ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਉਰਦੂ ਭਾਸ਼ਾ ਜਾਂ ੳੁਰਦੂ ਜ਼ੁਬਾਨ(اردو) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਜਾਂ ਸ਼ਾਹਮੁਖੀ ਅਾਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਾਸਤਾਲੀਕ ਲਿਪੀ, ਜਿਸਦਾ ਸ਼ਾਹਮੁਖੀ ਲਿਪੀ ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ ਅ਼ਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿੱਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,037 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਕਿੱਸਾ ਸੁੱਚਾ ਸਿੰਘ ਪੰਜਾਬ ਦੇ ਮਾਲਵਾ ਖੇਤਰ ਦੀ ਪ੍ਰਸਿਧ ਦੰਤ ਕਥਾ ਹੈ। ਉਹ ਆਪਣੇ ਪਰਵਾਰ ਦੀ ਇੱਜਤ ਵਾਸਤੇ ਆਪਣੀ ਸਕੀ ਭਰਜਾਈ ਬਲਬੀਰੋ ਅਤੇ ਉਸ ਦੇ ਪ੍ਰੇਮੀ ਘੁੱਕਰ ਨੂੰ ਮਾਰ ਕੇ ਡਾਕੂਆਂ ਵਿਚ ਜਾ ਰਲਿਆ ਸੀ। ਸੁੱਚਾ ਸੂਰਮਾ ਸਮਾਉਂ ਪਿੰਡ ਦਾ ਜਵੰਦਾ ਜੱਟ ਸੀ।ਸੁੱਚੇ ਸੂਰਮੇ ਦਾ ਜਨਮ ੧੮੭੫ ਈ.ਦੇ ਲਾਗੇ ਪਿੰਡ ਸਮਾਉਂ ਦੀ ਮੁਪਾਲ ਪੱਤੀ ਵਿੱਚ ਸੁੰਦਰ ਸਿੰਘ ਜਵੰਧੇ ਦੇ ਘਰ ਹੋਇਆ ਸੀ।ਸੁੱਚਾ ਆਪਣੇ ਭਰਾ ਨਰਾਇਣ ਸਿੰਘ {ਨਰੈਣਾ} ਤੋਂ ੨-੩ ਸਾਲ ਛੋਟਾ ਸੀ।ਸੁੱਚਾ ਬਚਪਨ ਤੋਂ ਹੀ ਬੜਾ ਅਲੱਥ ਤੇ ਲੜਾਕਾ ਸੀ।ਸੁੱਚੇ ਦੇ ਜਨਮ ਸਮੇ ਸਮਾਉਂ ਪਟਿਆਲਾ ਸਟੇਟ ਵਿੱਚ ਪੈਂਦਾ ਸੀ।ਛੋਟਾ ਹੁੰਦੇ ਸੁੱਚਾ ਕਾਫੀ ਦੇਰ ਆਪਣੇ ਨਾਨਕੇ ਪਿੰਡ ਗਹਿਰੀ ਭਾਗੀ (ਹੁਣ ਥਾਣਾ ਸੰਗਤ ਜਿਲ੍ਹਾ ਬਠਿੰਡਾ) ਰਿਹਾ।ਗਹਿਰੀ ਭਾਗੀ ਦੇ ਬੜੇ ਮਸ਼ਹੂਰ ਪਹਿਲਵਾਨ ਹੋਏ ਹਨ।ਵੇਖਾ ਵੇਖੀ ਸੁੱਚੇ ਨੂੰ ਵੀ ਪਹਿਲਵਾਨੀ ਦਾ ਸ਼ੌਂਕ ਪੈ ਗਿਆ।ਸੁੱਚੇ ਦੀ ਬਚਪਨ ਤੋਂ ਹੀ ਸਮਾਉਂ ਪਿੰਡ ਦੀ ਹੀ ਹੈਵਤੀਆ ਪੱਤੀ ਦੇ ਨੰਬਰਦਾਰਾਂ ਦੇ ਮੁੰਡੇ ਘੁੱਕਰ ਸਿੰਘ ਚੈਹਿਲ {ਘੁੱਕਰ ਮੱਲ} ਨਾਲ ਯਾਰੀ ਸੀ।ਲਿਖਾਈ ਪੜ੍ਹਾਈ ਵੱਲੋਂ ਕੋਰੇ ਦੋਹਵੇਂ ਦੋਸਤ ਪਿੰਡ ਦੇ ਅਖਾੜੇ ਵਿੱਚ ਸ਼ੌਕੀਆ ਭਲਵਾਨੀ ਦੇ ਦਾਅ ਪੇਚ ਸਿੱਖਦੇ ਸਨ।ਪਿੰਡ ਦੇ ਬਜ਼ੁਰਗ ਜਬਰਾ ਸਿੰਘ ਤੇ ਬਚਨ ਸਿੰਘ ਦੇ ਮੁਤਾਬਕ ਉਹ ਦੋਹਵੇਂ ਬੱਕਰਿਆਂ ਆਦਿ ਦੀ ਮਾੜੀ ਮੋਟੀ ਚੋਰੀ ਵੀ ਕਰ ਲੈਂਦੇ ਸਨ।ਸੁੱਚਾ ਹਥਿਆਰਾਂ ਦਾ ਸ਼ੌਕੀਨ ਹੋਣ ਕਰ ਕੇ ਕੋਲ ਤਿੱਖੀ ਗੰਡਾਸੀ ਵੀ ਰੱਖਦਾ ਸੀ।ਸੁੱਚੇ ਦਾ ਭਰਾ ਨਰੈਣਾ ਪਹਿਲਾਂ ਹਰਿਆਣੇ ਦੇ ਸ਼ਹਿਰ ਰਤੀਏ ਦੇ ਨਜ਼ਦੀਕ ਪਿੰਡ ਕਮਾਣੇ ਵਿਆਹਿਆ ਹੋਇਆ ਸੀ।ਕਿਸੇ ਕਾਰਨ ਉਸ ਦੀ ਨਾ ਨਿਭੀ ਤੇ ਉਸ ਨੇ ਆਪਣੀ ਘਰਵਾਲੀ ਛੱਡ ਦਿੱਤੀ।ਫਿਰ ਨਰੈਣਾ ਪਿੰਡ ਰੋੜੀ ਤੋਂ ਬਲਬੀਰ ਕੌਰ (ਬੀਰੋ) ਨੂੰ ਕਰੇਵਾ ਕਰ ਕੇ ਲੈ ਆਇਆ।ਰੋੜੀ ਪਿੰਡ ਹੁਣ ਡੱਬਵਾਲੀ-ਸਰਦੂਲਗੜ੍ਹ ਰੋਡ ਤੇ ਹਰਿਆਣੇ ਵਿੱਚ ਪੈਂਦਾ ਹੈ।ਬੀਰੋ ਬਹੁਤ ਖੂਬਸੂਰਤ ਸੀ ਪਰ ਮਾੜੇ ਚਰਿੱਤਰ ਦੀ ਸੀ, ਜਦਕਿ ਨਰੈਣਾ ਜ਼ਿਨਸੀ ਤੌਰ ਕੁਝ ਕਮਜ਼ੋਰ ਸੀ।ਸੁੱਚੇ ਕਾਰਨ ਘੁੱਕਰ ਦਾ ਉਹਨਾਂ ਦੇ ਘਰ ਆਉਣ ਜਾਣ ਸੀ, ਜਿਸ ਕਰਕੇ ਉਸ ਦਾ ਬੀਰੋ ਨਾਲ ਯਾਰਾਨਾ ਪੈ ਗਿਆ। ਪਰ ਘੁੱਕਰ ਮੱਲ ਸੁੱਚੇ ਤੋਂ ਕੰਮ ਭੰਨਦਾ ਸੀ। “ਸੁੱਚੇ ਹੁੰਦੇ ਬੀਰੋ ਨੂੰ ਟਿਕਾਉਣਾ ਸੌਖਾ ਨਹੀਂ, ਜਿੰਦ ਨੂੰ ਜਵੰਧੇ ਤੋਂ ਬਚਾਉਣਾ ਸੌਖਾ ਨਹੀਂ।” ਘੁੱਕਰ ਨੇ ਸੁੱਚੇ ਨੂੰ ਰਸਤੇ ‘ਚੋਂ ਲਾਂਭੇ ਕਰਨ ਦਾ ਤਰੀਕਾ ਇਹ ਲੱਭਿਆ ਕਿ ਫੌਜ ਵਿੱਚ ਭਰਤੀ ਕਰਵਾ ਦਿੱਤਾ ਜਾਵੇ।ਦੋਵੇਂ ਫਿਰੋਜ਼ਪੁਰ ਜਾ ਕੇ ਭਰਤੀ ਹੋ ਗਏ।ਘੁੱਕਰ ਤਾਂ ਕਿਸੇ ਤਰਾਂ ਨਾਵਾਂ ਕਟਵਾ ਕੇ ਘਰ ਆ ਗਿਆ ਪਰ ਸੁੱਚਾ ਰੰਗਰੂਟੀ ਕਰ ਕੇ ਬਰਮਾ ਡਿਊਟੀ ਤੇ ਪਹੁੰਚ ਗਿਆ।ਉਸ ਵੇਲੇ ਫੌਜ ਵਿੱਚੋਂ ਨੌਕਰੀ ਛੱਡਣੀ ਬੜੀ ਔਖੀ ਸੀ।ਥਾਣਿਆਂ ਵਿੱਚ ਹੁਣ ਵੀ ਫੌਜ ਵੱਲੋਂ ਚਿੱਠੀਆਂ ਆਉਂਦੀਆਂ ਹਨ ਕਿ ਫਲਾਣਾ ਫੌਜੀ ਛੁੱਟੀ ਕੱਟ ਕੇ ਵਾਪਸ ਨਹੀਂ ਗਿਆ, ਉਸ ਨੂੰ ਗ੍ਰਿਫਤਾਰ ਕਰ ਕੇ ਨਜ਼ਦੀਕੀ ਛਾਉਣੀ ਵਿੱਚ ਪੇਸ਼ ਕੀਤਾ ਜਾਵੇ।ਇਸ ਲਈ ਲੱਗਦਾ ਹੈ ਕਿ ਘੁੱਕਰ ਕਿਸੇ ਕਾਰਨ ਭਰਤੀ ਹੀ ਨਹੀਂ ਹੋਇਆ ਹੋਵੇਗਾ।ਘੁੱਕਰ ਪਿੰਡ ਆ ਕੇ ਬੀਰੋ ਨੂੰ ਸ਼ਰੇਆਮ ਮਿਲਣ ਲੱਗ ਪਿਆ।ਵਰਨਣਯੋਗ ਹੈ ਕਿ ਉਸ ਵੇਲੇ ਘੁੱਕਰ ਵਿਆਹਿਆ ਵਰਿਆ ਤੇ ਬਾਲ ਬੱਚੇ ਵਾਲਾ ਸੀ।ਬੀਰੋ ਤੇ ਘੁੱਕਰ ਵਿੱਚ ਸਨੇਹਾ ਪੱਤਾ ਦੇਣ ਤੇ ਮੇਲ ਮਿਲਾਪ ਕਰਾਉਣ ਦਾ ਕੰਮ ਗੰਢੂ ਗੋਤ ਦਾ ਭਾਗ ਸਿੰਘ {ਭਾਗ ਵਿਚੋਲਾ} ਕਰਦਾ ਸੀ।ਵਰਨਣਯੋਗ ਹੈ ਕਿ ਭਾਗ ਇਸ ਲਈ ਜਿਆਦਾ ਨਫਰਤ ਦਾ ਪਾਤਰ ਬਣਿਆ, ਕਿਉਂਕਿ ਜੱਟਾਂ ਵਿੱਚ ਦੱਲੇੇ ਅਤੇ ਪੁਲਿਸ ਦੇ ਟਾਊਟ ਨੂੰ ਬਹੁਤ ਘਟੀਆ ਸਮਝਿਆ ਜਾਂਦਾ ਹੈ।ਬੀਰੋ ਪਹਿਲਾਂ ਹੀ ਨਰੈਣੇ ਨੂੰ ਟਿੱਚ ਸਮਝਦੀ ਸੀ, ਸੁੱਚੇ ਦੇ ਘਰੋਂ ਜਾਣ ਤੋਂ ਬਾਅਦ ਤਾਂ ਉਸ ਦੀਆਂ ਵਾਗਾਂ ਈ ਖੁਲ੍ਹ ਗਈਆਂ।ਨਰੈਣਾ ਖੁਦ ਨਿਕੰਮਾ ਤੇ ਡਰਪੋਕ ਆਦਮੀ ਸੀ।ਉਸ ਨੇ ਆਪ ਕੋਈ ਕਾਰਵਾਈ ਕਰਨ ਦੀ ਬਜਾਏ ਸੁੱਚੇ ਨੂੰ ਚਿੱਠੀ ਲਿਖ ਦਿੱਤੀ ਤੇ ਸਾਰਾ ਹਾਲ ਬਿਆਨ ਕਰ ਦਿੱਤਾ। “ਹੋਰ ਸਾਰੇ ਅੰਗੀ ਸਾਕੀਂ ਸੁੱਖ ਵੀਰਨਾ, ਭਾਗ ਤੇ ਘੁੱਕਰ ਦਿੰਦੇ ਦੁੱਖ ਵੀਰਨਾ” ਬੀਰੋ ਵੱਲੋਂ ਪਿੰਡ ਵਿੱਚ ਖਾਨਦਾਨ ਦਾ ਮੂੰਹਾ ਕਾਲਾ ਕਰਾਉਣ ਦੀ ਖਬਰ ਸੁਣ ਕੇ ਸੁੱਚਾ ਭੜਕ ਉੱਠਿਆ।ਪਰ ਫੌਜ ਵਿੱਚੋਂ ਤਾਂ ਹੁਣ ਨਹੀਂ ਛੁੱਟੀ ਮਿਲਦੀ ਉਦੋਂ ਕਿੱਥੋਂ ਮਿਲਣੀ ਸੀ? ਜੇ ਭੱਜਦਾ ਤਾਂ ਪੁਲਿਸ ਫੜ੍ਹਕੇ ਲੈ ਜਾਂਦੀ।ਭਾਣਾ ਰੱਬ ਦਾ ਕਿ ਉਹਨਾ ਦਿਨੀ ਛਾਉਣੀ ਵਿੱਚ ਇੱਕ ਅੰਗਰੇਜ਼ ਅਫਸਰ ਦੇ ਘਰ ਨੂੰ ਅੱਗ ਲੱਗ ਗਈ ਤੇ ਉਸ ਦੇ ਬੱਚੇ ਅੰਦਰ ਫਸ ਗਏ।ਸੁੱਚਾ ਆਪਣੀ ਜਾਨ ਤੇ ਖੇਡ ਕੇ ਬੱਚਿਆਂ ਨੂੰ ਬਚਾ ਕੇ ਬਾਹਰ ਲੈ ਆਇਆ।ਅਫਸਰ ਬਹੁਤ ਖੁਸ਼ ਹੋਇਆ, ਇਨਾਮ ਬਾਰੇ ਪੁੱਛਣ ਤੇ ਸੁੱਚੇ ਨੇ ਬਾਰਾਂ ਬੋਰ ਦੀ ਬੰਦੂਕ ਤੇ ਫੌਜ ਵਿੱਚੋਂ ਡਿਸਚਾਰਜ ਮੰਗ ਲਿਆ, ਜੋ ਮਿਲ ਗਿਆ।ਲੱਗਦਾ ਹੈ ਕਿ ਇਹ ਘਟਨਾ ਜਰੂਰ ਵਾਪਰੀ ਹੋਵੇਗੀ।ਕਿਉਂਕਿ ਬਹੁਤ ਵੱਡੀ ਬਹਾਦਰੀ ਵਿਖਾਏ ਬਗੈਰ ਉਹਨਾ ਸਮਿਆਂ ਵਿੱਚ ਫੌਜ ਵਿੱਚੋਂ ਨਾਵਾਂ ਨਹੀਂ ਸੀ ਕੱਟਿਆ ਜਾਂਦਾ।ਸੁੱਚੇ ਨੇ ਪਿੰਡ ਆ ਕੇ ਬੀਰੋ ਦੀ ਬਹੁਤ ਜਿਆਦਾ ਮਾਰ ਕੁਟਾਈ ਕੀਤੀ ਤੇ ਮੋਹਤਬਰਾਂ ਰਾਹੀਂ ਘੁੱਕਰ ਨੂੰ ਵੀ ਵਰਜਿਆ।ਕੁਝ ਚਿਰ ਸ਼ਾਂਤੀ ਛਾਈ ਰਹੀ, ਪਰ ਇਸ਼ਕ ਅੰਨ੍ਹਾ ਹੁੰਦਾ ਹੈ।ਫਿਰ ਇੱਕ ਤਾਂ ਬੀਰੋ ਤੇ ਘੁੱਕਰ ਦੁਬਾਰਾ ਲੁਕ ਛਿਪ ਕੇ ਮਿਲਣ ਲੱਗੇ ਤੇ ਕੁਝ ਪਿੰਡ ਵਾਲਿਆਂ ਦੇ ਮਿਹਣੇ-ਮਖੌਲਾਂ ਕਾਰਨ ਕਹਾਣੀ ਵਿਗੜ ਗਈ।ਇੱਕ ਦਿਨ ਪਿੰਡ ਵਿੱਚ ਸੇਰੋਂ ਪਿੰਡ ਵਾਲੇ ਮੁਨਸ਼ੀ ਨਾਈ ਗਵੱਈਏ ਦਾ ਅਖਾੜਾ ਲੱਗਾ ਹੋਇਆ ਸੀ।ਉਥੇ ਹੀ ਸੁੱਚੇ ਤੇ ਘੁੱਕਰ ਵਿੱਚ ਝਗੜਾ ਹੋ ਗਿਆ।ਲੋਕਾਂ ਨੇ ਵਿੱਚ ਪੈ ਕੇ ਲੜਾਈ ਖਤਮ ਕਰਵਾ ਦਿੱਤੀ।ਪੰਜਾਬ ਦੇ ਸਾਰੇ ਗਵੱਈਆਂ ਨੇ ਉਥੇ ਹੀ ਘੁੱਕਰ ਦਾ ਕਤਲ ਹੁੰਦਾ ਦਰਸਾਇਆ ਹੈ।ਪਰ ਅਸਲ ਵਿੱਚ ਸੁੱਚੇ ਨੇ ਘੁੱਕਰ ਦਾ ਕਤਲ ਅਗਲੇ ਦਿਨ ਸੱਥ ਵਿੱਚ ਚਿੱਟੇ ਦਿਨ ਉਦੋਂ ਕੀਤਾ ਸੀ, ਜਦੋਂ ਘੁੱਕਰ ਉਥੋਂ ਲੰਘ ਰਿਹਾ ਸੀ।ਸੁੱਚਾ ਸੱਥ ਦੇ ਸਾਹਮਣੇ ਕਿਸੇ ਦੇ ਘਰ ਘਾਤ ਲਾ ਕੇ ਬੈਠਾ ਸੀ ਤੇ ਉਸ ਨੇ ਅੰਦਰੋਂ ਹੀ ਫਾਇਰ ਮਾਰ ਕੇ ਘੁੱਕਰ ਦਾ ਕਤਲ ਕੀਤਾ।ਘੁੱਕਰ ਦਾ ਕਤਲ ਕਰਕੇ ਜਦੋਂ ਸੁੱਚਾ ਘਰ ਵੱਲ ਨੂੰ ਤੁਰਿਆ ਤਾਂ ਬੀਰੋ ਰਸਤੇ ਵਿੱਚ ਹੀ ਟੱਕਰ ਗਈ।ਜਦੋਂ ਸੁੱਚਾ ਉਸ ਦਾ ਕਤਲ ਕਰਨ ਲੱਗਾ ਤਾਂ ਬੀਰੋ ਭੱਜ ਕੇ ਗੁਆਂਢੀਆਂ ਦੇ ਘਰ ਵੜ ਗਈ ਤੇ ਪੌੜੀਆਂ ਚੜ੍ਹਕੇ ਦੂਸਰੇ ਘਰ ਉਤਰਨ ਦੀ ਕੋਸ਼ਿਸ਼ ਵਿੱਚ ਪੌੜੀਆਂ ਵਿੱਚ ਹੀ ਸੁੱਚੇ ਹੱਥੋਂ ਮਾਰੀ ਗਈ।ਬੀਰੋ ਦੀ ਲਾਸ਼ ਨੂੰ ਧੂਹ ਕੇ ਸੁੱਚੇ ਨੇ ਸੱਥ ਵਿੱਚ ਲਿਆ ਕੇ ਘੁੱਕਰ ਦੀ ਲਾਸ਼ ਦੇ ਬਰਾਬਰ ਪਾ ਦਿੱਤਾ ਤੇ ਘੁੱਕਰ ਦੇ ਤੇੜੋਂ ਚਾਦਰਾ ਲਾਹ ਕੇ ਦੋਹਵਾਂ ‘ਤੇ ਪਾ ਦਿੱਤਾ।ਕਿਹਾ ਜਾਂਦਾ ਹੈ ਕਿ ਮਰਨ ਸਮੇ ਬੀਰੋ ਗਰਭਵਤੀ ਸੀ।ਪਰ ਸੋਚਣ ਵਾਲੀ ਗੱਲ ਹੈ ਕਿ ਜੇ ਨਰੈਣੇ ਨੂੰ ਯਕੀਨ ਹੁੰਦਾ ਕਿ ਗਰਭ ਵਿਚਲਾ ਬੱਚਾ ਉਸਦਾ ਹੈ ਤਾਂ ਉਹ ਕਦੇ ਵੀ ਬੀਰੋ ਦਾ ਕਤਲ ਨਾ ਹੋਣ ਦਿੰਦਾ। ਪਿੰਡੋਂ ਭੱਜਣ ਵੇਲੇ ਸੁੱਚੇ ਨੇ ਵਰਿਆਮ ਸਿੰਘ ਤੇ ਹਰੀ ਸਿੰਘ ਨਾਮ ਦੇ ਦੋ ਭਰਾਵਾਂ ਦਾ ਊਠ ਖੋਹਲ ਲਿਆ ਤੇ ਉਸ ਤੇ ਸਵਾਰ ਹੋ ਕੇ ਚੱਲ ਪਿਆ।ਭਾਣਾ ਰੱਬ ਦਾ, ਉਸ ਨੂੰ ਰਸਤੇ ਵਿੱਚ ਆਉਂਦਾ ਭਾਗ ਵਿਚੋਲਾ ਵੀ ਟੱਕਰ ਗਿਆ।ਸੁੱਚੇ ਨੇ ਊਠ ਤੇ ਬੈਠੇ ਬੈਠੇ ਹੀ ਫਾਇਰ ਮਾਰਿਆ ਪਰ ਗੋਲੀ ਭਾਗ ਦੇ ਨਾ ਲੱਗੀ, ਉਹ ਮਰਿਆਂ ਵਾਂਗ ਗੁੱਛੀ ਮਾਰ ਕੇ ਪਿਆ ਰਿਹਾ।ਊਠ ‘ਤੇ ਬੈਠੇ ਸੁੱਚੇ ਨੇ ਉਸ ਦੇ ਦੁਆਲੇ ਦੋ ਗੇੜੇ ਕੱਢੇ ਤੇ ਮਰਿਆ ਸਮਝਕੇ ਅੱਗੇ ਚੱਲ ਪਿਆ।ਗਵੱਈਆਂ ਨੇ ਭਾਗ ਨੂੰ ਵੀ ਉਸੇ ਦਿਨ ਹੀ ਮਰਿਆ ਵਿਖਾਇਆ ਹੈ। “ਭਾਗ ਲੈ ਕੇ ਕੰਧ ਦੇ ਖੜਾ ਸੀ ਉਹਲੇ ਨੂੰ, ਦੂਜੀ ਗੋਲੀ ਨਾਲ ਤੋੜ ‘ਤਾ ਵਿਚੋਲੇ ਨੂੰ” ਗੋਲੀ ਭਾਗ ਦੀ ਗਿੱਚੀ ਕੋਲ ਦੀ ਲੰਘ ਗਈ ਸੀ।ਭਾਗ ਦੇ ਬਚ ਜਾਣ ਬਾਰੇ ਪਤਾ ਲੱਗਣ ਤੇ ਸੁੱਚੇ ਨੇ ਦੁਬਾਰਾ ਹਮਲਾ ਕੀਤਾ ਤੇ ਰਾਤ ਨੂੰ ਉਸ ਦੇ ਡੰਗਰ ਪਸ਼ੂ ਖੋਹਲ ਦਿੱਤੇ।ਜਦ ਘਰ ਵਾਲੇ ਉੱਠ ਕੇ ਪਸ਼ੂ ਬੰਨਣ ਲੱਗੇ ਤਾਂ ਭਾਗ ਨੇ ਉੱਚੀ ਅਵਾਜ਼ ਵਿੱਚ ਉਹਨਾਂ ਨੂੰ ਵਰਜਿਆ ਕਿ ਇਹ ਸੁੱਚੇ ਦਾ ਕੰਮ ਹੈ।ਭਾਗ ਕੋਠੇ ਉੱਤੇ ਸੀ, ਸੁੱਚੇ ਨੇ ਅਵਾਜ਼ ਦੀ ਦਿਸ਼ਾ ਵੱਲ ਫਾਇਰ ਕਰ ਦਿੱਤਾ।ਦੋ ਕੁ ਛਰੇ ਭਾਗ ਦੇ ਮੱਥੇ ਵਿੱਚ ਵੱਜੇ ਪਰ ਉਹ ਫਿਰ ਬਚ ਗਿਆ।ਇਹ ਕਾਰਾ ਕਰਨ ਤੋਂ ਬਾਅਦ ਪੁਲਿਸ ਤੋਂ ਬਚਣ ਲਈ ਸੁੱਚਾ ਹਰਿਆਣੇ ਦੇ ਪਿੰਡ ਬੀਗੜ ਵਿਖੇ ਸਾਧੂ ਦੇ ਭੇਸ ਵਿੱਚ ਰਹਿਣ ਲੱਗ ਪਿਆ।ਉਹ ਪਿੰਡਾਂ ਵਿੱਚੋਂ ਡੇਰੇ ਵਾਸਤੇ ਰੋਟੀ ਪਾਣੀ ਮੰਗ ਕੇ ਲਿਆਉਂਦਾ ਸੀ। ਬੀਗੜ ਵਿੱਚ ਰਹਿੰਦੇ ਸਮੇ ਹੀ ਸੁੱਚੇ ਨੇ ਸੱਤ ਬੁੱਚੜ ਮਾਰ ਕੇ ਗਊਆਂ ਛੁੱਡਵਾਈਆਂ ਸਨ।ਸਾਰੇ ਪੰਜਾਬ ਵਿੱਚ ਸੁੱਚੇ ਦੀ ਬੱਲੇ ਬੱਲੇ ਹੋ ਬਈ।੧੪ ਜੂਨ ੧੮੭੧ ਈ. ਵਿੱਚ ਨਾਮਧਾਰੀ ਸਿੰਘਾਂ ਵੱਲੋਂ ਅੰਮ੍ਰਿਤਸਰ ਵਿੱਚ ਬੁੱਚੜ ਮਾਰਨ ਤੋਂ ਬਾਅਦ ਪਹਿਲੀ ਵਾਰ ਕਿਸੇ ਸੂਰਮੇ ਨੇ ਪੰਜਾਬ ਵਿੱਚ ਬੁੱਚੜ ਮਾਰ ਕੇ ਗਊਆਂ ਬਚਾਈਆਂ ਸਨ।ਸੂਰਮੇ ਦਾ ਖਿਤਾਬ ਉਸ ਦੇ ਨਾਮ ਨਾਲ ਬੁੱਚੜ ਮਾਰਨ ਤੋਂ ਬਾਅਦ ਹੀ ਜੁੜਿਆ ਸੀ।ਇਥੋਂ ਭੱਜ ਕੇ ਸੁੱਚਾ ਲਹਿਰਾਗਾਗਾ {ਸੰਗਰੂਰ} ਦੇ ਨਜ਼ਦੀਕੀ ਪਿੰਡ ਸੰਗਤੀਵਾਲਾ ਆਪਣੇ ਇੱਕ ਪਹਿਲਵਾਨ ਦੋਸਤ ਕੋਲ ਚਲਾ ਗਿਆ।ਪਰ ਉਹ ਦੋਸਤ ਗੱਦਾਰ ਨਿਕਲਿਆ, ਉਸ ਨੇ ਧੋਖਾ ਕੀਤਾ ਤੇ ਛਾਜਲੀ ਪਿੰਡ ਦੇ ਜ਼ੈਲਦਾਰ ਮਿਸ਼ਰਾ ਸਿੰਘ ਰਾਹੀਂ ਥਾਣਾ ਸੁਨਾਮ ਦੀ ਪੁਲਿਸ ਨੂੰ ਫੜਾ ਦਿੱਤਾ।ਸੁੱਚੇ ਨੂੰ ਕਤਲ ਕੇਸ ਪਾ ਕੇ ਪਟਿਆਲਾ ਸਟੇਟ ਦੀ ਜੇਲ੍ਹ ਭੇਜ ਦਿੱਤਾ ਗਿਆ।ਕਿਹਾ ਜਾਂਦਾ ਹੈ ਕਿ ਰਾਤ ਨੂੰ ਸੁਪਨੇ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਦੀ ਛਾਤੀ ਤੇ ਗਊਆਂ ਚੜ੍ਹਦੀਆਂ ਸਨ ਤੇ ਇਸ ਲਈ ਡਰ ਕੇ ਉਸ ਨੇ ਸੁੱਚੇ ਨੂੰ ਬਰੀ ਕਰ ਦਿੱਤਾ।ਪਰ ਅਸਲ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਰਹਿਮ ਦਿਲ ਰਾਜਾ ਸੀ ਤੇ ਬਤੌਰ ਸਿੱਖ ਉਹ ਸੁੱਚੇ ਵੱਲੋਂ ਗਊਆਂ ਛੁੱਡਵਾਉਣ ਤੇ ਮਿਲਟਰੀ ਅਫਸਰ ਦੇ ਬੱਚੇ ਬਚਾਉਣ ਵਾਲੇ ਕਾਰਨਾਮੇ ਤੋਂ ਬੜਾ ਪ੍ਰਭਾਵਿਤ ਸੀ।ਉਸ ਨੇ ਸੁੱਚੇ ਨੂੰ ਸਖਤ ਚੇਤਾਵਨੀ ਦੇ ਕੇ ਬਰੀ ਕਰ ਦਿੱਤਾ।ਬਰੀ ਹੋ ਕੇ ਸੁੱਚਾ ਪਿੰਡ ਸਮਾਉਂ ਆ ਗਿਆ ਤੇ ਸ਼ਾਂਤੀ ਨਾਲ ਵੱਸਣ ਲੱਗਾ। ਪਰ ਸੁੱਚੇ ਦੇ ਕਰਮਾਂ ਵਿੱਚ ਰੱਬ ਨੇ ਸ਼ਾਂਤੀ ਨਾਲ ਰਹਿਣਾ ਨਹੀਂ ਸੀ ਲਿਖਿਆ।ਉਸ ਦੇ ਨਾਨਕੇ ਪਿੰਡ ਗਹਿਰੀ ਭਾਗੀ ਵੱਲੋਂ ਲੱਗਦੇ ਭਤੀਜੇ ਸੰਤ ਸਿੰਘ ਨੇ ਫਰਿਆਦ ਕੀਤੀ ਕਿ ਉਸ ਦੀ ਮਾਂ ਰਾਜ ਕੌਰ ਬਦਚਲਣ ਹੋ ਗਈ ਹੈ ਤੇ ਪਿੰਡ ਵਿੱਚ ਹੀ ਬਦਮਾਸ਼ ਗੱਜਣ ਵੈਲੀ ਦੇ ਘਰ ਰਹਿਣ ਲੱਗ ਪਈ ਹੈ।ਸੁੱਚੇ ਨੇ ਉਸ ਨੂੰ ਬਹੁਤ ਟਾਲਿਆ ਕਿ ਮੈਂ ਅੱਗੇ ਹੀ ਬੜੇ ਮੁਸ਼ਕਿਲ ਭਰੇ ਵਕਤ ਵਿੱਚੋਂ ਲੰਘਿਆ ਹਾਂ।ਪਰ ਸੰਤ ਸਿੰਘ ਖਹਿੜੇ ਹੀ ਪੈ ਗਿਆ।ਉਸ ਨੇ ਸੁੱਚੇ ਨੂੰ ਕਿਹਾ ਕਿ ਤੇਰਾ ਇਲਾਕੇ ਵਿੱਚ ਏਨਾ ਨਾਮ ਹੈ ਕਿ ਤੇਰੇ ਦਬਕੇ ਨਾਲ ਹੀ ਰਾਜ ਕੌਰ ਤੇ ਗੱਜਣ ਸੁਧਰ ਜਾਣਗੇ।ਸੁੱਚਾ ਮਜਬੂਰ ਹੋ ਗਿਆ ਤੇ ਜਾ ਕੇ ਗੱਜਣ ਤੇ ਰਾਜ ਕੌਰ ਨੂੰੰ ਦਬਕਾ ਮਾਰ ਆਇਆ।ਸੁੱਚੇ ਤੋਂ ਡਰਕੇ ਕੁਝ ਚਿਰ ਤਾਂ ਉਹ ਦੋਵੇਂ ਟਿਕੇ ਰਹੇ, ਪਰ ਜਲਦੀ ਹੀ ਪੁਰਾਣੇ ਚਾਲਿਆਂ ਤੇ ਆ ਗਏ।ਸੰਤ ਸਿੰਘ ਕੋਲੋਂ ਪਤਾ ਲੱਗਣ ਤੇ ਸੁੱਚੇ ਨੇ ਗੱਜਣ ਤੇ ਰਾਜ ਕੌਰ ਨੂੰ ਸਰ੍ਹੋਂ ਵੱਢਦਿਆਂ ਖੇਤ ਵਿੱਚ ਹੀ ਜਾ ਘੇਰਿਆ।ਦੋਹਵਾਂ ਨੇ ਊਠ ਤੇ ਚੜ੍ਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਸੁੱਚੇ ਨੇ ਗੋਲੀ ਮਾਰ ਕੇ ਊਠ ਸੁੱਟ ਲਿਆ।ਫਿਰ ਵਾਰੀ ਵਾਰੀ ਗੋਲੀਆਂ ਮਾਰ ਕੇ ਗੱਜਣ ਤੇ ਰਾਜ ਕੌਰ ਨੂੰ ਮਾਰ ਮੁਕਾਇਆ। “ਮਾਰ ਕੇ ਜਹਾਨੋਂ ਰਾਜ ਕੌਰ ਤੋਰਿਆ, ਫਿਰ ਵੱਡੇ ਵੈਲੀ ਗੱਜਣ ਨੂੰ ਰੋੜ੍ਹਿਆ” ਇਥੋਂ ਭੱਜ ਕੇ ਸੁੱਚਾ ਹਰਿਆਣੇ ਦੇ ਸ਼ਹਿਰ ਫਤਿਆਬਾਦ ਦੇ ਪਿੰਡ ਕਰਨੌਲੀ ਵਿਖੇ ਫਿਰ ਸਾਧੂ ਦੇ ਭੇਸ ਵਿੱਚ ਰਹਿਣ ਲੱਗ ਪਿਆ।ਪੁਲਿਸ ਦਾ ਜਿਆਦਾ ਦਬਾਅ ਪੈਣ ਕਰ ਕੇ ਹਿਮਾਚਲ ਦੇ ਪਿੰਡ ਨਹੈਣ {ਬੜੂ ਸਾਹਿਬ ਤੋਂ ੩੦ ਕਿ.ਮੀ.ਦੂਰ} ਚਲਾ ਗਿਆ।ਉਥੇ ਪੁਲਿਸ ਨੇ ਉਸ ਨੂੰ ਪਾਣੀ ਪੀਂਦੇ ਸਮੇ ਹੱਥ ਤੇ ਉਕਰੇ ਨਾਮ ਤੋਂ ਪਛਾਣ ਕੇ ਪਕੜ ਲਿਆ। ਸੁੱਚੇ ‘ਤੇ ਗੱਜਣ ਤੇ ਰਾਜ ਕੌਰ ਨੂੰ ਮਾਰਨ ਦਾ ਕੇਸ ਚੱਲਿਆ।ਮੌਕੇ ਦੇ ਗਵਾਹ ਗੱਜਣ ਦੇ ਮੁੰਡੇ ਦੀ ਗਵਾਹੀ ਕਾਰਨ ਸੁੱਚੇ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ।ਨਰੈਣੇ ਨੇ ਕੇਸ ਲੜਿਆ ਪਰ ਕਾਮਯਾਬੀ ਨਾ ਮਿਲ ਸਕੀ।ਸੁੱਚੇ ਨੂੰ ਪਿੰਡ ਗਹਿਰੀ ਭਾਗੀ ਹੀ ਗੱਡਾ ਖੜਾ ਕਰ ਕੇ ਜੰਡ ਦੇ ਦਰਖਤ ਨਾਲ ਫਾਂਸੀ ਤੇ ਲਟਕਾਇਆ ਗਿਆ।ਫਾਂਸੀ ਵੇਖਣ ਲਈ ਪਿੰਡ ਸਮਾਉਂ ਤੋਂ ਸੁੱਚੇ ਦੇ ਭਰਾ ਨਰਾਇਣ ਸਿੰਘ ਸਮੇਤ ਕਈ ਲੋਕ ਗਏ ਸਨ।ਫਾਂਸੀ ਲੱਗਣ ਸਮੇ ਸੁੱਚੇ ਨੇ ਨਰੈਣੇ ਨੂੰ ਮਜ਼ਾਕ ਕੀਤਾ ਕਿ ਜੇ ਅੱਜ ਮੇਰੀ ਥਾਂ ਤੈਨੂੰ ਫਾਂਸੀ ਲੱਗਣੀ ਹੁੰਦੀ ਤਾਂ ਮੈਂ ਤੈਨੂੰ ਇਥੋਂ ਵੀ ਛੁਡਵਾਕੇ ਲੈ ਜਾਣਾ ਸੀ।ਇਸ ਗੱਲ ਤੋਂ ਪ੍ਰਤੀਤ ਹੁੰਦਾ ਹੈ ਕਿ ਸੁੱਚਾ ਫਾਂਸੀ ਲੱਗਣ ਵੇਲੇ ਵੀ ਚੜ੍ਹਦੀ ਕਲਾ ਵਿੱਚ ਸੀ।ਫਾਂਸੀ ਲੱਗਣ ਵੇਲੇ ਸੁੱਚੇ ਦੀ ਉਮਰ ੩੨-੩੩ ਸਾਲ ਸੀ।ਇਸ ਤੋਂ ਲੱਗਦਾ ਹੈ ਕਿ ਉਸ ਨੂੰ ਫਾਂਸੀ ੧੯੦੭-੧੯੦੮ ਦੇ ਲਾਗੇ ਲੱਗੀ ਸੀ।ਸੁੱਚੇ ਦਾ ਭਰਾ ਨਰੈਣਾ ਬਜ਼ੁਰਗ ਹੋ ਕੇ ੧੯੬੦ ਦੇ ਲਾਗੇ ਤੇ ਭਾਗ ਵਿਚੋਲਾ ਕਰੀਬ ੯੦ ਸਾਲ ਦਾ ਹੋ ਕੇ ੧੯੬੫-੧੯੬੬ ਦੇ ਲਾਗੇ ਮਰਿਆ ਸੀ।ਦੂਰੋਂ ਦੂਰੋਂ ਲੋਕ ਇਹਨਾਂ ਨੂੰ ਵੇਖਣ ਆਉਂਦੇ ਹੁੁੰਦੇ ਸਨ।ਭਾਗ ਦੀ ਸੰਤਾਨ ਅਤੇ ਸ਼ਰੀਕਾ ਬਰਾਦਰੀ ਅਜੇ ਵੀ ਪਿੰਡ ਸਮਾਉਂ ਵੱਸਦੀ ਹੈ।ਘੁੱਕਰ ਦਾ ਮੁੰਡਾ ਇੰਦਰ ਸਿੰਘ ਚੋਰੀਆਂ ਚਕਾਰੀਆਂ ਕਰਨ ਲੱਗ ਪਿਆ ਸੀ।ਉਸ ਨੂੰ ਕਈ ਵਾਰ ਥਾਣੇ ਕੁਟਾਪਾ ਲੱਗਾ।ਕੁਝ ਪੁਲਿਸ ਦੇ ਡਰੋਂ ਤੇ ਕੁਝ ਪਿਉ ਦੀ ਬਦਨਾਮੀ ਤੋਂ ਦੁਖੀ ਹੋ ਕੇ ਉਹ ਪਰਿਵਾਰ ਸਮੇਤ ਮਲੇਸ਼ੀਆ ਚਲਾ ਗਿਆ।ਉਸ ਦੀ ਔਲਾਦ ਹੁਣ ਮਲੇਸ਼ੀਆ ਵੱਸਦੀ ਹੈ।ਘੁੱਕਰ ਦੇ ਸ਼ਰੀਕੇ ਵਾਲਿਆਂ ਦੀ ਔਲਾਦ ਪਿੰਡ ਹੀ ਰਹਿੰਦੀ ਹੈ।ਨਰੈਣਾ ਤੇ ਸੁੱਚਾ ਦੋਵੇਂ ਬਿਨਾਂ ਔਲਾਦ ਤੋਂ ਮਰੇ ਸਨ।ਉਸ ਦੀ ਇੱਕ ਭੈਣ ਪਿੰਡ ਚੀਮੇ, ਨਜ਼ਦੀਕ ਸੁਨਾਮ {ਸੰਗਰੂਰ} ਵਿਆਹੀ ਹੋਈ ਸੀ।ਸੁੱਚੇ ਹੁਣਾਂ ਦੀ ੬੦-੬੫ ਕਿੱਲੇ ਜ਼ਮੀਨ ਉਸ ਦੀ ਔਲਾਦ ਦੇ ਨਾਮ ਚੜ੍ਹ ਗਈ।ਜਿਸ ਭਤੀਜੇ ਸੰਤ ਸਿੰਘ ਦੇ ਕਹਿਣ ਤੇ ਸੁੱਚੇ ਨੇ ਰਾਜ ਕੌਰ ਤੇ ਗੱਜਣ ਮਾਰੇ ਸਨ, ਉਸ ਨੇ ਸੁੱਚੇ ਦੀ ਸਮਾਧ ਪਿੰਡ ਸਮਾਉਂ ਵਿੱਚ ਤਿਆਰ ਕਰਵਾਈ।ਪਿੰਡ ਗਹਿਰੀ ਭਾਗੀ ਤੋਂ ਪਤਾ ਕਰਨ ਦੇ ਬਾਵਜੂਦ ਰਾਜ ਕੌਰ ਤੇ ਗੱਜਣ ਵੈਲੀ ਦਾ ਕੋਈ ਵਾਲੀ ਵਾਰਸ ਨਹੀਂ ਲੱਭ ਸਕਿਆ। ਗਵੱਈਆਂ ਤੇ ਫਿਲਮ ਵਾਲਿਆਂ ਨੇ ਸੁੱਚੇ ਸੂਰਮੇ ਦੀ ਕਹਾਣੀ ਵਿਗਾੜਨ ਵਿੱਚ ਕੋਈ ਕਸਰ ਨਹੀਂ ਛੱਡੀ।ਮਾਣਕ ਵਰਗੇ ਸਮਝਦਾਰ ਗਵੱਈਏ ਵੀ ਕਦੀ ਕੁਝ ਤੇ ਕਦੀ ਕੁਝ ਗਾਈ ਗਏ।ਇੱਕ ਗਾਣੇ ਵਿੱਚ ਤਾਂ ਉਹ ਬੀਰੋ ਨੂੰ ਬਦਚਲਣ ਵਿਖਾਉਂਦਾ ਹੈ, “ਚੱਲ ਸੱਥ ਵਿੱਚ ਚੱਲ ਵਿਖਾਵਾਂ ਨੀ ਤੇਰਾ ਵੱਢਿਆ ਯਾਰ ਪਿਆ” ਤੇ ਦੂਸਰੇ ਗਾਣੇ ਵਿੱਚ ਉਹ ਬੀਰੋ ਨੂੰ ਚਰਿੱਤਰਵਾਨ ਵਿਖਾਉਂਦਾ ਹੈ ਕਿ ਘੁੱਕਰ ਨੇ ਉਸ ਨਾਲ ਬਲਾਤਕਾਰ ਕੀਤਾ ਸੀ, “ਸੁੱਚਿਆ ਉਏ ਭਾਬੀ ਤੇਰੀ, ਘੁੱਕਰ ਨੇ ‘ਕੱਲੀ ਘੇਰੀ।” ਵਰਿੰਦਰ ਤੇ ਯੋਗਰਾਜ ਵਾਲੀਆਂ ਸੁੱਚਾ ਸੂਰਮਾ ਫਿਲਮਾਂ ਵਿੱਚ ਸਾਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ ਗਈ।ਕਿਸੇ ਵੀ ਫਿਲਮ ਵਿੱਚ ਰਾਜ ਕੌਰ ਤੇ ਗੱਜਣ ਵੈਲੀ ਦਾ ਵਰਨਣ ਨਹੀਂ ਹੈ।ਕਰੀਬ ੯੦% ਲੋਕਾਂ ਨੂੰ ਇਹ ਪਤਾ ਨਹੀਂ ਕਿ ਸੁੱਚੇ ਨੂੰ ਫਾਂਸੀ ਬੀਰੋ ਤੇ ਘੁੱਕਰ ਦੇ ਕਤਲ ਕਾਰਨ ਨਹੀਂ, ਬਲਕਿ ਰਾਜ ਕੌਰ ਤੇ ਗੱਜਣ ਵੈਲੀ ਨੂੰ ਮਾਰਨ ਬਦਲੇ ਲੱਗੀ ਸੀ।ਨਾ ਹੀ ਲੋਕਾਂ ਨੂੰ ਇਹ ਪਤਾ ਹੈ ਕਿ ਭਾਗ ਵਿਚੋਲਾ ਸੁੱਚੇ ਹੱਥੋਂ ਨਹੀ, ਸਗੋਂ ਬੁੱਢਾ ਹੋ ਕੇ ਕੁਦਰਤੀ ਮੌਤ ਮਰਿਆ ਸੀ...!
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਹ ਵਜਾ ਨੂੰ ਲੇ ਕੇ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਇਸ ਘਟਨਾ ਕਰਕੇ ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ) ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਇਸ ਦੇ ਨਾਲ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਫਿਰ ਪੂਰੀ ਦੁਨੀਆਂ ਵਿੱਚ ਵਧ ਗਿਆ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪਰਸਾ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ। ਇਸ ਦਾ ਬਿਰਤਾਂਤ ਵਧੇਰੇ ਗੁੰਝਲਦਾਰ ਅਤੇ ਬਹੁਪੱਖੀ ਹੈ। ਲੇਖਕ ਨੇ ਇਸ ਨੂੰ ਲਿਖਣ ਲਈ ਕਾਫ਼ੀ ਚਿਰ ਲਾਇਆ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਤਰਕਸ਼ੀਲ ਸੁਸਾਇਟੀ ਪੰਜਾਬ , ਇੱਕ ਅਜਿਹੀ ਸੰਸਥਾ ਹੈ ਜੋ ਆਪਣੀਆਂ ਇਕਾਈਆਂ ਰਾਹੀਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਲੋਕਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਇਹ ਧਾਰਮਿਕ ਅੰਧਵਿਸ਼ਵਾਸਾਂ ਉੱਤੇ ਜ਼ੋਰਦਾਰ ਹਮਲਾ ਕਰਦੀ ਹੈ।ਇਹ ਇੱਕ ਜਨਤਕ ਸੰਗਠਨ ਹੈ ਅਤੇ ਇਸ ਵਿੱਚ ਕੰਮ ਕਰਨ ਦੀ ਕੁਝ ਸ਼ਰਤਾਂ ਨਾਲ ਹਰ ਇੱਕ ਨਾਗਰਿਕ ਨੂੰ ਖੁੱਲ੍ਹ ਹੈ। ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਨਾਉਣਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਇਸ ੳਦੇਸ਼ ਦੀ ਪ੍ਰਾਪਤੀ ਲਈ ਤਰਕਸ਼ੀਲ ਸੋਚ ਦੇ ਧਾਰਨੀ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਨੂੰ ਇੱਕ ਪਲੇਟਫਾਰਮ ਉੱਤੇ ਸੰਗਠਿਤ ਕਰਦੀ ਹੈ। ਹਰੇਕ ਤਰਕਸ਼ੀਲ ਮੈਂਬਰ ਦਾ ਇਹ ਸੰਵਿਧਾਨਿਕ ਫਰਜ਼ ਹੈ ਕਿ ਉਹ ਆਪਣੇ ਇਲਾਕੇ ਵਿੱਚ ਹਰ ਕਿਸਮ ਦੀ ਗੈਰ-ਵਿਗਿਆਨਿਕ ਜਾਪਦੀ ਘਟਨਾ ਉੱਤੇ ਨਜ਼ਰ ਰੱਖੇਗਾ। ਪੰਜਾਬ ਵਿੱਚ ਤਰਕਸ਼ੀਲ ਲਹਿਰ ਪੈਦਾ ਕਰਨ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਵੱਡਾ ਯੋਗਦਾਨ ਹੈ ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,036 ਲੇਖ ਹਨ ਅਤੇ ਇਸ ਦੇ ਕੁੱਲ 24,244 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,613 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.16 (e818a98) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਹਜੂਮੀ ਕਤਲ ਇੱਕ ਸਮੂਹ ਜਾਂ ਭੀੜ ਦੁਆਰਾ ਕਿਸੇ ਵਿਅਕਤੀ ਨੂੰ ਬਿਨਾਂ ਨਿਆਂ ਪ੍ਰਕਿਰਿਆ ਅਪਨਾਇਆਂ ਮੌਤ ਦੀ ਸਜ਼ਾ ਦੇਣ ਨੂੰ ਕਿਹਾ ਜਾਂਦਾ ਹੈ। ਇਹ ਮੁਜਰਮ ਨੂੰ ਭੀੜ ਦੁਆਰਾ ਸਜ਼ਾ ਦੇਣ ਜਾਂ ਕਿਸੇ ਸਮੂਹ ਨੂੰ ਡਰਾਉਣਾ, ਧਮਕਾਉਣਾ, ਭੈ-ਭੀਤ ਕਰਨਾ, ਦਬਕਾਉਣਾ ਲਈ ਕੀਤਾ ਜਾਂਦਾ ਹੈ। ਇਹ ਸਮੂਹ ਦਾ ਸਮਾਜਿਕ ਨਿਯੰਤਰਣ ਸਥਾਪਤ ਕਰਨ ਲਈ ਵਰਤਿਆ ਜਾਂਦਾ ਸਿਰੇ ਦਾ ਰੂਪ ਹੈ। ਇਹ ਕਤਲ ਜਨਤਕ ਤਮਾਸ਼ੇ ਦੇ ਪ੍ਰਦਰਸ਼ਨ ਨਾਲ ਕੀਤੇ ਜਾਂਦੇ ਹਨ। ਇਹ ਅੱਤਵਾਦ ਦਾ ਇੱਕ ਰੂਪ ਹੈ ਅਤੇ ਕਾਨੂੰਨ ਦੁਆਰਾ ਸਜ਼ਾ ਯੋਗ ਹੈ।ਹਰ ਸਮਾਜ ਵਿਚ ਹਜੂਮੀ ਕਤਲ ਜਾਂ ਹਜੂਮੀ ਹਿੰਸਾ ਦੀਆਂ ਘਟਨਾਵਾਂ ਦੇਖੀਆਂ ਜਾਂ ਸਕਦੀਆਂ ਹਨ।ਸੰਯੁਕਤ ਰਾਜ ਅਮਰੀਕਾ ਵਿੱਚ ਅਫਰੀਕਣ ਅਮਰੀਕੀਆਂ ਦੇ ਫਾਂਸੀ ਦੇਣ ਨਾਲ ਕਤਲ ਵੀਹਵੀਂ ਸਦੀ ਦੀ ਸ਼ੁਰੂਆਤ ਪੁਨਰਸਿਰਜਣਾ ਦੇ ਯੁੱਗ ਵੇਲੇ ਆਮ ਦੁਹਰਾਏ ਜਾਣ ਵਾਲੀ ਗੱਲ ਬਣ ਗਏ ਸਨ। ਉਸ ਸਮੇਂ ਜਦ ਦੱਖਣੀ ਸੂਬੇ ਅਫ਼ਰੀਕਣ ਅਮਰੀਕਨਾਂ ਨੂੰ ਕਾਨੂੰਨੀ ਤੌਰ ਤੇ ਭੇਦ-ਭਾਵ ਥੋਪ ਰਹੇ ਸਨ ਅਤੇ ਉਹਨਾਂ ਨੂੰ ਭਜਾਉਣ ਲਈ ਆਪਣੇ ਨਵੇਂ ਸੰਵਿਧਾਨ ਤਿਆਰ ਕਰ ਰਹੇ ਸਨ । ਉਸ ਸਮੇਂ ਬਹੁਤੇ ਹਜੂਮੀ ਕਤਲ ਗੋਰਿਆਂ ਦੀਆਂ ਭੀੜਾਂ ਵੱਲੋਂ ਕੀਤੇ ਗਏ ਜਿਸ ਦਾ ਨਿਸ਼ਾਨਾ ਕਾਲੇ ਲੋਕ ਸਨ ਅਤੇ ਆਮਤੌਰ ਤੇ ਸ਼ੱਕੀ ਵਿਅਕਤੀਆਂ ਨੂੰ ਮੁਕੱਦਮਾ ਚੱਲਣ ਤੋਂ ਜਾਂ ਗਿਰਫਤਾਰ ਹੋਣ ਤੋਂ ਪਹਿਲਾਂ ਹੀ ਛੁੜਾ ਲਿਆ ਜਾਂਦਾ ਸੀ। ਇਹਨਾਂ ਕਾਰਵਾਈਆਂ ਦਾ ਮੁੱਖ ਤੱਤ ਰਾਜਨੀਤਿਕ ਸੰਦੇਸ਼ ਦੇ ਰੂਪ ਵਿੱਚ ਗੋਰਿਆਂ ਦੀ ਚੜ੍ਹਤ ਅਤੇ ਕਾਲਿਆਂ ਦੀ ਨਿਰਬਲਤਾ ਦੇ ਰੂਪ ਵਿੱਚ ਸਾਹਮਣੇ ਆਉਂਦਾ ਸੀ। ਹਜੂਮੀ ਕਤਲਾਂ ਦੀਆਂ ਫੋਟੋਵਾਂ ਖਿੱਚੇ ਜਾਣਾ ਜਾਂ ਉਹਨਾਂ ਦਾ ਪੋਸਟਕਾਰਡਾਂ ਦੇ ਰੂਪ ਵਿੱਚ ਛਪਣਾ ਸੰਯੁਕਤ ਰਾਜ ਵਿੱਚ ਇਹਨਾਂ ਕਾਰਿਆਂ ਨੂੰ ਵਧਾਉਣ ਦਾ ਹੀ ਕੰਮ ਕਰਦਾ ਸੀ। ਕਰੋਪੀ ਜਾਂ ਈਰਖਾ ਦਾ ਸ਼ਿਕਾਰ ਲੋਕਾਂ ਨੂੰ ਕਈ ਵਾਰ ਗੋਲੀ ਮਾਰ ਦਿੱਤੀ ਜਾਂਦੀ ਜਾਂ ਜਿੰਦਾ ਜਲਾਇਆ ਜਾਂਦਾ ਜਾਂ ਫਿਰ ਦੁਖੀ ਕਰਕੇ ਕੱਟ-ਵੱਢ ਦਿੱਤਾ ਜਾਂਦਾ । ਕੁਝ ਮਾਮਲਿਆਂ ਵਿੱਚ ਤਾਂ ਕੱਟੇ-ਵੱਢੇ ਸਰੀਰ ਦੇ ਅੰਗ ਲੋਕਾਂ ਨੇ ਯਾਦਗਾਰ ਵਜੋਂ ਵੀ ਸੰਭਾਲ ਲਏ ਸਨ। ਖਾਸਕਰ ਪੱਛਮ ਵਿੱਚ ਹੋਰਨਾਂ ਘੱਟ ਗਿਣਤੀਆਂ ਜਿਵੇਂ ਮੂਲ ਅਮਰੀਕਨਾਂ, ਮੈਕਸੀਕਨਾਂ ਜਾਂ ਏਸ਼ੀਅਨਾਂ ਨੂੰ ਹਜੂਮੀ ਕਤਲਾਂ ਦਾ ਨਿਸ਼ਾਨਾ ਬਣਾਇਆ ਗਿਆ। ਦੱਖਣੀ ਸੂਬਿਆਂ ਵਿੱਚ ਸਭ ਤੋਂ ਵੱਧ ਹਜੂਮੀ ਕਤਲ ਕੀਤੇ ਗਏ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਡਾਕੂਅਾਂ ਦਾ ਮੁੰਡਾ ਇੱਕ ਭਾਰਤੀ ਪੰਜਾਬੀ ਜੀਵਨੀ ਫ਼ਿਲਮ ਹੈ ਜੋ ਕਿ ਸਾਬਕਾ ਕਬੱਡੀ ਖਿਡਾਰੀ ਮਿੰਟੂ ਗੁਰੂਸਰੀਆ ਦੇ ਜੀਵਨ 'ਤੇ ਅਧਾਰਿਤ ਹੈ। ਫ਼ਿਲਮ ਮਨਦੀਪ ਬੈਨੀਪਾਲ ਦੁਆਰਾ ਨਿਰਦੇਸਿਤ ਕੀਤੀ ਗਈ ਹੈ ਅਤੇ ਇਸ ਵਿੱਚ ਦੇਵ ਖਰੌੜ, ਪੂਜਾ ਵਰਮਾ, ਜਗਜੀਤ ਸੰਧੂ, ਸੁਖਦੀਪ ਸੁੱਖ, ਲੱਕੀ ਧਾਲੀਵਾਲ ਅਤੇ ਹਰਦੀਪ ਗਿੱਲ ਮੁੱਖ ਭੂਮਿਕਾ ਨਿਭਾ ਰਹੇ ਹਨ। ਫਿਲਮ ਤੋਂ ਪਹਿਲਾਂ ਮਿੰਟੂ ਗੁਰੂਸਰੀਆ ਦੀ ੲਿਸੇ ਸਿਰਲੇਖ 'ਤੇ ਪੁਸਤਕ ਵੀ ਜਾਰੀ ਹੋ ਚੁੱਕੀ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਪਰਮਿੰਦਰ ਗਿੱਲ ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.