ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗਰਮੀ ਦੀ ਰੁੱਤ ਜਾਂ ਹੁਨਾਲ਼ਾ ਸੰਜਮੀ ਰੁੱਤਾਂ 'ਚੋਂ ਸਭ ਤੋਂ ਤੱਤੀ ਰੁੱਤ ਹੁੰਦੀ ਹੈ ਜੋ ਬਸੰਤ ਅਤੇ ਪੱਤਝੜ ਦੀਆਂ ਰੁੱਤਾਂ ਵਿਚਕਾਰ ਆਉਂਦੀ ਹੈ। ਗਰਮੀਆਂ ਦੀ ਆਇਨੰਤ ਵੇਲੇ ਦਿਨ ਸਭ ਤੋਂ ਲੰਮੇ ਅਤੇ ਰਾਤਾਂ ਸਭ ਤੋਂ ਛੋਟੀਆਂ ਹੁੰਦੀਆਂ ਹਨ ਅਤੇ ਦਿਨਾਂ ਦੀ ਲੰਬਾਈ ਆਇਨੰਤ ਤੋਂ ਬਾਅਦ ਘਟਦੀ ਜਾਂਦੀ ਹੈ। ਹੁਨਾਲ਼ੇ ਦੇ ਅਰੰਭ ਦੀ ਮਿਤੀ ਪੌਣ-ਪਾਣੀ, ਰਵਾਇਤ ਅਤੇ ਸੱਭਿਆਚਾਰ ਮੁਤਾਬਕ ਬਦਲਦੀ ਰਹਿੰਦੀ ਹੈ ਪਰ ਜਦੋਂ ਉੱਤਰੀ ਅਰਧਗੋਲ਼ੇ ਵਿੱਚ ਗਰਮੀ ਹੁੰਦੀ ਹੈ ਤਾਂ ਦੱਖਣੀ ਅਰਧਗੋਲ਼ੇ ਵਿੱਚ ਸਿਆਲ ਚੱਲ ਰਿਹਾ ਹੁੰਦਾ ਹੈ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਹੁੰਡਈ ਮੋਟਰ ਕੰਪਨੀ ਇੱਕ ਦੱਖਣੀ ਕੋਰੀਆਈ ਬਹੁਕੌਮੀ ਮੋਟਰਕਾਰਾਂ ਨਿਰਮਾਤਾ ਕੰਪਨੀ ਹੈ। ਜਿਸਦਾ ਮੁੱਖ ਦਫ਼ਤਰ ਸੋਲ, ਦੱਖਣੀ ਕੋਰੀਆ ਵਿਚ ਹੈ। ਕੰਪਨੀ ਨੂੰ 1967 ਵਿਚ ਸਥਾਪਤ ਕੀਤਾ ਗਿਆ ਸੀ ਅਤੇ ਨਾਲ-ਨਾਲ, ਇਸ ਦੇ 32.8% ਮਲਕੀਅਤ ਸਹਾਇਕ, ਕੀਆ ਮੋਟਰਜ਼, ਅਤੇ ਇਸ ਦੇ 100% ਮਲਕੀਅਤ ਠਾਠ ਸਹਾਇਕ ਉਤਪਤ ਮੋਟਰਜ਼ ਸਨ। ਸਭ ਨੇ ਰਲਕੇ ਹੁੰਡਈ ਮੋਟਰ ਗਰੁੱਪ ਕਾਇਮ ਕੀਤਾ। ਇਸਦਾ ਸੰਸਾਰ ਭਰ ਵਿਚ ਵਾਹਨ ਨਿਰਮਾਤਾ ਦੇ ਤੌਰ ਤੇ ਤੀਜਾ ਸਥਾਨ ਹੈ।ਹੁੰਡਈ ਸੰਸਾਰ ਨੂੰ ਇੱਕ ਥਾਂ ਉਲਸਾਨ, ਦੱਖਣੀ ਕੋਰੀਆ ਵਿਚ ਵਾਹਨ ਨਿਰਮਾਣ ਦੀ ਸਹੂਲਤ ਪ੍ਰਦਾਨ ਕਰਦੀ ਹੈ। ਜਿਸਦੀ ਸਾਲਾਨਾ ਉਤਪਾਦਨ ਸਮਰੱਥਾ 1.6 ਮਿਲੀਅਨ ਯੂਨਿਟ ਹੈ। ਕੰਪਨੀ ਸੰਸਾਰ ਭਰ ਵਿਚ 75,000 ਲੋਕਾਂ ਨੂੰ ਨੌਕਰੀ ਪ੍ਰਦਾਨ ਕਰਦੀ ਹੈ। ਹੁੰਡਈ ਵਾਹਨ 193 ਦੇਸ਼ਾਂ ਵਿਚ ਕੁਝ 5,000 ਡੀਲਰਾਂ ਅਤੇ ਸ਼ੋਅਰੂਮਾਂ ਰਾਹੀਂ ਗੱਡੀਆਂ ਵੇਚਦੀ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,178 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਵਿਵਿਅਨ ਡੌਰਥੀ ਮੇਇਰ (1 ਫਰਵਰੀ, 1926 - 21 ਅਪ੍ਰੈਲ 2009) ਇੱਕ ਅਮਰੀਕੀ ਗਲੀ (ਸਟ੍ਰੀਟ) ਫੋਟੋਗ੍ਰਾਫਰ ਸੀ। ਮੇਇਰ ਨੇ ਕਰੀਬ 40 ਸਾਲਾਂ ਤੱਕ ਇਕ ਦਾਨੀ ਵਜੋਂ ਕੰਮ ਕੀਤਾ, ਜ਼ਿਆਦਾਤਰ ਸ਼ਿਕਾਗੋ ਦੇ ਨਾਰਥ ਸ਼ੋਰ ਵਿਚ, ਉਸ ਨੇ ਆਪਣੇ ਵਿਹਲੇ ਸਮੇਂ ਦੌਰਾਨ ਫੋਟੋਗ੍ਰਾਫੀ ਕੀਤੀ। ਉਸ ਨੇ ਆਪਣੇ ਜੀਵਨ ਕਾਲ ਦੌਰਾਨ, ਮੁੱਖ ਤੌਰ ਤੇ ਲੋਕਾਂ ਅਤੇ ਨਿਊਯਾਰਕ ਸਿਟੀ, ਸ਼ਿਕਾਗੋ, ਅਤੇ ਲਾਸ ਏਂਜਲਸ ਦੇ ਆਰਕੀਟੈਕਚਰ ਦੀਆਂ 150,000 ਤੋਂ ਜ਼ਿਆਦਾ ਤਸਵੀਰਾਂ ਖਿੱਚੀਆਂ, ਹਾਲਾਂਕਿ ਉਸਨੇ ਸਫ਼ਰ ਕੀਤਾ ਅਤੇ ਦੁਨੀਆਂ ਭਰ ਨੂੰ ਫੋਟੋਆਂ ਵਿੱਚ ਖਿੱਚ ਲਿਆ। ਆਪਣੇ ਜੀਵਨ ਕਾਲ ਦੌਰਾਨ, ਮੇਇਰ ਦੀਆਂ ਫੋਟੋਆਂ ਅਣਜਾਣ ਅਤੇ ਅਣਪ੍ਰਕਾਸ਼ਿਤ ਸਨ; ਉਸਦੀਆਂ ਕਈ ਨਕਾਰਾਤਮਕ ਫੋਟੋਆਂ ਨੂੰ ਕਦੇ ਨਹੀਂ ਛਾਪਿਆ ਗਿਆ ਸਨ।ਸ਼ਿਕਾਗੋ ਦੇ ਕੁਲੈਕਟਰ ਜੌਹਨ ਮਾਲੋਫ ਨੇ 2007 ਵਿਚ ਮੇਇਰ ਦੀਆਂ ਕੁਝ ਫੋਟੋਆਂ ਪ੍ਰਾਪਤ ਕੀਤੀਆਂ,ਜਦੋਂ ਕਿ ਦੋ ਸ਼ਿਕਾਗੋ ਸਥਿਤ ਕਲੈਕਟਰ, ਰਾਨ ਸਕਾਟਟੀ ਅਤੇ ਰੈਂਡੀ ਪ੍ਰੋ,ਉਸਨੇ ਮੇਇਰ ਦੇ ਕੁਝ ਪ੍ਰਿੰਟਸ ਅਤੇ ਨਕਾਰਾਤਮਕ ਤੌਰ 'ਤੇ ਉਸੇ ਸਮੇਂ ਦੌਰਾਨ ਆਪਣੇ ਬਕਸਿਆਂ ਅਤੇ ਸੂਟਕੇਸਾਂ ਵਿੱਚ ਪਾਇਆ।ਮੇਇਰ ਦੀਆਂ ਤਸਵੀਰਾਂ ਪਹਿਲੀ ਜੁਲਾਈ 2008 ਵਿਚ ਸਲੈਟਰੀ ਦੁਆਰਾ ਇੰਟਰਨੈੱਟ 'ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਪਰ ਇਸ ਕੰਮ ਨੂੰ ਥੋੜ੍ਹਾ ਜਿਹਾ ਹੁੰਗਾਰਾ ਮਿਲਿਆ. ।ਅਕਤੂਬਰ 2009 ਵਿੱਚ, ਮਾਲੋਫ ਨੇ ਆਪਣੇ ਬਲੌਗ ਨੂੰ ਚਿੱਤਰ-ਸ਼ੇਅਰਿੰਗ ਵੈੱਬਸਾਈਟ ਨੂੰ ਫਲੀਕਰ ਤੇ ਮੇਅਰ ਦੀਆਂ ਤਸਵੀਰਾਂ ਦੀ ਚੋਣ ਕਰਨ ਲਈ ਜੋੜਿਆ, ਅਤੇ ਨਤੀਜਾ ਵਾਇਰਲ ਹੋ ਗਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਦਿਲਚਸਪੀ ਦਿਖਾਈ।ਮੇਇਰ ਦੇ ਕੰਮ ਤੋਂ ਬਾਅਦ ਇਸ ਨੇ ਵਿਆਖਿਆ ਕੀਤੀ,, ਅਤੇ ਉਦੋਂ ਤੋਂ ਮਾਈਰ ਦੀਆਂ ਤਸਵੀਰਾਂ ਨੂੰ ਦੁਨੀਆ ਭਰ ਵਿੱਚ ਦਿਖਾਇਆ ਗਿਆ ਹੈ।.ਉਸ ਦਾ ਜੀਵਨ ਅਤੇ ਕੰਮ ਕਿਤਾਬਾਂ ਅਤੇ ਦਸਤਾਵੇਜ਼ੀ ਫਿਲਮਾਂ ਦਾ ਵਿਸ਼ਾ ਰਿਹਾ ਹੈ, ਜਿਸ ਵਿਚ ਫਿਲਮ ਫਾਈਂਡਿੰਗ ਵਿਵਿਅਨ ਮਾਇਰ (2013) ਵੀ ਸ਼ਾਮਲ ਹੈ,ਜੋ ਕਿ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਪੇਸ਼ ਕੀਤਾ ਗਿਆ, ਅਤੇ 87 ਵੀਂ ਅਕੈਡਮੀ ਅਵਾਰਡ ਵਿੱਚ ਸਰਬ ਦਸਤਾਵੇਜ਼ੀ ਵਿਸ਼ੇਸ਼ਤਾ ਲਈ ਅਕੈਡਮੀ ਅਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ।.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੂਨ 2018 ਮੁਤਾਬਿਕ ਇਸ ਵਿਕੀ ’ਤੇ 29,608 ਲੇਖ ਹਨ ਅਤੇ ਇਸ ਦੇ ਕੁੱਲ 23,401 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,33,218 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.6 (54cd6f3) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕੲੀ ਵਿਸ਼ੇਸ਼ ਕਵੀ ਨਹੀ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ੲਿਸ ਕਰਕੇ ੲਿਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋੲਿਅਾ ਹੈ ਤੇ ੲਿਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ। ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਨ੍ਹਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਨ੍ਹਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਨ੍ਹਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਨ੍ਹਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਅਲਦੀ 20 ਮੁਲਕਾਂ ਵਿਚ 10 ਤੋਂ ਵੱਧ ਸਟੋਰਾਂ ਦੇ ਨਾਲ ਦੋ ਛੋਟੀਆਂ ਸੁਪਰ ਮਾਰਕੀਟ ਚੇਨਸ ਦਾ ਸਾਂਝਾ ਬਰਾਂਡ ਹੈ, ਅਤੇ € 50 ਬਿਲੀਅਨ ਤੋਂ ਵੱਧ ਦਾ ਅੰਦਾਜ਼ਨ ਜੋੜ ਹੈ।ਜਰਮਨੀ ਵਿੱਚ ਅਧਾਰਤ, ਇਸਨੂੰ ਕਾਰਲ ਅਤੇ ਥਿਓ ਅਲਬਰੇਚ ਦੁਆਰਾ 1946 ਵਿੱਚ ਸਥਾਪਤ ਕੀਤੀ ਗਈ ਜਦੋਂ ਉਨ੍ਹਾਂ ਨੇ ਐਸੇਨ ਵਿੱਚ ਆਪਣੇ ਮਾਤਾ ਦੀ ਦੁਕਾਨ ਮਿਲੀ ਸੀ, ਜੋ ਕਿ 1913 ਤੋਂ ਚੱਲ ਰਹੀ ਸੀ। 1960 ਵਿੱਚ ਕਾਰੋਬਾਰ ਨੂੰ ਦੋ ਵੱਖ-ਵੱਖ ਸਮੂਹਾਂ ਵਿੱਚ ਵੰਡਿਆ ਗਿਆ, ਜੋ ਬਾਅਦ ਵਿੱਚ ਅਲਡੀ ਨੋਰਡ ਬਣ ਗਿਆ ਜਿਸਦੇ ਹੈਡਕੁਆਟਰ ਏਸੈਨ ਵਿੱਚ ਹੈ ਅਤੇ ਅਲਡੀ ਸੂਡ ਜਿਸਦੇ ਹੈੱਡਕੁਆਰਟਰ ਮੁਲਹੈਮ ਵਿੱਚ ਹੈ। 1 9 62 ਵਿਚ, ਉਨ੍ਹਾਂ ਨੇ ਨਾਂ ਅਲਦੀ (ਅਲਬਰਿਟ ਡਿਸਕੋੰਟ ਲਈ ਇਕ ਸਿਰਾਕ ਸੰਕਲਨ) ਪੇਸ਼ ਕੀਤਾ, ਹੈ, ਜਿਸਦਾ ਉਚਾਰਣ [ˈaldiː] ( ਸੁਣੋ)[ˈaldiː] ( ਸੁਣੋ)। ਜਰਮਨੀ ਵਿੱਚ ਅਲਦੀ ਨੋਰਡ ਅਤੇ ਅਡਲਿ ਸੁਡ 1966 ਤੋਂ ਆਰਥਿਕ ਅਤੇ ਕਾਨੂੰਨੀ ਤੌਰ ਤੇ ਵੱਖਰੇ ਹਨ, ਹਾਲਾਂਕਿ ਦੋਵੇਂ ਡਿਵੀਜ਼ਨਾਂ ਦੇ ਨਾਂ ਦਿਖਾਈ ਦੇ ਸਕਦੇ ਹਨ (ਜਿਵੇਂ ਕਿ ਉਹ ਇੱਕ ਏਨਟਰਪ੍ਰਾਈਜ਼ ਸਨ) ਜਾਂ ਕੁਝ ਸਟੋਰ ਬ੍ਰਾਂਡ ਨਾਲ ਜਾਂ ਠੇਕੇਦਾਰ ਕੰਪਨੀਆਂ ਨਾਲ ਗੱਲਬਾਤ ਕਰਦੇ ਸਮੇਂ. ਇਸਦਾ ਰਸਮੀ ਕਾਰੋਬਾਰੀ ਨਾਮ ਅਲਦੀ ਏਕੀਊਫ ਜੀ.ਐਮ.ਬੀ.ਐੱਚ.
ਮਦਰ ਟਰੇਸਾ (26 ਅਗਸਤ 1910 - 5 ਸਤੰਬਰ 1997) ਦਾ ਜਨਮ ਅਗਨੇਸੇ ਗੋਂਕਸ਼ੇ ਬੋਜਸ਼ਿਉ ਦੇ ਨਾਮ ਵਾਲੇ ਇੱਕ ਅਲਬੇਨੀਯਾਈ ਪਰਵਾਰ ਵਿੱਚ ਉਸਕੁਬ, ਓਟੋਮਨ ਸਾਮਰਾਜ (ਅੱਜ ਦਾ ਸੋਪਜੇ, ਮੇਸੇਡੋਨਿਆ ਗਣਰਾਜ) ਵਿੱਚ ਹੋਇਆ ਸੀ। ਮਦਰ ਟਰੇਸਾ ਰੋਮਨ ਕੈਥੋਲਿਕ ਨਨ ਸੀ। ਉਸ ਕੋਲ ਭਾਰਤੀ ਨਾਗਰਿਕਤਾ ਸੀ। ਉਸ ਨੇ 1950 ਵਿੱਚ ਕੋਲਕਾਤਾ ਵਿੱਚ ਮਿਸ਼ਨਰੀਜ ਆਫ ਚੈਰਿਟੀ ਦੀ ਸਥਾਪਨਾ ਕੀਤੀ। ਉਨ੍ਹਾਂ ਨੇ 45 ਸਾਲਾਂ ਤੱਕ ਗਰੀਬ, ਬੀਮਾਰ, ਯਤੀਮ ਅਤੇ ਮਰ ਰਹੇ ਲੋਕਾਂ ਦੀ ਮਦਦ ਕੀਤੀ ਅਤੇ ਨਾਲ ਹੀ ਚੈਰਿਟੀ ਦੇ ਮਿਸ਼ਨਰੀਜ ਦੇ ਪ੍ਰਸਾਰ ਦਾ ਵੀ ਰਸਤਾ ਪਧਰਾ ਕੀਤਾ।
ਸਟਾਰਚ ਜਾਂ ਅਮਾਈਲਮ ਬਹੁਭਾਜੀ (ਪੋਲੀਮੇਰਿਕ) ਕਾਰਬੋਹਾਈਡਰੇਟ ਹੈ ਜੋ ਕਿ ਗਲੂਕੋਸਾਇਡਿਕ ਦੇ ਮੇਲਭਾਵ ਨਾਲ ਮਿਲਕੇ ਵੱਡੇ ਪੱਧਰ ਤੇ ਗੁਲੂਕੋਜ਼ ਦੀਆਂ ਇਕਾਈਆਂ ਹਨ। ਇਹ ਪੋਲੀਸਾਚੇਰਾਈਡ(ਇੱਕ ਤਰ੍ਹਾਂ ਦਾ ਕਾਰਬੋਹਾਈਡਰੇਟ) ਜ਼ਿਆਦਾਤਰ ਹਰੇ ਬੂਟਿਆਂ ਤੋਂ ਊਰਜਾ ਭੰਡਾਰ ਦੇ ਰੂਪ ਵਿਚ ਪੈਦਾ ਕੀਤਾ ਜਾਂਦਾ ਹੈ। ਇਹ ਮਨੁੱਖੀ ਆਹਾਰ ਦਾ ਇੱਕ ਆਮ ਲੋੜਿੰਦਾ ਕਾਰਬੋਹਾਈਡਰੇਟ ਹੈ ਜੋ ਕੀ ਵੱਡੀ ਮਾਤਰਾ ਵਿਚ ਪ੍ਰਧਾਨ ਰੇਸ਼ੇਦਾਰ ਖਾਦ ਪਦਾਰਥਾਂ ਜਿਵੇਂ ਕਿ ਆਲੂ, ਕਣਕ, ਮੱਕੀ, ਚੌਲ ਆਦਿ ਵਿਚ ਪਾਇਆ ਜਾਂਦਾ ਹੈ।
ਉਜ਼ੀ (ਇਬਰਾਨੀ: עוזי, ਅਧਿਕਾਰਕ ਰੂਪ ਵਿੱਚ UZI ਸੀਜ਼ ਕੀਤਾ ਗਿਆ ਹੈ) / uːzi / (ਸੁਣੋ) ਇਜ਼ਰਾਈਲੀ ਓਪਨ-ਬੋਲਟ, ਫੋਬਬੈਕ-ਓਪਰੇਟਿਡ ਪਮਾਸੀਨ ਗਨਿਆਂ ਦਾ ਇੱਕ ਪਰਿਵਾਰ ਹੈ। ਇਸ ਨੂੰ ਛੋਟੇ ਰੂਪਾਂ ਨੂੰ ਮਸ਼ੀਨ ਪਿਸਤੌਲ ਮੰਨਿਆ ਜਾਂਦਾ ਹੈ। ਉਜ਼ੀ ਇਕ ਟੈਲੀਸਕੋਪਿੰਗ ਬੋਲਟ ਡਿਜ਼ਾਈਨ ਦਾ ਇਸਤੇਮਾਲ ਕਰਨ ਵਾਲਾ ਪਹਿਲਾ ਹਥਿਆਰ ਸੀ ਜਿਸ ਨੇ ਮੈਗਜ਼ੀਨ ਨੂੰ ਛੋਟੇ ਹਥਿਆਰਾਂ ਲਈ ਪਿਸਤੌਲ ਪਕੜ ਵਿਚ ਰੱਖਣ ਦੀ ਆਗਿਆ ਦਿੱਤੀ ਸੀ।ਹਿਬਰੂ: עוזיਉਚਾਰਨ: /ˈuːzi/
ਯਸ਼ਵੰਤਰਾਓ ਚਵਾਨ ਮਹਾਰਾਸ਼ਟਰ ਓਪਨ ਯੂਨੀਵਰਸਿਟੀ
ਯਸ਼ਵੰਤਰਾਓ ਚਵਾਨ ਮਹਾਰਾਸ਼ਟਰ ਓਪਨ ਯੂਨੀਵਰਸਿਟੀ (ਵਾਈਸੀਐਮਯੂ) ਮਹਾਰਾਸ਼ਟਰ ਰਾਜ ਵਿਧਾਨ ਸਭਾ ਦੇ ਐਕਟ XX- (1989) ਦੁਆਰਾ ਜੁਲਾਈ 1989 ਵਿੱਚ ਮਹਾਂਰਾਸ਼ਟਰ ਦੇ ਮਹਾਨ ਰਾਜਨੀਤਕ ਨੇਤਾ ਅਤੇ ਆਧੁਨਿਕ ਮਹਾਂਰਾਸ਼ਟਰ ਦੇ ਨਿਰਮਾਤਾ ਯਸ਼ਵੰਤਰਾਓ ਚਵਾਨ ਦੇ ਨਾਂਅ ਤੇ ਸਥਾਪਿਤ ਕੀਤਾ ਗਈ ਸੀ,। ਇਹ ਭਾਰਤ ਵਿੱਚ ਪੰਜਵੀਂ ਓਪਨ ਯੂਨੀਵਰਸਿਟੀ ਹੈ। ਮੂਲ ਰੂਪ ਵਿੱਚ ਮਹਾਂਰਾਸ਼ਟਰ ਰਾਜ ਲਈ ਯੂਨੀਵਰਸਿਟੀ ਦਾ ਅਧਿਕਾਰ ਖੇਤਰ ਹੁਣ ਇਸ ਰਾਜ ਤੋਂ ਅੱਗੇ ਵਧਾਇਆ ਗਿਆ ਹੈ ਅਤੇ ਯੂਨੀਵਰਸਿਟੀ ਹੁਣ ਪੂਰੀ ਦੁਨੀਆਂ ਵਿੱਚ ਕਿਤੇ ਵੀ ਕੰਮ ਕਰ ਸਕਦੀ ਹੈ। ਵਾਈਸੀਐਮਯੂ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਐਕਟ, 1956 ਦੀ ਧਾਰਾ 12 (ਬੀ) ਦੇ ਤਹਿਤ ਮਾਨਤਾ ਦਿੱਤੀ ਗਈ ਹੈ। ਇਹ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼, ਐਸੋਸੀਏਸ਼ਨ ਆਫ ਕਾਮਨਵੈਲਥ ਯੂਨੀਵਰਸਿਟੀਜ਼, ਏਸ਼ੀਅਨ ਐਸੋਸੀਏਸ਼ਨ ਆਫ ਓਪਨ ਯੂਨੀਵਰਸਿਟੀਜ਼ ਅਤੇ ਕਾਮਨਵੈਲਥ ਆਫ ਲਰਨਿੰਗ, ਕੈਨੇਡਾ ਵਰਗੀਆਂ ਸੰਸਥਾਵਾਂ ਅਤੇ ਐਸੋਸੀਏਸ਼ਨਾਂ ਦੀ ਮੈਂਬਰ ਹੈ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਇੱਕ ਹਮਲਾ ਇੱਕ ਵਿਅਕਤੀ ਉੱਤੇ ਸਰੀਰਕ ਨੁਕਸਾਨ ਜਾਂ ਅਣਚਾਹੇ ਸਰੀਰਕ ਸੰਪਰਕ ਨੂੰ ਕਹਿੰਦੇ ਹਨ ਜਾਂ ਕੁਝ ਖਾਸ ਕਨੂੰਨੀ ਪਰਿਭਾਸ਼ਾਵਾਂ ਵਿੱਚ, ਅਜਿਹੀ ਕਾਰਵਾਈ ਕਰਨ ਦੀ ਇੱਕ ਧਮਕੀ ਜਾਂ ਕੋਸ਼ਿਸ਼ ਹੈ. ਇਹ ਇੱਕ ਅਪਰਾਧ ਵੀ ਹੈ ਅਤੇ ਇੱਕ ਤਸੀਹਾ ਵੀ ਅਤੇ ਇਸਦਾ ਨਤੀਜਾ ਕਿਸੇ ਵੀ ਤਰ੍ਹਾਂ ਦੀ ਅਪਰਾਧੀ ਜਾਂ ਸਿਵਲ ਦੇਣਦਾਰੀ ਹੋ ਸਕਦਾ ਹੈ. ਆਮ ਤੌਰ ' ਤੇ, ਆਮ ਕਾਨੂੰਨ ਦੀ ਪਰਿਭਾਸ਼ਾ ਹੈ, ਅਪਰਾਧਿਕ ਕਾਨੂੰਨ, ਅਤੇ ਵਿਅਕਤੀਗਤ ਅਪਰਾਧ ਲਈ ਇੱਕੋ ਹੈ.