ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲੋਕਧਾਰਾ ਕਿਸੇ ਭੁਗੋਲਿਕ ਖਿੱਤੇ ਵਿਚ ਵਸਦੇ ਲੋਕ ਦੀ ਮਾਨਿਸਕਤਾ ਦਾ ਮਹੱਤਵਪੂਰਨ ਸੱਭਿਆਚਾਰਕ ਵਿਰਸਾ ਹੁੰਦੀ ਹੈ। ਲੋਕਧਾਰਾ ਕਿਸੇ ਸਮਾਜ ਵਿਚ ਵਸਦੇ ਲੋਕ ਦੀ ਮਾਨਿਸਕਤਾ ਨਾਲ ਗਹਿਣ ਰੂਪ ਜੁੜੀ ਹੰਦੀ ਹੈ। ਲੋਕ-ਵਿਸ਼ਵਾਸ ਜਿੱਥੇ ਲੋਕ ਮਾਨਿਸਕਤਾ ਦੀ ਅਭਿਵਅਕਤੀ ਕਰਦੇ ਹਨ, ਉੱਥੇ ਹੀ ਇਹ ਵਿਸ਼ੇਸ਼ ਖਿੱਤੇ ਉਸਦੀ ਬਣਤਰ ਅਤੇ ਵਿਧਾਨ ਨੂੰ ਸਮਝਣ ਜਾਣਨ ਵਿਚ ਸਹਾਈ ਹੁੰਦੇ ਹਨ। ਵਿਸਵਾਸ਼ ਕਰਨਾ ਮਨੁੱਖ ਦਾ ਸਹਿਜ ਸੁਭਾਵਿਕ ਵਰਤਾਰਾ ਹੈ, ਵਿਸਵਾਸ ਤੋਂ ਭਾਵ ਦਿਸਦੇ ਜ ਅਣਿਦਸਦੇ ਵਸਤ ਤੇ ਵਰਤਾਰੇ ਵਿਚ ਯਕੀਨ ਕਰਨਾ ਹੈ। ਪ੍ਰਕਿਰਤੀ ਅਤੇ ਵਿਸ਼ਵਾਸਾ ਦਾ ਆਪਸ ਵਿਚ ਗਹਿਰਾ ਸਬੰਧ ਹੈ ਕਿਸੇ ਘਟਨਾ ਦਾ ਸਬੰਧ ਜਦੋਂ ਸੁਭਾਵਿਕ ਰੂਪ ਵਿਚ ਕਿਸੇ ਹੋਰ ਘਟਨਾ ਨਾਲ ਜੁੜ ਜਾਂਦਾ ਹੈ ਤਾਂ ਅਜਿਹੇ ਸਬੰਧਾ ਅਤੇ ਮਨੁੱਖੀ ਮਨ ਦੇ ਅਚੇਤ ਸੁਚੇਤ ਸੁਭਾਵਿਕ ਤੇ ਕਾਲਪਨਿਕ ਕਿਸਮ ਦੇ ਅਨੁਮਾਨਾਂ ਨੇ ਕਈ ਵਿਸ਼ਵਾਸ ਉਤਪੰਨ, ਕੀਤੇ ਜੋ ਸਮਾਂ ਬੀਤਣ ਦੇ ਨਾਲ ਨਾਲ ਲੋਕ ਵਿਸ਼ਵਾਸਾ ਦਾ ਰੂਪ ਧਾਰਨ ਕਰ ਗਏ। ਆਦਿ ਕਾਲ ਤ ਮਨੁੱਖ ਪ੍ਰਕਿਰਤੀ ਨੂੰ ਅਪਣੇ ਹਿੱਤਾ ਅਨੁਕੂਲ ਵਰਤਣ ਦੀ ਕੋਸ਼ਿਸ਼ ਕਰਦਾ ਰਿਹਾ ਹੈ ਤੇ ਉਹ ਪ੍ਰਕਿਰਤੀ ਵਿਚ ਵਾਪਰੀਆਂ ਘਟਨਾਵਾਂ ਦੇ ਕਾਰਨਾਂ ਅਤੇ ਕਾਰਜੀ ਸਬੰਧ ਨੂੰ ਤਾਰਿਕਕ ਅਧਾਰ ਉਪਰ ਸਮਝਣ ਦੀ ਬਜਾਏ ਕਈ ਕਿਸਮ ਦੇ ਭਰਮ ਤਰਕ ਉਸਾਰ ਲੈਦਾ ਹੈ। ਇਨ੍ਹਾਂ ਭਰਮਾਂ ਤੋਂ ਹੀ ਕਈ ਕਿਸਮ ਦੇ ਲੋਕ ਵਿਸ਼ਵਾਸ ਉਤਪੰਨ ਹੁੰਦੇ ਹਨ। ਲੋਕ ਵਿਸ਼ਵਾਸ ਸਮੇਂ ਅਨੁਸਾਰ ਬਣਦੇ ਅਤੇ ਬਿਨਸਦੇ ਰਹਿੰਦੇ ਹਨ ਕਿਉਂਕਿ ਇਹ ਸਮਾਜ ਨਿਰੰਤਰ ਪ੍ਰਵਾਹ ਨਾਲ ਜੁੜਿਆ ਵਰਤਾਰਾ ਹੈ। ਜੋ ਚੀਜ਼ ਮਨੁੱਖ ਲਈ ਸਾਰਥਕਤਾ ਗੁਆ ਲੈਂਦੀ ਹੈ ਉਹ ਉਸਦੀ ਜ਼ਿੰਦਗੀ ਵਿਚ� ਮਨਫ਼ੀ ਹੁੰਦੀ ਜਾਦੀ ਹੈ ਅਤੇ ਜੋ ਸਾਰਥਕ ਬਣ ਜਾਂਦੀ ਹੈ ਉਸਦੀ ਮਹੱਤਤਾ ਵਧ ਜਾਂਦੀ ਹੈ। ਇਸ ਲਈ ਵਿਸ਼ਵਾਸ ਸਮੇਂ ਮੁਤਾਬਿਕ ਬਦਲਦੇ ਰਹਿੰਦੇ ਹਨ ਇਹ ਨਿੱਜੀ ਸਮੂਹਿਕ ਵਿਸ਼ੇਸ਼ ਖਿੱਤੇ ਤੇ ਖਾਸ ਘਟਨਾਵਾਂ ਨਾਲ ਜੁੜ ਕੇ ਸਾਹਮਣੇ ਆਉਦੇ ਹਨ। ਵਿਸ਼ਵਾਸ ਕਰਨਾ ਮਨੁੱਖ ਦੀ ਸਰਵੋਤਮ ਰੁੱਚੀ ਹੈ ਇਸਦੇ ਤਹਿਤ ਹੀ ਮਨੁੱਖ ਨੇ ਅਪਣੇ ਗਿਆਨ ਵਿਗਆਨ ਦੇ ਭੰਡਾਰ ਵਿਚ ਹੈਰਾਨੀਜਨਕ ਤਰੱਕੀ ਕੀਤੀ ਹੈ ਮਨੁੱਖ ਦਾ ਸਮਾਜਿਕ ਧਾਰਿਮਕ ਅਤੇ ਸੱਭਿਆਚਾਰਕ ਵਿਕਾਸ ਵਿਭੰਨ ਪੱਧਰਾ ਤੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਵਿਸ਼ਵਾਸ ਦਾ ਸਬੰਧ ਮਨੁੱਖ ਦੇ ਕਿਰਆਤਮਕ ਜ ਅਭਿਆਸਕ ਜੀਵਨ ਨਾਲ ਹੈ। ਲੋਕ ਵਿਸ਼ਵਾਸ ਬਾਰੇ ਵੱਖ-ਵੱਖ ਵਿਦਵਾਨਾਂ ਦੇ ਵੱਖ-ਵੱਖ ਮੱਤ ਤੇ ਰਾਏ ਹੈ ਇਨ੍ਹਾਂ ਵਿਚ� ਸੋਹੰਦਰ ਸਿੰਘ ਵਣਜਾਰਾ ਬੇਦੀ, ਕਰਨੈਲ ਸਿੰਘ ਥਿੰਦ, ਭੁਪਿੰਦਰ ਸਿੰਘ ਖਹਿਰਾ ਅਤੇ ਨਾਹਰ ਸਿੰਘ ਮੁੱਖ ਨਾਂਮ ਹਨ ਜਿਨ੍ਹਾਂ ਨੇ ਲੋਕ ਵਿਸ਼ਵਾਸ ਸ਼ਬਦ ਨੂੰ ਪ੍ਰਭਾਸ਼ਿਤ ਕੀਤਾ ਹੈ। ਸੋਹਿੰਦਰ ਸਿੰਘ ਵਣਜਾਰਾ ਬੇਦੀ ਅਨੁਸਾਰ ਲੋਕ ਵਿਸ਼ਵਾਸ ਸਦੀਆਂ ਦੇ ਸਮੂਹਿਕ ਅਨੁਭਵ ਦੇ ਫ਼ਲ ਹੰਦੇ ਹਨ ਇਨ੍ਹਾਂ ਨੂੰ ਪਰੰਪਰਾਵਾਂ ਤੋਂ ਸ਼ਕਤੀ ਮਿਲਦੀ ਹੈ ਲੋਕੀ ਇਸ ਨਾਲ ਮਾਨਿਸਕ ਤੌਰ ਤੇ ਬੱਝ ਜਾਂਦੇ ਹਨ ਕਈ ਵਿਸ਼ਵਾਸ ਪੀੜੀ ਦਰ ਪੀੜੀ ਤੁਰਦੇ ਜਾਤੀ ਦੇ ਸੰਸਕਾਰ ਬਣ ਜਾਂਦੇ ਹਨ ਇਨ੍ਹਾਂ ਦੀ ਸਿਰਜਣਾ ਵਿਚ ਲੋਕ ਮਨ ਦੀ ਭੂਮਿਕਾ ਬੜੀ ਅਹਿਮ ਹੁੰਦੀ ਹੈ ਕਰਨੈਲ ਸਿੰਘ ਥਿੰਦ ਲੋਕ ਮਾਨਸ ਦੀ ਅਭਿਵਅਕਤੀ ਨਾਲ ਲੋਕ ਵਿਸ਼ਵਾਸ ਦਾ ਸਿੱਧਾ ਘਨਿਸ਼ਟ ਸਬੰਧ ਹੈ ਪ੍ਰਾਚੀਨ ਸੱਭਿਆਚਾਰਾ ਦੇ ਅੰਸ਼ ਵੀ ਸਭ ਤੋਂ ਅਧਿਕ ਮਾਤਰਾ ਵਿਚ ਆਦਿਮ ਮਾਨਵ ਦੇ ਵਿਸ਼ਵਾਸਾਂ ਵਿਚ ਉਪਲੱਬਧ ਹਨ। ਆਧੁਨਿਕ ਯੁੱਗ ਵਿਚ ਵੀ ਇਹ ਵਿਸ਼ਵਾਸ ਪੂਰੀ ਤਰ੍ਹਾਂ ਲੋਕ ਮਨਾਂ ਵਿਚ ਵਿਦਮਾਨ ਹਨ। ਭੁਪਿੰ ਦਰ ਸਿੰਘ ਖਹਿਰਾ- ਲੋਕ ਵਿਸ਼ਵਾਸ ਜਿਉਣ ਵਿਚ ਸਾਡਾ ਵਿਸ਼ਵਾਸ ਬਣਾਉਦੇ ਹਨ ਇਹ ਜੀਵਨ ਲਈ ਇਕ ਸਮੱਗਰੀ ਪ੍ਰਦਾਨ ਕਰਦੇ ਹਨ। ਜੇਕਰ ਲੋਕ ਵਿਸ਼ਵਾਸ ਨਾ ਹੋਣ ਤਾਂ ਜ਼ਿੰਦਗੀ ਜ਼ਿੰਦਗੀ ਨਹੀਂ ਰਹੇਗੀ ਇਕ ਮਸ਼ੀਨ ਬਣ ਜਾਵੇਗੀ ਇਹ ਸਾਨੂੰ ਜਿਉਣ ਦੀ ਯੁਗਤ ਬਖ਼ਸਦੇ ਹਨ ਡਾ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,736 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬੁਝਾਰਤਾਂ ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ 'ਕਾਵਿ-ਰੂਪ' ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ੳੁਦਾਹਰਨ:
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਉਹ ਲਹੌਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ। ਸਿੱਖ ਫ਼ੌਜਾਂ ਦੇ ਦੂਜੇ ਸੱਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਹੋਇਆ ਸੀ। ਨਿੱਕੀ ਉਮਰ ਵਿਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿਚ ਬੀਤਿਆ ਸੀ। ਮਗਰੋਂ ਸ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਗਲੋਬ ਉੱਤੇ ਭੂਮੱਧ ਰੇਖਾ ਦੇ ਸਮਾਂਤਰ ਖਿੱਚੀ ਗਈ ਕਲਪਨਿਕ ਰੇਖਾ ਨੂੰ ਅਕਸ਼ਾਂਸ਼ ਰੇਖਾ ਕਹਿੰਦੇ ਹਨ। ਅਕਸ਼ਾਂਸ਼ ਰੇਖਾਵਾਂ ਦੀ ਕੁੱਲ ਸੰਖਿਆ 180+1 (ਭੂਮੱਧ ਰੇਖਾ ਸਹਿਤ) ਹੈ। ਪ੍ਰਤੀ 1 ਡਿਗਰੀ ਦੀ ਅਕਸ਼ਾਂਸ਼ੀ ਦੂਰੀ ਲਗਭਗ 111 ਕਿਮੀਃ ਦੇ ਬਰਾਬਰ ਹੁੰਦੀ ਹੈ ਜੋ ਧਰਤੀ ਦੇ ਗੋਲਾਕਾਰ ਹੋਣ ਦੇ ਕਾਰਨ ਭੂਮੱਧ ਰੇਖਾ ਨਾਲ ਧਰੁਵਾਂ ਤੱਕ ਭਿੰਨ-ਭਿੰਨ ਮਿਲਦੀਆਂ ਹਨ। ਇਸਨੂੰ ਯੂਨਾਨੀ ਭਾਸ਼ਾ ਦੇ ਅੱਖਰ ਫਾਈ ਯਾਨੀ
ਪਵਿੱਤਰ ਮਰੀਅਮ (ਇਬਰਾਨੀ מרים) ਖ਼ੁਦਾਵੰਦ ਯਿਸੂ ਮਸੀਹ ਦੀ ਮਾਂ ਸੀ। ਉਹ ਫ਼ਲਸਤੀਨ ਦੇ ਇਲਾਕੇ ਗਲੀਲ ਦੇ ਸ਼ਹਿਰ ਨਾਸਰਤ ਦੇ ਵਾਸੀ ਸੀ। ਕਿਤਾਬੇ ਮੁਕੱਦਸ [ਬਾਈਬਲ] ਦੇ ਮੁਤਾਬਿਕ ਉਹ ਪਵਿੱਤਰ ਆਤਮਾ ਦੀ ਕੁਦਰਤ ਨਾਲ ਬਿਨਾ ਕਿਸੇ ਇਨਸਾਨੀ ਦਖ਼ਲ ਦੇ ਪੈਰ ਭਾਰੇ ਹੋਏ ਸੀ। ਸੋ ਜਦੋਂ ਉਨ੍ਹਾਂ ਨੇ ਜਬਰਾਈਲ ਫ਼ਰਿਸ਼ਤੇ ਤੋਂ ਸਵਾਲ ਕੀਤਾ ਭਈ 'ਇਹ ਕਿਵੇਂ ਮੁਮਕਿਨ ਹੈ ਕਿਉਂ ਜੋ ਮੈਂ ਮਰਦ ਤੋਂ ਨਾਵਾਕਿਫ਼ ਹਾਂ?' ਤਾਂ ਜਬਰਾਈਲ ਦਾ ਜਵਾਬ ਸੀ: 'ਪਵਿੱਤਰ ਆਤਮਾ ਤੇਰੇ ਉੱਤੇ ਸਾਇਆ ਪਾਵੇਗਾ ਅਤੇ ਤੂੰ ਪੈਰ ਭਾਰੇ ਹੋਵੇਂਗੀ' ਜਿਸ ਉੱਤੇ ਪਵਿੱਤਰ ਮਰੀਅਮ ਨੇ ਆਖਿਆ '"ਵੇਖ ਮੈਂ ਖ਼ੁਦਾਵੰਦ ਦੀ ਦਾਸੀ ਹਾਂ, ਮੇਰੇ ਲਈ ਤੇਰੇ ਕੌਲ ਦੇ ਮੂਜਬ ਹੋਵੇ"। [ਵੇਖੋ ਇੰਜੀਲ ਬਮੁਤਾਬਿਕ ਲੁਕਾ] । ਬਾਈਬਲ ਦੇ ਪੁਰਾਣੇ ਅਹਿਦਨਾਮੇ ਵਿੱਚ ਦਰਜ ਪੇਸ਼ਗੋਈਆਂ ਵਿੱਚ ਵੀ ਕੁਆਰੀ ਤੋਂ ਜਨਮ ਦੀ ਨਿਸ਼ਾਨਦਹੀ ਕੀਤੀ ਗਈ ਹੈ " ਵੇਖੋ ਕੁਆਰੀ ਪੈਰ ਭਾਰੇ ਹੋਵੇਗੀ ਅਤੇ ਮੁੰਡੇ ਨੂੰ ਜਨਮ ਦਏਗੀ ਜਿਹਦਾ ਨਾਂ ਇਮਾਨੁਏਲ [ਤਰਜੁਮਾ ਖ਼ੁਦਾ ਸਾਡੇ ਨਾਲ ਹੈ] ਹੋਵੇਗਾ"। ਇਸ ਵੇਲੇ ਉਹ ਮੁਕੱਦਸ ਯੂਸੁਫ਼ ਨਾਮੇ ਸ਼ਖ਼ਸ ਦੀ ਮੰਗੇਤਰ ਸੀ। ਇਸ ਜੋੜੇ ਦੇ ਸ਼ਾਦੀ ਦੇ ਮਗਰੋਂ ਵੀ ਅੰਤ ਤੋੜੀ ਕੋਈ ਜਿਸਮਾਨੀ ਤਾਲੁਕਾਤ ਨਹੀਂ ਸੀ। ਇਸ ਕਾਰਨ ਪਵਿੱਤਰ ਮਰੀਅਮ ਨੂੰ ਕੁਆਰੀ ਮਰੀਅਮ, ਸਦਾ ਕੁਆਰੀ ਅਤੇ ਹਮੇਸ਼ਾ ਕੁਆਰੀ ਦੇ ਲਕਾਬਾਂ ਤੋਂ ਯਾਦ ਕੀਤਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸਿੰਧ ਸਾਗਰ ਦੋਆਬ ਨੂੰ ਪਾਕਿਸਤਾਨੀ ਪੰਜਾਬ ਦੇ ਪੰਜਾਬ ਦੇ ਮੁੱਖ ਖੇਤਰ ਦੇ ਇੱਕ ਦੇ ਰੂਪ ਵਿੱਚ ਵਰਗੀਕ੍ਰਿਤ ਕੀਤਾ ਜਾ ਸਕਦਾ ਹੈ। ਪੁਰਾਤਨ ਸਮੇਂ ਵਿੱਚ ਪੰਜਾਬ ਦਾ ਨਾਂ ਪੰਜ ਆਬਾਂ ਮਤਲਬ ਇੱਥੇ ਮੌਜੂਦ ਪੰਜ ਦਰਿਆਵਾਂ ਕਰਕੇ ਪਿਆ। ਸਿੰਧ ਸਾਗਰ ਦੋਆਬ ਜੇਹਲਮ ਅਤੇ ਸਿੰਧ ਦਰਿਆਵਾਂ ਦੇ ਵਿਚਲੇ ਇਲਾਕੇ ਵਿੱਚ ਵਸਦਾ ਹੈ। ਇਹ ਕਸ਼ਮੀਰ ਦੇ ਦੱਖਣੀ ਕੰਢੇ ਤੱਕ ਫੈਲਿਆ ਹੋਇਆ ਹੈ। ਇਸ ਖੇਤਰ ਵਿੱਚ ਸੰਘਣੀ ਆਬਾਦੀ ਹੈ ਅਤੇ ਪੰਜਾਬ ਦੇ ਕੁਝ ਮੁੱਖ ਜਿਲ੍ਹੇ ਵੀ ਸ਼ਾਮਿਲ ਹਨ ਜਿਵੇਂ ਕਿ ਡੇਰਾ ਇਸਮਾਇਲ ਖਾਨ, ਚਕਵਾਲ, ਜੇਹਲਮ, ਬੰਨੂ, ਮੁਜ਼ੱਫ਼ਰਗੜ੍ਹ, ਝੰਗ, ਗੁਜਰਾਤ ਅਤੇ ਹਜ਼ਾਰਾ। ਰਾਵਲਪਿੰਡੀ ਅਤੇ ਇਸਲਾਮਾਬਾਦ ਇੱਥੇ ਦੇ ਪ੍ਰਮੁੱਖ ਸ਼ਹਿਰ ਹਨ।ਇਸਦਾ ਨਾਂ ਦੋਹਾਂ ਦਰਿਆਵਾਂ ਦੇ ਨਾਂ ਦੇ ਪਹਿਲੇ ਉਚਾਰਖੰਡਾਂ ਨੂੰ ਲੈ ਕੇ ਰੱਖਿਆ ਗਿਆ ਸੀ। ਦੁਆਬੀ ਇੱਥੇ ਬੋਲੀ ਜਾਣ ਵਾਲੀਆਂ ਪ੍ਰਮੁੱਖ ਭਾਸ਼ਾਵਾਂ ਹਨ।
ਨਾਰੀਵਾਦ (ਅੰਗਰੇਜ਼ੀ:Feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ। ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਦਾ ਹੈ ਤਾਂ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ਼ ਲੈਕੇ ਚਲਦਾ ਹੈ। ਜਿਵੇ-ਜਿਵੇ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਰਾਸ਼ਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਡਾ. ਜਸਵੰਤ ਸਿੰਘ ਨੇਕੀ (ਜਨਮ 27 ਅਗਸਤ 1925) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ ਹਨ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ|ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ|ਉਹ ਦੁਨੀਆਂ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ॥ਡਾ.