ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,107 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,049 ਲੇਖ ਹਨ ਅਤੇ ਇਸ ਦੇ ਕੁੱਲ 24,271 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,770 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.16 (e818a98) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਰਿਸ਼ਤਾ ਨਾਤਾ ਪ੍ਰਬੰਧ ਅਤੇ ਭੈਣ ਭਰਾ
ਮਨੁੱਖ ਦੀ ਸਰਵ ਪ੍ਰਥਮ ਵਿਸ਼ੇਸ਼ਤਾ ਉਸ ਦੇ ਸਮਾਜਿਕ ਪ੍ਰਾਣੀ ਹੋਣ ਵਿਚ ਨਿਹਿਤ ਹੈ।ਸਮਾਜ ਵਿਚ ਵਿਚਰਦਿਆਂ ਹੋਇਆ ਹੀ ਇਸ ਨੇ ਅਪਣੇ ਮਾਨਵੀ ਸੰਬੰਧਾਂ ਅਤੇ ਹੋਰ ਮਾਪਦੰਡਾਂ ਦਾ ਵਿਸ਼ਾਲ ਤਾਣਾ ਬਾਣਾ ਬੁਣਿਆ ਹੋਇਆ ਹੈ। ਮੂਲ ਰੂਪ ਵਿਚ ਕਿਸੇ ਸਮਾਜ ਅਤੇ ਸਭਿਆਚਾਰ ਵਿਚਲੀ ਰਿਸ਼ਤਾ ਪ੍ਰਣਾਲੀ ਦੀ ਬੁਨਿਆਦੀ ਧਰਾਤਲ ਭੂਮੀ ਪਰਿਵਾਰ ਹੈ।ਪਰਿਵਾਰ ਵਿਚੋ ਹੀ ਵਿਵਿਧ ਕਿਸਮ ਦੇ ਰਿਸ਼ਤੇ ਪਨਪਦੇ ਅਤੇ ਪਲਦੇ ਅਤੇ ਵਿਗਸਦੇ ਹਨ। ਇਹੋ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਹੋਰਨਾਂ ਸੰਬੰਧਾਂ ਜਾਂ ਰਿਸ਼ਤਿਆਂ ਦੇ ਟਾਕਰੇ ਦੇ ਸੰਬੰਧਾਂ ਵਿਚ ਵਧੇਰੇ ਪੀਡੀਆ ਅਤੇ ਪਕੇਰੀਆ ਹੁੰਦੀਆਂ ਹਨ। ਇਸ ਤਰਾਂ ਮਰਦ ਔਰਤ, ਪਤੀ ਪਤਨੀ ਦੇ ਰੂਪ ਵਿਚ ਸੰਤਾਨ ਉਤਪਤੀ ਕਰਦੇ ਹਨ ਅਤੇ ਪਰਿਵਾਰ ਦੀ ਸਰੰਚਨਾ ਘੜ ਕੇ ਰਿਸ਼ਤੇਦਾਰੀ ਦੇ ਮੂਲ ਸਰੋਕਾਰ ਦਾ ਕੇਂਦਰੀ ਧੁਰਾ ਬਣ ਜਾਂਦੇ ਹਨ। ਪਰਿਵਾਰ ਵਿਚ ਹਰੇਕ ਮੈਂਬਰ ਦੇ ਆਪੋ ਆਪਣੇ ਕਰਤੱਵ ਅਤੇ ਅਧਿਕਾਰ ਹੁੰਦੇ ਹਨ।ਜੇਕਰ ਇਸ ਪ੍ਰਕਾਰ ਦੇ ਕਰਤੱਵ ਅਧਿਕਾਰ ਅਤੇ ਸੰਜਮ ਵਿਚ ਵਿਵਹਾਰਕ ਇਕਸਾਰਤਾ ਜਾਂ ਸਾਵਾਪਣ ਨਾ ਰਹੇ ਤਾਂ ਪਰਿਵਾਰ ਖੰਡਿਤ ਹੋ ਜਾਂਦਾ ਹੈ ਅਤੇ ਰਿਸ਼ਤਿਆਂ ਦੀ ਬੁਨਿਆਦ ਵੀ ਖਿਸਕਣੀ , ਹੀਲਣੀ ਜਾਂ ਡਗਮਗਾਉਦੀ ਹੈ।ਮੁੱਖ ਤੌਰ ਤੇ ਪਰਿਵਾਰਕ ਰਿਸ਼ਤੇ ਪਤੀ ਪਤਨੀ, ਪਿਉ ਪੁੱਤਰ, ਪਿਉ ਧੀ, ਮਾਂ ਪੁੱਤਰ, ਮਾਂ ਧੀ,ਭਰਾ ਭਰਾ, ਭੈਣ ਭਰਾ ਦੇ ਰਿਸ਼ਤੇ ਦੇ ਰੂਪ ਵਿਚ ਉਘੜਦੇ ਹਨ। ਪੰਜਾਬੀਆਂ ਦੇ ਰਿਸ਼ਤੇ ਤਾਂ ਅਨੇਕਾਂ ਗਿਣਾਏ ਜਾ ਸਕਦੇ ਹਨ ਪਰ ਪੰਜ ਪ੍ਰਕਾਰ ਦੇ ਰਿਸ਼ਤੇ ਨਾਤੇ ਤਾਂ ਪੰਜਾਬੀਆਂ ਦੀ ਜੀਵਨ ਸ਼ੈਲੀ ਵਿਚ ਪ੍ਰਚਲਿਤ ਹਨ। ਖੂਨ ਦੇ ਰਿਸ਼ਤੇ
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਸ਼ਿਕਾਗੋ (/ʃɪˈkɑːɡoʊ/ ਜਾਂ /ʃɪˈkɔːɡoʊ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ। ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ, ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਕੋਫ਼ੀ ਅੰਨਾਨ (8 ਅਪ੍ਰੈਲ 1938- 18 ਅਗਸਤ, 2018) ਇੱਕ ਘਾਨਾਈ ਕੂਟਨੀਤੀਵਾਨ ਹੈ। ਉਹ 1962 ਤੋਂ 1974 ਤੱਕ ਅਤੇ 1974 ਤੋਂ 2006 ਤੱਕ ਸੰਯੁਕਤ ਰਾਸ਼ਟਰ ਵਿੱਚ ਰਿਹਾ। ਉਹ 1 ਜਨਵਰੀ 1997 ਤੋਂ 31 ਦਸੰਬਰ 2006 ਤੱਕ ਦੋ ਕਾਰਜਕਾਲਾਂ ਲਈ ਸੰਯੁਕਤ ਰਾਸ਼ਟਰ ਦਾ ਸਕੱਤਰ ਜਨਰਲ ਰਿਹਾ। ਉਸ ਨੂੰ ਸੰਯੁਕਤ ਰਾਸ਼ਟਰ ਦੇ ਨਾਲ 2001 ਵਿੱਚ ਨੋਬਲ ਸ਼ਾਂਤੀ ਇਨਾਮ ਨਾਲ ਪੁਰਸਕ੍ਰਿਤ ਕੀਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਅਨ੍ਨਾ ਮਨੀ (23 ਅਗਸਤ 1918 - 16 ਅਗਸਤ 2001) ਇੱਕ ਭਾਰਤੀ ਭੌਤਿਕ ਵਿਗਿਆਨੀ ਅਤੇ ਮੌਸਮ ਵਿਗਿਆਨੀ ਸੀ। ਇਹ ਭਾਰਤੀ ਮੌਸਮ ਵਿਗਿਆਨ ਵਿਭਾਗ ਦੀ ਡਿਪਟੀ ਡਾਇਰੈਕਟਰ ਜਨਰਲ ਰਹੀ ਹਨ। ਇਹਨਾਂ ਨੇ ਮੌਸਮ ਜਾਣਕਾਰੀ ਨਾਲ ਸਬੰਧਿਤ ਯੰਤਰਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਹਨਾਂ ਨੇ ਸੂਰਜੀ ਕਿਰਨਾਂ, ਓਜੋਨ ਅਤੇ ਹਵਾ ਊਰਜਾ ਦੇ ਬਾਰੇ ਖੋਜ ਕੰਮ ਕਿੱਤੇ ਅਤੇ ਕਈ ਵਿਗਿਆਨਿਕ ਖੋਜ ਪੱਤਰ ਲਿਖੇ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਬਾਬਾ ਬਕਾਲਾ ਇੱਕ ਇਤਿਹਾਸਕ ਕਸਬਾ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਬਾਬਾ ਬਕਾਲੇ ਦਾ ਪਹਿਲਾ ਨਾਮ ਬਾਕਾ ਬਾਲਾ ਹੁੰਦਾ ਸੀ। ਇਹ ਕਸਬਾ ਜਲੰਧਰ-ਬਟਾਲਾ ਸੜਕ ਤੇ ਸਥਿਤ ਹੈ ਜੋ ਅੰਮ੍ਰਿਤਸਰ ਸਹਿਰ ਤੋਂ 40 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਕਸਬੇ ਦੀ ਜਨਸੰਖਿਆ 2001 ਦੀ ਜਨਗਨਣਾ ਸਮੇ 6,996 ਸੀ ਜਿਸ ਵਿੱਚ 1,249 ਘਰ, 3,624 ਆਦਮੀ ਅਤੇ 3,372 ਔਰਤਾਂ ਦੀ ਗਿਣਤੀ ਸੀ।females.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਸਤਾਲਿਨਗਾਰਾਦ ਦਾ ਯੁੱਧ (23 ਅਗਸਤ 1942 – 2 ਫਰਵਰੀ 1943) ਦੂਜਾ ਵਿਸ਼ਵ ਯੁੱਧ ਦੀ ਇੱਕ ਵੱਡਾ ਅਤੇ ਅਹਿਮ ਯੁੱਧ ਸੀ। ਇਸ ਵਿੱਚ ਜਰਮਨੀ ਦੇ ਨਾਜੀ ਸੋਵੀਅਤ ਸੰਘ ਦੇ ਦੱਖਣ-ਪੱਛਮ ਵਿੱਚ ਇਸਦੇ ਸ਼ਹਿਰ ਸਤਾਲਿਨਗਾਰਾਦ (ਹੁਣ ਵੋਲਗਾਗਰੈਡ) ’ਤੇ ਕਬਜਾ ਕਰਨ ਲਈ ਸੋਵੀਅਤ ਸੰਘ ਦੀ ਲਾਲ ਸੈਨਾ ਨਾਲ ਲੜੇ ਸਨ। ਇਹ ਯੁੱਧ ਪੰਜ ਮਹੀਨੇ, ਇੱਕ ਹਫਤਾ ਅਤੇ ਤਿੰਨ ਦਿਨ ਚੱਲੀ ਅਤੇ ਇਸ ਵਿੱਚ ਨਾਜੀਆਂ ਦੀ ਹਾਰ ਅਤੇ ਲਾਲ ਸੈਨਾ ਦੀ ਜਿੱਤ ਹੋਈ। ਸਤਾਲਿਨਗਾਰਾਦ ਵਿੱਚ ਸਭ ਤੋਂ ਮਸ਼ਹੂਰ ਨਿਸ਼ਾਨਚੀ ਵਸਿਲੀ ਜ਼ਾਇਤਸੇਵ ਸੀ ਜਿਸ ਨੇ 10 ਨਵੰਬਰ ਤੋਂ 17 ਦਿਸੰਬਰ 1942 ਤੱਕ, ਪੰਜ ਹਫ਼ਤਿਆਂ ਵਿੱਚ, 225 ਦੁਸ਼ਮਣ ਸਿਪਾਹੀ ਅਤੇ ਅਫ਼ਸਰ ਮਾਰੇ ਜਿੰਨ੍ਹਾਂ ਵਿੱਚ 11 ਦੁਸ਼ਮਣ ਨਿਸ਼ਾਨਚੀ ਵੀ ਸ਼ਾਮਲ ਸਨ.
ਓਜ਼ੋਨ (O3) ਆਕਸੀਜਨ ਦੇ ਤਿੰਨ ਪ੍ਰਮਾਣੂਆਂ ਤੋਂ ਮਿਲਕੇ ਬਨਣ ਵਾਲੀ ਇੱਕ ਗੈਸ ਹੈ ਜੋ ਵਾਯੁਮੰਡਲ ਵਿੱਚ ਬਹੁਤ ਘੱਟ ਮਤਰਾ (੦.੦੨ %) ਵਿੱਚ ਪਾਈ ਜਾਂਦੀ ਹੈ। ਇਹ ਤਿੱਖੀ ਦੁਰਗੰਧ ਵਾਲੀ ਅਤਿਅੰਤ ਵਿਸ਼ੈਲੀ ਗੈਸ ਹੈ। ਜ਼ਮੀਨ ਦੀ ਸਤ੍ਹਾ ਦੇ ਉੱਪਰ ਅਰਥਾਤ ਹੇਠਲੇ ਵਾਯੂਮੰਡਲ ਵਿੱਚ ਇਹ ਇੱਕ ਖਤਰਨਾਕ ਦੂਸ਼ਕ ਹੈ, ਜਦੋਂ ਕਿ ਵਾਯੂਮੰਡਲ ਦੀ ਉਪਰੀ ਤਹਿ ਓਜੋਨ ਤਹਿ ਦੇ ਰੂਪ ਵਿੱਚ ਇਹ ਸੂਰਜ ਦੀਆਂ ਪਰਾਬੈਂਗਨੀ ਕਿਰਣਾਂ ਨੂੰ ਧਰਤੀ ਉੱਤੇ ਜੀਵਨ ਆਉਣ ਤੋਂ ਬਚਾਉਂਦੀ ਹੈ, ਜਿੱਥੇ ਇਸਦੀ ਉਸਾਰੀ ਆਕਸੀਜਨ ਉੱਤੇ ਪਰਾਬੈਂਗਨੀ ਕਿਰਨਾਂ ਦੇ ਪ੍ਰਭਾਵਸਵਰੂਪ ਹੁੰਦਾ ਹੈ । ਓਜੋਨ ਆਕਸੀਜਨ ਦਾ ਇੱਕ ਅਪਰਰੂਪ ਹੈ । ਇਹ ਸਮੁੰਦਰੀ ਹਵਾ ਵਿੱਚ ਮੌਜੂਦ ਹੁੰਦੀ ਹੈ
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੂਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਮਨੁੱਖ ਦੀ ਸਰਵ ਪ੍ਰਥਮ ਵਿਸ਼ੇਸ਼ਤਾ ਉਸ ਦੇ ਸਮਾਜਿਕ ਪ੍ਰਾਣੀ ਹੋਣ ਵਿਚ ਨਿਹਿਤ ਹੈ।ਸਮਾਜ ਵਿਚ ਵਿਚਰਦਿਆਂ ਹੋਇਆ ਹੀ ਇਸ ਨੇ ਅਪਣੇ ਮਾਨਵੀ ਸੰਬੰਧਾਂ ਅਤੇ ਹੋਰ ਮਾਪਦੰਡਾਂ ਦਾ ਵਿਸ਼ਾਲ ਤਾਣਾ ਬਾਣਾ ਬੁਣਿਆ ਹੋਇਆ ਹੈ। ਮੂਲ ਰੂਪ ਵਿਚ ਕਿਸੇ ਸਮਾਜ ਅਤੇ ਸਭਿਆਚਾਰ ਵਿਚਲੀ ਰਿਸ਼ਤਾ ਪ੍ਰਣਾਲੀ ਦੀ ਬੁਨਿਆਦੀ ਧਰਾਤਲ ਭੂਮੀ 'ਪਰਿਵਾਰ ' ਹੈ।ਪਰਿਵਾਰ ਵਿਚੋ ਹੀ ਵਿਵਿਧ ਕਿਸਮ ਦੇ ਰਿਸ਼ਤੇ ਮਨਪਦੇ ਅਤੇ ਪਲਦੇ ਅਤੇ ਵਿਗਸਦੇ ਹਨ। ਇਹੋ ਪਰਿਵਾਰਕ ਰਿਸ਼ਤਿਆਂ ਦੀਆਂ ਤੰਦਾਂ ਹੋਰਨਾਂ ਸੰਬੰਧਾਂ ਜਾਂ ਰਿਸ਼ਤਿਆਂ ਦੇ ਟਾਕਰੇ ਦੇ ਸੰਬੰਧਾਂ ਵਿਚ ਵਧੇਰੇ ਪੀਡੀਆ ਅਤੇ ਪਕੇਰੀਆ ਹੁੰਦੀਆਂ ਹਨ। ਇਸ ਤਰਾਂ ਮਰਦ ਔਰਤ, ਪਤੀ ਪਤਨੀ ਦੇ ਰੂਪ ਵਿਚ ਸੰਤਾਨ ਉਤਪਤੀ ਕਰਦੇ ਹਨ ਅਤੇ ਪਰਿਵਾਰ ਦੀ ਸਰੰਚਨਾ ਘੜ ਕੇ ਰਿਸ਼ਤੇਦਾਰੀ ਦੇ ਮੂਲ ਸਰੋਕਾਰ ਦਾ ਕੇਂਦਰੀ ਧੁਰਾ ਬਣ ਜਾਂਦੇ ਹਨ। ਪਰਿਵਾਰ ਵਿਚ ਹਰੇਕ ਮੈਂਬਰ ਦੇ ਆਪੋ ਆਪਣੇ ਕਰਤੱਵ ਅਤੇ ਅਧਿਕਾਰ ਹੁੰਦੇ ਹਨ।ਜੇਕਰ ਇਸ ਪ੍ਰਕਾਰ ਦੇ ਕਰਤੱਵ ਅਧਿਕਾਰ ਅਤੇ ਸੰਜਮ ਵਿਚ ਵਿਵਹਾਰਕ ਇਕਸਾਰਤਾ ਜਾਂ ਸਾਵਾਪਣ ਨਾ ਰਹੇ ਤਾਂ ਪਰਿਵਾਰ ਖੰਡਿਤ ਹੋ ਜਾਂਦਾ ਹੈ ਅਤੇ ਰਿਸ਼ਤਿਆਂ ਦੀ ਬੁਨਿਆਦ ਵੀ ਖਿਸਕਣੀ , ਹੀਲਣੀ ਜਾਂ ਡਗਮਗਾਉਦੀ ਹੈ।ਮੁੱਖ ਤੌਰ ਤੇ ਪਰਿਵਾਰਕ ਰਿਸ਼ਤੇ ਪਤੀ ਪਤਨੀ, ਪਿਉ ਪੁੱਤਰ, ਪਿਉ ਧੀ, ਮਾਂ ਪੁੱਤਰ, ਮਾਂ ਧੀ,ਭਰਾ ਭਰਾ, ਭੈਣ ਭਰਾ ਦੇ ਰਿਸ਼ਤੇ ਦੇ ਰੂਪ ਵਿਚ ਉਘੜਦੇ ਹਨ।ਪੰਜਾਬੀਆਂ ਦੇ ਰਿਸ਼ਤੇ ਤਾਂ ਅਨੇਕਾਂ ਗਿਣਾਏ ਜਾ ਸਕਦੇ ਹਨ ਪਰ ਪੰਜ ਪ੍ਰਕਾਰ ਦੇ ਰਿਸ਼ਤੇ ਨਾਤੇ ਤਾਂ ਪੰਜਾਬੀਆਂ ਦੀ ਜੀਵਨ ਸ਼ੈਲੀ ਵਿਚ ਪ੍ਰਚਲਿਤ ਹਨ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਨਾਟਕ ਇਕ ਮੰਚਨ ਕਲਾ ਹੈ ਜਿਸ ਦਾ ਜਨਮ ਆਪਣੇ ਮਨੋਭਾਵਾਂ ਅਤੇ ਵਿਚਾਰਾਂ ਨੂੰ ਸਵਾਂਗ ਰਾਹੀਂ ਕਹਾਣੀ ਸੁਣਾਉਣ ਦੀ ਪ੍ਰਵਿਰਤੀ ਵਿਚੋਂ ਹੋਇਆ। ਇਸ ਦਾ ਸਿੱਧਾ ਜਿਹਾ ਅਰਥ ਇਹ ਬਣਦਾ ਹੈ ਕਿ ਨਾਟਕ ਦੇ ਨਾਲ ਹੀ ਰੰਗਮੰਚ ਪੈਦਾ ਹੋਇਆ। ਸਗੋਂ ਉਲਟੇ ਰੂਪ ਵਿਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਮਨੁੱਖ ਦੇ ਸੁਆਂਗ ਅਧਾਰਿਤ ਰੰਗਮੰਚੀ ਸੁਭਾਅ ਵਿਚੋਂ ਮੁਢਲੇ ਲਘੂ ਮੌਖਿਕ ਨਾਟਕਾਂ ਦਾ ਜਨਮ ਹੋਇਆ । ਸਾਡੀ ਲੋਕਧਾਰਾ ਵਿਚ ਮੌਖਿਕ ਰੰਗਮੰਚ ਦੀ ਇਕ ਲੰਮੀ ਪਰੰਪਰਾ ਰਹੀ ਹੈ। ਚਾਹੇ ਉਹ ਗਿੱਧੇ ਦੇ ਰੂਪ ਵਿਚ ਧਾਰਨ ਕੀਤੇ ਜਾਂਦੇ ਸੁਆਂਗ ਹੋਣ, ਜਾਂ ਜਾਗੋ ਵਰਗਾ ਚਲਾਏਮਾਨ ਗਿੱਧਾ-ਨਾਟਕ ਹੋਵੇ ਜਾਂ ਬਾਜੀਗਰਾਂ ਦੀਆਂ ਬਾਜੀਆਂ ਜਾਂ ਨਚਾਰਾਂ ਦੇ ਨਾਚ-ਨਾਟਕ ਹੋਣ ਤੇ ਜਾਂ ਫਿਰ ਮਰਾਸੀਆਂ ਦੀਆਂ ਨਕਲਾਂ। ਇਹ ਉਹ ਨਾਟ ਰੂਪ ਹਨ ਜਿਨ੍ਹਾਂ ਦੀ ਕਦੇ ਕੋਈ ਲਿਖਤੀ ਸਕਰਿਪਟ ਨਹੀਂ ਸੀ, ਬਲਕਿ ਇਹ ਨਾਟ-ਰੂਪ ਪੀੜ੍ਹੀ-ਦਰ-ਪੀੜ੍ਹੀ ਮੌਖਿਕ ਤੌਰ ਤੇ ਸਫ਼ਰ ਕਰਦੇ ਹੋਏ ਇਕ ਵੱਡੇ ਜਨਸਮੂਹ ਦੇ ਮਨੋਰੰਜਨ ਅਤੇ ਮਨੋਭਾਵਾਂ ਦੇ ਪ੍ਰਗਟਾਵੇ ਦਾ ਜੀਵੰਤ ਮਾਧਿਅਮ ਰਹੇ ਹਨ। ਇਕ ਲੋਕਧਾਰਾਈ ਨਾਟ ਧਾਰਾ ਦਾ ਇਕ ਵੱਡਾ ਮਹੱਤਵ ਇਸ ਤੱਥ ਵਿਚ ਵੀ ਹੈ ਕਿ ਭਾਰਤ ਵਿਚ ਅਤੇ ਪੰਜਾਬ ਵਿਚ ਸੰਸਕ੍ਰਿਤ ਨਾਟ ਪਰੰਪਰਾ ਤੋਂ ਬਾਅਦ ਅਤੇ ਆਧੁਨਿਕ ਨਾਟਕ ਤੋਂ ਪਹਿਲਾਂ ਦੇ ਲਗਭਗ ਸੱਤ-ਅੱਠ ਸਦੀਆਂ ਦੇ ਨਾਟ-ਰੰਗਮੰਚੀ ਖਲਾਅ ਨੂੰ ਪੂਰਾ ਕਰਕੇ ਜੇਕਰ ਨਾਟਕ ਰੰਗਮੰਚ ਨੂੰ ਜਿਉਂਦਾ ਰੱਖਣ ਦਾ ਕੋਈ ਉਪਰਾਲਾ ਹੋਇਆ ਤਾਂ ਇਸ ਦਾ ਸਿਹਰਾ ਸਾਡੀ ਇਸੇ ਲੋਕ ਨਾਟ ਪਰੰਪਰਾ ਨੂੰ ਹੀ ਜਾਂਦਾ ਹੈ। ਪਰੰਤੂ ਜਿਵੇਂ ਜਿਵੇਂ ਆਰਥਿਕ-ਸਮਾਜਿਕ ਪ੍ਰਤੀਮਾਨ ਬਦਲਦੇ ਹਨ ਉਵੇਂ ਜਿਵੇਂ ਕਲਾਤਮਕ ਸੰਦਰਭ ਵੀ ਬਦਲਦੇ ਹਨ। ਇਹ ਲੋਕ ਧਾਰਾਈ ਨਾਟ-ਮੰਚ ਪਰੰਪਰਾ ਦਾ ਅਗਲਾ ਪਾਸਾਰ ਸਾਡਾ ਆਧੁਨਿਕ ਨਾਟਕ ਹੈ ਜਿਸ ਦਾ ਆਪਣਾ ਇਕ ਵਿਲੱਖਣ ਪਰਿਪੇਖ ਹੈ। ਇਹ ਪਰਿਪੇਖ ਪੱਛਮ ਦੀ ਉਸ ਆਧੁਨਿਕ ਨਾਟ-ਪੰਰਪਰਾ ਵਿਚੋਂ ਵਿਕਸਿਤ ਹੁੰਦਾ ਹੈ ਜੋ ਪੰਜਾਬ ਵਿਚ ਆਇਰਿਸ਼ ਲੇਡੀ ਮਿਸਿਜ ਨੋਰ੍ਹਾ ਰਿਚਰਡਜ਼ ਦੇ ਥੀਏਟਰ ਸਕੂਲ ਰਾਹੀਂ ਪ੍ਰਵਾਨ ਚੜ੍ਹਦੀ ਹੈ। ਈਸ਼ਵਰ ਚੰਦਰ ਨੰਦਾ ਪੰਜਾਬੀ ਨਾਟ-ਮੰਚ ਦੇ ਬਦਲਦੇ ਪਰਿਪੇਖ ਦੇ ਤਹਿਤ ਉਸ ਸਮੇਂ ਆਧੁਨਿਕ ਪੰਜਾਬ ਨਾਟਕ ਦੇ ਮੋਢੀ ਦੇ ਤੌਰ ਤੇ ਸਾਹਮਣੇ ਆਉਂਦਾ ਹੈ ਜਦੋਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੁਆਰਾ ਸਥਾਪਿਤ ਸੰਸਥਾ ‘ਸਰਸਵਤੀ ਸਟੇਜ ਸੁਸਾਇਟੀ’ ਵੱਲੋਂ ਦੁਆਰਾ ਕਰਵਾਏ ਗਏ ਨਾਟ-ਮੁਕਾਬਲੇ ਵਿਚੋਂ ਆਈ. ਸੀ. ਨੰਦਾ ਦਾ ਨਾਟਕ ‘ਦੁਲਹਨ' ਪਹਿਲਾ ਸਥਾਨ ਪ੍ਰਾਪਤ ਕਰਦਾ ਹੈ। ਭਾਵੇਂ ਇਸ ਨਵ-ਪਰਿਪੇਖ ਦੇ ਆਰੰਭਕ ਬਿੰਦੂਆਂ ਵਿਚ ਸ਼ਾਂਤੀ ਸਰੂਪ ਭਟਨਾਗਰ ਦਾ ਨਾਟਕ ‘ਕਰਾਮਾਤ' ਅਤੇ ਰਜਿੰਦਰ ਲਾਲ ਸਾਹਨੀ ਦਾ ਨਾਟਕ ‘ਦੀਨੇ ਦੀ ਬਰਾਤ' ਵੀ ਸ਼ਾਮਿਲ ਸੀ ਜਿਨ੍ਹਾਂ ਨੇ ਆਈ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?