ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦਾ ਇੱਕ ਪਿੰਡ ਹੈ।ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਬਸ ਸਰਵਿਸ ਰਾਹੀਂ ਮੇਰਾ ਪਿੰਡ ਆਸ ਪਾਸ ਦੇ ਸਾਰੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲਾਂ ਇਹ ਪਿੰਡ ਫਰੀਦਕੋਟ ਜਿਲ੍ਹੇ ਵਿੱਚ ਆਉਂਦਾ ਸੀ ।ਪਹਿਲਵਾਨ ਬੰਤਾ ਸਿੰਘ ਜੀ ਜਿੰਨਾਂ ਨੇ ਆਪਣੀ ਸਰੀਰਕ ਤਾਕਤ ਨਾਲ ਆਦਮਖੋਰ ਸ਼ੇਰ ਨੂੰ ਮਾਰ ਦਿੱਤਾ ਸੀ ਇਸੇ ਪਿੰਡ ਦੇ ਸਨ ।ਪਿੰਡ ਛੱਤਿਆਣਾ ਦੇ ਬਹੁਤੇ ਲੋਕ ਤਰਕਸ਼ੀਲ ਸੁਭਾਅ ਦੇ ਹਨ ਜੋ ਵਹਿਮਾਂ ਭਰਮਾਂ ਤੋਂ ਕੋਹਾਂ ਦੂਰ ਹਨ ।ਪਿੰਡ ਦੇ ਬਾਹਰਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਸਥਿਤ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਨਾਲ ਰਹਿੰਦੇ ਬਰਾੜ ਗੋਤ ਦੇ ਸਿੱਖਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗੁਪਤ ਮਾਇਆ ਕੱਢ ਕੇ ਤਨਖ਼ਾਹਾਂ ਦੇ ਰੂਪ ਵਿੱਚ ਵੰਡੀ ਸੀ ।ਪਿੰਡ ਛੱਤਿਆਣਾ ਦੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਬਹੁਤ ਜਿਆਦਾ ਹੈ ।ਬਹੁਤ ਸਾਰੇ ਮਸਲੇ ਪਿੰਡ ਦੀ ਸੱਥ ਵਿਚ ਬੈਠ ਕੇ ਹੀ ਨਬੇੜ ਦਿੱਤੇ ਜਾਂਦੇ ਹਨ।ਮੇਰੇ ਪਿੰਡ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਤੇ ਜੈਤੋ ਰਜਬਾਹੇ ਤੋਂ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਪੂਰਤੀ ਹੁੰਦੀ ਹੈ ।
ਦੰਦਾਂ ਦਾ ਬੁਰਸ਼ ਜਾਂ ਟੁੱਥਬਰੱਸ਼ (ਅੰਗਰੇਜ਼ੀ: toothbrush) ਇੱਕ ਮੌਲਿਕ ਸਫਾਈ ਵਿਧੀ ਦਾ ਸੰਦ ਹੈ ਜੋ ਦੰਦਾਂ, ਮਸੂੜਿਆਂ ਅਤੇ ਜੀਭ ਨੂੰ ਸਾਫ ਕਰਨ ਲਈ ਵਰਤਿਆ ਜਾਂਦਾ ਹੈ। ਇਸ ਵਿੱਚ ਕੱਸਕ ਕਲੱਸਟਰਡ ਬ੍ਰਿਸਟਲ ਦੇ ਕਣ ਸ਼ਾਮਲ ਹੁੰਦੇ ਹਨ - ਜਿਸ ਦੇ ਟੁੱਥਪੇਸਟ ਨੂੰ ਇੱਕ ਅਜਿਹੇ ਹੈਂਡਲ ਤੇ ਮਾਊਟ ਕੀਤਾ ਜਾਂਦਾ ਹੈ ਜੋ ਮੂੰਹ ਦੇ ਔਖੀ-ਪਹੁੰਚ ਵਾਲੇ ਖੇਤਰਾਂ ਦੀ ਸਫਾਈ ਦੀ ਸਹੂਲਤ ਦਿੰਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਸ਼ਕ ਕਸ਼ੀਦਣ ਇਕ ਕਿਰਿਆ ਹੈ ਜਿਸ ਨਾਲ ਮਿਸ਼ਰਣ ਵਿੱਚੋਂ ਉਤਪਾਦ ਨੂੰ ਉਬਾਲ ਕੇ ਅੱਡ ਕੀਤਾ ਜਾਂਦਾ ਹੈ। ਤੇਲ ਸੋਧਕ ਕਾਰਖਾਨੇ ਵਿੱਚ ਕੱਚੇ ਤੇਲ ਨੂੰ ਉਤਨੀ ਦੇਰ ਤੱਕ ਗਰਮ ਕੀਤਾ ਜਾਂਦਾ ਹੈ ਕਿ ਉਹ ਯੋਗਿਕ ਨੂੰ 340oC ਤੇ ਗੈਸ ਬਣ ਜਾਵੇ। ਗੈਸ ਨੂੰ ਪਾਇਪਾਂ ਰਾਹੀ ਇਕ ਮੀਨਾਰ ਵਿੱਚ ਪਾਇਆ ਜਾਂਦਾ ਹੈ ਜਿਸਨੂੰ ਅੰਸ਼ਕ ਕਸ਼ੀਦਣ ਕਿਹਾ ਜਾਂਦਾ ਹੈ। ਇਸ ਗੈਸਾਂ ਜਿਵੇਂ ਇਸ ਟਾਵਨ ਵਿੱਚ ਉੱਪਰ ਨੂੰ ਚੱਲਦੀਆਂ ਹਨ ਤਾਂ ਠੰਡੀਆਂ ਹੋ ਕਿ ਫਿਰ ਤਰਲ ਬਣਦੀਆਂ ਹਨ ਜੋ ਇਕੱਠੇ ਕਰ ਲਿਆ ਜਾਂਦਾ ਹੈ। ਇਹਨਾਂ ਯੋਗਿਕਾਂ ਦੇ ਅਣੂ ਵੱਡੇ ਤੇ ਭਾਰੇ ਹੁੰਦੇ ਹਨ ਉਹਨਾਂ ਦਾ ਉਬਾਲ ਦਰਜਾ ਵੱਧ ਹੁੰਦਾ ਹੈ ਤੇ ਉਹ ਸਭ ਤੋਂ ਪਹਿਲਾਂ ਗਾੜ੍ਹੇ ਹੁੰਦੇ ਹਨ ਤੇ ਟਾਵਰ ਦੇ ਹੇਠਲੇ ਹਿੱਸੇ ਵਿੱਚ ਇਕੱਠੇ ਹੋ ਜਾਂਦੇ ਹਨ। ਜਿਹਨਾਂ ਯੋਗਿਕਾਂ ਦੇ ਅਣੂ ਛੋਟੇ ਤੇ ਹਲਕੇ ਹੁੰਦੇ ਹਨ ਉਹਨਾਂ ਦਾ ਉਬਾਲ ਦਰਜਾ ਘੱਟ ਹੁੰਦਾ ਹੈ। ਇਸ ਲਈ ਉਹ ਗਾੜ੍ਹੇ ਹੋਣ ਤੋਂ ਪਹਿਲਾਂ ਟਾਵਰ ਵਿੱਚ ਹੋਰ ਉੱਪਰ ਚਲੇ ਜਾਂਦੇ ਹਨ। ਯੋਗਿਕਾਂ ਦੇ ਮਿਸ਼ਰਣ ਜਿਹੜੇ ਅੱਡ ਪੱਧਰ ਉੱਪਰ ਗਾੜੇ ਹੁੰਦੇ ਹਨ, ਉਹਨਾਂ ਨੂੰ ਅੰਸ਼ ਜਾਂ ਨਿਖੇੜ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਕਲਾਸ ਰੂਮ ਪ੍ਰਬੰਧ , ਕਲਾਸ ਰੂਮ ਦੀ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਵਰਤਿਆ ਜਾਂਦਾ ਅਜਿਹਾ ਸ਼ਬਦ ਹੈ ਜਿਸ ਨੂੰ ਅਧਿਆਪਕ ਇਸ ਗੱਲ ਦਾ ਜ਼ਿਕਰ ਕਰਨ ਲਈ ਇਸਤੇਮਾਲ ਕਰਦੇ ਹਨ ਕਿ ਕਿਵੇਂ, ਵਿਦਿਆਰਥੀਆਂ ਦੁਆਰਾ ਪੈਦਾ ਕੀਤੇ ਕਿਸੇ ਵਿਘਨਪਾਊ ਵਿਵਹਾਰ ਤੋਂ ਬਿਨਾਂ, ਪਾਠ ਸਮੱਗਰੀ ਅਤੇ ਨਿਰਦੇਸ਼ ਉਹਨਾਂ ਨੂੰ ਦਿੱਤੇ ਜਾ ਸਕਦੇ ਹੋਣ। ਇਹ ਸ਼ਬਦ ਵਿਘਨਕਾਰੀ ਵਿਵਹਾਰ ਨੂੰ ਅਗਾਊਂ ਰੋਕਣ ਲਈ ਵੀ ਵਰਤਿਆ ਜਾਂਦਾ ਹੈ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,895 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2018 ਮੁਤਾਬਿਕ ਇਸ ਵਿਕੀ ’ਤੇ 29,895 ਲੇਖ ਹਨ ਅਤੇ ਇਸ ਦੇ ਕੁੱਲ 24,036 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,38,417 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.13 (3b7d427) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪੱਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।``“ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇ ਹੋਈ ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਪਿਤਾ ਦਿਵਸ (ਅੰਗਰੇਜ਼ੀ ਵਿੱਚ Father's Day) ਫਾਦਰ ਡੇ ਜੋ ਕਿ ਜੂਨ ਦੇ ਤੀਸਰੇ ਐਤਵਾਰ ਨੂੰ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ। ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਤਰਕਸ਼ੀਲ ਸੁਸਾਇਟੀ ਪੰਜਾਬ , ਇੱਕ ਅਜਿਹੀ ਸੰਸਥਾ ਹੈ ਜੋ ਆਪਣੀਆਂ ਇਕਾਈਆਂ ਰਾਹੀਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਲੋਕਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਇਹ ਧਾਰਮਿਕ ਅੰਧਵਿਸ਼ਵਾਸਾਂ ਉੱਤੇ ਜ਼ੋਰਦਾਰ ਹਮਲਾ ਕਰਦੀ ਹੈ।ਇਹ ਇੱਕ ਜਨਤਕ ਸੰਗਠਨ ਹੈ ਅਤੇ ਇਸ ਵਿੱਚ ਕੰਮ ਕਰਨ ਦੀ ਕੁਝ ਸ਼ਰਤਾਂ ਨਾਲ ਹਰ ਇੱਕ ਨਾਗਰਿਕ ਨੂੰ ਖੁੱਲ੍ਹ ਹੈ। ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਨਾਉਣਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਇਸ ੳਦੇਸ਼ ਦੀ ਪ੍ਰਾਪਤੀ ਲਈ ਤਰਕਸ਼ੀਲ ਸੋਚ ਦੇ ਧਾਰਨੀ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਨੂੰ ਇੱਕ ਪਲੇਟਫਾਰਮ ਉੱਤੇ ਸੰਗਠਿਤ ਕਰਦੀ ਹੈ। ਹਰੇਕ ਤਰਕਸ਼ੀਲ ਮੈਂਬਰ ਦਾ ਇਹ ਸੰਵਿਧਾਨਿਕ ਫਰਜ਼ ਹੈ ਕਿ ਉਹ ਆਪਣੇ ਇਲਾਕੇ ਵਿੱਚ ਹਰ ਕਿਸਮ ਦੀ ਗੈਰ-ਵਿਗਿਆਨਿਕ ਜਾਪਦੀ ਘਟਨਾ ਉੱਤੇ ਨਜ਼ਰ ਰੱਖੇਗਾ। ਪੰਜਾਬ ਵਿੱਚ ਤਰਕਸ਼ੀਲ ਲਹਿਰ ਪੈਦਾ ਕਰਨ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਵੱਡਾ ਯੋਗਦਾਨ ਹੈ ।
ਸਿੱਠਣੀਆਂਸਿੱਠਣੀ, ਵਿਆਹ ਨਾਲ ਸਬੰਧਿਤ ਪੰਜਾਬੀ ਲੋਕਗੀਤਾਂ ਦਾ ਅਜਿਹਾ ਰੂਪ ਹੈ, ਜਿਸ ਦਾ ਮਨੋਰਥ ਵਿਅੰਗ, ਕਟਾਖਸ਼ ਜਾਂ ਮਖੌਲੀਆ ਅੰਦਾਜ਼ ਵਿਚ ਤਨਜ਼ ਰਾਹੀਂ ਸਰੋਤਿਆਂ ਦਾ ਦਿਲ ਪ੍ਰਚਾਉਣਾ ਹੈ। ਪੁਰਾਣੇ ਸਮਿਆਂ ਵਿਚ ਜਦ ਮਨ ਪ੍ਰਚਾਵੇ ਦੇ ਸਾਧਨ ਬਹੁਤ ਹੀ ਸੀਮਿਤ ਸਨ ਤਾਂ ਵਿਆਹ ਦੇ ਸ਼ਗਨਾਂ ਵਿਚ ਸਿੱਠਣੀਆਂ ਮਨੋਰੰਜਨ ਦੇ ਪੱਖ ਤੋਂ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਸਨ। ਜਦੋਂ ਕਦੇ ਭੰਡਾਂ ਤੇ ਮਰਾਸੀਆਂ ਨੂੰ ਉਮੀਦ ਨਾਲੋਂ ਘੱਟ ਦਾਨ ਦਿੱਤਾ ਜਾਂਦਾ ਤਾਂ ਉਹ ਸਿੱਠਣੀਆਂ ਜੋੜ ਕੇ ਅਗਲੇ ਨੂੰ ਸ਼ਰਮਿੰਦਾ ਕਰਨ ਤੀਕ ਜਾਂਦੇ ਸਨ। ਸਿੱਠਣੀਆਂ ਨੈਤਿਕਤਾ-ਅਨੈਤਿਕਤਾ ਦੀ ਪਰਖ ਪੜਚੋਲ ਵਿੱਚ ਨਹੀਂ ਪੈਂਦੀਆਂ। ਪਹਿਲਾਂ ਹੀ ਬਣੀਆਂ ਬਣਾਈਆਂ ਜਾਂ ਜਿਹੋ ਜਿਹੋ ਮੌਕਾ ਹੋਵੇ, ਉਦੋਂ ਹੀ ਜੋੜ ਕੇ ਸੁਣਾ ਦਿੱਤੀਆਂ ਜਾਂਦੀਆਂ ਹਨ। ਸਿੱਠਣੀਆਂ ਦੇਣ ਦਾ ਰਿਵਾਜ਼ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰ ਪ੍ਰਦੇਸ਼ਾਂ ਵਿਚ ਵੀ ਪ੍ਰਚੱਲਿਤ ਰਿਹਾ ਹੈ।
ਘਰੇਲੂ ਚਿੜੀ (ਪਾਸਰ ਡੋਮੈਸਟੀਕਸ) ਇੱਕ ਨਿੱਕਾ ਪੰਛੀ ਹੈ ਜੋ ਯੂਰਪ ਅਤੇ ਏਸ਼ੀਆ ਵਿੱਚ ਆਮ ਮਿਲਦਾ ਹੈ। ਇਸ ਦੇ ਇਲਾਵਾ ਪੂਰੇ ਸੰਸਾਰ ਵਿੱਚ ਜਿੱਥੇ ਜਿੱਥੇ ਮਨੁੱਖ ਗਿਆ ਇਸਨੇ ਉਸ ਦਾ ਪਿੱਛਾ ਕੀਤਾ ਅਤੇ ਅਮਰੀਕਾ ਦੇ ਜਿਆਦਾਤਰ ਸਥਾਨਾਂ, ਅਫਰੀਕਾ ਦੇ ਕੁੱਝ ਸਥਾਨਾਂ, ਨਿਊਜ਼ੀਲੈਂਡ ਅਤੇ ਆਸਟਰੇਲੀਆ ਅਤੇ ਹੋਰ ਨਗਰ ਬਸਤੀਆਂ ਵਿੱਚ ਆਪਣਾ ਘਰ ਬਣਾਇਆ। ਸ਼ਹਿਰੀ ਇਲਾਕਿਆਂ ਵਿੱਚ ਚਿੜੀਆਂ ਦੀਆਂ ਛੇ ਪ੍ਰਜਾਤੀਆਂ ਮਿਲਦੀਆਂ ਹਨ। ਇਹ ਹਨ ਹਾਊਸ ਸਪੈਰੋ, ਸਪੇਨੀ ਸਪੈਰੋ, ਸਿੰਡ ਸਪੈਰੋ, ਰਸੇਟ ਸਪੈਰੋ, ਡੈੱਡ ਸੀ ਸਪੈਰੋ ਅਤੇ ਟਰੀ ਸਪੈਰੋ। ਇਹਨਾਂ ਵਿੱਚ ਹਾਉਸ ਸਪੈਰੋ ਨੂੰ ਘਰੇਲੂ ਚਿੜੀ ਕਿਹਾ ਜਾਂਦਾ ਹੈ। ਇਹ ਸ਼ਹਿਰਾਂ ਵਿੱਚ ਜ਼ਿਆਦਾ ਮਿਲਦੀਆਂ ਹਨ। ਅੱਜ ਇਹ ਸੰਸਾਰ ਵਿੱਚ ਸਭ ਤੋਂ ਜਿਆਦਾ ਮਿਲਣ ਵਾਲੇ ਪੰਛੀਆਂ ਵਿੱਚੋਂ ਹੈ। ਲੋਕ ਜਿੱਥੇ ਵੀ ਘਰ ਬਣਾਉਂਦੇ ਹਨ ਦੇਰ ਸਵੇਰ ਚਿੜੀਆਂ ਦੇ ਜੋੜੇ ਉੱਥੇ ਰਹਿਣ ਪਹੁੰਚ ਹੀ ਜਾਂਦੇ ਹਨ।