ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਜਵਾਰ ਘਾਹ ਪਰਵਾਰ ਦੀ ਇੱਕ ਪੋਰੀਦਾਰ ਫਸਲ ਹੈ। ਇਹਦੀਆਂ ਜ਼ਿਆਦਾਤਰ ਪ੍ਰਜਾਤੀਆਂ ਆਸਟ੍ਰੇਲੀਆ ਦੀਆਂ ਹਨ ਅਤੇ ਕੁਝ ਅਫਰੀਕਾ, ਏਸ਼ੀਆ, ਮੈਜ਼ੋਅਮਰੀਕਾ ਅਤੇ ਭਾਰਤ ਦੇ ਕਈ ਟਾਪੂਆਂ ਅਤੇ ਪ੍ਰਸ਼ਾਂਤ ਟਾਪੂਆਂ ਤੱਕ ਮਿਲਦੀਆਂ ਹਨ।ਇਹ ਫਸਲ ਲੱਗਭੱਗ ਸਵਾ ਚਾਰ ਕਰੋੜ ਏਕੜ ਜ਼ਮੀਨ ਵਿੱਚ ਭਾਰਤ ਵਿੱਚ ਬੀਜੀ ਜਾਂਦੀ ਹੈ। ਇਹ ਚਾਰੀਆਂ ਅਤੇ ਦਾਣੇ ਦੋਨਾਂ ਲਈ ਬੋਈ ਜਾਂਦੀ ਹੈ। ਇਹ ਖਰੀਫ ਮੁੱਖ ਫਸਲਾਂ ਵਿੱਚੋਂ ਇੱਕ ਹੈ। ਸਿੰਚਾਈ ਕਰ ਕੇ ਮੀਂਹ ਤੋਂ ਪਹਿਲਾਂ ਅਤੇ ਮੀਂਹ ਸ਼ੁਰੂ ਹੁੰਦੇ ਹੀ ਇਸ ਦੀ ਬੀਜਾਈ ਕੀਤੀ ਜਾਂਦੀ ਹੈ। ਜੇਕਰ ਵਰਖਾ ਤੋਂ ਪਹਿਲਾਂ ਸਿੰਚਾਈ ਕਰ ਕੇ ਇਹ ਬੀਜ ਦਿੱਤੀ ਜਾਵੇ, ਤਾਂ ਫਸਲ ਹੋਰ ਜਲਦੀ ਤਿਆਰ ਹੋ ਜਾਂਦੀ ਹੈ, ਲੇਕਿਨ ਬਰਖਾ ਜਦੋਂ ਚੰਗੀ ਤਰ੍ਹਾਂ ਹੋ ਜਾਵੇ ਉਦੋਂ ਇਸ ਦਾ ਚਾਰਾ ਪਸ਼ੁਆਂ ਨੂੰ ਖਿਲਾਉਣਾ ਚਾਹੀਦਾ ਹੈ। ਗਰਮੀ ਵਿੱਚ ਇਸ ਫਸਲ ਵਿੱਚ ਕੁੱਝ ਜਹਿਰ ਪੈਦਾ ਹੋ ਜਾਂਦਾ ਹੈ, ਇਸ ਲਈ ਵਰਖਾ ਤੋਂ ਪਹਿਲਾਂ ਖਿਲਾਉਣ ਨਾਲ ਪਸ਼ੁਆਂ ਉੱਪਰ ਜਹਿਰ ਦਾ ਬਹੁਤ ਭੈੜਾ ਅਸਰ ਪੈ ਸਕਦਾ ਹੈ। ਇਹ ਜਹਿਰ ਵਰਖਾ ਵਿੱਚ ਖ਼ਤਮ ਹੋ ਜਾਂਦਾ ਹੈ। ਚਾਰੇ ਲਈ ਜਿਆਦਾ ਬੀਜ ਲੱਗਭੱਗ 12 ਤੋਂ 15 ਕਿੱਲੋ ਪ੍ਰਤੀ ਏਕੜ ਪਾਇਆ ਜਾਂਦਾ ਹੈ। ਇਸ ਤਰ੍ਹਾਂ ਸੰਘਣਾ ਬੀਜਣ ਨਾਲ ਹਰਾ ਚਾਰਾ ਪਤਲਾ ਅਤੇ ਨਰਮ ਰਹਿੰਦਾ ਹੈ ਅਤੇ ਇਸਨੂੰ ਕੱਟਕੇ ਗਾਂ ਅਤੇ ਬੈਲ ਨੂੰ ਖਿਲਾਇਆ ਜਾਂਦਾ ਹੈ। ਜੋ ਫਸਲ ਦਾਣੇ ਲਈ ਬੀਜੀ ਜਾਂਦੀ ਹੈ, ਉਸ ਵਿੱਚ ਕੇਵਲ ਅੱਠ ਕਿੱਲੋ ਬੀਜ ਪ੍ਰਤੀ ਏਕੜ ਪਾਇਆ ਜਾਂਦਾ ਹੈ। ਆਨਾਜ ਅਕਤੂਬਰ ਦੇ ਅੰਤ ਤੱਕ ਪਕ ਜਾਂਦਾ ਹੈ। ਸਿੱਟੇ ਲੱਗਣ ਦੇ ਬਾਅਦ ਇੱਕ ਮਹੀਨੇ ਤੱਕ ਇਸ ਦੀ ਹਰਬਲ ਰੱਖਿਆ ਕਰਨੀ ਪੈਂਦੀ ਹੈ। ਜਦੋਂ ਦਾਣੇ ਪਕ ਜਾਂਦੇ ਹਨ ਤੱਦ ਸਿੱਟੇ ਵੱਖ ਕੱਟਕੇ ਦਾਣੇ ਕੱਢ ਲਏ ਜਾਂਦੇ ਹਨ। ਇਸ ਦਾ ਔਸਤ ਉਤਪਾਦਨ ਛੇ ਤੋਂ ਅੱਠ ਮਣ ਪ੍ਰਤੀ ਏਕੜ ਹੋ ਜਾਂਦਾ ਹੈ। ਚੰਗੀ ਫਸਲ ਵਿੱਚ 15 ਤੋਂ 20 ਮਣ ਪ੍ਰਤੀ ਏਕੜ ਦਾਣੇ ਉਤਪਾਦਨ ਹੁੰਦਾ ਹੈ। ਦਾਣੇ ਕੱਢ ਲੈਣ ਦੇ ਬਾਅਦ ਲੱਗਭੱਗ 100 ਮਣ ਪ੍ਰਤੀ ਏਕੜ ਸੁੱਕਾ ਪੌਸ਼ਟਿਕ ਚਾਰਾ ਵੀ ਪੈਦਾ ਹੁੰਦਾ ਹੈ, ਜੋ ਬਰੀਕ ਕੱਟ ਕਰ ਜਾਨਵਰਾਂ ਨੂੰ ਖਿਲਾਇਆ ਜਾਂਦਾ ਹੈ। ਸੁੱਕੇ ਚਾਰਿਆਂ ਵਿੱਚ ਕਣਕ ਦੀ ਤੂੜੀ ਦੇ ਬਾਅਦ ਜਵਾਰ ਦੇ ਡੱਕਰੂਆਂ ਅਤੇ ਪੱਤਿਆਂ ਨੂੰ ਹੀ ਸਭ ਤੋਂ ਅੱਛਾ ਰਸਤਾ ਮੰਨਿਆ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2018 ਮੁਤਾਬਿਕ ਇਸ ਵਿਕੀ ’ਤੇ 29,832 ਲੇਖ ਹਨ ਅਤੇ ਇਸ ਦੇ ਕੁੱਲ 23,909 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,37,656 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.12 (490a345) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,877 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਬਨਸਪਤੀ ਵਿਗਿਆਨ ਵਿੱਚ ਫਲ ਫੁੱਲਾਂ ਵਾਲੇ ਪੌਦਿਆਂ ਦਾ ਇੱਕ ਅੰਗ ਹੁੰਦਾ ਹੈ। ਇਹ ਪੌਦੇ ਫਲਾਂ ਦੇ ਜਰੀਏ ਆਪਣੇ ਬੀਜਾਂ ਨੂੰ ਖਿਲਾਰਦੇ ਹਨ ਅਤੇ ਜਿਆਦਾਤਰ ਫਲ ਮਨੁੱਖਾਂ ਦੁਆਰਾ ਖਾਏ ਵੀ ਜਾਂਦੇ ਹਨ। ਅਸਲ ਵਿਚ, ਇਨਸਾਨ ਅਤੇ ਬਹੁਤ ਸਾਰੇ ਜਾਨਵਰ ਭੋਜਨ ਦੇ ਇੱਕ ਸਰੋਤ ਦੇ ਤੌਰ ਤੇ ਫਲ ਉੱਤੇ ਨਿਰਭਰ ਹੋ ਗਏ ਹਨ। ਆਮ ਭਾਸ਼ਾ ਦੀ ਵਰਤੋ ਵਿੱਚ," ਫਲ" ਆਮ ਤੌਰ ਤੇ ਅਜਿਹੇ ਸੇਬ, ਸੰਤਰੇ, ਅੰਗੂਰ, ਸਟ੍ਰਾਬੇਰੀ, ਕੇਲੇ, ਅਤੇ ਨਿਬੂ ਦੇ ਤੌਰ ਤੇ, ਕੱਚੇ ਮਿੱਠੇ ਜਾ ਖਟਾਈ ਤੇ ਖਾਣ ਵਾਲੇ ਹਨ। ਦੂਜੇ ਪਾਸੇ, ਬਨਸਪਤੀ ਵਿਗਿਆਨ" ਵਿੱਚ ਮੱਕੀ, ਕਣਕ ਅਨਾਜ, ਅਤੇ ਟਮਾਟਰ ਫਲ ਤਾ ਹਨ ਪਰ ਇਹਨਾ ਨੂੰ ਫਲ ਨਹੀਂ ਕਿਹਾ ਜਾਂਦਾ ਹੈ। ਫ਼ਲ ਵਿੱਚ ਫਾਈਬਰ, ਪਾਣੀ, ਵਿਟਾਮਿਨ C ਅਤੇ ਸ਼ੱਕਰ ਆਮ ਤੌਰ ਉੱਤੇ ਹੁੰਦੇ ਹਨ। ਫਲ ਦੇ ਨਿਯਮਤ ਸੇਵਨ ਨਾਲ ਕੈੰਸਰ ਦਾ ਜੋਖਮ ਘੱਟ ਹੁੰਦਾ ਹੈ। ਕਾਰਡੀਓਵੈਸਕੁਲਰ ਰੋਗ (ਖਾਸ ਕਰ ਕੇ ਕੋਰੋਨਰੀ ਦਿਲ ਦੀ ਬੀਮਾਰੀ), ਸਟਰੋਕ, ਅਲਜ਼ਾਈਮਰ ਰੋਗ, ਮੋਤੀਆ ਵਰਗੇ ਰੋਗ ਫਲ ਦਾ ਸੇਵਨ ਕਰਨ ਨਾਲ ਘੱਟ ਹੁੰਦੇ ਹਨ। ਫ਼ਲਾ ਵਿੱਚ ਪੋਟਾਸ਼ੀਅਮ ਦੀ ਕਾਫੀ ਮਾਤਰਾ ਸ਼ਾਮਲ ਹੁੰਦੀ ਹੈ। ਫਲ ਭਾਰ (ਮੋਟਾਪਾ) ਘੱਟ ਕਰਨ ਵਿੱਚ ਵੀ ਲਾਭਦਾਇਕ ਹੁੰਦੇ ਹਨ। ਫਲ ਕੈਲੋਰੀ ਵਿੱਚ ਬਹੁਤ ਘੱਟ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪ੍ਰਸਾਂਤ ਚੰਦਰ ਮਹਾਲਨੋਬਿਸ ਓ ਬੀ ਈ, ਐਫ ਐਨ ਏ, FASc, FRS(ਬੰਗਾਲੀ: প্রশান্ত চন্দ্র মহলানবিস) (29 ਜੂਨ 1893 – 28 ਜੂਨ 1972) ਇੱਕ ਭਾਰਤ ਵਿਗਿਆਨੀ ਅਤੇ ਵਿਵਹਾਰਕ ਅੰਕੜਾ ਵਿਗਿਆਨ ਦਾ ਮਾਹਿਰ ਸੀ। ਉਸ ਨੂੰ ਇੱਕ ਅੰਕੜਾ-ਮਾਪ ਮਹਾਲਨੋਬਿਸ ਦੂਰੀ, ਅਤੇ ਆਜ਼ਾਦ ਭਾਰਤ ਦੇ ਪਹਿਲੇ ਯੋਜਨਾ ਕਮਿਸ਼ਨ ਦੇ ਮੈਂਬਰਾਂ ਵਿਚੋਂ ਇਕ ਹੋਣ ਦੇ ਲਈ ਉਸ ਨੂੰ ਸਭ ਤੋਂ ਵਧੇਰੇ ਯਾਦ ਕੀਤਾ ਜਾਂਦਾ ਹੈ। ਉਹ ਭਾਰਤ ਵਿਚ ਮਾਨਵਮਿਤੀ ਅਧਿਐਨਾਂ ਵਿਚ ਮੁਢਲਾ ਕੰਮ ਕਰਨ ਵਾਲਾ ਸੀ। ਉਸਨੇ ਇੰਡੀਅਨ ਸਟੈਟਿਸਟੀਕਲ ਇੰਸਟੀਚਿਊਟ ਦੀ ਸਥਾਪਨਾ ਕੀਤੀ, ਅਤੇ ਵੱਡੇ ਪੈਮਾਨੇ ਦੇ ਸੈਂਪਲ ਸਰਵੇਖਣਾਂ ਦੇ ਡਿਜ਼ਾਇਨ ਵਿੱਚ ਯੋਗਦਾਨ ਪਾਇਆ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਮੁਹੰਮਦ ਜਿਬਰਾਨ ਨਾਸਿਰ (ਜਨਵਰੀ 10 ਫਰਵਰੀ 1987) ਇੱਕ ਪਾਕਿਸਤਾਨੀ ਵਕੀਲ, ਕਾਰਕੁਨ ਅਤੇ ਸੁਤੰਤਰ ਸਿਆਸਤਦਾਨ ਹੈ। ਵਿਦੇਸ਼ ਨੀਤੀ ਮੈਗਜ਼ੀਨ ਨੇ ਉਸਨੂੰ ਫ਼ਿਰਕਾਵਾਰਾਨਾ ਤਸ਼ੱਦੁਦ ਦੇ ਖ਼ਿਲਾਫ਼ ਮੁਤਾਸਿਰਕੁਨ ਕੰਮ ਕਰਨ ਵਾਲੇ ਤਿੰਨ ਪਾਕਿਸਤਾਨੀ ਸਿਆਸਤਦਾਨਾਂ ਵਿੱਚ ਸੂਚੀਬੱਧ ਕੀਤਾ ਹੈ।ਜਿਬਰਾਨ ਨੇ ਨਾਰਥੰਬਰੀਆ ਯੂਨੀਵਰਸਿਟੀ ਤੋਂ ਐੱਲਐੱਲਬੀ ਅਤੇ ਲੰਡਨ ਯੂਨੀਵਰਸਿਟੀ ਤੋਂ ਐੱਲਐੱਲਐਮ ਕੀਤੀ ਹੈ। ਮਈ 2013 ਵਿੱਚ, ਜਿਬਰਾਨ ਐਨਏ-250 ਹਲਕੇ ਤੋਂ ਚੋਣ ਲੜਿਆ, ਜਿਸ ਵਿੱਚ ਉਹ ਪੀਟੀਆਈ ਦੇ ਉਮੀਦਵਾਰ ਡਾ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿੱਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ ੧੦੧੦੦੦੦ ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿੱਤ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਡਾਕੂਅਾਂ ਦਾ ਮੁੰਡਾ ਇੱਕ ਭਾਰਤੀ ਪੰਜਾਬੀ ਜੀਵਨੀ ਫ਼ਿਲਮ ਹੈ ਜੋ ਕਿ ਸਾਬਕਾ ਕਬੱਡੀ ਖਿਡਾਰੀ ਮਿੰਟੂ ਗੁਰੂਸਰੀਆ ਦੇ ਜੀਵਨ 'ਤੇ ਅਧਾਰਿਤ ਹੈ। ਫ਼ਿਲਮ ਮਨਦੀਪ ਬੈਨੀਪਾਲ ਦੁਆਰਾ ਨਿਰਦੇਸਿਤ ਕੀਤੀ ਗਈ ਹੈ ਅਤੇ ਇਸ ਵਿੱਚ ਦੇਵ ਖਰੌੜ, ਪੂਜਾ ਵਰਮਾ, ਜਗਜੀਤ ਸੰਧੂ, ਸੁਖਦੀਪ ਸੁੱਖ, ਲੱਕੀ ਧਾਲੀਵਾਲ ਅਤੇ ਹਰਦੀਪ ਗਿੱਲ ਮੁੱਖ ਭੂਮਿਕਾ ਨਿਭਾ ਰਹੇ ਹਨ। ਫਿਲਮ ਤੋਂ ਪਹਿਲਾਂ ਮਿੰਟੂ ਗੁਰੂਸਰੀਆ ਦੀ ੲਿਸੇ ਸਿਰਲੇਖ 'ਤੇ ਪੁਸਤਕ ਵੀ ਜਾਰੀ ਹੋ ਚੁੱਕੀ ਹੈ।