ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,095 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਰਿਸ਼ਤਾ ਨਾਤਾ ਪ੍ਰਬੰਧ ਅਤੇ ਭੈਣ ਭਰਾ
ਮਨੁੱਖ ਦੀ ਸਰਵ ਪ੍ਰਥਮ ਵਿਸ਼ੇਸ਼ਤਾ ਉਸ ਦੇ ਸਮਾਜਿਕ ਪ੍ਰਾਣੀ ਹੋਣ ਵਿਚ ਨਿਹਿਤ ਹੈ।ਸਮਾਜ ਵਿਚ ਵਿਚਰਦਿਆਂ ਹੋਇਆ ਹੀ ਇਸ ਨੇ ਅਪਣੇ ਮਾਨਵੀ ਸੰਬੰਧਾਂ ਅਤੇ ਹੋਰ ਮਾਪਦੰਡਾਂ ਦਾ ਵਿਸ਼ਾਲ ਤਾਣਾ ਬਾਣਾ ਬੁਣਿਆ ਹੋਇਆ ਹੈ। ਮੂਲ ਰੂਪ ਵਿਚ ਕਿਸੇ ਸਮਾਜ ਅਤੇ ਸਭਿਆਚਾਰ ਵਿਚਲੀ ਰਿਸ਼ਤਾ ਪ੍ਰਣਾਲੀ ਦੀ ਬੁਨਿਆਦੀ ਧਰਾਤਲ ਭੂਮੀ ਪਰਿਵਾਰ ਹੈ।ਪਰਿਵਾਰ ਵਿਚੋ ਹੀ ਵਿਵਿਧ ਕਿਸਮ ਦੇ ਰਿਸ਼ਤੇ ਪਨਪਦੇ ਅਤੇ ਪਲਦੇ ਅਤੇ ਵਿਗਸਦੇ ਹਨ। ਇਹੋ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਹੋਰਨਾਂ ਸੰਬੰਧਾਂ ਜਾਂ ਰਿਸ਼ਤਿਆਂ ਦੇ ਟਾਕਰੇ ਦੇ ਸੰਬੰਧਾਂ ਵਿਚ ਵਧੇਰੇ ਪੀਡੀਆ ਅਤੇ ਪਕੇਰੀਆ ਹੁੰਦੀਆਂ ਹਨ। ਇਸ ਤਰਾਂ ਮਰਦ ਔਰਤ, ਪਤੀ ਪਤਨੀ ਦੇ ਰੂਪ ਵਿਚ ਸੰਤਾਨ ਉਤਪਤੀ ਕਰਦੇ ਹਨ ਅਤੇ ਪਰਿਵਾਰ ਦੀ ਸਰੰਚਨਾ ਘੜ ਕੇ ਰਿਸ਼ਤੇਦਾਰੀ ਦੇ ਮੂਲ ਸਰੋਕਾਰ ਦਾ ਕੇਂਦਰੀ ਧੁਰਾ ਬਣ ਜਾਂਦੇ ਹਨ। ਪਰਿਵਾਰ ਵਿਚ ਹਰੇਕ ਮੈਂਬਰ ਦੇ ਆਪੋ ਆਪਣੇ ਕਰਤੱਵ ਅਤੇ ਅਧਿਕਾਰ ਹੁੰਦੇ ਹਨ।ਜੇਕਰ ਇਸ ਪ੍ਰਕਾਰ ਦੇ ਕਰਤੱਵ ਅਧਿਕਾਰ ਅਤੇ ਸੰਜਮ ਵਿਚ ਵਿਵਹਾਰਕ ਇਕਸਾਰਤਾ ਜਾਂ ਸਾਵਾਪਣ ਨਾ ਰਹੇ ਤਾਂ ਪਰਿਵਾਰ ਖੰਡਿਤ ਹੋ ਜਾਂਦਾ ਹੈ ਅਤੇ ਰਿਸ਼ਤਿਆਂ ਦੀ ਬੁਨਿਆਦ ਵੀ ਖਿਸਕਣੀ , ਹੀਲਣੀ ਜਾਂ ਡਗਮਗਾਉਦੀ ਹੈ।ਮੁੱਖ ਤੌਰ ਤੇ ਪਰਿਵਾਰਕ ਰਿਸ਼ਤੇ ਪਤੀ ਪਤਨੀ, ਪਿਉ ਪੁੱਤਰ, ਪਿਉ ਧੀ, ਮਾਂ ਪੁੱਤਰ, ਮਾਂ ਧੀ,ਭਰਾ ਭਰਾ, ਭੈਣ ਭਰਾ ਦੇ ਰਿਸ਼ਤੇ ਦੇ ਰੂਪ ਵਿਚ ਉਘੜਦੇ ਹਨ। ਪੰਜਾਬੀਆਂ ਦੇ ਰਿਸ਼ਤੇ ਤਾਂ ਅਨੇਕਾਂ ਗਿਣਾਏ ਜਾ ਸਕਦੇ ਹਨ ਪਰ ਪੰਜ ਪ੍ਰਕਾਰ ਦੇ ਰਿਸ਼ਤੇ ਨਾਤੇ ਤਾਂ ਪੰਜਾਬੀਆਂ ਦੀ ਜੀਵਨ ਸ਼ੈਲੀ ਵਿਚ ਪ੍ਰਚਲਿਤ ਹਨ। ਖੂਨ ਦੇ ਰਿਸ਼ਤੇ
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,049 ਲੇਖ ਹਨ ਅਤੇ ਇਸ ਦੇ ਕੁੱਲ 24,271 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,770 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.16 (e818a98) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ। ਮੇਜਰ ਧਿਆਨ ਚੰਦ ਨੇ ਆਪਣੇ ਕੌਮਾਂਤਰੀ ਖੇਡ ਜੀਵਨ ਵਿੱਚ 400 ਤੋਂ ਵੱਧ ਗੋਲ ਕੀਤੇ। ਉਸਨੂੰ ਹਾਕੀ ਦਾ ਜਾਦੂਗਰ ਵੀ ਕਿਹਾ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਧਿਐਨ ਦਾ ਇੱਕ ਮਹੱਤਵਪੂਰਨ ਖੇਤਰ ਹੈ। ਇਤਿਹਾਸ ਦਾ ਸੰਬੰਧ ਮਨੁੱਖੀ ਜੀਵਨ ਦੀਆਂ ਘਟਨਾਵਾਂ ਨਾਲ ਹੁੰਦਾ ਹੈ ਜਦਕਿ ਸਾਹਿਤ ਦਾ ਇਤਿਹਾਸ ਸਾਹਿਤਿਕ ਕਿਰਤਾਂ ਨੂੰ ਅਧਿਐਨ ਦਾ ਕੇਂਦਰ ਬਿੰਦੂ ਬਣਾਉਂਦਾ ਹੈ। ਸਾਹਿਤ ਦਾ ਇਤਿਹਾਸ ਕਿਸੇ ਭਾਸ਼ਾ ਦੇ ਸਾਹਿਤ ਰੂਪਾਂ ਦੇ ਨਿਕਾਸ ਤੇ ਵਿਕਾਸ ਦਾ ਅਧਿਐਨ ਕਰਦਾ ਹੈ। ਸਾਹਿਤ ਦੀ ਇਤਿਹਾਸਕਾਰੀ ਦਾ ਕੰਮ ਆਦਿ ਬਿੰਦੂ ਤੋਂ ਵਰਤਮਾਨ ਤੱਕ ਦੇ ਸਾਹਿਤ ਨੂੰ ਵੱਖ ਵੱਖ ਆਲੋਚਨਾ ਦ੍ਰਿਸ਼ਟੀਆਂ ਤੋਂ ਸਰਵੇਖਣ ਤੇ ਮੁਲਾਂਕਣ ਕਰਕੇ ਕਾਲਕ੍ਰਮ ਵਿੱਚ ਪੇਸ਼ ਕਰਨਾ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੇ ਪ੍ਰਕਾਰਜ ਅਤੇ ਮਹੱਤਤਾ
ਸਾਹਿਤ ਦਾ ਇਤਿਹਾਸ ਕਿਸੇ ਵੀ ਭਾਸ਼ਾ ਵਿੱਚ ਹੋਈ ਸਾਹਿਤ-ਸਿਰਜਣਾ ਨੂੰ ਕ੍ਰਮਬੱਧ ਅਨੁਸਾਰ ਪੇਸ਼ ਹੀ ਨਹੀਂ ਕਰਦਾ ਬਲਕਿ ਇੱਕ ਸਾਹਿਤਕਾਰ-ਵਿਸ਼ੇਸ਼ ਨੂੰ ਉਸਦੇ ਸਮੇਂ ਦੇ ਪ੍ਰਸੰਗ ਵਿੱਚ ਉਸ ਦੀ ਸਾਹਿਤ ਰਚਨਾ ਦਾ ਲੇਖਾ-ਜੋਖਾ ਵੀ ਕਰਦਾ ਹੈ। ਸਾਹਿਤਕਾਰ ਭੂਤ ਕਾਲ ਨੂੰ ਆਪਣੇ ਵਰਤਮਾਨ ਦੇ ਸਹਾਰੇ ਭਵਿੱਖ ਨਾਲ ਜੋੜਨ ਦੀ ਕੋਸ਼ਿਸ਼ ਵਿੱਚ ਰਹਿੰਦਾ ਹੈ। ਸਾਹਿਤ ਦੇ ਇਤਿਹਾਸ ਨੇ ‘ਸਾਹਿਤ ਦੀ ਸਮਗਰੀ’ ਤੋਂ ਉਸ ਕਾਲ ਵਿਸ਼ੇਸ਼ ਦੇ ਸਮਾਜ ਦੇ ‘ਸੁਭਾਅ’ ਤੇ ‘ਚਰਿੱਤਰ’ ਦੀ ਪਛਾਣ ਵੀ ਕਰਨੀ ਹੁੰਦੀ ਹੈ ਜਿਸ ਕਾਲ ਵਿਸ਼ੇਸ਼ ਵਿਚ ਇਸ ਦੀ ਸਿਰਜਣਾ ਹੋਈ ਕਿਉਂਕਿ ਇਸੇ ‘ਸੁਭਾਅ’ ਤੇ ਚਰਿੱਤਰ’ ਨੇ ਸਾਹਿਤ ਦੇ ਰਾਹੀਂ ਸੰਸਾਰ ਦੀ ਬੌਧਿਕ, ਭਾਵਕ ਤੇ ਅਧਿਆਤਮਿਕ ਵਿਧੀ ਬਣਨਾ ਹੁੰਦਾ ਹੈ। ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਅਗ਼ਾਜ਼ ਬਾਵਾ ਬੁੱਧ ਸਿੰਘ ਦੁਆਰਾ ਰਚਿਤ ਪੁਸਤਕ ‘ਹੰਸ ਚੋਗ’ (1913) ਤੋਂ ਮੰਨਿਆ ਜਾਂਦਾ ਹੈ। ਇਸ ਵਿੱਚ ਅਤੇ ਹਵਾਲਾ ਦੇਣ ਦੇ ਨਾਲ-ਨਾਲ ਆਪਣੇ ਵੱਲੋਂ ਇਸ ਦੀ ਕਾਲ ਵੰਡ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ। ਸਾਹਿਤ ਦਾ ਇਤਿਹਾਸ ਲਿਖਣ ਦੀ ਲੋੜ ਸੰਬੰਧੀ ਬਹਿਸ ਵੀ ਬਹੁਤ ਸਮੇਂ ਤੋਂ ਚਲੀ ਆ ਰਹੀ ਹੈ। ਕੁਝ ਵਿਦਵਾਨ ਸਾਹਿਤ ਦਾ ਇਤਿਹਾਸ ਲਿਖਣ ਦੀ ਲੋੜ ਤੋਂ ਇਨਕਾਰੀ ਹਨ। Rene Wellek ਅਤੇ Austin Wamen ਨੇ W.P. Ker ਅਤੇ T.S Eilot ਦੇ ਵਿਚਾਰਾਂ ਨੂੰ ਅਧਾਰ ਬਣਾਉਂਦਿਆਂ ਸਾਹਿਤ ਨੂੰ ਵਰਤਮਾਨ ਦੀ ਵਸਤੂ ਮੰਨਿਆ ਹੈ। ਡਾ. ਤੇਜਵੰਤ ਸਿੰਘ ਗਿੱਲ ਦੇ ਅਨੁਸਾਰ, ਸਾਹਿਤ ਦੀ ਇਤਿਹਾਸਕਾਰੀ ਦਾ ਮੰਤਵ ਕਿਸੇ ਸਾਹਿਤ ਦੇ ਉਦਭਵ, ਵਿਕਾਸ, ਗੁਣ ਤੇ ਮਹੱਤਵ ਨੂੰ ਇਤਿਹਾਸਿਕ ਪਰਿਪੇਖ ਵਿੱਚ ਪੇਸ਼ ਕਰਨਾ ਹੈ। ਡਾ. ਜਸਵਿੰਦਰ ਸਿੰਘ ਅਨੁਸਾਰ, ਸਾਹਿਤ ਦਾ ਇਤਿਹਾਸ ਸਹਿਜ ਤੱਥ ਮੂਲਕ ਵੇਰਵਾ ਨਹੀਂ ਹੁੰਦਾ। ਸਿਰਫ ਕਾਲ ਕ੍ਰਮਿਕ ਜਾਣਕਾਰੀ ਦਾ ਨਾਮ ਵੀ ਸਾਹਿਤ ਦਾ ਇਤਿਹਾਸ ਨਹੀਂ ਹੈ। ਇਹ ਤਾਂ ਸਹਿਜ ਸਾਹਿਤ ਦੀ ਇਤਿਹਾਸਕਾਰੀ ਦੀਆਂ ਮੁਢਲੀਆਂ ਲੋੜਾਂ ਹਨ। ਸਾਹਿਤ ਦੀ ਇਤਿਹਾਸਕਾਰੀ ਯੁੱਗ ਚੇਤਨਾ ਦੇ ਸਾਂਝੇ ਪੈਟਰਨ, ਵਿਚਾਰਧਾਰਕ ਪਹੁੰਚ ਕੇ ਬਦਲਵੇਂ ਪੈਮਾਨੇ, ਸਾਮਿਅਕ ਤੇ ਸਦੀਵੀਂ ਸਰੋਕਾਰਾਂ ਦੇ ਤਰਕ ਸੂਹਜ ਸੰਚਾਰ ਦੇ ਸਮੂਹਕ ਮੁਹਾਂਦਰੇ, ਰੂਪਾਕਾਰਕ ਵਿਲੱਖਣਤਾਵਾਂ ਅਤੇ ਸਾਹਿਤਕਤਾ ਦੇ ਇਤਿਹਾਸ ਸਾਖੇਪ ਪ੍ਰਤੀਮਾਨਾਂ ਨੂੰ ਸਮਝਣ ਸਮਝਾਉਣ ਦਾ ਅਮਲ ਹੈ। ਪਰਿਭਾਸ਼ਾ ਵਿੱਚ ਯੁੱਗ ਚੇਤਨਾ ਦੇ ਸਾਂਝੇ ਪੈਟਰਨ ਤੋਂ ਭਾਵ ਹੈ ਕਿ ਜਦੋਂ ਸਾਹਿਤ ਰਚਿਆ ਜਾਵੇ, ਚਾਹੇ ਕਿਸੇ ਵੀ ਵਿਧਾ ਵਿੱਚ ਹੋਵੇ, ਸਾਂਝੇ ਰੂਪ ਦੀ ਤਲਾਸ਼ ਕੀਤੀ ਜਾਂਦੀ ਹੈ। ਕਾਲਵੰਡ ਕਰਦੇ ਸਮੇਂ ਯੁੱਗ ਚੇਤਨਾ ਦੇ ਸਾਂਝੇ ਪੈਟਰਨਾਂ ਦੀ ਵੰਡ ਹੁੰਦੀ ਹੈ। ਵਿਚਾਰਧਾਰਕ ਪਹੁੰਚ ਦੇ ਬਦਲਵੇਂ ਪੈਮਾਨਿਆਂ ਤੋਂ ਭਾਵ ਹੈ ਕਿ ਸਮੇਂ-ਸਮੇਂ ਤੇ ਵਿਚਾਰਧਾਰਾਂ ਬਦਲ ਦੀ ਰਹਿੰਦੀ ਹੈ। ਉਦਾਹਰਨ ਦੇ ਤੌਰ ਤੇ 1990 ਤੋਂ ਪਹਿਲਾਂ ਦਾ ਸਾਹਿਤ ਮਨੋਭਾਵਿਕ ਸਮੱਸਿਆਂ ਤੋਂ ਭਰਪੂਰ ਸੀ, 1990 ਤੋਂ ਬਾਅਦ ਇਹ ਰਾਜਸੀ ਤੇ ਸਮਾਜਿਕ ਹੋ ਗਿਆ। ਸਾਹਿਤ ਦੀ ਇਤਿਹਾਸਕਾਰੀ ਦੇ ਪ੍ਰਕਾਰਜ 1. ਤੱਥਾ ਦਾ ਇਕੱਤ੍ਰੀਕਰਨ :- ਸਾਹਿਤ ਦੀ ਇਤਿਹਾਸਕਾਰੀ ਕਰਦੇ ਸਮੇਂ ਪਹਿਲਾਂ ਕੰਮ ਸਮੱਗਰੀ ਦੇ ਇਕੱਤ੍ਰੀਕਰਨ ਦਾ ਹੁੰਦਾ ਹੈ। ਇਤਿਹਾਸਕਾਰ ਆਪਣੇ ਵਿਸ਼ੇ ਦੇ ਅਨੁਸਾਰ ਸਾਹਿਤਕ ਰਚਨਾਵਾਂ ਅਤੇ ਰਚਨਕਾਰਾਂ ਦੀ ਚੋਣ ਕਰਦਾ ਹੈ ਅਤੇ ਉਹਨਾਂ ਬਾਰੇ ਹਰ ਪ੍ਰਕਾਰ ਦੀ ਜਾਣਕਾਰੀ ਇਕੱਠੀ ਕਰਦਾ ਹੈ। ਪੁਸਤਕਾਲੇ ਜਾ ਕੇ ਵੀ ਜਾਣਕਾਰੀ ਇਕੱਤਰ ਕਰਦਾ ਹੈ। ਆਪਣੇ ਵਿਸ਼ੇ ਨਾਲ ਸੰਬੰਧਿਤ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਹੀ ਸਾਹਿਤ ਇਤਿਹਾਸਕਾਰੀ ਲਿਖਣ ਦੀ ਪ੍ਰਕਿਰਿਆ ਆਰੰਭ ਹੁੰਦੀ ਹੈ । 2. ਤੱਥ ਵਿਸ਼ਲੇਸ਼ਣ ਅਤੇ ਪ੍ਰਮਾਣਿਕਤਾ :- ਸਮੱਗਰੀ ਦੇ ਇਕੱਤਰੀਕਰਨ ਤੋਂ ਬਾਅਦ ਅਗਲਾ ਪੜਾਅ ਸਾਹਿਤ ਦੇ ਵਿਸ਼ਲੇਸ਼ਣ ਅਤੇ ਸਾਹਿਤ ਰਚਨਾਵਾਂ ਦੀ ਪ੍ਰਮਾਣਿਕਤਾ ਨਾਲ ਸੰਬੰਧਿਤ ਹੁੰਦਾ ਹੈ। ਸਮੁੱਚੇ ਸਾਹਿਤ ਨੂੰ ਉਸਦੇ ਗੁਣਾ, ਲੱਛਣਾਂ ਦੇ ਅਧਾਰ ਤੇ ਨਿਸ਼ਚਿਤ ਤਰਤੀਬ ਅਧੀਨ ਰੱਖਿਆ ਜਾਂਦਾ ਹੈ। ਹਰੇਕ ਲੇਖਕ ਨਾਲ ਸੰਬੰਧਿਤ ਰਚਨਾਵਾਂ ਇਕੱਠੀਆਂ ਕੀਤੀਆਂ ਜਾਂਦੀਆਂ ਹਨ। 3. ਨਿਰੰਤਰਤਾ :- ਸਾਹਿਤ ਹਮੇਸ਼ਾ ਨਿਰੰਤਰਤਾ ਦਾ ਧਾਰਨੀ ਹੁੰਦਾ ਹੈ। ਇਹ ਕਦੀ ਵੀ ਖੜੋਤ ਦੀ ਅਵਸਥਾ ਵਿੱਚ ਨਹੀਂ ਰਹਿੰਦਾ। ਸਾਹਿਤ ਇਤਿਹਾਸ ਲਿਖਣ ਸਮੇਂ ਸਾਹਿਤਕ ਵਿਕਾਸ ਦੀ ਨਿਰੰਤਰਤਾ ਨੂੰ ਸਮਝਣਾ ਜਰੂਰੀ ਹੁੰਦਾ ਹੈ। ਕੋਈ ਵੀ ਸਾਹਿਤ ਪਰੰਪਰਾ ਇਸ ਵਿਚਲੀ ਨਿਰੰਤਰਤਾ ਕਾਰਨ ਹੀ ਹੋਂਦ ਗ੍ਰਹਿਣ ਕਰਦੀ ਹੈ ਅਤੇ ਜਾਰੀ ਰਹਿੰਦੀ ਹੈ। ਇਸ ਲਈ ਸਾਹਿਤ ਵਿੱਚ ਵਾਪਰਨ ਵਾਲੀਆਂ ਤਬਦੀਲੀਆਂ ਦੇ ਬਾਵਜੂਦ ਇਸਦੇ ਕੁਝ ਸਥਾਈ ਲੱਛਣ ਵੀ ਹੁੰਦੇ ਹਨ ਜਿਨ੍ਹਾਂ ਦੀ ਪਰਖ ਕਰਕੇ ਕਿਸੇ ਸਾਹਿਤਿਕ ਪਰੰਪਰਾਂ ਦੇ ਨਿਖੜਵੇਂ ਸਰੂਪ ਨੂੰ ਪਛਾਣਿਆ ਅਤੇ ਸਥਾਪਿਤ ਕੀਤਾ ਜਾ ਸਕਦਾ ਹੈ। 4. ਰੂਪਗਤ ਤਬਦੀਲੀ ਦੀ ਪ੍ਰਕਿਰਿਆ :- ਸਾਹਿਤ ਇਤਿਹਾਸ ਲਿਖਣ ਸਮੇਂ ਸਾਹਿਤ ਵਿੱਚ ਵਾਪਰਨ ਵਾਲੀਆਂ ਰੂਪਾਤਮਕ ਤਬਦੀਲੀਆਂ ਦੀ ਵਿਆਖਿਆ ਵੀ ਕਰਨੀ ਹੁੰਦੀ ਹੈ। ਸਮੇਂ-ਸਮੇਂ ਤੇ ਸਾਹਿਤ ਵਿਚ ਨਵੇਂ ਰੁਪਾਕਾਰ ਸਿਰਜੇ ਜਾਂਦੇ ਹਨ। ਜਦੋਂ ਕੋਈ ਪੁਰਾਣਾ ਸਾਹਿਤ ਰੂਪ ਨਵੇਂ ਜੀਵਨ ਯਥਾਰਥ ਅਤੇ ਬੋਧ ਨੂੰ ਆਪਣੇ ਅੰਦਰ ਸਮਾਉਣ ਅਤੇ ਪੇਸ਼ ਕਰਨ ਦੇ ਅਸਮੱਰਥ ਹੋ ਜਾਂਦਾ ਹੈ ਤਾਂ ਉਹ ਸਾਹਿਤਿਕ ਗਗਨ ਵਿੱਚੋਂ ਵਿਦਾ ਲੈ ਲੈਂਦਾ ਹੈ ਅਤੇ ਉਸਦੀ ਥਾਂ ਨਵੇਂ ਯਥਾਰਥ ਬੋਧ ਨੂੰ ਪ੍ਰਗਟਾਉਣ ਲਈ ਨਵਾਂ ਸਾਹਿਤ ਰੂਪ ਹੋਂਦ ਧਾਰਨ ਕਰਦਾ ਹੈ। 5. ਸੰਯੋਗੀਕਰਨ ਅਤੇ ਵਿਯੋਗੀਕਰਨ :- ਸਾਹਿਤ ਦੀ ਵਿਸ਼ਾਲ ਪਰੰਪਰਾ ਵਿੱਚ ਸੰਯੋਗੀਕਰਨ ਦੀ ਪ੍ਰਕਿਰਿਆ ਉਦੋਂ ਵਾਪਰਦੀ ਹੈ ਜਦੋਂ ਸਾਹਿਤ ਵਿਚਲੀਆਂ ਰਚਨਾ ਰੂੜੀਆਂ ਨਵੀਆਂ ਯੁੱਗ ਪ੍ਰਵਿਰਤੀਆਂ ਦੇ ਅਧੀਨ ਆਪਣੇ ਪ੍ਰਭਾਵ ਨੂੰ ਕਾਇਮ ਰੱਖਦੀਆਂ ਹਨ ਅਤੇ ਸਾਹਿਤਿਕ ਵਿਕਾਸ ਦੀ ਪਰੰਪਰਾ ਵਿੱਚ ਮਹੱਤਵਪੂਰਨ ਸਥਾਨ ਗ੍ਰਹਿਣ ਕਰਦੀਆਂ ਹਨ ਇਸਦੇ ਉਲਟ ਵਿਯੋਗੀਕਰਨ ਦੀ ਅਵਸਥਾ ਉਦੋਂ ਹੁੰਦੀ ਹੈ, ਜਦੋਂ ਸਾਹਿਤਿਕ ਰਚਨਾਵਾਂ ਪਿੱਛੇ ਕਾਰਜਸ਼ੀਲ ਰਚਨਾ ਰੁੜੀਆਂ ਸਮੇਂ ਦੇ ਨਾਲ ਹੌਲੀ-ਹੌਲੀ ਆਪਣਾ ਪ੍ਰਭਾਵ ਮੁਆ ਬੈਠਦੀਆਂ ਹਨ ਅਤੇ ਸਾਹਿਤਕ ਪਰੰਪਰਾ ਵਿੱਚੋਂ ਅਲੋਪ ਹੋ ਜਾਂਦੀਆਂ ਹਨ। 6. ਲੇਖਕਾਂ ਅਤੇ ਸਾਹਿਤ ਰਚਨਾਵਾਂ ਦੇ ਪ੍ਰਭਾਵ ਦਾ ਵਿਸ਼ਲੇਸ਼ਣ:- ਸਾਹਿਤ ਇਤਿਹਾਸ ਵਿੱਚ ਸਮੁੱਚੀਆਂ ਸਾਹਿਤਿਕ ਕਿਰਤਾਂ ਬਾਰੇ ਜਾਣਕਾਰੀ ਦੇਣ ਤੋਂ ਬਿਨ੍ਹਾਂ ਉਹਨਾਂਦੇ ਸਮੁੱਚੇ ਸਾਹਿਤ ਉਪਰ ਪਏ ਪ੍ਰਭਾਵਾਂ ਦਾ ਵਿਸ਼ਲੇਸ਼ਣ ਵੀ ਕਰਨਾ ਹੁੰਦਾ ਹੈ। ਕਈ ਸਾਹਿਤ ਰਚਨਾਵਾਂ ਸਰਬ-ਕਾਲੀਨਤਾ ਦੀਆਂ ਧਾਰਨੀ ਹੁੰਦੀਆਂ ਹਨ ਅਤੇ ਆਪਣੇ ਰਚਨਾ ਕਾਲ ਤੋਂ ਵੀ ਕਈ ਸਾਲਾ ਬਾਅਦ ਵੀ ਉਨਾਂ ਦੀ ਧਾਰਥਿਕਤਾ ਪੂਰਨ ਰੂਪ ਵਿੱਚ ਬਣੀ ਰਹਿੰਦੀ ਹੈ। ਪ੍ਰੰਤੂ ਕਈ ਸਾਹਿਤਕਾਰ ਅਤੇ ਸਾਹਿਤਕ ਕਿਰਤਾਂ ਅਜਿਹੀਆਂ ਹੁੰਦੀਆਂ ਹਨ ਜੋ ਵਿਸ਼ੇਸ਼ ਪਰਿਸਥੀਤੀਆਂ ਵਿੱਚ ਹੀ ਹੋਂਦ ਕਰਦੀਆਂ ਹਨ ਅਤੇ ਸਮੇਂ ਦੇ ਬੀਤਣ ਨਾਲ ਆਪਣਾ ਪ੍ਰਭਾਵ ਖੋ ਬੈਠਦੀਆਂ ਹਨ। 7. ਕਾਲਵੰਡ ਅਤੇ ਨਾਮਕਰਣ:- ਸਾਹਿਤ ਦਾ ਸਰੂਪ ਸਦਾ ਇਕੋ ਜਿਹਾ ਨਹੀਂ ਰਹਿੰਦਾ। ਉਪ ਵਿੱਚ ਬਹੁਤ ਸਾਰੇ ਅਜਿਹੇ ਦੌਰ ਆਉਂਦੇ ਹਨ ਜਦੋਂ ਇਸਦੇ ਸਰੂਪ ਵਿੱਚ ਪਰਿਵਰਤਕ ਵਾਪਰਦਾ ਹੈ। ਇਨ੍ਹਾਂ ਪਰਿਵਰਤਨਾਂ ਨੂੰ ਕਾਲਕ੍ਰਪਤਾਂ ਅਧੀਨ ਹੀ ਸਮਝਿਆ ਜਾ ਸਕਦਾ ਹੈ। ਸਾਹਿਤ ਦੇ ਇਤਿਹਾਸ ਵਿਚ ਸਾਹਿਤ ਦੇ ਵਿਕਾਸ ਤੇ ਉਸਦੇ ਕਾਰਨਾਂ ਨੂੰ ਨਿਸ਼ਚਿਤ ਤਰਤੀਬ ਅਧੀਨ ਕਾਲਵੰਡ ਦੁਆਰਾ ਹੀ ਪਰਿਭਾਸ਼ਿਤ ਕੀਤਾ ਜਾ ਸਕਦਾ ਹੈ। ਇਸ ਕਾਲਕ੍ਰਮਤਾ ਨੂੰ ਇਤਿਹਾਸਿਕ ਪਰਸਥਿਤੀਆਂ ਦੇ ਪ੍ਰਸੰਗ ਵਿੱਚ ਦੇਖਿਆ ਜਾ ਸਕਦਾ ਹੈ। ਸਾਹਿਤ ਦੀ ਇਤਿਹਾਸਕਾਰੀ ਦਾ ਮਹੱਤਵ 1. ਸਾਹਿਤ ਦੀ ਇਤਿਹਾਸਕਾਰੀ ਨਾਲ ਸਾਹਿਤਕ ਤੇ ਅਣਸਾਹਿਤਕ ਤੱਥਾਂ ਦਾ ਨਿਖੇੜਾ ਕਰਨ ਵਿਚ ਮਦਦ ਮਿਲਦੀ ਹੈ। 2. ਸਾਹਿਤ ਦੀ ਇਤਿਹਾਸਕਾਰੀ ਨਾਲ ਇਹ ਫਾਇਦਾ ਹੈ ਕਿ ਨਿਰੰਤਰਤਾ ਦਾ ਧਾਰਨੀ ਹੋਣ ਕਰਕੇ ਸਾਹਿਤ ਇਤਿਹਾਸ ਵਿਚ ਆਉਂਦੀਆਂ ਤਬਦੀਲੀਆਂ ਨੂੰ ਸਮੇਂ-ਸਮੇਂ ਤੇ ਕੌੜ ਕੀਤਾ ਜਾ ਸਕਦਾ ਹੈ। 3.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪੱਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।``“ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਭਾਰਤ-ਚੀਨ ਜੰਗ, ਜੋ ਭਾਰਤ-ਚੀਨ ਸਰਹੱਦੀ ਬਖੇੜੇ ਵਜੋਂ ਵੀ ਜਾਣੀ ਜਾਂਦੀ ਹੈ, ਚੀਨ ਅਤੇ ਭਾਰਤ ਵਿਚਕਾਰ 1962 ਵਿੱਚ ਹੋਈ ਇੱਕ ਜੰਗ ਸੀ। ਹਿਮਾਲਿਆ ਦੀ ਤਕਰਾਰੀ ਸਰਹੱਦ ਲੜਾਈ ਲਈ ਇੱਕ ਮੁੱਖ ਬਹਾਨਾ ਸੀ ਪਰ ਕਈ ਹੋਰ ਮੁੱਦਿਆਂ ਨੇ ਵੀ ਆਪਣੀ ਭੂਮਿਕਾ ਨਿਭਾਈ। ਚੀਨ ਵਿੱਚ 1959 ਦੀ ਤਿੱਬਤੀ ਬਗ਼ਾਵਤ ਤੋਂ ਬਾਅਦ ਜਦੋਂ ਭਾਰਤ ਨੇ ਦਲਾਈ ਲਾਮਾ ਨੂੰ ਸ਼ਰਨ ਦਿੱਤੀ ਤਾਂ ਭਾਰਤ-ਚੀਨ ਸਰਹੱਦ ਉੱਤੇ ਹਿੰਸਕ ਘਟਨਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ। ਭਾਰਤ ਨੇ ਫ਼ਾਰਵਰਡ ਨੀਤੀ ਦੇ ਤਹਿਤ ਮੈਕਮੋਹਨ ਰੇਖਾ ਰਾਹੀਂ ਲੱਗੀ ਸੀਮਾ ਉੱਤੇ ਆਪਣੀਆਂ ਫ਼ੌਜੀ ਚੌਂਕੀਆਂ ਰੱਖੀਆਂ ਜੋ 1959 ਵਿੱਚ ਚੀਨੀ ਪ੍ਰੀਮੀਅਰ ਜ਼ਾਉ ਐਨਲਾਈ ਵੱਲੋਂ ਐਲਾਨੀ ਗਈ ਅਸਲ ਕੰਟਰੋਲ ਰੇਖਾ ਦੇ ਪੂਰਬੀ ਹਿੱਸੇ ਦੇ ਉੱਤਰ ਵੱਲ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪਿਤਾ ਦਿਵਸ (ਅੰਗਰੇਜ਼ੀ ਵਿੱਚ Father's Day) ਫਾਦਰ ਡੇ ਜੋ ਕਿ ਜੂਨ ਦੇ ਤੀਸਰੇ ਐਤਵਾਰ ਨੂੰ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਨ੍ਹਾਂ ਦਿਨਾਂ ਨੂੰ ਮਨਾਉਣਾ ਖਾਸ ਕਰਕੇ ਪੱਛਮੀ ਦੇਸ਼ਾਂ ਦਾ ਚਲਣ ਹੈ ਪਰ ਹੁਣ ਆਧੁਨਿਕ ਸੁਵਿਧਾਵਾਂ ਕਾਰਨ ਬੱਚੇ ਘਰਾਂ ਤੋਂ ਦੂਰ ਰਹਿ ਕੇ ਪੜ੍ਹ ਰਹੇ ਹਨ, ਨੌਕਰੀ ਕਰ ਰਹੇ ਹਨ ਜਾਂ ਅਲੱਗ-ਅਲੱਗ ਪਰਿਵਾਰ ਬਣਾ ਕੇ ਰਹਿ ਰਹੇ ਹਨ। ਇਸ ਤਰ੍ਹਾਂ ਪਿਤਾ ਦਿਵਸ ਜਾਂ 'ਫਾਦਰ ਡੇ' ਜਿਹੜਾ ਪੱਛਮੀ ਦੇਸ਼ਾਂ ਵਿੱਚ ਮਨਾਇਆ ਜਾਂਦਾ ਸੀ, ਹੁਣ ਸਾਡੇ ਦੇਸ਼ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਦਿਨ ਬੱਚੇ ਆਪਣੇ ਬਾਪ ਨੂੰ ਮਿਲਣ ਜਾਂਦੇ ਹਨ, 'ਹੈਪੀ ਫਾਦਰ ਡੇ' ਕਹਿੰਦੇ ਹਨ ਅਤੇ ਕਈ ਤਰ੍ਹਾਂ ਦੇ ਕਾਰਡ ਅਤੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਣ-ਸਨਮਾਨ ਕਰਦੇ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਰਹਾਉ ਪਦ ਜੋ ਗਉਣ ਵੇਲੇ ਵਾਰ ਵਾਰ ਅੰਤਰੇ ਪਿਛੋਂ ਵਰਤਿਆ ਜਾਵੇ, ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਵਿੱਚ ਜੋ ਰਹਾਉ ਸ਼ਬਦ ਆਉਂਦਾ ਹੈ, ਉਸ ਦਾ ਇਹੀ ਭਾਵ ਹੈ। ਸਾਰੇ ਸ਼ਬਦ ਦਾ ਸਿਧਾਂਤ ਅਤੇ ਕੇਂਦਰੀ ਖਿਆਲ ਦੀ ਤੁਕ ਵਿੱਚ ਹੋਂਦ ਹੈ। ਇੱਕ ਸ਼ਬਦ ਵਿੱਚ ਸਥਾਈ ਲਈ ਦੋ ਤੁਕਾਂ ਰਚੀਆ ਹਨ ਉਥੇ ਰਹਾਉ ਦੂਜਾ ਵਰਤਿਆ ਜਾਂਦਾ ਹੈ। ਭਾਰਤੀ ਸੰਗੀਤ ਸ਼ਾਸਤਰ ਵਿੱਚ ਇਸ ਨੂੰ ਟੇਕ ਜਾਂ ਸਥਾਈ ਕਿਹਾ ਜਾਂਦਾ ਹੈ ਜਿਸ ਦਾ ਭਾਵ ਹੈ ਠਹਿਰਨਾ ਜਾਂ ਰੁਕਣਾ। ਸੰਗੀਤ ਦੇ ਗਾੲਿਨ 'ਚ ਰਹਾਉ ਦੇ ਚਾਰ ਭੇਦ ਹਨ: ਅਸਥਾਈ, ਸੰਚਾਰੀ, ਅੰਤਰਾ ਅਤੇ ਭੋਗ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਸੰਸਾਰ ਪਰਸਿੱਧ ਰੂਸੀ ਨਾਵਲਕਾਰ ਲਿਓ ਤਾਲਸਤਾਏ ਦੀ ਪੋਤਰੀ ਨਤਾਸ਼ਾ ਤਾਲਸਤਾਏ ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮੜ੍ਹੀ ਦਾ ਦੀਵਾ ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਲੇਖਕ ਦਾ ਇਹ ਪਹਿਲਾ ਨਾਵਲ ਸੀ ਜੋ 1964 ਵਿੱਚ ਛਪਿਆ। ਇਹ ਪਹਿਲਾ ਪੰਜਾਬੀ ਨਾਵਲ ਹੈ ਜਿਸ ਦਾ ਰੂਸੀ ਭਾਸ਼ਾ ਵਿੱਚ ਤਰਜਮਾ ਹੋਇਆ ਤੇ ਇਸ ਦੀਆਂ ਪੰਜ ਲੱਖ ਕਾਪੀਆਂ ਸੋਵੀਅਤ ਰੂਸ ਵਿੱਚ ਛਪ ਕੇ ਵਿਕੀਆਂ। ਇਸ ਨਾਵਲ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਆਧੁਨਿਕ ਭਾਰਤੀ ਕਲਾਸਿਕ ਵਜੋਂ ਪ੍ਰਵਾਨਿਆ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਛਾਪਿਆ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਜਾਸ (ਅੰਗਰੇਜ਼ੀ: JAWS) ਪੂਰਾ ਨਾਮ "ਜਾਬ ਐਕਸਸ ਵਿਦ ਸਪੀਚ" (Job Access With speech) ਮਾਈਕ੍ਰੋਸਾਫ਼ਟ ਵਿੰਡੋਜ਼ ਦਾ ਇੱਕ ਪ੍ਰੋਗਰਾਮ ਹੈ ਜੋ ਕੰਪਿਊਟਰ ਸਕ੍ਰੀਨ ਤੇ ਲਿਖੀ ਸਮਗਰੀ ਨੂੰ ਆਵਾਜ਼ ਰਾਹੀਂ ਜਾਂ ਬਰੇਲ ਸੰਦੇਸ਼ਾਂ ਦੇ ਰੂਪ ਵਿੱਚ ਵਿਆਖਿਆ ਕਰਦਾ ਹੈ। ਇਹ ਪ੍ਰੋਗਰਾਮ ਦ੍ਰਿਸ਼ਟੀ ਹੀਣ ਲੋਕਾਂ ਲਈ ਕਾਫ਼ੀ ਲਾਹੇਵੰਦ ਹੈ। ਇਹ ਪ੍ਰੋਗਰਾਮ ਅੰਗਰੇਜ਼ੀ ਭਾਸ਼ੀ ਲੋਕਾਂ ਵਲੋਂ ਜ਼ਿਆਦਾ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ਪਰ ਇਹ ਅੰਗਰੇਜ਼ੀ ਤੋਂ ਇਲਾਵਾ ਹੋਰ ਜਿਹਨਾਂ ਪ੍ਰਮੁੱਖ ਭਾਸ਼ਾਵਾਂ ਵਿੱਚ ਵਰਤਿਆ ਜਾਂਦਾ ਹੈ ਓਹ ਹਨ: ਚੀਨੀ, ਕੋਰਿਆਈ, ਜਰਮਨ, ਫ਼ਰਾਂਸੀਸੀ। ਇਹ ਹਿੰਦੀ ਲਈ ਵੀ ਸਪੀਚ ਇੰਜਨ ਉਪਲੱਬਧ ਕਰਾਉਂਦਾ ਹੈ।