ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਟੀਬੀ ਫੇਫੜਿਆਂ ਦੀ ਭਿਆਨਕ ਬੀਮਾਰੀ ਹੈ ਜਿਸ ਨੂੰ ਟਿਊਬਰ ਕਲੋਸਿਸ ਕਹਿੰਦੇ ਹਨ। ਟੀਬੀ ਇੱਕ ਛੂਤ ਵਾਲਾ ਰੋਗ ਹੈ ਜਿਸ ਕਰ ਕੇ ਇਸ ਦੇ ਮਰੀਜ਼ਾਂ ਨੂੰ ਅਲੱਗ ਰੱਖਣਾ ਜ਼ਰੂਰੀ ਹੈ। ‘ਵਿਸ਼ਵ ਸਿਹਤ ਸੰਸਥਾ’ ਵੱਲੋਂ ਜਾਰੀ ਕੀਤੀ ਗਈ 2012 ਦੀ ਰਿਪੋਰਟ ਅਨੁਸਾਰ ਦੁਨੀਆਂ ਦੇ ਲਗਪਗ 90 ਲੱਖ ਮਰੀਜ਼ਾਂ ਵਿੱਚੋਂ 20 ਲੱਖ ਤੋਂ ਵੱਧ ਟੀਬੀ ਦੇ ਮਰੀਜ਼ ਭਾਰਤ ਵਿੱਚ ਹਨ। ਭਾਰਤ ਤੋਂ ਬਾਅਦ ਚੀਨ, ਪਾਕਿਸਤਾਨ ਅਤੇ ਦੱਖਣੀ ਅਫ਼ਰੀਕਾ ਵਿੱਚ ਵੀ ਟੀਬੀ ਵੱਡੇ ਪੱਧਰ ’ਤੇ ਫੈਲ ਰਹੀ ਹੈ। ਟੀਬੀ ਉੱਪਰ ਕਾਬੂ ਪਾਉਣ ਵਾਲੀ ਦਵਾਈ ਪੈਨਸਲੀਨ ਦੇ ਆਉਣ ਤੋਂ ਪਹਿਲਾਂ ਸੰਨ 1940 ਤਕ ਇਹ ਬੀਮਾਰੀ ਮੌਤ ਦਾ ਵਾਰੰਟ ਹੀ ਸਮਝੀ ਜਾਂਦੀ ਸੀ। ਐਂਟੀ-ਬਾਇਓਟਿਕ ਦਵਾਈਆਂ ਟੀਬੀ ਦੇ ਕੀਟਾਣੂਆਂ ਨੂੰ ਮਾਰਨ ਲਈ ਕਾਫ਼ੀ ਸਹਾਇਕ ਸਿੱਧ ਹੋਈਆਂ ਹਨ। ਭਾਰਤ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਰੋਗ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਟੀਬੀ ਦੇ ਰੋਗਾਣੂ ਦੀ ਖੋਜ 24 ਮਾਰਚ, 1882 ਨੂੰ ਰੋਬਰਟ ਕੋਛ ਨੇ ਕੀਤੀ ਜਿਸ ਦੀ ਬਦੋਲਤ ਉਹਨਾਂ ਨੂੰ 1905 ਵਿੱਚ ਨੋਬਲ ਪੁਰਸਕਾਰ ਮੈਡੀਸ਼ਨ ਲਈ ਦਿਤਾ ਗਿਆ।ਟੀਬੀ ਇੱਕ ਛੂਤ ਵਾਲਾ ਰੋਗ ਹੈ ਜਿਸ ਕਰਕੇ ਇਸ ਦੇ ਮਰੀਜ਼ਾਂ ਨੂੰ ਅਲੱਗ ਰੱਖਣਾ ਜ਼ਰੂਰੀ ਹੈ। ਗ਼ਰੀਬੀ ਕਾਰਨ ਇੱਕੋ ਕਮਰੇ ਦੀ ਛੱਤ ਹੇਠ ਜੀਅਾਂ ਦਾ ਇਕੱਠੇ ਰਹਿਣ ਵਾਲੇ ਲੋਕਾਂ ਲਈ ਇਹ ਸੰਭਵ ਨਹੀਂ ਹੈ ਕਿ ਉਹ ਟੀਬੀ ਦੇ ਮਰੀਜ਼ ਨੂੰ ਕਿਤੇ ਵੱਖਰਾ ਰਹਿਣ ਦਾ ਪ੍ਰਬੰਧ ਕਰ ਸਕਣ। ਟੀਬੀ ਉੱਤੇ ਕਾਬੂ ਪਾਉਣ ਲਈ ਸਰਕਾਰ ਨੂੰ ਗ਼ਰੀਬੀ ਅਤੇ ਅਬਾਦੀ ’ਤੇ ਕੰਟਰੋਲ ਕਰਨ ਦੇ ਨਾਲ-ਨਾਲ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਾ ਹੋਵੇਗਾ। ਇਸ ਤੋਂ ਇਲਾਵਾ ਇਸ ਬੀਮਾਰੀ ਸਬੰਧੀ ਘਰ-ਘਰ ਜਾ ਕੇ ਸਰਵੇਖਣ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਸ ਦੇ ਪੀੜਤਾਂ ਦੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਸ ਦੇ ਆਧਾਰ ’ਤੇ ਇਸ ਨੂੰ ਖ਼ਤਮ ਕਰਨ ਸਬੰਧੀ ਨੀਤੀ ਘੜੀ ਜਾ ਸਕੇ। ਭਾਰਤ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਰੋਗ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਅਜੋਕੇ ਦੌਰ ਵਿੱਚ ਟੀਬੀ ਦਾ ਪੂਰਾ ਅਤੇ ਪੱਕਾ ਇਲਾਜ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਡਾਟਸ ਦੇ ਤਹਿਤ ਬਿਲਕੁੱਲ ਮੁਫਤ ਹੈ । ਇਸ ਬੀਮਾਰੀ ਦੇ ਸੌਖੇ, ਪੱਕੇ ਅਤੇ ਘੱਟ ਸਮੇਂ ਵਾਲੇ ਇਲਾਜ ਸਬੰਧੀ ਖੋਜ ਕਾਰਜਾਂ ਨੂੰ ਵੀ ਤਰਜੀਹ ਦੇਣ ਦੀ ਜ਼ਰੂਰਤ ਹੈ। ਕਿਸੇ ਵੀ ਵਿਅਕਤੀ ਨੂੰ ਲਗਾਤਾਰ ਦੋ ਹਫਤੇ ਤੱਕ ਹਲਕਾ ਬੁਖਾਰ, ਖੰਘ ਸਹਿਤ ਰਹਿਣ ਉੱਤੇ ਮਰੀਜ਼ ਨੂੰ ਟੀਬੀ ਦੀ ਤੁਰੰਤ ਜਾਂਚ ਕਰਵਾ ਲੈਣੀ ਚਾਹੀਦੀ ਹੈ। ਇਸ ਰੋਗ ਦੇ ਸਾਹਮਣੇ ਆਉਣ ਉੱਤੇ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਡਾਟਸ ਦੇ ਮਾਧਿਅਮ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ, ਜਿਸਦੇ ਲਈ ਵਿਸ਼ਵ ਸਿਹਤ ਸੰਗਠਨ ਦੇ ਮਾਪਦੰਡਾਂ ਦੇ ਤਹਿਤ ਉੱਚ ਗੁਣਵੱਤਾ ਯੁਕਤ ਦਵਾਈਆਂ ਲੇਕਰ ਹੋਰ ਟੈਸਟ ਦੀ ਸਹੂਲਤ ਮੁਫਤ ਹੈ। ਭਾਰਤ ਸਰਕਾਰ ਨੇ ਦੇਸ਼ ਵਿੱਚੋਂ 2030 ਤੱਕ ਟੀਬੀ ਨੂੰ ਜੜ ਤੋਂ ਖਤਮ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਡੇਵਿਡ ਵੁਡਾਰਡ (ਅੰਗਰੇਜ਼ੀ: David Woodard; ਜਨਮ 6 ਅਪ੍ਰੈਲ, 1964, ਸਾਂਤਰਾ ਬਾਰਬਰਾ, ਕੈਲੀਫੋਰਨੀਆ) ਇੱਕ ਅਮਰੀਕੀ ਲੇਖਕ ਅਤੇ ਕੰਡਕਟਰ ਹਨ। 1990 ਦੇ ਦਸ਼ਕ ਦੌਰਾਨ, ਇਨ੍ਹਾਂ ਨੇ ਪ੍ਰੈਕੁਈਐਮ ਨਾਮ ਦੀ ਸ਼ਬਦਾਵਲੀ ਦੀ ਰਚਨਾ ਕੀਤੀ ਸੀ, ਜੋ ਪ੍ਰੀ-ਐੰਪਟਿਵ ਅਤੇ ਰੈਕੁਈਐਮ ਇਨ੍ਹਾਂ ਦੋਨਾ ਸ਼ਬਦਾਂ ਦਾ ਇੱਕ ਗਠਜੋੜ ਹੈ, ਜੋ ਬੋਧੀਆਂ ਦੀ ਇੱਕ ਐਸੀ ਰੀਤ ਨੂੰ ਬਿਆਨ ਕਰਨ ਦੇ ਯਤਨ ਵਜੋਂ ਕੱਢੀ ਗਈ ਜਿਹਦੇ ਵਿੱਚ ਉਹ ਆਪਣੇ ਸਬੰਧੀ ਦੇ ਮਰਨ ਦੌਰਾਨ ਜਾਂ ਉਸ ਤੋਂ ਥੋੜੀ ਦੇਰ ਪਹਿਲਾਂ ਉਹਦੇ ਸਨਮਾਨ ਵਿੱਚ ਇੱਕ ਸੰਗੀਤ ਦੀ ਰਚਨਾ ਕਰਕੇ ਸੁਣਾਉਂਦੇ ਸੀ।ਲੌਸ ਐੰਜਿਲਿਸ ਮੈਮੋਰੀਅਲ ਸਰਵਿਸਿਜ਼ ਜਿਹਦੇ ਵਿੱਚ ਵੁਡਾਰਡ ਨੇ ਇੱਕ ਕੰਡਕਟਰ ਯਾ ਸੰਗੀਤ ਨਿਰਦੇਸ਼ਕ ਦੇ ਤੌਰ ਤੇ ਆਪਣਾ ਕਿਰਦਾਰ ਨਿਭਾਇਆ, ਉਹਦੇ ਵਿੱਚ ਸਨ 2001 ਵਿੱਚ ਏੰਜਲਸ ਫਲਾਈਟ ਫੂਨੀਕੁਲਰ ਰੇਲਵੇ ਵਿੱਚ ਨਿਭਾਈ ਗਈ ਰਸਮ ਵੀ ਸ਼ਾਮਲ ਹੈ ਜਿਹੜੀ ਲੀਆੱਨ ਪ੍ਰੈਪੋਰਟ ਦੀ ਮੰਦਭਾਗੀ ਹਾਦਸੇ ਅਤੇ ਉਸਦੀ ਜਖਮੀ ਵੋਟੀ ਲੋਲਾ ਦੇ ਸਨਮਾਨ ਵਿੱਚ ਰੱਖੀ ਗਈ ਸੀ। ਉਹ ਕਈ ਜੰਗਲੀ ਜੀਵਾਂ ਦੇ ਮਰਨ ਦੇ ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋ ਚੁਕੇ ਹਨ, ਜਿਹਦੇ ਵਿੱਚ ਕੈਲੀਫੋਰਨੀਆ ਦੇ ਭੂਰੇ ਬਗਲੇ ਦੇ ਮਰਨ ਦਾ ਪ੍ਰੋਗਰਾਮ ਵੀ ਸ਼ਾਮਲ ਹੈ ਜੋ ਸਮੰਦਰ ਕਿਨਾਰੇ ਉਸੀ ਥਾਂ ਤੇ ਰਖਿਆ ਗਿਆ ਜਿੱਥੇ ਉਹਨੇ ਢਹਿ ਕੇ ਆਪਣਾ ਦਮ ਤੋੜਿਆ ਸੀ।ਵੁਡਾਰਡ ਨੂੰ ਉਨ੍ਹਾਂ ਦੀ ਸੁਪਨੇ-ਮਸ਼ੀਨ (Dreamachine), ਇੱਕ ਹਲਕੀ ਜਿਹੀ ਮਨੋਸੰਚਾਲਕ ਲੈੰਪ ਦੀਆਂ ਨਕਲਾਂ ਬਣਾਣ ਲਈ ਜਾਣਿਆ ਜਾਂਦਾ ਹੈ, ਜਿਸਨੂੰ ਪੂਰੇ ਵਿਸ਼ਵ ਦੇ ਕਈ ਆਰਟ ਐਗਜ਼ੀਬਿਸ਼ਨ ਵਿੱਚ ਪੇਸ਼ਕਸ਼ ਲਈ ਲਗਾਇਆ ਜਾ ਚੁਕਿਆ ਹੈ। ਜਰਮਨੀ ਅਤੇ ਨੇਪਾਲ ਵਿੱਚ ਉਨ੍ਹਾਂ ਨੂੰ Der Freund ਦੇ ਜਰਨਲ ਵਿੱਚ ਯੋਗਦਾਨ ਦੇਣ ਲਈ ਵੀ ਜਾਣਿਆ ਜਾਂਦਾ ਹੈ, ਜਿਹਦੇ ਵਿੱਚ ਅੰਤਰ-ਪ੍ਰਜਾਤੀ ਕਰਮਾਂ ਬਾਰੇ ਲਿਖਤਾਂ, ਪੈਧਿਆਂ ਦੀ ਚੇਤਨਾ ਬਾਰੇ ਅਤੇ ਪਾਰਾਗੁਏ ਦੇ ਨਗਰ ਨੂਏਵਾ ਜਰਮੈਨੀਆ ਬਾਰੇ ਲਿਖਤਾਂ ਵੀ ਸ਼ਾਮਲ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਾਕਾ ਨੀਲਾ ਤਾਰਾ 3 - 5 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਭਾਦਰੋਂ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਉਹ ਪਰਮ ਮੰਗਲਮਈ ਦਿਨ ਹੈ, ਜਿਸ ਦਿਨ ਪੁਰਾਣ ਪ੍ਰਸ਼ੋਤਮ ਸਰਬ ਬ੍ਰਹਿਮੰਡ ਨਾਇਕ, ਸਾਖਸ਼ਾਤ ਸਨਾਤਨ ਪਾਰਬ੍ਰਹਮ ਪ੍ਰਮਾਤਮਾ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਇਸ ਧਰਤੀ ‘ਤੇ ਅਵਤਾਰ ਹੋਇਆ। ਭਗਵਾਨ ਸ਼੍ਰੀ ਹਰੀ ਵਿਸ਼ਨੂੰ ਜੀ ਦੇ ਪ੍ਰਗਟ ਹੋਣ ਦੀ ਇਹ ਮਿਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਨਾਂ ਨਾਲ ਪ੍ਰਸਿੱਧ ਹੈ। ਜਦੋਂ ਭਗਵਾਨ ਸ਼੍ਰੀ ਕ੍ਰਿਸ਼ਨ ਕੰਸ ਦਾ ਵਧ ਕਰਨ ਦੇ ਉਦੇਸ਼ ਨਾਲ ਕੰਸ ਦੇ ਬੰਦੀਖਾਨੇ ਵਿੱਚ ਦੇਵਕੀ ਦੇ ਪੁੱਤਰ ਦੇ ਰੂਪ ਵਿੱਚ ਪ੍ਰਗਟ ਹੋਏ, ਉਨ੍ਹਾਂ ਨੇ ਆਪਣੀ ਮਾਤਾ ਤੇ ਪਿਤਾ ਵਾਸੁਦੇਵ ਨੂੰ ਉਨ੍ਹਾਂ ਦੇ ਪੂਰਬਲੇ ਜਨਮ ਦਾ ਰਹੱਸ ਦੱਸਦੇ ਹੋਏ ਕਿਹਾ ਕਿ ਸਵੈਮਭੁਵ ਮਨਵੰਤਰ ਵਿਖੇ ਦੇਵਕੀ ਦਾ ਨਾਂ ਪ੍ਰਸ਼ਨੀ ਸੀ ਅਤੇ ਵਾਸੁਦੇਵ ਜੀ ਸੁਤਪਾ ਨਾਂ ਦੇ ਪ੍ਰਜਾਪਤੀ ਸਨ। ਉਨ੍ਹਾਂ ਨੇ ਘੋਰ ਤਪ ਕਰਕੇ ਭਗਵਾਨ ਸ਼੍ਰੀ ਹਰੀ ਨੂੰ ਹੀ ਪੁੱਤਰ ਰੂਪ ਵਿੱਚ ਮੰਗਿਆ, ਇਸ ਲਈ ਇਨ੍ਹਾਂ ਦੇ ਪਹਿਲੇ ਜਨਮ ਵਿੱਚ ਭਗਵਾਨ ਪ੍ਰਸ਼ਿਨ ਗਰਭ ਦੇ ਰੂਪ ਵਿਚ, ਦੂਜੇ ਜਨਮ ਵਿੱਚ ਭਗਵਾਨ ਵਾਮਨ ਅਤੇ ਤੀਜੇ ਜਨਮ ਵਿੱਚ ਭਗਵਾਨ ਕ੍ਰਿਸ਼ਨ ਸਾਖਸ਼ਾਤ ਪਾਰਬ੍ਰਹਮ ਰੂਪ ਵਿੱਚ ਪ੍ਰਗਟ ਹੋਏ। ਭਗਵਾਨ ਸ਼੍ਰੀ ਕ੍ਰਿਸ਼ਨ ਸੰਪੂਰਨ ਅਵਤਾਰ ਹਨ। ਕਲਪਾਂ ਦੇ ਅੰਤ ਵਿੱਚ ਸਭ ਭੂਤ, ਜਿਨ੍ਹਾਂ ਦੀ ਪ੍ਰਕਿਰਤੀ ਨੂੰ ਪ੍ਰਾਪਤ ਹੁੰਦੇ ਹਨ ਅਤੇ ਉਨ੍ਹਾਂ ਕਰਮਾਂ ਦੇ ਅਨੁਸਾਰ ਪ੍ਰਭੂ ਕਲਪ ਦੇ ਆਦਿ ਵਿੱਚ ਉਨ੍ਹਾਂ ਨੂੰ ਫਿਰ ਰਚਦੇ ਹਨ। ਅਜਿਹੇ ਅਣਗਿਣਤ ਬ੍ਰਹਿਮੰਡਾਂ ਦੇ ਮਾਲਕ ਭਗਵਾਨ ਸ਼੍ਰੀ ਕ੍ਰਿਸ਼ਨ ਗੋਲੋਕਧਾਮ ਵਿੱਚ ਬਿਰਾਜਦੇ ਹਨ। ਧਰਮ ਦੀ ਸਥਾਪਨਾ ਲਈ ਜੋ ਕਾਰਜ ਭਗਵਾਨ ਨੇ ਕੀਤੇ ਹਨ, ਉਹ ਸਾਰੇ ਜੀਵ ਦੀ ਕਲਪਨਾ ਸ਼ਕਤੀ ਤੋਂ ਪਰ੍ਹਾਂ ਦੀ ਗੱਲ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2018 ਮੁਤਾਬਿਕ ਇਸ ਵਿਕੀ ’ਤੇ 29,832 ਲੇਖ ਹਨ ਅਤੇ ਇਸ ਦੇ ਕੁੱਲ 23,909 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,37,656 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.12 (490a345) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਸਰ ਆਰਥਰ ਚਾਰਲਸ ਕਲਾਰਕ, CBE, FRAS (16 ਦਸੰਬਰ 1917 – 19 ਮਾਰਚ 2008) ਇੱਕ ਬ੍ਰਿਟਿਸ਼ ਵਿਗਿਆਨ ਗਲਪ ਲੇਖਕ, ਸਾਇੰਸ ਲੇਖਕ ਅਤੇ ਭਵਿੱਖਵਾਦੀ, ਖੋਜੀ, ਅੰਡਰਸੀ ਐਕਸਪਲੋਰਰ ਅਤੇ ਟੈਲੀਵਿਜ਼ਨ ਸੀਰੀਜ਼ ਹੋਸਟ ਸੀ। ਉਹ 1968 ਦੀ ਫਿਲਮ 2001: ਏ ਸਪੇਸ ਓਡੀਸੀ ਲਈ ਸਕ੍ਰੀਨਪਲੇ ਦੇ ਸਹਿ-ਲੇਖਕ ਹੋਣ ਲਈ ਮਸ਼ਹੂਰ ਹੈ, ਜੋ ਸਾਰੇ ਸਮਿਆਂ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਫਿਲਮਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਕਲਾਰਕ ਇੱਕ ਸਾਇੰਸ ਲੇਖਕ ਸੀ, ਜੋ ਸਪੇਸ ਯਾਤਰਾ ਨੂੰ ਹਰਮਨਪਿਆਰਾ ਬਣਾਉਣ ਵਾਲਾ ਅਤੇ ਵਿਲੱਖਣ ਯੋਗਤਾ ਦਾ ਧਾਰਨੀ ਭਵਿੱਖਵਾਦੀ ਸੀ। ਇਹਨਾਂ ਵਿਸ਼ਿਆਂ ਤੇ ਉਸ ਨੇ ਇਕ ਦਰਜਨ ਕਿਤਾਬਾਂ ਅਤੇ ਕਈ ਲੇਖ ਲਿਖੇ, ਜੋ ਕਿ ਵੱਖ-ਵੱਖ ਮਸ਼ਹੂਰ ਰਸਾਲਿਆਂ ਵਿਚ ਛਪੇ ਸਨ। 1961 ਵਿਚ ਉਸ ਨੂੰ ਕਾਲਿੰਗ ਇਨਾਮ ਨਾਲ ਸਨਮਾਨਿਤ ਕੀਤਾ ਗਿਆ, ਜੋ ਕਿ ਇਕ ਅਜਿਹਾ ਪੁਰਸਕਾਰ ਹੈ ਜੋ ਸਾਇੰਸ ਨੂੰ ਹਰਮਨਪਿਆਰਾ ਬਣਾਉਣ ਲਈ ਯੂਨੇਸਕੋ ਦੁਆਰਾ ਦਿੱਤਾ ਜਾਂਦਾ ਹੈ। ਇਸ ਨੇ ਅਤੇ ਵਿਗਿਆਨ ਗਲਪ ਦੀਆਂ ਲਿਖਤਾਂ ਕਰਕੇ ਹੌਲੀ ਹੌਲੀ ਉਸ ਨੂੰ "ਸਪੇਸ ਯੁੱਗ ਦਾ ਪੈਗੰਬਰ" ਕਿਹਾ ਜਾਣ ਲੱਗ ਪਿਆ ਸੀ। ਉਸ ਦੀਆਂ ਵਿਗਿਆਨ ਗਲਪ ਦੀਆਂ ਹੋਰ ਲਿਖਤਾਂ ਨੇ ਉਸ ਨੂੰ ਬਹੁਤ ਸਾਰੇ ਹਿਊਗੋ ਅਤੇ ਨੇਬੂਲਾ ਪੁਰਸਕਾਰ ਦਿਵਾਏ, ਇਸਦੇ ਨਾਲ ਵੱਡੇ ਪਾਠਕ ਦਾਇਰੇ ਉਸ ਨੂੰ ਵਿਗਿਆਨ ਗਲਪ ਦੀਆਂ ਉਘੀਆਂ ਹਸਤੀਆਂ ਵਿੱਚੋਂ ਇੱਕ ਬਣਾਇਆ। ਕਈ ਸਾਲਾਂ ਤਕ ਕਲਾਰਕ, ਰਾਬਰਟ ਹੈਨਲੀਨ ਅਤੇ ਇਸਾਕ ਅਸੀਮੋਵ ਨੂੰ ਵਿਗਿਆਨ ਗਲਪ ਦੇ "ਬਿਗ ਥਰੀ" ਵਜੋਂ ਜਾਣਿਆ ਜਾਂਦਾ ਸੀ।ਕਲਾਰਕ ਸਪੇਸ ਯਾਤਰਾ ਦਾ ਜੀਵਨ ਭਰ ਸਮਰਥਨ ਕਰਦਾ ਰਿਹਾ। 1934 ਵਿਚ, ਜਦੋਂ ਅਜੇ ਉਹ ਕਿਸ਼ੋਰ ਉਮਰ ਵਿਚ ਹੀ ਸੀ, ਉਹ ਬ੍ਰਿਟਿਸ਼ ਇੰਟਰਪਲੈਨੇਟਰੀ ਸੁਸਾਇਟੀ ਵਿਚ ਸ਼ਾਮਲ ਹੋ ਗਿਆ। 1945 ਵਿਚ, ਉਸ ਨੇ ਸੈਟੇਲਾਈਟ ਸੰਚਾਰ ਪ੍ਰਣਾਲੀ ਦਾ ਪ੍ਰਸਤਾਵ ਪੇਸ਼ ਕੀਤਾ। ਉਹ ਬ੍ਰਿਟਿਸ਼ ਇੰਟਰਪਲੈਨੇਟਰੀ ਸੁਸਾਇਟੀ ਦਾ ਚੇਅਰਮੈਨ ਵੀ ਰਿਹਾ, ਪਹਿਲਾਂ 1946-47 ਤੱਕ ਅਤੇ ਫਿਰ 1951-53 ਤੱਕ। ਕਲਾਰਕ 1956 ਵਿੱਚ ਇੰਗਲੈਂਡ ਤੋਂ ਸ੍ਰੀਲੰਕਾ (ਪਹਿਲਾਂ ਸਿਲੋਨ) ਚਲੇ ਗਿਆ ਸੀ, ਇਸਦਾ ਮਕਸਦ ਮੁੱਖ ਤੌਰ ਤੇ ਸਕੂਬਾ ਗੋਤਾਖੋਰੀ ਵਿੱਚ ਆਪਣੀ ਦਿਲਚਸਪੀ ਨੂੰ ਅੱਗੇ ਵਧਾਉਣਾ ਸੀ। ਉਸ ਸਾਲ ਉਸ ਨੇ ਟ੍ਰਿੰਕੋਮਾਲੀ ਵਿਚ ਪ੍ਰਾਚੀਨ ਕੋਨੇਸਵਰਮ ਮੰਦਰ ਦੇ ਪਾਣੀ ਥੱਲੇ ਦੇ ਖੰਡਰਾਂ ਦੀ ਖੋਜ ਕੀਤੀ। ਕਲਾਰਕ ਦੇ 1980 ਦੇ ਦਹਾਕੇ ਵਿਚ ਆਰਥਰ ਡੀ.
ਸਟਾਰ ਪਲੱਸ ਇੱਕ ਹਿੰਦੀ ਭਾਸ਼ਾ ਦਾ ਭਾਰਤੀ ਟੈਲੀਵਿਜ਼ਨ ਚੈਨਲ ਹੈ। ਇਹ ਚੈਨਲ 21st ਸੈਂਚੂਰੀ ਫੌਕਸ ਦੇ ਸਟਾਰ ਇੰਡੀਆ ਨੈਟਵਰਕ ਦਾ ਹਿੱਸਾ ਹੈ। ਚੈਨਲ ਦੇ ਵਧੇਰੇ ਪਰੋਗਰਾਮ ਪਰਿਵਾਰਿਕ ਡਰਾਮੇ, ਹਾਸ-ਪਰੋਗਰਾਮ ਅਤੇ ਰਿਆਲਿਟੀ ਸ਼ੋਅ ਹਨ। ਸਿਤੰਬਰ 2015 ਵਿੱਚ ਚੈਨਲ ਨੇ ਆਪਣਾ ਪਹਿਲਾ ਉਰਦੂ ਭਾਸ਼ਾ ਦਾ ਇੱਕ ਪਾਕਿਸਤਾਨੀ ਟੀਵੀ ਡਰਾਮਾ ਪ੍ਰਸਾਰਿਤ ਕੀਤਾ। ਡਰਾਮੇ ਦਾ ਨਾਮ ਮੇਰਾ ਨਾਮ ਯੂਸਫ਼ ਹੈ ਸੀ ਅਤੇ ਇਸ ਵਿੱਚ ਮੁੱਖ ਕਿਰਦਾਰ ਵਜੋਂ ਇਮਰਾਨ ਅੱਬਾਸ ਨਕਵੀ ਅਤੇ ਮਾਇਆ ਅਲੀ ਸਨ। ਇਹ ਡਰਾਮਾ ਚੈਨਲ ਦਾ ਪਹਿਲਾ ਅੰਤਰਰਾਸ਼ਟਰੀ ਡਰਾਮਾ ਸੀ ਅਤੇ ਇਹ ਸਟਾਰ ਪਲੱਸ ਦਾ ਅੱਜ ਤੱਕ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਪਰੋਗਰਾਮ ਰਿਹਾ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪਿਤਾ ਦਿਵਸ (ਅੰਗਰੇਜ਼ੀ ਵਿੱਚ Father's Day) ਫਾਦਰ ਡੇ ਜੋ ਕਿ ਜੂਨ ਦੇ ਤੀਸਰੇ ਐਤਵਾਰ ਨੂੰ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ। ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,855 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪ੍ਰਸਾਂਤ ਚੰਦਰ ਮਹਾਲਨੋਬਿਸ ਓ ਬੀ ਈ, ਐਫ ਐਨ ਏ, FASc, FRS(ਬੰਗਾਲੀ: প্রশান্ত চন্দ্র মহলানবিস) (29 ਜੂਨ 1893 – 28 ਜੂਨ 1972) ਇੱਕ ਭਾਰਤ ਵਿਗਿਆਨੀ ਅਤੇ ਵਿਵਹਾਰਕ ਅੰਕੜਾ ਵਿਗਿਆਨ ਦਾ ਮਾਹਿਰ ਸੀ। ਉਸ ਨੂੰ ਇੱਕ ਅੰਕੜਾ-ਮਾਪ ਮਹਾਲਨੋਬਿਸ ਦੂਰੀ, ਅਤੇ ਆਜ਼ਾਦ ਭਾਰਤ ਦੇ ਪਹਿਲੇ ਯੋਜਨਾ ਕਮਿਸ਼ਨ ਦੇ ਮੈਂਬਰਾਂ ਵਿਚੋਂ ਇਕ ਹੋਣ ਦੇ ਲਈ ਉਸ ਨੂੰ ਸਭ ਤੋਂ ਵਧੇਰੇ ਯਾਦ ਕੀਤਾ ਜਾਂਦਾ ਹੈ। ਉਹ ਭਾਰਤ ਵਿਚ ਮਾਨਵਮਿਤੀ ਅਧਿਐਨਾਂ ਵਿਚ ਮੁਢਲਾ ਕੰਮ ਕਰਨ ਵਾਲਾ ਸੀ। ਉਸਨੇ ਇੰਡੀਅਨ ਸਟੈਟਿਸਟੀਕਲ ਇੰਸਟੀਚਿਊਟ ਦੀ ਸਥਾਪਨਾ ਕੀਤੀ, ਅਤੇ ਵੱਡੇ ਪੈਮਾਨੇ ਦੇ ਸੈਂਪਲ ਸਰਵੇਖਣਾਂ ਦੇ ਡਿਜ਼ਾਇਨ ਵਿੱਚ ਯੋਗਦਾਨ ਪਾਇਆ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ। ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ। ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਮਹਾਨ ਰਚਨਾ ਹੈ ਜੋ ਆਪ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤਾ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 115 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਬੋਹੜ (ਫਾਰਸੀ : ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।