੀ ਅਤੇ ਜਿਸ ਸਮੇਂ ਉਹ ਸੇਵਾਮੁਕਤ ਹੋ ਗਿਆ, ਉਸ ਸਮੇਂ ਤੱਕ ਉਸਨੇ ਇਸ ਪੁਜੀਸ਼ਨ ਵਿਚ ਸਭ ਤੋਂ ਵੱਧ ਰਿਕਾਰਡ ਦਰਜ ਕੀਤੇ। 2002 ਵਿੱਚ, ਉਸਨੂੰ ਸਭ ਤੋਂ ਮਹਾਨ ਪੇਸ਼ੇਵਰ ਫੁੱਟਬਾਲ ਖਿਡਾਰੀ ਦਾ ਦਰਜਾ ਦਿੱਤਾ ਗਿਆ ਸੀ ਬਰਾਊਨ ਨੇ ਨਿਊਯਾਰਕ ਦੀ ਸਯਾਰਕਯੂਸ ਯੂਨੀਵਰਸਿਟੀ ਵਿਚ ਕਾਲਜ ਫੁੱਟਬਾਲ ਖੇਡਣ ਦੌਰਾਨ ਸਰਬ-ਅਭਿਨੇਤਾ ਆਲ-ਅਮਰੀਕਾ ਦਾ ਸਨਮਾਨ ਹਾਸਿਲ ਕੀਤਾ, ਜਿੱਥੇ ਉਹ ਸੈਰਕੁਜ ਔਰੰਗਮੈਨ ਫੁਟਬਾਲ ਟੀਮ ਲਈ ਇਕ ਆਲਮੀ ਖਿਡਾਰੀ ਸੀ, ਉਸ ਨੇ ਬਾਸਕਟਬਾਲ, ਟਰੈਕ ਅਤੇ ਫੀਲਡ, ਅਤੇ ਲੈਕਰੋਸ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ, ਫੁੱਟਬਾਲ ਟੀਮ ਨੇ ਬਾਅਦ ਵਿਚ ਆਪਣੀ 44 ਨੰਬਰ ਦੀ ਜਰਸੀ ਤੋਂ ਸੰਨਿਆਸ ਲੈ ਲਿਆ, 1995 ਵਿਚ ਉਸ ਨੂੰ ਕਾਲਜ ਫੁੱਟਬਾਲ ਹਾਲ ਆਫ ਫੇਮ ਵਿਚ ਸ਼ਾਮਲ ਕੀਤਾ ਗਿਆ ਸੀ. ਆਪਣੇ ਪੇਸ਼ੇਵਰ ਕੈਰੀਅਰ ਵਿੱਚ,ਉਸਨੇ12,312 ਯਾਰਡਾਂ ਅਤੇ 106 ਟੱਚਡਾਊਨ ਲਈ 2,359 ਵਾਰ ਗੋਲ ਕੀਤਾ, ਜੋ ਕਿ ਜਦੋਂ ਉਹ ਰਿਟਾਇਰ ਹੋਏ ਸਨ ਤਾਂ ਉਦੋਂ ਤੱਕ ਦੇ ਰਿਕਾਰਡ ਸਨ, ਉਸ ਨੇ ਪ੍ਰਤੀ ਗੇਮ ਵਿੱਚ 104.1 ਦੀ ਔਸਤ ਨਾਲ ਯਾਰਡ ਖੇਡੇ, ਅਤੇ ਐਨਐਫਐਲ ਦੇ ਇਤਿਹਾਸ ਵਿੱਚ ਇੱਕੋ ਇੱਕ ਖਿਡਾਰੀ ਹੈ ਜਿਸ ਨੇ ਆਪਣੇ ਕਰੀਅਰ ਲਈ 100 ਤੋਂ ਵੱਧ ਦੌੜਾਂ ਪ੍ਰਤੀ ਗਜ਼ ਗੇਂਦਬਾਜ਼ੀ ਕੀਤੀ ਹੈ,ਬ੍ਰਾਊਨ ਨੂੰ 1971 ਵਿੱਚ ਪ੍ਰੋ ਫੁੱਟਬਾਲ ਹਾਲ ਆਫ ਫੇਮ ਵਿੱਚ ਰੱਖਿਆ ਗਿਆ ਸੀ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਿਕਰਮ ਅੰਬਾਲਾਲ ਸਾਰਾਭਾਈ (ਗੁਜਰਾਤੀ: વિક્રમ અંબાલાલ સારાભાઇ) (12 ਅਗਸਤ 1919 - 30 ਦਸੰਬਰ 1971) ਭਾਰਤ ਦੇ ਪ੍ਰਮੁੱਖ ਵਿਗਿਆਨੀ ਸਨ। ਇਨ੍ਹਾਂ ਨੇ 86 ਵਿਗਿਆਨੀ ਸੋਧ ਪੱਤਰ ਲਿਖੇ ਅਤੇ 40 ਸੰਸਥਾਨ ਖੋਲ੍ਹੇ। ਇਨ੍ਹਾਂ ਨੂੰ ਵਿਗਿਆਨ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ 1966 ਵਿੱਚ ਭਾਰਤ ਸਰਕਾਰ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਸੀ। ਵਿੱਚ ਪਦਮ ਭਿਵੁਸ਼ਨ (ਭਾਰਤ ਦਾ ਦੂਸਰਾ ਸਭ to ਵੱਡਾ ਨਾਗਰਿਕ ਸਨਮਾਨ) ਦੇ ਨਾਲ ਨਵਾਜਿਆ ਗਿਆ. ਡਾ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜੋਸਫ ਪੁਲਿਤਜ਼ਰ (/ˈpʊlɪtsər/; ਹੰਗਰੀਆਈ: [ˈpulit͡sɛr]; ਜਨਮ ਜੋਜ਼ੇਫ਼ ਪੁਲਿਤਜ਼ਰ;{{|ਮਗਿਆਰ: Pulitzer József}} 10 ਅਪ੍ਰੈਲ, 1847 – 29 ਅਕਤੂਬਰ, 1911) ਸੇਂਟ ਲੁਈਸ ਪੋਸਟ ਡਿਸਪੈਚ ਅਤੇ ਨਿਊਯਾਰਕ ਵਰਲਡ ਦਾ ਅਖ਼ਬਾਰ ਪ੍ਰਕਾਸ਼ਕ, ਸਮਾਜ ਸੇਵਕ, ਪੱਤਰਕਾਰ, ਅਤੇ ਵਕੀਲ ਸੀ। ਪੁਲਿਤਜ਼ਰ ਨੇ ਅਖ਼ਬਾਰਾਂ ਨੂੰ 1880 ਦੇ ਦਹਾਕੇ ਵਿਚ ਹਾਸਲ ਕੀਤੀਆਂ ਪੀਲੀ ਪੱਤਰਕਾਰੀ (ਇਕ ਕਿਸਮ ਦੀ ਪੱਤਰਕਾਰੀ ਜੋ ਬਿਨਾਂ ਕਿਸੇ ਬਣਦੀ ਚੰਗੀ ਖੋਜ ਤੋਂ ਖ਼ਬਰ ਦਿੰਦੀ ਹੈ) ਦੀਆਂ ਤਕਨੀਕਾਂ ਦੱਸੀਆਂ ਸੀ। ਉਹ ਸੰਯੁਕਤ ਰਾਜ ਦੀ ਡੈਮੋਕਰੇਟਿਕ ਪਾਰਟੀ ਦੀ ਇੱਕ ਪ੍ਰਮੁੱਖ ਰਾਸ਼ਟਰੀ ਹਸਤੀ ਬਣ ਗਿਆ ਅਤੇ ਨਿਊਯਾਰਕ ਤੋਂ ਉਹ ਕਾਂਗਰਸਮੈਨ ਚੁਣਿਆ ਗਿਆ। ਉਸਨੇ ਵੱਡੇ ਵਪਾਰ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਸੰਘਰਸ਼ ਕੀਤਾ, ਅਤੇ ਨਿਊਯਾਰਕ ਵਿੱਚ ਸਟੈਚੂ ਆਫ਼ ਲਿਬਰਟੀ ਨੂੰ ਰੱਖਣ ਵਿੱਚ ਸਹਾਇਤਾ ਕੀਤੀ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕੁਲਫ਼ੀ /kʊlfiː/ ਭਾਰਤੀ ਉਪ-ਮਹਾਂਦੀਪ ਤੋਂ ਇੱਕ ਪ੍ਰਸਿੱਧ ਜੰਮੇ ਹੋਏ ਡੇਅਰੀ ਮਿਠਆਈ ਹੈ. ਇਸਨੂੰ ਅਕਸਰ "ਰਵਾਇਤੀ ਭਾਰਤੀ ਆਈਸ ਕ੍ਰੀਮ" ਦੇ ਤੌਰ ਤੇ ਜਾਣਿਆ ਜਾਂਦਾ ਹੈ। ਇਹ ਭਾਰਤ, ਸ੍ਰੀ ਲੰਕਾ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਬਰਮਾ (Myanmar), ਅਤੇ ਮੱਧ ਪੂਰਬ ਵਿੱਚ ਬਹੁਤ ਪਰਸਿੱਧ ਹੈ ਅਤੇ ਦੁਨਿਆ ਭਰ ਦੇ ਭਾਰਤੀ ਉਪ-ਮਹਾਂਦੀਪ ਰੈਸਟੋਰੈਂਟਾਂ ਵਿੱਚ ਇਹ ਮਿਲਦਾ ਹੈ। ਕੁਲਫ਼ੀ ਦੀ ਦਿੱਖ ਅਤੇ ਸੁਆਦ ਵਿੱਚ ਆਈਸ ਕਰੀਮ ਨੂੰ ਸਮਾਨਤਾ ਹੈ; ਹਾਲਾਂਕਿ ਇਹ ਜ਼ਿਆਦਾ ਗਾੜੀ ਹੁੰਦੀ ਹੈ। ਇਹ ਵੱਖੋ-ਵੱਖਰੇ ਰੂਪਾਂ ਵਿਚ ਆਉਂਦੀ ਹੈ.
[[ਤਸਵੀਰ:Papri_chaat_with_daal_and_empanadas.jpg|thumb ਪਾਪੜੀ ਚਾਟ(ਸੱਜੇ) ਨਾਲ ਦਾਲ]] ਪਾਪੜੀ ਚਾਟ ਇੱਕ ਪ੍ਰਸਿੱਧ ਰਵਾਇਤੀ ਫਾਸਟ ਫੂਡ ਅਤੇ ਪਕਵਾਨ ਹੈ ਜੋ ਕੀ ਭਾਰਤੀ ਉਪ-ਮਹਾਂਦੀਪ, ਖਾਸ ਕਰ ਉੱਤਰੀ ਭਾਰਤ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਬਹੁਤ ਮਸ਼ਹੂਰ ਹੈ। ਭਾਰਤ ਵਿੱਚ ਵੱਖ-ਵੱਖ ਤਰਾਂ ਦੇ ਪਕਵਾਨਾਂ ਨੂੰ ਪਾਪੜੀ-ਚਾਟ ਆਖਦੇ ਹੰਨ। ਅਮਰੀਕਾ ਵਿੱਚ ਕੁਝ ਰੈਸਟੋਰਟ ਇਸ ਪਕਵਾਨ ਨੂੰ ਰਵਾਇਤੀ ਤੌਰ ਤੇ ਦਿੰਦੇ ਹੰਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ-ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ-ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਰੋਕੋਕੋ (/rəˈkoʊkoʊ/ or /roʊkəˈkoʊ/), ਜਾਂ "ਮਗਰਲਾ ਬਾਰੋਕ", 18ਵੀਂ ਸਦੀ ਦੀ ਇਕ ਬੇਲਗਾਮ ਸਜਾਵਟੀ ਯੂਰਪੀ ਸ਼ੈਲੀ ਸੀ ਜੋ ਬਾਰੋਕ ਦੀ ਲਹਿਰ ਦਾ ਅੰਤਮ ਪ੍ਰਗਟਾਵਾ ਸੀ। ਇਸ ਨੇ ਭਰਮ ਅਤੇ ਨਾਟਕੀਅਤਾ ਦੇ ਸਿਧਾਂਤਾਂ ਨੂੰ ਸਿਰੇ ਲਾ ਦਿੱਤਾ, ਸੰਘਣੇ ਗਹਿਣਿਆਂ, ਅਸਮਿਟਰੀ, ਤਰਲ ਵਕਰਾਂ, ਅਤੇ ਸਫੈਦ ਅਤੇ ਪੇਸਟਲ ਰੰਗਾਂ ਦੀ ਵਰਤੋਂ ਨੂੰ ਚੁੰਗੀਆਂ ਦੇ ਨਾਲ ਜੋੜ ਕੇ ਪ੍ਰਾਪਤ ਕੀਤਾ ਗਿਆ ਪ੍ਰਭਾਵ, ਜੋ ਨਿਗਾਹ ਨੂੰ ਸਾਰੀਆਂ ਦਿਸ਼ਾਵਾਂ ਵਿਚ ਖਿੱਚਦਾ ਸੀ। ਆਰਕੀਟੈਕਚਰਲ ਸਪੇਸ ਵਿਚ ਗਹਿਣੇ ਦਾ ਦਬਦਬਾ ਸੀ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਮਾਜ ਸ਼ਾਸਤਰ ਵਿੱਚ ਸਮਾਜਿਕ ਕਾਰਵਾਈ (ਸੋਸ਼ਲ ਐਕਸ਼ਨ) ਜਿਸ ਨੂੰ "ਵੈੱਬਰਵਾਦੀ ਸਮਾਜਿਕ ਕਾਰਵਾਈ", ਵੀ ਕਹਿੰਦੇ ਹਨ ਹੈ ,ਇਕ ਐਕਟ ਦਾ ਲਖਾਇਕ ਹੈ ਜੋ ਵਿਅਕਤੀਆਂ (ਜਾਂ 'ਏਜੰਟਾਂ') ਦੀਆਂ ਕ੍ਰਿਆਵਾਂ ਅਤੇ ਪ੍ਰਤੀਕ੍ਰਿਆਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਂਦਾ ਹੈ। ਮੈਕਸ ਵੈੱਬਰ ਦੇ ਅਨੁਸਾਰ, "ਕੋਈ ਐਕਸ਼ਨ 'ਸੋਸ਼ਲ' ਹੁੰਦਾ ਹੈ ਜੇਕਰ ਕਾਰਜਕਾਰੀ ਵਿਅਕਤੀ ਦੂਜਿਆਂ ਦੇ ਵਤੀਰੇ ਨੂੰ ਧਿਆਨ ਵਿਚ ਰੱਖਦਾ ਹੈ ਅਤੇ ਇਸ ਤਰ੍ਹਾਂ ਇਸਦੇ ਕੋਰਸ ਵਿੱਚ ਇਹ ਉਨਮੁਖ ਹੁੰਦਾ ਹੈ।"
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਬਾਬਾ ਬੀਰ ਸਿੰਘ ਦਾ ਜਨਮ ਤਰਨਤਾਰਨ ਨੇੜੇ ਦੇ ਪਿੰਡ ਗੱਗੋਬੂਆ ਵਿੱਚ ਹੋਇਆ ਸੀ। ਉਨ੍ਹਾਂ ਨੇ ਸਿੱਖ ਫੌਜ ਵਿੱਚ ਭਰਤੀ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੀ ਕਸ਼ਮੀਰ ਅਤੇ ਪੇਸ਼ਾਵਰ ਨੂੰ ਫਤਿਹ ਕਰਨ ਦੀਆਂ ਫੌਜੀ ਮੁਹਿੰਮਾਂ ਵਿੱਚ ਭਾਗ ਲਿਆ ਸੀ। ਕਈ ਸਾਲ ਫੌਜੀ ਨੌਕਰੀ ਕਰਨ ਉੱਪਰੰਤ ਉਨ੍ਹਾਂ ਨੇ ਜ਼ਿਲ੍ਹਾ ਰਾਵਲਪਿੰਡੀ ਵਿੱਚ ਕੁਰੀ ਦੇ ਇੱਕ ਸਿੱਖ ਤੋਂ ਸੰਤ ਬਾਬਾ ਭਾਗ ਸਿੰਘ ਤੋਂ ਪ੍ਰਭਾਵਿਤ ਹੋ ਕੇ ਫੌਜੀ ਸੇਵਾ ਛੱਡੀ ਦਿੱਤੀ ਅਤੇ ਸਿੱਖ ਧਰਮ ਦੇ ਪ੍ਰਚਾਰਕ ਬਣ ਗਏ ਅਤੇ ਆਪਣਾ ਡੇਰਾ ਨੌਰੰਗਾਬਾਦ ਵਿੱਚ ਸਥਾਪਤ ਕਰ ਲਿਆ। ਉਨ੍ਹਾਂ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋਕੇ ਮਾਝੇ ਦੇ ਇਲਾਕੇ ਵਿੱਚ ਉਨ੍ਹਾਂ ਦੀ ਮਾਨਤਾ ਵਧ ਗਈ ਅਤੇ ਅਣਗਿਣਤ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ, ਇੱਥੋਂ ਤਕ ਕਿ 4500 ਸ਼ਰਧਾਲੂਆਂ ਲਈ ਡੇਰੇ ਵਿੱਚ ਰੋਜ਼ਾਨਾ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਣ ਲੱਗਾ। ਬਾਬਾ ਬੀਰ ਸਿੰਘ ਦਾ ਪ੍ਰਭਾਵ ਹੌਲੀ-ਹੌਲੀ ਏਨਾ ਵਧ ਗਿਆ ਕਿ ਪੁਰਾਣੇ ਵੇਲੇ ਦੀ ਬੰਦੂਕ ਰੱਖਣ ਵਾਲੇ 1200 ਸਿਪਾਹੀ ਅਤੇ 3000 ਘੋੜ ਸਵਾਰ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਲੱਗੇ। ਮਹਾਰਾਜਾ ਰਣਜੀਤ ਸਿੰਘ ਦੇ 1839 ਵਿੱਚ ਅਕਾਲ ਚਲਾਣਾ ਕਰ ਜਾਣ ਬਾਅਦ ਜੋ ਉਤਰਾਅ-ਚੜਾਅ ਲਾਹੌਰ ਦੇ ਸਿੱਖ ਦਰਬਾਰ ਵਿੱਚ ਹੋਣ ਲੱਗੇ, ਉਨ੍ਹਾਂ ਤੋਂ ਬਾਬਾ ਬੀਰ ਸਿੰਘ ਬਹੁਤ ਦੁਖੀ ਸਨ ਅਤੇ ਸਿੱਖ ਰਾਜ ਦੀ ਚੜ੍ਹਦੀ ਕਲਾ ਲਈ ਤੱਤਪਰ ਸਨ। ਇਸ ਸੰਕਟਮਈ ਸਮੇਂ ਵਿੱਚ ਸਿੱਖ ਫੌਜੀ ਅਤੇ ਕਿਸਾਨ ਵਰਗ ਅਗਵਾਈ ਲੈਣ ਲਈ ਉਨ੍ਹਾਂ ਕੋਲ ਪਹੁੰਚਣ ਲੱਗੇ। ਇੱਥੋਂ ਤਕ ਕਿ ਉਸ ਸਮੇਂ ਦੇ ਕਈ ਸਿਰਕੱਢ ਸਰਦਾਰ ਅਤੇ ਦਰਬਾਰੀ ਵੀ ਉਨ੍ਹਾਂ ਦੇ ਡੇਰੇ ਵਿੱਚ ਜਾਂਦੇ ਸਨ, ਜਿਹਨਾਂ ਵਿੱਚੋਂ ਪ੍ਰਮੁੱਖ ਅਤਰ ਸਿੰਘ ਸੰਧਾਵਾਲੀਆ, ਕੰਵਰ, ਕਸ਼ਮੀਰਾ ਸਿੰਘ, ਕੰਵਰ ਪਸ਼ੌਰਾ ਸਿੰਘ, ਪ੍ਰਸਿੱਧ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਪੁੱਤਰ ਜਵਾਹਰ ਸਿੰਘ ਨਲਵਾ ਅਤੇ ਦੀਵਾਨ ਬਸਾਖਾ ਸਿੰਘ ਸਨ। ਇਸ ਇਕੱਠ ਨਾਲ ਬਾਬਾ ਬੀਰ ਸਿੰਘ ਦਾ ਨੌਰੰਗਾਬਾਦ ਵਿਖੇ ਡੇਰਾ ਇੱਕ ਪ੍ਰਕਾਰ ਨਾਲ ਲਾਹੌਰ ਦੇ ਸਿੱਖ ਦਰਬਾਰ ਉੱਤੇ ਡੋਗਰਿਆਂ ਦੇ ਗਲਬੇ ਵਿਰੁੱਧ ਬਗਾਵਤ ਦਾ ਕੇਂਦਰ ਬਣ ਗਿਆ। ਹਰੀ ਸਿੰਘ ਡੋਗਰਾ, ਜੋ ਇਸ ਸਮੇਂ ਸਿੱਖ ਰਾਜ ਦਾ ਪ੍ਰਧਾਨ ਮੰਤਰੀ ਸੀ, ਨੌਰੰਗਬਾਬਾਦ ਵਿਖੇ ਹੋ ਰਹੀਆਂ ਸਰਗਰਮੀਆਂ ਨੂੰ ਜਰ ਨਾ ਸਕਿਆ ਕਿਉਂ ਜੋ ਇਹ ਸਾਰਾ ਕੁਝ ਉਸ ਦੀ ਆਪਣੀ ਹੋਂਦ ਲਈ ਖਤਰੇ ਦਾ ਸੂਚਕ ਸੀ। ਇਸ ਖ਼ਤਰੇ ਨੂੰ ਮੂਲੋਂ ਮੁਕਾਉਣ ਲਈ ਉਸ ਨੇ ਮੀਆਂ ਲਾਭ ਸਿੰਘ ਦੀ ਅਗਵਾਈ ਹੇਠ 20,000 ਫੌਜੀ ਅਤੇ 50 ਤੋਪਾਂ ਬਾਬਾ ਬੀਰ ਸਿੰਘ ਦੇ ਡੇਰੇ ਉੱਤੇ ਹਮਲਾ ਕਰਨ ਲਈ ਭੇਜ ਦਿੱਤੀਆਂ ਜਿਹਨਾਂ ਨੇ 7 ਮਈ, 1844 ਨੂੰ ਨੌਰੰਗਾਬਾਦ ਦੇ ਡੇਰੇ ਨੂੰ ਘੇਰ ਲਿਆ। ਬਾਬਾ ਜੀ ਨੇ ਆਪਣੇ ਭਰਾ ਸਿਖ ਫ਼ੌਜੀਆਂ ਨਾਲ ਲੜਣ ਤੌਂ ਆਪਣੇ ਸਾਥੀਆਂ ਨੂੰ ਮਨ੍ਹਾ ਕਰ ਦਿੱਤਾ। ਬਾਬਾ ਬੀਰ ਸਿੰਘ, ਕੰਵਰ ਕਸ਼ਮੀਰਾ ਸਿੰਘ, ਅਤਰ ਸਿੰਘ ਸੰਧਾਵਾਲੀਆ ਅਤੇ ਬਾਬਾ ਬੀਰ ਸਿੰਘ ਦੇ ਸੈਂਕੜੇ ਸ਼ਰਧਾਲੂ ਗੋਲੀਬਾਰੀ ਵਿੱਚ ਮਾਰੇ ਗਏ। ਜਿਸ ਸਮੇਂ ਤੋਪ ਦਾ ਗੋਲਾ ਬਾਬਾ ਜੀ ਨੂੰ ਲੱਗਾ ਉਹ ਉਸ ਸਮੇਂ ਗੁਰੂ ਗਰੰਥ ਸਾਹਿਬ ਦੀ ਤਾਬਿਆ ਬੈਠ ਕੇ ਸਮਾਧੀ ਸਥਿਤ ਸਨ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ। ਪੰਜਾਬੀ ਸਾਹਿਤ ਦੀ ਆਲੋਚਨਾ ਦੀ ਸ਼ੁਰੂਆਤ ਆਧੁਨਿਕ ਕਾਲ ਵਿੱਚ ਮੰਨਣ ਵਾਲੇ ਵਿਦਵਾਨ ਹਰਿਭਜਨ ਸਿੰਘ ਭਾਟੀਆ, ਤੇਜਵੰਤ ਸਿੰਘ ਗਿੱਲ, ਸੰਤ ਸਿੰਘ ਸੇਖੋਂ, ਆਦਿ ਹਨ। ਕਿਸੇ ਵੀ ਇੱਕ ਸਾਹਿਤਕਾਰ/ਆਲੋਚਕ ਨੂੰ ਅਧਾਰ ਕੇ ਅਸੀਂ ਪੰਜਾਬੀ ਆਲੋਚਨਾ ਦਾ ਆਰੰਭ ਨਹੀਂ ਮਿੱਥ ਸਕਦੇ। ਇਸ ਸਬੰਧ ਵਿੱਚ ਹਰਿਭਜਨ ਸਿੰਘ ਭਾਟੀਆ ਦਾ ਕਥਨ ਵਿਚਾਰਯੋਗ ਹੈ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।