ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਉਦਾਸੀ ਜਾਂ ਗ਼ਮ ਇੱਕ ਭਾਵਨਾਤਮਕ ਦਰਦ ਹੈ ਜਿਸ ਦਾ ਸੰਬੰਧ, ਘਾਟੇ ਵਿੱਚ ਜਾਣ ਦੀਆਂ ਭਾਵਨਾਵਾਂ, ਨੁਕਸਾਨ, ਨਿਰਾਸ਼ਾ, ਸੋਗ, ਬੇਬੱਸੀ, ਬੇਵਸੀ ਅਤੇ ਦੁੱਖ ਨਾਲ ਹੈ। ਉਦਾਸੀ ਦਾ ਅਨੁਭਵ ਕਰਨ ਵਾਲਾ ਵਿਅਕਤੀ ਚੁੱਪ ਧਾਰ ਸਕਦਾ ਹੈ ਜਾਂ ਸੁਸਤ ਹੋ ਸਕਦਾ ਹੈ, ਅਤੇ ਦੂਜਿਆਂ ਕੋਲੋਂ ਆਪਣੇ ਆਪ ਨੂੰ ਅਲੱਗ ਕਰ ਸਕਦਾ ਹੈ। ਗੰਭੀਰ ਉਦਾਸੀ ਦੀ ਇੱਕ ਉਦਾਹਰਣ ਉਪਰਾਮਤਾ ਹੈ। ਰੋਣਾ ਉਦਾਸੀ ਦਾ ਸੰਕੇਤ ਹੋ ਸਕਦਾ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਬ ਪੁਡਿੰਗ ਹੈ, ਹੋੰਗ ਕੋੰਗ ਇੱਕ ਬਹੁਤ ਹੀ ਪਰਸਿੱਧ ਮਿਠਆਈ ਹੈ ਜਿਸਨੂੰ ਇੱਕ ਰਵਾਇਤੀ ਬ੍ਰਿਟਿਸ਼ ਭੋਜਨ ਦੇ ਤੌਰ ਤੇ ਖਾਇਆ ਜਾਂਦਾ ਹੈ। ਇਸਨੂੰ ਬਨਾਉਣ ਦੀ ਵਿਧੀ ਵਿੱਚ ਅੱਲਗ ਅਲੱਗ ਸਥਾਨਕ ਜਗਾਵਾਂ ਤੇ ਬਹੁਤ ਘੱਟ ਅੰਤਰ ਹੁੰਦਾ ਹੈ। ਇਸ ਮਿਠਆਈ ਨੂੰ ਸਿੰਗਾਪੁਰ, ਮਲੇਸ਼ੀਆ, ਸਿੰਗਾਪੋਰ, ਮਕਾਉ ਵਿੱਚ ਪਾਈ ਜਾਂਦੀ ਹੈ ਅਤੇ ਚੀਨੀ ਭੋਜਨਾਲਿਆਂ ਵਿੱਚ ਦਿਮ ਸਮ ਦੇ ਤੌਰ ਤੇ ਇਸਨੂੰ ਦਿੱਤਾ ਜਾਂਦਾ ਹੈ। ਤਾਜ਼ੇ ਪਡਿੰਗ ਨੂੰ ਅੰਬ, ਅਗਰ, ਦੁੱਧ ਅਤੇ ਚੀਨੀ ਨਾਲ ਬਣਾਇਆ ਜਾਂਦਾ ਹੈ. ਇਸਤੋਂ ਇਲਾਵਾ, ਸਟ੍ਰਾਬੇਰੀ, ਕੀਵੀ, ਬੈਰੀ, ਅਤੇ ਹੋਰ ਫਲਾਂ ਨਾਲ ਇਸਨੂੰ ਦਿੱਤਾ ਜਾਂਦਾ ਹੈ। ਇਸਨੂੰ ਅਕਸਰ ਫਰਿਜ਼ ਵਿੱਚ ਠੰਡਾ ਕਰਕੇ, ਖਾਇਆ ਜਾਂਦਾ ਹੈ, ਜਿਸ ਨਾਲ ਇਸ ਵਿੱਚ ਇਸ ਦਾ ਇੱਕ ਗਾੜਾ ਅਤੇ ਕਰੀਮੀ ਸਵਾਦ ਆਂਦਾ ਹੈ। ਕੁਝ ਚੀਨੀ ਰੈਸਟੋਰਟ ਅੰਬ ਪੁਡਿੰਗ ਨੂੰ ਮੱਛੀ ਦੀ ਦਾ ਆਕਾਰ ਦਿੰਦੇ ਹੰਨ ਕਿਉਂਕਿ ਇਸਨੂੰ ਚੀਨੀ ਸਭਿਆਚਾਰ ਵਿੱਚ ਚੰਗੀ ਕਿਸਮਤ ਲੇਕੇ ਆਉਣ ਵਾਲਾ ਮੰਨਿਆ ਜਾਂਦਾ ਹੈ. ਦੂਜੇ ਪਾਸੇ ਫੈਕਟਰੀ ਵਿੱਚ ਬਣੀ ਅੰਬ ਪੁਡਿੰਗ ਨੂੰ ਤਾਜ਼ੇ ਫ਼ਲਾਂ ਨਾਲ ਨਾ ਬਣਾ ਕੇ, ਇਸਨੂੰ ਅੰਬ ਦੀ ਗੁਰਦ ਨੂੰ ਅਗਰ ਵਿੱਚ ਮਿਲਕੇ ਬਣਾਇਆ ਜਾਂਦਾ ਹੈ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਨ੍ਹੇ ਘੋੜੇ ਦਾ ਦਾਨ (ਅੰਗਰੇਜ਼ੀ: Alms for the blind horse) 2011 ਵਿੱਚ ਰਿਲੀਜ਼ ਹੋਈ ਭਾਰਤੀ ਪੰਜਾਬੀ ਫ਼ਿਲਮ ਹੈ। ਇਸਦਾ ਨਿਰਦੇਸ਼ਕ ਗੁਰਵਿੰਦਰ ਸਿੰਘ ਹੈ। ਗੁਰਦਿਆਲ ਸਿੰਘ ਦੇ ਨਾਵਲ 'ਅੰਨ੍ਹੇ ਘੋੜੇ ਦਾ ਦਾਨ' ਦੀ ਕਹਾਣੀ ਤੇ ਅਧਾਰਤ ਇਸ ਫ਼ਿਲਮ ਨੇ ਭਾਰਤ ਦੇ 59ਵੇਂ ਕੌਮੀ ਫ਼ਿਲਮ ਅਵਾਰਡਾਂ ਦੀ ਸਰਵੋਤਮ ਨਿਰਦੇਸ਼ਨ, ਸਿਨੇਮੇਟੋਗ੍ਰਾਫ਼ੀ ਅਤੇ ਪੰਜਾਬੀ ਦੀ ਸਰਵੋਤਮ ਫ਼ਿਲਮ ਕੈਟੇਗਰੀਆਂ ਦੇ ਇਨਾਮ ਜਿੱਤੇ। ਇਸ ਫਿਲਮ ਤੋਂ ਪਹਿਲਾਂ ਗੁਰਦਿਆਲ ਸਿੰਘ ਦੇ ਨਾਵਲ "ਮੜ੍ਹੀ ਦਾ ਦੀਵਾ" ਤੇ ਹੀ ਅਜਿਹੇ ਹੀ ਗੰਭੀਰ ਮਸਲਿਆ ਨੂੰ ਪੇਸ਼ ਕਰਦੀ ਫਿਲਮ ਬਣੀ ਹੈ। ਇਹ ਫਿਲਮ ਵੀ ਅਕਾਦਮਿਕ ਖੇਤਰ ਵਿੱਚ ਚਰਚਾ ਦਾ ਵਿਸ਼ਾ ਰਹੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਾਰਿਓ ਗੈਬਰੀਐਲ ਐਂਡਰੇਟੀ (ਜਨਮ 28 ਫਰਵਰੀ 1940 ) ਇੱਕ ਇਤਾਲਵੀ- ਅਮਰੀਕਨ ਜਨਮਿਆ ਸਾਬਕਾ ਰੇਸਿੰਗ ਡ੍ਰਾਈਵਰ ਹੈ, ਜੋ ਕਿ ਖੇਡ ਦੇ ਇਤਿਹਾਸ ਵਿੱਚ ਸਭ ਤੋਂ ਸਫਲ ਅਮਰੀਕਨਾਂ ਵਿੱਚੋਂ ਇੱਕ ਹੈ। ਉਹ ਫਾਰਮੂਲਾ ਵਨ, ਇੰਡੀਕਾਰ, ਵਰਲਡ ਸਪੋਰਟ ਕਾਰਸ ਚੈਂਪਿਅਨਸ਼ਿਪ ਅਤੇ ਨਾਸਕਰ (ਦੂਜਾ ਡੇਨ ਗੁਰਮੇਨੀ) ਵਿੱਚ ਦੌੜ ਜਿੱਤਣ ਵਾਲੇ ਸਿਰਫ ਦੋ ਡ੍ਰਾਈਵਰਾਂ ਵਿੱਚੋਂ ਇੱਕ ਹੈ। ਉਸਨੇ ਮਿਡਗੇਟ ਕਾਰਾਂ ਅਤੇ ਸਪ੍ਰਿੰਟ ਕਾਰਾਂ ਵਿਚ ਦੌੜ ਵੀ ਜਿੱਤੀ। ਆਪਣੇ ਕਰੀਅਰ ਦੌਰਾਨ, ਅੰਦਰੇਟੀ ਨੇ 1978 ਦੇ ਫ਼ਾਰਮੂਲਾ ਵਨ ਵਿਸ਼ਵ ਚੈਂਪੀਅਨਸ਼ਿਪ, ਚਾਰ ਇੰਡੀਕਾਰ ਖ਼ਿਤਾਬ ਜਿੱਤੇ (ਤਿੰਨ USAC ਦੀ ਪ੍ਰਵਾਨਗੀ ਦੇ ਤਹਿਤ)। ਅੱਜ ਤਕ, ਉਹ ਇੰਡੀਅਨਪੋਲਿਸ 500 (1969), ਦੰਦੋਨਾ 500 (1967) ਅਤੇ ਫਾਰਮੂਲਾ ਵਨ ਵਿਸ਼ਵ ਚੈਂਪੀਅਨਸ਼ਿਪ ਜਿੱਤਣ ਵਾਲਾ ਇਕਲੌਤਾ ਡ੍ਰਾਈਵਰ ਹੈ ਅਤੇ ਜੁਆਨ ਪਾਬਲੋ ਮੌਨਟੋਆ ਨਾਸਕਾਰ ਕੱਪ ਵਿਚ ਇਕ ਦੌੜ ਜਿੱਤਣ ਵਾਲਾ ਅਤੇ ਸੀਰੀਜ਼, ਫਾਰਮੂਲਾ ਵਨ, ਅਤੇ ਇਕ ਇੰਡੀਅਨਪੋਲਿਸ 500 ਜਿੱਤਣ ਵਾਲਾ ਇਕੋ ਇਕ ਡ੍ਰਾਈਵਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ। ਪੰਜਾਬੀ ਸਾਹਿਤ ਦੀ ਆਲੋਚਨਾ ਦੀ ਸ਼ੁਰੂਆਤ ਆਧੁਨਿਕ ਕਾਲ ਵਿੱਚ ਮੰਨਣ ਵਾਲੇ ਵਿਦਵਾਨ ਹਰਿਭਜਨ ਸਿੰਘ ਭਾਟੀਆ, ਤੇਜਵੰਤ ਸਿੰਘ ਗਿੱਲ, ਸੰਤ ਸਿੰਘ ਸੇਖੋਂ, ਆਦਿ ਹਨ। ਕਿਸੇ ਵੀ ਇੱਕ ਸਾਹਿਤਕਾਰ/ਆਲੋਚਕ ਨੂੰ ਅਧਾਰ ਕੇ ਅਸੀਂ ਪੰਜਾਬੀ ਆਲੋਚਨਾ ਦਾ ਆਰੰਭ ਨਹੀਂ ਮਿੱਥ ਸਕਦੇ। ਇਸ ਸਬੰਧ ਵਿੱਚ ਹਰਿਭਜਨ ਸਿੰਘ ਭਾਟੀਆ ਦਾ ਕਥਨ ਵਿਚਾਰਯੋਗ ਹੈ।
ਬੂੰਦੀ (ਰਾਜਸਥਾਨੀ:बूंदी, ਉਰਦੂ: بوندی,, ਬੁੰਦੀ) ਜਾ ਬੁੰਦੀਆ(ਬੰਗਾਲੀ:বুন্দিয়া) ਇਕ ਭਾਰਤੀ ਮਿਠਾਈ ਹੈ ਜੋ ਮਿੱਠੇ, ਤਲੇ ਹੋਏ ਚਨੇ ਦੇ ਆਟੇ ਨਾਲ ਬਣਦੀ ਹੈ। ਬਹੁਤ ਮਿੱਠੇ ਹੋਣ ਕਰਕੇ, ਇਹ ਕੇਵਲ ਇੱਕ ਹਫ਼ਤੇ ਲਈ ਹੀ ਸਟੋਰ ਕੀਤੀ ਜਾ ਸਕਦੀ ਹੈ। ਰਾਜਸਥਾਨ ਦੇ ਗਰਮ ਖੇਤਰਾਂ ਵਿੱਚ ਭੋਜਨ ਨੂੰ ਬਚਾਉਣ ਲਈ, ਬੂੰਦੀ ਦੇ ਲੱਡੂਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਖਾਰਾ ਜਾਂ ਟਿੱਖਾ ਨਾਂ ਦੀ ਇਕ ਮੱਛੀ ਸੰਸਕਰਣ ਵੀ ਹੈ।
ਲੰਡਨ (/ˈlʌndən/) ਇੰਗਲੈਂਡ ਦੀ ਰਾਜਧਾਨੀ ਹੈ ਅਤੇ ਇਹ ਇੰਗਲੈਂਡ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ। ਇਹ ਸ਼ਹਿਰ ਗ੍ਰੇਟ ਬ੍ਰਿਟੇਨ ਦੇ ਟਾਪੂ ਦੇ ਦੱਖਣ ਪੂਰਬ ਵਿੱਚ ਥੇਮਜ਼ ਦਰਿਆ ਦੇ ਕੰਢੇ ਵਸਿਆ ਹੋਇਆ ਹੈ। ਇਹ ਸ਼ਹਿਰ ਰੋਮਨ ਰਾਜਿਆਂ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੰਨ੍ਹਾ ਨੇ ਇਸਦਾ ਨਾਂਮ "ਲੰਡੇਨੀਅਮ" ਰੱਖਿਆ ਸੀ। ਲੰਡਨ ਦਾ ਪ੍ਰਾਚੀਨ ਮੂਲ, ਸਿਟੀ ਆਫ ਲੰਡਨ, ਇਸਦਾ ਵੱਡਾ ਹਿੱਸਾ 1.12-square-mile (2.9 km2) ਮੱਧਕਾਲ ਸੀਮਾਵਾਂ ਰੱਖਦਾ ਹੈ। ਇਹ ਮਹਾਂਨਗਰ ਸ਼ਹਿਰ ਹੈ। ਇਸਨੂੰ ਗ੍ਰੇਟਰ ਲੰਡਨ ਵੀ ਕਹਿੰਦੇ ਹਨ। ਲੰਡਨ ਸ਼ਹਿਰ ਨੂੰ ਇੱਥੋਂ ਦਾ ਮੇਅਰ ਅਤੇ ਲੰਡਨ ਅਸੈਂਬਲੀ ਆਪਣੀ ਦੇਖ-ਰੇਖ ਹੇਠ ਚਲਾਉਂਦੀ ਹੈ। ਲੰਡਨ ਅੱਗੇ ਵਧਦਾ ਹੋਇਆ ਗਲੋਬਲ ਸ਼ਹਿਰ ਹੈ, ਜੋ ਕਿ ਕਲਾ, ਕਾਮਰਸ, ਸਿੱਖਿਆ, ਮਨੋਰੰਜਨ, ਫੈਸ਼ਨ, ਫਾਇਨਾਂਸ, ਸਿਹਤ ਸਹੂਲਤਾਂ, ਮੀਡੀਆ, ਪ੍ਰੋਫੈਸ਼ਨਲ ਸਰਵਿਸ, ਖੋਜ ਅਤੇ ਵਿਕਾਸ, ਯਾਤਰਾਸਥੱਲ ਅਤੇ ਆਵਾਜਾਈ ਪੱਖੋਂ ਅੱਗੇ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਵਿੱਤੀ ਕੇਂਦਰ ਹੈ। ਇਸਦਾ ਜੀਡੀਪੀ ਖੇਤਰ ਪੱਖੋਂ ਵਿਸ਼ਵ ਵਿੱਚ ਪੰਜਵਾਂ/ਛੇਵਾਂ ਸਥਾਨ ਹੈ। ਲੰਡਨ ਵਿੱਚ ਵੱਖੋ-ਵੱਖਰੇ ਲੋਕ ਅਤੇ ਸਭਿਆਚਾਰ ਹਨ, ਅਤੇ ਇਸ ਖੇਤਰ ਵਿੱਚ 300 ਤੋਂ ਵੱਧ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸਦੀ ਅਨੁਮਾਨਤ ਮਿਡ-2016 ਨਗਰਪਾਲਿਕਾ ਜਨਸੰਖਿਆ (ਗ੍ਰੇਟਰ ਲੰਡਨ ਨਾਲ ਸੰਬੰਧਿਤ) 8,787,892 ਸੀ, ਯੂਰਪੀ ਸੰਘ ਦੇ ਕਿਸੇ ਵੀ ਸ਼ਹਿਰ ਦਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਯੂ.ਕੇ. ਦੀ ਆਬਾਦੀ ਦਾ 13.4% ਹਿੱਸਾ ਗਿਣਿਆ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਵਿੱਚ 9,787,426 ਲੋਕਾਂ ਦੇ ਨਾਲ, ਲੰਡਨ ਸ਼ਹਿਰੀ ਖੇਤਰ ਵਿੱਚ ਯੂਰਪ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਰਿਹਾ ਹੈ। ਪੈਰਿਸ ਇਸ ਵਿੱਚ ਪਹਿਲਾ ਹੈ। ਸ਼ਹਿਰ ਦਾ ਮਹਾਂਨਗਰ ਖੇਤਰ 2016 ਵਿੱਚ ਯੂਰਪ ਵਿੱਚ 14,040,163 ਲੋਕਾਂ ਦੇ ਨਾਲ ਸਭ ਤੋਂ ਵੱਧ ਆਬਾਦੀ ਵਾਲਾ ਹੈ, ਜਦਕਿ ਗ੍ਰੇਟਰ ਲੰਡਨ ਅਥਾਰਟੀ ਸ਼ਹਿਰ-ਖੇਤਰ (ਦੱਖਣ ਪੂਰਬ ਦਾ ਵੱਡਾ ਹਿੱਸਾ) ਦੀ ਜਨਸੰਖਿਆ ਦੇ ਤੌਰ ਤੇ 22.7 ਮਿਲੀਅਨ। ਲੰਡਨ 1831 ਤੋਂ 1925 ਤੱਕ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਸੀ। ਲੰਡਨ ਵਿੱਚ ਚਾਰ ਵਿਸ਼ਵ ਵਿਰਾਸਤੀ ਥਾਵਾਂ ਸ਼ਾਮਲ ਹਨ: ਲੰਡਨ ਦਾ ਟਾਵਰ; ਕੇਊ ਗਾਰਡਨ; ਵੈਸਟਮਿੰਸਟਰ ਦੇ ਪੈਲੇਸ, ਵੈਸਟਮਿੰਸਟਰ ਐਬੇ ਅਤੇ ਸੇਂਟ ਮਾਰਗਰੇਟ ਚਰਚ ਦੁਆਰਾ ਬਣਾਈ ਗਈ ਇਹ ਸਾਈਟ; ਅਤੇ ਗ੍ਰੀਨਵਿਚ ਦਾ ਇਤਿਹਾਸਕ ਸਮਝੌਤਾ (ਜਿਸ ਵਿੱਚ ਰਾਇਲ ਆਬਜਰਵੇਟਰੀ, ਗ੍ਰੀਨਵਿਚ ਪ੍ਰਾਈਮ ਮੈਰੀਡੀਅਨ, 0 ° ਲੰਬਕਾਰ ਅਤੇ ਗ੍ਰੀਨਵਿੱਚ ਮੀਨ ਟਾਈਮ ਪਰਿਭਾਸ਼ਿਤ ਕਰਦਾ ਹੈ)। ਹੋਰ ਥਾਂਵਾਂ ਵਿੱਚ ਬਕਿੰਘਮ ਪੈਲਸ, ਲੰਡਨ ਆਈ, ਪਿਕਕਾਡੀਲੀ ਸਰਕਸ, ਸੈਂਟ ਪੌਲੀਜ਼ ਕੈਥੇਡ੍ਰਲ, ਟਾਵਰ ਬ੍ਰਿਜ, ਟਰਫਲਗਰ ਸਕਵੇਅਰ ਅਤੇ ਦ ਸ਼ਾਰਡ ਸ਼ਾਮਲ ਹਨ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਏਰਿਕ ਹੋਮਬਰਗਰ ਏਰਿਕਸਨ (ਜਨਮ ਐਰਿਕ ਸਾਲੌਮੋਂਸਨ; 15 ਜੂਨ 1902 - 12 ਮਈ 1994) ਇੱਕ ਜਰਮਨ-ਅਮਰੀਕਨ ਡਿਵੈਲਪਮੈਂਟ ਮਨੋਵਿਗਿਆਨੀ ਅਤੇ ਮਨੋਵਿਸ਼ਲੇਸ਼ਣੀ ਚਕਿਤਸਕ ਸੀ ਜੋ ਮਨੁੱਖੀ ਜੀਵ ਦੇ ਮਨੋਵਿਗਿਆਨਕ ਵਿਕਾਸ ਬਾਰੇ ਆਪਣੇ ਵਿਸ਼ੇਸ਼ ਸਿਧਾਂਤ ਲਈ ਜਾਣਿਆ ਜਾਂਦਾ ਸੀ। ਉਸ ਦਾ ਪੁੱਤਰ, ਕਾਈ ਟੀ. ਏਰਿਕਸਨ, ਇੱਕ ਉੱਘਾ ਅਮਰੀਕੀ ਸਮਾਜ-ਸ਼ਾਸਤਰੀ ਹੈ। ਬੈਚਲਰ ਦੀ ਡਿਗਰੀ ਦੀ ਘਾਟ ਦੇ ਬਾਵਜੂਦ, ਏਰਿਕਸਨ ਨੇ ਹਾਰਵਰਡ, ਕੈਲੀਫੋਰਨੀਆ ਯੂਨੀਵਰਸਿਟੀ (ਯੂ.ਸੀ.
ਜੇਮਸ ਫਰਾਂਸਿਸ ਥੋਰਪੇ (22 ਮਈ ਜਾਂ 28 ਮਈ,1887 - ਮਾਰਚ 28, 1953) 1887 – March 28, 1953)ਇੱਕ ਅਮਰੀਕੀ ਅਥਲੀਟ ਸੀ ਅਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਸੀ। ਸੈਕ ਅਤੇ ਫੌਕਸ ਨੈਸ਼ਨ ਦਾ ਮੈਂਬਰ ਥੋਰਪੇ ਆਪਣੇ ਮੂਲ ਦੇਸ਼ ਲਈ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਨੇਟਿਵ ਅਮਰੀਕੀ ਬਣ ਸੀ। ਉਸਨੂੰ ਆਧੁਨਿਕ ਖੇਡਾਂ ਦੇ ਸਭ ਤੋਂ ਵੱਧ ਪਰਭਾਵੀ ਅਥਲੀਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਉਸਨੇ 1912 ਪੈਨਟਾਲੌਨ ਅਤੇ ਡਿਕੈਥਲਨ ਵਿੱਚ ਓਲੰਪਿਕ ਸੋਨੇ ਦੇ ਮੈਡਲ ਜਿੱਤੇ ਅਤੇ ਅਮਰੀਕੀ ਫੁਟਬਾਲ (ਕਾਲਜੀਏਟ ਅਤੇ ਪੇਸ਼ੇਵਰ), ਪੇਸ਼ੇਵਰ ਬੇਸਬਾਲ ਅਤੇ ਬਾਸਕਟਬਾਲ ਖੇਡ ਵਿੱਚ ਭਾਗ ਲਿਆ। ਉਸ ਨੇ ਓਲੰਪਿਕ ਵਿਚ ਮੁਕਾਬਲਾ ਕਰਨ ਤੋਂ ਪਹਿਲਾਂ ਸੈਮੀ-ਪੇਸ਼ੇਵਰ ਬੇਸਬਾਲ ਦੇ ਦੋ ਸੀਜ਼ਨ ਖੇਡਣ ਲਈ ਪੈਸੇ ਭਰੇ ਸਨ। 1983 ਵਿੱਚ, ਉਸਦੀ ਮੌਤ ਤੋਂ 30 ਸਾਲ ਬਾਅਦ, ਇੰਟਰਨੈਸ਼ਨਲ ਔਲੀਐਮਪੀਸੀ ਕਮੇਟੀ (ਆਈਓਸੀ) ਨੇ ਉਸਦੇ ਓਲੰਪਿਕ ਤਮਗੇ ਵਾਪਸ ਕਰ ਦਿੱਤੇ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਵੈਨੇਤੋ ([ˈveɪnəˌtoʊ] ਜਾਂ [ˈvɛnətoʊ], ਇਤਾਲਵੀ ਉਚਾਰਨ: [ˈvɛːneto], ਜਾਂ ਵਿਨੀਸ਼ਾ, [vɪˈniːʃə] ਲਾਤੀਨੀ: Venetia, ਵੈਨੇਤੀ: Vèneto; ਵੈਨੇਤਸੀਆ-ਯੂਗਾਨੀਆ ਵੀ ਆਖਿਆ ਜਾਂਦਾ ਹੈ) ਇਟਲੀ ਦੇ ਵੀਹ ਖੇਤਰਾਂ ਵਿੱਚੋਂ ਇੱਕ ਹੈ। ਇਹਦੀ ਅਬਾਦੀ ਲਗਭਗ 50 ਲੱਖ ਹੈ ਜਿਸ ਕਰ ਕੇ ਇਹਦਾ ਦਰਜਾ ਇਟਲੀ ਵਿੱਚ ਪੰਜਵਾਂ ਹੈ। ਇਹਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਵੈਨਿਸ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪਿਤਾ ਦਿਵਸ (ਅੰਗਰੇਜ਼ੀ ਵਿੱਚ Father's Day) ਫਾਦਰ ਡੇ ਜੋ ਕਿ ਜੂਨ ਦੇ ਤੀਸਰੇ ਐਤਵਾਰ ਨੂੰ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ। ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
ਕਰਾਕੋਵ (ਪੋਲੈਂਡੀ ਉਚਾਰਨ: [ˈkrakuf] ( ਸੁਣੋ)), (ਬਰਤਾਨਵੀ /ˈkrækaʊ/; ਅਮਰੀਕੀ /ˈkrɑː-/), ਪੋਲੈਂਡ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਨਾਲ ਹੀ ਉੱਥੋਂ ਦੇ ਸਭ ਤੋਂ ਪੁਰਾਣੇ ਸ਼ਹਿਰਾਂ ਵਿੱਚੋਂ ਇੱਕ ਹੈ। ਇਹ ਲੈਸਰ ਪੋਲੈਂਡ ਖੇਤਰ ਵਿੱਚ ਵਿਸਤੁਲਾ ਨਦੀ (ਪੋਲਿਸ਼: Wisła) ਦੇ ਕੰਢੇ ਉੱਤੇ ਸਥਿਤ ਹੈ ਅਤੇ ਇਹ ਸ਼ਹਿਰ 7ਵੀਂ ਸਦੀ ਈਸਵੀ ਤੋਂ ਕਾਇਮ ਹੈ। ਰਵਾਇਤੀ ਤੌਰ ਉੱਤੇ ਸ਼ਹਿਰ ਪੋਲਿਸ਼ ਅਕਾਦਮਿਕ, ਸਭਿਆਚਾਰਕ, ਅਤੇ ਕਲਾਤਮਕ ਜੀਵਨ ਦੇ ਮੋਹਰੀ ਕੇਂਦਰਾਂ ਵਿੱਚੋਂ ਇੱਕ ਹੈ ਅਤੇ ਪੋਲੈਂਡ ਦਾ ਸਭ ਤੋਂ ਮਹੱਤਵਪੂਰਨ ਆਰਥਿਕ ਕੇਂਦਰ ਹੈ। ਇਸ ਪੋਲਿਸ਼ ਸਾਮਰਾਜ ਦੀ 1038 ਤੋਂ 1569 ਤੱਕ ; ਪੋਲਿਸ਼–ਲਿਥੁਆਨੀ ਰਾਸ਼ਟਰਮੰਡਲ ਦੀ 1569 ਤੋਂ 1596 ਤੱਕ, ਆਜ਼ਾਦ ਸ਼ਹਿਰ ਕਰਾਕੋਵ ਦੀ 1815 ਤੋਂ 1846 ਤੱਕ; ਗ੍ਰੈਂਡ ਡਿਊਕ ਕਰਾਕੋਵ ਦੀ 1846 ਤੋਂ 1918 ਤੱਕ; ਅਤੇ ਕਰਾਕੋਵ ਸੂਬੇ ਦੀ 14 ਸਦੀ ਤੋਂ 1998 ਤੱਕ ਰਾਜਧਾਨੀ ਸੀ। 1999 ਤੋਂ ਇਹ ਲੈਸਰ ਪੋਲੈਂਡ ਸੂਬੇ ਦੀ ਰਾਜਧਾਨੀ ਹੈ।
ਰੇਮੰਡ ਐਲਬਰਟ ਰੇ ਕ੍ਰੌਕ (ਅਕਤੂਬਰ 5, 1902 ਤੋਂ ਜਨਵਰੀ 14, 1984) ਇੱਕ ਅਮਰੀਕੀ ਕਾਰੋਬਾਰੀ ਸੀ। ਉਹ 1954 ਵਿੱਚ ਕੈਲੀਫੋਰਨੀਆ ਦੀ ਕੰਪਨੀ ਮੈਕਡੋਨਲਡ’ਜ਼ ਨਾਲ ਜੁੜੇ। ਕੁਝ ਮਹੀਨਿਆਂ ਬਾਅਦ ਉਸਨੇ ਅਤੇ ਉਸਦੇ ਭਾਗੀਦਾਰ ਨੇ ਦੇਸ਼ਭਰ ਵਿੱਚ ਅਤੇ ਅਤੇ ਫਿਰ ਦੁਨੀਆਭਰ ਵਿੱਚ ਫਰੈਂਚਾਈਜ਼ੀਆਂ ਖੋਲੀਆਂ ਅਤੇ ਦੁਨੀਆ ਦੇ ਸਭ ਤੋਂ ਸਫਲ ਫਾਸਟ ਫੂਡ ਕਾਰਪੋਰੇਸ਼ਨ ਬਣ ਗਏ। ਕ੍ਰੌਕ ਨੂੰ ਟਾਈਮ ਨੇ 100 : ਸਭ ਤੋਂ ਮਹੱਤਵਪੂਰਨ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਉਸ ਕੋਲ 1974 ਤੋਂ ਲੈ ਕੇ 1984 ਤੱਕ (ਆਪਣੀ ਮੌਤ ਤੱਕ) ਸੈਨ ਡਿਏਗੋ ਪੈਡਰੇਸ ਬੇਸਬਾਲ ਟੀਮ ਦੀ ਮਾਲਕੀ ਵੀ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਰੀਡਰ'ਜ਼ ਡਾਈਜੈਸਟ ਇੱਕ ਅਮਰੀਕੀ ਆਮ-ਦਿਲਚਸਪੀਆਂ ਲਈ ਪਰਿਵਾਰਕ ਮੈਗਜ਼ੀਨ ਹੈ, ਜੋ ਸਾਲ ਵਿੱਚ ਦਸ ਵਾਰ ਪ੍ਰਕਾਸ਼ਿਤ ਹੁੰਦਾ ਹੈ। ਪਹਿਲਾਂ ਚੱਪੇਕੁਆ, ਨਿਊ ਯਾਰਕ ਵਿੱਚ ਅਧਾਰਤ ਸੀ, ਹੁਣ ਇਸਦੇ ਹੈੱਡਕੁਆਟਰ ਮਿਡਟਾਊਨ ਮੈਨਹਟਨ ਵਿੱਚ ਹਨ। ਮੈਗਜ਼ੀਨ ਦੀ ਸਥਾਪਨਾ 1920 ਵਿੱਚ ਡੀਵਿਟ ਵਾਲੇਸ ਅਤੇ ਲੀਲਾ ਬੈੱਲ ਵਾਲੇਸ ਨੇ ਕੀਤੀ ਸੀ। ਕਈ ਸਾਲਾਂ ਤੋਂ, ਰੀਡਰਜ਼ ਡਾਈਜੈਸਟ ਅਮਰੀਕਾ ਵਿਚ ਸਭ ਤੋਂ ਵਧੀਆ ਵਿਕਣ ਵਾਲੇ ਖਪਤ ਮੈਗਜ਼ੀਨਾਂ ਦੀ ਸੂਚੀ ਸੀ; 2009 ਵਿਚ ਬੈਟਰ ਹੋਮਸ ਐਂਡ ਗਾਰਡਨਜ਼ ਨੇ ਇਹ ਜਗਾਹ ਲੈ ਲਈ ਅਤੇ ਇਸ ਇਹ ਵਿਸ਼ੇਸ਼ਤਾ ਖਤਮ ਹੋ ਗਈ। ਮੀਡਿਆਮਾਰਕ ਰਿਸਰਚ (2006) ਦੇ ਅਨੁਸਾਰ, ਰੀਡਰਜ਼ ਡਾਈਜੈਸਟ $100,000+ ਆਮਦਨ ਵਾਲੇ ਘਰਾਂ ਵਿੱਚ ਫਾਰਚੂਨ, ਵਾਲ ਸਟਰੀਟ ਜਰਨਲ, ਬਿਜ਼ਨਸ ਵੀਕ, ਅਤੇ ਇੰਕ.
ਮਹਾਂਦੇਵੀ ਵਰਮਾ (ਹਿੰਦੀ: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਸਨ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਥੰਮ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ "ਆਧੁਨਿਕ ਮੀਰਾ" ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਂਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
ਪੰਜਾਬ (ਗੁਰਮੁਖੀ: ਪੰਜਾਬ; ਸ਼ਾਹਮੁਖੀ: پنجاب; ਅੰਗਰੇਜ਼ੀ: Punjab) ਦੱਖਣੀ ਏਸ਼ੀਆ ਦਾ ਇੱਕ ਭੂਗੋਲਿਕ ਖ਼ਿੱਤਾ ਹੈ, ਜੋ ਉੱਤਰ-ਪੂਰਬੀ ਭਾਰਤ ਤੋਂ ਲੈ ਕੇ ਉੱਤਰ-ਪੱਛਮੀ ਪਾਕਿਸਤਾਨ ਤੱਕ ਫੈਲਿਆ ਹੋਇਆ ਹੈ। 1947 ਦੀ ਤਕਸੀਮ ਦੌਰਾਨ ਇਹ ਖ਼ਿੱਤਾ ਭਾਰਤ ਅਤੇ ਪਾਕਿਸਤਾਨ ਵਿੱਚ ਵੰਡਿਆ ਗਿਆ ਜਿਹਨਾਂ ਨੂੰ ਹੁਣ ਚੜ੍ਹਦਾ ਪੰਜਾਬ (ਭਾਰਤ ਵਿਚਲਾ ਪੂਰਬੀ ਹਿੱਸਾ) ਅਤੇ ਲਹਿੰਦਾ ਪੰਜਾਬ (ਪਾਕਿਸਤਾਨ ਵਿਚਲਾ ਪੱਛਮੀ ਹਿੱਸਾ) ਦੇ ਨਾਂਵਾਂ ਨਾਲ਼ ਵੀ ਜਾਣਿਆ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਉੱਚੀ ਛਾਲ ਇੱਕ ਟਰੈਕ ਅਤੇ ਫੀਲਡ ਈਵੈਂਟ ਹੈ ਜਿਸ ਵਿੱਚ ਖਿਡਾਰੀ ਨੂੰ ਉੱਚਾਈ 'ਤੇ ਲਗਾਈ ਗਈ ਇੱਕ ਪੱਟੀ' ਜਾਂ ਪੋਲ ਉੱਪਰ ਦੀ ਬਿਨਾਂ ਕਿਸੇ ਸਹਾਇਤਾ ਤੋਂ ਛਾਲ ਮਾਰਨੀ ਪੈਨਦ ਆਪਣੇ ਆਧੁਨਿਕ ਸਭ ਤੋਂ ਪ੍ਰਭਾਵੀ ਰੂਪ ਵਿੱਚ, ਇੱਕ ਪੱਟੀ ਕ੍ਰੈਸ਼ ਮੈਟ ਦੇ ਦੋ ਪੱਧਰਾਂ ਦੇ ਵਿਚਕਾਰ ਰੱਖੀ ਗਈ ਹੁੰਦੀ ਹੈ। ਆਧੁਨਿਕ ਯੁੱਗ ਵਿੱਚ, ਐਥਲੀਟ ਪੱਟੀ ਵੱਲ ਦੌੜਦੇ ਹਨ ਅਤੇ ਜੰਪਿੰਗ ਦੀ ਫੋਸਬਰੀ ਫਲੌਪ ਵਿਧੀ ਦਾ ਇਸਤੇਮਾਲ ਕਰਦੇ ਹਨ ਅਤੇ ਪਹਿਲਾਂ ਸਿਰ ਤੇ ਬਾਅਦ ਵਿੱਚ ਸਰੀਰ ਨੂੰ ਲੰਘਾਉਂਦੇ ਹਨ। ਪੁਰਾਣੇ ਜ਼ਮਾਨੇ ਤੋਂ, ਪ੍ਰਤਿਭਾਗੀਆਂ ਨੇ ਮੌਜੂਦਾ ਰੂਪ ਤੇ ਪਹੁੰਚਣ ਲਈ ਵਧੀਆਂ ਪ੍ਰਭਾਵਸ਼ਾਲੀ ਤਕਨੀਕਾਂ ਪੇਸ਼ ਕੀਤੀਆਂ ਹਨ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਫਰਮਾ:Infobox ice hockey playerਰਾਬਰਟ ਮਾਰਵਿਨਹਲ, ਓਸੀ (ਜਨਮ 3 ਜਨਵਰੀ 1939) ਇੱਕ ਕੈਨੇਡੀਅਨ ਸਾਬਕਾ ਆਈਸ ਹਾਕੀ ਖਿਡਾਰੀ ਹੈ ਜੋ ਸਾਰੇ ਸਮੇਂ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈÍ ਉਸ ਦੇ ਸੁਨਹਿਰੇ ਵਾਲ਼ੇ, ਅਖੀਰ ਨੂੰ ਦੌੜਨ ਦਾ ਅੰਤ, ਸ਼ਾਨਦਾਰ ਸਕੇਟਿੰਗ ਦੀ ਗਤੀ, ਅਤੇ ਬਹੁਤ ਹੀ ਉੱਚ ਵੇਗ ਤੇ ਟੋਲੇ ਨੂੰ ਸ਼ੂਟ ਕਰਨ ਦੀ ਯੋਗਤਾ ਨੇ ਉਸ ਨੂੰ ਉਪਨਾਮ 'ਦਿ ਗੋਲਡਨ ਜੈੱਟ' ਦਿੱਤਾÍ ਉਨ੍ਹਾਂ ਦੇ ਪ੍ਰਤਿਭਾ ਅਜਿਹੇ ਸਨ ਕਿ ਅਕਸਰ ਇੱਕ ਜਾਂ ਦੋ ਵਿਰੋਧ ਕਰਨ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀ ਛਾਂਟੀ ਕਰਨ ਲਈ ਨਿਯੁਕਤ ਕੀਤਾ ਜਾਂਦਾ ਸੀ-ਉਨ੍ਹਾਂ ਦੀ ਵਿਸਫੋਟਕਤਾ ਲਈ ਸ਼ਰਧਾਂਜਲੀÍ ਨੈਸ਼ਨਲ ਹਾਕੀ ਲੀਗ (ਐਨਐਚਐਲ) ਅਤੇ ਵਰਲਡ ਹਾਕੀ ਐਸੋਸੀਏਸ਼ਨ (ਡਬਲਿਊਐਚਏ) ਵਿੱਚ ਆਪਣੇ 23 ਸਾਲਾਂ ਦੇ ਵਿੱਚ, ਹਾਲੇ ਨੇ ਸ਼ਿਕਾਗੋ ਬਲੈਕ ਹਾਕਸ, ਵਿਨੀਪੈੱਗ ਜੇਟਸ ਅਤੇ ਹਾਟਫੋਰਡ ਵ੍ਹਲਰ ਲਈ ਖੇਡੇÍ ਉਸਨੇ ਐਨਐਚਐਲ ਦੇ ਸਭ ਤੋਂ ਕੀਮਤੀ ਖਿਡਾਰੀ ਅਤੇ ਆਰਟ ਰੌਸ ਟ੍ਰੌਫੀ ਨੂੰ ਐਨਐਚਐਲ ਦੇ ਪ੍ਰਮੁੱਖ ਅੰਕ ਸਕੋਰਰ ਵਜੋਂ ਤਿੰਨ ਵਾਰ ਹਾਟ ਮੈਮੋਰੀਅਲ ਟਰਾਫ਼ੀ ਜਿੱਤੀ, ਜਦਕਿ 1961 ਵਿੱਚ ਉਹ ਬਲੈਕ ਹੌਕਸ ਨੂੰ ਸਟੈਨਲੀ ਕੱਪ ਜਿੱਤਣ ਵਿੱਚ ਸਹਾਇਤਾ ਕਰਦੇ ਸਨ ਉਸ ਨੇ ਐਚ.ਐਚ.ਏ.
ਅਨੀਤਾ ਰਤਨਮ (ਤਮਿਲ਼: அனிதா ரத்னம்; ਜਨਮ 21 ਮਈ 1954) ਇੱਕ ਨਿਪੁੰਨ ਭਾਰਤੀ ਸ਼ਾਸਤਰੀ ਅਤੇ ਸਮਕਾਲੀ ਡਾਂਸਰ ਅਤੇ ਕੋਰੀਓਗ੍ਰਾਫਰ ਹੈ, ਜਿਸ ਦਾ ਕੈਰੀਅਰ ਚਾਰ ਦਹਾਕਿਆਂ ਅਤੇ 15 ਵਿਚ ਮੁਲਕਾਂ ਤਕ ਫੈਲਿਆ ਹੈ।ਭਾਰਤ ਨਾਟਿਆਮ ਵਿਚ ਕਲਾਸੀਕਲ ਸਿਖਲਾਈ ਯਾਫਤਾ, ਉਸਨੇ ਕਥਾਕਲੀ, ਮੋਹਿਨੀਅੱਟਮ ਅਤੇ ਤਾਈ ਚੀ ਅਤੇ ਕਲਰੀਪਯੱਟੂ ਵਿਚ ਰਸਮੀ ਸਿਖਲਾਈ ਵੀ ਪ੍ਰਾਪਤ ਕੀਤੀ ਹੈ ਅਤੇ ਇਸ ਪ੍ਰਕਾਰ ਉਸਨੇ ਇਕ ਨਿਵੇਕਲੀ ਨ੍ਰਿਤ ਸ਼ੈਲੀ ਦਾ ਨਿਰਮਾਣ ਕੀਤਾ ਹੈ ਜਿਸ ਦਾ ਨਾਮ ਉਸ ਨੇ "ਨਿਓ ਭਾਰਤ ਨਾਟਿਆਮ" ਰਖਿਆ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਅਰਵਿੰਦ ਮਾਲਾਗੱਟੀ (1 ਮਈ 1956) ਇੱਕ ਪ੍ਰਮੁੱਖ ਭਾਰਤੀ ਦਲਿਤ ਕਵੀ ਲੇਖਕ ਹਨ ਜੋ ਕੰਨੜ ਭਾਸ਼ਾ ਵਿੱਚ ਲਿਖਦੇ ਹਨ. ਉਹ ਚਾਲੀ ਤੋਂ ਜ਼ਿਆਦਾ ਕਿਤਾਬਾਂ ਦੇ ਲੇਖਕ ਹਨ ਜਿਨ੍ਹਾਂ ਵਿੱਚ ਕਾਵਿ ਸੰਗ੍ਰਹਿ, ਛੋਟੇ ਕਲਪਨਾ ਸੰਗ੍ਰਹਿ, ਇਕ ਨਾਵਲ, ਲੇਖ-ਸੰਗ੍ਰਹਿ, ਨਾਜ਼ੁਕ ਕੰਮਾਂ ਅਤੇ ਲੋਕ-ਕਥਾਵਾਂ ਸ਼ਾਮਲ ਹਨ. ਉਹ ਕਰਨਾਟਕ ਸਰਕਾਰ ਦੇ ਵਡਮੁੱਲੀ ਅੰਬੇਦਕਰ ਫੈਲੋਸ਼ਿਪ ਅਵਾਰਡ ਪ੍ਰਾਪਤ ਕਰਤਾ ਹਨ.
ਮੀਰਾ ਦੱਤਾ ਗੁਪਤਾ (ਬੰਗਾਲੀ: মীরা দত্ত গুপ্ত) (5 ਅਕਤੂਬਰ, 1907 - 18 ਜਨਵਰੀ, 1983) ਇੱਕ ਜਾਣੀ-ਮਾਣੀ ਆਜ਼ਾਦੀ ਘੁਲਾਟੀਏ, ਸੋਸ਼ਲ ਵਰਕਰ, ਸਿੱਖਿਆਰਥੀ, ਸਿਆਸਤਦਾਨ ਅਤੇ ਕਲਕੱਤਾ ਵਿੱਚ ਔਰਤਾਂ ਦੇ ਮੁੱਦਿਆਂ ਦੀ ਲੜਨ ਦੀ ਕਾਰਕੁੰਨ ਰਹੀ ਸੀ। ਉਹ ਬੰਗਾਲ ਵਿਚ ਵਿਧਾਨ ਸਭਾ (ਐਮ.ਐਲ.ਏ) ਦੀ ਮੈਂਬਰ ਅਤੇ ਫਿਰ 1937 ਤੋਂ 1957 ਤੱਕ ਪੱਛਮੀ ਬੰਗਾਲ ਲਈ 20 ਸਾਲ ਕੰਮ ਕੀਤਾ ਸੀ, ਪਹਿਲੀ ਗੱਲ ਉਸਨੇ 1937 ਵਿੱਚ ਮਹਿਲਾਵਾਂ ਦੇ ਹਲਕੇ ਦੀ ਨੁਮਾਇੰਦਗੀ ਕੀਤੀ, ਅਤੇ ਫਿਰ 1952 ਤੋਂ 1957 ਭੋਵਨੀਪੁਰ ਦੀ ਨੁਮਾਇੰਦਗੀ ਕੀਤੀ। ਉਹ ਭੋਵਨੀਪੁਰ ਤੋਂ ਪਹਿਲੀ ਐਮ-ਐਲ.ਏ ਰਹੀ ਸੀ।
ਵਿਵੀਅਨ ਲੇਹ (ਜਨਮ ਵਿਵਿਅਨ ਮਰੀ ਹਾਰਟਲੇ, ਅਤੇ 1947 ਦੇ ਬਾਅਦ ਵੀ ਲੇਡੀ ਓਲੀਵਰ ਵਜੋਂ ਜਾਣੇ ਜਾਂਦੇ ਹਨ; 5 ਨਵੰਬਰ 1913 - 8 ਜੁਲਾਈ 1967) ਇੱਕ ਅੰਗਰੇਜ਼ੀ ਅਵਸਥਾ ਅਤੇ ਫ਼ਿਲਮ ਅਦਾਕਾਰਾ ਸੀ. ਉਸਨੇ ਸਟੇਜ 'ਤੇ ਇਕ ਕਿਰਦਾਰ ਨਿਭਾਈ ਭੂਮਿਕਾ' ਚ ਵੀ ਭੂਮਿਕਾ ਨਿਭਾਈ, ਜੋ ਉਸ ਨੇ ਇਕ ਸਟਾਰਕਾਰ ਨਾਮਕ ਡਿਜੈਰਰ (1951) ਦੇ ਫਿਲਮਾਂ ਦੇ ਰੂਪ 'ਚ ਗੌਨ ਵਿਕਟ ਦ ਵਿੰਡ (1 9 339) ਅਤੇ ਬਲੈਨਸ਼ ਡੂਬਿਓਜ਼ ਵਿੱਚ ਸਕਾਰਲੇਟ ਓਹਾਰਾ ਦੇ ਰੂਪ ਵਿੱਚ ਉਸ ਦੇ ਆਈਕੋਨਿਕ ਪ੍ਰਦਰਸ਼ਨ ਲਈ ਦੋ ਅਕੈਡਮੀ ਅਵਾਰਡਜ਼ ਜਿੱਤੇ। 1 9 4 9 ਵਿਚ ਲੰਡਨ ਦੇ ਵੈਸਟ ਐਂਡ ਵਿਚ। ਉਸਨੇ ਟੌਵਰਿਕ ਦੇ ਬ੍ਰਾਡਵੇ ਸੰਗੀਤ ਸੰਸਕਰਣ (1963) ਵਿੱਚ ਆਪਣੇ ਕੰਮ ਲਈ ਟੋਨੀ ਅਵਾਰਡ ਵੀ ਜਿੱਤਿਆ। ਆਪਣੀ ਨਾਟਕ ਸਕੂਲੀ ਸਿੱਖਿਆ ਨੂੰ ਪੂਰਾ ਕਰਨ ਤੋਂ ਬਾਅਦ, ਲੇਫ ਨੇ 1 9 35 ਵਿਚ ਚਾਰ ਫਿਲਮਾਂ ਦੀਆਂ ਛੋਟੀਆਂ-ਛੋਟੀਆਂ ਭੂਮਿਕਾਵਾਂ ਵਿਚ ਹਿੱਸਾ ਲਿਆ ਅਤੇ ਫਾਇਰ ਓਵਰ ਇੰਗਲੈਂਡ (1 9 37) ਵਿਚ ਨਾਇਨੀ ਦੀ ਭੂਮਿਕਾ ਵਿਚ ਤਰੱਕੀ ਕੀਤੀ। ਆਪਣੀ ਸੁੰਦਰਤਾ ਦੀ ਪ੍ਰਸੰਸਾ ਕਰਦੇ ਹੋਏ, ਲੇਹ ਨੇ ਮਹਿਸੂਸ ਕੀਤਾ ਕਿ ਉਸਦੀ ਸਰੀਰਕ ਵਿਸ਼ੇਸ਼ਤਾਵਾਂ ਨੇ ਕਈ ਵਾਰ ਉਸਨੂੰ ਇੱਕ ਅਭਿਨੇਤਰੀ ਵਜੋਂ ਗੰਭੀਰਤਾ ਨਾਲ ਲੈਣ ਤੋਂ ਰੋਕਿਆ। ਇੱਕ ਸਕ੍ਰੀਨ ਅਦਾਕਾਰ ਦੇ ਤੌਰ ਤੇ ਉਸਦੀ ਪ੍ਰਸਿੱਧੀ ਦੇ ਬਾਵਜੂਦ, ਲੇਹ ਮੁੱਖ ਰੂਪ ਵਿੱਚ ਇੱਕ ਸਟੇਜ ਪਰਫਾਰਮਰ ਸੀ। ਆਪਣੇ 30 ਸਾਲਾਂ ਦੇ ਕੈਰੀਅਰ ਦੇ ਦੌਰਾਨ, ਉਸਨੇ ਨੋਅਲ ਕਾਵਾਰਡ ਅਤੇ ਜਾਰਜ ਬਰਨਾਰਡ ਸ਼ਾ ਕਾਮੇਡੀ ਦੀਆਂ ਨਾੜੀਆਂ ਦੀਆਂ ਭੂਮਿਕਾਵਾਂ ਨੂੰ ਓਪੇਲਿਆ, ਕਲੀਓਪੱਤਰਾ, ਜੂਲੀਅਟ ਅਤੇ ਲੇਡੀ ਮੈਕਬੈਥ ਵਰਗੇ ਕਲਾਸਿਕ ਸ਼ੈਕਸਪੀਅਰਨ ਅੱਖਰਾਂ ਤੱਕ ਰੋਲ ਕੀਤਾ। ਬਾਅਦ ਵਿਚ ਜ਼ਿੰਦਗੀ ਵਿਚ ਉਸਨੇ ਕੁਝ ਫਿਲਮਾਂ ਵਿਚ ਇਕ ਕਿਰਦਾਰ ਅਭਿਨੇਤਰੀ ਦੇ ਰੂਪ ਵਿਚ ਕੰਮ ਕੀਤਾ। ਉਸ ਸਮੇਂ, ਜਨਤਾ ਨੇ ਲੇਹ ਨੂੰ ਆਪਣੇ ਦੂਜੇ ਪਤੀ ਲੌਰੈਂਸ ਓਲੀਵੀਅਰ ਨਾਲ ਸੰਕੇਤ ਕੀਤਾ, ਜੋ ਉਹ 1940 ਤੋਂ 1960 ਤੱਕ ਆਪਣੇ ਪਤੀ ਸਨ। ਲੇਅ ਅਤੇ ਓਲੀਵਰ ਨੇ ਕਈ ਸਟੇਜ ਪ੍ਰੋਡਕਸ਼ਨਾਂ ਵਿੱਚ ਇਕੱਠੇ ਕੰਮ ਕੀਤਾ, ਓਲੀਵੀਰ ਅਕਸਰ ਨਿਰਦੇਸ਼ਤ ਕਰਦੇ ਹੋਏ, ਅਤੇ ਤਿੰਨ ਫਿਲਮਾਂ ਵਿੱਚ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।