ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਜੱਟ ਸਿੱਖਾਂ ਨੂੰ ਸਿੱਖ ਧਰਮ ਦੀ ਰੀੜ ਦੀ ਹੱਡੀ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਜੱਟਾਂ ਦੀ ਗਿਣਤੀ ਸਭ ਤੋਂ ਜਾਦਾ ਹੈ। ਜੱਟਾਂ ਦੇ ਮੂਲ ਬਾਰੇ ਵਿਦਵਾਨ ਅਤੇ ਇਤਿਹਾਸ- ਕਾਰ ਇਕ ਮਤ ਨਹੀਂ ਹਨ। ਮੇਜਰ ਟੋਡ ਅਤੇ ਜਨਰਲ ਕੰਨਿਘਮ ਵਰਗੇ ਖੋਜੀ ਇਨ੍ਹਾਂ ਨੂੰ ਇੰਡੋਸਿਥੀਅਨ ਵਰਗ ਦੇ ਲੋਕਾਂ ਵਿਚੋਂ ਮੰਨਦੇ ਹਨ। ਉਨ੍ਹਾਂ ਅਨੁਸਾਰ ਇਹ ਲੋਕ ਈਸਾ ਤੋਂ ਲਗਭਗ ਇਕ ਸੌ ਸਾਲ ਪਹਿਲਾਂ ਮੰਡ ਕਬੀਲੇ ਨਾਲ ਸਿੰਧ ਰਾਹੀਂ ਪੰਜਾਬ ਵਿਚ ਦਾਖ਼ਲ ਹੋਏ ਅਤੇ ਉਸ ਤੋਂ ਬਾਦ ਸਾਰੇ ਭਾਰਤ ਵਿਚ ਪਸਰਦੇ ਗਏ। ਇਨ੍ਹਾਂ ਦਾ ਪਿਛੋਕੜ ਰਾਜਪੂਤਾਂ ਨਾਲ ਜਾ ਜੁੜਦਾ ਹੈ। ਕਈ ਇਨ੍ਹਾਂ ਨੂੰ ਰਾਜਪੂਤਾਂ ਵਿਚੋਂ ਨਿਕਲਿਆ ਮੰਨਦੇ ਹਨ। ਜੈਸਲਮੇਰ, ਮਾਰਵਾੜ ਨਾਲ ਕਈ ਜੱਟ ਜਾਤੀਆਂ ਦਾ ਸੰਬੰਧ ਹੈ। ਉਥੋਂ ਹੀ ਇਹ ਉਠ ਕੇ ਪੰਜਾਬ ਵਿਚ ਆਏ ਅਤੇ ਖੇਤੀ ਬਾੜੀ ਦੇ ਕੰਮ ਵਿਚ ਰੁਝ ਗਏ। ਇਨ੍ਹਾਂ ਦੀ ਬਹਾਦਰੀ ਅਤੇ ਦਲੇਰੀ ਦਬ ਜਿਹੀ ਗਈ ਕਿਉਂਕਿ ਇਨ੍ਹਾਂ ਨੂੰ ਸ਼ਕਤੀ-ਪ੍ਰਦਰਸ਼ਨ ਦਾ ਅਵਸਰ ਹੀ ਨ ਮਿਲਿਆ। ਖ਼ਾਲਸੇ ਦੀ ਸਿਰਜਨਾ ਨਾਲ ਇਨ੍ਹਾਂ ਦੇ ਦਬੇ ਹੋਏ ਗੁਣਾਂ ਨੂੰ ਉਭਰਨ ਦਾ ਮੌਕਾ ਮਿਲਿਆ। ਬੰਦਾ ਬਹਾਦਰ ਤੋਂ ਬਾਦ ਦਲ ਖ਼ਾਲਸਾ ਅਤੇ ਸਿੱਖ ਮਿਸਲਾਂ ਦੇ ਦੌਰ ਵਿਚ ਇਨ੍ਹਾਂ ਨੇ ਵਡੀ ਗਿਣਤੀ ਵਿਚ ਅੰਮ੍ਰਿਤ ਪਾਨ ਕਰ ਕੇ ਜੋ ਸੂਰਬੀਰਤਾ ਦਾ ਪਰਿਚਯ ਦਿੱਤਾ, ਉਹ ਇਤਿਹਾਸ ਪ੍ਰਸਿੱਧ ਹੈ। ਜੱਟ ਜਮਾਂਦਰੂ ਸਿਪਾਹੀ ਹੈ, ਪਰ ਖੇਤੀ ਦੇ ਕਿੱਤੇ ਵਿਚ ਵੀ ਉਸ ਦਾ ਕੋਈ ਮੁਕਾਬਲਾ ਨਹੀਂ। ਪੰਜਾਬ ਦੇ ਜੱਟ ਜੁਝਾਰੂ, ਦਲੇਰ , ਆਕੜਖਾਂਹ, ਇਜ਼ਤ ਲਈ ਮਰ ਮਿਟਣ ਵਾਲੇ , ਮੂੰਹ-ਫਟ ਅਤੇ ਸ਼ੋਖ ਸੁਭਾ ਵਾਲੇ ਹਨ। ਕਹੀ ਹੋਈ ਗੱਲ ਉਤੇ ਮਰ ਮਿਟਣਾ ਜੱਟ ਦਾ ਧਰਮ ਹੈ। ‘ਜੱਟ’ ਅਸਲ ਅਰਥਾਂ ਵਿਚ ‘ਮਰਦ ’ ਹੈ ਅਤੇ ਉਸ ਦੀ ਮਰਦਾਨਗੀ ਉਸ ਨੂੰ ਹੋਰਨਾਂ ਫ਼ਿਰਕਿਆਂ ਤੇ ਧਰਮਾਂ ਵਾਲਿਆਂ ਤੋਂ ਨਿਖੇੜਦੀ ਹੈ। ਜੱਟ ਕਿਸੇ ਨੰੂ ਮਾਰਨ ਤੋਂਡਰਦੇ ਨਹੀਂ 2015 ਦੀ ਪੁਲਿਸ ਕਾਰਵਾਈ ਅਨੁਸਾਰ ਗੋਤਾਂ ਦੇ ਹਿਸਾਬ ਨਾਲ 83% ਕਤਲ ਕੇਸ ਜੱਟਾਂ ਤੇ ਹਨ ਾ ਸਿਆਣੇ ਕਹਿੰਦੇ ਹਨ ਜੱਟ ਵੈਰ ਕਮਾਉਣਾ ਸੱਤ ਪੀੜੀਆਂ ਤੱਕ ਰੱਖਦੇ ਹਨ। ਮਰ ਜਾਂਦੇ ਨੇ ਪਰ ਵਾਰ ਕਮਾਉਣਾ ਨਹੀ ਭੁਲਦੇ । ਤਾਂਹੀ ਕਹਿੰਦੇ ਹਨ ਜੱਟ ਤੇ ਉਠਦਾ ਵਾਰ ਬੜਾ ਖਤਰਨਾਕ ਹੁੰਦਾ ਹੈ । ਲੋਕ ਤਾਂਹੀ ਜੱਟ ਨਾਲ ਵਾਰ ਰੱਖਣ ਤੋਂ ਡਰਦੇ ਹਨ। , ਜ਼ਮੀਨ ਅਤੇ ਪਾਣੀ ਨੂੰ ਹਥਿਆਉਣ ਜਾਂ ਰਾਖੀ ਕਰਨ ਲਈ ਕੀਤੀ ਗਈ ਹਿੰਸਾ ਨੂੰ ਉਹ ਜਾਇਜ਼ ਸਮਝਦੇ ਹਨ। ਜੱਟ ਫ਼ੌਜ ਅਤੇ ਪੁਲਿਸ ਵਿਚ ਸੇਵਾ ਕਰਨਾ ਚੰਗਾ ਸਮਝਦੇ ਹਨ। ਇਸੇ ਕਰਕੇ ਜੱਟ ਨੂੰ ਦੇਸ਼ ਦਾ ਰਾਖਾ , ਅੰਨਦਾਤਾ ਅਤੇ ਅਣਖੀਲਾ ਸ਼ਬਦਾਂ ਨਾਲ ਵਿਸ਼ਿਸ਼ਟ ਕੀਤਾ ਜਾਂਦਾ ਹੈ। ਚੰਗੀ ਖ਼ੁਰਾਕ ਕਰਕੇ ਇਹ ਆਕਾਰ ਪ੍ਰਕਾਰ ਦੇ ਤਕੜੇ ਹੁੰਦੇ ਹਨ। ਸ਼ਰਾਬ ਦੀ ਵਰਤੋਂ ਕਰਨੋ ਸੰਕੋਚ ਨਹੀਂ ਕਰਦੇ , ਸਗੋਂ ਨਿਸੰਗ ਪੀਂਦੇ ਹਨ। ਅੱਯਾਸ਼ੀ ਵਲ ਇਕਦਮ ਝੁਕ ਜਾਂਦੇ ਹਨ। ਦਲ ਖ਼ਾਲਸਾ ਦੇ ਯੁਗ ਵਿਚ ਇਹ ਬਹੁਤ ਅਧਿਕ ਧਰਮੀ ਸਨ , ਪਰ ਜਿਉਂ ਹੀ ਸਰਦਾਰੀਆਂ ਮਿਲੀਆਂ, ਅੱਯਾਸ਼ੀ ਵਲ ਵਧਦੇ ਗਏ ਅਤੇ ਆਪਣੇ ਆਚਰਣ ਤੋਂ ਇਤਨੇ ਉਖੜੇ ਕਿ ਰਾਜ ਹੀ ਗੰਵਾ ਬੈਠੇ। ਪਰ ਜਦੋਂ ਕੌਮ ਉਤੇ ਸੰਕਟ ਬਣਦਾ ਹੈ, ਤਾਂ ਕਿਸੇ ਪ੍ਰਕਾਰ ਦੀ ਕੁਰਬਾਨੀ ਦੇਣੋ ਸੰਕੋਚ ਨਹੀਂ ਕਰਦੇ। ਅਕਾਲੀਆਂ ਦੇ ਮੋਰਚੇ ਇਨ੍ਹਾਂ ਦੇ ਸਿਰ ’ਤੇ ਹੀ ਜਿਤੇ ਜਾਂਦੇ ਹਨ। ਅਜ-ਕਲ ਪੰਜਾਬ ਰਾਜ-ਪ੍ਰਬੰਧ ਵਿਚ ਇਨ੍ਹਾਂ ਦੀ ਸਰਦਾਰੀ ਹੈ। ਦੇਸ਼- ਵੰਡ ਤੋਂ ਪਹਿਲਾਂ ਮਾਝੇ ਦੇ ਜੱਟ ਸਿੱਖਾਂ ਦੀ ਚੜ੍ਹਤ ਹੁੰਦੀ ਸੀ , ਪਰ ਹੁਣ ਮਾਲਵੇ ਦੇ ਜੱਟ ਅਧਿਕ ਪ੍ਰਬਲ ਹਨ
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮੀਰਾ ਬਾਈ (ਰਾਜਸਥਾਨੀ: मीरां बाई) ਕ੍ਰਿਸ਼ਨ-ਭਗਤੀ ਸ਼ਾਖਾ ਦੀ ਪ੍ਰਮੁੱਖ ਕਵਿੱਤਰੀ ਹੈ। ਉਨ੍ਹਾਂ ਦਾ ਜਨਮ 1504 ਵਿੱਚ ਜੋਧਪੁਰ ਦੇ ਕੁਡਕੀ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਰਤਨ ਸਿੰਘ ਸੀ। ਉਨ੍ਹਾਂ ਦੇ ਪਤੀ ਰਾਜ ਕੁਮਾਰ ਭੋਜਰਾਜ ਉਦੈਪੁਰ ਦੇ ਮਹਾਰਾਣਾ ਸਾਂਗਾ ਦੇ ਪੁੱਤਰ ਸਨ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੇ ਪਤੀ ਦਾ ਦੇਹਾਂਤ ਹੋ ਗਿਆ। ਪਤੀ ਦੀ ਮ੍ਰਿਤੂ ਦੇ ਬਾਅਦ ਉਨ੍ਹਾਂ ਨੂੰ ਪਤੀ ਦੇ ਨਾਲ ਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੀਰਾਂ ਇਸ ਦੇ ਲਈ ਤਿਆਰ ਨਹੀਂ ਹੋਈ। ਉਹ ਦੁਨੀਆਂ ਤੋਂ ਉਦਾਸੀਨ ਹੋ ਗਈ ਅਤੇ ਸਾਧੂ-ਸੰਤਾਂ ਦੀ ਸੰਗਤ ਵਿੱਚ ਹਰੀ ਕੀਤਰਨ ਕਰਦੇ ਹੋਏ ਆਪਣਾ ਸਮਾਂ ਬਤੀਤ ਕਰਨ ਲੱਗੀ। ਕੁਝ ਸਮੇਂ ਬਾਅਦ ਉਨ੍ਹਾਂ ਨੇ ਘਰ ਦਾ ਤਿਆਗ ਕਰ ਦਿੱਤਾ ਅਤੇ ਤੀਰਥ ਰਟਨ ਨੂੰ ਨਿਕਲ ਗਏ। ਉਹ ਬਹੁਤ ਦਿਨਾਂ ਤੱਕ ਵ੍ਰਿੰਦਾਵਣ ਵਿੱਚ ਰਹੇ ਅਤੇ ਫ਼ਿਰ ਦਵਾਰਿਕਾ ਚਲੇ ਗਏ। ਜਿੱਥੇ ਸੰਵਤ 1560 ਵਿੱਚ ਉਨ੍ਹਾਂ ਦਾ ਦੇਹਾਂਤ ਮੰਨਿਆ ਜਾਂਦਾ ਹੈ। ਮੀਰਾ ਬਾਈ ਨੇ ਕ੍ਰਿਸ਼ਨ-ਭਗਤੀ ਦੇ ਸਪੱਸ਼ਟ ਪਦਾਂ ਦੀ ਰਚਨਾ ਕੀਤੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,019 ਲੇਖ ਹਨ ਅਤੇ ਇਸ ਦੇ ਕੁੱਲ 24,188 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,289 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.15 (376d0a8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰੂ ਕੇ ਬਾਗ਼ ਦਾ ਮੋਰਚਾ ਮੋਰਚਾ, ਜੋ ਕਿ ਅੰਮ੍ਰਿਤਸਰ ਤੋਂ ਅਕਾਲੀ ਲਹਿਰ ਦਾ ਮਹੱਤਵਪੂਰਨ 13 ਕੁ ਮੀਲ ਦੂਰ ਇੱਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਾਲਕ ਸੀ, ਪਰ ਅੰਗਰੇਜ਼ੀ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਹੀ ਘਟੀਆ ਆਚਰਣ ਦਾ ਪੈ ਰਿਹਾ ਸੀ। 20ਵੀਂ ਮਜਬੂਰਨ ਕੌੜਾ ਘੁੱਟ ਪੀਣਾ ਸਦੀ ਵਿੱਚ ਪਾਵਨ ਇਤਿਹਾਸਕ ਦੇ ਕਬਜ਼ੇ ਵਿਚੋਂ ਆਜ਼ਾਦ ਗੁਰਧਾਮਾਂ ਨੂੰ ਆਚਰਣਹੀਣ ਮਹੰਤਾਂ ਕਰਾ ਕੇ ਉੱਥੇ ਮੁੜ ਪੰਥਕ ਮਰਿਆਦਾ ਬਹਾਲ ਕਰਨ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਗੁਰੂ ਕਾ ਬਾਗ ਮਹੰਤ ਸੁੰਦਰ ਦਾਸ ਬਹੁਤ ਦੇ ਮੋਰਚੇ ਦੀ ਵੀ ਮਹੀਨੇ ਦੀ ਕੈਦ ਦੀ ਗੁਰਦੁਆਰੇ ਦੀ ਮਾਲਕੀਅਤ ਸੀ, ਕੁਝ ਅਜਿਹੀ ਹੀ ਦਾਸਤਾਨ ਸੋ ਸਜ਼ਾ ਕਿਸ ਗੱਲ 8 ਅਗਸਤ 1922 ਈ: ਲਈ ਖੇਤਾਂ ਵਿਚੋਂ ਬਾਲਣ ਗਈਆਂ ਸਨ, ਉਹ ਵੀ ਨੂੰ ਗੁਰੂ ਕੇ ਲੰਗਰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਸਜ਼ਾ ਸੁਣਾਈ ਗਈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਭਾਰਤ ਛੱਡੋ ਅੰਦੋਲਨ ਭਾਰਤੀ ਆਜ਼ਾਦੀ ਦੀ ਲੜਾਈ ਦੇ ਦੌਰਾਨ 9 ਅਗਸਤ 1942 ਨੂੰ ਗਾਂਧੀ-ਜੀ ਦੇ ਸੱਦੇ ਤੇ ਸਮੁੱਚੇ ਦੇਸ਼ ਵਿੱਚ ਸ਼ੁਰੂ ਹੋਇਆ ਸੀ। ਇਹ ਭਾਰਤ ਨੂੰ ਤੁਰੰਤ ਆਜ਼ਾਦ ਕਰਾਉਣ ਲਈ ਅੰਗਰੇਜ਼ੀ ਹਕੂਮਤ ਦੇ ਵਿਰੁੱਧ ਇੱਕ ਸ਼ਾਂਤਮਈ ਅੰਦੋਲਨ ਸੀ।ਕਰਿਪਸ ਮਿਸ਼ਨ ਦੀ ਅਸਫਲਤਾ ਦੇ ਬਾਅਦ ਮਹਾਤਮਾ ਗਾਂਧੀ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਆਪਣਾ ਤੀਜਾ ਵੱਡਾ ਅੰਦੋਲਨ ਛੇੜਨ ਦਾ ਫੈਸਲਾ ਲਿਆ। ਅਗਸਤ 1942 ਵਿੱਚ ਸ਼ੁਰੂ ਹੋਏ ਇਸ ਅੰਦੋਲਨ ਨੂੰ ਅੰਗਰੇਜੋ ਭਾਰਤ ਛੱਡੋ ਦਾ ਨਾਮ ਦਿੱਤਾ ਗਿਆ ਸੀ। ਹਾਲਾਂਕਿ ਗਾਂਧੀ ਜੀ ਨੂੰ ਝੱਟਪੱਟ ਗਿਰਫਤਾਰ ਕਰ ਲਿਆ ਗਿਆ ਸੀ ਲੇਕਿਨ ਦੇਸ਼ ਭਰ ਦੇ ਨੌਜਵਾਨ ਕਾਰਕੁਨ ਹੜਤਾਲਾਂ ਅਤੇ ਹੋਰ ਅਨੇਕ ਤਰ੍ਹਾਂ ਦੀਆਂ ਕਾਰਵਾਈਆਂ ਦੇ ਜਰੀਏ ਅੰਦੋਲਨ ਚਲਾਂਦੇ ਰਹੇ। ਕਾਂਗਰਸ ਵਿੱਚ ਜੈਪ੍ਰਕਾਸ਼ ਨਰਾਇਣ ਵਰਗੇ ਸਮਾਜਵਾਦੀ ਮੈਂਬਰ ਭੂਮੀਗਤ ਪ੍ਰਤੀਰੋਧ ਗਤੀਵਿਧੀਆਂ ਵਿੱਚ ਸਭ ਤੋਂ ਜ਼ਿਆਦਾ ਸਰਗਰਮ ਸਨ। ਪੱਛਮ ਵਿੱਚ ਸਤਾਰਾ ਅਤੇ ਪੂਰਵ ਵਿੱਚ ਮੇਦਿਨੀਪੁਰ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਜਾਦ ਸਰਕਾਰ ਦੀ ਸਥਾਪਨਾ ਕਰ ਦਿੱਤੀ ਗਈ ਸੀ। ਅੰਗਰੇਜਾਂ ਨੇ ਅੰਦੋਲਨ ਦੇ ਪ੍ਰਤੀ ਕਾਫ਼ੀ ਸਖ਼ਤ ਰਵੱਈਆ ਅਪਣਾਇਆ ਫਿਰ ਵੀ ਇਸ ਬਗ਼ਾਵਤ ਨੂੰ ਦਬਾਣ ਵਿੱਚ ਸਰਕਾਰ ਨੂੰ ਸਾਲ ਭਰ ਤੋਂ ਜ਼ਿਆਦਾ ਸਮਾਂ ਲੱਗ ਗਿਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,019 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਇੱਕ ਬੈੱਡ (ਇੰਗ: Bed) ਜਾਂ ਮੰਜਾ ਇੱਕ ਫਰਨੀਚਰ ਦਾ ਇੱਕ ਟੁਕੜਾ ਹੁੰਦਾ ਹੈ ਜਿਸਨੂੰ ਸੌਣ ਜਾਂ ਆਰਾਮ ਕਰਨ ਲਈ ਜਗ੍ਹਾ ਵਜੋਂ ਵਰਤਿਆ ਜਾਂਦਾ ਹੈ।ਬਹੁਤੇ ਆਧੁਨਿਕ ਬੈੱਡਾਂ ਵਿੱਚ ਇੱਕ ਨਰਮ, ਆਸਾਨ ਗੱਦਾ ਤੇ ਬੈਡ ਫਰੇਮ ਸ਼ਾਮਲ ਹੁੰਦਾ ਹੈ, ਇੱਕ ਠੋਸ ਆਧਾਰ ਤੇ, ਅਕਸਰ ਲੱਕੜ ਦੀਆਂ ਸਮਤਲੀਆਂ ਤੇ ਸਪ੍ਰੂੰਜ ਬੇਸ। ਕਈ ਬਿਸਤਰੇ ਵਿੱਚ ਇੱਕ ਬਕਸੇ ਦੇ ਅੰਦਰੂਨੀ ਸਪਰਿੰਗ ਸੁੱਟੇ ਹੁੰਦੇ ਹਨ, ਜੋ ਕਿ ਇੱਕ ਵੱਡਾ ਗੱਤੇ ਦੇ ਆਕਾਰ ਦੇ ਬਾਕਸ ਹੁੰਦੇ ਹਨ ਜਿਸ ਵਿੱਚ ਲੱਕੜ ਅਤੇ ਚਸ਼ਮੇ ਹੁੰਦੇ ਹਨ ਜੋ ਗੱਦੇ ਲਈ ਵਾਧੂ ਸਹਾਇਤਾ ਅਤੇ ਮੁਅੱਤਲ ਮੁਹੱਈਆ ਕਰਦੇ ਹਨ। ਬਿਸਤਰੇ ਬਹੁਤ ਸਾਰੇ ਆਕਾਰਾਂ ਵਿਚ ਉਪਲਬਧ ਹਨ, ਜਿਵੇਂ ਕਿ ਬਾਲ-ਆਕਾਰ ਦੇ ਬੈਸਿਨਟਸ ਅਤੇ ਕ੍ਰਰੀਜ਼ ਤੋਂ, ਇਕ ਵਿਅਕਤੀ ਜਾਂ ਬਾਲਗ਼ ਲਈ ਛੋਟੇ ਪਿੰਡਾ ਤੱਕ, ਵੱਡੇ ਲੋਕ ਅਤੇ ਦੋ ਲੋਕਾਂ ਲਈ ਤਿਆਰ ਕੀਤੇ ਗਏ ਸ਼ਾਹੀ ਆਕਾਰ ਦੀਆਂ ਬਿਸਤਰੇ ਤਕ। ਸਭ ਬਿਸਤਰੇ ਇੱਕ ਫਰੇਮ ਫਰੇਮ 'ਤੇ ਇੱਕਲੇ ਗੱਦੇ ਹੁੰਦੇ ਹਨ, ਪਰ ਮੋਰਫੀ ਬਿੱਟ ਵਰਗੀਆਂ ਹੋਰ ਕਿਸਮਾਂ ਹਨ, ਜੋ ਇਕ ਕੰਧ ਵਿੱਚ ਘੁੰਮਦੀਆਂ ਹਨ, ਸੋਫਾ ਬੈੱਡ, ਜੋ ਸੋਫੇ ਤੋਂ ਬਾਹਰ ਆਉਂਦੀਆਂ ਹਨ, ਅਤੇ ਪਹੀਏ ਵਾਲੇ ਬੈੱਡ ਹਨ, ਜੋ ਕਿ ਦੋ ਗੱਦੇ ਦੋ ਤਹਿ ਆਰਜ਼ੀ ਬਿਸਤਰੇ ਵਿੱਚ ਫਲੈਟੇਬਲ ਏਅਰ ਗੱਦੇ ਅਤੇ ਫਿੰਗਿੰਗ ਕੈਪ ਪੇਟ ਸ਼ਾਮਲ ਹਨ। ਕੁਝ ਬਿਸਿਆਂ ਵਿੱਚ ਨਾ ਤਾਂ ਗਿੱਲੇ ਪੱਟੀ ਅਤੇ ਨਾ ਹੀ ਇਕ ਬਿਸਤਰਾ ਫਰੇਮ ਹੁੰਦਾ ਹੈ, ਜਿਵੇਂ ਕਿ ਹੈਮੌਕ, ਜਿਸ ਨੂੰ ਪਾਸੇ ਦੇ ਪਾਸੇ ਲੰਘਣ ਵੇਲੇ ਆਰਾਮ ਕਰਨ ਲਈ ਸਭ ਤੋਂ ਵਧੀਆ ਸਥਾਨ ਮੰਨਿਆ ਜਾਂਦਾ ਹੈ। ਕੁਝ ਬਿਸਤਰੇ ਖਾਸ ਤੌਰ ਤੇ ਜਾਨਵਰਾਂ ਲਈ ਬਣੇ ਹੁੰਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਨ੍ਹਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਨ੍ਹਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਨ੍ਹਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਖੰਡ ਮਿਸ਼ਰੀ ਦੀਆਂ ਡਲੀਆਂ ਪੁਸਤਕ ਸੁਖਦੇਵ ਮਾਦਪੁਰੀ ਦੀ ਪੁਸਤਕ ਹੈ। ਇਹ ਕਿਤਾਬ ਪਹਿਲੀ ਵਾਰ 2003 ‘ਚ ਪ੍ਰਕਾਸ਼ਿਤ ਹੋਈ। ਇਹ ਕਿਤਾਬ ਲਾਹੌਰ ਬੁੱਕ ਸ਼ਾਪ 2 ਲਾਜਪਤ ਰਾਏ ਮਾਰਕੀਟ, ਲੁਧਿਆਣਾ ਵੱਲੋਂ ਸੰਪਾਦਿਤ ਕੀਤੀ ਗਈ ਹੈ। ਇਸ ਪੁਸਤਕ ਤੋਂ ਇਲਾਵਾ ਸੁਖਦੇਵ ਮਾਦਪੁਰੀ ਨੇ ਲੋਕਗੀਤ, ਲੋਕ ਕਹਾਣੀਆ, ਲੋਕ ਬੁਝਾਰਤਾਂ, ਪੰਜਾਬੀ ਸੱਭਿਆਚਾਰ, ਜੀਵਨੀ, ਨਾਟਕ, ਬਾਲ ਸਾਹਿਤ, ਸੰਪਾਦਨਾ, ਅਨੁਵਾਦ ਬਾਰੇ ਪੁਸਤਕਾਂ ਲਿਖੀਆ ਹਨ ਅਤੇ ਉਹਨਾਂ ਵਿੱਚੋਂ ਕੁਝ ਨੂੰ ਐਵਾਰਡ ਵੀ ਮਿਲੇ ਹਨ।