ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਐ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਫਰਮਾ:Thai name ਯੀਂਗਲਕ ਸ਼ਿਨਾਵਾਤਾਰਾ (Thai: ยิ่งลักษณ์ ชินวัตร, rtgs[1]: ਯੀਂਗਲਾਕ ਚੀਨਾਵਟ,ਉਚਰਿਤ [jîŋ.lák tɕʰīn.ná.wát]; ਜਨਮ 21 ਜੂਨ1967), ਘਰ ਦਾ ਨਾਮ ਪੂ (Thai: ปู, ਉਚਰਿਤ [pūː]), ਥਾਈਲੈਂਡ ਵਿੱਚ ਵਪਾਰ ਅਤੇ ਰਾਜਨੀਤਿ ਨਾਲ ਸੰਬੰਧ ਰਖਦੀ ਹੈ ਅਤੇ ਥਾਈਲੈਂਡ ਦੀ ਪੀਓ ਥਾਈਲੈਂਡ ਪਾਰਟੀਦੀ ਮੈੰਬਰ ਹੈ। 28ਵੀਂ ਥਾਈਲੈਂਡ ਦੀ ਪ੍ਰਧਾਨਮੰਤਰੀ ਬਨਣ ਦਾ ਮਾਨ ਉਸਨੂੰ 2011 ਦੀਆਂ ਮੁੱਖ ਚੋਣਾਂ ਵਿੱਚ ਹਾਸਿਲ ਹੋਇਆ. ਪਿਛਲੇ 60 ਸਾਲਾਂ ਵਿੱਚ ਯੀਂਗਲਕ ਥਾਈਲੈਂਡ ਦੀ ਪਹਿਲੀ ਸਭ ਤੋਂ ਛੋਟੀ ਉਮਰ ਦੀ ਔਰਤ ਪ੍ਰਧਾਨਮੰਤਰੀ ਬਣੀ. ਰਾਜਨਿਨੀਤਕ ਸ਼ਕਤੀ ਦੀ ਦੁਰਵਰਤੋਂ ਕਰਨ ਕਰ ਕੇ ਸੰਵਿਧਾਨਿਕ ਅਦਾਲਤ ਨੇ ਉਸ ਨੂੰ 7 ਮਈ 2014 ਨੂੰ ਇਸ ਆਹੁਦੇ ਤੋਂ ਹਟਾ ਦਿੱਤਾ।.ਇਸ ਦਾ ਜਨਮ ਚਿਆਂਗ ਮਾਈ ਸੂਬਾ ਵਿੱਚ ਹਾਕਾ ਚਾਇਨਿਜ ਬੰਸ ਦੇ ਇੱਕ ਆਮੀਰ ਪਰਿਵਾਰ ਵਿੱਚ ਹੋਇਆ। ਯੀਂਗਲਕ ਸ਼ਿਨਾਵਾਤਾਰਾ ਨੇ ਲੋਕ ਪ੍ਰਬੰਧ ਦੀ ਪੜਾਈ ਦੀ ਬੇਚੋਲਰ ਡਿਗਰੀ ਚਿਆਂਗ ਮਾਈ ਯੂਨਿਵਰਸਿਟੀਂ ਅਤੇ ਮਾਸਟਰ ਡਿਗਰੀ ਕੇਨਟਕੀ ਸਟੇਟ ਯੂਨਿਵਰਸਿਟੀਂ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਹ ਆਪਣੇ ਭਰਾ ਥਕਸੀਨ ਸ਼ਿਨਾਵਾਤਾਰਾ ਦੀ ਮਦਦ ਨਾਲ ਵਪਾਰ ਦੇ ਖੇਤਰ ਵਿੱਚ ਪ੍ਰਬੰਧਕ ਬਣ ਗਈ, ਇਸ ਤੋਂ ਬਾਅਦ ਓਹ ਐਸ ਸੀ ਸੰਪਤੀ ਦੀ ਉਸਾਰੀ ਅਤੇ ਦੇਖਰੇਖ ਕਰਨ ਲਈ ਪ੍ਰਧਾਨ ਚੁਣੀ ਗਈ ਅਤੇ ਇਸ ਦੇ ਨਾਲ ਨਾਲ ਅਧਨਿਕ ਸੂਚਨਾ ਖੇਤਰ ਵਿੱਚ ਨਿਰਦੇਸ਼ਕ ਦਾ ਆਹੁਦਾ ਸੰਭਾਲਿਆ.
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਨਮੋਹਨ ਸਿੰਘ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਹਨ। ਇਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਹਨ, ਜਿਹਨਾਂ ਨੂੰ ਪੂਰੀ ਮਿਆਦ ਤੋਂ ਬਾਅਦ ਫਿਰ ਚੁਣਿਆਂ ਗਿਆ। ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ 'ਚ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਹੈ। ਨਿਊਜ਼ਵੀਕ ਪੱਤ੍ਰਿਕਾ ਨੇ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ. ਮਨਮੋਹਨ ਸਿੰਘ ਪਹਿਲੇ ਸਥਾਨ ਉੱਤੇ ਬਿਰਾਜ਼ਮਾਨ ਹਨ। ਹਾਲਾਂਕਿ 100 ਬਿਹਤਰੀਨ ਦੇਸ਼ਾਂ ਦੀ ਸੂਚੀ 'ਚ ਭਾਰਤ ਦਾ ਸਥਾਨ 78ਵਾਂ ਹੈ। ਡਾ.
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਸਦੇਵ ਸਿੰਘ (1930/31 - 25 ਸਤੰਬਰ 2018) ਉਮਰ 87, ਇੱਕ ਭਾਰਤੀ ਖੇਡ ਟਿੱਪਣੀਕਾਰ ਸੀ। ਉਸ ਨੂੰ ਪਦਮ ਸ਼੍ਰੀ ਨਾਲ 1985 ਵਿਚ ਅਤੇ ਪਦਮ ਭੂਸ਼ਣ ਨਾਲ 2008 ਵਿੱਚ ਸਨਮਾਨਿਤ ਕੀਤਾ ਗਿਆ ਸੀ। ਉਹ 25 ਸਤੰਬਰ 2018 ਨੂੰ ਪਰਲੋਕ ਸੁਧਾਰ ਗਏ। ਉਹ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਦੀ ਪਰੇਡ ਦੇ ਪ੍ਰਸਾਰਣ ਤੇ 1963 ਤੋਂ ਸਟੇਟ ਮੀਡੀਆ, ਦੂਰਦਰਸ਼ਨ ਅਤੇ ਆਲ ਇੰਡੀਆ ਰੇਡੀਓ ਲਈ ਇਕ ਦਫ਼ਤਰੀ ਟਿੱਪਣੀਕਾਰ ਸੀ। ਉਹ 1955 ਵਿਚ ਆਲ ਇੰਡੀਆ ਰੇਡੀਓ ਜੈਪੁਰ ਵਿਚ ਸੇਵਾਯੁਕਤ ਹੋਇਆ ਸੀ ਅਤੇ ਅੱਠ ਸਾਲ ਬਾਅਦ ਦਿੱਲੀ ਚਲੇ ਗਿਆ। ਇਸ ਤੋਂ ਬਾਅਦ ਉਹ ਦੂਰਦਰਸ਼ਨ ਵਿਚ ਜਾ ਲੱਗਿਆ, ਜਿੱਥੇ ਉਸ 35 ਸਾਲ ਤੋਂ ਵੱਧ ਸਮੇਂ ਲਈ ਕੰਮ ਕੀਤਾ।ਇਨ੍ਹਾਂ ਸਾਲਾਂ ਦੌਰਾਨ, ਉਸ ਨੇ ਨੌਂ ਓਲੰਪਿਕ, ਅੱਠ ਹਾਕੀ ਵਿਸ਼ਵ ਕੱਪ ਅਤੇ ਛੇ ਏਸ਼ੀਆਈ ਖੇਡਾਂ ਦੀ ਕੁਮੈਂਟਰੀ ਕੀਤੀ ਸੀ ਅਤੇ ਓਲੰਪਿਕ ਅੰਦੋਲਨ ਦੇ ਸਭ ਤੋਂ ਵੱਡੇ ਪੁਰਸਕਾਰ, ਓਲੰਪਿਕ ਆਰਡਰ,ਨਾਲ ਉਸਨੂੰ ਆਈਓਸੀ ਦੇ ਪ੍ਰਧਾਨ ਜੂਆਨ ਐਨਟੋਨਿਓ ਸਮਾਰਾਂਚ ਨੇ ਸਨਮਾਨਿਤ ਕੀਤਾ ਸੀ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2018 ਮੁਤਾਬਿਕ ਇਸ ਵਿਕੀ ’ਤੇ 30,272 ਲੇਖ ਹਨ ਅਤੇ ਇਸ ਦੇ ਕੁੱਲ 25,049 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,42,927 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.22 (e470a53) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਰਸ ਜੇਕਰ ਕਾਵਿ ਦਾ ਧਰਮ ਰਮਣੀਕ ਤੱਤ ਹੈ ਤਾਂ ਔਚਿੱਤ ਰਸ ਦਾ ਜੀਵਨ ਰੂਪ ਤੱਤ ਹੈ। ਔਚਿੱਤ ਦਾ ਅਰਥ ਹੈ ਜਿੱਥੇ ਜਿਸ ਤਰ੍ਹਾਂ ਹੋਣਾ ਚਾਹੀਦਾ ਹੈ, ਉੱਥੇ ਉਸੇ ਤਰ੍ਹਾਂ ਹੋਣਾ। ਥੋੜ੍ਹੀ ਜਿੰਨੀ ਅਣਔਚਿੱਤਤਾ ਨਾਲ ਰਸ ਦੀ ਪ੍ਰਤੀਤੀ ਭੰਗ ਹੋ ਜਾਂਦੀ ਹੈ। ਔਚਿੱਤ ਦਾ ਖੇਤਰ ਬੜਾ ਵਿਸ਼ਾਲ ਹੈ, ਭਾਸ਼ਾ ਦੇ ਛੋਟੇ ਤੋਂ ਛੋਟੇ ਅੰਸ਼ ਤੋਂ ਲੈ ਕੇ ਜਿਸ ਵਿੱਚ ਵਰਣ, ਪਦ, ਪਦਅੰਸ਼, ਪ੍ਰਕ੍ਰਿਤੀ, ਪ੍ਰਤਿਐ, ਸਮਾਸ ਸੱਭੇ ਸ਼ਾਮਲ ਹਨ। ਔਚਿੱਤ ਦੇ ਆਧਾਰ ‘ਤੇ ਹੀ ਕਾਵਿ-ਸ਼ਾਸਤ੍ਰੀ ਦੋਸ਼ਾਂ ਅਤੇ ਗੁਣਾਂ ਦਾ ਵਿਵੇਚਨ ਕਰਦਾ ਹੈ। ਰਸ ਨੂੰ ਦ੍ਰਿਸ਼ਟੀ ਵਿੱਚ ਰਖ ਕੇ ਵਰਣਾਂ ਵਿੱਚ, ਪਦਾਂ ਵਿੱਚ, ਪਦਾਸ਼ਾਂ ਵਿੱਚ, ਵਾਕਾਂ ਵਿੱਚ, ਅਲੰਕਾਰਾਂ ਵਿੱਚ ਅਤੇ ਰਸਾਂ ਵਿੱਚ ਉਹ ਔਚਿੱਤ ਅਤੇ ਅਣਔਚਿੱਤ ਨੂੰ ਆਧਾਰ ਮੰਨ ਕੇ “ਇਹ ਠੀਕ ਹੈ- ਇਹ ਨਹੀਂ ਠੀਕ ਹੈ” ਦਾ ਨਿਰਣੇ ਦੇਂਦਾ ਹੈ। ਪਰ ਕਈ ਵਾਰੀ ਜਿਹੜੀ ਗੱਲ ਅਨੁਚਿਤ ਲੱਗਦੀ ਹੈ, ਕੁਝ ਵੱਖਰੀਆਂ ਪਰਿਸਥਿਤੀਆਂ ਵਿੱਚ ਉਹੋ ਗੱਲ ਉਚਿੱਤ ਲੱਗਦੀ ਹੈ। ਕੰਨਾਂ ਨੂੰ ਚੰਗਾ ਨਾ ਲੱਗਣ ਕਰਕੇ ‘ਕਟੁਤਾ’ ਕਾਵਿ ਦਾ ਦੋਸ਼ ਹੈ। ਪਰ ਵੀਰ ਆਦਿ ਕਠੋਰ ਭਾਵਾਂ ਦੀ ਅਭਿਵਿਅਕਤੀ ਵਿੱਚ ਉਹੋ ਸਹਾਇਕ ਹੁੰਦਾ ਹੈ। ਗੌੜੀ ਰੀਤੀ ਕੋਮਲ ਭਾਵਾਂ ਦੀ ਅਭਿਵਿਅਕਤੀ ਵਿੱਚ ਤਿਆਗਯੋਗ ਹੈ ਪਰ ਰੌਦ੍ਰ ਵਰਗੇ ਕਠੋਰ ਭਾਵਾਂ ਦੀ ਅਭਿਵਿਅਕਤੀ ਵਿੱਚੋ ਉਹੋ ਉਚਿੱਤ ਹੈ। ਭੇਸ, ਆਕਾਰ, ਸੁਭਾ ਸਾਰਿਆਂ ਦਾ ਔਚਿੱਤ ਰਸ ਲਈ ਜਰੂਰੀ ਹੈ। ਇਨ੍ਹਾਂ ਦਾ ਅਣਔਚਿੱਤ ਹੀ ਇੱਕ ਵਿਸ਼ੇਸ ਰੂਪ ਵਿੱਚ ਆ ਕੇ ਹਾਸ-ਰਸ ਦੀ ਪੁਸ਼ਟੀ ਕਰਦਾ ਹੈ। ਔਚਿੱਤ ਨੂੰ ਕਾਵਿ ਦੇ ਜੀਵਨ ਤੱਤ ਦੇ ਰੂਪ ਵਿੱਚ ਸਥਾਪਨਾ ਕਰਨ ਵਾਲੇ ਆਚਾਰੀਆ ਕਸ਼ੇਮੇਂਦਰ ਹਨ ਪਰ ਭਰਤ,ਭਾਮਹ ਅਤੇ ਢੰਡੀ ਤੋਂ ਲੈ ਕੇ ਬਾਅਦ ਦੇ ਆਚਾਰੀਆ ਨੇ ਔਚਿੱਤ ਦੀ ਮਹੱਤਤਾ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸਵੀਕਾਰ ਕੀਤਾ ਹੈ। ਭਰਤ ਦੇ ਨਾਟਯ ਵਰਣਨ ਵਿੱਚ ਅਵਸਥਾ ਦੇ ਅਨੁਕਰਨ ਵਿੱਚ, ਪਾਤਰਾਂ ਦੀ ਪ੍ਰਕ੍ਰਿਰਤੀ ਅਤੇ ਸ਼ੀਲ ਵਿੱਚ, ਭੇਸ ਪਹਿਰਾਵੇ ਵਿੱਚ ਸਭ ਜਗ੍ਹਾ ਹੀ ਔਚਿੱਤ ਦਾ ਦ੍ਰਿਸ਼ਟੀਕੋਣ ਖਿੰਡਿਆ ਪਿਆ ਹੈ। ਪਰ ਕਾਵਿ-ਸ਼ਾਸਤ੍ਰੀ ਗ੍ਰੰਥਾਂ ਵਿੱਚ ਜਿੱਥੋਂ ਤੱਕ ਔਚਿੱਤ ਸ਼ਬਦ ਦੀ ਵਰਤੋਂ ਦਾ ਸੰਬੰਧ ਹੈ ਇਸਦੀ ਸਭ ਤੋਂ ਪਹਿਲੇ ਵਰਤੋਂ ਆਚਾਰੀਆਂ ਰੁਦ੍ਰਟ ਨੇ ਹੀ ਕੀਤੀ ਹੈ। ਆਚਾਰੀਆ ਕਸ਼ੇਮੇਂਦਰ ਔਚਿੱਤ ਨੂੰ ਕਾਵਿ ਦੇ ਜੀਵਨ ਤੱਤ ਦੇ ਰੂਪ ਵਿੱਚ ਗ੍ਰਹਿਣ ਕਰਕੇ ਇੱਕ ਵਿਆਪਕ ਸਿਧਾਂਤ ਦਾ ਰੂਪ ਦੇਣਾ ਚਾਹੁੰਦੇ ਹਨ। ਉਹ ਔਚਿੱਤ ਨੂੰ ਸਾਰੇ ਕਾਵਿ ਦਾ ਜੀਵਨ ਤੱਤ ਤਾਂ ਮੰਨਦੇਹਨ ਭਲੇ ਹੀ ਉਹ ਕਾਵਿ ਰਸ ਸਿੱਧ ਹੋਵੇ। ਔਚਿੱਤ ਤੱਤ ਦੀ ਸਵੀਕਿਰਤੀ ਤਾਂ ਪਹਿਲੇ ਆਚਾਰੀਆਂ ਨੇ ਵੀ ਕੀਤੀ ਸੀ, ਪਰ ਉਸਨੂੰ ਉਹ ਕਾਵਿ ਅਨੇਕ ਤੱਤਾਂ ਵਿੱਚੋਂ ਇੱਕ ਤੱਤ ਮੰਨਦੇ ਸਨ, ਮੁੱਖ ਨਹੀਂ। ਕਸ਼ੇਮੇਂਦਰ ਨੇ ਉਸਨੂੰ ਕਾਵਿ ਦੇ ਖੇਤਰ ਵਿੱਚ ਆਤਮਾ ਦੀ ਪੱਦਵੀ ਦਿੱਤੀ ਹੈ, ਇਸ ਲਈ ਔਚਿੱਤ ਨੂੰ ਸਭ ਤੋਂ ਉੱਪਰ ਮਾਨਤਾ ਦੇਣ ਅਤੇ ਕਾਵਿ ਦਾ ਯਥਾਰਥ ਦ੍ਰਿਸ਼ਟੀ ਨਾਲ ਆਲੋਚਨਾ ਕਰਨ ਦਾ ਸਿਹਰਾ ਆਚਾਰੀਆ ਕਸ਼ੇਮੇਂਦਰ ਨੂੰ ਹੈ। ਵਿਚਾਰ:- ਔਚਿਤਯ ਸੰਬੰਧੀ ਵੱਖ-ਵੱਖ ਭਾਰਤੀ ਆਚਾਰੀਆ ਨੇ ਵੱਖ-ਵੱਖ ਵਿਚਾਰ ਪੇਸ਼ ਕੀਤੇ ਹਨ, ਜੋ ਹੇਠ ਲਿਖੇ ਅਨੁਸਾਰ ਹਨ:- ਭਰਤ ਮੁਨੀ:- ਕਾਵਿ ਸ਼ਾਸਤਰ ਦੇ ਸਭ ਤੋਂ ਪਹਿਲੇ ਆਚਾਰੀਆ ਭਰਤਮੁਨੀ ਹਨ। ਭਰਤ ਮੁਨੀ ਦੇ ਗ੍ਰੰਥ ‘ਨਾਟਯ ਸ਼ਾਸਤਰ’ ਦਾ ਮੁੱਖ ਲਕਸ਼ ਨਾਟਕ ਦੇ ਸਰੂਪ ਅਭਿਨੈ ਆਦਿ ਦਾ ਵਰਣਨ ਕਰਨਾ ਹੈ। ਪਰ ਇਸਦਾ ਵਰਣਨ ਕਰਦਿਆਂ ਹੋਇਆਂ ਉਨ੍ਹਾਂ ਨੇ ਆਮ ਤੌਰ ‘ਤੇ ਸਾਰੀਆਂ ਸੁਹਜ ਕਲਾਵਾਂ ਦਾ ਵੇਰਵਾ ਦਿੱਤਾ ਹੈ। ਅਭਿਨੈ ਦੇ ਮੌਕੇ ਤੇ ਨਾਟਕੀ ਪਾਤਰਾਂ ਦੇ ਅਨੁਸਾਰ ਭਾਸ਼ਾ, ਭੇਸ ਆਦਿ ਦੇ ਰਚਨਾ ਦਾ ਵਿਵੇਚਨ ਉਹਨਾਂ ਨੇ ਕੀਤਾ ਹੈ। ਜੋ ਜਿਸ ਤਰ੍ਹਾਂ ਦਾ ਪਾਤਰ ਹੈ। ਉਸਦੇ ਅਨੁਰੂਪ, ਉਸਦੀ ਭਾਸ਼ਾ, ਭੇਸ, ਚਰਿੱਤਰ ਆਦਿ ਹੋਣੇ ਚਾਹੀਦੇ ਹਨ। ਉਹ ਸਪੱਸ਼ਟ ਰੂਪ ਵਿੱਚ ਕਹਿੰਦੇ ਹਨ ਕਿ “ਅਵਸਥਾ ਦੇ ਅਨੁਰੂਪ ਭੇਸ਼ ਹੋਣਾ ਚਾਹੀਦਾ ਹੈ। ਭੇਸ ਦੇ ਅਨੁਸਾਰ ਚੱਲਣਾ, ਫਿਰਨਾ, ਚੱਲਣ-ਫਿਰਨ ਦੇ ਅਨੁਰੂਪ ਪਾਠਯ ਹੁੰਦਾ ਹੈ ਅਤੇ ਪਾਠਯ ਦੇ ਅਨੁਰੂਪ ਅਭਿਨੈ ਹੋਣਾ ਚਾਹੀਦਾ ਹੈ। ਭੇਸ ਦੇ ਸੰਬੰਧ ਵਿੱਚ ਹੋਰ ਸਪੱਸ਼ਟ ਕਰਦੇ ਹੋਏ ਉਹ ਕਹਿੰਦੇ ਹਨ ਕਿ ਦੇਸ਼ ਦੇ ਅਨੁਸਾਰ ਜੇ ਭੇਸ ਨਾ ਹੋਵੇ ਤਾਂ ਉਹ ਸ਼ੋਭਾ ਜਨਕ ਨਹੀਂ ਹੁੰਦਾ। ਜੇ ਤੜਾਗੀ ਗਲ ਵਿੱਚ ਪਾਈ ਜਾਵੇ, ਤਾਂ ਉਸ ਨਾਲ ਮਾਖੌਲ ਹੀ ਉਡੇਗਾ। ਇਸ ਤੋਂ ਸਪੱਸ਼ਟ ਹੈ ਕਿ ਭਰਤ ਨੇ ਨਾਟ ਦੇ ਪ੍ਰਸੰਗ ਵਿੱਚ ਔਚਿੱਤ ਸ਼ਬਦ ਦਾ ਉਲੇਖ ਨਾ ਕਰਨ ਤੇ ਵੀ “ਔਚਿੱਤ” ਤੱਤ ਨੂੰ ਕਾਫ਼ੀ ਸਨਮਾਨ ਦਿੱਤਾ ਹੈ। ਨਾਟਯ ਸ਼ਾਸਤਰ ਵਿੱਚ ਇਸ ਤੱਤ ਦਾ ਵਿਆਪਕ ਪ੍ਰਭਾਵ ਦਿੱਸਦਾ ਹੈ। ਇਹਨਾਂ ਦੀ ਇਸ ਤੰਦ ਨੂੰ ਫੜ ਕੇ ਬਾਅਦ ਦੇ ਕਾਵਿ ਸ਼ਾਸਤਰੀਆਂ ਨੇ ਇਸ ਤੱਤ ਦੀ ਵਿਸਤਰਿਤ ਵਿਆਖਿਆ ਕੀਤੀ। ਭਾਮਹ:- ਭਰਤਮੁਨੀ ਤੋਂ ਬਾਅਦ ਕਾਵਿ-ਸ਼ਾਸਤਰ ਦੇ ਦੂਜੇ ਆਚਾਰੀਆਂ ਭਾਮਹ ਹਨ। ਇਹਨਾਂ ਦੀ ਉੱਘੀ ਪੁਸਤਕ “ਕਾਵਿ ਆਲੰਕਾਰ” ਕਾਵਿ ਸ਼ਾਸਤਰ ਦੀ ਪਹਿਲੀ ਕਿਰਤ ਹੈ। ਆਪ ਨੇ ਆਪਣੇ ਗ੍ਰੰਥ ਦੇ ਪਹਿਲੇ ਪਰਿਛੇਦ ਵਿੱਚ ਦੋਸਾਂ ਦੇ ਸੰਬੰਧਵਿੱਚ ਵਰਣਨ ਕਰਦਿਆਂ ਹੋਇਆ ਖ਼ਾਸ ਹਾਲਤਾਂ ਵਿੱਚ ਦੋਸ਼ਾਂ ਤੋਂ ਮੁਕਤ ਹੋਣ ਬਾਰੇ ਕਿਹਾ ਹੈ। ਜਿਸਦਾ ਮੂਲ ਕਾਰਨ ਔਚਿੱਤ ਹੀ ਹੈ। ਦੰਡੀ:- ਭਾਮਹ ਤੋਂ ਬਾਅਦ ਆਚਾਰੀਆ ਦੰਡੀ ਆਉਂਦੇ ਹਨ ਦੰਡੀ ਆਪਣੇ ਗ੍ਰੰਥ ‘ਕਾਵਿ ਆਦਰਸ਼’ ਵਿੱਚ ਸਪੱਸ਼ਟ ਰੂਪ ਵਿੱਚ ਉਹ ਕਹਿੰਦੇ ਹਨ ਜੇ “ਸ਼ਹਿਰਦਾਂ ਨੂੰ ਉਦਵੇਗ ਨਾ ਹੋਵੇ ਤਾਂ ਉਪਮਾਨ ਉਪਮੇਯ ਲਿੰਗ ਅਤੇ ਵਚਨਾਂ ਦਾ ਵੱਖ-ਵੱਖ ਰੂਪ ਹੋਣਾ ਜਾਂ ਉਨਾਂ ਦਾ ਇੱਕ ਹੀ ਬਨਿਸਬਤ ਦੂਜੇ ਤੋਂ ਹੀਣਾ ਜਾਂ ਵੱਧ ਕੋਈ ਦੋਸ਼ ਨਹੀਂ ਹੁੰਦਾ।“ ਸਪੱਸ਼ਟ ਹੈ ਕਿ ਉਹ ਅਣਔਚਿੱਤ ਨਾਹ ਹੀ ਹੁੰਦਾ ਹੈ। ਇੱਕ ਹੋਰ ਥਾਂ ਤੇ ਉਨ੍ਹਾਂ ਨੇ ਗੁਣ ਸ਼ਬਦ ਦਾ ਅਰਥ ਔਚਿੱਤ ਕੀਤਾ ਹੈ। ਇਸ ਤਰ੍ਹਾਂ ਅਸਿੱਧੇ ਰੂਪ ਵਿੱਚ ਦੰਡੀ ਨੇ ਕਾਵਿ ਵਿੱਚ ਔਚਿੱਤ ਨੂੰ ਸਵੀਕਾਰਿਆ ਹੈ। ਰੁਦ੍ਰਟ:- ਆਚਾਰੀਆ ਰੁਦ੍ਰਟ ਕਾਵਿ-ਸ਼ਾਸਤ੍ਰ ਦੇ ਇਤਿਹਾਸ ਵਿੱਚ ਇੱਕ ਬਹੁਤ ਪ੍ਰਸਿੱਧ ਆਚਾਰੀਆ ਹੋਏ ਹਨ ਔਚਿੱਤ ਦਾ ਇਤਿਹਾਸ ਲਿਖਦਿਆਂ ਹੋਇਆਂ ਆਚਾਰੀਆ ਰੁਦ੍ਰਟ ਨੂੰ ਅੱਖੋਂ ਉਹਲੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੀ ਪੁਸਤਕ ‘ਕਾਵਿਆਲੰਕਾਰ’ ਹੈ ਜਿਸ ਵਿੱਚ ਮੁੱਖ ਰੂਪ ਨਾਲ ਅਲੰਕਾਰਾਂ ਦਾ ਹੀ ਵਿਵੇਚਨ ਕੀਤਾ ਹੈ ਪਰ ਉਹ ਔਚਿੱਤ ਦੇ ਸਿਧਾਂਤ ਤੋਂ ਪੂਰੀ ਤਰ੍ਹਾਂ ਜਾਣੂ ਲੱਗਦੇ ਹਨ। ਰਸ ਦੇ ਨਾਲ ਅਲੰਕਾਰਾਂ ਦਾ ਸੰਬੰਧ ਕਿਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ, ਇਸ ਦਾ ਵਿਵੇਚਨ ਰੁਦ੍ਰਟ ਨੇ ਬੜੀ ਬਰੀਕੀ ਨਾਲ ਕੀਤਾ ਹੈ। ਜਿਹੜੇ ਪ੍ਰਕ੍ਰਿਤ ਰਸ ਦੀ ਪੁਸ਼ਟੀ ਕਰਦੇ ਹੋਣ। ਇਸ ਨਾਲ ਔਚਿੱਤ ਸੰਬੰਧੀ ਉਨ੍ਹਾਂ ਦੀ ਧਾਰਨਾ ਦਾ ਗਿਆਨ ਹੁੰਦਾ ਹੈ। ‘ਕਾਵਿਆਲੰਕਾਰ’ਦੇ ਦੂਜੇ ਅਧਿਆਇ ਵਿੱਚ ਅਨੁਪ੍ਰਾਸ ਅਲੰਕਾਰ ਦਾ ਵਰਣਨ ਕਰਦਿਆਂ ਹੋਇਆਂ ਉਸ ਦੀ ਵਰਤੋਂ ਬਾਰੇ ਵੀ ਰੁਦ੍ਰਟ ਨੇ ਦੱਸਿਆ ਹੈ ਇੱਥੇ ਇਨ੍ਹਾਂ ਨੇ ਇਸਦੀ ਵਰਤੋਂ ਵਿੱਚ ਔਚਿੱਤ ਨੂੰ ਮੁੱਖ ਕਸੌਟੀ ਮੰਨਿਆ ਹੈ। ਅਨੁਚਿਤ ਸਥਾਨ ਤੇ ਇਹ ਵੇਖੀਆ ਜਾਂਦਾ ਹੈ ਕਿ ਕਿਸੇ ਇੱਕ ਵਿਅਕਤੀ ਵਿੱਚ ਇਹ ਦੋਨੋਂ ਗੁਣ ਨਾਲ- ਨਾਲ ਨਹੀਂ ਚਲਦੇ ਪਰ ਆਚਾਰੀਆ ਕਸ਼ੇਸੇਂਦ ਇਸ ਕਸੌਦੀ ਦੇ ਪੂਰੇ ਉੱਤਰੇ ਹਨ। ਸੰਸਕ੍ਰਿਤ ਸਿਹਤ ਵਿੱਚ ਏਨਾ ਬਹੁ-ਭਾਂਤੀ ਲਿਖਣ ਵਾਲਾ ਹੋਰ ਕੋਈ ਲੇਖਕ ਨਹੀਂ ਮਿਲਦਾ। ‘ਕਵਿਕੰਠਾਭਰਣ* ਅਤੇ ‘ਐਚਿੱਤਯ ਵਿਚਾਰ ਚਰਚਾ* ਵਰਗੇ ਸਿਧਾਂਤ-ਗ੍ਰੰਥਾਂ ਦੀ ਰਚਨਾ ਕਰਕੇ ਆਪ ਆਚਾਰੀਆ ਦੀ ਸ੍ਰੇਣੀ ਵਿੱਚ ਜਾ ਰਲੇ ਹਨ। ‘ਕਾਵਿਕੰਠਾਭਰਨ* ਵਿੱਚ ਕਵੀ ਬਣਨ ਬਾਰੇ ਸਿੱਖਿਆ ਦਿੱਤੀ ਗਈ ਹੈ ਤਾਂ ‘ ਔਚਿੱਤ ਵਿਚਾਰ ਚਰਚਾ* ਵਿੱਚ ਇੱਕ ਸਮੀਖਿਆ ਮਾਰਗ ਦੀ ਸਥਾਪਨਾ ਕਰਨ ਦਾ ਯਤਨ ਕੀਤਾ ਗਿਆ ਹੈ। ‘ਔਚਿੱਤ ਵਿਚਾਰ ਚਰਚਾ* ਦੇ ਅਨੁਸਾਰ ਕਾਵਿ ਦੀ ਆਤਮਾ ਔਚਿੱਤ ਹੈ। ਇਸ ਤੋਂ ਬਿਨਾਂ ਅਲੰਕਾਰ, ਰਸ, ਗੁਣ ਆਦਿ ਕੋਈ ਮੱਹਤਵ ਨਹੀਂ ਰੱਖਦੇ। ਉਹ ਤਾਂ ਹੀ ਕਾਵਿ ਵਿਧਾਇਕ ਤੱਤ ਹੋ ਸਕਦੇ ਹਨ ਜੇ ਉਨ੍ਹਾਂ ਦੇ ਮੂਲ ਤੱਤ ਮੰਨ ਲਿਆ ਜਾਵੇ। ਇਹ ਆਚਾਰੀਆ ਕਸ਼ੇਮੇਂਦਰ ਦੀ ਹੀ ਦੇਣ ਹੈ। ਆਚਾਰੀਆ ਕਸ਼ੇਮੇਂਦਰ ਨੇ ਤਪ ਦੇ ਕਰੀਬ ਗ੍ਰੰਥਾਂ ਦੀ ਰਚਨਾ ਕੀਤੀ ਹੈ। ਪਰ ‘ਔਚਿੱਤ ਵਿਚਾਰ ਚਰਚਾ* ਆਚਾਰੀਆ ਕਸ਼ੇਮੇਂਦਰ ਦਾ ਇੱਕ ਮੱਹਤਵਪੂਰਨ ਗ੍ਰੰਥ ਹੈ। ਇਸ ਵਿੱਚ ਉਨ੍ਹਾਂ ਨੇ ਔਚਿੱਤ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਹੈ ਪਰ ਅਜਿਹਾ ਹੁੰਦਿਆਂ ਹੋਇਆਂ ਵੀ ਉਹ ਔਚਿੱਤ ਤੇ ਕੀਤੀ ਇਸ ਸਮੀਖਿਆ ਨੂੰ ਕਾਫੀ ਨਹੀਂ ਸਨ ਸਮਝਦੇ। ਇਸੇ ਲਈ ਉਨ੍ਹਾਂ ਨੇ ਇਸਨੂੰ ‘ਚਰਚਾ* ਦਾ ਨਾਂ ਦਿੱਤਾ ਹੈ। ਆਚਾਰੀਆ ਕਸ਼ੇਮੇਂਦਰ ਦਾ ਉਦਾਹਰਣ ਦੇਣ ਦਾ ਢੰਗ ਵੀ ਬੜਾ ਸੁਹਣਾ ਹੈ। ਇਨ੍ਹਾਂ ਨੇ ਔਚਿੱਤ ਦੇ ਉਦਾਹਰਨ ਦੇ ਨਾਲ- ਨਾਲ ਅਣਔਚਿੱਤ ਦੇ ਉਦਾਹਰਮ ਵੀ ਦਿੱਤੇ ਹਨ ਤੇ ਅਤੇ ਨਾਲ ਹੀ ਉਦਾਹਰਨਾਂ ਦੀ ਵਿਆਖਿਆ ਅਪਣੇ ਮੰਤਵ ਨੂੰ ਸੱਪਸ਼ਟ ਕਰਨ ਲਈ ਦਿੱਤੀ ਹੈ। ਆਚਾਰੀਆ ਨੇ ਅਪਣੇ ਸਮਕਾਲੀ ਅਤੇ ਪਹਿਲਾਂ ਹੋਏ ਕਵੀਆਂ ਦੇ ਉਦਾਹਰਨ ਨਿਰਪੱਖ ਹੋ ਕੇ ਦਿੱਤੇ ਹਨ। ਸਾਰਿਆਂ ਵਿੱਚ ਗੁਣ ਅਤੇ ਦੋਸ਼ਾਂ ਦਿ ਪੜਤਾਲ ਕੀਤੀ ਹੈ । ਅਜਿਹਾ ਕਰਦਿਆਂ ਹੋਇਆਂ ਇਨ੍ਹਾਂ ਨੇ ਕਾਲੀ ਦਾਸ, ਵਿਅਸ, ਰਾਜਸ਼ੇਖਰ ਅਦਿ ਪ੍ਰਸਿੱਧ ਕਵੀਆਂ ਦੇ ਉਦਾਹਰਨ ਵਿੱਚ ਵੀ ਦੋਸ਼ ਕੱਢੇ ਹਨ। ਪਰ ਕਈ ਥਾਂਵਾਂ ਤੇ ਅਪਣੀਆਂ ਪੁਸਤਕਾਂ ਦੀਆਂ ਕਵਿਤਾਵਾਂ ਵਿਚਲੇ ਦੋਸ਼ਾਂ ਨੂ ਦਰਸਾਉਣ ਲਈ ਵੀ ਸੰਕੋਚ ਨਹੀਂ ਕੀਤਾ। ਇਸ ਨਾਲ ਕਸ਼ੇਮੇਂਦ੍ਰ ਦੀ ਖੁਲਦਿਲੀ ਅਤੇ ਕਲਾ ਨਾਲ ਪਿਆਰ ਹੋਣ ਦਾ ਪਤਾ ਲੱਗਦਾ ਹੈ। ਆਚਾਰੀਆ ਕਸ਼ੇਮੇਂਦਰ ਦਾ ਸ਼ੈਲੀ ਬੜੀ ਸਰਲ ਹੈ। ਜੋ ਗੱਲ ਅਪ ਕਹਿਣਾ ਚਾਹੁੰਦੇ ਹਨ, ਉਸ ਨੂੰ ਬਿਨਾਂ ਸੰਕੋਚ ਦੇ ਕਹਿ ਦਿੰਦੇ ਹਨ। ਪੰਡਤਾਈ ਵਿਖਾਉਣ ਦੀ ਆਪ ਵੱਲੋਂ ਕੋਸ਼ਿਸ ਨਹੀਂ ਕੀਤੀ ਗਈ। ਵਿਚਾਰਾਂ ਨੂੰ ਸਮਝਾਉਣ ਸਮੇਂ ਕਿਤੇ ਵੀ ਔਖਿਆਈ ਨਹੀਂ ਅਉਣ ਦਿੱਤੀ ਅਤੇ ਨਾ ਹੀ ਸ਼ਾਸਤ੍ਰਾਂ ਦੇ ਪ੍ਰਮਾਣ ਦੇ ਕੇ ਕੋਈ ਗੱਲ ਸਿੱਧ ਕੀਤੀ ਹੈ। ਪੱਛਮੀ ਅਲੋਚਨਾ ਵਿੱਚ ਐਚਿੱਤ L ਪੱਛਮੀ ਆਲੋਚਕਾਂ ਵਿੱਚੋਂ ਪ੍ਰਾਚੀਨ ਆਲੋਚਕਾਂ ਨੇ ਹੀ ਐਚਿੱਤ ਤੇ ਵਿਚਾਰ ਕੀਤਾ ਹੈ। ਜਿਨ੍ਹਾਂ ਵਿੱਚੋਂ ਅਰਸਤੂ, ਲਾਂਜਾਇਨਮ, ਹੋਰੇਮ ਅਤੇ ਪੋਪ ਦੇ ਨਾਂ ਵਿਸ਼ੇਸ਼ ਰੂਪ ਨਾਲ ਲਏ ਜਾ ਸਕਦੇ ਹਨ। ਅਰਸਤੂ ਦੀ ਆਲੋਚਨਾ ਵਿੱਚ ‘ਪੋਇਟਿਕਸ* ਅਤੇ ‘ਰਟੋਰਿਕ* ਦੋ ਪੁਸਤਕਾਂ ਬੜੀਆਂ ਪ੍ਰਸਿੱਧ ਹਨ।ਇਨ੍ਹਾਂ ਦੋਨਾਂ ਹੀ ਪੁਸਤਕਾਂ ਵਿੱਚ ਔਚਿੱਤ ਤੇ ਵਿਚਾਰ ਕੀਤੀ ਗਈ ਹੈ। ਪੋਇਟਿਕਸ ਵਿੱਚ ਘਟਨਾ-ਔਚਤ ਆਇਆ ਅਲੰਕਾਰ ਸ਼ੋਭਾ ਵਧਾਉਣ ਵਾਲਾ ਨਾ ਹੋ ਕੇ ਸ਼ੋਭਾ ਘਟਾਉਂਦਾ ਹੀ ਹੈ। ਇਸ ਤਰ੍ਹਾਂ ਰੁਦ੍ਰਟ ਦੇ ਅਨੁਸਾਰ ਕਾਵਿ ਵਿੱਚ ਸਭ ਤੋਂ ਵੱਧ ਵਿਆਪਕ ਤੱਤ ਔਚਿੱਤ ਹੀ ਹੈ। ਆਨੰਦਵਰਧਨ L ਔਚਿੱਤ ਸਿੰਧਾਂਤ ਦੇ ਵਿਕਾਸ ਵਿੱਚ ਆਚਾਰਿਆ ਰਦ੍ਰਟ ਤੋ ਬਾਅਦ ਮੁੱਖ ਆਚਾਰੀਆ ਆਨੰਦਵਰਪਨ ਦਾਂ ਨਾਂ ਆਉਂਦਾ ਹੈ ਆਨੰਦਵਰਧਨ ਨੇ ਆਪਣੇ ਗ੍ਰੰਥ ‘ਧ੍ਵਨਿਆ ਲੋਕ’ ਵਿੱਚ ਔਚਿੱਤ ਤੱਤ ਦੀ ਵਿਆਪਕ ਸਮੀਖਿਆ ਕੀਤੀ ਹੈ । ਆਨੰਦਵਰਧਨ ਤੋਂ ਪਹਿਲਾ ਦੇ ਆਚਾਰੀਆ ਨੇ ਕਾਵਿ ਸ਼ਾਸਤ੍ਰ ਦੇ ਕੁਝ ਇੱਕ ਅੰਗਾ ਦੇ ਸੰਬੰਧ ਵਿੱਚ ਹੀ ਅਔਚਿੱਤ ਤੱਤ ਦਾ ਵਿਵੇਚਨ ਕੀਤਾ ਸੀ ਪਰ ਆਨੰਦਵਰਧਨ ਨੇ ਕਾਵਿ – ਸ਼ਾਸਤ੍ਰ ਦੇ ਸਾਰੇ ਅੰਗਾ ਦੇ ਨਾਲ ਔਚਿੱਤ ਨੂੰ ਕਾਵਿ ਦੇ ਵਿਯਾਪਕ ਅਤੇ ਮਹੱਤਵਪੂਰਣ ਤੱਤ ਦੇ ਰੂਪ ਵਿੱਚ ਸਥਾਪਿਤ ਕੀਤਾ ਹੈ । ਆਚਾਰੀਆ ਕਸ਼ੇਸੇਂਦ ਨੇ ਆਨੰਦ – ਵਰਧਨ ਦੇ ਵਿਵੇਚਨ ਤੋਂ ਹੀ ਪ੍ਰੇਰਨਾ ਲੈਕੇ ‘ਔਚਿਤਯ ਵਿਚਾਰ ਚਰਚਾ’ ਗ੍ਰੰਥ ਵਿਚ ਇਸ ਤੱਤ ਨੂੰ ਪੂਰਨ – ਭਾਂਤ ਵਿਸਤਾਰਮਈ ਰੂਪ ਦਿੱਤਾ । ਇਸ ਤਰ੍ਹਾਂ ਆਨੰਦਵਰਧਨ ਨੇ ਆਪਣੇ ਗ੍ਰੰਥ ‘ਧ੍ਵਨਿਆਲੋਕ’ ਵਿੱਚ ਅਲੰਕਾਰ – ਔਚਿੱਤ ਗੁਣ – ਔਚਿੱਤ, ਸੰਘਟਨਾ – ਔਚਿੱਤ, ਪ੍ਰਬੰਧ – ਔਚਿੱਤ, ਰਸ – ਔਚਿੱਤ ਅਤੇ ਰੀਤੀ–ਔਚਿੱਤ ਦਾ ਵਿਸਥਾਰ ਨਾਲ ਵਿਵੇਚਨ ਕੀਤਾ ਹੈ । ਕੁੰਤਕ :- ਇਸ ਤੋਂ ਬਾਅਦ ਆਚਾਰੀਆ ਕੁੰਤਕ ਦਾ ਸਥਾਨ ਆਉਂਦਾ ਹੈ । ਕੁੰਤਕ ਵਕ੍ਰੋਕਤੀ ਸਿੰਧਾਂਤ ਦੇ ਪ੍ਰਵਰਤਕ ਹਨ । ਆਪਦੀ ਪ੍ਰਸਿੱਧ ਪੁਸਤਕ “ ਵਕ੍ਰੋਕਤੀ ਜੀਵਿਤ ” ਹੈ । ਇਨ੍ਹਾਂ ਅਨੁਸਾਰ ਵਕ੍ਰੋਕਤੀ ਹੀ ਲੋਕ ਅਤੇ ਸ਼ਾਸਤ੍ਰ ਵਿਚ ਪ੍ਰਸਿੱਧ ਸ਼ੈਲੀ ਤੋਂ ਵੱਖਰੀ ਸ਼ੈਲੀ ਰਾਂਹੀ ਸ਼ਬਦ ਅਰਥ ਦਾ ਵਿਚਿੱਤਰਤਾਪੂਰ ਕਥਨ ਕਾਵਿ ਵਿੱਚ ਸਾਰਾ ਰੂਪ ਪਦਾਰਥ ਹੁੰਦਾ ਹੈ। ਕੁੰਤਕ ਦੇ ਮੱਤ ਵਿੱਚ ਕਾਵਿ ਦਾ ਪ੍ਰਾਣ ਤਾਂ ਵਕ੍ਰਤਾ ਹੈ ਪਰ ਵਕ੍ਰਤਾ ਦਾ ਮੂਲ ਆਧਾਰ ਔਚਿੱਤ ਹੀ ਹੈ । ਉਹ ਕਹਿੰਦੇ ਹਨ ਕੀ ‘ ਪਦ ਵਕ੍ਰਤਾ ਦਾ ਰਹੱਸ ਹੈ । ਪਦ ਦਾ ਔਚਿੱਤ । ਉੱਚਿਂਤ ਕਥਨ ਹੀ ਵਕ੍ਰਤਾ ਦਾ ਜੀਵਨ ਹੈ । ਕਹਿਣ ਯੋਗ ਅਰਥ ਦੇ ਇਕ ਹਿੱਸੇ ਵਿੱਚ ਵੀ ਔਚਿੱਤ ਦੇ ਅਭਾਵ ਨਾਲ ਕਾਵਿ ਪਾਰਖੂ ਨੂੰ ਖੁਸ਼ ਕਰਨਾ ਸੰਭਵ ਨਹੀ ਹੁੰਦਾ ।” ਕਸ਼ੇਮੇਂਦਰ :- ਕਸ਼ੇਮੇਂਦਰ ਕਸਮੀਰ ਨਿਵਾਸੀ ਸਨ । ਇਨ੍ਹਾਂ ਦੇ ਪਿਤਾ ਦਾ ਨਾਂ ਪ੍ਰਕਾਸ਼ੇਮਦ੍ਰ ਸੀ । ਇਨ੍ਹਾਂ ਦਾ ਸਮਾਂ ਗਿਆਰ੍ਹਵੀਂ ਸਦੀ ਈਸਵੀ ਵਿੱਚ ਮੰਨਿਆ ਜਾਂਦਾ ਹੈ । ਇਸ ਨੂੰ ਜੀਵਨ ਦੇ ਸੰਬੰਧ ਵਿੱਚ ਇਨ੍ਹਾਂ ਨੂੰ ਬੜਾ ਵਿਆਪਕ ਤੇ ਬਹੁਭਾਂਤੀ ਅਨੁਭਵ ਪ੍ਰਾਪਤ ਸੀ । ਇਸੇ ਨੂੰ ਇਨ੍ਹਾਂ ਨੇ ਆਪਣੀਆਂ ਰਚਨਾਵਾਂ ਦਾ ਵਿਸ਼ੈ ਬਣਾਇਆ। ਭਾਵੇਂ ਆਚਾਰੀਆ ਕਸ਼ੇਮੇਦ੍ਰ ਵੈਸ਼ਣਵ ਸਨ ਪਰ ਇਨ੍ਹਾਂ ਨੇ ‘ਬੋਧਾਨਵ ਦਾਨ ਕਲਪਲਤਿਕਾ ਵਿੱਚ ਭਗਵਾਨ ਬੁੱਧ ਦੀ ਪ੍ਰਸੰਸ਼ਾ ਕੀਤੀ ਹੈ ਤੇ ਆਪਣੀ ਪੁਸਤਕ ‘ਦਸ਼ਾਵਤਾਰ ਚਰਿਤ ’ ਵਿੱਚ ਸਭ ਤੋ ਪਹਿਲੇ ਉਨ੍ਹਾਂ ਨੂੰ ਭਗਵਾਨ ਮੰਨ ਕੇ ਦਸ ਅਵਤਾਰਾਂ ਵਿਚ ਥਾਂ ਦਿੱਤੀ । ਆਚਾਰੀਆ ਕਸ਼ੇਮੇਂਦ੍ਰ ਦੀਆਂ ਜਿੱਥੇਂ ਤੱਕ ਰਚਨਾਵਾਂ ਦਾ ਸੰਬੰਧ ਹੈ ਇਨ੍ਹਾਂ ਨੇ ਭਾਂਤ – ਭਾਂਤ ਦੇ ਵਿਸ਼ਿਆਂ ਸੰਬੰਧੀ ਅਨੇਕਾਂ ਰਚਨਾਵਾਂ ਲਿਖੀਆਂ ਜਿੰਨ੍ਹਾਂ ਦੀ ਗਿਣਤੀ 34 ਤੱਕ ਪੁੱਜ ਜਾਂਦੀ ਹੈ । ਇਨ੍ਹਾਂ ਵਿਚੋ 19 ਰਚਨਾਵਾਂ ਪ੍ਰਕਾਸ਼ਿਤ ਹਨ ਅਤੇ ਬਾਕੀ ਦੀਆਂ 15 ਰਚਨਾਵਾਂ ਦਾ ਇਨ੍ਹਾਂ ਦੀਆ ਪ੍ਰਕਾਸ਼ਿਤ ਰਚਨਾਵਾਂ ਵਿਚੋ ਉੱਲੇਖ ਮਿਲਦਾ ਹੇ । 1. ਪਦਾਤਮਕ ਰਚਨਾਵਾਂ ਜਿਹੜੀਆਂ ਵੱਡੇ ਕਾਵਾਂ ਦਾ ਸੰਖੇਪ ਰਖਪਾਂਤਰ ਹਨ । 2. ਉਪਦੇਸ਼ਾਤਮਕ ਰਚਨਾਵਾਂ 3. ਰੀਤੀ ਸੰਬੰਧੀ ਰਚਨਾਵਾਂ 4. ਫੁਟਕਲ ਰਚਨਾਵਾਂ 5. ਪ੍ਰਕਾਸ਼ਿਤ ਪੁਸਤਕਾਂ ਵਿੱਚ ਆਈਆ ਰਚਨਾਵਾਂ। ਆਚਾਰੀਆ ਕਸ਼ੇਮੇਦ੍ਰ ਜਿਸ ਤਰ੍ਹਾਂ ਉੱਚ ਕੋਟੀ ਦੇ ਕਵਿ ਹਨ ਉਸੇ ਤਰ੍ਹਾਂ ਉਹ ਇਕੋ ਸ੍ਰੇਸ਼ਟ ਆਚਾਰੀਆ ਹੀ ਹਨ । ਆਮਤੌਰ ਰੂਪਕ–ਔਚਿੱਤ, ਵਿਸ਼ੇਸ਼ਨ ਔਚਿੱਤ ਅਤੇ ਵਿਸ਼ੈ–ਔਚਿੱਤ ਚਾਰ ਤਰ੍ਹਾਂ ਦੇ ਔਚਿੱਤ ਦੇ ਭੇਦਾਂ ਦਾ ਵਰਣਨ ਕੀਤਾ ਗਿਆ ਹੈ । ਇਨ੍ਹਾਂ ਵਿਚੋਂ ਘਟਨਾ–ਔਚਿੱਤ ਨਾਟਕ ਦੀ ਕਥਾ ਵਸਤੂ ਨਾਲ ਸੰਬੰਧਿਤ ਹੈ । ਅਰਸਤੂ ਅਨੁਸਾਰ ਨਾਟਕ ਦਾ ਦ੍ਰਿਸ਼ ਵਾਸਤਵਿਕ ਹੋਣਾ ਚਾਹਿਦਾ ਹੈ, ਕਾਲਪਨਿਕ ਨਹੀਂ ਜਿਸ ਨਾਲ ਦਰਸ਼ਕ ਨੂੰ ਉਨ੍ਹਾਂ ਦ੍ਰਿਸ਼ਾਂ ਨੂੰ ਵੇਖਦੇ ਸਮੇਂ ਅਸਤਿਤ ਨਾ ਜਾਪੇ । ਅਰਸਤੂ ਇਸ ਬਾਰੇ ਲਿਖਦੇ ਹੋਏ ਕਹਿੰਦੇ ਹਨ ਕਿ “ ਨਾਟਕ ਵਿੱਚ ਜਿਹੜੇ ਦ੍ਰਿਸ਼ ਵਿਖਾਏ ਜਾਣ ਉਨ੍ਹਾਂ ਨੂੰ ਉਚਿੱਤ ਹੋਣਾ ਚਾਹੀਦਾ ਹੈ । ਉਚਿੱਤ ਘਟਨਾਵਾਂ ਦੇ ਵਿਖਾਊਣ ਨਾਲ ਹੀ ਨਾਟਕਾਰ ਨੂੰ ਮਨਚਾਹੀ ਸਫਲਤਾ ਪ੍ਰਾਪਤ ਹੁੰਦੀ ਹੈ । ਵਸਤੂ ਜਗਤ ਨਾਲ ਅਸੰਬੰਧਿਤ ਘਟਨਾਵਾਂ ਦੇ ਪ੍ਰਦਰਸ਼ਨ ਦੀ ਨਾਟਕ ਵਿੱਚ ਬਿਲਕੁਲ ਮਨਾਹੀ ਹੈ । ਪਦ ਨੂੰ ਸੁੰਦਰ ਬਣਾਉਣ ਦੇ ਕਈ ਢੰਗ ਹਨ । ਸਾਰ–ਗੱਦ ਨੂੰ ਸੁੰਦਰ ਬਣਾਉਣ ਦਾ ਇੱਕ ਮਾਤਰ ਢੰਗ ਰੂਪਕ ਦੀ ਉਚਿਤ ਹੋਵੇ । ਇਸ ਦੀ ਵਰਤੋਂ ਵਿੱਚ ਇਸ ਗੱਲ ਦੀ ਸਾਵਧਾਨੀ ਰਖਣੀ ਪੈਂਦੀ ਹੈ ਕਿ ਰੂਪਕ ਉਚਿਤ ਹੋਣੇ । ਕਿਉਂਕੀ ਔਚਿੱਤ ਤੋਂ ਰਹਿਤ ਰੂਪਕ ਗੱਦ ਦਾ ਭੂਸ਼ਣ ਨਾ ਹੈ ਕੇ ਦੂਸ਼ਣ ਹੀ ਬਣ ਜਾਵੇਗਾ । ਉਹ ਕਹਿੰਦੇ ਹਨ ਕੀ , ‘ਵਰਣਨ-ਯੋਗ ਵਸਤੂ ਦਾ ਉਤਕਰਸ਼ ਵਿਖਾਉਣ ਲਈ ਗੁਣਾਂ ਵਾਲੇ ਵਿਸ਼ੇਸ਼ਣਾਂ ਦੀ ਵਰਤੋਂ ਕਰਨੀ ਚਾਹੀਦੀ ਹੈ । ਰੂਪਕ ਵਿੱਚ ਉਪਮਾਨ ਉਪਮੇਯ ਦਾ ਅਭੇਦ ਰਹਿੰਦਾ ਹੈ । ਇਸ ਵਿੱਚ ਇਹ ਵੇਖਣਾ ਚਾਹੀਦਾ ਹੈ ਕਿ ਉਪਮਾਨ ਉਪਮੇਯ ਦੇ ਸਮਾਨ ਕੋਈ ਸਮਾਨ ਜਾਤੀ ਅਤੇ ਸਮਾਨ ਧਰਮ ਵਾਲਾ ਹੋਵੇ ,ਵਰਨਾ ਰੂਪਕ ਅਣਔਚਿੱਤ ਹੋ ਜਾਵੇਗਾ । ਇਸ ਤਰ੍ਹਾਂ ਪ੍ਰਕਰਨ ਵਿੱਚ ਜਿਹੜੇ ਅਰਥ ਹੁੰਦੇ ਹਨ ਉਨ੍ਹਾਂ ਦੀ ਪੁਸ਼ਟੀ ਕਰਨਾ ਵਿਸ਼ੇਸ਼ਣ ਦਾ ਕੰਮ ਹੁੰਦਾ ਹੈ । ਇਸ ਲਈ ਇਸ ਕਾਰਜ ਲਈ ਉਪਯੁਕਤ ਵਿਸ਼ੇਸ਼ਣਾਂ ਦੀ ਵਰਤੋਂ ਹੋਣੀ ਚਾਹੀਦੀ ਹੈ । ਇਸੇ ਨੂੰ ਵਿਸ਼ੇਸ਼ਣ–ਔਚਿੱਤ ਕਹਿੰਦੇ ਹਨ । ਲਾਂਜਾਇਨਮ ਨੇ ਸ਼ਬਦ ਔਚਿੱਤ ਤੇ ਵਧੇਰੇ ਧਿਆਨ ਦਿੱਤਾ ਹੈ । ਉਚਿੱਤ ਸ਼ਬਦਾਂ ਦੀ ਚੋਣ ਤੇ ਕਵਿਤਾ ਦਾ ਪ੍ਰਭਾਵ ਵਿਸ਼ੇਸ਼ ਰੂਪ ਤੇ ਆਧਾਰਿਤ ਰਹਿੰਦਾ ਹੈ । ਉਚਿੱਤ ਅਤੇ ਸ਼ੋਭਾਨੀਕ ਪਦਾਂ ਦੀ ਵਰਤੋਂ ਸ਼੍ਰੋਤਿਆ ਦੇ ਹਿਰਦੇ ਤੇ ਖਿੱਚ ਤੇ ਵਿਸ਼ਵਾਸ ਦੀ ਅਸਿੱਟ ਛਾਪ ਪਾਉਂਦੀ ਹੈ । ਉਸ ਵਿੱਚ ਜੀਵਨ ਸ਼ਕਤੀ ਹੁੰਦੀ ਹੈ । ਜਿਸ ਕਾਵਿ ਜਾਂ ਭਾਸ਼ਣ ਵਿੱਚ ਜਿੰਨੀ ਵਧੇਰੇ ਸਜੀਵਤਾ ਹੋਵੇਗੀ ਉਹ ਉੱਨਾ ਹੀ ਵਧੇਰੇ ਪਾਤਰਾਂ ਅਤੇ ਸ੍ਰੋਤੀਆ ਨੂੰ ਚਮਤਕਰਿਤ ਤੇ ਪ੍ਰਭਾਵਿਤ ਕਰ ਸਕੇਗਾ । ਸ਼ਬਦ ਦੀ ਔਚਿੱਤ ਦੀ ਵਡਿਆਈ ਦਾ ਕੋਈ ਪਾਰ ਨਹੀਂ । ਸੁਹਣੇ ਅਤੇ ਉਚਿੱਤ ਸ਼ਬਦ ਅਰਥ ਦਾ ਅਸਲੀ ਸ਼ੀਮਾ ਹੁੰਦੇ ਹਨ । ਉਚਿੱਤ ਅਰਥ ਨੂੰ ਪ੍ਰਗਟ ਕਰਨ ਦੀ ਸ਼ਕਤੀ ਉਚਿਤ ਸ਼ਬਦ ਹੀ ਰਹਿੰਦੀ ਹੈ, ਪਰ ਕਵੀ ਨੂੰ ਇਸ ਸੰਬੰਧ ਵਿੱਚ ਖਬਰਦਾਰ ਰਹਿਣ ਚਾਹੀਦਾ ਹੈ ਕੀ ਉੱਦਾਤ ਅਤੇ ਵਡਿਆਈ ਯੁਕਤ ਸ਼ਬਦ ਦੀ ਵਰਤੋਂ ਉਧੱਤ ਵਿਸ਼ਿਆ ਦੇ ਵਰਣਨ ਵਿੱਚ ਹੀ ਕੀਤੀ ਜਾਏ । ਜੇ ਉੱਦਾਤ ਪਦ ਦੀ ਵਰਤੋਂ ਨਿਗੁਣੇ ਉਧੱਤਤਾਹੀਨ ਪਦਾਰਥਾਂ ਦੇ ਵਰਵਣ ਵਿੱਚ ਕੀਤੀ ਜਾਏਗੀ ਤਾਂ ਉਹ ਹਾਸੇ ਦਾ ਕਾਰਣ ਹੋ ਸਕਦੀ ਹੈ । ਇਸ ਤਰ੍ਹਾਂ ਲਾਂਜਾਇਨਸ ਕਾਵਿ ਔਚਿੱਤ ਦੇ ਪ੍ਰਬਲ ਪੱਖਪਾਤੀ ਹਨ । ਉਨ੍ਹਾਂ ਦੇ ਵਿਚਾਰ ਵਿੱਚ ਸ਼ਬਦ – ਔਚਿੱਤ ਕਾਵਿ ਵਿੱਚ ਸੁੰਦਰਤਾ, ਸਕਤੀ, ਪ੍ਰਭਾਵ, ਮੱਹਤਾ ਅਤੇ ਉੱਦਾ ਤੱਤਾ ਨੂੰ ਉਪ ਜਾਉਂਦਾ ਹੈ । ਔਚਿਤਯ ਦੇ ਭੇਦ :- ਕਸ਼ੇਮੇਂਦ੍ਰ ਆਪਣੇ ਗ੍ਰੰਥਾ ‘ਔਚਿਤਯ ਵਿਚਾਰ ਚਰਚਾ’ ਵਿੱਚ ਉਚਿਤਤਾ ਜਾਂ ਔਚਿੱਤ ਦੇ ਸਕੰਲਪ ਦੇ 27 ਭੇਦ ਦਰਜ ਕੀਤੇ ਹਨ । 1.ਪਦ 8.ਕਾਰਕ 15.ਦੇਸ਼ 22.ਸਾਰ- ਸੰਗ੍ਰਹਿ 2.ਵਾਕ 9.ਲਿੰਗ 16.ਕੁੱਲ 23.ਪ੍ਰਤਿਭਾ 3.ਪ੍ਰਬੰਧਅਰਥ 10.ਵਚਨ 17.ਵਰਤ 24.ਅਵਸਥਾ 4.ਗੁਣ 11.ਵਿਸ਼ੇਸ਼ਨ 18.ਤੱਤਵ 25.ਵਿਚਾਰ 5.ਅਲੰਕਾਰ 12.ਉਪਸਰਗ 19.ਸੱਤਵ 26.ਨਾਮ 6.ਰਸ 13.ਨਿਧਾਤ 20.ਅਭਿਪ੍ਰਾਏ 27.ਆਸ਼ੀਰਵਾਦ ਔਚਿੱਤ ਦੇ ਭੇਦਾਂ ਦੀਆਂ ਚਾਰ ਸ਼ਰੇਣੀਆਂ 1. ਸ਼ਬਦ-ਵਿਗਿਆਨ 2. ਕਾਵਿ-ਸ਼ਾਸ਼ਤ੍ਰੀ 3.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਰੀਤੀ ਸਿਧਾਂਤ ਨੂੰ ਸਵੀਕਾਰ ਕਰਨ ਵਾਲੇ ਵਿਦਵਾਨ ਸਮੂਹ ਨੂੰ ਉਸ ਪਰੰਪਰਾ ਜਾਂ ਕਾਲ ਸਿਧਾਂਤ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਕੀਤੀ ਗਈ ਹੈ, ਇਸ ਸੰਪ੍ਰਾਦਇ ਦਾ ਆਰੰਭ ਅਚਾਰਿਆ ਵਾਮਨ ਤੋਂ ਹੋਇਆ ਹੈ। ਜਿਸ ਨੇ ਆਪਣੇ ਗ੍ਰੰਥ 'ਕਾਵਿਯਾ ਆਲੰਕਾਰ ਸੂਤ੍ਰ ਵ੍ਰਿਤਿ' ਵਿੱਚ ਰੀਤੀ ਨੂੰ ਕਾਵਿ ਦੀ ਆਤਮਾ ਮੰਨਿਆ ਤੇ ਬਾਕੀ ਸਾਰੇ ਤੱਤਾਂ ਨੂੰ ਜਾਂ ਸੰਪ੍ਰਾਦਇ ਕਾਵਿ ਦੇ ਸਹਾਇਕ ਤੱਤ ਮੰਨਿਆ ਗਿਆ ਹੈ। ਆਚਾਰੀਆ ਵਾਮਨ ਅਨੁਸਾਰ ਰੀਤੀ ਕਾਵਿ ਦੀ ਆਤਮਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸਨ। ਉਨ੍ਹਾਂ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ।
ਗੁਰਸ਼ਰਨ ਭਾਅ ਜੀ ਜਾਂ ਭਾਈ ਮੰਨਾ ਸਿੰਘ (16 ਸਤੰਬਰ 1929 - 27 ਸਤੰਬਰ 2011) ਜੋ ਉੱਘੇ ਰੰਗਕਰਮੀ ਅਤੇ ਪੰਜਾਬ ਦੀ ਤਰਕਸ਼ੀਲ ਲਹਿਰ ਦੇ ਮੋਢੀ, ਪੰਜਾਬੀ ਲੋਕ ਰੰਗਮੰਚ ਅਤੇ ਨੁੱਕੜ ਨਾਟਕਾਂ ਦੇ ਸ਼ੇਰ-ਏ-ਪੰਜਾਬ, ਇੱਕ ਇੰਜੀਨੀਅਰ, ਲੇਖਕ, ਨਾਟਕਕਾਰ, ਅਦਾਕਾਰ, ਨਿਰਦੇਸ਼ਕ, ਪ੍ਰਕਾਸ਼ਕ, ਲੋਕਾਂ ਦੇ ਆਗੂ, ਸੰਪਾਦਕ, ਕੁਸ਼ਲ ਪ੍ਰਬੰਧਕ, ਵਕਤਾ ਅਤੇ ਸਭ ਤੋਂ ਉਪਰ ਇੱਕ ਵਧੀਆ ਇਨਸਾਨ ਸਨ। ਉਹ ਇੱਕ ਤੁਰਦੀ-ਫਿਰਦੀ ਸੰਸਥਾ ਸਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।