ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਲੰਗਰ ਵਿੱਚ ਆਮ ਤੌਰ ਉੱਤੇ ਸ਼ਾਕਾਹਾਰੀ ਖਾਣਾ ਪਰੋਸਿਆ ਜਾਂਦਾ ਹੈ ਤਾਂ ਜੋ ਸਾਰੇ ਲੋਕ ਆਪਣੇ ਪਿਛੋਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ। ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ। ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ। ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵਕ੍ਰੋਕਤੀ ਸੰਪਰਦਾਇ' ਕਾਵਿ ਦੇ ਬਾਕੀ ਪੰਜ ਸਿਧਾਂਤਾ (ਰਸ, ਧੁਨੀ, ਅੰਲਕਾਰ, ਰੀਤੀ, ਔਚਿਤਯ) ਵਾਂਗ ਛੇਵਾਂ ਸਿਧਾਂਤ ਵਕ੍ਰੋਕਤੀ ਕਾਵਿ ਦਾ ਜਿੰਦ-ਜਾਨ ਵੀ ਮੰਨੀ ਜਾਂਦੀ ਹੈ। ਵਕ੍ਰੋਕਤੀ ਦਾ ਮਤਲਬ ਹੈ ਕਿ ‘ਵਿਅੰਗਪੁਰਨ ਕਥਨ’ ਆਮ-ਸਿੱਧੇ-ਪੱਧਰੇ ਬੋਲ ਤੇ ਕਥਨ ਕੋਈ ਖੂਬੀ, ਨਿਵੇਕਲੀ ਜਿਹੀ ਗੱਲ ਪੈਦਾ ਨਹੀਂ ਕਰ ਸਕਦੇ, ਕਵਿਤਾ ਵਿੱਚ ਵਕ੍ਰੋਕਤੀ ਨਾਲ ਵਿਲੱਖਣਤਾ ਪੈਦਾ ਹੁੰਦੀ ਹੈ। ਵਕ੍ਰੋਕਤੀ ਦੋ ਸ਼ਬਦਾ ਤੋਂ ਬਣਿਆ ਹੈ ਵਕ੍ਰ+ਉਕਤੀ ਭਾਵ ਕਿ ਟੇਡਾ ਕਥਨ। ਕੁਤੰਕ ਦਾ ਮੰਨਣਾ ਹੈ ਕਿ ‘ਕਾਵਿ ਵਿੱਚ ਸਿੱਧੇ ਢੰਗ ਨਾਲ ਕਹੀ ਗਈ ਗੱਲ ਕਾਵਿਤ੍ਵ ਨੂੰ ਪ੍ਰਾਪਤ ਨਹੀ ਕਰ ਸਕਦੀ ਉਸ ਵਿੱਚ ਕਾਵਿਤ੍ਵ ਦੀ ਪ੍ਰਤਿਸ਼ਠਾ ਤਦੋਂ ਹੁੰਦੀ ਹੈ ਜਦੋਂ ਆਪਣੇ ਸੁਚਜ ਨਾਲ ਸਾਧਾਰਣ ਕਥਨ ਨੂੰ ਵੀ ਸੁੰਦਰ ਅਤੇ ਚਮਤਕਾਰ ਬਣਾ ਦਿੰਦੀ ਹੈ।’ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਬਦ ਤੋਂ ਬਿਨਾਂ ਅਰਥ ਅਧਾਰਹੀਣ ਹੈ ਤੇ ਅਰਥ ਤੋਂ ਬਿਨਾਂ ਸ਼ਬਦ ਦੀ ਕੋਈ ਉਪਯੋਗਤਾ ਨਹੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।ਯਥਾਰਥ ਦਰਸ਼ਨ ਦਾ ਪ੍ਰਵਰਗ ਹੈ। ਦਰਸ਼ਨ ਅਨੁਸਾਰ ਯਥਾਰਥ ਉਹ ਹੈ ਜੋ ਕਿ ਅਨਾਦਿ ਅੰਤ ਹੋਵੇ ਅਤੇ ਜੋ ਹਰ ਹੋਂਦ ਦਾ ਆਦਿ ਵੀ ਹੋਵੇ ਤੇ ਅੰਤ ਵੀ। ਇਸ ਪ੍ਰਕਾਰ ਦਰਸ਼ਨ ਵਿਚ ਅਜਿਹੀ ਵਸਤੂ ਨੂੰ ਯਥਾਰਥ ਹੋਂਦ ਦੀ ਧਾਰਣੀ ਆਖਿਆ ਜਾਂਦਾ ਹੈ ਜਿਸ ਦਾ ਮੂਲ ਕੋਈ ਨਾ ਹੋਵੇ ਜੋ ਖੁਦ-ਮੁਖਤਿਆਰ ਹੋਂਦ ਰੱਖਦੀ ਹੋਵੇ ਅਤੇ ਜੋ ਬ੍ਰਹਿਮੰਡ ਦੇ ਅਨੇਕ ਰੂਪਾਂ ਦੀ ਜਨਮਦਾਤੀ ਹੋਣ ਦੇ ਨਾਲ ਨਾਲ ਉਹਨਾਂ ਦੀ ਸਰਵ-ਵਿਆਪੀ ਸਾਂਝੀ ਖਾਸੀਅਤ ਵੀ ਹੋਵੇ। ਦਰਸ਼ਨ ਵਿਚ ਯਥਾਰਥ ਦੀ ਇਹ ਪਰਿਭਾਸ਼ਾ ਪ੍ਰਵਾਨੀ ਗਈ ਹੈ ਪਰ ਇਸ ਦੇ ਸਰੂਪ ਬਾਰੇ ਚਿੰਤਕਾਂ ਵਿਚ ਉਦੋਂ ਤੋਂ ਹੀ ਮੱਤ ਭੇਦ ਤੁਰਿਆ ਆ ਰਿਹਾ ਹੈ ਜਦੋਂ ਤੋਂ ਚਿੰਤਨ ਦੀ ਪ੍ਰਕ੍ਰਿਆ ਦਾ ਆਰੰਭ ਹੋਇਆ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2018 ਮੁਤਾਬਿਕ ਇਸ ਵਿਕੀ ’ਤੇ 30,272 ਲੇਖ ਹਨ ਅਤੇ ਇਸ ਦੇ ਕੁੱਲ 25,049 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,42,927 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.22 (e470a53) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸੋਨੀ ਕਾਰਪੋਰੇਸ਼ਨ (ਇੰਗ: SONY) ਇਕ ਜਪਾਨੀ ਬਹੁ-ਰਾਸ਼ਟਰੀ ਸੰਗਠਤ ਕਾਰਪੋਰੇਸ਼ਨ ਹੈ, ਜਿਸਦਾ ਮੁਖੀ ਮਿਨਾਟੋ, ਟੋਕੀਓ ਵਿਚ ਹੈ। ਇਸ ਦੇ ਵਿਸਤ੍ਰਿਤ ਬਿਜ਼ਨੈੱਸ ਵਿੱਚ ਖਪਤਕਾਰ ਅਤੇ ਪੇਸ਼ੇਵਰ ਇਲੈਕਟ੍ਰੌਨਿਕਸ, ਗੇਮਿੰਗ, ਮਨੋਰੰਜਨ ਅਤੇ ਵਿੱਤੀ ਸੇਵਾਵਾਂ ਸ਼ਾਮਲ ਹਨ। ਕੰਪਨੀ ਉਪਭੋਗਤਾ ਅਤੇ ਪੇਸ਼ੇਵਰ ਬਾਜ਼ਾਰਾਂ ਲਈ ਇਲੈਕਟ੍ਰਾਨਿਕ ਉਤਪਾਦਾਂ ਦੇ ਪ੍ਰਮੁੱਖ ਨਿਰਮਾਤਾਵਾਂ ਵਿੱਚੋਂ ਇੱਕ ਹੈ। ਸੋਨੀ ਨੂੰ ਫਾਰਚਿਊਨ ਗਲੋਬਲ 500 ਦੀ 2017 ਦੀ ਸੂਚੀ ਵਿਚ 105 ਵੇਂ ਸਥਾਨ ਦਾ ਦਰਜਾ ਦਿੱਤਾ ਗਿਆ।ਸੋਨੀ ਕਾਰਪੋਰੇਸ਼ਨ, ਇਲੈਕਟ੍ਰੋਨਿਕ ਵਪਾਰਕ ਇਕਾਈ ਹੈ ਅਤੇ ਸੋਨੀ ਗਰੁੱਪ ਦੀ ਮੂਲ ਕੰਪਨੀ ਹੈ ਜੋ ਕਿ ਆਪਣੇ ਚਾਰ ਕੰਮ ਕਰਨ ਵਾਲੇ ਹਿੱਸਿਆਂ ਰਾਹੀਂ ਵਪਾਰ ਵਿੱਚ ਲੱਗੇ ਹੋਏ ਹਨ: ਇਲੈਕਟ੍ਰੋਨਿਕਸ (ਏਵੀ, ਆਈਟੀ ਅਤੇ ਸੰਚਾਰ ਉਤਪਾਦਾਂ, ਸੈਮੀਕੰਕਟਰਾਂ, ਵਿਡੀਓ ਗੇਮਸ, ਨੈਟਵਰਕ ਸੇਵਾਵਾਂ ਅਤੇ ਮੈਡੀਕਲ ਕਾਰੋਬਾਰ), ਮੋਸ਼ਨ ਪਿਕਚਰਸ (ਫਿਲਮਾਂ ਅਤੇ ਟੀਵੀ ਸ਼ੋ), ਸੰਗੀਤ (ਰਿਕਾਰਡ ਲੇਬਲ ਅਤੇ ਸੰਗੀਤ ਪਬਲਿਸ਼ਿੰਗ) ਅਤੇ ਵਿੱਤੀ ਸੇਵਾਵਾਂ (ਬੈਂਕਿੰਗ ਅਤੇ ਬੀਮਾ) ਇਹ ਸੋਨੀ ਨੂੰ ਦੁਨੀਆ ਦੇ ਸਭ ਤੋਂ ਜ਼ਿਆਦਾ ਮਨੋਰੰਜਨ ਕੰਪਨੀਆਂ ਵਿੱਚੋਂ ਇੱਕ ਬਣਾਉਂਦਾ ਹੈ। ਸੋਨੀ ਕਾਰਪੋਰੇਸ਼ਨ ਗਰੁੱਪ ਵਿੱਚ ਸੋਨੀ ਪਿਕਚਰਜ਼, ਸੋਨੀ ਮੋਬਾਈਲ, ਸੋਨੀ ਇੰਟਰਐਕਟਿਵ ਐਂਟਰਨਟੇਨਮੈਂਟ, ਸੋਨੀ ਮਿਊਜ਼ਿਕ, ਸੋਨੀ ਫਾਇਨੈਨਸ਼ੀਅਲ ਹੋਲਡਿੰਗਜ਼ ਅਤੇ ਹੋਰ ਸ਼ਾਮਲ ਹਨ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਫਰਮਾ:Thai name ਯੀਂਗਲਕ ਸ਼ਿਨਾਵਾਤਾਰਾ (Thai: ยิ่งลักษณ์ ชินวัตร, rtgs[1]: ਯੀਂਗਲਾਕ ਚੀਨਾਵਟ,ਉਚਰਿਤ [jîŋ.lák tɕʰīn.ná.wát]; ਜਨਮ 21 ਜੂਨ1967), ਘਰ ਦਾ ਨਾਮ ਪੂ (Thai: ปู, ਉਚਰਿਤ [pūː]), ਥਾਈਲੈਂਡ ਵਿੱਚ ਵਪਾਰ ਅਤੇ ਰਾਜਨੀਤਿ ਨਾਲ ਸੰਬੰਧ ਰਖਦੀ ਹੈ ਅਤੇ ਥਾਈਲੈਂਡ ਦੀ ਪੀਓ ਥਾਈਲੈਂਡ ਪਾਰਟੀਦੀ ਮੈੰਬਰ ਹੈ। 28ਵੀਂ ਥਾਈਲੈਂਡ ਦੀ ਪ੍ਰਧਾਨਮੰਤਰੀ ਬਨਣ ਦਾ ਮਾਨ ਉਸਨੂੰ 2011 ਦੀਆਂ ਮੁੱਖ ਚੋਣਾਂ ਵਿੱਚ ਹਾਸਿਲ ਹੋਇਆ. ਪਿਛਲੇ 60 ਸਾਲਾਂ ਵਿੱਚ ਯੀਂਗਲਕ ਥਾਈਲੈਂਡ ਦੀ ਪਹਿਲੀ ਸਭ ਤੋਂ ਛੋਟੀ ਉਮਰ ਦੀ ਔਰਤ ਪ੍ਰਧਾਨਮੰਤਰੀ ਬਣੀ. ਰਾਜਨਿਨੀਤਕ ਸ਼ਕਤੀ ਦੀ ਦੁਰਵਰਤੋਂ ਕਰਨ ਕਰ ਕੇ ਸੰਵਿਧਾਨਿਕ ਅਦਾਲਤ ਨੇ ਉਸ ਨੂੰ 7 ਮਈ 2014 ਨੂੰ ਇਸ ਆਹੁਦੇ ਤੋਂ ਹਟਾ ਦਿੱਤਾ।.ਇਸ ਦਾ ਜਨਮ ਚਿਆਂਗ ਮਾਈ ਸੂਬਾ ਵਿੱਚ ਹਾਕਾ ਚਾਇਨਿਜ ਬੰਸ ਦੇ ਇੱਕ ਆਮੀਰ ਪਰਿਵਾਰ ਵਿੱਚ ਹੋਇਆ। ਯੀਂਗਲਕ ਸ਼ਿਨਾਵਾਤਾਰਾ ਨੇ ਲੋਕ ਪ੍ਰਬੰਧ ਦੀ ਪੜਾਈ ਦੀ ਬੇਚੋਲਰ ਡਿਗਰੀ ਚਿਆਂਗ ਮਾਈ ਯੂਨਿਵਰਸਿਟੀਂ ਅਤੇ ਮਾਸਟਰ ਡਿਗਰੀ ਕੇਨਟਕੀ ਸਟੇਟ ਯੂਨਿਵਰਸਿਟੀਂ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਹ ਆਪਣੇ ਭਰਾ ਥਕਸੀਨ ਸ਼ਿਨਾਵਾਤਾਰਾ ਦੀ ਮਦਦ ਨਾਲ ਵਪਾਰ ਦੇ ਖੇਤਰ ਵਿੱਚ ਪ੍ਰਬੰਧਕ ਬਣ ਗਈ, ਇਸ ਤੋਂ ਬਾਅਦ ਓਹ ਐਸ ਸੀ ਸੰਪਤੀ ਦੀ ਉਸਾਰੀ ਅਤੇ ਦੇਖਰੇਖ ਕਰਨ ਲਈ ਪ੍ਰਧਾਨ ਚੁਣੀ ਗਈ ਅਤੇ ਇਸ ਦੇ ਨਾਲ ਨਾਲ ਅਧਨਿਕ ਸੂਚਨਾ ਖੇਤਰ ਵਿੱਚ ਨਿਰਦੇਸ਼ਕ ਦਾ ਆਹੁਦਾ ਸੰਭਾਲਿਆ.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬੋਸਟਨ ਯੂਨੀਵਰਸਿਟੀ, ਬੋਸਟਨ, ਮੈਸੇਚਿਉਸੇਟਸ ਦੀ ਇੱਕ ਨਿੱਜੀ, ਗੈਰ-ਮੁਨਾਫਾ, ਖੋਜ ਯੂਨੀਵਰਸਿਟੀ . ਯੂਨੀਵਰਸਿਟੀ ਹੈ। ਯੂਨੀਵਰਸਿਟੀ ਗ਼ੈਰ-ਸੰਕੇਤਕ ਹੈ, ਪਰ ਇਤਿਹਾਸਕ ਤੌਰ ਤੇ ਉਹ ਸੰਯੁਕਤ ਮੈਥੋਡਿਸਟ ਚਰਚ ਨਾਲ ਸੰਬੰਧਿਤ ਹੈ।ਯੂਨੀਵਰਸਿਟੀ ਵਿੱਚ 3,900 ਤੋਂ ਵੱਧ ਫੈਕਲਟੀ ਮੈਂਬਰ ਅਤੇ ਤਕਰੀਬਨ 33,000 ਵਿਦਿਆਰਥੀ ਹਨ, ਅਤੇ ਬੋਸਟਨ ਦੇ ਸਭ ਤੋਂ ਵੱਡੇ ਰੁਜ਼ਗਾਰਰਾਂ ਵਿੱਚੋਂ ਇਕ ਹੈ। ਇਹ ਦੋ ਸ਼ਹਿਰੀ ਕੈਪਸਸਾਂ 'ਤੇ 17 ਸਕੂਲਾਂ ਅਤੇ ਕਾਲਜਾਂ ਦੇ ਦੁਆਰਾ ਬੈਚਲਰ ਡਿਗਰੀ, ਮਾਸਟਰ ਡਿਗਰੀ, ਅਤੇ ਡਾਕਟਰੇਟ, ਅਤੇ ਮੈਡੀਕਲ, ਡੈਂਟਲ, ਬਿਜਨਸ, ਅਤੇ ਲਾਅ ਡਿਗਰੀ ਪ੍ਰਦਾਨ ਕਰਦਾ ਹੈ। ਮੁੱਖ ਕੈਂਪਸ ਬੋਸਟਨ ਦੇ ਫੇਨਵੇ-ਕੈੰਮਰ ਅਤੇ ਆਲਸਟਨ ਇਲਾਕੇ ਦੇ ਚਾਰਲਸ ਦਰਿਆ ਦੇ ਨਾਲ ਸਥਿਤ ਹੈ, ਜਦਕਿ ਬੋਸਟਨ ਯੂਨੀਵਰਸਿਟੀ ਮੈਡੀਕਲ ਕੈਂਪਸ ਬੋਸਟਨ ਦੇ ਸਾਊਥ ਏਂਥ ਇਲਾਕੇ ਵਿੱਚ ਹੈ। ਬੀਯੂ ਨੂੰ ਡਾਕਟਰੇਲ ਯੂਨੀਵਰਸਿਟੀ (ਬਹੁਤ ਉੱਚ ਖੋਜ ਕਿਰਿਆ) ਉੱਚ ਸਿੱਖਿਆ ਸੰਸਥਾਵਾਂ ਦੇ ਕਾਰਨੇਗੀ ਵਰਗੀਕਰਣ ਵਿੱਚ ਆਰ 1 ਸ਼੍ਰੇਣੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਬੀਯੂ ਉੱਚ ਸਿੱਖਿਆ ਲਈ ਬੋਸਟਨ ਕਨਸੋਰਟੀਅਮ ਦਾ ਇੱਕ ਮੈਂਬਰ ਅਤੇ ਅਮਰੀਕੀ ਯੂਨੀਵਰਸਿਟੀਆਂ ਦੀ ਐਸੋਸੀਏਸ਼ਨ ਦਾ ਮੈਂਬਰ ਹੈ।ਰਾਸ਼ਟਰੀ ਯੂਨੀਵਰਸਿਟੀ ਵਿੱਚ ਅੰਡਰ-ਗ੍ਰੈਜੂਏਟ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਨੂੰ 37 ਵਾਂ ਸਥਾਨ ਦਿੱਤਾ ਗਿਆ ਅਤੇ ਯੂਐਸ ਨਿਊਜ ਐਂਡ ਵਰਲਡ ਰਿਪੋਰਟ ਵਿੱਚ 2017 ਦੇ ਰੈਂਕਿੰਗ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਵਿਚ 39 ਵੀਂ ਥਾਂ ਸੀ।ਆਪਣੇ ਪੂਰਵ ਵਿਦਿਆਰਥੀ ਅਤੇ ਵਰਤਮਾਨ ਜਾਂ ਅਤੀਤ ਫੈਕਲਟੀ ਵਿੱਚ, ਯੂਨੀਵਰਸਿਟੀ ਵਿੱਚ ਅੱਠ ਨੋਬਲ ਪੁਰਸਕਾਰ ਜੇਤੂ, 23 ਪੁਲਿਤਜ਼ਰ ਇਨਾਮ ਜੇਤੂ, 10 ਰੋਡਜ਼ ਸਕੋਲਰ, ਛੇ ਮਾਰਸ਼ਲ ਸਕੋਲਰ, 48 ਸਲਾਓਨ ਫੈਲੋ, ਨੌ ਅਕਾਦਮੀ ਇਨਾਮ ਜੇਤੂ, ਅਤੇ ਕਈ ਐਮੀ ਅਤੇ ਟੋਨੀ ਐਵਾਰਡ ਜੇਤੂ ਹਨ। ਬੀਯੂ ਕੋਲ ਮੈਕ ਆਰਥਰ, ਫੁਲਬ੍ਰਾਈਟ, ਟਰੂਮਨ ਅਤੇ ਗੱਗਨਹੈਮ ਫੈਲੋਸ਼ਿਪ ਹੋਲਡਰ ਹਨ ਅਤੇ ਨਾਲ ਹੀ ਅਮਰੀਕਨ ਅਕੈਡਮੀ ਆਫ਼ ਆਰਟਸ ਐਂਡ ਸਾਇੰਸਜ਼ ਅਤੇ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ਦੇ ਮੈਂਬਰਾਂ ਵਿਚ ਇਸਦੇ ਪਿਛਲੇ ਅਤੇ ਮੌਜੂਦਾ ਗ੍ਰੈਜੂਏਟ ਅਤੇ ਫੈਕਲਟੀ ਦੇ ਮੈਂਬਰ ਹਨ। ਬੀਯੂ ਦੇ ਪ੍ਰੋਫੈਸਰ ਸਿਕੰਦਰ ਗ੍ਰਾਹਮ ਬੈੱਲ ਨੇ ਬੀ.ਯੂ.
ਸ੍ਰੀ ਚਰਿਤਰੋਪਾਖਿਆਨ ਜਾਂ ਅਥ ਪਖਯਾਨ ਚਰਿਤ੍ਰ ਲਿਖਯਤੇ, ਦਸਮ ਗ੍ਰੰਥ ਵਿੱਚ ਦਰਜ਼ ਇੱਕ ਵੱਡੀ ਰਚਨਾ ਹੈ, ਜੋ ਆਮ ਅਤੇ ਰਵਾਇਤੀ ਤੌਰ ਤੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਲਿਖੀ ਮੰਨੀ ਜਾਂਦੀ ਹੈ। ਇਸ ਰਚਨਾ ਵਿੱਚ ੪੦੪ ਕਹਾਣੀਆਂ ਸ਼ਾਮਿਲ ਹਨ ਜੋ ਇਤਿਹਾਸਕ, ਮਿਥਿਹਾਸਿਕ ਅਤੇ ਦਾਰਸ਼ਨਿਕ ਪਹਿਲੂ ਨੂੰ ਉਜਾਗਰ ਕਰਦੀਆਂ ਹਨ । ਇਹ ਰਚਨਾ ਚੋਪਈ ਸਾਹਿਬ ਤੇ ਆ ਕੇ ਸਮਾਪਿਤ ਹੁੰਦੀ ਹੈ, ਜੋ ਕਿ ਨਿਤਨੇਮ ਦੀਆਂ ਬਾਣੀਆਂ ਵਿਚੋਂ ਇੱਕ ਹੈ। ਚਰਿਤ੍ਰੋਪਖਯਾਨ ਵਿੱਚ ਦੋ ਕਿਸਮ ਦੇ ਚਰਿਤ੍ਰ ਆਉਂਦੇ ਹਨ: ਪੁਰਖ ਚਰਿਤ੍ਰ ਅਤੇ ਮਹਿਲਾ ਚਰਿਤ੍ਰ।
ਰੀਤੀ ਸਿਧਾਂਤ ਨੂੰ ਸਵੀਕਾਰ ਕਰਨ ਵਾਲੇ ਵਿਦਵਾਨ ਸਮੂਹ ਨੂੰ ਉਸ ਪਰੰਪਰਾ ਜਾਂ ਕਾਲ ਸਿਧਾਂਤ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਕੀਤੀ ਗਈ ਹੈ, ਇਸ ਸੰਪ੍ਰਾਦਇ ਦਾ ਆਰੰਭ ਅਚਾਰਿਆ ਵਾਮਨ ਤੋਂ ਹੋਇਆ ਹੈ। ਜਿਸ ਨੇ ਆਪਣੇ ਗ੍ਰੰਥ 'ਕਾਵਿਯਾ ਆਲੰਕਾਰ ਸੂਤ੍ਰ ਵ੍ਰਿਤਿ' ਵਿੱਚ ਰੀਤੀ ਨੂੰ ਕਾਵਿ ਦੀ ਆਤਮਾ ਮੰਨਿਆ ਤੇ ਬਾਕੀ ਸਾਰੇ ਤੱਤਾਂ ਨੂੰ ਜਾਂ ਸੰਪ੍ਰਾਦਇ ਕਾਵਿ ਦੇ ਸਹਾਇਕ ਤੱਤ ਮੰਨਿਆ ਗਿਆ ਹੈ। ਆਚਾਰੀਆ ਵਾਮਨ ਅਨੁਸਾਰ ਰੀਤੀ ਕਾਵਿ ਦੀ ਆਤਮਾ ਹੈ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,274 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.